ਲੋਕ ਅਦਾਲਤਾਂ ਵਿਚ ਹੋਈ 320 ਕੇਸਾਂ ਦੀ ਸੁਣਵਾਈ

ਹੁਸ਼ਿਆਰਪੁਰ, 30 ਜੁਲਾਈ: ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਨਿਰਦੇਸ਼ਾਂ ਅਤੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਹੁਸ਼ਿਆਰਪੁਰ ਸ੍ਰੀ ਅਸ਼ੋਕ ਕੁਮਾਰ ਸਿੰਗਲਾ ਦੀ ਦੇਖ-ਰੇਖ ਹੇਠਾਂ ਅੱਜ ਮਾਸਿਕ ਲੋਕ ਅਦਾਲਤਾਂ ਦਾ ਆਯੋਜਨ ਕੀਤਾ ਗਿਆ। ਇਹ ਲੋਕ ਅਦਾਲਤਾਂ ਹੁਸ਼ਿਆਰਪੁਰ, ਦਸੂਹਾ, ਮੁਕੇਰੀਆਂ ਅਤੇ ਗੜ੍ਹਸ਼ੰਕਰ ਵਿਖੇ ਲਗਾਈਆਂ ਗਈਆਂ। ਇਸ ਲੋਕ ਅਦਾਲਤ ਲਈ ਹੁਸ਼ਿਆਰਪੁਰ ਵਿਖੇ 10, ਦਸੂਹਾ ਅਤੇ ਮੁਕੇਰੀਆਂ ਵਿਖੇ 2 ਅਤੇ ਗੜ੍ਹਸ਼ੰਕਰ ਵਿਖੇ 1 ਬੈਂਚ ਬਣਾਇਆ ਗਿਆ। ਇਨ੍ਹਾਂ ਬੈਂਚਾਂ ਵਿੱਚ ਸੋਸ਼ਲ ਵਰਕਰਾਂ ਅਤੇ ਵਕੀਲਾਂ ਨੂੰ ਖਾਸ ਤੌਰ ਤੇ ਸ਼ਾਮਲ ਕੀਤਾ ਗਿਆ ਤਾਂ ਜੋ ਕੇਸਾਂ ਦਾ ਨਿਪਟਾਰਾ ਵਿਚੋਲਗੀ ਅਤੇ ਰਜ਼ਾਮੰਦੀ ਨਾਲ ਕੀਤਾ ਜਾ ਸਕੇ। ਇਸ ਲੋਕ ਅਦਾਲਤ ਵਿੱਚ ਸ੍ਰੀ ਆਰ.ਪੀ. ਧੀਰ ਪ੍ਰਧਾਨ ਬਾਰ ਐਸੋਸੀਏਸ਼ਨ ਹੁਸ਼ਿਆਰਪੁਰ ਨੇ ਬਾਰ ਮੈਂਬਰਾਂ ਰਾਹੀਂ ਇਸ ਲੋਕ ਅਦਾਲਤ ਨੂੰ ਕਾਮਯਾਬ ਬਣਾਉਣ ਲਈ ਪੂਰਾ ਸਹਿਯੋਗ ਦਿੱਤਾ।
ਇਸ ਮਾਸਿਕ ਲੋਕ ਅਦਾਲਤ ਵਿੱਚ ਹਿੰਦੂ ਮੈਰਿਜ ਐਕਟ ਕੇਸ, ਦੀਵਾਨੀ ਦਾਅਵੇ, ਅਪੀਲਾਂ, ਸਮਝੌਤਾਯੋਗ ਫੌਜਦਾਰੀ ਕੇਸ, ਰੈਂਟ ਕੇਸ ਅਤੇ ਹੋਰ ਅਦਾਲਤੀ ਕੇਸਾਂ ਨੂੰ ਆਪਸੀ ਰਜ਼ਾਮੰਦੀ ਰਾਹੀਂ ਹੱਲ ਕਰਨ ਲਈ ਸੁਣਿਆ ਗਿਆ। ਇਸ ਲੋਕ ਅਦਾਲਤ ਵਿੱਚ ਕੁਲ 320 ਕੇਸਾਂ ਨੂੰ ਹੱਲ ਕਰਨ ਲਈ ਸੁਣਿਆ ਗਿਆ ਜਿਸ ਵਿੱਚ 219 ਕੇਸਾਂ ਦਾ ਨਿਪਟਾਰਾ ਰਜ਼ਾਮੰਦੀ ਨਾਲ ਕੀਤਾ ਗਿਆ। ਇਸੇ ਤਰਾਂ ਜੂਨ ਮਹੀਨੇ ਵਿੱਚ ਗੜ੍ਹਸ਼ੰਕਰ ਵਿਖੇ ਮਾਸਿਕ ਲੋਕ ਅਦਾਲਤ ਰਾਹੀਂ 17 ਕੇਸਾਂ ਦਾ ਨਿਪਟਾਰਾ ਕੀਤਾ ਗਿਆ । ਇਨ੍ਹਾਂ ਕੇਸਾਂ ਰਾਹੀਂ ਧਿਰਾਂ ਨੂੰ 12464368 ਰੁਪਏ ਬਤੌਰ ਕਲੇਮ / ਅਵਾਰਡ ਦਿਵਾਏ ਗਏ । ਹੁਸ਼ਿਆਰਪੁਰ ਵਿਖੇ ਸਾਲ 2011 ਵਾਸਤੇ ਸਥਾਪਿਤ ਸਥਾਈ ਲੋਕ ਅਦਾਲਤ ਵਿੱਚ 13 ਕੇਸਾਂ ਦਾ ਫੈਸਲਾ ਕੀਤਾ ਗਿਆ ।
ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਅਸ਼ੋਕ ਕੁਮਾਰ ਸਿੰਗਲਾ ਨੇ ਦੱਸਿਆ ਕਿ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ 157ਵੀਂ ਲੋਕ ਅਦਾਲਤ ਸੀ ਅਤੇ ਹੁਣ ਤੱਕ 44998 ਕੇਸਾਂ ਦਾ ਨਿਪਟਾਰਾ ਲੋਕ ਅਦਾਲਤਾਂ ਰਾਹੀਂ ਕੀਤਾ ਜਾ ਚੁੱਕਾ ਹੈ ਜਿਸ ਰਾਹੀਂ ਕੁਲ ਰਕਮ 1086326855 ਰੁਪਏ ਬਤੌਰ ਕਲੇਮ/ ਅਵਾਰਡ ਧਿਰਾਂ ਨੂੰ ਦੁਆਏ ਜਾ ਚੁੱਕੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ 3093 ਲੋਕਾਂ ਨੂੰ ਮੁਫ਼ਤ ਕਾਨੁੰਨੀ ਸਹਾਇਤਾ ਦਿੱਤੀ ਜਾ ਚੁੱਕੀ ਅਤੇ ਕਰੀਬ 243 ਕਾਨੂੰਨੀ ਸਾਖਰਤਾ ਕੈਂਪਾਂ ਦਾ ਆਯੋਜਨ ਕੀਤਾ ਜਾ ਚੁੱਕਾ ਹੈ।
ਇਸ ਮੌਕੇ ਤੇ ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਲੋਕ ਆਪਣੇ ਕੇਸਾਂ ਦਾ ਨਿਪਟਾਰਾ ਲੋਕ ਅਦਾਲਤਾਂ ਰਾਹੀਂ ਕਰਵਾਉਣ ਕਿਉਂਕਿ ਇਸ ਨਾਲ ਪੈਸੇ ਅਤੇ ਸਮੇਂ ਦੋਹਾਂ ਦੀ ਬੱਚਤ ਹੁੰਦੀ ਹੈ। ਇਸ ਦੇ ਫੈਸਲੇ ਦੇ ਖਿਲਾਫ਼ ਕੋਈ ਅਪੀਲ ਨਹੀਂ ਹੁੰਦੀ ਅਤੇ ਇਸ ਦੇ ਫੈਸਲੇ ਨੂੰ ਦਿਵਾਨੀ ਅਦਾਲਤ ਦੀ ਡਿਗਰੀ ਦੀ ਮਾਣਤਾ ਪ੍ਰਾਪਤ ਹੈ। ਇਸ ਵਿੱਚ ਫੈਸਲੇ ਦੋਹਾਂ ਧਿਰਾਂ ਦੀ ਸਹਿਮਤੀ ਨਾਲ ਹੁੰਦੇ ਹਨ ਅਤੇ ਆਪਸੀ ਪਿਆਰ ਵੱਧਦਾ ਹੈ ਅਤੇ ਦੁਸ਼ਮਣੀ ਘੱਟਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਲੋਕ ਆਪਣੇ ਕੇਸਾਂ ਨੂੰ ਲੋਕ ਅਦਾਲਤਾਂ ਵਿੱਚ ਲਗਾਉਣ ਲਈ ਉਨ੍ਹਾਂ ਪਾਸ ਜਾਂ ਸਿਵਲ ਜੱਜ (ਸੀਨੀਅਰ ਡਵੀਜ਼ਨ),-ਸਹਿਤ ਸਕੱਤਰ ਜ਼ਿਲ੍ਹਾ ਕਾਨੁੰਨੀ ਸੇਵਾਵਾਂ ਅਥਾਰਟੀ ਜਾਂ ਵਧੀਕ ਜੱਜ (ਸ ਡ) ਸਹਿਤ ਸਕੱਤਰ, ਉਪ ਮੰਡਲੀ ਕਾਨੂੰਨੀ ਸੇਵਾਵਾਂ ਕਮੇਟੀ ਦਸੂਹਾ, ਗੜ੍ਹਸ਼ੰਕਰ , ਜਾਂ ਸਹਾਇਕ ਜ਼ਿਲ੍ਹਾ ਅਟਾਰਨੀ (ਕ ਸ) ਤਹਿਸੀਲ ਕੰਪਲੈਕਸ ਹੁਸ਼ਿਆਰਪੁਰ ਨਾਲ ਸੰਪਰਕ ਕਰ ਸਕਦੇ ਹਨ।

ਦੇਸ ਰਾਜ ਭਗਤ ਦੀ ਸੇਵਾ ਮੁਕਤੀ ਤੇ ਵਿਦਾਇਗੀ

ਹੁਸ਼ਿਆਰਪੁਰ, 29 ਜੁਲਾਈ;  ਸ੍ਰੀ ਦੇਸ ਰਾਜ ਭਗਤ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੂੰ ਉਨ੍ਹਾਂ ਦੀ ਸੇਵਾ ਮੁਕਤੀ ਦੇ ਮੌਕੇ ਤੇ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਅਧਿਕਾਰੀਆਂ ਵੱਲੋਂ ਉਨ੍ਹਾਂ ਨੂੰ ਨਿੱਘੀ ਵਿਦਾਇਗੀ ਦਿੱਤੀ ਗਈ।  ਉਨ੍ਹਾਂ ਵਿਦਾਇਗੀ ਦੇਣ ਲਈ ਸਰਵਿਸ ਕਲੱਬ ਵਿਖੇ ਵਿਦਾਇਗੀ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਤੇ ਦੀਪਇੰਦਰ ਸਿੰਘ ਡਿਪਟੀ ਕਮਿਸ਼ਨਰ ਨੇ ਉਨ੍ਹਾਂ ਨੂੰ ਇਸ ਵਿਦਾਇਗੀ ਸਮਾਰੋਹ ਮੌਕੇ ਸ਼ੁੱਭ ਕਾਮਨਾਵਾਂ ਦਿੱਤੀਆਂ ਅਤੇ ਉਨ੍ਹਾ ਦੀ ਖੁਸ਼ਹਾਲ ਜਿੰਦਗੀ ਦੀ ਕਾਮਨਾ ਕੀਤੀ। 
         ਸ੍ਰੀ ਧਰਮ ਦੱਤ ਤਰਨਾਚ ਡਾਇਰੈਕਟਰ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਪੰਜਾਬ ਨੇ ਕਿਹਾ ਕਿ  ਹੁਸ਼ਿਆਰਪੁਰ ਵਿੱਚ ਬਤੌਰ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਉਨ੍ਹਾਂ  ਦੀਆਂ ਸੇਵਾਵਾਂ ਬਹੁਤ ਸ਼ਲਾਘਾਯੋਗ ਹਨ।  ਹਰਮਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ, ਅਵਤਾਰ ਸਿੰਘ ਭੁੱਲਰ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ, ਰਾਹੁਲ ਚਾਬਾ ਐਸ ਡੀ ਐਮ ਮੁਕੇਰੀਆਂ, ਮੁਹੰਮਦ ਇਕਬਾਲ ਭੱਟੀ ਸਕੱਤਰ ਜ਼ਿਲ੍ਹਾ ਪ੍ਰੀਸ਼ਦ ਨੇ ਵੀ ਇਸ ਮੌਕੇ ਤੇ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਰਣਜੀਤ ਕੌਰ ਐਸ ਡੀ ਐਮ ਗੜ•ਸੰਕਰ, ਆਰ ਕੇ ਵਰਮਾ ਐਕਸੀਅਨ ਪੰਚਾਇਤੀ ਰਾਜ, ਸਮੂਹ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਅਤੇ ਹੋਰ ਅਧਿਕਾਰੀ ਹਾਜ਼ਰ ਸਨ। ਇਸ ਮੌਕੇ ਤੇ ਸਾਰੇ ਅਧਿਕਾਰੀਆਂ ਵੱਲੋਂ ਸ੍ਰੀ ਦੇਸ ਰਾਜ ਭਗਤ ਦਾ ਸਨਮਾਨ ਚਿੰਨ ਦੇ ਕੇ ਸਨਮਾਨ ਕੀਤਾ ਗਿਆ। ਇਸ ਮੌਕੇ ਤੇ ਸਮੂਹ ਅਧਿਕਾਰੀਆਂ ਵੱਲੋਂ ਸ੍ਰੀ ਧਰਮ ਦੱਤ ਤਰਨਾਚ ਨੂੰ ਵੀ ਸਨਮਾਨਿਤ ਕੀਤਾ। ਸ੍ਰੀ ਦੇਸ ਰਾਜ ਭਗਤ ਨੇ ਇਸ ਮੌਕੇ ਤੇ ਸਮੂਹ ਅਧਿਕਾਰੀਆਂ ਦਾ ਧੰਨਵਾਦ ਕੀਤਾ।

ਦੀਪਇੰਦਰ ਸਿੰਘ ਨੇ ਬਤੌਰ ਡੀ. ਸੀ. ਚਾਰਚ ਲਿਆ

ਹੁਸ਼ਿਆਰਪੁਰ, 29 ਜੁਲਾਈ:  ਸ੍ਰ: ਦੀਪਇੰਦਰ ਸਿੰਘ ਨੇ ਅੱਜ ਬਤੌਰ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਦਾ ਚਾਰਜ ਸੰਭਾਲ ਲਿਆ ਹੈ। ਉਹ ਪਟਿਆਲਾ ਤੋਂ ਬਦਲ ਕੇ ਇਥੇ ਆਏ ਹਨ। ਇਸ ਤੋਂ ਪਹਿਲਾਂ ਉਨ੍ਹਾਂ ਦਾ ਸਥਾਨਕ ਲੋਕ ਨਿਰਮਾਣ ਵਿਭਾਗ ਦੇ ਰੈਸਟ ਹਾਊਸ ਪਹੁੰਚਣ ਤੇ ਅਧਿਕਾਰੀਆਂ ਵੱਲੋਂ ਸਵਾਗਤ ਕੀਤਾ ਗਿਆ ਅਤੇ ਪੁਲਿਸ ਦੀ ਟੁਕੜੀ ਵੱਲੋਂ ਗਾਰਡ ਆਫ ਆਨਰ ਦਿੱਤਾ ਗਿਆ।  ਪਹਿਲੇ ਡਿਪਟੀ ਕਮਿਸ਼ਨਰ ਸ੍ਰੀ ਧਰਮ ਦੱਤ ਤਰਨਾਚ ਦਾ ਤਬਾਦਲਾ ਹੁਸ਼ਿਆਰਪੁਰ ਤੋਂ  ਬਤੌਰ ਡਾਇਰੈਕਟਰ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਚੰਡੀਗੜ੍ਹ ਵਿਖੇ ਹੋ ਗਿਆ ਹੈ।

