ਟਰੈਫਿਕ ਨਿਯਮਾਂ ਦੀ ਪਾਲਣਾ ਬੇਹੱਦ ਜਰੂਰੀ : ਤਰਨਾਚ

ਹੁਸ਼ਿਆਰਪੁਰ, 1 ਜਨਵਰੀ: ਪੰਜਾਬ ਸਰਕਾਰ ਦੇ ਦਿਸ਼ਾ- ਨਿਰਦੇਸ਼ਾਂ ਮੁਤਾਬਕ ਜ਼ਿਲ੍ਹਾ ਟਰਾਂਸਪੋਰਟ ਵਿਭਾਗ ਹੁਸ਼ਿਆਪੁਰ ਵਲੋਂ ਜ਼ਿਲ੍ਹਾ ਪ੍ਰਸ਼ਾਸ਼ਨ , ਪੁਲਿਸ ਵਿਭਾਗ ਅਤੇ ਵੱਖ-ਵੱਖ ਸਵੈਸੇਵੀ ਜਥੇਬੰਦੀਆਂ ਦੇ ਸਹਿਯੋਗ ਨਾਲ 1 ਜਨਵਰੀ  2011 ਤੋਂ 7 ਜਨਵਰੀ 2011 ਤਕ 22ਵਾਂ ਸੜਕ ਸੁਰੱਖਿਆ ਹਫਤਾ ਮਨਾਇਆ ਜਾ ਰਿਹਾ ਹੈ ਜਿਸ ਦਾ ਉਦਘਾਟਨ ਸ਼੍ਰੀ ਧਰਮਦੱਤ ਤਰਨਾਚ ਡਿਪਟੀ ਕਮਿਸ਼ਨਰ ਅਤੇ ਸ਼੍ਰੀ ਰਾਕੇਸ਼ ਅਗਰਵਾਲ ਐਸ ਐਸ ਪੀ ਹੁਸ਼ਿਆਰਪੁਰ ਨੇ ਟਾਂਡਾ ਬਾਈਪਾਸ ਚੌਂਕ ਵਿਖੇ ਵੱਖ-ਵੱਖ ਵਾਹਨਾਂ ਤੇ ਰਿਫਲੈਕਟਰ ਲਗਾ ਕੇ ਅਤੇ ਗੱਡੀਆਂ ਦਾ ਪ੍ਰਦੂਸ਼ਣ ਚੈਕ ਕਰਕੇ ਕੀਤਾ। ਇਸ ਮੌਕੇ  ਸ਼੍ਰੀ ਬੀ ਐਸ ਧਾਲੀਵਾਲ ਜ਼ਿਲ੍ਹਾ ਟਰਾਂਸਪੋਰਟ ਅਫ਼ਸਰ, ਸ਼੍ਰੀ ਜਸਪਾਲ ਸਿੰਘ ਐਸ ਡੀ ਐਮ ਗੜ੍ਹਸ਼ੰਕਰ, ਸ਼੍ਰੀ ਜਸਬੀਰ ਸਿੰਘ ਐਸ ਡੀ ਐਮ ਦਸੂਹਾ, ਸ਼੍ਰੀ ਪਾਲ ਸਿੰਘ ਜ਼ਿਲਾ ਲੋਕ ਸੰਪਰਕ ਅਫ਼ਸਰ, ਸ਼੍ਰੀ ਅਮਰੀਕ ਸਿੰਘ ਧਾਮੀ ਡੀ ਐਸ ਪੀ, ਸ਼੍ਰੀ ਰਮੇਸ਼ ਕੁਮਾਰ ਕਾਰਜਸਾਧਕ ਅਫ਼ਸਰ ਅਤੇ ਸ਼੍ਰੀ ਐਸ ਕੇ ਬਾਂਸਲ ਕੈਂਪਸ ਡਾਇਰੈਕਟਰ ਰਿਆਤਬਾਹਰਾ ਕਾਲਜ਼, ਸ਼੍ਰੀ ਪਰਮਜੀਤ ਸਚਦੇਵਾ, ਪ੍ਰਦੀਪ ਗੁਪਤਾ ਐਸ ਕੇ ਪੋਮਰਾ ਅਤੇ ਤਿਲਕ ਰਾਜ ਸ਼ਰਮਾ ਵੀ ਉਹਨਾਂ ਨਾਲ ਸਨ।
        ਸ਼੍ਰੀ ਧਰਮਦੱਤ ਤਰਨਾਚ ਡਿਪਟੀ ਕਮਿਸ਼ਨਰ ਨੇ ਇਸ ਮੌਕੇ ਤੇ ਦਸਿਆ ਕਿ ਇਸ ਸੜਕ ਸੁਰੱਖਿਆ ਹਫਤੇ ਦੌਰਾਨ ਟਰਾਂਸਪੋਰਟ ਵਿਭਾਗ ਹੁਸ਼ਿਆਰਪੁਰ ਵਲੋਂ ਵੱਖ-ਵੱਖ ਵਿਭਾਗਾਂ ਦੇ ਸਹਿਯੋਗ ਨਾਲ ਟਰੈਕਟਰ-ਟਰਾਲੀਆਂ ਤੇ ਰਿਫਲੈਕਟਰ ਲਗਾਏ ਜਾਣਗੇ, ਡਰਾਈਵਰਾਂ ਦਾ ਮੈਡੀਕਲ ਅਤੇ ਅੱਖਾਂ ਦਾ ਮੁਫਤ ਚੈਕਅਪ ਕੀਤਾ ਜਾਵੇਗਾ, ਗੱਡੀਆਂ ਦਾ ਪ੍ਰਦੂਸ਼ਣ ਚੈਕ ਕੀਤਾ ਜਾਵੇਗਾ, ਟੈਪੂਆਂ ਤੇ ਮਿੰਨੀ ਬੱਸਾਂ ਦੀਆਂ ਯੁਨੀਅਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗਾਂ ਕਰਕੇ ਉਨ੍ਹਾਂ ਨੂੰ ਟਰੈਫਿਕ ਨਿਯਮਾਂ ਸਬੰਧੀ ਜਾਣਕਾਰੀ ਦਿਤੀ ਜਾਵੇਗੀ ਅਤੇ ਹਦਾਇਤ ਕੀਤੀ ਜਾਵੇਗੀ ਕਿ ਉਹ ਡਰਾਈਵਰਾਂ ਨੂੰ ਵੀ ਟਰੈਫਿਕ ਨਿਯਮਾਂ ਸਬੰਧੀ ਜਾਗਰੂਕ ਕਰਨ। ਸ਼੍ਰੀ ਤਰਨਾਚ ਨੇ ਕਿਹਾ ਕਿ ਇਸ ਹਫਤੇ ਦੌਰਾਨ ਵੱਖ-ਵੱਖ ਥਾਂਵਾ ਅਤੇ ਸਕੂਲਾਂ ਵਿਚ  ਸੈਮੀਨਾਰ ਕਰਕੇ  ਆਮ ਲੋਕਾਂ ਤੇ ਬੱਚਿਆਂ  ਨੂੰ ਵੀ ਟਰੈਫਿਕ ਨਿਯਮਾਂ ਸਬੰਧੀ ਜਾਣਕਾਰੀ ਦਿਤੀ ਜਾਵੇਗੀ । ਉਨ੍ਹਾਂ ਦਸਿਆ ਕਿ ਜਿਹਨਾਂ ਚੌਕਾਂ ਵਿਚ ਟਰੈਫਿਕ ਲਾਈਟਾਂ ਖਰਾਬ ਪਈਆਂ ਹਨ, ਉਹਨਾਂ ਨੂੰ ਠੀਕ ਕਰਨ ਦਾ ਕੰਮ ਸ਼ੁਰੂ ਕਰ ਦਿਤਾ ਗਿਆ ਹੈ ਅਤੇ ਸਬੰਧਤ ਵਿਭਾਗਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਇਹਨਾਂ ਲਾਈਟਾਂ ਨੂੰ ਚਾਲੂ ਹਾਲਤ ਵਿਚ ਰੱਖਣ। ਉਨ੍ਹਾਂ ਨੇ ਲੋਕਾਂ ਅਪੀਲ ਕੀਤੀ ਕਿ ਉਹ ਟਰੈਫਿਕ ਨਿਯਮਾਂ ਦੀ ਪਾਲਨਾ ਕਰਨ ਤਾਂ ਜੋ ਸੜਕਾਂ ਉਪਰ ਵਾਪਰ ਰਹੀਆਂ ਦੁਰਘਟਨਾਵਾਂ ਨੂੰ ਰੋਕਿਆ ਜਾ ਸਕੇ। ਉਹਨਾਂ ਨੇ ਵਾਹਨ ਚਾਲਕਾਂ ਨੂੰ ਕਿਹਾ ਕਿ ਉਹ ਸ਼ਰਾਬ ਪੀ ਕੇ ਡਰਾਈਵਿੰਗ ਨਾ ਕਰਨ ਅਤੇ  ਡਰਾਈਵਿੰਗ ਕਰਦੇ ਸਮੇਂ ਮੋਬਾਇਲ ਫੋਨ ਦੀ  ਵਰਤੋਂ ਨਾ ਕਰਨ।
        ਸ਼੍ਰੀ ਰਾਕੇਸ਼ ਅਗਰਵਾਲ ਐਸ ਐਸ ਪੀ ਹੁਸ਼ਿਆਰਪੁਰ ਨੇ ਇਸ ਮੌਕੇ ਕਿਹਾ ਕਿ ਸਕੂਲੀ ਬੱਚਿਆਂ ਅਤੇ ਪਬਲਿਕ  ਨੁੰ ਟਰੈਫਿਕ ਨਿਯਮਾਂ ਸਬੰਧੀ ਜਾਗਰੂਕ ਕਰਨ ਲਈ  50,000 ਪੈਂਫਲਿਟ ਵੰਡੇ ਜਾਣਗੇ। ਉਨ੍ਹਾਂ ਕਿਹਾ ਕਿ ਇਹ ਸੜਕ ਸੁਰਖਿਆ ਹਫਤਾ ਸਾਰੇ ਦੇਸ਼ ਵਿਚ ਮਨਾਇਆ ਜਾਂਦਾ ਹੈ  ਅਤੇ ਲੋਕਾਂ ਨੁੰ ਟਰੈਫਿਕ ਨਿਯਮਾਂ ਸਬੰਧੀ ਜਾਗਰੂਕ ਕੀਤਾ ਜਾਂਦਾ ਹੈ ਤਾਂ ਜੋ ਸੜਕਾਂ ਉਪਰ ਰੋਜ਼ਾਨਾ ਵਾਪਰ ਰਹੀਆਂ ਘਟਨਾਵਾਂ ਨੂੰ ਘੱਟ ਕੀਤਾ ਜਾ ਸਕੇ ਅਤੇ ਟਰੈਫਿਕ ਦੀ ਸਮਸਿਆ ਨੂੰ ਹੱਲ ਕੀਤਾ ਜਾ ਸਕੇ। ਉਨ੍ਹਾਂ ਦਸਿਆ ਕਿ ਜ਼ਿਲ੍ਹਾ ਹੁਸ਼ਿਆਰਪੁਰ ਵਿਚ 200 ਕਿਲੋਮੀਟਰ ਦੇ ਕਰੀਬ ਲੰਬੀਆਂ ਸੜਕਾਂ ਹਨ ਜਿਹਨਾਂ ਤੇ 5 ਹਾਈਵੇ ਪੈਟਰੋਲਿੰਗ ਗੱਡੀਆਂ ਲਗਾਈਆਂ ਗਈਆਂ ਹਨ ਅਤੇ ਹਰੇਕ ਹਾਈਵੇ ਪੈਟਰੋਲਿੰਗ ਗੱਡੀ ਨੂੰ ਨੈਸ਼ਨਲ ਹਾਈਵੇ ਤੇ ਲੋਕਾਂ ਨੂੰ ਤਤੱਕਾਲ ਸੇਵਾ ਮੁਹਈਆ ਕਰਨ ਲਈ 40-40 ਕਿਲੋਮੀਟਰ  ਦਾ ਏਰੀਆ ਦਿਤਾ ਗਿਆ ਹੈ। ਉਨ੍ਹਾਂ ਦਸਿਆ ਕਿ ਹਾਈਵੇ ਪੈਟਰੋ¦ਿਗ ਗੱਡੀਆਂ ਦੀ ਗਿਣਤੀ ਜਲਦੀ ਹੀ ਵਧਾਈ ਜਾਵੇਗੀ ਤਾਂ ਜੋ ਇਨ੍ਹਾਂ ਗੱਡੀਆਂ ਨੂੰ 15-15 ਕਿਲੋਮੀਟਰ ਦੇ ਘੇਰੇ ਵਿਚ ਤਤਕਾਲ ਸੇਵਾ ਮੁਹਈਆ ਕਰਾਉਣ ਲਈ ਲਗਾਇਆ ਜਾ ਸਕੇ।  ਉਨ੍ਹਾਂ ਦਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ, ਪੁਲਿਸ ਵਿਭਾਗ, ਟਰਾਂਸਪੋਰਟ ਵਿਭਾਗ, ਲੋਕ ਨਿਰਮਾਣ ਵਿਭਾਗ, ਨਗਰ ਕੋਂਸਲਾਂ ਅਤੇ ਵੱਖ-ਵੱਖ ਸਵੈਸੇਵੀ ਜਥੇਬੰਦੀਆਂ ਦੇ ਸਹਿਯੋਗ ਨਾਲ  ਲੋਕਾਂ ਨੂੰ ਟਰੈਫਿਕ ਨਿਯਮਾਂ ਸਬੰਧੀ ਜਾਗਰੂਕ ਕਰਨ ਲਈ ਇਹ ਮੁਹਿੰਮ ਲਗਾਤਾਰ ਜਾਰੀ ਰਹੇਗੀ।
