ਟੋਡਰਪੁਰ ਦੇ ਵਿਕਾਸ ਕਾਰਜਾਂ ਤੇ ਇੱਕ ਕਰੋੜ ਤੋਂ ਵੱਧ ਖਰਚ : ਠੰਡਲ

ਗੜ੍ਹਸ਼ੰਕਰ, 10 ਮਾਰਚ: 1. 13 ਕਰੋੜ ਰੁਪਏ ਪਿੰਡ ਟੋਡਰਪੁਰ ਦੇ ਵੱਖ-ਵੱਖ ਵਿਕਾਸ ਕਾਰਜਾਂ ਤੇ ਖਰਚ ਕੀਤੇ ਜਾ ਰਹੇ ਹਨ। ਇਸ ਗੱਲ ਦਾ ਪ੍ਰਗਟਾਵਾ ਮੁੱਖ ਪਾਰਲੀਮਾਨੀ ਸਕੱਤਰ ਖੇਤੀਬਾੜੀ ਵਿਭਾਗ ਪੰਜਾਬ ਸ੍ਰ: ਸੋਹਨ ਸਿੰਘ ਠੰਡਲ ਨੇ 17 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਟੋਡਰਪੁਰ ਦੀ ਪੱਕੀ ਫਿਰਨੀ ਦੀ ਉਸਾਰੀ ਦਾ ਨੀਂਹ ਪੱਥਰ ਰੱਖਣ ਉਪਰੰਤ ਇੱਕ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ।  ਐਸ ਡੀ ਐਮ ਗੜ੍ਹਸ਼ੰਕਰ ਜਸਪਾਲ ਸਿੰਘ, ਲੋਕ ਨਿਰਮਾਣ ਵਿਭਾਗ ਦੇ ਐਸ ਡੀ ਓ ਅਰਜਨ ਦੇਵ, ਜੇ ਈ ਗੁਰਤੇਜ ਸਿੰਘ, ਰਵਿੰਦਰ ਠੰਡਲ, ਜ਼ਿਲ੍ਹਾ ਸਿਖਲਾਈ ਅਫ਼ਸਰ ਖੇਤੀਬਾੜੀ ਵਿਭਾਗ ਡਾ ਸੁਰਿੰਦਰ ਸਿੰਘ, ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਮਾਹਿਲਪੁਰ ਸੁਖਦੇਵ ਸਿੰਘ ਵੀ ਇਸ ਮੌਕੇ ਤੇ ਉਨ੍ਹਾਂ ਦੇ ਨਾਲ ਸਨ।
        ਇਸ ਮੌਕੇ ਤੇ ਲੋਕਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਸ੍ਰ: ਠੰਡਲ ਨੇ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਵੱਲੋਂ ਪਿੰਡਾਂ ਅਤੇ ਸ਼ਹਿਰਾਂ ਵਿੱਚ ਜੰਗੀ ਪੱਧਰ ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ੍ਰ: ਪਰਕਾਸ਼ ਸਿੰਘ ਬਾਦਲ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਪ੍ਰਮੁੱਖ ਸੜਕਾਂ ਨੂੰ ਚੌੜਾ ਅਤੇ ਮਜ਼ਬੂਤ ਕਰਨ ਲਈ 1500 ਕਰੋੜ ਰੁਪਏ ਖਰਚ ਕੀਤੇ ਗਏ ਹਨ ਅਤੇ ਮੁੱਖ ਸੜਕਾਂ ਨੂੰ ਛੇ ਮਾਰਗੀ ਬਣਾਉਣ ਲਈ 3035 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ।  