ਜਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦੀ ਮੀਟਿੰਗ ਹੋਈ

ਹੁਸ਼ਿਆਰਪੁਰ, 31 ਜਨਵਰੀ:  ਸਥਾਨਕ ਮਿੰਨੀ ਸਕੱਤਰੇਤ ਦੇ ਮੀਟਿੰਗ ਹਾਲ ਵਿਖੇ ਸ੍ਰੀ ਧਰਮ ਦੱਤ ਤਰਨਾਚ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦੀ ਮੀਟਿੰਗ ਹੋਈ ਜਿਸ ਵਿੱਚ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਰਾਕੇਸ਼ ਅਗਰਵਾਲ ਐਸ ਐਸ ਪੀ, ਡੀ ਆਰ ਭਗਤ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਬੀ ਐਸ ਧਾਲੀਵਾਲ ਜ਼ਿਲ੍ਹਾ ਟਰਾਂਸਪੋਰਟ ਅਫ਼ਸਰ, ਜਸਪਾਲ ਸਿੰਘ ਐਸ ਡੀ ਐਮ ਗੜ੍ਹਸ਼ੰਕਰ, ਜਸਬੀਰ ਸਿੰਘ ਐਸ ਡੀ ਐਮ ਦਸੂਹਾ, ਸੁਭਾਸ਼ ਚੰਦਰ ਐਸ ਡੀ ਐਮ ਮੁਕੇਰੀਆਂ, ਅਵਤਾਰ ਸਿੰਘ ਭੁੱਲਰ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ, ਭੁਪਿੰਦਰਜੀਤ ਸਿੰਘ ਜ਼ਿਲ੍ਹਾ ਮਾਲ ਅਫਸ਼ਰ, ਡਾ ਸ਼ਾਮ ਲਾਲ ਮਹਾਜਨ ਸਿਵਲ ਸਰਜਨ, ਸ੍ਰੀਮਤੀ ਸੁਰਿੰਦਰ ਕੌਰ ਚੇਅਰਪਰਸਨ ਜ਼ਿਲ੍ਹਾ ਪ੍ਰੀਸ਼ਦ, ਜਗਤਾਰ ਸਿੰਘ ਸੈਣੀ ਜ਼ਿਲ੍ਹਾ ਪ੍ਰਧਾਨ ਭਾਜਪਾ, ਮਹਿੰਦਰ ਪਾਲ ਮਾਨ ਭਾਜਪਾ ਆਗੂ, ਸਤਿੰਦਰਪਾਲ ਸਿੰਘ ਢੱਟ, ਇਕਬਾਲ ਸਿੰਘ ਖੇੜਾ, ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਅਤੇ ਗੈਰ-ਸਰਕਾਰੀ ਮੈਂਬਰ ਹਾਜ਼ਰ ਸਨ।
        ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅੱਜ ਦੀ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦੀ ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਨਾਲ ਸਬੰਧਤ 13 ਸ਼ਿਕਾਇਤਾਂ ਪੇਸ਼  ਹੋਈਆਂ ਜਿਨ੍ਹਾਂ ਵਿੱਚੋਂ  09 ਸ਼ਿਕਾਇਤਾਂ ਦਾ ਮੌਕੇ ਤੇ ਹੀ ਨਿਪਟਾਰਾ ਕੀਤਾ ਗਿਆ ਅਤੇ ਬਾਕੀ ਰਹਿੰਦੀਆਂ ਸ਼ਿਕਾਇਤਾਂ ਸਬੰਧਤ ਵਿਭਾਗਾਂ ਨੂੰ ਭੇਜ ਕੇ ਹਦਾਇਤ ਕੀਤੀ ਗਈ ਕਿ ਇਨ੍ਹਾਂ ਸ਼ਿਕਾਇਤਾਂ ਦਾ ਨਿਪਟਾਰਾ ਇੱਕ ਹਫ਼ਤੇ ਦੇ ਅੰਦਰ-ਅੰਦਰ ਕਰਕੇ ਨਿਪਟਾਰੇ ਦੀ ਇੱਕ ਕਾਪੀ ਸਬੰਧਤ ਮੈਂਬਰ ਨੂੰ ਅਤੇ ਇੱਕ ਕਾਪੀ ਡਿਪਟੀ ਕਮਿਸ਼ਨਰ ਦੇ ਦਫ਼ਤਰ ਨੂੰ ਭੇਜੀ ਜਾਵੇ। ਉਨ੍ਹਾਂ ਕਿਹਾ ਕਿ ਨਜਾਇਜ਼ ਕਬਜਿਆਂ ਨੂੰ ਹਟਾਉਣ ਅਤੇ ਟਰੈਫਿਕ ਦੀ ਸਮੱਸਿਆ ਨੂੰ ਹੱਲ ਕਰਨ ਲਈ ਜ਼ਿਲ੍ਹਾ ਟਰਾਂਸਪੋਰਟ ਅਧਿਕਾਰੀ ਅਤੇ ਸਬੰਧਤ ਡੀ ਐਸ ਪੀ ਨਿਰੰਤਰ ਚੈਕਿੰਗ ਕਰਨ ਅਤੇ ਆਮ ਲੋਕਾਂ ਨੂੰ ਘਰੇਲੂ ਗੈਸ ਦੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਵੱਲੋਂ ਚੈਕਿੰਗ ਕੀਤੀ ਜਾਵੇ।
        ਸ੍ਰੀ ਤਰਨਾਚ ਨੇ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਅਦਾਲਤਾਂ ਵਿੱਚ ਚਲ ਰਹੇ ਮਸਲਿਆਂ ਨੂੰ ਸ਼ਿਕਾਇਤ ਨਿਵਾਰਨ ਕਮੇਟੀ ਦੀ ਮੀਟਿੰਗ ਵਿੱਚ ਨਾ ਲਿਆਉਣ ਅਤੇ ਨਜਾਇਜ਼ ਕਬਜਿਆਂ ਨੂੰ ਹਟਾਉਣ ਅਤੇ ਟਰੈਫਿਕ ਦੀ ਸਮੱਸਿਆ ਨੂੰ ਹੱਲ ਕਰਨ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਨੂੰ ਸਹਿਯੋਗ ਦੇਣ।
        ਸ੍ਰੀ ਰਾਕੇਸ਼ ਅਗਰਵਾਲ ਐਸ ਐਸ ਪੀ ਨੇ ਇਸ ਮੌਕੇ ਤੇ ਦੱਸਿਆ ਕਿ ਪੁਲਿਸ ਨਾਲ ਸਬੰਧਤ ਜ਼ਿਆਦਾਤਰ ਸ਼ਿਕਾਇਤਾਂ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਲਗਾਏ ਜਾ ਰਹੇ ਲੋਕ ਸੁਵਿਧਾ ਕੈਂਪਾਂ ਵਿੱਚ ਹੀ ਹੱਲ ਕਰ ਦਿੱਤੀਆਂ ਜਾਂਦੀਆਂ ਹਨ ਅਤੇ ਫ਼ਿਰ ਵੀ ਜੇ ਕਿਸੇ ਦੀ ਪੁਲਿਸ ਨਾਲ ਸਬੰਧਤ ਕੋਈ ਸ਼ਿਕਾਇਤ ਹੁੰਦੀ ਹੈ ਤਾਂ ਉਹ ਸਿੱਧੇ ਤੌਰ ਤੇ ਮੇਰੇ ਧਿਆਨ ਲਿਆ ਸਕਦੇ ਹਨ ਤਾਂ ਜੋ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਤੁਰੰਤ ਹੱਲ ਕੀਤਾ ਜਾ ਸਕੇ। 

ਮਹਿੰਗਾਈ ਲਈ ਕੇਂਦਰ ਜਿੰਮੇਵਾਰ : ਸਾਹੀ

ਤਲਵਾੜਾ, 29 ਜਨਵਰੀ : ਯੂ. ਪੀ. ਏ. ਸਰਕਾਰ ਦੇ ਘੁਟਾਲਿਆਂ ਨੇ ਦੇਸ਼ ਦੀ ਅਰਥ ਵਿਵਸਥਾ ਨੂੰ ਤਹਿਸ ਨਹਿਸ ਕਰ ਦਿੱਤਾ ਹੈ ਅਤੇ ਕਾਂਗਰਸ ਵੱਡੇ ਘੁਟਾਲੇਬਾਜ਼ਾਂ ਨੂੰ ਸ਼ਹਿ ਦੇ ਰਹੀ ਹੈ ਜੋ ਬੇਹੱਦ ਮੰਦਭਾਗੀ ਸਥਿਤੀ ਹੈ। ਇਹ ਪ੍ਰਗਟਾਵਾ ਇੱਥੇ ਸ. ਅਮਰਜੀਤ ਸਿੰਘ ਸਾਹੀ ਚੇਅਰਮੈਨ ਜਿਲ੍ਹਾ ਯੋਜਨਾ ਕਮੇਟੀ ਹੁਸ਼ਿਆਰਪੁਰ ਨੇ ਲਾਗਲੇ ਪਿੰਡ ਰਜਵਾਲ ਵਿਖੇ 27 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਬਾੜੂ ਮੁਹੱਲੇ ਤੋਂ ਕਮਾਹੀ ਦੇਵੀ ਤੱਕ ਕਰੀਬ ਢਾਈ ਕਿਲੋਮੀਟਰ ¦ਬੀ ਸੜਕ ਦਾ ਨੀਂਹ ਪੱਥਰ ਰੱਖਣ ਉਪਰੰਤ ਚੈ¤ਕ ਵੰਡ ਸਮਾਗਮ ਦੌਰਾਨ ਹਾਜਰ ਜਨਤਕ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ 270 ਲੱਖ ਕਰੋੜ ਰੁਪਏ ਕਾਲੇ ਧਨ ਦੀ ਸੂਚੀ ਨੂੰ ਜੱਗ ਜਾਹਰ ਕਰਨਾ ਚਾਹੀਦਾ ਹੈ ਤਾ ਕਿ ਲੋਕ ਜਾਣ ਸਕਣ ਕਿ ਭ੍ਰਿਸ਼ਟਾਚਾਰ ਦੀ ਦਲਦਲ ਵਿਚ ਕਿੰਨੇ ਚਿਹਰੇ ਸ਼ਾਮਿਲ ਹਨ। ਸ. ਸਾਹੀ ਨੇ ਕਿਹਾ ਕਿ ਦੇਸ਼ ਨੂੰ ਆਜ਼ਾਦ ਹੋਇਆਂ 65 ਸਾਲ ਤੋਂ ਵੱਧ ਹੋ ਚੁੱਕੇ ਹਨ ਪਰੰਤੂ ਲੀਡਰਸ਼ਿਪ ਵਿਚ ਆਏ ਨਿਘਾਰ ਕਾਰਨ ਦੇਸ਼ ਵਿਚ ਵਿਕਾਸ ਦੀ ਗੱਡੀ ਲੀਹ ਤੇ ਨਹੀਂ ਆ ਸਕੀ ਅਤੇ ਲੋਕਾਂ ਨੂੰ ਨਾਕਸ ਯੋਜਨਾਵਾਂ ਤੇ ਨੀਤੀਆਂ ਦਾ ਖ਼ਮਿਆਜਾ ਗਰੀਬੀ, ਭੁੱਖਮਰੀ, ਮਹਿੰਗਾਈ ਆਦਿ ਅਨੇਕਾਂ ਮੁਸ਼ਕਿਲਾਂ ਦੇ ਰੂਪ ਵਿਚ ਭੁਗਤਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਲੋਕਾਂ ਨੂੰ ਮਹਿੰਗਾਈ ਦੀ ਚੱਕੀ ਵਿਚ ਪਿਸਣਾ ਪੈ ਰਿਹਾ ਹੈ। ਸ. ਸਾਹੀ ਨੇ ਕਿਹਾ ਕਿ ਸ. ਪਰਕਾਸ਼ ਸਿੰਘ ਬਾਦਲ ਦੀ ਯੋਗ ਅਗਵਾਈ ਹੇਠ ਅਕਾਲੀ ਭਾਜਪਾ ਸਰਕਾਰ ਪੂਰੀ ਤਨਦੇਹੀ ਨਾਲ ਆਪਣੇ ਚੋਣ ਵਾਅਦੇ ਪੂਰੇ ਕਰਦੀ ਹੋਈ ਸੂਬੇ ਵਿਚ ਵਿਕਾਸ ਦਾ ਨਵਾਂ ਇਤਿਹਾਸ ਸਿਰਜ ਰਹੀ ਹੈ ਅਤੇ ਇੱਥੇ ਅਨੇਕਾਂ ਬਹੁਮੰਤਵੀ ਯੋਜਨਾਵਾਂ ਸ਼ੁਰੂ ਕੀਤੀਆਂ ਗਈਆਂ ਹਨ।
    ਸ. ਸਾਹੀ ਨੇ ਇਸ ਮੌਕੇ ਪਿੰਡ ਬੇੜਿੰਗ ਨੂੰ 8 ਲੱਖ ਰੁਪਏ, ਰਜਵਾਲ ਸਕੂਲਾਂ ਨੂੰ 4 ਲੱਖ 9 ਹਜਾਰ ਰੁਪਏ ਅਤੇ ਪਿੰਡ ਦੀਆਂ ਗਲੀਆਂ ਨਾਲੀਆਂ ਲਈ 8 ਰੱਖ ਰੁਪਏ ਦਿੱਤੇ ਅਤੇ ਕਿਹਾ ਕਿ ਇਲਾਕੇ ਵਿਚ ਵਿਕਾਸ ਕਾਰਜਾਂ ਲਈ ਫ਼ੰਡਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੀ ਅਸ਼ੋਕ ਸੱਭਰਵਾਲ ਬਲਾਕ ਪ੍ਰਧਾਨ ਭਾਜਪਾ, ਭੁਪੇਸ਼ ਕੁਮਾਰੀ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ, ਮਾਸਟਰ ਸ਼ਮਸ਼ੇਰ ਸਿੰਘ, ਕੇ. ਐ¤ਲ. ਸ਼ਰਮਾ, ਵੰਦਨਾ ਸਰਪੰਚ ਰਜਵਾਲ, ਸੁਖਦੇਵ ਸਿੰਘ, ਬ੍ਰਹਮ ਦੱਤ, ਮਾਨ ਸਿੰਘ, ਵਿਜੇ ਕੁਮਾਰੀ ਮੁੱਖ ਅਧਿਆਪਕਾ ਸਰਕਾਰੀ ਮਿਡਲ ਸਕੂਲ ਰਜਵਾਲ ਹਾਰ ਆਦਿ ਸਮੇਤ ਵੱਡੀ ਗਿਣਤੀ ਪਤਵੰਤੇ ਹਾਜਰ ਸਨ।

ਸਕੂਲਾਂ ਦੀ ਅਚਨਚੇਤ ਚੈਕਿੰਗ

ਹੁਸ਼ਿਆਰਪੁਰ, 29 ਜਨਵਰੀ: ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਰਕਾਰੀ ਵਿਭਾਗਾਂ ਨੂੰ ਚੁਸਤ-ਦਰੁਸਤ ਕਰਨ ਅਤੇ ਸਰਕਾਰ ਦੇ ਕੰਮ-ਕਾਜ ਨੂੰ ਸੁਚੱਜੇ ਅਤੇ ਵਧੀਆ ਤਰੀਕੇ ਨਾਲ ਚਲਾਉਣ ਦੀ ਮੁਹਿੰਮ ਦੌਰਾਨ ਲੋਕ ਨਿਰਮਾਣ ਵਿਭਾਗ ਹੁਸ਼ਿਆਰਪੁਰ ਦੇ ਕਾਰਜਕਾਰੀ ਇੰਜੀਨੀਅਰ ਰਮਤੇਸ ਸਿੰਘ ਬੈਂਸ ਨੇ ਅੱਜ ਸਰਕਾਰੀ ਐਲੀਮੈਂਟਰੀ ਸਕੂਲ ਅਸਲਾਮਾਬਾਦ, ਸਰਕਾਰੀ ਐਲੀਮੈਂਟਰੀ ਸਕੂਲ ਸ਼ੇਰਗੜ੍ਹ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੇਰਗੜ੍ਹ ਦੀ ਚੈਕਿੰਗ ਕੀਤੀ। ਇਨ੍ਹਾਂ ਸਕੂਲਾਂ ਵਿੱਚ ਅਧਿਆਪਕਾਂ ਅਤੇ ਸਟਾਫ਼ ਦੀ ਹਾਜ਼ਰੀ ਠੀਕ ਪਾਈ ਗਈ। ਸ੍ਰੀ ਬੈਂਸ ਨੇ ਦੱਸਿਆ ਕਿ ਅੱਜ ਦੀ ਚੈਕਿੰਗ ਸਬੰਧੀ ਵਿਸਥਾਰ ਸਹਿਤ ਰਿਪੋਰਟ ਬਣਾ ਕੇ ਪੰਜਾਬ ਸਰਕਾਰ / ਸਬੰਧਤ ਵਿਭਾਗ ਨੂੰ ਵੱਖਰੇ ਤੌਰ ਤੇ ਕਾਰਵਾਈ ਕਰਨ ਲਈ ਭੇਜੀ ਜਾਵੇਗੀ।

ਸੂਦ ਵੱਲੋਂ ਯੁਨੀਵਰਸਿਟੀ ਕੈਂਪ ਆਫਿਸ ਦਾ ਉਦਘਾਟਨ

ਹੁਸ਼ਿਆਰਪੁਰ, 29 ਜਨਵਰੀ: ਹੁਸ਼ਿਆਰਪੁਰ ਤੋਂ ਥੋੜੀ ਦੂਰ ਪਿੰਡ ਖੜਕਾਂ ਵਿਖੇ 60 ਕਰੋੜ ਰੁਪਏ ਦੀ ਲਾਗਤ ਨਾਲ 25 ਏਕੜ ਜ਼ਮੀਨ ਵਿੱਚ ਸ੍ਰੀ ਗੁਰੂ ਰਵਿਦਾਸ ਆਯੂਰਵੈਦਿਕ ਯੂਨੀਵਰਸਿਟੀ ਦੀ ਉਸਾਰੀ ਕੀਤੀ ਜਾਵੇਗੀ ਜਿਸ ਦਾ ਨੀਂਹ ਪੱਥਰ ਜਲਦੀ ਹੀ ਮੁੱਖ ਮੰਤਰੀ ਪੰਜਾਬ ਸ੍ਰ: ਪਰਕਾਸ਼ ਸਿੰਘ ਬਾਦਲ ਰੱਖਣਗੇ। ਇਹ ਪ੍ਰਗਟਾਵਾ ਸ੍ਰੀ ਤੀਕਸ਼ਨ ਸੂਦ, ਜੰਗਲਾਤ, ਜੰਗਲੀ ਜੀਵ ਸੁਰੱਖਿਆ, ਮੈਡੀਕਲ ਸਿੱਖਿਆ ਤੇ ਖੋਜ ਅਤੇ ਕਿਰਤ ਮੰਤਰੀ ਪੰਜਾਬ ਨੇ ਅੱਜ ਸਥਾਨਕ ਪੰਚਾਇਤ ਘਰ ਵਿਖੇ ਸ੍ਰੀ ਗੁਰੂ ਰਵਿਦਾਸ ਆਯੂਰਵੈਦਿਕ ਯੂਨੀਵਰਸਿਟੀ ਦੇ ਕੈਂਪਸ ਆਫਿਸ  ਨੂੰ ਸ਼ੁਰੂ ਕਰਨ ਦਾ ਉਦਘਾਟਨ ਕਰਨ ਉਪਰੰਤ ਇੱਕ ਭਾਰੀ ਇਕ ਜਨਤਕ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ।
        ਸ੍ਰੀ ਸੂਦ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਆਯੂਰਵੈਦਿਕ ਯੂਨੀਵਰਸਿਟੀ ਬਣਾਉਣ ਸਬੰਧੀ 25 ਏਕੜ ਜਮੀਨ ਪਿੰਡ ਖੜਕਾਂ ਦੀ ਪੰਚਾਇਤ ਨੇ ਸਰਕਾਰ ਨੂੰ ਸਰਵਸੰਮਤੀ ਨਾਲ ਟਰਾਂਸਫਰ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਯੂਨੀਵਰਸਿਟੀ ਦੀ ਇਮਾਰਤ ਦੇ ਨਿਰਮਾਣ ਦਾ ਕੰਮ ਪੂਰਾ ਨਹੀਂ ਹੋ ਜਾਂਦਾ, ਉਦੋਂ ਤੱਕ ਸਥਾਨਕ ਪੰਚਾਇਤ ਭਵਨ ਵਿਖੇ ਇਹ ਯੂਨੀਵਰਸਿਟੀ ਬਕਾਇਦਾ ਆਪਣਾ ਕੰਮ ਕਰੇਗੀ ਅਤੇ ਇਸ ਦਾ ਸੈਸ਼ਨ ਇਸ ਸਾਲ ਤੋਂ ਪੰਚਾਇਤ ਭਵਨ ਵਿਖੇ ਸ਼ੁਰੂ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਯੂਨੀਵਰਸਿਟੀ ਦੇ ਬਣਨ ਨਾਲ ਪੰਜਾਬ ਦੇ ਲੋਕਾਂ ਦਾ ਅਤੇ ਖਾਸ ਕਰਕੇ ਹੁਸ਼ਿਆਰਪੁਰ ਦੇ ਲੋਕਾਂ ਦਾ ਸੂਪਨਾ ਪੂਰਾ ਹੋ ਗਿਆ ਹੈ।  ਉਨ੍ਹਾਂ ਦੱਸਿਆ ਕਿ ਇਹ ਯੂਨੀਵਰਸਿਟੀ ਹੁਸ਼ਿਆਰਪੁਰ ਦੇ ਲੋਕਾਂ ਲਈ ਇੱਕ ਵਰਦਾਨ ਸਾਬਤ ਹੋਵੇਗੀ ਅਤੇ ਜ਼ਿਲ੍ਹਾ ਹੁਸ਼ਿਆਰਪੁਰ ਦਾ ਨਾਂ ਸੰਸਾਰ ਦੇ ਨਕਸ਼ੇ ਤੇ ਆ ਜਾਵੇਗਾ। ਉਨ੍ਹਾਂ ਦੱਸਿਆ ਕਿ ਹਿੰਦੁਸਤਾਨ ਵਿੱਚ ਪਹਿਲਾਂ ਦੋ ਸਰਕਾਰੀ ਆਯੂਰਵੈਦਿਕ ਯੂਨੀਵਰਸਿਟੀਆਂ ਰਾਜਸਥਾਨ ਅਤੇ ਗੁਜ਼ਰਾਤ ਵਿੱਚ ਚਲ ਰਹੀਆਂ ਹਨ ਅਤੇ ਸ੍ਰੀ ਗੁਰੂ ਰਵਿਦਾਸ ਆਯੂਰਵੈਦਿਕ ਯੂਨੀਵਰਸਿਟੀ ਹਿੰਦੁਸਤਾਨ ਦੀ ਤੀਜੀ ਸਰਕਾਰੀ ਆਯੂਰਵੈਦਿਕ ਯੂਨੀਵਰਸਿਟੀ ਹੈ। ਉਨ੍ਹਾਂ ਦੱਸਿਆ ਕਿ ਇਸ ਯੂਨੀਵਰਸਿਟੀ ਦੇ ਕੰਮਕਾਜ ਸ਼ੁਰੂ ਹੋਣ ਨਾਲ ਆਯੂਰਵੈਦਿਕ ਦੇ 43 ਕਾਲਜ ਜਿਨ੍ਹਾਂ ਵਿੱਚ 12 ਆਯੂਰਵੈਦਿਕ ਡਿਗਰੀ ਕਾਲਜ, ਹੋਮਿਉਪੈਥੀ ਦੇ 4 ਕਾਲਜ ਅਤੇ 27 ਆਯੂਰਵੈਦਿਕ ਡਿਪਲੋਮਾ ਕੋਰਸ ਵਾਲੇ ਕਾਲਜ ਜੋ ਇਸ ਵੇਲੇ ਬਾਬਾ ਫਰੀਦ ਯੂਨੀਵਰਸਿਟੀ ਦੇ ਅਧੀਨ ਚਲ ਰਹੇ ਹਨ, ਉਹ ਸ੍ਰੀ ਗੁਰੂ ਰਵਿਦਾਸ ਆਯੂਰਵੈਦਿਕ ਯੂਨੀਵਰਸਿਟੀ ਅਧੀਨ ਆ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਯੂਨੀਵਰਸਿਟੀ ਵਿੱਚ ਬੀ ਫਾਰਮੇਸੀ ਅਤੇ ਐਮ ਫਾਰਮੇਸੀ ਦੇ ਕੋਰਸ ਵੀ ਸ਼ੁਰੂ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਆਯੂਰਵੈਦਿਕ ਯੂਨੀਵਰਸਿਟੀ ਵਿੱਚ ਖੜਕਾਂ ਪਿੰਡ ਦੇ ਯੋਗ ਨੌਜਵਾਨਾਂ ਨੂੰ ਪਹਿਲ ਦੇ ਆਧਾਰ ਤੇ ਰੋਜ਼ਗਾਰ ਮੁਹੱਈਆ ਦਿੱਤਾ ਜਾਵੇਗਾ।
            ਸ੍ਰੀ ਸੂਦ ਨੇ ਦੱਸਿਆ ਕਿ ਯੂਨੀਵਰਸਿਟੀ ਦੀ ਉਸਾਰੀ ਲਈ ਪਹਿਲੇ ਫੇਸ ਵਿੱਚ 20 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ। ਇਸ ਯੂਨੀਵਰਸਿਟੀ ਦੇ ਸ਼ੁਰੂ ਹੋਣ ਨਾਲ ਕੈਂਪ ਆਫਿਸ ਵਿਖੇ ਪ੍ਰਬੰਧਕੀ ਬਲਾਕ, ਆਯੂਰਵੈਦਿਕ ਦਵਾਈਆਂ ਦੀ ਪ੍ਰਯੋਗਸ਼ਾਲਾ, ਆਯੂਰਵੈਦਿਕ ਜੜੀ-ਬੂਟੀਆਂ ਲਈ ਹਰਬਲ ਗਾਰਡਨ, ਹਸਪਤਾਲ ਅਤੇ ਇਸ ਵਿੱਚ ਇੱਕ ਆਯੂਰਵੈਦਿਕ ਕਾਲਜ ਖੋਲ੍ਹਣ ਦੀ ਵਿਵਸਥਾ ਕੀਤੀ ਜਾ ਰਹੀ ਹੈ।  ਉਨ੍ਹਾਂ ਦੱਸਿਆ ਕਿ ਇਸ ਯੂਨੀਵਰਸਿਟੀ ਦੇ ਕੰਮ-ਕਾਰ ਦੀ ਦੇਖ-ਰੇਖ ਲਈ ਪੰਜਾਬ ਸਰਕਾਰ ਵੱਲੋਂ ਡਾਕਟਰ ਰਵਿੰਦਰ ਕੌਰ ਕੰਟਰੋਲਰ ਪ੍ਰੀਖਿਆਵਾਂ ਬਾਬਾ ਫਰੀਦ ਯੂਨੀਵਰਸਿਟੀ ਫਰੀਦਕੋਟ ਨੂੰ ਲਗਾਇਆ ਗਿਆ ਹੈ।
        ਇਸ ਮੌਕੇ ਤੇ ਸ੍ਰ: ਸੀਤਲ ਸਿੰਘ ਮੁੱਖ ਸੰਸਦੀ ਸਕੱਤਰ ਡਾਕਟਰੀ ਸਿੱਖਿਆ ਤੇ ਖੋਜ, ਸ੍ਰ: ਦੇਸ ਰਾਜ ਸਿੰਘ ਧੁੱਗਾ ਮੁੱਖ ਸੰਸਦੀ ਸਕੱਤਰ ਲੋਕ ਨਿਰਮਾਣ, ਡਾ ਐਸ ਐਸ ਗਿੱਲ ਵਾਈਸ ਚਾਂਸਲਰ ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ ਫਰੀਦਕੋਟ, ਸ੍ਰੀ ਕਮਲ ਸ਼ਰਮਾ, ਡਾ ਏ ਐਸ ਥਿੰਦ ਪ੍ਰਧਾਨ ਗੁਰੂ ਆਯੂਰਵੈਦਿਕ ਯੂਨੀਵਰਸਿਟੀ ਹੁਸ਼ਿਆਰਪੁਰ, ਸ੍ਰੀ ਸੋਮ ਪ੍ਰਕਾਸ਼, ਡਾ ਜੈ ਕਿਸ਼ਨ ਡਾਇਰੈਕਟਰ ਖੋਜ ਤੇ ਮੈਡੀਕਲ ਸਿੱਖਿਆ ਤੇ ਖੋਜ ਪੰਜਾਬ, ਸ਼ਿਵ ਸੂਦ ਪ੍ਰਧਾਨ ਨਗਰ ਕੌਂਸਲ, ਗੁਰਮੇਲ ਰਾਮ ਝਿੰਮ, ਬਾਬਾ ਰਾਮ ਮੂਰਤੀ, ਜਗਤਾਰ ਸਿੰਘ ਜ਼ਿਲ੍ਹਾ ਪ੍ਰਧਾਨ ਭਾਜਪਾ, ਸੰਤ ਨਿਰਮਲ ਦਾਸ, ਬਾਬਾ ਰਣਜੀਤ ਸਿੰਘ, ਮਹੰਤ ਰਮਿੰਦਰ ਦਾਸ ਡੇਰਾ ਬਾਬਾ ਚਰਨ ਸ਼ਾਹ ਬਹਾਦਰਪੁਰ, ਵੱਖ-ਵੱਖ ਸੰਤ ਸਮਾਜ ਦੇ ਨੁਮਾਇੰਦਿਆਂ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ।
        ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਸ੍ਰੀ ਧਰਮ ਦੱਤ ਤਰਨਾਚ ਡਿਪਟੀ ਕਮਿਸ਼ਨਰ, ਕੈਪਟਨ ਕਰਨੈਲ ਸਿੰਘ ਐਸ ਡੀ ਐਮ ਹੁਸ਼ਿਆਰਪੁਰ, ਤਹਿਸੀਲਦਾਰ ਵਿਜੇ ਕੁਮਾਰ ਸ਼ਰਮਾ, ਨਾਇਬ ਤਹਿਸੀਲਦਾਰ ਮਨਜੀਤ ਸਿੰਘ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ। ਇਸ ਮੌਕੇ ਤੇ ਸ੍ਰੀ ਕਮਲਜੀਤ ਸੇਤੀਆ ਜ਼ਿਲ੍ਹਾ ਜਨਰਲ ਸਕੱਤਰ ਭਾਜਪਾ ਨੇ ਸਟੇਜ ਸਕੱਤਰ ਦੀ ਭੂਮਿਕਾ ਬਾਖੂਬੀ ਨਿਭਾਈ। ਸ੍ਰ੍ਰੀਮਤੀ ਆਯੂਰਵੈਦਿਕ ਕਾਲਜ ਦੇ ਵਿਦਿਆਰਥੀਆਂ ਵੱਲੋਂ ਰੰਗਾ-ਰੰਗਾ ਸਭਿਆਚਾਰ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ। ਇਸ ਮੌਕੇ ਤੇ ਮੁੱਖ ਮਹਿਮਾਨ, ਪਤਵੰਤੇ ਅਤੇ ਵੱਖ-ਵੱਖ ਸੰਤ ਸਮਾਜ ਦੇ ਨੁਮਾਇੰਦਿਆਂ ਦਾ ਸਨਮਾਨ ਵੀ ਕੀਤਾ ਗਿਆ।

ਜਿਲ੍ਰਾ ਸਲਾਹਕਾਰ ਕਮੇਟੀਆਂ ਦੀ ਮੀਟਿੰਗ ਵਿਚ ਅਹਿਮ ਫੈਸਲੇ

ਹੁਸ਼ਿਆਰਪੁਰ, 29 ਜਨਵਰੀ:  ਆਵਾਜ਼ ਪ੍ਰਦੂਸ਼ਨ ਨੂੰ ਕੰਟਰੋਲ ਕਰਨ ਲਈ ਮਾਨਯੋਗ ਸੁਪਰੀਮ ਕੋਰਟ ਵੱਲੋਂ ਦਿੱਤੀਆਂ ਗਈਆਂ ਹਦਾਇਤਾਂ ਨੂੰ ਸਖਤੀ ਨਾਲ ਲਾਗੂ ਕੀਤਾ ਜਾਵੇਗਾ। ਇਹ ਪ੍ਰਗਟਾਵਾ ਸ੍ਰੀ ਧਰਮ ਦੱਤ ਤਰਨਾਚ ਡਿਪਟੀ ਕਮਿਸ਼ਨਰ ਨੇ ਮਿੰਨੀ ਸਕੱਤਰੇਤ ਦੇ ਮੀਟਿੰਗ ਹਾਲ ਵਿਖੇ ਜਨ ਸਿਹਤ, ਸਿੰਚਾਈ ਵਿਭਾਗ, ਖੁਰਾਕ ਤੇ ਸਪਲਾਈ ਕੰਟਰੋਲਰ, ਨਗਰ ਕੌਂਸਲ, ਪੰਜਾਬ ਪ੍ਰਦੂਸ਼ਨ ਕੰਟਰੋਲ ਬੋਰਡ, ਸਹਿਕਾਰੀ ਸਭਾਵਾਂ, ਪੁਲਿਸ ਵਿਭਾਗ, ਮਾਲ ਵਿਭਾਗ, ਆਬਕਾਰੀ ਤੇ ਕਰ ਕਮਿਸ਼ਨਰ, ਸਿਵਲ ਸਰਜਨ, ਸਿੱਖਿਆ ਵਿਭਾਗ, ਭਲਾਈ ਵਿਭਾਗ ਅਤੇ ਸਮਾਜਿਕ ਸੁਰੱਖਿਆ ਵਿਭਾਗ  ਦੀਆਂ ਜਿਲ੍ਹਾ ਸਲਾਹਕਾਰ ਕਮੇਟੀਆਂ ਦੀ ਮੀਟਿੰਗਾਂ ਦੀ ਪ੍ਰਧਾਨਗੀ ਕਰਦਿਆਂ ਕੀਤਾ।
        ਸ੍ਰੀ ਤਰਨਾਚ ਨੇ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਵਾਜ਼ ਪ੍ਰਦੂਸ਼ਨ ਨੂੰ ਕੰਟਰੋਲ ਕਰਨ ਅਤੇ ਟਰੈਫਿਕ ਨਿਯਮਾਂ ਸਬੰਧੀ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਸਬੰਧਤ ਵਿਭਾਗਾਂ ਵੱਲੋਂ ਸੈਮੀਨਾਰ ਅਤੇ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਪ੍ਰਦੂਸ਼ਨ ਕੰਟਰੋਲ ਬੋਰਡ ਹੁਸ਼ਿਆਰਪੁਰ ਵੱਲੋਂ ਆਵਾਜ਼ ਪ੍ਰਦੂਸ਼ਨ ਨੂੰ ਕੰਟਰੋਲ ਕਰਨ ਲਈ ਲੋਕਾਂ ਵਿੱਚ ਜਾਗ੍ਰਿਤੀ ਪੈਦਾ ਕਰਨ ਲਈ ਪ੍ਰਚਾਰ ਸਮੱਗਰੀ ਵੀ ਵੰਡੀ ਜਾ ਰਹੀ ਹੈ ਅਤੇ ਸਮੇਂ-ਸਮੇਂ ਸਿਰ ਮੈਰਿਜ ਪੈਲਸਾਂ, ਹੋਟਲਾਂ ਅਤੇ ਰਾਤ ਨੂੰ ਹੋਣ ਵਾਲੇ ਸਮਾਗਮਾਂ ਮੌਕੇ ਉਚੀ ਆਵਾਜ਼ ਅਤੇ ਨਿਸ਼ਚਿਤ ਸਮੇਂ ਤੋਂ ਬਾਅਦ ਵਿੱਚ ਵੱਜਣ ਵਾਲੇ ਲਾਉਡ ਸਪੀਕਰਾਂ ਦੀ ਚੈਕਿੰਗ ਵੀ ਕੀਤੀ ਜਾ ਰਹੀ ਹੈ।  ਉਨ੍ਹਾਂ ਕਿਹਾ ਕਿ ਜੇ ਕੋਈ ਵਿਅਕਤੀ ਮਾਨਯੋਗ ਸੁਪਰੀਮ ਕੋਰਟ ਦੀਆਂ ਹਦਾਇਤਾਂ ਦੀਆਂ ਉਲੰਘਣਾ ਕਰਦਾ ਪਾਇਆ ਗਿਆ ਤਾਂ ਉਸ ਵਿਰੁੱਧ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।  ਉਨ੍ਹਾਂ ਨੇ ਗੈਰ ਸਰਕਾਰੀ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਅਵਾਜ਼ ਪ੍ਰਦੂਸ਼ਨ ਨੂੰ ਕੰਟਰੋਲ ਕਰਨ, ਟਰੈਫਿਕਾਂ ਨਿਯਮਾਂ ਦੀ ਪਾਲਣਾ ਕਰਨ ਅਤੇ ਨਜਾਇਜ਼ ਕਬਜਿਆਂ ਨੂੰ ਹਟਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਲਈ ਪੂਰਨ ਸਹਿਯੋਗ ਦੇਣ ਅਤੇ ਆਮ ਲੋਕਾਂ ਨੂੰ  ਜਾਗਰੂਕ ਕਰਨ।
        ਸ੍ਰੀ ਤਰਨਾਚ ਨੇ ਖੁਰਾਕ ਤੇ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਘਰੇਲੂ ਗੈਸ ਦੀ ਸਪਲਾਈ ਨੂੰ ਯਕੀਨੀ ਬਣਾਉਣ ਅਤੇ ਘਰੇਲੂ ਗੈਸ ਦੀ ਹੋ ਰਹੀ ਨਜਾਇਜ਼ ਵਰਤੋਂ ਨੂੰ ਰੋਕਣ ਲਈ ਸਖਤ ਕਦਮ ਚੁੱਕਣ।  ਉਨ੍ਹਾਂ ਨੇ ਜਨ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਕਿਹਾ ਕਿ ਪਿੰਡਾਂ ਵਿੱਚ ਚਲ ਰਹੀਆਂ ਜਲ ਸਪਲਾਈ ਸਕੀਮਾਂ ਵਿੱਚ ਜੇ ਕੋਈ ਖਰਾਬੀ ਜਾਂ ਮੁਸ਼ਕਲ ਆਉਂਦੀ ਹੈ ਤਾਂ ਉਸ ਨੂੰ ਤੁਰੰਤ ਮੌਕੇ ਤੇ ਹੀ ਠੀਕ ਕੀਤਾ ਜਾਵੇ ਤਾਂ ਜੋ ਆਮ ਲੋਕਾਂ ਨੂੰ ਇਨ੍ਹਾਂ ਸਕੀਮਾਂ ਰਾਹੀਂ ਦਿੱਤੇ ਜਾ ਰਹੇ ਪੀਣ ਵਾਲੇ ਸਾਫ਼ ਸੁਥਰੇ ਪਾਣੀ ਸਬੰਧੀ ਕੋਈ ਮੁਸ਼ਕਲ ਪੇਸ਼ ਨਾ ਆਵੇ। ਉਨ੍ਹਾਂ ਨੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਸੜਕਾਂ ਉਪਰ ਲਗੀਆਂ ਵਾਈਟ ਲਾਈਨਾਂ ਅਤੇ ਰਿਫਲੈਕਟਰ ਜੋ ਖਰਾਬ ਹੋ ਚੁੱਕੇ ਹਨ, ਉਨ੍ਹਾਂ ਨੂੰ ਠੀਕ ਕੀਤਾ ਜਾਵੇ। ਸ੍ਰੀ ਤਰਨਾਚ ਨੇ ਦੱਸਿਆ ਕਿ ਅੱਜ ਦੀਆਂ ਜ਼ਿਲ੍ਹਾ ਸਲਾਹਕਾਰ ਕਮੇਟੀਆਂ ਦੀਆਂ ਮੀਟਿੰਗਾਂ ਵਿੱਚ ਗੈਰ ਸਰਕਾਰੀ ਮੈਂਬਰਾਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ ਹੈ।  ਉਨ੍ਹਾਂ ਨੇ ਗੈਰ ਸਰਕਾਰੀ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਜ਼ਿਲ੍ਹਾ ਸਲਾਹਕਾਰ ਕਮੇਟੀਆਂ ਦੀਆਂ ਮੀਟਿੰਗਾਂ ਵਿੱਚ ਆਪਣੀ ਹਾਜ਼ਰੀ ਨੂੰ ਯਕੀਨੀ ਬਣਾਉਣ।
        ਸ੍ਰੀ ਤਰਨਾਚ ਨੇ ਕਿਹਾ ਕਿ 30 ਜਨਵਰੀ 2011 ਨੂੰ  ਐਤਵਾਰ ਦੀ ਸਰਕਾਰੀ ਛੁੱਟੀ ਹੋਣ ਕਰਕੇ ਸਮੂਹ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀਆਂ ਉਪਰੋਕਤ ਮਿਤੀ ਨੂੰ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਅਤੇ ਆਜ਼ਾਦੀ ਖਾਤਰ ਸ਼ਹੀਦ ਹੋਏ ਸ਼ਹੀਦਾਂ ਨੂੰ ਸ਼ਰਧਾਂਜ਼ਲੀ ਦੇਣ ਲਈ ਸਵੇਰੇ 11-00 ਵਜੇ ਤੋਂ 11-02 ਵਜੇ ਤੱਕ ਆਪਣੇ-ਆਪਣੇ ਨਿਵਾਸ ਸਥਾਨਾਂ ਤੇ ਦੋ ਮਿੰਟ ਦਾ ਮੌਨ ਧਾਰਨ ਕਰਨ ਅਤੇ ਸ਼ਰਧਾ ਦੇ ਫੁੱਲ ਭੇਂਟ ਕਰਨ।
        ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਮਾਲ ਅਫ਼ਸਰ ਭੁਪਿੰਦਰਜੀਤ ਸਿੰਘ, ਮੰਗਲ ਦਾਸ ਖੁਰਾਕ ਤੇ ਸਪਲਾਈ ਕੰਟਰੋਲਰ, ਐਕਸੀਅਨ ਪਬਲਿਕ ਹੈਲਥ ਆਰ ਐਲ ਢਾਂਡਾ, ਐਕਸੀਅਨ ਪਬਲਿਕ ਹੈਲਥ ਅਮਰਜੀਤ ਸਿੰਘ ਗਿੱਲ, ਐਕਸੀਅਨ ਕੰਢੀ ਕੈਨਾਲ ਰਛਪਾਲ ਸਿੰਘ, ਜ਼ਿਲ੍ਹਾ ਪ੍ਰਧਾਨ ਭਾਜਪਾ ਜਗਤਾਰ ਸਿੰਘ ਸੈਣੀ,  ਸਰਕਾਰੀ ਤੇ ਗੈਰ ਸਰਕਾਰੀ ਮੈਂਬਰ ਵੀ ਹਾਜ਼ਰ ਸਨ।

