ਨਵਾਂ ਸਾਲ ਮੁਬਾਰਕ

ਤਲਵਾੜਾ ਡਾਟ ਕਾਮ ਵੱਲੋਂ ਸਾਲ ੨੦੧੧ ਲਈ ਹਾਰਦਿਕ ਸ਼ੁਭਕਾਮਨਾਵਾਂ 
ਰੱਬ ਕਰੇ ਨਵਾਂ ਵਰ੍ਹਾ ਆਪ ਸਭ ਲਈ ਖੁਸ਼ੀਆਂ ਖੇੜੇ ਅਤੇ ਤਰੱਕੀ ਲੈ ਕੇ ਆਵੇ,
ਆਮੀਨ !

ਸ਼ਹਿਰ ਵਿਚ ਟਰੈਫਿਕ ਸਮੱਸਿਆ ਦੇ ਹੱਲ ਲਈ ਨਜਾਇਜ਼ ਕਬਜੇ ਹਟਾਏ ਜਾਣਗੇ : ਤਰਨਾਚ

ਹੁਸ਼ਿਆਰਪੁਰ, 31 ਦਸੰਬਰ:  ਹਰ ਸਾਲ ਜਨਵਰੀ ਦੇ ਪਹਿਲੇ ਹਫ਼ਤੇ ਸੜਕ ਸੁਰੱਖਿਆ ਹਫਤਾ ਸਾਰੇ ਦੇਸ਼ ਵਿੱਚ ਮਨਾਇਆ ਜਾਂਦਾ ਹੈ। ਇਸ ਸੜਕ ਸੁਰੱਖਿਆ ਸਪਤਾਹ ਨੂੰ ਜ਼ਿਲਾ ਹੁਸ਼ਿਆਰਪੁਰ ਵਿਚ ਸਫਲਤਾ ਪੂਰਵਕ ਅਤੇ ਸੁਚਾਰੂ ਢੰਗ ਨਾਲ  ਮਨਾਉਣ ਲਈ ਅੱਜ ਸਥਾਨਕ ਪੁਲਿਸ ਲਾਈਨ ਦੇ ਮੀਟਿੰਗ ਹਾਲ ਵਿਖੇ ਇਕ ਵਿਸ਼ੇਸ਼ ਮੀਟਿੰਗ ਸ਼੍ਰੀ ਧਰਮਦੱਤ ਤਰਨਾਚ ਡਿਪਟੀ ਕਮਿਸ਼ਨਰ ਅਤੇ ਸ਼੍ਰੀ ਰਾਕੇਸ਼ ਅਗਰਵਾਲ ਐਸ ਐਸ ਪੀ ਹੁਸ਼ਿਆਰਪੁਰ ਦੀ ਪ੍ਰਧਾਨਗੀ ਹੇਠ ਹੋਈ । ਜਿਸ ਵਿਚ ਹੋਰਨਾਂ ਤੋਂ ਇਲਾਵਾ ਸਰਵ ਸ਼੍ਰੀ ਬੀ ਐਸ ਧਾਲੀਵਾਲ ਜ਼ਿਲਾ ਟਰਾਂਸਪੋਰਟ ਅਫ਼ਸਰ, ਕੈਪਟਨ ਕਰਨੈਲ ਸਿੰਘ ਐਸ ਡੀ ਐਮ ਹੁਸ਼ਿਆਰਪੁਰ, ਸੁਖਵਿੰਦਰ ਸਿੰਘ ਐਸ ਪੀ (ਐਚ), ਆਰ ਐਸ ਬੈਂਸ, ਕਮਲ ਨੈਣ (ਦੋਵੇਂ ਐਕਸੀਅਨ) ਰਮੇਸ਼ ਕੁਮਾਰ ਕਾਰਜਸਾਧਕ ਅਫ਼ਸਰ, ਅਸ਼ੋਕ ਕੁਮਾਰ ਐਸ ਡੀ ਓ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਵੱਖ-ਵੱਖ ਸਵੈਸੇਵੀ ਜਥੇਬੰਦੀਆ ਤੇ ਕਲੱਬਾਂ ਦੇ ਨੁਮਾਇੰਦੇ ਹਾਜ਼ਰ ਸਨ।
          ਸ਼੍ਰੀ ਧਰਮਦੱਤ ਤਰਨਾਚ ਡਿਪਟੀ ਕਮਿਸ਼ਨਰ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ਼ਹਿਰ ਅੰਦਰ ਟਰੈਫਿਕ ਦੀ ਸਮਸਿਆ ਨੂੰ ਹੱਲ ਕਰਨ ਲਈ ਨਜ਼ਾਇਜ਼ ਕਬਜ਼ੇ ਹਟਾਏ ਜਾਣਗੇ। ਉਹਨਾਂ ਨੇ  ਅਪੀਲ ਕੀਤੀ ਕਿ ਜਿਹਨਾਂ ਲੋਕਾਂ ਨੇ ਸੜਕਾਂ ਦੇ ਕਿਨਾਰਿਆਂ ਨਜ਼ਾਇਜ਼ ਕਬਜੇ ਕੀਤੇ ਹਨ, ਉਹ ਤੁਰੰਤ ਹਟਾ ਲੈਣ, ਨਹੀਂ ਤਾਂ ਪ੍ਰਸ਼ਾਸ਼ਨ ਵਲੋਂ ਹਟਾ ਦਿਤੇ ਜਾਣਗੇ। ਉਹਨਾਂ ਨੇ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਟਰੈਫਿਕ ਲਾਈਟਾਂ ਨੂੰ ਚਾਲੂ ਹਾਲਤ ਵਿਚ ਕੀਤਾ ਜਾਵੇ ਅਤੇ ਜੈਬਰਾ ਕਰਾਸਿੰਗ ਤੇ ਲਾਈਨਾਂ ਲਗਾਈਆਂ ਜਾਣ। ਉਹਨਾਂ ਨੇ ਜ਼ਿਲਾ ਟਰਾਂਸਪੋਰਟ ਅਧਿਕਾਰੀ ਨੂੰ ਕਿਹਾ ਕਿ ਉਹ ਸ਼ਹਿਰ ਵਿਚ ਚਲ ਰਹੇ ਟੈਂਪੂ ਅਤੇ  ਮਿੰਨੀ ਬੱਸਾਂ ਦੀਆਂ ਯੁਨੀਅਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗਾਂ ਕਰਕੇ ਉਹਨਾਂ ਨੂੰ ਟਰੈਫਿਕ ਨਿਯਮਾਂ ਸਬੰਧੀ ਜਾਗਰੂਕ ਕਰਕੇ ਇਹਨਾਂ ਦੀ ਸਖਤੀ ਨਾਲ ਪਾਲਨਾ ਕਰਨ ਲਈ ਆਦੇਸ਼ ਦੇਣ।
              ਸ਼੍ਰੀ ਰਾਕੇਸ਼ ਅਗਰਵਾਲ ਐਸ ਐਸ ਪੀ ਨੇ ਸਾਰੀਆਂ ਸਵੈਸੇਵੀ ਜਥੇਬੰਦੀਆ ਅਤੇ ਕਲੱਬਾਂ ਦੇ ਨੁਮਾਇੰਦਿਆਂ ਨੂੰ ਟਰੈਫਿਕ ਸੁਰਖਿਆ ਸਪਤਾਹ ਨੂੰ ਸਫਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਸਹਿਯੋਗ ਦੇਣ ਲਈ ਅਪੀਲ ਕੀਤੀ।
           ਡਿਪਟੀ ਕਮਿਸ਼ਨਰ ਅਤੇ ਐਸ ਐਸ ਪੀ ਹੁਸ਼ਿਆਰਪੁਰ ਨੇ ਦਸਿਆ ਕਿ  22ਵਾਂ ਸੜਕ ਸੁਰੱਖਿਆ ਹਫਤਾ 1 ਜਨਵਰੀ ਤੋਂ 7 ਜਨਵਰੀ 2011 ਤੱਕ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਵੀ ਮਨਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ 1 ਜਨਵਰੀ 2011 ਨੂੰ ਬਾਈਪਾਸ ਟਾਂਡਾ ਚੌਕ ਅਤੇ ਹੁਸ਼ਿਆਰਪੁਰ ਸ਼ਹਿਰ ਦੇ ਮੁੱਖ ਚੌਂਕਾਂ ਵਿੱਚ ਹਰ ਕਿਸਮ ਦੀਆਂ ਗੱਡੀਆਂ ਦੇ ਪਿੱਛੇ ਰਿਫਲੈਕਟਰ ਲਗਾਏ ਜਾਣਗੇ , ਨੰਬਰ ਪਲੇਟਾਂ ਠੀਕ ਕਰਾਈਆਂ ਜਾਣਗੀਆਂ ਅਤੇ ਗੱਡੀਆਂ ਦੇ ਡਰਾਈਵਰਾਂ ਨੂੰ ਸੜਕ ਤੇ ਚੱਲਣ ਸਬੰਧੀ ਨਿਯਮਾਂ ਦੀ ਜਾਣਕਾਰੀ ਦਿੱਤੀ ਜਾਵੇਗੀ।  ਉਨ੍ਹਾਂ ਦੱਸਿਆ ਕਿ 2 ਜਨਵਰੀ  ਨੂੰ ਮੋਟਰ ਵਹੀਕਲ ਇੰਸਪੈਕਟਰ ਹੁਸ਼ਿਆਰਪੁਰ ਸਰਕਾਰੀ ਬੱਸਾਂ, ਜੀਪਾਂ ਤੇ ਕਾਰਾਂ ਆਦਿ ਦਾ ਮੁਕੰਮਲ ਤੌਰ ਤੇ ਮੁਆਇਨਾ ਕਰਨਗੇ, 3 ਜਨਵਰੀ ਨੂੰ ਹੁਸ਼ਿਆਰਪੁਰ ਸ਼ਹਿਰ ਦੇ ਵੱਖ-ਵੱਖ ਚੌਂਕਾਂ ਵਿੱਚ ਅਤੇ ਜ਼ਿਲ੍ਹੇ ਦੀਆਂ ਵੱਖ-ਵੱਖ ਥਾਵਾਂ ਤੇ ਗੱਡੀਆਂ ਦਾ ਮੁਫ਼ਤ ਪ੍ਰਦੂਸ਼ਣ ਚੈਕ ਕੀਤਾ ਜਾਵੇਗਾ ਅਤੇ ਡਰਾਈਵਰਾਂ ਨੂੰ ਸੜਕ ਨਿਯਮਾਂ ਸਬੰਧੀ ਜਾਣਕਾਰੀ ਦਿੱਤੀ ਜਾਵੇਗੀ, 4 ਜਨਵਰੀ ਨੂੰ ਸ਼ੂਗਰ ਮਿੱਲ ਦਸੂਹਾ ਅਤੇ ਮੁਕੇਰੀਆਂ ਵਿਖੇ ਟਰੈਕਟਰ / ਟਰਾਲੀਆਂ, ਟਰੱਕਾਂ ਅਤੇ ਰੇਹੜਿਆਂ ਦੇ ਪਿੱਛੇ ਮੁਫ਼ਤ ਰਿਫਲੈਕਟਰ ਲਗਾਏ ਜਾਣਗੇ, 5 ਜਨਵਰੀ ਨੂੰ ਹੁਸ਼ਿਆਰਪੁਰ ਦੇ ਮੁੱਖ ਬਸ ਅੱਡੇ ਤੇ ਸਰਕਾਰੀ ਅਤੇ ਪ੍ਰਾਈਵੇਟ ਬੱਸ ਡਰਾਈਵਰਾਂ ਦੀਆਂ ਅੱਖਾਂ ਸਬੰਧੀ ਮੁਫ਼ਤ ਮੈਡੀਕਲ ਕੈਂਪ ਲਗਾਇਆ ਜਾਵੇ ਜਿਸ ਵਿੱਚ ਡਰਾਈਵਰਾਂ ਦੀਆਂ ਅੱਖਾਂ ਦਾ ਮੁਫ਼ਤ ਮੁਆਇਨਾ ਕੀਤਾ ਜਾਵੇ ਅਤੇ ਉਨ੍ਹਾ ਨੂੰ ਅੱਖਾਂ ਦੀ ਸਹੀ ਦੇਖ-ਭਾਲ ਕਰਨ ਸਬੰਧੀ ਜਾਣਕਾਰੀ ਦਿੱਤੀ ਜਾਵੇਗੀ।
         ਉਹਨਾਂ ਹੋਰ ਦੱਸਿਆ ਕਿ 6 ਜਨਵਰੀ ਨੂੰ ਟਰੱਕ ਯੂਨੀਅਨ, ਮਾਹਿਲਪੁਰ ਵਿਖੇ ਮੈਡੀਕਲ ਕੈਂਪ ਲਗਾਇਆ ਜਾਵੇਗਾ। ਡਾਕਟਰਾਂ ਵੱਲੋਂ ਡਰਾਈਵਰਾਂ ਦੀਆਂ ਅੱਖਾਂ ਦਾ ਮੁਫ਼ਤ ਚੈਕਅਪ ਕੀਤਾ ਜਾਵੇਗਾ ਅਤੇ ਡਰਾਈਵਰਾਂ ਨੂੰ ਨਸ਼ਾ ਨਾ ਕਰਨ ਬਾਰੇ ਵਿਸ਼ੇਸ਼ ਤੌਰ ਤੇ ਪ੍ਰੇਰਿਤ ਕੀਤਾ ਜਾਵੇਗਾ।  ਉਨ੍ਹਾਂ ਦੱਸਿਆ ਕਿ 7 ਜਨਵਰੀ 2011 ਨੂੰ ਜ਼ਿਲ੍ਹਾ ਪ੍ਰੀਸ਼ਦ , ਹੁਸ਼ਿਆਰਪੁਰ ਦੀ ਗਰਾਉਂਡ ਵਿੱਚ ਸ਼ਹਿਰ ਦੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਦੀ ਇੱਕ ਰੈਲੀ ਆਯੋਜਿਤ ਕੀਤੀ ਜਾਵੇਗੀ। ਇਸ ਰੈਲੀ ਦੌਰਾਨ ਸੜਕ ਤੇ ਸੁਰੱਖਿਅਤ ਚੱਲਣ ਸਬੰਧੀ ਭਾਸ਼ਣ ਕਰਵਾਏ ਜਾਣਗੇ ਅਤੇ ਇਹ ਰੈਲੀ ਸ਼ਹਿਰ ਦੇ ਮੁੱਖ ਬਾਜ਼ਾਰਾਂ, ਚੌਂਕਾਂ ਵਿੱਚੋਂ ਦੀ ਗੁਜ਼ਰੇਗੀ। ਬੱਚੇ ਬੈਨਰਾਂ, ਪੋਸਟਰਾਂ ਅਤੇ ਨਾਰਿਆਂ ਆਦਿ ਨਾਲ ਆਮ ਲੋਕਾਂ ਨੂੰ ਸੜਕ ਤੇ ਸੁਰੱਖਿਆਤ ਚੱਲਣ ਦੇ ਨਿਯਮਾਂ ਸਬੰਧੀ ਜਾਣਕਾਰੀ ਮੁਹੱਈਆਂ ਕਰਵਾਉਣਗੇ।

ਚੱਬੇਵਾਲ ਚ ਲਾਇਆ ਸੁਵਿਧਾ ਕੈਂਪ

ਚੱਬੇਵਾਲ, 31 ਦਸੰਬਰ: ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਲੋਕਾਂ ਦੀਆਂ ਮੁਸ਼ਕਲਾਂ ਅਤੇ ਸ਼ਿਕਾਇਤਾਂ ਦਾ ਮੌਕੇ ਤੇ ਨਿਪਟਾਰਾ ਕਰਨ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਪੁਲਿਸ ਵਿਭਾਗ ਹੁਸ਼ਿਆਰਪੁਰ ਵੱਲੋਂ ਤਹਿਸੀਲ ਪੱਧਰ ਦਾ ਲੋਕ ਸੁਵਿਧਾ ਕੈਂਪ ਸ੍ਰੀ ਧਰਮ ਦੱਤ ਤਰਨਾਚ ਡਿਪਟੀ ਕਮਿਸ਼ਨਰ ਅਤੇ ਸ੍ਰੀ ਰਾਕੇਸ਼ ਅਗਰਵਾਲ ਐਸ ਐਸ ਪੀ ਹੁਸ਼ਿਆਰਪੁਰ ਦੀ ਪ੍ਰਧਾਨਗੀ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੱਬੇਵਾਲ ਦੀ ਗਰਾਉਂਡ ਵਿਖੇ ਲਗਾਇਆ ਗਿਆ। ਸ੍ਰ: ਸੋਹਨ ਸਿੰਘ ਠੰਡਲ ਮੁੱਖ ਪਾਰਲੀਮਾਨੀ ਸਕੱਤਰ ਖੇਤੀਬਾੜੀ ਵਿਭਾਗ ਪੰਜਾਬ ਇਸ ਲੋਕ ਸੁਵਿਧਾ ਕੈਂਪ ਵਿੱਚ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ।
        ਸ੍ਰ: ਸੋਹਨ ਸਿੰਘ ਠੰਡਲ ਮੁੱਖ ਪਾਰਲੀਮਾਨੀ ਸਕੱਤਰ ਖੇਤੀਬਾੜੀ ਵਿਭਾਗ ਪੰਜਾਬ ਨੇ ਇਸ ਮੌਕੇ ਤੇ ਬੋਲਦਿਆਂ ਕਿਹਾ ਕਿ ਲੋਕਾਂ ਦੀਆਂ ਮੁਸ਼ਕਲਾਂ ਅਤੇ ਸ਼ਿਕਾਇਤਾਂ ਸੁਣ ਕੇ ਉਨ੍ਹਾਂ ਦਾ ਮੌਕੇ ਤੇ ਹੀ ਨਿਪਟਾਰਾ ਕਰਨ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਲਗਾਏ ਜਾ ਰਹੇ ਲੋਕ ਸੁਵਿਧਾ ਕੈਂਪ ਇੱਕ ਵਧੀਆ ਉਪਰਾਲਾ ਹਨ। ਉਨ੍ਹਾਂ ਕਿਹਾ ਕਿ ਇਹਨਾਂ ਕੈਂਪਾਂ ਦੇ ਲੱਗਣ ਨਾਲ ਜਿਥੇ ਲੋਕਾਂ ਦੇ ਕੰਮਾਂ ਅਤੇ ਸ਼ਿਕਾਇਤਾਂ ਦਾ  ਮੌਕੇ ਤੇ ਹੀ ਹੱਲ ਹੋ ਜਾਂਦਾ ਹੈ, ਉਥੇ ਲੋਕਾਂ ਦੇ ਸਮੇਂ ਅਤੇ ਪੈਸੇ ਦੀ ਬਚਤ ਵੀ ਹੁੰਦੀ ਹੈ। ਉਨ੍ਹਾਂ ਨੂੰ ਦਫ਼ਤਰਾਂ ਵਿੱਚ ਵਾਰ-ਵਾਰ ਚੱਕਰ ਨਹੀਂ ਕੱਟਣੇ ਪੈਂਦੇ।
        ਸ੍ਰੀ ਧਰਮ ਦੱਤ ਤਰਨਾਚ ਡਿਪਟੀ ਕਮਿਸ਼ਨਰ ਨੇ ਇਸ ਮੌਕੇ ਤੇ ਬੋਲਦਿਆਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਦੂਰ-ਦੁਰਾਡੇ ਦੇ ਪਿੰਡਾਂ ਦੇ ਲੋਕਾਂ ਦੀਆਂ ਸ਼ਿਕਾਇਤਾਂ  ਸੁਣ ਕੇ ਉਨ੍ਹਾਂ ਦਾ ਮੌਕੇ ਤੇ ਹੀ ਨਿਪਟਾਰਾ ਕਰਨ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਪੰਜਾਬ ਪੁਲਿਸ ਹੁਸ਼ਿਆਰਪੁਰ ਵੱਲੋਂ ਹਾਜੀਪੁਰ, ਮਹਿੰਦਬਾਣੀ ਅਤੇ ਟਾਂਡਾ ਵਿਖੇ ਤਿੰਨ ਲੋਕ ਸੁਵਿਧਾ ਕੈਂਪ ਲਗਾਏ ਜਾ ਚੁੱਕੇ ਹਨ ਅਤੇ ਚੌਥਾ ਲੋਕ ਸੁਵਿਧਾ ਕੈਂਪ ਅੱਜ ਇਥੇ ਚੱਬੇਵਾਲ ਵਿਖੇ ਲਗਾਇਆ ਗਿਆ ਹੈ ਅਤੇ ਨਵੇਂ ਸਾਲ ਦਾ ਪਹਿਲਾ ਅਤੇ ਜ਼ਿਲ੍ਹੇ ਦਾ ਪੰਜਵਾਂ ਲੋਕ ਸੁਵਿਧਾ ਕੈਂਪ 9 ਜਨਵਰੀ 2011 ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕਿਆਂ)  ਮਾਹਿਲਪੁਰ ਵਿਖੇ ਲਗਾਇਆ ਜਾ ਰਿਹਾ ਹੈ।  ਉਨ੍ਹਾਂ ਦੱਸਿਆ ਕਿ ਅੱਜ ਦੇ ਲੋਕ ਸੁਵਿਧਾ ਕੈਂਪ ਵਿੱਚ ਮਾਲ ਵਿਭਾਗ, ਖੁਰਾਕ ਤੇ ਸਪਲਾਈ ਵਿਭਾਗ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਟਰਾਂਸਪੋਰਟ ਵਿਭਾਗ, ਸਿਹਤ ਵਿਭਾਗ, ਜ਼ਿਲ੍ਹਾ ਸਮਾਜਿਕ ਸੁਰੱਖਿਆ ਵਿਭਾਗ, ਲੋਕ ਨਿਰਮਾਣ, ਬਿਜਲੀ ਵਿਭਾਗ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਨਾਲ ਸਬੰਧਤ 56 ਸ਼ਿਕਾਇਤਾਂ ਆਈਆਂ ਜਿਨ੍ਹਾਂ ਵਿੱਚੋਂ ਜਿਆਦਾਤਰ ਸ਼ਿਕਾਇਤਾਂ ਦਾ ਮੌਕੇ ਤੇ ਹੀ ਨਿਪਟਾਰਾ ਕਰ ਦਿੱਤਾ ਗਿਆ ਅਤੇ ਬਾਕੀ ਰਹਿੰਦੀਆਂ ਸ਼ਿਕਾਇਤਾਂ ਸਬੰਧਤ ਵਿਭਾਗਾਂ ਨੂੰ ਭੇਜ ਕੇ ਹਦਾਇਤ ਕੀਤੀ ਗਈ ਕਿ ਉਹ ਇਨ੍ਹਾਂ ਸ਼ਿਕਾਇਤਾਂ ਦਾ ਨਿਪਟਾਰਾ ਇੱਕ ਹਫ਼ਤੇ ਦੇ ਅੰਦਰ-ਅੰਦਰ ਕਰਨ।
        ਸ੍ਰੀ ਤਰਨਾਚ ਨੇ ਦੱਸਿਆ ਕਿ ਅੱਜ ਦੇ ਲੋਕ ਸੁਵਿਧਾ ਕੈਂਪ ਵਿੱਚ 280 ਡਰਾਈਵਿੰਗ ਲਰਨਿੰਗ ਲਾਇਸੰਸ, 25 ਰਾਸ਼ਨ ਕਾਰਡ ਬਣਾਏ ਗਏ ਅਤੇ 75 ਜਨਮ ਤੇ ਮੌਤ ਦੇ ਸਰਟੀਫਿਕੇਟ ਬਣਾਉਣ ਲਈ ਅਤੇ ਵੱਖ-ਵੱਖ ਪੈਨਸ਼ਨ ਸਕੀਮਾਂ ਤਹਿਤ 29 ਲਾਭਪਾਤਰੀਆਂ ਦੇ ਫਾਰਮ ਭਰ ਕੇ ਲੋੜੀਂਦੀ ਕਾਰਵਾਈ ਕੀਤੀ ਗਈ।  ਸ੍ਰੀ ਤਰਨਾਚ ਨੇ ਦੱਸਿਆ ਕਿ ਮਾਲ ਵਿਭਾਗ ਵੱਲੋਂ ਬਿਨੈਕਾਰਾਂ ਦੇ 276 ਕਾਗਜ਼ ਪੱਤਰ ਤਸਦੀਕ ਕੀਤੇ ਗਏ ਅਤੇ ਸਿਹਤ ਵਿਭਾਗ ਵੱਲੋਂ 150 ਵਿਅਕਤੀਆਂ ਦਾ ਮੁਫ਼ਤ ਮੈਡੀਕਲ ਚੈਕਅਪ ਕੀਤਾ ਗਿਆ।
          ਸ੍ਰੀ ਰਾਕੇਸ਼ ਅਗਰਵਾਲ ਐਸ ਐਸ ਪੀ ਨੇ ਦੱਸਿਆ ਕਿ ਅੱਜ ਦੇ ਲੋਕ ਸੁਵਿਧਾ ਕੈਂਪ ਵਿੱਚ ਪੁਲਿਸ ਵਿਭਾਗ ਨੂੰ  ਕੁਲ ਪ੍ਰਾਪਤ ਹੋਈਆਂ ਨਵੀਆਂ ਤੇ ਪੁਰਾਣੀਆਂ 155 ਦਰਖਾਸਤਾਂ ਵਿੱਚੋਂ 152 ਸ਼ਿਕਾਇਤਾਂ ਦਾ ਮੌਕੇ ਤੇ ਹੀ ਨਿਪਟਾਰਾ ਕੀਤਾ ਗਿਆ ਅਤੇ ਅਸਲਾ ਬਣਾਉਣ ਲਈ ਆਈਆਂ 15 ਦਰਖਾਸਤਾਂ ਦੀ ਵੈਰੀਫਿਕੇਸ਼ਨ ਕੀਤੀ ਗਈ। ਉਨ੍ਹਾਂ ਦੱਸਿਆ ਕਿ ਪੁਲਿਸ ਕਲੀਅਰੈਂਸ ਸਰਟੀਫਿਕੇਟ ਸਬੰਧੀ ਪ੍ਰਾਪਤ ਹੋਈਆਂ 12 ਦਰਖਾਸਤਾਂ ਵਿੱਚੋਂ 7 ਦਾ ਮੌਕੇ ਤੇ ਹੀ ਨਿਪਟਾਰਾ ਕੀਤਾ ਗਿਆ ਅਤੇ ਬਾਕੀ ਰਹਿੰਦੀਆਂ ਦਰਖਾਸਤਾਂ ਸਬੰਧਤ ਅਧਿਕਾਰੀਆਂ ਨੂੰ ਭੇਜ ਕੇ ਹਦਾਇਤ ਕੀਤੀ ਗਈ ਕਿ ਉਹ ਇਨ੍ਹਾਂ ਦਾ ਨਿਪਟਾਰਾ ਤੁਰੰਤ ਕਰਨ।
        ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਬੀ ਐਸ ਧਾਲੀਵਾਲ ਜ਼ਿਲ੍ਹਾ ਟਰਾਂਸਪੋਰਟ ਅਫ਼ਸਰ, ਸੁਖਵਿੰਦਰਪਾਲ ਸਿੰਘ ਐਸ ਪੀ (ਐਚ), ਕੈਪਟਨ ਕਰਨੈਲ ਸਿੰਘ ਐਸ ਡੀ ਐਮ ਹੁਸ਼ਿਆਰਪੁਰ, ਮਹਿੰਦਰ ਸਿੰਘ ਡੀ ਐਸ ਪੀ, ਵਿਜੇ ਸ਼ਰਮਾ ਤਹਿਸੀਲਦਾਰ, ਮਨਜੀਤ ਸਿੰਘ ਨਾਈਬ ਤਹਿਸੀਲਦਾਰ, ਮਨਜੀਤ ਸਿੰਘ ਸਹਾਇਕ ਜ਼ਿਲ੍ਹਾ ਟਰਾਂਸਪੋਰਟ ਅਫ਼ਸਰ, ਇੰਦਰਜੀਤ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ:), ਅਮਰਜੀਤ ਸਿੰਘ ਗਿੱਲ, ਆਰ ਐਲ ਢਾਂਡਾ (ਦੋਵੇਂ ਐਕਸੀਅਨ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ), ਦਲਜੀਤ ਸਿੰਘ ਖੱਖ ਅਤੇ ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਵੀ ਹਾਜ਼ਰ ਸਨ।

ਭੂੰਗਾ ਦੇ ਪਿੰਡ ਕੰਧਾਲਾ ਸੇਖਾ ਵਿਖੇ ਪਾਣੀ ਸਬੰਧੀ ਸ਼ਿਕਾਇਤਾਂ ਸੁਣੀਆਂ

ਭੂੰਗਾ,  31 ਦਸੰਬਰ : ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਹਲਕਾ ਹੁਸ਼ਿਆਰਪੁਰ ਦੇ ਨਿਗਰਾਨ ਇੰਜੀਨੀਅਰ ਸੁਧੀਰ ਭਾਟੀਆ ਵਲੋਂ ਹਲਕਾ ਭੂੰਗਾ ਅਧੀਨ ਆਉਂਦੇ ਕੰਧਾਲਾ ਸ਼ੇਖਾ ਵਿਖੇ ਪਾਣੀ ਸਬੰਧੀ ਲੋਕਾਂ ਦੀਆਂ ਸ਼ਿਕਾਇਤਾਂ ਸੁਣਨ ਵਾਸਤੇ ਪਿੰਡ ਦੇ ਸਰਕਾਰੀ ਸਕੂਲ ਵਿਚ ਲੋਕਾਂ ਨਾਲ ਮਿਲਣੀ ਕੀਤੀ ਗਈ । ਇਸ ਮੌਕੇ ਤੇ  ਇੰਜ: ਅਮਰਜੀਤ ਸਿੰਘ ਗਿੱਲ ਕਾਰਜਕਾਰੀ ਇੰਜੀਨੀਅਰ ਹੁਸ਼ਿਆਰਪੁਰ , ਇੰਜ: ਵਿਜੈ ਕੁਮਾਰ , ਇੰਜ: ਡੀ ਪੀ ਐਮ ਸੀ, ਐਸ ਡੀ ਵੀ ਇੰਜ: ਜਿੰਦਲ , ਐਸ ਡੀ ਈ ਇੰਜ: ਸਤਨਾਮ ਸਿੰਘ ਧਨੋਆ, ਏ ਈ ਇੰਜ: ਸੁਨੀਲ ਕੁਮਾਰ ਅਤੇ ਇੰਜੀਨੀਅਰ ਪ੍ਰੇਮ ਚੰਦ, ਜੇ ਈ ਬਲਬੀਰ ਸਿੰਘ ਅਤੇ ਸ੍ਰੀ ਦੇਸ ਰਾਜ ਉਨ੍ਹਾਂ ਦੇ ਨਾਲ ਸਨ। 
         ਨਿਗਰਾਨ ਇੰਜੀਨੀਅਰ ਸੁਧੀਰ ਭਾਟੀਆ ਨੇ ਸਰਕਾਰ ਵਲੋ ਲੋਕਾਂ ਨੂੰ ਪਾਣੀ ਸਬੰਧੀ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਜਿਕਰ ਕਰਦਿਆਂ ਆਖਿਆ ਕਿ ਘਰਾਂ ਵਿਚ ਪਾਣੀ ਦੇ ਕੁਨੈਕਸ਼ਨ ਲੈਣ ਵਾਸਤੇ ਸਕਿੳਰਿਟੀ ਸਰਕਾਰ ਵਲੋ ਅੱਧੀ ਕੀਤੀ ਜਾ ਚੁੱਕੀ ਹੈ , ਜਿਸ ਦਾ ਫਾਇਦਾ ਉਠਾਉਂਦੇ ਹੋਏ ਵੱਧ ਤੋ ਵੱਧ ਲੋਕਾਂ ਨੂੰ ਪੀਣ ਵਾਲਾ ਸਾਫ਼ ਸੁਥਰਾ ਕੀਟਾਣੂ ਰਹਿਤ ਪਾਣੀ ਪ੍ਰਾਪਤ ਕਰਨ ਲਈ ਘਰਾਂ ਵਿਚ ਵੱਧ ਤੋਂ ਵੱਧ ਪਾਣੀ ਦੇ ਕੁਨੈਕਸ਼ਨ ਲੈਣੇ ਚਾਹੀਦੇ ਹਨ । ਪਿੰਡ ਵਾਸੀਆਂ ਨੇ ਪੀਣ ਵਾਲੇ ਪਾਣੀ ਦੀ ਸਪਲਾਈ ਤੇ ਤਸੱਲੀ ਪ੍ਰਗਟ ਕਰਦਿਆਂ ਆਖਿਆ ਕਿ ਸਰਕਾਰੀ ਸਕੂਲਾਂ ਵਿਚ ਬਿਨਾਂ ਪੈਸੇ ਤੋਂ ਕੁਨੈਕਸ਼ਨ ਦਿੱਤੇ ਜਾਣ ਜਿਸ ਦੀ ਮਨਜੂਰੀ ਨਿਗਰਾਨ ਇੰਜੀਨੀਅਰ ਵਲੋ ਮੌਕੇ ਤੇ ਹੀ ਦਿੱਤੀ ਗਈ ।
         ਇਸ ਮੋਕੇ ਉਪ ਮੰਡਲ ਇੰਜੀਨੀਅਰ ਗੜ੍ਹਦੀਵਾਲਾ ਸਤਨਾਮ ਸਿੰਘ ਧਨੋਆ ਨੇ ਨਿਗਰਾਨ ਇੰਜੀਨੀਅਰ ਦੇ ਧਿਆਨ ਵਿਚ ਲਿਆਂਦਾ ਕਿ ਉਨ੍ਹਾਂ ਅਧੀਨ ਪਿੰਡ ਨੰਗਲ ਕਾਨੂੰਗੋ ਇਕ ਅਜਿਹਾ ਪਿੰਡ ਹੈ ਜਿਥੇ ਉਨ੍ਹਾਂ ਵੱਲੋਂ ਪ੍ਰੇਰਿਤ ਕਰਨ ਤੇ ਪਿੰਡ ਦੀ ਪੰਚਾਇਤ ਨੇ ਸਾਰੇ ਘਰਾਂ ਵਿਚ ਨਿਜੀ ਪਾਣੀ ਦੇ ਕੁਨੈਕਸ਼ਨ ਅਤੇ ਹਰ ਘਰ ਵਿਚ ਪਾਖਾਨੇ ਦੀ ਸਹੂਲਤ ਮੁਹੱਈਆ ਕਰਵਾ ਦਿੱਤੀ ਹੈ । ਸ੍ਰੀ ਧਨੋਆ ਨੇ ਨਿਗਰਾਨ ਇੰਜੀਨੀਅਰ ਨੂੰ ਸਿਫਾਰਸ਼ ਕੀਤੀ ਕਿ ਅਜਿਹੇ ਪਿੰਡਾਂ ਦੀਆਂ ਪੰਚਾਇਤਾਂ ਦਾ ਸਨਮਾਨ ਕੀਤਾ ਜਾਵੇ ਤਾਂ ਜੋ ਦੂਸਰੀਆਂ ਪੰਚਾਇਤਾਂ ਵੀ ਪਾਣੀ ਦੇ ਕੁਨੈਕਸ਼ਨ ਲੈਣ ਲਈ ਪਿੰਡ ਵਾਸੀਆਂ ਨੂੰ ਪ੍ਰੇਰਿਤ ਕਰਨ।  ਪਿੰਡ ਕੰਧਾਲਾ ਦੇ ਸਰਪੰਚ ਜਮਨਾ ਦਾਸ, ਪੰਚਾਇਤ ਅਫ਼ਸਰ ਸ੍ਰੀ ਅਜੀਤ ਸਿੰਘ, ਸਰਪੰਚ ਸੁਖਵਿੰਦਰ ਸਿੰਘ ਕੰਧਾਲੀ ਨਰੰਗਪੁਰ, ਸਾਬਕਾ ਸਰਪੰਚ ਧਰਮਪਾਲ, ਮਾਸਟਰ ਸੁਰਿੰਦਰ ਸਿੰਘ, ਹਵਾਲਦਾਰ ਜੋਗਿੰਦਰ ਸਿੰਘ, ਡਾ ਨਰਾਇਣ, ਪਿੰਡ ਕੰਧਾਲਾ ਸ਼ੇਖਾਂ , ਪਿੰਡ ਨੰਗਲ ਕਾਨੂੰਗੋ ਦੇ ਸਰਪੰਚ ਅਤੇ ਪੰਚਾਇਤ ਕੰਧਾਲੀ ਨਾਰੰਗਪੁਰ ਦੀਆਂ ਪੰਚਾਇਤਾਂ , ਸਰਕਾਰੀ ਸਕੂਲ ਦੇ ਪ੍ਰਿਸੀਪਲ, ਸਟਾਫ ਅਤੇ  ਵੱਡੀ ਗਿਣਤੀ ਵਿਚ ਪਿੰਡਾਂ ਦੇ ਲੋਕ ਹਾਜ਼ਰ ਸਨ ।

ਸ਼ਿਕਾਇਤ ਨਿਵਾਰਨ ਕਮੇਟੀ ਵਿਚ 17 ਦਾ ਮੌਕੇ ਤੇ ਨਿਪਟਾਰਾ

ਹੁਸ਼ਿਆਰਪੁਰ, 30 ਦਸੰਬਰ: ਆਮ ਲੋਕਾਂ ਦੀਆਂ ਮੁਸ਼ਕਲਾਂ ਤੇ ਸ਼ਿਕਾਇਤਾਂ ਦਾ ਮੌਕੇ ਤੇ ਨਿਪਟਾਰਾ ਕਰਨ ਲਈ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦੀ ਮੀਟਿੰਗ ਸ੍ਰੀ ਧਰਮ ਦੱਤ ਤਰਨਾਚ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ  ਸਥਾਨਕ ਮਿੰਨੀ ਸਕੱਤਰੇਤ ਦੇ ਮੀਟਿੰਗ ਹਾਲ ਵਿੱਚ ਹੋਈ। ਜਿਸ ਵਿੱਚ ਹੋਰਨਾਂ ਤੋਂ ਇਲਾਵਾ ਕੈਪਟਨ ਕਰਨੈਲ ਸਿੰਘ ਐਸ ਡੀ ਐਮ ਹੁਸਿਆਰਪੁਰ, ਜਸਪਾਲ ਸਿੰਘ ਐਸ ਡੀ ਐਮ ਗੜ੍ਹਸ਼ੰਕਰ, ਸੁਭਾਸ਼ ਚੰਦਰ ਐਸ ਡੀ ਐਮ ਮੁਕੇਰੀਆਂ, ਜਸੀਬਰ ਸਿੰਘ ਐਸ ਡੀ ਐਮ ਦਸੂਹਾ, ਅਵਤਾਰ ਸਿੰਘ ਭੁੱਲਰ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ, ਭੁਪਿੰਦਰਜੀਤ ਸਿੰਘ ਜ਼ਿਲ੍ਹਾ ਮਾਲ ਅਫ਼ਸਰ, ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਅਤੇ ਗੈਰ ਸਰਕਾਰ ਮੈਂਬਰ ਹਾਜ਼ਰ ਸਨ।
        ਸ੍ਰੀ ਤਰਨਾਚ ਨੇ ਦੱਸਿਆ ਕਿ ਅੱਜ ਦੀ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦੀ ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਨਾਲ ਸਬੰਧਤ 25 ਸ਼ਿਕਾਇਤਾਂ ਪੇਸ਼ ਹੋਈਆਂ ਜਿਨ੍ਹਾਂ ਵਿੱਚੋਂ 17 ਸ਼ਿਕਾਇਤਾਂ ਦਾ ਮੌਕੇ ਤੇ ਹੀ ਨਿਪਟਾਰਾ ਕਰ ਦਿੱਤਾ ਗਿਆ ਅਤੇ ਬਾਕੀ ਸ਼ਿਕਾਇਤਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਭੇਜ ਕੇ ਹਦਾਇਤ ਕੀਤੀ ਗਈ  ਹੈ ਕਿ ਉਹ ਇਨ੍ਹਾਂ ਸ਼ਿਕਾਇਤਾਂ ਦਾ ਇੱਕ ਹਫ਼ਤੇ ਦੇ ਅੰਦਰ-ਅੰਦਰ ਨਿਪਟਾਰਾ ਕਰਨ। ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਜ਼ਾਦੀ ਘੁਲਾਟੀਆਂ ਦਾ ਪੂਰਾ ਮਾਣ-ਸਨਮਾਨ ਕਰਨ ਅਤੇ ਉਨ੍ਹਾਂ ਨੂੰ  ਗਣਤੰਤਰ ਦਿਵਸ ਦੇ ਸੱਦਾ ਪੱਤਰ ਸਮੇਂ ਸਿਰ ਪਹੁੰਚਾਉਣ। ਸ੍ਰੀ ਤਰਨਾਚ ਨੇ ਸ਼ਿਕਾਇਤ ਨਿਵਾਰਨ ਕਮੇਟੀ ਦੇ ਗੈਰਸਰਕਾਰੀ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਪਿੰਡਾਂ ਅਤੇ ਸ਼ਹਿਰਾਂ ਵਿੱਚ ਸਫ਼ਾਈ ਨੂੰ ਯਕੀਨੀ ਬਣਾਉਣ, ਨਜਾਇਜ਼ ਕਬਜਿਆਂ ਨੂੰ ਹਟਾਉਣ, ਅਵਾਜ਼ ਪ੍ਰਦੂਸ਼ਣ ਨੂੰ ਕੰਟਰੋਲ ਕਰਨ, ਟਰੈਫ਼ਿਕ ਨਿਯਮਾਂ ਦੀ ਪਾਲਣਾ ਕਰਨ ਅਤੇ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਨੇਪਰੇ ਚਾੜਨ ਲਈ ਆਪਣਾ ਪੂਰਾ ਸਹਿਯੋਗ ਦੇਣ।
         ਸ੍ਰੀ ਤਰਨਾਚ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸ), ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ:) ਅਤੇ ਸਿਵਲ ਸਰਜਨ ਨੂੰ ਹਦਾਇਤ ਕੀਤੀ ਕਿ ਉਹ ਸਰਕਾਰੀ ਸਕੂਲਾਂ ਅਤੇ ਸਰਕਾਰੀ ਹਸਪਤਾਲਾਂ ਵਿੱਚ ਡਾਕਟਰਾਂ ਦੀ ਰਿਹਾਇਸ਼ ਦੀਆਂ ਅਣ-ਸੁਰੱਖਿਅਤ ਘੋਸ਼ਿਤ ਕੀਤੀਆਂ ਇਮਾਰਤਾਂ ਲਈ ਤੁਰੰਤ ਯੋਗ ਕਾਰਵਾਈ ਕਰਨ।  ਉਨ੍ਹਾਂ ਨੇ ਸਬੰਧਤ ਐਸ ਡੀ ਐਮਜ਼ ਅਤੇ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਨੂੰ ਵੀ ਕਿਹਾ ਕਿ ਉਹ ਘਰੇਲੂ ਗੈਸ ਦੀ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਗੈਸ ਏਜੰਸੀਆਂ ਦੀ ਸਮੇਂ-ਸਮੇਂ ਸਿਰ ਚੈਕਿੰਗ ਕਰਨ। ਉਨ੍ਹਾਂ ਨੇ ਨਗਰ ਕੌਂਸਲ ਹੁਸ਼ਿਆਰਪੁਰ ਦੇ ਕਾਰਜਸਾਧਕ ਅਫ਼ਸਰ ਨੂੰ ਵੀ ਕਿਹਾ ਕਿ ਉਹ ਸ਼ਹਿਰ ਵਿੱਚ ਘੁੰਮ ਰਹੇ ਅਵਾਰਾ ਪਸ਼ੂਆਂ ਦੀ ਰੋਕਥਾਮ ਲਈ ਢੁਕਵੇਂ ਪ੍ਰਬੰਧ ਕਰਨ ਤਾਂ ਜੋ ਆਵਾਜਾਈ ਵਿੱਚ ਕੋਈ ਰੁਕਾਵਟ ਨਾ ਆਵੇ।
        ਸ੍ਰੀ ਤਰਨਾਚ ਨੇ ਸਰਕਾਰੀ ਅਧਿਕਾਰੀਆਂ ਅਤੇ ਗੈਰ ਸਰਕਾਰੀ ਮੈਂਬਰਾਂ ਨੂੰ ਕਿਹਾ ਕਿ ਉਹ ਸਰਦੀ ਦੇ ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਸਵੈਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਰੇਲਵੇ ਸਟੇਸ਼ਨਾਂ, ਬਸ ਸਟੈਂਡਾਂ ਅਤੇ ਫੁੱਟਪਾਥਾਂ ਤੇ ਪਏ ਬੇਘਰੇ ਤੇ ਨਿਆਸਰੇ ਲੋਕਾਂ ਦੀ ਮੱਦਦ ਕਰਨ ਤਾਂ ਜੋ ਉਹ ਕੜਾਕੇ ਦੀ ਠੰਡ ਤੋਂ ਬਚ ਸਕਣ।