        ਸ਼੍ਰੀ ਬੀ ਐਸ ਧਾਲੀਵਾਲ ਜ਼ਿਲ੍ਹਾ ਟਰਾਂਸਪੋਰਟ ਅਫ਼ਸਰ ਨੇ ਦੋਿਸਆ ਕਿ ਇਸ ਸੜਕ ਸੁਰਖਿਆ ਸਪਤਾਹ ਦੌਰਾਨ ਲੋਕਾਂ ਨੂੰ ਟਰੈਫਿਕ ਨਿਯਮਾਂ ਨੂੰ ਜਾਗਰੂਕ ਕਰਨ ਲਈ ਬੀਕਨਜ਼ ਇੰਟਰਨੈਸ਼ਨਲ ਹੁਸ਼ਿਆਰਪੁਰ, ਲਾਈਨਜ਼ ਕਲੱਬ, ਰੋਟਰੀ ਕਲੱਬ, ਕਲੀਨ ਐਂਡ ਗ੍ਰੀਨ ਸੁਸਾਇਟੀ, ਨਾਈਸ ਕੰਪਿਉਟਰ ,ਇੰਡਸਟਰੀ ਸੈਲ, ਆਸ਼ਾਦੀਪ ਵੈਲਫੇਅਰ ਸੁਸਾਇਟੀ ਅਤੇ ਹੋਰ ਵੱਖ-ਵੱਖ ਸਵੈਸੇਵੀ ਜਥੇਬੰਦੀਆਂ ਵਲੋਂ ਪੂਰਾ ਸਹਿਯੋਗ ਦਿਤਾ ਜਾ ਰਿਹਾ ਹੈ।  ਉਨ੍ਹਾਂ ਦਸਿਆ ਕਿ ਅੱਜ ਵੱਖ-ਵੱਖ ਚੌਕਾਂ ਵਿਚ 310 ਵਾਹਨਾਂ ਤੇ ਰਿਫਲੈਕਟਰ ਲਗਾਏ ਗਏ ਅਤੇ 50 ਗੱਡੀਆਂ ਦਾ ਮੁਫਤ ਪ੍ਰਦੂਸ਼ਣ ਚੈਕਅਪ ਕਰਕੇ ਪ੍ਰਦੂਸ਼ਣ ਕੰਟਰੋਲ ਸਰਟੀਫੀਕੇਟ ਦਿਤੇ ਗਏ। ਉਹਨਾਂ ਨੇ ਇਸ ਹਫਤੇ ਦੌਰਾਨ ਲੋਕਾਂ ਨੁੰ ਸੜਕ ਸੁਰਖਿਆ ਨਿਯਮਾਂ ਸਬੰਧੀ  ਜਾਗਰੂਕ ਕਰਨ ਲਈ ਕੀਤੇ ਜਾ ਰਹੇ ਸਮਾਗਮਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿਤੀ।

No comments:

Post a Comment

Labels

10+2 Reuslt (1) 2012 (41) 2014 (35) 2017 (36) Act 144 (47) Akali Dal (33) Amarjit Singh Sahi MLA (15) Anandpur Sahib (1) Anti Tobacoo day (1) Army (3) Army Institute of Management & Technology (1) Army tranning (1) Arun Dogra (4) Avinash Rai Khanna (1) awareness (7) B. Ed. Front (6) baba lal dyal ji (1) badal (7) Barrage (1) BBMB (30) BJP (26) BLO (1) blood donation (1) Book (1) BSF (2) BSP (1) Bus (1) cabel tv (1) Camp (1) Canal (1) Cancer (1) Capt. Amrinder Singh (5) CBSE Board (1) Chandigarh (1) Checking (2) cheema (1) chief minister (1) child labour (1) civil hospital (1) CM (1) complaints (1) Congress (18) control room (1) Court (2) cow safety planning (1) Crime (1) crops (1) D.I.G Jaskaran Singh (1) Dairy Development Board (3) Daljit Singh Cheema (2) Dasuya (35) datarpur (3) datesheet (1) dc (4) dc vipul ujval (24) DC Vipul Ujwal (32) Dengue & chikungunya (1) deputy commissioner vipul ujwal (1) development