ਵਿੱਤ ਕਮਿਸ਼ਨਰ ਵੱਲੋਂ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ

ਹੁਸ਼ਿਆਰਪੁਰ, 28 ਜਨਵਰੀ: ਵਿੱਤ ਕਮਿਸ਼ਨਰ ਸਹਿਕਾਰਤਾ ਅਤੇ ਪ੍ਰਿੰਸੀਪਲ ਸਕੱਤਰ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਸ੍ਰੀ ਸੁਰੇਸ਼ ਕੁਮਾਰ ਨੇ ਅੱਜ ਸੋਨਾਲੀਕਾ ਇੰਟਰਨੈਸ਼ਨਲ ਵਿਖੇ ਉਦਯੋਗਿਕ ਸਿਖਲਾਈ ਸੰਸਥਾਵਾਂ ਦੇ ਪ੍ਰਿੰਸੀਪਲ, ਚੇਅਰਮੈਨ ਇੰਸਟੀਚਿਊਟ ਮੈਨੇਜਮੈਂਟ ਕਮੇਟੀ (ਆਈ ਐਮ ਸੀ), ਚੇਅਰਮੈਨ ਪਬਲਿਕ ਪ੍ਰਾਈਵੇਟ ਪਾਰਟਨਰਸ਼ਿਪ (ਪੀ ਪੀ ਪੀ) ਅਤੇ ਸਬੰਧਤ ਅਧਿਕਾਰੀਆਂ ਨਾਲ ਇੱਕ ਵਿਸੇਸ਼ ਮੀਟਿੰਗ ਕੀਤੀ। ਜਿਸ ਵਿੱਚ ਜਾਇੰਟ ਡਾਇਰੈਕਟਰ ਤਕਨੀਕੀ ਸਿੱਖਿਆ ਸ੍ਰ: ਜਗਜੀਤ ਸਿੰਘ, ਡਿਪਟੀ ਡਾਇਰੈਕਟਰ ਸ੍ਰੀ ਵਿਜੇ ਇੰਦਰ ਧਵਨ, ਡਿਪਟੀ ਕਮਿਸ਼ਨਰ ਸ੍ਰੀ ਧਰਮ ਦੱਤ ਤਰਨਾਚ, ਪ੍ਰਿੰਸੀਪਲ ਉਦਯੋਗਿਕ ਸਿਖਲਾਈ ਕੇਂਦਰ ਹੁਸ਼ਿਆਰਪੁਰ ਰਤਨ ਲਾਲ, ਸਹਾਇਕ ਡਾਇਰੈਕਟਰ ਬੀ ਟੀ ਸੀ ਸ੍ਰੀ ਕੇਹਰ ਸਿੰਘ, ਪ੍ਰਿੰਸੀਪਲ ਉਦਯੋਗਿਕ ਸਿਖਲਾਈ ਕੇਂਦਰ ਤਲਵਾੜਾ ਸ੍ਰੀ ਰੁਪਿੰਦਰ ਸਿੰਘ, ਪ੍ਰਿੰਸੀਪਲ ਹਰਸੀ ਪਿੰਡ ਟਾਂਡਾ ਸ੍ਰੀ ਉਪਦੇਸ਼ ਸਿੰਘ, ਸੁਪਰਡੰਟ ਆਈ ਟੀ ਆਈ ਹਰਿਆਣਾ ਮਲਕੀਤ ਸਿੰਘ, ਪ੍ਰਿੰਸੀਪਲ ਵਿਜੇ ਕੁਮਾਰ, ਮੈਨੇਜਰ ਸੋਨਾਲੀਕਾ ਇੰਟਰਨੈਸ਼ਨਲ ਟਰੈਕਟਰ ਸ੍ਰੀ ਮਲਕੀਤ ਸਿੰਘ, ਚੀਫ ਐਡਮਨਿਸਟਰੇਟਿਵ ਅਫ਼ਸਰ ਸੋਨਾਲੀਕਾ ਸ੍ਰੀ ਐਸ ਕੇ ਪੋਮਰਾ ਵੀ ਇਸ ਮੀਟਿੰਗ ਵਿੱਚ ਹਾਜ਼ਰ ਸਨ।
        ਵਿੱਤ ਕਮਿਸ਼ਨਰ ਸਹਿਕਾਰਤਾ ਅਤੇ ਪ੍ਰਿੰਸੀਪਲ ਸਕੱਤਰ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਸ੍ਰੀ ਸੁਰੇਸ਼ ਕੁਮਾਰ ਨੇ ਮੀਟਿੰਗ ਵਿੱਚ ਹਾਜ਼ਰ ਉਦਯੋਗਿਕ ਸਿਖਲਾਈ ਸੰਸਥਾਵਾਂ ਦੇ ਮੁੱਖੀਆਂ ਨਾਲ ਉਨ੍ਹਾਂ ਦੀਆਂ ਸੰਸਥਾਵਾਂ ਵਿੱਚ ਚਲ ਰਹੇ ਸਿਖਲਾਈ ਕੋਰਸਾਂ, ਸੰਸਥਾਵਾਂ ਦੀਆਂ ਗਤੀਵਿਧੀਆਂ ਅਤੇ ਪ੍ਰਗਤੀ ਸਬੰਧੀ ਵਿਸਥਾਰਪੂਰਵਕ ਵਿਚਾਰ ਵਟਾਂਦਰਾ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਨੇ ਇਨ੍ਹਾਂ ਸੰਸਥਾਵਾਂ ਦੇ ਮੁੱਖੀਆਂ ਨਾਲ ਆਈ ਐਮ ਸੀ , ਐਸ ਡੀ ਆਈ, ਸਿਖਿਆਰਥੀਆਂ ਦੇ ਰੋਜ਼ਗਾਰ ਅਤੇ ਪਬਲਿਕ ਪ੍ਰਾਈਵੇਟ ਪਾਰਟਨਰਸ਼ਿਪ ਸਕੀਮਾਂ ਤਹਿਤ ਵੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਤੇ ਉਨ੍ਹਾਂ ਦੱਸਿਆ ਕਿ ਉਦਯੋਗਿਕ ਸਿਖਲਾਈ ਕੇਂਦਰਾਂ ਵਿੱਚ ਨੌਜਵਾਨਾਂ ਨੂੰ ਉਚ ਮਿਆਰੀ ਦੀ ਤਕਨੀਕੀ ਸਿੱਖਿਆ ਦਿੱਤੀ ਜਾਂਦੀ ਹੈ ਤਾਂ ਜੋ ਉਹ ਸਿੱਖਿਆ ਹਾਸਲ ਕਰਨ ਤੋਂ ਬਾਅਦ ਉਦਯੋਗਿਕ ਕੇਂਦਰਾਂ ਵਿੱਚ ਜਾ ਕੇ ਸਫ਼ਲਤਾਪੂਰਵਕ ਆਪਣਾ ਰੋਜ਼ਗਾਰ ਹਾਸਲ ਕਰ ਸਕਣ।  ਉਨ੍ਹਾਂ ਦੱਸਿਆ ਕਿ ਪਬਲਿਕ ਪ੍ਰਾਈਵੇਟ ਪਾਰਟਨਰਸ਼ਿਪ ਰਾਹੀਂ ਉਦਯੋਗਾਂ ਦੇ ਪ੍ਰਤੀਨਿੱਧਾਂ ਨਾਲ ਮੀਟਿੰਗ ਕੀਤੀ ਜਾਂਦੀ ਹੈ ਅਤੇ  ਉਨ੍ਹਾਂ ਵੱਲੋਂ ਜਿਸ ਤਰਾਂ ਦੇ ਟਰੇਡਾਂ ਦੀ ਮੰਗ ਦੀ ਮੰਗ ਕੀਤੀ ਜਾਂਦੀ ਉਸ ਤਰਾਂ ਦੇ ਕੋਰਸ ਹੀ ਉਦਯੋਗਿਕ ਸਿਖਲਾਈ ਸੰਸਥਾਵਾਂ ਵਿੱਚ ਚਲਾਏ ਜਾਂਦੇ ਹਨ।  ਉਨ੍ਹਾਂ ਸਿਖਲਾਈ ਸੰਸਥਾਵਾਂ ਦੇ ਮੁੱਖੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੀਆਂ ਸੰਸਥਾਵਾਂ ਵਿੱਚ ਚਲ ਰਹੇ ਤਕਨੀਕੀ ਕੋਰਸਾਂ ਵਿੱਚ ਸਿਖਿਆਰਥੀਆਂ ਨੂੰ ਪੂਰੀ ਮਿਹਨਤ ਨਾਲ ਸਿਖਲਾਈ ਦੇਣ। ਇਸ ਮੌਕੇ ਤੇ ਉਨ੍ਹਾਂ ਨੇ ਸਬੰਧਤ ਅਧਿਕਾਰੀਆਂ / ਕਰਮਚਾਰੀਆਂ ਦੀਆਂ ਮੁਸ਼ਕਲਾਂ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ। 
        ਇਸ ਮੌਕੇ ਤੇ ਹੁਸ਼ਿਆਰਪੁਰ ਦੀ ਉਦਯੋਗਿਕ ਸਿਖਲਾਈ ਸੰਸਥਾ ਦੇ ਪ੍ਰਿੰਸੀਪਲ ਰਤਨ ਲਾਲ ਨੇ ਦੱਸਿਆ ਕਿ ਉਨ੍ਹਾਂ ਦੀ ਸਿਖਲਾਈ ਸੰਸਥਾ ਵੱਲੋਂ ਤਿੰਨ ਰੋਜ਼ਗਾਰ ਮੇਲੇ ਲਗਾਏ ਗਏ ਹਨ ਜਿਸ ਵਿੱਚ 65 ਸਿਖਿਆਰਥੀਆਂ ਨੂੰ ਰੋਜ਼ਗਾਰ ਦੁਆਇਆ ਗਿਆ। ਇਸ ਮੌਕੇ ਤੇ ਵੱਖ-ਵੱਖ ਸਿਖਲਾਈ ਸੰਸਥਾਵਾਂ ਦੇ ਮੁੱਖੀਆਂ ਨੇ ਆਪਣੀਆਂ ਸੰਸਥਾਵਾਂ ਵਿੱਚ ਦਿੱਤੀ ਜਾ ਰਹੀ ਟਰੇਨਿੰਗ, ਰੋਜ਼ਗਾਰ ਆਦਿ ਸਬੰਧੀ ਕੀਤੇ ਉਪਰਾਲੇ ਅਲਾਟ ਕੀਤੇ ਗਏ ਫੰਡਜ਼, ਮਸ਼ੀਨਰੀ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ।

੨੯ ਫਰਵਰੀ ਤੋਂ ਸ਼ੁਰੂ ਹੋਵੇਗੀ ਆਯੁਰਵੈਦਿਕ ਯੂਨੀਵਰਸਿਟੀ : ਸੂਦ

ਹੁਸ਼ਿਆਰਪੁਰ, 28 ਜਨਵਰੀ: ਸ੍ਰੀ ਗੁਰੂ ਰਵਿਦਾਸ ਆਯੂਰਵੈਦਿਕ ਯੂਨੀਵਰਸਿਟੀ 29 ਜਨਵਰੀ 2011 ਤੋਂ ਹੁਸ਼ਿਆਰਪੁਰ ਵਿਖੇ ਆਪਣਾ ਕੰਮ ਕਰਨਾ ਸ਼ੁਰੂ ਕਰ ਦੇਵੇਗੀ। ਇਸ ਗੱਲ ਦਾ ਪ੍ਰਗਟਾਵਾ ਜੰਗਲਾਤ, ਜੰਗਲੀ ਜੀਵ ਸੁਰੱਖਿਆ, ਮੈਡੀਕਲ ਸਿੱਖਿਆ ਤੇ ਖੋਜ ਅਤੇ ਕਿਰਤ ਮੰਤਰੀ ਪੰਜਾਬ ਨੇ ਅੱਜ ਲੋਕ ਨਿਰਮਾਣ ਵਿਭਾਗ ਦੇ ਰੈਸਟ ਹਾਊਸ ਵਿਖੇ ਸਬੰਧਤ ਅਧਿਕਾਰੀਆਂ ਅਤੇ ਸ੍ਰੀ ਗੁਰੂ ਰਵਿਦਾਸ ਸਭਾਵਾਂ ਦੇ ਨੁਮਾਇੰਦਿਆਂ, ਆਯੂਰਵੈਦ ਮੰਡਲ ਦੇ ਪ੍ਰਤੀਨਿੱਧਾਂ ਨਾਲ ਇਸ ਸਬੰਧੀ ਕੀਤੇ ਜਾ ਰਹੇ ਅਗੇਤੇ ਪ੍ਰਬੰਧਾਂ ਸਬੰਧੀ ਮੀਟਿੰਗ ਦੌਰਾਨ ਕੀਤਾ। ਸ੍ਰੀ ਸੂਦ ਨੇ ਦੱਸਿਆ ਕਿ ਸ੍ਰੀ ਗੁਰੂ ਰਵਿਦਾਸ ਆਯੂਰਵੈਦਿਕ ਯੂਨੀਵਰਸਿਟੀ ਬਣਾਉਣ ਸਬੰਧੀ 25 ਏਕੜ ਜ਼ਮੀਨ ਖੜਕਾਂ ਵਿਖੇ ਸਰਕਾਰ ਵੱਲੋਂ ਪ੍ਰਾਪਤ ਕਰ ਲਈ ਗਈ ਹੈ ਇਸ ਜਮੀਨ ਤੇ ਯੂਨੀਵਰਸਿਟੀ ਦੀ ਉਸਾਰੀ ਤੇ 60 ਕਰੋੜ ਰੁਪਏ ਖਰਚ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਜਦੋਂ ਤੱਕ ਇਸ ਯੂਨੀਵਰਸਿਟੀ ਦੀ ਇਮਾਰਤ ਦੇ ਨਿਰਮਾਣ ਦਾ ਕੰਮ ਪੂਰਾ ਨਹੀਂ ਹੁੰਦਾ , ਉਦੋਂ ਤੱਕ ਪੰਚਾਇਤ ਭਵਨ ਹੁਸ਼ਿਆਰਪੁਰ ਵਿਖੇ ਇਹ ਯੂਨੀਵਰਸਿਟੀ ਬਕਾਇਦਾ ਕੰਮ ਕਰੇਗੀ ਅਤੇ ਇਸ ਦਾ ਸੈਸ਼ਨ ਇਸ ਸਾਲ ਤੋਂ ਪੰਚਾਇਤ ਭਵਨ ਵਿਖੇ ਸ਼ੁਰੂ ਕਰ ਦਿੱਤਾ ਜਾਵੇਗਾ ਜਿਸ ਦਾ ਉਦਘਾਟਨ 29 ਜਨਵਰੀ ਨੂੰ ਸਵੇਰੇ 11.00 ਵਜੇ ਪੰਚਾਇਤ ਭਵਨ ਵਿਖੇ ਕੀਤਾ ਜਾਵੇਗਾ।  ਉਨ੍ਹਾਂ ਦੱਸਿਆ ਕਿ ਇਸ ਸਮਾਗਮ ਮੌਕੇ ਵਾਈਸ ਚੇਅਰਮੈਨ ਪੰਜਾਬ ਸਟੇਟ ਪਲਾਨਿੰਗ ਬੋਰਡ ਪ੍ਰੋ: ਰਜਿੰਦਰ ਭੰਡਾਰੀ, ਮੁੱਖ ਸੰਸਦੀ ਸਕੱਤਰ ਡਾਕਟਰੀ ਸਿੱਖਿਆ ਤੇ ਖੋਜ ਸ੍ਰ: ਸੀਤਲ ਸਿੰਘ, ਸਕੱਤਰ ਮੈਡੀਕਲ ਸਿੱਖਿਆ ਤੇ ਖੋਜ ਸ੍ਰੀਮਤੀ ਅੰਜਲੀ ਭਾਵੜਾ, ਵਾਈਸ ਚਾਂਸਲਰ ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਫਰੀਦਕੋਟ ਡਾ ਐਸ ਐਸ ਗਿੱਲ, ਬੀਬੀ ਮਹਿੰਦਰ ਕੌਰ ਜੋਸ਼, ਦੇਸ ਰਾਜ ਸਿੰਘ ਧੁੱਗਾ, ਅਰੁਨੇਸ਼ ਸ਼ਾਕਰ, ਸ੍ਰ: ਸੋਹਨ ਸਿੰਘ ਠੰਡਲ (ਸਾਰੇ ਮੁੱਖ ਪਾਰਲੀਮਾਨੀ ਸਕੱਤਰ), ਵਿਧਾਇਕ ਹਲਕਾ ਦਸੂਹਾ ਸ੍ਰ: ਅਮਰਜੀਤ ਸਿੰਘ ਸਾਹੀ, ਡਾਇਰੈਕਟਰ ਖੋਜ਼ ਅਤੇ ਮੈਡੀਕਲ ਸਿੱਖਿਆ ਪੰਜਾਬ ਡਾ ਜੈ ਕਿਸ਼ਨ ਅਤੇ ਹੋਰ ਪਤਵੰਤੇ ਵੀ ਇਸ ਮੌਕੇ ਤੇ ਪਹੁੰਚ ਰਹੇ ਹਨ।
        ਸ੍ਰੀ ਸੂਦ ਨੇ ਦੱਸਿਆ ਕਿ ਇਸ ਯੂਨੀਵਰਸਿਟੀ ਦੇ ਕੰਮ-ਕਾਰ ਦੀ ਦੇਖ-ਰੇਖ ਲਈ ਪੰਜਾਬ ਸਰਕਾਰ ਵੱਲੋਂ ਕੰਟਰੋਲਰ ਪ੍ਰੀਖਿਆ ਬਾਬਾ ਫਰੀਦ ਯੂਨੀਵਰਸਿਟੀ ਫਰੀਦਕੋਟ ਡਾ ਰਵਿੰਦਰ ਕੌਰ ਨੂੰ ਲਗਾਇਆ ਗਿਆ ਹੈ ਅਤੇ ਬਾਕੀ ਸਟਾਫ਼ ਵੀ ਵੱਖ-ਵੱਖ ਯੂਨੀਵਰਸਿਟੀਆਂ ਤੋਂ ਡੈਪੂਟੇਸ਼ਨ ਤੇ ਲਗਾਇਆ ਜਾਵੇਗਾ।  ਉਨ੍ਹਾਂ ਕਿਹਾ ਕਿ ਗੁਰੂ ਰਵਿਦਾਸ ਯੂਨੀਵਰਸਿਟੀ ਲੋਕਾਂ ਲਈ ਵਰਦਾਨ ਸਾਬਤ ਹੋਵੇਗੀ ਅਤੇ ਇਸ ਦੇ ਸ਼ੁਰੂ ਹੋਣ ਨਾਲ ਜਿਥੇ ਹੁਸ਼ਿਆਰਪੁਰ ਦਾ ਨਾਂ ਸੰਸਾਰ ਦੇ ਨਕਸ਼ੇ ਤੇ ਆਵੇਗਾ , ਉਥੇ ਪੰਜਾਬ ਅਤੇ ਕੰਢੀ ਇਲਾਕੇ ਦੇ ਲੋਕਾਂ ਨੂੰ ਵੀ ਇਸ ਦਾ ਬਹੁਤ ਲਾਭ ਪਹੁੰਚੇਗਾ। ਉਨ੍ਹਾਂ ਕਿਹਾ ਕਿ ਗੁਰੂ ਰਵਿਦਾਸ ਆਯੂਰਵੈਦਿਕ ਹਿੰਦੁਸਤਾਨ ਦੀ ਤੀਜੀ ਸਰਕਾਰੀ ਆਯੂਰਵੈਦਿਕ ਯੂਨੀਵਰਸਿਟੀ ਹੈ। ਇਸ ਯੂਨੀਵਰਸਿਟੀ ਵਿੱਚ ਹੋਮਿਊਪੈਥਿਕ, ਆਯੂਰਵੈਦਿਕ ਡਿਪਲੋਮਾ ਕੋਰਸ, ਬੀ ਫਾਰਮੇਸੀ ਅਤੇ ਐਮ ਫਾਰਮੇਸੀ ਦੇ ਕੋਰਸ ਵੀ ਕਰਵਾਏ ਜਾਣਗੇ।  ਸ੍ਰੀ ਸੂਦ ਨੇ ਦੱਸਿਆ ਕਿ ਇਸ ਮੌਕੇ ਤੇ ਜੜੀ ਬੂਟੀਆਂ ਦੀ ਪ੍ਰਦਰਸ਼ਨੀ ਅਤੇ  ਮੈਡੀਕਲ ਕੈਂਪ ਵੀ ਲਗਾਇਆ ਜਾਵੇਗਾ ਜਿਸ ਵਿੱਚ ਮਰੀਜਾਂ ਦਾ ਚੈਕਅਪ ਕਰਕੇ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ।  ਸ੍ਰੀ ਸੂਦ ਨੇ ਮੀਟਿੰਗ ਵਿੱਚ ਹਾਜ਼ਰ ਸ੍ਰੀ ਗੁਰੂ ਰਵਿਦਾਸ ਸਭਾਵਾਂ, ਆਯੂਰਵੈਦ ਮੰਡਲ ਦੇ ਨੁਮਾਇੰਦਿਆਂ, ਵੱਖ-ਵੱਖ ਸਵੈਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਉਹ ਇਸ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਪਹੁੰਚਣ।
        ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਐਸ ਡੀ ਐਮ ਹੁਸ਼ਿਆਰਪੁਰ ਕੈਪਟਨ ਕਰਨੈਲ ਸਿੰਘ, ਤਹਿਸੀਲਦਾਰ ਵਿਜੇ ਕੁਮਾਰ ਸ਼ਰਮਾ, ਮਿਉਂਸਪਲ ਇੰਜੀਨੀਅਰ ਪਵਨ ਸ਼ਰਮਾ, ਜ਼ਿਲ੍ਹਾ ਖੇਡ ਅਫ਼ਸਰ ਪ੍ਰੇਮ ਅਫ਼ਸਰ, ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਸਰਬਜੀਤ ਸਿੰਘ ਬੈਂਸ, ਬਲਾਕ ਵਿਕਾਸ ਤੇ ਪਚੰਾਇਤ ਅਫ਼ਸਰ ਮਹੇਸ਼ ਕੁਮਾਰ, ਪ੍ਰਧਾਨ ਨਗਰ ਕੌਂਸਲ ਸ਼ਿਵ ਸੂਦ, ਜ਼ਿਲ੍ਹਾ ਪ੍ਰਧਾਨ ਭਾਜਪਾ ਜਗਤਾਰ ਸਿੰਘ, ਜ਼ਿਲ੍ਹਾ ਜਨਰਲ ਸਕੱਤਰ ਭਾਜਪਾ ਕਮਲਜੀਤ ਸੇਤੀਆ, ਰਮੇਸ਼ ਜ਼ਾਲਮ, ਜਗਦੀਸ਼ ਸੈਣੀ, ਵੈਦ ਸੁਮਨ ਸੂਦ, ਡਾ ਵਿਨੋਦ ਕੁਮਾਰ ਸ਼ਰਮਾ ਅਤੇ ਹੋਰ ਸਬੰਧਤ ਅਧਿਕਾਰੀ ਵੀ ਇਸ ਮੀਟਿੰਗ ਵਿੱਚ ਹਾਜ਼ਰ ਸਨ।

ਗਣਤੰਤਰ ਦਿਵਸ ਮੌਕੇ ਬੱਚਿਆਂ ਨੂੰ ਫ਼ਲ ਵੰਡੇ

ਹੁਸ਼ਿਆਰਪੁਰ, 28 ਜਨਵਰੀ: ਕਰਨਲ (ਸੇਵਾ ਮੁਕਤ) ਤੇਜਇੰਦਰ ਸਿੰਘ ਸੱਕਤਰ ਜ਼ਿਲ੍ਹਾ ਰੈਡਕਰਾਸ ਸੁਸਾਇਟੀ ਹੁਸ਼ਿਆਰਪੁਰ ਨੇ ਦੱਸਿਆ ਕਿ 62ਵਾਂ ਗਣਤੰਤਰ ਦਿਵਸ ਜੋ 26 ਜਨਵਰੀ 2011 ਨੂੰ ਜ਼ਿਲ੍ਹਾ ਪੱਧਰ ਤੇ ਮਨਾਇਆ ਗਿਆ, ਦੇ ਮੌਕੇ ਤੇ ਜ਼ਿਲ੍ਹਾ ਹਸਪਤਾਲ,ਬਿਰਧ ਆਸ਼ਰਮ, ਜੇਲ੍ਹ ਅਤੇ ਜੁਵਾਨਾਈਲ ਹੋਮ ਵਿਚ ਹਾਜ਼ਰ ਬੱਚੇ, ਬਜੁਰਗ ਅਤੇ ਮਹਿਲਾਵਾਂ ਨੂੰ ਅਸੀਂ ਨਹੀਂ ਭੁੱਲੇ ਹਾਂ ਅਤੇ ਇਸ ਖੁਸ਼ੀ ਦੇ ਸਮੇਂ ਜ਼ਿਲਾ ਰੈਡਕਰਾਸ ਸੁਸਾਇਟੀ ਦੇ ਹਸਪਤਾਲ ਭਲਾਈ ਸੈਕਸ਼ਨ ਦੀ ਚੇਅਰਪਰਸਨ ਸ਼੍ਰੀਮਤੀ ਵਿਜੇ ਲਕਸ਼ਮੀ ਅਤੇ ਹੋਰ ਮੈਂਬਰਾਂ ਨੇ ਅਲਗ-ਅਲਗ ਸੰਸਥਾਵਾਂ ਵਿਚ ਉਪਰੋਕਤ ਨਾਲ ਗਲ ਕੀਤੀ ਅਤੇ ਗਣਤੰਤਰ ਦਿਵਸ ਦੀਆਂ ਵਧਾਈਆਂ ਦਿਤੀਆ। ਉਹਨਾਂ ਨੇ ਹਸਪਤਾਲ ਦੇ ਮਰੀਜ਼ਾਂ ਨੂੰ ਜਲਦੀ ਠੀਕ ਹੋਣ ਦੀਆਂ ਸ਼ੁੱਭ ਕਾਮਨਾਵਾਂ ਦਿਤੀਆਂ ਅਤੇ ਜੇਲ ਵਿਚ ਬੰਦ ਵਿਅਕਤੀਆਂ ਨੂੰ ਚੰਗੇ ਸ਼ਹਿਰੀ ਬਨਣ ਦੀ ਪ੍ਰੇਰਨਾ ਦਿਤੀ। ਇਸ ਸੁੱਭ ਮੌਕੇ ਤੇ ਫਲ ਵੀ ਵੰਡੇ ਗਏ। ਇਸ ਮੌਕੇ ਹੋਰਨਾ ਤੋਂ ਇਲਾਵਾ ਸ਼੍ਰੀਮਤੀ ਜਸਵੀਰ ਕੌਰ  ਅਤੇ ਮਿਸ ਇੰਦੂ ਚੰਦੇਲ ਵੀ ਹਾਜ਼ਰ ਸਨ।

ਸਹਿਕਾਰੀ ਸਭਾਵਾਂ ਸਬੰਧੀ ਵਰਕਸ਼ਾਪ ਲਗਾਈ

ਹੁਸ਼ਿਆਰਪੁਰ, 28 ਜਨਵਰੀ: ਜ਼ਿਲ੍ਹਾ ਹੁਸ਼ਿਆਰਪੁਰ ਦੇ ਸਹਿਕਾਰੀ ਸਭਾਵਾਂ ਦੇ ਚੁਣੇ ਹੋਏ ਨੁਮਾਇੰਦਿਆਂ ਨੂੰ ਕੋ-ਆਪਰੇਟਿਵ ਸੋਸਾਇਟੀਜ਼ ਐਕਟ 1961, ਨਿਯਮਾਂ, ਉਪ-ਨਿਯਮਾਂ ਅਤੇ ਬਾਈਲਾਜ਼ ਵਿੱਚ ਦਿਤੇ ਅਧਿਕਾਰਾਂ ਅਤੇ ਜ਼ਿਮੇਵਾਰੀਆਂ ਤੇ ਜਾਣਕਾਰੀ ਦੇਣ ਸਬੰਧੀ ਇੱਕ ਦਿਨ ਦੀ ਵਰਕਸ਼ਾਪ ਮਹਾਤਮਾ ਗਾਂਧੀ ਰਾਜ ਲੋਕ ਪ੍ਰਸ਼ਾਸ਼ਨ ਸੰਸਥਾਨ ਜ਼ਿਲ੍ਹਾ ਸੈਂਟਰ ਹੁਸ਼ਿਆਰਪੁਰ ਵਲੋਂ ਲਗਾਈ ਗਈ। ਸ੍ਰ: ਸੁਰਜੀਤ ਸਿੰਘ  ਜ਼ਿਲ੍ਹਾ ਪ੍ਰੋਗਰਾਮ ਕੋਆਰਡੀਨੇਟਰ ਵਲੋਂ ਵਰਕਸ਼ਾਪ ਵਿਚ ਹਾਜ਼ਰ ਨੁਮਾਇੰਦਿਆਂ ਨੂੰ ਜੀ ਆਇਆਂ ਆਖਿਆ ਗਿਆ। ਉਨ੍ਹਾਂ ਨੇ ਸਹਿਕਾਰੀ ਸਭਾਵਾਂ ਦੇ ਮੈਂਬਰਾਂ ਨੂੰ ਕੰਮ ਕਾਰ ਨੂੰ ਸੁਚੱਜੇ ਢੰਗ ਨਾਲ ਅਤੇ ਇਮਾਨਦਾਰੀ ਨਾਲ ਕਰਨ ਦੀ ਪ੍ਰੇਰਨਾ ਦਿਤੀ ਅਤੇ ਸਹਿਕਾਰੀ ਸਭਾਵਾਂ ਦੇ ਮੈਂਬਰਾਂ ਨੂੰ ਜੀਵਨ ਪੱਧਰ ਉਚਾ ਚੁੱਕਣ ਲਈ ਉਪਰਾਲੇ ਕਰਨ ਤੇ ਲੋੜ ਮੁਤਾਬਕ ਮੈਂਬਰਾਂ ਨੂੰ ਕਰਜ਼ਾ ਉਪਲਬਧ ਕਰਵਾਉਣ ਤਾਂ ਜੋ ਕੰਢੀ ਏਰੀਏ ਵਿਚ ਲੋਕਾਂ ਦਾ ਜੀਵਨ ਪੱਧਰ ਉਚਾ ਚੁੱਕਿਆ ਜਾ ਸਕੇ। ਇਸ ਵਰਕਸ਼ਾਪ ਵਿਚ ਕੰਢੀ ਏਰੀਏ ਦੇ ਸਹਿਕਾਰੀ ਸਭਾਵਾਂ ਦੇ ਚੁਣੇ ਹੋਏ ਨੁਮਾਇੰਦੇ ਹਾਜ਼ਰ ਹੋਏ ਅਤੇ ਉਨ੍ਹਾਂ ਨੇ ਆਪਣੀਆਂ ਮੁਸ਼ਕਲਾਂ ਨੂੰ ਸਾਂਝਾ ਕੀਤਾ।
        ਸ਼੍ਰੀ ਦਰਸ਼ਨ ਲਾਲ ਸਹਾਇਕ ਰਜਿਸਟਰਾਰ, ਸਹਿਕਾਰੀ ਸਭਾਵਾਂ ਹੁਸ਼ਿਆਰਪੁਰ ਨੇ ਸਹਿਕਾਰੀ ਸਭਾਵਾਂ ਦੀ ਬਣਤਰ ਅਤੇ ਨਿਯਮਾਂ, ਉਪ -ਨਿਯਮਾਂ ਪ੍ਰਤੀ ਸਹਿਕਾਰੀ ਸਭਾਵਾਂ ਦੇ ਚੁਣੇ ਹੋਏ ਨੁਮਾਇਦਿੰਆਂ ਨੂੰ ਵਿਸਥਾਰ ਪੂਰਵਕ ਜਾਣਕਾਰੀ ਦਿਤੀ । ਉਨ੍ਹਾਂ ਨੇ ਚੁਣੇ ਹੋਏ ਮੈਂਬਰਾਂ ਨੂੰ ਉਨ੍ਹਾਂ ਦੇ ਅਧਿਕਾਰਾਂ ਅਤੇ ਜ਼ਿਮੇਵਾਰੀਆਂ ਪ੍ਰਤੀ ਵੀ ਜਾਣੂ ਕਰਵਾਇਆ। ਰਿਸੋਰਸ ਪਰਸਨ ਸ਼੍ਰੀ ਕੁਲਦੀਪ ਸਿੰਘ ਚੱਡਾ  ਮੈਨੇਜਰ ਜ਼ਿਲ੍ਹਾ ਕੋਆਪਰੇਟਿਵ ਯੂਨੀਅਨ ਹੁਸ਼ਿਆਰਪੁਰ ਵਲੋਂ ਕੋਆਪਰੇਟਿਵ ਸੁਸਾਇਟੀਜ਼ ਐਕਟ 1961 ਅਤੇ ਕੋਆਪਰੇਟਿਵ ਸੁਸਾਇਟੀਜ਼ ਐਕਟ 2006 ਪ੍ਰਤੀ ਸਹਿਕਾਰੀ ਸਭਾਵਾਂ ਦੇ ਚੁਣੇ ਹੋਏ ਪ੍ਰਤੀਨਿਧੀਆਂ ਨੂੰ ਜਾਣੂ ਕਰਵਾਇਆ।  ਸ਼੍ਰੀ ਸਮਸ਼ੇਰ ਸਿੰਘ ਪ੍ਰਧਾਨ ,ਬਹਿ ਖੁਸ਼ਾਲਾ ਨੇ ਸਹਿਕਾਰੀ ਸਭਾਵਾਂ ਨੂੰ ਹੱਦ ਕਰਜ਼ਾ ਵਧਾਉਣ ਸਬੰਧੀ ਬੇਨਤੀ ਕੀਤੀ ਅਤੇ ਉਨ੍ਹਾਂ ਨੇ ਸਹਿਕਾਰੀ ਸਭਾਵਾਂ ਨੂੰ  ਮੁਨਾਫੇ ਵਿਚ ਲਿਆਉਣ ਲਈ ਯੋਗ ਉਪਰਾਲੇ ਕਰਨ ਲਈ ਕਿਹਾ।ਇਸ ਵਰਕਸ਼ਾਪ ਵਿਚ ਸ਼੍ਰੀ ਕੁਲਦੀਪ ਸਿੰਘ ਪ੍ਰਧਾਨ ਮਜਾਰਾ ਡੀਂਗਰੀਆਂ ਅਤੇ ਪ੍ਰੇਮ ਕਾਹਲੋਂ ਸਹਾਇਕ ਜ਼ਿਲਾ ਪ੍ਰੋਗਰਾਮ ਕੋਆਰਡੀਨੇਟਰ ਵੀ ਹਾਜ਼ਰ ਸਨ।

ਪੰਜਾਬ ਦੇ ਹਰ ਬਲਾਕ ਵਿਚ ਆਦਰਸ਼ ਸਕੂਲ ਖੋਲ੍ਹੇ ਜਾਣਗੇ : ਸੁਖਬੀਰ ਬਾਦਲ

 


ਹੁਸ਼ਿਆਰਪੁਰ, 27 ਜਨਵਰੀ: ਪੰਜਾਬ ਸਰਕਾਰ ਵੱਲੋਂ ਗਰੀਬ ਪ੍ਰੀਵਾਰਾਂ ਨਾਲ ਸਬੰਧਤ ਹੁਸ਼ਿਆਰ  ਵਿਦਿਆਰਥੀਆਂ ਨੂੰ ਮੁਫ਼ਤ ਮਿਆਰੀ ਸਿੱਖਿਆ ਦੇਣ ਲਈ ਸੂਬੇ ਅੰਦਰ ਇਸ ਸਾਲ ਦੌਰਾਨ 900 ਕਰੋੜ ਰੁਪਏ ਖਰਚ ਕਰਕੇ ਹਰੇਕ ਬਲਾਕ ਵਿੱਚ ਇੱਕ-ਇੱਕ ਆਦਰਸ਼ ਸਕੂਲ ਖੋਲ੍ਹਿਆ ਜਾਵੇਗਾ। ਇਹ ਪ੍ਰਗਟਾਵਾ ਉਪ ਮੁੱਖ ਮੰਤਰੀ ਪੰਜਾਬ ਸ੍ਰ: ਸੁਖਬੀਰ ਸਿੰਘ ਬਾਦਲ ਨੇ ਹੁਸ਼ਿਆਰਪੁਰ ਵਿਖੇ 116. 51 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣ ਉਪਰੰਤ ਰੌਸ਼ਨ ਗਰਾਊਂਡ ਵਿਖੇ ਇੱਕ ਵਿਸ਼ਾਲ ਵਿਕਾਸ ਰੈਲੀ ਨੂੰ ਸੰਬੋਧਨ ਕਰਦਿਆਂ ਕੀਤਾ।     ਸ੍ਰ: ਬਾਦਲ ਨੇ ਇਸ ਮੌਕੇ ਤੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਵਿੱਚ ਹੁਸ਼ਿਆਰਪੁਰ ਵਿਖੇ ਲੋਕਾਂ ਨੂੰ 100 ਪ੍ਰਤੀਸ਼ਤ ਸੀਵਰੇਜ਼ ਦੀ ਸਹੂਲਤ ਦੇਣ ਲਈ 102. 75 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸੀਵਰੇਜ਼ ਪ੍ਰੋਜੈਕਟ ਦਾ, ਖਿਡਾਰੀਆਂ ਨੂੰ ਵਧੀਆ ਖੇਡ ਸਹੂਲਤਾਂ ਮੁਹੱਈਆ ਕਰਨ ਲਈ 3. 26 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਬਹੁਮੰਤਵੀਂ ਆਊਟਡੋਰ ਸਟੇਡੀਅਮ ਦਾ ਅਤੇ ਪਿੰਡ ਬਸੀ ਮੁਸਤਫਾ ਵਿਖੇ 10. 50 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ 23 ਡੂੰਘੇ ਟਿਊਬਵੈਲਾਂ ਦਾ ਨੀਂਹ ਪੱਥਰ ਰੱਖਿਆ।
        ਸ੍ਰ: ਬਾਦਲ ਨੇ ਵਿਕਾਸ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਚਾਲੂ ਵਿੱਤੀ ਸਾਲ ਦੌਰਾਨ ਲੋਕਾਂ ਨੂੰ ਆਧੁਨਿਕ ਸੀਵਰੇਜ਼ ਸਹੂਲਤਾਂ ਅਤੇ ਪੀਣ ਵਾਲਾ ਸਾਫ਼-ਸੁਥਰਾ ਪਾਣੀ ਮੁਹੱਈਆ ਕਰਨ ਲਈ 178 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ।  ਉਨ੍ਹਾਂ ਕਿਹਾ ਕਿ ਦਸੂਹਾ ਵਿਖੇ ਸੀਵਰੇਜ਼ ਪ੍ਰੋਜੈਕਟ ਲਈ 12. 35 ਕਰੋੜ ਰੁਪਏ, ਟਾਂਡਾ ਲਈ 26 ਕਰੋੜ ਰੁਪਏ, ਮੁਕੇਰੀਆਂ ਲਈ 17 ਕਰੋੜ ਅਤੇ ਸ਼ਾਮਚੁਰਾਸੀ ਲਈ 8 ਕਰੋੜ ਰੁਪਏ ਆਧੁਨਿਕ ਸੀਵਰੇਜ਼ ਦੀ ਸਹੂਲਤ ਮੁਹੱਈਆ ਕਰਨ ਲਈ ਮਨਜ਼ੂਰ ਕਰ ਦਿੱਤੇ ਗਏ ਹਨ।  ਉਨ੍ਹਾਂ ਕਿਹਾ ਕਿ ਪਿਛਲੇ ਚਾਰ ਸਾਲਾਂ ਦੌਰਾਨ ਹੁਸ਼ਿਆਰਪੁਰ ਦੇ ਪਿੰਡਾਂ ਅਤੇ ਸ਼ਹਿਰਾਂ ਦੇ ਵਿਕਾਸ ਲਈ ਹੁਣ ਤੱਕ 600 ਕਰੋੜ ਰੁਪਏ ਖਰਚ ਕੀਤੇ ਜਾ ਚੁੱਕੇ ਹਨ ਜਦ ਕਿ ਕਾਂਗਰਸ ਸਰਕਾਰ ਨੇ ਆਪਣੇ ਪੰਜ ਸਾਲ ਦੇ ਕਾਰਜਕਾਲ ਦੌਰਾਨ ਸਿਰਫ਼ 19 ਕਰੋੜ ਰੁਪਏ ਹੀ ਖਰਚ ਕੀਤੇ ਸਨ।  ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਤੋਂ ਫਗਵਾੜਾ ਨੂੰ ਜਾਂਦੀ ਸੜਕ ਨੂੰ ਚੌੜਾ ਤੇ ਮਜ਼ਬੂਤ ਕਰਨ ਲਈ 54 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ।  ਉਨ੍ਹਾਂ ਕਿਹਾ ਕਿ ਸੂਬੇ ਦੇ ਪ੍ਰਮੁੱਖ ਸ਼ਹਿਰਾਂ ਨੂੰ ਚਾਰ ਤੇ ਛੇ ਮਾਰਗੀ ਸੜਕਾਂ ਨਾਲ ਜੋੜਨ ਲਈ ਅਤੇ 33 ਫਲਾਈ ਓਵਰ ਬ੍ਰਿਜ ਬਣਾਉਣ ਲਈ ਇਸ ਸਾਲ ਦੌਰਾਨ 7073 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ।
        ਸ੍ਰ; ਬਾਦਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਨ ਲਈ  ਜਿਥੇ ਹਜ਼ਾਰਾਂ ਕਰੋੜ ਰੁਪਏ ਖਰਚ ਕਰਕੇ ਸਰਕਾਰੀ ਸਕੂਲਾਂ ਦੀਆਂ ਇਮਾਰਤਾਂ ਦੀ ਨਵ-ਉਸਾਰੀ ਤੇ  ਮੁਰੰਮਤ ਕੀਤੀ ਗਈ ਹੈ, ਉਥੇ ਸਰਕਾਰੀ ਸਕੂਲਾਂ ਨੂੰ ਆਧੁਨਿਕ ਸਾਜੋ-ਸਮਾਨ ਵੀ ਮੁਹੱਈਆ ਕੀਤਾ ਗਿਆ ਹੈ ਅਤੇ 30 ਹਜ਼ਾਰ ਅਧਿਆਪਕਾਂ ਦੀ ਭਰਤੀ ਕੀਤੀ ਗਈ ਹੈ ਅਤੇ ਹੋਰ ਅਧਿਆਪਕਾਂ ਦੀ ਭਰਤੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸਹੂਲਤ ਲਈ 31 ਮਾਰਚ 2011ਤੱਕ ਸਾਰੀਆਂ ਤਹਿਸੀਲਾਂ ਦੇ ਕੰਮ ਨੂੰ ਕੰਪਿਊਟਰਾਈਜ਼ ਕਰ ਦਿੱਤਾ ਜਾਵੇਗਾ ਅਤੇ 6 ਮਹੀਨੇ ਦੇ ਅੰਦਰ-ਅੰਦਰ ਟਰਾਂਸਪੋਰਟ ਵਿਭਾਗ ਨੂੰ ਅਤੇ ਪੁਲਿਸ ਥਾਣਿਆਂ ਦੇ ਕੰਮ ਨੂੰ ਵੀ ਕੰਪਿਊਟਰਾਈਜ਼ ਕਰ ਦਿੱਤਾ ਜਾਵੇਗਾ।  ਉਨ੍ਹਾਂ ਕਿਹਾ ਕਿ ਪੰਜਾਬ ਦੀ ਅਕਾਲੀ-ਭਾਜਪਾ ਸਰਕਾਰ ਵੱਲੋਂ ਕੀਤੇ ਗਏ ਸੁਧਾਰਾ ਸਦਕਾ ਪੰਜਾਬ ਦੀ ਆਮਦਨ 5000 ਕਰੋੜ ਰੁਪਏ ਤੋਂ ਵੱਧ ਕੇ 11000 ਕਰੋੜ ਰੁਪਏ ਹੋ ਗਈ ਹੈ ਅਤੇ ਅਗਲੇ ਸਾਲ ਤੱਕ ਇਹ ਆਮਦਨ 14000 ਕਰੋੜ ਰੁਪਏ ਤੱਕ ਹੋ ਜਾਵੇਗੀ। 
        ਸ੍ਰ: ਬਾਦਲ ਨੇ ਕਿਹਾ ਕਿ ਸੂਬੇ ਵਿੱਚ ਬਿਜਲੀ ਦੀ ਘਾਟ ਨੂੰ ਪੂਰਾ ਕਰਨ ਲਈ ਰਾਜ ਅੰਦਰ 62000 ਕਰੋੜ ਰੁਪਏ ਖਰਚ ਕਰਕੇ 9000 ਮੈਗਾਵਾਟ ਬਿਜਲੀ ਪੈਦਾ ਕਰਨ ਲਈ 5 ਥਰਮਲ ਪਲਾਂਟ ਲਗਾਏ ਜਾ ਰਹੇ ਹਨ ਜਿਨ੍ਹਾਂ ਵਿੱਚੋਂ 3 ਥਰਮਲ ਪਲਾਂਟਾਂ ਦਾ ਕੰਮ ਜੰਗੀ ਪੱਧਰ ਤੇ ਚੱਲ ਰਿਹਾ ਹੈ ਅਤੇ 2 ਥਰਮਲ ਪਲਾਟਾਂ ਦਾ ਕੰਮ ਜਲਦੀ ਸ਼ੁਰੂ ਕੀਤਾ ਜਾ ਰਿਹਾ ਹੈ।  ਉਨ੍ਹਾਂ ਕਿਹਾ ਕਿ 2 ਸਾਲਾਂ ਦੌਰਾਨ ਇਹ ਥਰਮਲ ਪਲਾਂਟ ਮੁਕੰਮਲ ਹੋ ਜਾਣਗੇ ਅਤੇ ਆਮ ਲੋਕਾਂ ਨੂੰ 24 ਘੰਟੇ ਨਿਰਵਿਘਨ ਬਿਜਲੀ ਸਪਲਾਈ ਹੋਣੀ ਸ਼ੁਰੂ ਹੋ ਜਾਵੇਗੀ।  ਉਨ੍ਹਾਂ ਕਿਹਾ ਕਿ 19 ਹਜ਼ਾਰ ਕਰੋੜ ਰੁਪਏ ਦੀ ਲਾਗਤ ਨਾਲ ਬਠਿੰਡਾ ਵਿਖੇ ਬਣਨ ਵਾਲੇ ਸ੍ਰੀ ਗੁਰੂ ਗੋਬਿੰਦ ਸਿੰਘ  ਤੇਲ ਸੋਧਕ ਕਾਰਖਾਨੇ ਦੀ ਮੁੜ ਸ਼ੁਰੂਆਤ ਕੀਤੀ ਗਈ ਹੈ ਜੋ ਮਿਥੇ ਸਮੇਂ ਤੋਂ ਪਹਿਲਾਂ ਹੀ ਮਾਰਚ 2011 ਤੱਕ ਵਪਾਰਕ ਉਤਪਾਦਨ ਸ਼ੁਰੂ ਕਰ ਦੇਵੇਗਾ ਅਤੇ ਇਸ ਕਾਰਖਾਨੇ ਵਿੱਚ ਲੱਖਾਂ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਹੋਵੇਗਾ।
        ਸ੍ਰ: ਬਾਦਲ ਨੇ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਰਾਜ ਅੰਦਰ 100 ਕਰੋੜ ਰੁਪਏ ਖਰਚ ਕਰਕੇ ਨਵੇਂ ਖੇਡ ਸਟੇਡੀਅਮ ਬਣਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ 28 ਫਰਵਰੀ  ਤੋਂ ਢਾਈ ਕਰੋੜ ਰੁਪਏ ਦੀ ਰਿਕਾਰਡ ਇਨਾਮੀ ਰਾਸ਼ੀ ਵਾਲੀਆਂ ਸ਼ਹੀਦ-ਏ-ਆਜ਼ਮ ਪੰਜਾਬ ਖੇਡਾਂ ਕਰਵਾਈਆਂ ਜਾ ਰਹੀਆਂ ਜਿਸ ਵਿੱਚ 11 ਖੇਡਾਂ ਦੇ ਮੁਕਾਬਲੇ ਕਰਵਾਏ ਜਾਣਗੇ ਅਤੇ ਖੇਡ ਮੁਕਾਬਲਾ ਜਿੱਤਣ ਵਾਲੀਆਂ ਟੀਮਾਂ ਨੂੰ 25-25 ਲੱਖ ਰੁਪਏ ਦੇ ਇਨਾਮ ਦਿੱਤੇ ਜਾਣਗੇ।  ਉਨ੍ਹਾਂ ਕਿਹਾ ਕਿ  ਪੰਜਾਬ ਦੀ ਮਾਂ ਖੇਡ ਕਬੱਡੀ ਨੂੰ ਉਤਸ਼ਾਹਿਤ ਕਰਨ ਲਈ ਇਸ ਸਾਲ ਵੀ ਵਿਸ਼ਵ ਕਬੱਡੀ ਕੱਪ ਵੱਖ-ਵੱਖ ਜ਼ਿਲ੍ਹਿਆਂ ਵਿੱਚ ਕਰਵਾਇਆ ਜਾਵੇਗਾ। ਇਸ ਮੌਕੇ ਤੇ ਜ਼ਿਲ੍ਹਾ ਸ਼੍ਰੋਮਣੀ ਅਕਾਲੀ ਦਲ, ਜ਼ਿਲ੍ਹਾ ਭਾਜਪਾ ਅਤੇ ਨਗਰ ਕੌਂਸਲ ਹੁਸ਼ਿਆਰਪੁਰ ਵੱਲੋਂ  ਸ੍ਰ: ਸੁਖਬੀਰ ਸਿੰਘ ਬਾਦਲ ਉਪ ਮੁੱਖ ਮੰਤਰੀ ਪੰਜਾਬ ਨੂੰ ਸਨਮਾਨਿਤ ਵੀ ਕੀਤਾ ਗਿਆ ।
        ਇਸ ਮੌਕੇ ਤੇ ਸ੍ਰੀ ਮਨੋਰਜੰਨ ਕਾਲੀਆ ਸਥਾਨਕ ਸਰਕਾਰਾਂ ਤੇ ਉਦਯੋਗ ਮੰਤਰੀ ਪੰਜਾਬ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ-ਭਾਜਪਾ ਸਰਕਾਰ ਹੁਣ ਤੱਕ ਸ਼ਹਿਰੀ ਖੇਤਰਾਂ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ ਲਈ 17 ਹਜ਼ਾਰ ਕਰੋੜ ਰੁਪਏ ਖਰਚ ਕਰ ਚੁੱਕੀ ਹੈ ਅਤੇ 1100 ਕਰੋੜ ਰੁਪਏ ਹੋਰ ਖਰਚ ਕੀਤੇ ਜਾ ਰਹੇ ਹਨ।
        ਸ੍ਰੀ ਤੀਕਸ਼ਨ ਸੂਦ, ਜੰਗਲਾਤ, ਜੰਗਲੀ ਜੀਵ ਸੁਰੱਖਿਆ, ਮੈਡੀਕਲ ਸਿੱਖਿਆ ਤੇ ਖੋਜ ਅਤੇ ਕਿਰਤ ਮੰਤਰੀ ਪੰਜਾਬ  ਨੇ ਇਸ ਮੌਕੇ ਤੇ ਬੋਲਦਿਆਂ ਕਿਹਾ ਕਿ ਹੁਸ਼ਿਆਰਪੁਰ ਨੂੰ ਮੌਜੂਦਾ ਸਰਕਾਰ ਦੇ ਕਾਰਜਕਾਲ ਦੌਰਾਨ ਰਿਕਾਰਡ ਵਿਕਾਸ ਦੇ ਪ੍ਰੋਜੈਕਟ ਮਿਲੇ ਹਨ।  ਸਾਰੇ ਚੋਆਂ ਤੇ ਪੁੱਲ ਬਣਾਉਣ ਤੋਂ ਇਲਾਵਾ ਆਧੁਨਿਕ ਬਸ ਸਟੈਂਡ ਬਣਾਇਆ ਗਿਆ ਅਤੇ ਸ੍ਰੀ ਗੁਰੂ ਰਵਿਦਾਸ ਆਯੂਰਵੈਦਿਕ ਯੂਨੀਵਰਸਿਟੀ ਦੀ ਸਥਾਪਨਾ ਵੀ ਕੀਤਾ ਜਾ ਰਹੀ ਹੈ।   ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਸ਼ਹਿਰ ਅਤੇ ਪੇਂਡੂ ਖੇਤਰਾਂ ਵਿੱਚ ਵਿਕਾਸ ਕਾਰਜਾਂ ਦੇ ਹਜ਼ਾਰਾਂ ਕਰੋੜ ਰੁਪਏ ਖਰਚ ਕੀਤੇ ਗਏ।  ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਡਾ ਦਲਜੀਤ ਸਿੰਘ ਚੀਮਾ ਸਲਾਹਕਾਰ ਮੁੱਖ ਮੰਤਰੀ ਪੰਜਾਬ ਵੀ ਹਾਜ਼ਰ ਸਨ। ਬੀਬੀ ਮਹਿੰਦਰ ਕੌਰ ਜੋਸ਼, ਸ੍ਰ: ਦੇਸ ਰਾਜ ਧੁੱਗਾ, ਸ੍ਰ: ਸੋਹਨ ਸਿੰਘ ਠੰਡਲ, ਅਰੁਨੇਸ਼ ਸ਼ਾਕਰ (ਚਾਰੇ ਮੁੱਖ ਪਾਰਲੀਮਾਨੀ ਸਕੱਤਰ), ਅਮਰਜੀਤ ਸਿੰਘ ਸਾਹੀ ਵਿਧਾਇਕ ਹਲਕਾ ਦਸੂਹਾ, ਬਲਦੇਵ ਰਾਜ ਚਾਵਲਾ ਚੇਅਰਮੈਨ ਵਾਟਰ ਸਪਲਾਈ ਤੇ ਸੀਵਰੇਜ਼ ਬੋਰਡ ਪੰਜਾਬ, ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਸੁਰਿੰਦਰ ਸਿੰਘ ਭੂਲੇਵਾਲਰਾਠਾਂ, ਜ਼ਿਲ੍ਹਾ ਪ੍ਰਧਾਨ ਭਾਜਪਾ ਜਗਤਾਰ ਸਿੰਘ ਸੈਣੀ, ਸੋਮ ਪ੍ਰਕਾਸ਼,  ਬਲਬੀਰ ਸਿੰਘ ਮਿਆਣੀ ਸਾਬਕਾ ਮੰਤਰੀ, ਅਰਵਿੰਦਰ ਸਿੰਘ ਰਸੂਲਪੁਰ ਗੜ੍ਹਸ਼ੰਕਰ ਅਤੇ ਮਹਿੰਦਰ ਪਾਲ ਗੜ੍ਹਸ਼ੰਕਰ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ।  ਸ੍ਰੀ ਸ਼ਿਵ ਸੂਦ ਪ੍ਰਧਾਨ ਨਗਰ ਕੌਂਸਲ ਹੁਸ਼ਿਆਰਪੁਰ ਨੇ ਮੁੱਖ ਮਹਿਮਾਨ ਅਤੇ ਆਏ ਮਹਿਮਾਨਾਂ ਨੂੰ ਜੀ ਆਇਆਂ ਕਿਹਾ । ਹੋਰਨਾਂ ਤੋਂ ਇਲਾਵਾ ਸਰਵਸ੍ਰੀ ਧਰਮ ਦੱਤ ਤਰਨਾਚ ਡਿਪਟੀ ਕਮਿਸ਼ਨਰ, ਰਾਕੇਸ਼ ਅਗਰਵਾਲ ਐਸ ਐਸ ਪੀ, ਜਸਜੀਤ ਸਿੰਘ ਥਿਆੜਾ ਚੇਅਰਮੈਨ ਹੈਲਥ ਸਿਸਟਮ ਕਾਰਪੋਰੇਸ਼ਨ, ਹਰਜਿੰਦਰ ਸਿੰਘ ਧਾਮੀ, ਸਤਵਿੰਦਰ ਪਾਲ ਸਿੰਘ ਢੱਟ, ਅਵਤਾਰ ਸਿੰਘ ਜੌਹਲ, ਸੁਖਦੇਵ ਕੌਰ ਸੱਲਾਂ, ਕੁਮਾਰੀ ਓਮੇਸ਼ ਸ਼ਾਕਰ, ਕਮਲਜੀਤ ਸੇਤੀਆ ਜ਼ਿਲ੍ਹਾ ਜਨਰਲ ਸਕੱਤਰ ਭਾਜਪਾ, ਅਮਰਜੀਤ ਸਿੰਘ ਚੋਹਾਨ, ਜਤਿੰਦਰ ਸਿੰਘ ਲਾਲੀ ਬਾਜਵਾ, ਕੇ ਐਸ ਨਾਗਲਾ ਚੀਫ ਇੰਜੀਨੀਅਰ ਸੀਵਰੇਜ਼ ਬੋਰਡ, ਪ੍ਰਕਾਸ਼ ਸਿੰਘ ਗੜ੍ਹਦੀਵਾਲਾ, ਜਗਦੀਪ ਸਿੰਘ ਜੱਪਾ, ਸੰਜੀਵ ਮੱਲਣ ਉਪ ਚੇਅਰਮੈਨ, ਅਸ਼ੋਕ ਸੱਭਰਵਾਲ ਇਲਾਕੇ ਦੇ ਅਕਾਲੀ-ਭਾਜਪਾ ਨੇਤਾ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

