ਕੈਂਸਰ ਦੇ ਇਲਾਜ ਲਈ ਸਰਕਾਰ ਵੱਲੋਂ ਵਿਸ਼ੇਸ਼ ਉਪਰਾਲੇ : ਸੁਖਬੀਰ ਬਾਦਲ

ਗੜ੍ਹਦੀਵਾਲਾ, 2 ਅਕਤੂਬਰ:  ਉੱਪ ਮੁੱਖ ਮੰਤਰੀ ਪੰਜਾਬ  ਸ. ਸੁਖਬੀਰ ਸਿੰਘ ਬਾਦਲ ਆਪਣੀ ਧਰਮ ਪਤਨੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਮੈਂਬਰ ਲੋਕ ਸਭਾ ਨਾਲ ਲੋਕ ਨਿਰਮਾਣ ਵਿਭਾਗ ਦੇ ਮੁੱਖ ਸੰਸਦੀ ਸਕੱਤਰ ਦੇਸ ਰਾਜ ਸਿੰਘ ਧੁੱਗਾ ਦੇ ਜੀਜਾ ਸਵਰਗੀ ਜੋਗ ਰਾਜ (ਰਿਟਾ. ਇੰਸਪੈਕਟਰ) ਜੋ ਬੀਤੇ ਦਿਨੀ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਅਕਾਲ ਚਲਾਣਾ ਕਰ ਗਏ ਸਨ, ਦੇ ਅੰਤਿਮ ਅਰਦਾਸ ਵਿੱਚ ਸ਼ਾਮਲ ਹੋਣ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪਿੰਡ ਪੰਡੋਰੀ ਅਟਵਾਲ ਵਿਖੇ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚੇ। ਇਸ ਮੌਕੇ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਪਰਮਿੰਦਰ ਸਿੰਘ ਢੀਂਡਸਾ ਅਤੇ ਸਾਬਕਾ ਮੰਤਰੀ ਸ੍ਰ: ਬਿਕਰਮ ਸਿੰਘ ਮਜੀਠੀਆ ਵੀ ਉਨ੍ਹਾਂ ਦੇ ਨਾਲ ਸਨ।
     ਸ. ਬਾਦਲ ਨੇ ਸਵਰਗੀ ਜੋਗ ਰਾਜ ਦੀ ਧਰਮ ਪਤਨੀ ਸ੍ਰੀਮਤੀ ਜੋਗਿੰਦਰ ਕੌਰ ਅਤੇ ਪਰਿਵਾਰ ਦੇ ਮੈਂਬਰਾਂ ਨਾਲ ਅਫਸੋਸ ਪ੍ਰਗਟ ਕਰਦੇ ਹੋਏ ਕਿਹਾ ਕਿ ਜੋਗ ਰਾਜ ਦੇ ਅਚਾਨਕ ਅਕਾਲ ਚਲਾਣੇ ਨਾਲ ਜਿੱਥੇ ਧੁੱਗਾ ਪਰਿਵਾਰ ਨੂੰ ਗਹਿਰਾ ਸਦਮਾ ਪੁੱਜਾ ਹੈ ਉਥੇ ਸ਼੍ਰੋਮਣੀ ਅਕਾਲੀ ਦਲ ਅਤੇ ਇਲਾਕਾ ਇੱਕ ਚੰਗੇ ਵਰਕਰ ਤੋਂ ਵਾਂਝਾ ਹੋ ਗਿਆ ਹੈ। ਇਸ ਮੌਕੇ ’ਤੇ ਸ. ਬਾਦਲ ਨੇ ਸਵਰਗੀ ਜੋਗ ਰਾਜ ਦੇ ਵੱਡੇ ਸਪੁੱਤਰ ਸ੍ਰੀ ਇੰਦਰਜੀਤ ਸਿੰਘ ਨੂੰ ਸ਼੍ਰੋਮਣੀ ਅਕਾਲੀ ਦਲ ਵਲੋਂ ਦਸਤਾਰ ਭੇਂਟ ਕੀਤੀ। ਇਸ ਮੌਕੇ ਕੁਲਜੀਤ ਕੌਰ ਧੁੱਗਾ ਚੇਅਰਪਰਸਨ ਬਲਾਕ ਸੰਮਤੀ ਭੂੰਗਾ, ਚਰਨਜੀਤ ਸਿੰਘ ਅਤੇ ਧੁੱਗਾ ਪਰਿਵਾਰ ਦੇ ਰਿਸ਼ਤੇਦਾਰ ਵੀ ਹਾਜ਼ਰ ਸਨ।
     ਇਸ ਉਪਰੰਤ ਸ. ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਮਾਲਵਾ ਤੇ ਦੁਆਬਾ ਵਿੱਚ ਵਧ ਰਹੀ ਕੈਂਸਰ ਦੀ ਬਿਮਾਰੀ ਦੇ ਕਾਰਨਾਂ ਅਤੇ ਇਸ ਦੇ ਇਲਾਜ ਵਾਸਤੇ ਪੰਜਾਬ ਸਰਕਾਰ ਵਿਸ਼ੇਸ਼ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਬੀਮਾਰੀ ਕੇਵਲ ਪੰਜਾਬ ਵਿੱਚ ਹੀ ਨਹੀਂ ਸਗੋਂ ਅਮਰੀਕਾ ਵਰਗੇ ਵਿਕਸਿਤ ਦੇਸ਼ਾਂ ਵਿੱਚ ਵੀ ਹੈ। ਉਨ੍ਹਾਂ ਕਿਹਾ ਕਿ ਇਸ ਬੀਮਾਰੀ ਨੂੰ ਠੱਲ੍ਹ ਪਾਉਣ ਲਈ ਪੰਜਾਬ ਦੇ ਸਾਰੇ ਜਿਲ੍ਹਿਆਂ ਵਿੱਚ ਲੋਕਾਂ ਨੂੰ ਸਾਫ ਸੁਥਰਾ ਪੀਣ ਵਾਲਾ ਪਾਣੀ ਮੁਹੱਈਆ ਕਰਾਉਣ ਲਈ ਜਲ ਸਪਲਾਈ ਸਕੀਮਾਂ ਸ਼ੁਰੂ ਕੀਤੀਆਂ ਗਈਆਂ ਹਨ ਅਤੇ ਆਧੁਨਿਕ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।