ਦਸੂਹਾ, ਮੁਕੇਰੀਆਂ ਆਦਿ ਲੋਕ ਅਦਾਲਤਾਂ 30 ਜੁਲਾਈ ਨੂੰ

ਹੁਸ਼ਿਆਰਪੁਰ, 28 ਜੁਲਾਈ: ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਵੱਲੋਂ ਕਾਰਜਕਾਰੀ ਚੇਅਰਮੈਨ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਚੰਡੀਗੜ੍ਹ ਦੇ ਹੁਕਮਾਂ ਤਹਿਤ ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਅਸ਼ੋਕ ਕੁਮਾਰ ਸਿੰਗਲਾ ਦੀ ਦੇਖ-ਰੇਖ ਹੇਠਾਂ 30 ਜੁਲਾਈ 2011 ਨੂੰ ਹੁਸ਼ਿਆਰਪੁਰ, ਦਸੂਹਾ, ਮੁਕੇਰੀਆਂ ਅਤੇ ਗੜ੍ਹਸ਼ੰਕਰ ਵਿਖੇ ਮਾਸਿਕ ਲੋਕ ਅਦਾਲਤਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਨ੍ਹਾਂ ਲੋਕ ਅਦਾਲਤਾਂ ਵਿੱਚ ਵੱਖ-ਵੱਖ ਤਰਾਂ ਦੇ ਕੇਸਾਂ ਜਿਵੇਂ ਦੀਵਾਨੀ ਦਾਅਵੇ, ਸਮਝੌਤਾਯੋਗ ਫੌਜਦਾਰੀ ਕੇਸ, ਹਿੰਦੂ ਮੈਰਿਜ ਐਕਟ ਕੇਸ, ਅਪੀਲਾਂ, ਰੈਂਟ ਕੇਸ, ਮੋਟਰ ਐਕਸੀਡੈਂਟ ਕਲੇਮ ਕੇਸ ਅਤੇ ਹੋਰ ਅਦਾਲਤੀ ਕੇਸਾਂ ਨੂੰ ਸਮਝੌਤੇ ਰਾਹੀਂ ਹੱਲ ਕਰਨ ਲਈ ਸੁਣਿਆ ਜਾਵੇਗਾ।
ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਅਸ਼ੋਕ ਕੁਮਾਰ ਸਿੰਗਲਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਲੋਕ ਵੱਧ ਤੋਂ ਵੱਧ ਕੇਸਾਂ ਨੂੰ ਇਨ੍ਹਾਂ ਲੋਕ ਅਦਾਲਤਾਂ ਵਿੱਚ ਲਿਆਉਣ ਤਾਂ ਜੋ ਛੇਤੀ ਅਤੇ ਸਸਤਾ ਨਿਆਂ ਪ੍ਰਾਪਤ ਕਰ ਸਕਣ। ਉਨ੍ਹਾਂ ਕਿਹਾ ਕਿ ਇਸ ਦੇ ਫੈਸਲੇ ਨੂੰ ਦੀਵਾਨੀ ਡਿਗਰੀ ਦੀ ਮਾਨਤਾ ਪ੍ਰਾਪਤ ਹੈ ਅਤੇ ਇਸ ਦੇ ਫੈਸਲੇ ਅੰਤਮ ਹੁੰਦੇ ਹਨ। ਇਸ ਲਈ ਲੋਕ ਇਸ ਦਾ ਵੱਧ ਤੋਂ ਵੱਧ ਲਾਭ ਲੈਣ। ਲੋਕ ਅਦਾਲਤਾਂ ਵਿੱਚ ਕੇਸ ਲਗਾਉਣ ਲਈ ਲੋਕ ਸਬੰਧਤ ਅਦਾਲਤ ਦੇ ਜੱਜ ਸਾਹਿਬਾਨ, ਸਿਵਲ ਜੱਜ (ਸੀਨੀਅਰ ਡਵੀਜ਼ਨ) ਹੁਸ਼ਿਆਰਪੁਰ, ਵਧੀਕ ਜੱਜ (ਸ ਡ ) ਦਸੂਹਾ, ਮੁਕੇਰੀਆਂ, ਗੜ੍ਹਸ਼ੰਕਰ ਜਾਂ ਸਹਾਇਕ ਜ਼ਿਲ੍ਹਾ ਅਟਾਰਨੀ (ਕਾਨੂੰਨੀ ਸੇਵਾਵਾਂ) ਤਹਿਸੀਲ ਕੰਪਲੈਕਸ ਹੁਸ਼ਿਆਰਪੁਰ ਨਾਲ ਸੰਪਰਕ ਕਰ ਸਕਦੇ ਹਨ।

ਤਲਵਾੜਾ ਹਲਕੇ ਵਿੱਚ ਪੀ. ਪੀ. ਪੀ. ਨੂੰ ਹੁੰਗਾਰਾ: ਘੁੰਮਣ

ਤਲਵਾੜਾ, 28 ਜੁਲਾਈ : ਇੱਥੇ ਪੀਪਲਜ਼ ਪਾਰਟੀ ਆਫ ਪੰਜਾਬ ਦੇ ਸੀਨੀਅਰ ਆਗੂ ਐਡਵੋਕੇਟ ਭੁਪਿੰਦਰ ਸਿੰਘ ਘੁੰਮਣ ਵੱਲੋਂ ਆਪਣੇ ਸਾਥੀਆਂ ਮਹਿਤਾਬ ਸਿੰਘ ਹੁੰਦਲ, ਤਰਨਜੀਤ ਸਿੰਘ ਬੌਬੀ, ਗੁਰਦਿਆਲ ਸਿੰਘ ਸੋਨੀ, ਰਾਜੇਸ਼ ਸ਼ਰਮਾ ਤੇ ਗਗਨ ਸਿੰਘ ਨਾਲ ਬਲਾਕ ਤਲਵਾੜਾ ਦੇ ਰਾਮਗੜ੍ਹ ਅਤੇ ਬਰਿੰਗਲੀ ਆਦਿ ਪਿੰਡਾਂ ਦਾ ਦੌਰਾ ਕੀਤਾ ਅਤੇ ਇਸ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਲੋਕ ਸ. ਮਨਪ੍ਰੀਤ ਸਿੰਘ ਦੀ ਅਗਵਾਈ ਹੇਠ ਜੁੜਨ ਲਈ ਬੇਹੱਦ ਉਤਸ਼ਾਹ ਵਿਚ ਹਨ ਅਤੇ ਥਾਂ ਥਾਂ ਤੋਂ ਉਨ੍ਹਾਂ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਬਰਿੰਗਲੀ ਵਿਖੇ ਰਮਨ ਕੌਡਲ, ਸੰਜੀਵ ਕੁਮਾਰ, ਅਜੈ ਚੌਧਰੀ, ਰਜੇਸ਼ ਕੁਮਾਰ, ਮਨੀਸ਼ ਸ਼ਰਮਾ, ਮਾਸਟਰ ਜੋਗਿੰਦਰ ਸਿੰਘ ਮਿਨਹਾਸ, ਨਰੰਜਣ ਸਿੰਘ, ਮੰਗਲ ਸਿੰਘ, ਕੇਵਲ ਕ੍ਰਿਸ਼ਨ, ਅਨਿਲ ਕੁਮਾਰ ਤੇ ਸੁਰਿੰਦਰ ਕੁਮਾਰ ਨੇ ਪਾਰਟੀ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ ਅਤੇ ਇਸੇ ਤਰਾਂ ਰਾਮਗੜ੍ਹ ਅਤੇ ਕਰਟੋਲੀ ਵਿਖੇ ਕੁਲਦੀਪ ਸਿੰਘ, ਜਗੀਰ ਸਿੰਘ, ਕਿਹਰ ਸਿੰਘ, ਕ੍ਰਿਸ਼ਨ ਕਟੋਚ, ਸੁਰਜੀਤ ਸਿੰਘ, ਸੁਰਿੰਦਰ ਸਿੰਘ ਨੇ ਪਾਰਟੀ ਦੇ ਸਮਰਥਨ ਦਾ ਐਲਾਨ ਕੀਤਾ।

ਤਨਖਾਹ ਨਾ ਮਿਲਣ ਤੇ ਮੁਲਾਜਮਾਂ ਵਿਚ ਬੇਚੈਨੀ

ਤਲਵਾੜਾ, 28 ਜੁਲਾਈ: ਸ਼ਾਹ ਨਹਿਰ ਹੈ¤ਡ ਵਰਕਸ ਮੰਡਲ ਤਲਵਾੜਾ ਅਧੀਨ ਕੰਮ ਕਰਦੇ ਸਮੁੱਚੇ ਕਰਮਚਾਰੀਆਂ ਨੂੰ ਜੂਨ ਮਹੀਨੇ ਤੋਂ ਤਨਖਾਹ ਨਾ ਮਿਲਣ ਤੇ ਭਾਰੀ ਬੇਚੈਨੀ ਪਾਈ ਜਾ ਰਹੀ ਹੈ। ਆਫੀਸ਼ੀਅਲ ਸਟਾਫ਼ ਯੂਨੀਅਨ ਸ਼ਾਹ ਨਹਿਰ ਦੇ ਆਗੂ ਸ. ਪ੍ਰੀਤਮ ਸਿੰਘ ਤੇ ਸਕੱਤਰ ਮੁਲਖ ਰਾਜ ਚਹੋਤਾ ਨੇ ਦੱਸਿਆ ਕਿ ਕਮਰਤੋੜ ਮਹਿੰਗਾਈ ਦੇ ਦੌਰ ਵਿਚ ਤਨਖਾਹ ਤੋਂ ਬਿਨਾਂ ਮੁਲਾਜਮਾਂ ਨੂੰ ਵੱਡੀ ਮਾਨਸਿਕ ਤੇ ਆਰਥਿਕ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤੇ ਨਿੱਤ ਦੀਆਂ ਜਰੂਰਤਾਂ ਪੂਰੀਆਂ ਕਰਨਾ ਮੁਹਾਲ ਹੋ ਗਿਆ ਹੈ। ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਕਰਮਚਾਰੀਆਂ ਦੀਆਂ ਬਣਦੀਆਂ ਤਨਖਾਹਾਂ ਤੁਰੰਤ ਰਿਲੀਜ ਕੀਤੀਆਂ ਜਾਣ ਅਤੇ ਅਜਿਹਾ ਨਾ ਹੋਣ ਦੀ ਸੂਰਤ ਸਿੰਘ ਮਜਬੂਰਨ ਉਨ੍ਹਾਂ ਨੂੰ ਸੰਘਰਸ਼ ਦੀ ਰਾਹ ਤੇ ਉੱਤਰਨਾ ਪਵੇਗਾ। ਇਸ ਮੌਕੇ ਸੰਤੋਖ ਸਿੰਘ, ਕਸ਼ਮੀਰ ਚੰਦ, ਅਵਤਾਰ ਸਿੰਘ ਆਦਿ ਸਮੇਤ ਜਥੇਬੰਦੀ ਦੇ ਹੋਰ ਆਗੂ ਵੀ ਹਾਜਰ ਸਨ।

ਬਲਦੇਵ ਰਾਜ ਟੋਹਲੂ ਪ੍ਰਧਾਨ ਬਣੇ

ਤਲਵਾੜਾ, 28 ਜੁਲਾਈ : ਇੱਥੇ ਸ. ਸਰੂਪ ਸਿੰਘ ਪੰਡੋਰਾਈਆਂ ਸਕੱਤਰ ਪੰਜਾਬ ਪ੍ਰਦੇਸ਼ ਕਾਂਗਰਸ, ਜਿਲ੍ਹਾ ਪ੍ਰਧਾਨ ਨੇ ਸੰਬੋਧਨ ਕਰਦਿਆਂ ਕਿਹਾ ਕਿ ਐਸੋਸੀਏਸ਼ਨ ਵੱਲੋਂ ਆਉਂਦੀਆਂ ਵਿਧਾਨ ਸਭਾ ਚੋਣਾਂ ਵਿਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਅਕਾਲੀ ਭਾਜਪਾ ਗਠਬੰਧਨ ਨੂੰ ਤਕੜੀ ਟੱਕਰ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਬਾਦਲ ਸਰਕਾਰ ਵੱਲੋਂ ਵੱਡੇ ਪੱਧਰ ਤੇ ਜਿੱਥੇ ਕਾਂਗਰਸੀਆਂ ਨਾਲ ਕਥਿਤ ਧੱਕੇਸ਼ਾਹੀਆਂ ਕੀਤੀਆਂ ਗਈਆਂ ਹਨ ਉੱਥੇ ਗਰੀਬ ਲੋਕਾਂ ਲਈ ਚਲਾਈਆਂ ਜਾ ਰਹੀਆਂ ਅਨੇਕਾਂ ਯੋਜਨਾਵਾਂ ਕੇਵਲ ਕਾਗਜ਼ੀ ਘੋੜੇ ਬਣ ਕੇ ਰਹਿ ਗਈਆਂ ਹਨ। ਸ. ਸਰੂਪ ਸਿੰਘ ਨੇ ਇਸ ਮੌਕੇ ਵੱਖ ਵੱਖ ਅਹੁਦੇਦਾਰਾਂ ਨੂੰ ਨਿਯੁਕਤੀ ਪੱਤਰ ਤਕਸੀਮ ਕੀਤੇ ਜਿਸ ਵਿਚ ਬਲਦੇਵ ਰਾਜ ਟੋਹਲੂ ਨੂੰ ਸੋਨੀਆ ਗਾਂਧੀ ਐਸੋਸੀਏਸ਼ਨ ਬਲਾਕ ਤਲਵਾੜਾ ਦਾ ਪ੍ਰਧਾਨ ਥਾਪਿਆ ਗਿਆ ਜਦਕਿ ਸੁਖਵਿੰਦਰ ਸਿੰਘ ਕਲੇਰ ਨੂੰ ਪ੍ਰਧਾਨ ਬਲਾਕ ਦਸੂਹਾ, ਊਸ਼ਾ ਕਿਰਨ ਸੂਰੀ ਨੂੰ ਜਿਲ੍ਹਾ ਜਨਰਲ ਸਕੱਤਰ ਅਤੇ ਡਾ. ਪਰਮਜੀਤ ਸਿੰਘ ਖੁਣਖੁਣ, ਪ੍ਰਵੀਨ ਕੁਮਾਰ, ਦਵਿੰਦਰ ਸਿੰਘ ਚੀਮਾ, ਮਹਿੰਗਾ ਸਿੰਘ ਫਤਹਿਪੁਰ ਨੂੰ ਸਕੱਤਰ, ਪਰਮਿਲਾ ਦੇਵੀ, ਹਜਾਰਾ ਰਾਜ ਧੂਤ, ਨਿਰੰਜਨ ਸਿੰਘ ਬੁੱਲ੍ਹੋਵਾਲ, ਪ੍ਰਗਟ ਰਾਮ, ਪੂਜਾ ਖੁੱਲਰ ਮੁਕੇਰੀਆਂ, ਪ੍ਰਤੀਸ਼ ਕਾਲੀਆ ਤਲਵਾੜਾ ਆਦਿ ਮੈਂਬਰ ਚੁਣੇ ਗਏ। ਹੋਰਨਾਂ ਤੋਂ ਇਲਾਵਾ ਇਸ ਮੌਕੇ ਵਿਜੇ ਥਾਪਰ, ਨਵੀਨ ਕੁਮਾਰ, ਸੰਜੇ ਜੋਸ਼ੀ, ਡਾ. ਸੁਰਜੀਤ ਭਾਰਦਵਾਜ, ਕੇਵਲ ਕ੍ਰਿਸ਼ਨ ਆਦਿ ਸਮੇਤ ਕਈ ਹੋਰ ਸਰਗਰਮ ਇੰਕਾ ਵਰਕਰ ਤੇ ਆਗੂ ਹਾਜਰ ਸਨ।