ਆਵਾਜ਼ ਪ੍ਰਦੂਸ਼ਨ ਲਈ ਮਨਾਹੀ ਦੇ ਹੁਕਮ ਜਾਰੀ

ਹੁਸ਼ਿਆਰਪੁਰ, 27 ਜਨਵਰੀ:  ਜ਼ਿਲ੍ਹਾ ਮੈਜਿਸਟਰੇਟ ਹੁਸ਼ਿਆਰਪੁਰ ਸ਼੍ਰੀ ਧਰਮਦੱਤ ਤਰਨਾਚ ਨੇ ਆਵਾਜ਼ ਪ੍ਰਦੂਸ਼ਣ ਸਬੰਧੀ  ਭਾਰਤ ਦੀ ਸਰਵ ਉੱਚ ਅਦਾਲਤ ਦੇ ਫੈਸਲੇ ਨੂੰ ਲਾਗੂ ਕਰਨ ਵਾਸਤੇ ਧਾਰਾ 144 ਅਧੀਨ  ਸ਼ੋਰ ਕਰਨ ਵਾਲੇ ਯੰਤਰਾਂ, ਸੰਗੀਤਕ ਯੰਤਰਾਂ, ਢੋਲ , ਡਰੱਮ ਆਦਿ ਵਜਾਉਣ/ਚਲਾਉਣ, ਸ਼ੋਰ/ਧਮਕ ਪੈਦਾ ਕਰਨ ਯੋਗ ਅਤੇ ਕਿਸੇ ਵੀ ਤਰਾਂ ਦੇ ਪਟਾਖਿਆਂ ਅਤੇ ਆਤਿਸ਼ਬਾਜ਼ੀ ਚਲਾਉਣ ਤੇ ਪੂਰਨ ਤੌਰ ਤੇ  ਪਾਬੰਦੀ ਲਗਾ ਦਿਤੀ ਹੈ। ਇਹ ਪਾਬੰਦੀ ਕੇਵਲ ਰੰਗ ਪੈਦਾ ਕਰਨ ਵਾਲੇ ਪਟਾਖਿਆਂ ਅਤੇ ਫੁਲਝੜੀਆਂ ਤੇ ਲਾਗੂ ਨਹੀਂ ਹੋਵੇਗੀ।

        ਸ਼੍ਰੀ ਤਰਨਾਚ ਨੇ ਗੱਡੀਆਂ ਆਦਿ ਵਿਚ ਕਿਸੇ ਤਰਾਂ ਦੇ ਪ੍ਰੈਸ਼ਰ ਹਾਰਨ, ਵੱਖ-ਵੱਖ ਸੰਗੀਤ ਵਾਲੇ ਅਤੇ ਕਿਸੇ ਤਰਾਂ ਦਾ ਆਵਾਜ਼ੀ ਪ੍ਰਦੂਸ਼ਨ, ਸ਼ੋਰ, ਧਮਕ, ਜ਼ਿਆਦਾ ਆਵਾਜ਼ ਪੈਦਾ ਕਰਨ ਵਾਲੇ ਹਾਰਨ ਨੂੰ ਵਜਾਉਣ ਤੇ ਵੀ ਪੂਰਨ ਤੌਰ ਤੇ ਪਾਬੰਦੀ ਲਗਾ ਦਿਤੀ ਹੈ। ਕੇਵਲ ਸਰਕਾਰ ਵਲੋਂ ਨਿਰਧਾਰਤ ਕੀਤੇ ਗਏ ਹਾਰਨ ਤੇ ਆਵਾਜ਼ੀ ਪ੍ਰਦੂਸ਼ਨ ਤੋਂ ਰਹਿਤ ਹੋਣ, ਹੀ ਨਿਰਧਾਰਤ ਆਵਾਜ਼ ਵਿਚ ਵਜਾਏ ਜਾ ਸਕਦੇ ਹਨ।  ਇਸੇ ਤਰਾਂ ਜ਼ਿਲ੍ਹਾ ਮੈਜਿਸਟਰੇਟ ਨੇ ਧਾਰਾ 144 ਤਹਿਤ ਗੈਰ ਸਰਕਾਰੀ ਇਮਾਰਤਾਂ, ਵਪਾਰਕ ਦੁਕਾਨਾਂ,ਜਨਤਕ ਥਾਵਾਂ, ਸਿਨੇਮਿਆਂ,ਮਾਲਜ਼,ਹੋਟਲ, ਰੈਸਟੋਰੈਂਟ ਅਤੇ ਮੇਲਿਆਂ ਆਦਿ ਵਿਚ ਉੱਚੀ ਆਵਾਜ਼ ਅਤੇ ਧਮਕ ਪੈਦਾ ਕਰਨ ਵਾਲੇ ਮਿਊਜਕ ਅਤੇ ਅਸ਼ਲੀਲ ਗੀਤ ਚਲਾਏ ਜਾਣ ਤੇ ਵੀ ਪੂਰੀ ਤਰਾਂ ਪਾਬੰਦੀ ਲਗਾ ਦਿਤੀ ਹੈ ਅਤੇ ਸਾਇਲੈਂਸ ਜੌਨ ਜਿਵੇਂ ਕਿ ਮੰਤਰਾਲਾ, ਇੰਨਵਾਇਰਮੈਂਟ , ਜੰਗਲਾਤ, ਹਸਪਤਾਲਾਂ, ਵਿਦਿਅਕ ਸੰਸਥਾਵਾਂ , ਅਦਾਲਤਾਂ, ਧਾਰਮਿਕ ਸੰਸਥਾਵਾਂ ਜਾਂ ਕੋਈ ਏਰੀਆ ਜਿਹੜਾ ਕਿ ਸਮਰੱਥ ਅਧਿਕਾਰੀ ਵਲੋਂ ਸਾਈਲੈਂਸ ਫੋਨ ਐਲਾਨਿਆ ਗਿਆ ਹੋਵੇ ਦੇ  100 ਮੀਟਰ ਦੇ ਘੇਰੇ ਵਿਚ ਆਤਿਸ਼ਬਾਜ਼ੀ/ਪਟਾਖਿਆ/ਲਾਉਡ ਸਪੀਕਰਾਂ/ਪਰੈਸ਼ਰ ਹਾਰਨ ਅਤੇ ਸ਼ੋਰ ਪੈਦਾ ਕਰਨ ਵਾਲੇ ਯੰਤਰਾਂ ਦੇ ਚਲਾਉਣ/ਲਗਾਉਣ ਤੇ ਪੂਰਨ ਪਾਬੰਦੀ ਲਗਾ ਦਿਤੀ ਹੈ।

        ਸ਼੍ਰੀ ਤਰਨਾਚ ਨੇ ਰੋਰ ਦਸਿਆ ਕਿ ਇਸ ਸਬੰਧੀ ਲੋੜੀਂਦੀ ਪ੍ਰਵਾਨਗੀ ਸਬੰਧਤ ਉਪ ਮੰਡਲ ਮੈਜਿਸਟਰੇਟ ਪਾਸੋਂ ਲੈਣ ਦੇ ਬਾਵਜੂਦ ਵੀ ਭਾਰਤ ਦੀ ਸਰਵ ਉੱਚ ਅਦਾਲਤ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਿਸੇ ਵੱਲੋਂ ਵੀ ਕਿਸੇ ਵੀ ਥਾਂ ਤੇ ਚਲਾਏ ਜਾ ਰਹੇ ਲਾਉਡ ਸਪੀਕਰਾਂ/ਡੀ ਜੇ/ਸੰਗੀਤਕ ਯੰਤਰ/ਐਡਰੈਸ ਸਿਸਟਮ ਆਦਿ ਦੀ ਆਵਾਜ਼ੀ ਸੀਮਾ ਸਬੰਧਤ ਜਗ੍ਹਾ ਦੇ ਆਵਾਜ਼ੀ ਸਟੈਂਡਰਡ ਸੀਮਾ ਤੋਂ 10 ਡੀ ਬੀ ਏ ਜਾਂ 75 ਡੀ ਬੀ ਏ (ਦੋਨਾਂ ਵਿਚੋਂ ਜਿਹੜਾ ਘੱਟ ਹੋਵੇ)ਤੋਂ ਵੱਧ ਨਹੀਂ ਹੋਵੇਗੀ ਅਤੇ ਇਹ ਹੁਕਮ ਸਰਕਾਰੀ ਮਸ਼ੀਨਰੀ ਅਤੇ ਐਮਰਜੈਂਸੀ ਦੀ ਸਥਿਤੀ ਵਿੱਚ ਲਾਗੂ ਨਹੀਂ ਹੋਵੇਗਾ;।

        ਇਹ ਹੁਕਮ 6 ਅਪ੍ਰੈਲ 2011 ਤਕ ਲਾਗੂ ਰਹੇਗਾ।

ਗਣਤੰਤਰ ਦਿਵਸ ਧੂਮ ਧਾਮ ਨਾਲ ਮਨਾਇਆ : ਭਲਕੇ ਛੁੱਟੀ

ਹੁਸ਼ਿਆਰਪੁਰ, 26 ਜਨਵਰੀ: ਜ਼ਿਲ੍ਹਾ ਹੁਸ਼ਿਆਰਪੁਰ ਵਿੱਚ 62ਵਾਂ ਗਣਤੰਤਰ ਦਿਵਸ ਬੜੀ ਧੂਮ-ਧਾਮ ਨਾਲ ਮਨਾਇਆ ਗਿਆ। ਜ਼ਿਲ੍ਹਾ ਪੱਧਰ ਦਾ ਗਣਤੰਤਰ ਦਿਵਸ ਦਾ ਸਮਾਗਮ ਪੁਲਿਸ ਲਾਇਨਜ਼ ਗਰਾਉਂਡ ਹੁਸ਼ਿਆਰਪੁਰ ਵਿਖੇ ਆਯੋਜਿਤ ਕੀਤਾ ਗਿਆ ਜਿਸ ਵਿੱਚ ਸ੍ਰ: ਨਿਰਮਲ ਸਿੰਘ ਕਾਹਲੋਂ ਸਪੀਕਰ ਪੰਜਾਬ ਵਿਧਾਨ ਸਭਾ ਨੇ ਬਤੌਰ ਮੁੱਖ ਮਹਿਮਾਨ ਸ਼ਾਮਲ ਹੋ ਕੇ ਕੌਮੀ ਝੰਡਾ ਲਹਿਰਾਇਆ ਅਤੇ ਇੱਕ ਪ੍ਰਭਾਵਸ਼ਾਲੀ ਮਾਰਚ ਪਾਸਟ ਪਰੇਡ ਤੋਂ ਸਲਾਮੀ ਲਈ। ਇਸ ਮੁਬਾਰਕ ਮੌਕੇ ਤੇ ਬੀ ਐਸ ਐਫ, ਪੀ ਆਰ ਟੀ ਸੀ ਜਹਾਨਖੇਲਾਂ, ਪੰਜਾਬ ਪੁਲਿਸ, ਪੰਜਾਬ ਹੋਮਗਾਰਡਜ਼, ਸਾਬਕਾ ਫੌਜੀਆਂ, ਗਰਲ ਗਾਈਡਜ਼ ਅਤੇ ਸਕਾਉਟਸ ਦੀਆਂ ਟੁਕੜੀਆਂ ਨੇ ਮਾਰਚ ਪਾਸਟ ਵਿੱਚ ਹਿੱਸਾ ਲਿਆ। ਸ਼ਾਨਦਾਰ ਪਰੇਡ  ਦੀ ਅਗਵਾਈ ਸ੍ਰ: ਰਾਜੇਸ਼ਵਰ ਸਿੰਘ ਸਿੱਧੂ  ਡੀ ਐਸ ਪੀ ਨੇ ਕੀਤੀ।
        ਸ੍ਰ: ਨਿਰਮਲ ਸਿੰਘ ਕਾਹਲੋਂ ਸਪੀਕਰ ਪੰਜਾਬ ਵਿਧਾਨ ਸਭਾ ਨੇ ਗਣਤੰਤਰ ਦਿਵਸ ਸਮਾਗਮ ਦੌਰਾਨ ਆਪਣੇ ਸੰਦੇਸ਼ ਵਿੱਚ ਸ਼ਹੀਦ-ਏ-ਆਜ਼ਮ ਸ੍ਰ: ਭਗਤ ਸਿੰਘ, ਰਾਜਗੁਰੂ, ਸੁਖਦੇਵ, ਕਰਤਾਰ ਸਿੰਘ ਸਰਾਭਾ, ਊਧਮ ਸਿੰਘ, ਲਾਲਾ ਲਾਜਪਤ ਰਾਏ, ਦੀਵਾਨ ਸਿੰਘ ਕਾਲੇਪਾਣੀ, ਨਾਮਧਾਰੀ ਬਾਬਾ ਰਾਮ ਸਿੰਘ, ਸੋਹਨ ਸਿੰਘ ਭਕਨਾ ਵਰਗੇ ਮਹਾਨ ਸ਼ਹੀਦਾਂ, ਮਹਾਨ ਦੇਸ਼ ਭਗਤਾਂ ਅਤੇ ਅਨੇਕਾਂ ਹੋਰ ਦੇਸ਼ ਦੀ ਆਜਾਦੀ ਲਈ ਸ਼ਹੀਦ ਹੋਏ ਆਜ਼ਾਦੀ ਘੁਲਾਟੀਆਂ ਨੂੰ ਯਾਦ ਕਰਦਿਆਂ ਕਿਹਾ ਕਿ ਇਨ੍ਹਾਂ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ। ਕੁਰਬਾਨੀਆਂ ਨਾਲ ਪ੍ਰਾਪਤ ਕੀਤੀ ਆਜ਼ਾਦੀ ਨੂੰ ਬਰਕਰਾਰ ਰੱਖਣ ਅਤੇ ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਮਜ਼ਬੂਤ ਕਰਨ ਲਈ ਸਾਨੂੰ ਵੱਡਮੁਲਾ ਯੋਗਦਾਨ ਪਾਉਣਾ ਚਾਹੀਦਾ ਹੈ।  ਉਨ੍ਹਾਂ ਕਿਹਾ ਕਿ 26 ਜਨਵਰੀ 1950 ਨੂੰ ਭਾਰਤ ਦਾ ਸੰਵਿਧਾਨ ਲਾਗੂ ਹੋਇਆ ਸੀ ਅਤੇ ਭਾਰਤ ਇੱਕ ਲੋਕਤੰਤਰ ਤੇ ਪ੍ਰਭੁਤਾਸੰਪਨ ਰਾਜ ਬਣਿਆ ਸੀ। ਭਾਰਤੀ ਸੰਵਿਧਾਨ ਦੇ ਨਿਰਮਾਤਾਵਾਂ ਨੇ ਹਰ ਭਾਰਤੀ ਨਾਗਰਿਕ ਨੂੰ ਮੁਢਲੇ ਅਧਿਕਾਰ ਅਤੇ ਬਰਾਬਰਤਾ ਦਾ ਅਧਿਕਾਰ ਦਿੱਤਾ ਅਤੇ ਨਾਲ ਹੀ ਆਪਣੇ ਫਰਜ਼ਾਂ ਦੀ ਪੂਰਤੀ ਲਈ ਵੀ ਸੰਦੇਸ਼ ਦਿੱਤਾ। 
        ਸ੍ਰ: ਕਾਹਲੋਂ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ ਜਿਥੇ ਸਭ ਤੋਂ ਵੱਧ ਕੁਰਬਾਨੀਆਂ ਪੰਜਾਬੀਆਂ ਨੇ ਦਿੱਤੀਆ , ਉਥੇ ਦੇਸ਼ ਦੇ ਅੰਨ-ਭੰਡਾਰ ਵਿੱਚ ਵੀ ਸਭ ਤੋਂ  ਵੱਧ ਹਿੱਸਾ ਪੰਜਾਬ ਦੇ ਮਿਹਨਤੀ ਕਿਸਾਨ ਪਾ ਰਹੇ ਹਨ।  ਉਨ੍ਹਾਂ ਕਿਹਾ ਕਿ ਪੰਜਾਬ ਦੀ ਅਕਾਲੀ-ਭਾਜਪਾ ਸਰਕਾਰ ਨੇ ਲੋਕਾਂ ਦੀਆਂ ਖਾਹਸ਼ਾਂ ਮੁਤਾਬਕ ਪੰਜਾਬ ਦਾ ਸਮੁੱਚਾ ਵਿਕਾਸ ਕੀਤਾ ਹੈ ਅਤੇ ਮਾਲ ਰਿਕਾਰਡ ਦੇ ਕੰਪਿਊਟਰੀਕਰਨ ਲਈ ਇਨਕਲਾਬੀ ਕਦਮ ਚੁੱਕ ਕੇ 31 ਮਾਰਚ 2011 ਤੱਕ ਹਰੇਕ ਤਹਿਸੀਲ ਅਤੇ ਸਬ-ਤਹਿਸੀਲ ਵਿੱਚ 155 ਫਰਦ ਕੇਂਦਰ ਸਥਾਪਿਤ ਕੀਤੇ ਜਾ ਰਹੇ ਹਨ। ਹੁਣ ਤੱਕ 53 ਫਰਦ ਕੇਂਦਰਾਂ ਨੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਕੁਦਰਤੀ ਆਫ਼ਤਾਂ ਨਾਲ ਫ਼ਸਲਾਂ ਨੂੰ ਹੋਣ ਵਾਲੇ ਨੁਕਸਾਨ ਦਾ ਮੁਆਵਜ਼ਾ 2000 ਰੁਪਏ ਪ੍ਰਤੀ ਏਕੜ ਤੋਂ ਵਧਾ ਕੇ 5000 ਰੁਪਏ ਪ੍ਰਤੀ ਏਕੜ ਕਰ ਦਿੱਤਾ ਹੈ। ਸੂਬੇ ਨੂੰ ਵਾਧੂ ਬਿਜਲੀ ਪੈਦਾ ਕਰਨ ਵਾਲਾ ਰਾਜ ਬਣਾਉਣ ਲਈ ਰਾਜ ਸਰਕਾਰ ਨੇ 9494 ਮੈਗਾਵਾਟ ਬਿਜਲੀ ਪੈਦਾ ਕਰਨ ਦਾ ਵੱਡਾ ਪ੍ਰੋਜੈਕਟ ਆਰੰਭਿਆ ਹੈ ਜਿਸ ਤਹਿਤ ਤਲਵੰਡੀ ਸਾਬੋ, ਗੋਇੰਦਵਾਲ ਸਾਹਿਬ ਅਤੇ ਰਾਜਪੁਰਾ ਵਿਖੇ ਥਰਮਲ ਪ੍ਰੋਜੈਕਟਾਂ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ ਅਤੇ ਗਿਦੜਬਾਹਾ ਵਿਖੇ ਥਰਮਲ ਪਲਾਂਟ ਦਾ ਕੰਮ ਸ਼ੁਰੂ ਕਰਨ ਲਈ ਐਨ ਟੀ ਪੀ ਸੀ ਨਾਲ ਬਿਜਲੀ ਖਰੀਦ ਸਮਝੌਤਾ ਕੀਤਾ ਗਿਆ ਹੈ।  ਇਨ੍ਹਾਂ ਚਾਰਾਂ ਥਰਮਲ ਪਲਾਂਟਾਂ ਤੇ 50 ਹਜ਼ਾਰ ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ।
        ਆਟਾ ਦਾਲ ਸਕੀਮ ਤਹਿਤ ਪੰਜਾਬ ਸਰਕਾਰ ਵੱਲੋਂ ਹਰ ਸਾਲ 400 ਕਰੋੜ ਰਪੁਏ ਦੀ ਲਾਗਤ ਨਾਲ 13. 50 ਲੱਖ ਪ੍ਰੀਵਾਰਾਂ ਨੂੰ ਇਸ ਸਕੀਮ ਦਾ ਲਾਭ ਦਿੱਤਾ ਜਾ ਰਿਹਾ ਹੈ। ਪੰਜਾਬ ਦੇ ਦਰਿਆਵਾਂ ਦੇ ਪਾਣੀ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਸਰਕਾਰ ਵੱਲੋਂ 2111 ਕਰੋੜ ਰੁਪਏ ਦਾ ਇੱਕ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਬਠਿੰਡਾ ਵਿਖੇ ਗੁਰੂ ਗੋਬਿੰਦ ਸਿੰਘ ਤੇਲ ਸੋਧਕ ਕਾਰਖਾਨੇ ਦੀ ਉਸਾਰੀ ਨੂੰ ਮੁਕੰਮਲ ਕਰਨ ਲਈ 19000 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ ਅਤੇ ਇਹ ਕਾਰਖਾਨਾ 31 ਮਾਰਚ 2011 ਤੱਕ ਵਪਾਰਕ ਉਤਪਾਦਨ ਸ਼ੁਰੂ ਕਰ ਦੇਵੇਗਾ।  ਉਨ੍ਹਾਂ ਕਿਹਾ ਕਿ ਅਨੁਸੂਚਿਤ ਜਾਤੀ ਦੇ ਬੇਘਰੇ ਪ੍ਰੀਵਾਰਾਂ ਨੂੰ ਘਰ ਬਣਾਉਣ ਲਈ ਗਰਾਂਟ ਦੀ ਰਾਸ਼ੀ 20 ਹਜ਼ਾਰ ਰੁਪਏ ਤੋਂ ਵੱਧਾ ਕੇ 50 ਹਜ਼ਾਰ ਰੁਪਏ ਕੀਤੀ ਗਈ ਹੈ ਅਤੇ ਇਸ ਸਕੀਮ ਤਹਿਤ 184 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ।  ਉਨ੍ਹਾ ਕਿਹਾ ਕਿ ਹੁਸ਼ਿਆਰਪੁਰ ਜ਼ਿਲ੍ਹੇ ਦੇ ਵਿਕਾਸ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ ਅਤੇ 27 ਜਨਵਰੀ ਨੂੰ ਉਪ ਮੁੱਖ ਮੰਤਰੀ ਪੰਜਾਬ ਸ੍ਰ; ਸੁਖਬੀਰ ਸਿੰਘ ਬਾਦਲ ਹੁਸ਼ਿਆਰਪੁਰ ਵਿਖੇ 102. 75 ਕਰੋੜ ਰੁਪਏ ਦੀ ਲਾਗਤ ਨਾਲ ਸੀਵਰੇਜ਼ ਪ੍ਰੋਜੈਕਟ ਦਾ, 115. 24 ਕਰੋੜ ਰੁਪਏ ਦੀ ਲਾਗਤ ਨਾਲ ਡੂੰਘੇ ਟਿਊਬਵੈਲ ਲਗਾਉਣ ਦੇ ਪ੍ਰੋਜੈਕਟ ਦਾ ਅਤੇ  7 ਕਰੋੜ ਰੁਪਏ ਦੀ ਲਾਗਤ ਨਾਲ ਆਊਟਡੋਰ ਸਟੇਡੀਅਮ ਮਲਟੀਪਰਪਜ਼ ਸਟੇਡੀਅਮ ਦੇ ਅਪਗਰਾਡੇਸ਼ਨ ਦਾ ਨੀਂਹ ਪੱਥਰ ਰੱਖਣਗੇ।  ਸ੍ਰ: ਕਾਹਲੋਂ ਨੇ ਇਸ ਮੌਕੇ ਤੇ ਲੋੜਵੰਦ ਵਿਅਕਤੀਆਂ ਨੂੰ 20 ਸਿਲਾਈ ਮਸ਼ੀਨਾਂ, 15 ਟਰਾਈਸਾਈਕਲ ਅਤੇ 3 ਵੀਲ੍ਹ ਚੇਅਰਾਂ ਵੰਡੀਆਂ ਅਤੇ ਜ਼ਿਲ੍ਹੇ ਦੇ ਆਜ਼ਾਦੀ ਘੁਲਾਟੀਆਂ ਨੂੰ ਗਰਮ ਲੋਈਆਂ ਦੇ ਕੇ ਸਨਮਾਨਿਤ ਕੀਤਾ। ਉਨ੍ਹਾਂ ਨੇ ਵੱਖ-ਵੱਖ ਖੇਤਰਾਂ ਵਿੱਚ ਚੰਗਾ ਕੰਮ ਕਰਨ ਵਾਲੇ ਅਧਿਕਾਰੀਆਂ, ਕਰਮਚਾਰੀਆਂ, ਵਿਦਿਆਰਥੀਆਂ ਅਤੇ ਸਮਾਜ ਸੇਵਕਾਂ ਨੂੰ ਵੀ  ਸਨਮਾਨਿਤ ਕੀਤਾ।  ਉਨ•ਾਂ ਨੇ ਗਣਤੰਤਰ ਦਿਵਸ ਮੌਕੇ ਤੇ ਸਭਿਆਚਾਰਕ ਪ੍ਰੋਗਰਾਮ ਵਿੱਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਨੂੰ 2 ਲੱਖ ਰੁਪਏ ਅਤੇ ਮਿਤੀ 27 ਜਨਵਰੀ 2011 ਨੂੰ ਸਰਕਾਰੀ ਵਿਦਿਆਕ ਅਦਾਰਿਆਂ ਵਿੱਚ ਛੁੱਟੀ ਦਾ ਐਲਾਨ ਵੀ ਕੀਤਾ।  ਇਸ ਮੌਕੇ ਤੇ ਵੱਖ-ਵੱਖ ਸਕੂਲੀ ਬੱਚਿਆਂ ਵੱਲੋਂ ਪ੍ਰਭਾਵਸ਼ਾਲੀ ਸਭਿਆਚਾਰਕ ਪ੍ਰੋਗਰਾਮ ਅਤੇ ਮਾਸ ਪੀ ਟੀ ਸ਼ੋਅ ਪੇਸ਼ ਕੀਤਾ ਗਿਆ ਅਤੇ ਵੱਖ-ਵੱਖ ਵਿਭਾਗਾਂ ਵੱਲੋਂ ਵਿਕਾਸ ਨੂੰ ਦਰਸਾਉਂਦੀਆਂ ਝਾਕੀਆਂ ਵੀ ਕੱਢੀਆਂ ਗਈਆਂ। ਹੋਰਨਾਂ ਤੋਂ ਇਲਾਵਾ ਸਰਵਸ੍ਰੀ ਆਰ ਪੀ ਮਿੱਤਲ ਆਈ ਜੀ ਜ¦ਧਰ ਜ਼ੋਨ, ਧਰਮ ਦੱਤ ਤਰਨਾਚ ਡਿਪਟੀ ਕਮਿਸ਼ਨਰ, ਰਾਕੇਸ਼ ਅਗਰਵਾਲ ਐਸ ਐਸ ਪੀ, ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ, ਅਧਿਕਾਰੀ ਅਤੇ ਪਤਵੰਤੇ ਸ਼ਹਰੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

ਹਰ ਸਾਲ ਵੋਟਰ ਦਿਵਸ ਤੇ ਨਵੇਂ ਵੋਟਰ ਕਾਰਡ ਵੰਡੇ ਜਾਣਗੇ

ਹੁਸ਼ਿਆਰਪੁਰ, 25 ਜਨਵਰੀ:  ਹਰ ਸਾਲ 25 ਜਨਵਰੀ ਨੂੰ ਵੋਟਰ ਦਿਵਸ ਦੇ ਮੌਕੇ ਤੇ ਨਵੇਂ ਵੋਟਰ ਕਾਰਡ ਵੰਡੇ ਜਾਇਆ ਕਰਨਗੇ। ਇਸ ਗੱਲ ਦੀ ਜਾਣਕਾਰੀ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਧਰਮ ਦੱਤ ਤਰਨਾਚ ਨੇ ਅੱਜ ਸਰਕਾਰੀ ਕਾਲਜ ਹੁਸ਼ਿਆਰਪੁਰ ਵਿਖੇ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਪਹਿਲੇ ਵੋਟਰ ਦਿਵਸ ਦੇ ਸਮਾਗਮ ਮੌਕੇ ਵੋਟਰਾਂ ਨੂੰ ਸੰਬੋਧਨ ਕਰਦਿਆਂ ਦਿੱਤੀ।  ਉਨ੍ਹਾਂ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਹਰ ਸਾਲ 25 ਜਨਵਰੀ ਨੂੰ ਵੋਟਰ ਦਿਵਸ ਮਨਾਉਣ ਦਾ ਫੈਸਲਾ ਕੀਤਾ ਗਿਆ ਹੈ ਕਿਉਂਕਿ 25 ਜਨਵਰੀ 1950 ਨੂੰ ਭਾਰਤ ਚੋਣ ਕਮਿਸ਼ਨ ਦੀ ਸਥਾਪਨਾ ਹੋਈ ਸੀ ਅਤੇ ਹਰ ਨਾਗਰਿਕ ਨੂੰ ਜੋ 18 ਸਾਲ ਮੁਕੰਮਲ ਕਰ ਚੁੱਕਾ ਹੋਵੇ, ਵੋਟ ਪਾਉਣ ਦਾ ਅਧਿਕਾਰ ਦਿੱਤਾ ਗਿਆ ਹੈ ਅਤੇ ਚੋਣ ਕਮਿਸ਼ਨ ਵੱਲੋਂ ਹਰ ਬਾਲਗ ਹੋ ਚੁੱਕੇ ਵਿਅਕਤੀ ਦੀ ਵੋਟ ਬਣਾ ਕੇ ਉਸ ਦੀ ਰਿਹਾਇਸ਼ ਤੇ ਦਿੱਤੀ ਜਾਂਦੀ ਹੈ ਪਰ ਹੁਣ ਹਰ ਸਾਲ 25 ਜਨਵਰੀ ਨੂੰ ਇੱਕ ਸਮਾਗਮ ਦੌਰਾਨ ਸਾਰੇ ਨਵੇਂ ਬਣੇ ਵੋਟਰਾਂ ਨੂੰ ਵੋਟਰ ਸ਼ਨਾਖਤੀ ਦਿੱਤੇ ਜਾਣਗੇ ਜਿਸ ਨਾਲ ਸਾਰੇ ਵੋਟਰਾਂ ਨੂੰ ਕਾਫ਼ੀ ਸਹੂਲਤ ਹੋਵੇਗੀ।  ਉਨ੍ਹਾਂ ਅਪੀਲ ਕੀਤੀ ਕਿ ਜਿੰਨੇ ਵੀ ਨਾਗਰਿਕ 18 ਸਾਲ ਦੀ ਉਮਰ ਪੂਰੀ ਕਰ ਲੈਂਦੇ ਹਨ, ਉਹ ਆਪਣੇ ਨਾਂ ਵੋਟਰ ਸੂਚੀ ਦੀ ਸੁਧਾਈ ਦੌਰਾਨ ਦਰਜ ਕਰਵਾਇਆ ਕਰਨ ਅਤੇ ਆਪਣੇ-ਆਪਣੇ ਵੋਟਰ ਸ਼ਨਾਖਤੀ ਕਾਰਡ ਸਮੇਂ ਪ੍ਰਾਪਤ ਕਰਿਆ ਕਰਨ ਕਿਉਂਕਿ ਜੋ ਵੋਟਰ ਸ਼ਨਾਖਤੀ ਕਾਰਡ ਦੀ ਵਰਤੋਂ ਬਤੌਰ ਸ਼ਨਾਖਤ ਹੋਰ ਕਈ ਕੰਮਾਂ ਲਈ ਵਰਤੋਂ ਵਿੱਚ ਆਉਂਦੀ ਹੈ।    
     ਸ੍ਰੀ ਤਰਨਾਚ ਨੇ ਕਿਹਾ ਕਿ ਨੌਜਵਾਨਾਂ ਨੇ ਹੀ ਦੇਸ਼ ਦਾ ਭਵਿੱਖ ਉਜਵਲ ਬਣਾਉਣ ਵਿੱਚ ਸਹਿਯੋਗ ਦੇਣਾ ਹੈ। ਇਸ ਲਈ ਉਨ੍ਹਾਂ ਨੂੰ ਆਪਣੇ ਵੋਟ ਦਾ ਇਸਤੇਮਾਲ ਜ਼ਰੂਰ ਕਰਨਾ ਚਾਹੀਦਾ ਹੈ ਅਤੇ ਆਪਣੇ ਇਸ ਵੋਟ ਦਾ ਅਧਿਕਾਰ ਜੋ ਉਨ੍ਹਾਂ ਨੂੰ ਮਿਲਿਆ ਹੈ, ਉਸ ਦੀ ਵਰਤੋਂ ਸੋਚ-ਸਮਝ ਕੇ ਸਹੀ ਢੰਗ ਨਾਲ ਕੀਤੀ ਜਾਵੇ।  ਇਸ ਲੋਕਤੰਤਰਿਕ ਤਰੀਕੇ ਨਾਲ ਜਿਥੇ ਹਰ ਇੱਕ ਵੋਟਰ ਨੂੰ ਸਰਕਾਰ ਬਣਾਉਣ ਦਾ ਮੌਕਾ ਮਿਲਦਾ ਹੈ, ਉਥੇ ਸਿਆਸੀ ਇਨਕਲਾਬ ਲਿਆਉਣ ਦਾ ਵਧੀਆ, ਸਰਵਉਤਮ ਅਤੇ ਸੌਖਾ ਜਰਿਆ ਮੰਨਿਆ ਗਿਆ ਹੈ। ਇਸ ਮੌਕੇ ਤੇ ਉਨ੍ਹਾਂ ਨੇ ਨਵੇਂ ਬਣੇ ਵੋਟਰਾਂ ਨੂੰ ਵਧਾਈ ਦਿੰਦਿਆਂ ਵੋਟਰ ਸ਼ਨਾਖਤੀ ਕਾਰਡ ਵੰਡੇ ਅਤੇ ਉਨ੍ਹਾਂ ਨੂੰ ਆਪਣੀ ਵੋਟ ਦਾ ਸਹੀ ਇਸਤੇਮਾਲ ਕਰਨ ਸਬੰਧੀ ਇੱਕ ਸਹੁੰ ਵੀ ਚੁਕਾਈ।
        ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਹਰਮਿੰਦਰ ਸਿੰਘ, ਕਾਨੂੰਨਗੋ ਚੋਣਾਂ ਸ੍ਰੀ ਹਰੀਸ਼ ਕੁਮਾਰ ਨੇ ਇਸ ਮੌਕੇ ਤੇ ਵੋਟਰ ਸ਼ਨਾਖਤੀ ਕਾਰਡਾਂ ਦੀ ਮਹੱਤਤਾ ਬਾਰੇ ਵਿਸਥਾਰਪੂਰਵਕ ਚਾਨਣਾ ਪਾਇਆ। ਐਸ ਡੀ ਐਮ ਹੁਸ਼ਿਆਰਪੁਰ ਕੈਪਟਨ ਕਰਨੈਲ ਸਿੰਘ ਨੇ ਇਸ ਮੌਕੇ ਤੇ ਮੁੱਖ ਮਹਿਮਾਨ ਸ੍ਰੀ ਧਰਮ ਦੱਤ ਤਰਨਾਚ, ਹਾਜ਼ਰ ਅਧਿਕਾਰੀਆਂ, ਸੁਪਰਵਾਈਜ਼ਰ, ਬੀ ਐਲ ਓ ਅਤੇ ਵੋਟਰਾਂ ਦਾ ਇਸ ਸਮਾਗਮ ਵਿੱਚ ਆਉਣ ਤੇ ਧੰਨਵਾਦ ਕੀਤਾ।  ਹੋਰਨਾਂ ਤੋਂ ਇਲਾਵਾ ਇਸ ਮੌਕੇ ਤੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਅਵਤਾਰ ਸਿੰਘ ਭੁੱਲਰ, ਡੀ ਐਸ ਪੀ ਮਹਿੰਦਰ ਸਿੰਘ, ਤਹਿਸੀਲਦਾਰ ਵਿਜੇ ਕੁਮਾਰ ਅਤੇ ਸਬੰਧਤ ਅਧਿਕਾਰੀ ਵੀ ਹਾਜ਼ਰ ਸਨ।

ਪ੍ਰਬੰਧਕੀ ਖੋਜ ਸੁਧਾਰ ਸਮੇਂ ਦੀ ਲੋੜ ਹਨ : ਮਾਹਿਰ

ਹੁਸ਼ਿਆਰਪੁਰ, 25 ਜਨਵਰੀ: ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਦੀ ਰਹਿਨੁਮਾਈ ਹੇਠ ਮਹਾਤਮਾ ਗਾਂਧੀ ਰਾਜ ਲੋਕ ਪ੍ਰਸ਼ਾਸ਼ਨ ਸੰਸਥਾਨ ਜ਼ਿਲ੍ਹਾ ਸੈਂਟਰ ਹੁਸ਼ਿਆਰਪੁਰ ਵਲੋਂ ਜ਼ਿਲ੍ਹਾ ਹੁਸ਼ਿਆਰਪੁਰ ਦੇ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਪ੍ਰਬੰਧਕੀ ਖੋਜ ਅਤੇ ਸੁਧਾਰਾਂ ਸਬੰਧੀ ਇੱਕ ਦਿਨ ਦਾ ਵਿਚਾਰ ਗੋਸ਼ਟੀ ਸ਼ੈਸ਼ਨ ਆਯੋਜਿਤ ਕੀਤਾ ਗਿਆ।  ਇਸ ਮੌਕੇ ਤੇ ਸ੍ਰ: ਸੁਰਜੀਤ ਸਿੰਘ ਜ਼ਿਲ੍ਹਾ ਪ੍ਰੋਗਰਾਮ ਕੋਆਰਡੀਨੇਟਰ ਵਲੋਂ ਡਿਪਟੀ ਕਮਿਸ਼ਨਰ ਸ਼੍ਰੀ ਧਰਮਦੱਤ ਤਰਨਾਚ ਨੂੰ ਜੀ ਆਇਆਂ ਆਖਿਆ।  ਇਸ ਵਿਚਾਰ ਗੋਸ਼ਟੀ ਵਿਚ ਵੱਖ-ਵੱਖ ਸਰਕਾਰੀ ਵਿਭਾਗਾਂ ਤੋਂ ਵੱਖ-ਵੱਖ ਵਿਸ਼ਿਆਂ ਨਾਲ ਸਬੰਧ ਰੱਖਦੇ ਰਿਟਾਇਰਡ ਅਧਿਕਾਰੀਆਂ ਨੇ ਹਿੱਸਾ ਲਿਆ।
                ਸ਼੍ਰੀ ਤਰਨਾਚ ਨੇ ਵੱਖ-ਵੱਖ ਸਰਕਾਰੀ ਵਿਭਾਗਾਂ ਵਿਚ ਪ੍ਰਬੰਧਕੀ ਖੋਜ ਅਤੇ ਸੁਧਾਰਾਂ ਨੂੰ ਲੋਕਪੱਖੀ ਲਹਿਰ ਅਧੀਨ ਉਤਸਾਹਿਤ ਕਰਨ ਲਈ ਅਧਿਕਾਰੀਆਂ ਨੂੰ ਖੋਜ ਦੀ ਮਹੱਤਤਾ ਤੋਂ ਜਾਣੂ ਕਰਵਾਇਆ ਅਤੇ ਇਹਨਾਂ ਅਧਿਕਾਰੀਆਂ ਨਾਲ ਖੋਜ ਦੇ ਵੱਖ-ਵੱਖ ਵਿਸ਼ਿਆਂ ਉਤੇ ਖੁਲ੍ਹੇ ਤੌਰ ਤੇ ਚਰਚਾ ਕੀਤੀ। ਉਨ੍ਹਾਂ  ਕਿਹਾ ਕਿ ਪ੍ਰਬੰਧਕੀ ਖੋਜ ਰਾਹੀਂ ਸੁਧਾਰਾਂ ਦੀ ਮੋਜੂਦਾ ਯੁੱਗ ਵਿਚ ਅਹਿਮ ਲੋੜ ਹੈ। ਪ੍ਰਬੰਧਕੀ ਖੋਜ ਅਤੇ ਉਸ ਰਾਹੀਂ ਲਿਆਂਦੇ ਸੁਧਾਰਾਂ ਨਾਲ ਸੁਸਾਇਟੀ ਨੂੰ ਵਧੀਆ ਤੇ ਸੁੱਚਜਾ ਯੋਗਦਾਨ ਦਿਤਾ ਜਾ ਸਕਦਾ ਹੈ। ਉਨ੍ਹਾ ਹੋਰ ਕਿਹਾ ਕਿ ਡਾਇਰੈਕਟਰ ਜਨਰਲ ਸ਼੍ਰੀ ਬੀ ਕੇ ਸ਼੍ਰੀਵਾਸਤਵਾ ਵਲੋਂ ਪ੍ਰਬੰਧਕੀ ਖੋਜ ਅਤੇ ਸੁਧਾਰਾਂ ਸਬੰਧੀ ਅਹਿਮ ਪਹਿਲ ਕਦਮੀ ਕੀਤੀ ਹੈ, ਜਿਸ ਦੇ ਨਾਲ ਸੁਸਾਇਟੀ ਨੂੰ ਜਾਗਰੂਕ ਕਰਕੇ ਅੱਜ ਦੇ ਯੁੱਗ ਦਾ ਹਾਣੀ ਬਣਾਇਆ ਜਾ ਸਕਦਾ ਹੈ। 
        ਇਸ ਵਿਚਾਰ ਗੋਸ਼ਟੀ ਸ਼ੈਸ਼ਨ ਵਿਚ ਸ੍ਰ: ਅਵਤਾਰ ਸਿੰਘ ਡਾਇਰੈਕਟਰ (ਰਿਟਾ:) ਸਿਖਿਆ ਵਿਭਾਗ , ਸ਼੍ਰੀ ਸੂਰਜ ਪ੍ਰਕਾਸ਼ ਆਨੰਦ ਅਤੇ ਸ਼੍ਰੀ ਦਿਆਲ ਚੰਦ ਸਿਖਿਆ ਵਿਭਾਗ ਤੋਂ ਹੈਡਮਾਸਟਰ (ਰਿਟਾ:) ਨੇ ਸਿਖਿਆ ਵਿਭਾਗ ਤੋਂ ਪ੍ਰਬੰਧਕੀ ਖੋਜ ਅਤੇ ਸੁਧਾਰਾਂ ਲਈ ਆਪਣੀਆਂ ਸੇਵਾਵਾਂ ਪੇਸ਼ ਕੀਤੀਆਂ। ਸ੍ਰ: ਜਸਵੀਰ ਸਿੰਘ ਪਰਮਾਰ ਮੁੱਖ ਖੇਤੀਬਾੜੀ ਅਫ਼ਸਰ (ਰਿਟਾ:)ਨੇ ਖੇਤੀਬਾੜੀ ਵਿਚ ਪੰਜਾਬ ਵਿਚ ਹਲਦੀ ਦੀ ਕਾਸ਼ਤ ਅਤੇ ਉਸ ਦੇ ਲਾਭ ਪ੍ਰਤੀ, ਸ਼ਹਿਰੀ ਸਵੈ ਸਥਾਨਿਕ  ਸਰਕਾਰੀ ਸੰਸਥਾ ਤੋਂ ਰਿਟਾ:  ਸੁਪਰਡੈਂਟ ਸ੍ਰ: ਬਖਸ਼ੀਸ਼ ਸਿੰਘ ਦਿਆਲ ਅਤੇ ਅਮਰਜੀਤ ਸਿੰਘ ਸੇਠੀ ਵਲੋਂ ਸ਼ਹਿਰੀ ਸਵੈ ਸਥਾਨਿਕ ਸਰਕਾਰੀ ਸੰਸਥਾਵਾਂ ਦੇ ਕੰਮਾਂ ਵਿਚ ਹੋਰ ਸੁਧਾਰਾਂ ਪ੍ਰਤੀ, ਸ਼੍ਰੀ ਸ਼ਰਨਪਾਲ ਹੰਸ (ਰਿਟਾ:) ਪੰਜਾਬ ਪੁਲਿਸ ਇੰਸਪੈਕਟਰ ਵਲੋਂ ਪੁਲਿਸ ਰਿਸੋਰਸਿੰਗ ਦੇ ਸੁਧਾਰਾਂ ਸਬੰਧੀ, ਸ਼੍ਰੀ ਬਿਹਾਰੀ ਲਾਲ (ਰਿਟਾ:) ਚੀਫ ਇੰਜੀਨੀਅਰ ਅਤੇ ਸ਼੍ਰੀ ਕੇ ਆਰ ਆਹਲੂਵਾਲੀਆ (ਰਿਟਾ:) ਸਹਾਇਕ ਇੰਜੀਨੀਅਰ, ਇਰੀਗੇਸ਼ਨ ਵਿਭਾਗ ਵਲੋਂ ਇਰੀਗੇਸ਼ਨ ਦੇ ਸੁਧਾਰਾਂ ਸਬੰਧੀ, ਸ਼੍ਰੀ ਜੀਵਨ ਲਾਲ ਆਨੰਦ(ਰਿਟਾ:) ਸਹਾਇਕ ਮੰਡਲ ਭੂਮੀ ਰੱਖਿਆ ਅਫ਼ਸਰ ਵਲੋਂ ਕੰਢੀ ਦੇ  ਸੁਆਇਲ ਸਰਵੇ, ਮਿੱਟੀ ਦੀ ਪਰਖ ਸਬੰਧੀ, ਸ਼੍ਰੀ ਦੇਸਵੀਰ (ਰਿਟਾ:)ਪ੍ਰਿੰਸੀਪਲ ਸਰਕਾਰੀ ਕਾਲਜ ਹੁਸ਼ਿਆਰਪੁਰ ਅਤੇ ਲੋਕ ਪਾਲ ਨਰੇਗਾ ਵਲੋਂ ਨਰੇਗਾ ਸਬੰਧੀ ਵਿਸ਼ਿਆਂ ਨੂੰ ਖੋਜ ਲਈ ਅਪਣਾਇਆ।
        ਬ੍ਰਿਗੇਡੀਅਰ ਸ੍ਰ: ਸੁਰਜੀਤ ਸਿੰਘ ਬਤੌਰ ਡਿਫੈਂਸ ਓਵਜਰਵਰ ਦੇ ਤੌਰ ਤੇ ਇਸ ਵਿਚਾਰ ਗੋਸ਼ਟੀ ਵਿਚ ਸ਼ਾਮਲ ਹੋਏ। ਜ਼ਿਲ੍ਹਾ ਪ੍ਰੋਗਰਾਮ ਕੁਆਰਡੀਨੇਟਰ ਨੇ ਪ੍ਰਬੰਧਕੀ ਖੋਜ ਨੂੰ ਸੁਧਾਰਵਾਦੀ ਉਦੇਸ਼ਾਂ ਨਾਲ ਸਮਾਜ ਕਲਿਆਣ ਲਈ ਵਰਤੋਂ ਵਿਚ ਲਿਆਉਣ ਅਤੇ ਸਮੇਂ-ਬੰਧ ਤਰੀਕੇ ਨਾਲ ਇਸ ਕੰਮ ਨੂੰ ਨੇਪਰੇ ਚਾੜ੍ਹਨ ਸਬੰਧੀ ਜਾਣਕਾਰੀ ਦਿਤੀ।

