ਸ਼ਹਿਰਾਂ ਦੇ ਵਿਕਾਸ ਤੇ ਗਿਆਰਾਂ ਸੌ ਕਰੋੜ ਰੁ. ਖਰਚੇ ਜਾਣਗੇ : ਕਾਲੀਆ

ਹੁਸ਼ਿਆਰਪੁਰ, 7 ਅਕਤੂਬਰ: ਪੰਜਾਬ ਸਰਕਾਰ ਵੱਲੋਂ ਸ਼ਹਿਰਾਂ ਦੇ ਸਮੂਹਿਕ ਵਿਕਾਸ ਤੇ 1100 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ। ਇਹ ਪ੍ਰਗਟਾਵਾ ਸ੍ਰੀ ਮਨੋਰੰਜਨ ਕਾਲੀਆ, ਸਥਾਨਕ ਸਰਕਾਰਾਂ ਤੇ  ਉਦਯੋਗ ਮੰਤਰੀ ਪੰਜਾਬ  ਨੇ 4 ਕਰੋੜ 63 ਲੱਖ ਰੁਪਏ ਦੀ ਲਾਗਤ ਨਾਲ 22 ਕਨਾਲਾਂ 8 ਮਰਲੇ ਵਿੱਚ  ਧੋਬੀ ਘਾਟ  ਹੁਸ਼ਿਆਰਪੁਰ ਨੇੜੇ ਉਸਾਰੀ ਜਾ ਰਹੀ ਨਗਰ ਕੌਂਸਲ ਹੁਸ਼ਿਆਰਪੁਰ ਦੀ ਤਿੰਨ ਮੰਜ਼ਲੀ ਨਵੀਂ ਇਮਾਰਤ ਦਾ ਨੀਂਹ ਪੱਥਰ ਰੱਖਣ ਉਪਰੰਤ ਇੱਕ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਤੇ ਸ੍ਰੀ ਤੀਕਸ਼ਨ ਸੂਦ, ਜੰਗਲਾਤ, ਜੰਗਲੀ ਜੀਵ ਸੁਰੱਖਿਆ, ਮੈਡੀਕਲ ਸਿੱਖਿਆ ਤੇ ਖੋਜ ਅਤੇ ਕਿਰਤ ਮੰਤਰੀ ਪੰਜਾਬ ਅਤੇ ਸ੍ਰੀ ਸ਼ਿਵ ਸੂਦ ਪ੍ਰਧਾਨ ਨਗਰ ਕੌਂਸਲ ਹੁਸ਼ਿਆਰਪੁਰ ਵੀ ਉਹਨਾਂ ਨਾਲ ਸਨ।

        ਸ੍ਰੀ ਕਾਲੀਆ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਤਿੰਨ ਵੱਡੀਆਂ ਕਾਰਪੋਰੇਸ਼ਨਾਂ ਅੰਮ੍ਰਿਤਸਰ, ਜਲੰਧਰ ਤੇ ਲੁਧਿਆਣਾ ਨੂੰ ਵਿਕਾਸ ਕਾਰਜਾਂ ਲਈ 100-100 ਕਰੋੜ ਰੁਪਏ ਦੀ ਗਰਾਂਟ ਦਿੱਤੀ ਜਾ ਰਹੀ ਹੈ ਅਤੇ ਇਸੇ ਤਰਾਂ ਹੀ ਪਟਿਆਲਾ ਤੇ ਬਠਿੰਡਾ ਦੀਆਂ ਕਾਰਪੋਰੇਸ਼ਨਾਂ ਨੂੰ 50-50 ਕਰੋੜ ਰੁਪਏ ਦਿੱਤੇ ਜਾ ਰਹੇ ਹਨ। ਉਹਨਾਂ ਦੱਸਿਆ ਕਿ ਏ ਕਲਾਸ ਨਗਰ ਕੌਂਸਲ ਨੂੰ 10-10 ਕਰੋੜ ਰੁਪਏ, ਬੀ ਕਲਾਸ ਨੂੰ 5-5 ਕਰੋੜ ਰੁਪਏ ਅਤੇ ਸੀ ਕਲਾਸ ਦੀ ਨਗਰ ਕੌਂਸਲ ਨੂੰ 3-3 ਕਰੋੜ ਰੁਪਏ ਦੀ ਗਰਾਂਟ ਦਿੱਤੀ ਜਾ ਰਹੀ ਹੈ।  ਉਹਨਾਂ ਦੱਸਿਆ ਕਿ ਵੱਖ-ਵੱਖ ਸ਼ਹਿਰਾਂ ਦੇ ਲੋਕਾਂ ਨੂੰ ਸਾਫ਼-ਸੁਥਰਾ ਪਾਣੀ ਅਤੇ  ਸੀਵਰੇਜ਼ ਦੀਆਂ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।   ਸ੍ਰੀ ਕਾਲੀਆ ਨੇ ਕਿਹਾ ਕਿ ਸੂਬੇ ਦੇ 44 ਨਗਰਾਂ ਅਤੇ 5 ਸ਼ਹਿਰਾਂ ਨੂੰ ਕੌਮਾਤਰੀ ਮਿਆਰ ਦੀਆਂ ਸਹੂਲਤਾਂ ਮੁਹੱਈਆ ਕਰਨ ਲਈ ਇਹਨਾਂ ਨਗਰਾਂ ਅਤੇ ਸ਼ਹਿਰਾਂ ਦੇ ਮਾਸਟਰ ਪਲਾਨਜ਼ ਤਿਆਰ ਕੀਤੇ ਗਏ ਹਨ ਅਤੇ ਜਲਦੀ ਹੀ ਇਹਨਾਂ ਸ਼ਹਿਰਾਂ ਅਤੇ ਨਗਰਾਂ ਦੇ ਸਮੂਹਿਕ ਵਿਕਾਸ ਦਾ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ।