     ਸ. ਬਾਦਲ ਨੇ ਕਿਹਾ ਕਿ ਬਿਜਲੀ ਦੀ ਘਾਟ ਨੂੰ ਪੂਰਾ ਕਰਨ ਲਈ ਪੰਜਾਬ ਸਰਕਾਰ ਨੇ ਬਿਜਲੀ ਦੇ ਖੇਤਰ ਵਿੱਚ ਵੱਡੀਆਂ ਪ੍ਰਾਪਤੀਆਂ ਕੀਤੀਆ ਹਨ ਅਤੇ ਰਾਜ ਅੰਦਰ ਚਾਰ ਥਰਮਲ ਪਲਾਂਟ ਲਗਾਏ ਜਾ ਰਹੇ ਹਨ, ਜੋ ਆਉਣ ਵਾਲੇ ਦੋ ਸਾਲਾਂ ਵਿੱਚ ਮੁਕੰਮਲ ਹੋ ਜਾਣਗੇ। ਜਿਸ ਨਾਲ ਪੰਜਾਬ ਬਿਜਲੀ ਦੇ ਖੇਤਰ ਵਿੱਚ ਆਤਮ ਨਿਰਭਰ ਹੋ ਜਾਵੇਗਾ ਅਤੇ ਇਹ ਬਾਹਰਲੇ ਸੂਬਿਆਂ ਨੂੰ ਵੀ ਬਿਜਲੀ ਸਪਲਾਈ ਵੀ ਕਰੇਗਾ। ਉਹਨਾਂ ਇੱਕ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਮੁਕੇਰੀਆਂ ਹਾਈਡਲ ਪ੍ਰੋਜੈਕਟ ਦੇ 5 ਨੰਬਰ ਪਾਵਰ ਹਾਊਸ ਦੇ ਅਜੇ ਤੱਕ ਪੂਰਾ ਨਾ ਹੋਣ ਬਾਰੇ ਜਾਂਚ ਕੀਤੀ ਜਾਵੇਗੀ ਅਤੇ ਇਸ ਨੂੰ ਜਲਦੀ ਤੋਂ ਜਲਦੀ ਮੁਕੰਮਲ ਕੀਤਾ ਜਾਵੇਗਾ।
     ਸ. ਬਾਦਲ ਨੇ ਕਿਹਾ ਕਿ ਸੂਬੇ ਦੇ ਸਮੂਹਿਕ ਵਿਕਾਸ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਜਲਦੀ ਹੀ ਹਰ ਵਿਧਾਨ ਸਭਾ ਹਲਕੇ ਨੂੰ ਵਿਕਾਸ ਕਾਰਜਾਂ ਲਈ 10-10 ਕਰੋੜ ਰੁਪਏ ਦੀ ਗਰਾਂਟ ਦਿੱਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਸਕੂਲਾਂ ਵਿੱਚ ਮਿਆਰੀ ਸਿੱਖਿਆ ਦੇਣ ਦੇ ਨਾਲ ਨਾਲ ਵਿਦਿਆਰਥੀਆਂ ਨੂੰ ਬਿਨਾਂ ਭੇਦਭਾਵ ਦੇ ਖੇਡਾਂ ਵੱਲ ਵੀ ਉਤਸ਼ਾਹਿਤ ਕੀਤਾ ਜਾ ਰਿਹਾ ਹੈ।
     ਸ. ਬਾਦਲ ਨੇ ਇੱਕ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾਂ ਹੀ ਬਦਲਾਖੋਰੀ ਦੀ ਰਾਜਨੀਤੀ ਦੇ ਖਿਲਾਫ ਰਿਹਾ ਹੈ। ਉਨਾਂ ਕਿਹਾ ਕਿ ਅਸੀਂ ਤਾਂ ਸ਼ੁਰੂ ਤੋਂ ਹੀ ਕਹਿੰਦੇ ਆ ਰਹੇ ਹਾਂ ਕਿ ਕੈਪਟਨ ਅਮਰਿੰਦਰ ਦੀ ਸਰਕਾਰ ਨੇ ਸਿਆਸੀ ਬਦਲਾਖੋਰੀ ਦੀ ਭਾਵਨਾ ਨਾਲ ਸਾਡੇ ਪਰਿਵਾਰ ਅਤੇ ਹੋਰ ਅਕਾਲੀ ਮੰਤਰੀਆਂ ਖਿਲਾਫ ਝੂਠੇ ਮਾਮਲੇ ਦਰਜ ਕੀਤੇ ਹਨ। ਉਹਨਾਂ ਕਿਹਾ ਕਿ ਸਾਨੂੰ ਅਦਾਲਤ ’ਤੇ ਪੂਰਾ ਭਰੋਸਾ ਸੀ ਕਿ ਅਦਾਲਤ ਵੱਲੋਂ ਪੂਰਾ ਇਨਸਾਫ ਮਿਲੇਗਾ। ਮਾਨਯੋਗ ਅਦਾਲਤ ਨੇ ਸਾਡੇ ਪਰਿਵਾਰ ਨੂੰ ਇਨਸਾਫ ਦੇ ਕੇ ਸੱਚ ਜਨਤਾ ਦੇ ਸਾਹਮਣੇ ਲਿਆਂਦਾ ਹੈ। ਉਹਨਾਂ ਕਿਹਾ ਕਿ ਜਿਹਨਾਂ  ਅਕਾਲੀ ਮੰਤਰੀਆਂ ’ਤੇ  ਵੀ ਕੇਸ ਚਲ ਰਹੇ ਸਨ, ਉਨ੍ਹਾਂ ਵਿਚੋਂ ਵੀ ਕਈ ਮੰਤਰੀ ਨਿਰਦੋਸ਼ ਸਾਬਤ ਹੋ ਚੁੱਕੇ ਹਨ।