ਸਿੱਖਿਆ ਮੰਤਰੀ ਦੇ ਹਲਕੇ ਵਿਚ ਰੋਸ ਮਾਰਚ ਦਾ ਫੈਸਲਾ

ਤਲਵਾੜਾ, 24 ਜਨਵਰੀ : ਬੇਰੁਜਗਾਰ ਬੀ. ਐੱਡ. ਅਧਿਆਪਕ ਫਰੰਟ ਪੰਜਾਬ ਦੇ ਤਲਵਾੜਾ ਯੂਨਿਟ ਦੀ ਜਰੂਰੀ ਬੈਠਕ ਦੀਪਕ ਜਰਿਆਲ ਦੀ ਅਗਵਾਈ ਹੇਠ ਹੋਈ ਜਿਸ ਵਿਚ ਬੁਲਾਰਿਆਂ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿਚ ਖਾਲੀ ਪਈਆਂ ਅਸਾਮੀਆਂ ਨੂੰ ਭਰਨ ਲਈ ਸ਼ੁਰੂ ਕੀਤੇ ਅਮਲ ਨੂੰ ਸਿਰੇ ਨਹੀਂ ਚੜ੍ਹਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ 7654 ਅਧਿਆਪਕਾਂ ਨੂੰ ਵੀ ਅਜੇ ਤੱਕ ਨਿਯੁਕਤੀ ਪੱਤਰ ਨਹੀਂ ਦਿੱਤੇ ਗਏ। ਉਨ੍ਹਾਂ ਮੰਗ ਕੀਤੀ ਕਿ ਮਾਸਟਰ ਕਾਡਰ ਦੀਆਂ 27 ਹਜਾਰ ਅਸਾਮੀਆਂ ਲਈ ਇਸ਼ਤਿਹਾਰ ਜਲਦੀ ਕਰਨਾ ਚਾਹੀਦਾ ਹੈ। ਆਪਣੀਆਂ ਮੰਗਾਂ ਨੂੰ ਲੈ ਕੇ ਫਰੰਟ ਵੱਲੋਂ ਸਿੱਖਿਆ ਮੰਤਰੀ ਦੇ ਹਲਕਾ ਕਾਹਨੂੰਵਾਨ ਵਿਖੇ 30 ਜਨਵਰੀ ਨੂੰ ਸੂਬਾ ਪੱਧਰੀ ਰੋਸ ਰੈਲੀ ਅਤੇ ਮਾਰਚ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਮੀਟਿੰਗ ਨੂੰ ਹੋਰਨਾਂ ਤੋਂ ਇਲਾਵਾ ਜਗਦੀਪ ਸਿੰਘ ਪ੍ਰਧਾਨ ਬਲਾਕ ਤਲਵਾੜਾ, ਵਿਸ਼ਾਲ ਡੋਗਰਾ ਜਿਲ੍ਹਾ ਪ੍ਰੈ¤ਸ ਸਕੱਤਰ, ਚੰਦਨ, ਰਾਮ ਮੂਰਤੀ, ਸੁਰਿੰਦਰ, ਸੁੱਚਾ ਸਿੰਘ, ਬਲਵਿੰਦਰ ਸਿੰਘ, ਸ਼ਾਦੀ ਲਾਲ ਆਦਿ ਸਮੇਤ ਵੱਡੀ ਗਿਣਤੀ ਵਿਚ ਇਸਤਰੀ ਅਧਿਆਪਕਾਵਾਂ ਵੀ ਹਾਜਰ ਸਨ।

ਬੱਸ ਕਿਰਾਇਆ ਵੱਧ ਵਸੂਲਣ ਦਾ ਦੋਸ਼

ਤਲਵਾੜਾ, 24 ਜਨਵਰੀ :  ਕਮਾਹੀ ਦੇਵੀ ਤੋਂ ਝੀਰ ਦਾ ਖੂਹ ਰੂਟ ਤੇ ਬੱਸ ਚਾਲਕਾਂ ਵੱਲੋਂ ਵੱਧ ਕਿਰਾਇਆ ਵਸੂਲਿਆ ਜਾ ਰਿਹਾ ਹੈ ਜਿਸ ਨਾਲ ਲੋਕਾਂ ਵਿਚ ਕਾਫੀ ਬੇਚੈਨੀ ਪਾਈ ਜਾ ਰਹੀ ਹੈ। ਇਹ ਪ੍ਰਗਟਾਵਾ ਸ਼੍ਰੀਮਤੀ ਨਰੇਸ਼ ਠਾਕੁਰ ਮੈਂਬਰ ਬਲਾਕ ਸੰਮਤੀ ਤਲਵਾੜਾ ਦੀ ਅਗਵਾਈ ਹੇਠ ਵਿਸ਼ੇਸ਼ ਪ੍ਰਤੀਨਿਧੀ ਮੰਡਲ ਵੱਲੋਂ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਨੂੰ ਇਸ ਸਬੰਧੀ ਮੰਗ ਪੱਤਰ ਦੇਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਸ਼੍ਰੀਮਤੀ ਠਾਕੁਰ ਅਨੁਸਾਰ ਕਮਾਹੀ ਦੇਵੀ ਤੋਂ ਝੀਰ ਦਾ ਖੂਹ ਅੱਡਿਆਂ ਵਿਚਾਲੇ ਦੂਰੀ 11 ਕਿਲੋਮੀਟਰ ਹੈ ਅਤੇ ਇਸ ਦਾ ਵਾਜਿਬ ਕਿਰਾਇਆ 8 ਰੁਪਏ ਬਣਦਾ ਹੈ ਪਰੰਤੂ ਬੱਸਾਂ ਵਾਲੇ ਸਵਾਰੀਆਂ ਤੋਂ 10 ਰੁਪਏ ਲੈਂਦੇ ਹਨ। ਇਸ ਤਰਾਂ ਇਸੇ ਸੜਕ ਤੇ ਨੌਸ਼ਹਿਰਾ ਤੋਂ ਝੀਰ ਦਾ ਖੂਹ ਅੱਡੇ ਵਿਚਲੀ ਦੂਰੀ 7 ਕਿਲੋਮੀਟਰ ਹੈ ਪਰ ਬਣਦਾ ਕਿਰਾਇਆ 6 ਰੁਪਏ ਦੀ ਥਾਂ 8 ਰੁਪਏ ਲਿਆ ਜਾ ਰਿਹਾ ਹੈ। ਉਨ੍ਹਾਂ ਪ੍ਰਸ਼ਾਸ਼ਨ ਤੋਂ ਮੰਗ ਕੀਤੀ ਇਸ ਮਾਮਲੇ ਦੀ ਜਾਂਚ ਕਰਕੇ ਤੁਰੰਤ ਲੋਕਾਂ ਦੀ ਪ੍ਰੇਸ਼ਾਨੀ ਦੂਰ ਕੀਤੀ ਜਾਣੀ ਚਾਹੀਦੀ ਹੈ ਅਤੇ ਅਜਿਹਾ ਨਾ ਹੋਣ ਦੀ ਸੂਰਤ ਵਿਚ ਮਜਬੂਰਨ ਲੋਕਾਂ ਨੂੰ ਸੜਕਾਂ ਤੇ ਇਸ ਨਾਇਨਸਾਫੀ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਜਾ ਜਾਵੇਗਾ। ਇਸ ਪ੍ਰਤੀਨਿਧੀ ਮੰਡਲ ਵਿਚ ਤੀਰਥ ਰਾਮ ਸਰਪੰਚ ਬਹਿ ਬਿਧੀਆ, ਸੁਰਿੰਦਰ, ਲੇਖ ਰਾਜ ਸਰਪੰਚ ਹੀਰ ਬਹਿ, ਮਦਨ ਲਾਲ ਸਰਪੰਚ ਬਹਿ ਫੱਤੋ ਆਦਿ ਸ਼ਾਮਿਲ ਸਨ।

ਗਣਤੰਤਰ ਦਿਵਸ ਪਰੇਡ ਦੀ ਫੁੱਲ ਡਰੈਸ ਰਿਹਰਸਲ ਦਾ ਜਾਇਜ਼ਾ

ਹੁਸ਼ਿਆਰਪੁਰ, 24 ਜਨਵਰੀ: ਪੁਲਿਸ ਲਾਇਨਜ਼ ਹੁਸ਼ਿਆਰਪੁਰ ਵਿਖੇ 26 ਜਨਵਰੀ 2011 ਨੂੰ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਬੜੀ ਧੂਮ-ਧਾਮ ਅਤੇ ਰਾਸ਼ਟਰੀ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਤੇ ਸਪੀਕਰ ਪੰਜਾਬ ਵਿਧਾਨ ਸ੍ਰ: ਨਿਰਮਲ ਸਿੰਘ ਕਾਹਲੋਂ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ ਅਤੇ ਇਸ ਉਪਰੰਤ ਬੀ ਐਸ ਐਫ ਖੜਕਾਂ, ਪੀ ਆਰ ਟੀ ਸੀ ਜਹਾਨਖੇਲਾਂ, ਪੰਜਾਬ ਪੁਲਿਸ, ਪੰਜਾਬ ਹੋਮਗਾਰਡਜ਼, ਸਾਬਕਾ ਸੈਨਿਕਾਂ, ਗਰਲਜ਼ ਗਾਈਡਜ਼, ਬੁਆਏਜ਼ ਸਕਾਉਟਸ  ਦੀਆਂ ਟੁਕੜੀਆਂ ਤੋਂ ਪਰੇਡ ਦੀ ਸਲਾਮੀ ਲੈਣਗੇ । ਅੱਜ ਪੁਲਿਸ ਲਾਈਨਜ਼ ਹੁਸ਼ਿਆਰਪੁਰ ਵਿਖੇ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਸ਼੍ਰੀ ਧਰਮ ਦੱਤ ਤਰਨਾਚ ਅਤੇ ਐਸ ਐਸ ਪੀ ਸ੍ਰੀ ਰਾਕੇਸ਼ ਅਗਰਵਾਲ ਨੇ ਗਣਤੰਤਰ ਦਿਵਸ ਸਮਾਗਮ ਦੌਰਾਨ ਪੇਸ਼ ਕੀਤੇ ਜਾਣ ਵਾਲੇ ਸਮੂਚੇ ਪ੍ਰੋਗਰਾਮ ਦੀ ਫੁਲ ਡਰੈਸ ਰਿਹੈਸਲ ਦਾ ਨਿਰੀਖਣ ਕੀਤਾ।  ਸ੍ਰੀ ਤਰਨਾਚ ਨੇ ਦੱਸਿਆ ਕਿ ਇਸ ਮੌਕੇ ਤੇ ਪੀ ਆਰ ਟੀ ਸੀ ਜਹਾਨਖੇਲਾਂ ਦੇ ਜਵਾਨਾਂ ਵੱਲੋਂ ਪੀ ਟੀ ਸ਼ੋਅ ਅਤੇ ਮਲਖੰਬ ਪੇਸ਼ ਕੀਤਾ ਜਾਵੇਗਾ ਅਤੇ ਸਕੂਲਾਂ ਦੇ ਬੱਚਿਆਂ ਵੱਲੋਂ ਮਾਸ ਪੀ ਟੀ ਸ਼ੋਅ ਅਤੇ ਸ਼ਾਨਦਾਰ ਸਭਿਆਚਾਰ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ। ਇਸ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਵੱਲੋਂ ਵਿਕਾਸ ਨੂੰ ਦਰਸਾਉਂਦੀਆਂ ਝਾਕੀਆਂ ਵੀ ਕੱਢੀਆਂ ਜਾਣਗੀਆਂ। ਸ੍ਰੀ ਤਰਨਾਚ ਨੇ ਹੋਰ ਕਿਹਾ ਕਿ ਇਸ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਨੇ ਆਮ ਲੋਕਾਂ ਨੂੰ ਹੁੰਮ-ਹੂਮਾ ਕੇ ਗਣਤੰਤਰ ਦਿਵਸ ਸਮਾਗਮ ਵਿੱਚ ਸ਼ਾਮਲ ਹੋਣ ਲਈ ਕਿਹਾ।
        ਇਸ ਮੌਕੇ ਤੇ ਵਧੀਕ ਡਿਪਟੀ ਕਮਿਸ਼ਨਰ (ਜ) ਹਰਮਿੰਦਰ ਸਿੰਘ, ਐਸ ਪੀ (ਐਚ) ਸੁਖਵਿੰਦਰ ਸਿੰਘ, ਐਸ ਡੀ ਐਮ ਹੁਸ਼ਿਆਰਪੁਰ ਕੈਪਟਨ ਕਰਨੈਲ ਸਿੰਘ, ਜ਼ਿਲ੍ਹਾ ਮਾਲ ਅਫ਼ਸਰ ਭੁਪਿੰਦਰਜੀਤ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰ:) ਕੁਲਦੀਪ ਚੌਧਰੀ, ਨਾਇਬ ਤਹਿਸੀਲਦਾਰ ਮਨਜੀਤ ਸਿੰਘ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

ਹੁਸ਼ਿਆਰਪੁਰ ਤੇ ਅਮ੍ਰਿਤਸਰ ਵਿਚਾਲੇ ਸਿੱਧਾ ਰੇਲ ਸੰਪਰਕ ਸ਼ੁਰੂ

ਹੁਸ਼ਿਆਰਪੁਰ, 24 ਜਨਵਰੀ: ਡੀ ਐਮ ਯੂ ਸੇਵਾ ਸ਼੍ਰੁਰੂ ਹੋਣ ਨਾਲ ਹੁਸ਼ਿਆਰਪੁਰ ਅਤੇ ਗੁਰੂ ਨਗਰੀ ਅੰਮ੍ਰਿਤਸਰ ਵਿਚਾਲੇ ਸਿੱਧਾ ਰੇਲ ਸੰਪਰਕ ਕਾਇਮ ਹੋ ਗਿਆ ਹੈ। ਇਸ ਡੀ ਐਮ ਯੂ ਰੇਲ ਗੱਡੀ ਨੂੰ ਹੁਸ਼ਿਆਰਪੁਰ ਰੇਲਵੇ ਸਟੇਸ਼ਨ ਤੋਂ ਸੂਚਨਾ ਤੇ ਪ੍ਰਸਾਰਨ ਮੰਤਰੀ ਸ਼੍ਰੀਮਤੀ ਅੰਬਿਕਾ ਸੋਨੀ,  ਲੋਕ ਸਭਾ ਦੀ ਮੈਂਬਰ ਸ੍ਰੀਮਤੀ ਸੰਤੋਸ਼ ਚੌਧਰੀ ਤੇ ਰਾਜ ਸਭਾ ਮੈਂਬਰ ਸ੍ਰੀ ਅਵਿਨਾਸ਼ ਰਾਏ ਖੰਨਾ ਨੇ ਸਾਂਝੇ ਤੌਰ ਤੇ ਹਰੀ ਝੰਡੀ ਵਿਖਾ ਕੇ ਰਵਾਨਾ ਕੀਤਾ। ਇਸ ਮੌਕੇ ਤੇ ਸਮਾਗਮ ਨੂੰ ਸੰਬੋਧਨ ਕਰਦਿਆਂ ਸੂਚਨਾ ਤੇ ਪ੍ਰਸਾਰਣ ਮੰਤਰੀ ਸ੍ਰੀਮਤੀ ਅੰਬਿਕਾ ਸੋਨੀ ਨੇ ਕਿਹਾ ਕਿ ਇਹ ਗੱਡੀ ਸ਼ੁਰੂ ਹੋਣ ਨਾਲ ਲੋਕਾਂ ਦੀ ਲੰਬੇ ਸਮੇਂ ਤੋਂ ਚਲੀ ਆ ਰਹੀ ਮੰਗ ਪੂਰੀ ਹੋ ਗਈ ਹੈ ਤੇ ਭਵਿੱਖ ਵਿੱਚ ਹੁਸ਼ਿਆਰਪੁਰ ਸ਼ਹਿਰ ਨੂੰ ਹੋਰਨਾਂ ਇਤਿਹਾਸਕ ਸ਼ਹਿਰਾਂ ਨਾਲ ਜੋੜਨ ਦੇ ਯਤਨ ਕੀਤੇ ਜਾਣਗੇ। ਉਨ੍ਹਾਂ ਨੇ ਰੇਲਵੇ ਅਧਿਕਾਰੀਆਂ ਨੂੰ ਫਿਰੋਜ਼ਪੁਰ ਦੀ ਬੰਦ ਕੀਤੀ ਰੇਲ ਸੇਵਾ ਮੁੜ ਬਹਾਲ ਕਰਨ ਲਈ ਆਖਿਆ ਤੇ ਹੁਸ਼ਿਆਰਪੁਰ ਸਟੇਸ਼ਨ ਨੂੰ ਇਤਿਹਾਸਕ ਪੱਖੋਂ ਇੱਕ ਵਧੀਆ ਸਟੇਸ਼ਨ ਬਣਾਉਣ ਦੀ ਲੋੜ ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਕਿਹਾ ਕਿ ਸਰਕਾਰ ਵਲੋਂ ਅੰਮ੍ਰਿਤਸਰ ਨੂੰ ਵਿਸ਼ਵ ਵਿਰਾਸਤੀ ਸ਼ਹਿਰ ਬਣਾਏ ਜਾਣ ਦੇ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਸ਼੍ਰੀਮਤੀ ਸੋਨੀ ਨੇ ਆਸ ਪ੍ਰਗਟ ਕੀਤੀ ਕਿ ਆਉਣ ਵਾਲੇ ਨਵੇਂ ਰੇਲ ਬਜ਼ਟ ਵਿਚ ਰੇਲ ਮੰਤਰੀ ਕੁਮਾਰੀ ਮਮਤਾ ਬੇਨਰਜੀ ਵਲੋਂ ਹੁਸ਼ਿਆਰਪੁਰ ਅਤੇ ਪੰਜਾਬ ਲਈ ਕਈ ਹੋਰ ਪ੍ਰਾਜੈਕਟ ਸ਼ੁਰੂ ਕਰਨ ਦਾ ਐਲਾਨ ਕੀਤਾ ਜਾਵੇਗਾ। ਸ਼੍ਰੀਮਤੀ ਸੋਨੀ ਨੇ ਕਿਹਾ ਕਿ ਵਿਸ਼ਵ ਆਰਥਿਕ ਮੰਦੀ ਦੇ ਬਾਵਜੂਦ ਭਾਰਤੀ ਅਰਥ ਚਾਰਾ ਇਸ ਦੀ ਮਾਰ ਬਰਦਾਸ਼ਤ ਕਰਨ ਵਿਚ ਕਾਮਯਾਬ ਰਿਹਾ ਹੈ। ਇਹੋ ਕਾਰਣ ਹੈ ਕਿ ਹੁੱਣ ਵਿਕਸਿਤ ਦੇਸ਼ ਵੀ ਆਪਣੇ ਅਰਥ ਚਾਰੇ ਦੀ ਬਹਾਲੀ ਲਈ ਭਾਰਤ ਵੱਲ ਖਿੱਚੇ ਚਲੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਵਿਕਸਿਤ ਦੇਸ਼ਾਂ ਨੂੰ ਭਾਰਤ ਦੇ ਛੋਟੇ ਸ਼ਹਿਰਾਂ, ਕਸਬਿਆਂ ਅਤੇ ਪਿੰਡਾਂ ਵਿਚ ਵੀ ਵਧੀਆ ਬਾਜ਼ਾਰ ਨਜ਼ਰ ਆ ਰਿਹਾ ਹੈ। ਸ਼੍ਰੀਮਤੀ ਸੋਨੀ ਨੇ ਯੁਵਕਾਂ ਉਤੇ ਜ਼ੋਰ ਦਿਤਾ ਕਿ ਉਹ ਆਪਣੀ ਊਰਜਾ ਦਾ ਉਸਾਰੂ ਕੰਮਾਂ ਵਿਚ  ਇਸਤੇਮਾਲ ਕਰਨ ਤਾਂ ਕਿ ਦੇਸ਼ ਨੂੰ ਸਰਵਪੱਖੀ ਵਿਕਾਸ ਦੇ ਰਸਤੇ ਉਤੇ  ਹੋਰ ਮਜ੍ਰਬੂਤੀ ਨਾਲ ਤੋਰਿਆ ਜਾ ਸਕੇ।
        ਹੁਸ਼ਿਆਰਪੁਰ ਤੋਂ ਲੋਕ ਸਭਾ ਦੀ ਮੈਂਬਰ ਸ਼੍ਰੀਮਤੀ ਸੰਤੋਸ਼ ਚੌਧਰੀ ਨੇ ਇਹ ਰੇਲ ਸੇਵਾ ਸ਼ੁਰੂ ਕਰਨ ਲਈ ਰੇਲ ਮੰਤਰੀ ਦਾ ਧੰਨਵਾਦ ਕਰਦਿਆਂ ਹੁਸ਼ਿਆਰਪੁਰ ਨੂੰ ਜੰਮੂ ਨਾਲ ਜੋੜਨ ਦੀ ਮੰਗ ਕੀਤੀ ਜਿਸ ਲਈ ਨਵਾਂ ਟਰੈਕ ਵਿਛਾਉਣ ਦੀ ਲੋੜ ਵੀ ਨਹੀਂ ਹੈ। ਉਨ੍ਹਾਂ ਨੇ ਇਸ ਡੀ ਐਮ ਯੂ ਦੀ ਸੇਵਾ ਦੇ ਸਮੇਂ ਵਿਚ ਤਬਦੀਲੀ ਲਿਆਉਣ ਲਈ ਵੀ  ਕਿਹਾ ਤਾਂ ਜੋ ਵੱਧ ਤੋਂ ਵੱਧ ਲੋਕ ਇਸ ਦਾ ਫਾਇਦਾ ਉਠਾ ਸਕਣ।
        ਪੰਜਾਬ ਤੋਂ ਰਾਜ ਸਭਾ ਦੇ ਮੈਂਬਰ ਸ਼੍ਰੀ ਅਵਿਨਾਸ਼ ਰਾਏ ਖੰਨਾ ਨੇ ਕਿਹਾ ਕਿ ਉਨ੍ਹਾਂ ਦੇ ਇਲਾਕੇ ਦੇ ਵਿਕਾਸ ਲਈ ਸਿਆਸੀ ਹਿੱਤਾਂ ਤੋਂ ਉਪਰ ਉੱਠ ਕੇ ਯਤਨ ਕੀਤੇ ਹਨ ਤੇ ਹੁਸ਼ਿਆਰਪੁਰ ਦੇ ਵਿਕਾਸ ਲਈ ਉਹ ਸਭਨਾਂ ਦੇ ਸਹਿਯੋਗ ਨਾਲ ਆਪਣੇ ਯਤਨ ਜਾਰੀ ਰਖਣਗੇ।
        ਰੇਲਵੇ ਦੇ ਜਨਰਲ ਮੈਨੇਜਰ ਸ਼੍ਰੀ ਸ਼ੈਲਿੰਦਰ ਕੁਮਾਰ ਨੇ ਮਹਿਮਾਨਾਂ ਦਾ ਸਵਾਗਤ ਕਰਦੇ ਹੋਏ ਭਾਰਤੀ ਰੇਲਵੇ ਦੇ ਵਿਸਥਾਰ ਬਾਰੇ ਜਾਣਕਾਰੀ ਦਿਤੀ।  ਇਸ ਮੋੌਕੇ ਤੇ ਹੋਰਨਾਂ ਤੋਂ ਇਲਾਵਾ ਡਿਪਟੀ ਕਮਿਸ਼ਨਰ ਸ਼੍ਰੀ ਧਰਮ ਦੱਤ ਤਰਨਾਚ, ਸਾਬਕਾ ਵਿਧਾਇਕ ਰਾਮ ਲੁਭਾਇਆ, ਰੇਲਵੇ ਵਿਭਾਗ ਦੇ ਅਧਿਕਾਰੀ ਅਤੇ ਹੋਰ ਪਤਵੰਤੇ ਵੀ ਵੱਡੀ ਗਿਣਤੀ ਵਿਚ ਹਾਜ਼ਰ ਸਨ।

ਜਿਲ੍ਹੇ ਭਰ ਵਿਚ ਪਲਸ ਪੋਲੀਓ ਮੁਹਿੰਮ ਤਹਿਤ ਵਿਆਪਕ ਕੈਂਪਿੰਗ

ਹੁਸ਼ਿਆਰਪੁਰ, 23 ਜਨਵਰੀ: ਪੋਲੀਓ ਬੂੰਦਾਂ ਪਿਲਾਉਣ ਤੋਂ ਇੱਕ ਵੀ ਬੱਚਾ ਵਾਂਝਾ ਰਹਿ ਗਿਆ ਤਾਂ ਸਮਝੋ ਸੁਰੱਖਿਆ ਚੱਕਰ ਟੁੱਟ ਗਿਆ । ਇਹ ਪ੍ਰਗਟਾਵਾ ਜੰਗਲਾਤ, ਜੰਗਲੀ ਜੀਵ ਸੁਰੱਖਿਆ, ਮੈਡੀਕਲ ਸਿੱਖਿਆ ਤੇ ਖੋਜ ਅਤੇ ਕਿਰਤ ਮੰਤਰੀ ਪੰਜਾਬ ਸ੍ਰੀ ਤੀਕਸ਼ਨ ਸੂਦ ਨੇ ਸਿਹਤ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚਲਾਏ ਜਾ ਰਹੇ ਪਲਸ ਪੋਲੀਓ ਮੁਹਿੰਮ ਤਹਿਤ ਅੱਜ ਸਿਹਤ ਵਿਭਾਗ ਅਤੇ ਰੋਟਰੀ ਕਲੱਬ ਨੋਰਥ ਦੇ ਸਹਿਯੋਗ ਨਾਲ ਈ ਐਸ ਆਈ ਹਸਪਤਾਲ ਦੇ ਨਜ਼ਦੀਕ ਝੂੱਗੀ-ਝੌਂਪੜੀਆਂ ਵਿੱਚ ਲਗਾਏ ਗਏ ਪੋਲੀਓ ਬੂਥ ਵਿੱਚ ਛੋਟੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਉਣ ਦਾ ਉਦਘਾਟਨ ਕਰਨ ਉਪਰੰਤ ਕੀਤਾ। ਜ਼ਿਲ੍ਹਾ ਪ੍ਰਧਾਨ ਭਾਜਪਾ ਜਗਤਾਰ ਸਿੰਘ ਸੈਣੀ, ਜਨਰਲ ਸਕੱਤਰ ਜ਼ਿਲ੍ਹਾ ਭਾਜਪਾ ਕਮਲਜੀਤ ਸੇਤੀਆ, ਡਾ ਅਜੇ ਬੱਗਾ, ਡਾ ਰਾਜੇਸ਼ ਗਰਗ, ਰੋਟਰੀ ਕਲੱਬ ਤੋਂ ਆਰ ਕੇ ਮੋਦਗਿੱਲ, ਹਰੀਸ਼ ਐਰੀ, ਰਾਮ ਚਰਿੱਤ ਮਾਨਸ ਪ੍ਰਚਾਰ ਮੰਡਲ ਦੇ ਰਾਕੇਸ਼ ਭੱਲਾ, ਰਾਜਨ ਬਾਂਸਲ ਵੀ ਇਸ ਮੌਕੇ ਤੇ ਉਨ੍ਹਾਂ ਦੇ ਨਾਲ ਸਨ।
        ਸ੍ਰੀ ਸੂਦ ਨੇ ਇਸ ਮੌਕੇ ਤੇ ਦੱਸਿਆ ਕਿ ਸਾਲ 2010 ਦੌਰਾਨ ਭਾਰਤ ਵਿੱਚ 42 ਪੋਲੀਓ ਦੇ ਕੇਸ ਸਾਹਮਣੇ ਆਏ ਸਨ।  ਇਸ ਸਾਲ ਹੁਣ ਤੱਕ ਕੋਈ ਵੀ ਨਵਾਂ ਪੋਲੀਓ ਦਾ ਕੇਸ ਸਾਹਮਣੇ ਨਹੀਂ ਆਇਆ। ਪਰ ਫਿਰ ਵੀ ਲੋਕਾਂ ਨੂੰ 0-5 ਸਾਲ ਤੱਕ ਦੇ ਬੱਚਿਆਂ ਨੂੰ ਅੱਜ ਦੇ ਦਿਨ ਪੋਲੀਓ ਦੀਆਂ ਬੂੰਦਾਂ ਜ਼ਰੂਰ ਪਿਲਾਉਣੀਆਂ ਚਾਹੀਦੀਆਂ ਹਨ । ਜੇ ਕਿਸੇ ਕਾਰਨ ਕੋਈ ਬੱਚਾ ਪੋਲਓ ਦੀਆਂ ਬੂੰਦਾਂ ਪਿਲਾਉਣ ਤੋਂ ਰਹਿ ਜਾਵੇ ਤਾਂ ਉਨ੍ਹਾਂ ਨੂੰ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਘਰ-ਘਰ ਜਾ ਕੇ 24 ਅਤੇ 25 ਜਨਵਰੀ ਨੂੰ ਪੋਲੀਓ ਬੂੰਦਾਂ ਪਿਲਾਈਆਂ ਜਾਣਗੀਆਂ।  ਇਸ ਮੌਕੇ ਤੇ ਸ੍ਰੀ ਸੂਦ ਨੇ ਛੋਟੇ ਬੱਚਿਆਂ ਨੂੰ ਖਿਡੌਣੇ ਵੀ ਵੰਡੇ।
        ਅੱਜ ਦੇ ਇਸ ਕੈਂਪ ਦਾ ਆਯੋਜਨ ਐਸ ਐਮ ਓ ਇੰਚਾਰਜ ਡਾ ਨੀਲਮ ਸਿੱਧੂ ਅਤੇ ਡਾ ਅਜੇ ਬੱਗਾ ਦੀ ਅਗਵਾਈ ਵਿੱਚ ਕੀਤਾ ਗਿਆ। ਸੰਜੇ ਸ਼ਰਮਾ ਨੇ ਇਸ ਕੈਂਪ ਨੂੰ ਸਫ਼ਲ ਬਣਾਉਣ ਲਈ ਡਾ ਰਾਮ ਇਕਬਾਲ ਦੇ ਸਹਿਯੋਗ ਨਾਲ ਪਿਛਲੇ ਦੋ ਦਿਨਾਂ ਤੋਂ ਲਗਾਤਾਰ ਝੂਗੀ-ਝੌਂਪੜੀਆਂ ਵਿੱਚ ਰਹਿਣ ਵਾਲੇ ਪ੍ਰੀਵਾਰਾਂ ਨੂੰ ਪੋਲੀਓ ਬੂੰਦਾਂ ਪਿਲਾਉਣ ਸਬੰਧੀ ਜਾਗਰੂਕ ਕੀਤਾ।
        ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਵੀ ਸਿਹਤ ਵਿਭਾਗ ਪੰਜਾਬ ਦੇ ਹੁਕਮਾਂ ਅਨੁਸਾਰ ਲਾਇਨਜ਼ ਕਲੱਬ ਹੁਸ਼ਿਆਰਪੁਰ ਸਮਰਪਣ ਦੇ ਸਹਿਯੋਗ ਨਾਲ ਲਗਾਏ ਗਏ ਪੋਲੀਓ ਬੂਥ ਤੇ ਨਵ ਜੰਮੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾ ਕੇ ਸ਼ੁਭ ਆਰੰਭ ਡਿਪਟੀ ਕਮਿਸ਼ਨਰ ਸ੍ਰੀ ਧਰਮ ਦੱਤ ਤਰਨਾਚ ਨੇ ਕੀਤਾ।  ਇਸ ਮੌਕੇ ਤੇ ਉਨ੍ਹਾਂ ਦੇ ਨਾਲ ਐਸ ਡੀ ਐਮ ਹੁਸ਼ਿਆਰਪੁਰ ਕੈਪਟਨ ਕਰਨੈਲ ਸਿੰਘ, ਜ਼ਿਲ੍ਹਾ ਸਿਹਤ ਅਫ਼ਸਰ ਡਾ ਯਸ਼ ਮਿੱਤਰਾ, ਡਾ ਸਰਦੂਲ ਸਿੰਘ, ਡਾ ਗੁਰਦੇਵ ਸਿੰਘ, ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਮੈਡਮ ਮਨਮੋਹਨ ਕੌਰ, ਜ਼ਿਲ੍ਹਾ ਚੇਅਰਮੈਨ ਲਾਇਨਜ਼ ਕਲੱਬ ਅਸ਼ੋਕ ਪੁਰੀ, ਪੀ ਸੀ ਸ਼ਰਮਾ, ਸ਼ਕਤੀ ਬਾਲੀ, ਸੁਮੇਸ਼, ਰਮਨਦੀਪ ਕੌਰ, ਸੁਨੀਲ ਪ੍ਰਿਏ, ਮਨਜੀਤ ਕੌਰ, ਭੁਪਿੰਦਰ ਸਿੰਘ, ਹਰਦੇਵ ਕੌਰ ਅਤੇ ਪ੍ਰਦੀਪ ਹਾਜ਼ਰ ਸਨ।
        ਇਸ ਮੌਕੇ ਤੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੋਲੀਓ ਵਰਗੀ ਖਤਰਨਾਕ ਅਤੇ ਨਾਮੁਰਾਦ ਬੀਮਾਰੀ ਨੂੰ ਜੜੋਂ ਖਤਮ ਕਰਨ ਦੇ ਮਨੋਰਥ ਨਾਲ ਅੱਜ ਕੌਮੀ ਪਲਸ ਪੋਲੀਓ ਮੁਹਿੰਮ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਚਲਾਈ ਗਈ ਹੈ ਜਿਸ ਵਿੱਚ 0-5 ਸਾਲ ਦੇ  1, 82, 212 ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਉਣ ਲਈ ਸਿਹਤ ਵਿਭਾਗ ਵੱਲੋਂ 789 ਸਥਾਈ ਬੂਥ, 30 ਟਰਾਂਜ਼ਿਟ ਟੀਮਾਂ ਅਤੇ 19 ਮੋਬਾਇਲ ਟੀਮਾਂ ਲਗਾਈਆਂ ਗਈਆਂ ਹਨ ਜਿਸ ਵਿੱਚ 3352 ਮੈਂਬਰ ਅਤੇ 201 ਸੁਪਰਵਾਈਜ਼ਰ ਨਿਯੁਕਤ ਕੀਤੇ ਗਏ ਹਨ।
        ਜ਼ਿਲ੍ਹਾ ਸਿਹਤ ਅਫ਼ਸਰ ਡਾ ਯਸ਼ ਮਿੱਤਰਾ ਨੇ ਇਸ ਮੌਕੇ ਤੇ ਦੱਸਿਆ ਕਿ ਬਸ ਸਟੈਂਡ, ਰੇਲਵੇ ਸਟੇਸ਼ਨ, ਦੂਰ-ਦੁਰਾਡੇ ਦੇ ਸਲੱਮ ਇਲਾਕੇ, ਝੂਗੀ-ਝੌਂਪੜੀ ਅਤੇ ਭੱਠਿਆਂ ਵੱਲ ਵਿਸ਼ੇਸ਼ ਧਿਆਨ ਦਿੱਤਾ ਗਿਆ ਹੈ ਤਾਂ ਜੋ ਕੋਈ ਵੀ 0-5 ਸਾਲ ਤੱਕ ਦਾ ਬੱਚਾ ਇਹ ਬੂੰਦਾਂ ਪੀਣ ਤੋਂ ਵਾਂਝਾ ਨਾ ਰਹਿ ਜਾਵੇ। ਰਾਜ ਪੱਧਰ ਤੋਂ ਡਾ ਜੇ ਪੀ ਸਿੰਘ ਡਾਇਰੈਕਟਰ ਸਿਹਤ ਤੇ ਪ੍ਰੀਵਾਰ ਭਲਾਈ ਵੱਲੋਂ ਇਸ ਮੁਹਿੰਮ ਦਾ ਵਿਸ਼ੇਸ਼ ਤੌਰ ਤੇ ਨਰੀਖਣ ਕੀਤਾ ਗਿਆ । ਇਸ ਤੋਂ ਇਲਾਵਾ ਜ਼ਿਲ੍ਰਾ ਪੱਧਰ ਤੇ ਪ੍ਰੋਗਰਾਮ ਅਫ਼ਸਰਾਂ ਵੱਲੋਂ ਵੀ ਇਸ ਪੂਰੀ ਮੁਹਿੰਮ ਦਾ ਨਰੀਖਣ ਕੀਤਾ ਜਾ ਰਿਹਾ ਹੈ।  ਮਾਸ ਮੀਡੀਆ ਅਫ਼ਸਰ ਮਨਮੋਹਨ ਕੌਰ ਨੇ ਦੱਸਿਆ ਕਿ ਜਿਹੜੇ ਬੱਚੇ ਕਿਸੇ ਕਾਰਨ ਕਰਕੇ ਇਹ ਬੂੰਦਾਂ ਨਹੀਂ ਪੀ ਸਕਣਗੇ, ਉਨ੍ਹਾਂ ਨੂੰ ਸਿਹਤ ਵਿਭਾਗ ਦੀਆਂ ਟੀਮਾਂ ਘਰ-ਘਰ ਜਾ ਕੇ 24 ਅਤੇ 25 ਜਨਵਰੀ ਨੂੰ ਪੋਲੀਓ ਬੂੰਦਾਂ ਪਿਲਾਉਣਗੀਆਂ।
        ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਹਰਮਿੰਦਰ ਸਿੰਘ ਨੇ ਸਿਹਤ ਵਿਭਾਗ ਵੱਲੋਂ ਐਂਟੀਕੁਰੱਪਸ਼ਨ ਸੁਸਾਇਟੀ ਦੇ ਸਹਿਯੋਗ ਨਾਲ ਰੇਲਵੇ ਸਟੇਸ਼ਨ ਵਿਖੇ ਲਗਾਏ ਗਏ ਪੋਲੀਓ ਬੂਥ ਤੇ ਨਵਜੰਮੇ ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਲਾ ਕੇ ਮੁਹਿੰਮ ਦਾ ਉਦਘਾਟਨ ਕੀਤਾ।  ਇਸ ਮੌਕੇ ਤੇ ਪ੍ਰਧਾਨ ਐਂਟੀਕੁਰੱਪਸ਼ਨ ਸੁਸਾਇਟੀ ਸ੍ਰੀ ਅਸ਼ਵਨੀ ਤਿਵਾੜੀ ਅਤੇ ਉਨ੍ਹਾਂ ਦੇ ਮੈਂਬਰ ਹਾਜ਼ਰ ਸਨ।
        ਸਿਵਲ ਸਰਜਨ ਹੁਸ਼ਿਆਰਪੁਰ ਦੇ ਦਿਸ਼ਾਂ-ਨਿਰਦੇਸ਼ਾਂ ਅਨੁਸਾਰ ਬਲਾਕ ਹਾਰਟਾ ਬੱਡਲਾ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾ ਦੇਸ ਰਾਜ ਦੀ ਅਗਵਾਈ ਹੇਠ ਚਲਾਈ ਗਈ ਇਸ ਮੁਹਿੰਮ ਦਾ ਸ਼ੁਭ ਅਰੰਭ ਚੱਬੇਵਾਲ ਵਿਖੇ ਲਗਾਏ ਗਏ ਪੋਲੀਓ ਬੂਥ ਤੇ ਡਾ ਦੇਸ ਰਾਜ ਦੁਆਰਾ ਨਵਜੰਮੇ ਬੱਚੇ ਨੂੰ ਪੋਲੀਓ ਬੂੰਦਾਂ ਪਿਲਾ ਕੇ ਕੀਤਾ ਗਿਆ। ਇਸ ਮੌਕੇ ਤੇ ਉਨ੍ਹਾਂ ਦੇ ਨਾਲ ਡਾ ਸੰਦੀਪ ਖਰਬੰਦਾ, ਸ੍ਰੀ ਰਾਜਾ ਰਾਮ, ਅਪਥੈਲਮਿਕ ਅਫ਼ਸਰ, ਸ੍ਰੀ ਮੁਲੱਖ ਰਾਜ ਬੀ ਈ ਈ ਅਤੇ ਸਟਾਫ਼ ਉਨ੍ਹਾਂ ਦੇ ਨਾਲ ਸਨ। ਡਾ ਦੇਸ ਰਾਜ ਨੇ ਇਸ ਮੁਹਿੰਮ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਲਾਕ ਹਾਰਟਾ ਬੱਡਲਾ ਵਿਚ 0-5 ਦੇ 18,100 ਬੱਚਿਆਂ ਨੁੰ ਪੋਲੀਓ ਬੂੰਦਾਂ ਪਿਲਾਉਣ ਲਈ 81 ਬੂਥ ਲਗਾਏ ਗਏ ਜਿਸ ਵਿੱਚ 24 ਭੱਠੇ, 9 ਫੈਕਟਰੀਆਂ ਅਤੇ 3 ਸਲੱਮ ਇਲਾਕੇ ਵੀ ਕਵਰ ਕੀਤੇ ਗਏ। ਡਾ ਸਤਵਿੰਦਰ ਸਿੰਘ ਨੋਡਲ ਅਫ਼ਸਰ ਦੀ ਅਗਵਾਈ ਹੇਠ 19 ਸੁਪਰਵਾਈਜ਼ਰਾਂ ਦੁਆਰਾ 162 ਟੀਮਾਂ ਦੀ ਦੇਖ-ਰੇਖ ਕੀਤੀ ਗਈ।