        ਸ੍ਰੀ ਕਾਲੀਆ ਨੇ ਕਿਹਾ ਕਿ ਸ੍ਰ: ਪਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਿੱਚ ਅਕਾਲੀ-ਭਾਜਪਾ ਸਰਕਾਰ ਵੱਲੋਂ ਰਾਜ ਅੰਦਰ ਉਦਯੋਗ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਦੀ ਨਵੀਂ ਸਨੱਅਤੀ ਨੀਤੀ 2009 ਨੂੰ ਨੋਟੀਫਾਈਡ ਕਰ ਦਿੱਤੀ ਗਈ ਹੈ ਜਿਸ ਤਹਿਤ ਵੱਖ-ਵੱਖ ਸਨੱਅਤਾਂ ਨੂੰ ਰਿਆਇਤਾਂ ਦੇ ਵਿਸ਼ੇਸ਼ ਪੈਕੇਜ਼ ਮੁਹੱਈਆ ਕੀਤੇ ਗਏ ਹਨ।  ਉਹਨਾਂ ਦੱਸਿਆ ਕਿ ਸਪੈਸ਼ਲ ਇਕਨਾਮਿਕ ਜ਼ੋਨਾਂ ਦੇ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਪੰਜਾਬ ਸਪੈਸ਼ਲ ਇਕਨਾਮਿਕ ਜ਼ੋਨ ਐਕਟ-2009 ਬਣਾ ਕੇ ਉਸ ਨੂੰ ਲਾਗੂ ਕੀਤਾ ਗਿਆ ਹੈ ਜੋ ਦੂਸਰੇ ਸੂਬਿਆਂ ਲਈ ਆਦਰਸ਼ ਨਮੂਨੇ ਵਜੋਂ ਹੈ। ਉਹਨਾਂ ਦੱਸਿਆ ਕਿ ਮੁਹਾਲੀ ਵਿਖੇ ਐਨ ਆਈ ਆਈ ਐਫ ਟੀ (ਨਿਫ਼ਟ ) ਦੀ ਇਮਾਰਤ ਮੁਕੰਮਲ ਕਰਨ ਲਈ ਅਤੇ ਉਦਯੋਗਿਕ ਬੁਨਿਆਦੀ ਢਾਂਚੇ ਦਾ ਸੁਧਾਰ ਕਰਨ ਲਈ 32 ਕਰੋੜ ਰੁਪਏ ਮੁਹੱਈਆ ਕਰਵਾਏ ਗਏ ਹਨ।  ਇਸ ਮੌਕੇ ਸ੍ਰੀ ਕਾਲੀਆ ਨੇ ਨਗਰ ਕੌਂਸਲ ਹੁਸ਼ਿਆਰਪੁਰ ਦੇ ਦਫ਼ਤਰ ਦੇ ਨਵੇਂ ਤਿਆਰ ਕੀਤੇ ਲੋਗੋ ਅਤੇ ਦਫ਼ਤਰ ਦੀ ਨਵੀਂ ਵੈਬ ਸਾਈਟ ਦਾ ਉਦਘਾਟਨ ਵੀ ਕੀਤਾ।  ਇਸ ਮੌਕੇ ਤੇ ਨਗਰ ਕੌਂਸਲ ਹੁਸ਼ਿਆਰਪੁਰ, ਭਾਰਤੀ ਜਨਤਾ ਪਾਰਟੀ, ਅਕਾਲੀ ਦਲ ਹੁਸ਼ਿਆਰਪੁਰ ਅਤੇ ਇੰਡਸਟਰੀਅਲ ਐਸੋਸੀਏਸ਼ਨ ਹੁਸ਼ਿਆਰਪੁਰ ਵੱਲੋਂ ਸ੍ਰੀ ਮਨੋਰੰਜਨ ਕਾਲੀਆ ਨੂੰ ਯਾਦਗਾਰੀ ਚਿੰਨ ਦੇ ਕੇ ਸਨਮਾਨਿਤ ਵੀ ਕੀਤਾ ਗਿਆ।  ਇਸ ਤੋਂ ਪਹਿਲਾਂ ਸਥਾਨਕ ਲੋਕ ਨਿਰਮਾਣ ਰੈਸਟ ਹਾਊਸ ਵਿਖੇ ਪੰਜਾਬ ਪੁਲੀਸ ਦੀ ਟੂਕੜੀ ਵੱਲੋਂ ਸ੍ਰੀ ਕਾਲੀਆ ਨੂੰ ਗਾਰਡ ਆਫ ਆਨਰ ਦਿੱਤਾ ਗਿਆ।

        ਸ੍ਰੀ ਤੀਕਸ਼ਨ ਸੂਦ, ਜੰਗਲਾਤ, ਜੰਗਲੀ ਜੀਵ ਸੁਰੱਖਿਆ, ਮੈਡੀਕਲ ਸਿੱਖਿਆ ਤੇ ਖੋਜ਼ ਅਤੇ ਕਿਰਤ ਮੰਤਰੀ ਪੰਜਾਬ ਨੇ ਇਸ ਮੌਕੇ ਤੇ ਬੋਲਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹੁਸ਼ਿਆਰਪੁਰ ਦੀ ਨਗਰ ਕੌਂਸਲ ਵੱਲੋਂ ਵੱਖ-ਵੱਖ ਵਿਕਾਸ ਕਾਰਜਾਂ ਲਈ 15 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਦਿੱਤੀ ਗਈ ਹੈ ਜਿਸ ਨਾਲ ਸ਼ਹਿਰ ਦੀਆਂ ਸੜਕਾਂ ਨੂੰ ਚੌੜਾ ਤੇ ਮਜ਼ਬੂਤ ਕੀਤਾ ਗਿਆ ਹੈ ਅਤੇ ਸ਼ਹਿਰ ਦਾ ਸਮੂਹਿਕ ਵਿਕਾਸ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਸ਼ਹਿਰ ਹੁਸ਼ਿਆਰਪੁਰ ਦੇ ਲੋਕਾਂ ਨੂੰ ਅਧੁਨਿਕ ਸੀਵਰੇਜ਼ ਸਿਸਟਮ ਦੀ ਸਹੂਲਤ ਮੁਹੱਈਆ ਕਰਨ ਲਈ 121 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ।  