ਸੁਪਰਡੰਟ ਪੱਧਰ ਦੀ ਦੋ ਦਿਨਾ ਸਿਖਲਾਈ ਵਰਕਸ਼ਾਪ ਲਗਾਈ

ਹੁਸ਼ਿਆਰਪੁਰ, 29 ਦਸੰਬਰ: ਮਹਾਤਮਾ ਗਾਂਧੀ ਰਾਜ ਲੋਕ ਪ੍ਰਸ਼ਾਸ਼ਨ ਸੰਸਥਾ ਪੰਜਾਬ ਚੰਡੀਗੜ੍ਹ ਵੱਲੋਂ ਜ਼ਿਲ੍ਹਾ ਸੈਂਟਰ ਹੁਸ਼ਿਆਰਪੁਰ ਦੇ ਸਹਿਯੋਗ ਨਾਲ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਸੁਪਰਡੰਟ ਪੱਧਰ ਦੇ ਅਧਿਕਾਰੀਆਂ ਦੀ ਕੰਮ ਦੀ ਸਮਰੱਥਾ ਵਧਾਉਣ ਸਬੰਧੀ ਦੋ ਦਿਨਾਂ ਵਰਕਸ਼ਾਪ ਦਾ ਆਯੋਜਨ ਜ਼ਿਲ੍ਹਾ ਸੈਂਟਰ ਹੁਸ਼ਿਆਰਪੁਰ ਵਿਖੇ  ਕੀਤਾ ਗਿਆ।  ਜ਼ਿਲ੍ਹਾ ਪ੍ਰੋਗਰਾਮ ਕੋਆਰਡੀਨੇਟਰ ਸ੍ਰ: ਸੁਰਜੀਤ ਸਿੰਘ ਨੇ ਵਰਕਸ਼ਾਪ ਵਿੱਚ ਹਾਜ਼ਰ ਹੋਏ ਅਧਿਕਾਰੀਆਂ ਨੂੰ ਜੀ ਆਇਆਂ ਕਹਿੰਦੇ ਹੋਏ ਉਨ੍ਹਾਂ ਨੂੰ ਟਰੇਨਿੰਗ ਦੀ ਮਹੱਤਤਾ ਦੇ ਮੁੱਦੇ ਤੇ ਚਾਨਣਾ ਪਾਇਆ ਅਤੇ ਉਨ੍ਹਾਂ ਨੁੰ ਟਰੇਨਿੰਗ ਉਪਰੰਤ ਟਰੇਨਰਜ਼ ਬਣਨ ਲਈ ਪ੍ਰੇਰਨਾ ਦਿੱਤੀ ਅਤੇ ਇਸ ਵਰਕਸ਼ਾਪ ਵਿੱਚ ਵਿਚਾਰੇ ਜਾਣ ਵਾਲੇ ਵਿਸ਼ਿਆਂ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ।
        ਇਸ ਟਰੇਨਿੰਗ ਵਰਕਸ਼ਾਪ ਵਿੱਚ ਟਰੇਨਿੰਗ ਇੰਚਾਰਜ, ਟਰੇਨਿੰਗ ਡਵੀਜ਼ਨ, ਮਹਾਤਮਾ ਗਾਂਧੀ ਰਾਜ ਲੋਕ ਪ੍ਰਸ਼ਾਸ਼ਨ ਪੰਜਾਬ ਚੰਡੀਗੜ੍ਹ ਸ੍ਰੀ ਗਗਨਦੀਪ ਐਸੋਸੀਏਟ ਫੈਲੋ ਵੱਲੋਂ ਵਰਕਸ਼ਾਪ ਦੇ ਦੂਸਰੇ ਸੈਸ਼ਨ ਵਿੱਚ ਬਿਲਡਿੰਗ, ਤੀਸਰੇ ਸੈਸ਼ਨ ਵਿੱਚ ਇਫੈਕਟਿਵ ਕਮਿਉਨੀਕੇਸ਼ਨ ਅਤੇ ਚੌਥੇ ਸੈਸ਼ਨ ਵਿੱਚ ਆਈਡੈਂਟੀਫਿਕੇਸ਼ਨ ਆਫ਼ ਟਰੇਨਰਜ਼ ਆਦਿ ਵਿਸ਼ਿਆਂ ਤੇ ਵਿਸਥਾਰਪੂਰਵਕ ਜਾਣਕਾਰੀ ਵੀਡੀਓ ਪ੍ਰੋਜੈਕਟ ਦੀ ਸਹਾਇਤਾ ਨਾਲ ਦਿੱਤੀ।  ਇਸ ਵਰਕਸ਼ਾਪ ਦੇ ਦੂਸਰੇ ਦਿਨ ਦੇ ਪਹਿਲੇ ਸੈਸ਼ਨ ਵਿੱਚ ਰਿਸੋਰਸ ਪਰਸਨ ਪ੍ਰੋ: ਪ੍ਰਾਵੀਨ ਵਿਮਲ ਵੱਲੋਂ ਪਹਿਲੇ ਸੈਸ਼ਨ ਵਿੱਚ ਇੰਟਰਪਰਸਨਲ ਰਿਲੇਸਨਜ ਅਤੇ ਦੂਸਰੇ ਸੈਸ਼ਨ ਵਿੱਚ ਇੰਪਲਾਈਜ਼ ਮੋਟੀਵੇਸ਼ਨ ਵਿਸ਼ਿਆਂ ਤੇ ਜਾਣਕਾਰੀ ਮੁਹੱਈਆ ਕਰਵਾਈ ਜਾਵੇਗੀ।  ਇਸ ਤਰਾਂ ਸ੍ਰੀ ਗਗਨਦੀਪ ਐਸੋਸੀਏਟ ਫੈਲੋ ਵੱਲੋਂ ਤੀਸਰੇ ਸੈਸ਼ਨਜ ਵਿੱਚ ਮੋਨੀਟਰਿੰਗ ਸਿਸਟਮ ਸਬੰਧੀ ਜਾਣਕਾਰੀ ਮੁਹੱਈਆ ਕਰਵਾਈ ਜਾਵੇਗੀ।
        ਅੱਜ ਦੀ ਵਰਕਸ਼ਾਪ ਵਿੱਚ ਹਾਜ਼ਰ ਹੋਏ ਸੁਪਰਡੰਟ ਪੱਧਰ ਦੇ ਅਧਿਕਾਰੀਆਂ ਨੇ ਵਰਕਸ਼ਾਪ ਨੂੰ ਬਹੁਤ ਹੀ ਲਾਹੇਵੰਦ ਅਤੇ ਕੰਮ-ਕਾਜ਼ ਵਿੱਚ ਕਾਰਜਕੁਸ਼ਲਤਾ ਅਤੇ ਪਾਰਦਰਸ਼ਤਾ ਲਿਆਉਣ ਵਾਲਾ ਦੱਸਿਆ ਅਤੇ ਉਨ੍ਹਾਂ ਵੱਲੋਂ ਇਹ ਵੀ ਆਸ ਪ੍ਰਗਟਾਈ ਗਈ ਕਿ ਆਉਣ ਵਾਲੇ ਭਵਿੱਖ ਵਿੱਚ ਵੀ ਇਹੋ ਜਿਹੀਆਂ ਵਰਕਸ਼ਾਪਾਂ ਦਾ  ਆਯੋਜਨ ਹੁੰਦਾ ਰਹਿਣਾ ਚਾਹੀਦਾ ਹੈ ਤਾਂ ਜੋ ਮੁਲਾਜ਼ਮਾਂ ਦੇ ਗਿਆਨ ਅਤੇ ਕਾਰਜਕੁਸ਼ਲਤਾ ਵਿੱਚ ਨਿਰੰਤਰ ਵਾਧਾ ਹੁੰਦਾ ਰਹੇ। ਜ਼ਿਲ੍ਹਾ ਕੁਆਰਡੀਨੇਟਰ ਸ੍ਰ: ਸੁਰਜੀਤ ਸਿੰਘ ਨੇ ਵਰਕਸ਼ਾਪ ਦੇ ਅੰਤ ਵਿੱਚ ਹਾਜ਼ਰ ਅਧਿਕਾਰੀਆਂ ਦਾ ਧੰਨਵਾਦ ਕੀਤਾ । ਇਸ ਮੌਕੇ ਤੇ ਸ੍ਰੀ ਪ੍ਰੇਮ ਕਾਹਲੋਂ ਸਹਾਇਕ ਪ੍ਰੋਗਰਾਮ ਕੋਆਰਡੀਨੇਟਰ ਮਗਸੀਪਾ ਜ਼ਿਲ੍ਹਾ ਸੈਂਟਰ ਹੁਸ਼ਿਆਰਪੁਰ ਵੀ ਹਾਜ਼ਰ ਸਨ।

ਖਪਤਕਾਰ ਸੁਰੱਖਿਆ ਦਿਵਸ ਮਨਾਇਆ

ਹੁਸ਼ਿਆਰਪੁਰ, 29 ਦਸੰਬਰ:  ਖਪਤਕਾਰਾਂ ਨੂੰ ਉਨ੍ਹਾਂ ਦੇ ਹੱਕਾਂ ਪ੍ਰਤੀ ਜਾਗਰੂਕ ਕਰਨ ਲਈ ਪੰਜਾਬ ਸਰਕਾਰ ਦੇ ਆਦੇਸ਼ਾਂ ਮੁਤਾਬਕ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਪੰਜਾਬ ਹੁਸ਼ਿਆਰਪੁਰ ਵੱਲੋਂ 24 ਦਸੰਬਰ ਤੋਂ  30 ਦਸੰਬਰ ਤੱਕ ਮਨਾਏ ਜਾ ਰਹੇ ਰਾਸ਼ਟਰੀ ਖਪਤਕਾਰ ਸੁਰੱਖਿਆ ਸਪਤਾਹ ਦੇ ਸਬੰਧ ਵਿੱਚ ਅੱਜ ਸਥਾਨਕ ਜ਼ਿਲ੍ਹਾ ਪ੍ਰੀਸ਼ਦ ਹਾਲ ਵਿਖੇ ਜ਼ਿਲ੍ਹਾ ਪੱਧਰ ਦਾ ਖਪਤਕਾਰ ਸੁਰੱਖਿਆ ਦਿਵਸ ਮਨਾਇਆ ਗਿਆ। ਜਿਸ ਦੀ ਪ੍ਰਧਾਨਗੀ ਸ੍ਰ੍ਰੀ ਧਰਮ ਦੱਤ ਤਰਨਾਚ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਨੇ ਕੀਤੀ। 
        ਸ੍ਰੀ ਤਰਨਾਚ ਨੇ ਇਸ ਮੌਕੇ ਤੇ ਬੋਲਦਿਆਂ ਦੱਸਿਆ ਕਿ ਖਪਤਕਾਰਾਂ ਦੇ ਹੱਕਾਂ ਦੀ ਰਾਖੀ ਲਈ 1986 ਵਿੱਚ ਖਪਤਕਾਰ ਸੁਰੱਖਿਆ ਐਕਟ ਬਣਾਇਆ ਗਿਆ ਸੀ ਜੋ ਅਪ੍ਰੈਲ 1987 ਵਿੱਚ ਪੰਜਾਬ ਵਿੱਚ ਲਾਗੂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ  ਖਪਤਕਾਰਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਰਾਸ਼ਟਰੀ ਪੱਧਰ ਤੇ ਨੈਸ਼ਨਲ ਖਪਤਕਾਰ ਝਗੜਾ ਨਿਵਾਰਨ ਕਮਿਸ਼ਨ,  ਰਾਜ ਪੱਧਰ ਤੇ ਰਾਜ ਖਪਤਕਾਰ ਝਗੜਾ ਨਿਵਾਰਨ ਕਮਿਸ਼ਨ ਬਣਾਇਆ ਗਿਆ ਹੈ ਅਤੇ  ਜ਼ਿਲ੍ਹਾ ਪੱਧਰ ਤੇ ਜ਼ਿਲ੍ਹਾ ਖਪਤਕਾਰ ਝਗੜਾ ਨਿਵਾਰਨ ਫੋਰਮ ਸਥਾਪਿਤ ਕੀਤੇ ਗਏ ਹਨ।  ਉਨ੍ਹਾਂ ਕਿਹਾ ਕਿ ਜੇ ਕਿਸੇ ਖਪਤਕਾਰ ਦੇ ਹੱਕਾਂ ਦੀ ਉਲੰਘਣਾ ਹੁੰਦੀ ਹੈ ਤਾਂ ਉਹ 20 ਲੱਖ ਰੁਪਏ ਤੱਕ ਦੇ ਮੁਆਵਜ਼ੇ ਲਈ ਆਪਣੀ ਸ਼ਿਕਾਇਤ ਜ਼ਿਲ੍ਹਾ ਖਪਤਕਾਰ ਝਗੜਾ ਨਿਵਾਰਨ ਫੋਰਮ ਕੋਲ, 20 ਲੱਖ ਰੁਪਏ ਤੋਂ ਜ਼ਿਆਦਾ ਪਰੰਤੂ ਇੱਕ ਕਰੋੜ ਰੁਪਏ ਤੋਂ ਘੱਟ ਆਪਣੀ ਸ਼ਿਕਾਇਤ ਰਾਜ ਖਪਤਕਾਰ ਝਗੜਾ ਨਿਵਾਰਨ ਕਮਿਸ਼ਨ ਕੋਲ ਅਤੇ ਇੱਕ ਕਰੋੜ ਰੁਪਏ ਤੋਂ ਜਿਆਦਾ ਦੀ ਸ਼ਿਕਾਇਤ ਨੈਸ਼ਨਲ ਕਮਿਸ਼ਨ ਕੋਲ ਕਰ ਸਕਦਾ ਹੈ। ਉਨ੍ਹਾਂ ਨੇ ਖਪਤਕਾਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਹੱਕਾਂ ਦੀ ਪ੍ਰਾਪਤੀ ਦੇ ਨਾਲ-ਨਾਲ ਆਪਣੀਆਂ ਡਿਊਟੀਆਂ ਪ੍ਰਤੀ ਵੀ ਸੱਚੀ ਭਾਵਨਾ ਨਾਲ ਸੁਚੇਤ ਹੋਣ। ਉਨ੍ਹਾਂ ਨੇ ਦੁਕਾਨਦਾਰਾਂ ਅਤੇ ਵਿਕਰੇਤਾਵਾਂ ਨੂੰ ਵੀ ਪ੍ਰੇਰਨਾ ਦਿੱਤੀ ਕਿ ਉਹ ਖਪਤਕਾਰ ਨੂੰ ਸਹੀ, ਪੂਰੀ ਅਤੇ ਕੁਆਲਟੀ ਵਾਲੀ ਚੀਜ਼ ਦੇਣ ਤਾਂ ਜੋ ਸਮਾਜ ਨੂੰ ਨਰੋਆ ਅਤੇ ਸਿਹਤਮੰਦ ਬਣਾਇਆ ਜਾ ਸਕੇ।  ਉਨ੍ਹਾਂ ਨੇ ਸਮਾਗਮ ਵਿੱਚ ਆਏ ਅਧਿਕਾਰੀਆਂ, ਕਰਮਚਾਰੀਆਂ ਅਤੇ ਸਵੈਸੇਵੀ ਜਥੇਬੰਦੀਆਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਉਹ ਖਪਤਕਾਰਾਂ ਨੂੰ ਉਨ੍ਹਾਂ ਦੇ ਹੱਕਾਂ ਪ੍ਰਤੀ ਜਾਗਰੂਕ ਕਰਨ ਲਈ ਆਪਣਾ ਵੱਡਮੁਲਾ ਯੋਗਦਾਨ ਪਾਉਣ। ਸ੍ਰੀ ਤਰਨਾਚ ਨੇ ਕੰਜਿਊਮਰ ਅਵੇਅਰਨੈਂਸ ਵੈਲਫੇਅਰ ਐਸੋਸੀਏਸ਼ਨ (ਕਾਵਾ) ਹੁਸ਼ਿਆਰਪੁਰ ਦੇ ਪ੍ਰਧਾਨ ਡਾ ਡੀ ਬੀ ਕਪੂਰ ਵੱਲੋਂ  ਖਪਤਕਾਰਾਂ ਦੀ ਜਾਗਰੂਕਤਾ ਲਈ ਤਿਆਰ ਕੀਤਾ ਪੈਂਫਲੇਟ ਵੀ ਜਾਰੀ ਕੀਤਾ ਅਤੇ ਚੰਗਾ ਕੰਮ ਕਰਨ ਵਾਲੇ ਵਿਅਕਤੀਆਂ ਨੂੰ ਪ੍ਰਸੰਸਾ ਪੱਤਰ ਵੀ ਦਿੱਤੇ।
        ਸ੍ਰੀ ਮੰਗਲ ਦਾਸ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਨੇ ਇਸ ਮੌਕੇ ਤੇ ਖਪਤਕਾਰਾਂ ਦੇ ਹੱਕਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਅਤੇ ਮੁੱਖ ਮਹਿਮਾਨ ਤੇ ਆਏ ਮਹਿਮਾਨਾਂ ਨੂੰ ਜੀ ਆਇਆਂ ਕਿਹਾ। ਹੋਰਨਾ ਤੋਂ ਇਲਾਵਾ ਡਾ. ਡੀ ਬੀ ਕਪੂਰ ਪ੍ਰਧਾਨ ਕੰਜਿਉਮਰ ਅਵੇਅਰਨੈਂਸ ਵੈਲਫੇਅਰ (ਕਾਵਾ) ਹੁਸ਼ਿਆਰਪੁਰ, ਡਾ ਯਸ਼ ਮਿੱਤਰਾ ਜ਼ਿਲ੍ਹਾ ਸਿਹਤ ਅਫ਼ਸਰ, ਸ੍ਰੀ ਹੁਕਮ ਸਿੰਘ, ਮਿਸ ਆਸਥਾ ਬੱਗਾ ਅਤੇ ਸ੍ਰੀ ਸੁੱਚਾ ਰਾਮ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ।

ਜਿਲ੍ਹਾ ਪੱਧਰੀ ਰੈੱਡ ਕਰਾਸ ਮੇਲਾ 8 ਜਨਵਰੀ ਨੂੰ

ਹੁਸ਼ਿਆਰਪੁਰ, 29 ਦਸੰਬਰ: ਹਰ ਸਾਲ ਦੀ ਤਰਾਂ ਇਸ ਸਾਲ ਵੀ ਜ਼ਿਲ੍ਹਾ ਰੈਡਕਰਾਸ ਸੁਸਾਇਟੀ ਹੁਸ਼ਿਆਰਪੁਰ ਵੱਲੋਂ ਰੈਡ ਕਰਾਸ ਦੀਆਂ ਸਹਾਇਕ ਸੰਸਥਾਵਾਂ ਅਤੇ  ਹਸਪਤਾਲ ਭਲਾਈ ਸ਼ਾਖਾ ਦੇ ਸਹਿਯੋਗ ਨਾਲ 8 ਜਨਵਰੀ 2011 ਨੂੰ ਰੌਸ਼ਨ ਗਰਾਉਂਡ ਹੁਸ਼ਿਆਰਪੁਰ ਵਿਖੇ ਰੈਡਕਰਾਸ ਮੇਲਾ ਆਯੋਜਿਤ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ -ਕਮ-ਚੇਅਰਮੈਨ ਜ਼ਿਲਾ ਰੈਡਕਰਾਸ ਸੁਸਾਇਟੀ ਸ਼੍ਰੀ ਧਰਮ ਦੱਤ ਤਰਨਾਚ ਨੇ ਦਿੰਦਿਆਂ ਦੱਸਿਆ ਕਿ ਇਸ ਮੇਲੇ ਵਿਚ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਵੱਲੋਂ ਕੀਤੇ ਜਾ ਰਹੇ ਵੱਖ-ਵੱਖ ਭਲਾਈ ਦੇ ਕੰਮਾਂ ਬਾਰੇ ਆਮ ਲੋਕਾਂ ਨੂੰ ਜਾਣੂ ਕਰਵਾਇਆ ਜਾਵੇਗਾ।        
                   ਸ਼੍ਰੀ ਤਰਨਾਚ ਨੇ ਦਸਿਆ ਕਿ ਇਸ ਮੌਕੇ ਬੱਚਿਆਂ ਵਲੋਂ ਪੇਟਿੰਗ ਮੁਕਾਬਲੇ , ਫਲਾਵਰ ਅਰੇਜ਼ਮੈਂਟ, ਫੈਂਸੀ ਡਰੈਸ ਮੁਕਾਬਲੇ ਕਰਵਾਏ ਜਾਣਗੇ। ਮੇਲੇ ਨੂੰ ਅਕਰਸ਼ਿਤ ਬਣਾਉਣ ਲਈ ਇੱਕ ਲੱਕੀ ਬੈਗ ਡਰਾਅ ਵੀ ਕੱਢਿਆ ਜਾਵੇਗਾ ਜਿਸ ਵਿਚ ਕੁਲ 73 ਅਕਰਸ਼ਿਤ ਇਨਾਮ ਜਿਵੇਂ ਕੰਪਿਉਟਰ, ਰੰਗੀਨ ਟੈਲੀਵੀਜ਼ਨ, ਫਰਿਜ਼, ਸਾਈਕਲ, ਹਾਕਿੰਗ ਪ੍ਰੈਸ਼ਰ ਕੁੱਕਰ, ਪ੍ਰੈਸ, ਪੱਖੇ, ਥਰਮਸ ਅਤੇ ਹੋਟਕੇਸ ਆਦਿ ਕੱਢੇ ਜਾਣਗੇ। ਲੱਕੀ ਸਕੀਮ ਦੀ ਟਿਕਟ ਦੀ ਕੀਮਤ ਕੇਵਲ 5/- ਰੁਪਏ ਹੈ ਜੋ ਕਿ ਰੈਡਕਰਾਸ ਦਫਤਰ ਵਿਚ ਉਪਲਬੱਧ ਹਨ ਅਤੇ ਇਹ ਟਿਕਟ ਮੇਲੇ ਵਿਚ ਵੀ ਉਪਲਬਧ ਹੋਵੇਗੀ। ਮੇਲੇ ਵਿਚ ਰੈਡਕਰਾਸ ਹਸਪਤਾਲ ਭਲਾਈ ਸ਼ਾਖਾ ਦੇ ਮੈਂਬਰਾਂ ਵਲੋ ਵੱਖ-ਵੱਖ ਤਰਾਂ ਦੇ ਖਾਣ-ਪੀਣ ਦੇ ਸਟਾਲ ਅਤੇ ਵੱਖ-ਵੱਖ ਵਿਭਾਗਾਂ ਵੱਲੋਂ ਵੀ ਸਟਾਲ ਲਗਾਏ ਜਾਣਗੇ। ਇਸ ਮੌਕੇ ਤੇ  ਬੱਚਿਆਂ ਵੱਲੋਂ ਪ੍ਰਭਾਵਸ਼ਾਲੀ ਸਭਿਆਚਾਰਕ  ਪ੍ਰੋਗਰਾਮ ਪੇਸ਼ ਕੀਤੇ ਜਾਣਗੇ।
             ਚੇਅਰਪਰਸਨ ਹਸਪਤਾਲ ਭਲਾਈ ਸੈਕਸ਼ਨ ਸ਼੍ਰੀਮਤੀ ਵਿਜੇ ਲਕਛਮੀ ਨੇ ਦੱਸਿਆ ਕਿ ਇਸ  ਮੇਲੇ ਤੋਂ ਹੋਣ ਵਾਲੀ  ਸਾਰੀ ਆਮਦਨ ਕਮਜ਼ੋਰ ਵਰਗਾਂ ਦੀਆਂ ਲੜਕੀਆਂ ਦੀ ਭਲਾਈ ਸਕੀਮਾਂ ਲਈ ਵਰਤੀ ਜਾਂਦੀ ਹੈ। ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੇਲੇ ਵਿਚ ਸ਼ਾਮਲ ਹੋ ਕੇ ਮੇਲੇ ਦਾ ਆਨੰਦ ਮਾਨਣ।

ਰੈੱਡ ਕਰਾਸ ਵੱਲੋਂ ਰਾਮ ਟਟਵਾਲੀ ਚ ਸਿਲਾਈ ਸੈਂਟਰ ਖੋਲ੍ਹਿਆ

ਹੁਸ਼ਿਆਰਪੁਰ, 28 ਦਸੰਬਰ: ਜਿਲ੍ਹਾ ਰੈੱਡ ਕਰਾਸ ਸੁਸਾਇਟੀ ਹੁਸ਼ਿਆਰਪੁਰ ਦੇ ਹਸਪਤਾਲ ਭਲਾਈ ਸੈਕਸ਼ਨ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦੇ ਅਧੀਨ ਗਰੀਬ ਅਤੇ ਪੱਛੜੇ ਲੋਕਾਂ ਦੀ ਭਲਾਈ ਲਈ ਕਈ ਅਦਾਰੇ ਚਲਾਏ ਜਾ ਰਹੇ ਹਨ ਜਿਨ੍ਹਾਂ ਵਿੱਚ 6 ਸਿਲਾਈ ਸੈਂਟਰ,  5 ਬਾਲਵਾੜੀ ਸੈਂਟਰ, ਇੱਕ ਕਢਾਈ ਸੈਂਟਰ, ਇੱਕ ਦਾਈ ਸੈਂਟਰ, ਇੱਕ ਪ੍ਰੀਵਾਰਕ ਸਲਾਹਕਾਰ ਅਤੇ ਇੱਕ ਸਕਿਨ ਕੇਅਰ ਅਤੇ ਸਰਵਿਸ ਸੈਂਟਰ ਚਲਾਇਆ ਜਾ ਰਿਹਾ ਹੈ।  ਇਸ ਗੱਲ ਦਾ ਪ੍ਰਗਟਾਵਾ ਸ੍ਰੀਮਤੀ ਵਿਜੇ ਲਕਸ਼ਮੀ  ਧਰਮਪਤਨੀ ਡਿਪਟੀ ਕਮਿਸ਼ਨਰ ਸ੍ਰੀ ਧਰਮ ਦੱਤ ਤਰਨਾਚ  ਅਤੇ ਚੇਅਰਪਰਸਨ ਹਸਪਤਾਲ ਭਲਾਈ ਸੈਕਸ਼ਨ ਨੇ ਪਿੰਡ ਰਾਮ ਟਟਵਾਲੀ ਵਿਖੇ ਨਵੇਂ ਖੋਲ੍ਹੇ ਗਏ ਸਿਲਾਈ ਸੈਂਟਰ ਦਾ ਉਦਘਾਟਨ ਕਰਨ ਮੌਕੇ ਕੀਤਾ।
         ਸ੍ਰੀਮਤੀ ਵਿਜੇ ਲਕਸ਼ਮੀ ਚੇਅਰਪਰਸਨ ਹਸਪਤਾਲ ਭਲਾਈ ਸੈਕਸ਼ਨ ਨੇ ਇਸ ਮੌਕੇ ਤੇ ਬੋਲਦਿਆਂ ਕਿਹਾ ਕਿ ਇਸ ਇਲਾਕੇ ਦੀਆਂ ਲੜਕੀਆਂ ਅਤੇ ਔਰਤਾਂ ਇਸ ਸੈਂਟਰ ਵਿਖੇ ਸਿਲਾਈ ਕਢਾਈ ਦੀ ਟਰੇਨਿੰਗ ਪ੍ਰਾਪਤ ਕਰਕੇ ਆਪਣੀ ਅਤੇ ਆਪਣੇ ਪ੍ਰੀਵਾਰ ਦੀ ਆਮਦਨ ਵਿੱਚ ਵਾਧਾ ਕਰ ਸਕਣਗੀਆਂ।  ਇਸ ਮੌਕੇ ਤੇ ਉਨ੍ਹਾਂ ਦੇ ਨਾਲ ਵਾਈਸ ਚੇਅਰਪਰਸਨ ਸ੍ਰੀਮਤੀ ਆਸ਼ਾ ਚੌਧਰੀ, ਮੈਂਬਰ ਸ੍ਰੀਮਤੀ ਨਰਿੰਦਰ ਕੌਰ ਖੱਖ, ਡਾ. ਲੀਲਾ ਸੈਣੀ, ਸ੍ਰੀਮਤੀ ਪ੍ਰਸ਼ੋਤਮ ਕੁਮਾਰੀ, ਸ੍ਰੀਮਤੀ ਮਨੋਰਮਾ ਮਹਿੰਦਰਾ, ਪਿੰਡ ਦੇ ਨੰਬਰਦਾਰ ਸ੍ਰੀ ਰਾਕੇਸ਼ ਭਾਰਦਵਾਜ, ਸਕੱਤਰ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਕਰਨਲ ਤੇਜਿੰਦਰ ਸਿੰਘ, ਪਿੰਡ ਦੇ ਸਰਪੰਚ-ਪੰਚ ਅਤੇ ਹੋਰ ਪਤਵੰਤੇ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

ਚੋਣਾਂ ਵਿੱਚ ਧੰਨ ਦੀ ਵਰਤੋਂ ਤੇ ਸ਼ਿਕੰਜਾ ਕੱਸਣ ਸਬੰਧੀ ਉਪਰਾਲਿਆਂ ਦੀ ਸ਼ਲਾਘਾ- ਤੀਕਸ਼ਣ ਸੂਦ

ਹੁਸ਼ਿਆਰਪੁਰ, 28 ਦਸੰਬਰ: ਮੁੱਖ ਚੋਣ ਕਮਿਸ਼ਨ ਵੱਲੋਂ ਚੋਣਾਂ ਵਿੱਚ ਧੰਨ ਸ਼ਕਤੀ ਦੀ ਵਰਤੋਂ ਤੇ ਸ਼ਿਕੰਜਾ ਕੱਸਣ ਸਬੰਧੀ ਕੀਤੇ ਜਾ ਰਹੇ ਉਪਰਾਲਿਆਂ ਦੀ ਸ੍ਰੀ ਤੀਕਸ਼ਨ ਸੂਦ, ਜੰਗਲਾਤ, ਜੰਗਲੀ ਜੀਵ ਸੁਰੱਖਿਆ, ਮੈਡੀਕਲ ਸਿੱਖਿਆ ਤੇ ਖੋਜ ਅਤੇ ਕਿਰਤ ਮੰਤਰੀ ਪੰਜਾਬ ਨੇ ਸ਼ਲਾਘਾ ਕਰਦਿਆਂ ਕਿਹਾ ਕਿ ਭਾਰਤ ਦੇ ਮੁੱਖ ਚੋਣ ਕਮਿਸ਼ਨਰ ਡਾ ਐਸ. ਵਾਈ. ਕੁਰੈਸ਼ੀ ਨੇ ਭਵਿੱਖ ਵਿੱਚ ਚੋਣਾਂ ਵਾਸਤੇ ਧੰਨ ਸ਼ਕਤੀ ਦੀ ਦੁਰਵਰਤੋਂ ਕਰਨ ਤੇ ਸ਼ਿਕੰਜਾ ਕੱਸਣ ਦੀ ਜੋ ਗੱਲ ਕੀਤੀ ਹੈ, ਉਹ ਬਹੁਤ ਹੀ ਸ਼ਲਾਘਾਯੋਗ ਹੈ। ਸ੍ਰੀ ਸੂਦ ਨੇ ਕਿਹਾ ਕਿ ਭਾਰਤ ਬੇਸ਼ਕ ਦੁਨੀਆਂ ਦਾ ਸਭ ਤੋਂ ਵੱਡਾ ਲੋਕਤੰਤਰ ਦੇਸ਼ ਹੈ ਅਤੇ ਬੜੇ ਹੀ ਸੁਚੱਜੇ ਢੰਗ ਨਾਲ ਸਾਡੇ ਦੇਸ਼ ਵਿੱਚ ਲੋਕਤੰਤਰ ਪ੍ਰਣਾਲੀ ਪਰਪੱਕ ਹੋ ਰਹੀ ਹੈ ਪਰ ਇਸ ਨੂੰ ਸਹੀ ਦਿਸ਼ਾ ਵੱਲ ਅੱਗੇ ਵਧਾਉਣ ਲਈ ਇਹ ਬਹੁਤ ਜ਼ਰੂਰੀ ਹੋ ਚੁੱਕਾ ਹੈ ਕਿ ਚੋਣਾਂ ਵਿੱਚ ਧੰਨ ਸ਼ਕਤੀ ਅਤੇ ਪੇਡ ਨਿਊਜ਼ ਤੇ ਰੋਕ ਲਗਾਈ ਜਾਵੇ।
                     ਸ੍ਰੀ ਸੂਦ ਨੇ ਕਿਹਾ ਕਿ ਲੋਕ ਰਾਜ ਦੀ ਪਰਪੱਕਤਾ ਦੇ ਨਾਲ-ਨਾਲ ਹਿੰਦੋਸਤਾਨ ਵਿੱਚ ਭ੍ਰਿਸ਼ਟਾਚਾਰ ਵਿੱਚ ਵੀ ਬਹੁਤ ਵਾਧਾ ਹੋਇਆ ਹੈ। ਇਨਾਂ ਸਾਰੀਆਂ ਚੀਜਾਂ ਪਿੱਛੇ ਚੋਣਾਂ ਵਿੱਚ ਖਰਚਿਆਂ ਜਾਣ ਵਾਲਾ ਅਥਾਹ ਪੈਸਾ ਹੈ ਜਿਸ ਨੂੰ ਬਾਅਦ ਵਿੱਚ ਰਾਜਨੀਤਿਕ ਲੋਕ / ਪਾਰਟੀ, ਸਨਅੱਤਕਾਰ ਅਤੇ ਵਪਾਰੀ ਆਪਣੇ-ਆਪਣੇ ਢੰਗ ਨਾਲ ਵਾਪਿਸ ਹਾਸਲ ਕਰ ਰਹੇ ਹਨ ਜਿਸ ਦੀ ਸਾਰੀ ਮਾਰ ਗਰੀਬ ਲੋਕਾਂ ਤੇ ਪੈਂਦੀ ਹੈ। ਉਨਾਂ ਆਖਿਆ ਕਿ ਚੋਣਾਂ ਵਿੱਚ ਬਾਹੂਬਲ ਅਤੇ ਧੰਨਬਲ ਦੀ ਵਰਤੋਂ ਲੋਕਰਾਜ ਨੂੰ ਢਾਹ ਲਾ ਸਕਦੀ ਹੈ । ਇਸ ਲਈ ਇਸ ਨੂੰ ਰੋਕਣ ਲਈ ਹੋਰ ਵੀ ਪ੍ਰਭਾਵਸ਼ਾਲੀ ਕਦਮ ਚੁੱਕੇ ਜਾਣੇ ਚਾਹੀਦੇ ਹਨ।

ਖੇਡਾਂ ਸਾਨੂੰ ਨਸ਼ਿਆਂ ਤੋਂ ਦੂਰ ਰੱਖਦੀਆਂ ਹਨ- ਧਰਮ ਦੱਤ ਤਰਨਾਚ

ਹੁਸ਼ਿਆਰਪੁਰ, 28 ਦਸੰਬਰ: ਜ਼ਿਲਾ ਪ੍ਰਸਾਸ਼ਨ ਹੁਸ਼ਿਆਰਪੁਰ ਵੱਲੋਂ ਵੱਖ-ਵੱਖ ਖੇਡ ਐਸੋਸੀਏਸ਼ਨਾਂ ਦੇ ਸਹਿਯੋਗ ਨਾਲ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਹੁਸ਼ਿਆਰਪੁਰ ਵਿਖੇ ਜਲਦੀ ਹੀ ਇੱਕ ਖੇਡ ਮੇਲਾ ਕਰਵਾਇਆ ਜਾਵੇਗਾ। ਇਹ ਪ੍ਰਗਟਾਵਾ ਸ੍ਰੀ ਧਰਮ ਦੱਤ ਤਰਨਾਚ ਡਿਪਟੀ ਕਮਿਸ਼ਨਰ ਨੇ ਅੱਜ ਸਥਾਨਕ ਇਨਡੋਰ ਸਟੇਡੀਅਮ ਵਿਖੇ ਜ਼ਿਲਾ ਬੈਡਮਿੰਟਨ ਐਸੋਸੀਏਸ਼ਨ ਵੱਲੋਂ ਕਰਵਾਈ ਜਾ ਰਹੀ ਪੰਜ ਰੋਜ਼ਾ 23ਵੀਂ ਜ਼ਿਲਾ ਬੈਡਮਿੰਟਨ ਚੈਂਪੀਅਨਸ਼ਿਪ ਦਾ ਉਦਘਾਟਨ ਕਰਨ ਉਪਰੰਤ ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕੈਪਟਨ ਕਰਨੈਲ ਸਿੰਘ ਐਸ ਡੀ ਐਮ ਹੁਸ਼ਿਆਰਪੁਰ, ਰਾਜੇਸ਼ਵਰ ਸਿੰਧੂ ਡੀ ਐਸ ਪੀ, ਪ੍ਰੇਮ ਸਿੰਘ ਜ਼ਿਲਾ ਖੇਡ ਅਫ਼ਸਰ, ਵਿਜੇ ਕੁਮਾਰ ਸ਼ਰਮਾ ਪ੍ਰਧਾਨ ਜ਼ਿਲਾ ਬੈਡਮਿੰਟਨ ਐਸੋਸੀਏਸ਼ਨ, ਮਨਜੀਤ ਸਿੰਘ ਅਤੇ ਗੁਰਸ਼ਰਨ ਠਾਕਰ ਵੀ ਹਾਜ਼ਰ ਸਨ। ਇਸ ਜ਼ਿਲਾ ਪੱਧਰੀ ਚੈਂਪੀਅਨਸ਼ਿਪ ਵਿੱਚ ਜ਼ਿਲੇ ਭਰ ਤੋਂ 300 ਖਿਡਾਰੀ ਹਿੱਸਾ ਲੈ ਰਹੇ ਹਨ।
            ਸ੍ਰੀ ਤਰਨਾਚ ਨੇ ਖਿਡਾਰੀਆਂ ਤੇ ਖੇਡ ਪ੍ਰੇਮੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਖੇਡਾਂ ਵਿੱਚ ਹਿੱਸਾ ਲੈਣ ਨਾਲ ਜਿਥੇ ਸਾਡਾ ਸਰੀਰਕ ਤੇ ਮਾਨਸਿਕ ਵਿਕਾਸ ਹੁੰਦਾ ਹੈ, ਉਥੇ ਖੇਡਾਂ ਸਾਨੂੰ ਨਸ਼ਿਆਂ ਤੋਂ ਦੂਰ ਵੀ ਰੱਖਦੀਆਂ ਹਨ ਅਤੇ ਅਨੁਸ਼ਾਸ਼ਨ ਵਿੱਚ ਰਹਿਣ ਦੀ ਪ੍ਰੇਰਨਾ ਦਿੰਦੀਆਂ ਹਨ। ਉਨਾਂ ਨੇ ਖਿਡਾਰੀਆਂ ਨੂੰ ਪ੍ਰੇਰਨਾ ਦਿੱਤੀ ਕਿ ਉਹ ਮਿਹਨਤ ਅਤੇ ਲਗਨ ਨਾਲ ਖੇਡਾਂ ਵਿੱਚ ਹਿੱਸਾ ਲੈਣ ਅਤੇ ਆਪਣੇ ਜ਼ਿਲੇ ਅਤੇ ਰਾਜ ਦਾ ਨਾਂ ਰਾਸ਼ਟਰੀ ਪੱਧਰ ਅਤੇ ਅੰਤਰ ਰਾਸ਼ਟਰੀ ਪੱਧਰ ਤੇ ਉਚਾ ਕਰਨ। ਉਨਾਂ ਨੇ ਜ਼ਿਲਾ ਬੈਡਮਿੰਟਨ ਐਸੋਸੀਏਸ਼ਨ ਵੱਲੋਂ ਕਰਾਈ ਜਾ ਰਹੀ ਜ਼ਿਲਾ ਪੱਧਰੀ ਬੈਡਮਿੰਨਟ ਚੈਂਪੀਅਨਸ਼ਿਪ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਚੈਂਪੀਅਨਸ਼ਿਪ ਨਾਲ ਜਿਥੇ ਨੌਜਵਾਨਾਂ ਵਿੱਚ ਖੇਡਾਂ ਪ੍ਰਤੀ ਲਗਾਵ ਵਧੇਗਾ, ਉਥੇ ਨੌਜਵਾਨਾਂ ਵਿੱਚ ਆਪਸੀ ਪ੍ਰੇਮ-ਭਾਵ ਦੀ ਭਾਵਨਾ ਵੀ ਮਜ਼ਬੂਤ ਹੋਵੇਗੀ। ਜ਼ਿਲਾ ਬੈਡਮਿੰਟਨ ਐਸੋਸੀਏਸ਼ਨ ਵੱਲੋਂ ਸ੍ਰੀ ਤਰਨਾਚ ਨੂੰ ਸਨਮਾਨ ਚਿੰਨ ਦੇ ਕੇ ਸਨਮਾਨਿਤ ਵੀ ਕੀਤਾ ਗਿਆ।
                  ਸ੍ਰੀ ਵਿਜੇ ਕੁਮਾਰ ਸ਼ਰਮਾ ਪ੍ਰਧਾਨ ਜ਼ਿਲਾ ਬੈਡਮਿੰਟਨ ਐਸੋਸੀਏਸ਼ਨ ਨੇ ਮੁੱਖ ਮਹਿਮਾਨ ਅਤੇ ਆਏ ਮਹਿਮਾਨਾਂ ਨੂੰ ਜੀ ਆਇਆਂ ਕਿਹਾ ਅਤੇ ਦੱਸਿਆ ਕਿ ਇਸ ਚੈਂਪੀਅਨਸ਼ਿਪ ਵਿੱਚ 10, 13, 16 ਅਤੇ 19 ਸਾਲ ਵਰਗ ਦੇ ਲੜਕੇ ਅਤੇ ਲੜਕੀਆਂ ਹਿੱਸਾ ਲੈ ਰਹੀਆਂ ਹਨ ਅਤੇ ਇਸ ਵਰਗ ਦੇ ਲੜਕੇ-ਲੜਕੀਆਂ ਦੇ ਮੈਚ 28, 29 ਅਤੇ 30 ਦਸੰਬਰ ਨੂੰ ਕਰਵਾਏ ਜਾ ਰਹੇ ਹਨ ਅਤੇ 1 ਅਤੇ 2 ਜਨਵਰੀ 2011 ਨੂੰ ਓਪਨ ਪੰਜਾਬ ਵੈਟਰਨ ਖਿਡਾਰੀਆਂ ਦੇ ਬੈਡਮਿੰਟਨ ਦੇ ਮੈਚ ਕਰਵਾਏ ਜਾਣਗੇ । ਉਨਾਂ ਦੱਸਿਆ ਕਿ 2 ਜਨਵਰੀ 2011 ਨੂੰ ਬਾਅਦ ਦੁਪਹਿਰ 1-30 ਵਜੇ ਸ੍ਰੀ ਤੀਕਸ਼ਨ ਸੂਦ, ਜੰਗਲਾਤ, ਜੰਗਲੀ ਜੀਵ ਸੁਰੱਖਿਆ, ਮੈਡੀਕਲ ਸਿੱਖਿਆ ਤੇ ਖੋਜ ਅਤੇ ਕਿਰਤ ਮੰਤਰੀ ਪੰਜਾਬ ਜੇਤੂ ਖਿਡਾਰੀਆਂ ਨੂੰ ਇਨਾਮ ਤਕਸੀਮ ਕਰਨਗੇ। ਂਿੲਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਰਜਿੰਦਰ ਸਿੰਘ, ਡਾ ਪ੍ਰੇਮ ਭਾਰਤੀ, ਇੰਦਰ ਪਾਲ ਸਿੰਘ, ਪਵਨ ਸ਼ਰਮਾ, ਪੀ ਕੇ ਖੰਨਾ, ਆਸ਼ੋਕ ਸੂਦ ਅਤੇ ਪਤਵੰਤੇ ਸ਼ਹਿਰੀ ਹਾਜ਼ਰ ਸਨ। ਅੱਜ ਖੇਡੇ ਗਏ ਮੈਚਾਂ ਵਿੱਚ ਲੜਕੀਆਂ ਦੇ 10 ਸਾਲ ਵਰਗ ਦੇ ਸਿੰਗਲ ਫਾਇਨਲ ਮੁਕਾਬਲਿਆਂ ਵਿੱਚ ਅਦਿੱਤੀ ਸਨਿਆਲ ਪਹਿਲੇ, ਕੋਮਲ ਦੂਜੇ ਸਥਾਨ ਤੇ ਅਤੇ ਲੜਕਿਆਂ ਦੇ 10 ਸਾਲ ਵਰਗ ਦੇ ਸਿੰਗਲ ਫਾਇਨਲ ਮੁਕਾਬਲਿਆਂ ਵਿੱਚ ਸਿਵਾਂਸ਼ ਪਹਿਲੇ ਅਤੇ ਤਰਨ ਦੂਜੇ ਸਥਾਨ ਤੇ ਰਿਹਾ। ਲੜਕੀਆਂ ਦੇ 13 ਸਾਲ ਵਰਗ ਦੇ ਸਿੰਗਲ ਮੁਕਾਬਲਿਆਂ ਵਿੱਚ ਅਨਨਿਆ ਅਤੇ ਨੀਰੂਤਲ ਫਾਇਨਲ ਵਿੱਚ ਪਹੁੰਚੀਆਂ ਅਤੇ ਲੜਕਿਆਂ ਦੇ 13 ਸਾਲ ਵਰਗ ਦੇ ਸਿੰਗਲ ਮੁਕਾਬਲਿਆਂ ਵਿੱਚ ਨਰਿੱਪ ਜੋਤ, ਬਿਸਮਾਤ ਬਾਜਵਾ, ਆਸ਼ੂ ਕਟੋਚ ਅਤੇ ਹਰਸਿਮਰਨ ਸੈਮੀਫਾਈਨਲ ਵਿੱਚ ਪਹੁੰਚੇ।