ਹੁਸ਼ਿਆਰਪੁਰ ਵਿਚ ਬਣੇਗਾ ਅੰਤਰ ਰਾਸ਼ਟਰੀ ਪੱਧਰ ਦਾ ਸਟੇਡੀਅਮ : ਸੂਦ

ਹੁਸ਼ਿਆਰਪੁਰ, 26 ਜੁਲਾਈ: ਪੰਜਾਬ ਸਰਕਾਰ ਵੱਲੋਂ 5 ਕਰੋੜ ਰੁਪਏ ਖਰਚ ਕਰਕੇ ਹੁਸ਼ਿਆਰਪੁਰ ਵਿਖੇ ਅੰਤਰ ਰਾਸ਼ਟਰੀ ਪੱਧਰ ਦਾ ਖੇਡ ਸਟੇਡੀਅਮ ਬਣਾਇਆ ਜਾ ਰਿਹਾ ਹੈ ਤਾਂ ਜੋ ਨੌਜਵਾਨਾਂ ਨੂੰ ਖੇਡਾਂ ਸਬੰਧੀ ਵਧੀਆ ਸਹੂਲਤਾਂ ਦਿੱਤੀਆਂ ਜਾ ਸਕਣ। ਇਸ ਗੱਲ ਦਾ ਪ੍ਰਗਟਾਵਾ ਸਥਾਨਕ ਸਰਕਾਰਾਂ ਅਤੇ ਉਦਯੋਗ ਮੰਤਰੀ ਪੰਜਾਬ ਸ੍ਰੀ ਤੀਕਸ਼ਨ ਸੂਦ ਨੇ 16.50 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਇਨਡੋਰ ਸਟੇਡੀਅਮ ਹੁਸ਼ਿਆਰਪੁਰ ਦੀ ਇਮਾਰਤ ਦੇ ਨਵੀਨੀਕਰਨ ਦਾ ਉਦਘਾਟਨ ਕਰਨ ਉਪਰੰਤ ਖੇਡ ਪ੍ਰੇਮੀਆਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ। ਡਿਪਟੀ ਕਮਿਸ਼ਨਰ ਸ੍ਰੀ ਧਰਮ ਦੱਤ ਤਰਨਾਚ, ਜ਼ਿਲ੍ਹਾ ਟਰਾਂਸਪੋਰਟ ਅਫ਼ਸਰ ਬੀ ਐਸ ਧਾਲੀਵਾਲ, ਕਾਰਜਕਾਰੀ ਇੰਜੀਨੀਅਰ ਲੋਕ ਨਿਰਮਾਣ ਵਿਭਾਗ ਆਰ ਐਸ ਬੈਂਸ, ਐਸ ਡੀ ਐਮ ਹੁਸ਼ਿਆਰਪੁਰ ਕੈਪਟਨ ਕਰਨੈਨ ਸਿੰਘ, ਐਸ ਡੀ ਓ ਲੋਕ ਨਿਰਮਾਣ ਵਿਭਾਗ ਰਜਿੰਦਰ ਸਿੰਘ, ਜ਼ਿਲ੍ਹਾ ਖੇਡ ਅਫ਼ਸਰ ਵਿਜੇ ਕੁਮਾਰ, ਤਹਿਸੀਲਦਾਰ ਰਾਜੀਵ ਵਰਮਾ ਅਤੇ ਮਿਉਂਸਪਲ ਕੌਂਸਲਰ ਸੁਸ਼ਮਾ ਸੇਤੀਆ ਵੀ ਇਸ ਮੌਕੇ ਉਨ੍ਹਾਂ ਦੇ ਨਾਲ ਸਨ।

ਸ੍ਰੀ ਸੂਦ ਨੇ ਇਸ ਮੌਕੇ ਤੇ ਬੋਲਦਿਆਂ ਕਿਹਾ ਕਿ ਇਨਡੋਰ ਸਟੇਡੀਅਮ 1977 ਵਿੱਚ ਸਾਡੀ ਸਰਕਾਰ ਵੇਲੇ ਬਣਾਇਆ ਗਿਆ ਸੀ । ਕਾਫੀ ਸਮੇਂ ਤੋਂ ਇਸ ਦੀ ਇਮਾਰਤ ਦੀ ਹਾਲਤ ਖਸਤਾ ਹੋਣ ਕਾਰਨ ਖੇਡ ਅਧਿਕਾਰੀਆਂ ਅਤੇ ਖਿਡਾਰੀਆਂ ਵੱਲੋਂ ਇਸ ਨੂੰ ਮੁਰੰਮਤ ਕਰਾਉਣ ਦੀ ਮੰਗ ਕੀਤੀ ਜਾ ਰਹੀ ਸੀ। ਇਸ ਸਬੰਧੀ ਉਪ ਮੁੱਖ ਮੰਤਰੀ ਸ੍ਰ: ਸੁਖਬੀਰ ਸਿੰਘ ਬਾਦਲ ਨੂੰ ਬੇਨਤੀ ਕਰਨ ਤੇ ਉਨ੍ਹਾਂ ਨੇ 15 ਲੱਖ ਰੁਪਏ ਮਨਜ਼ੂਰ ਕੀਤੇ ਗਏ ਸਨ। ਇਸ ਤੋਂ ਇਲਾਵਾ 1.50 ਲੱਖ ਰੁਪਏ ਉਨ੍ਹਾਂ ਵੱਲੋਂ (ਤੀਕਸ਼ਨ ਸੂਦ) ਦਿੱਤੇ ਗਏ ਸਨ। ਜਿਸ ਨਾਲ ਇਸ ਦਾ ਨਵੀਨੀਕਰਨ ਕੀਤਾ ਗਿਆ ਹੈ। ਸ੍ਰੀ ਸੂਦ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖਿਡਾਰੀਆਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਬਲਾਕ ਪੱਧਰ ਤੱਕ ਖੇਡ ਸਟੇਡੀਅਮ ਬਣਾਏ ਜਾ ਰਹੇ ਹਨ ਅਤੇ ਹਰ ਪਿੰਡ ਵਿੱਚ ਇੱਕ ਮਿੰਨੀ ਖੇਡ ਸਟੇਡੀਅਮ ਵੀ ਉਸਾਰਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਨਾਲ-ਨਾਲ ਸ਼ਹਿਰਾਂ ਦੇ ਨੌਜਵਾਨਾਂ ਨੂੰ ਵੀ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਜਿੰਮ ਖੋਲ੍ਹੇ ਜਾ ਰਹੇ ਹਨ ਅਤੇ ਸਪੋਰਟਸ ਕਲੱਬਾਂ ਨੂੰ ਸਪੋਰਟਸ ਕਿੱਟਾਂ ਵੰਡੀਆਂ ਜਾ ਰਹੀਆਂ ਹਨ। ਇਸ ਤਰਾਂ ਦੇ ਜਿੰਮ ਪਿੰਡਾਂ ਵਿੱਚ ਵੀ ਖੋਲ੍ਹੇ ਜਾ ਰਹੇ ਹਨ ਤਾਂ ਜੋ ਪਿੰਡਾਂ ਦੇ ਨੌਜਵਾਨ ਵੀ ਪਿੰਡਾਂ ਵਿੱਚ ਰਹਿ ਕੇ ਆਪਣੀ ਸਿਹਤ ਸੰਭਾਲ ਕਰ ਸਕਣ।

ਡਿਪਟੀ ਕਮਿਸ਼ਨਰ ਸ੍ਰੀ ਧਰਮ ਦੱਤ ਤਰਨਾਚ, ਜ਼ਿਲ੍ਹਾ ਪ੍ਰਧਾਨ ਭਾਜਪਾ ਜਗਤਾਰ ਸਿੰਘ, ਜ਼ਿਲ੍ਹਾ ਖੇਡ ਅਫ਼ਸਰ ਵਿਜੇ ਕੁਮਾਰ, ਸੀਨੀਅਰ ਮੀਤ ਪ੍ਰਧਾਨ ਜ਼ਿਲ੍ਹਾ ਭਾਜਪਾ ਅਨੰਦਵੀਰ ਸਿੰਘ, ਜਨਰਲ ਸਕੱਤਰ ਜ਼ਿਲ੍ਹਾ ਭਾਜਪਾ ਕਮਲਜੀਤ ਸੇਤੀਆ ਨੇ ਵੀ ਇਸ ਮੌਕੇ ਤੇ ਆਪਣੇ ਵਿਚਾਰ ਪੇਸ਼ ਕੀਤੇ। ਹੋਰਨਾਂ ਤੋਂ ਇਲਾਵਾ ਇਸ ਮੌਕੇ ਤੇ ਕਾਰਜਸਾਧਕ ਅਫ਼ਸਰ ਪਰਮਜੀਤ ਸਿੰਘ, ਮਿਉਂਸਪਲ ਇੰਜੀਨੀਅਰ ਪਵਨ ਸ਼ਰਮਾ, ਸਹਾਇਕ ਮਿਉਂਸਪਲ ਇੰਜੀਨੀਅਰ ਹਰਪ੍ਰੀਤ ਸਿੰਘ, ਜੇ ਈ ਲੋਕ ਨਿਰਮਾਣ ਵਿਭਾਗ ਰਵਿੰਦਰ ਸਿੰਘ, ਸਾਬਕਾ ਡਿਪਟੀ ਡਾਇਰੈਕਟਰ ਖੇਡ ਵਿਭਾਗ ਜੋਰਾਵਰ ਸਿੰਘ, ਵਣ ਮੰਡਲ ਅਫ਼ਸਰ ਦੇਵ ਰਾਜ ਸ਼ਰਮਾ, ਸਾਬਕਾ ਤਹਿਸੀਲਦਾਰ ਵਿਜੇ ਸ਼ਰਮਾ, ਉਪ ਜ਼ਿਲ੍ਹਾ ਖੇਡ ਅਫਸਰ ਕੁਲਦੀਪ ਸਿੰਘ, ਦਿਹਾਤੀ ਮੰਡਲ ਪ੍ਰਧਾਨ ਵਿਜੇ ਪਠਾਨੀਆ, ਯਸ਼ਪਾਲ ਸ਼ਰਮਾ, ਸੁਧੀਰ ਗੁਪਤਾ ਲਕਸ਼ਮੀ, ਪਰਮਜੀਤ ਸਿੰਘ ਸਚਦੇਵਾ, ਕਮਲਜੀਤ ਸਿੰਘ ਹੀਰ, ਕੁਲਦੀਪ ਸਿੰਘ ਕੁੰਟ, ਸੁਰੇਸ਼ ਭਾਟੀਆ ਬਿਟੂ, ਸਰਫਰਾਜ ਸਿੰਘ, ਜਸਬੀਰ ਸਿੰਘ, ਗੁਰਮੁੱਖ ਸਿੰਘ, ਤਨੂੰ ਸੇਠੀ, ਹਰਕ੍ਰਿਤ ਸਿੰਘ, ਲਵਲੀ ਪਹਿਲਵਾਨ ਹੋਰ ਪਤਵੰਤੇ, ਖਿਡਾਰੀ ਤੇ ਖੇਡ ਪ੍ਰੇਮੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

ਪੇਂਡੂ ਖੇਤਰਾਂ ਵਿਚ ਸਾਫ ਸੁਥਰੇ ਪੀਣ ਵਾਲੇ ਪਾਣੀ ਦੇ ਪੁਖ਼ਤਾ ਪ੍ਰਬੰਧ: ਸ਼ਾਕਰ

ਮੁਕੇਰੀਆਂ, 25 ਜੁਲਾਈ: ਪੰਜਾਬ ਸਰਕਾਰ ਵੱਲੋਂ ਪੇਂਡੂ ਖੇਤਰਾਂ ਵਿੱਚ ਰਹਿੰਦੇ ਲੋਕਾਂ ਨੂੰ ਪੀਣ ਵਾਲਾ ਸਾਫ਼-ਸੁਥਰਾ ਪਾਣੀ ਮੁਹੱਈਆ ਕਰਨ ਦਾ ਟੀਚਾ ਲਗਭਗ ਪੂਰਾ ਕਰ ਲਿਆ ਗਿਆ ਹੈ ਅਤੇ ਜ਼ਿਲ੍ਹਾ ਹੁਸ਼ਿਆਰਪੁਰ ਦੇ 1390 ਪਿੰਡਾਂ ਵਿੱਚੋਂ 1386 ਪਿੰਡਾਂ ਨੂੰ ਸ਼ੁੱਧ ਪੀਣ ਵਾਲਾ ਪਾਣੀ ਮੁਹੱਈਆ ਕਰਵਾ ਦਿੱਤਾ ਗਿਆ ਅਤੇ ਬਾਕੀ 4 ਪਿੰਡਾਂ ਨੂੰ ਪੀਣ ਵਾਲਾ ਸਾਫ਼-ਸੁਥਰਾ ਪਾਣੀ ਮੁਹੱਈਆ ਕਰਨ ਲਈ ਜਲ ਸਪਲਾਈ ਸਕੀਮਾਂ ਦੀ ਉਸਾਰੀ ਦਾ ਕੰਮ ਜੰਗੀ ਪੱਧਰ ਤੇ ਚੱਲ ਰਿਹਾ ਹੈ। ਇਹ ਪ੍ਰਗਟਾਵਾ ਸ੍ਰੀ ਅਰੁਨੇਸ਼ ਸ਼ਾਕਰ ਜੰਗਲਾਤ, ਜੰਗਲੀ ਜੀਵ ਸੁਰੱਖਿਆ, ਮੈਡੀਕਲ ਸਿੱਖਿਆ ਤੇ ਖੋਜ ਅਤੇ ਕਿਰਤ ਮੰਤਰੀ ਪੰਜਾਬ ਨੇ ਅੱਜ ਵਿਧਾਨ ਸਭਾ ਹਲਕਾ ਮੁਕੇਰੀਆਂ ਦੇ ਪਿੰਡ ਆਲੋ ਭੱਟੀ ਅਤੇ ਜੰਡਵਾਲ ਵਿਖੇ 83 ਲੱਖ ਰੁਪਏ ਦੀ ਲਾਗਤ ਨਾਲ ਬਣੀਆਂ ਜਲ ਸਪਲਾਈ ਯੋਜਨਾਵਾਂ ਦਾ ਉਦਘਾਟਨ ਕਰਨ ਉਪਰੰਤ ਕੀਤਾ। ਇਸ ਮੌਕੇ ਤੇ ਸ੍ਰੀ ਸ਼ਾਕਰ ਨੇ 14 ਲੱਖ ਰੁਪਏ ਦੀ ਲਾਗਤ ਨਾਲ ਬਣੀ ਆਲੋ ਭੱਟੀ ਤੋਂ ਪਿੰਡ ਫਿਰੋਜਪੁਰ ਤੱਕ ਜਾਂਦੀ ਲਿੰਕ ਸੜਕ ਦਾ ਉਦਘਾਟਨ ਵੀ ਕੀਤਾ।

ਸ੍ਰੀ ਸ਼ਾਕਰ ਨੇ ਕਿਹਾ ਕਿ ਉਪਰੋਕਤ ਜਲ ਸਪਲਾਈ ਸਕੀਮਾਂ ਸ਼ੁਰੂ ਹੋਣ ਨਾਲ 6 ਪਿੰਡਾਂ ਨੂੰ ਲਾਭ ਪਹੁੰਚੇਗਾ ਅਤੇ ਲਿੰਕ ਸੜਕ ਨਾਲ ਇਲਾਕੇ ਦੇ 10 ਪਿੰਡਾਂ ਦੇ ਲੋਕਾਂ ਨੂੰ ਆਵਾਜਾਈ ਦੀਆਂ ਵਧੀਆ ਸਹੂਲਤਾਂ ਮਿਲਣਗੀਆਂ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਵੱਲੋਂ ਕੀਤੇ ਗਏ ਚੋਣ ਵਾਅਦੇ ਅਨੁਸਾਰ ਸੂਬੇ ਦੇ ਹਰੇਕ ਪਿੰਡ ਨੂੰ ਪੀਣ ਵਾਲਾ ਸਾਫ਼-ਸੁਥਰਾ ਪਾਣੀ ਮੁਹੱਈਆ ਕਰਵਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਮੁਕੇਰੀਆਂ ਦੀ ਕੋਈ ਵੀ ਸੜਕ ਮੁਰੰਮਤ ਤੋਂ ਬਿਨਾਂ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਧਾਰਮਿਕ ਸਥਾਨਾਂ, ਸਿੱਖਿਆ ਸੰਸਥਾਵਾਂ ਅਤੇ ਡੇਰਿਆਂ ਨੂੰ ਜਾਂਦੀਆਂ ਸੜਕਾਂ ਦੀ ਮੁਰੰਮਤ ਅਤੇ ਨਵ ਉਸਾਰੀ ਪਹਿਲ ਦੇ ਆਧਾਰ ਤੇ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜਦੋਂ ਵੀ ਪੰਜਾਬ ਵਿੱਚ ਅਕਾਲੀ-ਭਾਜਪਾ ਸਰਕਾਰ ਬਣੀ ਹੈ, ਉਦੋਂ ਹੀ ਸੂਬੇ ਦਾ ਵਿਕਾਸ ਤੇਜ਼ੀ ਨਾਲ ਹੋਇਆ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੂਬੇ ਦੇ ਵਿਕਾਸ ਨੂੰ ਹੋਰ ਤੇਜ਼ ਕਰਨ ਲਈ ਅਕਾਲੀ-ਭਾਜਪਾ ਸਰਕਾਰ ਨੂੰ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਸ਼ਹਿਰਾਂ ਅਤੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਨੇ ਸਰਪੰਚਾਂ-ਪੰਚਾਂ ਨੂੰ ਅਪੀਲ ਕੀਤੀ ਕਿ ਉਹ ਆਪਸੀ ਮੱਤ-ਭੇਦਾਂ ਤੋਂ ਉਪਰ ਉਠ ਕੇ ਪਿੰਡਾਂ ਦਾ ਸਰਵਪੱਖੀ ਵਿਕਾਸ ਕਰਾਉਣ। ਉਨ੍ਹਾਂ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਅਤੇ ਭਲਾਈ ਕੰਮਾਂ ਵਿੱਚ ਆਪਣੀ ਸ਼ਮੂਲੀਅਤ ਯਕੀਨੀ ਬਣਾਉਣ। ਉਨ੍ਹਾਂ ਨੇ ਇਸ ਮੌਕੇ ਤੇ ਪਿੰਡ ਆਲੋਭੱਟੀ ਦੇ ਵਿਕਾਸ ਕਾਰਜਾਂ ਲਈ 2 ਲੱਖ ਰੁਪਏ ਅਤੇ ਰਵਿਦਾਸ ਮੰਦਰ ਲਈ 50 ਹਜ਼ਾਰ ਰੁਪਏ ਦੇਣ ਦਾ ਐਲਾਨ ਕੀਤਾ। ਇਸੇ ਤਰਾਂ ਉਨ੍ਹਾਂ ਨੇ ਪਿੰਡ ਜੰਡਵਾਲ ਦੇ ਵਿਕਾਸ ਕਾਰਜਾਂ ਲਈ 2 ਲੱਖ ਰੁਪਏ ਦੇਣ ਦਾ ਵੀ ਐਲਾਨ ਕੀਤਾ।