ਉਹਨਾਂ ਦੱਸਿਆ ਕਿ ਅਕਾਲੀ-ਭਾਜਪਾ ਸਰਕਾਰ ਵੱਲੋਂ ਲੋਕਾਂ ਨੂੰ ਆਧੁਨਿਕ ਆਵਾਜਾਈ ਦੀਆਂ ਸਹੂਲਤਾਂ ਮੁਹੱਈਆ ਕਰਨ ਲਈ ਹੁਸ਼ਿਆਰਪੁਰ ਵਿਖੇ  9. 64  ਕਰੋੜ ਰੁਪਏ ਦੀ ਲਾਗਤ ਨਾਲ ਆਧੁਨਿਕ ਸਹੂਲਤਾਂ ਵਾਲਾ ਬੱਸ ਸਟੈਂਡ  ਅਤੇ 5. 45 ਕਰੋੜ ਰੁਪਏ ਦੀ ਲਾਗਤ ਨਾਲ ਭੰਗੀ ਚੋਅ ਉਪਰ ਪੱਕੇ ਪੁੱਲ ਦੀ ਉਸਾਰੀ ਕਰਕੇ ਲੋਕਾਂ ਨੂੰ ਸਮਰਪਿਤ ਕੀਤੇ ਗਏ ਹਨ। ਉਹਨਾਂ ਕਿਹਾ ਕਿ ਸ਼ਹਿਰ ਦੇ ਲੋਕਾਂ ਨੂੰ ਸਾਫ਼-ਸੁਥਰਾ ਪੀਣ ਵਾਲਾ ਪਾਣੀ ਮੁਹੱਈਆ ਕਰਨ ਲਈ  70 ਲੱਖ ਰੁਪਏ ਦੀ ਲਾਗਤ ਨਾਲ 6 ਨਵੇਂ ਟਿਊਬਵੈਲ ਲਗਾਏ ਗਏ ਹਨ ਅਤੇ 8 ਟਿਊਬਵੈਲ ਰੀ-ਬੋਰ ਕੀਤੇ ਗਏ ਹਨ ਅਤੇ 35 ਲੱਖ ਰੁਪਏ ਦੀ ਲਾਗਤ ਨਾਲ ਨਵੀਆਂ ਪਾਈਪ ਲਾਈਨਾਂ ਵਿਛਾਈਆਂ ਗਈਆਂ ਹਨ। ਉਹਨਾਂ ਦੱਸਿਆ ਕਿ  ਹੁਸ਼ਿਆਰਪੁਰ-ਊਨਾ ਸੜਕ ਤੇ ਬਣਾਏ ਜਾ ਰਹੇ ਚੱਕ ਸਾਧੂ ਦੇ  ਪੁੱਲ ਦੀ ਉਸਾਰੀ ਜੰਗੀ ਪੱਧਰ ਤੇ ਕੀਤੀ ਜਾ ਰਹੀ ਹੈ। ਇਸ ਪੁੱਲ ਦੇ ਮੁਕੰਮਲ ਹੋਣ ਨਾਲ ਲੋਕਾਂ ਨੂੰ ਹਿਮਾਚਲ ਪ੍ਰਦੇਸ਼ ਜਾਣ ਲਈ ਕਾਫ਼ੀ ਸਹੂਲਤ ਮਿਲੇਗੀ।  ਉਹਨਾਂ ਕਿਹਾ ਕਿ ਟਾਂਡਾ ਬਾਈਪਾਸ ਪੁੱਲ ਤੋਂ ਧੋਬੀ ਘਾਟ ਤੱਕ ਜਾਂਦੀ ਭੰਗੀ ਚੋਅ ਦੀ ਸੜਕ ਨੂੰ ਮਜ਼ਬੂਤ ਕਰਨ ਲਈ ਇੱਕ ਕਰੋੜ 63 ਲੱਖ ਰੁਪਏ ਖਰਚ ਕਰਕੇ ਇਸ ਕੰਮ ਦਾ ਕੰਮ ਜੰਗੀ ਪੱਧਰ ਤੇ ਚੱਲ ਰਿਹਾ ਹੈ ਜੋ ਇਸ ਹਫ਼ਤੇ ਦੇ ਅੰਦਰ-ਅੰਦਰ ਮੁਕੰਮਲ ਹੋ ਜਾਵੇਗੀ।
        ਸ੍ਰੀ ਸ਼ਿਵ ਸੂਦ ਪ੍ਰਧਾਨ ਨਗਰ ਕੌਂਸਲ ਹੁਸ਼ਿਆਰਪੁਰ ਨੇ ਮੁੱਖ ਮਹਿਮਾਨ ਅਤੇ ਆਏ ਮਹਿਮਾਨਾਂ  ਨੂੰ ਜੀ ਆਇਆਂ ਕਿਹਾ। ਉਹਨਾਂ ਨੇ ਨਗਰ ਕੌਂਸਲ ਵੱਲੋਂ ਕੀਤੇ ਗਏ ਵਿਕਾਸ ਕਾਰਜਾਂ ਦੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ।
        ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਜਗਤਾਰ ਸਿੰਘ ਜ਼ਿਲ੍ਹਾ ਪ੍ਰਧਾਨ ਭਾਜਪਾ, ਕਮਲਜੀਤ ਸੇਤੀਆ ਜਨਰਲ ਸਕੱਤਰ ਜ਼ਿਲ੍ਹਾ ਭਾਜਪਾ,  ਸੁਰਿੰਦਰ ਸਿੰਘ ਭੂਲੇਵਾਲ ਰਾਠਾਂ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਜਸਜਤੀ ਸਿੰਘ ਥਿਆੜਾ ਚੇਅਰਮੈਨ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ, ਹਰਜਿੰਦਰ ਸਿੰਘ ਧਾਮੀ ਚੇਅਰਮੈਨ ਨਗਰ ਸੁਧਾਰ ਟਰੱਸਟ ਹੁਸ਼ਿਆਰਪੁਰ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ ਅਤੇ ਅਕਾਲੀ-ਭਾਜਪਾ ਸਰਕਾਰ ਵੱਲੋਂ ਕੀਤੀਆਂ ਗਈਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਦਿੱਤੀ ।  