ਸੁਵਿਧਾ ਕੈਂਪ 31 ਦਸੰਬਰ ਨੂੰ

 ਹੁਸ਼ਿਆਰਪੁਰ, 27 ਦਸੰਬਰ: ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਸਬ ਡਵੀਜ਼ਨ ਹੁਸ਼ਿਆਰਪੁਰ  ਦੇ ਲੋਕਾਂ ਦੀਆਂ ਮੁਸ਼ਕਲਾਂ  ਤੇ ਸ਼ਿਕਾਇਤਾਂ ਨੂੰ  ਸੁਣ ਕੇ  ਮੌਕੇ ਤੇ ਹੀ ਨਿਪਟਾਰਾ ਕਰਨ ਲਈ 31 ਦਸੰਬਰ 2010 ( ਦਿਨ ਸ਼ੁਕਰਵਾਰ) ਨੂੰ ਸਵੇਰੇ 10-00 ਵਜੇ ਤੋਂ ਬਾਅਦ ਦੁਪਹਿਰ 3-00 ਵਜੇ ਤੱਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੱਬੇਵਾਲ ਵਿਖੇ  ਸ੍ਰੀ ਧਰਮ ਦੱਤ ਤਰਨਾਚ ਡਿਪਟੀ ਕਮਿਸ਼ਨਰ ਅਤੇ ਸ੍ਰੀ ਰਾਕੇਸ਼ ਅਗਰਵਾਲ ਐਸ ਐਸ ਪੀ  ਹੁਸ਼ਿਆਰਪੁਰ ਦੀ ਪ੍ਰਧਾਨਗੀ ਹੇਠ ਲੋਕ ਸੁਵਿਧਾ ਕੈਂਪ ਲਗਾਇਆ ਜਾ ਰਿਹਾ ਹੈ।  ਇਹ ਜਾਣਕਾਰੀ ਦਿੰਦਿਆਂ  ਕੈਪਟਨ ਕਰਨੈਲ ਸਿੰਘ ਐਸ ਡੀ ਐਮ ਹੁਸਿਆਰਪੁਰ ਨੇ ਦੱਸਿਆ ਕਿ  ਇਸ ਕੈਂਪ ਵਿੱਚ ਡਿਪਟੀ ਕਮਿਸ਼ਨਰ ਦਫ਼ਤਰ ਵੱਲੋਂ ਦਿੱਤੀਆਂ ਜਾ ਰਹੀਆਂ ਸੁਵਿਧਾਵਾਂ ਮੌਕੇ ਤੇ ਹੀ ਦਿੱਤੀਆਂ ਜਾਣਗੀਆਂ ਅਤੇ ਜ਼ਿਲਾ ਟਰਾਂਸਪੋਰਟ ਵਿਭਾਗ ਹੁਸ਼ਿਆਰਪੁਰ ਵੱਲੋਂ ਮੌਕੇ ਤੇ ਹੀ ਲਰਨਿੰਗ ਡਰਾਈਵਿੰਗ ਲਾਇਸੰਸ ਬਣਾਏ ਜਾਣਗੇ। ਉਨਾਂ ਨੇ ਲਰਨਿੰਗ ਡਰਾਈਵਿੰਗ ਲਾਇਸੰਸ ਬਣਾਉਣ ਵਾਲਿਆਂ ਨੂੰ ਕਿਹਾ ਕਿ ਉਹ ਚਾਰ ਪਾਸਪੋਰਸਟ ਸਾਈਜ਼ ਫੋਟੋ, ਜਨਮ ਦਾ ਸਰਟੀਫਿਕੇਟ ਅਤੇ ਰਿਹਾਇਸ਼ ਦਾ ਸਰਟੀਫਿਕੇਟ ਨਾਲ ਲੈ ਕੇ ਆਉਣ। ਇਸ ਕੈਂਪ ਦੌਰਾਨ ਵਿਧਵਾ ਪੈਨਸ਼ਨ, ਬੁਢਾਪਾ ਪੈਨਸ਼ਨ ਅਤੇ ਹੋਰ ਵਿੱਤੀ ਸਹਾਇਤਾ ਦੇ ਕੇਸ ਵਿਚਾਰੇ ਜਾਣਗੇ ਅਤੇ  ਲੋੜੀਂਦੀ ਕਾਰਵਾਈ ਕੀਤੀ ਜਾਵੇਗੀ। ਮਾਲ ਮਹਿਕਮੇ ਵੱਲੋਂ ਗਰਦਾਵਰੀਆਂ ਅਤੇ ਇੰਤਕਾਲਾਂ ਦੇ ਕੇਸ ਵੀ ਵਿਚਾਰੇ ਜਾਣਗੇ ਅਤੇ ਵੱਖ-ਵੱਖ ਮਹਿਕਮਿਆਂ ਨਾਲ ਸਬੰਧਤ ਸ਼ਿਕਾਇਤਾਂ ਸੁਣ ਕੇ ਉਨਾਂ ਦਾ ਮੌਕੇ ਤੇ ਹੀ ਨਿਪਟਾਰਾ ਕੀਤਾ ਜਾਵੇਗਾ। ਉਨਾਂ ਦੱਸਿਆ ਕਿ ਸਿਵਲ ਸਰਜਨ ਦੇ ਦਫ਼ਤਰ ਵੱਲੋਂ ਜਨਮ ਅਤੇ ਮੌਤ ਦੇ ਸਰਟੀਫਿਕੇਟ ਬਣਾਉਣ ਸਬੰਧੀ ਮੌਕੇ ਤੇ ਹੀ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ ਅਤੇ ਜ਼ਿਲਾ ਖੁਰਾਕ ਤੇ  ਸਪਲਾਈ ਕੰਟਰੋਲਰ ਦੇ ਦਫ਼ਤਰ ਵੱਲੋਂ ਮੌਕੇ ਤੇ ਹੀ ਰਾਸ਼ਨ ਕਾਰਡ ਬਣਾਉਣ ਲਈ ਜ਼ਰੂਰੀ ਕਾਰਵਾਈ ਕੀਤੀ ਜਾਵੇਗੀ ਅਤੇ ਘਰੇਲੂ ਗੈਸ ਸਬੰਧੀ ਲੋਕਾਂ ਨੂੰ ਆ ਰਹੀਆਂ ਮੁਸ਼ਕਲਾਂ ਦਾ ਵੀ ਹੱਲ ਕੀਤਾ ਜਾਵੇਗਾ। ਉਨਾਂ ਦੱਸਿਆ ਕਿ ਇਸ ਕੈਂਪ ਵਿੱਚ ਪੁਲਿਸ ਮਹਿਕਮੇ ਵੱਲੋਂ ਦਿੱਤੀਆਂ ਜਾਣ ਵਾਲੀਆਂ ਸੁਵਿਧਾਵਾਂ ਵਿੱਚ, ਪੁਲਿਸ ਮਹਿਕਮੇ ਨੂੰ ਪਹਿਲਾਂ ਦਿੱਤੀਆਂ ਦਰਖਾਸਤਾਂ ਅਤੇ ਮੌਕੇ ਤੇ ਹੀ ਦਿੱਤੀਆਂ ਦਰਖਾਸਤਾਂ ਦਾ ਨਿਪਟਾਰਾ ਕੀਤਾ ਜਾਵੇਗਾ। ਉਨਾਂ ਦੱਸਿਆ ਕਿ ਅਸਲਾ ਲਾਇਸੰਸ ਬਣਾਉਣ ਲਈ ਲੋੜੀਂਦੀ ਕਾਰਵਾਈ ਕਰਕੇ ਲਾਇਸੰਸ ਜਾਰੀ ਕੀਤੇ ਜਾਣਗੇ ਅਤੇ ਪਾਸਪੋਰਟ ਵੈਰੀਫਿਕੇਸ਼ਨ ਸਬੰਧੀ ਜਾਣਕਾਰੀ ਦਿੱਤੀ ਜਾਵੇਗੀ। ਉਨਾਂ ਇਹ ਵੀ ਦੱਸਿਆ ਕਿ ਪੁਲਿਸ ਕਲੀਅਰੈਂਸ ਸਰਟੀਫਿਕੇਟ ਸਬੰਧੀ ਜਾਣਕਾਰੀ ਦਿੱਤੀ ਜਾਵੇਗੀ ਅਤੇ ਪੁਲਿਸ ਕਲੀਅਰੈਂਸ ਸਰਟੀਫਿਕੇਟ ਸਬੰਧੀ ਮੌਕੇ ਤੇ ਹੀ ਲੋੜੀਂਦੀ ਕਾਰਵਾਈ ਕਰਕੇ ਸਰਟੀਫਿਕੇਟ ਜਾਰੀ ਕੀਤੇ ਜਾਣਗੇ ਅਤੇ ਆਰ.ਟੀ.ਆਈ ਅਧੀਨ ¦ਬਿਤ ਪਈਆਂ ਦਰਖਾਸਤਾਂ ਦਾ ਨਿਪਟਾਰਾ ਵੀ ਕੀਤਾ ਜਾਵੇਗਾ। ਉਨਾਂ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਸੁਵਿਧਾ ਕੈਂਪ  ਵਿੱਚ ਹਾਜ਼ਰ ਹੋ ਕੇ ਮੌਕੇ ਤੇ ਹੀ ਦਿੱਤੀਆਂ ਜਾ ਰਹੀਆਂ ਸੁਵਿਧਾਵਾਂ ਦਾ ਲਾਭ ਉਠਾਉਣ।

ਡੀ.ਸੀ.ਇਲੈਵਨ ਦੀ ਕ੍ਰਿਕਟ ਟੀਮ ਨੇ ਜਿਤਿਆ ਮੈਚ

ਹੁਸ਼ਿਆਰਪੁਰ, 26 ਦਸੰਬਰ: ਜ਼ਿਲਾ ਕ੍ਰਿਕਟ ਐਸੋਸੀਏਸ਼ਨ ਹੁਸ਼ਿਆਰਪੁਰ ਵੱਲੋਂ ਕਰਵਾਏ ਜਾ ਰਹੇ ਆਰ. ਸੀ. ਸ਼ਰਮਾ ਮੈਮੋਰੀਅਲ ਟਰਾਫ਼ੀ ਦੇ ਫਾਈਨਲ ਮੈਚ ਅੱਜ ਡੀ ਸੀ ਇਲੈਵਨ ਅਤੇ ਐਸ ਐਸ ਪੀ ਇਲੈਵਨ ਵਿਚਕਾਰ ਰੇਲਵੇ ਮੰਡੀ ਗਰਾਉਂਡ ਵਿੱਚ ਖੇਡਿਆ ਗਿਆ ਜਿਸ ਦਾ ਉਦਘਾਟਨ ਉਘੇ ਸਮਾਜ ਸੇਵੀ ਅਤੇ ਜੈਨ ਧਰਮ ਕੰਡਾ ਦੇ ਮਾਲਕ ਰੋਹਤਾਸ਼ ਜੈਨ ਨੇ ਕੀਤਾ ਅਤੇ ਇਸ ਦੇ ਇਨਾਮ ਵੰਡ ਸਮਾਗਮ ਦੀ ਪ੍ਰਧਾਨਗੀ ਜੰਗਲਾਤ, ਜੰਗਲੀ ਜੀਵ ਸੁਰੱਖਿਆ, ਮੈਡੀਕਲ ਸਿੱਖਿਆ ਤੇ ਖੋਜ ਅਤੇ ਕਿਰਤ ਮੰਤਰੀ ਪੰਜਾਬ ਸ੍ਰੀ ਤੀਕਸ਼ਨ ਸੂਦ ਨੇ ਕੀਤੀ। ਇਸ ਮੌਕੇ ਤੇ ਬੋਲਦਿਆਂ ਸ੍ਰੀ ਸੂਦ ਨੇ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਇਨਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਿਆ ਜਾ ਸਕੇ। ਉਨਾਂ ਜ਼ਿਲਾ ਪ੍ਰਸ਼ਾਸ਼ਨ ਦੇ ਮੁੱਖੀ ਸ੍ਰੀ ਧਰਮ ਦੱਤ ਤਰਨਾਚ ਅਤੇ ਪੁਲਿਸ ਪ੍ਰਸ਼ਾਸ਼ਨ ਦੇ ਮੁੱਖੀ ਸ੍ਰੀ ਰਾਕੇਸ਼ ਅਗਰਵਾਲ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਨਾਂ ਵੱਲੋਂ ਕ੍ਰਿਕਟ ਦੀਆਂ ਟੀਮਾਂ ਬਣਾ ਕੇ ਜੋ ਖੇਡਾਂ ਕਰਵਾਈਆਂ ਗਈਆਂ ਹਨ, ਇਨਾਂ ਤੋਂ ਨੌਜਵਾਨਾਂ ਨੂੰ ਹੋਰ ਵੀ ਪ੍ਰੇਰਨਾ ਮਿਲੇਗੀ। ਉਨਾਂ ਕਿਹਾ ਕਿ ਇਨਾਂ ਪ੍ਰਸ਼ਾਸ਼ਨਿਕ ਅਧਿਕਾਰੀਆਂ ਵੱਲੋਂ ਖੇਡਾਂ ਦੇ ਨਾਲ-ਨਾਲ ਸ਼ਹਿਰ ਵਿੱਚ ਟਰੈਫਿਕ ਦੀ ਸਮੱਸਿਆ ਨੂੰ ਹੱਲ ਕਰਨ, ਸ਼ਹਿਰ, ਸਕੂਲਾਂ, ਹਸਪਤਾਲਾਂ ਅਤੇ  ਦਫ਼ਤਰਾਂ ਦੀ ਸਫ਼ਾਈ ਅਤੇ ਦਫ਼ਤਰਾਂ ਵਿੱਚ ਸਰਕਾਰੀ ਕਰਮਚਾਰੀਆਂ ਦੀ ਹਾਜ਼ਰੀ ਨੂੰ ਯਕੀਨੀ ਬਣਾਉਣ ਲਈ ਜੋ ਉਪਰਾਲੇ ਕੀਤੇ ਜਾ ਰਹੇ ਹਨ, ਉਸ ਕਾਰਨ ਸ਼ਹਿਰ ਨਿਵਾਸੀਆਂ ਵੱਲੋਂ ਇਨਾਂ ਅਧਿਕਾਰੀਆਂ ਦੀ ਬਹੁਤ ਹੀ ਪ੍ਰਸੰਸਾ ਕੀਤੀ ਜਾ ਰਹੀ ਹੈ।  ਇਸ ਮੌਕੇ ਤੇ  ਕ੍ਰਿਕਟ ਦੀ ਟੀਮ ਡੀ ਸੀ ਇਲੈਵਨ ਹੁਸ਼ਿਆਰਪੁਰ ਨੂੰ ਜੇਤੂ ਰਹਿਣ, ਐਸ ਐਸ ਪੀ ਇਲੈਵਨ ਦੀ ਟੀਮ ਨੂੰ ਦੂਜੇ ਨੰਬਰ ਤੇ ਆਉਣ ਅਤੇ ਨਗਰ ਪ੍ਰੀਸ਼ਦ ਦੀ ਕ੍ਰਿਕਟ ਟੀਮ ਨੂੰ ਤੀਸਰੇ ਸਥਾਨ ਤੇ ਰਹਿਣ ਤੇ ਵਧਾਈ ਦਿੱਤੀ ਅਤੇ ਇਨਾਮ ਤਕਸੀਮ ਕੀਤੇ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਪ੍ਰਧਾਨ ਨਗਰ ਕੌਂਸਲ ਸ਼ਿਵ ਸੂਦ, ਜਨਰਲ ਸਕੱਤਰ ਭਾਜਪਾ ਕਮਲਜੀਤ ਸੇਤੀਆ, ਡਾ ਇੰਦਰਜੀਤ ਸ਼ਰਮਾ, ਗਗਨ ਬੱਤਰਾ, ਜੀਵਨ ਜੋਤੀ ਕਾਲੀਆ ਅਤੇ ਹੋਰ ਪਤਵੰਤੇ ਹਾਜ਼ਰ ਸਨ।

ਜਿਲਾ ਵੈਦ ਮੰਡਲ ਵੱਲੋਂ ਭਗਵਾਨ ਧਨਵੰਤਰੀ ਜੀ ਦਾ ਜਨਮ ਦਿਵਸ ਮਨਾਇਆ

ਹੁਸ਼ਿਆਰਪੁਰ, 26 ਦਸੰਬਰ: ਸ੍ਰੀ ਗੁਰੂ ਰਵਿਦਾਸ ਆਯੁਰਵੈਦਿਕ ਯੂਨੀਵਰਸਿਟੀ 25 ਏਕੜ ਵਿੱਚ 50 ਕਰੋੜ ਰੁਪਏ ਦੀ ਲਾਗਤ ਨਾਲ ਪਿੰਡ ਖੜਕਾਂ ਵਿਖੇ ਬਣਾਈ ਜਾ ਰਹੀ ਹੈ। ਇਸ ਇਤਿਹਾਸਕ ਕਾਰਜ ਨੂੰ ਮੁੱਖ ਮੰਤਰੀ ਪੰਜਾਬ ਸ੍ਰ: ਪਰਕਾਸ਼ ਸਿੰਘ ਬਾਦਲ, ਉਪ ਮੁੱਖ ਮੰਤਰੀ ਪੰਜਾਬ ਸ੍ਰ: ਸੁਖਬੀਰ ਸਿੰਘ ਬਾਦਲ ਨੇ ਪ੍ਰਵਾਨਗੀ ਦੇ ਦਿੱਤੀ ਹੈ ਅਤੇ ਆਉਣ ਵਾਲੇ ਸੈਸ਼ਨ ਤੋਂ ਇਹ ਯੂਨੀਵਰਸਿਟੀ ਸ਼ੁਰੂ ਕਰ ਦਿੱਤੀ ਜਾਵੇਗੀ। ਇਸ ਗੱਲ ਦਾ ਪ੍ਰਗਟਾਵਾ ਮੈਡੀਕਲ ਸਿੱਖਿਆ ਤੇ ਖੋਜ, ਜੰਗਲਾਤ, ਜੰਗਲੀ ਜੀਵ ਸੁਰੱਖਿਆ ਅਤੇ ਕਿਰਤ ਮੰਤਰੀ ਪੰਜਾਬ ਸ੍ਰੀ ਤੀਕਸ਼ਨ ਸੂਦ ਨੇ ਅੱਜ ਸ਼ਿਰਾਜ ਰਿਜੈਂਸੀ ਹੋਟਲ ਹੁਸ਼ਿਆਰਪੁਰ ਵਿਖੇ ਜ਼ਿਲਾ ਵੈਦ ਮੰਡਲ ਹੁਸ਼ਿਆਰਪੁਰ ਵੱਲੋਂ ਭਗਵਾਨ ਸ੍ਰੀ ਧਨਵੰਤਰੀ ਜੀ ਦੇ ਜਨਮ ਦਿਵਸ ਦੇ ਉਤਸਵ ਦੇ ਮੌਕੇ ਤੇ ਕਰਵਾਏ ਗਏ ਰਾਜ ਪੱਧਰੀ ਆਯੂਰਵੈਦਿਕ ਸੰਮੇਲਨ ਨੂੰ ਸੰਬੋਧਨ ਕਰਦੇ ਹੋਏ ਕੀਤਾ। ਇਸ ਮੌਕੇ ਤੇ ਸ੍ਰੀ ਸੂਦ ਨੇ ਭਗਵਾਨ ਧਨਵੰਤਰੀ ਜੀ ਦੀ ਮੂਰਤੀ ਤੇ ਜੋਤੀ ਜਗਾ ਕੇ ਸ਼ਰਧਾ ਦੇ ਫੁੱਲ ਵੀ ਭੇਂਟ ਕੀਤੇ। ਉਨਾਂ ਆਯੂਰਵੈਦਿਕ ਸੰਮੇਲਨ ਨੂੰ ਸੰਬੋਧਨ ਕਰਦੇ ਹੋਏ ਦੱਸਿਆ ਕਿ ਇਸ ਯੂਨੀਵਰਸਿਟੀ ਵਿੱਚ ਆਯੂਰਵੈਦਿਕ ਪ੍ਰਣਾਲੀ ਨੂੰ ਪ੍ਰਫੁਲਤ ਕਰਨ ਲਈ ਜੜੀਆਂ-ਬੂਟੀਆਂ, ਹਰਬਲ ਕਿਸਮ ਦੀਆਂ ਬੂਟੀਆਂ ਦੀ ਖੋਜ ਕੀਤੀ ਜਾਵੇਗੀ।
        ਸ੍ਰੀ ਸੂਦ ਨੇ ਕਿਹਾ ਕਿ ਅੱਜ ਸਾਰੀ ਦੁਨੀਆਂ ਵਿੱਚ ਆਯੂਰਵੈਦਿਕ ਪ੍ਰਣਾਲੀ ਦੀਆਂ ਮਨੁੱਖਤਾ ਦੇ ਭਲੇ ਲਈ ਕੀਤੀਆਂ ਗਈਆਂ ਖੋਜਾਂ ਕਰਕੇ ਇਸ ਪ੍ਰਣਾਲੀ ਨੂੰ ਸੁਲਾਹਿਆ ਜਾ ਰਿਹਾ ਹੈ ਅਤੇ ਇਹ ਸਾਨੂੰ ਮਾਣ ਹੈ ਕਿ ਹਜ਼ਾਰਾਂ ਸਾਲ ਤੋਂ ਚਲੀ ਆ ਰਹੀ ਆਯੂਰਵੈਦਿਕ ਪ੍ਰਣਾਲੀ ਦਾ ਵਿਰਸਾ ਸੰਭਾਲ ਕੇ ਰੱਖਿਆ ਹੈ। ਇਸ ਨੂੰ ਹੋਰ ਪ੍ਰਫੂਲਤ ਕਰਨ ਲਈ ਗੁਰੂ ਰਵਿਦਾਸ ਆਯੂਰਵੈਦਿਕ ਯੂਨੀਵਰਸਿਟੀ ਵਿੱਚ ਨਵੀਆਂ ਖੋਜਾਂ ਕੀਤੀਆਂ ਜਾਣਗੀਆਂ। ਉਨਾਂ ਦੱਸਿਆ ਕਿ ਆਯੂਰਵੈਦਿਕ ਇਲਾਜ ਸਸਤਾ ਹੋਣ ਕਰਕੇ ਗਰੀਬਾਂ ਦੀ ਪਹੁੰਚ ਵਿੱਚ ਹੈ ਅਤੇ ਇਸ ਨੂੰ ਪੰਜਾਬ ਸਰਕਾਰ ਵੱਲੋਂ ਪੂਰਾ-ਪੂਰਾ ਸਹਿਯੋਗ ਦਿੱਤਾ ਜਾਵੇਗਾ। ਸ੍ਰੀ ਸੂਦ ਨੇ ਕਿਹਾ ਕਿ ਆਯੂਰਵੈਦਿਕ ਡਾਕਟਰਾਂ ਦੀਆਂ ਜਾਇਜ਼ ਮੰਗਾਂ ਨੂੰ ਮੁੱਖ ਮੰਤਰੀ ਪੰਜਾਬ ਸ੍ਰ: ਪਰਕਾਸ਼ ਸਿੰਘ ਬਾਦਲ ਨਾਲ ਗੱਲਬਾਤ ਕਰਕੇ  ਜਲਦੀ ਹੀ ਹੱਲ ਕਰ ਲਿਆ ਜਾਵੇਗਾ। ਇਸ ਮੌਕੇ ਤੇ ਸ੍ਰੀ ਸੂਦ ਨੇ ਜ਼ਿਲਾ ਵੈਦ ਮੰਡਲ ਨੂੰ 50 ਹਜ਼ਾਰ ਰੁਪਏ ਦੇਣ ਦਾ ਐਲਾਨ ਵੀ ਕੀਤਾ। ਸ੍ਰੀ ਸੂਦ ਨੇ ਇਸ ਮੌਕੇ ਤੇ ਵੱਖ-ਵੱਖ ਜ਼ਿਲਿਆਂ ਤੋਂ ਆਏ ਆਯੂਰਵੈਦਿਕ ਵੈਦਾਂ ਵੱਲੋਂ ਜੜੀਆਂ-ਬੂਟੀਆਂ ਤੋਂ ਬਣਾਈਆਂ ਗਈਆਂ ਦਵਾਈਆਂ ਦੀ ਲਗਾਈ ਗਈ ਪ੍ਰਦਰਸ਼ਨੀ ਨੂੰ ਦੇਖਿਆ ਅਤੇ ਉਨਂ ਦੀ ਪ੍ਰਸੰਸਾ ਕੀਤੀ। ਇਸ ਮੌਕੇ ਤੇ ਜ਼ਿਲਾ ਵੈਦ ਮੰਡਲ ਦੇ ਪ੍ਰਧਾਨ ਡਾ ਸੂਮਨ ਸੂਦ ਨੇ ਸਮਾਗਮ ਵਿੱਚ  ਆਏ ਮਹਿਮਾਨਾਂ ਨੂੰ ਜੀ ਆਇਆਂ ਕਹਿੰਦਿਆਂ ਹੋਇਆਂ ਆਯੂਰਵੈਦਿਕ ਪ੍ਰਣਾਲੀ ਰਾਹੀਂ ਪੇਂਡੂ ਖੇਤਰਾਂ ਵਿੱਚ ਕੰਮ ਕਰ ਰਹੇ ਆਰ. ਐਮ. ਪੀ. ਡਾਕਟਰਾਂ ਨੂੰ ਆ ਰਹੀਆਂ ਸਮੱਸਿਆਵਾਂ ਬਾਰੇ ਵਿਸਥਾਰਪੂਰਵ ਜਾਣਕਾਰੀ ਦਿੱਤੀ। ਚੇਅਰਮੈਨ ਵੈਦ ਮੰਡਲ ਡਾ ਰਵੀ ਕਾਂਤ ਖੋਲੀਆ, ਹਕੀਮ ਤਿਲਕ ਰਾਜ ਕਪੂਰ, ਪੰਜਾਬ ਵੈਦ ਮੰਡਲ ਦੇ ਚੇਅਰਮੈਨ ਸੁਭਾਸ਼ ਖਤਨਾ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਜ਼ਿਲਾ ਸਿੱਖਿਆ ਅਫ਼ਸਰ (ਐਲੀ:) ਇੰਦਰਜੀਤ, ਪ੍ਰਧਾਨ ਨਗਰ ਕੌਂਸਲ ਸ਼ਿਵ ਸੂਦ, ਜਨਰਲ ਸਕੱਤਰ ਜ਼ਿਲਾ ਭਾਜਪਾ ਕਮਲਜੀਤ ਸੇਤੀਆ, ਮੈਡੀਕਲ ਸੈਲ ਦੇ ਪ੍ਰਧਾਨ ਡਾ ਇੰਦਰਜੀਤ ਸ਼ਰਮਾ, ਸੀਨੀਅਰ ਉਪ ਪ੍ਰਧਾਨ ਡਾ ਵਿਨੋਦ ਸ਼ਰਮਾ, ਉਪ ਪ੍ਰਧਾਨ ਵੈਦ ਗੁਰਦਿਆਲ ਸਿੰਘ, ਡਾ ਬਲਵਿੰਦਰ ਸਿੰਘ ਵਾਲੀਆ, ਹਰੀਸ਼ ਕਪੂਰ, ਸ੍ਰੀ ਪ੍ਰਦੀਪ ਗੁਪਤਾ, ਡਾ ਸੰਜੀਵ ਗੋਇਲ, ਪੰਜਾਬ ਆਯੂਰਵੈਦਿਕ ਬੋਰਡ ਤੋਂ ਡਾ ਦਲਜੀਤ ਸਿੰਘ, ਸੰਤ ਰਣਜੀਤ ਸਿੰਘ ਭੰਵਰਾ, ਡਾ ਜਗਜੀਤ ਸਿੰਘ, ਸਵਾਮੀ ਰਜਿੰਦਰ ਮਹਾਰਾਜ, ਸਰਪ੍ਰਸਤ ਵੈਦ ਜਸਬੀਰ ਸਿੰਘ ਸੌਂਧ, ਜਨਰਲ ਸਕੱਤਰ ਵੈਦ ਤਰਸੇਮ ਸਿੰਘ ਸੰਧਰ, ਉਪ ਚੇਅਰਮੈਨ ਵੈਦ ਹਰਭਜਨ ਸਿੰਘ ਮਹਿਮੀ, ਖ਼ਜ਼ਾਨਚੀ ਰਜਿੰਦਰ ਗੁਪਤਾ, ਐਡੀਟਰ ਵੈਦ ਗੋਪਾਲ ਕ੍ਰਿਸ਼ਨ ਚਿਪੜਾ, ਵਾਈਸ ਪ੍ਰਧਾਨ ਇਸਤਰੀ ਵਿੰਗ ਮਨਜੀਤ ਕੌਰ ਸੰਧਰ, ਵੈਦ ਵਿਨੋਦ ਸਹਿਗਲ,  ਜੀਵਨ ਜੋਤੀ ਕਾਲੀਆ, ਰਮੇਸ਼ ਜ਼ਾਲਮ, ਗਗਨ ਬੱਤਰਾ, ਮਦਨ ਲਾਲ ਖੋਲੀਆ, ਵਰਿੰਦਰ ਪਾਲ ਸੂਦ, ਜ਼ਿਲਾ ਕੈਮਿਸਟ ਯੂਨੀਅਨ ਦੇ ਪ੍ਰਧਾਨ ਅਨਿਲ ਸੂਦ,  ਰਮੇਸ਼ ਬਾਲੀ, ਤਰਸੇਮ ਲਾਲ, ਨਾਨਕ ਚੰਦ, ਪਰਮਜੀਤ, ਕੇ ਐਸ ਢਿਲੋਂ, ਦਰਸ਼ਨ ਲਾਲ ਸ਼ਰਮਾ, ਵੱਖ-ਵੱਖ ਜ਼ਿਲਿਆਂ ਤੋਂ ਆਏ ਵੈਦ ਅਤੇ ਹੋਰ ਪਤਵੰਤੇ ਹਾਜ਼ਰ ਸਨ। ਇਸ ਸਮਾਗਮ ਦੀ ਸਟੇਜ ਦੀ ਕਾਰਵਾਈ ਸ੍ਰੀ ਡੀ ਕੇ ਸ਼ਰਮਾ ਨੇ ਬਾਖੂਬੀ ਨਿਭਾਈ।

ਬੱਚਿਆਂ ਨੂੰ ਛੋਟੀ ਉਮਰ ਤੋਂ ਹੀ ਸਹੀ ਰਸਤੇ ਪਾਉਣਾ ਜ਼ਰੂਰੀ


ਹੁਸ਼ਿਆਰਪੁਰ, 26 ਦਸੰਬਰ: ਮੈਡੀਕਲ ਸਿੱਖਿਆ ਤੇ ਖੋਜ, ਜੰਗਲਾਤ, ਜੰਗਲੀ ਜੀਵ ਸੁਰੱਖਿਆ ਅਤੇ ਕਿਰਤ ਮੰਤਰੀ ਪੰਜਾਬ ਸ੍ਰੀ ਤੀਕਸ਼ਨ ਸੂਦ ਨੇ ਅੱਜ ਛੋਟੇ ਬੱਚਿਆਂ ਲਈ ਚਲਾਏ ਜਾ ਰਹੇ ਬਚਪਨ ਏ ਪਲੇ ਸਕੂਲ ਦੇ ਸਾਲਾਨਾ ਇਨਾਮ ਵੰਡ ਸਮਾਗਮ ਦਾ ਸ਼ਮਾ ਰੌਸ਼ਨ ਕਰਕੇ ਉਦਘਾਟਨ ਕੀਤਾ। ਇਸ ਮੌਕੇ ਤੇ ਬੋਲਦਿਆਂ ਬੱਚਿਆਂ ਅਤੇ ਉਨਾਂ ਦੇ ਮਾਪਿਆਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਸ੍ਰੀ ਸੂਦ ਨੇ ਕਿਹਾ ਕਿ ਇਸ ਸਕੂਲ ਨੇ ਆਪਣੇ ਇੱਕ ਸਾਲ ਦੇ ਅਰਸੇ ਦੌਰਾਨ ਕਾਫ਼ੀ ਤਰੱਕੀ ਕੀਤੀ ਹੈ।  ਉਨਾਂ ਕਿਹਾ ਕਿ ਇਸ ਸਕੂਲ ਵਿੱਚ 2 ਸਾਲ ਦੀ ਉਮਰ ਦੇ ਬੱਚੇ ਪੜਦੇ ਹਨ ਜਿਨਾਂ ਨੂੰ ਪੜਾਉਣਾ ਬਹੁਤ ਹੀ ਮੁਸ਼ਕਲ ਕੰਮ ਹੈ।  ਇਸ ਸਕੂਲ ਦੀ ਪ੍ਰਬੰਧਕੀ ਕਮੇਟੀ ਅਤੇ ਸਟਾਫ਼ ਬਹੁਤ ਹੀ ਮਿਹਨਤੀ ਹੈ ਜਿਨਾਂ ਦੀ ਮਿਹਨਤ ਸਦਕਾ ਇਹ ਸਕੂਲ ਹੋਰ ਵੀ ਤਰੱਕੀ ਕਰੇਗਾ। ਇਸ ਲਈ ਇਹ ਵਧਾਈ ਦੇ ਪਾਤਰ ਹਨ। ਬੱਚਿਆਂ ਨੂੰ ਛੋਟੀ ਉਮਰ ਤੋਂ ਹੀ ਸਹੀ ਰਸਤੇ ਤੇ ਪਾਉਣਾ ਬਹੁਤ ਹੀ ਜ਼ਰੂਰੀ ਹੈ। ਉਨਾਂ ਕਿਹਾ ਕਿ ਛੋਟੇ ਬੱਚਿਆਂ ਦੀ ਪੜਾਈ ਦੀ ਨੀਂਹ ਜਿੰਨੀ ਮਜ਼ਬੂਤ ਹੋਵੇਗੀ, ਓਨਾ ਹੀ ਉਨਾਂ ਦਾ ਭਵਿੱਖ ਉਜਵੱਲ ਹੋਵੇਗਾ। ਸ੍ਰੀ ਸੂਦ ਨੇ ਕਿਹਾ ਕਿ ਛੋਟੇ ਬੱਚੇ ਦਾ ਦਿਮਾਗ ਇੱਕ ਕੋਰੀ ਸਲੇਟ ਦੀ ਤਰਾਂ ਹੈ, ਉਸ ਤੇ ਜੋ ਵੀ ਲਿਖਿਆ ਜਾਵੇਗਾ, ਓਹੀ ਉਕਰੇਗਾ। ਇਸ ਮੌਕੇ ਸ੍ਰੀ ਸੂਦ ਨੇ ਪੜਾਈ ਵਿੱਚ ਅਵੱਲ ਰਹੇ ਬੱਚਿਆਂ ਨੂੰ ਇਨਾਮ ਤਕਸੀਮ ਕੀਤੇ ਅਤੇ ਸਕੂਲ ਦੇ ਸਟਾਫ਼ ਅਤੇ ਪ੍ਰਬੰਧਕੀ ਕਮੇਟੀ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਤੇ ਸਕੂਲ ਦੇ ਬੱਚਿਆਂ ਵੱਲੋਂ ਰੰਗਾਰੰਗ ਸਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ। ਸਕੂਲ ਦੇ ਪ੍ਰਬੰਧਕੀ ਕਮੇਟੀ ਦੇ ਡਾਇਰੈਕਟਰ ਸ੍ਰੀ ਜਗਦੀਸ਼ ਲਾਲ ਮਹਿਤਾ ਨੇ ਇਸ ਮੌਕੇ ਤੇ ਮੁੱਖ ਮਹਿਮਾਨ ਨੂੰ ਜੀ ਆਇਆਂ ਕਹਿੰਦੇ ਹੋਏ ਸਕੂਲ ਦੀਆਂ ਗਤੀਵਿਧੀਆਂ ਬਾਰੇ ਚਾਨਣਾ ਪਾਉਂਦੇ ਹੋਏ ਦੱਸਿਆ ਕਿ ਇਹ ਸਕੂਲ ਪਿਛਲੇ ਸਾਲ 20 ਦਸੰਬਰ ਨੂੰ ਸ਼ੁਰੂ ਕੀਤਾ ਗਿਆ ਸੀ ਜਿਸ ਵਿੱਚ 25 ਬੱਚਿਆਂ ਨੇ ਦਾਖਲਾ ਲਿਆ ਸੀ ਅਤੇ ਹੁਣ ਇਸ ਸਕੂਲ ਵਿੱਚ ਬੱਚਿਆਂ ਦੀ ਗਿਣਤੀ ਵੱਧ ਕੇ 130 ਦੇ ਕਰੀਬ ਹੋ ਗਈ ਹੈ ਅਤੇ ਇਸ ਸਕੂਲ ਵਿੱਚ ਪੜਾਈ ਸਬੰਧੀ ਆਧੁਨਿਕ ਕਿਸਮ ਦੀਆਂ ਸਹੂਲਤਾਂ ਬੱਚਿਆਂ ਨੁੰ ਦਿੱਤੀਆਂ ਜਾ ਰਹੀਆਂ ਹਨ ਜੋ ਕਿ ਵਿਦੇਸ਼ਾਂ ਦੇ ਸਕੂਲਾਂ ਵਿੱਚ ਦਿੱਤੀਆਂ ਜਾਂਦੀਆਂ ਹਨ ਅਤੇ ਇਸ ਸਕੂਲ ਦਾ ਸਟਾਫ਼ ਚੰਗਾ ਪੜਿਆ ਲਿਖਿਆ ਹੈ ਅਤੇ ਇਸ ਸਟਾਫ਼ ਨੂੰ ਦਿੱਲੀ ਦੇ ਸਟਾਫ਼ ਵੱਲੋਂ ਸਿਖਲਾਈ ਦਿੱਤੀ ਜਾਂਦੀ ਹੈ ਤਾਂ ਜੋ ਛੋਟੇ ਬੱਚਿਆਂ ਦੀ ਠੀਕ ਢੰਗ ਨਾਲ ਪੜਾਈ ਅਤੇ ਦੇਖ-ਭਾਲ ਕਰ ਸਕਣ।  ਉਨਾਂ ਕਿਹਾ ਕਿ ਜਲਦੀ ਹੀ ਇਸ ਸਕੂਲ ਨੂੰ ਅਪਗਰੇਡ ਕਰਕੇ ਪ੍ਰਾਇਮਰੀ, ਮਿਡਲ ਅਤੇ ਸੈਕੰਡਰੀ ਪੱਧਰ ਤੱਕ ਲਿਜਾਇਆ ਜਾਵੇਗਾÍ ਇਸ ਮੌਕੇ ਤੇ ਸਕੂਲ ਦੇ ਡਾਇਰੈਕਟਰ ਅਮਿਤ ਮਹਿਤਾ, ਪ੍ਰਿੰਸੀਪਲ ਰੀਤਿਕਾ ਮਹਿਤਾ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ। ਹੋਰਨਾਂ ਤੋਂ ਇਲਾਵਾ ਇਸ ਮੌਕੇ ਤੇ ਪ੍ਰਧਾਨ ਨਗਰ ਕੌਂਸਲ ਸ਼ਿਵ ਸੂਦ, ਜਨਰਲ ਸਕੱਤਰ ਜ਼ਿਲਾ ਭਾਜਪਾ ਕਮਲਜੀਤ ਸੇਤੀਆ, ਰਮੇਸ਼ ਜ਼ਾਲਮ, ਮੈਡੀਕਲ ਸੈਲ ਦੇ ਪ੍ਰਧਾਨ ਡਾ ਇੰਦਰਜੀਤ ਸ਼ਰਮਾ, ਗਗਨ ਬੱਤਰਾ, ਜੀਵਨ ਜੋਤੀ ਕਾਲੀਆ, ਮਿਉਂਸਪਲ ਕੌਂਸਲਰ ਮਨਜੀਤ ਕੌਰ, ਜੇ ਕੇ ਚੌਹਾਨ, ਨੀਲਮ ਮਹਿਤਾ, ਸ਼ਾਲੀਮਾਰ ਨਗਰ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਦਲੀਪ ਸਿੰਘ, ਐਨ ਐਸ ਮਿਨਹਾਸ, ਮਲਕੀਤ ਸਿੰਘ, ਤਿਲਕ ਰਾਜ ਸ਼ਰਮਾ, ਵਿਜੇ ਠਾਕੁਰ ਅਤੇ ਹੋਰ ਪਤਵੰਤੇ ਹਾਜ਼ਰ ਸਨ।

ਲੋਕ ਸੜਕ ਸਰੱਖਿਆ ਨਿਯਮਾਂ ਦੀ ਸਖਤੀ ਨਾਲ ਪਾਲਣਾ ਕਰਨ- ਡਿਪਟੀ ਕਮਿਸ਼ਨਰ ਧਰਮ ਦੱਤ ਤਰਨਾਚ

ਹੁਸ਼ਿਆਰਪੁਰ, 25 ਦਸੰਬਰ:ਪੰਜਾਬ ਸਰਕਾਰ ਦੇ ਆਦੇਸ਼ਾਂ ਮੁਤਾਬਕ ਟਰਾਂਸਪੋਰਟ ਵਿਭਾਗ ਪੰਜਾਬ ਵੱਲੋਂ ਸੂਬੇ ਦੇ ਵੱਖ-ਵੱਖ ਜ਼ਿਲਿਆਂ ਵਿੱਚ 24 ਦਸੰਬਰ 2010 ਤੋਂ 7 ਜਨਵਰੀ 2011 ਤੱਕ ਸੜਕ ਸੁਰੱਖਿਆ ਪੰਦਰਵਾੜਾ ਮਨਾਇਆ ਜਾ ਰਿਹਾ ਹੈ। ਜ਼ਿਲਾ ਹੁਸ਼ਿਆਰਪੁਰ ਵਿੱਚ ਇਸ ਪੰਦਰਵਾੜੇ ਸਬੰਧੀ ਅੱਜ ਟਰੈਫਿਕ ਨਿਯਮਾਂ ਦੀ ਜਾਣਕਾਰੀ ਦੇਣ ਸਬੰਧੀ ਵੱਖ-ਵੱਖ ਥਾਵਾਂ ਤੇ ਕੈਂਪ ਲਗਾਏ ਗਏ । ਸ੍ਰੀ ਧਰਮ ਦੱਤ ਤਰਨਾਚ ਡਿਪਟੀ ਕਮਿਸ਼ਨਰ  ਨੇ ਪ੍ਰਭਾਤ ਚੌਕ ਹੁਸ਼ਿਆਰਪੁਰ ਵਿਖੇ ਵਾਹਨਾਂ  ਤੇ ਰਿਫੈਲਕਟਰ ਲਗਾ ਕੇ ਸੜਕ ਸੁਰੱਖਿਆ ਸਬੰਧੀ ਕੈਂਪ ਦਾ ਉਦਘਾਟਨ ਕੀਤਾ। ਉਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੜਕ ਸਰੱਖਿਆ ਨਿਯਮਾਂ ਦੀ ਸਖਤੀ ਨਾਲ ਪਾਲਣਾ ਕਰਨ ਤਾਂ ਜੋ ਸੜਕਾਂ ਉਪਰ ਰੋਜ਼ਾਨਾ ਵਾਪਰ ਰਹੀਆਂ ਦੁਰਘਟਨਾਵਾਂ ਨੂੰ ਰੋਕਿਆ ਜਾ ਸਕੇ।  ਡਿਪਟੀ ਕਮਿਸ਼ਨਰ ਨੇ ਵਾਹਨ ਚਾਲਕਾਂ ਨੂੰ ਕਿਹਾ ਕਿ ਉਹ ਸ਼ਰਾਬ ਪੀ ਕੇ ਡਰਾਈਵਿੰਗ ਨਾ ਕਰਨ ਅਤੇ ਨਾ ਹੀ ਡਰਾਈਵਿੰਗ ਕਰਦੇ ਸਮੇਂ ਮੁਬਾਇਲ ਸੁਣਨ।  ਉਨਾਂ ਜ਼ਿਲਾ ਟਰਾਂਸਪੋਰਟ ਵਿਭਾਗ ਹੁਸ਼ਿਆਰਪੁਰ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਟਰੈਫਿਕ ਨਿਯਮਾਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ। ਸ੍ਰ: ਮਨਜੀਤ ਸਿੰਘ ਸਹਾਇਕ ਜ਼ਿਲਾ ਟਰਾਂਸਪੋਰਟ ਅਫ਼ਸਰ ਨੇ ਜਾਣਕਾਰੀ ਦੱਸਿਆ ਕਿ ਜ਼ਿਲਾ ਹੁਸ਼ਿਆਰਪੁਰ ਵਿੱਚ ਵੱਖ-ਵੱਖ ਥਾਵਾਂ ਤੇ ਸੜਕ ਸੁਰੱਖਿਆ ਸਬੰਧੀ ਜਾਣਕਾਰੀ ਦੇਣ ਲਈ ਲਗਾਏ ਗਏ ਕੈਂਪਾਂ ਵਿੱਚ ਸੜਕ ਤੇ ਚੱਲਣ ਦੇ ਨਿਯਮਾਂ ਬਾਰੇ ਜਾਣਕਾਰੀ ਦਿੱਤੀ ਗਈ। ਉਨਾਂ ਦੱਸਿਆ ਕਿ ਅੱਜ  ਲਗਭਗ 350 ਗੱਡੀਆਂ ਤੇ ਰਿਫਲੈਕਟਰ ਲਗਾਏ ਗਏ ਅਤੇ 28 ਗੱਡੀਆਂ ਦਾ ਪਲੂਸ਼ਨ ਚੈਕ ਕੀਤਾ ਗਿਆ ਅਤੇ 135 ਡਰਾਈਵਰਾਂ ਦੀਆਂ ਅੱਖਾਂ ਦਾ ਮੁਆਇਨਾ ਕੀਤਾ ਗਿਆ ਅਤੇ ਡਰਾਈਵਰਾਂ ਨੂੰ ਅੱਖਾਂ ਦੀ ਸੰਭਾਲ ਲਈ ਸਲਾਹ ਦਿੱਤੀ ਗਈ। ਅੱਜ ਦੇ ਇਸ ਕੈਂਪ ਵਿੱਚ ਗੱਡੀਆਂ ਦਾ ਮੁਫ਼ਤ ਪ੍ਰਦੂਸ਼ਨ ਚੈਕਅਪ ਅਮਨ ਆਟੋ ਵੱਲੋਂ ਕੀਤਾ ਗਿਆ ਅਤੇ ਹੁਸ਼ਿਆਰਪੁਰ ਆਟੋ ਮੋਬਾਇਲ ਵੱਲੋਂ ਵੀ ਗੱਡੀਆਂ ਨੂੰ ਰਿਫਲੈਕਟਰ ਲਗਾਏ ਗਏ। ਹੋਰਨਾਂ ਤੋਂ ਇਲਾਵਾ ਜਨਰਲ ਮੈਨੇਜਰ ਪੰਜਾਬ ਰੋਡਵੇਜ਼ ਸ੍ਰੀ ਹਰਜਿੰਦਰ ਸਿੰਘ ਮਨਹਾਸ, ਮੋਟਰ ਵਹੀਕਲ ਇੰਸਪੈਕਟਰ ਰਣਬੀਰ ਸਿੰਘ ਕਲਸੀ, ਦਲੀਪ ਕੁਮਾਰ, ਬੇਅੰਤ ਸਿੰਘ, ਬਲਵਿੰਦਰ ਸਿੰਘ, ਰਮਨ ਸਿੰਘ, ਭੁਪਿੰਦਰ ਸਿੰਘ, ਕਸ਼ਮੀਰ ਸਿੰਘ, ਪ੍ਰੇਮ ਸ਼ਰਮਾ, ਸਰਬਜੀਤ ਸਿੰਘ, ਕੁਲਦੀਪ ਸਿੰਘ, ਸਾਬਕਾ ਐਮ ਸੀ ਰਾਜ ਕੁਮਾਰ ਥਾਪਰ, ਸ੍ਰੀ ਵਰਿੰਦਰ ਭੰਵਰਾ, ਕਰਨਲ ਰਘਬੀਰ ਸਿੰਘ, ਅਜੀਤ ਪਾਲ ਸਿੰਘ ਅਤੇ ਮਾਹਿਰ ਡਾਕਟਰ ਵੀ ਹਾਜ਼ਰ ਸਨ।

ਮਿਡ ਡੇ ਮੀਲ ਵਰਕਰ ਯੂਨੀਅਨ ਦੀ ਮੀਟਿੰਗ ਹੋਈ

ਤਲਵਾੜਾ, 24 ਦਸੰਬਰ : ਸਰਕਾਰੀ ਸਕੂਲਾਂ ਵਿਚ ਬੱਚਿਆਂ ਲਈ ਦੁਪਿਹਰ ਦਾ ਖਾਣਾ ਤਿਆਰ ਕਰਨ ਵਾਲੇ ਕਾਮਿਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ 29 ਦਸੰਬਰ ਨੂੰ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਚੰਡੀਗੜ੍ਹ ਦੇ ਦਫਤਰ ਅੱਗੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਹ ਪ੍ਰਗਟਾਵਾ ਇੱਥੇ ਮਿਡ ਡੇ ਮੀਲ ਵਰਕਰ ਯੂਨੀਅਨ ਦੀ ਤਲਵਾੜਾ ਇਕਾਈ ਦੀ ਪ੍ਰਧਾਨ ਸੁਨੀਤਾ ਕੁਮਾਰੀ ਜਰੂਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਉਨ੍ਹਾਂ ਦੀਆਂ ਮੁੱਖ ਮੰਗਾਂ ਵਿਚ ਮਿਹਨਤਾਨਾ 3500 ਰੁਪਏ ਕਰਨਾ, ਵਰਦੀ, ਅਚਨਚੇਤੀ ਛੁੱਟੀ, ਰਸੋਈ ਗੈਸ ਤੇ ਚੁੱਲ੍ਹੇ ਆਦਿ ਦੇ ਪ੍ਰਬੰਧ ਤੋਂ ਇਲਾਵਾ ਵਰਕਰਾਂ ਦੀ ਸੰਖਿਆ 25 ਅਨੁਪਾਤ ਇੱਕ ਕਰਨਾ ਸ਼ਾਮਿਲ ਹੈ। ਮੀਟਿੰਗ ਵਿਚ ਯੂਨੀਅਨ ਦੀ ਸਕੱਤਰ ਸ਼ਾਂਤੀ ਦੇਵੀ, ਖਜਾਨਜੀ ਕੰਚਨ ਤੋਂ ਇਲਾਵਾ ਪੰਜਾਬ ਸੁਬਾਰਡੀਨੇਡ ਸਰਵਿਸਜ਼ ਫੈਡਰੇਸ਼ਨ ਦੇ ਆਗੂ ਮਾਸਟਰ ਸ਼ਿਵ ਕੁਮਾਰ, ਬਿਆਸ ਦੇਵ, ਅਮਰਿੰਦਰ ਢਿੱਲੋਂ ਸਮੇਤ 30 ਦੇ ਕਰੀਬ ਮਿਡ ਡੇ ਮੀਲ ਵਰਕਰ ਹਾਜਰ ਸਨ।