ਇਸ ਮੌਕੇ ਤੇ ਸਰਵਸ੍ਰੀ ਹਰਮੀਤ ਸਿੰਘ ਸਰਕਲ ਪ੍ਰਧਾਨ, ਮਹੇਸ਼ ਕੁਮਾਰ ਐਸ ਡੀ ਓ ਜਲ ਸਪਲਾਈ ਵਿਭਾਗ, ਮਨਜੀਤ ਸਿੰਘ ਐਸ ਡੀ ਓ , ਪਵਨ ਕੁਮਾਰ, ਸੁਖਦੇਵ ਸਿੰਘ, ਜਵਾਹਰ ਲਾਲ ਖੁਰਾਨਾ, ਧਿਆਨ ਚੰਦ ਸਰਪੰਚ ਆਲੋਭੱਟੀ, ਹੰਸ ਰਾਜ, ਪਿਆਰਾ ਲਾਲ, ਨਰਿੰਦਰ ਸਿੰਘ ਮੱਲੀ, ਸੁੱਚਾ ਸਿੰਘ ਸਹਾਇਕ ਇੰਜੀਨੀਅਰ, ਦਵਿੰਦਰ ਸੂਦ ਐਸ ਡੀ ਓ, ਪਰਮਿੰਦਰ ਸਿੰਘ, ਸੰਤੋਖ ਸਿੰਘ ਡਾਲੇਵਾਲ, ਖਜ਼ਾਨ ਸਿੰਘ ਬਲਾਕ ਸੰਮਤੀ ਮੈਂਬਰ ਅਤੇ ਇਲਾਕੇ ਦੇ ਪੰਚ-ਸਰਪੰਚ ਭਾਰੀ ਗਿਣਤੀ ਵਿੱਚ ਹਾਜ਼ਰ ਸਨ।

ਰਾਜ ਦੇ ਪੱਛੜੇ ਬਲਾਕਾਂ ਵਿਚ 21 ਮਾਡਲ ਸਕੂਲ ਸਥਾਪਿਤ : ਸੂਦ

ਹੁਸ਼ਿਆਰਪੁਰ, 27 ਜੁਲਾਈ: ਸਿੱਖਿਆ ਦੇ ਮਿਆਰ ਨੂੰ ਉਚਾ ਚੁਕਣ ਲਈ ਪੰਜਾਬ ਸਰਕਾਰ ਵੱਲੋਂ 64 ਕਰੋੜ ਰੁਪਏ ਦੀ ਲਾਗਤ ਨਾਲ ਰਾਜ ਦੇ ਪੱਛੜੇ ਬਲਾਕਾਂ ਵਿੱਚ 21 ਮਾਡਲ ਸਕੂਲ ਸਥਾਪਿਤ ਕੀਤੇ ਜਾ ਰਹੇ ਹਨ। ਇਸ ਗੱਲ ਦਾ ਪ੍ਰਗਟਾਵਾ ਸਥਾਨਕ ਸਰਕਾਰਾਂ ਅਤੇ ਉਦਯੋਗ ਮੰਤਰੀ ਪੰਜਾਬ ਸ੍ਰੀ ਤੀਕਸ਼ਨ ਸੂਦ ਨੇ ਪਿੰਡ ਪੁਰਹੀਰਾਂ ਵਿਖੇ ਸਰਕਾਰੀ ਐਲੀਮੈਂਟਰੀ ਸਕੂਲ ਨੂੰ ਪਖਾਨੇ ਬਣਾਉਣ ਲਈ 2 ਲੱਖ ਰੁਪਏ ਦਾ ਚੈਕ ਦੇਣ ਉਪਰੰਤ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਕੀਤਾ। ਸ੍ਰੀ ਸੂਦ ਨੇ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਵੱਲੋਂ ਸਿਹਤ ਅਤੇ ਸਿੱਖਿਆ ਦੇ ਸੁਧਾਰ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਗਰੀਬ ਪ੍ਰੀਵਾਰਾਂ ਦੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਸਵੀਂ ਤੱਕ ਮੁਫ਼ਤ ਵਿਦਿਆ, ਕਾਪੀਆਂ, ਕਿਤਾਬਾਂ ਦਿੱਤੀਆਂ ਜਾ ਰਹੀਆਂ ਹਨ। ਗਿਆਰਵੀਂ ਅਤੇ ਬਾਰਵੀਂ ਵਿੱਚ ਪੜਦੀਆਂ ਲੜਕੀਆਂ ਨੂੰ ਮੁਫ਼ਤ ਸਾਈਕਲ ਵੀ ਦਿੱਤੇ ਜਾ ਰਹੇ ਹਨ। ਇਸ ਮੌਕੇ ਤੇ ਪਸਵਕ ਕਮੇਟੀ ਅਤੇ ਸਕੂਲ ਦੇ ਅਧਿਆਪਕਾਂ ਵੱਲੋਂ ਮੁੱਖ ਮਹਿਮਾਨ ਦਾ ਸਨਮਾਨ ਵੀ ਕੀਤਾ ਗਿਆ।
ਇਸ ਮੌਕੇ ਤੇ ਪ੍ਰਧਾਨ ਨਗਰ ਕੌਂਸਲ ਸ਼ਿਵ ਸੂਦ, ਜ਼ਿਲ੍ਹਾ ਪ੍ਰਧਾਨ ਭਾਜਪਾ ਜਗਤਾਰ ਸਿੰਘ ਅਤੇ ਮਨਜੀਤ ਸਿੰਘ ਰਾਏ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ। ਡਾ. ਸ਼ਸ਼ੀ ਪੂਰੀ, ਨਿਪੁੰਨ ਸ਼ਰਮਾ, ਮਿਉਂਸਪਲ ਇੰਜੀ: ਪਵਨ ਸ਼ਰਮਾ, ਮਾਸਟਰ ਹਰਭਜਨ ਸਿੰਘ, ਤੰਨੂ ਸੇਠੀ, ਜਸਬੀਰ ਸਿੰਘ, ਸਰਫਰਾਜ ਸਿੰਘ, ਕੁਲਦੀਪ ਸਿੰਘ ਕੁੰਟ, ਮਨਜਿੰਦਰ ਸਿੰਘ, ਸ਼ਮੀ ਪਹਿਲਵਾਨ, ਲਵਲੀ ਪਹਿਲਵਾਨ, ਗੁਰਮੁੱਖ ਸਿੰਘ, ਸਕੂਲ ਦੇ ਅਧਿਆਪਕ ਅਤੇ ਪਸਵਕ ਕਮੇਟੀ ਦੇ ਮੈਂਬਰ ਵੀ ਹਾਜ਼ਰ ਸਨ।

ਰਾਜ ਵਿਚ ਵਿਕਾਸ ਕਾਰਜਾਂ ਦਾ ਇਤਿਹਾਸ ਰਚਿਆ: ਸ਼ਾਕਰ

ਹੁਸ਼ਿਆਰਪੁਰ, 26 ਜੁਲਾਈ: ਪੰਜਾਬ ਦੇ ਜੰਗਲਾਤ ਤੇ ਜੰਗਲੀ ਜੀਵ ਅਤੇ ਮੈਡੀਕਲ ਸਿੱਖਿਆ ਮੰਤਰੀ ਸ੍ਰੀ ਅਰੁਣੇਸ਼ ਸ਼ਾਕਿਰ ਨੇ ਕਿਹਾ ਕਿ ਪੰਜਾਬ ਦੀ ਅਕਾਲੀ ਭਾਜਪਾ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਸ਼ਹਿਰੀ ਵਿਕਾਸ ਦੇ ਪ੍ਰਾਜੈਕਟਾਂ ਨਾਲ ਸੂਬੇ ਦੇ ਸ਼ਹਿਰੀ ਵਿਕਾਸ ਦਾ ਸੁਨਹਿਰੀ ਯੁੱਗ ਸ਼ੁਰੂ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਰਾਜ ਨੂੰ ਹਰ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਵਚਨਬੱਧ ਹੈ।

ਉਨ੍ਹਾਂ ਕਿਹਾ ਕਿ ਰਾਜ ਭਰ ਦੇ ਸ਼ਹਿਰਾਂ ਵਿੱਚ ਜਿਥੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ ਵੱਡੀ ਪੱਧਰ ’ਤੇ ਨਿਵੇਸ਼ ਕੀਤਾ ਜਾ ਰਿਹਾ ਹੈ ਉਥੇ ਪ੍ਰਸ਼ਾਸਕੀ ਸੁਧਾਰਾਂ ਨਾਲ ਜਿਥੇ ਅਫ਼ਸਰਸ਼ਾਹੀ ਨੂੰ ਲੋਕਾਂ ਪ੍ਰਤੀ ਜਵਾਬਦੇਹ ਬਣਾਇਆ ਗਿਆ ਹੈ ਉਥੇ ਲੋਕਾਂ ਦੀ ਖੱਜਲ ਖੁਆਰੀ ਵੀ ਖਤਮ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ 67 ਸੇਵਾਵਾਂ ਨੂੰ ਪ੍ਰਸ਼ਾਸਕੀ ਸੁਧਾਰਾਂ ਤਹਿਤ ਸੇਵਾ ਦੇ ਅਧਿਕਾਰ ਅਧੀਨ ਲਿਆਂਦਾ ਗਿਆ ਹੈ ਜਿਸ ਨਾਲ ਲੋਕਾਂ ਦੇ ਰੋਜ਼ਾਨਾ ਦੇ ਦਫ਼ਤਰੀ ਕੰਮ ਬਹੁਤ ਥੋੜ੍ਹੇ ਤੇ ਨਿਰਧਾਰਤ ਸਮੇਂ ਦੌਰਾਨ ਹੋ ਜਾਇਆ ਕਰਨਗੇ।

ਸ਼ਹਿਰੀ ਵਿਕਾਸ ਦੀ ਗੱਲ ਕਰਦਿਆਂ ਸ੍ਰੀ ਸ਼ਾਕਿਰ ਨੇ ਕਿਹਾ ਕਿ ਵੱਖ ਵੱਖ ਸ਼ਹਿਰਾਂ ਵਿੱਚ 32 ਰੇਲਵੇ ਓਵਰਬ੍ਰਿਜ 414 ਕਰੋੜ ਦੀ ਲਾਗਤ ਨਾਲ ਬਣਾਏ ਗਏ ਹਨ ਜਿਸ ਨਾਲ ਆਵਾਜਾਈ ਦੀ ਸਮੱਸਿਆ ਦਾ ਵੱਡੀ ਪਧਰ ’ਤੇ ਹੱਲ ਹੋਇਆ ਹੈ। ਉਨ੍ਹਾਂ ਕਿਹਾ ਕਿ ਸੜਕੀ ਸੰਪਰਕ ਦੇ ਖੇਤਰ ਵਿੱਚ ਰਾਜ ਦੇ ਸਾਰੇ ਵੱਡੇ ਸ਼ਹਿਰਾਂ ਨੂੰ 4/6 ਮਾਰਗੀ ਸੜਕਾਂ ਨਾਲ ਜੋੜ ਕੇ ਦੇਸ਼ ਭਰ ਵਿੱਚ ਮੋਹਰੀ ਬਣਾਇਆ ਗਿਆ ਹੈ। ਇਸ ਤੋਂ ਇਲਾਵਾ ਸ਼ਹਿਰਾਂ ਵਿੱਚ ਗੰਦਗੀ ਦੀ ਸਮੱਸਿਆ ਨੂੰ ਜੜੋਂ ਖਤਮ ਕਰਨ ਲਈ ਦੇਸ਼ ਭਰ ਵਿੱਚ ਪੰਜਾਬ ਪਹਿਲਾ ਸੂਬਾ ਹੈ ਜੋ ਪੂਰੇ ਸੂਬੇ ਵਿੱਚ ਠੋਸ ਰਹਿੰਦ ਖੂੰਹਦ ਪ੍ਰਬੰਧ ਪ੍ਰਾਜੈਕਟ 15 ਸਤੰਬਰ ਤੋਂ ਲਾਗੂ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਦੌਰਾਨ ਪੰਜਾਬ ਸਰਕਾਰ ਨੇ ਛੇ ਜ਼ਿਲ੍ਹਿਆਂ ਮੋਹਾਲੀ, ਅੰਮ੍ਰਿਤਸਰ, ਪਟਿਆਲਾ, ਬਠਿੰਡਾ, ਲੁਧਿਆਣਾ ਅਤੇ ਜ¦ਧਰ ਵਿੱਚ 2486 ਕਰੋੜ ਰੁਪਏ ਦੇ ਫਲਾਈ ਓਵਰਬ੍ਰਿਜ, ਰੇਲਵੇ ਅੰਡਰ ਬ੍ਰਿਜ ਅਤੇ ਹੋਰ ਸੜਕੀ ਪ੍ਰਾਜੈਕਟ ਮੁਕੰਮਲ ਕੀਤੇ ਹਨ। ਉਨ੍ਹਾਂ ਦੱਸਿਆ ਕਿ ਸਿਰਫ ਜ¦ਧਰ ਵਿੱਚ ਹੀ ਪੰਜ ਰੇਲਵੇ ਓਵਰਬ੍ਰਿਜ ਅਤੇ 61 ਕਰੋੜ ਰੁਪਏ ਦੀ ਲਾਗਤ ਨਾਲ ਸੜਕਾਂ ’ਤੇ ਪ੍ਰੀਮਿਕਸ ਪਾਊਣ ਦਾ ਕੰਮ ਪੂਰਾ ਕੀਤਾ ਗਿਆ ਹੈ।

ਉਨ੍ਹਾਂ ਆਖਿਆ ਕਿ ਸ਼ਹਿਰਾਂ ਵਿੱਚ ਸੀਵਰੇਜ ਸਹੂਲਤਾਂ ਲਈ ਅਕਾਲੀ ਭਾਜਪਾ ਸਰਕਾਰ ਵੱਲੋਂ ਹੁਣ ਤੱਕ ਦੇ ਸਭ ਤੋਂ ਵੱਡੇ ਪ੍ਰਾਜੈਕਟ ਤਹਿਤ 4367 ਕਰੋੜ ਰੁਪਏ ਖਰਚੇ ਜਾ ਰਹੇ ਹਨ। ਰਾਜ ਸਰਕਾਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਸ੍ਰੀ ਸ਼ਾਕਿਰ ਨੇ ਕਿਹਾ ਕਿ ਪੰਜਾਬ ਦੇਸ਼ ਦਾ ਇਕੋ ਇਕ ਅਜਿਹਾ ਰਾਜ ਹੈ ਜਿਸ ਵਿੱਚ 86 ਪ੍ਰਤੀਸ਼ਤ ਵਸੋਂ ਨੂੰ ਪੀਣ ਲਈ ਸ਼ੁੱਧ ਪਾਣੀ ਦੀ ਸਪਲਾਈ ਅਤੇ 61 ਪ੍ਰਤੀਸ਼ਤ ਵਸੋਂ ਨੂੰ ਭੂਮੀਗਤ ਸੀਵਰੇਜ ਕੁਨੈਕਸ਼ਨ ਪ੍ਰਦਾਨ ਕੀਤੇ ਜਾ ਚੁੱਕੇ ਹਨ। ਮੰਤਰੀ ਨੇ ਦੱਸਿਆ ਕਿ ਅਕਾਲੀ ਭਾਜਪਾ ਸਰਕਾਰ ਨੇ ਇਹ ਸੇਵਾ ਪ੍ਰਦਾਨ ਕਰਨ ਲਈ 2802 ਕਰੋੜ ਰੁਪਏ ਅਲਾਟ ਕੀਤੇ ਹਨ।