ਵੈਟ ਦੀ ਆਮਦਨ ਵਧਕੇ 21 ਸੌ ਕਰੋੜ ਹੋਈ : ਮਜੀਠੀਆ

ਬਾਗਪੁਰ (ਹੁਸ਼ਿਆਰਪੁਰ), 23 ਜਨਵਰੀ:  ਪੰਜਾਬ ਸਰਕਾਰ ਵਲੋ ਪਿਛਲੇ ਚਾਰ ਸਾਲਾਂ ਦੌਰਾਨ ਕੀਤੇ ਗਏ ਸੁਧਾਰਾਂ ਸਦਕਾ ਵੈਟ ਦੀ ਆਮਦਨ 5 ਹਜ਼ਾਰ ਕਰੋੜ ਤੋ ਵੱਧ ਕੇ 10 ਹਜ਼ਾਰ ਕਰੋੜ ਰੁਪਏ ਅਤੇ ਐਕਸਾਈਜ਼ ਤੋਂ ਆਮਦਨ  1400 ਕਰੋੜ ਤੋਂ ਵੱਧ ਕੇ 2100 ਕਰੋੜ ਰੁਪਏ ਹੋ ਗਈ ਹੈ ਜੋ ਪੰਜਾਬ ਦੇ ਸਮੂਚੇ ਵਿਕਾਸ ਦੇ ਖਰਚ ਕੀਤੀ ਜਾ ਰਹੀ ਹੈ। ਇਹ ਪ੍ਰਗਟਾਵਾ ਸ੍ਰ: ਬਿਕਰਮ ਸਿੰਘ ਮਜੀਠੀਆ ਸਾਬਕਾ ਮੰਤਰੀ ਪੰਜਾਬ ਅਤੇ ਸਰਪ੍ਰਸਤ ਯੂਥ ਸ੍ਰ੍ਰੋਮਣੀ ਅਕਾਲੀ ਦਲ ਨੇ ਪਿੰਡ ਬਾਗਪੁਰ ਵਿਖੇ ਗਿਆਨੀ ਅਰਜਨ ਸਿੰਘ ਜੋਸ਼ ਸਾਬਕਾ ਵਿਧਾਇਕ ਅਤੇ ਮੈਂਬਰ ਐਸ ਜੀ ਪੀ ਸੀ ਦੀ 13ਵੀਂ ਸਲਾਨਾ ਬਰਸੀ ਮੌਕੇ ਹੋਏ ਸਮਾਗਮ ਨੂੰ ਸੰਬੋਧਨ ਕਰਦਿਆਂ  ਕੀਤਾ।
            ਸ੍ਰ: ਮਜੀਠੀਆ ਨੇ ਕਿਹਾ ਕਿ ਸ੍ਰ: ਪਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ ਦੀ ਯੋਗ ਅਗਵਾਈ ਵਿੱਚ ਅਕਾਲੀ-ਭਾਜਪਾ ਸਰਕਾਰ ਵੱਲੋਂ ਪਿਛਲੇ ਚਾਰ ਸਾਲਾਂ ਦੌਰਾਨ 70 ਹਜ਼ਾਰ ਬੇ-ਰੁਜ਼ਗਾਰ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਗਈਆਂ ਹਨ ਅਤੇ ਪੰਜਾਬ ਦੇ ਸਮੁੱਚੇ ਵਿਕਾਸ ਦੇ ਨਾਲ-ਨਾਲ ਹਰ ਵਰਗ ਦੀ ਭਲਾਈ ਲਈ ਅਹਿਮ ਸਕੀਮਾਂ ਬਣਾ ਕੇ ਉਨ੍ਹਾਂ ਨੂੰ ਅਮਲ ਵਿੱਚ ਲਿਆਂਦਾ ਗਿਆ ਹੈ।  ਉਨ੍ਹਾਂ ਨੇ ਕਾਂਗਰਸ ਪਾਰਟੀ ਦੀ ਅਲੋਚਨਾ ਕਰਦਿਆਂ ਕਿਹਾ ਕਿ ਇਸ  ਪਾਰਟੀ ਦੀਆਂ ਸਰਕਾਰਾਂ ਨੇ ਲੋਕਾਂ ਨੂੰ ਮਹਿੰਗਾਈ ਅਤੇ ਬੇਰੋਜ਼ਗਾਰੀ ਦੇ ਬਗੈਰ ਕੁਝ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਕੇਂਦਰ ਦੀ ਕਾਂਗਰਸ ਸਰਕਾਰ ਨੇ ਏਨੀ ਮਹਿੰਗਾਈ ਕਰ ਦਿੱਤੀ ਹੈ ਕਿ ਆਮ ਆਦਮੀ ਲਈ ਦੋ ਵਕਤ ਦੀ ਰੋਟੀ ਖਾਣੀ ਵੀ ਮੁਸ਼ਕਲ ਹੋ ਗਈ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਾਂਗਰਸ ਪਾਰਟੀ ਦੇ ਗੁੰਮਰਾਹਕੁੰਨ ਪ੍ਰਚਾਰ ਤੋਂ ਸੁਚੇਤ ਰਹਿਣ।
            ਸ੍ਰ: ਮਜੀਠੀਆ ਨੇ ਗਿਆਨੀ ਅਰਜਨ ਸਿੰਘ ਜੋਸ਼ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਪੰਥ ਅਤੇ ਇਲਾਕੇ ਦੀ ਸੇਵਾ ਇਮਾਨਦਾਰੀ ਅਤੇ ਤਨਦੇਹੀ ਨਾਲ ਕੀਤੀ ਅਤੇ ਉਹ ਸਰਵਸੰਮਤੀ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਚੁਣੇ ਗਏ। ਉਨ੍ਹਾਂ ਕਿਹਾ ਕਿ ਉਨ੍ਹਾਂ ਪ੍ਰੀਵਾਰਾਂ ਨੇ ਹੀ ਤਰੱਕੀ ਕੀਤੀ ਹੈ ਜਿਨ੍ਹਾਂ ਨੇ ਆਪਣੇ ਵੱਡਵਡੇਰਿਆਂ ਨੂੰ ਯਾਦ ਰੱਖਿਆ ਹੈ।  ਉਨ੍ਹਾਂ ਕਿਹਾ ਕਿ ਸ੍ਰ: ਜੋਸ਼ ਨੇ 1955 ਵਿੱਚ  ਆਪਣਾ ਸਿਆਸੀ ਜੀਵਨ ਸ਼ੁਰੂ ਕੀਤਾ ਅਤੇ 1960 ਵਿੱਚ ਸ੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਏ ਅਤੇ 1997 ਵਿੱਚ ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਤੋਂ ਵਿਧਾਇਕ ਬਣੇ।  ਉਨ੍ਹਾਂ ਕਿਹਾ ਕਿ ਸ੍ਰ: ਜੋਸ਼ ਇੱਕ ਸੱਚੇ-ਸੁਚੇ ਅਤੇ ਇਮਾਨਦਾਰ ਵਿਅਕਤੀ ਸਨ।  ਸ੍ਰ: ਮਜੀਠੀਆ ਨੇ ਇਸ ਮੌਕੇ ਗਿਆਨੀ ਅਰਜਨ ਸਿੰਘ ਜੋਸ਼ ਦੀ ਯਾਦ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਗਪੁਰ ਵਿਖੇ ਇੱਕ ਪੌਦਾ ਵੀ ਲਗਾਇਆ।
            ਸ੍ਰੀ ਤੀਕਸ਼ਨ ਸੂਦ, ਜੰਗਲਾਤ, ਜੰਗਲੀ ਜੀਵ ਸੁਰੱਖਿਆ, ਮੈਡੀਕਲ ਸਿੱਖਿਆ ਤੇ ਖੋਜ ਅਤੇ ਕਿਰਤ ਮੰਤਰੀ ਪੰਜਾਬ ਨੇ ਗਿਆਨੀ ਅਰਜਨ ਸਿੰਘ ਜੋਸ਼ ਨੂੰ  ਨਿੱਘੀ ਸ਼ਰਧਾਂਜ਼ਲੀ ਭੇਂਟ ਕਰਦਿਆਂ ਕਿਹਾ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੇ ਵਫਾਦਾਰ ਸਿਪਾਹੀ ਸਨ ਅਤੇ ਉਨ੍ਹਾਂ ਨੇ ਸਾਰੀ ਉਮਰ ਪਾਰਟੀ ਅਤੇ ਲੋਕਾਂ ਦੀ ਸੇਵਾ ਇਮਾਨਦਾਰੀ ਨਾਲ ਕੀਤੀ।  ਉਹ ਇੱਕ ਅਣਥੱਕ ਵਰਕਰ ਸਨ ਅਤੇ ਥੋੜੇ ਸ਼ਬਦਾਂ ਵਿੱਚ ਹੀ ਜ਼ਿਆਦਾ ਗੱਲ ਕਹਿ ਜਾਂਦੇ ਸਨ।
            ਸ੍ਰੀ ਅਵਿਨਾਸ਼ ਰਾਏ ਖੰਨਾ ਮੈਂਬਰ ਰਾਜ ਸਭਾ ਨੇ ਗਿਆਨੀ ਅਰਜਨ ਸਿੰਘ ਜੋਸ਼ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਕਿਹਾ ਕਿ ਉਹ ਇੱਕ ਚੰਗੀ ਸਖਸ਼ੀਅਤ ਦੇ ਮਾਲਕ ਸਨ। ਜਿਨ੍ਹਾਂ ਨੇ ਵਿਧਾਇਕ ਬਣਨ ਉਪਰੰਤ ਆਪਣੇ ਵਿਧਾਨ ਸਭਾ ਹਲਕੇ ਹੀ ਨਹੀਂ ਸਗੋਂ ਪੂਰੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਵਿਕਾਸ ਵਿੱਚ ਵਡਮੁੱਲਾ ਯੋਗਦਾਨ ਪਾਇਆ।
            ਸ੍ਰ: ਸੋਹਨ ਸਿੰਘ ਠੰਡਲ,  ਸਰਵਨ ਸਿੰਘ ਫਿਲੌਰ ( ਦੋਵੇਂ ਮੁੱਖ ਪਾਰਲੀਮਾਨੀ ਸਕੱਤਰ ), ਸ੍ਰ: ਸੁਰਿੰਦਰ ਸਿੰਘ ਭੂਲੇਵਾਲਰਾਠਾਂ ਜ਼ਿਲ•ਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਜਸਜੀਤ ਸਿੰਘ ਥਿਆੜਾ ਚੇਅਰਮੈਨ ਹੈਲਥ ਸਿਸਟਮ ਕਾਰਪੋਰੇਸ਼ਨ, ਵਰਿੰਦਰ ਸਿੰਘ ਬਾਜਵਾ ਮੈਂਬਰ ਰਾਜ ਸਭਾ, ਅਮਰਜੀਤ ਸਿੰਘ ਚੋਹਾਨ ਚੇਅਰਮੈਨ ਮਾਰਕੀਟ ਕਮੇਟੀ, ਹਰਜਿੰਦਰ ਸਿੰਘ ਧਾਮੀ ਚੇਅਰਮੈਨ ਨਗਰ ਸੁਧਾਰ ਟਰੱਸਟ, ਜਤਿੰਦਰ ਸਿੰਘ ਲਾਲੀ ਬਾਜਵਾ, ਹਰਬੰਸ ਸਿੰਘ ਮੰਝਪੁਰ, ਸਰਬਜੀਤ ਸਿੰਘ ਸਾਬੀ, ਮਨਜੀਤ ਸਿੰਘ ਰਾਜਪੁਰ ਭਾਈਆ, ਕਮਲਜੀਤ ਸੇਤੀਆ ਜਨਰਲ ਸਕੱਤਰ ਜ਼ਿਲ੍ਹਾ ਭਾਜਪਾ, ਵੱਖ-ਵੱਖ ਸੰਤ ਸਮਾਜ ਦੇ ਨੁਮਾਇੰਦਿਆਂ ਨੇ ਵੀ ਗਿਆਨੀ ਅਰਜਨ ਸਿੰਘ ਜੋਸ਼ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ।
            ਬੀਬੀ ਮਹਿੰਦਰ ਕੌਰ ਜੋਸ਼ ਮੁੱਖ ਪਾਰਲੀਮਾਨੀ ਸਕੱਤਰ ਸਿੱਖਿਆ ਵਿਭਾਗ ਨੇ ਗਿਆਨੀ ਅਰਜਨ ਸਿੰਘ ਜੋਸ਼ ਦੀ 13ਵੀਂ ਬਰਸੀ ਦੇ ਮੌਕੇ ਤੇ ਸ਼ਰਧਾਂਜ਼ਲੀ ਸਮਾਗਮ ਵਿੱਚ ਸ਼ਾਮਲ ਹੋਏ ਸਾਰੇ ਨੇਤਾਵਾਂ ਅਤੇ ਸੰਗਤ ਦਾ ਧੰਨਵਾਦ ਕੀਤਾ। 

ਬਾਦਲ ਦੀ ਹੁਸ਼ਿਆਰਪੁਰ ਫੇਰੀ ਸਬੰਧੀ ਮੀਟਿੰਗ ਹੋਈ

ਹੁਸ਼ਿਆਰਪੁਰ, 22 ਜਨਵਰੀ: ਉਪ ਮੁੱਖ ਮੰਤਰੀ ਪੰਜਾਬ ਸ੍ਰ: ਸੁਖਬੀਰ ਸਿੰਘ ਬਾਦਲ 27 ਜਨਵਰੀ 2011 ਨੂੰ ਹੁਸ਼ਿਆਰਪੁਰ ਵਿਖੇ 102 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਆਧੁਨਿਕ ਸੀਵਰੇਜ਼ ਸਿਸਟਮ ਅਤੇ 7 ਕਰੋੜ ਰੁਪਏ ਦੀ ਲਾਗਤ ਨਾਲ ਆਊਟਡੋਰ ਸਟੇਡੀਅਮ ਦੇ ਆਧੁਨਕੀਕਰਨ ਦਾ ਨੀਂਹ ਪੱਥਰ ਰੱਖਣਗੇ। ਇਹ ਜਾਣਕਾਰੀ ਸ੍ਰੀ ਤੀਕਸ਼ਨ ਸੂਦ ਜੰਗਲਾਤ, ਜੰਗਲੀ ਜੀਵ ਸੁਰੱਖਿਆ, ਮੈਡੀਕਲ ਸਿੱਖਿਆ ਤੇ ਖੋਜ ਅਤੇ ਕਿਰਤ ਮੰਤਰੀ ਪੰਜਾਬ ਨੇ ਸਥਾਨਕ ਮਿੰਨੀ ਸਕੱਤਰੇਤ ਦੇ ਮੀਟਿੰਗ ਹਾਲ ਵਿਖੇ ਜ਼ਿਲ੍ਹਾ ਅਧਿਕਾਰੀਆਂ ਅਤੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਨੁਮਾਇੰਦਿਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ੍ਰ: ਸੋਹਨ ਸਿੰਘ ਠੰਡਲ ਮੁੱਖ ਪਾਰਲੀਮਾਨੀ ਸਕੱਤਰ ਖੇਤੀਬਾੜੀ ਵਿਭਾਗ ਪੰਜਾਬ, ਸ੍ਰ: ਦੇਸ ਰਾਜ ਸਿੰਘ ਧੁੱਗਾ ਮੁੱਖ ਪਾਰਲੀਮਾਨੀ ਸਕੱਤਰ ਲੋਕ ਨਿਰਮਾਣ ਵਿਭਾਗ, ਸ੍ਰੀ ਧਰਮ ਦੱਤ ਤਰਨਾਚ ਡਿਪਟੀ ਕਮਿਸ਼ਨਰ, ਰਾਕੇਸ਼ ਅਗਰਵਾਲ ਐਸ ਐਸ ਪੀ ਹੁਸ਼ਿਆਰਪੁਰ, ਹਰਮਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ), ਡੀ ਆਰ ਭਗਤ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਕੈਪਟਨ ਕਰਨੈਲ ਸਿੰਘ ਐਸ ਡੀ ਐਮ ਹੁਸ਼ਿਆਰਪੁਰ, ਬਲਬੀਰ ਸਿੰਘ ਮਿਆਣੀ ਸਾਬਕਾ ਮੰਤਰੀ ਪੰਜਾਬ, ਜਸਜੀਤ ਸਿੰਘ ਥਿਆੜਾ ਚੇਅਰਮੈਨ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ, ਸੁਰਿੰਦਰ ਸਿੰਘ ਭੁਲੇਵਾਲ ਰਾਠਾਂ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ, ਜਗਤਾਰ ਸਿੰਘ ਪ੍ਰਧਾਨ ਜ਼ਿਲ੍ਹਾ ਭਾਜਪਾ, ਮਹਿੰਦਰਪਾਲ ਮਾਨ ਭਾਜਪਾ ਆਗੂ,  ਸ਼ਿਵ ਸੂਦ ਪ੍ਰਧਾਨ ਨਗਰ ਕੌਂਸਲ ਅਤੇ ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਹਾਜ਼ਰ ਸਨ।
        ਸ੍ਰੀ ਸੂਦ ਨੇ ਦੱਸਿਆ ਕਿ ਉਪ ਮੁੱਖ ਮੰਤਰੀ ਪੰਜਾਬ ਸ੍ਰ: ਸੁਖਬੀਰ ਸਿੰਘ ਬਾਦਲ ਉਪਰੋਕਤ ਨੀਂਹ ਪੱਥਰ ਰੱਖਣ ਉਪਰੰਤ ਸਥਾਨਕ ਰੌਸ਼ਨ ਗਰਾਉਂਡ ਵਿਖੇ ਲੋਕਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਨਗੇ।  ਉਨ੍ਹਾਂ ਨੇ  ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਨੁਮਾਇੰਦਿਆਂ ਅਪੀਲ ਕੀਤੀ ਕਿ ਉਹ ਇਸ ਸਮਾਗਮ ਨੂੰ ਸਫ਼ਲਤਾਪੂਰਵਕ ਨੇਪਰੇ ਚਾੜਨ ਅਤੇ ਸ੍ਰ: ਬਾਦਲ ਨੂੰ ਜੀ ਆਇਆਂ ਕਹਿਣ ਲਈ ਭਾਰੀ ਗਿਣਤੀ ਵਿੱਚ ਰੌਸ਼ਨ ਗਰਾਉਂਡ ਪਹੁੰਚਣ।  ਉਨ੍ਹਾਂ ਦੱਸਿਆ ਕਿ ਸ੍ਰ: ਬਾਦਲ ਨੇ ਵਿਸ਼ਵ ਕਬੱਡੀ ਟੂਰਨਾਮੈਂਟ ਮੌਕੇ ਆਊਟਡੋਰ ਸਟੇਡੀਅਮ ਨੂੰ ਅਪਗਰੇਡ ਕਰਨ ਅਤੇ ਅੰਤਰ-ਰਾਸ਼ਟਰੀ ਪੱਧਰ ਦਾ ਸਟੇਡੀਅਮ ਬਣਾਉਣ ਦਾ ਐਲਾਨ ਕੀਤਾ ਸੀ ਅਤੇ ਉਨ੍ਹਾਂ ਵੱਲੋਂ ਬਣਾਈ ਗਈ ਪੰਜਾਬ ਖੇਡ ਨੀਤੀ ਤਹਿਤ 13 ਸਟੇਡੀਅਮਾਂ ਨੁੰ ਅੰਤਰ ਰਾਸ਼ਟਰੀ ਪੱਧਰ ਤੇ ਬਣਾਉਣ ਲਈ 60 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ ਜਿਸ ਵਿੱਚੋਂ 7 ਕਰੋੜ ਰੁਪਏ ਹੁਸ਼ਿਆਰਪੁਰ ਸਟੇਡੀਅਮ ਤੇ ਖਰਚ ਕੀਤੇ ਜਾ ਰਹੇ ਹਨ।
        ਡਿਪਟੀ ਕਮਿਸ਼ਨਰ ਨੇ ਇਸ ਸਮਾਗਮ ਨੂੰ ਸਫ਼ਲਤਾਪੂਰਵਕ ਤੇ ਸੁਚਾਰੂ ਢੰਗ ਨਾਲ ਨੇਪਰੇ ਚਾੜਨ ਲਈ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ ਅਤੇ ਕਿਹਾ ਕਿ ਉਹ ਆਪਣੀਆਂ ਡਿਊਟੀਆਂ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ।  ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਕਮਲਜੀਤ ਸੇਤੀਆ ਜਨਰਲ ਸਕੱਤਰ ਭਾਜਪਾ, ਜੋਰਾਵਰ ਸਿੰਘ ਸਾਬਕਾ ਡਿਪਟੀ ਡਾਇਰੈਕਟਰ ਖੇਡਾਂ, ਅਮਰਜੀਤ ਸਿੰਘ ਚੌਹਾਨ ਚੇਅਰਮੈਨ ਮਾਰਕੀਟ ਕਮੇਟੀ ਹੁਸ਼ਿਆਰਪੁਰ, ਸਤਵਿੰਦਰਪਾਲ ਸਿੰਘ ਢੱਟ, ਪ੍ਰਕਾਸ਼ ਸਿੰਘ ਗੜਦੀਵਾਲਾ, ਅਰਵਿੰਦਰ ਸਿੰਘ ਰਸੂਲਪੁਰ ਅਤੇ ਹੋਰ ਵੱਖ-ਵੱਖ ਪਾਰਟੀਆਂ ਦੇ ਨੁਮਾਇੰਦੇ ਹਾਜ਼ਰ ਸਨ।

ਦਸੂਹਾ ਵਿਚ ਲੱਗਿਆ ਸੁਵਿਧਾ ਕੈਂਪ

ਦਸੂਹਾ, 22 ਜਨਵਰੀ: ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਆਮ ਲੋਕਾਂ ਦੀਆਂ ਮੁਸ਼ਕਲਾਂ ਤੇ ਸ਼ਿਕਾਇਤਾਂ ਦਾ ਮੌਕੇ ਤੇ ਹੀ ਨਿਪਟਾਰਾ ਕਰਨ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਪੰਜਾਬ ਪੁਲਿਸ  ਵਿਭਾਗ ਹੁਸ਼ਿਆਰਪੁਰ ਵੱਲੋਂ ਦਾਣਾ ਮੰਡੀ ਦਸੂਹਾ ਵਿਖੇ ਲੋਕ ਸੁਵਿਧਾ ਕੈਂਪ ਲਗਾਇਆ ਗਿਆ ਜਿਸ ਵਿੱਚ ਸ੍ਰੀ ਧਰਮ ਦੱਤ ਤਰਨਾਚ ਡਿਪਟੀ ਕਮਿਸ਼ਨਰ ਅਤੇ ਸ੍ਰੀ ਰਾਕੇਸ਼ ਅਗਰਵਾਲ ਐਸ ਐਸ ਪੀ ਨੇ ਲੋਕਾਂ ਦੀਆਂ ਮੁਸ਼ਕਲਾਂ ਸੁਣ ਕੇ ਮੌਕੇ ਤੇ ਹੀ ਨਿਪਟਾਰਾ ਕੀਤਾ। ਸ੍ਰ: ਅਮਰਜੀਤ ਸਿੰਘ ਸਾਹੀ ਵਿਧਾਇਕ ਹਲਕਾ ਦਸੂਹਾ ਤੇ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਹੁਸ਼ਿਆਰਪੁਰ ਇਸ ਕੈਂਪ ਵਿੱਚ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ।
        ਸ੍ਰੀ ਸਾਹੀ ਨੇ ਇਸ ਮੌਕੇ ਤੇ ਬੋਲਦਿਆਂ ਕਿਹਾ ਕਿ ਸ੍ਰ: ਪਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ ਦੀਆਂ ਹਦਾਇਤਾਂ ਮੁਤਾਬਕ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਤਹਿਸੀਲ ਪੱਧਰ ਤੇ ਬਲਾਕ ਪੱਧਰ ਤੇ ਲੋਕ ਸੁਵਿਧਾ ਕੈਂਪ ਲਗਾ ਕੇ ਲੋਕਾਂ ਦੀਆਂ ਮੁਸ਼ਕਲਾਂ ਤੇ ਸ਼ਿਕਾਇਤਾਂ ਦਾ ਮੌਕੇ ਤੇ ਹੀ ਨਿਪਟਾਰਾ ਕੀਤਾ ਜਾ ਰਿਹਾ ਹੈ ਜੋ ਇੱਕ ਵਧੀਆ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਆਮ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਦੂਰ ਕਰਨ ਅਤੇ ਭਲਾਈ ਸਕੀਮਾਂ ਦਾ ਮੌਕੇ ਤੇ ਹੀ ਲਾਭ ਦੇਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ।
        ਸ੍ਰੀ ਧਰਮ ਦੱਤ ਤਰਨਾਚ ਡਿਪਟੀ ਕਮਿਸ਼ਨਰ ਨੇ ਇਸ ਮੌਕੇ ਦੱਸਿਆ ਕਿ ਲੋਕ ਸੁਵਿਧਾ ਕੈਂਪਾਂ ਦਾ ਲਾਭ ਉਠਾਉਣ ਲਈ ਲੋਕਾਂ ਵਿੱਚ ਬਹੁਤ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਅੱਜ ਦੇ ਲੋਕ ਸੁਵਿਧਾ ਕੈਂਪ ਵਿੱਚ ਇਲਾਕੇ ਦੇ ਹਜ਼ਾਰਾਂ ਲੋਕਾਂ ਨੇ ਪਹੁੰਚ ਕੇ ਇਸ ਕੈਂਪ ਦਾ ਲਾਭ ਉਠਾਇਆ ਹੈ। ਉਨ੍ਹਾਂ ਦੱਸਿਆ ਕਿ ਲੋਕਾਂ ਦੀਆਂ ਮੁਸ਼ਕਲਾਂ ਤੇ ਸ਼ਿਕਾਇਤਾਂ ਦਾ ਮੌਕੇ ਤੇ ਹੀ ਨਿਪਟਾਰਾ ਕਰਨ ਲਈ ਵੱਖ-ਵੱਖ ਵਿਭਾਗਾਂ ਵੱਲੋਂ 19 ਕਾਉਂਟਰ ਲਗਾਏ ਗਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕੈਂਪਾਂ ਨਾਲ ਜਿਥੇ ਲੋਕਾਂ ਦੀਆਂ ਸ਼ਿਕਾਇਤਾਂ ਤੇ ਕੰਮ ਮੌਕੇ ਤੇ ਹੀ ਹੱਲ ਹੁੰਦੇ ਹਨ, ਉਥੇ ਲੋਕਾਂ ਅਤੇ ਪ੍ਰਸ਼ਾਸ਼ਨ ਵਿੱਚ ਨੇੜਤਾ ਵੀ ਵੱਧਦੀ ਹੈ। ਉਨ੍ਹਾਂ ਦੱਸਿਆ ਕਿ ਅੱਜ ਦੇ ਲੋਕ ਸੁਵਿਧਾ ਕੈਂਪ ਵਿੱਚ ਖੁਰਾਕ ਤੇ ਸਪਲਾਈ ਵਿਭਾਗ, ਲੋਕ ਨਿਰਮਾਣ, ਸਿੰਚਾਈ, ਡਰੇਨੇਜ਼, ਨਗਰ ਕੌਂਸਲ, ਪੁਲਿਸ , ਸਿਹਤ , ਮਾਲ ਵਿਭਾਗ  ਅਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨਾਲ ਸਬੰਧਤ 95 ਸ਼ਿਕਾਇਤਾਂ ਲੋਕਾਂ ਵੱਲੋਂ ਪੇਸ਼ ਕੀਤੀਆਂ ਗਈਆਂ ਜਿਨ੍ਹਾਂ ਵਿੱਚੋਂ 85 ਸ਼ਿਕਾਇਤਾਂ ਦਾ ਮੌਕੇ ਤੇ ਹੀ ਨਿਪਟਾਰਾ ਕੀਤਾ ਗਿਆ ਅਤੇ ਬਾਕੀ ਰਹਿੰਦੀ ਸ਼ਿਕਾਇਤਾਂ ਸਬੰਧਤ ਵਿਭਾਗਾਂ ਨੂੰ ਭੇਜ ਕੇ ਹਦਾਇਤ ਕੀਤੀ ਗਈ ਕਿ ਉਹ ਇਨ੍ਹਾਂ ਸ਼ਿਕਾਇਤਾਂ ਦਾ ਇੱਕ ਹਫ਼ਤੇ ਦੇ ਅੰਦਰ-ਅੰਦਰ ਨਿਪਟਾਰਾ ਕਰਨ। ਸ੍ਰੀ ਤਰਨਾਚ ਨੇ ਦੱਸਿਆ ਕਿ ਅੱਜ ਦੇ ਲੋਕ ਸੁਵਿਧਾ ਕੈਂਪ ਵਿੱਚ 700 ਡਰਾਈਵਿੰਗ ਲਰਨਿੰਗ ਲਾਇਸੰਸ,  80 ਰਾਸ਼ਨ ਕਾਰਡ, 47 ਅਨੁਸੂਚਿਤ ਜਾਤੀ ਤੇ ਪੱਛੜੀ ਸ਼੍ਰੇਣੀਆਂ ਅਤੇ ਰੂਰਲ ਏਰੀਆ ਸਰਟੀਫਿਕੇਟ ਅਤੇ 78 ਅੰਗਹੀਣ ਸਰਟੀਫਿਕੇਟ ਬਣਾਏ ਗਏ ਅਤੇ 638 ਮੌਤ ਤੇ ਜਨਮ ਦੇ ਸਰਟੀਫਿਕੇਟ ਬਣਾਉਣ ਲਈ ਅਤੇ 400 ਵੱਖ-ਵੱਖ ਪੈਨਸ਼ਨ ਸਕੀਮਾਂ ਤਹਿਤ ਫਾਰਮ ਭਰ ਕੇ ਲੋੜੀਂਦੀ ਕਾਰਵਾਈ ਕੀਤੀ ਗਈ। 
        ਸ੍ਰੀ ਰਾਕੇਸ਼ ਅਗਰਵਾਲ ਐਸ ਐਸ ਪੀ ਨੇ ਇਸ ਮੌਕੇ ਤੇ ਦੱਸਿਆ ਕਿ ਇਸ ਲੋਕ ਸੁਵਿਧਾ ਕੈਂਪ ਵਿੱਚ ਪੁਲਿਸ ਵਿਭਾਗ ਵੱਲੋਂ ਅਸਲਾ ਲਾਇਸੰਸਾਂ ਬਣਾਉਣ ਸਬੰਧੀ ਪ੍ਰਾਪਤ ਹੋਈਆਂ 80 ਦਰਖਾਸਤਾਂ ਅਤੇ 20 ਪੁਲਿਸ ਕਲੀਅਰੈਂਸ ਸਰਟੀਫਿਕੇਟ ਬਣਾਉਣ ਸਬੰਧੀ ਲੋੜੀਂਦੀ ਕਾਰਵਾਈ ਕੀਤੀ ਗਈ ਅਤੇ ਪ੍ਰਾਪਤ ਹੋਈਆਂ 80 ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਗਿਆ ਅਤੇ ਨਵੀਆਂ ਪ੍ਰਾਪਤ ਹੋਈਆਂ 18 ਦਰਖਾਸਤਾਂ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੀ ਕਾਰਵਾਈ ਲਈ ਭੇਜੀਆਂ ਗਈਆਂ ਹਨ।  ਉਨ੍ਹਾਂ ਦੱਸਿਆ ਕਿ ਪਾਸਪੋਰਟ ਵੈਰੀਫਿਕੇਸ਼ਨ ਦੇ 98 ਕੇਸਾਂ ਦਾ ਨਿਪਟਾਰਾ ਕੀਤਾ ਗਿਆ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਬੀ ਐਸ ਧਾਲੀਵਾਲ ਜ਼ਿਲ੍ਹਾ ਟਰਾਂਸਪੋਰਟ ਅਫ਼ਸਰ, ਜਸਬੀਰ ਸਿੰਘ ਐਸ ਡੀ ਐਮ ਦਸੂਹਾ, ਅਵਤਾਰ ਸਿੰਘ ਭੁੱਲਰ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ, ਮੰਗਲ ਦਾਸ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ, ਹਰਪ੍ਰੀਤ ਸਿੰਘ ਸੰਧੂ ਡੀ ਐਸ ਪੀ ਦਸੂਹਾ ਅਤੇ ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਵੀ ਹਾਜ਼ਰ ਸਨ।

ਬਰਸਾਤ ਅਤੇ ਚੋਆਂ ਦੀ ਮਾਰ ਤੋਂ ਬਚਾਓ ਲਈ ਨਵੇਂ ਬੰਨ੍ਹ ਬਣਨਗੇ : ਠੰਡਲ

ਮਾਹਿਲਪੁਰ, 22 ਜਨਵਰੀ:  ਕੰਢੀ ਖੇਤਰ ਵਿੱਚ ਪੈਂਦੇ ਪਿੰਡਾਂ ਨੂੰ ਬਰਸਾਤ ਦੇ ਪਾਣੀ ਅਤੇ ਚੋਆਂ ਦੀ ਮਾਰ ਤੋਂ ਬਚਾਉਣ ਲਈ ਭੂਮੀ ਰੱਖਿਆ ਵਿਭਾਗ ਵੱਲੋਂ 10 ਕਰੋੜ ਰੁਪਏ ਖਰਚ ਕਰਕੇ ਛੋਟੇ ਬੰਨ੍ਹ ਬਣਾਏ ਜਾਣਗੇ। ਇਸ ਗੱਲ ਦਾ ਪ੍ਰਗਟਾਵਾ ਮੁੱਖ ਪਾਰਲੀਮਾਨੀ ਸਕੱਤਰ ਖੇਤੀਬਾੜੀ ਵਿਭਾਗ ਪੰਜਾਬ ਸ੍ਰ: ਸੋਹਨ ਸਿੰਘ ਠੰਡਲ ਨੇ ਪਿੰਡ ਪੰਡੋਰੀ ਬੀਬੀ ਵਿਖੇ ਇੱਕ ਚੈਕ ਵੰਡ ਸਮਾਗਮ ਦੌਰਾਨ ਲੋਕਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦੇ ਹੋਏ ਕੀਤਾ।  ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਵੱਲੋਂ ਪਿੰਡਾਂ ਦੇ ਲੋਕਾਂ ਨੂੰ ਸ਼ਹਿਰਾਂ ਦੇ ਬਰਾਬਰ ਸਹੂਲਤਾਂ ਦੇਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਪਿੰਡਾਂ ਵਿੱਚ ਗਰੀਬ ਪ੍ਰੀਵਾਰਾਂ ਨੂੰ ਪਖਾਨੇ ਬਣਾ ਕੇ ਦਿੱਤੇ ਜਾ ਰਹੇ ਹਨ ਅਤੇ ਆਟਾ-ਦਾਲ ਸਕੀਮ ਤਹਿਤ 16. 50 ਲੱਖ ਗਰੀਬ ਪ੍ਰੀਵਾਰਾਂ ਨੂੰ ਸਸਤੇ ਭਾਅ ਤੇ ਆਟਾ-ਦਾਲ ਮੁਹੱਈਆ ਕਰਵਾਇਆ ਜਾ ਰਿਹਾ ਹੈ।  ਪਿੰਡਾਂ ਵਿੱਚ ਸਿੱਖਿਆ ਦੇ ਮਿਆਰ ਨੂੰ ਉਚਾ ਚੁਕਣ ਲਈ ਸਕੂਲਾਂ ਦੀਆਂ ਇਮਾਰਤਾਂ ਅਤੇ ਚਾਰ-ਦੀਵਾਰੀਆਂ ਦਾ ਨਵ-ਨਿਰਮਾਣ ਕੀਤਾ ਜਾ ਰਿਹਾ ਹੈ। ਇਸ ਸਾਲ ਵਿਧਾਨ ਸਭਾ ਹਲਕਾ ਚੱਬੇਵਾਲ ਵਿੱਚ ਸਰਕਾਰੀ ਸਕੂਲਾਂ ਦੀ ਮੁਰੰਮਤ ਤੇ 1. 16 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ।
        ਸ੍ਰ: ਠੰਡਲ ਨੇ ਕਿਹਾ ਕਿ ਹਰ ਪਿੰਡ ਨੂੰ ਵਿਕਾਸ ਕਾਰਜਾਂ ਲਈ ਬਿਨਾਂ ਭੇਦ-ਭਾਵ ਦੇ ਗਰਾਂਟਾਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾ ਪਿੰਡਾਂ ਦੀਆਂ ਪੰਚਾਇਤਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਵੱਲੋਂ ਦਿੱਤੀਆਂ ਗਈਆਂ ਗਰਾਂਟਾਂ ਨੂੰ ਜਲਦੀ ਤੋਂ ਜਲਦੀ ਪਾਰਦਰਸ਼ੀ ਢੰਗ ਨਾਲ ਖਰਚ ਕਰਨ ਤਾਂ ਜੋ ਉਨ੍ਹਾਂ ਨੂੰ ਰਹਿੰਦੇ ਵਿਕਾਸ ਕਾਰਜਾਂ ਲਈ ਹੋਰ ਗਰਾਂਟਾਂ ਦਿੱਤੀਆਂ ਜਾ ਸਕਣ। ਇਸ ਮੌਕੇ ਤੇ ਸ੍ਰ: ਠੰਡਲ ਨੇ ਪਿੰਡ ਪੰਡੋਰੀ ਬੀਬੀ ਦੀਆਂ ਗਲੀਆਂ-ਨਾਲੀਆਂ ਦੇ ਨਿਰਮਾਣ ਲਈ 2 ਲੱਖ ਰੁਪਏ ਦੇਣ ਦਾ ਐਲਾਨ ਕੀਤਾ।  ਉਨ੍ਹਾਂ ਕਿਹਾ ਕਿ ਪਿੰਡ ਦੇ ਰਹਿੰਦੇ ਵਿਕਾਸ ਕਾਰਜਾਂ ਲਈ ਵੀ ਫੰਡ ਜਲਦੀ ਹੀ ਮੁਹੱਈਆ ਕਰਵਾਏ ਜਾਣਗੇ।  ਇਸ ਮੌਕੇ ਤੇ ਉਨ੍ਹਾ ਨੇ ਵੱਖ-ਵੱਖ ਪਿੰਡਾਂ ਦੀਆਂ ਪੰਚਾਇਤਾਂ ਨੂੰ 6. 15 ਲੱਖ ਰੁਪਏ ਦੇ ਚੈਕ ਵੰਡੇ। ਜਿਨ੍ਹਾਂ ਵਿੱਚ ਪੰਡੋਰੀ ਬੀਬੀ ਦੇ ਸ਼ਮਸ਼ਾਨਘਾਟ ਲਈ 70 ਹਜ਼ਾਰ ਰੁਪਏ ਦਾ ਚੈਕ, ਢੱਕੋਵਾਲ ਦੀ ਅਨੁਸੂਚਿਤ ਜਾਤੀ ਦੀ ਧਰਮਸ਼ਾਲਾ ਦੀ ਮੁਰੰਮਤ ਲਈ ਇੱਕ ਲੱਖ ਰੁਪਏ, ਪਿੰਡ ਭੱਟੀਆਂ ਦੇ ਸ਼ਮਸ਼ਾਨਘਾਟ ਲਈ 70 ਹਜ਼ਾਰ ਰੁਪਏ ਅਤੇ ਖੇਡਾਂ ਲਈ 50 ਹਜ਼ਾਰ ਰੁਪਏ, ਪਿੰਡ ਮੋਨਾ ਦੀ ਅਨੁਸੂਚਿਤ ਜਾਤੀ ਦੀ ਧਰਮਸ਼ਾਲਾ  ਲਈ 50 ਹਜ਼ਾਰ ਰੁਪਏ, ਪਿੰਡ ਕਾਹਰੀ ਦੀ ਧਰਮਸ਼ਾਲਾ ਲਈ 75 ਹਜ਼ਾਰ ਰੁਪਏ ਅਤੇ ਪਿੰਡ ਅੱਤੋਵਾਲ ਦੀ ਧਰਮਸ਼ਾਲਾ ਲਈ ਇੱਕ ਲੱਖ ਰੁਪਏ ਦੇ ਚੈਕ ਸ਼ਾਮਲ ਹਨ।
        ਇਸ ਤੋਂ ਉਪਰੰਤ ਸ੍ਰ: ਸੋਹਨ ਸਿੰਘ ਠੰਡਲ ਨੇ ਪਿੰਡ ਲਹਿਲੀ ਖੁਰਦ ਵਿਖੇ ਇੱਕ ਚੈਕ ਵੰਡ ਸਮਾਗਮ ਦੌਰਾਨ ਵੱਖ-ਵੱਖ ਪਿੰਡਾਂ ਦੀਆਂ ਪੰਚਾਇਤਾਂ ਨੂੰ 2. 40 ਲੱਖ ਰੁਪਏ ਦੇ ਚੈਕ ਵੰਡੇ ਜਿਨ੍ਹਾਂ ਵਿੱਚ ਲਹਿਲੀ ਖੁਰਦ ਦੀ ਪੰਚਾਇਤ ਨੂੰ ਖੇਡਾਂ ਦੇ ਵਿਕਾਸ ਲਈ 50 ਹਜ਼ਾਰ ਰੁਪਏ, ਸ਼ਮਸ਼ਾਨਘਾਟ ਲਈ 70 ਹਜ਼ਾਰ ਰੁਪਏ, ਪਿੰਡ ਨਵਾਂ ਜੱਟਪੁਰ ਦੀ ਅਨੁਸੂਚਿਤ ਜਾਤੀ ਦੀ ਧਰਮਸ਼ਾਲਾ ਲਈ 70 ਹਜ਼ਾਰ ਰੁਪਏ, ਪਿੰਡ ਕਾਲੇਵਾਲ ਭਗਤਾਂ ਦੀ ਧਰਮਸ਼ਾਲਾ ਦੀ ਮੁਰੰਮਤ ਲਈ 50 ਹਜ਼ਾਰ ਰੁਪਏ ਦੇ ਚੈਕ ਸ਼ਾਮਲ ਹਨ।
        ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਪਿੰਡ ਪੰਡੋਰੀ ਬੀਬੀ ਦੀ ਸਰਪੰਚ ਗੁਰਮੀਤ ਕੌਰ, ਸਾਬਕਾ ਸਰਪੰਚ ਹਰਖੋਵਾਲ ਕੁਲਦੀਪ ਸਿੰਘ, ਮੈਂਬਰ ਜਨਰਲ ਕੌਂਸਲ ਇਕਬਾਲ ਸਿੰਘ ਖੇੜਾ, ਚੇਅਰਮੈਨ ਬਲਾਕ ਸੰਮਤੀ ਪਰਮਜੀਤ ਸਿੰਘ ਪੰਜੌੜ, ਮੈਂਬਰ ਜਨਰਲ ਕੌਂਸਲ ਮਨਜੀਤ ਸਿੰਘ ਰਾਜਪੁਰ ਭਾਈਆਂ, ਚੇਅਰਮੈਨ ਲੈਂਡ ਮੋਟਗੇਜ ਬੈਂਕ ਕੁਲਦੀਪ ਕੁਮਾਰ ਲਵਲੀ, ਹਰਬੰਸ ਸਿੰਘ ਹਾਰਟਾ, ਨਿਰਮਲ ਸਿੰਘ ਭੀਲੋਵਾਲ, ਮੈਂਬਰ ਪੰਚਾਇਤ ਸੰਮਤੀ ਰਘਬੀਰ ਸਿੰਘ, ਮੈਂਬਰ ਬਲਾਕ ਸੰਮਤੀ ਦਲਜੀਤ ਕੌਰ, ਸਰਪੰਚ ਹਰਖੋਵਾਲ ਮਨਜੀਤ ਸਿੰਘ, ਸਰਪੰਚ ਢੱਕੋਵਾਲ ਕੁਲਵਿੰਦਰ ਕੌਰ, ਸਰਪੰਚ ਮੋਨਾ ਸਤੀਸ਼ ਕੁਮਾਰ, ਸਰਪੰਚ ਕਾਹਰੀ ਧਰਮਪਾਲ, ਸਰਪੰਚ ਭਟੀਆਂ ਹਰਜਿੰਦਰ ਕੌਰ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ। ਸਟੇਜ ਸਕੱਤਰ ਦੀ ਭੂਮਿਕਾ ਜਸਪਾਲ ਸਿੰਘ ਨੇ ਬਾਖੂਬੀ ਨਿਭਾਈ।

ਹਾਰਟਾ ਦੇ ਹਸਪਤਾਲ ਦਾ ਨਵੀਨੀਕਰਨ ਹੋਵੇਗਾ : ਠੰਡਲ

ਮਾਹਿਲਪੁਰ, 21 ਜਨਵਰੀ: ਪਿੰਡ ਹਾਰਟਾ ਦੇ ਸਰਕਾਰੀ ਹਸਪਤਾਲ ਦੇ ਨਵੀਨੀਕਰਨ ਤੇ 5. 50 ਕਰੋੜ ਰੁਪਏ ਖਰਚ ਕੀਤੇ ਜਾਣਗੇ। ਇਸ ਗੱਲ ਦਾ ਪ੍ਰਗਟਾਵਾ ਮੁੱਖ ਪਾਰਲੀਮਾਨੀ ਸਕੱਤਰ ਖੇਤੀਬਾੜੀ ਵਿਭਾਗ ਪੰਜਾਬ ਸ੍ਰ: ਸੋਹਨ ਸਿੰਘ ਠੰਡਲ ਨੇ ਪਿੰਡ ਹਾਰਟਾ ਵਿਖੇ 58. 80 ਲੱਖ ਰੁਪਏ ਦੀ ਲਾਗਤ ਨਾਲ ਭਾਮ ਤੋਂ ਹਾਰਟਾ ਤੱਕ ਬਣਨ ਵਾਲੀ 3 ਕਿਲੋਮੀਟਰ ਲੰਬੀ ਸੜਕ ਦਾ ਨੀਂਹ ਪੱਥਰ ਰੱਖਣ ਉਪਰੰਤ ਲੋਕਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ। ਲੋਕ ਨਿਰਮਾਣ ਵਿਭਾਗ ਦੇ ਸਹਾਇਕ ਇੰਜੀਨੀਅਰ ਸ੍ਰੀ ਤਰਸੇਮ ਸਿੰਘ, ਮੈਂਬਰ ਜਨਰਲ ਕੌਂਸਲ ਇਕਬਾਲ ਸਿੰਘ ਖੇੜਾ, ਚੇਅਰਮੈਨ ਬਲਾਕ ਸੰਮਤੀ ਪਰਮਜੀਤ ਸਿੰਘ ਪੰਜੌੜ, ਮੈਂਬਰ ਜਨਰਲ ਕੌਂਸਲ ਮਨਜੀਤ ਸਿੰਘ ਰਾਜਪੁਰ ਭਾਈਆਂ, ਚੇਅਰਮੈਨ ਲੈਂਡ ਮੋਟਗੇਜ਼ ਬੈਂਕ ਕੁਲਦੀਪ ਕੁਮਾਰ ਲਵਲੀ, ਹਰਬੰਸ ਸਿੰਘ ਹਾਰਟਾ, ਨਿਰਮਲ ਸਿੰਘ ਭੀਲੋਵਾਲ ਵੀ ਇਸ ਮੌਕੇ ਤੇ ਉਨ੍ਹਾਂ ਦੇ ਨਾਲ ਸਨ।
        ਸ੍ਰ: ਠੰਡਲ ਨੇ ਇਸ ਮੌਕੇ ਤੇ ਬੋਲਦਿਆਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਵੱਲੋਂ ਹਰ ਵਿਧਾਨ ਸਭਾ ਹਲਕੇ ਦੇ ਪਿੰਡਾਂ ਵਿੱਚ ਇਸ ਸਾਲ ਨਵੀਆਂ 20 ਕਿਲੋਮੀਟਰ ਲਿੰਕ ਸੜਕਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ ਅਤੇ ਪੁਰਾਣੀਆਂ ਲਿੰਕ ਸੜਕਾਂ ਦੀ ਮੁਰੰਮਤ ਕੀਤੀ ਜਾ ਰਹੀ ਹੈ।  ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਚੱਬੇਵਾਲ ਵਿੱਚ ਵਿਕਾਸ ਕਾਰਜਾਂ ਤੇ ਇਸ ਸਾਲ 5 ਕਰੋੜ ਰੁਪਏ ਹੋਰ ਖਰਚ ਕੀਤੇ ਜਾਣਗੇ।  ਉਨ੍ਹਾਂ ਕਿਹਾ ਕਿ ਪਿੰਡਾਂ ਦੇ ਲੋਕਾਂ ਨੂੰ ਸਾਫ਼-ਸੁਥਰਾ ਪੀਣ ਵਾਲਾ ਪਾਣੀ ਮੁਹੱਈਆ ਕਰਾਉਣ ਲਈ ਹਰ ਪਿੰਡ ਵਿੱਚ ਨਵੇਂ ਟਿਊਬਵੈਲ ਲਗਾਏ ਜਾ ਰਹੇ ਹਨ ਜਿਸ ਨਾਲ ਲੋਕਾਂ ਨੂੰ ਸਾਫ਼-ਸੁਥਰਾ ਪੀਣ ਵਾਲਾ ਪਾਣੀ ਮੁਹੱਈਆ ਕਰਵਾਇਆ ਜਾ ਰਿਹਾ ਹੈ ਅਤੇ ਇਸ ਕੰਮ ਲਈ 80 ਲੱਖ ਰੁਪਏ ਹੋਰ ਖਰਚ ਕੀਤੇ ਜਾਣਗੇ।  ਉਨ੍ਹਾਂ ਕਿਹਾ ਕਿ ਕੰਢੀ ਏਰੀਏ ਦੇ ਲੋਕਾਂ ਨੂੰ ਸਿੰਚਾਈ ਸਹੂਲਤਾਂ ਦੇਣ ਲਈ  ਡੂੰਘੇ ਟਿਊਬਵੈਲ ਵੀ ਲਗਾਏ ਜਾ ਰਹੇ ਹਨ।  ਇਸ ਮੌਕੇ ਤੇ ਸ੍ਰ: ਠੰਡਲ ਨੇ ਪਿੰਡ ਹਾਰਟਾ ਦੇ ਵੱਖ-ਵੱਖ ਵਿਕਾਸ ਕਾਰਜਾਂ ਲਈ 5 ਲੱਖ ਰੁਪਏ ਅਤੇ 50 ਹਜ਼ਾਰ ਰੁਪਏ ਅਨੁਸੂਚਿਤ ਜਾਤੀ ਦੀ ਧਰਮਸ਼ਾਲਾ ਦੀ ਮੁਰੰਮਤ ਲਈ ਦੇਣ ਦਾ ਐਲਾਨ ਕੀਤਾ। ਸ੍ਰੀ ਠੰਡਲ ਨੇ ਕਿਹਾ ਕਿ ਪਿੰਡ ਹਾਰਟਾ ਦੇ ਰਹਿੰਦੇ ਵਿਕਾਸ ਕਾਰਜਾਂ ਨੂੰ ਕਰਾਉਣ ਲਈ ਵਿਸ਼ੇਸ਼ ਫੰਡ ਜਲਦੀ ਮੁਹੱਈਆ ਕਰਵਾਏ ਜਾਣਗੇ।
        ਸ੍ਰ: ਠੰਡਲ ਨੇ ਇਸ ਮੌਕੇ ਤੇ ਵੱਖ-ਵੱਖ ਪਿੰਡਾਂ ਦੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ 4. 70 ਲੱਖ ਰੁਪਏ ਦੇ ਚੈਕ ਤਕਸੀਮ ਕੀਤੇ ਜਿਸ ਵਿੱਚ ਪਿੰਡ ਹਾਰਟਾ ਨੂੰ 50 ਹਜ਼ਾਰ ਰੁਪਏ ਦਾ ਚੈਕ ਬਾਲਮੀਕੀ ਧਰਮਸ਼ਾਲਾ ਦੀ ਮੁਰੰਮਤ ਲਈ ਪਿੰਡ ਮੋਨਾ ਖੁਰਦ ਨੂੰ 75 ਹਜ਼ਾਰ ਰੁਪਏ ਦਾ ਚੈਕ ਜੰਝ ਘਰ ਦੀ ਮੁਰੰਮਤ ਲਈ ਅਤੇ 70 ਹਜ਼ਾਰ ਰੁਪਏ ਦਾ ਚੈਕ ਸ਼ਮਸ਼ਾਨਘਾਟ ਲਈ, ਪਿੰਡ ਅਖਨੂਰ ਨੂੰ 50 ਹਜ਼ਾਰ ਰੁਪਏ ਦਾ ਚੈਕ ਖੇਡਾਂ ਦੇ ਵਿਕਾਸ ਲਈ, ਪਿੰਡ ਤਾਜੋਵਾਲ ਨੂੰ 75 ਹਜ਼ਾਰ ਰੁਪਏ ਧਰਮਸ਼ਾਲਾ ਦੀ ਮੁਰੰਮਤ ਲਈ ਪਿੰਡ ਭਟਰਾਣਾ ਦੀ ਪੰਚਾਇਤ ਨੂੰ ਇੱਕ ਲੱਖ ਰੁਪਏ ਦਾ ਚੈਕ ਧਰਮਸ਼ਾਲਾ ਦੀ ਮੁਰੰਮਤ ਲਈ ਅਤੇ ਪਿੰਡ ਚਿੰਤੋ ਨੂੰ 50 ਹਜ਼ਾਰ ਰੁਪਏ ਦਾ ਚੈਕ ਸ਼ਮਸ਼ਾਨਘਾਟ ਦੀ ਮੁਰੰਮਤ ਲਈ ਸ਼ਾਮਲ ਹਨ।
        ਸਰਪੰਚ ਹਾਰਟਾ ਬੀਬੀ ਗੁਰਦੇਵ ਕੌਰ ਅਤੇ ਮਾਸਟਰ ਰਛਪਾਲ ਸਿੰਘ ਨੇ ਇਸ ਮੌਕੇ ਤੇ ਮੁੱਖ ਮਹਿਮਾਨ ਨੂੰ ਜੀ ਆਇਆਂ ਆਖਦੇ ਹੋਏ ਪਿੰਡ ਦੀਆਂ ਮੁਸ਼ਕਲਾਂ ਬਾਰੇ ਜਾਣੂ ਕਰਵਾਇਆ। ਮੈਂਬਰ ਜਨਰਲ ਕੌਂਸਲ ਮਨਜੀਤ ਸਿੰਘ, ਕੁਲਦੀਪ ਕੁਮਾਰ ਲਵਲੀ, ਨਿਰਮਲ ਸਿੰਘ ਭੀਲੋਵਾਲ ਨੇ ਵੀ ਇਸ ਮੌਕੇ ਤੇ ਆਪਣੇ ਵਿਚਾਰ ਪੇਸ਼ ਕੀਤੇ। ਹੋਰਨਾਂ ਤੋਂ ਇਲਾਵਾ ਇਸ ਮੌਕੇ ਤੇ ਹਰਜਾਪ ਸਿੰਘ ਮੱਖਣ, ਸਤਪਾਲ ਸਿੰਘ ਸਾਬੀ, ਇਕਬਾਲ ਸਿੰਘ ਸਸੋਲੀ ਅਤੇ ਵੱਖ-ਵੱਖ ਪਿੰਡਾਂ ਤੋਂ ਆਏ ਪੰਚ-ਸਰਪੰਚ ਹਾਜ਼ਰ ਸਨ।