ਕ੍ਰਿਸਮਿਸ ਸਮਾਗਮ ਦੀਆਂ ਤਿਆਰੀਆਂ ਜੋਰਾਂ ਤੇ

ਤਲਵਾੜਾ, 24 ਦਸੰਬਰ : ਪੰਜਾਬ ਵਿਚ ਪ੍ਰਭੂ ਯੀਸੂ ਮਸੀਹ ਦਾ ਪਵਿੱਤਰ ਦਿਹਾੜਾ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਅਤੇ ਇਸ ਸਬੰਧੀ ਰਾਜ ਪੱਧਰੀ ਸਮਾਗਮ 23 ਦਸੰਬਰ ਨੂੰ ਚੰਗੀਗੜ੍ਹ ਵਿਖੇ ਅਤੇ ਤਹਿਸੀਲ ਪੱਧਰ ਤੇ 27 ਦਸੰਬਰ ਨੂੰ ਸੀ. ਐਨ. ਆਈ. ਚਰਚ ਮੁਕੇਰੀਆਂ ਵਿਖੇ ਮਨਾਇਆ ਜਾਵੇਗਾ। ਇਹ ਜਾਣਕਾਰੀ ਦਿੰਦਿਆਂ ਸੁਖਦੇਵ ਮਸੀਹ ਸਕੱਤਰ ਪੰਜਾਬ, ਸੁਮਨ ਬਾਲਾ, ਡਾ. ਸੁਰਿੰਦਰ ਬਰਿਆਣਾ ਨੇ ਦੱਸਿਆ ਕਿ ਭਾਈਚਾਰੇ ਵਿਚ ਕ੍ਰਿਸ਼ਮਿਸ਼ ਮਨਾਉਣ ਲਈ ਬੇਹੱਦ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਇਸ ਸਬੰਧੀ ਲੋਕਾਂ ਨੂੰ ਹੋਰ ਪ੍ਰੇਰਿਤ ਕਰਨ ਦੇ ਮੰਤਵ ਨਾਲ ਉਨ੍ਹਾਂ ਵੱਲੋਂ ਵਿਆਪਕ ਪੱਧਰ ਤੇ ਪਿੰਡਾਂ ਤੇ ਕਸਬਿਆਂ ਦੇ ਤੂਫਾਨੀ ਦੌਰੇ ਕੀਤੇ ਜਾ ਰਹੇ ਹਨ। ਹੋਰਨਾਂ ਤੋਂ ਇਲਾਵਾ ਇਸ ਮੌਕੇ ਜਿਲ੍ਹਾ ਪ੍ਰਧਾਨ ਤਰਸੇਮ ਮਸੀਹ, ਬ੍ਰਹਮ ਮਸੀਹ, ਜਨਕਾਰ ਮਸੀਹ, ਕਰਨੈਲ ਮਸੀਹ ਸਹੋਤਾ, ਊਸ਼ਾ ਰਾਣੀ, ਨਿਆਜ਼ ਮਸੀਹ, ਅਮਾਨਤ ਮਸੀਹ ਸਮੇਤ ਕਈ ਹੋਰ ਆਗੂ ਸ਼ਾਮਿਲ ਸਨ।

ਸੂਦ ਵੱਲੋਂ ਵੱਖ ਵੱਖ ਪਿੰਡਾਂ ਦਾ ਦੌਰਾ; ਵਿਕਾਸ ਚੈੱਕ ਤਕਸੀਮ

ਹੁਸ਼ਿਆਰਪੁਰ, 24 ਦਸੰਬਰ:  ਜੰਗਲਾਤ, ਜੰਗਲੀ ਜੀਵ ਸੁਰੱਖਿਆ, ਮੈਡੀਕਲ ਸਿੱਖਿਆ ਤੇ ਖੋਜ ਅਤੇ ਕਿਰਤ ਮੰਤਰੀ ਪੰਜਾਬ ਸ੍ਰੀ ਤੀਕਸ਼ਨ ਸੂਦ ਨੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ 10. 75 ਲੱਖ ਰੁਪਏ ਦੇ ਚੈਕ ਵਿਕਾਸ ਕਾਰਜਾਂ ਲਈ ਦਿੱਤੇ।  ਸ੍ਰੀ ਸੂਦ ਨੇ ਇਸ ਮੌਕੇ ਤੇ ਪਿੰਡ ਬਸੀ ਗੁਲਾਮ ਹੁਸੈਨ ਵਿਖੇ ਚੈਕ ਵੰਡ ਸਮਾਗਮ ਦੌਰਾਨ ਬੋਲਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਦਿਹਾਤੀ ਖੇਤਰਾਂ ਦੇ ਵਿਕਾਸ ਲਈ ਵਿਸ਼ੇਸ਼ ਫੰਡ ਮੁਹੱਈਆ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਹੁਸ਼ਿਆਰਪੁਰ ਦੇ ਪਿੰਡਾਂ ਦੇ ਵਿਕਾਸ ਲਈ 10 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ ਜਿਸ ਵਿੱਚ 2 ਕਰੋੜ ਰੁਪਏ ਪਿੰਡਾਂ ਦੇ ਵਿਕਾਸ ਕਾਰਜਾਂ ਲਈ, 2 ਕਰੋੜ ਰੁਪਏ ਪੁਰਾਣੀਆਂ ਲਿੰਕ ਸੜਕਾਂ ਦੀ ਮੁਰੰਮਤ ਲਈ, 2 ਕਰੋੜ ਰੁਪਏ ਨਵੀਆਂ ਲਿੰਕ ਸੜਕਾਂ ਬਣਾਉਣ ਲਈ ਅਤੇ 4 ਕਰੋੜ ਰੁਪਏ ਪੀਣ ਵਾਲੇ ਸਾਫ਼-ਸੁਥਰੇ ਪਾਣੀ ਤੇ ਖਰਚ ਕੀਤੇ ਜਾ ਰਹੇ ਹਨ। ਇਸ ਮੌਕੇ ਤੇ ਸ੍ਰੀ ਸੂਦ ਨੇ ਪਿੰਡ ਬਸੀ ਗੁਲਾਮ ਹੁਸੈਨ ਨੂੰ ਵੱਖ-ਵੱਖ ਵਿਕਾਸ ਕਾਰਜਾਂ ਲਈ 2. 50 ਲੱਖ ਰੁਪਏ ਦਾ ਚੈਕ ਵੀ ਦਿੱਤਾ।
        ਸ੍ਰੀ ਸੂਦ ਨੇ ਪਿੰਡ ਛਾਉਣੀ ਕਲਾਂ ਵਿਖੇ ਚੈਕ ਵੰਡ ਸਮਾਗਮ ਦੌਰਾਨ ਪਿੰਡ ਦੀਆਂ ਗਲੀਆਂ-ਨਾਲੀਆਂ ਦੇ ਨਿਰਮਾਣ ਲਈ 2. 75 ਲੱਖ ਰੁਪਏ ਦਾ ਚੈਕ ਦਿੱਤਾ। ਪਿੰਡ ਕਿੱਲਾ ਬਰੂਨ ਵਿਖੇ ਚੈਕ ਵੰਡ ਸਮਾਗਮ ਦੌਰਾਨ ਸ੍ਰੀ ਸੂਦ ਨੇ ਬੋਲਦਿਆਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਵੱਲੋਂ ਬਿਨਾਂ ਭੇਦ-ਭਾਵ ਦੇ ਵਿਕਾਸ ਕਾਰਜਾਂ ਲਈ ਗਰਾਂਟਾਂ ਦਿੱਤੀਆਂ ਜਾ ਰਹੀਆਂ। ਉਨ੍ਹਾਂ ਪਿੰਡ ਦੀਆਂ ਪੰਚਾਇਤਾਂ ਨੂੰ ਅਪੀਲ ਕੀਤੀ ਕਿ ਉਹ ਵਿਕਾਸ ਕਾਰਜਾਂ ਲਈ ਦਿੱਤੇ ਗਏ ਫੰਡ ਜਲਦੀ ਤੋਂ ਜਲਦੀ ਖਰਚ ਕਰਨ ਤਾਂ ਜੋ ਉਨ੍ਹਾਂ ਨੂੰ ਰਹਿੰਦੇ ਵਿਕਾਸ ਕਾਰਜਾਂ ਲਈ ਹੋਰ ਫੰਡ ਜਾਰੀ ਕੀਤੇ ਜਾ ਸਕਣ।  ਇਸ ਮੌਕੇ ਤੇ ਉਨ੍ਹਾਂ ਨੇ ਪਿੰਡ ਕਿੱਲ ਬਰੂਨ ਦੀਆਂ ਗਲੀਆਂ-ਨਾਲੀਆਂ ਦੇ ਨਿਰਮਾਣ ਲਈ 2. 75 ਲੱਖ ਰੁਪਏ ਦਾ ਚੈਕ ਦਿੱਤਾ।
        ਸ੍ਰੀ ਸੂਦ ਨੇ ਪਿੰਡ ਢੋਲਣਵਾਲ ਵਿਖੇ ਚੈਕ ਵੰਡ ਸਮਾਗਮ ਦੌਰਾਨ ਬੋਲਦਿਆਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਵੱਚਨਬੱਧ ਹੈ।  ਉਨ੍ਹਾਂ ਕਿਹਾ ਕਿ ਇਸ ਸਾਲ ਵਿਧਾਨ ਸਭਾ ਹਲਕਾ ਹੁਸ਼ਿਆਰਪੁਰ ਦੇ ਪੇਂਡੂ ਖੇਤਰਾਂ ਵਿੱਚ 20 ਕਿਲੋਮੀਟਰ ਨਵੀਆਂ ਲਿੰਕ ਸੜਕਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ । ਇਸ ਮੌਕੇ ਤੇ ਸ੍ਰੀ ਸੂਦ ਨੇ ਪਿੰਡ ਦੀ ਪੰਚਾਇਤ ਨੂੰ 2. 75 ਲੱਖ ਰੁਪਏ ਦਾ ਚੈਕ ਦਿੱਤਾ ਜਿਸ ਵਿੱਚ ਗਲੀਆਂ-ਨਾਲੀਆਂ ਦੇ ਨਿਰਮਾਣ ਲਈ 1. 75 ਲੱਖ ਰੁਪਏ ਅਤੇ ਸ਼ਮਸ਼ਾਨਘਾਟ ਲਈ 1 ਲੱਖ ਰੁਪਏ ਸ਼ਾਮਲ ਹਨ।
        ਸੀਨੀਅਰ ਮੀਤ ਪ੍ਰਧਾਨ ਜ਼ਿਲ੍ਹਾ ਭਾਜਪਾ ਵਿਜੇ ਸੂਦ, ਦਿਹਾਤੀ ਮੰਡਲ ਪ੍ਰਧਾਨ ਵਿਜੇ ਪਠਾਨੀਆ, ਯੂਥ ਆਗੂ ਸਤੀਸ਼ ਬਾਵਾ, ਸਰਕਲ ਪ੍ਰਧਾਨ ਅਕਾਲੀ ਦਲ ਸਤਨਾਮ ਸਿੰਘ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ। ਹੋਰਨਾਂ ਤੋਂ ਇਲਾਵਾ ਇਸ ਮੌਕੇ ਤੇ ਸਰਪੰਚ ਬਸੀ ਗੁਲਾਮ ਹੂਸੈਨ ਨਰਵੀਰ ਸਿੰਘ, ਰਾਕੇਸ਼ ਕੁਮਾਰ, ਸੱਜਣ ਕੁਮਾਰ, ਸਰਪੰਚ ਛਾਉਣੀ ਕਲਾਂ ਬਲਵਿੰਦਰ ਸਿੰਘ, ਮਨਵਿੰਦਰ ਸਿੰਘ, ਵਰਿੰਦਰ ਪਾਲ, ਸਪੰਰਚ ਕਿਲਾ ਬਰੂਨ ਸਰਬਜੀਤ ਸਿੰਘ, ਟਹਿਲ ਸਿੰਘ, ਸਰਪੰਚ ਢੋਲਣਵਾਲ ਬਲਦੇਵ ਸਿੰਘ, ਸਾਬਕਾ ਸਰਪੰਚ ਵਰਿੰਦਰ ਕੁਮਾਰ, ਗੁਰਮੀਤ ਸਿੰਘ ਅਤੇ ਹੋਰ ਸਰਪੰਚ ਵੀ ਹਾਜ਼ਰ ਸਨ।

ਡੀ. ਸੀ. ਵੱਲੋਂ ਸਿਵਲ ਹਸਪਤਾਲ ਟਾਂਡਾ ਦੀ ਅਚਨਚੇਤ ਚੈਕਿੰਗ

ਟਾਂਡਾ ਉੜਮੁੜ, 24 ਦਸੰਬਰ:  ਸ੍ਰੀ ਧਰਮ ਦੱਤ ਤਰਨਾਚ ਡਿਪਟੀ ਕਮਿਸ਼ਨਰ ਨੇ ਅੱਜ ਸਿਵਲ ਹਸਪਤਾਲ ਟਾਂਡਾ ਦੀ ਅਚਨਚੇਤ ਚੈਕਿੰਗ ਕੀਤੀ। ਉਨ੍ਹਾਂ ਦੱਸਿਆ ਕਿ  ਚੈਕਿੰਗ ਦੌਰਾਨ 2 ਕਰਮਚਾਰੀ ਰਮੇਸ਼ ਕੁਮਾਰ ਅਤੇ ਰਾਕੇਸ਼ ਕੁਮਾਰ ਸਵੀਪਰ ਗੈਰ-ਹਾਜ਼ਰ ਪਾਏ ਗਏ । ਉਨ੍ਹਾਂ ਦੱਸਿਆ ਕਿ  ਸੀਨੀਅਰ ਮੈਡੀਕਲ ਅਫ਼ਸਰ, 2 ਡਾਕਟਰ ਅਤੇ  9 ਕਰਮਚਾਰੀ ਵੀ ਛੁੱਟੀ ਤੇ ਪਾਏ ਗਏ  ਅਤੇ ਸਿਰਫ਼ 3 ਡਾਕਟਰ ਸਿਵਲ ਹਸਪਤਾਲ ਵਿੱਚ ਹਾਜ਼ਰ ਸਨ।
         ਸ੍ਰੀ ਤਰਨਾਚ ਨੇ ਇਸ ਮੌਕੇ ਤੇ ਸਿਵਲ ਹਸਪਤਾਲ ਟਾਂਡਾ ਵਿਖੇ ਸਫ਼ਾਈ ਦਾ ਮੁਆਇਨਾ ਵੀ ਕੀਤਾ ਦੱਸਿਆ ਕਿ ਹਸਪਤਾਲ ਵਿੱਚ ਸਫ਼ਾਈ ਦੇ ਪ੍ਰਬੰਧ ਠੀਕ ਨਹੀਂ ਹਨ।  ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਸਖਤ ਹਦਾਇਤ ਕੀਤੀ ਕਿ ਹਸਪਤਾਲ ਵਿੱਚ ਡਾਕਟਰਾਂ ਅਤੇ ਕਰਮਚਾਰੀਆਂ ਦੀ ਹਾਜ਼ਰੀ ਯਕੀਨੀ ਬਣਾਈ ਜਾਵੇ,  ਗੈਰ-ਹਾਜ਼ਰ ਕਰਮਚਾਰੀਆਂ ਵਿਰੁੱਧ ਅਨੁਸ਼ਾਸ਼ਨੀ ਕਾਰਵਾਈ ਕੀਤੀ ਜਾਵੇ ਅਤੇ ਹਸਪਤਾਲ ਦੀ ਸਫ਼ਾਈ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ।  ਉਨ੍ਹਾਂ ਨੇ ਸਿਵਲ ਹਸਪਤਾਲ ਵਿੱਚ ਦਾਖਲ ਮਰੀਜਾਂ ਦਾ ਹਾਲ-ਚਾਲ ਵੀ ਪੁੱਛਿਆ  ਅਤੇ ਹਸਪਤਾਲ ਵਿੱਚ ਦਾਖਲ ਮਰੀਜ ਸ੍ਰੀਮਤੀ ਕੁਲਵਿੰਦਰ ਕੌਰ ਨੇ ਆਪਣੇ ਪਤੀ ਮੰਗਲ ਸਿੰਘ ਜੋ ਬਹਿਰੀਨ ਤੋਂ ਆਇਆਂ ਹੈ , ਵੱਲੋਂ ਉਸ ਦੀ ਕੁੱਟਮਾਰ ਕਰਨ ਤੇ ਉਸ ਖਿਲਾਫ਼ ਪਲਿਸ ਨੂੰ ਪਰਚਾ ਦਰਜ਼ ਕਰਨ ਲਈ  ਡਿਪਟੀ ਕਮਿਸ਼ਨਰ ਨੂੰ ਬੇਨਤੀ ਕੀਤੀ।  ਜਿਸ ਤੇ ਡਿਪਟੀ ਕਮਿਸ਼ਨਰ ਨੇ ਥਾਣਾ ਟਾਂਡਾ ਦੇ ਐਸ ਐਚ ਓ ਨੂੰ ਬੁਲਾ ਕੇ ਦੋਸ਼ੀ ਵਿਰੁੱਧ ਬਣਦੀ ਕਾਰਵਾਈ ਕਰਨ ਲਈ ਕਿਹਾ।
        ਸ੍ਰੀ ਤਰਨਾਚ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਟਾਂਡਾ ਵਿੱਚ ਟਰੈਫਿਕ ਦੀ ਸਮੱਸਿਆ ਨੂੰ ਹੱਲ ਕਰਨ ਲਈ ਢੁਕਵੇਂ ਪ੍ਰਬੰਧ ਕਰਨ ਤਾਂ ਜੋ ਸ਼ਹਿਰ ਦੀ ਆਵਾਜ਼ਾਈ ਵਿੱਚ ਕੋਈ ਰੁਕਾਵਟ ਪੇਸ਼ ਨਾ ਆਵੇ।

ਸ਼ਗਨ ਸਕੀਮ ਤਹਿਤ 43 ਕਰੋੜ ਰੁ. ਜਾਰੀ : ਸੋਹਨ ਸਿੰਘ ਠੰਡਲ

ਮਾਹਿਲਪੁਰ, 24 ਦਸੰਬਰ: ਪੰਜਾਬ ਸਰਕਾਰ ਵੱਲੋਂ ਸ਼ਗਨ ਸਕੀਮ ਤਹਿਤ 2006-07 ਦੇ ਚਾਰ ਮਹੀਨਿਆਂ ਦਾ ਰਹਿੰਦਾ ਬਕਾਇਆ ਲਾਭਪਾਤਰੀਆਂ ਨੂੰ  ਦੇਣ ਲਈ 43 ਕਰੋੜ ਰੁਪਏ ਜਾਰੀ ਕਰ ਦਿੱਤੇ ਗਏ ਹਨ। ਇਹ ਪ੍ਰਗਟਾਵਾ ਸ੍ਰ: ਸੋਹਨ ਸਿੰਘ ਠੰਡਲ, ਮੁੱਖ ਪਾਰਲੀਮਾਨੀ ਸਕੱਤਰ ਖੇਤੀਬਾੜੀ ਵਿਭਾਗ ਪੰਜਾਬ ਨੇ ਮਾਹਿਲਪੁਰ ਵਿਖੇ ਸ਼ਗਨ ਸਕੀਮ ਦੇ 50 ਲਾਭਪਾਤਰੀਆਂ ਨੂੰ 7 ਲੱਖ 50 ਹਜ਼ਾਰ ਰੁਪਏ ਦੇ ਚੈਕ ਵੰਡਣ ਸਬੰਧੀ ਆਯੋਜਿਤ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਕੀਤਾ।  ਸ੍ਰ: ਠੰਡਲ ਨੇ ਇਸ ਮੌਕੇ ਤੇ ਵੱਖ-ਵੱਖ ਪਿੰਡਾਂ ਅਤੇ ਸਕੂਲਾਂ ਨੂੰ ਵਿਕਾਸ ਕਾਰਜਾਂ ਲਈ 26. 80 ਲੱਖ ਰੁਪਏ ਦੇ ਚੈਕ ਵੀ ਦਿੱਤੇ।

        ਸ੍ਰ: ਠੰਡਲ ਨੇ ਕਿਹਾ ਕਿ ਮੈਂ ਸ਼੍ਰੋਮਣੀ ਅਕਾਲੀ ਦਲ ਦੇ ਐਸ ਸੀ ਵਿੰਗ ਦੇ ਸੀਨੀਅਰ ਮੀਤ ਪ੍ਰਧਾਨ ਬਣਨ ਉਪਰੰਤ ਮੁੱਖ ਮੰਤਰੀ ਪੰਜਾਬ ਸ੍ਰ: ਪਰਕਾਸ਼ ਸਿੰਘ ਬਾਦਲ ਨਾਲ 2006-07 ਦੇ ਸ਼ਗਨ ਸਕੀਮ ਦੇ ਰਹਿੰਦੇ ਲਾਭਪਾਤਰੀਆਂ ਨੂੰ ਸ਼ਗਨ ਸਕੀਮ ਦਾ ਲਾਭ ਪਹੁੰਚਾਉਣ ਲਈ ਗੱਲ ਕੀਤੀ ਸੀ ਜਿਸ ਤੇ ਗੌਰ ਕਰਦੇ ਹੋਏ, ਮੁੱਖ ਮੰਤਰੀ ਪੰਜਾਬ ਸ੍ਰ: ਬਾਦਲ ਨੇ ਉਪਰੋਕਤ ਰਾਸ਼ੀ ਜਾਰੀ ਕਰ ਦਿੱਤੀ ਹੈ । ਉਨ੍ਹਾਂ ਕਿਹਾ ਕਿ ਉਪਰੋਕਤ ਰਾਸ਼ੀ ਤੋਂ ਇਲਾਵਾ ਸ਼ਗਨ ਸਕੀਮ ਤਹਿਤ ਲਾਭਪਾਤਰੀਆਂ ਨੂੰ ਲਾਭ ਪਹੁੰਚਾਉਣ ਲਈ 30 ਕਰੋੜ ਰੁਪਏ ਹੋਰ ਪੰਜਾਬ ਸਰਕਾਰ ਵੱਲੋਂ ਜਾਰੀ ਕਰ ਦਿੱਤੇ ਗਏ ਹਨ ਅਤੇ 31 ਜਨਵਰੀ 2011 ਤੱਕ  ਸ਼ਗਨ ਸਕੀਮ ਦੇ ਸਾਰੇ ਲਾਭਪਾਤਰੀਆਂ ਨੂੰ ਇਸ ਸਕੀਮ ਦਾ ਲਾਭ ਪਹੁੰਚਾ ਦਿੱਤਾ ਜਾਵੇਗਾ।

         ਸ੍ਰ: ਠੰਡਲ ਨੇ ਕਿਹਾ ਕਿ ਜਦੋਂ ਵੀ ਪੰਜਾਬ ਵਿੱਚ ਅਕਾਲੀ-ਭਾਜਪਾ ਦੀ ਸਰਕਾਰ ਬਣੀ ਹੈ, ਉਦੋਂ ਹੀ ਪੰਜਾਬ ਦੇ ਸਮੂਹ ਵਰਗਾਂ ਦੇ ਨਾਲ-ਨਾਲ ਦਲਿੱਤ ਵਰਗ ਦੇ ਲੋਕਾਂ ਦੀ ਭਲਾਈ ਲਈ ਅਹਿਮ ਸਕੀਮਾਂ ਬਣਾ ਕੇ ਉਨ੍ਹਾਂ ਨੂੰ ਅਮਲ ਵਿੱਚ ਲਿਆਂਦਾ ਗਿਆ।  ਉਨ੍ਹਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਗਰੀਬ ਲੋਕਾਂ ਲਈ ਜਿਹੜੀਆਂ ਭਲਾਈ ਸਕੀਮਾਂ ਪੰਜਾਬ ਸਰਕਾਰ ਵੱਲੋਂ ਬਣਾਈਆਂ ਜਾਂਦੀਆਂ ਹਨ, ਉਨ੍ਹਾਂ ਦਾ ਲਾਭ ਗਰੀਬ ਲੋਕਾਂ ਤੱਕ ਬਿਨਾਂ ਭੇਦ-ਭਾਵ ਦੇ ਜ਼ਰੂਰ ਪਹੁੰਚਣਾ ਚਾਹੀਦਾ ਹੈ।

         ਸ੍ਰ:ਠੰਡਲ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਆਮ ਤੌਰ ਤੇ  ਗਰੀਬ ਲੋਕਾਂ ਦੇ ਬੱਚੇ ਹੀ ਪੜਦੇ ਹਨ, ਇਨ੍ਹਾਂ ਸਕੂਲਾਂ ਵਿੱਚ  ਵਿਦਿਆ ਦੇ ਮਿਆਰ ਨੂੰ ਉਚਾ ਚੁਕਣ ਲਈ ਮੁੱਢਲੀਆਂ ਸਹੂਲਤਾਂ ਅਤੇ ਸਾਜੋ-ਸਮਾਜ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਦੇ ਬੈਠਣ ਲਈ ਡੈਸਕ ਮੁਹੱਈਆ ਕਰਨ ਲਈ 60 ਕਰੋੜ ਰੁਪਏ ਪੰਜਾਬ ਸਰਕਾਰ ਵੱਲੋਂ ਮਨਜ਼ੂਰ ਕੀਤੇ ਗਏ ਹਨ ਜਿਸ ਵਿੱਚੋਂ  1 ਕਰੋੜ 16 ਲੱਖ ਰੁਪਏ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਖਰਚ ਕੀਤੇ ਜਾ ਰਹੇ ਹਨ।  ਉਨ੍ਹਾਂ ਕਿਹਾ ਕਿ ਹੁਣ ਸਰਕਾਰੀ ਸਕੂਲਾਂ ਵਿੱਚ ਬੱਚੇ ਟਾਟਾਂ ਤੇ ਬੈਠਣ  ਦੀ ਬਜਾਏ ਡੈਸਕਾਂ ਉਪਰ ਬੈਠ ਕੇ ਪੜਾਈ ਕਰਨਗੇ।  ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੀਆਂ ਇਮਾਰਤਾਂ ਦੀ ਮੁਰੰਮਤ ਅਤੇ ਉਸਾਰੀ ਤੇ 1 ਕਰੋੜ 46 ਲੱਖ ਰੁਪਏ ਖਰਚ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਹਰ ਵਿਧਾਨ ਸਭਾ ਹਲਕੇ ਵਿੱਚ ਵਿਕਾਸ ਅਤੇ ਭਲਾਈ ਸਕੀਮਾਂ ਤੇ 10-10 ਕਰੋੜ ਰੁਪਏ ਹੋਰ ਖਰਚ ਕੀਤੇ ਜਾ ਰਹੇ ਹਨ।

        ਸ੍ਰ: ਠੰਡਲ ਨੇ ਕਿਹਾ ਕਿ ਆਉਂਦੀਆਂ ਵਿਧਾਨ ਸਭਾ ਦੀਆਂ ਚੋਣਾਂ ਸ਼੍ਰੋਮਣੀ ਅਕਾਲੀ ਦਲ-ਭਾਜਪਾ ਵਿਕਾਸ ਦੇ ਮੁੱਦੇ ਤੇ ਲੜ ਕੇ ਜਿੱਤ ਪ੍ਰਾਪਤ ਕਰੇਗੀ ਅਤੇ ਅਗਲੀ ਸਰਕਾਰ ਵੀ ਅਕਾਲੀ-ਭਾਜਪਾ ਦੀ ਹੀ ਬਣੇਗੀ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ  ਉਹ ਕਾਂਗਰਸ ਪਾਰਟੀ ਦੇ ਗੁੰਮਰਾਹਕੁੰਨ ਪ੍ਰਚਾਰ ਤੋਂ ਸੁਚੇਤ ਰਹਿਣ ਅਤੇ ਅਕਾਲੀ-ਭਾਜਪਾ ਸਰਕਾਰ ਨੂੰ ਸਹਿਯੋਗ ਦੇਣ ਤਾਂ ਜੋ ਪੰਜਾਬ ਦੇ ਵਿਕਾਸ ਨੂੰ ਹੋਰ ਤੇਜ਼ ਕੀਤਾ ਜਾ ਸਕੇ।

        ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਸੁਖਦੇਵ ਸਿੰਘ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਮਾਹਿਲਪੁਰ,  ਇਕਬਾਲ ਸਿੰਘ ਖੇੜਾ, ਪਰਮਜੀਤ ਸਿੰਘ ਚੇਅਰਮੈਨ ਬਲਾਕ ਸੰਮਤੀ ਮਾਹਿਲਪੁਰ,  ਭਗਤ ਸਿੰਘ, ਬੀਬੀ ਸ਼ੀਤਲ ਕੌਰ, ਪਰਮਦੀਪ ਸਿੰਘ, ਵਾਸਦੇਵ ਸਿੰਘ (ਚਾਰ ਬਲਾਕ ਸੰਮਤੀ ਮੈਂਬਰ ਮਾਹਿਲਪੁਰ), ਕੁਲਦੀਪ ਸਿੰਘ, ਰਾਜੇਸ਼ ਕੁਮਾਰ ਅਤੇ ਅਕਾਲੀ-ਭਾਜਪਾ ਦੇ ਆਗੂ ਤੇ ਪੰਚ-ਸਰਪੰਚ ਵੀ ਹਾਜ਼ਰ ਸਨ।

ਬਾਇਓ ਮੈਡੀਕਲ ਵੇਸਟ ਨੂੰ ਸਹੀ ਢੰਗ ਨਾਲ ਨਕਾਰਾ ਕੀਤਾ ਜਾਵੇ : ਸੰਦੀਪ ਬਹਿਲ

ਹੁਸ਼ਿਆਰਪੁਰ, 23 ਦਸੰਬਰ: ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਰਿਜੀਨਲ ਦਫ਼ਤਰ ਹੁਸ਼ਿਆਰਪੁਰ ਵੱਲੋਂ ਸਥਾਨਕ ਫੋਕਲ ਪੁਆਇੰਟ ਵਿਖੇ ਬਾਇਓ ਮੈਡੀਕਲ ਵੇਸਟ (ਮੈਨੇਜਮੈਂਟ ਐਂਡ ਹੈਂਡਲਿੰਗ) ਰੂਲਜ਼-1998 ਦੇ ਅੰਤਰਗਤ ਜ਼ਿਲ੍ਹਾ ਹੁਸ਼ਿਆਰਪੁਰ ਅਤੇ ਗੁਰਦਾਸਪੁਰ ਦੇ ਮੈਡੀਕਲ ਸੰਸਥਾਵਾਂ, ਸਰਕਾਰੀ ਹਸਪਤਾਲਾਂ, ਪ੍ਰਾਈਵੇਟ ਨਰਸਿੰਗ ਹੋਮਾਂ ਨੂੰ ਮਿਲਣ ਵਾਲੀ ਆਥੋਰਾਈਜੇਸ਼ਨ ਦੇਣ ਲਈ ਸਪੈਸ਼ਲ ਕੈਂਪ ਸਥਾਨਿਕ ਫੋਕਲ ਪੁਆਇੰਟ ਵਿਖੇ ਆਯੋਜਿਤ ਕੀਤਾ ਗਿਆ ਜਿਸ ਦਾ ਉਦਘਾਟਨ ਸ੍ਰ: ਵਰਿੰਦਰਜੀਤ ਸਿੰਘ ਚੀਫ਼ ਇੰਜੀਨੀਅਰ ਪੰਜਾਬ ਪ੍ਰਦੂਸਨ ਕੰਟਰੋਲ ਬੋਰਡ ਨੇ ਕੀਤਾ।  ਇਸ ਮੌਕੇ ਹੋਰਨਾਂ ਤੋਂ ਇਲਾਵਾ ਪੰਜਾਬ ਪ੍ਰਦੂਸ਼ਨ ਕੰਟਰੋਲ ਬੋਰਡ ਹੁਸ਼ਿਆਰਪੁਰ ਦੇ ਐਕਸੀਅਨ ਸ੍ਰੀ ਸੰਦੀਪ ਬਹਿਲ, ਐਸ ਡੀ ਓ ਅਸ਼ੋਕ ਚਲੋਤਰਾ, ਐਸ ਡੀ ਓ ਅਸ਼ੋਕ ਸ਼ਰਮਾ ਅਤੇ ਵਿਭਾਗ ਦੇ ਹੋਰ ਅਧਿਕਾਰੀ ਤੇ ਕਰਮਚਾਰੀ ਵੀ ਹਾਜ਼ਰ ਸਨ।
        ਸ੍ਰੀ ਸੰਦੀਪ ਬਹਿਲ ਐਕਸੀਅਨ ਪੰਜਾਬ ਪ੍ਰਦੂਸ਼ਨ ਕੰਟਰੋਲ ਬੋਰਡ ਹੁਸ਼ਿਆਰਪੁਰ ਨੇ ਇਸ ਮੌਕੇ ਗੁਰਦਾਸਪੁਰ ਅਤੇ ਹੁਸ਼ਿਆਰਪੁਰ ਜ਼ਿਲ੍ਹੇ ਦੀਆਂ ਵੱਖ-ਵੱਖ ਹੈਲਥ ਕੇਅਰ ਸੰਸਥਾਵਾਂ (ਇਸਟੈਬਲਿਸ਼ਮੈਂਟਸ) ਦੇ ਨਮੁਇੰਦਿਆਂ ਅਤੇ ਡਾਕਟਰਾਂ ਨੂੰ ਬਾਇਓ ਮੈਡੀਕਲ ਵੇਸਟ (ਮੈਨੇਜਮੈਂਟ ਐਂਡ ਹੈਂਡਲਿੰਗ) ਰੂਲਜ਼-1998 ਮੁਤਾਬਕ ਬਣਦੀਆਂ ਜਿੰਮੇਵਾਰੀਆਂ ਬਾਰੇ ਜਾਣੂ ਕਰਵਾਇਆ ਅਤੇ ਉਨ੍ਹਾਂ ਨੂੰ ਸਲਾਹ ਦਿੱਤੀ ਕਿ ਉਹ ਰੂਲਾਂ ਦੇ ਮੁਤਾਬਕ ਬਣਦੀ ਆਥੋਰਾਈਜੇਸ਼ਨ ਲੈਣ ਅਤੇ ਵਾਤਾਵਰਣ ਨੂੰ ਸਾਫ਼-ਸੁਥਰਾ ਰੱਖਣ ਲਈ ਵੱਖ-ਵੱਖ ਤਰਾਂ ਦੀ ਬਾਇਓ ਮੈਡੀਕਲ ਵੇਸਟ ਨੂੰ ਸਹੀ ਤਰੀਕੇ ਨਾਲ ਨਕਾਰਾ ਕਰਨ।  ਸ੍ਰੀ ਬਹਿਲ ਨੇ ਦੱਸਿਆ ਕਿ ਕਈ ਹਸਪਤਾਲ / ਹੈਲਥ ਕੇਅਰ ਸੰਸਥਾਵਾਂ/ ਨਰਸਿੰਗ ਹੋਮ ਪੰਜਾਬ ਪ੍ਰਦੂਸ਼ਨ ਕੰਟਰੋਲ ਬੋਰਡ ਦੀ ਆਥੋਰਾਈਜੇਸ਼ਨ ਤੋਂ ਬਗੈਰ ਹੀ ਚਲਾ ਰਹੇ ਸਨ ਅਤੇ ਬਾਇਓ ਮੈਡੀਕਲ ਵੇਸਟ ਨੂੰ ਸਹੀ ਢੰਗ ਨਾਲ ਨਕਾਰਾ ਨਹੀਂ ਕਰ ਰਹੇ ਸਨ।  ਇਸ ਨੂੰ ਦੇਖਦੇ ਹੋਏ ਬੋਰਡ ਦੇ ਚੇਅਰਮੈਨ ਸ੍ਰੀ ਰਜੱਤ ਅਗਰਵਾਲ ਆਈ ਏ ਐਸ ਦੀਆਂ ਹਦਾਇਤਾਂ ਮੁਤਾਬਕ ਪੰਜਾਬ ਦੇ ਵੱਖ-ਵੱਖ ਜ਼ਿਲਿਆਂ ਵਿੱਚ ਇਸ ਤਰਾਂ ਦੇ ਕੈਂਪ ਲਗਾ ਕੇ ਹਸਪਤਾਲਾਂ / ਹੈਲਥ ਕੇਅਰ ਸੰਸਥਾਵਾਂ / ਨਰਸਿੰਗ ਹੋਮਾਂ ਨੂੰ ਪੰਜਾਬ ਪ੍ਰਦੂਸ਼ਨ ਕੰਟਰੋਲ ਬੋਰਡ ਵੱਲੋਂ ਆਥੋਰਾਈਜੇਸ਼ਨ ਦਿੱਤੀ ਜਾ ਰਹੀ ਹੈ।  
         ਸ੍ਰੀ ਬਹਿਲ ਨੇ ਡਾਕਟਰਾਂ ਨੂੰ ਪ੍ਰੇਰਨਾ ਦਿੱਤੀ ਕਿ ਉਹ ਬਾਇਓ ਮੈਡੀਕਲ ਵੇਸਟ (ਮੈਨੇਜਮੈਂਟ ਐਂਡ ਹੈਂਡਲਿੰਗ) ਰੂਲਜ਼-1998 ਦੀ ਸਹੀ ਪਾਲਣਾ ਕਰਨ ਤਾਂ ਜੋ ਵਾਤਾਵਰਣ ਨੂੰ ਹੋਣ ਵਾਲੇ ਨੁਕਸਾਨ ਤੋਂ ਬਚਾਇਆ ਜਾ ਸਕੇ।  ਉਨ੍ਹਾਂ ਕਿਹਾ ਕਿ ਜਿਹੜੇ ਹਸਪਤਾਲ / ਹੈਲਥ ਕੇਅਰ ਸੰਸਥਾਵਾਂ ਅਤੇ ਨਰਸਿੰਗ ਹੋਮ ਇਸ ਦੀ ਪਾਲਣਾ ਨਹੀਂ ਕਰਨਗੇ , ਉਨ੍ਹਾਂ ਖਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। 
        ਅੱਜ ਦੇ ਇਸ ਕੈਂਪ ਵਿੱਚ ਜ਼ਿਲ੍ਹਾ ਗੁਰਦਾਸਪੁਰ ਅਤੇ ਹੁਸ਼ਿਆਰਪੁਰ ਦੇ 250 ਤੋਂ ਵੱਧ ਹੈਲਥ ਕੇਅਰ ਸੰਸਥਾਵਾਂ ਨੂੰ ਬਾਇਓ ਮੈਡੀਕਲ ਵੇਸਟ (ਮੈਨੇਜਮੈਂਟ ਐਂਡ ਹੈਂਡਲਿੰਗ) ਰੂਲਜ਼-1998 ਅਨੁਸਾਰ ਆਥੋਰਾਈਜੇਸ਼ਨ ਦਿੱਤੀ ਗਈ।  ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਡਾ ਗੁਰਖੇਲ ਸਿੰਘ ਕਲਸੀ, ਡਾ ਸੁਰਿੰਦਰ ਕੌਰ ਪੰਨੂ, ਡਾ ਜਮੀਲ ਬਾਲੀ, ਡਾ ਜਗਮੋਹਨ ਦਰਦੀ, ਗੁਰਦਾਸਪੁਰ ਤੇ ਹੁਸ਼ਿਆਰਪੁਰ ਦੀਆਂ ਇੰਡੀਅਨ ਮੈਡੀਕਲ ਐਸੋਸੀਏਸ਼ਨਾਂ ਦੇ ਪ੍ਰਧਾਨ ਅਤੇ ਵੱਡੀ ਗਿਣਤੀ ਵਿੱਚ ਡਾਕਟਰ ਵੀ ਹਾਜ਼ਰ ਸਨ। 

ਜਿਲ੍ਹਾ ਪੱਧਰੀ ਸਲਾਹਕਾਰ ਕਮੇਟੀਆਂ ਦੀਆਂ ਮੀਟਿੰਗਾਂ ....