ਸ੍ਰੀ ਸ਼ਾਕਿਰ ਨੇ ਅੱਗੇ ਕਿਹਾ ਕਿ ਪੰਜਾਬ ਦੀ ਅਕਾਲੀ ਭਾਜਪਾ ਸਰਕਾਰ ਦੀਆਂ ਪ੍ਰਾਪਤੀਆਂ ਅੱਗੇ ਪੰਜਾਬ ਦੀ ਪਿਛਲੀ ਕਾਂਗਰਸ ਦੀ ਅਗਵਾਈ ਵਾਲੀ ਕੈਪਟਨ ਸਰਕਾਰ ਦੀਆਂ ਪ੍ਰਾਪਤੀਆਂ ਕੁਝ ਵੀ ਨਹੀਂ ਹਨ। ਉਨ੍ਹਾਂ ਕਿਹਾ ਕਿ ਜਿਥੇ ਕਾਂਗਰਸ ਸਰਕਾਰ ਨੇ ਪੰਜਾਬ ਦਾ ਹਰ ਖੇਤਰ ਵਿੱਚ ਵਿਨਾਸ਼ ਕੀਤਾ, ਉਥੇ ਬਾਦਲ ਸਰਕਾਰ ਨੇ ਰਾਜ ਨੂੰ ਵਿਕਾਸ ਦੀਆਂ ਲੀਹਾਂ ’ਤੇ ਤੋਰਿਆ ਹੈ। ਉਨ੍ਹਾਂ ਕਿਹਾ ਕਿ ਇਹੀ ਕਾਰਨ ਹੈ ਕਿ ਅੱਜ ਪੰਜਾਬ ਦੀ ਜਨਤਾ ਦਾ ਸਮਰਥਨ ਅਕਾਲੀ ਭਾਜਪਾ ਗਠਜੋੜ ਨਾਲ ਹੈ ਤੇ ਉਹ ਅਗਲੇ ਪੰਜ ਸਾਲਾਂ ਲਈ ਮੁੜ ਤੋਂ ਇਸ ਗਠਜੋੜ ਨੂੰ ਸੱਤਾ ਵਿੱਚ ਲਿਆਉਣ ਦਾ ਮਨ ਬਣਾਈ ਬੈਠੀ ਹੈ।
राज्य में विकास का नया इतिहास रचा : शाकर
होशियारपुर, 26 जुलाई : पंजाब के वन एवं वन्य जीव और चिकित्सा शिक्षा मंत्री श्री अरूणेश शाकिर ने कहा कि पंजाब की अकाली भाजपा सरकार द्वारा शुरू किये गये शहरी विकास के प्रोजैक्टों से राज्य के शहरी विकास का सुनहरी युग शुरू हो चुका है। उन्होंने कहा कि पंजाब सरकार राज्य को प्रत्येक क्षेत्र में अग्रणीय राज्य बनाने के लिए वचनबद्ध है।

उन्होंने कहा कि राज्यभर के शहरों में जहां बुनियादी ढांचे के विकास के लिए पंजाब सरकार द्वारा उच्च स्तर पर निवेश किया जा रहा है वहीं प्रशासकीय सुधारों से जहां अफसरशाही को लोगों के प्रति जबावदेह बनाया गया है जहां लोंगों की परेशानी भी समाप्त हो जायेगी। उन्होंने कहा कि पंजाब सरकार द्वारा 67 सेवाओं को प्रशासकीय सुधारों तहत सेवा के अधिकार अधीन लाया गया है। जिससे लोगों के दैनिक और दफतरी कार्य बहुत थोड़े ओैर निर्धारित समय दौरान हो जाएंगें।

शहरी विकास की बात करते हुए श्री शाकिर ने कहा कि विभिन्न शहरों में 32 रेलवे ओवरब्रिज चार सौ चौदह करोड़ रूपये की लागत से बनाये गये हैं जिससे यातायात की समस्या का उच्च स्तर पर हल हुआ है। उन्होंने कहा कि सड़कीय स पर्क के क्षेत्र में राज्य के सभी बड़े शहरों को चार और छ: मार्गीय सड़कों से जोड़कर देशभर में अग्रणीय बनाया गया है। इसके अतिरिक्त शहरों में गंदगी की समस्या को जड़ से खत्म करने के लिए देशभर में पंजाब पहला राज्य है जो पूरे राज्य में ठोस व्यर्थ प्रबन्ध प्रोजैक्ट 15 सित बर से लागू कर रहा है। उन्होंने बताया कि पिछले वर्ष दौरान पंजाब सरकार ने छ: जिलों मोहाली, अमृतसर, पटियाला, बठिंडा, लुधियाना और जालन्धर में 2486 करोड़ रूपये के फलाईओवर ब्रिज, रेलवे अंडरब्रिज और अन्य सड़कीय प्रोजैक्ट पूरे किये हैं। उन्होंने बताया कि केवल जालन्धर में पांच रेलवे ओवरब्रिज और 61 करोड़ रूपये की लागत से सड़क पर प्री मिक्स डालने का कार्य पूरा किया गया है।

उन्होंने कहा कि शहरों में सीवरेज़ सुविधाओं के लिए अकाली भाजपा सरकार द्वारा अब तक के सबसे बड़ेे प्रोजैक्ट तहत 4367 करोड़ रूपये खर्च किये जा रहे हैं। राज्य सरकार की प्राप्तियों का जिक्र करते हुए श्री शाकिर ने कहा कि पंजाब देश का एक ऐसा राज्य है जिसमें 86 प्रतिशत जनसं या को पीने के लिए शुद्ध पानी की सप्लाई 61 प्रतिशत जनसं या को भूमिगत सीवरेज कुनैक्षन प्रदान किये जा चुके हैं। मंत्री ने बताया कि अकाली भाजपा सरकार ने यह सेवा प्रदान करने के लिए 2802 करोड़ रूपये अलाट किये हैं।

श्री शाकिर ने आगे कहा कि पंजाब की अक ाली भाजपा सरकार की प्राप्तियों के आगे पंजाब की पिछली कांग्रेस की अध्यक्षता वाली कैप्टन सरकार की प्राप्तियां कुछ भी नहीं हैं। उन्होंने कहा कि जहां कांग्रेस सरकार ने पंजाब का प्रत्येक क्षेत्र में विनास किया वहीं बादल सरकार ने राज्य को विकास के मार्ग पर पहुंचाया। उन्होंने कहा कि यही कारण है कि आज पंजाब की जनता का समर्थन अकाली भाजपा गठबन्धन से है और वह अगले पांच वर्षों के लिए इस गठबन्धन को सत्ता में लाने का मन बनाए बैठी है।

ਸੂਬੇ ਵਿਚ ਜਾਇਦਾਦਾਂ ਦਾ ਰਿਕਾਰਡ ਆਨਲਾਈਨ : ਕੋਹਾੜ

ਮਾਹਿਲਪੁਰ, 26 ਜੁਲਾਈ: ਪੰਜਾਬ ਸਰਕਾਰ ਵੱਲੋਂ ਸੂਬੇ ਅੰਦਰ ਜਮੀਨਾਂ ਅਤੇ ਜਾਇਦਾਦਾਂ ਦੇ ਰਿਕਾਰਡ ਨੂੰ ਆਨ ਲਾਈਨ ਕਰਨ ਲਈ 156 ਫਰਦ ਕੇਂਦਰਾਂ ਵਿੱਚੋਂ 122 ਫਰਦ ਕੇਂਦਰਾਂ ਦਾ ਕੰਪਿਊਟਰੀਕਰਨ ਕਰ ਦਿੱਤਾ ਗਿਆ ਹੈ ਅਤੇ ਬਾਕੀ ਰਹਿੰਦੇ ਫਰਦ ਕੇਂਦਰਾਂ ਦਾ 2 ਮਹੀਨੇ ਦੇ ਅੰਦਰ-ਅੰਦਰ ਕੰਪਿਊਟਰੀਕਰਨ ਕਰ ਦਿੱਤਾ ਜਾਵੇਗਾ । ਇਹ ਪ੍ਰਗਟਾਵਾ ਸ੍ਰ: ਅਜੀਤ ਸਿੰਘ ਕੋਹਾੜ ਮਾਲ ਅਤੇ ਮੁੜ ਵਸੇਬਾ ਮੰਤਰੀ ਪੰਜਾਬ ਨੇ 34 ਲੱਖ ਰੁਪਏ ਦੀ ਲਾਗਤ ਨਾਲ 6 ਕੈਨਾਲਾਂ ਵਿੱਚ ਬਣਨ ਵਾਲੀ ਸਬਤਹਿਸੀਲ ਮਾਹਿਲਪੁਰ ਦੀ ਨਵੀਂ ਇਮਾਰਤ ਦਾ ਨੀਂਹ ਪੱਥਰ ਰੱਖਣ ਉਪਰੰਤ ਮਾਹਿਲਪੁਰ ਵਿਖੇ ਇੱਕ ਭਾਰੀ ਜਨਤਕ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ।
ਸ੍ਰ: ਕੋਹਾੜ ਨੇ ਇਸ ਮੌਕੇ ਤੇ ਬੋਲਦਿਆਂ ਕਿਹਾ ਕਿ ਸ੍ਰ: ਪ੍ਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ ਅਤੇ ਸ੍ਰ: ਸੁਖਬੀਰ ਸਿੰਘ ਬਾਦਲ ਉਪ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਿੱਚ ਅਕਾਲੀ-ਭਾਜਪਾ ਸਰਕਾਰ ਵੱਲੋਂ ਸੂਬੇ ਦੀਆਂ ਸਮੂਹ ਤਹਿਸੀਲਾਂ ਅਤੇ ਸਬਤਹਿਸੀਲਾਂ ਦੀਆਂ ਇਮਾਰਤਾਂ ਦਾ ਨਵੀਨੀਕਰਨ ਆਧੁਨਿਕ ਤਰੀਕੇ ਨਾਲ ਕੀਤਾ ਜਾ ਰਿਹਾ ਹੈ ਤਾਂ ਜੋ ਜਮੀਨਾਂ ਜਾਇਦਾਦਾਂ ਦੇ ਰਿਕਾਰਡ ਨੂੰ ਆਨਲਾਈਨ ਕਰਨ ਵਿੱਚ ਕੋਈ ਮੁਸ਼ਕਲ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਇਨ੍ਹਾਂ ਸਾਰੀਆਂ ਇਮਾਰਤਾਂ ਨੂੰ ਨਵੀਨੀਕਰਨ ਦਾ ਕੰਮ ਇਸ ਸਾਲ ਦੇ ਅੰਦਰ-ਅੰਦਰ ਮੁਕੰਮਲ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸਬਤਹਿਸੀਲ ਮਾਹਿਲਪੁਰ ਦੀ ਇਮਾਰਤ ਦੀ ਉਸਾਰੀ ਦਾ ਕੰਮ 6 ਮਹੀਨੇ ਦੇ ਅੰਦਰ-ਅੰਦਰ ਮੁਕੰਮਲ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਮਾਹਿਲਪੁਰ ਵਿਖੇ 72 ਲੱਖ ਰੁਪਏ ਦੀ ਲਾਗਤ ਨਾਲ ਪਟਵਾਰਖਾਨੇ ਦੀ ਉਸਾਰੀ ਵੀ ਕੀਤੀ ਜਾ ਰਹੀ ਹੈ।
ਸ੍ਰ: ਕੋਹਾੜ ਨੇ ਕਿਹਾ ਕਿ ਫਰਦ ਕੇਂਦਰਾਂ ਦੇ ਕੰਪਿਊਟਰਾਈਜ਼ ਹੋਣ ਨਾਲ ਲੋਕ ਆਪਣੀਆਂ ਜਮੀਨਾਂ ਅਤੇ ਜਾਇਦਾਦਾਂ ਨਾਲ ਸਬੰਧਤ ਨਕਲਾਂ ਸਰਕਾਰੀ ਫੀਸ ਦੇ ਕੇ 10 ਮਿੰਟ ਦੇ ਅੰਦਰ-ਅੰਦਰ ਪ੍ਰਾਪਤ ਕਰ ਸਕਦੇ ਹਨ । ਉਨ੍ਹਾਂ ਕਿਹਾ ਕਿ ਲੋਕਾਂ ਨੂੰ ਹੁਣ ਪਟਵਾਰੀਆਂ ਤੇ ਦਫ਼ਤਰਾਂ ਦੇ ਚੱਕਰ ਨਹੀਂ ਕੱਟਣੇ ਪੈਣਗੇ ਅਤੇ ਪ੍ਰਵਾਸੀ ਭਾਰਤੀ ਅਤੇ ਆਮ ਲੋਕ ਆਪਣੇ ਘਰ ਬੈਠੇ ਹੀ ਕੰਪਿਊਟਰ ਰਾਹੀਂ ਆਪਣੀ ਜਮੀਨ ਜਾਇਦਾਦ ਦਾ ਰਿਕਾਰਡ ਚੈਕ ਕਰ ਸਕਦੇ ਹਨ। ਉਨ੍ਹਾਂ ਨੇ ਇਸ ਮੌਕੇ ਤੇ ਵਿਧਾਨ ਸਭਾ ਹਲਕਾ ਮਾਹਿਲਪੁਰ ਦੇ ਵੱਖ-ਵੱਖ ਸਕੂਲਾਂ ਦੇ ਵਿਕਾਸ ਲਈ ਇੱਕ ਕਰੋੜ 34 ਲੱਖ ਰੁਪਏ ਦੇ ਚੈਕ ਅਤੇ 3 ਪੰਚਾਇਤਾਂ ਨੂੰ ਪਿੰਡਾਂ ਦੇ ਵਿਕਾਸ ਲਈ 3 ਲੱਖ ਰੁਪਏ ਦੇ ਚੈਕ ਵੀ ਤਕਸੀਮ ਕੀਤੇ।
ਸ੍ਰ: ਸੋਹਨ ਸਿੰਘ ਠੰਡਲ ਹਲਕਾ ਵਿਧਾਇਕ ਮਾਹਿਲਪੁਰ ਨੇ ਇਸ ਮੌਕੇ ਤੇ ਬੋਲਦਿਆਂ ਕਿਹਾ ਕਿ ਵਿਧਾਨ ਸਭਾ ਹਲਕਾ ਮਾਹਿਲਪੁਰ ਦੇ ਸਮੂਹ ਪਿੰਡਾਂ ਤੇ ਕਸਬਿਆਂ ਤੇ ਕਰੋੜਾਂ ਰੁਪਏ ਖਰਚ ਕਰਕੇ ਸਰਵਪੱਖੀ ਵਿਕਾਸ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹੁਸ਼ਿਆਰਪੁਰ ਜ਼ਿਲ੍ਹੇ ਦੇ ਕੰਢੀ ਇਲਾਕੇ ਲਈ 26 ਕਰੋੜ ਰੁਪਏ ਦੀ ਪ੍ਰਵਾਨਗੀ ਦਿੱਤੀ ਹੈ ਜਿਸ ਨਾਲ ਕੰਢੀ ਇਲਾਕੇ ਦਾ ਸਰਵਪੱਖੀ ਵਿਕਾਸ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬੇ ਦਾ ਸਰਵਪੱਖੀ ਵਿਕਾਸ ਉਦੋਂ ਹੀ ਤੇਜ਼ੀ ਨਾਲ ਹੋਇਆ ਹੈ ਜਦੋਂ ਪੰਜਾਬ ਵਿੱਚ ਅਕਾਲੀ-ਭਾਜਪਾ ਦੀ ਸਰਕਾਰ ਬਣੀ ਹੈ।
ਸ੍ਰੀ ਧਰਮ ਦੱਤ ਤਰਨਾਚ ਡਿਪਟੀ ਕਮਿਸ਼ਨਰ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਸਰਕਾਰ ਵੱਲੋਂ ਹੁਸ਼ਿਆਰਪੁਰ ਜ਼ਿਲ੍ਹੇ ਅੰਦਰ ਕੁਲ 9 ਫਰਦ ਕੇਂਦਰ ਸਥਾਪਿਤ ਕੀਤੇ ਗਏ ਹਨ ਜਿਨ੍ਹਾਂ ਵਿੱਚੋਂ 8 ਕੇਂਦਰਾਂ ਦਾ ਕੰਪਿਊਟਰੀਕਰਨ ਕਰ ਦਿੱਤਾ ਗਿਆ ਹੈ। ਉਨ੍ਹਾਂ ਵਿਸ਼ਵਾਸ਼ ਦੁਆਇਆ ਕਿ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵਿਕਾਸ ਅਤੇ ਭਲਾਈ ਸਕੀਮਾਂ ਦਾ ਲਾਭ ਆਮ ਲੋਕਾਂ ਤੱਕ ਪਹੁੰਚਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ।
ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਮਹਿੰਦਰ ਪਾਲ ਮਾਨ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਹੁਸ਼ਿਆਰਪੁਰ, ਰਵਿੰਦਰ ਸਿੰਘ ਠੰਡਲ ਨੌਜਵਾਨ ਅਕਾਲੀ ਨੇਤਾ, ਜਤਿੰਦਰ ਸਿੰਘ ਲਾਲੀ ਬਾਜਵਾ ਚੇਅਰਮੈਨ ਪੰਜਾਬ ਜੇਨਕੋ ਲਿਮਟਿਡ, ਇਕਬਾਲ ਸਿੰਘ ਖੇੜਾ ਮੈਂਬਰ ਜਨਰਲ ਕੌਂਸਲ ਸ਼੍ਰੋਮਣੀ ਅਕਾਲੀ ਦਲ, ਪਰਮਜੀਤ ਸਿੰਘ ਚੇਅਰਮੈਨ ਬਲਾਕ ਸੰਮਤੀ ਮਾਹਿਲਪੁਰ ਨੇ ਆਪਣੇ ਵਿਚਾਰ ਪੇਸ਼ ਕੀਤੇ। ਇਸ ਮੌਕੇ ਤੇ ਸਰਵਸ੍ਰੀ ਹਰਮਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ), ਰਣਜੀਤ ਕੌਰ ਐਸ ਡੀ ਐਮ ਗੜ•ਸ਼ੰਕਰ, ਨਿਰਮਲ ਸਿੰਘ ਡੀ ਐਸ ਪੀ, ਰਾਣਾ ਰਣਵੀਰ ਸਿੰਘ, ਮੱਖਣ ਸਿੰਘ ਕੋਠੀ, ਸਤਵਿੰਦਰ ਸਿੰਘ ਬਾਹੋਵਾਲ, ਰਿੰਕੂ ਬੇਦੀ, ਗੁਰਮਿੰਦਰ ਸਿੰਘ, ਹੋਰ ਪਤਵੰਤੇ ਅਤੇ ਇਲਾਕੇ ਦੇ ਅਕਾਲੀ-ਭਾਜਪਾ ਨੇਤਾ ਹਾਜ਼ਰ ਸਨ।