deptt. (1) dhugga (2) Digital (1) Dist. Admn. (173) District Language Officer Raman Kumar (1) doaba radio (1) Dogra (5) donation (1) drugs (3) DTO (6) education (30) education seminar (7) Elections (158) employement (5) employment (15) environment (10) ETT Union (4) EVMs (3) Exams (1) exams 2010 (2) Exhibition (1) Farmer (1) festival (2) flood control (3) Food Safety Act (1) forest (3) G.S.T (1) GADVASU (1) garhdiwala (3) garshankar (5) GCT (17) Govt Model High School Talwara (33) GPC (2) green india (2) gst (2) GTU (9) Gurpurab (1) Guru (2) health (11) Help desk (1) Himachal (1) Hola (1) hoshiarpur (132) iDay (1) IIT (1) Independence Day (1) India (1) india election results (3) india elections (4) ips (1) ITI (5) juvenile home (1) kabbadi (2) kandhi (2) kavi darbar (4) Lagal Aid Clinic (1) Learn Urdu (1) legal (11) Legal Aid Clinic (2) liquor (1) Loan (2) lok adalat (3) Mahant Ram Parkash Das (1) mahilpur (3) Mahinder Kaur Josh (1) malaria (1) Mandir (1) mc (4) MCU Punjab (2) Mela (1) merit (1) Micky (2) mining (3) MLA (2) MLA Sundar Sham arora (2) Mohalla (1) Mukerian (4) Multi skill development (1) nagar panchayat (14) Nandan (1) NCC (1) News Updates (52) nss (1) panchayat (1) Panchayat Elections (1) panchayat samiti (1) parade (1) Passing out (1) Police (10) polio drops (3) Politics (7) Pong Dam (3) Pooja sharma (1) Post service (1) PPP (3) press (3) PSEB (8) PSSF (3) PSTET (1) Pt. Kishori Lal (1) Punjab (31) punjab lok sabha winners (1) punjab radio live (1) Punjab School Education Board (6) punjabi