ਹੁਸ਼ਿਆਰਪੁਰ, 22 ਦਸੰਬਰ:  ਸਥਾਨਕ ਮਿੰਨੀ ਸਕੱਤਰੇਤ ਦੇ ਮੀਟਿੰਗ ਹਾਲ ਵਿਖੇ ਜਨ ਸਿਹਤ, ਸਿੰਚਾਈ ਵਿਭਾਗ, ਬਿਜਲੀ ਵਿਭਾਗ, ਬੁਨਿਆਦੀ ਢਾਂਚਾ ਤੇ ਮਿਉਂਸਪਲ ਅਮੈਨਟੀਜ਼ ਵਿਭਾਗ, ਖੁਰਾਕ ਤੇ ਸਿਵਲ ਸਪਲਾਈ ਅਤੇ ਸਹਿਕਾਰਤਾ ਵਿਭਾਗ ਦੀਆਂ ਜ਼ਿਲ੍ਹਾ ਪੱਧਰੀ ਸਲਾਹਕਾਰ ਕਮੇਟੀਆਂ ਦੀਆਂ ਮੀਟਿੰਗਾਂ ਸ੍ਰੀ ਧਰਮ ਦੱਤ ਤਰਨਾਚ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਈਆਂ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਰਾਕੇਸ਼ ਅਗਰਵਾਲ ਐਸ ਐਸ ਪੀ, ਬੀ ਐਸ ਧਾਲੀਵਾਲ ਜ਼ਿਲ੍ਹਾ ਟਰਾਂਸਪੋਰਟ ਅਫ਼ਸਰ, ਡੀ ਐਸ ਕੋਹਲੀ ਨਿਗਰਾਨ ਇੰਜੀਨੀਅਰ ਕੰਢੀ ਕੈਨਾਲ, ਰਛਪਾਲ ਸਿੰਘ ਐਕਸੀਅਨ ਕੰਢੀ ਕੈਨਾਲ, ਅਮਰਜੀਤ ਸਿੰਘ ਗਿੱਲ ਤੇ ਆਰ ਐਲ ਢਾਂਡਾ ( ਦੋਵੇਂ ਐਕਸੀਅਨ ਜਲ ਸਪਲਾਈ ਤੇ ਸੈਨੀਟੇਸ਼ਨ), ਰਮੇਸ਼ ਕੁਮਾਰ ਥਿੰਦ ਸਹਾਇਕ ਸਿਵਲ ਸਰਜਨ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
        ਸ੍ਰੀ ਤਰਨਾਚ ਨੇ ਜਨ ਸਿਹਤ ਵਿਭਾਗ ਦੀ ਸਲਾਹਕਾਰ ਕਮੇਟੀ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਜ਼ਿਲ੍ਹੇ ਅੰਦਰ ਆਮ ਲੋਕਾਂ ਨੂੰ ਪੀਣ ਵਾਲਾ ਸਾਫ਼-ਸੁਥਰਾ ਪਾਣੀ ਮੁਹੱਈਆ ਕਰਨ ਲਈ 1368 ਪਿੰਡਾਂ ਵਿੱਚ ਜਲ ਸਪਲਾਈ ਦੀਆਂ ਸਕੀਮਾਂ ਦੀ ਉਸਾਰੀ ਮੁਕੰਮਲ ਕਰ ਲਈ ਗਈ ਹੈ ਅਤੇ 22 ਪਿੰਡਾਂ ਵਿੱਚ ਜਲ ਸਪਲਾਈ ਸਕੀਮਾਂ ਦਾ ਕੰਮ ਜੰਗੀ ਪੱਧਰ ਤੇ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪੁਰਾਣੀਆਂ ਜਲ ਸਪਲਾਈ ਸਕੀਮਾਂ ਜਿਨ੍ਹਾਂ ਰਾਹੀਂ ਹਰ ਵਿਅਕਤੀ ਨੂੰ 40 ਲੀਟਰ ਪੀਣ ਵਾਲਾ ਸਾਫ਼-ਸੁਥਰਾ ਪਾਣੀ ਮੁਹੱਈਆ ਕੀਤਾ ਜਾਂਦਾ ਸੀ, ਹੁਣ ਵਧਾ ਕੇ 70 ਲੀਟਰ ਕਰ ਦਿੱਤਾ ਗਿਆ ਹੈ। ਉਨ੍ਹਾ ਦੱਸਿਆ ਕਿ ਪਾਣੀ ਦਾ ਕੁਨੈਕਸ਼ਨ ਲੈਣ ਲਈ ਜਨਰਲ ਕੈਟਾਗਰੀ ਲਈ ਕੁਨੈਕਸ਼ਨ ਫੀਸ 1000 ਰੁਪਏ ਤੋਂ ਘਟਾ ਕੇ 500 ਰੁਪਏ ਅਤੇ ਅਨੁਸੂਚਿਤ ਜਾਤੀ ਲਈ ਕੁਨੈਕਸ਼ਨ ਫੀਸ 500 ਰੁਪਏ ਤੋਂ ਘਟਾ ਕੇ 250 ਰੁਪਏ ਪ੍ਰਤੀ ਪ੍ਰੀਵਾਰ ਕਰ ਦਿੱਤੀ ਗਈ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਿਥੇ ਕਿਤੇ ਜਲ ਸਪਲਾਈ ਸਬੰਧੀ ਕੋਈ ਮੁਸ਼ਕਲ ਪੇਸ਼ ਆਉਂਦੀ ਹੈ, ਉਸ ਨੂੰ ਤੁਰੰਤ ਹੱਲ ਕੀਤਾ ਜਾਵੇ।  
         ਸ੍ਰੀ ਤਰਨਾਚ ਨੇ ਸਿੰਚਾਈ ਵਿਭਾਗ ਦੀ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਟੇਲਾਂ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਖਾਲਿਆਂ ਦੀ ਸਫ਼ਾਈ ਕਰਨ ਲਈ ਨਰੇਗਾ ਸਕੀਮ ਦਾ ਪੂਰਾ ਲਾਭ ਉਠਾਉਣ। ਮੈਂਬਰਾਂ ਵੱਲੋਂ  ਬਿਸਤ ਦੁਆਬ ਨਹਿਰ ਦੇ ਕਿਨਾਰਿਆਂ ਨੂੰ ਉਚਾ ਕਰਨ  ਲਈ ਦਿੱਤੇ ਗਏ ਸੁਝਾਅ ਦੇ ਸਬੰਧ ਵਿੱਚ ਸ੍ਰੀ ਤਰਨਾਚ ਨੇ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਬਿਸਤ-ਦੁਆਬ ਨਹਿਰ ਦੇ ਕਿਨਾਰਿਆਂ ਨੂੰ ਉਚਾ ਕਰਨ ਲਈ ਪ੍ਰੋਜੈਕਟ ਬਣਾ ਕੇ ਸਰਕਾਰ ਨੂੰ ਭੇਜਿਆ ਜਾਵੇ। ਨਿਗਰਾਨ ਇੰਜੀਨੀਅਰ ਕੰਢੀ ਕੈਨਾਲ ਨੇ ਮੀਟਿੰਗ ਵਿੱਚ ਦੱਸਿਆ ਕਿ ਕੰਢੀ ਕੈਨਾਲ ਦੀ ਸਾਢੇ ਚਾਰ ਕਿਲੋਮੀਟਰ ਮੁਰੰਮਤ ਤੇ ਸਫ਼ਾਈ ਕਰ ਦਿੱਤੀ ਗਈ ਹੈ ਅਤੇ ਬਾਕੀ ਕੰਮ ਜੰਗੀ ਪੱਧਰ ਤੇ ਚੱਲ ਰਿਹਾ ਹੈ।
        ਸ੍ਰੀ ਤਰਨਾਚ ਨੇ ਦੱਸਿਆ ਕਿ ਲੋਕਾਂ ਦੀ ਸਹੂਲਤ ਲਈ ਬਿਜਲੀ ਵਿਭਾਗ ਵੱਲੋਂ ਹੁਸ਼ਿਆਰਪੁਰ ਵਿਖੇ ਗ੍ਰਾਹਕ ਸੇਵਾ ਕੇਂਦਰ (ਕਸਟਮਰ ਕੇਅਰ ਸੈਂਟਰ) ਜਲਦੀ ਬਣਾਇਆ ਜਾ ਰਿਹਾ ਹੈ।  ਉਨ੍ਹਾਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਡੇਰਿਆਂ ਨੂੰ ਬਿਜਲੀ ਦੇ ਕੁਨੈਕਸ਼ਨ ਦੇਣ ਲਈ ਲੋੜੀਂਦੀ ਕਾਰਵਾਈ ਕਰਨ।  ਉਨ੍ਹਾਂ ਨੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਘਰੇਲੂ ਗੈਸ ਦੀ ਸਪਲਾਈ ਯਕੀਨੀ ਬਣਾਉਣ ਅਤੇ ਗੈਸ ਦੀ ਨਜਾਇਜ਼ ਸਪਲਾਈ ਤੇ ਵਰਤੋਂ  ਨੂੰ ਰੋਕਣ ਲਈ ਸਮੇਂ-ਸਮੇਂ ਤੇ ਚੈਕਿੰਗ ਕਰਨ ਅਤੇ ਸਰਕਾਰ ਵੱਲੋਂ ਸਰਕਾਰੀ ਰਾਸ਼ਨ ਡਿਪੂਆਂ ਤੇ ਆਮ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਰਕਾਰੀ ਰੇਟਾਂ ਤੇ ਵਸਤੂਆ ਅਤੇ ਰਾਸ਼ਨ ਦੀ ਸਪਲਾਈ ਨੂੰ ਯਕੀਨੀ ਬਣਾਉਣ ਅਤੇ ਡਿਪੂਆਂ ਦੀ ਵੀ ਚੈਕਿੰਗ ਕਰਨ। ਉਨ੍ਹਾਂ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਰਕਾਰ ਵੱਲੋਂ ਬਣਾਈਆਂ ਗਈਆਂ ਭਲਾਈ ਅਤੇ ਵਿਕਾਸ ਸਕੀਮਾਂ ਦਾ ਲਾਭ ਆਮ ਲੋਕਾਂ ਤੱਕ ਪਹੁੰਚਾਉਣ ਅਤੇ ਗੈਰ ਸਰਕਾਰੀ ਮੈਂਬਰਾਂ ਵੱਲੋਂ ਦਿੱਤੇ ਗਏ ਸੁਝਾਅਵਾਂ ਨੂੰ ਅਮਲ ਵਿੱਚ ਲਿਆਉਣ ਲਈ ਹਰ ਸੰਭਵ ਕੋਸ਼ਿਸ਼ ਕਰਨ।  ਉਨ੍ਹਾਂ ਕਿਹਾ ਕਿ ਸਲਾਹਕਾਰ ਕਮੇਟੀਆਂ ਦੀਆਂ ਮੀਟਿੰਗਾਂ ਵਿੱਚ ਅਕਸਰ ਗੈਰ ਸਰਕਾਰੀ ਮੈਂਬਰ ਘੱਟ ਗਿਣਤੀ ਵਿੱਚ ਆ ਰਹੇ ਹਨ ਜਦ ਕਿ ਸਰਕਾਰੀ ਅਧਿਕਾਰੀ ਇਨ੍ਹਾਂ ਮੀਟਿੰਗਾਂ ਵਿੱਚ ਹਾਜ਼ਰ ਹੁੰਦੇ ਹਨ। ਉਨ੍ਹਾਂ ਕਿਹਾ ਕਿ ਗੈਰ ਸਰਕਾਰੀ ਮੈਂਬਰਾਂ ਦੇ ਮੀਟਿੰਗਾਂ ਵਿੱਚ ਘੱਟ ਆਉਣ ਨਾਲ ਜਿਥੇ ਸਰਕਾਰੀ ਅਧਿਕਾਰੀਆਂ ਦਾ ਸਮਾਂ ਜਾਇਆ ਜਾਂਦਾ ਹੈ, ਉਥੇ ਮੈਂਬਰਾਂ ਨਾਲ ਵਿਚਾਰ-ਵਟਾਂਦਰਾ ਵੀ ਪੂਰੀ ਤਰਾਂ ਨਹੀਂ ਹੁੰਦਾ ਹੈ।  ਉਨ੍ਹਾਂ ਨੇ ਗੈਰ ਸਰਕਾਰੀ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਜ਼ਿਲ੍ਹਾ ਸਲਾਹਕਾਰ ਕਮੇਟੀਆਂ ਦੀਆਂ ਮੀਟਿੰਗਾਂ ਵਿੱਚ ਹਾਜ਼ਰ ਹੋ ਕੇ ਆਪਣੇ ਵੱਡਮੁਲੇ ਸੁਝਾਅ ਦੇਣ।

25 ਦਸੰਬਰ ਨੂੰ ਲੱਗਣਗੇ ਟਰਾਲੀਆਂ ਤੇ ਰਿਫਲੈਕਟਰ

ਹੁਸ਼ਿਆਰਪੁਰ, 22 ਦਸੰਬਰ:  ਪੰਜਾਬ ਸਰਕਾਰ ਦੇ ਆਦੇਸ਼ਾਂ ਮੁਤਾਬਕ ਟਰਾਂਸਪੋਰਟ ਵਿਭਾਗ ਪੰਜਾਬ ਵੱਲੋਂ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਮਨਾਏ ਜਾ ਰਹੇ ਪੰਦਰਵਾੜਾ ਸੜਕ ਸੁਰੱਖਿਆ ਦਿਵਸ ਸਬੰਧੀ 25 ਦਸੰਬਰ ਨੂੰ ਜ਼ਿਲ੍ਹਾ ਹੁਸ਼ਿਆਰਪੁਰ ਦੀਆਂ ਸਬਡਵੀਜ਼ਨਾਂ ਗੜ੍ਹਸ਼ੰਕਰ, ਹੁਸ਼ਿਆਰਪੁਰ, ਦਸੂਹਾ ਅਤੇ ਮੁਕੇਰੀਆਂ ਵਿਖੇ ਟਰੈਕਟਰ-ਟਰਾਲੀਆਂ ਤੇ ਰਿਫਲੈਕਟਰ ਲਗਾਏ ਜਾਣਗੇ, ਮਾਹਿਰ ਡਾਕਟਰਾਂ ਵੱਲੋਂ ਵਾਹਨ ਚਾਲਕਾਂ ਦਾ ਮੈਡੀਕਲ ਅਤੇ ਅੱਖਾਂ ਦਾ ਚੈਕਅਪ ਕੀਤਾ ਜਾਵੇਗਾ।  ਇਹ ਜਾਣਕਾਰੀ ਸ੍ਰੀ ਬੀ ਐਸ ਧਾਲੀਵਾਲ ਜ਼ਿਲ੍ਹਾ ਟਰਾਂਸਪੋਰਟ ਅਫ਼ਸਰ ਹੁਸ਼ਿਆਰਪੁਰ ਨੇ ਇਸ ਦਿਵਸ ਸਬੰਧੀ ਕੀਤੇ ਜਾ ਰਹੇ ਸਮਾਗਮਾਂ ਨੂੰ ਸਫ਼ਲਤਾਪੂਰਵਕ ਨੇਪਰੇ ਚਾੜਨ ਲਈ ਜ਼ਿਲ੍ਹਾ ਟਰਾਂਸਪੋਰਟ ਦਫ਼ਤਰ ਵਿਖੇ  ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ।  ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸ੍ਰ: ਪਾਲ ਸਿੰਘ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਡਾ ਰਮੇਸ਼ ਥਿੰਦ ਸਹਾਇਕ ਸਿਵਲ ਸਰਜਨ, ਮਨਜੀਤ ਸਿੰਘ ਸਹਾਇਕ ਜ਼ਿਲ੍ਹਾ ਟਰਾਂਸਪੋਰਟ ਅਫਸ਼ਰ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
        ਸ੍ਰ: ਧਾਲੀਵਾਲ ਨੇ ਦੱਸਿਆ ਕਿ ਉਪਰੋਕਤ ਥਾਵਾਂ ਤੋਂ ਇਲਾਵਾ ਟਾਂਡਾ ਅਤੇ ਬਸ ਸਟੈਂਡ ਹੁਸ਼ਿਆਰਪੁਰ ਵਿਖੇ ਵੀ ਵਾਹਨ ਚਾਲਕਾਂ ਦਾ ਮੈਡੀਕਲ ਤੇ ਅੱਖਾਂ ਦਾ ਚੈਕਅਪ ਕੀਤਾ ਜਾਵੇਗਾ  ਅਤੇ ਵਾਹਨਾਂ ਦਾ ਪ੍ਰਦੂਸ਼ਨ ਵੀ ਚੈਕ ਕੀਤਾ ਜਾਵੇਗਾ।  ਉਨ੍ਹਾਂ ਦੱਸਿਆ ਕਿ ਆਮ ਲੋਕਾਂ ਨੂੰ ਟਰੈਫਿਕ ਨਿਯਮਾਂ ਸਬੰਧੀ ਵੀ ਜਾਗਰੂਕ ਕੀਤਾ ਜਾਵੇਗਾ ਅਤੇ ਢੁਕਵੀਆਂ ਥਾਵਾਂ ਤੇ ਟਰੈਫਿਕ ਨਿਯਮਾਂ ਦੀ ਜਾਣਕਾਰੀ ਦੇਣ ਵਾਲੇ ਬੈਨਰ ਵੀ ਲਗਾਏ ਜਾਣਗੇ ਤਾਂ ਜੋ ਸੜਕਾਂ ਉਪਰ ਵੱਧ ਰਹੀਆਂ ਦੁਰਘਟਨਾਵਾਂ ਨੂੰ ਕੰਟਰੋਲ ਕੀਤਾ ਜਾ ਸਕੇ।

ਬਿਲਾਸਪੁਰ ਵਿਚ ਤੀਕਸ਼ਨ ਸੂਦ ਵੱਲੋਂ ਚੈੱਕ ਵੰਡ ਸਮਾਗਮ

ਹੁਸ਼ਿਆਰਪੁਰ, 22 ਦਸੰਬਰ: ਜੰਗਲਾਤ, ਜੰਗਲੀ ਜੀਵ ਸੁਰੱਖਿਆ, ਮੈਡੀਕਲ ਸਿੱਖਿਆ ਤੇ ਖੋਜ ਅਤੇ ਕਿਰਤ ਮੰਤਰੀ ਪੰਜਾਬ ਸ੍ਰੀ ਤੀਕਸ਼ਨ ਸੂਦ ਨੇ ਪਿੰਡ ਬਿਲਾਸਪੁਰ ਵਿਖੇ ਚੈਕ ਸਮਾਗਮ ਦੌਰਾਨ ਬੋਲਦਿਆਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਵੱਲੋਂ ਪੇਂਡੂ ਖੇਤਰਾਂ ਦੇ ਸਰਵਪੱਖੀ ਵਿਕਾਸ ਲਈ ਪੇਂਡੂ ਵਿਕਾਸ ਫੰਡ (ਆਰ ਡੀ ਐਫ) ਸਕੀਮ ਤਹਿਤ ਵਿਸ਼ੇਸ਼ ਫੰਡ ਮੁਹੱਈਆ ਕਰਵਾਏ ਗਏ ਹਨ ਜਿਨ੍ਹਾਂ ਨਾਲ ਪਿੰਡਾਂ ਦਾ ਸਰਵਪੱਖੀ ਵਿਕਾਸ ਕਰਵਾਇਆ ਜਾ ਰਿਹਾ ਹੈ। ਹੁਸ਼ਿਆਰਪੁਰ ਹਲਕੇ ਦੇ  ਪਿੰਡਾਂ ਨੂੰ ਇਸ ਸਕੀਮ ਤਹਿਤ ਬਿਨਾਂ ਭੇਦ-ਭਾਵ ਦੇ ਵਿਕਾਸ ਕਾਰਜਾਂ ਲਈ ਗਰਾਂਟਾਂ ਦਿੱਤੀਆਂ ਜਾ ਰਹੀਆਂ ਹਨ।  ਸ੍ਰੀ ਸੂਦ ਨੇ ਕਿਹਾ ਕਿ ਉਪ ਮੁੱਖ ਮੰਤਰੀ ਪੰਜਾਬ ਸ੍ਰੀ ਸੁਖਬੀਰ ਸਿੰਘ ਬਾਦਲ  ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡਾਂ ਵੱਲ ਵਿਸ਼ੇਸ਼ ਧਿਆਨ ਦੇ ਰਹੇ ਹਨ। ਇਸ ਲਈ ਹਰ ਪਿੰਡ ਵਿੱਚ ਜਿੰਮ ਖੋਲ੍ਹੇ ਜਾ ਰਹੇ ਹਨ ਅਤੇ ਖੇਡ ਸਟੇਡੀਅਮ ਵੀ ਬਣਾਏ ਜਾ ਰਹੇ ਹਨ।  ਉਨ੍ਹਾਂ ਕਿਹਾ ਕਿ ਇਸ ਪਿੰਡ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਉਨ੍ਹਾਂ ਵੱਲੋਂ 31 ਹਜ਼ਾਰ ਰੁਪਏ ਪਿਛਲੇ ਦਿਨੀਂ ਕਰਵਾਏ ਗਏ ਖੇਡ ਟੂਰਨਾਮੈਂਟ ਵਿੱਚ ਦਿੱਤੇ ਗਏ ਸਨ। ਇਸ ਮੌਕੇ ਤੇ ਉਨ੍ਹਾਂ ਨੇ ਪਿੰਡ ਬਿਲਾਸਪੁਰ ਦੇ ਵਿਕਾਸ ਕਾਰਜਾਂ ਨਹੀ 3 ਲੱਖ ਰੁਪਏ ਦਾ ਚੈਕ ਦਿੱਤਾ ਜਿਸ ਵਿੱਚ 1. 50 ਲੱਖ ਰੁਪਏ ਗੰਦੇ ਪਾਣੀ ਦੇ ਨਿਕਾਸ ਅਤੇ ਗਲੀਆਂ-ਨਾਲੀਆਂ ਦੇ ਨਿਰਮਾਣ ਲਈ ਅਤੇ  1. 50 ਲੱਖ ਰੁਪਏ ਮੇਨ ਸੜਕ ਤੋਂ ਹਰਗੋਬਿੰਦ ਸਿੰਘ ਦੇ ਘਰ ਤੱਕ ਗਲੀ ਬਣਾਉਣ ਲਈ ਸ਼ਾਮਲ ਹਨ।
        ਪ੍ਰਧਾਨ ਦਿਹਾਤੀ ਮੰਡਲ ਭਾਜਪਾ ਵਿਜੇ ਪਠਾਨੀਆ, ਮੀਤ ਪ੍ਰਧਾਨ ਜ਼ਿਲ੍ਹਾ ਭਾਜਪਾ ਵਿਜੇ ਸੂਦ, ਯੂਥ ਆਗੂ ਸਤੀਸ਼ ਬਾਵਾ, ਜਸਬੀਰ ਸਿੰਘ ਸਲੇਰਨ, ਸਰਪੰਚ ਚੱਕਸਾਧੂ ਰਾਜ ਕੁਮਾਰ ਨੇ ਵੀ ਇਸ ਮੌਕੇ ਤੇ ਆਪਣੇ ਵਿਚਾਰ ਪੇਸ਼ ਕੀਤੇ। ਪਿੰਡ ਦੀ ਸਰਪੰਚ ਗੁਰਜੀਤ ਕੌਰ ਨੇ ਮੁੱਖ ਮਹਿਮਾਨ ਨੂੰ ਜੀ ਆਇਆਂ ਕਹਿੰਦੇ ਹੋਏ ਪਿੰਡ ਦੀਆਂ ਮੁਸ਼ਕਲਾਂ ਬਾਰੇ ਜਾਣੂ ਕਰਵਾਇਆ। ਹੋਰਨਾਂ ਤੋਂ ਇਲਾਵਾ ਇਸ ਮੌਕੇ ਤੇ ਬਲਾਕ ਵਿਕਾਸ ਤੇ ਪੰਚਾਇਤ ਵਿਭਾਗ ਦੇ ਜੇ ਈ ਬਲਦੇਵ ਸਿੰਘ ਅਤੇ ਪੰਚਾਇਤ ਅਫ਼ਸਰ ਸੋਹਨ ਸਿੰਘ, ਐਸ ਐਚ ਓ ਜੀਵਨ ਕੁਮਾਰ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।

ਮੁਫਤ ਕਾਨੂੰਨੀ ਸਹਾਇਤਾ ਪ੍ਰਦਾਨ ਕਰਨਾ ਸ਼ਲਾਘਾਯੋਗ : ਤਰਨਾਚ

ਹੁਸ਼ਿਆਰਪੁਰ, 21 ਦਸੰਬਰ:  ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਦੀ ਮੀਟਿੰਗ ਮਾਨਯੋਗ ਜ਼ਿਲ੍ਹਾ ਤੇ ਸ਼ੈਸ਼ਨਜ਼ ਜੱਜ ਹੁਸ਼ਿਆਰਪੁਰ ਸ਼੍ਰੀ ਜਸਪਾਲ ਸਿੰਘ ਭਾਟੀਆ ਦੀ ਪ੍ਰਧਾਨਗੀ ਵਿਚ ਆਯੋਜਿਤ ਕੀਤੀ ਗਈ । ਇਸ ਮੀਟਿੰਗ ਵਿਚ ਡਿਪਟੀ ਕਮਿਸ਼ਨਰ ਸ਼੍ਰੀ ਧਰਮਦੱਤ ਤਰਨਾਚ , ਵਧੀਕ ਜ਼ਿਲ੍ਹਾ ਤੇ ਸ਼ੈਸ਼ਨਜ਼ ਜੱਜ -1  ਸ਼੍ਰੀ   ਜੇ ਐਸ ਖੁਸ਼ਦਿਲ, ਐਸ ਪੀ( ਐਚ) ਸ੍ਰ: ਸੁਖਵਿੰਦਰ ਸਿੰਘ ,ਸਿਵਲ  ਜੱਜ  ਸੀਨੀਅਰ ਡਵੀਜ਼ਨ ਸ਼੍ਰੀਮਤੀ ਪ੍ਰੀਤੀ ਸਾਹਨੀ, ਸੀ ਜੇ ਐਮ ਸ਼੍ਰੀ ਗੁਰਜੰਟ ਸਿੰਘ, ਜ਼ਿਲ੍ਹ ਅਟਾਰਨੀ ਸ਼੍ਰੀ ਅਮਰਜੀਤ ਸਿੰਘ, ਪ੍ਰਧਾਨ ਬਾਰ ਐਸ਼ੋਸ਼ੀਏਸ਼ਨ  ਸ਼੍ਰੀ ਕੁਲਦੀਪ ਸਿੰਘ, ਸਹਾਇਕ ਜ਼ਿਲ੍ਹਾ ਅਟਾਰਨੀ ਕਾਨੂੰਨੀ ਸੇਵਾਵਾਂ ਸ਼੍ਰੀ ਚਰਨਜੀਤ ਸਿੰਘ, ਅਥਾਰਟੀ ਦੇ ਮੈਂਬਰ ਡਾ: ਬੀ ਕੇ ਕਪਿਲਾ, ਸ਼੍ਰੀਮਤੀ ਆਸ਼ਾ ਚੌਧਰੀ, ਸ਼੍ਰੀ ਡੀ ਬੀ ਕਪੂਰ ਅਤੇ ਲੋਕ ਸੰਪਰਕ ਵਿਭਾਗ ਤੋਂ ਸ਼੍ਰੀ ਤਿਲਕ ਰਾਜ ਹਾਜ਼ਰ ਸਨ।

        ਡਿਪਟੀ ਕਮਿਸ਼ਨਰ ਸ਼੍ਰੀ ਤਰਨਾਚ ਨੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਮੁਹਈਆ ਕਰਵਾਈ ਜਾ ਰਹੀ ਮੁਫਤ ਕਾਨੂੰਨੀ ਸਹਾਇਤਾ ਦੀ ਸ਼ਲਾਘਾ ਕੀਤੀ ਅਤੇ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਜ਼ਿਲ੍ਹਾ ਕਾਨੂਨੀ ਸੇਵਾਵਾਂ ਅਥਾਰਟੀ ਨੂੰ ਪੂਰਾ-ਪੂਰਾ ਸਹਿਯੋਗ ਦਿਤਾ ਜਾਵੇਗਾ।

        ਮੀਟਿੰਗ ਦੌਰਾਨ ਮਾਨਯੋਗ ਚੇਅਰਮੈਨ ਨੇ ਦਸਿਆ ਕਿ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਵਲੋਂ ਹੁਣ ਤਕ ਕੁੱਲ 151 ਲੋਕ ਅਦਾਲਤਾਂ ਰਾਹੀਂ 44045 ਕੇਸਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ ਅਤੇ ਕੁਲ ਰਕਮ 103 ਕਰੋੜ 77 ਲੱਖ 15 ਹਜ਼ਾਰ 253 ਰੁਪਏ ਬਤੋਰ ਅਵਾਰਡ ਧਿਰਾਂ ਨੂੰ ਦਵਾਏ ਜਾ ਚੁੱਕੇ ਹਨ। ਕੁਲ 2990 ਲੋਕਾਂ ਨੂੰ ਮੁਫਤ ਕਾਨੂੰਨੀ ਸਹਾਇਤਾ ਦਿਤੀ ਜਾ ਚੁੱਕੀ ਹੈ।   227 ਕਾਨੂੰਨੀ ਸਾਖਰਤਾ ਕੈਂਪਾਂ ਦਾ ਆਯੋਜਨ ਵੀ ਕੀਤਾ ਗਿਆ ਹੈ ਤਾਂ ਜੋ ਲੋਕਾਂ ਨੂੰ ਕਾਨੂੰਨੀ ਸਾਖਰ ਬਣਾਇਆ ਜਾ ਸਕੇ।

        ਸਿਵਲ ਜੱਜ ਸੀਨੀਅਰ ਡਵੀਜ਼ਨ ਸ਼੍ਰੀਮਤੀ ਪ੍ਰੀਤੀ ਸਾਹਨੀ ਨੇ ਇਸ ਮੀਟਿੰਗ ਵਿਚ 57 ਮੁਫਤ ਕਾਨੂੰਨੀ ਸਹਾਇਤਾ ਦੀਆਂ ਦਰਖਾਸਤਾਂ ਨੂੰ ਵਿਚਾਰ ਲਈ ਪੇਸ਼ ਕੀਤਾ। ਇਹ ਦਰਖਾਸਤਾਂ 17 ਅਗਸਤ 2010 ਤੋਂ ਅੱਜ ਤਕ ਪ੍ਰਾਪਤ ਹੋਈਆਂ ਸਨ। ਮੀਟਿੰਗ ਵਿਚ ਹਾਜ਼ਰ ਸਾਰੇ ਮੈਂਬਰਾਂ ਵਲੋਂ ਸਹਿਮਤੀ ਨਾਲ ਇਹਨਾਂ ਵਿਚ ਦਿਤੀ ਗਈ ਕਾਨੂੰਨੀ ਸਹਾਇਤਾ ਪ੍ਰਵਾਨ ਕੀਤੀ ਗਈ। ਮੀਟਿੰਗ ਦੌਰਾਨ ਮੈਂਬਰਾਂ ਨੂੰ ਇਹ ਵੀ ਦਸਿਆ ਗਿਆ ਕਿ  15 ਜਨਵਰੀ 2011 ਨੂੰ ਫੈਮਲੀ ਕੋਰਟ ਕੇਸਾਂ ਲਈ ਇੱਕ ਸ਼ਪੈਸ਼ਲ ਲੋਕ ਅਦਾਲਤ ਲਗਾਈ ਜਾ ਰਹੀ ਹੈ। ਇਸ ਲਈ ਅਪੀਲ ਕੀਤੀ ਗਈ ਕਿ ਪਤੀ-ਪਤਨੀ ਦੇ ਝਗੜੇ ,ਵਿਆਹ ਅਤੇ ਤਲਾਕ ਦੇ ਕੇਸ, ਖਰਚੇ ਦੇ ਕੇਸ, ਮੈਟਰੀਮੋਨੀਅਲ ਕੇਸਾਂ ਨੂੰ ਲੋਕ ਵੱਧ ਤੋਂ ਵੱਧ 15 ਜਨਵਰੀ 2011 ਨੂੰ ਲੱਗਣ ਵਾਲੀ ਲੋਕ ਅਦਾਲਤ ਵਿਚ ਰਖਵਾਉਣ ਤਾਂ ਜੋ ਕੇਸਾਂ ਦਾ ਨਿਪਟਾਰਾ ਛੇਤੀ ਹੋ ਸਕੇ ਅਤੇ ਸਸਤਾ ਨਿਆਂ ਦਿਵਾਇਆ ਜਾ ਸਕੇ।

ਜਲ ਸੰਭਾਲ ਪ੍ਰਾਜੈਕਟਾਂ ਤੇ 10 ਕਰੋੜ ਰੁ. ਖਰਚੇ ਜਾਣਗੇ : ਠੰਡਲ

ਮਾਹਿਲਪੁਰ, 21 ਦਸੰਬਰ: ਪੰਜਾਬ ਸਰਕਾਰ ਭੂਮੀ ਤੇ ਜਲ ਸੰਭਾਲ ਵਿਭਾਗ ਵੱਲੋਂ ਕੰਢੀ ਏਰੀਏ ਵਿੱਚ ਪਾਣੀ ਦੀ ਸੰਭਾਲ ਲਈ ਚਲਾਏ ਜਾ ਰਹੇ ਪ੍ਰੋਜੈਕਟਾਂ ਤੇ ਇਸ ਸਾਲ 10 ਕਰੋੜ ਰੁਪਏ ਖਰਚ ਕਰੇਗੀ । ਇਸ ਗੱਲ ਦਾ ਪ੍ਰਗਟਾਵਾ ਮੁੱਖ ਪਾਰਲੀਮਾਨੀ ਸਕੱਤਰ ਖੇਤੀਬਾੜੀ, ਭੂਮੀ ਤੇ ਜਲ ਸੰਭਾਲ ਅਤੇ ਬਾਗਬਾਨੀ  ਵਿਭਾਗ ਪੰਜਾਬ ਨੇ ਪਿੰਡ ਖੰਨੀ ਵਿਖੇ ਭੂਮੀ ਅਤੇ ਜਲ ਸੰਭਾਲ ਵਿਭਾਗ ਵੱਲੋਂ ਚਲਾਏ ਜਾ ਰਹੇ ਪ੍ਰੋਜੈਕਟਾਂ ਦਾ ਨਿਰੀਖਣ ਕਰਨ ਉਪਰੰਤ ਲੋਕਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ।  ਐਕਸੀਅਨ ਭੂਮੀ ਰੱਖਿਆ ਤੇ ਜਲ ਸੰਭਾਲ ਵਿਭਾਗ ਜੋਗਿੰਦਰ ਸਿੰਘ, ਮੰਡਲ ਭੂਮੀ ਰੱਖਿਆ ਤਜਿੰਦਰ ਸਿੰਘ, ਉਪ ਮੰਡਲ ਭੂਮੀ ਰੱਖਿਆ ਅਫ਼ਸਰ ਦੇਵ ਕਰਨ ਸ਼ਰਮਾ, ਵਿਜੇ ਕੁਮਾਰ ਬੰਬੇਲੀ, ਲਖਵੀਰ ਸਿੰਘ, ਨਾਇਬ ਤਹਿਸੀਲਦਾਰ ਕੁਲਵੰਤ ਸਿੰਘ,  ਚੇਅਰਮੈਨ ਬਲਾਕ ਸੰਮਤੀ ਪਰਮਜੀਤ ਸਿੰਘ ਪੰਜੌੜਾ, ਬੀ ਡੀ ਪੀ ਓ ਮਾਹਿਲਪੁਰ ਸੁਖਦੇਵ ਸਿੰਘ, ਜੇ ਈ ਰਾਮ ਜੀਤ ਸਿੰਘ, ਐਸ ਐਚ ਓ ਲਖਵੀਰ ਸਿੰਘੰ ਵੀ ਇਸ ਮੌਕੇ ਤੇ ਉਨ੍ਹਾਂ ਦੇ ਨਾਲ ਸਨ।
        ਸ੍ਰੀ ਠੰਡਲ ਨੇ ਇਸ ਮੋਕੇ ਤੇ ਬੋਲਦਿਆਂ ਕਿਹਾ ਕਿ ਬਲਾਕ ਮਾਹਿਲਪੁਰ ਵਿਚ ਭੂਮੀ ਤੇ ਜਲ ਸੰਭਾਲ ਵਿਭਾਗ ਵਲੋ ਬਰਸਾਤੀ ਪਾਣੀ ਅਤੇ ਚੌਆਂ ਦੇ ਪਾਣੀ ਨੂੰ ਰੋਕਣ ਲਈ 41 ਛੋਟੇ ਬੰਨ੍ਹ ਬਣਾਏ ਜਾ ਰਹੇ ਹਨ ,ਜਿਨਾਂ ਤੇ 13.50 ਲੱਖ ਰੁਪਏ ਖਰਚ ਕੀਤੇ ਜਾ ਰਹੇ ਹਨ ਜਿਸ ਨਾਲ ਬਰਸਾਤ ਦੇ ਪਾਣੀ ਨੂੰ ਬਚਾਅ ਕੇ ਲੋਕਾਂ ਨੂੰ ਸਿਚਾਈ ਲਈ ਦਿੱਤਾ ਜਾਵੇਗਾ ਅਤੇ ਜੰਗਲ ਵੀ ਹਰਾ ਭਰਾ ਰਹਿ ਸਕੇਗਾ । ਉਨਾਂ ਦੱਸਿਆ ਕਿ ਪੰਜਾਬ ਦਾ ਕੁੱਲ ਰਕਬਾ 54 ਲੱਖ ਹੈਕਟੇਅਰ ਹੈ ਇਸ ਦਾ 5ਲੱਖ 40 ਹਜ਼ਾਰ ਹੈਕਟੇਅਰ ਰਕਬਾ ਕੰਡੀ ਵਿਚ ਹੈ ਜਿੱਥੇ ਔਸਤ ਸਲਾਨਾ ਬਰਖਾ 800 ਮਿਲੀ ਮੀਟਰ ਪੈਦੀ ਹੈ । ਭੂਮੀ ਤੇ ਜਲ ਸੰਭਾਲ ਵਿਭਾਗ ਦੀਆਂ ਤਕਨੀਕਾਂ ਨਾਲ ਬਰਖਾ ਦੇ ਪਾਣੀ ਨੂੰ ਪਹਾੜੀਆਂ ਦੇ ਪੈਰਾਂ ਵਿਚ ਰੋਕਿਆ ਜਾ ਰਿਹਾ ਹੈ ਜਿਸ ਨਾਲ ਹੜਾਂ ਤੋ ਛੁਟਕਾਰਾ ਮਿਲੇਗਾ ਅਤੇ ਧਰਤੀ ਦੇ ਪਾਣੀ ਦਾ ਪੱਧਰ ਵੀ ਉਚਾ ਹੋਵੇਗਾ ।
   
            ਮੁੱਖ ਪਾਰਲੀਮਾਨੀ ਸਕੱਤਰ ਸ੍ਰੀ ਠੰਡਲ ਨੇ ਹੋਰ ਦੱਸਿਆ ਕਿ ਕੰਡੀ ਦੇ ਧਰਾਤਲੀ ਆਧਾਰ ਕਰਕੇ ਭੂਮੀਖੋਰ ਦਾ ਜਿਹੜਾ 35 ਟਨ ਪ੍ਰਤੀ ਹੈਕਟੇਅਰ ਪ੍ਰਤੀ ਸਾਲ ਸੀ , ਭੂਮੀ ਤੇ ਜਲ ਸੰਭਾਲ ਵਿਭਾਗ ਦੇ ਪ੍ਰੋਜੈਕਟਾਂ ਦੇ ਕੰਮਾਂ ਨਾਲ ਇਹ ਘਟ ਕੇ  7 ਟਨ ਪ੍ਰਤੀ ਹੈਕਟੇਅਰ ਰਹਿ ਗਿਆ ਹੈ । ਸ੍ਰੀ ਠੰਡਲ ਨੇ ਕਿਹਾ ਕਿ ਪਿੰਡ ਖੰਨੀ ਦੇ ਕਿਸਾਨਾਂ ਨੂੰ ਸਿੰਚਾਈ ਦੀ ਸੁਵਿਧਾ ਦੇਣ ਲਈ 2 ਸਿਚਾਈ ਵਾਲੇ ਟਿਊਬਵੈਲ ਜਲਦੀ ਹੀ ਲਗਾਏ ਜਾਣਗੇ । ਇਸ ਮੋਕੇ ਉਨਾਂ ਨੇ ਪਿੰਡ ਖੰਨੀ ਦੀ ਧਰਮਸ਼ਾਲਾ ਦੀ ਮੁਰੰਮਤ ਲਈ 50 ਹਜ਼ਾਰ ਰੁਪਏ ਦਾ ਚੈਕ ਦਿੱਤਾ ਅਤੇ 2 ਲੱਖ ਰੁਪਏ ਗਲੀਆਂ ਨਾਲੀਆਂ ਬਨਾਉਣ ਲਈ ਦੇਣ ਦਾ ਐਲਾਨ ਕੀਤਾ ।

            ਹੋਰਨਾਂ.ਤੋ  ਇਲਾਵਾ ਇਸ ਮੋਕੇ ਤੇ ਪਿੰਡ ਦੇ ਸਰਪੰਚ ਸੁਖਦੇਵ ਸਿੰਘ , ਪੰਚ ਤਿਲਕ ਰਾਜ , ਰਾਜ ਕੁਮਾਰ ,ਲੰਬੜਦਾਰ ਸ਼ਮਸ਼ੇਰ ਸਿੰਘ , ਜਸਪਾਲ ਸਿੰਘ ਵੀ ਹਾਜ਼ਰ ਸਨ ।

ਸੜਕ ਸੁਰੱਖਿਆ ਯਕੀਨੀ ਬਣਾਉਣਾ ਜਰੂਰੀ : ਡੀ. ਸੀ.

ਹੁਸ਼ਿਆਰਪੁਰ, 21 ਦਸੰਬਰ: ਵੱਧ ਰਹੀ ਟਰੈਫਿਕ ਸਮੱਸਿਆ ਨੂੰ ਹੱਲ ਕਰਨ ਲਈ ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਦੀ ਮੀਟਿੰਗ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਸ਼੍ਰੀ ਧਰਮਦੱਤ ਤਰਨਾਚ ਦੀ ਪ੍ਰਧਾਨਗੀ ਹੇਠ ਉਹਨਾਂ ਦੇ  ਦਫਤਰ ਵਿਖੇ ਆਯੋਜਿਤ ਕੀਤੀ ਗਈ । ਜਿਸ ਵਿਚ ਸਹਾਇਕ ਜ਼ਿਲ੍ਹਾ ਟਰਾਂਸਪੋਰਟ ਅਫ਼ਸਰ ਸ੍ਰ: ਮਨਜੀਤ ਸਿੰਘ, ਐਸ ਈ ਨੈਸ਼ਨਲ ਹਾਈਵੇਜ਼ ਅੰਮ੍ਰਿਤਸਰ ਅਜਮੇਰ ਸਿੰਘ, ਡੀ ਐਸ ਪੀ(ਡੀ) ਹੁਸ਼ਿਆਰਪੁਰ ਅਮਰੀਕ ਸਿੰਘ, ਸਹਾਇਕ ਸਿਵਲ ਸਰਜਨ ਰਮੇਸ਼ ਕੁਮਾਰ ਥਿੰਦ, ਐਕਸੀਅਨ ਪੀ ਡਬਲਯੂ ਡੀ ( ਬੀ ਐਂਡ ਆਰ)   ਆਰ ਐਸ ਬੈਂਸ, ਉਪ ਜ਼ਿਲਾ ਸਿਖਿਆ ਅਫ਼ਸਰ (ਸੈਕੰ) ਸ਼੍ਰੀਮਤੀ ਸੁਖਵਿੰਦਰ ਕੌਰ, ਜਨਰਲ ਮੈਨੇਜਰ ਪੰਜਾਬ ਰੋਡਵੇਜ਼ ਐਚ ਐਸ ਮਿਨਹਾਸ ਅਤੇ ਐਕਸੀਅਨ ਸਿਵਲ ਵਰਕਸ ਡਵੀਜ਼ਨ ਰਵਿੰਦਰ ਕੁਮਾਰ ਵੀ ਸ਼ਾਮਲ ਸਨ।

        ਡਿਪਟੀ ਕਮਿਸ਼ਨਰ ਸ਼੍ਰੀ ਤਰਨਾਚ ਨੇ ਮੀਟਿੰਗ ਵਿਚ ਟਰੈਫਿਕ ਦੀ ਸਮਸਿਆ ਨੂੰ ਹੱਲ ਕਰਨ ਲਈ ਹਾਜ਼ਰ ਅਧਿਕਾਰੀਆਂ ਅਤੇ ਕਮੇਟੀ ਮੈਂਬਰਾਂ ਤੋਂ ਸੁਝਾਅ ਲਏ ।  ਇਸ ਮੀਟਿੰਗ ਵਿਚ ਫੈਸਲਾ ਕੀਤਾ ਗਿਆ ਕਿ ਜਨਵਰੀ ਦੇ ਪਹਿਲੇ ਹਫਤੇ ਵਿਚ ਸੜਕ ਸੁਰਖਿਆ ਹਫਤਾ ਮਨਾਇਆ ਜਾਵੇਗਾ।  ਇਸ ਹਫਤੇ ਦੌਰਾਨ ਟਰੈਕਟਰ, ਟਰਾਲੀਆਂ ਦੇ ਪਿੱਛੇ ਰਿਫਲੈਕਟਰ ਲਗਾਏ ਜਾਣਗੇ  ਅਤੇ ਆਮ ਲੋਕਾਂ ਨੂੰ ਟਰੈਫਿਕ ਦੇ ਨਿਯਮਾਂ ਤੋਂ  ਜਾਣੂ ਕਰਵਾਇਆ ਜਾਵੇਗਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ  ਗੱਡੀਆਂ ਨੂੰ ਨਿਯਤ ਸਪੀਡ ਤੋਂ ਤੇਜ਼ ਚਲਾਉਣ ਨਾਲ  ਗੰਭੀਰ ਹਾਦਸੇ ਹੋਣ ਦਾ ਖਤਰਾ ਬਣਿਆ ਰਹਿੰਦਾ ਹੈ। ਇਸ ਲਈ ਲੋਕਾਂ ਨੂੰ ਹਰ ਗੱਡੀ ਦੀ ਫਿਕਸ ਕੀਤੀ ਗਈ ਸਪੀਡ ਲਿਮਟ ਸਬੰਧੀ ਲੋਕਾਂ ਨੂੰ ਵੱਧ ਤੋਂ ਵੱਧ ਜਾਣਕਾਰੀ ਦੇਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਗਲਤ ਤਰੀਕੇ ਨਾਲ ਦੂਜੀ ਗੱਡੀ ਨੂੰ ੳਵਰਟੇਕ ਕਰਨ ਨਾਲ ਗੰਭੀਰ ਹਾਦਸੇ ਹੁੰਦੇ ਹਨ। ਅਜਿਹੇ ਹਾਦਸਿਆਂ ਨੂੰ ਰੋਕਣ ਲਈ ਸੜਕ ਤੇ ਗੱਡੀਆਂ ਚਲਾਉਣ ਦੇ ਨਿਯਮਾਂ ਦੀ ਵੱਧ ਤੋਂ ਵੱਧ ਜਾਣਕਾਰੀ ਦੇਣ ਲਈ ਸਕੂਲਾਂ, ਕਾਲਜ਼ਾਂ ਅਤੇ ਟਰੱਕ ਯੂਨੀਅਨਾਂ ਆਦਿ ਤੇ ਸੈਮੀਨਾਰ ਕਰਵਾਏ ਜਾਣੇ ਚਾਹੀਦੇ ਹਨ। ਸ਼੍ਰੀ ਤਰਨਾਚ ਨੇ ਕਿਹਾ ਕਿ ਹਰ ਇਕ ਵਿਭਾਗ ਨੂੰ ਸੜਕ ਤੇ ਚੱਲਣ ਤੇ ਦੇ ਨਿਯਮਾਂ ਸਬੰਧੀ ਜਾਣੂ ਹੋਣਾ ਚਾਹੀਦਾ ਹੈ ਅਤੇ ਹੋਰ ਵਿਭਾਗਾਂ ਨਾਲ ਮਿਲ ਕੇ ਇਸ ਸਬੰਧੀ ਇਕ ਦੂਜੇ ਨੂੰ ਜਾਣੂ ਕਰਵਾਉਣਾ ਚਾਹੀਦਾ ਹੈ। ਇਸ ਨਾਲ ਵੀ ਲੋਕਾਂ ਵਿਚ ਸੜਕ ਤੇ ਚੱਲਣ ਦੇ ਨਿਯਮਾਂ ਸਬੰਧੀ ਜਾਗਰੂਕਤਾ ਪੈਦਾ ਹੋਵੇਗੀ ਅਤੇ ਹੋਣ ਵਾਲੇ ਗੰਭੀਰ ਹਾਦਸਿਆਂ ਵਿਚ ਕਮੀ ਹੋਵੇਗੀ।

        ਸੜਕਾਂ ਤੇ ਵੱਧ ਰਹੀਆਂ ਦੁਰਘਟਨਾਵਾਂ ਨੂੰ ਮੱਦੇ ਨਜ਼ਰ ਰੱਖਦੇ ਹੋਏ ਸੜਕ ਸੁਰਖਿਆ ਕਮੇਟੀ ਨੇ ਇਹ ਵੀ ਫੈਸਲਾ ਲਿਆ ਕਿ ਆਮ ਲੋਕਾਂ ਨੂੰ ਅਪੀਲ ਕੀਤੀ ਜਾਵੇ ਕਿ ਉਹ ਆਪਣੇ ਬਚਾਓ ਲਈ ਹੈਲਮੱਟ ਅਤੇ ਕਾਰ ਸੀਟ ਬੈਲਟ ਦਾ ਇਸਤੇਮਾਲ ਕਰਨ । ਇਸ ਦੇ ਨਾਲ ਇਹ ਵੀ ਸਿਫਾਰਸ਼ ਕੀਤੀ ਗਈ ਕਿ ਟਰੈਫਿਕ ਨਿਯਮਾਂ ਦੀ ਪਾਲਨਾ ਨੂੰ ਯਕੀਨੀ ਬਣਾਉਣ ਲਈ ਚੈਕਿੰਗ ਦੌਰਾਨ ਜੋ ਵਿਅਕਤੀ ਟਰੈਫਿਕ ਦੇ ਨਿਯਮਾਂ ਦੀ ਉਲੰਘਣਾ ਖਾਸ ਕਰਕੇ ਹੈਲਮੱਟ ਅਤੇ ਸੀਟ ਬੈਲਟ ਦਾ ਇਸਤੇਮਾਲ ਨਹੀ ਕਰਨਗੇ, ਉਹਨਾਂ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇ।

ਚੌਹਾਲ ਡੈਮ ਦੀ ਝੀਲ ਸੈਰ ਸਪਾਟੇ ਵਜੋਂ ਵਿਕਸਤ ਹੋਵੇਗੀ: ਸੂਦ

ਹੁਸ਼ਿਆਰਪੁਰ; 21 ਦਸੰਬਰ: ਚੌਹਾਲ ਡੈਮ ਦੀ ਝੀਲ ਨੂੰ ਸੈਰ-ਸਪਾਟੇ ਵਜੋਂ ਵਿਕਸਤ ਕਰਨ ਲਈ ਇੱਕ ਵਿਆਪਕ ਯੋਜਨਾ ਬਣਾਈ ਗਈ ਹੈ ਜਿਸ ਤੇ  43 ਲੱਖ ਰੁਪਏ ਖਰਚ ਆਉਣ ਦਾ ਅਨੁਮਾਨ ਹੈ ।ਇਹ ਯੋਜਨਾ ਸੈਰ-ਸਪਾਟਾ ਵਿਭਾਗ ਨੂੰ ਬਣਾ ਕੇ ਭੇਜੀ ਗਈ ਹੈ। ਇਸ ਗਲ ਦਾ ਪ੍ਰਗਟਾਵਾ ਜੰਗਲਾਤ,ਜੰਗਲੀ ਜੀਵ ਸੁਰੱਖਿਆ, ਮੈਡੀਕਲ ਸਿਖਿਆ ਤੇ ਖੋਜ ਅਤੇ ਕਿਰਤ ਮੰਤਰੀ ਪੰਜਾਬ ਸ਼੍ਰੀ ਤੀਕਸ਼ਨ ਸੂਦ ਨੇ ਪਿੰਡ ਚੌਹਾਲ ਵਿਖੇ ਚੈਕ ਵੰਡ ਸਮਾਗਮ ਦੌਰਾਨ ਕੀਤਾ। ਉਹਨਾਂ ਕਿਹਾ ਕਿ ਚੌਹਾਲ ਡੈਮ ਤੇ ਸੈਰ-ਸਪਾਟਾ ਵਿਭਾਗ ਵਲੋਂ ਇਕ ਟੂਰਿਜ਼ਮ ਕੰਪਲੈਕਸ ਦਾ ਨਿਰਮਾਣ ਵੀ ਕੀਤਾ ਜਾ ਰਿਹਾ ਹੈ। ਇਸ ਦੇ ਬਨਣ ਨਾਲ  ਚੌਹਾਲ ਅਤੇ ਆਸ-ਪਾਸ ਦੇ ਲੋਕਾਂ ਨੂੰ ਰੁਜ਼ਗਾਰ ਮਿਲੇਗਾ ਅਤੇ ਸੈਰ-ਸਪਾਟੇ ਨੂੰ ਵੀ ਬੜਾਵਾ ਮਿਲੇਗਾ।