ਬਹਾਦਰਪੁਰ ਸੜਕ ਦਾ ਕੰਮ ਸ਼ੁਰੂ

ਹੁਸ਼ਿਆਰਪੁਰ, 25 ਜੁਲਾਈ: ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਸ਼ਹਿਰਾਂ ਦੇ ਸਰਵਪੱਖੀ ਵਿਕਾਸ ਲਈ ਸ਼ਹਿਰੀ ਵਿਕਾਸ ਯੋਜਨਾ ਤਹਿਤ 786 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ। ਇਹ ਪ੍ਰਗਟਾਵਾ ਸ੍ਰੀ ਤੀਕਸ਼ਨ ਸੂਦ ਸਥਾਨਕ ਸਰਕਾਰਾਂ ਅਤੇ ਉਦਯੋਗ ਮੰਤਰੀ ਪੰਜਾਬ ਨੇ ਅੱਜ ਇਥੇ ਮੁਹੱਲਾ ਬਹਾਦਰਪੁਰ ਵਾਰਡ ਨੰ: 3 ਵਿਖੇ 3. 63 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੜਕ ਦੀ ਉਸਾਰੀ ਦਾ ਸ਼ੁੱਭ ਆਰੰਭ ਕਰਨ ਉਪਰੰਤ ਕੀਤਾ।

ਸ੍ਰੀ ਸੂਦ ਨੇ ਕਿਹਾ ਕਿ ਇਹ ਸੜਕ ਦੇਸ਼ ਦੀ ਖਾਤਰ ਸ਼ਹੀਦ ਹੋਏ ਨੌਜਵਾਨ ਰਣਜੀਤ ਸਿੰਘ ਦੀ ਯਾਦ ਨੂੰ ਸਮਰਪਿਤ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇਸ਼ ਦੀ ਖਾਤਰ ਸ਼ਹੀਦ ਹੋਏ ਸ਼ਹੀਦਾਂ ਦਾ ਪੂਰਾ ਮਾਣ ਸਨਮਾਨ ਕਰਦੀ ਹੈ। ਇਸ ਮੌਕੇ ਸ੍ਰੀ ਸੂਦ ਨੇ ਵਾਰਡ ਨੰ: 29 ਦੇ ਮੁਹੱਲਾ ਕੱਚਾ ਟੋਭਾ ਵਿਖੇ 8 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੜਕ ਦੇ ਕੰਮ ਦੀ ਸ਼ੁਰੂਆਤ ਕੀਤੀ।

ਸ੍ਰੀ ਸੂਦ ਨੇ ਦੱਸਿਆ ਕਿ ਹੁਸ਼ਿਆਰਪੁਰ ਦੀਆਂ ਸਾਰੀਆਂ ਸੜਕਾਂ ਦੀ ਮੁਰੰਮਤ ਕੀਤੀ ਜਾਵੇਗੀ । ਉਨ੍ਹਾਂ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਆਧੁਨਿਕ ਸੀਵਰੇਜ਼ ਦੀ 100 ਪ੍ਰਤੀਸ਼ਤ ਸਹੂਲਤ ਮੁਹੱਈਆ ਕਰਨ ਲਈ 102 ਕਰੋੜ ਰੁਪਏ ਦੀ ਲਾਗਤ ਨਾਲ ਆਧੁਨਿਕ ਸੀਵਰੇਜ਼ ਪ੍ਰੋਜੇਕਟ ਦਾ ਕੰਮ ਜੰਗੀ ਪੱਧਰ ਤੇ ਚਲ ਰਿਹਾ ਹੈ । ਉਨ੍ਹਾਂ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਸਾਫ਼-ਸੁਥਰਾ ਪੀਣ ਵਾਲਾ ਪਾਣੀ ਮੁਹੱਈਆ ਕਰਾਉਣ ਲਈ ਨਵੇਂ ਡੂੰਘੇ ਟਿਊਬਵੈਲ ਵੀ ਲਗਾਏ ਗਏ ਹਨ ਅਤੇ ਪੁਰਾਣੇ ਟਿਊਬਵੈਲਾਂ ਦੀ ਮੁਰੰਮਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚੋਂ ਆਵਾਜਾਈ ਦੀ ਸਮੱਸਿਆ ਨੂੰ ਹੱਲ ਕਰਨ ਲਈ ਭੰਗੀ ਚੋਅ ਦੇ ਦੋਨੋਂ ਪਾਸੇ ਪੱਕੀਆਂ ਸੜਕਾਂ ਦਾ ਨਿਰਮਾਣ ਕੀਤਾ ਗਿਆ ਹੈ ਅਤੇ ਭੰਗੀ ਚੋਅ ਉਪਰ ਪੱਕੇ ਪੁੱਲ ਦੀ ਉਸਾਰੀ ਕੀਤੀ ਗਈ ਹੈ।

ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਜਗਤਾਰ ਸਿੰਘ ਜ਼ਿਲ੍ਹਾ ਪ੍ਰਧਾਨ ਭਾਜਪਾ, ਸ਼ਿਵ ਸੂਦ ਪ੍ਰਧਾਨ ਨਗਰ ਕੌਂਸਲ, ਕਮਲਜੀਤ ਸੇਤੀਆ ਜਨਰਲ ਸਕੱਤਰ ਜ਼ਿਲ੍ਹਾ ਭਾਜਪਾ, ਸ੍ਰੀਮਤੀ ਸੁਸ਼ਮਾ ਸੇਤੀਆ, ਪਰਮਜੀਤ ਸਿੰਘ ਕਾਰਜਸਾਧਕ ਅਫ਼ਸਰ, ਪਵਨ ਸ਼ਰਮਾ ਮਿਉਂਸਪਲ ਇੰਜੀਨੀਅਰ, ਯਸਪਾਲ ਕੌੜਾ ਸਹਾਇਕ ਮਿਉਂਸਪਲ ਇੰਜੀ: , ਕੁਲਦੀਪ ਸਿੰਘ, ਸੁਖਦੇਵ ਸਿੰਘ (ਦੋਨੋਂ ਭਾਗ ਅਫ਼ਸਰ), ਰਮੇਸ਼ ਜ਼ਾਲਮ, ਵਿਜੇ ਪਠਾਨੀਆ, ਜੀਵਨ ਜੋਤੀ ਕਾਲੀਆ, ਅਸ਼ਵਨੀ ਓਹਰੀ, ਸਵਤੰਤਰ ਕੈਂਥ ਐਮ ਸੀ, ਸੰਜੀਵ ਜੈਨ, ਸੰਜੀਵ ਦੁਆ, ਅਸ਼ੋਕ ਕੁਮਾਰ ਐਮ ਸੀ, ਅਸ਼ੋਕ ਨੱਕੜਾ, ਬਲਵਿੰਦਰ ਬਿੰਦੀ ਐਮ ਸੀ, ਯਸ਼ਪਾਲ ਸ਼ਰਮਾ, ਸੁਰੇਸ਼ ਭਾਟੀਆ, ਲਵਲੀ ਪਹਿਲਵਾਨ, ਹਰਜਿੰਦਰ ਸਿੰਘ ਡੀ ਐਸ ਪੀ ਅਤੇ ਹੋਰ ਪਤਵੰਤੇ ਹਾਜ਼ਰ ਸਨ।

ਸਾਇੰਸ ਟੀਚਰਜ਼ ਐਸੋਸੀਏਸ਼ਨ ਵੱਲੋਂ ਸੰਘਰਸ਼ ਦਾ ਐਲਾਨ

ਤਲਵਾੜਾ, 24 ਜੁਲਾਈ : ਪੰਜਾਬ ਸਰਕਾਰ ਵੱਲੋਂ ਸਾਇੰਸ ਅਧਿਆਪਕਾਂ ਨਾਲ ਲਗਾਤਾਰ ਲੰਮੇ ਸਮੇਂ ਤੋਂ ਵਿਆਪਕ ਵਿਤਕਰੇਬਾਜੀ ਕੀਤੀ ਜਾ ਰਹੀ ਹੈ ਜਿਸ ਵਿਰੁੱਧ ਲਾਮਬੰਦ ਸੰਘਰਸ਼ ਕੀਤਾ ਜਾਵੇਗਾ। ਇਹ ਪ੍ਰਗਟਾਵਾ ਇੱਥੇ ਸਾਇੰਸ ਟੀਚਰਜ਼ ਐਸੋਸੀਏਸ਼ਨ ਦੇ ਬਲਾਕ ਤਲਵਾੜਾ ਤੇ ਹਾਜੀਪੁਰ ਦੀ ਸਾਂਝੀ ਮੀਟਿੰਗ ਵਿਚ ਕਰਦਿਆਂ ਵੱਖ ਬੁਲਾਰਿਆਂ ਨੇ ਕਿਹਾ ਕਿ ਆਪਣੀਆਂ ਚਿਰਾਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਦੇ ਹੱਲ ਲਈ ਐਸੋਸੀਏਸ਼ਨ ਵੱਲੋਂ 27 ਜੁਲਾਈ ਨੂੰ ਮੁਹਾਲੀ ਵਿਖੇ ਸੂਬਾ ਪੱਧਰੀ ਰੋਸ ਧਰਨਾ ਤੇ ਪ੍ਰਦਰਸ਼ਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਧਰਨੇ ਵਿਚ ਪੰਜਾਬ ਦੀ ਹਰ ਇਕਾਈ ਤੋਂ ਅਧਿਆਪਕ ਸ਼ਿਰਕਤ ਕਰਨਗੇ। ਹੋਰਨਾਂ ਤੋਂ ਇਲਾਵਾ ਇਸ ਮੀਟਿੰਗ ਵਿਚ ਪਵਨ ਕੁਮਾਰ, ਯੋਗੇਸ਼ ਸ਼ਰਮਾ, ਠਾਕੁਰ ਜੈਦੇਵ, ਜਗਜੀਤ ਸਿੰਘ ਆਦਿ ਸਮੇਤ ਵੱਡੀ ਗਿਣਤੀ ਵਿਚ ਅਧਿਆਪਕ ਹਾਜਰ ਸਨ।

ਚੋਰਾਂ ਨੇ ਇੱਕੋ ਰਾਤ ਵਿਚ ਚਾਰ ਦੁਕਾਨਾਂ ਦੇ ਸ਼ਟਰ ਤੋੜੇ

ਸਾਵਧਾਨ ! ਤਲਵਾੜੇ ਵਿੱਚ ਦਿੱਤੀ ਜੁਰਮ ਨੇ ਦਸਤਕ !! ਤਲਵਾੜਾ, 21 ਜੁਲਾਈ : ਇੱਕ ਵਾਰ ਫੇਰ ਚੋਰਾਂ ਦੀ ਢਾਣੀ ਨੇ ਤਲਵਾੜੇ ਵਿਚ ਵਾਰਦਾਤਾਂ ਅੰਜਾਮ ਦੇਣੀਆਂ ਸ਼ੁਰੂ ਕਰ ਦਿੱਤੀਆਂ ਹਨ ਅਤੇ ਬੀਤੀ ਰਾਤ ਇੱਥੇ ਡੈਮ ਰੋਡ ਤੇ ਵੋਡਾਫੋਨ ਸਟੋਰ ਸਮੇਤ ਚਾਰ ਦੁਕਾਨਾਂ ਦੇ ਸ਼ਟਰ ਤੋੜ ਕੇ ਹਜ਼ਾਰਾਂ ਰੁਪਏ ਦੀ ਚੋਰੀ ਕਰਕੇ ਲੋਕਾਂ ਲਈ ਖਤਰੇ ਦੀ ਘੰਟੀ ਵਜਾ ਦਿੱਤੀ ਹੈ। ਯੂਥ ਅਕਾਲੀ ਆਗੂ ਦਵਿੰਦਰ ਸਿੰਘ ਸੇਠੀ ਵੱਲੋਂ ਅਜੇ ਕੁਝ ਦਿਨ ਪਹਿਲਾਂ ਸ਼ੁਰੂ ਕੀਤੇ ਵੋਡਾਫੋਨ ਮਿਨੀ ਸਟੋਰ ਨੂੰ ਚੋਰਾਂ ਨੇ ਆਪਣਾ ਮੁੱਖ ਨਿਸ਼ਾਨਾ ਬਣਾਇਆ ਅਤੇ ਪੁਲਿਸ ਸਟੇਸ਼ਨ ਤਲਵਾੜਾ ਤੋਂ ਕੁਝ ਹੀ ਦੂਰੀ ਤੇ ਮੇਨ ਰੋਡ ਤੇ ਸਥਿਤ ਇਸ ਦੁਕਾਨ ਸਮੇਤ ਨਾਲ ਲਗਦੀਆਂ ਤਿੰਨ ਹੋਰ ਦੁਕਾਨਾਂ ਦੇ ਸ਼ਟਰ ਤੋੜ ਦਿੱਤੇ ਗਏ। ਸੇਠੀ ਅਨੁਸਾਰ ਜਿਥੇ ਚੋਰਾਂ ਨੇ ਦੁਕਾਨ ਅੰਦਰ ਵੱਡੀ ਤੋੜ ਭੰਨ ਕੀਤੀ ਉੱਥੇ ਅੰਦਰ ਰੱਖੇ ਮੋਬਾਈਲ ਫੋਨ, ਰੀਚਾਰਜ ਕੂਪਨ ਆਦਿ ਤੇ ਨਗਦੀ ਤੇ ਹੱਥ ਸਾਫ਼ ਕੀਤੇ। ਇੱਥੇ ਹੀ ਨਾਲ ਦੇ ਮੈਡੀਕਲ ਸਟੋਰ ਦੇ ਅੰਦਰੋਂ ਵੀ ਰੀਚਾਰਜ ਕੂਪਨ ਅਤੇ ਨਗਦੀ ਚੋਰੀ ਹੋਣ ਦਾ ਸਮਾਚਾਰ ਹੈ। ਬਹਰਹਾਲ ਇਸ ਸਬੰਧ ਵਿਚ ਪੁਲਿਸ ਨੇ ਛਾਣਬੀਣ ਆਰੰਭ ਕਰ ਦਿੱਤੀ ਹੈ।

