ਪੰਜਾਬ ਦੇ ਨਹਿਰੀ ਨੈੱਟਵਰਕ ਨੂੰ ਨਵਾਂ ਰੂਪ ਦਿੱਤਾ ਜਾਵੇਗਾ : ਜਨਮੇਜਾ ਸਿੰਘ ਸੇਖੋਂ

ਦਾਤਾਰਪੁਰ ( ਤਲਵਾੜਾ ), 15 ਦਸੰਬਰ: ਪੰਜਾਬ ਸਰਕਾਰ ਵੱਲੋਂ ਨਹਿਰੀ ਨੈਟਵਰਕ ਨੂੰ ਨਵਾਂ ਰੂਪ ਦੇਣ,  ਉਸ ਦੀ ਕਾਇਆ ਕਲਪ ਕਰਨ, ਹੜ੍ਹਾਂ ਅਤੇ ਸੇਮ ਤੇ ਕੰਟਰੋਲ ਦੇ ਨਾਲ-ਨਾਲ ਨਹਿਰਾਂ ਦੇ ਪਾਣੀ ਦੀ ਸਿੰਚਾਈ ਸਮਰੱਥਾ ਵਧਾਉਣ ਲਈ 645 ਕਰੋੜ ਰੁਪਏ ਚਾਲੂ ਵਿੱਤੀ ਸਾਲ ਦੌਰਾਨ ਖਰਚ ਕੀਤੇ ਜਾ ਰਹੇ ਹਨ। ਇਹ ਪ੍ਰਗਟਾਵਾ ਸ੍ਰ: ਜਨਮੇਜਾ ਸਿੰਘ ਸੇਖੋਂ ਸਿੰਚਾਈ ਮੰਤਰੀ ਪੰਜਾਬ ਨੇ ਅੱਜ ਪਿੰਡ ਦਾਤਾਰਪੁਰ ਵਿਖੇ ਕੰਢੀ ਕੈਨਾਲ ਦੇ ਪਹਿਲੇ ਪੜਾਅ ਦੀ ਮੁਰੰਮਤ ਅਤੇ ਨਵ-ਉਸਾਰੀ ਦਾ ਨੀਂਹ ਪੱਥਰ ਰੱਖਣ ਉਪਰੰਤ ਇੱਕ ਭਾਰੀ ਜਨਤਕ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ।
        ਸ੍ਰ: ਸੇਖੋਂ ਨੇ ਇਸ ਮੌਕੇ ਤੇ ਬੋਲਦਿਆਂ ਦੱਸਿਆ ਕਿ ਪਹਿਲੇ ਪੜਾਅ ਵਿੱਚ ਕੰਢੀ ਕੈਨਾਲ ਦੀ ਮੁਰੰਮਤ ਅਤੇ ਨਵ-ਨਿਰਮਾਣ ਤੇ 14. 36 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ ਜਿਸ ਵਿੱਚੋਂ 11. 36 ਕਰੋੜ ਰੁਪਏ ਕੰਢੀ ਕੈਨਾਲ ਦੀ ਨਵ-ਉਸਾਰੀ ਤੇ ਮੁਰੰਮਤ ਅਤੇ 3 ਕਰੋੜ ਰੁਪਏ ਖਾਲਿਆਂ ਦੀ ਮੁਰੰਮਤ ਤੇ ਖਰਚ ਕੀਤੇ ਜਾ ਰਹੇ ਹਨ । ਉਨ੍ਹਾਂ ਕਿਹਾ ਕਿ ਕੰਢੀ ਕੈਨਾਲ ਦੀ ਬਾਕੀ ਰਹਿੰਦੀ  ਮੁਰੰਮਤ ਤੇ ਨਵ-ਉਸਾਰੀ ਅਗਲੇ ਮਾਲੀ ਸਾਲ ਦੌਰਾਨ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਲੋਕਾਂ ਦੀ ਮੰਗ ਅਨੁਸਾਰ ਸਿੰਚਾਈ ਦੇ ਪਾਣੀ ਲਈ ਕੰਢੀ ਕੈਨਾਲ ਉਪਰ ਲਿਫਟ ਸਿੰਚਾਈ ਸਕੀਮਾਂ ਬਣਾਈਆਂ ਜਾਣਗੀਆਂ ਜਿਨ੍ਹਾਂ ਵਾਸਤੇ 540 ਕਰੋੜ ਰੁਪਏ ਸਰਕਾਰ ਵੱਲੋਂ ਰਾਂਖਵੇਂ ਰੱਖੇ ਗਏ  ਹਨ।  ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਸਿੰਚਾਈ ਲਈ ਨਹਿਰੀ ਪਾਣੀ ਪੂਰੀ ਮਾਤਰਾ ਵਿੱਚ ਦੇਣ ਲਈ 14 ਹਜ਼ਾਰ ਕਿਲੋਮੀਟਰ ਖਾਲਿਆਂ ਨੂੰ ਪੱਕਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕੰਢੀ ਖੇਤਰ ਦੇ ਕਿਸਾਨਾਂ ਨੂੰ ਸਿੰਚਾਈ ਸਹੂਲਤਾਂ ਦੇਣ ਲਈ 280 ਡੂੰਘੇ ਟਿਊਬਵੈਲ ਲਗਾਏ ਜਾ ਰਹੇ ਹਨ ਜਿਸ ਵਿੱਚ 65 ਟਿਊਬਵੈਲਾਂ ਦਾ ਕੰਮ ਜੰਗੀ ਪੱਧਰ ਤੇ ਚੱਲ ਰਿਹਾ ਹੈ ਅਤੇ ਬਾਕੀ ਟਿਊਬਵੈਲਾਂ ਦਾ ਕੰਮ ਜਲਦੀ ਸ਼ੁਰੂ ਕਰਕੇ ਨਵੰਬਰ 2011 ਤੱਕ ਮੁਕੰਮਲ ਕਰ ਲਿਆ ਜਾਵੇਗਾ।  