        ਸ਼੍ਰੀ ਸੂਦ ਨੈ ਦਸਿਆ ਕਿ ਕੰਢੀ ਏਰੀਏ ਦੇ ਵਿਕਾਸ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।  ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਕੰਢੀ ਇਲਾਕੇ ਵਿਚ ਰਹਿਣ ਵਾਲੇ ਲੋਕਾਂ ਨੁੰ ਸਹੂਲਤ ਦੇਣ ਲਈ    65 ,000 ਹੈਕਟੇਅਰ ਜਮੀਨ ਨੂੰ ਦਫਾ 4 ਤੋਂ ਮੁਕਤ ਕਰ ਦਿਤਾ ਗਿਆ ਹੈ। ਜਿਸ ਤਹਿਤ ਇਹਨਾਂ ਜ਼ਮੀਨਾਂ ਦੇ ਮਾਲਿਕ ਹੁਣ ਆਪਣੀ ਮਰਜ਼ੀ ਨਾਲ ਖੇਤੀਬਾੜੀ ਕਰ ਸਕਣਗੇ ਅਤੇ ਆਪਣੀ ਰੋਜ਼ੀ-ਰੋਟੀ ਕਮਾ ਸਕਣਗੇ। ਇਸ ਮੌਕੇ ਤੇ ਉਹਨਾਂ ਨੇ ਪਿੰਡ ਚੌਹਾਲ ਦੀ ਪੰਚਾਇਤ ਨੂੰ 4.16 ਲੱਖ ਰੁਪਏ ਦੇ ਚੈਕ ਵੱਖ-ਵੱਖ ਵਿਕਾਸ ਕਾਰਜ਼ਾਂ ਲਈ ਦਿੱਤੇ ਜਿਸ ਵਿਚ 2 .25 ਲੱਖ ਰੁਪਏ ਪਿੰਡ ਦੀ ਪੰਚਾਇਤ ਨੂੰ ਗਲੀਆਂ-ਨਾਲੀਆਂ ਬਣਾਉਣ ਲਈ,  1. 41 ਲੱਖ ਰੁਪਏ ਸਕੂਲ ਦੀ ਮੁਰੰਮਤ ਲਈ ਅਤੇ 50,000 ਰੁਪਏ ਸਟੇਡੀਅਮ ਲਈ  ਸ਼ਾਮਲ ਹਨ। ਸ਼੍ਰੀ ਸੂਦ ਨੇ ਪਿੰਡ ਰਾਮਗੜ੍ਹ (ਚੌਹਾਲ) ਦੀ ਪੰਚਾਇਤ ਨੁੰ ਵੀ ਵੱਖ-ਵੱਖ ਵਿਕਾਸ ਕਾਰਜ਼ਾਂ ਲਈ 2.25 ਲੱਖ ਰੁਪਏ ਦੇ ਚੈਕ ਦਿੱਤੇ ਜਿਹਨਾਂ ਵਿਚ 1. 25 ਲੱਖ ਰੁਪਏ ਗਲੀਆਂ -ਨਾਲੀਆਂ ਦੀ ਮੁਰੰਮਤ ਲਈ ਅਤੇ 1 ਲੱਖ ਰੁਪਏ ਦਾ ਚੈਕ ਖੂਹਾਂ ਦੀ ਮੁਰੰਮਤ ਲਈ ਸ਼ਾਮਲ ਹਨ।

        ਇਸ ਤੋਂ ਪਹਿਲਾਂ ਸ਼੍ਰੀ ਸੂਦ ਨੇ ਪਿੰਡ ਮੰਗੂਵਾਲ ਨਾਰੀ ਵਿਖੇ ਚੈਕ ਵੰਡ ਸਮਾਗਮ ਦੋਰਾਨ ਪਿੰਡ ਵਾਸੀਆਂ ਦੇ ਭਾਰੀ ਇੱਕਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵਿਧਾਨ ਸਭਾ ਹਲਕਾ ਹੁਸ਼ਿਆਰਪੁਰ ਵਿਚ ਸ਼ਾਮਲ ਹੋਏ ਨਵੇਂ ਪਿੰਡਾਂ ਦਾ ਵਿਕਾਸ ਪਹਿਲ ਦੇ ਆਧਾਰ ਤੇ ਕੀਤਾ ਜਾਵੇਗਾ। ਇਸ ਮੌਕੇ ਤੇ ਉਹਨਾਂ ਨੇ ਪਿੰਡ ਦੇ ਵੱਖ-ਵੱਖ ਵਿਕਾਸ ਕਾਰਜ਼ਾਂ ਲਈ 2.50 ਲੱਖ ਰੁਪਏ ਦਾ ਚੈਕ ਦਿਤਾ ਜਿਸ ਵਿਚ 1.50 ਲੱਖ ਰੁਪਏ ਗਲੀਆਂ-ਨਾਲੀਆਂ ਬਣਾਉਣ ਲਈ ਅਤੇ 1 ਲੱਖ ਰੁਪਏ ਸ਼ਮਸ਼ਾਨਘਾਟ ਬਣਾਉਣ ਲਈ ਸਾਮਲ ਹਨ।

        ਦਿਹਾਤੀ ਮੰਡਲ ਪ੍ਰਧਾਨ ਭਾਜਪਾ ਵਿਜੇ ਪਠਾਨੀਆਂ , ਮੀਤ ਪ੍ਰਧਾਨ ਜ਼ਿਲਾ ਭਾਜਪਾ ਵਿਜੇ ਸੂਦ, ਜਸਬੀਰ ਸਿੰਘ ਸਲੇਰਨ, ਸਰਪੰਚ ਨਾਰੀ ਬ੍ਰਿਜ ਮੋਹਨ, ਸਰਪੰਚ ਚੌਹਾਲ ਗੁਰਜੀਤ ਰਾਮ , ਸਰਪੰਚ ਰਾਮਗੜ੍ਹ ਅਸ਼ੋਕ ਕੁਮਾਰ ਅਤੇ ਰਾਜ ਕੁਮਾਰ ਸਰਪੰਚ ਚੱਕਸਾਧੂ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ  ਪੂਰਨ ਚੰਦ, ਮਨਪ੍ਰੀਤ ਸਿੰਘ,  ਭਾਜਪਾ ਯੂਥ ਆਗੂ ਨਰੇਸ਼ ਕੁਮਾਰ, ਰਾਮਧਨ, ਪੰਚ ਸਰਲਾ ਦੇਵੀ ਅਤੇ ਹੋਰ ਪਤਵੰਤੇ ਵੀ ਇਸ ਮੌਕੇ ਤੇ ਹਾਜ਼ਰ ਸਨ।

NRI ਸਭਾ ਦੇ ਪ੍ਰਧਾਨ ਦੀ ਚੋਣ 7 ਜ਼ਨਵਰੀ ਨੂੰ ਹੋਵੇਗੀ

ਹੁਸ਼ਿਆਰਪੁਰ, 21 ਦਸੰਬਰ: ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਐਨ ਆਰ ਆਈ ਸਭਾ ਜ਼ਿਲਾ ਯੂਨਿਟ ਹੁਸ਼ਿਆਰਪੁਰ ਸ਼੍ਰੀ ਧਰਮਦੱਤ ਤਰਨਾਚ ਨੇ ਜਾਣਕਾਰੀ ਦਿੰਦਿਆਂ ਦਸਿਆ ਕਿ ਐਨ ਆਰ ਆਈ ਸਭਾ ਜ਼ਿਲਾ ਯੂਨਿਟ ਹੁਸ਼ਿਆਰਪੁਰ ਦੇ ਪ੍ਰਧਾਨ ਦੀ ਚੋਣ 7 ਜਨਵਰੀ 2011 ਨੂੰ ਬਾਅਦ ਦੁਪਹਿਰ 1-00 ਵਜੇ ਮਿੰਨੀ ਸੱਕਤਰੇਤ ਦੇ ਮੀਟਿੰਗ ਹਾਲ ਵਿਖੇ ਹੋਵੇਗੀ।  ਇਹ ਚੋਣ ਕਰਾਉਣ ਲਈ ਉਪ ਮੰਡਲ ਮੈਜਿਸਟਰੇਟ ਹੁਸ਼ਿਆਰਪੁਰ ਕੈਪਟਨ ਕਰਨੈਲ ਸਿੰਘ ਰਿਟਰਨਿੰਗ ਅਫ਼ਸਰ ਨਿਯੁਕਤ ਕੀਤੇ ਗਏ ਹਨ।

        ਸ਼੍ਰੀ ਤਰਨਾਚ ਨੇ ਦਸਿਆ ਕਿ ਜ਼ਿਲ੍ਹੇ ਦੇ ਉਹ ਐਨ ਆਰ ਆਈ ਮੈਂਬਰ ਜੋ ਮਿਤੀ 30 ਨਵੰਬਰ 2010 ਤਕ ਐਨ ਆਰ ਆਈ ਸਭਾ ਦੇ ਮੈਂਬਰ ਬਣ ਚੁੱਕੇ ਹਨ, ਉਹ ਮੈਂਬਰ ਜਾਂ ਉਹਨਾਂ ਦੇ ਨੁਮਾਇੰਦੇ ਮਿੰਨੀ ਸੱਕਤਰੇਤ ਦੇ ਮੀਟਿੰਗ ਹਾਲ ਵਿਖੇ ਰਜਿਸਟਰੇਸ਼ਨ ਲਈ 7 ਜਨਵਰੀ 2011 ਨੂੰ ਸਵੇਰੇ 10-00 ਵਜੇ ਤੋਂ 12-30 ਵਜੇ ਤਕ ਪਹੁੰਚਣ ਦੀ ਖੇਚਲ ਕਰਨ। ਪਹਿਚਾਣ ਦੇ ਸਬੂਤ ਵਜੋਂ ਐਨ ਆਰ ਆਈ ਸਭਾ ਵਲੋਂ ਜਾਰੀ ਕੀਤਾ ਗਿਆ ਪਹਿਚਾਣ ਕਾਰਡ /ਪਾਸਪੋਰਟ ਆਦਿ ਵੇਖਣ ਉਪਰੰਤ ਹੀ ਰਜਿਸਟਰੇਸ਼ਨ ਕੀਤੀ ਜਾਵੇਗੀ। ਰਜਿਸਟਰੇਸ਼ਨ ਕਰਨ ਉਪਰੰਤ ਹੀ ਚੋਣ ਪ੍ਰ੍ਰਕਿਰਿਆ  ਸ਼ੁਰੂ ਕੀਤੀ ਜਾਵੇਗੀ।

ਮੀਨਾਕਸ਼ੀ ਸ਼ਰਮਾ ਨੇ ਵਧਾਇਆ ਤਲਵਾੜਾ ਦਾ ਮਾਣ

ਤਲਵਾੜਾ, 20 ਦਸੰਬਰ : ਤਲਵਾੜਾ ਦੇ ਸੈਕਟਰ 1 ਵਾਸੀ ਸ਼੍ਰੀਮਤੀ ਮੀਨਾਕਸ਼ੀ ਸ਼ਰਮਾ ਸੁਪਤਨੀ ਸ਼੍ਰੀ ਸੰਦੀਪ ਕਪਿਲ ਨੇ ਹਿਮਾਚਲ ਪ੍ਰਦੇਸ਼ ਯੁਨੀਵਰਸਿਟੀ ਦੇ ਐਮ. ਏ. ਹਿੰਦੀ ਸ਼ੈਸ਼ਨ 2009-10 ਵਿਚ 1036 / 1600 ਅੰਕ ਲੈ ਕੇ ਪਹਿਲਾ ਸਥਾਨ ਹਾਸਿਲ ਕੀਤਾ।
ਤਲਵਾੜਾ ਡਾਟ ਕਾਮ ਵੱਲੋਂ ਇਸ ਸ਼ਾਨਦਾਰ ਉਪਲਬਧੀ ਲਈ ਉਨ੍ਹਾਂ ਨੂੰ ਹਾਰਦਿਕ ਸ਼ੁਭਕਾਮਨਾਵਾਂ !

ਹੁਸ਼ਿਆਰਪੁਰ ਚ ਲੱਗੇਗਾ ਜਲ ਸੋਧਕ ਪਲਾਂਟ : ਸੂਦ

ਹੁਸ਼ਿਆਰਪੁਰ, 20 ਦਸੰਬਰ: ਹੁਸ਼ਿਆਰਪੁਰ ਸ਼ਹਿਰ ਵਾਸੀਆਂ ਨੂੰ ਸੀਵਰੇਜ਼ ਦੀਆਂ ਆਧੁਨਿਕ ਸੁਵਿਧਾਵਾਂ ਦੇਣ ਦੇ ਮੰਤਵ ਨਾਲ ਪੰਜਾਬ ਸਰਕਾਰ ਵੱਲੋਂ ਮਨਜ਼ੂਰ ਕੀਤੇ ਗਏ 102 ਕਰੋੜ ਰੁਪਏ ਦੀ ਰਾਸ਼ੀ ਨਾਲ ਬਣਾਏ ਜਾ ਰਹੇ 100 ਫੀਸਦੀ ਸੀਵਰੇਜ਼ ਸਿਸਟਮ ਦੇ ਕੰਮ ਦੀ ਸ਼ੁਰੂਆਤ ਜੰਗਲਾਤ, ਜੰਗਲੀ ਜੀਵ ਸੁਰੱਖਿਆ, ਮੈਡੀਕਲ ਸਿੱਖਿਆ ਤੇ ਖੋਜ ਅਤੇ ਕਿਰਤ ਮੰਤਰੀ ਪੰਜਾਬ ਸ੍ਰੀ ਤੀਕਸ਼ਨ ਸੂਦ ਨੇ ਅੱਜ ਵਾਰਡ ਨੰ: 5 ਦੇ ਮੁਹੱਲਾ ਬੁਲਾਂਵਾੜੀ ਵਿਖੇ ਨਾਰੀਅਲ ਤੋੜ ਕੇ ਅਤੇ ਕਹੀ ਨਾਲ ਟੱਕ ਲਗਾ ਕੇ  ਕੀਤੀ। ਸੀਵਰੇਜ਼ ਬੋਰਡ ਦੇ ਐਕਸੀਅਨ ਸ੍ਰੀ ਸਤਨਾਮ ਸਿੰਘ, ਐਸ ਡੀ ਓ ਪਰਮਜੀਤ ਸਿੰਘ, ਜੇ ਈ ਸੁਸ਼ੀਲ ਬਾਂਸਲ, ਕਾਰਜਸਾਧਕ ਅਫ਼ਸਰ ਨਗਰ ਕੌਂਸਲ ਰਮੇਸ਼ ਕੁਮਾਰ ਵੀ ਇਸ ਮੌਕੇ ਤੇ ਉਨ੍ਹਾਂ ਦੇ ਨਾਲ ਸਨ। 
        ਇਸ ਮੌਕੇ ਤੇ ਲੋਕਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਸ੍ਰੀ ਸੂਦ ਨੇ ਕਿਹਾ ਕਿ ਹੁਸ਼ਿਆਰਪੁਰ ਸ਼ਹਿਰ ਦੇ ਕੇਵਲ 70 ਫੀਸਦੀ ਇਲਾਕੇ ਵਿੱਚ ਹੀ ਸੀਵਰੇਜ਼ ਦੀ ਸੁਵਿਧਾ ਹੈ ਅਤੇ 30 ਫੀਸਦੀ ਇਲਾਕੇ ਵਿੱਚ ਸੀਵਰੇਜ਼ ਨਾ ਹੋਣ ਕਾਰਨ ਲੋਕਾਂ ਵੱਲੋਂ ਸੀਵਰੇਜ਼ ਪਾਉਣ ਦੀ ਕਾਫ਼ੀ ਮੰਗ ਕੀਤੀ ਜਾ ਰਹੀ ਸੀ। ਨਗਰ ਕੌਂਸਲ ਹੁਸ਼ਿਆਰਪੁਰ ਕੋਲ ਜ਼ਿਆਦਾ ਫੰਡ ਨਾ ਹੋਣ ਕਾਰਨ ਇਹ ਸੀਵਰੇਜ਼ ਪਾਉਣਾ ਮੁਸ਼ਕਲ ਸੀ । ਇਸ ਲਈ ਮੁੱਖ ਮੰਤਰੀ ਪੰਜਾਬ ਸ੍ਰ: ਪਰਕਾਸ਼ ਸਿੰਘ ਬਾਦਲ ਨੂੰ ਬਾਕੀ ਰਹਿੰਦੇ ਸੀਵਰੇਜ਼ ਸਿਸਟਮ ਨੂੰ ਪਾਉਣ ਲਈ ਫੰਡਾਂ ਦੀ ਮੰਗ ਕੀਤੀ ਗਈ ਸੀ। ਉਨ੍ਹਾਂ ਨੇ ਇਸ ਮੰਗ ਨੂੰ ਮਨਜ਼ੂਰ ਕਰਦੇ ਹੋਏ 102 ਕਰੋੜ ਰੁਪਏ ਜਾਰੀ ਕੀਤੇ ਹਨ ਜਿਸ ਨਾਲ ਸਾਰੇ ਸ਼ਹਿਰ ਵਿੱਚ ਸੀਵਰੇਜ਼ ਸਿਸਟਮ ਪਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ ਅਤੇ ਸੀਵਰੇਜ਼ ਦੇ ਪਾਣੀ ਨੂੰ ਸਾਫ਼ ਕਰਨ ਲਈ ਇੱਕ ਟਰੀਟਮੈਂਟ ਪਲਾਂਟ ਵੀ ਲਗਾਇਆ ਜਾਵੇਗਾ ਜਿਸ ਨਾਲ ਪਾਣੀ ਸਾਫ਼ ਕਰਕੇ ਖੇਤਾਂ ਨੂੰ ਸਿੰਚਾਈ ਲਈ ਦਿੱਤਾ ਜਾਵੇਗਾ। ਸ਼੍ਰੀ ਸੂਦ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਸ਼ਹਿਰ ਦੇ ਵਿਕਾਸ ਕਾਰਜਾਂ ਲਈ ਪਹਿਲਾਂ ਵੀ 5 ਕਰੋੜ ਰੁਪਏ ਦਿੱਤੇ ਸਨ ਜਿਸ ਨਾਲ ਸ਼ਹਿਰ ਦਾ ਸਰਵਪੱਖੀ ਵਿਕਾਸ ਕੀਤਾ ਗਿਆ ਹੈ ਅਤੇ 10 ਕਰੋੜ ਰੁਪਏ ਸ਼ਹਿਰ ਦੇ ਵੱਖ-ਵੱਖ ਵਿਕਾਸ ਕਾਰਜਾਂ ਲਈ ਹੋਰ ਦਿੱਤੇ ਜਾ ਰਹੇ ਹਨ। ਸ੍ਰੀ ਸੂਦ ਨੇ ਕਿਹਾ ਕਿ ਸਾਰੇ ਸ਼ਹਿਰ ਵਿੱਚ 100 ਫੀਸਦੀ ਸੀਵਰੇਜ਼ ਸਿਸਟਮ ਪਾਉਣ ਦਾ ਕੰਮ 4 ਮਹੀਨਿਆਂ ਵਿੱਚ ਪੂਰਾ ਕਰ ਲਿਆ ਜਾਵੇਗਾ।
        ਪ੍ਰਧਾਨ ਨਗਰ ਕੌਂਸਲ ਸ੍ਰੀ ਸ਼ਿਵ ਸੂਦ ਨੇ ਇਸ ਮੌਕੇ ਤੇ ਸ਼ਹਿਰ ਦੇ ਵਿਕਾਸ ਕਾਰਜਾਂ ਤੇ ਵਿਸਥਾਰਪੂਰਵਕ ਚਾਨਣਾ ਪਾਇਆ। ਜਨਰਲ ਸਕੱਤਰ ਜ਼ਿਲ੍ਹਾ ਭਾਜਪਾ ਕਮਲਜੀਤ ਸੇਤੀਆ, ਦਿਹਾਤੀ ਮੰਡਲ ਪ੍ਰਧਾਨ ਵਿਜੇ ਪਠਾਨੀਆ ਅਤੇ ਮਿਉਂਸਪਲ ਕੌਂਸਲਰ ਸੁਰਜੀਤ ਸਿੰਘ ਬੰਗੜ ਨੇ ਵੀ ਇਸ ਮੌਕੇ ਤੇ ਆਪਣੇ ਵਿਚਾਰ ਪੇਸ਼ ਕੀਤੇ। ਵਾਰਡ ਨੰ: 5 ਦੀ ਮਿਉਂਸਪਲ ਕੌਂਸਲਰ ਬੀਬੀ ਮਨਜੀਤ ਕੌਰ ਨੇ ਮੁੱਖ ਮਹਿਮਾਨ ਨੂੰ ਜੀ ਆਇਆਂ ਕਹਿੰਦੇ ਹੋਏ ਵਾਰਡ ਦੀਆਂ ਮੁਸ਼ਕਲਾਂ ਬਾਰੇ ਵਿਸਥਾਰਪੂਰਵਕ ਚਾਨਣਾ ਪਾਇਆ।  ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਮਿਉਂਪਸਲ ਇੰਜੀ: ਪਵਨ ਸ਼ਰਮਾ, ਸਹਾਇਕ ਮਿਉਂਸਪਲ ਇੰਜੀ: ਹਰਪ੍ਰੀਤ ਸਿੰਘ, ਦਰਸ਼ਨ ਜੋਸ਼ਿਲਾ, ਜਸਬੀਰ ਸਿੰਘ, ਵਿਜੇ ਕੁਮਾਰ, ਸਰਕਲ ਪ੍ਰਧਾਨ ਅਕਾਲੀ ਦਲ ਸਤਨਾਮ ਸਿੰਘ, ਜ਼ਿਲ•ਾ ਪ੍ਰਧਾਨ ਐਸ ਸੀ ਮੋਰਚਾ ਸ਼ਹਿਰੀ ਰਵਿੰਦਰ ਸਿੰਘ, ਮਲਕੀਤ ਸਿੰਘ, ਕੁਮਾਰ ਮਿਨਹਾਸ, ਕੁਲਦੀਪ ਭਾਰਦਵਾਜ, ਜਨਰਲ ਸਕੱਤਰ ਐਸ ਸੀ ਮੋਰਚਾ ਮਦਨ ਸਿੰਘ ਬੈਂਸ, ਰਾਮ ਲੁਭਾਇਆ, ਮਹਿੰਦਰ ਸਿੰਘ, ਬਲਵਿੰਦਰ ਕੁਮਾਰ, ਰਾਮ ਮੂਰਤੀ, ਦਲੀਪ ਸਿੰਘ, ਐਨ ਐਸ ਮਿਨਹਾਸ, ਪ੍ਰੇਮ ਦੱਤ,  ਨੰਬਰਦਾਰ ਨਰਿੰਦਰ ਸਿੰਘ, ਡੀ ਐਸ ਪੀ (ਰਿਟਾ:)ਗਰੀਬ ਦਾਸ, ਅਜੀਤ ਸਿੰਘ ਬਲਦੇਵ ਰਾਜ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।

ਰਾਜ ਭਾਸ਼ਾ ਐਕਟ ਸੰਪੂਰਨਤਾ ਨਾਲ ਲਾਗੂ ਕਰਨ ਲੋੜ : ਸੂਦ

ਹੁਸ਼ਿਆਰਪੁਰ, 20 ਦਸੰਬਰ:  ਰਾਜ ਭਾਸ਼ਾ (ਤਰਮੀਮ) ਐਕਟ 2008 ਨੂੰ ਸੰਪੂਰਨ ਰੂਪ ਵਿੱਚ ਲਾਗੂ ਕਰਨ ਲਈ ਨਵੀਂ ਬਣੀ  ਜ਼ਿਲ੍ਹਾ ਪੱਧਰੀ ਅਧਿਕਾਰਤ  ਕਮੇਟੀ ਦੀ ਪਹਿਲੀ ਮੀਟਿੰਗ ਸਥਾਨਕ ਪੁਲਿਸ ਲਾਈਨਜ਼ ਦੇ ਮੀਟਿੰਗ ਹਾਲ ਵਿਖੇ ਸ੍ਰੀ ਤੀਕਸ਼ਨ ਸੂਦ, ਜੰਗਲਾਤ, ਜੰਗਲੀ ਜੀਵ ਸੁਰੱਖਿਆ, ਮੈਡੀਕਲ ਸਿੱਖਿਆ ਤੇ ਖੋਜ ਅਤੇ ਕਿਰਤ ਮੰਤਰੀ ਪੰਜਾਬ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡੀ ਆਰ ਭਗਤ, ਐਕਸੀਅਨ ਲੋਕ ਨਿਰਮਾਣ ਵਿਭਾਗ  ਆਰ ਐਸ ਬੈਂਸ, ਜ਼ਿਲ੍ਹਾ ਭਾਸ਼ਾ ਅਫ਼ਸਰ ਅਮਰਜੀਤ ਕੌਰ, ਪ੍ਰਧਾਨ ਨਗਰ ਕੌਂਸਲ ਸ਼ਿਵ ਸੂਦ, ਪ੍ਰੋ: ਪ੍ਰਿਤਪਾਲ ਸਿੰਘ ਮਹਿਰੋਕ, ਰਘਬੀਰ ਸਿੰਘ ਟੇਰਕਿਆਣਾ, ਬਲਜਿੰਦਰ ਪਾਲ ਸਿੰਘ, ਕਾਰਜਕਾਰੀ ਜ਼ਿਲ੍ਹਾ ਪ੍ਰਧਾਨ ਭਾਜਪਾ ਅਨੰਦਵੀਰ ਸਿੰਘ, ਜਨਰਲ ਸਕੱਤਰ ਜ਼ਿਲ੍ਹਾ ਭਾਜਪਾ ਕਮਲਜੀਤ ਸੇਤੀਆ, ਦਿਹਾਤੀ ਮੰਡਲ ਪ੍ਰਧਾਨ ਵਿਜੇ ਪਠਾਨੀਆ, ਅਸ਼ਵਨੀ ਓਹਰੀ, ਜਸਬੀਰ ਸਿੰਘ, ਵਿਨੋਦ ਪਰਮਾਰ, ਧਰਮਪਾਲ ਸਾਹਿਲ, ਸਹਾਇਕ ਜ਼ਿਲ੍ਹਾ ਅਟਾਰਨੀ ਟੀ ਐਸ ਗਰੇਵਾਲ, ਸੰਜੀਵ ਜੈਨ ਅਤੇ ਰਾਜ ਕੁਮਾਰ ਵੀ ਇਸ ਮੀਟਿੰਗ ਹਾਜ਼ਰ ਸਨ।
        ਸ੍ਰੀ ਸੂਦ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਰਾਜ ਭਾਸ਼ਾ ਐਕਟ ਨੂੰ ਸੰਪੂਰਨ ਰੂਪ ਵਿੱਚ ਲਾਗੂ ਕਰਨ ਲਈ ਕੀਤੇ ਗਏ ਉਪਰਾਲਿਆਂ ਸਬੰਧੀ ਸਾਰਥਿਕ ਨਤੀਜ਼ੇ ਸਾਹਮਣੇ ਆਏ ਹਨ।  ਉਨ੍ਹਾਂ ਕਿਹਾ ਕਿ ਪੰਜਾਬੀ ਭਾਸ਼ਾ ਨੂੰ ਸੰਪੂਰਨ ਰੂਪ ਵਿੱਚ ਲਾਗੂ ਕਰਨ ਲਈ ਲੋਕਾਂ, ਪੰਜਾਬੀ ਲਿਖਾਰੀਆਂ ਅਤੇ ਸਵੈਸੇਵੀ ਜਥੇਬੰਦੀਆਂ ਦਾ ਪੂਰਾ ਸਹਿਯੋਗ ਲਿਆ ਜਾਵੇ ਅਤੇ ਦਫ਼ਤਰ ਵਿੱਚ  ਪੰਜਾਬੀ ਭਾਸ਼ਾ ਵਿੱਚ ਕੰਮ ਕਰਨ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਭਾਸ਼ਾ ਅਫ਼ਸਰ ਨੂੰ ਲੋੜੀਂਦੀ ਕਾਰਵਾਈ ਕਰਨ ਲਈ ਕਿਹਾ।  ਸ੍ਰੀ ਸੂਦ ਨੇ ਕਿਹਾ ਕਿ ਜਿਹੜੇ ਅਧਿਕਾਰੀ ਅਤੇ ਕਰਮਚਾਰੀ ਪੰਜਾਬੀ ਭਾਸ਼ਾ ਵਿੱਚ ਕੰਮ ਨਹੀਂ ਕਰਦੇ ਉਨ੍ਹਾਂ ਨੂੰ ਚਿਤਾਵਨੀ ਪੱਤਰ ਜਾਰੀ ਕੀਤੇ ਜਾਣ। ਉਨ੍ਹਾਂ ਜ਼ਿਲ੍ਹਾ ਅਧਿਕਾਰੀਆਂ ਨੂੰ ਕਿਹਾ ਕਿ ਜੇਕਰ ਕੋਈ ਫਾਇਲ ਅੰਗਰੇਜ਼ੀ ਵਿੱਚ ਸਾਈਨ ਕਰਨ ਲਈ ਆਉਂਦੀ ਹੈ ਤਾਂ ਉਸ ਨੂੰ ਪੰਜਾਬੀ ਵਿੱਚ ਫਾਇਲ ਪੇਸ਼ ਕਰਨ ਲਈ ਕਿਹਾ ਜਾਵੇ। ਸ੍ਰੀ ਸੂਦ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੰਜਾਬੀ ਭਾਸ਼ਾ ਐਕਟ ਨੂੰ ਲਾਗੂ ਕਰਨ ਲਈ ਬਣਾਈ ਗਈ ਕਮੇਟੀ ਦੇ ਮੈਂਬਰਾਂ ਨੂੰ 500/- ਰੁਪਏ ਭੱਤਾ ਦੇਣ ਦਾ ਫੈਸਲਾ ਕੀਤਾ ਹੈ ਜਿਸ ਤੇ ਮੈਂਬਰਾਂ ਨੇ ਪੰਜਾਬ ਸਰਕਾਰ ਵੱਲੋਂ ਮਾਣ ਭੱਤਾ ਦੇ ਫੈਸਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਸੀਂ ਮਾਣ ਭੱਤੇ ਤੋਂ ਬਿਨਾਂ ਵੀ ਮਾਂ ਬੋਲੀ ਪੰਜਾਬੀ ਭਾਸ਼ਾ ਨੂੰ ਪ੍ਰਫੂਲਤ ਕਰਨ ਲਈ ਹਰ ਤਰਾਂ ਤਿਆਰ ਹਾਂ। ਉਨ੍ਹਾਂ ਕਿਹਾ ਕਿ ਰਾਜ ਭਾਸ਼ਾ ਐਕਟ ਦੀ ਜ਼ਿਲ੍ਹਾ ਪੱਧਰੀ ਗਠਿਤ ਕਮੇਟੀ ਦਾ ਜਿਹੜੇ ਲੋਕ ਵਿਰੋਧ ਕਰਦੇ ਹਨ, ਉਹ ਪੰਜਾਬੀ ਭਾਸ਼ਾ ਦੇ ਹਿੱਤੂ ਨਹੀਂ ਅਤੇ ਪੰਜਾਬੀ ਲਾਗੂ ਕਰਨ ਵਿੱਚ ਰੋੜਾ ਬਣਦੇ ਹਨ।
        ਸ੍ਰੀ ਸੂਦ ਨੇ ਕਿਹਾ ਕਿ ਪੰਜਾਬੀ ਭਾਸ਼ਾ ਨੂੰ ਲਾਗੂ ਕਰਨ ਲਈ ਆਮ ਲੋਕਾਂ ਨੂੰ ਆਪਣੇ ਪ੍ਰੀਵਾਰਕ ਸਮਾਗਮਾਂ ਦੇ ਕਾਰਡ ਪੰਜਾਬੀ ਵਿੱਚ ਛਪਾਉਣੇ ਚਾਹੀਦੇ ਹਨ।  ਉਨ੍ਹਾਂ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਵਿਗਿਆਨ ਨਾਲ ਸਬੰਧਤ ਕਿਤਾਬਾਂ ਪੰਜਾਬੀ ਭਾਸ਼ਾ ਵਿੱਚ ਛਪਾਉਣ ਉਪਰੰਤ ਕਲਾਸਾਂ ਨੂੰ ਜਾਰੀ ਕਰਨ ਲਈ ਕਿਹਾ।  ਉਨ੍ਹਾਂ ਕਿਹਾ ਕਿ ਸਰਕਾਰੀ ਦਫ਼ਤਰਾਂ ਵਿੱਚ ਮੁਲਾਜ਼ਮਾਂ ਨੂੰ ਪੰਜਾਬੀ ਭਾਸ਼ਾ ਵਿੱਚ ਕੰਮ ਕਰਨ ਲਈ ਪ੍ਰੇਰਿਤ ਕੀਤਾ ਜਾਵੇ। ਸ੍ਰੀ ਸੂਦ ਨੇ ਮੈਂਬਰਾਂ ਨੂੰ ਵਿਸ਼ਵਾਸ਼ ਦੁਆਇਆ ਕਿ ਉਨ੍ਹਾਂ ਵੱਲੋਂ ਪੰਜਾਬੀ ਭਾਸ਼ਾ ਨੂੰ ਪ੍ਰਫੂਲਤ ਕਰਨ ਲਈ ਦਿੱਤੇ ਗਏ ਸੁਝਾਵਾਂ ਨੂੰ ਅਮਲ ਵਿੱਚ ਲਿਆਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬੀ ਭਾਸ਼ਾ ਇੱਕ ਅਮੀਰ ਭਾਸ਼ਾ ਹੈ ਅਤੇ ਲੋਕਾਂ ਨੂੰ ਇਹ ਭਾਸ਼ਾ ਬੋਲਣ ਵਿੱਚ ਮਾਣ ਮਹਿਸੂਸ ਕਰਨਾ ਚਾਹੀਦਾ ਹੈ ਅਤੇ ਇਸ ਦੇ ਵਿਕਾਸ ਲਈ ਅੱਗੇ ਆਉਣਾ ਚਾਹੀਦਾ ਹੈ।
            ਜ਼ਿਲ੍ਹਾ ਭਾਸ਼ਾ ਅਫ਼ਸਰ ਸ੍ਰੀਮਤੀ ਅਮਰਜੀਤ ਕੌਰ ਨੇ ਕੈਬਨਿਟ ਮੰਤਰੀ ਸ੍ਰੀ ਤੀਕਸ਼ਨ ਸੂਦ ਅਤੇ  ਮੈਂਬਰਾਂ ਦਾ ਧੰਨਵਾਦ ਕੀਤਾ।

ਧੁੱਗਾ ਵੱਲੋਂ ਨਵੀਂ ਸੜਕ ਦੀ ਉਸਾਰੀ ਦਾ ਨੀਂਹ ਪੱਥਰ

ਗੜ੍ਹਦੀਵਾਲਾ, 20 ਦਸੰਬਰ: ਪਿੰਡਾਂ ਦੀਆਂ 500 ਕਿਲੋਮੀਟਰ ਲੰਬੀਆਂ ਲਿੰਕ ਸੜਕਾਂ ਨੂੰ ਚੌੜਾ ਤੇ ਮਜ਼ਬੂਤ ਕਰਨ ਲਈ ਚਾਲੂ ਵਿੱਤੀ ਸਾਲ ਦੌਰਾਨ 600 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ । ਇਹ ਪ੍ਰਗਟਾਵਾ ਸ੍ਰ: ਦੇਸ ਰਾਜ ਸਿੰਘ ਧੁੱਗਾ ਮੁੱਖ ਪਾਰਲੀਮਾਨੀ ਸਕੱਤਰ ਲੋਕ ਨਿਰਮਾਣ ਵਿਭਾਗ ਪੰਜਾਬ ਨੇ ਪਿੰਡ ਟੈਂਟਪਾਲ ਵਿਖੇ 22. 32 ਲੱਖ ਰੁਪਏ ਦੀ ਲਾਗਤ ਨਾਲ ਟੈਂਟਪਾਲ ਤੋਂ ਡੇਰਾ ਬਾਬਾ ਕੇਸਵ ਦਾਸ ਤੱਕ ਜਾਂਦੀ ਨਵੀਂ ਸੜਕ ਦੀ ਉਸਾਰੀ ਦਾ ਨੀਂਹ ਪੱਥਰ ਰੱਖਣ ਉਪਰੰਤ ਭਾਰੀ ਜਨਤਕ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ।

        ਸ੍ਰ: ਧੁੱਗਾ ਨੇ ਇਸ ਮੌਕੇ ਤੇ ਬੋਲਦਿਆਂ ਕਿਹਾ ਕਿ ਸਿੱਖਿਆ ਸੰਸਥਾਵਾਂ, ਧਾਰਮਿਕ ਸਥਾਨਾਂ ਅਤੇ ਡੇਰਿਆਂ ਨੂੰ ਜਾਂਦੀਆਂ ਲਿੰਕ ਸੜਕਾਂ ਦੀ ਨਵ-ਉਸਾਰੀ ਅਤੇ ਮੁਰੰਮਤ ਪਹਿਲ ਦੇ ਆਧਾਰ ਤੇ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸੇ ਵੀ ਪਿੰਡ ਦੀ ਕੋਈ ਵੀ ਸੜਕ ਕੱਚੀ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਹਰੇਕ ਵਿਧਾਨ ਸਭਾ ਹਲਕੇ ਵਿੱਚ 20-20 ਕਿਲੋਮੀਟਰ ਲੰਬੀਆਂ ਲਿੰਕ ਸੜਕਾਂ ਦੀ ਨਵ-ਉਸਾਰੀ ਦਾ ਕੰਮ ਜੰਗੀ ਪੱਧਰ ਤੇ ਚੱਲ ਰਿਹਾ ਹੈ । ਉਨ੍ਹਾਂ ਕਿਹਾ ਕਿ ਸੜਕਾਂ ਤੇ ਪੁੱਲਾਂ ਨੂੰ ਬੇਹਤਰ ਬਣਾਉਣ ਲਈ ਨਾਬਾਰਡ ਦੀ ਸਹਾਇਤਾ ਨਾਲ 193 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਟਾਂਡਾ ਅਤੇ ਦਸੂਹਾ ਵਿਖੇ ਦੋ ਰੇਲਵੇ ਫਲਾਈ ਓਵਰ ਪੁੱਲਾਂ ਦੀ ਉਸਾਰੀ ਕਰਕੇ ਲੋਕਾਂ ਨੂੰ ਸਮਰਪਿਤ ਕੀਤੇ ਗਏ ਹਨ ਅਤੇ ਜਲਦੀ ਹੀ ਮੁਕੇਰੀਆਂ ਵਿਖੇ ਵੀ 20 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਰੇਲਵੇ ਫਲਾਈ ਓਵਰ ਦਾ ਨੀਂਹ ਪੱਥਰ ਪੰਜਾਬ ਦੇ ਮੁੱਖ ਮੰਤਰੀ ਸ੍ਰ: ਪਰਕਾਸ਼ ਸਿੰਘ ਰੱਖਿਆ ਜਾ ਰਿਹਾ ਹੈ।

        ਸ੍ਰ: ਧੁੱਗਾ ਨੇ ਕਿਹਾ ਕਿ ਸ੍ਰ: ਪਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ ਅਤੇ ਸ੍ਰ: ਸੁਖਬੀਰ ਸਿੰਘ ਬਾਦਲ ਉਪ ਮੁੱਖ ਮੰਤਰੀ ਪੰਜਾਬ ਤੇ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦੀ ਅਗਾਂਹਵਧੂ ਸੋਚ ਸਦਕਾ ਜਿਨ੍ਹਾਂ ਵਿਕਾਸ ਪੰਜਾਬ ਦਾ ਪਿਛਲੇ ਸਾਢੇ ਤਿੰਨ ਸਾਲਾਂ ਦੌਰਾਨ ਹੋਇਆ ਹੈ ਓਨਾ ਵਿਕਾਸ ਕਾਂਗਰਸ ਨੇ ਆਪਣੇ 45 ਸਾਲ ਦੇ ਰਾਜ ਦੌਰਾਨ ਵੀ ਨਹੀਂ ਕੀਤਾ।  ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਕਾਲੀ-ਭਾਜਪਾ ਸਰਕਾਰ ਨੂੰ ਪੂਰਨ ਸਹਿਯੋਗ ਦੇਣ ਤਾਂ ਜੋ ਪੰਜਾਬ ਦੇ ਵਿਕਾਸ ਨੂੰ ਹੋਰ ਤੇਜ਼ ਕੀਤਾ ਜਾ ਸਕੇ।  ਸ੍ਰ: ਧੁੱਗਾ ਨੇ ਇਸ ਉਪਰੰਤ ਧੁਤਕਲਾਂ ਢੋਲਬਾਹਾ ਰੋਡ ਤੋਂ ਗੁਰਦੁਆਰਾ ਪੰਡੋਰੀ ਸੁਮਲਾ ਤੱਕ ਜਾਂਦੀ ਸੜਕ ਅਤੇ ਧੂਤਕਲਾਂ ਢੋਲਬਾਹਾ ਰੋਡ ਤੋਂ ਐਮਾ ਤੱਕ ਜਾਂਦੀਆਂ ਸੜਕਾਂ ਦੀ ਨਵ-ਉਸਾਰੀ ਦੇ  ਨੀਂਹ ਪੱਥਰ ਵੀ ਰੱਖੇ ਅਤੇ ਦੱਸਿਆ ਕਿ ਇਨ੍ਹਾਂ ਦੋਹਾਂ ਸੜਕਾਂ ਤੇ 18 ਲੱਖ ਰੁਪਏ ਖਰਚ ਕੀਤੇ ਜਾ ਰਹੇ ਹਨ।

        ਇਸ ਮੌਕੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਪੰਡਤ ਰਾਮ ਨਾਥ, ਹਰਿੰਦਰ ਸਿੰਘ ਐਸ ਡੀ ਓ, ਦਵਿੰਦਰ ਲਾਲ ਸਹਾਇਕ ਇੰਜੀ: ਅਤੇ ਇਲਾਕੇ ਦੇ ਸਰਪੰਚ-ਪੰਚ ਭਾਰੀ ਗਿਣਤੀ ਵਿੱਚ ਹਾਜ਼ਰ ਸਨ।