ਜਿਲ੍ਹੇ ਵਿਚ ਬਾਗਬਾਨੀ ਨੂੰ ਉਤਸ਼ਾਹਿਤ ਕਰਨ ਲਈ ਯਤਨ ਜਾਰੀ : ਡਾ. ਸਤਬੀਰ ਸਿੰਘ

ਹੁਸ਼ਿਆਰਪੁਰ, 21 ਜਨਵਰੀ:  ਡਿਪਟੀ ਡਾਇਰੈਕਟਰ ਬਾਗਬਾਨੀ ਡਾ: ਸਤਬੀਰ ਸਿੰਘ ਨੇ ਦਸਿਆ ਕਿ ਬਾਗਬਾਨੀ ਵਿਭਾਗ ਬਾਗਬਾਨਾਂ ਨੂੰ ਨਵੇਂ ਬਾਗ ਲਗਾਉਣ ਲਈ ਯੋਜਨਾਬੰਦੀ, ਮਿੱਟੀ ਦੀ ਕਿਸਮ ਦੇ ਬਣਤਰ ਅਨੁਸਾਰ ਢੁੱਕਵੇਂ ਫਲ ਦੀ ਕਾਸ਼ਤ ਦੀ ਸ਼ਿਫਾਰਸ਼ ਕਰਨ,ਚੰਗੀ ਨਸਲ ਦੇ ਬੀਮਾਰੀ ਰਹਿਤ ਬੂਟਿਆਂ ਦਾ ਪ੍ਰਬੰਧ ਕਰਕੇ ਦੇਣ, ਨਿਸ਼ਾਨਦੇਹੀ ਕਰਵਾਉਣ,ਫਲਦਾਰ ਬੂਟਿਆਂ ਦੀ ਸੁੱਚਜੀ ਦੇਖਭਾਲ,ਖਾਦਾਂ ਅਤੇ ਕੀੜੇਮਾਰ ਦਵਾਈਆਂ ਦੀ ਸਹੀ ਵਰਤੋਂ, ਸੁਚੱਜੇ ਮੰਡੀਕਰਨ ਲਈ ਧਿਆਨ ਦੇਣ ਯੋਗ ਨੁਕਤੇ ਬਾਗਬਾਨਾਂ ਤਕ ਪਹੁੰਚਾ ਕੇ ਉਨ੍ਹਾਂ ਦੇ ਬਾਗਾਂ ਦੇ ਫਲ ਦੀ ਕੁਆਲਟੀ ਤੇ ਉਤਪਾਦਕਤਾ ਵਧਾਉਣ ਲਈ ਸਹਾਇਤਾ ਦਿੰਦਾ ਹੈ। ਇਸ ਮੰਤਵ ਲਈ ਹਰ ਬਲਾਕ ਵਿਚ ਇੱਕ ਬਾਗਬਾਨੀ ਵਿਕਾਸ ਅਫਸਰ ਆਪਣੇ ਅਧੀਨ ਸਟਾਫ ਸਹਿਤ ਤਾਇਨਾਤ ਹੈ।
        ਡਿਪਟੀ ਡਾਇਰੈਕਟਰ ਬਾਗਬਾਨੀ ਨੇ ਦਸਿਆ ਕਿ ਜ਼ਿਲ੍ਹਾ ਹੁਸ਼ਿਆਰਪੁਰ ਵਿਚ ਬਾਗਾਂ ਹੇਠ ਕੁੱਲ ਰਕਬਾ  8758 .10 ਹੈਕਟੇਅਰ ਹੈ ਜਿਸ ਵਿਚੋਂ ਕਿੰਨੂੰ ਹੇਠ ਰਕਬਾ 6338.85 ਹੈਕਟੇਅਰ ਹੈ। ਇਸ ਸਾਲ ਹੁੱਣ ਤਕ 423 .00 ਹੈਕਟੇਅਰ ਰਕਬੇ ਵਿਚ ਵੱਖ-ਵੱਖ ਫਲਾਂ ਦੀ ਪਲਾਂਟੇਸ਼ਨ ਕਰਵਾਈ ਗਈ ਹੈ। ਉਨ੍ਹਾਂ ਦਸਿਆ ਕਿ ਕਿੰਨੂੰ ਦੀ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਜ਼ਿਲ੍ਹੇ ਵਿਚ ਪੰਜਾਬ ਸਰਕਾਰ ਵਲੋਂ ਦੋ ਸਿਟਰਸ ਅਸਟੇਟਾਂ ਛਾਉਣੀ ਕਲਾਂ ( ਬਜਵਾੜਾ ) ਅਤੇ ਹਰਿਆਣਾ (ਭੂੰਗਾ) ਵਿਖੇ ਬਣਾਈਆਂ ਗਈਆਂ ਹਨ। ਇਨ੍ਹਾਂ ਅਸਟੇਟਾਂ ਵਿਚ ਮਕੈਨੀਕਲ ਗਰੇਡਿੰਗ  ਤੇ ਵੈਕਸਿੰਗ ਕੇਂਦਰ ਛਾਉਣੀ ਕਲਾਂ ਅਤੇ ਕੰਗਮਾਈ ਵਿਚ ਪੰਜਾਬ, ਐਗਰੀ ਐਕਸਪੋਰਟ ਕਾਰਪੋਰੇਸ਼ਨ ਵਲੋਂ ਸਥਾਪਿਤ ਕੀਤੇ ਗਏ ਹਨ। ਇਨ੍ਹਾਂ ਕੇਂਦਰਾਂ ਦੇ ਬਾਗਬਾਨ ਆਪਣੇ ਫਲ ਦੀ ਗਰੇਡਿੰਗ ਤੇ ਵੈਕਸਿੰਗ ਕਰਵਾ ਕੇ ਸੁਚੱਜੀ ਪੈਕਿੰਗ ਕਰਵਾ ਕੇ ਦੂਰ-ਦੁਰਾਡੇ ਦੀਆਂ ਮੰਡੀਆਂ ਵਿਚ ਲਾਹੇਵੰਦ ਰੇਟਾਂ ਤੇ ਵੇਚ ਕੇ ਵਧੇਰੇ ਮੁਨਾਫਾ ਕਰ ਸਕਦੇ ਹਨ। ਇਸ ਮੰਤਵ ਲਈ ਪੰਜਾਬ ਐਗਰੀ ਐਕਸਪੋਰਟ ਕਾਰਪੋਰੇਸ਼ਨ ਵਲੋ  ਗਰੇਡਿੰਗ ਤੇ ਵੈਕਸਿੰਗ , ਪੈਕਿੰਗ ਮੈਟੀਰੀਅਲ ਅਤੇ ਟਰਾਂਸਪੋਰਟ ਤੇ ਸਬਸਿਡੀ ਦਿੰਦੀ ਹੈ । ਇਨਾਂ ਅਸਟੇਟਾਂ ਵਿਚ ਹੋਰ ਸੁਧਰੇ ਬਾਗਬਾਨੀ ਸੰਦ ਜਿਵੇਂ ਕਿ ਮਾਡਰਨ ਸਪਰੇਅਰ , ਹਾਈਡਰੋਲਿਕ ਪਰੂਨਰ ਤੇ ਹੋਰ ਸੰਦ ਬਾਗਬਾਨ ਆਪਣੀ ਵਰਤਂੋ ਲਈ ਨਿਰਧਾਰਿਤ ਕਿਰਾਏ ਤੇ ਪ੍ਰਾਪਤ ਕਰਕੇ ਲਾਭ ਉਠਾ ਸਕਦੇ ਹਨ । ਇਸ ਸਾਲ ਲਗਭਗ 3000 ਟਨ ਕਿੰਨੂ  ਗਰੇਡਿੰਗ ਤੇ ਵੈਕਸਿੰਗ ਉਪਰੰਤ ਦੁਰੇਡੀਆਂ ਮੰਡੀਆਂ ਵਿਚ ਭੇਜ ਕੇ ਬਾਗਬਾਨ ਲਾਹੇਵੰਦ ਕੀਮਤ ਪ੍ਰਾਪਤ ਕਰਨਗੇ ।   
         ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੁਆਰਾ ਚਲਾਈ ਜਾ ਰਹੀ ਕੌਮੀ ਬਾਗਬਾਨੀ ਮਿਸ਼ਨ ਤਹਿਤ ਨਵੇਂ ਬਾਗ ਲਗਾਉਣ ਲਈ 50-75% ਤੱਕ ਉਤਪਾਦਨ ਦਿੱਤਾ ਜਾਂਦਾ ਹੈ । ਪੁਰਾਣੇ ਬਾਗਾਂ ਨੂੰ ਮੁੜ ਸੁਰਜੀਤ ਕਰਨ ਲਈ ਦਵਾਈਆਂ ਆਦਿ ਤੇ 50 ਪ੍ਰਤੀਸ਼ਤ ਉਪਦਾਨ (15000 ਰੁਪਏ ਪ੍ਰਤੀ ਹੈਕਟੇਅਰ) ਪ੍ਰਤੀ ਬਾਗਬਾਨ ਦਿੱਤੀ ਜਾਂਦੀ ਹੈ। ਪਾਵਰ ਸਪਰੇਅ ਪੰਪ ਆਦਿ ਤੇ 50 ਪ੍ਰਤੀਸ਼ਤ (ਵੱਧ ਤੋਂ ਵੱਧ 17500 ਰੁਪਏ ) ਉਪਦਾਨ ਦਿੱਤਾ ਜਾਂਦਾ ਹੈ।     ਬਾਗਬਾਨੀ  ਵਿਭਾਗ ਸਟੇਟ ਫਾਰਮਰ ਕਮਿਸ਼ਨ ਪੰਜਾਬ ਦੀ ਸਹਾਇਤਾ ਨਾਲ ਜ਼ਿਲ੍ਹੇ ਵਿੱਚ ਨਵੀਂ ਤਕਨੀਕੀ (ਨੈਟ ਹਾਊਸ) ਰਾਹੀਂ ਸਬਜੀਆਂ ਦੀ ਕਾਸ਼ਤ ਕਰਵਾ ਕੇ ਜਿੰਮੀਦਾਰ ਭਰਾਵਾਂ ਦੀ ਆਮਦਨ ਵਿੱਚ ਚੌਖਾ ਵਾਧਾ ਕਰ ਰਿਹਾ ਹੈ ਅਤੇ ਇੱਕ ਕਨਾਲ ਦੇ ਨੈਟ ਹਾਊਸ ਉਪਰ 40 ਹਜ਼ਾਰ ਰੁਪਏ ਉਪਦਾਨ ਦੇ ਰਿਹਾ ਹੈ। ਹੁਣ ਤੱਕ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਵਿਭਾਗ ਵੱਲੋਂ ਕੁਲ 90 ਨੈਟ ਹਾਊਸ ਲਗਾਏ ਜਾ ਚੁੱਕੇ ਹਨ ਜਿਸ ਤੇ ਜਿੰਮੀਦਾਰਾਂ ਨੂੰ 36 ਲੱਖ ਰੁਪਏ ਉਪਦਾਨ ਦਿੱਤਾ ਗਿਆ ਹੈ।

ਪਿਡਾ ਵਿਚ ਸ਼ਹਿਰੀ ਸਹੂਲਤਾਂ ਪ੍ਰਦਾਨ ਕਰਨ ਦੀ ਪ੍ਰਕਿਰਿਆ ਜਾਰੀ : ਠੰਡਲ

ਚੱਬੇਵਾਲ, 20 ਜਨਵਰੀ: ਚੱਬੇਵਾਲ ਦੇ ਪੇਂਡੂ ਖੇਤਰਾਂ ਵਿਚ ਵੱਖ-ਵੱਖ ਵਿਕਾਸ  ਕਾਰਜ਼ ਕਰਾਉਣ ਲਈ ਇਸ ਸਾਲ 10 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ। ਇਸ ਗਲ ਦਾ ਪ੍ਰਗਟਾਵਾ ਮੁੱਖ ਪਾਰਲੀਮਾਨੀ ਸੱਕਤਰ ਖੇਤੀਬਾੜੀ ਵਿਭਾਗ ਸ਼੍ਰੀ ਸੋਹਣ ਸਿੰਘ ਠੰਡਲ ਨੇ ਪਿੰਡ ਜਿਆਣ ਵਿਖੇ ਚੈਕ ਵੰਡ ਸਮਾਗਮ ਦੌਰਾਨ ਕੀਤਾ। ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਸਰਬਜੀਤ ਸਿੰਘ ਬੈਂਸ, ਕਾਰਜਕਾਰੀ ਇੰਜੀਨੀਅਰ ਭੂਮੀ ਰਖਿਆ ਵਿਭਾਗ ਜੁਗਿੰਦਰ ਸਿੰਘ, ਐਸ ਡੀ ਓ ਨਰੇਸ਼ ਗੁਪਤਾ, ਚੇਅਰਮੈਨ ਬਲਾਕ ਸੰਮਤੀ ਪਰਮਜੀਤ ਸਿੰਘ ਪੰਜੋੜ, ਮੈਂਬਰ ਜਨਰਲ ਕੋਂਸਲ ਇਕਬਾਲ ਸਿੰਘ ਖੇੜਾ ਅਤੇ ਸੰਤ ਬਾਬਾ ਬਲਬੀਰ ਸਿੰਘ ਵੀ ਇਸ ਮੌਕੇ ਤੇ ਉਹਨਾਂ ਦੇ ਨਾਲ ਸਨ।
        ਸ਼੍ਰੀ ਠੰਡਲ ਨੇ ਇਸ ਮੌਕੇ ਤੇ ਬੋਲਦਿਆਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਪਿੰਡਾਂ ਨੂੰ ਵੀ ਸ਼ਹਿਰਾਂ ਵਰਗੀਆਂ ਆਧੁਨਿਕ ਸਹੂਲਤਾਂ ਦੇਣ ਲਈ ਵਿਸ਼ੇਸ਼ ਉਪਰਾਲੇ ਕਰ ਰਹੀ ਹੈ। ਪਿੰਡਾਂ ਵਿਚ ਨਵੇਂ ਟਿਊਬਵੈਲ ਲਗਾ ਕੇ ਲੋਕਾਂ ਨੂੰ ਸਾਫ ਸੁਥਰਾ ਪੀਣ ਵਾਲਾ ਪਾਣੀ ਮੁਹਈਆ ਕਰਵਾਇਆ ਗਿਆ ਹੈ। ਇਸ ਸਾਲ ਹਰ ਵਿਧਾਨ ਸਭਾ ਹਲਕੇ ਵਿਚ 20 ਕਿਲੋਮੀਟਰ ਨਵੀਆਂ ¦ਿਕ ਸੜਕਾਂ ਬਣਾਈਆਂ ਜਾ ਰਹੀਆਂ ਹਨ ਅਤੇ ਪੁਰਾਣੀਆਂ ਲਿੰਕ ਸੜਕਾਂ ਦੀ ਮੁਰੰਮਤ ਕੀਤੀ ਜਾ ਰਹੀ ਹੈ।  ਉਹਨਾਂ ਕਿਹਾ ਕਿ ਹੁਸ਼ਿਆਰਪੁਰ-ਫਗਵਾੜਾ ਸੜਕ ਨੂੰ 23 ਫੁੱਟ ਤੋਂ 33 ਫੁੱਟ ਚੌੜਾ ਤੇ ਮਜ਼ਬੂਤ ਕਰਨ ਲਈ 45 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ। ਸ਼੍ਰੀ ਠੰਡਲ ਨੇ ਹੋਰ ਦਸਿਆ ਕਿ ਪਿਛਲੇ ਤਿੰਨ ਸਾਲਾਂ ਵਿਚ ਪੰਜਾਬ ਵਿਚ 650 ਖੇਤੀਬਾੜੀ ਮਸ਼ੀਨਰੀ ਸੇਵਾ ਕੇਂਦਰਾਂ ਦੀ ਸਥਾਪਨਾ ਕੀਤੀ ਗਈ ਹੈ ਜਿਸ ਨਾਲ ਛੋਟੇ ਕਿਸਾਨ ਇਹਨਾਂ ਸੇਵਾ ਕੇਂਦਰਾਂ ਤੋਂ ਖੇਤੀ ਸੰਦ ਕਿਰਾਏ ਤੇ ਲੈ ਕੇ ਆਪਣੀ ਖੇਤੀਬਾੜੀ ਕਰ ਰਹੇ ਹਨ ਜਿਸ ਨਾਲ ਉਹਨਾਂ ਨੁੰ ਕਾਫੀ ਲਾਭ ਹੋ ਰਿਹਾ ਹੈ। ਉਨ੍ਹਾਂ ਕੰਢੀ ਖੇਤਰ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸਿੰਚਾਈ ਲਈ ਭੂਮੀ ਰਖਿਆ ਵਿਭਾਗ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਅਪਨਾਉਣ, ਇਸ ਨਾਲ ਪਾਣੀ ਅਤੇ ਪੈਸੇ ਦੀ ਬੱਚਤ ਹੁੰਦੀ ਹੇ ਅਤੇ ਖੇਤਾਂ ਦੀ ਸਿੰਚਾਈ ਵੀ ਠੀਕ ਢੰਗ ਨਾਲ ਹੁੰਦੀ ਹੇ। ਭੂਮੀ ਰੱਖਿਆ ਵਿਭਾਗ ਵਲੋਂ ਤੁਪਕਾ ਸਕੀਮ ਅਤੇ ਡ੍ਰਿਪ ਸਿੰਚਾਈ ਸਕੀਮਾਂ ਲਗਾਉਣ ਤੇ ਸਬਸਿਡੀ ਵੀ ਦਿਤੀ ਜਾ ਰਹੀ ਹੈ। ਇਸ ਮੌਕੇ ਤੇ ਉਨ੍ਹਾਂ ਨੇ ਵੱਖ-ਵੱਖ ਪਿੰਡਾਂ ਦੀਆਂ ਪੰਚਾਇਤਾਂ ਨੂੰ ਵਿਕਾਸ ਕਾਰਜ਼ਾਂ ਲਈ 4 ਲੱਖ 25 ਹਜ਼ਾਰ 500 ਰੁਪਏ ਦੇ ਚੈਕ  ਤਕਸੀਮ ਕੀਤੇ ਜਿਹਨਾਂ ਵਿਚ ਪਿੰਡ ਲੈਹਲੀਕਲਾਂ ਨੂੰ 1 ਲੱਖ ਰੁਪਏ ਪਿੰਡ ਦੇ ਵਿਕਾਸ ਕਾਰਜ਼ਾਂ ਲਈ ਅਤੇ 25500 ਰੁਪਏ ਸਕੂਲ ਦੀ ਮੁਰੰਮਤ ਲਈ ਦਿਤੇ, ਪਿੰਡ ਬਿਹਾਲਾ ਲਈ 1 ਲੱਖ ਰੁਪਏ , ਪਿੰਡ ਹਰੀਪੁਰ ਲਈ 1 ਲੱਖ ਰੁਪਏ, ਪਿੰਡ ਬੋਹਨ ਲਈ 50 ਹਜ਼ਾਰ ਰੁਪਏ ਅਤੇ ਪਿੰਡ ਬਸੀਕਲਾਂ ਲਈ 50 ਹਜ਼ਾਰ ਰੁਪਏ ਦੇ ਚੈਕ ਵੱਖ-ਵੱਖ ਵਿਕਾਸ ਕਾਰਜ਼ਾਂ ਲਈ ਸ਼ਾਮਲ ਹਨ।

        ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਪਿੰਡ ਦੇ ਸਰਪੰਚ ਤਰਸੇਮ ਸਿੰਘ,  ਸਰਪੰਚ ਭੀਲੋਵਾਲ ਨਿਰਮਲ ਸਿੰਘ, ਸਰਪੰਚ ਚੱਬੇਵਾਲ ਸੁਰਿੰਦਰਪਾਲ ਸਿੰਘ ਸੰਧੂ, ਪਰਮਿੰਦਰ ਸਿੰਘ, ਅਵਤਾਰ ਸਿੰਘ ਤਾਰੀ, ਵੱਖ-ਵੱਖ ਪਿੰਡਾਂ ਦੇ ਸਰਪੰਚ,ਪੰਚ ਅਤੇ ਹੋਰ ਪਤਵੰਤੇ ਹਾਜ਼ਰ ਸਨ।

ਕੌਮੀ ਵੋਟਰ ਦਿਵਸ ਸਬੰਧੀ ਜਿਲ੍ਹੇ ਦਾ ਸ਼ਡਿਊਲ ਜਾਰੀ

ਹੁਸ਼ਿਆਰਪੁਰ,20 ਜਨਵਰੀ:  ਡਿਪਟੀ ਕਮਿਸ਼ਨਰ-ਕਮ-ਜ਼ਿਲਾ ਚੋਣ ਅਫ਼ਸਰ ਸ਼੍ਰੀ ਧਰਮਦੱਤ ਤਰਨਾਚ ਨੇ ਦਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਿਕ 25 ਜਨਵਰੀ 2011 ਨੂੰ ਨੈਸ਼ਨਲ ਵੋਟਰ ਦਿਵਸ ਮਨਾਇਆ ਜਾ ਰਿਹਾ ਹੈ। ਜਿਸ ਤਹਿਤ ਵਿਧਾਨ ਸਭਾ ਹਲਕਾ 43- ਹੁਸ਼ਿਆਰਪੁਰ  ਦਾ ਜ਼ਿਲ੍ਹਾ ਪੱਧਰੀ ਨੈਸ਼ਨਲ ਵੋਟਰ ਦਿਵਸ 25 ਜਨਵਰੀ 2011 ਨੁੰ ਸਵੇਰੇ 11-00 ਵਜੇ ਸਰਕਾਰੀ ਕਾਲਜ ਹੁਸ਼ਿਆਰਪੁਰ ਵਿਖੇ ਮਨਾਇਆ ਜਾ ਰਿਹਾ ਹੈ।  
                    ਸ਼੍ਰੀ ਤਰਨਾਚ ਨੇ ਦਸਿਆ ਕਿ ਇਸੇ ਤਰਾਂ ਹੀ ਵਿਧਾਨ ਸਭਾ ਚੋਣ ਹਲਕਾ 39-ਮੁਕੇਰੀਆਂ ਦਾ ਵੋਟਰ ਦਿਵਸ  ਐਸ ਪੀ ਐਨ ਕਾਲਜ ਮੁਕੇਰੀਆਂ ਵਿਖੇ , ਵਿਧਾਨ ਸਭਾ ਚੋਣ ਹਲਕਾ 40-ਦਸੂਹਾ ਦਾ   ਗੁਰੂ ਤੇਗਬਹਾਦੁਰ ਖਾਲਸਾ ਕਾਲਜ ਦਸੂਹਾ (ਵੂਮੇਨ) ਵਿਖੇ, ਵਿਧਾਨ ਸਭਾ ਚੋਣ ਹਲਕਾ 41-ਉੜਮੁੜ ਦਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਟਾਂਡਾ ਉੜਮੁੜ ਵਿਖੇ , ਵਿਧਾਨ ਸਭਾ ਹਲਕਾ 42- ਸ਼ਾਮਚੁਰਾਸੀ ਦਾ ਗੌਸਵਾਮੀ ਗਨੇਸ਼ ਦੱਤ ਐਸ ਡੀ ਕਾਲਜ਼ ਹਰਿਆਣਾ ਵਿਖੇ , ਵਿਧਾਨ ਸਭਾ ਚੋਣ ਹਲਕਾ 44- ਚੱਬੇਵਾਲ ਦਾ ਸੰਤ ਹਰੀ ਸਿੰਘ ਖਾਲਸਾ ਸੀਨੀ ਸੈਕੰਡਰੀ ਸਕੂਲ ਚੱਬੇਵਾਲ ਵਿਖੇ  ਅਤੇ ਵਿਧਾਨ ਸਭਾ ਚੋਣ ਹਲਕਾ 45-ਗੜ੍ਹਸ਼ੰਕਰ ਦਾ ਤਹਿਸੀਲ ਹੈਡਕੁਆਟਰ ਗੜ੍ਹਸ਼ੰਕਰ  ਵਿਖੇ 25 ਜਨਵਰੀ 2011 ਨੂੰ ਸਵੇਰੇ 11-00 ਵਜੇ ਨੈਸ਼ਨਲ ਵੋਟਰ  ਦਿਵਸ ਮਨਾਇਆ ਜਾਵੇਗਾ।

ਫੁੱਟਬਾਲ ਟੂਰਨਾਮੈਂਟ ਵਿਚ ਹੱਲੂਵਾਲ ਦੀ ਟੀਮ ਦੀ ਝੰਡੀ

ਮਾਹਿਲਪੁਰ, 19 ਜਨਵਰੀ:  ਅਕਾਲੀ-ਭਾਜਪਾ ਸਰਕਾਰ ਵਲੋਂ ਖੇਡਾਂ ਨੂੰ ਉਤਸਾਹਿਤ ਕਰਨ ਲਈ ਇਸ ਸਾਲ 100 ਕਰੋੜ ਰੁਪਏ ਖਰਚ ਕੀਤੇ ਜਾਣਗੇ। ਇਸ ਗਲ ਦਾ ਪ੍ਰਗਟਾਵਾ ਮੁੱਖ ਪਾਰਲੀਮਾਨੀ ਸੱਕਤਰ ਖੇਤੀਬਾੜੀ ਵਿਭਾਗ ਸ਼੍ਰੀ ਸੋਹਨ ਸਿੰਘ ਠੰਡਲ ਨੇ ਪਿੰਡ ਜਿਆਣ ਵਿਖੇ ਸੰਤ ਬਾਬਾ ਹਰਨਾਮ ਸਿੰਘ ਦੀ ਯਾਦ ਨੂੰ ਸਮਰਪਿੱਤ ਪਿੰਡ ਵਾਸੀਆਂ,ਪਿੰਡ ਦੀ ਪੰਚਾਇਤ ਅਤੇ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਕਰਵਾਏ ਗਏ  21ਵੇਂ ਫੁੱਟਬਾਲ ਟੂਰਨਾਮੈਂਟ ਦੇ ਸਮਾਪਤੀ ਅਤੇ ਇਨਾਮ ਵੰਡ ਸਮਾਰੋਹ ਦੇ ਮੋਕੇ ਤੇ ਖੇਡ ਪ੍ਰੇਮੀਆ ਦੇ ਭਾਰੀ ਇੱਕਠ ਨੂੰ ਸੰਬੋਧਨ ਕਰਦੇ ਹੋਏ ਕੀਤਾ। ਕਾਰਜਕਾਰੀ ਇੰਜੀਨੀਅਰ ਭੂਮੀ ਰੱਖਿਆ ਵਿਭਾਗ ਜੁਗਿੰਦਰ ਸਿੰਘ, ਐਸ ਡੀ ਓ ਨਰੇਸ਼ ਗੁਪਤਾ, ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਸਰਬਜੀਤ ਸਿੰਘ ਬੈਂਸ, ਐਸ ਐਚ ਓ ਚੱਬੇਵਾਲ ਲਖਬੀਰ ਸਿੰਘ, ਚੇਅਰਮੈਨ ਬਲਾਕ ਸੰਮਤੀ ਪਰਮਜੀਤ ਸਿੰਘ ਪੰਜੌੜ, ਮੈਂਬਰ ਜਨਰਲ ਕੋਂਸਲ ਇਕਬਾਲ ਸਿੰਘ ਖੇੜਾ ਅਤੇ  ਸੰਤ ਬਾਬਾ ਬਲਬੀਰ ਸਿੰਘ ਵੀ ਇਸ ਮੌਕੇ ਤੇ ਉਨ੍ਹਾਂ ਦੇ ਨਾਲ ਸਨ।
        ਸ੍ਰ੍ਰੀ ਸੋਹਨ ਸਿੰਘ ਠੰਡਲ ਨੇ ਇਸ ਮੌਕੇ ਤੇ ਬੋਲਦਿਆਂ ਕਿਹਾ ਕਿ ਖੇਡ ਦਾ ਮੈਦਾਨ ਸਾਨੂੰ ਆਪਸ ਵਿਚ ਮਿਲਵਰਤਣ, ਸਦਭਾਵਨਾ, ਆਪਸੀ ਭਾਈਚਾਰਾ ਅਤੇ ਅਨੁਸ਼ਾਸ਼ਨ ਵਿਚ ਰਹਿਣਾ ਸਿਖਾਉਂਦਾ ਹੈ। ਖੇਡਾਂ ਨਾਲ ਜਿਥੇ  ਸਰੀਰ ਤੰਦਰੁਸਤ ਰਹਿੰਦਾ ਹੇ, ਉਥੇ ਨੌਜਵਾਨ ਵਰਗ ਨਸ਼ਿਆਂ ਤੋਂ ਵੀ ਦੂਰ ਰਹਿੰਦਾ ਹੈ।  ਉਪ ਮੁੱਖ ਮੰਤਰੀ ਸ੍ਰ: ਸੁਖਬੀਰ ਸਿੰਘ ਬਾਦਲ ਵਲੋਂ ਵੀ ਖੇਡਾਂ ਨੂੰ ਉਤਸਾਹਿਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਪਿਛਲੇ ਸਾਲ ਮਾਂ-ਖੇਡ ਕਬੱਡੀ ਨੂੰ ਮਾਨਤਾ ਦੇ ਕੇ ਅੰਤਰ-ਰਾਸ਼ਟਰੀ ਪੱਧਰ ਤੇ ਕਬੱਡੀ ਮੁਕਾਬਲੇ ਕਰਵਾਏ ਗਏ ਸਨ ਅਤੇ ਇਨ੍ਹਾਂ ਮੁਕਾਬਲਿਆਂ ਵਿਚ ਜੇਤੂ ਰਹਿਣ ਵਾਲੇ ਖਿਡਾਰੀਆਂ ਨੂੰ ਕਰੋੜਾਂ ਰੁਪਏ ਦੇ ਇਨਾਮ ਦਿਤੇ ਗਏ ਸਨ ਅਤੇ ਇਹਨਾਂ ਮੁਕਾਬਲਿਆਂ ਵਿਚ ਵਧੀਆ ਪ੍ਰਦਰਸ਼ਨ ਕਰਨ ਵਾਲੇ ਕਬੱਡੀ ਖਿਡਾਰੀਆਂ ਨੂੰ ਸਰਕਾਰੀ ਨੌਕਰੀਆਂ ਵੀ ਦਿਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਪੰਜਾਬ ਪੁਲਿਸ ਦੀ ਭਰਤੀ ਵਿਚ ਲਗਭਗ 100 ਆਸਾਮੀਆਂ ਤੇ ਸਪੋਰਟਸ ਕੋਟੇ ਦੇ ਖਿਡਾਰੀ ਭਰਤੀ ਕੀਤੇ ਜਾਣਗੇ। ਸ਼੍ਰੀ ਠੰਡਲ ਨੇ ਕਿਹਾ ਕਿ ਅੱਜ ਦੇ ਫੁਟਬਾਲ ਦੇ ਮੈਚਾਂ ਵਿਚ ਖਿਡਾਰੀਆਂ ਨੇ ਬਹੁਤ ਹੀ ਵਧੀਆ ਖੇਡ ਦਾ ਪ੍ਰਦਰਸ਼ਨ ਕੀਤਾ ਹੈ ਅਤੇ ਪਿੰਡ ਵਾਸੀਆਂ ,ਪਿੰਡ ਦੀ ਪੰਚਾਇਤ ਅਤੇ ਐਨ ਆਰ ਆਈ ਭਰਾਵਾਂ ਵਲੋਂ ਕਰਵਾਏ ਗਏ ਇਸ ਵਧੀਆ ਫੁਟਬਾਲ ਟੂਰਨਾਮੈਂਟ ਲਈ ਉਹ ਬਹੁਤ ਹੀ ਵਧਾਈ ਦੇ ਪਾਤਰ ਹਨ। ਇਸ ਮੋੌਕੇ ਤੇ ਉਨ੍ਹਾਂ ਨੇ ਜੇਤੂ ਖਿਡਾਰੀਆਂ ਨੂੰ ਇਨਾਮ ਤਕਸੀਮ ਕੀਤੇ। ਜੇਤੂ ਖਿਡਾਰੀਆਂ ਵਿਚ ਪਹਿਲੇ ਨੰਬਰ ਤੇ ਆਉਣ ਤੇ ਹੱਲੂਵਾਲ ਦੀ ਟੀਮ ਨੂੰ 21000 ਰੁਪਏ ਨਕਦ ਅਤੇ ਟ੍ਰਾਫੀ ਦਿਤੀ ਗਈ ਅਤੇ ਦੂਜੇ ਸਥਾਨ ਤੇ ਆਉਣ ਵਾਲੀ ਚੱਕਮੱਲਾਂ ਦੀ ਟੀਮ ਨੂੰ 15000 ਰੁਪਏ ਨਕਦ ਅਤੇ ਟ੍ਰਾਫੀ ਦਿਤੀ ਗਈ। ਇਸ ਮੌਕੇ ਤੇ ਸ਼੍ਰੀ ਠੰਡਲ ਵਲੋਂ 2 ਲੱਖ ਰੁਪਏ ਆਪਣੇ  ਅਖਤਿਆਰੀ   ਫੰਡ   ਵਿਚੋਂ ਦੇਣ ਦਾ ਐਲਾਨ ਕੀਤਾ ਜਿਸ ਵਿਚ ਪਿੰਡ ਦੇ ਨੌਜਵਾਨ ਕਲੱਬ ਨੂੰ 50000 ਰੁਪਏ , ਸ਼ਮਸ਼ਾਨਘਾਟ ਲਈ 50000 ਰੁਪਏ ਅਤੇ 100000  ਰੁਪਏ ਸਕੂਲ ਦੀ ਮੁਰੰਮਤ ਲਈ ਸ਼ਾਮਲ ਹਨ।। ਫੁਟਬਾਲ ਟੂਰਨਾਮੈਂਟ ਦੇ ਪ੍ਰਬੰਧਕਾਂ ਵਲੋਂ ਮੁੱਖ ਮਹਿਮਾਨ ਅਤੇ ਆਏ ਪਤਵੰਤਿਆਂ ਦਾ ਸਨਮਾਨ ਵੀ ਕੀਤਾ ਗਿਆ।
        9 ਜਨਵਰੀ 2011 ਤੋਂ 18 ਜਨਵਰੀ 2011 ਤਕ ਚਲੇ ਇਸ ਫੁਟਬਾਲ ਟੂਰਨਾਮੈਂਟ ਵਿਚ ਵੱਖ-ਵੱਖ ਪਿੰਡਾਂ ਦੀਆਂ 32 ਟੀਮਾਂ ਨੇ ਭਾਗ ਲਿਆ ।ਜਿਸ ਵਿਚ ਪਹਿਲਾ ਸੈਮੀਫਾਈਨਲ ਮੈਚ ਹੱਲੂਵਾਲ ਅਤੇ ਖੈਰੜ ਅੱਛਰਵਾਲ ਦੀਆਂ ਟੀਮਾਂ ਵਿਚਕਾਰ ਹੋਇਆ ਜਿਸ ਵਿਚ ਹੱਲੂਵਾਲ ਦੀ ਟੀਮ ਨੇ 2-1 ਗੋਲ ਤੇ ਜਿੱਤ ਹਾਸਲ ਕੀਤੀ। ਦੂਜਾ ਸੈਮੀਫਾਈਨਲ ਮੈਚ ਚੱਕਮੱਲਾਂ ਅਤੇ ਮੇਘੋਵਾਲ ਟੀਮ ਵਿਚਕਾਰ ਹੋਇਆ ਜਿਸ ਵਿਚ ਚੱਕਮੱਲਾਂ ਦੀ ਟੀਮ ਨੇ 2-0 ਨਾਲ ਜਿੱਤ ਹਾਸਲ ਕੀਤੀ। ਫਾਈਨਲ ਮੈਚ ਹੱਲੂਵਾਲ ਅਤੇ ਚੱਕਮੱਲਾਂ ਦੀ ਟੀਮ ਵਿਚਕਾਰ ਹੋਇਆ। ਦੋਨਾਂ ਟੀਮਾਂ ਨੇ ਵਧੀਆ ਖੇਡ ਦਾ ਪ੍ਰਦਰਸ਼ਨ ਕਰਦੇ ਹੋਏ 3-3 ਗੋਲ ਕਰਕੇ ਬਰਾਬਰ ਰਹੀਆਂ ਜਿਸ ਤੇ ਟਾਈਬ੍ਰੇਕਰ ਰਾਹੀਂ ਜਿੱਤ ਹਾਰ ਦਾ ਫੈਸਲਾ ਕੀਤਾ ਗਿਆ ਅਤੇ ਹੱਲੂਵਾਲ ਦੀ ਟੀਮ ਪਹਿਲੇ ਸਥਾਨ ਤੇ ਚੱਕਮੱਲਾਂ ਦੀ ਟੀਮ ਦੂਜੇ ਸਥਾਨ ਤੇ ਰਹੀ।
        ਹੋਰਨਾਂ ਤੋਂ ਇਲਾਵਾ ਇਸ ਮੌਕੇ ਤੇ ਸਰਪੰਚ ਤਰਸੇਮ ਸਿੰਘ, ਹਰਬੰਸ ਸਿੰਘ, ਨਵਦੀਪ ਸਿੰਘ, ਬਲਜੀਤ ਸਿੰਘ, ਜਸਬੀਰ ਸਿੰਘ, ਸੂਰਜ ਝੂਟੀ, ਪਰਮਿੰਦਰ ਸਿੰਘ, ਅਵਤਾਰ ਸਿੰਘ ਤਾਰੀ ,ਨਿਰਮਲ ਸਿੰਘ, ਸਰਪੰਚ ਭੀਲੋਵਾਲ, ਸੁਰਿੰਦਰਪਾਲ ਸਿੰਘ ਸੰਧੂ, ਸਰਪੰਚ ਚੱਬੇਵਾਲ ਅਤੇ ਹੋਰ ਪਤਵੰਤੇ ਵੀ ਇਸ ਮੌਕੇ ਤੇ ਹਾਜ਼ਰ ਸਨ।      

ਕੌਮੀ ਪਲਸ ਪੋਲੀਓ ਮੁਹਿੰਮ ਸਬੰਧੀ ਮੀਟਿੰਗ

ਹੁਸ਼ਿਆਰਪੁਰ, 19 ਜਨਵਰੀ: ਕੌਮੀ ਪਲਸ ਪੋਲੀਓ ਮੁਹਿੰਮ ਤਹਿਤ 23 ਜਨਵਰੀ 2011 ਅਤੇ 27 ਫਰਵਰੀ 2011 ਨੂੰ ਸਾਰੇ ਦੇਸ਼ ਵਿਚ ਪੋਲੀਓ ਬੂੰਦਾ ਪਿਲਾਈਆ ਜਾ ਰਹੀਆਂ ਹਨ। ਜ਼ਿਲਾ ਹੁਸ਼ਿਆਰਪੁਰ ਵਿੱਚ ਵੀ ਇਸ ਮੁਹਿੰਮ ਨੂੰ ਸਫਲਤਾ ਪੂਰਬਕ ਕਾਮਯਾਬ ਕਰਨ ਲਈ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਸ਼੍ਰੀ ਧਰਮਦੱਤ ਤਰਨਾਚ ਦੀ ਪ੍ਰਧਾਨਗੀ ਹੇਠ ਸਥਾਨਕ ਮਿੰਨੀ ਸੱਕਤਰੇਤ ਦੇ ਮੀਟਿੰਗ ਹਾਲ ਵਿਖੇ ਜ਼ਿਲਾ ਟਾਸਕ ਫੋਰਸ ਦੀ ਮੀਟਿੰਗ ਦਾ ਆਯੋਜਨ ਕੀਤਾ ਗਿਆ। ਸਿਵਲ ਸਰਜਨ ਡਾ: ਸ਼ਾਮ ਲਾਲ ਮਹਾਜਨ, ਜ਼ਿਲਾ ਸਿਹਤ ਅਫ਼ਸਰ ਡਾ: ਯਸ਼ ਮਿਤਰਾ, ਜ਼ਿਲਾ ਐਪੀਡੀਮੋਲੋਜ਼ਿਸਟ ਡਾ: ਸਰਦੂਲ ਸਿੰਘ, ਜ਼ਿਲਾ ਮਾਸ ਮੀਡੀਆ ਅਫ਼ਸਰ ਮੈਡਮ ਮਨਮੋਹਨ ਕੌਰ, ਪ੍ਰਧਾਨ ਆਲ ਇੰਡੀਆ ਮੈਡੀਕੋਜ਼ ਸੁਸਾਇਟੀ ਡਾ: ਡੀ ਬੀ ਕਪੂਰ, ਅੰਨਾਪੰਨ ਰੋਕੂ ਸੰਸਥਾ ਤੋਂ ਪ੍ਰਫੈਸਰ ਬਹਾਦੁਰ ਸਿੰਘ, ਲਾਈਨ ਅਜੇ ਕਪੂਰ, ਸਮੂਹ ਸੀਨੀਅਰ ਮੈਡੀਕਲ ਅਫ਼ਸਰ, ਵੱਖ-ਵੱਖ ਵਿਭਾਗਾਂ ਦੇ ਸਬੰਧਤ ਅਧਿਕਾਰੀ ਅਤੇ ਸਵੈਸੇਵੀ ਸੰਸਥਾਵਾਂ ਦੇ ਨੁਮਾਇੰਦੇ  ਵੀ ਇਸ ਮੀਟਿੰਗ ਵਿਚ ਹਾਜ਼ਰ ਸਨ।

        ਡਿਪਟੀ ਕਮਿਸ਼ਨਰ ਨੇ ਇਸ ਮੌਕੇ ਤੇ ਹਾਜ਼ਰ ਅਧਿਕਾਰੀਆਂ ਅਤੇ ਸਵੈਸੇਵੀ ਸੰਸਥਾਵਾਂ ਨੂੰ ਕਿਹਾ ਕਿ ਪਲਸ ਪੋਲੀਓ ਵਰਗੀ ਨਾ-ਮੁਰਾਦ ਬੀਮਾਰੀ ਨੂੰ ਜੜੋਂ ਖਤਮ ਕਰਨ ਲਈ ਪਲਸ ਪੋਲੀਓ ਮੁਹਿੰਮ ਨੂੰ ਕਾਮਯਾਬ ਕਰਨਾ ਬਹੁਤ ਜ਼ਰੂਰੀ ਹੈ। ਇਸ ਲਈ 23 ਜਨਵਰੀ ਅਤੇ 27 ਫਰਵਰੀ 2011 ਨੂੰ ਸਿਹਤ ਵਿਭਾਗ ਵਲੋਂ ਪਲਸ ਪੋਲੀਓ ਸਬੰਧੀ ਲਗਾਏ ਜਾ ਰਹੇ ਕੈਂਪਾਂ ਵਿਚ ਵੱਧ ਤੋਂ ਵੱਧ ਬੱਚਿਆ ਨੂੰ ਪੋਲੀਓ ਬੂੰਦਾਂ ਪਿਲਾਉਣ ਲਈ ਲਿਆਦਾ ਜਾਵੇ।    ਸ਼੍ਰੀ ਤਰਨਾਚ  ਨੇ ਦਸਿਆ ਕਿ ਇਸ ਮੁਹਿੰਮ ਨੂੰ ਕਾਮਯਾਬ ਕਰਨ ਲਈ 0-5 ਸਾਲ ਦੇ 1,82,212 ਬੱਚਿਆਂ ਪੋਲੀਓ ਬੂੰਦਾਂ ਪਿਲਾਉਣ ਲਈ 838 ਬੂਥ ਬਣਾਏ ਗਏ ਹਨ। ਜਿਹਨਾਂ ਵਿਚ 789 ਫਿਕਸ ਬੂਥ, 30 ਟਰਾਂਜ਼ਿਟ ਬੂਥ ਅਤੇ 19 ਮੋਬਾਇਲ ਟੀਮਾਂ ਬਣਾਈਆਂ ਗਈਆਂ ਹਨ। ਡਿਪਟੀ ਕਮਿਸ਼ਨਰ ਸ਼੍ਰੀ ਧਰਮ ਦੱਤ ਤਰਨਾਚ ਨੇ ਸਾਰੇ ਜ਼ਿਲਾ ਨਿਵਾਸੀਆਂ, ਸਵੈਸੇਵੀ ਸੰਸਥਾਵਾਂ, ਸਾਰੇ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਪਲਸ ਪੋਲੀਓ ਵਾਲੇ ਦਿਨ ਵੱਧ ਤੋਂ ਵੱਧ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਉਣ ਲਈ ਪ੍ਰੇਰਿਤ ਕੀਤਾ ਜਾਵੇ।