ਵੋਟਰ ਸੂਚੀਆਂ ਦੀ ਸੁਧਾਈ ਸਬੰਧੀ ਮੀਟਿੰਗ ਹੋਈ

ਹੁਸ਼ਿਆਰਪੁਰ, 21 ਜੁਲਾਈ: ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀਆਂ ਦੀ ਸੁਧਾਈ ਸਬੰਧੀ ਵੱਖ-ਵੱਖ ਰਾਜਨਤਿਕ ਪਾਰਟੀਆਂ ਦੇ ਨੁਮਾਇੰਦਿਆਂ ਦੀ ਇੱਕ ਵਿਸ਼ੇਸ਼ ਮੀਟਿੰਗ ਸ੍ਰੀ ਧਰਮ ਦੱਤ ਤਰਨਾਚ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਮਿੰਨੀ ਸਕੱਤਰੇਤ ਦੇ ਮੀਟਿੰਗ ਹਾਲ ਵਿਖੇ ਹੋਈ ਜਿਸ ਵਿੱਚ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਪਾਲ ਸਿੰਘ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਕਰਨੈਲ ਸਿੰਘ ਤਹਿਸੀਲਦਾਰ (ਚੋਣਾਂ), ਹਰੀਸ਼ ਕੁਮਾਰ ਅਤੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਹਾਜ਼ਰ ਸਨ।

ਸ੍ਰੀ ਤਰਨਾਚ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ 29 ਸਤੰਬਰ 2011 ਨੂੰ ਵੋਟਰ ਸੂਚੀਆਂ ਦੀ ਪ੍ਰਕਾਸ਼ਨਾਂ ਕੀਤੀ ਜਾਵੇਗੀ ਅਤੇ 29 ਸਤੰਬਰ ਤੋਂ 29 ਅਕਤੂਬਰ 2011 ਤੱਕ ਦਾਅਵੇ ਅਤੇ ਇਤਰਾਜ ਦਾਖਲ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ 7 ਅਕਤੂਬਰ ਅਤੇ 10 ਅਕਤੁਬਰ 2011 ਨੂੰ ਗਰਾਮ ਪੰਚਾਇਤ, ਗ੍ਰਾਮ ਸਭਾ, ਲੋਕਲ ਬਾਡੀਜ਼ ਵੱਲੋਂ ਵੋਟਰ ਸੂਚੀਆਂ ਵਿੱਚ ਦਰਜ ਨਾਵਾਂ ਦੀ ਪੜ੍ਹ ਕੇ ਪੜਤਾਲ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ 9, 16 ਅਤੇ 23 ਅਕਤੂਬਰ 2011 ਨੂੰ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਬੂਥ ਲੈਵਲ ਏਜੰਟਾਂ ਕੋਲੋਂ ਦਾਅਵੇ ਅਤੇ ਇਤਰਾਜ ਲਏ ਜਾਣਗੇ। ਉਨ੍ਹਾਂ ਕਿਹਾ ਕਿ 28 ਨਵੰਬਰ ਨੂੰ ਇਨ੍ਹਾਂ ਦਾਅਵੇ ਅਤੇ ਇਤਰਾਜਾਂ ਦਾ ਨਿਪਟਾਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ 28 ਨਵੰਬਰ ਤੋਂ 28 ਦਸੰਬਰ 2011 ਤੱਕ ਡਾਟੇ ਨੂੰ ਅਪਡੇਟ ਕਰਨ ਉਪਰੰਤ ਫੋਟੋ ਲਗਾ ਕੇ ਕੰਟਰੋਲ ਟੇਬਲ ਤਿਆਰ ਕੀਤੇ ਜਾਣਗੇ ਅਤੇ ਵੋਟਰ ਸੂਚੀਆਂ ਦੀ ਛਪਾਈ ਕਰਵਾਈ ਜਾਵੇਗੀ ਅਤੇ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾਂ 2 ਜਨਵਰੀ 2012 ਨੂੰ ਕੀਤੀ ਜਾਵੇਗੀ।

ਸ੍ਰੀ ਤਰਨਾਚ ਨੇ ਕਿਹਾ ਕਿ ਜਿਨ੍ਹਾਂ ਨੋਜਵਾਨਾਂ ਦੀ ਉਮਰ 1-1-2011 ਨੂੰ 18 ਸਾਲ ਜਾਂ ਵੱਧ ਹੈ ਅਤੇ ਉਨ੍ਹਾਂ ਦੇ ਨਾਮ ਵੋਟਰ ਸੂਚੀ ਵਿੱਚ ਦਰਜ ਨਹੀਂ ਹਨ , ਉਨ੍ਹਾਂ ਵਿਅਕਤੀਆਂ ਨੂੰ ਆਪਣੀਆਂ ਵੋਟਾਂ ਬਣਾਉਣ ਲਈ ਪ੍ਰੇਰਿਤ ਕੀਤਾ ਜਾਵੇ। ਉਨ੍ਹਾਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬੂਥ ਲੈਵਲ ਏਜੰਟ ਨਿਯੁਕਤ ਕਰਨ ਦੀ ਪਹਿਲਾਂ ਵੀ ਬੇਨਤੀ ਕੀਤੀ ਗਈ ਸੀ ਪਰ ਕਿਸੇ ਵੀ ਪਾਰਟੀ ਵੱਲੋਂ ਬੂਥ ਲੈਵਲ ਏਜੰਟਾਂ ਦੀ ਨਿਯੁਕਤੀ ਨਹੀਂ ਕੀਤੀ ਗਈ। ਇਸ ਕਰਕੇ ਰਾਜਸੀ ਪਾਰਟੀਆਂ ਦੇ ਪ੍ਰਧਾਨਾਂ, ਸਕੱਤਰਾਂ, ਨੁਮਾਇੰਦਿਆਂ ਨੂੰ ਬੇਨਤੀ ਹੈ ਕਿ ਹਰੇਕ ਪੋਲਿੰਗ ਸਟੇਸ਼ਨ ਤੇ ਬੂਥ ਲੈਵਲ ਏਜੰਟ ਲਗਾਏ ਜਾਣ ਅਤੇ ਇਨ੍ਹਾਂ ਬੂਥ ਲੈਵਲ ਏਜੰਟਾਂ ਦੇ ਨਾਵਾਂ ਦੀ ਇੱਕ ਸੂਚੀ ਤਹਿਸੀਲਦਾਰ (ਚੋਣਾਂ) ਅਤੇ ਇੱਕ ਸਬੰਧਤ ਐਸ ਡੀ ਐਮਜ਼ ਨੂੰ ਭੇਜੀ ਜਾਵੇ। ਉਨ੍ਹਾਂ ਕਿਹਾ ਕਿ ਜਿਹੜੇ ਵੋਟਰਾਂ ਦੇ ਅਜੇ ਤੱਕ ਵੋਟਰ ਫੋਟੋ ਸ਼ਨਾਖਤੀ ਕਾਰਡ ਨਹੀਂ ਬਣੇ, ਉਨ੍ਹਾਂ ਵੋਟਰਾਂ ਨੂੰ ਆਪਣੇ ਸ਼ਨਾਖਤੀ ਕਾਰਡ ਬਣਾਉਣ ਲਈ ਪ੍ਰੇਰਿਤ ਕੀਤਾ ਜਾਵੇ। ਉਨ੍ਹਾਂ ਅੱਗੇ ਕਿਹਾ ਕਿ ਵਿਦੇਸ਼ਾਂ ਵਿੱਚ ਰਹਿ ਰਹੇ ਭਾਰਤੀ ਨਾਗਰਿਕਾਂ ਨੂੰ ਐਨ ਆਰ ਆਈ ਵੋਟਾਂ ਬਣਾਉਣ ਲਈ ਫਾਰਮ ਨੰ: 6 ਏ ਭਰ ਕੇ ਵੋਟਾਂ ਬਣਾਉਣ ਲਈ ਪ੍ਰੇਰਿਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਵੋਟਰਾਂ ਵੱਲੋਂ ਆਪਣੀਆਂ ਵੋਟਾਂ ਮੁੱਖ ਚੋਣ ਅਫ਼ਸਰ ਪੰਜਾਬ ਦੀ ਦਫ਼ਤਰੀ ਵੈਬਸਾਈਟ www.ceopunjab.nic.in ਤੇ ਚੈਕ ਕੀਤੀਆਂ ਜਾ ਸਕਦੀਆਂ ਹਨ।

ਸ੍ਰੀ ਤਰਨਾਚ ਨੇ ਕਿਹਾ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਚੋਣਾਂ ਲੜਨ ਲਈ ਖਰਚੇ ਦੀ ਹੱਦ ਵਿੱਚ ਵਾਧਾ ਕੀਤਾ ਗਿਆ ਹੈ। ਹੁਣ ਲੋਕ ਸਭਾ ਦੀ ਚੋਣ ਲਈ 25 ਲੱਖ ਰੁਪਏ ਤੋਂ ਵਧਾ ਕੇ 40 ਲੱਖ ਰੁਪਏ ਅਤੇ ਵਿਧਾਨ ਸਭਾ ਚੋਣਾਂ ਲਈ 10 ਲੱਖ ਰੁਪਏ ਤੋਂ ਵਧਾ ਕੇ 16 ਲੱਖ ਰੁਪਏ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਵੋਟਾਂ ਬਣਾਉਣ ਸਬੰਧੀ ਜ਼ਿਲ੍ਹੇ ਦੇ ਨਾਗਰਿਕਾਂ ਨੂੰ ਜੇਕਰ ਕਿਸੇ ਵੀ ਕਿਸਮ ਦੀ ਕੋਈ ਮੁਸ਼ਕਲ ਪੇਸ਼ ਆ ਰਹੀ ਹੈ ਤਾਂ ਉਹ ਵਧੀਕ ਡਿਪਟੀ ਕਮਿਸ਼ਨਰ (ਜ) ਦੇ ਮੋਬਾਇਲ ਨੰ: 94170-23023 ਅਤੇ ਤਹਿਸੀਲਦਾਰ (ਚੋਣਾਂ) ਦੇ ਮੋਬਾਇਲ ਨੰ: 98152-76076 ਤੇ ਸੰਪਰਕ ਕਰ ਸਕਦੇ ਹਨ।

ਪਾਣੀ ਦੀ ਸ਼ੁੱਧਤਾ ਚੈੱਕ ਕਰਨ ਲਈ ਜਿਲ੍ਹੇ ਚ 3 ਲੈਬਜ਼ ਸ਼ੁਰੂ

ਹੁਸ਼ਿਆਰਪੁਰ, 21 ਜੁਲਾਈ: ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਹੁਸ਼ਿਆਰਪੁਰ ਦੇ ਲੋਕਾਂ ਨੂੰ ਪੀਣ ਵਾਲਾ ਸਾਫ਼-ਸੁਥਰਾ ਪਾਣੀ ਮੁਹੱਈਆ ਕਰਨ ਲਈ 1390 ਪਿੰਡਾਂ ਵਿੱਚੋਂ 1386 ਪਿੰਡਾਂ ਨੂੰ ਸ਼ੁੱਧ ਪੀਣ ਵਾਲਾ ਪਾਣੀ ਮੁਹੱਈਆ ਕਰਵਾ ਦਿੱਤਾ ਗਿਆ ਹੈ ਅਤੇ ਬਾਕੀ ਰਹਿੰਦੇ 4 ਪਿੰਡਾਂ ਨੂੰ ਪੀਣ ਵਾਲਾ ਸ਼ੁੱਧ ਪਾਣੀ ਮੁਹੱਈਆ ਕਰਾਉਣ ਲਈ ਕੰਮ ਜੰਗੀ ਪੱਧਰ ਤੇ ਚਲ ਰਿਹਾ ਹੈ। ਇਹ ਜਾਣਕਾਰੀ ਸ੍ਰੀ ਧਰਮ ਦੱਤ ਤਰਨਾਚ ਡਿਪਟੀ ਕਮਿਸਨਰ ਨੇ ਸਥਾਨਕ ਮਿੰਨੀ ਸਕੱਤਰੇਤ ਦੇ ਮੀਟਿੰਗ ਹਾਲ ਵਿਖੇ ਜਨ ਸਿਹਤ ਵਿਭਾਗ ਦੀ ਜ਼ਿਲ੍ਹਾ ਪੱਧਰੀ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਡੀ ਆਰ ਭਗਤ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਅਮਰਜੀਤ ਸਿੰਘ ਗਿੱਲ, ਆਰ ਐਲ ਢਾਂਡਾ (ਦੋਵੇਂ ਕਾਰਜਕਾਰੀ ਇੰਜੀਨੀਅਰ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ) ਅਤੇ ਵੱਖ-ਵੱਖ ਸਬੰਧਤ ਵਿਭਾਗਾਂ ਦੇ ਅਧਿਕਾਰੀ ਅਤੇ ਗੈਰ ਸਰਕਾਰੀ ਮੈਂਬਰ ਹਾਜ਼ਰ ਸਨ।

ਸ੍ਰੀ ਤਰਨਾਚ ਨੇ ਦੱਸਿਆ ਕਿ ਜ਼ਿਲ੍ਹਾ ਹੁਸ਼ਿਆਰਪੁਰ ਅੰਦਰ ਪਿੰਡਾਂ ਦੀਆਂ ਵਾਟਰ ਸਪਲਾਈ ਸਕੀਮਾਂ ਦੇ ਪਾਣੀ ਦੀ ਸ਼ੁੱਧਤਾ ਨੂੰ ਚੈਕ ਕਰਨ ਲਈ ਜ਼ਿਲ੍ਹੇ ਅੰਦਰ ਤਿੰਨ ਲੈਬੋਰਟਰੀਆਂ ਹੁਸ਼ਿਆਰਪੁਰ, ਗੜ੍ਹਸ਼ਕਰ ਅਤੇ ਤਲਵਾੜਾ ਵਿਖੇ ਸਥਾਪਿਤ ਕੀਤੀਆਂ ਗਈਆਂ ਹਨ ਅਤੇ ਲੈਬੋਰਟਰੀਆਂ ਟੈਕਨੀਸ਼ਨਾਂ ਨੂੰ ਪਾਣੀ ਟੈਸਟ ਕਰਨ ਲਈ ਟਰੇਨਿੰਗ ਦਿੱਤੀ ਜਾ ਚੁੱਕੀ ਹੈ ਜੋ ਪਾਣੀ ਦੇ ਸੈਂਪਲ ਲੋਕਲ ਪੱਧਰ ਤੇ ਰੈਗੂਲਰ ਟੈਸਟ ਕਰ ਰਹੇ ਹਨ।

ਸ੍ਰੀ ਤਰਨਾਚ ਨੇ ਇਸ ਮੌਕੇ ਤੇ ਬਿਜਲੀ ਵਿਭਾਗ, ਸਿੰਚਾਈ ਵਿਭਾਗ, ਬੁਨਿਆਦੀ ਢਾਂਚਾ ਤੇ ਮਿਉਂਸਪਲ ਅਮੈਨਟੀਜ਼ ਵਿਭਾਗ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਤੇ ਭਲਾਈ ਅਤੇ ਸਹਿਕਾਰਤਾ ਵਿਭਾਗ ਦੀਆਂ ਜ਼ਿਲ੍ਹਾ ਪੱਧਰੀ ਸਲਾਹਕਾਰ ਕਮੇਟੀਆਂ ਦੀਆਂ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਅਧਿਕਾਰੀਆਂ ਨੂੰ ਸਖਤ ਹਦਾਇਤ ਕੀਤੀ ਕਿ ਉਹ ਪੰਜਾਬ ਸਰਕਾਰ ਵੱਲੋਂ ਬਣਾਈਆਂ ਗਈਆਂ ਵਿਕਾਸ ਅਤੇ ਭਲਾਈ ਸਕੀਮਾਂ ਦਾ ਲਾਭ ਆਮ ਲੋਕਾਂ ਤੱਕ ਪਹੁੰਚਾਉਣ ਅਤੇ ਵਿਕਾਸ ਕਾਰਜ ਨਿਰਧਾਰਤ ਸਮੇਂ ਵਿੱਚ ਮੁਕੰਮਲ ਕਰਨ। ਉਨ੍ਹਾਂ ਕਿਹਾ ਕਿ ਜੇ ਕੋਈ ਅਧਿਕਾਰੀ ਆਪਣੀ ਡਿਊਟੀ ਵਿੱਚ ਕੁਤਾਹੀ ਕਰਦਾ ਪਾਇਆ ਗਿਆ ਤਾਂ ਉਸ ਵਿਰੁੱਧ ਅਨੁਸ਼ਾਸ਼ਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਗੈਰ ਸਰਕਾਰੀ ਮੈਂਬਰਾਂ ਨੂੰ ਵਿਸ਼ਵਾਸ਼ ਦੁਆਇਆ ਕਿ ਉਨ੍ਹਾਂ ਵੱਲੋਂ ਦਿੱਤੇ ਗਏ ਸੁਝਾਵਾਂ ਨੂੰ ਅਮਲ ਵਿੱਚ ਲਿਆਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ।