ਮਾਲ ਵਿਭਾਗ ਦੇ ਕੰਪਿਊਟਰੀਕਰਨ ਦਾ ਕੰਮ ਮਾਰਚ ਤੱਕ ਮੁਕੰਮਲ ਹੋਵੇਗਾ : ਕੋਹਾੜ

ਭੂੰਗਾ, 20 ਦਸੰਬਰ:  ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਮਾਲ ਵਿਭਾਗ ਦੇ ਕੰਪਿਊਟਰੀਕਰਨ ਦੇ ਕੰਮ ਨੂੰ 31 ਮਾਰਚ 2011 ਤੱਕ ਮੁਕੰਮਲ ਕਰ ਲਿਆ ਜਾਵੇਗਾ।  ਇਹ ਪ੍ਰਗਟਾਵਾ ਸ੍ਰ: ਅਜੀਤ ਸਿੰਘ ਕੋਹਾੜ ਮਾਲ ਮੰਤਰੀ ਪੰਜਾਬ ਨੇ ਭੂੰਗਾ ਵਿਖੇ 30 ਲੱਖ ਰੁਪਏ ਦੀ ਲਾਗਤ ਨਾਲ ਬਣਾਈ ਗਈ ਸਬਤਹਿਸੀਲ ਦੀ ਨਵੀਂ ਇਮਾਰਤ ਦਾ ਉਦਘਾਟਨ ਕਰਨ ਅਤੇ 50 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਪਟਵਾਰ ਵਰਕ ਸਟੇਸ਼ਨ ਭੂੰਗਾ ਦੀ ਇਮਾਰਤ ਦਾ ਨੀਂਹ ਪੱਥਰ ਰੱਖਣ ਉਪਰੰਤ ਇੱਕ ਭਾਰੀ ਜਨਤਕ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ।
        ਸ੍ਰ: ਕੋਹਾੜ ਨੇ ਇਸ ਮੌਕੇ ਤੇ ਬੋਲਦਿਆਂ ਕਿਹਾ ਕਿ ਸੂਬੇ ਦੀਆਂ ਸਾਰੀਆਂ ਤਹਿਸੀਲਾਂ ਅਤੇ ਸਬ-ਤਹਿਸੀਲਾਂ ਦੀਆਂ ਇਮਾਰਤਾਂ ਦੀ ਨਵ-ਉਸਾਰੀ ਕੀਤੀ ਜਾਵੇਗੀ ਅਤੇ ਕੋਈ ਵੀ ਇਮਾਰਤ ਪੁਰਾਣੀ ਨਹੀਂ ਰਹਿਣ ਦਿੱਤੀ ਜਾਵੇਗੀ।  ਉਨ੍ਹਾਂ ਕਿਹਾ ਕਿ 57 ਤਹਿਸੀਲਾਂ ਵਿੱਚ ਮਾਲ ਵਿਭਾਗ ਦੇ ਕੰਮ ਦਾ ਕੰਪਿਊਟਰੀਕਰਨ ਕਰ ਦਿੱਤਾ ਗਿਆ ਹੈ ਅਤੇ ਬਾਕੀ ਤਹਿਸੀਲਾਂ ਵਿੱਚ ਇਹ ਕੰਮ ਜੰਗੀ ਪੱਧਰ ਤੇ ਚੱਲ ਰਿਹਾ ਹੈ ਜੋ ਜਲਦੀ ਹੀ ਮੁਕੰਮਲ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਦੇਸ਼ ਅਤੇ ਵਿਦੇਸ਼ਾਂ ਵਿੱਚ ਰਹਿੰਦੇ ਪੰਜਾਬੀ ਆਪਣੀਆਂ ਜਮੀਨਾਂ  ਦੇ ਰਿਕਾਰਡ ਹੁਣ ਕੰਪਿਊਟਰ ਉਪਰ ਘਰ ਬੈਠ ਕੇ ਹੀ ਦੇਖ ਸਕਣਗੇ।  ਉਨ੍ਹਾਂ ਦੱਸਿਆ ਕਿ ਮਾਲ ਵਿਭਾਗ ਦੇ ਕੰਪਿਊਟਰੀਕਰਨ ਦਾ ਕੰਮ ਮੁਕੰਮਲ ਹੋਣ ਉਪਰੰਤ ਕੋਈ ਵੀ ਵਿਅਕਤੀ ਆਪਣੀ ਜਮੀਨ ਦੀ ਜਮ੍ਹਾਂਬੰਦੀ ਅਤੇ ਇੰਤਕਾਲ ਆਦਿ ਦੀ ਨਕਲ ਆਨ ਲਾਈਨ ਘਰ ਬੈਠਾ ਹੀ ਪ੍ਰਾਪਤ ਕਰ ਸਕਦਾ ਹੈ। ਜੇ ਉਸ ਨੇ ਕੋਈ ਵੀ ਨਕਲ ਅਟੈਸਟਡ ਕੀਤੀ ਲੈਣੀ ਹੋਵੇ ਤਾਂ ਉਸ ਨੂੰ ਇਹ ਨਕਲ ਸਬੰਧਤ ਫਰਦ ਕੇਂਦਰ ਤੋਂ  10 ਮਿੰਟ ਵਿੱਚ ਮਿਲ ਜਾਵੇਗੀ ਅਤੇ ਪਟਵਾਰੀਆਂ, ਕਾਨੂੰਗੋਆਂ ਮਗਰ ਚੱਕਰ ਨਹੀਂ ਕੱਟਣੇ ਪੈਣਗੇ।  ਉਨ੍ਹਾਂ ਕਿਹਾ ਕਿ ਕੋਈ ਵੀ ਵਿਅਕਤੀ ਪ੍ਰਵਾਸੀ ਭਾਰਤੀਆਂ ਦੀ ਜਮੀਨ ਤੇ ਕਬਜਾ ਨਹੀਂ ਕਰੇਗਾ । ਉਨ੍ਹਾਂ ਕਿਹਾ ਕਿ ਪ੍ਰਵਾਸੀ ਭਾਰਤੀਆਂ ਦੀ ਸਹੂਲਤ ਲਈ ਉਨ੍ਹਾ ਦੀਆਂ ਜਮੀਨਾਂ ਦੀ ਖੁਦ ਕਾਸ਼ਤ ਗਿਰਦਾਵਰੀ  ਹੋਵੇਗੀ।
        ਸ੍ਰ: ਕੋਹਾੜ ਨੇ ਕਿਹਾ ਕਿ ਸ੍ਰ: ਪ੍ਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ ਅਤੇ ਸ੍ਰ: ਸੁਖਬੀਰ ਸਿੰਘ ਬਾਦਲ ਉਪ ਮੁੱਖ ਮੰਤਰੀ ਪੰਜਾਬ ਤੇ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦੀ ਅਗਾਂਹਵਧੂ ਸੋਚ ਸਦਕਾ ਸ੍ਰੋਮਣੀ ਅਕਾਲੀ ਦਲ ਅਤੇ ਭਾਜਪਾ ਸਰਕਾਰ ਵੱਲੋਂ ਪੰਜਾਬ ਦੇ ਸਮੂਹ ਵਰਗਾਂ ਦੀ ਭਲਾਈ ਅਤੇ ਵਿਕਾਸ ਲਈ ਅਹਿਮ ਯੋਜਨਾਵਾਂ ਬਣਾ ਕੇ ਉਨ੍ਹਾਂ ਨੂੰ ਲਾਗੂ ਕੀਤਾ ਗਿਆ ਹੈ। ਉਨ੍ਹਾਂ ਨੇ ਪੰਜਾਬ ਸਰਕਾਰ ਵੱਲੋਂ ਕੀਤੀਆਂ ਗਈਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਆਮ ਲੋਕਾਂ ਨੂੰ ਪਿਛਲੇ ਸਾਢੇ ਤਿੰਨ ਸਾਲਾਂ ਦੌਰਾਨ ਸੜਕਾਂ, ਸਿੱਖਿਆ, ਸਿਹਤ ਅਤੇ ਪੀਣ ਵਾਲਾ ਸਾਫ਼ ਪਾਣੀ ਵਰਗੀਆਂ ਮੁਢਲੀਆਂ ਸਹੂਲਤਾਂ ਮੁਹੱਈਆ ਕਰਨ ਲਈ ਕਰੋੜਾਂ ਰੁਪਏ ਖਰਚ ਕੀਤੇ ਗਏ ਹਨ ਅਤੇ 9-9 ਕਰੋੜ ਰੁਪਏ ਹੋਰ ਹਰੇਕ ਵਿਧਾਨ ਸਭਾ ਹਲਕੇ ਵਿੱਚ ਵਿਕਾਸ ਕਾਰਜਾਂ ਤੇ ਖਰਚ ਕੀਤੇ ਜਾਣਗੇ।  ਉਨ੍ਹਾਂ ਦੱਸਿਆ ਕਿ ਬਿਜਲੀ ਦੀ ਘਾਟ ਨੂੰ ਪੂਰਾ ਕਰਨ ਲਈ ਪੰਜਾਬ ਅੰਦਰ 4 ਥਰਮਲ ਪਲਾਂਟਾਂ ਦਾ ਕੰਮ ਜੰਗੀ ਪੱਧਰ ਤੇ ਚੱਲ ਰਿਹਾ ਹੈ। ਇਨ੍ਹਾਂ ਦੇ ਮੁਕੰਮਲ ਹੋਣ ਨਾਲ ਜਿਥੇ ਆਮ ਲੋਕਾਂ ਨੂੰ 24 ਘੰਟੇ ਨਿਰਵਿਘਨ ਬਿਜਲੀ ਮਿਲਣੀ ਸ਼ੁਰੂ ਹੋ ਜਾਵੇਗੀ, ਉਥੇ ਬਾਹਰਲੇ ਸੂਬਿਆਂ ਨੂੰ ਵੀ ਬਿਜਲੀ ਦੀ ਸਪਲਾਈ ਕਰਕੇ ਸਰਕਾਰ ਦੀ ਆਮਦਨ ਵਿੱਚ ਵਾਧਾ ਹੋਵੇਗਾ।  ਉਨ੍ਹਾਂ ਨੇ ਇਸ ਮੌਕੇ ਤੇ ਪਟਵਾਰ ਵਰਕ ਸਟੇਸ਼ਨ ਦੀ ਇਮਾਰਤ ਦੀ ਉਸਾਰੀ ਲਈ 20 ਲੱਖ ਰੁਪਏ ਦਾ ਚੈਕ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਨੂੰ ਦਿੱਤਾ ਅਤੇ ਕਿਹਾ ਕਿ ਸਬਤਹਿਸੀਲ ਭੂੰਗਾ ਦੀ ਚਾਰਦੀਵਾਰੀ ਲਈ ਐਸਟੀਮੇਟ ਬਣਾ ਕੇ ਤੁਰੰਤ ਭੇਜਿਆ ਜਾਵੇ ਤਾਂ ਜੋ ਚਾਰਦੀਵਾਰੀ ਦੀ ਉਸਾਰੀ ਲਈ ਤੁਰੰਤ ਜਿੰਨੇ ਫੰਡ ਚਾਹੀਦੇ ਹਨ, ਮੁਹੱਈਆ ਕਰਵਾਏ ਜਾ ਸਕਣ।
        ਬੀਬੀ ਮਹਿੰਦਰ ਕੌਰ ਜੋਸ਼ ਮੁੱਖ ਪਾਰਲੀਮਾਨੀ ਸਕੱਤਰ ਸਿੱਖਿਆ ਵਿਭਾਗ ਅਤੇ ਸ੍ਰ: ਦੇਸ ਰਾਜ ਸਿੰਘ ਧੁੱਗਾ ਮੁੱਖ ਪਾਰਲੀਮਾਨੀ ਸਕੱਤਰ ਲੋਕ ਨਿਰਮਾਣ ਵਿਭਾਗ ਨੇ ਇਸ ਮੌਕੇ ਤੇ ਬੋਲਦਿਆਂ ਕਿਹਾ ਕਿ ਜਦੋਂ ਵੀ ਪੰਜਾਬ ਵਿੱਚ ਅਕਾਲੀ-ਭਾਜਪਾ ਦੀ ਸਰਕਾਰ ਬਣੀ ਹੈ, ਉਦੋਂ ਹੀ ਪੰਜਾਬ ਦਾ ਸਮੂਚਾ ਵਿਕਾਸ ਹੋਇਆ ਹੈ ਅਤੇ ਦਲਿੱਤ ਵਰਗ ਦੇ ਲੋਕਾਂ ਨੂੰ ਸਹੂਲਤਾਂ ਮਿਲੀਆਂ ਹਨ।  ਬੀਬੀ ਜੋਸ਼ ਨੇ ਇਸ ਮੌਕੇ ਤੇ ਪਟਵਾਰ ਵਰਕ ਸਟੇਸ਼ਨ ਦੀ ਚਾਰਦੀਵਾਰੀ ਲਈ ਇੱਕ ਲੱਖ ਰੁਪਏ ਦੇਣ ਦਾ ਐਲਾਨ ਕੀਤਾ।  ਸ੍ਰ: ਸੁਰਿੰਦਰ ਸਿੰਘ ਭੂਲੇਵਾਲਰਾਠਾਂ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਹੁਸ਼ਿਆਰਪੁਰ ਨੇ ਇਸ ਮੌਕੇ ਬੋਲਦਿਆਂ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਵਿਕਾਸ ਕਾਰਜਾਂ ਅਤੇ ਪ੍ਰਾਪਤੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।
        ਸ੍ਰੀ ਧਰਮ ਦੱਤ ਤਰਨਾਚ ਡਿਪਟੀ ਕਮਿਸ਼ਨਰ ਨੇ ਮੁੱਖ ਮਹਿਮਾਨ ਅਤੇ ਆਏ ਹੋਏ ਮਹਿਮਾਨਾਂ ਨੂੰ ਜੀ ਆਇਆਂ ਕਿਹਾ ਅਤੇ ਵਿਸ਼ਵਾਸ਼ ਦੁਆਇਆ ਕਿ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵਿਕਾਸ ਅਤੇ ਭਲਾਈ ਸਕੀਮਾਂ ਦਾ ਲਾਭ ਆਮ ਲੋਕਾਂ ਤੱਕ ਪਹੁੰਚਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ।  ਕੈਪਟਨ ਕਰਨੈਲ ਸਿੰਘ ਐਸ ਡੀ ਐਮ ਹੁਸ਼ਿਆਰਪੁਰ ਨੇ ਮੁੱਖ ਮਹਿਮਾਨ ਅਤੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਭੁਪਿੰਦਰਜੀਤ ਸਿੰਘ ਜ਼ਿਲ੍ਹਾ ਮਾਲ ਅਫ਼ਸਰ, ਵਿਜੇ ਕੁਮਾਰ ਸ਼ਰਮਾ ਤਹਿਸੀਲਦਾਰ, ਨਿਰਮਲ ਸਿੰਘ ਜ਼ਿਲ੍ਹਾ ਪ੍ਰਧਾਨ ਅਨੁਸੂਚਿਤ ਜਾਤੀ ਵਿੰਗ ਸ਼੍ਰੋਮਣੀ ਅਕਾਲੀ ਹੁਸ਼ਿਆਰਪੁਰ, ਆਰ ਕੇ ਵਰਮਾ ਐਕਸੀਅਨ ਪੰਚਾਇਤੀ ਰਾਜ,  ਕਰਮਜੀਤ ਸਿੰਘ ਬੱਬਲੂ ਚੇਅਰਮੈਨ ਮਿਲਕ ਪਲਾਂਟ ਹੁਸ਼ਿਆਰਪੁਰ,  ਪਰਮਜੀਤ ਸਿੰਘ ਪੰਮੀ ਸਰਪੰਚ ਭੂੰਗਾ, ਪਰਮਿੰਦਰ ਸਿੰਘ ਪੰਨੂ , ਮੰਗਲ ਦਾਸ ਅਤੇ ਇਲਾਕੇ ਦੇ ਅਕਾਲੀ-ਭਾਜਪਾ ਨੇਤਾ ਭਾਰੀ ਗਿਣਤੀ ਵਿੱਚ ਹਾਜ਼ਰ ਸਨ।

ਸਰਕਾਰ ਪਿੰਡਾਂ ਵਿਚ ਵਣ ਚੇਤਨਾ ਪਾਰਕ ਬਣਾਏਗੀ : ਤੀਕਸ਼ਨ ਸੂਦ

ਹੁਸ਼ਿਆਰਪੁਰ, 20 ਦਸੰਬਰ:   ਪੰਜਾਬ ਸਰਕਾਰ ਸ਼ਹਿਰਾਂ ਦੀ ਤਰ੍ਹਾਂ ਪੇਂਡੂ ਖੇਤਰਾਂ ਵਿੱਚ ਵੀ ਪੇਂਡੂ ਵਣ ਚੇਤਨਾ ਪਾਰਕ ਬਣਾ ਰਹੀ ਹੈ। ਇਸ ਤਰ੍ਹਾਂ ਦਾ ਪਹਿਲਾ ਪੇਂਡੂ ਵਣ ਚੇਤਨਾ ਪਾਰਕ ਪਿੰਡ ਬਸੀ ਪੁਰਾਣੀ ਵਿਖੇ 1 ਕਰੋੜ ਰੁਪਏ ਖਰਚ ਕਰਕੇ ਬਣਾਇਆ ਜਾ ਰਿਹਾ ਹੈ । ਇਸ ਗੱਲ ਦਾ ਪ੍ਰਗਟਾਵਾ ਜੰਗਲਾਤ, ਜੰਗਲੀ ਜੀਵ ਸੁਰੱਖਿਆ, ਮੈਡੀਕਲ ਸਿੱਖਿਆ ਤੇ ਖੋਜ ਅਤੇ ਕਿਰਤ ਮੰਤਰੀ ਪੰਜਾਬ ਸ੍ਰੀ ਤੀਕਸ਼ਨ ਸੂਦ ਨੇ ਪਿੰਡ ਥੱਥਲਾਂ ਵਿਖੇ ਚੈਕ ਵੰਡ ਸਮਾਗਮ ਦੌਰਾਨ ਕੀਤਾ।  ਉਨ੍ਹਾਂ ਕਿਹਾ ਕਿ ਇਹ ਪੇਂਡੂ ਵਣ ਚੇਤਨਾ ਪਾਰਕ ਬਹੁਤ ਜਲਦੀ ਬਣ ਕੇ ਤਿਆਰ ਹੋ ਜਾਵੇਗਾ। ਇਸ ਪਾਰਕ ਵਿੱਚ ਬੱਚਿਆਂ ਦੇ ਖੇਡਣ ਲਈ ਝੂਲੇ,  ਵਧੀਆ ਕਿਸਮ ਦੇ ਪੌਦੇ ਅਤੇ ਫੁੱਲਦਾਰ ਬੂਟੇ ਵੀ ਲਗਾਏ ਜਾ ਰਹੇ ਹਨ ਜਿਸ ਨਾਲ ਸ਼ੁੱਧ ਵਾਤਾਵਰਣ ਵਿੱਚ ਲੋਕ ਸੈਰ ਕਰਕੇ ਆਪਣੀ ਸਿਹਤ ਸੰਭਾਲ ਕਰ ਸਕਣਗੇ।
        ਸ੍ਰੀ ਸੂਦ ਨੇ ਕਿਹਾ ਕਿ ਪਿੰਡ ਥੱਥਲਾਂ ਦੇ ਵਿਕਾਸ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਇਸ ਪਿੰਡ ਵਿੱਚ ਪੀਣ ਵਾਲੇ ਸਾਫ਼-ਸੁਥਰੇ ਪਾਣੀ ਦੀ ਕਮੀ ਨੂੰ ਦੂਰ ਕਰਨ ਲਈ 19. 80 ਲੱਖ ਰੁਪਏ ਦੀ ਲਾਗਤ ਨਾਲ ਪਿਛਲੇ ਦਿਨੀਂ  ਇੱਕ ਨਵਾਂ ਟਿਊਬਵੈਲ ਲਗਾਇਆ ਗਿਆ ਹੈ ਜਿਸ ਨਾਲ ਪਿੰਡ ਦੇ ਲੋਕਾਂ ਨੂੰ ਸਾਫ਼-ਸੁਥਰਾ ਪੀਣ ਵਾਲਾ ਪਾਣੀ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹਲਕਾ ਹੁਸ਼ਿਆਰਪੁਰ ਦੇ ਪੇਂਡੂ ਖੇਤਰਾਂ ਵਿੱਚ 12 ਨਵੇਂ ਟਿਊਬਵੈਲ ਲਗਾਏ ਗਏ ਹਨ ਤਾਂ ਜੋ ਪਿੰਡਾਂ ਨੂੰ ਸਾਫ਼-ਸੁਥਰਾ ਪੀਣ ਵਾਲਾ ਪਾਣੀ ਮੁਹੱਈਆ ਹੋ ਸਕੇ।  ਇਸ ਮੌਕੇ ਤੇ ਸ੍ਰੀ ਸੂਦ ਨੇ ਵੱਖ-ਵੱਖ ਪਿੰਡਾਂ ਵਿੱਚ ਜਾ ਕੇ 13 ਲੱਖ ਰੁਪਏ ਦੇ ਚੈਕ ਵੱਖ-ਵੱਖ ਵਿਕਾਸ ਕਾਰਜਾਂ ਲਈ ਦਿੱਤੇ। ਜਿਸ ਵਿੱਚ ਪਿੰਡ ਥੱਥਲਾਂ ਨੂੰ ਲਗਭਗ 6 ਲੱਖ ਰੁਪਏ ਦੇ ਚੈਕ ਜਿਨ੍ਹਾਂ ਵਿੱਚ 2. 75 ਲੱਖ ਰੁਪਏ ਗੰਦੇ ਪਾਣੀ ਦੇ ਨਿਕਾਸ ਅਤੇ ਗਲੀਆਂ-ਨਾਲੀਆਂ ਬਣਾਉਣ ਲਈ, 2. 30 ਲੱਖ ਰੁਪਏ ਦਾ ਚੈਕ  ਪੰਚਾਇਤ ਘਰ ਦੇ ਨਿਰਮਾਣ ਲਈ ਅਤੇ 92 ਹਜ਼ਾਰ ਰੁਪਏ ਦਾ ਚੈਕ ਸਕੂਲ ਦੀ ਮੁਰੰਮਤ ਲਈ ਦਿੱਤੇ। 
        ਇਸ ਤੋਂ ਉਪਰੰਤ ਸ੍ਰੀ ਸੂਦ ਨੇ ਪਿੰਡ ਸ਼ੇਰਪੁਰ ਬਾਹਤੀਆਂ ਵਿਖੇ ਚੈਕ ਵੰਡ ਸਮਾਗਮ ਦੌਰਾਨ ਬੋਲਦਿਆਂ ਕਿਹਾ ਕਿ ਪਿੰਡ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਖੇਤਾਂ ਵਿੱਚ ਸਿੰਚਾਈ ਕਰਨ ਲਈ ਇਸ ਪਿੰਡ ਵਿੱਚ ਇੱਕ ਨਵਾਂ ਸਿੰਚਾਈ ਵਾਲਾ ਟਿਊਬਵੈਲ ਜਲਦੀ ਹੀ ਲਗਾਇਆ ਜਾਵੇਗਾ। ਸ੍ਰੀ ਸੂਦ ਨੇ ਕਿਹਾ ਕਿ ਜਹਾਨਖੇਲਾਂ ਤੋਂ ਚੋਹਾਲ ਸੜਕ ਤੱਕ 8 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਨਵੀਂ ਸੜਕ ਇਸ ਪਿੰਡ ਵਿੱਚੋਂ ਦੀ ਲੰਘੇਗੀ ਜਿਸ ਨਾਲ ਇਸ ਪਿੰਡ ਦਾ ਸਰਵਪੱਖੀ ਵਿਕਾਸ ਹੋਵੇਗਾ। ਇਸ ਮੌਕੇ ਤੇ ਸ੍ਰੀ ਸੂਦ ਨੇ ਪਿੰਡ ਦੀ ਪੰਚਾਇਤ ਨੂੰ ਗਲੀਆਂ-ਨਾਲੀਆਂ ਦੇ ਨਿਰਮਾਣ ਲਈ 2 ਲੱਖ ਰੁਪਏ ਦਾ ਚੈਕ ਦਿੱਤਾ।  ਪਿੰਡ ਸਲੇਰਨ ਵਿਖੇ ਚੈਕ ਵੰਡ ਸਮਾਗਮ ਦੌਰਾਨ ਸ੍ਰੀ ਸੂਦ ਨੇ 2. 50 ਲੱਖ ਰੁਪਏ ਦੇ ਚੈਕ ਦਿੱਤੇ ਜਿਸ ਵਿੱਚ ਇੱਕ ਲੱਖ ਰੁਪਏ ਦਾ ਚੈਕ ਪਿੰਡ ਦੀ ਪੰਚਾਇਤ ਘਰ ਲਈ, ਇੱਕ ਲੱਖ ਰੁਪਏ ਦਾ ਚੈਕ ਗਲੀਆਂ-ਨਾਲੀਆਂ ਦੇ ਨਿਰਮਾਣ ਲਈ , 50 ਹਜ਼ਾਰ ਰੁਪਏ ਦਾ ਚੈਕ ਹਰੀਜਨ ਕਲੋਨੀ ਤੋਂ ਮੰਦਰ ਤੱਕ ਗਲੀ ਦੀ ਉਸਾਰੀ ਲਈ ਅਤੇ 7 ਹਜ਼ਾਰ ਰੁਪਏ ਦਾ ਚੈਕ ਸਕੂਲ ਦੀ ਮੁਰੰਮਤ ਲਈ ਦਿੱਤਾ।      ਸ੍ਰੀ ਸੂਦ ਨੇ ਪਿੰਡ ਨਵੀਂ ਆਬਾਦੀ ਚੋਹਾਲ ਵਿਖੇ ਚੈਕ ਸਮਾਗਮ ਦੌਰਾਨ ਪਿੰਡ ਦੀ ਪੰਚਾਇਤ ਨੂੰ ਗੰਦੇ ਪਾਣੀ ਦੇ ਨਿਕਾਸ ਅਤੇ ਗਲੀਆਂ-ਨਾਲੀਆਂ ਦੇ ਨਿਰਮਾਣ ਲਈ 2. 50 ਲੱਖ ਰੁਪਏ ਦਾ ਚੈਕ ਦਿੱਤਾ।
        ਕਾਰਜਕਾਰੀ ਪ੍ਰਧਾਨ ਜ਼ਿਲ੍ਹਾ ਭਾਜਪਾ ਅਨੰਦਵੀਰ ਸਿੰਘ, ਦਿਹਾਤੀ ਮੰਡਲ ਪ੍ਰਧਾਨ ਵਿਜੇ ਪਠਾਨੀਆ, ਸਤਬੀਰ ਸਿੰਘ ਸਤੀ, ਰਮੇਸ਼ ਜ਼ਾਲਮ, ਪ੍ਰਧਾਨ ਮੈਡੀਕਲ ਸੈਲ ਡਾ ਇੰਦਰਜੀਤ ਸ਼ਰਮਾ, ਜਸਬੀਰ ਸਿੰਘ ਸਲੇਰਨ,  ਥੱਥਲਾਂ ਦੇ ਸਰਪੰਚ ਗੁਰਬਖਸ਼ ਰਾਏ ਅਤੇ ਸਰਪੰਚ ਨਈ ਆਬਾਦੀ ਬਸੀ ਗੁਲਾਮ ਹੁਸੈਨ ਬਖਸ਼ੀਸ਼ ਸਿੰਘ ਨੇ ਵੀ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਬਾਰੇ ਚਾਨਣਾ ਪਾਇਆ।  ਹੋਰਨਾਂ ਤੋਂ ਇਲਾਵਾ ਸਹਾਇਕ ਇੰਜੀ: ਬਲਦੇਵ ਸਿੰਘ, ਜੇ ਈ ਸੁਰਿੰਦਰਜੀਤ ਸਿੰਘ, ਜੇ ਈ ਧਰਮਪਾਲ, ਪੰਚਾਇਤ ਅਫ਼ਸਰ ਸੋਹਨ ਸਿੰਘ, ਪੰਚਾਇਤ ਸਕੱਤਰ ਤਖਤ ਸਿੰਘ, ਐਸ ਐਚ ਓ ਸਦਰ ਜੀਵਨ ਕੁਮਾਰ, ਸਰਪੰਚ ਸ਼ੇਰਪੁਰ ਬਾਹਤੀਆਂ ਵਿਜੇ ਕੁਮਾਰ, ਪੰਚ ਪਾਲ ਸਿੰਘ, ਬਲਦੇਵ ਸਿੰਘ, ਮੋਤੀ ਰਾਮ, ਜਸਬੀਰ ਸਿੰਘ, ਸਰਪੰਚ ਸਲੇਰਨ ਪਾਰੋ ਦੇਵੀ, ਗੁਰਮੇਲ ਸਿੰਘ, ਕਿਸ਼ਨ ਸਿੰਘ, ਕਸ਼ਮੀਰ ਸਿੰਘ, ਬੀ ਐਸ ਜੱਸਰ, ਗੁਰਵਿੰਦਰ ਸਿੰਘ, ਕਿਸ਼ਨ ਸਿੰਘ, ਨਰੇਸ਼ ਇੰਦਰ ਨਾਥ, ਸਰਪੰਚ ਨਈ ਆਬਾਦੀ ਚੋਹਾਲ ਸੁਮਨ ਭੱਟੀ, ਮਨਪ੍ਰੀਤ ਸਿੰਘ, ਵਰਿੰਦਰ ਪੱਟੀ, ਪੰਚਾਇਤ ਸੰਮਤੀ ਮੈਂਬਰ ਨਰਿੰਦਰ ਨਾਥ, ਪੰਚ ਸੰਤੋਸ਼ ਕੁਮਾਰ, ਪ੍ਰੇਮ ਕੁਮਾਰ, ਅਸ਼ੋਕ ਕੁਮਾਰ ਅਤੇ ਹੋਰ ਪਤਵੰਤੇ ਇਸ ਮੌਕੇ ਤੇ ਹਾਜ਼ਰ ਸਨ।

ਪਰਵਾਸੀ ਮਜਦੂਰਾਂ ਨਾਲ ਭਰਿਆ ਟਰੱਕ ਪਲਟਿਆ : 42 ਜਖ਼ਮੀ

ਹੁਸ਼ਿਆਰਪੁਰ, 17 ਦਸੰਬਰ:  ਪ੍ਰਵਾਸੀ ਮਜ਼ਦੂਰਾਂ ਨਾਲ ਭਰਿਆ ਮਿੰਨੀ ਟਰੱਕ ਜੋ ਕਿ ਅੱਜ ਜਹਾਨਖੇਲਾਂ ਤੋਂ ਫਤਹਿਗੜ੍ਹ ਮੁਹੱਲੇ ਨੂੰ ਆ ਰਿਹਾ ਸੀ, ਅਚਾਨਕ ਪਿੰਡ ਬਜਵਾੜੇ ਨਜ਼ਦੀਕ ਪਲਟ ਜਾਣ ਕਾਰਨ ਹਾਦਸੇ ਦਾ ਸ਼ਿਕਾਰ ਹੋ ਗਿਆ ਜਿਸ ਨਾਲ 42 ਦੇ ਕਰੀਬ ਵਿਅਕਤੀ ਜਖਮੀ ਹੋ ਗਏ ਜਿਨ੍ਹਾਂ ਨੂੰ ਸਰਕਾਰੀ ਹਸਪਤਾਲ ਹੁਸ਼ਿਆਰਪੁਰ ਵਿਖੇ ਪਹੁੰਚਾਇਆ ਗਿਆ। ਸਰਕਾਰੀ ਹਸਪਤਾਲ ਵਿੱਚ ਜਖਮੀ ਵਿਅਕਤੀਆਂ ਦਾ ਠੀਕ ਢੰਗ ਨਾਲ ਇਲਾਜ ਨਾ ਹੋਣ ਕਾਰਨ ਉਨ੍ਹਾਂ ਦੇ ਰਿਸ਼ਤੇਦਾਰਾਂ ਅਤੇ ਲੋਕਾਂ ਵੱਲੋਂ ਸ਼ਿਕਾਇਤ ਕੀਤੀ ਗਈ ਜਿਸ ਤੇ ਕੈਬਨਿਟ ਮੰਤਰੀ ਸ੍ਰੀ ਤੀਕਸ਼ਨ ਸੂਦ ਨੇ ਤੁਰੰਤ ਸਿਵਲ ਹਸਪਤਾਲ ਦਾ ਦੌਰਾ ਕੀਤਾ ਅਤੇ ਜਖਮੀਆਂ ਵਿਅਕਤੀਆਂ ਦਾ ਹਾਲਚਾਲ ਪੁੱਛਿਆ। ਉਨ੍ਹਾਂ ਸਿਵਲ ਹਸਪਤਾਲ ਦੇ ਅਧਿਕਾਰੀਆਂ ਤੇ ਡਾਕਟਰਾਂ ਨੂੰ ਆਦੇਸ਼ ਦਿੱਤੇ ਕਿ ਇਨ੍ਹਾਂ ਦੇ ਇਲਾਜ ਦਾ ਢੁਕਵਾਂ ਪ੍ਰਬੰਧ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰਵਾਸੀ ਮਜ਼ਦੂਰਾਂ ਦਾ ਇਲਾਜ ਬਿਲਕੁਲ ਮੁਫ਼ਤ ਕੀਤਾ ਜਾਵੇ ਅਤੇ ਇਲਾਜ ਸਬੰਧੀ ਹਰ ਤਰ੍ਹਾਂ ਦੀ ਸਹੂਲਤ ਦਿੱਤੀ ਜਾਵੇ।
           ਸ੍ਰੀ ਸੂਦ ਨੇ ਦੱਸਿਆ ਕਿ 42 ਜਖਮੀਆਂ ਵਿੱਚੋਂ 13 ਜਖ਼ਮੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਸਨ ਜਿਨ੍ਹਾਂ ਦਾ ਇਲਾਜ ਕਰਨ ਉਪਰੰਤ ਛੁੱਟੀ ਦੇ ਦਿੱਤੀ ਗਈ ਹੈ। ਦੋ ਜਖਮੀਆਂ ਦੀ ਹਾਲਤ ਖਰਾਬ ਹੋਣ ਕਾਰਨ ਉਨ੍ਹਾਂ ਨੂੰ ਪੀ ਜੀ ਆਈ ਚੰਡੀਗੜ੍ਹ ਵਿਖੇ ਭੇਜਿਆ ਗਿਆ ਹੈ ਅਤੇ 27 ਮਰੀਜ ਇਸ ਵੇਲੇ ਸਿਵਲ ਹਸਪਤਾਲ ਵਿੱਚ ਦਾਖਲ ਹਨ। ਉਨ੍ਹਾਂ ਕਿਹਾ ਕਿ ਦਾਖਲ ਮਰੀਜਾਂ ਨੂੰ ਲਾਇਨਜ਼ ਕਲੱਬ ਵੱਲੋਂ ਮੁਫ਼ਤ ਖਾਣਾ ਮੁਹੱਈਆ ਕਰਵਾਇਆ ਜਾਵੇਗਾ।
        ਐਸ ਡੀ ਐਮ ਹੁਸ਼ਿਆਰਪੁਰ ਕੈਪਟਨ ਕਰਨੈਲ ਸਿੰਘ, ਪ੍ਰਧਾਨ ਨਗਰ ਕੌਂਸਲ ਹੁਸ਼ਿਆਰਪੁਰ ਸ਼ਿਵ ਸੂਦ, ਜਨਰਲ ਸਕੱਤਰ ਜ਼ਿਲ੍ਹਾ ਭਾਜਪਾ ਕਮਲਜੀਤ ਸੇਤੀਆ, ਅਸ਼ਵਨੀ ਓਹਰੀ, ਸੁਧੀਰ ਸੂਦ, ਅਨੰਦਬੀਰ ਸਿੰਘ, ਵਿਨੋਦ ਪ੍ਰਮਾਰ ਇਸ ਮੌਕੇ ਉਨ੍ਹਾਂ ਦੇ ਨਾਲ ਸਨ।

ਠੰਡਲ ਵੱਲੋਂ ਹਲਕਾ ਮਾਹਿਲਪੁਰ ਦਾ ਤੂਫਾਨੀ ਦੌਰਾ

ਮਾਹਿਲਪੁਰ, 17 ਦਸੰਬਰ:  ਮੁੱਖ ਪਾਰਲੀਮਾਨੀ ਸਕੱਤਰ ਖੇਤੀਬਾੜੀ ਵਿਭਾਗ ਪੰਜਾਬ ਸ੍ਰ: ਸੋਹਨ ਸਿੰਘ ਠੰਡਲ ਨੇ ਅੱਜ ਆਪਣੇ ਹਲਕੇ ਦੇ ਵੱਖ-ਵੱਖ ਪਿੰਡਾਂ ਦਾ ਤੂਫ਼ਾਨੀ ਦੌਰਾ ਕਰਕੇ ਵੱਖ-ਵੱਖ ਵਿਕਾਸ ਕਾਰਜਾਂ ਲਈ 9. 60 ਲੱਖ ਰੁਪਏ ਦੇ ਚੈਕ ਵੰਡੇ ਅਤੇ  ਵੱਖ-ਵੱਖ ਵਿਕਾਸ ਕਾਰਜਾਂ ਲਈ 15 ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ।  ਐਕਸੀਅਨ ਭੂਮੀ ਰੱਖਿਆ ਜੋਗਿੰਦਰ ਸਿੰਘ, ਮੰਡਲ ਭੂਮੀ ਰੱਖਿਆ ਅਫ਼ਸਰ ਤਜਿੰਦਰ ਸਿੰਘ, ਉਪ ਮੰਡਲ ਭੂਮੀ ਰੱਖਿਆ ਅਫ਼ਸਰ ਦੇਵਕਰਨ ਸ਼ਰਮਾ, ਵਿਜੇ ਕੁਮਾਰ ਬੰਬੇਲੀ, ਨਾਇਬ ਤਹਿਸੀਲਦਾਰ ਕੁਲਵੰਤ ਸਿਘ, ਬੀ ਡੀ ਪੀ ਓ ਮਾਹਿਲਪੁਰ ਸੁਖਦੇਵ ਸਿੰਘ, ਜੇ ਈ ਰਾਮਜੀਤ ਸਿੰਘ, ਐਸ ਐਚ ਓ ਲਖਵੀਰ ਸਿੰਘ ਅਤੇ ਚੇਅਰਮੈਨ ਬਲਾਕ ਸੰਮਤੀ ਪਰਮਜੀਤ ਸਿੰਘ ਪੰਜੌੜਾ ਵੀ ਇਸ ਮੌਕੇ ਤੇ ਉਨ੍ਹਾ ਦੇ ਨਾਲ ਸਨ।
        ਸ੍ਰੀ ਠੰਡਲ ਨੇ ਇਸ ਮੌਕੇ ਤੇ ਪਿੰਡ ਜੇਜੋਂ ਵਿਖੇ ਲੋਕਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵਿਧਾਨ ਸਭਾ ਹਲਕਾ ਮਾਹਿਲਪੁਰ ਵਿੱਚ ਨਵੇਂ ਸ਼ਾਮਲ ਹੋਏ ਪਿੰਡਾਂ ਦੇ ਵਿਕਾਸ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਉਨ੍ਹਾ ਕਿਹਾ ਕਿ ਕੰਢੀ ਖੇਤਰ ਦੇ ਲੋਕਾਂ ਨੂੰ ਸਿੰਚਾਈ ਸਹੂਲਤਾਂ ਦੇਣ ਲਈ ਡੂੰਘੇ ਟਿਊਬਵੈਲ ਲਗਾਏ ਜਾ ਰਹੇ ਹਨ ਅਤੇ ਭੂਮੀ ਰੱਖਿਆ ਵਿਭਾਗ ਵੱਲੋਂ ਛੋਟੇ ਚੋਆਂ ਵਿੱਚ ਡੰਗੇ ਅਤੇ ਬੰਨ ਲਗਾ ਕੇ ਬਰਸਾਤੀ ਪਾਣੀ ਨੂੰ ਇਕੱਠਾ ਕੀਤਾ ਜਾ ਰਿਹਾ ਹੈ ਜਿਸ ਨੂੰ ਸਿੰਚਾਈ ਲਈ ਵਰਤਿਆ ਜਾਵੇਗਾ। ਉਨ•ਾਂ ਇਸ ਮੌਕੇ ਤੇ ਪਿੰਡ ਦੇ ਸਟੇਡੀਅਮ ਨੂੰ 2 ਲੱਖ ਰੁਪਏ ਦਾ ਚੈਕ ਦਿੱਤਾ ਅਤੇ ਇਸ ਮੌਕੇ ਤੇ ਉਨ੍ਹਾਂ ਨੇ ਪਿੰਡ ਦੀ ਗਊਸ਼ਾਲਾ ਨੂੰ 1 ਲੱਖ ਰੁਪਏ, ਪਿੰਡ ਦੀਆਂ ਗਲੀਆਂ-ਨਾਲੀਆਂ ਲਈ 2 ਲੱਖ ਰੁਪਏ ਅਤੇ ਪਿੰਡ ਦੇ ਮੰਦਰ ਨੂੰ ਜਾਣ ਵਾਲੇ ਰਸਤੇ ਨੂੰ ਪੱਕਾ ਕਰਨ ਲਈ 2. 50 ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ।
         ਇਸ ਮੌਕੇ ਤੇ ਪਿੰਡ ਦੇ ਸਰਪੰਚ ਪ੍ਰਵੀਨ ਕੁਮਾਰ ਸੰਧੂ ਨੇ ਮੁੱਖ ਮਹਿਮਾਨ ਨੂੰ ਜੀ ਆਇਆਂ ਕਹਿੰਦੇ ਹੋਏ ਪਿੰਡ ਨਿਵਾਸੀਆਂ ਦੀਆਂ ਮੁਸ਼ਕਲਾਂ ਬਾਰੇ ਜਾਣੂ ਕਰਵਾਇਆ। ਉਨ•ਾਂ ਦੱਸਿਆ ਕਿ ਜੇਜੋਂ ਨਿਵਾਸੀਂ ਕਸਬੇ ਵਿੱਚ ਆਏ ਬੰਦਰਾਂ ਵੱਲੋਂ ਬੱਚਿਆਂ ਅਤੇ ਆਮ ਲੋਕਾਂ ਨੂੰ ਤੰਗ ਅਤੇ ਪ੍ਰੇਸ਼ਾਨ ਕਰਦੇ ਹਨ, ਇਸ ਲਈ ਲੋਕਾਂ ਨੂੰ ਇਨ੍ਹਾਂ ਬੰਦਰਾਂ ਤੋਂ ਛੁਟਕਾਰਾ ਦੁਆਇਆ ਜਾਵੇ।  ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਨਵਜੀਤ ਸਿੰਘ, ਕੀਮਤੀ ਲਾਲ, ਪ੍ਰਧਾਨ ਗਊਸ਼ਾਲਾ ਕਮੇਟੀ ਮੋਹਨ ਲਾਲ, ਰਾਕੇਸ਼ ਜੈਨ, ਐਸ ਐਸ ਜੈਨ, ਬਲਾਕ ਸੰਮਤੀ ਮੈਂਬਰ ਕੁਲਵਿੰਦਰ ਕੌਰ, ਪੰਡਿਤ ਚੰਦਰ ਪਾਲ, ਰਾਜੀਵ ਜੈਨ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।
        ਇਸ ਤੋਂ ਉਪਰੰਤ ਸ੍ਰ: ਸੋਹਨ ਸਿੰਘ ਠੰਡਲ ਨੇ ਪਿੰਡ ਮੈਲੀ ਵਿਖੇ ਗਲੀਆਂ ਤੇ ਨਾਲੀਆਂ ਦੇ ਨਿਰਮਾਣ ਲਈ 1. 50 ਲੱਖ ਰੁਪਏ ਦਾ  ਅਤੇ ਲਾਲਾ ਸੰਤ ਰਾਮ ਕ੍ਰਿਸ਼ਨ ਬਖਸ਼ੀਸ਼ ਸਪੋਰਟਸ ਕਲੱਬ ਨੂੰ ਵੀ 50 ਹਜ਼ਾਰ ਰੁਪਏ ਦਾ ਚੈਕ ਦਿੱਤਾ।  ਪਿੰਡ ਮਹਿਮਦਵਾਲ ਖੁਰਦ ਨੂੰ ਧਰਮਸ਼ਾਲਾ ਦੇ ਨਿਰਮਾਣ ਲਈ 70 ਹਜ਼ਾਰ ਰੁਪਏ ਦਾ ਚੈਕ ਦਿੱਤਾ ਅਤੇ ਪਿੰਡ ਦੇ ਸ਼ਮਸ਼ਾਨਘਾਟ ਦੀ ਚਾਰਦੀਵਾਰੀ ਬਣਾਉਣ ਲਈ 1 ਲੱਖ ਰੁਪਏ ਦੇਣ ਦਾ ਐਲਾਨ ਕੀਤਾ। 
        ਇਸ ਉਪਰੰਤ ਸ੍ਰ: ਸੋਹਨ ਸਿੰਘ ਠੰਡਲ ਨੇ ਪਿੰਡ ਖੰਨੀ ਵਿਖੇ ਧਰਮਸ਼ਾਲਾ ਦੀ ਮੁਰੰਮਤ  ਲਈ 50 ਹਜ਼ਾਰ ਰੁਪਏ ਦਾ ਚੈਕ, ਪਰਸੋਵਾਲ ਦੀ ਧਰਮਸ਼ਾਲਾ ਦੀ ਮੁਰੰਮਤ ਲਈ 70 ਹਜ਼ਾਰ ਰੁਪਏ ਦਾ ਚੈਕ, ਤਾਜੇਵਾਲ ਦੀ ਧਰਮਸ਼ਾਲਾ ਲਈ 50 ਹਜ਼ਾਰ ਰੁਪਏ, ਬੱਧਣਾ ਪਿੰਡ ਦੀ ਧਰਮਸ਼ਾਲਾ ਲਈ 50 ਹਜ਼ਾਰ ਰੁਪਏ ਦਾ ਚੈਕ, ਸੂਨਾ ਪਿੰਡ ਦੀ ਧਰਮਸ਼ਾਲਾ ਲਈ 70 ਹਜ਼ਾਰ ਰੁਪਏ, ਸਾਰੰਗਵਾਲ ਦੀ ਧਰਮਸ਼ਾਲਾ ਲਈ 70 ਹਜ਼ਾਰ ਰੁਪਏ ਦੇ ਚੈਕ ਵੀ ਵੰਡੇ।  ਇਨ੍ਹਾਂ ਸਮਾਗਮਾਂ ਵਿੱਚ ਹੋਰਨਾਂ ਤੋਂ ਇਲਾਵਾ ਸਰਪੰਚ ਖੰਨੀ ਸੁਖਦੇਵ ਸਿੰਘ, ਪੰਚ ਤਿਲਕ ਰਾਜ, ਪੰਚ ਰਾਜ ਕੁਮਾਰ, ਨੰਬਰਦਾਰ ਸ਼ਾਮ ਸਿੰਘ, ਜਸਪਾਲ ਸਿੰਘ, ਪੰਚ ਤਰਸੇਮ ਲਾਲ, ਪੰਚ ਗੁਰਦਿਆਲ ਚੰਦ ਅਤੇ ਵੱਖ-ਵੱਖ ਪਿੰਡਾਂ ਦੇ ਸਰਪੰਚ ਤੇ ਪੰਚ ਹਾਜ਼ਰ ਸਨ।