        ਸਿਵਲ ਸਰਜਨ ਡਾ: ਸ਼ਾਮ ਲਾਲ ੍ਰਮਹਾਜਨ ਨੇ ਦਸਿਆ ਕਿ ਝੂੱਗੀ-ਝੌਪੜੀ ਅਤੇ ਦੂਰ-ਦੁਰਾਡੇ ਦੇ ਇਲਾਕੇ ਵੱਲ ਵਿਸ਼ੇਸ਼ ਧਿਆਨ ਰੱਖਿਆ ਜਾਵੇਗਾ। ਉਹਨਾਂ ਇਲਾਕਾ ਨਿਵਾਸੀਆਂ ਨੁੰ ਕਿਹਾ ਕਿ ਜੇ ਬੱਚਾ ਬੀਮਾਰ ਹੈ , ਬੱਚਾ ਨਵ-ਜੰਮਿਆ ਹੇ, ਬੱਚਾ ਇਹ ਬੂੰਦਾਂ ਪਹਿਲੇ ਪੀ ਚੁੱਕਾ ਹੈ, ਜਾਂ ਸਫਰ ਕਰ ਰਿਹਾ ਹੈ ਤਾਂ ਵੀ ਉਸ ਨੂੰ ਇਹ ਪੋਲੀਓ ਬੂੰਦਾ ਜ਼ਰੁਰ ਪਿਲਾਈਆਂ ਜਾਣ। ਉਨ•ਾਂ ਹੋਰ ਦਸਿਆ ਕਿ ਪਲਸ ਪੋਲੀਓ ਬੂੰਦਾਂ ਪਿਲਾਉਣ ਸਬੰਧੀ ਸਾਰੇ ਸਿਵਲ ਹਸਪਤਾਲਾਂ, ਡਿਸਪੈਂਸਰੀਆਂ , ਪ੍ਰਾਇਮਰੀ ਹੈਲਥ ਸੈਂਟਰ, ਮਿੰਨੀ ਹੈਲਥ ਸੈਂਟਰ, ਰੇਲਵੇ ਸਟੇਸ਼ਨ, ਬੱਸ ਸਟੈਂਡ ਅਤੇ  ਸ਼ਹਿਰ ਦੇ ਸਾਰੇ ਮੁਹੱਲਿਆਂ ਵਿਚ ਵੀ ਪੋਲੀਓ ਬੂਥ ਲਗਾਏ ਜਾਣਗੇ। ਇਸ ਤੋਂ ਇਲਾਵਾ ਮੋਬਾਇਲ ਟੀਮਾਂ ਰਾਹੀਂ ਵੀ ਪੋਲੀਓ ਬੂੰਦਾਂ ਪਿਲਾਈਆਂ ਜਾਣਗੀਆਂ।      

ਨਰੇਗਾ ਯੋਜਨਾ ਦੀ ਪ੍ਰਗਤੀ ਦਾ ਜਾਇਜ਼ਾ

ਹੁਸ਼ਿਆਰਪੁਰ, 19 ਜਨਵਰੀ: ਜ਼ਿਲਾ ਹੁਸ਼ਿਆਰਪੁਰ ਵਿਚ ਚਲ ਰਹੀ ਨਰੇਗਾ ਸਕੀਮ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਸਬੰਧੀ ਇਕ ਵਿਸ਼ੇਸ਼ ਮੀਟਿੰਗ ਸ਼੍ਰੀ ਧਰਮਦੱਤ ਤਰਨਾਚ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਸਥਾਨਕ ਮਿੰਨੀ ਸੱਕਤਰੇਤ ਦੇ ਮੀਟਿੰਗ ਹਾਲ ਵਿਖੇ ਹੋਈ ਜਿਸ ਵਿਚ ਹੋਰਨਾਂ ਤੋਂ ਇਲਾਵਾ ਸਰਵ ਸ਼੍ਰੀ ਡੀ ਆਰ ਭਗਤ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)  , ਅਵਤਾਰ ਸਿੰਘ ਭੁੱਲਰ ਜ਼ਿਲਾ ਵਿਕਾਸ ਤੇ ਪੰਚਾਇਤ ਅਫ਼ਸਰ, ਜੰਗਲਾਤ ਵਿਭਾਗ, ਸਿੰਚਾਈ ਵਿਭਾਗ , ਭੂਮੀ ਰੱਖਿਆ ਵਿਭਾਗ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
        ਸ਼੍ਰੀ ਤਰਨਾਚ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਅਧਿਕਾਰੀਆ ਨੂੰ ਹਦਾਇਤ ਕੀਤੀ ਕਿ ਉਹ ਨਰੇਗਾ ਸਕੀਮ ਅਧੀਨ ਮਿਲੇ ਫੰਡਾਂ ਨੂੰ ਸਮੇਂ ਸਿਰ  ਖਰਚ ਕਰਨ ਅਤੇ ਜ਼ਾਬ ਕਾਰਡ ਹੋਲਡਰਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ। ਉਨ੍ਹਾਂ ਨੇ ਜੰਗਲਾਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਜੁਲਾਈ ਅਤੇ ਅਗਸਤ ਮਹੀਨੇ ਦੋਰਾਨ ਪੌਦੇ ਲਗਾਵੁਣ ਦੀ ਮੁਹਿੰਮ ਦੀ ਯੋਜਨਾ ਹੁੱਣ ਤੋਂ ਹੀ ਤਿਆਰ ਕਰਨ ਤਾਂ ਜੋ ਇਹਨਾਂ ਮਹੀਨਿਆਂ ਵਿਚ ਜ਼ਾਬ ਕਾਰਡ ਹੋਲਡਰਾਂ ਨੂੰ ਨਰੇਗਾ ਸਕੀਮ ਅਧੀਨ ਰੁਜ਼ਗਾਰ ਸਮੇਂ ਸਿਰ ਮਿਲ ਸਕੇ। ਉਹਨਾਂ ਨੇ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਨਵੇਂ ਜ਼ਾਬ ਕਾਰਡ ਵੀ ਬਣਾਏ ਜਾਣ ਤਾਂ ਜੋ ਲੋੜਵੰਦ ਗਰੀਬ ਵਿਅਕਤੀ ਨਰੇਗਾ ਸਕੀਮ ਦਾ ਲਾਭ ਉਠਾ ਸਕਣ।
        ਇਸ ਉਪਰੰਤ ਸ਼੍ਰੀ ਤਰਨਾਚ ਨੇ ਜ਼ਿਲਾ ਭਲਾਈ ਵਿਭਾਗ ਦੀ ਵਿਜ਼ੀਲੈਂਸ ਮੋਨੀਟਰਿੰਗ ਕਮੇਟੀ ਸ਼ਡਿਉਲਡ ਕਾਸਟਸ /ਸ਼ਡਿੳਲਜ਼ ਟਰਾਈਵਜ਼ ਅਤੇ ਪ੍ਰਧਾਨ ਮੰਤਰੀ ਯੋਜਨਾ 15 ਨੁਕਾਤੀ ਪ੍ਰੋਗਰਾਮ ਦੀ ਪ੍ਰਗਤੀ ਸਬੰਧੀ ਵਿਸਥਾਰ ਪੂਰਬਕ ਵਿਚਾਰ -ਵਟਾਂਦਰਾ ਕੀਤਾ ਗਿਆ।

ਜਨਗਣਨਾ ਲਈ ਕਰਮਚਾਰੀਆਂ ਨੂੰ ਸਹਿਯੋਗ ਦੀ ਅਪੀਲ

ਹੁਸ਼ਿਆਰਪੁਰ, 19 ਜਨਵਰੀ:  ਡਿਪਟੀ ਕਮਿਸ਼ਨਰ-ਕਮ-ਪ੍ਰਿੰਸੀਪਲ ਸੈਂਸਿਜ਼ ਅਫ਼ਸਰ ਹੁਸ਼ਿਆਰਪੁਰ ਸ਼੍ਰੀ ਧਰਮਦੱਤ ਤਰਨਾਚ ਨੇ ਦਸਿਆ ਕਿ ਜਨਗਣਨਾ 2011 ਦੇ ਦੂਜੇ ਗੇੜ ਦਾ ਕੰਮ 9 ਫਰਵਰੀ 2011 ਤੋਂ ਸ਼ੁਰੂ ਹੋ ਕੇ 28 ਫਰਵਰੀ 2011 ਤਕ ਚਲੇਗਾ। ਇਸ ਸਬੰਧੀ ਰਿਹਸਲਾਂ/ਟਰੇਨਿੰਗਾਂ ਦੇਣ ਦਾ ਕੰਮ ਜ਼ਿਲ੍ਹੇ ਵਿਚ ਵੱਖ-ਵੱਖ ਥਾਵਾਂ ਤੇ ਚਲ ਰਿਹਾ ਹੈ।  ਸ਼੍ਰੀ ਤਰਨਾਚ ਨੇ ਸਮੂਹ ਸੁਪਰਵਾਈਜ਼ਰਾਂ ਅਤੇ ਗਿਣਤੀਕਾਰਾ ਨੂੰ ਕਿਹਾ ਕਿ ਜਨਗਣਨਾ 2011 ਦਾ ਕੰਮ ਰਾਸ਼ਟਰੀ ਪੱਧਰ ਤੇ ਆਪਸੀ ਸਹਿਯੋਗ ਨਾਲ ਨੇਪਰੇ ਚਾੜਨਾ ਹੈ। ਜਿਸ ਵਿਚ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਸਹਿਯੋਗ ਦੀ ਅਤਿ ਲੋੜ ਹੈ। ਇਸ ਲਈ ਸਮੂਹ ਕਰਮਚਾਰੀਆਂ ਅਤੇ ਅਧਿਕਾਰੀਆਂ ਨੂੰ ਪੂਰੇ ਤਨ-ਮਨ ਨਾਲ ਇਸ ਰਾਸ਼ਟਰੀ ਕਾਰਜ਼ ਨੂੰ ਸਮਾਂ ਬੱਧ ਢੰਗ ਨਾਲ ਮੁਕੰਮਲ ਕਰਨ ਵਿਚ ਪੂਰਾ-ਪੂਰਾ ਸਹਿਯੋਗ ਦੇਣਾ ਚਾਹੀਦਾ ਹੈ।

              ਡਿਪਟੀ ਕਮਿਸ਼ਨਰ ਨੇ ਹੋਰ ਦਸਿਆ ਕਿ  ਇਸ ਸਬੰਧੀ ਕੁੱਝ ਕਰਮਚਾਰੀਆਂ ਵਲੋਂ ਇਨ੍ਹਾਂ ਟ੍ਰੇਨਿੰਗਾਂ ਦੌਰਾਨ ਆਪਣੀਆਂ ਸਮਸਿਆਵਾਂ ਤੋਂ ਜਾਣੂ ਕਰਵਾਇਆ ਗਿਆ ਹੈ । ਜਿਸ ਵਿਚ ਕਰਮਚਾਰੀਆਂ  ਨੇ  ਮੰਗ ਕੀਤੀ ਹੈ ਕਿ  ਜਨਗਣਨਾ ਦੇ ਕਾਰਜ ਦੌਰਾਨ ਸਮਾਂ ਨਿਰਧਾਰਤ ਕੀਤਾ ਜਾਵੇ। ਸ਼੍ਰੀ ਤਰਨਾਚ ਨੇ ਕਿਹਾ ਕਿ ਕਰਮਚਾਰੀਆਂ ਦਾ ਮੰਗ ਪੱਤਰ  ਸਰਕਾਰ ਨੂੰ ਵਿਚਾਰਨ ਅਤੇ ਯੋਗ ਕਾਰਵਾਈ ਹਿਤ ਤੁਰੰਤ ਭੇਜ ਦਿਤਾ ਜਾਵੇਗਾ।  ਉਹਨਾਂ ਜਨਗਣਨਾ ਲਈ ਤਾਇਨਾਤ ਕਰਮਚਾਰੀਆਂ ਨੂੰ ਚੰਗੇ ਮਾਹੌਲ ਵਿਚ ਇਸ ਰਾਸ਼ਟਰੀ ਕਾਰਜ ਨੂੰ ਨਿਰਵਿਘਨ ਤਰੀਕੇ ਨਾਲ ਕਰਨ ਲਈ ਕਿਹਾ। ਉਹਨਾ ਕਿਹਾ ਕਿ ਚੰਗੇ ਕੰਮ ਕਰਨ ਵਾਲੇ ਅਧਿਕਾਰੀਆਂ/ਕਰਮਚਾਰੀਆਂ ਦਾ ਪ੍ਰਸ਼ਾਸ਼ਨ ਵਲੋਂ ਪੂਰਾ-ਪੂਰਾ ਸਤਿਕਾਰ ਅਤੇ ਸਨਮਾਨ ਕੀਤਾ ਜਾਵੇਗਾ ਪਰ ਇਸ ਰਾਸ਼ਟਰੀ ਕਾਰਜ਼ ਵਿਚ ਅੜਚਨ ਪੈਦਾ ਕਰਨ ਵਾਲੇ ਕਿਸੇ ਵੀ ਅਧਿਕਾਰੀ/ਕਰਮਚਾਰੀ ਦੇ ਖਿਲਾਫ ਰੂਲਾਂ  ਤਹਿਤ ਸਖਤ ਕਾਰਵਾਈ ਕਰਨ ਤੋਂ ਵੀ ਗੁਰੇਜ਼ ਨਹੀਂ ਕੀਤਾ ਜਾਵੇਗਾ।

ਇਕ ਦਿਨਾ ਸਿਖਲਾਈ ਲਗਾਈ

ਤਲਵਾੜਾ, 21 ਜਨਵਰੀ : ਸਰਵ ਸਿੱਖਿਆ ਅਭਿਆਨ ਅਥਾਰਟੀ ਪੰਜਾਬ ਤੇ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸ਼ਹੀਦ ਪਵਨ ਕੁਮਾਰ ਸਰਕਾਰੀ ਮਿਡਲ ਸਕੂਲ ਭੰਬੋਤਾੜ ਹਾਰ ਦੀ ਪੇਂਡੂ ਸਿੱਖਿਆ ਵਿਕਾਸ ਕਮੇਟੀ, ਪੀ. ਟੀ. ਏ., ਸੈਲਫ ਹੈਲਪ ਗਰੁੱਪ ਅਤੇ ਐਮ. ਟੀ. ਏ. ਦੇ ਸਮੂਹ ਮੈਂਬਰਾਂ ਦੀ ਇੱਕ ਦਿਨਾ ਸਿਖਲਾਈ ਪਿੰਡ ਦੇ ਕਮਿਊਨਿਟੀ ਹਾਲ ਵਿਖੇ ਆਯੋਜਿਤ ਕੀਤੀ ਗਈ ਜਿਸ ਦੀ ਪ੍ਰਧਾਨਗੀ ਸਕੂਲ ਦੇ ਮੁੱਖ ਅਧਿਆਪਕ ਸ਼੍ਰੀ ਸੁਭਾਸ਼ ਚੰਦ, ਚੇਅਰਮੈਨ ਸ਼੍ਰੀ ਬ੍ਰਹਮ ਦਾਸ, ਪੀ. ਟੀ. ਏ. ਪ੍ਰਧਾਨ ਸ਼੍ਰੀ ਸਤਪਾਲ ਨੇ ਕੀਤੀ। ਇਸ ਮੌਕੇ ਹਾਜਰ ਮੈਂਬਰਾਂ ਨੂੰ ਬੀ. ਆਰ. ਪੀ. ਕੁਲਦੀਪ ਕੁਮਾਰ, ਬਿੰਦੂ ਧੀਮਾਨ ਨੇ ਇਨ੍ਹਾਂ ਕਮੇਟੀਆਂ ਦੇ ਗਠਨ, ਸੰਚਾਲਨ, ਸਕੂਲ ਵਿਚ ਮਹੱਤਵ ਤੇ ਸ਼ਕਤੀਆਂ ਬਾਰੇ ਭਰਪੂਰ ਜਾਣਕਾਰੀ ਪ੍ਰਦਾਨ ਕੀਤੀ। ਇਸ ਮੌਕੇ ਵੱਖ ਵੱਖ ਗਤੀਵਿਧੀਆਂ ਵਿਚ ਸ਼ਲਾਘਾਯੋਗ ਯੋਗਦਾਨ ਪਾਉਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਸਕੂਲ ਮੁਖੀ ਨੇ ਸਿਖਲਾਈ ਉਪਰੰਤ ਸਮੂਹ ਮੈਂਬਰਾਂ ਤੇ ਪਿੰਡ ਵਾਸੀਆਂ ਦਾ ਧੰਨਵਾਦ ਕੀਤਾ।

40 ਸੱਜਣਾਂ ਨੇ ਨੇਤਰਦਾਨ ਵਸੀਅਤ ਪੱਤਰ ਭਰੇ

ਤਲਵਾੜਾ, 17 ਜਨਵਰੀ :‘ਜੀਉਂਦੇ ਜੀ ਖ਼ੂਨਦਾਨ ਅਤੇ ਮਰਨ ਉਪਰੰਤ ਨੇਤਰਦਾਨ’ ਦੀ ਭਾਵਨਾ ਤੇ ਪਹਿਰਾ ਦਿੰਦਿਆਂ ਇੱਥੇ 40 ਲੋਕਾਂ ਨੇ ਮਰਨ ਉਪਰੰਤ ਨੇਤਰਦਾਨ ਲਈ ਵਸੀਅਤ ਪੱਤਰ ਭਰਕੇ ਮਿਸਾਲ ਕਾਇਮ ਕੀਤੀ ਹੈ। ਨੇਤਰਦਾਨ ਐਸੋਸੀਏਸ਼ਨ ਹੁਸ਼ਿਆਰਪੁਰ, ਯੂਥ ਰੈ¤ਡ ਕਰਾਸ ਯੂਨਿਟ ਸਰਕਾਰੀ ਕਾਲਜ ਤਲਵਾੜਾ ਅਤੇ ਰੈ¤ਡ ਕਰਾਸ ਵ¦ਟੀਅਰ ਯੂਨਿਟ ਤਲਵਾੜਾ ਵੱਲੋਂ ਲਗਾਏ ਕੈਂਪ ਦੇ ਆਗੂ ਡਾ. ਤਿਲਕ ਵਰਮਾ ਅਤੇ ਸ਼੍ਰੀਮਤੀ ਆਸ਼ੂ ਵਰਮਾ ਨੇ ਦੱਸਿਆ ਕਿ ਇਸ ਕੈਂਪ ਵਿਚ ਉਪਰੋਕਤ ਦਾਨੀਆਂ ਵਿਚੋਂ ਸ਼੍ਰੀ ਜੇ. ਬੀ. ਵਰਮਾ, ਸ਼੍ਰੀਮਤੀ ਸ਼ਾਰਦਾ ਵਰਮਾ ਅਤੇ ਸ. ਨਰਿੰਦਰ ਸਿੰਘ ਵੱਲੋਂ ਮਰਨ ਉਪਰੰਤ ਸਰੀਰ ਦਾਨ ਕਰਨ ਦਾ ਐਲਾਨ ਕੀਤਾ। ਬਿਆਸ ਡੈਮ ਦੇ ਚੀਫ ਇੰਜੀਨੀਅਰ ਸ਼੍ਰੀ ਵੀ. ਐਨ. ਗੋਇਲ ਵੱਲੋਂ ਇਸ ਮੌਕੇ ਨੇਤਰਦਾਨੀਆਂ ਨੂੰ ਜਿਲ੍ਹਾ ਇਕਾਈ ਵੱਲੋਂ ਜਾਰੀ ਪ੍ਰਸੰਸਾ ਪੱਤਰ ਭੇਟ ਕਰਕੇ ਸਨਮਾਨਿਤ ਕੀਤਾ ਗਿਆ।

ਮਨੁੱਖੀ ਅਧਿਕਾਰ ਸੁਰੱਖਿਆ ਦਲ ਦੀ ਮੀਟਿੰਗ ਹੋਈ

ਤਲਵਾੜਾ, 17 ਜਨਵਰੀ : ਮਨੁੱਖੀ ਅਧਿਕਾਰ ਸੁਰੱਖਿਆ ਦਲ ਪੰਜਾਬ ਦੀ ਜਿਲ੍ਹਾ ਹੁਸ਼ਿਆਰਪੁਰ ਇਕਾਈ ਦੀ ਵਿਸ਼ੇਸ਼ ਮੀਟਿੰਗ ਨਵੀਨ ਕੁਮਾਰ ਸਕੱਤਰ ਪੰਜਾਬ ਅਤੇ ਤਰਨਜੀਤ ਸਿੰਘ ਦੀ ਦੇਖ ਰੇਖ ਵਿਚ ਹੋਈ ਜਿਸ ਵਿਚ ਐਡਵੋਕੇਟ ਹਰਮੋਹਨ ਸਿੰਘ ਸਕਰਾਲੀ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਏ। ਸ. ਸਕਰਾਲੀ ਨੇ ਕਿਹਾ ਕਿ ਦੇਸ਼ ਵਿਚ ਇਸ ਵੇਲੇ ਮਨੁੱਖੀ ਅਧਿਕਾਰਾਂ ਦਾ ਘਾਣ ਹਰ ਬੁੱਧੀਜੀਵੀ ਲਈ ਚਿੰਤਾ ਦਾ ਵਿਸ਼ਾ ਹੈ ਅਤੇ ਇਸ ਵਰਤਾਰੇ ਨੂੰ ਲੁੜੀਂਦੀ ਚੇਤਨਾ ਅਤੇ ਉੱਦਮ ਨਾਲ ਠੱਲ੍ਹ ਪਾਈ ਜਾ ਸਕਦੀ ਹੈ। ਉਨ੍ਹਾਂ ਨੌਜਵਾਨ ਵਰਗ ਨੂੰ ਅਪੀਲ ਕੀਤੀ ਕਿ ਉਹ ਦੇਸ਼ ਨੂੰ ਦਰਪੇਸ਼ ਮੁਸ਼ਕਿਲਾਂ ਤੋਂ ਨਿਜਾਤ ਦਿਵਾਉਣ ਲਈ ਅੱਗੇ ਆਉਣ। ਉਨ੍ਹਾਂ ਇਸ ਮੌਕੇ ਜਿਲ੍ਹਾ ਇਕਾਈ ਦੇ ਅਹੁਦੇਦਾਰਾਂ ਦਾ ਐਲਾਨ ਕੀਤਾ ਜਿਸ ਵਿਚ ਤਰਨਜੀਤ ਸਿੰਘ ਪ੍ਰਧਾਨ, ਬਿੱਟੂ ਕਸ਼ਿਅਪ ਮੀਤ ਪ੍ਰਧਾਨ, ਤਜਿੰਦਰਪਾਲ ਸਿੰਘ ਜਨਰਲ ਸਕੱਤਰ, ਹਜੂਰਾ ਸਿੰਘ ਸੰਯੁਕਤ ਸਕੱਤਰ ਅਤੇ ਵਿਪਨ ਸ਼ਰਮਾ ਨੂੰ ਖਜਾਨਚੀ ਬਣਾਇਆ ਗਿਆ ਜਦਕਿ ਕਾਰਜਕਾਰੀ ਕਮੇਟੀ ਵਿਚ ਰਜੇਸ਼ ਗੌਤਮ, ਇੰਦਰਜੀਤ ਸਿੰਘ, ਅਮਰੀਸ਼ ਭੱਟ, ਸੰਜੀਵ ਪ੍ਰਧਾਨ, ਚੰਦਰਵੀਰ ਸਿੰਘ ਆਦਿ ਸ਼ਾਮਿਲ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਦਿਆਲ ਸਿੰਘ ਵੈਦ, ਅਮਰੀਕ ਸਿੰਘ, ਗੁਰਮੀਤ ਕੌਰ, ਰਾਮ ਕੁਮਾਰ, ਸੰਜੀਪ ਜਖ਼ਮੀ ਆਦਿ ਸਮੇਤ ਕਈ ਸਮਾਜ ਸੇਵੀ ਹਾਜਰ ਸਨ।

ਬਰੂਹੀ ਸਕੂਲ ਦੀ ਇਮਾਰਤ ਦਾ ਧੁੱਗਾ ਵੱਲੋਂ ਉਦਘਾਟਨ

ਗੜ੍ਹਦੀਵਾਲਾ, 17 ਜਨਵਰੀ: ਪੰਜਾਬ ਸਰਕਾਰ ਵੱਲੋਂ 331 ਸਕੂਲਾਂ ਵਿੱਚ ਸਾਇੰਸ ਸਿੱਖਿਆ ਪ੍ਰਣਾਲੀ ਅਤੇ ਹੋਰ ਸਹੂਲਤਾਂ ਮੁਹੱਈਆ ਕਰਾਉਣ 141 ਕਰੋੜ ਰੁਪਏ ਖਰਚ ਕੀਤੇ ਗਏ ਹਨ। ਇਸ ਗੱਲ ਦਾ ਪ੍ਰਗਟਾਵਾ ਮੁੱਖ ਪਾਰਲੀਮਾਨੀ ਸਕੱਤਰ ਲੋਕ ਨਿਰਮਾਣ ਵਿਭਾਗ ਪੰਜਾਬ ਸ੍ਰ: ਦੇਸ ਰਾਜ ਸਿੰਘ ਧੁੱਗਾ ਨੇ ਅੱਜ ਪਿੰਡ ਬਰੂਹੀ ਵਿਖੇ ਸਰਕਾਰੀ ਮਿਡਲ ਸਕੂਲ ਦੀ 1. 14 ਲੱਖ ਰੁਪਏ ਦੀ ਲਾਗਤ ਨਾਲ ਬਣੀ ਨਵੀਂ ਇਮਾਰਤ ਦਾ ਉਦਘਾਟਨ ਕਰਨ ਉਪਰੰਤ ਲੋਕਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ।  ਐਸ ਐਚ ਓ ਗੜ੍ਹਦੀਵਾਲਾ ਬਲਕਾਰ ਸਿੰਘ, ਸਰਕਲ ਪ੍ਰਧਾਨ ਭਾਜਪਾ ਸੰਜੀਵ ਮਿਨਹਾਸ, ਕੈਪਟਨ ਕਪੂਰ ਸਿੰਘ, ਕੈਪਟਨ ਕਰਨ ਸਿੰਘ, ਕੈਪਟਨ ਗੁਰਵਿੰਦਰ, ਮੈਂਬਰ ਜ਼ਿਲ੍ਹਾ ਪ੍ਰੀਸ਼ਦ ਸ੍ਰੀ ਮੰਗਤ ਰਾਮ, ਪਿੰਡ ਦੇ ਸਰਪੰਚ ਚਰਨ ਸਿੰਘ, ਸਕੂਲ ਦੇ ਹੈਡਮਾਸਟਰ ਸੰਜੀਵ ਕੁਮਾਰ ਵੀ ਇਸ ਮੌਕੇ ਤੇ ਉਨ੍ਹਾਂ ਦੇ ਨਾਲ ਸਨ।
        ਇਸ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰ: ਧੁੱਗਾ ਨੇ ਕਿਹਾ ਕਿ ਕੰਢੀ ਏਰੀਏ ਦੇ ਸਕੂਲਾਂ ਦੀਆਂ ਇਮਾਰਤਾਂ ਬਣਾਉਣ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਸਕੂਲ ਦੀ ਇਮਾਰਤ ਬਣਾਉਣ ਲਈ ਪਹਿਲਾਂ ਵੀ 5 ਲੱਖ ਰੁਪਏ ਦਿੱਤੇ ਗਏ ਸਨ। ਇਸ ਤੋਂ ਇਲਾਵਾ ਪਿੰਡ ਕੋਈ ਅਤੇ ਮਨਹੋਤਾ ਦੇ ਸਕੂਲਾਂ ਦੀਆਂ ਇਮਾਰਤਾਂ ਨੂੰ ਬਣਾਉਣ ਲਈ ਵੀ ਫੰਡ ਮੁਹੱਈਆ ਕਰਵਾਏ ਗਏ ਸਨ। ਉਨ੍ਹਾਂ ਕਿਹਾ ਕਿ ਇਸ ਸਕੂਲ ਦੀ ਰਹਿੰਦੀ ਇਮਾਰਤ ਨੂੰ ਬਣਾਉਣ ਲਈ ਵੀ ਫੰਡ ਜਲਦੀ ਹੀ ਮੁਹੱਈਆ ਕਰਵਾਏ ਜਾਣਗੇ।  ਸਕੂਲਾਂ ਵਿੱਚ ਬੱਚਿਆਂ ਦੇ ਬੈਠਣ ਲਈ ਬੈਂਚ ਵੀ ਮੁਹੱਈਆ ਕਰਵਾਏ ਜਾ ਰਹੇ ਹਨ ਅਤੇ ਸਕੂਲਾਂ ਵਿੱਚ ਅਧਿਅਪਕਾਂ ਦੀ ਕਮੀ ਨੂੰ ਪੂਰਾ ਕਰਨ ਲਈ ਨਵੇਂ ਅਧਿਆਪਕ ਮੈਰਿਟ ਦੇ ਆਧਾਰ ਤੇ ਪਾਰਦਰਸ਼ੀ ਤਰੀਕੇ ਨਾਲ ਭਰਤੀ ਕੀਤੇ ਗਏ ਹਨ।  ਸ੍ਰ: ਧੁੱਗਾ ਨੇ ਕਿਹਾ ਕਿ ਇਸ ਪਿੰਡ ਦੇ ਸਕੂਲ ਨੂੰ ਅਪਗਰੇਡ ਕਰਨ ਲਈ ਪੂਰਾ ਯਤਨ ਕੀਤਾ ਜਾਵੇਗਾ  ਅਤੇ ਜਦੋਂ ਵੀ ਸਕੂਲ ਅਪਗਰੇਡ ਕੀਤੇ ਜਾਣਗੇ ਤਾਂ ਇਸ ਸਕੂਲ ਨੂੰ ਪਹਿਲ ਦੇ ਆਧਾਰ ਤੇ ਅਪਗਰੇਡ ਕੀਤਾ ਜਾਵੇਗਾ।
        ਸ੍ਰ: ਧੁੱਗਾ ਨੇ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਵੱਲੋਂ ਕੰਢੀ ਏਰੀਏ ਦੇ ਵਿਕਾਸ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।  ਪੀਣ ਵਾਲਾ ਸਾਫ਼-ਸੁਥਰਾ ਪਾਣੀ ਮੁਹੱਈਆ ਕਰਾਉਣ ਲਈ ਨਵੇਂ ਟਿਊਬਵੈਲ ਲਗਾਏ ਗਏ ਅਤੇ ਪਿੰਡਾਂ ਨੂੰ ਆਪਸ ਵਿੱਚ ਜੋੜਨ ਲਈ ਨਵੀਆਂ ਪੱਕੀਆਂ ਲਿੰਕ ਸੜਕਾਂ ਬਣਾਈਆ ਗਈਆਂ ਹਨ। ਗੜ੍ਹਦੀਵਾਲਾ ਤੋਂ ਪਿੰਡ ਕੋਈ ਅਤੇ ਪਿੰਡ ਕੋਈ ਤੋਂ ਹਰਿਆਣਾ ਤੱਕ ਸੜਕਾਂ ਦਾ ਨਵ-ਨਿਰਮਾਣ ਕੀਤਾ ਗਿਆ ਹੈ। ਕੰਢੀ ਏਰੀਏ ਵਿੱਚ ਧਾਰਮਿਕ ਸਥਾਨਾਂ ਅਤੇ ਡੇਰਿਆਂ ਨੂੰ ਜਾਣ ਵਾਲੀਆਂ ਲਿੰਕ ਸੜਕਾਂ ਦਾ ਨਿਰਮਾਣ ਪਹਿਲ ਦੇ ਆਧਾਰ ਤੇ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਤੇ ਉਨ੍ਹਾਂ ਕਿਹਾ ਕਿ ਸਕੂਲ ਦੇ ਬੱਚਿਆਂ ਵੱਲੋਂ ਅੱਜ ਦੇ ਸਮਾਗਮ ਵਿੱਚ ਜੋ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ ਹੈ, ਉਹ ਬਹੁਤ ਹੀ ਵਧੀਆ ਹੈ। ਇਸ ਲਈ ਇਸ ਸਕੂਲ ਦੇ ਅਧਿਆਪਕ ਵਧਾਈ ਦੇ ਪਾਤਰ ਹਨ। ਇਸ ਮੌਕੇ ਤੇ ਸ੍ਰ: ਧੁੱਗਾ ਨੇ ਸਭਿਆਚਾਰਕ ਪ੍ਰੋਗਰਾਮ ਪੇਸ਼ ਕਰਨ ਵਾਲੇ ਬੱਚਿਆਂ ਨੂੰ 1000/- ਰੁਪਏ ਦੇਣ ਦਾ ਐਲਾਨ ਵੀ ਕੀਤਾ।
        ਸਕੂਲ ਦੇ ਹੈਡਮਾਸਟਰ ਸੰਜੀਵ ਕੁਮਾਰ ਨੇ ਮੁੱਖ ਮਹਿਮਾਨ ਨੂੰ ਜੀ ਆਇਆਂ ਆਖਦਿਆਂ ਹੋਇਆਂ ਸਕੂਲ ਦੀਆਂ ਸਮੱਸਿਆਵਾਂ ਬਾਰੇ ਜਾਣੂ ਕਰਵਾਇਆ। ਪਿੰਡ ਦੇ ਸਰਪੰਚ ਚਰਨ ਸਿੰਘ, ਸਰਪੰਚ ਢੋਲਬਾਹਾ ਮੰਗਤ ਰਾਮ ਅਤੇ ਰਜਿੰਦਰ ਪੱਪੂ ਨੇ ਵੀ ਇਸ ਮੌਕੇ ਤੇ ਆਪਣੇ ਵਿਚਾਰ ਪੇਸ਼ ਕੀਤੇ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਸ੍ਰੀ ਰਛਪਾਲ ਸਿੰਘ, ਵਿਕਰਮ ਸਿੰਘ, ਪਸਵਕ ਕਮੇਟੀ ਦੇ ਮੈਂਬਰ ਮਨੋਹਰ ਲਾਲ ਸ਼ਰਮਾ, ਰਣਜੀਤ ਸਿੰਘ, ਸ਼ਕੂੰਤਲਾ ਦੇਵੀ, ਗੁਰੂ ਪਿਆਰੀ, ਚਮਨ ਲਾਲ, ਪੰਚਾਇਤ ਮੈਂਬਰ ਅਸ਼ੋਕ ਕੁਮਾਰ, ਜੋਗਿੰਦਰ ਕੌਰ, ਗੁਰ ਧਿਆਨ ਸਿੰਘ, ਮਹਿੰਦਰ ਸਿੰਘ, ਸਰਪੰਚ ਫਫਿਆਲ ਮੋਹਨ ਚੰਦ, ਸਰਪੰਚ ਕੋਈ ਦਰਸ਼ਨਾ ਦੇਵੀ, ਸਰਪੰਚ ਜੁਝਾਰ ਚੁਠਿਆਲ ਨੰਦ ਲਾਲ, ਸ਼ੀਅ ਚਠਿਆਲ ਗੁਰਵਿੰਦਰ ਸਿੰਘ, ਨਰੋੜ ਬਲਬੀਰ ਸਿੰਘ, ਕਕਰਿਆਲੀ ਰਾਮ ਮੂਰਤੀ, ਬਲਕਾਰ ਸਿੰਘ ਲਿਟਾਂ ਅਤੇ ਹੋਰ ਪਤਵੰਤੇ ਵੀ ਇਸ ਮੌਕੇ ਤੇ ਹਾਜ਼ਰ ਸਨ।

ਗੈਰਹਾਜਰ ਰਹਿਣ ਵਾਲੇ ਮੈਂਬਰਾਂ ਵਿਰੁੱਧ ਸਖ਼ਤੀ ਦੇ ਹੁਕਮ

ਹੁਸ਼ਿਆਰਪੁਰ, 17 ਜਨਵਰੀ: ਜ਼ਿਲ੍ਹਾ ਸਲਾਹਕਾਰ ਕਮੇਟੀਆਂ ਦੇ ਜਿਹੜੇ ਮੈਂਬਰ ਬਿਨਾਂ ਕਿਸੇ ਕਾਰਨ ਜਾਂ ਇਤਲਾਹ ਦਿੱਤੇ ਬਗੈਰ ਸਲਾਹਕਾਰ ਕਮੇਟੀਆਂ ਦੀਆਂ ਮੀਟਿੰਗਾਂ ਵਿੱਚ ਨਹੀਂ ਆਉਣਗੇ, ਉਨ੍ਹਾਂ ਦੀ ਮੈਂਬਰਸ਼ਿਪ ਖਾਰਜ ਕਰ ਦਿੱਤੀ ਜਾਵੇਗੀ। ਇਸ ਗੱਲ ਦਾ ਪ੍ਰਗਟਾਵਾ ਸ੍ਰੀ ਧਰਮ ਦੱਤ ਤਰਨਾਚ ਡਿਪਟੀ ਕਮਿਸ਼ਨਰ ਨੇ ਅੱਜ ਸਥਾਨਕ ਮਿੰਨੀ ਸਕੱਤਰੇਤ ਦੇ ਮੀਟਿੰਗ ਹਾਲ ਵਿਖੇ ਜਨ ਸਿਹਤ, ਸਿੰਚਾਈ, ਬਿਜਲੀ, ਬੁਨਿਆਦੀ ਢਾਂਚਾ ਤੇ ਮਿਉਂਸਪਲ ਅਮੈਨਟੀਜ਼, ਖੁਰਾਕ ਤੇ ਸਿਵਲ ਸਪਲਾਈ, ਸਿਵਲ ਸਰਜਨ, ਜ਼ਿਲ੍ਹਾ ਸਿੱਖਿਆ ਵਿਭਾਗ (ਸੈ: ਤੇ ਐਲੀ:), ਜ਼ਿਲ੍ਹਾ ਭਲਾਈ ਵਿਭਾਗ, ਜ਼ਿਲ੍ਹਾ ਸਮਾਜਿਕ ਸੁਰੱਖਿਆ ਵਿਭਾਗ, ਪੁਲਿਸ ਵਿਭਾਗ, ਸਹਾਇਕ ਆਬਕਾਰੀ ਤੇ ਕਰ ਕਮਿਸ਼ਨਰ ਅਤੇ  ਮਾਲ ਵਿਭਾਗ ਦੀਆਂ ਜ਼ਿਲ੍ਹਾ ਸਲਾਹਕਾਰ ਕਮੇਟੀਆਂ ਦੀਆਂ ਮੀਟਿੰਗਾਂ ਦੀ ਪ੍ਰਧਾਨਗੀ ਕਰਦਿਆਂ ਕੀਤਾ।
          ਸ੍ਰੀ ਤਰਨਾਚ ਨੇ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਜ਼ਿਲ੍ਹਾ ਸਲਾਹਕਾਰ ਕਮੇਟੀਆਂ ਦੀਆਂ ਮੀਟਿੰਗਾਂ ਵਿੱਚ ਆਪਣੀ ਹਾਜ਼ਰੀ ਯਕੀਨੀ ਬਣਾਉਣ ਤਾਂ ਜੋ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਵਿਕਾਸ ਕਾਰਜਾਂ ਅਤੇ ਭਲਾਈ ਸਕੀਮਾਂ ਦਾ ਲਾਭ ਆਮ ਲੋਕਾਂ ਤੱਕ ਪਹੁੰਚਾਉਣ ਲਈ  ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਹੋ ਸਕੇ ਅਤੇ ਮੈਂਬਰਾਂ ਵੱਲੋਂ ਦਿੱਤੇ ਗਏ ਵੱਡਮੁਲੇ ਸੁਝਾਵਾਂ ਨੂੰ ਅਮਲ ਵਿੱਚ ਲਿਆਉਣ ਲਈ ਯੋਗ ਉਪਰਾਲੇ ਕੀਤੇ ਜਾ ਸਕਣ।  ਸ੍ਰੀ ਤਰਨਾਚ ਨੇ ਜਨ ਸਿਹਤ ਵਿਭਾਗ ਦੀ ਸਲਾਹਕਾਰ ਕਮੇਟੀ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਜਲ ਸਪਲਾਈ ਸਕੀਮਾਂ ਰਾਹੀਂ ਆਮ ਲੋਕਾਂ ਨੂੰ ਦਿੱਤੇ ਜਾ ਰਹੇ ਪੀਣ ਵਾਲੇ ਸਾਫ਼-ਸੁਥਰੇ ਪਾਣੀ ਸਬੰਧੀ ਜੇ ਕੋਈ ਮੁਸ਼ਕਲ ਪੇਸ਼ ਆਉਂਦੀ ਹੈ ਤਾਂ ਉਸ ਨੂੰ ਤੁਰੰਤ ਠੀਕ ਕਰਕੇ ਦੋ ਦਿਨ ਦੇ ਅੰਦਰ-ਅੰਦਰ ਰਿਪੋਰਟ ਭੇਜੀ ਜਾਵੇ।  ਉਨ੍ਹਾਂ ਨੇ ਸਿੰਚਾਈ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਜਦੋਂ ਵੀ ਕੰਢੀ ਕੈਨਾਲ ਦੀ ਇੰਸਪੈਕਸ਼ਨ ਕਰਨ ਲਈ ਜਾਣ ਤਾਂ ਉਹ ਸਲਾਹਕਾਰ ਕਮੇਟੀ ਦੇ ਸਬੰਧਤ ਮੈਂਬਰ ਨੂੰ ਨਾਲ ਲੈ ਕੇ ਜਾਣ।  ਡਿਪਟੀ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਕੰਢੀ ਕੈਨਾਲ ਦੇ ਪਾਣੀ ਦੀ ਸਿੰਚਾਈ ਲਈ ਸਹੀ ਵਰਤੋਂ ਅਤੇ ਟੇਲਾਂ ਤੱਕ ਪਾਣੀ ਪਹੁੰਚਾਉਣ ਨੂੰ ਯਕੀਨੀ ਬਣਾਉਣ ਅਤੇ ਜਿਥੇ ਕਿਤੇ ਖਾਲੇ ਬਣਾਉਣ ਦੀ ਜ਼ਰੂਰਤ ਹੈ, ਉਸ ਦੀ ਪ੍ਰਪੋਜ਼ਲ ਬਣਾ ਕੇ ਸਰਕਾਰ ਨੂੰ ਭੇਜਣ ਤਾਂ ਜੋ ਜ਼ਰੂਰਤ ਅਨੁਸਾਰ ਖਾਲਿਆਂ ਦੀ ਉਸਾਰੀ ਕੀਤੀ ਜਾ ਸਕੇ।
         ਸ੍ਰੀ ਤਰਨਾਚ ਨੇ ਬੁਨਿਆਦੀ ਢਾਂਚਾ ਅਤੇ ਮਿਉਂਸਪਲ ਅਮੈਨਟੀਜ਼ ਵਿਭਾਗ ਦੀ ਸਲਾਹਕਾਰ ਕਮੇਟੀ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸ਼ਹਿਰਾਂ ਵਿੱਚ ਸਾਫ਼-ਸਫ਼ਾਈ ਨੂੰ ਯਕੀਨੀ ਬਣਾਉਣ ਅਤੇ ਮੁੱਖ ਸੜਕਾਂ ਤੇ ਥਾਵਾਂ ਤੇ ਸਟੈਂਡਿੰਗ ਡਸਟਬਿਨ ਰੱਖੇ ਜਾਣ। ਉਨ੍ਹਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਸ਼ਹਿਰਾਂ ਦੀ ਸਫ਼ਾਈ ਲਈ ਸਮਾਜ ਸੇਵੀ ਜਥੇਬੰਦੀਆਂ ਅਤੇ ਸਲਾਹਕਾਰ ਕਮੇਟੀਆ ਦੇ ਗੈਰ ਸਰਕਾਰੀ ਮੈਂਬਰਾਂ ਦਾ ਵੀ ਪੂਰਨ ਸਹਿਯੋਗ ਲੈਣ। ਉਨ੍ਹਾਂ ਨੇ  ਸਮੂਹ ਐਸ ਡੀ ਐਮਜ਼ ਅਤੇ ਨਗਰ ਕੌਂਸਲਾਂ ਦੇ ਕਾਰਜਸਾਧਕ ਅਫ਼ਸਰਾਂ ਨੂੰ ਕਿਹਾ ਕਿ ਉਹ ਸ਼ਹਿਰਾਂ ਵਿੱਚ ਲਗਾਈਆਂ ਗਈਆਂ ਸਟਰੀਟ ਲਾਈਟਾਂ ਨੂੰ ਰਾਤ ਸਮੇਂ ਚਾਲੂ ਹਾਲਤ ਵਿੱਚ ਰੱਖਣ, ਸਮੇਂ ਸਿਰ ਜਗਾਉਣ ਤੇ ਬੰਦ ਕਰਨ ਨੂੰ ਯਕੀਨੀ ਬਣਾਉਣ। ਸ੍ਰੀ ਤਰਨਾਚ ਨੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੀ ਜ਼ਿਲ•ਾ ਸਲਾਹਕਾਰ ਕਮੇਟੀ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਅਧਿਕਾਰੀਆਂ ਨੂੰ ਕਿਹਾ ਕਿ ਹੋਟਲਾਂ, ਦੁਕਾਨਾਂ, ਮੈਰਿਜ ਪੈਲਸਾਂ ਅਤੇ  ਕਾਰਾਂ  ਵਿੱਚ ਘਰੇਲੂ ਗੈਸ ਦੀ ਨਜਾਇਜ਼ ਵਰਤੋਂ ਅਤੇ ਬਲੈਕ ਨੂੰ ਰੋਕਣ ਲਈ ਸਖਤ ਕਾਰਵਾਈ ਕਰਨ ਅਤੇ ਸਮੇਂ-ਸਮੇਂ ਸਿਰ ਗੈਸ ਏਜੰਸੀਆਂ ਦੀ ਚੈਕਿੰਗ ਕਰਨ। ਜੇ ਕੋਈ ਵਿਅਕਤੀ ਜਾਂ ਗੈਸ ਏਜੰਸੀ ਘਰੇਲੂ ਗੈਸ ਦੀ ਬਲੈਕ ਕਰਦਾ / ਕਰਦੀ ਪਾਈ ਜਾਂਦੀ ਤਾਂ ਉਸ ਵਿਰੁੱਧ ਐਫ ਆਈ ਆਰ ਦਰਜ਼ ਕਰਵਾਈ ਜਾਵੇ।  ਸਹਿਕਾਰਤਾ ਵਿਭਾਗ ਦੀ ਸਲਾਹਕਾਰ ਕਮੇਟੀ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਸ੍ਰੀ ਤਰਨਾਚ ਨੇ ਅਧਿਕਾਰੀਆਂ ਨੂੰ ਹਦਾਇਤ ਕਿ ਉਹ ਸੁਸਾਇਟੀਆਂ ਰਾਹੀਂ ਖਾਦ ਦੀ ਸਹੀ ਵੰਡ ਨੂੰ ਯਕੀਨੀ ਬਣਾਉਣ ਤਾਂ ਜੋ ਕਿਸੇ ਵੀ ਕਿਸਾਨ ਨੂੰ ਖਾਦ ਸਬੰਧੀ ਕੋਈ ਮੁਸ਼ਕਲ ਪੇਸ਼ ਨਾ ਆਵੇ। ਸ੍ਰੀ ਤਰਨਾਚ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਗੈਰ ਸਰਕਾਰੀ ਮੈਂਬਰਾਂ ਵੱਲੋਂ ਦਿੱਤੇ ਗਏ ਸੁਝਾਵਾਂ ਨੂੰ ਅਮਲ ਵਿੱਚ ਲਿਆਉਣ ਲਈ ਯੋਗ ਉਪਰਾਲੇ ਕਰਨ। ਉਨ੍ਹਾਂ ਨੇ ਗੈਰ ਸਰਕਾਰੀ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵਿਕਾਸ ਅਤੇ ਭਲਾਈ ਸਕੀਮਾਂ ਦਾ ਲਾਭ ਆਮ ਲੋਕਾਂ ਤੱਕ ਪਹੁੰਚਾਉਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਨੂੰ ਸਹਿਯੋਗ ਦੇਣ।  ਉਨ੍ਹਾਂ ਨੇ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਉਹ ਲੋਕਾਂ ਕੋਲੋਂ ਬੇਲੋੜੇ ਹਲਫੀਆ ਬਿਆਨ ਨਾ ਲੈਣ ਅਤੇ ਜਨਮ ਅਤੇ ਮੌਤ ਦੇ ਸਰਟੀਫਿਕੇਟ ਮਿਥੇ ਸਮੇਂ ਵਿੱਚ ਬਣਾ ਕੇ ਦਿੱਤੇ ਜਾਣ ਤਾਂ ਜੋ ਲੋਕਾਂ ਦੀ ਖੱਜਲ-ਖੁਆਰੀ ਨਾ ਹੋਵੇ। ਇਨ੍ਹਾਂ ਮੀਟਿੰਗਾਂ ਵਿੱਚ ਹੋਰਨਾਂ ਤੋਂ ਇਲਾਵਾ ਰਣਧੀਰ ਸਿੰਘ ਉਪਲ ਐਸ ਪੀ (ਡੀ), ਕੈਪਟਨ ਕਰਨੈਲ ਸਿੰਘ ਐਸ ਡੀ ਐਮ ਹੁਸ਼ਿਆਰਪੁਰ, ਭੁਪਿੰਦਰਜੀਤ ਸਿੰਘ ਜ਼ਿਲ੍ਹਾ ਮਾਲ ਅਫ਼ਸਰ, ਅਵਤਾਰ ਸਿੰਘ ਭੁੱਲਰ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ, ਅਮਰਜੀਤ ਸਿੰਘ ਗਿੱਲ ਐਕਸੀਅਨ ਪਬਲਿਕ ਹੈਲਥ, ਆਰ ਐਲ ਢਾਂਡਾ ਐਕਸੀਅਨ ਪਬਲਿਕ ਹੈਲਥ, ਰਮੇਸ਼ ਕੁਮਾਰ ਕਾਰਜਸਾਧਕ ਅਫ਼ਸਰ, ਸਬੰਧਤ ਵਿਭਾਗਾਂ ਦੇ  ਅਧਿਕਾਰੀ ਅਤੇ ਗੈਰ ਸਰਕਾਰੀ ਮੈਂਬਰ ਹਾਜ਼ਰ ਸਨ।