ਉਨ੍ਹਾਂ ਕਿਹਾ ਕਿ ਸਿੰਚਾਈ ਵਿਭਾਗ ਦੇ ਵਿਕਾਸ ਦੇ ਕੰਮਾਂ ਵਿੱਚ ਪਾਰਦਰਸ਼ਤਾ ਲਿਆਉਣ ਲਈ ਈ ਟੈਂਡਰਿੰਗ ਸਿਸਟਮ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੰਢੀ ਕੈਨਾਲ ਦੇ ਰੈਨੋਵੇਸ਼ਨ ਦੇ ਕੰਮ ਨੂੰ ਸੁਚਾਰੂ ਢੰਗ ਕਰਾਉਣ ਲਈ ਆਪਣਾ ਵੱਡਮੁਲਾ ਯੋਗਦਾਨ ਪਾਉਣ।  ਉਨ੍ਹਾਂ ਕਿਹਾ ਕਿ ਕੰਢੀ ਕੈਨਾਲ ਦੇ ਮੁਰੰਮਤ ਅਤੇ ਨਵ-ਨਿਰਮਾਣ ਦੇ ਮਿਆਰੀ ਕੰਮ ਨੂੰ ਯਕੀਨੀ ਬਣਾਉਣ ਲਈ ਚੀਫ਼ ਇੰਜੀਨੀਅਰ ਦੀ ਨਿਗਰਾਨੀ ਹੇਠ ਇੱਕ ਕਮੇਟੀ ਦਾ ਗਠਨ ਕੀਤਾ ਗਿਆ ਹੈ ।
        ਸ੍ਰ: ਸੇਖੋਂ ਨੇ ਕਿਹਾ ਕਿ ਸ੍ਰ: ਪ੍ਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਿੱਚ ਅਕਾਲੀ-ਭਾਜਪਾ ਸਰਕਾਰ ਨੇ ਪਿਛਲੇ ਸਾਢੇ ਤਿੰਨ ਸਾਲਾਂ ਦੌਰਾਨ ਜਿੰਨੇ ਵਿਕਾਸ ਦੇ ਕੰਮ ਕਰਵਾਏ ਹਨ , ਓਨੇ ਕੰਮ ਕਾਂਗਰਸ ਸਰਕਾਰ ਨੇ ਆਪਣੇ 15 ਸਾਲ ਦੇ ਕਾਰਜਕਾਲ ਦੌਰਾਨ ਵੀ ਨਹੀਂ ਕਰਵਾਏ। ਉਨ੍ਹਾਂ ਕਿਹਾ ਕਿ ਜਦੋਂ ਵੀ ਪੰਜਾਬ ਵਿੱਚ ਅਕਾਲੀ-ਭਾਜਪਾ ਸਰਕਾਰ ਹੋਂਦ ਵਿੱਚ ਆਈ ਹੈ, ਉਦੋਂ ਹੀ ਪੰਜਾਬ ਦਾ ਸਰਵਪੱਖੀ ਵਿਕਾਸ ਹੋਇਆ ਹੈ।  ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿਛਲੇ ਸਾਢੇ ਤਿੰਨ ਸਾਲ ਦੌਰਾਨ ਕੀਤੀਆਂ ਗਈਆਂ ਪ੍ਰਾਪਤੀਆਂ ਸਬੰਧੀ ਕਿਤਾਬਚਾ ਛਪਾਇਆ ਜਾ ਰਿਹਾ ਹੈ ਜੋ  ਸੂਬੇ ਦੇ ਸਾਰੇ ਵਾਸੀਆਂ ਨੂੰ ਉਨ੍ਹਾਂ ਦੇ ਘਰ-ਘਰ ਤੱਕ ਪਹੁੰਚਾਇਆ ਜਾਵੇਗਾ ਅਤੇ ਆਉਂਦੀਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਅਕਾਲੀ-ਭਾਜਪਾ ਵਿਕਾਸ ਦੇ ਮੁੱਦੇ ਤੇ ਲੜੇਗੀ ਅਤੇ ਜਿੱਤ ਹਾਸਲ ਕਰਕੇ ਅਗਲੀ ਸਰਕਾਰ ਵੀ ਅਕਾਲੀ-ਭਾਜਪਾ ਦੀ ਹੀ ਬਣੇਗੀ।  ਉਨ੍ਹਾਂ ਕਿਹਾ ਕਿ ਬਠਿੰਡਾ ਵਿਖੇ 20 ਹਜ਼ਾਰ ਕਰੋੜ ਰੁਪਏ ਦੀ ਲਾਗਤ ਨਾਲ ਤੇਲ ਸੋਧਕ ਕਾਰਖਾਨਾ ਜੁਲਾਈ 2011 ਵਿੱਚ ਮੁਕੰਮਲ ਹੋ ਜਾਵੇਗਾ ਜਿਸ ਨਾਲ ਪੰਜਾਬ ਸਰਕਾਰ ਨੂੰ 1000 ਕਰੋੜ ਰੁਪਏ ਦਾ ਸਲਾਨਾ ਸੇਲ ਟੈਕਸ ਵਜੋਂ ਆਮਦਨ ਹੋਵੇਗੀ ਅਤੇ 25 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਰੋਜ਼ਗਾਰ ਮਿਲੇਗਾ ਅਤੇ ਇਸ ਨਾਲ ਸਬੰਧਤ 5000 ਕਰੋੜ ਰੁਪਏ ਦੇ ਛੋਟੇ ਉਦਯੋਗ ਵੀ ਲੱਗਣਗੇ।  ਉਨ੍ਹਾਂ ਨੇ ਇਸ ਮੌਕੇ ਤੇ ਡਾ. ਹਰੀ ਰਾਮ ਸੀਨੀਅਰ ਸੈਕੰਡਰੀ ਸਕੂਲ ਅਤੇ ਪਿੰਡ ਦੀ ਯੂਥ ਕਲੱਬ ਨੂੰ 5 ਲੱਖ ਰੁਪਏ ਦੇਣ ਦਾ ਐਲਾਨ ਕੀਤਾ।  ਉਨ੍ਹਾਂ ਨੇ ਇਸ ਮੌਕੇ ਵਿਕਾਸ ਕਾਰਜਾਂ ਲਈ ਵੱਖ-ਵੱਖ ਪਿੰਡਾਂ ਨੂੰ ਗਰਾਂਟਾਂ ਦੇ ਚੈਕ ਵੀ ਵੰਡੇ।