sahit (22) PWD (2) Rajnish Babbi (3) Rajwal School Result (1) ramesh dogra (4) Ramgharia (1) Ravidas (2) Recruitment (3) Red Cross (12) red cross society (2) Republic Day (3) Result (2) Results (3) Retirement (1) Road Safety (1) Rock Garden (1) Roopnagar (11) Ropar (2) Rozgar (1) Rural Mission (1) s.c.commision (1) Sacha Sauda (2) Sadhu Singh Dharmsot (1) Sahi (12) sanjha chullah (6) Sant Balbir Singh (1) save girls (1) save trees (1) save water (1) sbi (2) Sc Commission (2) School (8) SDM Jatinder Jorwal (1) self employment (1) seminar (1) Senate (1) services (3) Sewa Singh Sekhwan (1) sgpc (2) Shah Nehar (5) Shakir (2) shamchurasi (1) shivsena (1) sidhu (19) skill development centre (1) smarpan (2) Sohan Singh Thandal (4) sports (8) staff club (2) Stenographer training (1) Sukhjit Kaur Sahi (6) Summer camp (2) Sunder Sham Arora (4) svm (5) swachh (5) Swachh Bharat (2) swimming (2) Swine Flu (1) talwara (208) Talwara Police (1) Talwara Schools (74) tax (2) TET (1) thandal (4) Tikshan Sood (6) Toy Bank (1) traffic rules (4) Training (2) Training camp (2) Traning Camp (1) Transport (2) travel agency (1) unions (2) University (1) Vet University (5) Vigilance (1) Vijay Sampla (8) Vipul Ujwal (1) voter (5) waiver (1) water (1) Water is Life (1) world kabbadi cup (2) yoga (3) yoga day (3) youth (2) zila parishad (2) ਸਰਬੱਤ ਦਾ ਭਲਾ (1) ਸ਼ਾਕਰ (2) ਸੇਖਵਾਂ (1) ਕਵੀ ਦਰਬਾਰ (5) ਚੋਣਾਂ (15) ਟਰੈਫਿਕ ਨਿਯਮ (1) ਡੀ.ਸੀ ਵਿਪੁਲ ਉਜਵਲ (2) ਤਲਵਾੜਾ (26) ਤੀਕਸ਼ਨ ਸੂਦ (8) ਪੰਚਾਇਤ (13) ਪੰਜਾਬ (9) ਬਾਦਲ (29) ਮਹਿੰਦਰ ਕੌਰ ਜੋਸ਼ (4) ਮਜੀਠੀਆ (1)