ਉਨ੍ਹਾਂ ਦੱਸਿਆ ਕਿ ਹੁਸ਼ਿਆਰਪੁਰ-ਫਗਵਾੜਾ ਸੜਕ ਨੂੰ ਵੀ ਚੌੜਾ ਅਤੇ ਮਜ਼ਬੂਤ ਕਰਨ ਲਈ 54 ਕਰੋੜ ਰੁਪਏ ਖਰਚ ਕੀਤੇ ਜਾ ਰਹ ਹਨ ਅਤੇ ਵਿਧਾਨ ਹਲਕਾ ਮਾਹਿਲਪੁਰ ਵਿੱਚ ਇਸ ਸਾਲ 20 ਕਿਲੋਮੀਟਰ ਲੰਬੀਆਂ ਲਿੰਕ ਸੜਕਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ ਜਿਸ ਤੇ ਲਗਭਗ 2 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ।
        ਸ੍ਰ: ਠੰਡਲ ਨੇ ਕਿਹਾ ਕਿ ਇਸ ਪਿੰਡ ਦੇ ਸਕੂਲ ਨੂੰ ਅਪਗਰੇਡ ਕਰਕੇ 58 ਲੱਖ ਰੁਪਏ ਖਰਚ ਕੀਤੇ ਜਾ ਰਹੇ ਹਨ ਅਤੇ 35 ਲੱਖ ਰੁਪਏ ਦੀ ਜਲ ਸਪਲਾਈ ਸਕੀਮ ਬਣਾਈ ਗਈ ਹੈ।  ਇਸ ਮੌਕੇ ਤੇ ਉਨ੍ਹਾਂ ਨੇ ਵੱਖ-ਵੱਖ ਵਿਕਾਸ ਕਾਰਜਾਂ ਲਈ 5 ਲੱਖ ਰੁਪਏ ਹੋਰ ਦੇਣ ਦਾ ਐਲਾਨ ਕੀਤਾ ਜਿਸ ਵਿੱਚ 4 ਲੱਖ ਰੁਪਏ ਪਿੰਡ ਦੀਆਂ ਗਲੀਆਂ-ਨਾਲੀਆਂ ਬਣਾਉਣ ਅਤੇ ਇੱਕ ਲੱਖ ਰੁਪਏ ਪੈਖਾਨੇ ਬਣਾਉਣ ਲਈ ਸ਼ਾਮਲ ਹਨ।  ਪਿੰਡ ਨਿਵਾਸੀਆਂ ਵੱਲੋਂ ਇਸ ਮੌਕੇ ਤੇ ਮੁੱਖ ਮਹਿਮਾਨ ਅਤੇ ਆਏ ਪਤਵੰਤਿਆਂ ਦਾ ਸਨਮਾਨ ਵੀ ਕੀਤਾ ਗਿਆ। 
        ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਚੇਅਰਮੈਨ ਪੰਚਾਇਤ ਸੰਮਤੀ ਪਰਮਜੀਤ ਸਿੰਘ ਪੰਜੌੜ, ਅਵਤਾਰ ਸਿੰਘ ਅਜਨੋਹਾ, ਸਰਪੰਚ ਡਾਂਸੀਵਾਲ ਰਾਣਾ, ਨੰਬਰਦਾਰ ਗੁਰਨਾਮ ਸਿੰਘ, ਰਣਧੀਰ ਸਿੰਘ ਥਾਂਦੀ, ਪਿੰਡ ਦੀ ਸਰਪੰਚ ਗਿਆਨ ਕੌਰ, ਸੰਮਤੀ ਮੈਂਬਰ ਭਗਤ ਰਾਮ, ਹਰਭਜਨ ਸਿੰਘ ਜਲਵੇੜਾ, ਮਾਸਟਰ ਰਛਪਾਲ ਸਿੰਘ, ਮਾਸਟਰ ਹਰਭਜਨ ਸਿੰਘ, ਪੰਚ ਤਰਲੋਚਨ ਸਿੰਘ, ਗੁਰਦਿਆਲ ਸਿੰਘ, ਕਮਲਜੀਤ ਸਿਘ, ਕਮਲਜੀਤ ਕੌਰ ਅਤੇ ਹੋਰ ਪਤਵੰਤੇ ਹਾਜ਼ਰ ਸਨ।