        ਸ੍ਰ: ਅਮਰਜੀਤ ਸਿੰਘ ਸਾਹੀ ਵਿਧਾਇਕ ਹਲਕਾ ਦਸੂਹਾ ਅਤੇ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਨੇ ਇਸ ਮੌਕੇ  ਕਿਹਾ ਕਿ ਇਹ ਕੰਢੀ ਕੈਨਾਲ ਇਸ ਇਲਾਕੇ ਦੇ ਛੋਟੇ ਕਿਸਾਨਾਂ ਦੀ ਰੀੜ ਦੀ ਹੱਡੀ ਹੈ ਅਤੇ ਇਸ ਇਲਾਕੇ ਦੀ ਕਿਸਾਨੀ ਇਸ ਕੰਢੀ ਨਹਿਰ ਤੇ ਹੀ ਨਿਰਭਰ ਹੈ।  ਉਨ੍ਹਾਂ ਕਿਹਾ ਕਿ ਕੰਢੀ ਨਹਿਰ ਦੇ ਨਵ-ਨਿਰਮਾਣ ਨਾਲ ਕੰਢੀ ਦੇ ਏਰੀਏ ਨੂੰ ਸਿੰਚਾਈ ਦੀਆਂ ਵਧੀਆ ਸਹੂਲਤਾਂ ਮਿਲਣਗੀਆਂ ਜਿਸ ਨਾਲ ਉਹ ਆਪਣੀ ਫ਼ਸਲ ਚੰਗੀ ਪੈਦਾ ਕਰ ਸਕਣਗੀਆਂ।   ਉਨ੍ਹਾਂ ਕਿਹਾ ਕਿ ਤਲਵਾੜਾ ਵਿਖੇ 18 ਕਰੋੜ ਰੁਪਏ ਦੀ ਲਾਗਤ ਨਾਲ ਸਰਕਾਰੀ ਕਾਲਜ ਦੀ ਨਵੀਂ ਇਮਾਰਤ ਦੀ ਉਸਾਰੀ ਦਾ ਕੰਮ ਜੰਗੀ ਪੱਧਰ ਤੇ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ 5 ਕਰੋੜ ਰੁਪਏ ਦੀ ਲਾਗਤ ਨਾਲ ਘਗਿਆਲ ਤੋਂ ਮਸੀਸਤਵਾਲਾ ਤੱਕ ਸੜਕ ਕੰਢੀ ਨਹਿਰ ਦੇ ਕਿਨਾਰੇ ਤੇ ਪੱਕੀ ਬਣਾਈ ਗਈ ਹੈ ਅਤੇ ਦਾਤਾਰਪੁਰ ਵਿਖੇ 45 ਲੱਖ ਰੁਪਏ ਦੀ ਲਾਗਤ ਨਾਲ ਆਰਯੂਵੈਦਿਕ ਕਾਲਜ ਦੀ ਉਸਾਰੀ ਅਤੇ 18 ਲੱਖ ਰੁਪਏ ਦੀ ਲਾਗਤ ਨਾਲ ਪ੍ਰਾਇਮਰੀ ਹੈਲਥ ਸੈਂਟਰ ਦੀ ਉਸਾਰੀ ਦਾ ਕੰਮ ਚਲ ਰਿਹਾ ਹੈ ਅਤੇ ਵਿਧਾਨ ਸਭਾ ਹਲਕਾ ਦਸੂਹਾ ਦੇ ਸਰਵਪੱਖੀ ਵਿਕਾਸ ਤੇ ਪੰਜਾਬ ਸਰਕਾਰ ਵੱਲੋਂ ਪਿਛਲੇ ਸਾਢੇ ਤਿੰਨ ਸਾਲਾਂ ਦੌਰਾਨ ਕਰੋੜ ਰੁਪਏ ਖਰਚ ਕੀਤੇ ਗਏ ਹਨ।
        ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਸੋਮ ਪ੍ਰਕਾਸ਼, ਜਥੇਦਾਰ ਮਨਜੀਤ ਸਿੰਘ,  ਜਥੇਦਾਰ ਕ੍ਰਿਪਾਲ ਸਿੰਘ ਗੇਰਾ, ਸਤਪਾਲ ਸ਼ਾਸਤਰੀ, ਅਸ਼ੋਕ ਸਭਰਵਾਲ ਅਤੇ ਅਨਿਲ ਵਸ਼ਿਸ਼ਟ ਨੇ ਆਪਣੇ ਵਿਚਾਰ ਪੇਸ਼ ਕੀਤੇ। ਹੋਰਨਾਂ ਤੋਂ ਇਲਾਵਾ ਹਰਵਿੰਦਰ ਸਿੰਘ ਚੀਫ ਇੰਜੀਨੀਅਰ ਸਿੰਚਾਈ ਵਿਭਾਗ ਪੰਜਾਬ, ਰਛਪਾਲ ਸਿੰਘ ਐਕਸੀਅਨ ਕੰਢੀ ਕੈਨਾਲ, ਐਡਵੋਕੇਟ ਰਾਜ ਗੁਲਜਿੰਦਰ ਸਿੰਘ, ਜੋਨੀ ਘੁੰਮਣ, ਦਲਜੀਤ ਸਿੰਘ ਜੀਤੂ ਅਤੇ ਇਲਾਕੇ ਦੇ ਅਕਾਲੀ-ਭਾਜਪਾ ਦੇ ਉਘੇ ਨੇਤਾ ਭਾਰੀ ਗਿਣਤੀ ਵਿੱਚ ਹਾਜ਼ਰ  ਸਨ।