ਪੈਨਸ਼ਨਰਜ਼ ਦਿਵਸ ਮਨਾਇਆ

ਹੁਸ਼ਿਆਰਪੁਰ, 17 ਦਸੰਬਰ:   ਪੰਜਾਬ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ (ਰਜਿ:) ਹੁਸ਼ਿਆਰਪੁਰ ਵੱਲੋਂ ਅੱਜ ਪੈਨਸ਼ਨਰਜ਼ ਦਿਵਸ ਭਾਰਤ ਪੈਲਸ ਹੁਸ਼ਿਆਰਪੁਰ ਵਿਖੇ ਮਨਾਇਆ ਗਿਆ। ਜ਼ਿਲ੍ਹਾ ਪੱਧਰ ਦੇ ਇਸ ਸਮਾਰੋਹ ਦੀ ਪ੍ਰਧਾਨਗੀ ਸ੍ਰੀ ਧਰਮ ਦੱਤ ਤਰਨਾਚ ਡਿਪਟੀ ਕਮਿਸ਼ਨਰ ਨੇ ਕੀਤੀ। ਜ਼ਿਲ੍ਹੇ ਦੇ ਵੱਖ-ਵੱਖ ਭਾਗਾਂ ਤੋਂ ਭਾਰੀ ਗਿਣਤੀ ਵਿੱਚ ਪੈਨਸ਼ਨਰਾਂ ਨੇ ਇਸ ਸਮਾਰੋਹ ਵਿੱਚ ਹਿੱਸਾ ਲਿਆ।
        ਪੈਨਸ਼ਨਰਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੇਵਾ ਮੁਕਤ ਕਰਮਚਾਰੀ ਸਮਾਜ ਦਾ ਅਹਿਮ ਅੰਗ ਹਨ ਅਤੇ ਸਮਾਜ ਦੀ ਬੇਹਤਰੀ ਲਈ ਅਤੇ ਸਮਾਜਿਕ ਕੰਮਾਂ ਦੀ ਸਫ਼ਲਤਾ ਲਈ ਇਨ੍ਹਾਂ ਦੇ ਜੀਵਨ ਦੇ ਤਜਰਬੇ ਦਾ ਫਾਇਦਾ ਲੈਣ ਲਈ ਇਨ•ਾਂ ਦੀਆਂ ਵੱਧ ਤੋਂ ਵੱਧ ਸੇਵਾਵਾਂ ਲੈਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਸੇਵਾ ਮੁਕਤ ਕਰਮਚਾਰੀ ਅਜਿਹੇ ਕੰਮਾਂ ਲਈ ਨਿਰ-ਸੁਆਰਥ ਵਧੇਰੇ ਸਮਾਂ ਦੇ ਸਕਦੇ ਹਨ।  ਸ੍ਰੀ ਤਰਨਾਚ ਨੇ ਕਿਹਾ ਕਿ ਸੇਵਾ ਮੁਕਤ ਕਰਮਚਾਰੀਆਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ।  ਉਨ੍ਹਾਂ ਕਿਹਾ ਕਿ ਪੈਨਸ਼ਨਰਾਂ ਦੇ ਪੇ ਕਮਿਸ਼ਨ ਸਬੰਧੀ ਬਕਾਇਆਂ ਦੀ ਅਦਾਇਗੀ ਸਬੰਧੀ ਬੈਂਕ ਅਧਿਕਾਰੀਆਂ ਨਾਲ ਛੇਤੀ ਹੀ ਪੈਨਸ਼ਨਰਜ਼ ਐਸੋਸੀਏਸ਼ਨ ਦੇ ਆਹੁੱਦੇਦਾਰਾਂ ਦੀ ਗੱਲਬਾਤ ਕਰਵਾਈ ਜਾਵੇਗੀ।  ਉਨ੍ਹਾਂ ਕਿਹਾ ਕਿ ਸਰਕਾਰੀ ਦਫ਼ਤਰਾਂ ਵਿੱਚ ਆਉਣ ਵਾਲੇ ਸੇਵਾ ਮੁਕਤ ਅਧਿਕਾਰੀਆਂ / ਕਰਮਚਾਰੀਆਂ ਦਾ ਮਾਣ-ਸਨਮਾਨ ਰੱਖਦਿਆਂ ਉਨ੍ਹਾਂ ਦੇ ਕੰਮਾਂ ਨੂੰ ਪਹਿਲ ਦੇ ਆਧਾਰ ਤੇ ਕਰਨਾ ਯਕੀਨੀ ਬਣਾਇਆ ਜਾਵੇਗਾ। 
        ਡਿਪਟੀ ਕਮਿਸ਼ਨਰ ਨੇ ਜ਼ਿਲ•ੇ ਦੇ 80 ਸਾਲ ਦੀ ਉਮਰ ਪੂਰੀ ਕਰ ਚੁੱਕੇ 23 ਪੈਨਸ਼ਨਰਾਂ ਨੂੰ ਯਾਦਗਾਰੀ ਚਿੰਨ ਤੇ ਸ਼ਾਲ ਦੇ ਕੇ ਸਨਮਾਨਿਤ ਕੀਤਾ। ਉਨ੍ਹਾਂ ਨੇ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਵੱਲੋਂ ਛਪਵਾਈ ਗਈ ਪੈਨਸ਼ਨਰਜ਼ ਅਗਵਾਈ ਪੁਸਤਕ ਅਤੇ ਡਾਇਰੈਕਟਰੀ ਵੀ ਰਲੀਜ਼ ਕੀਤੀ। 
        ਸ੍ਰੀ ਮਹਿੰਦਰ ਸਿੰਘ ਪਰਵਾਨਾ ਪ੍ਰਧਾਨ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਅਤੇ ਹੋਰ ਅਹੁੱਦੇਦਾਰਾਂ ਨੇ ਡਿਪਟੀ ਕਮਿਸ਼ਨਰ ਨੂੰ ਜੀ ਆਇਆਂ ਆਖਿਆ। ਸ੍ਰੀ ਪਰਵਾਨਾ ਨੇ ਪੈਨਸ਼ਨਰਾਂ ਨੂੰ ਆ ਰਹੀਆਂ ਸਮੱਸਿਆਵਾਂ ਤੋਂ ਮੁੱਖ ਮਹਿਮਾਨ ਨੂੰ ਜਾਣੂ ਕਰਵਾਇਆ।  ਸ੍ਰੀ ਕ੍ਰਿਪਾਲ ਸਿੰਘ ਜਨਰਲ ਸਕੱਤਰ ਨੇ ਐਸੋਸੀਏਸ਼ਨ ਦੀ ਪਿਛਲੇ ਵਰ•ੇ ਦੀ ਕਾਰਗੁਜ਼ਾਰੀ ਦੀ ਰਿਪੋਰਟ ਪੇਸ਼ ਕੀਤੀ ਅਤੇ ਭਵਿੱਖ ਦੀਆਂ ਯੋਜਨਾਵਾਂ ਬਾਰੇ ਦੱਸਿਆ। ਵਿੱਤ ਸਕੱਤਰ ਨਿਰਮਲ ਸਿੰਘ ਸੈਣੀ ਵੱਲੋਂ ਐਸੋਸੀਏਸ਼ਨ ਦੀ ਆਡਿਟ ਕਰਵਾਈ ਗਈ ਵਿੱਤੀ ਰਿਪੋਰਟ ਪੇਸ਼ ਕੀਤੀ ਜਿਸ ਨੂੰ ਸਰਵਸੰਮਤੀ ਨਾਲ ਪਾਸ ਕੀਤਾ ਗਿਆ।  ਸ੍ਰੀ ਮਹਿੰਦਰ ਸਿੰਘ ਦੀਵਾਨਾ ਨੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਕੁਝ ਬੈਂਕਾਂ ਵੱਲੋਂ ਤਨਖਾਹ ਕਮਿਸ਼ਨ ਦੀ ਰਿਪੋਰਟ ਅਨੁਸਾਰ ਪੈਨਸ਼ਨਰਾਂ ਦੇ ਬਕਾਏ ਨਾ ਅਦਾ ਕਰਨ ਅਤੇ ਨਵੇਂ ਤੇ ਪੁਰਾਣੇ ਪੈਨਸ਼ਨਰਾਂ ਦੇ ਤਨਖਾਹ ਦੇ ਪਾੜੇ ਸਬੰਧੀ ਜਾਣਕਾਰੀ ਦਿੱਤੀ ਅਤੇ ਇਸ ਨੂੰ ਹੱਲ ਕਰਨ ਲਈ ਬੇਨਤੀ ਕੀਤੀ।
        ਸਰਵਸ੍ਰੀ ਹਰਕੰਵਲ ਸਿੰਘ, ਮਹਿੰਦਰ ਸਿੰਘ ਜੋਸ਼, ਜਗਦੀਸ਼ ਸਿੰਘ ਚੋਹਕਾਂ, ਪਿਆਰਾ ਸਿੰਘ (ਰਿਟਾ:) ਡੀ ਈ ਓ, ਕੇ. ਐਸ ਬੰਸੀਆ ਅਤੇ ਜ¦ਧਰ ਤੋਂ ਪੁੱਜੇ ਪਿਆਰਾ ਸਿੰਘ ਜ਼ਿਲ੍ਹਾ ਪ੍ਰਧਾਨ ਨੇ ਵੀ ਇਸ ਮੌਕੇ ਤੇ ਆਪਣੇ ਵਿਚਾਰ ਪ੍ਰਗਟ ਕੀਤੇ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਖ਼ਜ਼ਾਨਾ ਅਫ਼ਸਰ, ਐਸ ਬੀ ਆਈ ਬੈਂਕ ਦੇ ਸ੍ਰੀ ਸੁੱਚਾ ਸਿੰਘ, ਪਰਸ਼ੋਤਮ ਲਾਲ ਮਠਾਰੂ, ਮਹਿੰਦਰ ਸਿੰਘ ਮੁਸਾਫਰ, ਮਨਮੋਹਨ ਸਿੰਘ, ਮਲਕੀਤ ਸਿੰਘ, ਸ਼ਾਦੀ ਲਾਲ, ਸੰਤੋਖ ਸਿੰਘ, ਜਸਬੀਰ ਸਿੰਘ, ਚੰਬੇਲ ਚੰਦ ਸ਼ਰਮਾ, ਓਮ ਸਿੰਘ, ਕਮਲਜੀਤ ਸਿੰਘ, ਸ਼ਕਤੀ ਕੁਮਾਰ ਸ਼ਰਮਾ, ਐਸੋਸੀਏਸ਼ਨ ਦੇ ਹੋਰ ਅਹੁੱਦੇਦਾਰ ਮੈਂਬਰ,  ਨੇਤਰਦਾਨ ਸੰਸਥਾ ਦੇ ਪ੍ਰਤੀਨਿੱਧੀ ਅਤੇ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ। ਇਸ ਮੌਕੇ ਤੇ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਮਹਿੰਦਰ ਸਿੰਘ ਪਰਵਾਨਾ ਨੇ ਆਏ ਹੋਏ ਸਾਰੇ ਸਾਥੀਆਂ ਅਤੇ ਪੈਨਸ਼ਨਰਜ਼ ਦਾ ਇਸ ਸਮਾਗਮ ਵਿੱਚ ਆਉਣ ਤੇ ਧੰਨਵਾਦ ਕੀਤਾ।

ਹੁਸ਼ਿਆਰਪੁਰ ਸੀਵੇਜ ਪ੍ਰਣਾਲੀ ਲਈ 102 ਕਰੋੜ ਰੁਪਏ ਖਰਚ ਕੀਤੇ ਜਾਣਗੇ: ਕਾਲੀਆ

ਹੁਸ਼ਿਆਰਪੁਰ, 17 ਦਸੰਬਰ:  ਪੰਜਾਬ ਸਰਕਾਰ ਵੱਲੋਂ ਲਘੂ ਉਦਯੋਗ ਕੇਂਦਰਾਂ ਅਤੇ ਫੋਕਲ ਪੁਆਇੰਟਾਂ ਤੇ ਮੁਢਲੀਆਂ ਸਹੂਲਤਾਂ ਅਤੇ ਸੜਕਾਂ ਦੇ ਨਵੀਨੀਕਰਨ ਦੇ ਕੰਮ ਤੇ 25 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ ਜਿਸ ਵਿੱਚੋਂ 10 ਕਰੋੜ ਰੁਪਏ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਚੰਡੀਗੜ੍ਹ ਕੋਲ ਪਹੁੰਚ ਗਏ ਹਨ । ਇਸ ਗੱਲ ਦਾ ਪ੍ਰਗਟਾਵਾ ਸਥਾਨਕ ਸਰਕਾਰਾਂ, ਉਦਯੋਗ ਅਤੇ ਕਮਰਸ ਮੰਤਰੀ ਪੰਜਾਬ ਸ੍ਰੀ ਮਨੋਰੰਜਨ ਕਾਲੀਆ ਨੇ ਉਦਯੋਗਿਕ ਕੇਂਦਰ ਫੋਕਲ ਪੁਆਇੰਟ ਹੁਸ਼ਿਆਰਪੁ ਵਿਖੇ 2 ਕਰੋੜ ਰੁਪਏ ਦੀ ਲਾਗਤ ਨਾਲ ਸੜਕਾਂ ਦੇ ਨਵ-ਨਿਰਮਾਣ ਅਤੇ ਨਵੀਨੀਕਰਨ ਦੇ ਕੰਮ ਦਾ ਨੀਂਹ ਪੱਥਰ ਰੱਖਣ ਉਪਰੰਤ ਕੀਤਾ।  ਇਸ ਮੌਕੇ ਤੇ ਜੰਗਲਾਤ, ਜੰਗਲੀ ਜੀਵ ਸੁਰੱਖਿਆ, ਮੈਡੀਕਲ ਸਿੱਖਿਆ ਤੇ ਖੋਜ ਅਤੇ ਕਿਰਤ ਮੰਤਰੀ ਪੰਜਾਬ ਸ੍ਰੀ ਤੀਕਸ਼ਨ ਸੂਦ, ਉਪ ਚੇਅਰਮੈਨ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਲਿਮਟਡ ਚੰਡੀਗੜ ਸੁਖਵਿੰਦਰਪਾਲ ਸਿੰਘ ਗਰੇਵਾਲ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਹਰਮਿੰਦਰ ਸਿੰਘ ਵੀ ਉਨ੍ਹਾਂ ਦੇ ਨਾਲ ਸਨ।

        ਸ੍ਰੀ ਕਾਲੀਆ ਨੇ ਇਸ ਮੌਕੇ ਤੇ ਉਦਯੋਗਪਤੀਆਂ ਅਤੇ ਲੋਕਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਲੰਧਰ ਵਿਖੇ 4 ਸਨਅਤੀ ਫੋਕਲ ਪੁਆਇੰਟਾਂ ਤੇ ਮੁਢਲੀਆਂ ਸਹੂਲਤਾਂ ਦੇ ਨਵੀਨੀਕਰਨ ਤੇ 12. 35 ਕਰੋੜ ਰੁਪਏ ਪਹਿਲਾਂ ਖਰਚ ਕੀਤੇ ਸਨ, 10 ਕਰੋੜ ਰੁਪਏ ਫੋਕਲ ਪੁਆਇੰਟਾਂ ਦੇ ਨਵੀਨੀਕਰਨ ਤੇ ਖਰਚ ਕੀਤੇ ਜਾ  ਰਹੇ ਹਨ ਅਤੇ ਬਾਕੀ ਰਹਿੰਦੇ 15 ਕਰੋੜ ਰੁਪਏ ਵੀ ਇਸ ਵਿੱਤੀ ਸਾਲ ਵਿੱਚ ਖਰਚ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸਥਾਨਕ ਸਰਕਾਰਾਂ ਨੂੰ ਵੀ ਵਿਕਾਸ ਕਾਰਜਾਂ ਲਈ ਵਿਸ਼ੇਸ਼ ਫੰਡ ਮੁਹੱਈਆ ਕਰਾਏ ਜਾ ਰਹੇ ਹਨ, 3 ਵੱਡੀਆਂ ਕਾਰਪੋਰੇਸ਼ਨਾਂ ਅੰਮ੍ਰਿਤਸਰ, ਜਲੰਧਰ ਤੇ ਲੁਧਿਆਣਾ ਨੂੰ ਵਿਕਾਸ ਕਾਰਜਾਂ ਲਈ 100-100 ਕਰੋੜ ਰੁਪਏ ਦੀ ਗਰਾਂਟ ਦਿੱਤੀਆਂ ਜਾ ਰਹੀਆਂ ਅਤੇ ਪਟਿਆਲਾ ਤੇ ਬਠਿੰਡਾ ਦੀਆਂ ਕਾਰਪੋਰੇਸ਼ਨਾਂ ਨੁੰ 50-50 ਕਰੋੜ ਰੁਪਏ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਨਗਰ ਕੌਂਸਲਾਂ ਦੇ ਵਿਕਾਸ ਕਾਰਜਾਂ ਲਈ ਵੀ ਵਿਸ਼ੇਸ਼ ਫੰਡ ਜਾਰੀ ਕੀਤੇ ਜਾ ਰਹੇ ਹਨ ਜਿਸ ਵਿੱਚ ਏ ਕਲਾਸ ਨਗਰ ਕੌਂਸਲ ਨੂੰ 10-10 ਕਰੋੜ ਰੁਪਏ, ਬੀ ਕਲਾਸ ਨਗਰ ਕੌਂਸਲ ਨੂੰ 5-5 ਕਰੋੜ ਰੁਪਏ ਅਤੇ ਸੀ ਕਲਾਸ ਨਗਰ ਕੌਂਸਲ ਨੁੰ 3-3 ਕਰੋੜ ਰੁਪਏ ਦੀ ਗਰਾਂਟ ਦਿੱਤੀ ਜਾ ਰਹੀ ਹੈ।

         ਸ੍ਰੀ ਕਾਲੀਆ ਨੇ ਦੱਸਿਆ ਕਿ ਵੱਖ-ਵੱਖ ਸ਼ਹਿਰਾਂ ਦੇ ਲੋਕਾਂ ਨੂੰ ਸਾਫ-ਸੁਥਰਾ ਪੀਣ ਵਾਲਾ ਪਾਣੀ ਅਤੇ ਸੀਵਰੇਜ਼ ਦੀਆਂ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਹੁਸ਼ਿਆਰਪੁਰ ਵਿੱਚ 100 ਫੀਸਦੀ ਸੀਵਰੇਜ਼ ਸਿਸਟਮ ਪਾਉਣ ਲਈ 102 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ।  ਉਨ੍ਹਾਂ ਕਿਹਾ ਕਿ ਸੂਬੇ ਦੇ 44 ਨਗਰਾਂ ਅਤੇ 5 ਸ਼ਹਿਰਾਂ ਨੂੰ ਕੌਮਾਂਤਰੀ ਮਿਆਰ ਦੀਆਂ ਸਹੂਲਤਾਂ ਮੁਹੱਈਆਂ ਕਰਨ ਲਈ ਇਨ੍ਹਾਂ ਨਗਰਾਂ ਅਤੇ ਸ਼ਹਿਰਾਂ ਦੇ ਮਾਸਟਰ ਪਲਾਨ ਤਿਆਰ ਕੀਤੇ ਗਏ ਹਨ ਅਤੇ ਜਲਦੀ ਹੀ ਇਨ੍ਹਾਂ ਸ਼ਹਿਰਾਂ ਅਤੇ ਨਗਰਾਂ ਦੇ ਸਰਵਪੱਖੀ ਵਿਕਾਸ ਦਾ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ। ਉਨ੍ਹਾ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਨੇ 1977 ਵਿੱਚ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿੱਚ ਫੋਕਲ ਪੁਆਇੰਟ ਬਣਾਏ ਸਨ ਅਤੇ ਇਨ੍ਹਾਂ ਦਾ ਨਵੀਨੀਕਰਨ ਵੀ ਸਾਡੀ ਸਰਕਾਰ ਹੀ ਕਰ ਰਹੀ ਹੈ।
        ਜੰਗਲਾਤ ਮੰਤਰੀ ਪੰਜਾਬ ਸ਼੍ਰੀ ਤੀਕਸ਼ਨ ਸੂਦ ਨੇ ਇਸ ਮੌਕੇ ਤੇ ਸ੍ਰੀ ਮਨੋਰੰਜਨ ਕਾਲੀਆ ਨੂੰ ਹੁਸ਼ਿਆਰਪੁਰ ਆਉਣ ਤੇ ਜੀ ਆਇਆਂ ਕਹਿੰਦਿਆਂ ਹੋਇਆਂ ਦੱਸਿਆ ਕਿ ਇਨ੍ਹਾਂ ਵੱਲੋਂ ਉਦਯੋਗਿਕ ਕੇਂਦਰ ਹੁਸ਼ਿਆਰਪੁਰ ਦੇ ਫੋਕਲ ਪੁਆਇੰਟ ਦਾ ਨਵੀਨੀਕਰਨ ਕਰਨ ਤੇ  ਵਿਸ਼ੇਸ਼ ਫੰਡ ਮੁਹੱਈਆ ਕਰਵਾਏ ਗਏ ਹਨ ਅਤੇ ਅੱਜ ਇਸ ਦੇ ਨਵੀਨੀਕਰਨ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਸੜਕਾਂ ਦੇ ਨਵੀਨੀਕਰਨ ਤੋਂ ਬਾਅਦ ਫੋਕਲ ਪੁਆਇੰਟ ਦੀਆਂ ਸਟਰੀਟ ਲਾਈਟਾਂ ਵੀ ਲਗਾਈਆਂ ਜਾਣਗੀਆਂ । ਉਨ੍ਹਾਂ ਕਿਹਾ ਕਿ ਸੜਕਾਂ ਦੇ ਨਵੀਨੀਕਰਨ ਨਾਲ ਜਿਥੇ ਉਦਯੋਗਪਤੀਆਂ ਅਤੇ ਇੰਡਸਟਰੀ ਵਿੱਚ ਬਾਹਰੋਂ ਆਉਣ ਵਾਲੇ ਵਪਾਰੀਆਂ ਨੂੰ ਸਹੂਲਤ ਮਿਲੇਗੀ, ਉਥੇ ਫੋਕਲ ਪੁਆਇੰਟ ਤੇ ਸਥਿਤ ਈ ਐਸ ਆਈ ਹਸਪਤਾਲ ਵਿੱਚ ਆਉਣ ਵਾਲੇ ਮਰੀਜਾਂ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਨੂੰ ਵੀ ਕਾਫ਼ੀ ਸਹੂਲਤ ਮਿਲੇਗੀ।  ਉਨ੍ਹਾਂ ਕਿਹਾ ਕਿ ਸ੍ਰੀ ਮਨੋਰਜੰਨ ਕਾਲੀਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਵੱਲੋਂ ਦਿੱਤੇ ਗਏ ਫੰਡਾਂ ਨਾਲ ਹੁਸ਼ਿਆਰਪੁਰ ਸ਼ਹਿਰ ਦਾ ਸਰਵਪੱਖੀ ਵਿਕਾਸ ਕੀਤਾ ਜਾ ਰਿਹਾ ਹੈ। ਲੋਕਾਂ ਨੂੰ ਪੀਣ ਵਾਲਾ ਸਾਫ਼ ਸੁਥਰਾ ਪਾਣੀ ਦੇਣ ਲਈ 16 ਨਵੇਂ ਟਿਊਬਵੈਲ ਲਗਾਏ ਗਏ ਹਨ ਅਤੇ ਨਵੇਂ ਬਣੇ ਮੁਹੱਲਿਆਂ ਵਿੱਚ ਸੜਕਾਂ ਅਤੇ ਗਲੀਆਂ-ਨਾਲੀਆਂ ਪੱਕੀਆਂ ਬਣਾਈਆਂ ਜਾ ਰਹੀਆਂ।  ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਸੀਵਰੇਜ਼ ਦੀ ਸਫ਼ਾਈ ਲਈ 32 ਲੱਖ ਰੁਪਏ ਦੀ ਲਾਗਤ ਨਾਲ ਇੱਕ ਜੈਟਿੰਗ ਮਸ਼ੀਨ ਖਰੀਦ ਕੀਤੀ ਗਈ ਹੈ । ਇਸ ਤੋਂ ਇਲਾਵਾ 7 ਲੱਖ ਰੁਪਏ ਦੀ ਇੱਕ ਟਿੱਪਰ ਅਤੇ ਤੰਗ ਬਾਜ਼ਾਰਾਂ ਵਿੱਚ ਕੂੜਾ-ਕਰਕਟ ਚੁੱਕਣ ਲਈ 5 ਛੋਟੇ ਟੈਂਪੂ ਵੀ ਖਰੀਦ ਕੀਤੇ ਗਏ ਹਨ।
        ਉਪ ਚੇਅਰਮੈਨ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਲਿਮਟਿਡ ਚੰਡੀਗੜ੍ਹ ਸ੍ਰ: ਸੁਖਵਿੰਦਰ ਪਾਲ ਸਿੰਘ ਗਰੇਵਾਲ, ਨਗਰ ਕੌਂਸਲ ਪ੍ਰਧਾਨ ਸ਼ਿਵ ਸੂਦ, ਪ੍ਰਦੀਪ ਗੁਪਤਾ ਨੇ ਵੀ ਇਸ ਮੌਕੇ ਤੇ ਆਪਣੇ ਵਿਚਾਰ ਪੇਸ਼ ਕੀਤੇ। ਸਟੇਜ ਸਕੱਤਰ ਦੀ ਭੂਮਿਕਾ ਜਨਰਲ ਸਕੱਤਰ ਜ਼ਿਲ੍ਹਾ ਭਾਜਪਾ ਸ੍ਰੀ ਕਮਲਜੀਤ ਸੇਤੀਆ ਨੇ ਬਾਖੂਬੀ ਨਿਭਾਈ।  ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਜੀ ਐਮ ਇੰਡਸਟਰੀ ਸੁਭਾਸ਼ ਚੰਦਰ, ਤਹਿਸੀਲਦਾਰ ਵਿਜੇ ਸ਼ਰਮਾ, ਕਾਰਜਸਾਧਕ ਅਫ਼ਸਰ ਰਮੇਸ਼ ਕੁਮਾਰ, ਨਿਗਰਾਨ ਇੰਜੀ: ਐਨ ਪੀ ਸ਼ਰਮਾ, ਐਕਸੀਅਨ ਐਚ ਐਸ ਮਠਾਰੂ, ਪ੍ਰਧਾਨ ਫੋਕਲ ਪੁਆਇੰਟ ਇੰਡਸਟਰੀਅਲ ਐਸੋਸੀਏਸ਼ਨ ਜੇ ਐਸ ਸੋਢੀ, ਪ੍ਰਧਾਨ ਭਾਜਪਾ ਇੰਡਸਟਰੀਅਲ ਸੈਲ ਹੁਸ਼ਿਆਰਪੁਰ ਸ਼ੀਲ ਸੂਦ, ਚੇਅਰਮੈਨ ਕੋ-ਅਪਰੇਟਿਵ ਸ਼ੁਗਰ ਮਿਲ ਬਟਾਲਾ ਕਮਲਜੀਤ ਸਿੰਘ ਖੁਸ਼ਹਾਲਪੁਰ, ਡਾ ਅਜੇ ਬੱਗਾ, ਗਗਨ ਬੱਤਰਾ, ਵਿਸ਼ਾਲ ਵਾਲੀਆ, ਤਾਨੀਆ ਬਸੀ, ਸੁਧੀਰ ਸੂਦ, ਅਸ਼ਵਨੀ ਓਹਰੀ, ਸਤੀਸ਼ ਬਾਵਾ, ਰਾਜਨ ਬਾਂਸਲ, ਫੋਕਲ ਪੁਆਇੰਟ ਐਸੋਸੀਏਸ਼ਨ ਦੇ ਮੈਂਬਰ ਸੰਦੀਪ ਨੱਕੜਾ, ਪ੍ਰੇਮ ਚੰਦ, ਐਚ ਐਸ ਤੁਲੀ, ਹਰਪਿੰਦਰ ਗਿੱਲ, ਅਖਿਲ ਸੂਦ, ਅਰਵਿੰਦ ਜੈਨ, ਮਨੀਸ਼ ਨੱਕੜਾ, ਹਰਵੀਰ ਸੋਢੀ, ਅਜੇ ਸੂਦ, ਅੰਕੁਰ ਮਲਹੋਤਰਾ, ਨਵੀਨ ਚੇਤਨ ਜੈਨ, ਸੰਤੋਖ ਸਿੰਘ, ਬਾਬਾ ਰਾਮ ਮੂਰਤੀ, ਅਨੰਦਵੀਰ ਸਿੰਘ, ਐਮ ਸੀ ਸਵੰਤਤਰ ਕੈਂਥ, ਅਸ਼ੋਕ ਕੁਮਾਰ, ਬਲਵਿੰਦਰ ਬਿੰਦੀ, ਨਿਪੁੰਨ ਸ਼ਰਮਾ, ਸੁਨੀਲ ਕੁਮਾਰ, ਸੁਧੀਰ ਗੁਪਤਾ, ਹਰੀ ਕ੍ਰਿਸ਼ਨ, ਸਤਵੰਤ ਕੌਰ, ਆਸ਼ਾ, ਬਲਵਿੰਦਰ ਕੌਰ,  ਜਸਬੀਰ ਸਿੰਘ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।

ਪੰਜਾਬ ਦੀਆਂ ਸਥਾਨਕ ਸਰਕਾਰਾਂ ਨੂੰ 1100 ਕਰੋੜ ਰੁ. ਜਾਰੀ : ਕਾਲੀਆ

ਮੁਕੇਰੀਆਂ, 6 ਦਸੰਬਰ : ਅਕਾਲੀ ਭਾਜਪਾ ਸਰਕਾਰ ਵਲੋਂ ਪੰਜਾਬ ਭਰ ਦੀਆਂ ਮਿਊਂਸਪਲਟੀਆਂ ਨੂੰ ਵਿਕਾਸ ਕਾਰਜਾਂ ਲਈ 1100 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ ਅਤੇ ਮੁਕੇਰੀਆਂ ਸ਼ਹਿਰ ਲਈ ਹੁਣ ਤੱਕ 20 ਕਰੋੜ ਰੁਪਏ ਮਨਜ਼ੂਰ ਕੀਤੇ ਜਾ ਚੁੱਕੇ ਹਨ ਅਤੇ 5 ਕਰੋੜ ਰੁਪਏ ਜਲਦੀ ਹੀ ਹੋਰ ਦਿੱਤੇ ਜਾ ਰਹੇ ਹਨ। ਇਨਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਸਥਾਨਿਕ ਸਰਕਾਰਾ ਮੰਤਰੀ ਸ੍ਰੀ ਮਨੋਰੰਜਨ ਕਾਲੀਆ ਨੇ ਅੱਜ ਇੱਥੇ ਕਮਿਊਨਿਟੀ ਹਾਲ ਵਿਖੇ ਨਗਰ ਕੌਂਸਲ ਦੀ ਦਫਤਰ ਦੀ ਨਵੀਂ ਉਸਾਰੀ ਦਾ ਨੀਂਹ ਪੱਥਰ ਰੱਖਣ ਮੌਕੇ ਕਰਵਾਏ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਕੀਤਾ। ਉਨਾਂ ਕਿਹਾ ਕਿ ਮੁਕੇਰੀਆਂ ਸ਼ਹਿਰ ਨੂੰ ਨਮੂਨੇ ਦਾ ਸ਼ਹਿਰ ਬਣਾ ਦਿੱਤਾ ਜਾਵੇਗਾ ਅਤੇ 1 ਕਰੋੜ 6 ਲੱਖ ਦੀ ਲਾਗਤ ਨਾਲ ਬਨਣ ਵਾਲੀ ਨਗਰ ਕੌਂਸਲ ਦਫਤਰ ਦੀ  ਨਵੀਂ ਇਮਾਰਤ ਦੀ ਉਸਾਰੀ ਦਾ ਕੰਮ ਇੱਕ ਸਾਲ ਦੇ ਅੰਦਰ ਅੰਦਰ ਮੁਕੰਮਲ ਕਰ ਲਿਆ ਜਾਵੇਗਾ। ਉਨਾਂ ਕਿਹਾ ਕਿ ਸ਼ਹਿਰ ਅੰਦਰ ਸਫਾਈ ਵਿਵਸਥਾ ਵਿੱਚ ਸੁਧਾਰ ਲਿਆਉਣ ਲਈ ਸੀਵਰੇਜ਼ ’ਤੇ 17 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ। ਉਨਾਂ ਕਿਹਾ ਕਿ ਕਾਂਗਰਸ ਸਰਕਾਰ ਦੇ ਸਮੇਂ 5 ਸਾਲਾਂ ਵਿੱਚ ਮੁਕੇਰੀਆਂ ’ਚ ਕੇਵਲ 3 ਕਰੋੜ 6 ਲੱਖ ਹੀ ਰਖਚ ਕੀਤੇ ਗਏ ਜਦੋਂ ਕਿ ਮੌਜੂਦਾ ਅਕਾਲੀ ਭਾਜਪਾ ਸਰਕਾਰ ਦੌਰਾਨ ਕਰੀਬ 4 ਦੇ ਸਮੇਂ ਅੰਦਰ 20 ਕਰੋੜ ਰੁਪਏ ਮਨਜ਼ੂਰ ਕੀਤੇ ਜਾ ਚੁੱਕੇ ਹਨ। ਜਿਸ ਦਾ ਸਿਹਰਾ ਮੌਜੂਦਾ ਭਾਜਪਾ ਵਿਧਾਇਕ ਸ੍ਰੀ ਅਰੁਨੇਸ਼ ਸ਼ਾਕਰ ਨੂੰ ਜਾਂਦਾ ਹੈ। ਉਨਾਂ ਕਿਹਾ ਕਿ ਕਾਂਗਰਸ ਸਰਕਾਰ ਕੇਵਲ ਹੁਣ ਘਪਲਿਆਂ ਦੀ ਸਰਕਾਰ ਬਣ ਕੇ ਰਹਿ ਚੁੱਕੀ ਹੈ ਅਤੇ ਨਿੱਤ ਦਿਨ ਨਵੇਂ ਘੁਟਾਲੇ ਸਾਹਮਣੇ ਆ ਰਹੇ ਹਨ। ਉਨਾਂ ਕਾਂਗਰਸ ਦੀ ਤਿੱਖੀ ਅਲੋਚਨਾ ਕਰਦਿਆਂ ਕਿਹਾ ਕਿ ਕਾਂਗਰਸ ਨੇ 1.76 ਕਰੋੜ ਦੇ ਜੀ ਸਪੈਕਟਰਮ ਘੁਟਾਲੇ ਦੀ ਜਾਂਚ 1 ਸਾਲ ਬਾਦ ਇਸ ਲਈ ਸ਼ੁਰੂ ਕੀਤੀ ਤਾਂ ਕਿ ਇਸ ਵਿੱਚ ਸ਼ਾਮਲ ਵਿਆਕਤੀਆਂ ਨੂੰ ਬਚਾਇਆ ਜਾ ਸਕੇ। ਉਨਾਂ• ਕਿਹਾ ਕਿ ਕਾਂਗਰਸ ਨੇ ਕੇਵਲ ਵਿਕਾਸ ਦੇ ਨਾਂ ’ਤੇ ਦੇਸ਼ ਦੀ ਜਨਤਾ ਨੂੰ ਗੁਮਰਾਹ ਕੀਤਾ ਹੈ। ਇਸ ਮੌਕੇ ਉਨਾਂ• ਹਲਕਾ ਵਿਧਾਇਕ ਵਲੋਂ ਉਠਾਈਆਂ ਨਗਰ ਕੌਂਸਲ ਵਿੱਚ ਕੰਮ ਕਰਦੇ ਕਰਮਚਾਰੀਆਂ ਨੂੰ ਪੱਕਾ ਕਰਨ, ਨਗਰ ਕੌਂਸਲ ਦੀ ਸਫਾਈ ਵਿਵਸਥਾ ਲਈ ਡੰਪ ਬਣਾਉਣ, ਨਗਰ ਕੌਂਸਲ ਅਧੀਨ ਪੱਕੇ ਡਰਾਈਵਰ ਦੀ ਭਰਤੀ ਸਮੇਤ ਸਫਾਈ ਕਰਮਚਾਰੀਆਂ ਦੀ ਭਰਤੀ ਕਰਨ ਸਮੇਤ ਸਾਰੀਆਂ ਮੰਗਾ ਨੂੰ ਮੌਕੇ ’ਤੇ ਹੀ ਪ੍ਰਵਾਨ ਕਰਕੇ ਵਾਟਰ ਸਪਲਾਈ ਲਈ 15 ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ। ਇਸ ਮੌਕੇ ਸ੍ਰੀ ਮਨੋਰੰਜਨ ਕਾਲੀਆ ਦਾ ਧੰਨਵਾਦ ਕਰਦੇ ਹੋਏ ਵਿਧਾਇਕ ਅਰੁਨੇਸ਼ ਸ਼ਾਕਰ ਨੇ ਕਿਹਾ ਕਿ ਹਲਕ ਅੰਦਰ ਵੱਖ ਵੱਖ ਵਿਕਾਸ ਕਾਰਜਾਂ ’ਤੇ 100 ਕਰੋੜ ਰੁਪਏ ਖਰਚ ਕੀਤੇ ਜਾ ਚੁੱਕੇ ਹਨ ਅਤੇ ਜਲਦੀ ਹੀ ਮੁਕੇਰੀਆ-ਗੁਰਦਾਸਪੁਰ ਰਾਜ ਮਾਰਗ ’ਤੇ ਬਨਣ ਵਾਲੇ ਰੇਲਵੇ ਫਲਾਈ ਓਵਰ ਦਾ ਨੀਂਹ ਪੱਥਰ ਰੱਖਿਆ ਜਾਵੇਗਾ। ਉਨਾਂ ਕਿਹਾ ਕਿ ਜਲਦੀ ਹੀ ਤਹਿਸੀਲ ਕੰਪਲੈਕਸ ਦੇ ਨਜ਼ਦੀਕ ਜ਼ੁਡੀਸ਼ੀਅਲ ਕੰਪਲੈਕਸ ਉਸਾਰ ਕੇ ਇੱਥੇ ਜੱਜਾਂ ਦੀ ਗਿਣਤੀ ਵਧਾਉਣ ਲਈ ਸਰਕਾਰ ਨੂੰ ਲਿਖਿਆ ਜਾਵੇਗਾ ਤਾਂ ਜੋ ਇਲਾਕੇ ਦੇ ਲੋਕਾਂ ਨੂੰ ਨਿਆਂ ਮਿਲਣ ਲਈ ਹੋਣ ਵਾਲੀ ਦੇਰੀ ਤੋਂ ਬਚਿਆ ਜਾ ਸਕੇ। ਇਸ ਮੌਕੇ ਭਾਜਪਾ ਦੀ ਜਿਲਾ ਪ੍ਰਧਾਨ ਬੀਬੀ ਉਮੇਸ਼ ਸ਼ਾਕਰ, ਨਗਰ ਕੌਂਸਲ ਪ੍ਰਧਾਨ ਸ੍ਰੀ ਕੰਵਲ ਕੁਮਾਰ ਜੈਨ, ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਪ੍ਰਧਾਨ ਚਰਨਜੀਤ ਸਿੰਘ ਕੌਲਪੁਰ, ਵਰਕਿੰਗ ਕਮੇਟੀ ਮੈਂਬਰ ਜਥੇਦਾਰ ਹਰਬੰਸ ਸਿੰਘ ਮੰਝਪੁਰ, ਮਾਰਕੀਟ ਕਮੇਟੀ ਦੇ ਚੇਅਰਮੈਨ ਠਾਕੁਰ ਜਨਕ ਸਿੰਘ ਬਗੜੋਈ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਐਸ.ਡੀ. ਐਮ ਮੁਕੇਰੀਆਂ ਸ੍ਰੀ ਸੁਭਾਸ਼ ਚੰਦਰ, ਕਾਰਜ ਸਾਧਕ ਅਫਸਰ ਆਦਰਸ਼ ਕੁਮਾਰ, ਡੀਐਸਪੀ ਧਰਮਵੀਰ ਸਿੰਘ, ਨਗਰ ਕੌਸਲ ਦਸੂਹਾ ਦੇ ਪ੍ਰਧਾਨ ਰਵਿੰਦਰ ਰਵੀ, ਭਾਜਪਾ ਆਗੂ ਜਵਾਹਰ ਖੁਰਾਣਾ, ਮੰਡਲ ਪ੍ਰਧਾਨ ਬੱਬੀ ਖੁੱਲਰ, ਸੁਮਨ ਮੰਗਲ, ਅਕਾਲੀ ਆਗੂ ਰਣਯੋਧ ਸਿੰਘ ਕੱਕੂ, ਉਪ ਪ੍ਰਧਾਨ ਜੇ.ਐਸ. ਮੁੰਦਰ, ਸੰਦੀਪ ਮਿਨਹਾਸ ਅਤੇ ਮਨਮੋਹਨ ਸਿੰਘ ਸਮੇਤ ਸਾਰੇ ਹੀ ਕੌਂਸਲਰ ਅਤੇ ਇਲਾਕੇ ਦੇ ਲੋਕ ਹਾਜ਼ਰ ਸਨ।

ਫੈਂਸੀ ਨੰਬਰਾਂ ਨਾਲ ਹੋਈ ਕਰੀਬ 13 ਲੱਖ ਦੀ ਆਮਦਨ

ਹੁਸ਼ਿਆਰਪੁਰ, 16 ਦਸੰਬਰ:  ਜ਼ਿਲ੍ਹਾ ਟਰਾਂਸਪੋਰਟ ਦਫ਼ਤਰ ਹੁਸ਼ਿਆਰਪੁਰ ਵੱਲੋਂ ਅੱਜ ਜ਼ਿਲ੍ਹਾ ਪ੍ਰੀਸ਼ਦ ਹਾਲ ਹੁਸ਼ਿਆਰਪੁਰ ਵਿਖੇ ਕੀਤੀ ਗਈ ਫੈਂਸੀ ਨੰਬਰਾਂ ਦੀ ਬੋਲੀ ਵਿੱਚ ਸਰਕਾਰ ਨੂੰ 13 ਲੱਖ 6 ਹਜ਼ਾਰ ਰੁਪਏ ਦੀ ਆਮਦਨ ਹੋਈ ਹੈ। ਇਸ ਗੱਲ ਦੀ ਜਾਣਕਾਰੀ ਜ਼ਿਲ੍ਹਾ ਟਰਾਂਸਪੋਰਟ ਅਫ਼ਸਰ ਸ੍ਰੀ ਬੀ. ਐਸ. ਧਾਲੀਵਾਲ ਨੇ ਦਿੰਦਿਆਂ ਦੱਸਿਆ ਕਿ ਅੱਜ ਦੀ ਨਿਲਾਮੀ ਵਿੱਚ ਫੈਂਸੀ ਨੰਬਰ ਖਰੀਦਣ ਵਾਲੇ ਵਿਅਕਤੀਆਂ ਨੂੰ ਰੁਪਏ ਇੱਕ ਹਫ਼ਤੇ ਦੇ ਅੰਦਰ-ਅੰਦਰ ਜਮ੍ਹਾਂ ਕਰਵਾ ਕੇ ਰਜਿਸਟਰੇਸ਼ਨ ਪ੍ਰਾਪਤ ਕਰਨ ਦੀਆਂ ਹਦਾਇਤਾਂ ਕੀਤੀਆਂ ਗਈਆਂ ਹਨ।      
        ਜ਼ਿਲ੍ਹਾ ਟਰਾਂਸਪੋਰਟ ਅਫ਼ਸਰ ਨੇ ਹੋਰ ਦੱਸਿਆ ਕਿ ਅੱਜ ਦੇ ਫੈਂਸੀ ਨੰਬਰਾਂ ਦੀ ਬੋਲੀ ਵਿੱਚ ਪੀ ਬੀ -07 ਏ ਏ 0001 ਨੰਬਰ ਸ੍ਰ: ਕਰਮਜੀਤ ਸਿੰਘ ਨੇ 3,05,000 ਰੁਪਏ ਵਿੱਚ ਖਰੀਦ ਕੀਤਾ। ਇਸੇ ਤਰਾਂ 0002 ਨੰਬਰ 50,000 ਰੁਪਏ ਵਿੱਚ, 0005 ਨੰਬਰ 40,000 ਰੁਪਏ ਵਿੱਚ, 0007 ਨੰਬਰ 1, 30,000 ਰੁਪਏ ਵਿੱਚ, 0009 ਨੰਬਰ 45 ਹਜ਼ਾਰ ਰੁਪਏ, 0033 ਨੰਬਰ 53,000 ਰੁਪਏ ਅਤੇ 7777 ਨੰਬਰ 1,00,000 ਰੁਪਏ ਵਿੱਚ ਵੱਖ-ਵੱਖ ਵਿਅਕਤੀਆਂ ਵੱਲੋਂ ਬੋਲੀ ਦੇ ਕੇ ਖਰੀਦੇ ਗਏ।
        ਅੱਜ ਦੀ ਬੋਲੀ ਦੇ ਮੌਕੇ ਤੇ ਸਕੱਤਰ ਰਿਜੀਨਲ ਟਰਾਂਸਪੋਰਟ ਅਥਾਰਟੀ ਜਲੰਧਰ ਰਵਿੰਦਰ ਸ਼ਰਮਾ ਬਤੌਰ ਆਬਜ਼ਰਵਰ ਹਾਜ਼ਰ ਸਨ। ਇਹਨਾਂ ਤੋਂ ਇਲਾਵਾ ਸਹਾਇਕ ਜ਼ਿਲ੍ਹਾ ਟਰਾਂਸਪੋਰਟ ਅਫ਼ਸਰ ਮਨਜੀਤ ਸਿੰਘ, ਮੋਟਰ ਵਹੀਕਲ ਇੰਸਪੈਕਟਰ ਰਘਬੀਰ ਸਿੰਘ ਕਲਸੀ, ਤਹਿਸੀਲਦਾਰ ਵਿਜੇ ਕੁਮਾਰ ਸ਼ਰਮਾ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

Labels

10+2 Reuslt (1) 2012 (41) 2014 (35) 2017 (36) Act 144 (47) Akali Dal (33) Amarjit Singh Sahi MLA (15) Anandpur Sahib (1) Anti Tobacoo day (1) Army (3) Army Institute of Management & Technology (1) Army tranning (1) Arun Dogra (4) Avinash Rai Khanna (1) awareness (7) B. Ed. Front (6) baba lal dyal ji (1) badal (7) Barrage (1) BBMB (30) BJP (26) BLO (1) blood donation (1) Book (1) BSF (2) BSP (1) Bus (1) cabel tv (1) Camp (1) Canal (1) Cancer (1) Capt. Amrinder Singh (5) CBSE Board (1) Chandigarh (1) Checking (2) cheema (1) chief minister (1) child labour (1) civil hospital (1) CM (1) complaints (1) Congress (18) control room (1) Court (2) cow safety planning (1) Crime (1) crops (1) D.I.G Jaskaran Singh (1) Dairy Development Board (3) Daljit Singh Cheema (2) Dasuya (35) datarpur (3) datesheet (1) dc (4) dc vipul ujval (24) DC Vipul Ujwal (32) Dengue & chikungunya (1) deputy commissioner vipul ujwal (1) development deptt. (1) dhugga (2) Digital (1) Dist. Admn. (173) District Language Officer Raman Kumar (1) doaba radio (1) Dogra (5) donation (1) drugs (3) DTO (6) education (30) education seminar (7) Elections (158) employement (5) employment (15) environment (10) ETT Union (4) EVMs (3) Exams (1) exams 2010 (2) Exhibition (1) Farmer (1) festival (2) flood control (3) Food Safety Act (1) forest (3) G.S.T (1) GADVASU (1) garhdiwala (3) garshankar (5) GCT (17) Govt Model High School Talwara (33) GPC (2) green india (2) gst (2) GTU (9) Gurpurab (1) Guru (2) health (11) Help desk (1) Himachal (1) Hola (1) hoshiarpur (132) iDay (1) IIT (1) Independence Day (1) India (1) india election results (3) india elections (4) ips (1) ITI (5) juvenile home (1) kabbadi (2) kandhi (2) kavi darbar (4) Lagal Aid Clinic (1) Learn Urdu (1) legal (11) Legal Aid Clinic (2) liquor (1) Loan (2) lok adalat (3) Mahant Ram Parkash Das (1) mahilpur (3) Mahinder Kaur Josh (1) malaria (1) Mandir (1) mc (4) MCU Punjab (2) Mela (1) merit (1) Micky (2) mining (3) MLA (2) MLA Sundar Sham arora (2) Mohalla (1) Mukerian (4) Multi skill development (1) nagar panchayat (14) Nandan (1) NCC (1) News Updates (52) nss (1) panchayat (1) Panchayat Elections (1) panchayat samiti (1) parade (1) Passing out (1) Police (10) polio drops (3) Politics (7) Pong Dam (3) Pooja sharma (1) Post service (1) PPP (3) press (3) PSEB (8) PSSF (3) PSTET (1) Pt. Kishori Lal (1) Punjab (31) punjab lok sabha winners (1) punjab radio live (1) Punjab School Education Board (6) punjabi sahit (22) PWD (2) Rajnish Babbi (3) Rajwal School Result (1) ramesh dogra (4) Ramgharia (1) Ravidas (2) Recruitment (3) Red Cross (12) red cross society (2) Republic Day (3) Result (2) Results (3) Retirement (1) Road Safety (1) Rock Garden (1) Roopnagar (11) Ropar (2) Rozgar (1) Rural Mission (1) s.c.commision (1) Sacha Sauda (2) Sadhu Singh Dharmsot (1) Sahi (12) sanjha chullah (6) Sant Balbir Singh (1) save girls (1) save trees (1) save water (1) sbi (2) Sc Commission (2) School (8) SDM Jatinder Jorwal (1) self employment (1) seminar (1) Senate (1) services (3) Sewa Singh Sekhwan (1) sgpc (2) Shah Nehar (5) Shakir (2) shamchurasi (1) shivsena (1) sidhu (19) skill development centre (1) smarpan (2) Sohan Singh Thandal (4) sports (8) staff club (2) Stenographer training (1) Sukhjit Kaur Sahi (6) Summer camp (2) Sunder Sham Arora (4) svm (5) swachh (5) Swachh Bharat (2) swimming (2) Swine Flu (1) talwara (208) Talwara Police (1) Talwara Schools (74) tax (2) TET (1) thandal (4) Tikshan Sood (6) Toy Bank (1) traffic rules (4) Training (2) Training camp (2) Traning Camp (1) Transport (2) travel agency (1) unions (2) University (1) Vet University (5) Vigilance (1) Vijay Sampla (8) Vipul Ujwal (1) voter (5) waiver (1) water (1) Water is Life (1) world kabbadi cup (2) yoga (3) yoga day (3) youth (2) zila parishad (2) ਸਰਬੱਤ ਦਾ ਭਲਾ (1) ਸ਼ਾਕਰ (2) ਸੇਖਵਾਂ (1) ਕਵੀ ਦਰਬਾਰ (5) ਚੋਣਾਂ (15) ਟਰੈਫਿਕ ਨਿਯਮ (1) ਡੀ.ਸੀ ਵਿਪੁਲ ਉਜਵਲ (2) ਤਲਵਾੜਾ (26) ਤੀਕਸ਼ਨ ਸੂਦ (8) ਪੰਚਾਇਤ (13) ਪੰਜਾਬ (9) ਬਾਦਲ (29) ਮਹਿੰਦਰ ਕੌਰ ਜੋਸ਼ (4) ਮਜੀਠੀਆ (1)