No comments:

Post a Comment

Labels

10+2 Reuslt (1) 2012 (41) 2014 (35) 2017 (36) Act 144 (47) Akali Dal (33) Amarjit Singh Sahi MLA (15) Anandpur Sahib (1) Anti Tobacoo day (1) Army (3) Army Institute of Management & Technology (1) Army tranning (1) Arun Dogra (4) Avinash Rai Khanna (1) awareness (7) B. Ed. Front (6) baba lal dyal ji (1) badal (7) Barrage (1) BBMB (30) BJP (26) BLO (1) blood donation (1) Book (1) BSF (2) BSP (1) Bus (1) cabel tv (1) Camp (1) Canal (1) Cancer (1) Capt. Amrinder Singh (5) CBSE Board (1) Chandigarh (1) Checking (2) cheema (1) chief minister (1) child labour (1) civil hospital (1) CM (1) complaints (1) Congress (18) control room (1) Court (2) cow safety planning (1) Crime (1) crops (1) D.I.G Jaskaran Singh (1) Dairy Development Board (3) Daljit Singh Cheema (2) Dasuya (35) datarpur (3) datesheet (1) dc (4) dc vipul ujval (24) DC Vipul Ujwal (32) Dengue & chikungunya (1) deputy commissioner vipul ujwal (1) development deptt. (1) dhugga (2) Digital (1) Dist. Admn. (173) District Language Officer Raman Kumar (1) doaba radio (1) Dogra (5) donation (1) drugs (3) DTO (6) education (30) education seminar (7) Elections (158) employement (5) employment (15) environment (10) ETT Union (4) EVMs (3) Exams (1) exams 2010 (2) Exhibition (1) Farmer (1) festival (2) flood control (3) Food Safety Act (1) forest (3) G.S.T (1) GADVASU (1) garhdiwala (3) garshankar (5) GCT (17) Govt Model High School Talwara (33) GPC (2) green india (2) gst (2) GTU (9) Gurpurab (1) Guru (2) health (11) Help desk (1) Himachal (1) Hola (1) hoshiarpur (132) iDay (1) IIT (1) Independence Day (1) India (1) india election results (3) india elections (4) ips (1) ITI (5) juvenile home (1) kabbadi (2) kandhi (2) kavi darbar (4) Lagal Aid Clinic (1) Learn Urdu (1) legal (11) Legal Aid Clinic (2) liquor (1) Loan (2) lok adalat (3) Mahant Ram Parkash Das (1) mahilpur (3) Mahinder Kaur Josh (1) malaria (1) Mandir (1) mc (4) MCU Punjab (2) Mela (1) merit (1) Micky (2) mining (3) MLA (2) MLA Sundar Sham arora (2) Mohalla (1) Mukerian (4) Multi skill development (1) nagar panchayat (14) Nandan (1) NCC (1) News Updates (52) nss (1) panchayat (1) Panchayat Elections (1) panchayat samiti (1) parade (1) Passing out (1) Police (10) polio drops (3) Politics (7) Pong Dam (3) Pooja sharma (1) Post service (1) PPP (3) press (3) PSEB (8) PSSF (3) PSTET (1) Pt. Kishori Lal (1) Punjab (31) punjab lok sabha winners (1) punjab radio live (1) Punjab School Education Board (6) punjabi sahit (22) PWD (2) Rajnish Babbi (3) Rajwal School Result (1) ramesh dogra (4) Ramgharia (1) Ravidas (2) Recruitment (3) Red Cross (12) red cross society (2) Republic Day (3) Result (2) Results (3) Retirement (1) Road Safety (1) Rock Garden (1) Roopnagar (11) Ropar (2) Rozgar (1) Rural Mission (1) s.c.commision (1) Sacha Sauda (2) Sadhu Singh Dharmsot (1) Sahi (12) sanjha chullah (6) Sant Balbir Singh (1) save girls (1) save trees (1) save water (1) sbi (2) Sc Commission (2) School (8) SDM Jatinder Jorwal (1) self employment (1) seminar (1) Senate (1) services (3) Sewa Singh Sekhwan (1) sgpc (2) Shah Nehar (5) Shakir (2) shamchurasi (1) shivsena (1) sidhu (19) skill development centre (1) smarpan (2) Sohan Singh Thandal (4) sports (8) staff club (2) Stenographer training (1) Sukhjit Kaur Sahi (6) Summer camp (2) Sunder Sham Arora (4) svm (5) swachh (5) Swachh Bharat (2) swimming (2) Swine Flu (1) talwara (208) Talwara Police (1) Talwara Schools (74) tax (2) TET (1) thandal (4) Tikshan Sood (6) Toy Bank (1) traffic rules (4) Training (2) Training camp (2) Traning Camp (1) Transport (2) travel agency (1) unions (2) University (1) Vet University (5) Vigilance (1) Vijay Sampla (8) Vipul Ujwal (1) voter (5) waiver (1) water (1) Water is Life (1) world kabbadi cup (2) yoga (3) yoga day (3) youth (2) zila parishad (2) ਸਰਬੱਤ ਦਾ ਭਲਾ (1) ਸ਼ਾਕਰ (2) ਸੇਖਵਾਂ (1) ਕਵੀ ਦਰਬਾਰ (5) ਚੋਣਾਂ (15) ਟਰੈਫਿਕ ਨਿਯਮ (1) ਡੀ.ਸੀ ਵਿਪੁਲ ਉਜਵਲ (2) ਤਲਵਾੜਾ (26) ਤੀਕਸ਼ਨ ਸੂਦ (8) ਪੰਚਾਇਤ (13) ਪੰਜਾਬ (9) ਬਾਦਲ (29) ਮਹਿੰਦਰ ਕੌਰ ਜੋਸ਼ (4) ਮਜੀਠੀਆ (1)