     ਇਸ ਮੌਕੇ ਹੋਰਨਾਂ ਤੋਂ ਇਲਾਵਾ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਸ੍ਰੀ ਧਰਮ ਦੱਤ ਤਰਨਾਚ, ਐਸ.ਐਸ.ਪੀ. ਹੁਸ਼ਿਆਰਪੁਰ ਸ੍ਰੀ ਰਕੇਸ਼ ਅਗਰਵਾਲ, ਸ਼੍ਰੋਮਣੀ ਅਕਾਲੀ ਦਲ ਦੇ ਜਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ, ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਜਸਜੀਤ ਸਿੰਘ ਥਿਆੜਾ, ਐਸ.ਡੀ.ਐਮ. ਦਸੂਹਾ ਜਸਬੀਰ ਸਿੰਘ, ਚੌਧਰੀ ਬਲਵੀਰ ਸਿੰਘ ਮਿਆਣੀ ਸਾਬਕਾ ਮੰਤਰੀ, ਜਥੇਦਾਰ ਤਾਰਾ ਸਿੰਘ ਸੱਲ੍ਹਾਂ, ਯੂਥ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਸਰਬਜੋਤ ਸਿੰਘ ਸਾਬੀ ਮੁਕੇਰੀਆਂ, ਐਡਵੋਕੇਟ ਰਾਜਗੁਲਜਿੰਦਰ ਸਿੱਧੂ, ਇਕਬਾਲ ਸਿੰਘ ਜੌਹਲ ਜਿਲ੍ਹਾ ਜਨਰਲ ਸਕੱਤਰ, ਮਾਰਕੀਟ ਕਮੇਟੀ ਟਾਂਡਾ ਦੇ ਚੇਅਰਮੈਨ ਲਖਵਿੰਦਰ ਲੱਖੀ, ਮਾਰਕੀਟ ਕਮੇਟੀ ਦਸੂਹਾ ਦੇ ਉੱਪ ਚੇਅਰਮੈਨ ਸੁਰਜੀਤ ਸਿੰਘ ਕੈਰੇਂ, ਸਰਕਲ ਪ੍ਰਧਾਨ ਗੜਦੀਵਾਲਾ ਗੁਰਦੀਪ ਸਿੰਘ ਦਾਰਾਪੁਰ, ਅਵਤਾਰ ਸਿੰਘ ਜੌਹਲ, ਸਤਨਾਮ ਸਿੰਘ ਧਨੋਆ, ਵਰਿੰਦਰ ਸਿੰਘ ਜੀਆ ਨੱਥਾ, ਅਰਵਿੰਦਰ ਸਿੰਘ ਰਸੂਲਪੁਰ, ਸਰਕਲ ਪ੍ਰਧਾਨ ਜਗਮੋਹਣ ਬੱਬੂ, ਜਗਦੀਸ ਸੋਹੀ ਅਤੇ ਇਲਾਕੇ ਦੇ ਅਕਾਲੀ ਭਾਜਪਾ ਆਗੂ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

No comments:

Post a Comment

Labels

10+2 Reuslt (1) 2012 (41) 2014 (35) 2017 (36) Act 144 (47) Akali Dal (33) Amarjit Singh Sahi MLA (15) Anandpur Sahib (1) Anti Tobacoo day (1) Army (3) Army Institute of Management & Technology (1) Army tranning (1) Arun Dogra (4) Avinash Rai Khanna (1) awareness (7) B. Ed. Front (6) baba lal dyal ji (1) badal (7) Barrage (1) BBMB (30) BJP (26) BLO (1) blood donation (1) Book (1) BSF (2) BSP (1) Bus (1) cabel tv (1) Camp (1) Canal (1) Cancer (1) Capt. Amrinder Singh (5) CBSE Board (1) Chandigarh (1) Checking (2) cheema (1) chief minister (1) child labour (1) civil hospital (1) CM (1) complaints (1) Congress (18) control room (1) Court (2) cow safety planning (1) Crime (1) crops (1) D.I.G Jaskaran Singh (1) Dairy Development Board (3) Daljit Singh Cheema (2) Dasuya (35) datarpur (3) datesheet (1) dc (4) dc vipul ujval (24) DC Vipul Ujwal (32) Dengue & chikungunya (1) deputy commissioner vipul ujwal (1) development deptt. (1) dhugga (2) Digital (1) Dist. Admn. (173) District Language Officer Raman Kumar (1) doaba radio (1) Dogra (5) donation (1) drugs (3) DTO (6) education (30) education seminar (7) Elections (158) employement (5) employment (15) environment (10) ETT Union (4) EVMs (3) Exams (1) exams 2010 (2) Exhibition (1) Farmer (1) festival (2) flood control (3) Food Safety Act (1) forest (3) G.S.T (1) GADVASU (1) garhdiwala (3) garshankar (5) GCT (17) Govt Model High School Talwara (33) GPC (2) green india (2) gst (2) GTU (9) Gurpurab (1) Guru (2) health (11) Help desk (1) Himachal (1) Hola (1) hoshiarpur (132) iDay (1) IIT (1) Independence Day (1) India (1) india election results (3) india elections (4) ips (1) ITI (5) juvenile home (1) kabbadi (2) kandhi (2) kavi darbar (4) Lagal Aid Clinic (1) Learn Urdu (1) legal (11) Legal Aid Clinic (2) liquor (1) Loan (2) lok adalat (3) Mahant Ram Parkash Das (1) mahilpur (3) Mahinder Kaur Josh (1) malaria (1) Mandir (1) mc (4) MCU Punjab (2) Mela (1) merit (1) Micky (2) mining (3) MLA (2) MLA Sundar Sham arora (2) Mohalla (1) Mukerian (4) Multi skill development (1) nagar panchayat (14) Nandan (1) NCC (1) News Updates (52) nss (1) panchayat (1) Panchayat Elections (1) panchayat samiti (1) parade (1) Passing out (1) Police (10) polio drops (3) Politics (7) Pong Dam (3) Pooja sharma (1) Post service (1) PPP (3) press (3) PSEB (8) PSSF (3) PSTET (1) Pt. Kishori Lal (1) Punjab (31) punjab lok sabha winners (1) punjab radio live (1) Punjab School Education Board (6) punjabi sahit (22) PWD (2) Rajnish Babbi (3) Rajwal School Result (1) ramesh dogra (4) Ramgharia (1) Ravidas (2) Recruitment (3) Red Cross (12) red cross society (2) Republic Day (3) Result (2) Results (3) Retirement (1) Road Safety (1) Rock Garden (1) Roopnagar (11) Ropar (2) Rozgar (1) Rural Mission (1) s.c.commision (1) Sacha Sauda (2) Sadhu Singh Dharmsot (1) Sahi (12) sanjha chullah (6) Sant Balbir Singh (1) save girls (1) save trees (1) save water (1) sbi (2) Sc Commission (2) School (8) SDM Jatinder Jorwal (1) self employment (1) seminar (1) Senate (1) services (3) Sewa Singh Sekhwan (1) sgpc (2) Shah Nehar (5) Shakir (2) shamchurasi (1) shivsena (1) sidhu (19) skill development centre (1) smarpan (2) Sohan Singh Thandal (4) sports (8) staff club (2) Stenographer training (1) Sukhjit Kaur Sahi (6) Summer camp (2) Sunder Sham Arora (4) svm (5) swachh (5) Swachh Bharat (2) swimming (2) Swine Flu (1) talwara (208) Talwara Police (1) Talwara Schools (74) tax (2) TET (1) thandal (4) Tikshan Sood (6) Toy Bank (1) traffic rules (4) Training (2) Training camp (2) Traning Camp (1) Transport (2) travel agency (1) unions (2) University (1) Vet University (5) Vigilance (1) Vijay Sampla (8) Vipul Ujwal (1) voter (5) waiver (1) water (1) Water is Life (1) world kabbadi cup (2) yoga (3) yoga day (3) youth (2) zila parishad (2) ਸਰਬੱਤ ਦਾ ਭਲਾ (1) ਸ਼ਾਕਰ (2) ਸੇਖਵਾਂ (1) ਕਵੀ ਦਰਬਾਰ (5) ਚੋਣਾਂ (15) ਟਰੈਫਿਕ ਨਿਯਮ (1) ਡੀ.ਸੀ ਵਿਪੁਲ ਉਜਵਲ (2) ਤਲਵਾੜਾ (26) ਤੀਕਸ਼ਨ ਸੂਦ (8) ਪੰਚਾਇਤ (13) ਪੰਜਾਬ (9) ਬਾਦਲ (29) ਮਹਿੰਦਰ ਕੌਰ ਜੋਸ਼ (4) ਮਜੀਠੀਆ (1)