ਹੋਰਨਾਂ ਤੋਂ ਇਲਾਵਾ ਸਰਵਸ੍ਰੀ ਧਰਮ ਦੱਤ ਤਰਨਾਚ ਡਿਪਟੀ ਕਮਿਸ਼ਨਰ, ਰਾਕੇਸ਼ ਅਗਰਵਾਲ ਐਸ ਐਸ ਪੀ, ਮਹੰਤ ਰਮਿੰਦਰ ਦਾਸ ਡੇਰਾ ਬਹਾਦਰਪੁਰ, ਬਾਬਾ ਰਣਜੀਤ ਸਿੰਘ, ਅਮਰਜੀਤ ਸਿੰਘ ਚੋਹਾਨ ਚੇਅਰਮੈਨ ਮਾਰਕੀਟ ਕਮੇਟੀ,  ਰਮੇਸ਼ ਕੁਮਾਰ ਕਾਰਜਸਾਧਕ ਅਫ਼ਸਰ, ਪਵਨ ਸ਼ਰਮਾ ਐਮ ਈ, ਸੁਸ਼ਮਾ ਸੇਤੀਆ, ਜੀਵਨ ਜੋਤੀ ਕਾਲੀਆ, ਸੁਧੀਰ ਸੂਦ, ਡਾ ਇੰਦਰਜੀਤ ਸ਼ਰਮਾ, ਰਮੇਸ਼ ਜ਼ਾਲਮ, ਅਵਤਾਰ ਸਿੰਘ ਜੌਹਲ, ਸ਼ੀਲ ਸੂਦ, ਅਕਾਲੀ-ਭਾਜਪਾ ਦੇ ਉਘੇ ਨੇਤਾ ਅਤੇ ਪਤਵੰਤੇ ਸ਼ਹਿਰੀ ਭਾਰੀ ਗਿਣਤੀ ਵਿੱਚ ਹਾਜ਼ਰ ਸਨ।

No comments:

Post a Comment

Labels

10+2 Reuslt (1) 2012 (41) 2014 (35) 2017 (36) Act 144 (47) Akali Dal (33) Amarjit Singh Sahi MLA (15) Anandpur Sahib (1) Anti Tobacoo day (1) Army (3) Army Institute of Management & Technology (1) Army tranning (1) Arun Dogra (4) Avinash Rai Khanna (1) awareness (7) B. Ed. Front (6) baba lal dyal ji (1) badal (7) Barrage (1) BBMB (30) BJP (26) BLO (1) blood donation (1) Book (1) BSF (2) BSP (1) Bus (1) cabel tv (1) Camp (1) Canal (1) Cancer (1) Capt. Amrinder Singh (5) CBSE Board (1) Chandigarh (1) Checking (2) cheema (1) chief minister (1) child labour (1) civil hospital (1) CM (1) complaints (1) Congress (18) control room (1) Court (2) cow safety planning (1) Crime (1) crops (1) D.I.G Jaskaran Singh (1) Dairy Development Board (3) Daljit Singh Cheema (2) Dasuya (35) datarpur (3) datesheet (1) dc (4) dc vipul ujval (24) DC Vipul Ujwal (32) Dengue & chikungunya (1) deputy commissioner vipul ujwal (1) development deptt. (1) dhugga (2) Digital (1) Dist. Admn. (173) District Language Officer Raman Kumar (1) doaba radio (1) Dogra (5) donation (1) drugs (3) DTO (6) education (30) education seminar (7) Elections (158) employement (5) employment (15) environment (10) ETT Union (4) EVMs (3) Exams (1) exams 2010 (2) Exhibition (1) Farmer (1) festival (2) flood control (3) Food Safety Act (1) forest (3) G.S.T (1) GADVASU (1) garhdiwala (3) garshankar (5) GCT (17) Govt Model High School Talwara (33) GPC (2) green india (2) gst (2) GTU (9) Gurpurab (1) Guru (2) health (11) Help desk (1) Himachal (1) Hola (1) hoshiarpur (132) iDay (1) IIT (1) Independence Day (1) India (1) india election results (3) india elections (4) ips (1) ITI (5) juvenile home (1) kabbadi (2) kandhi (2) kavi darbar (4) Lagal Aid Clinic (1) Learn Urdu (1) legal (11) Legal Aid Clinic (2) liquor (1) Loan (2) lok adalat (3) Mahant Ram Parkash Das (1) mahilpur (3) Mahinder Kaur Josh (1) malaria (1) Mandir (1) mc (4) MCU Punjab (2) Mela (1) merit (1) Micky (2) mining (3) MLA (2) MLA Sundar Sham arora (2) Mohalla (1) Mukerian (4) Multi skill development (1) nagar panchayat (14) Nandan (1) NCC (1) News Updates (52) nss (1) panchayat (1) Panchayat Elections (1) panchayat samiti (1) parade (1) Passing out (1) Police (10) polio drops (3) Politics (7) Pong Dam (3) Pooja sharma (1) Post service (1) PPP (3) press (3) PSEB (8) PSSF (3) PSTET (1) Pt. Kishori Lal (1) Punjab (31) punjab lok sabha winners (1) punjab radio live (1) Punjab School Education Board (6) punjabi sahit (22) PWD (2) Rajnish Babbi (3) Rajwal School Result (1) ramesh dogra (4) Ramgharia (1) Ravidas (2) Recruitment (3) Red Cross (12) red cross society (2) Republic Day (3) Result (2) Results (3) Retirement (1) Road Safety (1) Rock Garden (1) Roopnagar (11) Ropar (2) Rozgar (1) Rural Mission (1) s.c.commision (1) Sacha Sauda (2) Sadhu Singh Dharmsot (1) Sahi (12) sanjha chullah (6) Sant Balbir Singh (1) save girls (1) save trees (1) save water (1) sbi (2) Sc Commission (2) School (8) SDM Jatinder Jorwal (1) self employment (1) seminar (1) Senate (1) services (3) Sewa Singh Sekhwan (1) sgpc (2) Shah Nehar (5) Shakir (2) shamchurasi (1) shivsena (1) sidhu (19) skill development centre (1) smarpan (2) Sohan Singh Thandal (4) sports (8) staff club (2) Stenographer training (1) Sukhjit Kaur Sahi (6) Summer camp (2) Sunder Sham Arora (4) svm (5) swachh (5) Swachh Bharat (2) swimming (2) Swine Flu (1) talwara (208) Talwara Police (1) Talwara Schools (74) tax (2) TET (1) thandal (4) Tikshan Sood (6) Toy Bank (1) traffic rules (4) Training (2) Training camp (2) Traning Camp (1) Transport (2) travel agency (1) unions (2) University (1) Vet University (5) Vigilance (1) Vijay Sampla (8) Vipul Ujwal (1) voter (5) waiver (1) water (1) Water is Life (1) world kabbadi cup (2) yoga (3) yoga day (3) youth (2) zila parishad (2) ਸਰਬੱਤ ਦਾ ਭਲਾ (1) ਸ਼ਾਕਰ (2) ਸੇਖਵਾਂ (1) ਕਵੀ ਦਰਬਾਰ (5) ਚੋਣਾਂ (15) ਟਰੈਫਿਕ ਨਿਯਮ (1) ਡੀ.ਸੀ ਵਿਪੁਲ ਉਜਵਲ (2) ਤਲਵਾੜਾ (26) ਤੀਕਸ਼ਨ ਸੂਦ (8) ਪੰਚਾਇਤ (13) ਪੰਜਾਬ (9) ਬਾਦਲ (29) ਮਹਿੰਦਰ ਕੌਰ ਜੋਸ਼ (4) ਮਜੀਠੀਆ (1)