ਪੱਤਰਕਾਰਾਂ ਨੂੰ ਟੋਲ ਪਲਾਜ਼ਾ ਤੋਂ ਛੋਟ ਦੇਣ ਲਈ ਕਾਰਡ ਛੇਤੀ : ਬੈਂਸ

ਮਾਹਿਲਪੁਰ, 16 ਜਨਵਰੀ: ਪੰਜਾਬ ਸਰਕਾਰ ਵੱਲੋਂ ਪੱਤਰਕਾਰਾਂ ਨੂੰ ਟੋਲ ਪਲਾਜ਼ਾ ਤੋਂ ਛੋਟ ਦੇਣ ਲਈ ਜਲਦੀ ਹੀ ਵਿਸ਼ੇਸ਼ ਕਾਰਡ ਜਾਰੀ ਕੀਤੇ ਜਾਣਗੇ। ਇਸ ਗੱਲ ਦਾ ਪ੍ਰਗਟਾਵਾ ਮੁੱਖ ਮੰਤਰੀ ਪੰਜਾਬ ਸ੍ਰ: ਪ੍ਰਕਾਸ਼ ਸਿੰਘ ਬਾਦਲ ਦੇ ਮੀਡੀਆ ਸਲਾਹਕਾਰ ਸ੍ਰੀ ਹਰਚਰਨ ਸਿੰਘ ਬੈਂਸ ਨੇ ਅੱਜ ਮਾਹਿਲਪੁਰ ਵਿਖੇ ਆਪਣੇ ਨਜ਼ਦੀਕੀ ਰਿਸ਼ਤੇਦਾਰ ਸਵ: ਸ੍ਰੀ ਹਰਿੰਦਰ ਸਿੰਘ ਬੈਂਸ ਦੀ ਅੰਤਿਮ ਅਰਦਾਸ ਦੇ ਮੌਕੇ ਤੇ ਸ਼ਰਧਾਂਜ਼ਲੀ ਸਮਾਗਮ ਉਪਰੰਤ ਕੀਤਾ।  ਸ੍ਰੀ ਬੈਂਸ ਨੇ ਦੱਸਿਆ ਕਿ ਪੱਤਰਕਾਰ ਭਾਈਚਾਰਾ ਵੀ ਆਮ ਲੋਕਾਂ ਵਿੱਚ ਵਿਚਰ ਕੇ ਸਮਾਜ ਸੇਵਾ ਕਰਦੇ  ਹਨ। ਇਸ ਲਈ ਇਨ੍ਹਾਂ ਨੂੰ ਵੀ ਸਰਕਾਰ ਵੱਲੋਂ ਨਵੀਂ ਮੀਡੀਆ ਪਾਲਿਸੀ ਬਣਾ ਕੇ ਵਿਸ਼ੇਸ਼ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ ਜਿਸ ਵਿੱਚ ਹੈਲਥ ਇੰਸ਼ੋਰੈਂਸ ਵੀ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਪਿਛਲੀ ਕਾਂਗਰਸ ਸਰਕਾਰ ਨੇ ਪ੍ਰਾਈਵੇਟ ਕੰਪਨੀਆਂ ਵੱਲੋਂ ਸੜਕਾਂ ਬਣਾ ਕੇ ਟੋਲ ਪਲਾਜ਼ਾ ਰਾਹੀਂ ਜੋ ਇਕਰਾਰ ਕੀਤੇ ਸਨ, ਉਸ ਅਧੀਨ ਪੱਤਰਕਾਰਾਂ ਨੂੰ ਟੋਲ ਪਲਾਜ਼ਾ ਤੋਂ ਛੋਟ ਦੇਣਾ ਬਹੁਤ ਮੁਸ਼ਕਲ ਸੀ ਪਰ ਫ਼ਿਰ ਵੀ ਮੁੱਖ ਮੰਤਰੀ ਪੰਜਾਬ ਸ੍ਰ: ਪਰਕਾਸ਼ ਸਿਘ ਬਾਦਲ ਨੇ ਟੋਲ ਪਲਾਜ਼ਾ ਦੇ ਮਾਲਕਾਂ ਨਾਲ ਵਿਸ਼ੇਸ਼ ਤੌਰ ਤੇ ਗੱਲਬਾਤ ਕਰਕੇ ਉਨ੍ਹਾਂ ਵੱਲੋਂ ਪੱਤਰਕਾਰਾਂ ਲਈ ਟੋਲ ਪਲਾਜ਼ਾ ਤੋਂ ਛੋਟ ਦੇਣ ਲਈ ਵਿਸ਼ੇਸ਼ ਕਾਰਡ ਬਣਾਉਣ ਦਾ ਉਪਰਾਲਾ ਕੀਤਾ ਹੈ ਜਿਨ੍ਹਾਂ ਨੂੰ ਦਿਖਾ ਕੇ ਟੋਲ ਪਲਾਜ਼ਾ ਤੋਂ ਛੋਟ ਮਿਲ ਸਕੇਗੀ।

        ਸ੍ਰੀ ਬੈਂਸ ਨੇ ਹੋਰ ਦੱਸਿਆ ਕਿ ਵਿਰੋਧੀ ਪਾਰਟੀਆਂ ਵੱਲੋਂ ਇਹ ਪ੍ਰਚਾਰ ਕੀਤਾ ਜਾ ਰਿਹਾ ਹੈ ਕਿ ਅਕਾਲੀ-ਭਾਜਪਾ ਸਰਕਾਰ ਆਪਣੇ ਆਖਰੀ ਸਾਲ ਵਿੱਚ ਹੀ ਵਿਕਾਸ ਦੇ ਕੰਮ ਕਰਵਾ ਰਹੀ ਹੈ , ਇਸ ਵਿੱਚ ਕੋਈ ਸਚਾਈ ਨਹੀਂ ਹੈ। ਜਦ ਕਿ ਅਕਾਲੀ-ਭਾਜਪਾ ਸਰਕਾਰ ਆਪਣੀ ਹੋਂਦ ਵਿੱਚ ਆਉਂਦਿਆਂ ਹੀ ਵਿਕਾਸ ਦੇ ਕੰਮ ਸ਼ੁਰੂ ਕਰ ਦਿੱਤੇ ਸਨ ਅਤੇ ਆਪਣੇ ਵਾਅਦੇ ਅਨੁਸਾਰ ਮੁਫ਼ਤ ਬਿਜਲੀ, ਸਸਤਾ ਆਟਾ-ਦਾਲ ਸਕੀਮ, ਸ਼ਗਨ ਸਕੀਮ, ਬੁਢਾਪਾ ਪੈਨਸ਼ਨ, ਵਿਧਵਾ ਪੈਨਸ਼ਨ, ਸਕੂਲਾਂ ਵਿੱਚ ਅਧਿਆਪਕਾਂ  ਅਤੇ ਵੱਖ-ਵੱਖ ਵਿਭਾਗਾਂ ਵਿੱਚ ਕਰਮਚਾਰੀਆਂ ਦੀ ਭਰਤੀ ਦਾ ਕੰਮ ਸ਼ੁਰੂ ਕਰ ਦਿੱਤਾ ਸੀ। ਦਰਿਆਈ ਪਾਣੀਆਂ ਨੂੰ ਸਾਫ਼ ਕਰਨ ਦਾ ਕੰਮ ਵੀ ਪਹਿਲੇ ਸਾਲ ਤੋਂ ਹੀ ਸ਼ੁਰੂ ਕਰ ਦਿੱਤਾ ਸੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜੋ ਵਿਕਾਸ ਦੇ ਕੰਮ ਸ਼ੁਰੂ ਕੀਤੇ ਗਏ ਸਨ, ਉਹ 90 ਪ੍ਰਤੀਸ਼ਤ ਤੱਕ ਮੁਕੰਮਲ ਕੀਤੇ ਜਾ ਚੁੱਕੇ ਹਨ ਅਤੇ ਰਹਿੰਦੇ ਕੰਮ ਇਸ ਸਾਲ ਮੁਕੰਮਲ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਵੇਲੇ ਹੀ ਸ਼ਹਿਰਾਂ ਵਿੱਚ ਨਵੀਆਂ ਚਾਰ ਮਾਰਗੀ ਅਤੇ ਲਿੰਕ ਸੜਕਾਂ, ਨਵੇਂ ਪੁੱਲ ਅਤੇ ਰੇਲਵੇ ਓਵਰ ਬ੍ਰਿਜ ਬਣਾਏ ਗਏ ਹਨ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਨੇ ਆਪਣੇ ਪਿਛਲੇ ਕਾਰਜਕਾਲ ਦੌਰਾਨ 10 ਸਾਲ ਪਹਿਲਾਂ ਬਠਿੰਡਾ ਰਿਫਾਇਨਰੀ ਦਾ ਕੰਮ ਸ਼ੁਰੂ ਕੀਤਾ ਸੀ ਜੋ ਕਾਂਗਰਸ ਸਰਕਾਰ ਵੇਲੇ ਠੱਪ ਹੋ ਕੇ ਰਹਿ ਗਿਆ ਅਤੇ ਇਸ ਵੇਲੇ ਅਕਾਲੀ-ਭਾਜਪਾ ਸਰਕਾਰ ਬਠਿੰਡਾ ਰਿਫਾਇਨਰੀ ਦਾ ਕੰਮ ਬੜੀ ਤੇਜ਼ੀ ਨਾਲ ਕਰਵਾ ਰਹੀ ਹੈ ਜਿਸ ਤੇ 20 ਹਜ਼ਾਰ ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ।

        ਸ੍ਰੀ ਬੈਂਸ ਨੇ ਅੱਜ ਮਾਹਿਲਪੁਰ ਵਿਖੇ ਆਪਣੇ ਨਜ਼ਦੀਕੀ ਰਿਸ਼ਤੇਦਾਰ ਸਵ: ਹਰਿੰਦਰ ਸਿੰਘ ਬੈਂਸ ਦੇ ਅੰਤਿਮ ਅਰਦਾਸ ਦੇ ਮੌਕੇ ਤੇ ਸ਼ਰਧਾਂਜ਼ਲੀ ਭੇਂਟ ਕਰਦਿਆਂ ਕਿਹਾ ਕਿ ਉਹ ਮੇਰੇ ਵੱਡੇ ਭਰਾ ਸਮਾਨ ਸਨ ਅਤੇ ਮੈਂ ਉਨ੍ਹਾਂ ਕੋਲੋਂ ਬਹੁਤ ਕੁਝ ਸਿੱਖਿਆ ਹੈ। ਉਨ੍ਹਾਂ ਮੈਨੂੰ ਇੱਕ ਪਿਤਾ ਸਮਾਨ ਪਿਆਰ ਦਿੱਤਾ ਹੈ ਅਤੇ ਮੈਂ ਉਨ੍ਹਾਂ ਵੱਲੋਂ ਦਰਸਾਏ ਮਾਰਗ ਤੇ ਸਦਾ ਚਲਦਾ ਰਹਾਂਗਾ। ਸ੍ਰੀ ਬੈਂਸ ਨੇ ਦੱਸਿਆ ਕਿ ਮੇਰੇ ਦਾਦਾ ਜੀ ਸ੍ਰ: ਬਲਵੰਤ ਸਿੰਘ ਬੈਂਸ ਨੇ ਸਮਾਜ ਸੇਵਾ ਵਿੱਚ ਵੱਧ ਚੜ੍ਹ ਕੇ ਹਿੱਸਾ ਲਿਆ ਅਤੇ ਮਾਹਿਲਪੁਰ ਵਿੱਚ ਕੋ-ਅਪਰੇਟਿਵ ਲਹਿਰ ਨੂੰ ਬੜਾਵਾ ਦਿੱਤਾ ਅਤੇ ਖਾਲਸਾ ਸਕੂਲ ਮਾਹਿਲਪੁਰ ਅਤੇ ਬੈਂਸ ਕੋਅਪਰੇਟਿਵ ਬੈਂਕ ਦੇ ਵੀ ਸੰਸਥਾਪਕ ਰਹੇ।  ਉਨ੍ਹਾਂ ਕਿਹਾ ਕਿ ਮਾਹਿਲਪੁਰ ਵਿੱਚ ਸਰਕਾਰੀ ਲੜਕੀਆਂ ਦਾ ਸਕੂਲ ਵੀ ਖੁਲਵਾਇਆ ਜਿਸ ਨੂੰ ਬਾਅਦ ਵਿੱਚ ਮਿਡਲ, ਹਾਈ, ਹਾਇਰ ਸੈਕੰਡਰੀ ਅਤੇ ਸੀਨੀਅਰ ਸੈਕੰਡਰੀ ਕਰਾਉਣ ਵਿੱਚ ਯੋਗਦਾਨ ਪਾਇਆ। ਉਨ੍ਹਾਂ ਕਿਹਾ ਕਿ ਇਨ੍ਹਾਂ ਵੱਲੋਂ ਖਾਲਸਾ ਸਕੂਲ  ਜੋ ਇਸ ਵੇਲੇ ਕਾਲਜ ਹੈ ਅਤੇ ਸਰਕਾਰੀ ਲੜਕੀਆਂ ਦੇ ਸਕੂਲ ਨੂੰ ਬਣਾਉਣ ਲਈ ਜਮੀਨ ਦੇਣ ਵਿੱਚ ਵੀ ਪੂਰਾ ਸਹਿਯੋਗ ਦਿੱਤਾ।  ਉਨ੍ਹਾਂ ਕਿਹਾ ਕਿ ਮੇਰੇ ਚਚੇਰੇ ਭਾਈ ਜਨਰਲ ਸੁਰਿੰਦਰ ਸਿੰਘ ਬੈਂਸ ਅਤੇ ਜਨਰਲ ਬਲਵੰਤ ਸਿੰਘ ਬੈਂਸ ਨੇ ਵੀ ਸਮਾਜ ਸੇਵਾ ਵਿੱਚ ਵੱਧ ਚੜ੍ਹ ਕੇ ਹਿੱਸਾ ਪਾਇਆ।

        ਮੁੱਖ ਪਾਰਲੀਮਾਨੀ ਸਕੱਤਰ ਖੇਤੀਬਾੜੀ ਵਿਭਾਗ ਪੰਜਾਬ ਸ੍ਰ: ਸੋਹਨ ਸਿੰਘ ਠੰਡਲ ਨੇ ਵੀ ਇਸ ਮੌਕੇ ਤੇ ਸ਼ਰਧਾਂਜ਼ਲੀ ਭੇਂਟ ਕਰਦਿਆਂ ਕਿਹਾ ਕਿ ਸਵ: ਹਰਿੰਦਰ ਸਿੰਘ ਬੈਂਸ ਇੱਕ ਬਹੁਤ ਹੀ ਮਿਹਨਤੀ ਅਤੇ ਮਿਲਣਸਾਰ ਵਿਅਕਤੀ ਸਨ ਜਿਨ੍ਹਾਂ ਨੇ ਆਪਣੀ ਜਿੰਦਗੀ ਬਹੁਤ ਹੀ ਸਫ਼ਲਤਾਪੂਰਵਕ ਬਤੀਤ ਕੀਤੀ ਹੈ। ਮੈਂ ਆਪਣੇ ਅਤੇ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦਾ ਹਾਂ।  ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਸ੍ਰ: ਸੁਰਿੰਦਰ ਸਿੰਘ ਭੁਲੇਵਾਲਰਾਠਾਂ, ਭਾਜਪਾ ਆਗੂ ਮਹਿੰਦਰਪਾਲ ਮਾਨ, ਪ੍ਰਿੰਸੀਪਲ ਗੁਰਿੰਦਰ ਸਿੰਘ ਬੈਂਸ, ਇਕਬਾਲ ਸਿੰਘ ਖੇੜਾ, ਪ੍ਰਿੰਸੀਪਲ ਦਵਿੰਦਰ ਸਿੰਘ ਬੈਂਸ, ਕਰਨਲ ਮਹਿੰਦਰ ਸਿੰਘ ਬੈਂਸ, ਹਰਨੰਦਨ ਸਿੰਘ ਬੈਂਸ, ਵਰਿੰਦਰ ਸਿੰਘ ਧੂਤ, ਵਰਿੰਦਰ ਸਿੰਘ ਵਿਰਕ ਯੂ ਐਸ ਏ, ਸੁਖਵਿੰਦਰ ਸਿੰਘ ਢਿਲੋਂ, ਦਲਜੀਤ ਸਿੰਘ ਬੈਂਸ ਕੈਨੇਡਾ, ਗੁਲਬੰਸ ਸਿੰਘ ਬੈਂਸ, ਡਾ ਹਰਵਿੰਦਰ ਸਿੰਘ ਬਾਠ, ਮੇਜਰ ਸਿੰਘ ਮੌਜੀ, ਡਾ ਰਣਜੀਤ ਸਿੰਘ ਖੱਖ, ਪ੍ਰੋ: ਸਰਵਨ ਸਿੰਘ, ਪ੍ਰਿੰਸੀਪਲ ਸੀਮਾ ਰਾਣੀ ਬੁੱਧੀਰਾਜਾ, ਵਿੰਗ ਕਮਾਂਡਰ ਸੁਰਿੰਦਰ ਸਿੰਘ ਬੈਂਸ, ਕਰਨਲ ਜਸਵਿੰਦਰ ਸਿੰਘ ਬੈਂਸ, ਮੈਡਮ ਸਰਬਜੀਤ ਕੌਰ, ਡਾ ਜਗੀਰ ਸਿੰਘ, ਪ੍ਰਿੰਸੀਪਲ ਰਛਪਾਲ ਸਿੰਘ, ਅਮਰਜੀਤ ਸਿੰਘ ਭਿੰਦਾ, ਜਨਰਲ ਕੁਲਵੰਤ ਸਿੰਘ  ਨੇ ਵੀ ਸ਼ਰਧਾ ਦੇ ਫੁੱਲ ਭੇਂਟ ਕੀਤੇ।

        ਸਵ: ਹਰਿੰਦਰ ਸਿੰਘ ਬੈਂਸ ਦਾ ਜਨਮ 12 ਦਸੰਬਰ 1928 ਨੂੰ ਹੋਇਆ ਸੀ ਅਤੇ 4 ਜਨਵਰੀ 2011 ਨੂੰ  83 ਸਾਲ ਦਾ ਜੀਵਨ ਬਤੀਤ ਕਰਦੇ ਹੋਏ ਅਕਾਲ ਚਲਾਣਾ ਕਰ ਗਏ ਹਨ। ਉਹ ਆਪਣੇ ਪਿਛੇ ਧਰਮਪਤਨੀ ਸੁਰਿੰਦਰ ਕੌਰ ਬੈਂਸ, ਤਿੰਨ ਬੇਟੇ ਨਰਿੰਦਰ ਸਿੰਘ ਬੈਂਸ, ਗੁਰਿੰਦਰ ਸਿੰਘ ਬੈਂਸ, ਜਤਿੰਦਰ ਸਿੰਘ ਬੈਂਸ ਅਤੇ ਦੋ ਲੜਕੀਆਂ ਪਰਮਿੰਦਰ ਕੌਰ ਤੇ ਸੁਖਬੀਰ ਕੌਰ ਛੱਡ ਗਏ ਹਨ।

ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਉਪਰਾਲੇ ਜਾਰੀ : ਸੂਦ

ਹੁਸ਼ਿਆਰਪੁਰ, 15 ਜਨਵਰੀ: ਉਪ ਮੁੱਖ ਮੰਤਰੀ ਪੰਜਾਬ ਸ੍ਰ: ਸੁਖਬੀਰ ਸਿੰਘ ਬਾਦਲ ਵੱਲੋਂ ਨੌਜਵਾਨਾਂ ਅਤੇ ਬਜ਼ੁਰਗਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਬਲਾਕ ਪੱਧਰ ਤੇ ਖੇਡ ਸਟੇਡੀਅਮ ਅਤੇ ਪਿੰਡ ਪੱਧਰ ਤੇ ਮਿੰਨੀ ਖੇਡ ਸਟੇਡੀਅਮ ਬਣਾਏ ਜਾ ਰਹੇ ਹਨ। ਇਸ ਗੱਲ ਦਾ ਪ੍ਰਗਟਾਵਾ ਜੰਗਲਾਤ, ਜੰਗਲੀ ਜੀਵ ਸੁਰੱਖਿਆ, ਮੈਡੀਕਲ ਸਿੱਖਿਆ ਤੇ ਖੋਜ ਅਤੇ ਕਿਰਤ ਮੰਤਰੀ ਪੰਜਾਬ ਸ੍ਰੀ ਤੀਕਸ਼ਨ ਸੂਦ ਨੇ ਰੌਸ਼ਨ ਗਰਾਉਂਡ ਹੁਸ਼ਿਆਰਪੁਰ ਵਿਖੇ 9. 75 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਜ਼ੋਗਿੰਗ ਟਰੈਕ ਅਤੇ ਐਥਲੈਟਿਕ ਟਰੈਕ ਬਣਾਉਣ ਦੇ ਕੰਮ ਦਾ ਨੀਂਹ ਪੱਥਰ ਰੱਖਣ ਉਪਰੰਤ ਕੀਤਾ।  ਪ੍ਰਧਾਨ ਨਗਰ ਕੌਂਸਲ ਸ਼ਿਵ ਸੂਦ, ਜਨਰਲ ਸਕੱਤਰ ਜ਼ਿਲ੍ਹਾ ਭਾਜਪਾ ਕਮਲਜੀਤ ਸੇਤੀਆ, ਕਾਰਜਸਾਧਕ ਅਫ਼ਸਰ ਨਗਰ ਕੌਂਸਲ ਰਮੇਸ਼ ਕੁਮਾਰ, ਮੀਤ ਪ੍ਰਧਾਨ ਨਗਰ ਕੌਂਸਲ ਬੀਬੀ ਮਨਜੀਤ ਕੌਰ, ਮਿਉਂਸਪਲ ਇੰਜੀਨੀਅਰ ਪਵਨ ਸ਼ਰਮਾ, ਸਹਾਇਕ ਮਿਉਂਸਪਲ ਇੰਜੀ: ਹਰਪ੍ਰੀਤ ਸਿੰਘ, ਰਮੇਸ਼ ਜ਼ਾਲਮ, ਅਸ਼ਵਨੀ ਓਹਰੀ, ਵਿਨੋਦ ਪ੍ਰਮਾਰ ਅਤੇ ਜ਼ਿਲ੍ਹਾ ਪ੍ਰਧਾਨ ਯੂਥ ਭਾਜਪਾ ਸਤਵੀਰ ਕੁਮਾਰ ਵੀ ਇਸ ਮੌਕੇ ਤੇ ਉਨ੍ਹਾਂ ਦੇ ਨਾਲ ਸਨ।
        ਇਸ ਮੌਕੇ ਤੇ ਬੋਲਦਿਆਂ ਸ੍ਰੀ ਸੂਦ ਨੇ ਕਿਹਾ ਕਿ ਮਾਡਲ ਟਾਊਨ ਅਤੇ ਇਸ ਦੇ ਆਲੇ-ਦੁਆਲੇ ਦੇ ਮੁਹੱਲਿਆਂ ਦੀ ਕਾਫ਼ੀ ਆਬਾਦੀ ਹਰ ਰੋਜ਼ ਇਸ ਗਰਾਉਂਡ ਵਿੱਚ ਸੈਰ ਕਰਨ ਲਈ ਆਉਂਦੀ ਹੈ। ਉਨ੍ਹਾਂ ਦੀ ਸੁਵਿਧਾ ਨੂੰ ਦੇਖਦੇ ਹੋਏ ਇਸ ਗਰਾਉਂਡ ਦੇ ਚਾਰੇ ਪਾਸੇ ਪੱਕਾ ਜ਼ੋਗਿੰਗ ਟਰੈਕ ਬਣਾਇਆ ਜਾ ਰਿਹਾ ਹੈ ਅਤੇ ਇਸ ਦੇ ਨਾਲ-ਨਾਲ ਐਥਲੈਟਿਕ ਟਰੈਕ ਵੀ ਬਣਾਇਆ ਜਾਵੇਗਾ। ਇਸ ਦੇ ਬਣਨ ਨਾਲ ਸੈਰ ਕਰਨ ਵਾਲੇ ਲੋਕਾਂ ਨੂੰ ਅਤੇ ਨੌਜਵਾਨਾਂ ਨੂੰ ਐਥਲੈਟਿਕ ਟਰੈਕ ਤੇ ਦੌੜ ਕੇ ਆਪਣੀ ਸਿਹਤ ਸੰਭਾਲ ਕਰਨ ਦੀ ਸਹੂਲਤ ਮਿਲੇਗੀ।  ਉਨ੍ਹਾਂ ਕਿਹਾ ਕਿ ਸ਼ਹਿਰ ਦੇ ਵੱਖ-ਵੱਖ ਪਾਰਕਾਂ ਵਿੱਚ ਵੀ ਲੋਕਾਂ ਦੇ ਬੈਠਣ ਬੈਂਚ ਲਗਾਏ ਗਏ ਹਨ ਅਤੇ ਸੈਰ ਕਰਨ ਲਈ ਪੱਕੇ ਰਸਤੇ ਬਣਾਏ ਗਏ ਹਨ। ਬੱਚਿਆਂ ਲਈ ਵੀ ਪਾਰਕਾਂ ਵਿੱਚ ਝੂਲੇ ਲਗਾਏ ਗਏ ਹਨ । ਸ੍ਰੀ ਸੂਦ ਨੇ ਕਿਹਾ ਕਿ ਨਗਰ ਕੌਂਸਲ ਹੁਸ਼ਿਆਰਪੁਰ ਵਿੱਚ ਵੱਖ-ਵੱਖ ਵਿਕਾਸ ਕਾਰਜਾਂ ਤੇ 9 ਕਰੋੜ ਰੁਪਏ ਹੋਰ ਖਰਚ ਕੀਤੇ ਜਾ ਰਹੇ ਹਨ। 
        ਪ੍ਰਧਾਨ ਨਗਰ ਕੌਂਸਲ ਸ਼ਿਵ ਸੂਦ ਨੇ ਇਸ ਮੌਕੇ ਤੇ ਬੋਲਦਿਆਂ ਕਿਹਾ ਕਿ ਨਗਰ ਕੌਂਸਲ ਹੁਸ਼ਿਆਰਪੁਰ ਦਾ ਸਰਵਪੱਖੀ ਵਿਕਾਸ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲਗਭਗ ਸਾਰੇ ਸ਼ਹਿਰ ਨੂੰ ਪੀਣ ਵਾਲਾ ਸਾਫ਼ ਸੁਥਰਾ ਪਾਣੀ ਮੁਹੱਈਆ ਕਰਵਾ ਦਿੱਤਾ ਗਿਆ ਹੈ ਅਤੇ ਜਲਦੀ ਹੀ 102 ਕਰੋੜ ਰੁਪਏ ਖਰਚ ਕਰਕੇ ਸਾਰੇ ਸ਼ਹਿਰ ਵਿੱਚ ਸੀਵਰੇਜ਼ ਸਿਸਟਮ ਪਾਇਆ ਜਾ ਰਿਹਾ ਹੈ।
        ਹੋਰਨਾਂ ਤੋਂ ਇਲਾਵਾ ਇਸ ਮੌਕੇ ਤੇ ਸਰਵਸ੍ਰੀ ਭੁਪਿੰਦਰ ਸਿੰਘ ਪਾਹਵਾ, ਰਜਿੰਦਰ ਸਿੰਘ ਸਚਦੇਵਾ, ਮਿਉਂਸਪਲ ਕੌਂਸਲਰ ਸਵੰਤਤਰ ਕੈਂਥ, ਐਮ ਸੀ ਨਰਿੰਦਰ ਸਿੰਘ ਅਤੇ ਯਸ਼ਪਾਲ ਸ਼ਰਮਾ, ਸਾਬਕਾ ਮਿਉਂਸਪਲ ਕੌਂਸਲਰ ਮਲਕੀਤ ਸਿੰਘ, ਧਰਮਪਾਲ ਸੋਨੀ, ਚਮਨ ਲਾਲ, ਦੇਵ ਰਾਜ ਚੌਹਾਨ, ਉਮ ਪ੍ਰਕਾਸ਼, ਚਰਨਜੀਤ ਸੇਠੀ, ਲੇਖ ਰਾਜ, ਕਮਲਜੀਤ, ਸੁਰਿੰਦਰ ਸਿੰਘ, ਰਾਕੇਸ਼ ਕਹਿਰ, ਹਰਬੰਸ ਸਿੰਘ, ਨੇਤਰ ਚੰਦ ਬੱਬੀ, ਹਰਵਿੰਦਰ ਪਾਲ ਸਿੰਘ, ਪਰਵਿੰਦਰ ਕੁਮਾਰ, ਸੁਰਿੰਦਰਪਾਲ ਸਿੰਘ ਪਾਹਵਾ, ਗੋਲਡੀ, ਕ੍ਰਿਸ਼ਨ ਲਾਲ ਖੁੱਲਰ, ਹਰਮੇਸ਼ ਕਟਾਰੀਆ, ਇੰਦਰਜੀਤ, ਅਮਰਜੀਤ, ਨਰਿੰਦਰ ਸ਼ਰਮਾ, ਸਤੀਸ਼ ਸ਼ਰਮਾ, ਅਤੁਲ ਸੂਦ ਪਿੰਕੀ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।

ਲੋਕ ਅਦਾਲਤਾਂ ਰਾਹੀਂ ਚੁਤਾਲੀ ਹਜਾਰ ਤੋਂ ਵੱਧ ਕੇਸਾਂ ਦਾ ਨਿਪਟਾਰਾ

ਹੁਸ਼ਿਆਰਪੁਰ, 15 ਜਨਵਰੀ: ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਨਿਰਦੇਸ਼ਾਂ ਅਤੇ ਇੰਚਾਰਜ ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਜੇ ਐਸ ਖੁਸ਼ਦਿਲ ਦੀ ਦੇਖ ਰੇਖ ਹੇਠਾਂ ਅੱਜ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਫੈਮਲੀ ਕੋਰਟ ਕੇਸਾਂ ਲਈ ਸਪੈਸ਼ਲ ਲੋਕ ਅਦਾਲਤਾਂ ਦਾ ਆਯੋਜਨ ਕੀਤਾ ਗਿਆ । ਇਹ ਲੋਕ ਅਦਾਲਤ ਹੁਸ਼ਿਆਰਪੁਰ, ਦਸੂਹਾ ਅਤੇ ਮੁਕੇਰੀਆਂ ਵਿਖੇ ਵੀ ਲਗਾਈ ਗਈ ਅਤੇ ਗੜ੍ਹਸ਼ੰਕਰ ਦੇ ਕੇਸਾਂ ਦੀ ਸੁਣਵਾਈ ਹੁਸ਼ਿਆਰਪੁਰ ਵਿਖੇ ਕੀਤੀ ਗਈ।
        ਇਸ ਸਪੈਸ਼ਲ ਲੋਕ ਅਦਾਲਤ ਲਈ ਹੁਸ਼ਿਆਰਪੁਰ ਵਿਖੇ 9 ਬੈਂਚ,  ਦਸੂਹਾ ਵਿਖੇ 3 ਅਤੇ ਮੁਕੇਰੀਆਂ ਵਿਖੇ ਇੱਕ ਬੈਂਚ ਬਣਾਇਆ ਗਿਆ।  ਇਨ੍ਹਾਂ ਬੈਂਚਾਂ ਵਿੱਚ ਸੋਸ਼ਲ ਵਰਕਰਾਂ ਅਤੇ ਵਕੀਲਾਂ ਨੂੰ ਖਾਸ ਤੌਰ ਤੇ ਸ਼ਾਮਲ ਕੀਤਾ ਗਿਆ ਤਾਂ ਜੋ ਕੇਸਾਂ ਦਾ ਨਿਪਟਾਰਾ ਵਿਚੋਲਗੀ ਅਤੇ ਰਜ਼ਾਮੰਦੀ ਰਾਹੀਂ ਕੀਤਾ ਜਾ ਸਕੇ। ਸ੍ਰੀ ਕੁਲਦੀਪ ਸਿੰਘ ਪ੍ਰਧਾਨ ਬਾਰ ਐਸੋਸੀਏਸ਼ਨ ਨੇ ਬਾਰ ਮੈਂਬਰਾਂ ਰਾਹੀਂ ਇਸ ਲੋਕ ਅਦਾਲਤ ਨੂੰ ਕਾਮਯਾਬ ਬਣਾਉਣ ਵਿੱਚ ਪੂਰਾ ਸਹਿਯੋਗ ਦਿੱਤਾ।
        ਇਸ ਸਪੈਸ਼ਲ ਲੋਕ ਅਦਾਲਤ ਵਿੱਚ ਪਤੀ-ਪਤਨੀ ਦੇ ਝਗੜਿਆਂ ਅਤੇ ਫੈਮਲੀ ਕੋਰਟ ਕੇਸਾਂ ਨੂੰ ਆਪਸੀ ਰਜ਼ਾਮੰਦੀ ਰਾਹੀਂ ਹੱਲ ਕਰਨ ਲਈ ਸੁਣਿਆ ਗਿਆ। ਇਸ ਲੋਕ ਅਦਾਲਤ ਵਿੱਚ ਕੁਲ 252 ਕੇਸਾਂ ਨੂੰ ਹੱਲ ਕਰਨ ਲਈ ਸੁਣਿਆ ਗਿਆ। ਜਿਨ੍ਹਾਂ ਵਿੱਚੋਂ 71 ਕੇਸਾਂ ਦਾ ਨਿਪਟਾਰਾ ਰਜ਼ਾਮੰਦੀ ਰਾਹੀਂ ਕੀਤਾ ਗਿਆ ਅਤੇ ਇਨ੍ਹਾਂ ਕੇਸਾਂ ਰਾਹੀਂ ਧਿਰਾਂ ਨੂੰ 12,91,820/- ਰੁਪਏ ਬਤੌਰ ਕਲੇਮ / ਅਵਾਰਡ ਦੁਆਏ ਗਏ।
        ਇੰਚਾਰਜ ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਜੇ ਐਸ ਖੁਸ਼ਦਿਲ ਨੇ ਦੱਸਿਆ ਕਿ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ 152ਵੀਂ ਲੋਕ ਅਦਾਲਤ ਲਗਾਈ ਗਈ ਹੈ ਅਤੇ ਹੁਣ ਤੱਕ ਕੁਲ 44 ਹਜ਼ਾਰ 116 ਕੇਸਾਂ ਦਾ ਨਿਪਟਾਰਾ ਲੋਕ ਅਦਾਲਤਾਂ ਰਾਹੀਂ ਕੀਤਾ ਜਾ ਚੁੱਕਾ ਹੈ ਜਿਸ ਰਾਹੀਂ ਕੁਲ ਰਕਮ 103 ਕਰੋੜ 90 ਲੱਖ 7 ਹਜ਼ਾਰ 73  ਰੁਪਏ ਬਤੌਰ ਕਲੇਮ / ਅਵਾਰਡ ਧਿਰਾਂ ਨੂੰ ਦੁਆਏ ਜਾ ਚੁੱਕੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਕਰੀਬ 2999 ਲੋਕਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਦਿੱਤੀ ਜਾ ਚੁੱਕੀ ਹੈ ਅਤੇ ਕਰੀਬ 228 ਕਾਨੂੰਨੀ ਸਾਖਰਤਾ ਕੈਂਪਾਂ ਅਤੇ ਸੈਮੀਨਾਰਾਂ ਦਾ ਆਯੋਜਨ ਕੀਤਾ ਜਾ ਚੁੱਕਾ ਹੈ। 
        ਸ੍ਰੀਮਤੀ ਪ੍ਰੀਤੀ ਸਾਹਨੀ ਸਿਵਲ ਜੱਜ (ਸੀਨੀਅਰ ਡਵੀਜ਼ਨ)-ਸਹਿਤ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਅਪੀਲ ਕੀਤੀ ਕਿ ਲੋਕ ਆਪਣੇ ਕੇਸਾਂ ਦਾ ਨਿਪਟਾਰਾ ਲੋਕ ਅਦਾਲਤਾਂ ਰਾਹੀਂ ਕਰਾਉਣ ਕਿਉਂਕਿ ਇਸ ਨਾਲ ਪੈਸੇ ਅਤੇ ਸਮੇਂ ਦੀ ਬੱਚਤ ਹੁੰਦੀ ਹੈ। ਇਸ ਫੈਸਲੇ ਦੇ ਖਿਲਾਫ਼ ਕੋਈ ਅਪੀਲ ਨਹੀਂ ਹੁੰਦੀ ਅਤੇ ਇਸ ਦੇ ਫੈਸਲੇ ਨੂੰ ਦੀਵਾਨੀ ਆਦਲਤ ਦੀ ਡਿਗਰੀ ਦੀ ਮਾਨਤਾ ਪ੍ਰਾਪਤ ਹੈ। ਇਸ ਵਿੱਚ ਕੀਤੇ ਗਏ ਫੈਸਲੇ ਦੋਹਾਂ ਧਿਰਾਂ ਦੀ ਸਹਿਮਤੀ ਨਾਲ ਹੁੰਦੇ ਹਨ ਅਤੇ ਇਸ ਨਾਲ ਆਪਸੀ ਪਿਆਰ ਵੱਧਦਾ ਹੈ।  ਉਨ੍ਹਾਂ ਇਹ ਵੀ ਕਿਹਾ ਕਿ ਲੋਕ ਆਪਣੇ ਕੇਸਾਂ ਨੂੰ ਲੋਕ ਅਦਾਲਤ ਵਿੱਚ ਲਗਾਉਣ ਲਈ ਉਨ੍ਹਾਂ ਪਾਸ ਜਾਂ ਵਧੀਕ ਸਿਵਲ ਜੱਜ (ਸੀਨੀਅਰ ਡਵੀਜ਼ਨ)-ਸਹਿਤ-ਚੇਅਰਮੈਨ ਉਪ ਮੰਡਲ ਕਾਨੂੰਨੀ ਸੇਵਾਵਾਂ ਕਮੇਟੀ ਜਾਂ ਸਹਾਇਕ ਜ਼ਿਲ੍ਹਾ ਅਟਾਰਨੀ (ਕਾਨੂੰਨੀ ਸੇਵਾਵਾਂ) ਨਾਲ ਸੰਪਰਕ ਕਰ ਸਕਦੇ ਹਨ। ਸਹਾਇਕ ਜ਼ਿਲ੍ਹਾ ਅਟਾਰਨੀ ਸ੍ਰੀ ਚਰਨਜੀਤ ਸਿੰਘ ਨੇ ਦੱਸਿਆ ਕਿ ਇਸ ਮੌਕੇ ਤੇ ਲੋਕ ਅਦਾਲਤਾਂ ਵਿੱਚ ਬੈਨਰ ਲਗਾਏ ਗਏ ਅਤੇ ਪ੍ਰਚਾਰ ਸਮੱਗਰੀ ਵੰਡ ਕੇ ਪ੍ਰਚਾਰ ਕੀਤਾ ਗਿਆ।

Labels

10+2 Reuslt (1) 2012 (41) 2014 (35) 2017 (36) Act 144 (47) Akali Dal (33) Amarjit Singh Sahi MLA (15) Anandpur Sahib (1) Anti Tobacoo day (1) Army (3) Army Institute of Management & Technology (1) Army tranning (1) Arun Dogra (4) Avinash Rai Khanna (1) awareness (7) B. Ed. Front (6) baba lal dyal ji (1) badal (7) Barrage (1) BBMB (30) BJP (26) BLO (1) blood donation (1) Book (1) BSF (2) BSP (1) Bus (1) cabel tv (1) Camp (1) Canal (1) Cancer (1) Capt. Amrinder Singh (5) CBSE Board (1) Chandigarh (1) Checking (2) cheema (1) chief minister (1) child labour (1) civil hospital (1) CM (1) complaints (1) Congress (18) control room (1) Court (2) cow safety planning (1) Crime (1) crops (1) D.I.G Jaskaran Singh (1) Dairy Development Board (3) Daljit Singh Cheema (2) Dasuya (35) datarpur (3) datesheet (1) dc (4) dc vipul ujval (24) DC Vipul Ujwal (32) Dengue & chikungunya (1) deputy commissioner vipul ujwal (1) development deptt. (1) dhugga (2) Digital (1) Dist. Admn. (173) District Language Officer Raman Kumar (1) doaba radio (1) Dogra (5) donation (1) drugs (3) DTO (6) education (30) education seminar (7) Elections (158) employement (5) employment (15) environment (10) ETT Union (4) EVMs (3) Exams (1) exams 2010 (2) Exhibition (1) Farmer (1) festival (2) flood control (3) Food Safety Act (1) forest (3) G.S.T (1) GADVASU (1) garhdiwala (3) garshankar (5) GCT (17) Govt Model High School Talwara (33) GPC (2) green india (2) gst (2) GTU (9) Gurpurab (1) Guru (2) health (11) Help desk (1) Himachal (1) Hola (1) hoshiarpur (132) iDay (1) IIT (1) Independence Day (1) India (1) india election results (3) india elections (4) ips (1) ITI (5) juvenile home (1) kabbadi (2) kandhi (2) kavi darbar (5) Lagal Aid Clinic (1) Learn Urdu (1) legal (11) Legal Aid Clinic (2) liquor (1) Loan (2) lok adalat (3) Mahant Ram Parkash Das (1) mahilpur (3) Mahinder Kaur Josh (1) malaria (1) Mandir (1) mc (4) MCU Punjab (2) Mela (1) merit (1) Micky (2) mining (3) MLA (2) MLA Sundar Sham arora (2) Mohalla (1) Mukerian (4) Multi skill development (1) nagar panchayat (15) Nandan (1) NCC (1) News Updates (52) nss (1) panchayat (1) Panchayat Elections (1) panchayat samiti (1) parade (1) Passing out (1) Police (10) polio drops (3) Politics (7) Pong Dam (3) Pooja sharma (1) Post service (1) PPP (3) press (3) PSEB (8) PSSF (3) PSTET (1) Pt. Kishori Lal (1) Punjab (31) punjab lok sabha winners (1) punjab radio live (1) Punjab School Education Board (6) punjabi sahit (23) PWD (2) Rajnish Babbi (3) Rajwal School Result (1) ramesh dogra (4) Ramgharia (1) Ravidas (2) Recruitment (3) Red Cross (12) red cross society (2) Republic Day (3) Result (2) Results (3) Retirement (1) Road Safety (1) Rock Garden (1) Roopnagar (11) Ropar (2) Rozgar (1) Rural Mission (1) s.c.commision (1) Sacha Sauda (2) Sadhu Singh Dharmsot (1) Sahi (12) sanjha chullah (6) Sant Balbir Singh (1) save girls (1) save trees (1) save water (1) sbi (2) Sc Commission (2) School (8) SDM Jatinder Jorwal (1) self employment (1) seminar (1) Senate (1) services (3) Sewa Singh Sekhwan (1) sgpc (2) Shah Nehar (5) Shakir (2) shamchurasi (1) shivsena (1) sidhu (19) skill development centre (1) smarpan (2) Sohan Singh Thandal (4) sports (8) staff club (2) Stenographer training (1) Sukhjit Kaur Sahi (6) Summer camp (2) Sunder Sham Arora (4) svm (5) swachh (5) Swachh Bharat (2) swimming (2) Swine Flu (1) talwara (210) Talwara Police (1) Talwara Schools (74) tax (2) TET (1) thandal (4) Tikshan Sood (6) Toy Bank (1) traffic rules (4) Training (2) Training camp (2) Traning Camp (1) Transport (2) travel agency (1) unions (2) University (1) Vet University (5) Vigilance (1) Vijay Sampla (8) Vipul Ujwal (1) voter (5) waiver (1) water (1) Water is Life (1) world kabbadi cup (2) yoga (3) yoga day (3) youth (2) zila parishad (2) ਸਰਬੱਤ ਦਾ ਭਲਾ (1) ਸ਼ਾਕਰ (2) ਸੇਖਵਾਂ (1) ਕਵੀ ਦਰਬਾਰ (5) ਚੋਣਾਂ (15) ਟਰੈਫਿਕ ਨਿਯਮ (1) ਡੀ.ਸੀ ਵਿਪੁਲ ਉਜਵਲ (2) ਤਲਵਾੜਾ (26) ਤੀਕਸ਼ਨ ਸੂਦ (8) ਪੰਚਾਇਤ (13) ਪੰਜਾਬ (9) ਬਾਦਲ (29) ਮਹਿੰਦਰ ਕੌਰ ਜੋਸ਼ (4) ਮਜੀਠੀਆ (1)