        ਇਸ ਉਪਰੰਤ ਸ੍ਰ: ਜਨਮੇਜਾ ਸਿੰਘ ਸੇਖੋਂ ਸਿੰਚਾਈ ਮੰਤਰੀ ਪੰਜਾਬ ਨੇ ਨਹਿਰੀ ਵਿਭਾਗ ਦੇ ਰੈਸਟ ਤਲਵਾੜਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਬੀ.ਬੀ.ਐਮ. ਬੀ. ਕਲੋਨੀ ਤਲਵਾੜਾ ਵਿਖੇ ਖਾਲੀ ਪਏ ਕੁਆਟਰਾਂ ਨੂੰ ਵਰਤੋਂ ਵਿੱਚ ਲਿਆਉਣ ਲਈ ਜਲਦੀ ਹੀ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ।  ਇਸ ਮੌਕੇ ਤੇ ਸ੍ਰੀ ਅਰੁਨੇਸ਼ ਸ਼ਾਕਰ ਮੁੱਖ ਪਾਰਲੀਮਾਨੀ ਸਕੱਤਰ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਪੰਜਾਬ ਅਤੇ ਸ੍ਰੀ ਅਮਰਜੀਤ ਸਿੰਘ ਸਾਹੀ ਵਿਧਾਇਕ ਦਸੂਹਾ ਵੀ ਉਨ੍ਹਾਂ ਦੇ ਨਾਲ ਸਨ।

No comments:

Post a Comment

Labels

10+2 Reuslt (1) 2012 (41) 2014 (35) 2017 (36) Act 144 (47) Akali Dal (33) Amarjit Singh Sahi MLA (15) Anandpur Sahib (1) Anti Tobacoo day (1) Army (3) Army Institute of Management & Technology (1) Army tranning (1) Arun Dogra (4) Avinash Rai Khanna (1) awareness (7) B. Ed. Front (6) baba lal dyal ji (1) badal (7) Barrage (1) BBMB (30) BJP (26) BLO (1) blood donation (1) Book (1) BSF (2) BSP (1) Bus (1) cabel tv (1) Camp (1) Canal (1) Cancer (1) Capt. Amrinder Singh (5) CBSE Board (1) Chandigarh (1) Checking (2) cheema (1) chief minister (1) child labour (1) civil hospital (1) CM (1) complaints (1) Congress (18) control room (1) Court (2) cow safety planning (1) Crime (1) crops (1) D.I.G Jaskaran Singh (1) Dairy Development Board (3) Daljit Singh Cheema (2) Dasuya (35) datarpur (3) datesheet (1) dc (4) dc vipul ujval (24) DC Vipul Ujwal (32) Dengue & chikungunya (1) deputy commissioner vipul ujwal (1) development deptt. (1) dhugga (2) Digital (1) Dist. Admn. (173) District Language Officer Raman Kumar (1) doaba radio (1) Dogra (5) donation (1) drugs (3) DTO (6) education (30) education seminar (7) Elections (158) employement (5) employment (15) environment (10) ETT Union (4) EVMs (3) Exams (1) exams 2010 (2) Exhibition (1) Farmer (1) festival (2) flood control (3) Food Safety Act (1) forest (3) G.S.T (1) GADVASU (1) garhdiwala (3) garshankar (5) GCT (17) Govt Model High School Talwara (33) GPC (2) green india (2) gst (2) GTU (9) Gurpurab (1) Guru (2) health (11) Help desk (1) Himachal (1) Hola (1) hoshiarpur (132) iDay (1) IIT (1) Independence Day (1) India (1) india election results (3) india elections (4) ips (1) ITI (5) juvenile home (1) kabbadi (2) kandhi (2) kavi darbar (4) Lagal Aid Clinic (1) Learn Urdu (1) legal (11) Legal Aid Clinic (2) liquor (1) Loan (2) lok adalat (3) Mahant Ram Parkash Das (1) mahilpur (3) Mahinder Kaur Josh (1) malaria (1) Mandir (1) mc (4) MCU Punjab (2) Mela (1) merit (1) Micky (2) mining (3) MLA (2) MLA Sundar Sham arora (2) Mohalla (1) Mukerian (4) Multi skill development (1) nagar panchayat (14) Nandan (1) NCC (1) News Updates (52) nss (1) panchayat (1) Panchayat Elections (1) panchayat samiti (1) parade (1) Passing out (1) Police (10) polio drops (3) Politics (7) Pong Dam (3) Pooja sharma (1) Post service (1) PPP (3) press (3) PSEB (8) PSSF (3) PSTET (1) Pt. Kishori Lal (1) Punjab (31) punjab lok sabha winners (1) punjab radio live (1) Punjab School Education Board (6) punjabi sahit (22) PWD (2) Rajnish Babbi (3) Rajwal School Result (1) ramesh dogra (4) Ramgharia (1) Ravidas (2) Recruitment (3) Red Cross (12) red cross society (2) Republic Day (3) Result (2) Results (3) Retirement (1) Road Safety (1) Rock Garden (1) Roopnagar (11) Ropar (2) Rozgar (1) Rural Mission (1) s.c.commision (1) Sacha Sauda (2) Sadhu Singh Dharmsot (1) Sahi (12) sanjha chullah (6) Sant Balbir Singh (1) save girls (1) save trees (1) save water (1) sbi (2) Sc Commission (2) School (8) SDM Jatinder Jorwal (1) self employment (1) seminar (1) Senate (1) services (3) Sewa Singh Sekhwan (1) sgpc (2) Shah Nehar (5) Shakir (2) shamchurasi (1) shivsena (1) sidhu (19) skill development centre (1) smarpan (2) Sohan Singh Thandal (4) sports (8) staff club (2) Stenographer training (1) Sukhjit Kaur Sahi (6) Summer camp (2) Sunder Sham Arora (4) svm (5) swachh (5) Swachh Bharat (2) swimming (2) Swine Flu (1) talwara (208) Talwara Police (1) Talwara Schools (74) tax (2) TET (1) thandal (4) Tikshan Sood (6) Toy Bank (1) traffic rules (4) Training (2) Training camp (2) Traning Camp (1) Transport (2) travel agency (1) unions (2) University (1) Vet University (5) Vigilance (1) Vijay Sampla (8) Vipul Ujwal (1) voter (5) waiver (1) water (1) Water is Life (1) world kabbadi cup (2) yoga (3) yoga day (3) youth (2) zila parishad (2) ਸਰਬੱਤ ਦਾ ਭਲਾ (1) ਸ਼ਾਕਰ (2) ਸੇਖਵਾਂ (1) ਕਵੀ ਦਰਬਾਰ (5) ਚੋਣਾਂ (15) ਟਰੈਫਿਕ ਨਿਯਮ (1) ਡੀ.ਸੀ ਵਿਪੁਲ ਉਜਵਲ (2) ਤਲਵਾੜਾ (26) ਤੀਕਸ਼ਨ ਸੂਦ (8) ਪੰਚਾਇਤ (13) ਪੰਜਾਬ (9) ਬਾਦਲ (29) ਮਹਿੰਦਰ ਕੌਰ ਜੋਸ਼ (4) ਮਜੀਠੀਆ (1)