ਦੇਸ਼ ਦੀ ਸਭ ਤੋਂ ਵੱਡੀ ਮੰਡੀ ਮੁਹਾਲੀ ਬਣੇਗੀ : ਲੱਖੋਵਾਲ

ਹੁਸ਼ਿਆਰਪੁਰ, 21 ਜੁਲਾਈ: ਪੰਜਾਬ ਸਰਕਾਰ ਵਲੋਂ 40 ਕਰੋੜ ਰੁਪਏ ਦੀ ਲਾਗਤ ਨਾਲ 22 ਏਕੜ ਰਕਬੇ ਵਿਚ ਦੇਸ਼ ਦੀ ਸਭ ਤੋਂ ਵੱਡੀ ਅਤੇ ਆਧੁਨਿਕ ਮੰਡੀ ਮੁਹਾਲੀ ਵਿਖੇ ਬਣਾਈ ਜਾ ਰਹੀ ਹੈ ਜਿਸ ਦੀ ਉਸਾਰੀ ਦਾ ਕੰਮ ਜੰਗੀ ਪੱਧਰ ਤੇ ਸ਼ੁਰੂ ਕਰ ਦਿੱਤਾ ਗਿਆ ਹੈ ਜੋ ਪੰਜ ਮਹੀਨਿਆਂ ਦੇ ਅੰਦਰ-ਅੰਦਰ ਮੁਕੰਮਲ ਕਰ ਲਿਆ ਜਾਵੇਗਾ। ਇਹ ਪ੍ਰਗਟਾਵਾ ਸ਼੍ਰ: ਅਜਮੇਰ ਸਿੰਘ ਲੱਖੋਵਾਲ ਚੇਅਰਮੈਨ ਪੰਜਾਬ ਮੰਡੀ ਬੋਰਡ ਨੇ ਸਥਾਨਿਕ ਮਾਰਕੀਟ ਕਮੇਟੀ ਦੇ ਦਫਤਰ ਵਿਖੇ ਪੱਤਰਕਾਰਾਂ ਨਾਲ ਕਰਦਿਆਂ ਕੀਤਾ।
ਸ੍ਰ: ਲੱਖੋਵਾਲ ਨੇ ਦੱਸਿਆ ਕਿ ਇਹ ਮੰਡੀ ਦੇਸ਼ ਦੀ ਨਿਵੇਕਲੀ ਮੰਡੀ ਹੋਵੇਗੀ ਜਿਸ ਵਿੱਚ ਮੰਡੀ ਬੋਰਡ ਦੇ ਦਫ਼ਤਰ ਤੋਂ ਇਲਾਵਾ 45 ਸੋਅ ਰੂਮ ਬਣਾਏ ਜਾ ਰਹੇ ਹਨ। ਕਿਸਾਨਾਂ ਅਤੇ ਆੜਤੀਆਂ ਨੂੰ ਇਸ ਮੰਡੀ ਵਿੱਚ ਸਾਰੀਆਂ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਸੂਬੇ ਦੀਆਂ 14 ਮੰਡੀਆਂ ਵਿੱਚ ਪੈਕ ਹਾਊਸ ਬਣਾਏ ਜਾ ਰਹੇ ਹਨ ਜਿਸ ਵਿੱਚ ਹੁਸ਼ਿਆਰਪੁਰ ਦੀ ਮੰਡੀ ਵੀ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ 4 ਕਰੋੜ ਰੁਪਏ ਖਰਚ ਕਰਕੇ ਸੂਬੇ ਦੀਆਂ 55 ਮੰਡੀਆਂ ਵਿੱਚ ਇਲੈਕਟ੍ਰਾਨਿਕ ਕੰਡੇ ਲਗਾਏ ਜਾ ਰਹੇ ਹਨ। ਇਸੇ ਤਰਾਂ 30 ਕਰੋੜ ਰੁਪਏ ਖਰਚ ਕਰਕੇ 49 ਮੰਡੀਆਂ ਦਾ ਆਧੁਨਿਕ ਕੰਪਿਊਟਰੀਕਰਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਮੰਡੀ ਬੋਰਡ ਵਿੱਚ ਸੁਧਾਰ ਕਰਕੇ ਇਸ ਦੀ ਆਮਦਨ 345 ਕਰੋੜ ਰੁਪਏ ਤੋਂ ਵਧਾ ਕੇ 1274 ਕਰੋੜ ਰੁਪਏ ਕੀਤੀ ਗਈ। ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੈ ਜਿਸ ਨੇ ਈ-ਟੈਂਡਰਿੰਗ ਪ੍ਰਣਾਲੀ ਲਾਗੂ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਸ੍ਰ: ਪ੍ਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ ਦੀਆਂ ਕੋਸ਼ਿਸ਼ਾਂ ਸਦਕਾ ਭਾਰਤ ਸਰਕਾਰ ਨੇ ਅਨਾਜ਼ ਦੀ ਐਕਸਪੋਰਟ ਤੇ ਰੋਕ ਹਟਾ ਦਿੱਤੀ ਹੈ ਅਤੇ ਚੀਨੀ ਨੂੰ ਐਕਸਪੋਰਟ ਕਰਨ ਲਈ ਵੀ ਪੰਜਾਬ ਸਰਕਾਰ ਵੱਲੋਂ ਕੇਂਦਰ ਸਰਕਾਰ ਤੇ ਦਬਾਅ ਪਾਇਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਮੰਡੀ ਬੋਰਡ ਵੱਲੋਂ 676 ਮੁਲਾਜ਼ਮਾਂ ਨੂੰ ਪੱਕਾ ਕੀਤਾ ਗਿਆ ਹੈ ਅਤੇ 250 ਮੁਲਾਜ਼ਮਾਂ ਦੀ ਨਵੀਂ ਭਰਤੀ ਕੀਤੀ ਜਾ ਰਹੀ ਹੈ ਅਤੇ ਇਹ ਭਰਤੀ ਨਿਰੋਲ ਮੈਰਿਟ ਦੇ ਆਧਾਰ ਤੇ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਦੀ ਭਰਤੀ ਦੀ ਪ੍ਰਕ੍ਰਿਆ ਜਲਦੀ ਪੂਰੀ ਕਰਨ ਲਈ ਜਾਵੇਗੀ।
ਸ੍ਰ: ਲੱਖੋਵਾਲ ਨੇ ਕਿਹਾ ਕਿ ਪੰਜਾਬ ਮੰਡੀ ਬੋਰਡ ਵੱਲੋਂ ਹੁਣ ਤੱਕ 54000 ਕਿਲੋਮੀਟਰ ਸੜਕਾਂ ਬਣਾ ਕੇ ਦੇਸ਼ ਅੰਦਰ ਇੱਕ ਰਿਕਾਰਡ ਪੈਦਾ ਕੀਤਾ ਹੈ। ਉਨ੍ਹਾਂ ਕਿਹਾ ਕਿ 300 ਕਰੋੜ ਰੁਪਏ ਖਰਚ ਕਰਕੇ 4 ਮਹੀਨੇ ਦੇ ਅੰਦਰ-ਅੰਦਰ ਸਾਰੀਆਂ ਪੇਂਡੂ ਲਿੰਕ ਸੜਕਾਂ ਦੀ ਮੁਰੰਮਤ ਕਰ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਬਾਰਡਰ ਏਰੀਆ ਪੈਕਜ ਤਹਿਤ ਮੰਡੀ ਬੋਰਡ ਵੱਲੋਂ ਜ਼ਿਲ੍ਹਾ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ ਅਤੇ ਫਿਰੋਜ਼ਪੁਰ ਵਿੱਚ 97. 14 ਕਰੋੜ ਰੁਪੲ ਦੀ ਲਾਗਤ ਨਾਲ 204.18 ਕਿਲੋਮੀਟਰ ਲੰਬੀਆਂ ਸੜਕਾਂ ਬਣਾਈਆਂ ਜਾ ਰਹੀਆਂ। ਉਨ੍ਹਾਂ ਨੇ ਕਿਹਾ ਕਿ ਬਰਨਾਲਾ, ਕਪੂਰਥਲਾ, ਲੁਧਿਆਣਾ, ਮਾਨਸਾ ਤੇ ਮੁਕਤਸਰ ਜ਼ਿਲ੍ਹਿਆਂ ਵਿੱਚ ਪੈਂਦੀਆਂ 90. 6 ਕਿਲੋਮੀਟਰ ਸੜਕਾਂ ਦਾ 54 ਕਰੋੜ ਰੁਪਏ ਦੀ ਲਾਗਤ ਨਾਲ ਮਜ਼ਬੂਤੀਕਰਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਮੰਡੀ ਬੋਰਡ ਵੱਲੋਂ ਹੁਸ਼ਿਆਰਪੁਰ ਜ਼ਿਲ੍ਹੇ ਦੇ ਕਿਸਾਨਾਂ ਤੇ ਵਪਾਰੀਆਂ ਨੂੰ ਵਧੀਆ ਸਹੂਲਤਾਂ ਮੁਹੱਈਆ ਕਰਾਉਣ ਲਈ 568. 87 ਕਰੋੜ ਰੁਪਏ ਖਰਚ ਕੀਤੇ ਜਾ ਚੁੱਕੇ ਹਨ ਅਤੇ ਹੁਸ਼ਿਆਰਪੁਰ ਵਿਖੇ 161.20 ਲੱਖ ਰੁਪਏ ਦੀ ਲਾਗਤ ਨਾਲ ਇੱਕ ਆਧੁਨਿਕ ਪੈਕ ਹਾਊਸ ਬਣਾਇਆ ਜਾ ਰਿਹਾ ਹੈ ਜਿਸ ਵਿੱਚ 6 ਰਾਈਪਨਿਗ ਚੈਂਬਰ, 2 ਕੋਲਡ ਰੂਮ ਬਣਾਏ ਜਾਣਗੇ ਅਤੇ ਇਨ੍ਹਾਂ ਵਿੱਚ ਜਿਥੇ ਵੱਖ-ਵੱਖ ਫ਼ਲਾਂ ਨੂੰ ਸਟੋਰ ਕੀਤਾ ਜਾਵੇਗਾ, ਉਥੇ ਕੇਲਾ, ਅੰਬ, ਪਪੀਤਾ, ਚੀਕੂ ਆਦਿ ਫ਼ਲਾਂ ਨੂੰ ਵਿਗਿਆਨਕ ਤਰੀਕੇ ਨਾਲ ਪਕਾਇਆ ਜਾਵੇਗਾ। ਇਸ ਮੌਕੇ ਤੇ ਸ੍ਰ: ਲੱਖੋਵਾਲ ਨੇ ਹੁਸ਼ਿਆਰਪੁਰ ਮੰਡੀ ਵਿੱਚ ਇੱਕ ਪੌਦਾ ਵੀ ਲਗਾਇਆ।
ਇਸ ਉਪਰੰਤ ਸ੍ਰ: ਲੱਖੋਵਾਲ ਨੇ ਗੁਰਦੁਆਰਾ ਕਲਗੀਧਰ ਸਾਹਿਬ ਵਿਖੇ ਕਿਸਾਨਾਂ ਨਾਲ ਮੀਟਿੰਗ ਕੀਤੀ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣ ਕੇ ਉਨ੍ਹਾਂ ਨੂੰ ਦੂਰ ਕਰਨ ਦਾ ਵਿਸ਼ਵਾਸ਼ ਦੁਆਇਆ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਅਮਰਜੀਤ ਸਿੰਘ ਚੋਹਾਨ ਚੇਅਰਮੈਨ ਮਾਰਕੀਟ ਕਮੇਟੀ, ਮਾਸਟਰ ਅਜਮੇਰ ਸਿੰਘ ਗਿੱਲ, ਜੀ ਪੀ ਐਸ ਰੰਧਾਵਾ, ਰਾਕੇਸ਼ ਥਾਪਰ ਜਿਲ੍ਹਾ ਮੰਡੀ ਅਫ਼ਸਰ, ਜਸਪਾਲ ਸਿੰਘ ਗਿੱਲ, ਅਵਤਾਰ ਸਿੰਘ ਸਿੰਘਾਪੁਰੀ ਜ਼ਿਲ੍ਹਾ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਹੁਸ਼ਿਆਰਪੁਰ , ਸੁਧੀਰ ਸੂਦ ਅਤੇ ਕੁਲਵਿੰਦਰ ਸਿੰਘ ਵੀ ਹਾਜ਼ਰ ਸਨ।

ਸਟੈਨੋ ਕਲਾਸਾਂ ਲਈ ਅਰਜ਼ੀਆਂ ਮੰਗੀਆਂ

ਹੁਸ਼ਿਆਰਪੁਰ, 20 ਜੁਲਾਈ: ਜ਼ਿਲ੍ਹਾ ਭਾਸ਼ਾ ਅਫ਼ਸਰ ਅਮਰਜੀਤ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਭਾਸ਼ਾ ਦਫ਼ਤਰ ਹੁਸ਼ਿਆਰਪੁਰ ਵਿਖੇ ਪੰਜਾਬੀ ਸਟੈਨੋਗ੍ਰਾਫ਼ੀ ਅਤੇ ਸਟੈਨੋਗ੍ਰਾਫ਼ੀ ਤੇਜ਼ ਗਤੀ ਸ਼੍ਰੇਣੀ ਸੈਸ਼ਨ 2011-12 ਸ਼ੁਰੂ ਕੀਤੀ ਜਾ ਰਹੀ ਹੈ। ਇਨ੍ਹਾਂ ਦੋਵੇਂ ਸ੍ਰੇਣੀਆਂ ਲਈ ਵਿਦਿਅਕ ਯੋਗਤਾ 10+2 ਹੋਣੀ ਚਾਹੀਦੀ ਹੈ ਅਤੇ ਉਚੇਰੀ ਸਿੱਖਿਆ ਵਾਲੇ ਨੂੰ ਤਰਜੀਹ ਦਿੱਤੀ ਜਾਵੇਗੀ। ਚਾਹਵਾਨ ਉਮੀਦਵਾਰ ਆਪਣੇ ਦਾਖਲਾ ਫਾਰਮ 19 ਅਗਸਤ 2011 ਤੱਕ ਭਰ ਕੇ ਜ਼ਿਲ੍ਹਾ ਭਾਸ਼ਾ ਦਫ਼ਤਰ ਕਮਰਾ ਨੰ: 309 ਤੀਜੀ ਮੰਜ਼ਿਲ, ਮਿੰਨੀ ਸਕੱਤਰੇਤ ਹੁਸ਼ਿਆਰਪੁਰ ਵਿਖੇ ਦੇ ਸਕਦੇ ਹਨ। ਪੰਜਾਬੀ ਸਟੈਨੋਗ੍ਰਾਫੀ ਤੇਜ਼ ਗਤੀ ਸ੍ਰੇਣੀ ਲਈ ਟੈਸਟ 19 ਅਗਸਤ 2011 ਨੂੰ ਲਿਆ ਜਾਵੇਗਾ। ਉਕਤ ਦੋਵਾਂ ਸ਼੍ਰੇਣੀਆਂ ਲਈ ਇੰਟਰਵਿਊ 25 ਅਗਸਤ 2011 ਨੂੰ ਸਵੇਰੇ 10-00 ਵਜੇ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ ਹੁਸ਼ਿਆਰਪੁਰ ਵਿਖੇ ਰੱਖੀ ਗਈ ਹੈ। ਇੰਟਰਵਿਊ ਵਾਲੇ ਦਿਨ ਉਮੀਦਵਾਰ ਆਪਣੇ ਅਸਲ ਸਰਟੀਫਿਕੇਟ ਨਾਲ ਲੈ ਕੇ ਆਉਣ।

ਪਾਬੰਦੀ ਦੇ ਹੁਕਮ

ਹੁਸ਼ਿਆਰਪੁਰ 20 ਜੁਲਾਈ: ਜ਼ਿਲ੍ਹਾ ਮੈਜਿਸਟਰੇਟ ਹੁਸ਼ਿਆਰਪੁਰ ਸ਼੍ਰੀ ਧਰਮ ਦੱਤ ਤਰਨਾਚ ਨੇ ਧਾਰਾ 144 ਤਹਿਤ ਜ਼ਿਲ੍ਹਾ ਹੁਸ਼ਿਆਰਪੁਰ ਦੀਆਂ ਹੱਦਾਂ ਅੰਦਰ ਸਥਿਤ ਕਿਸੇ ਵੀ ਮੈਰਿਜ ਪੈਲਸ ਦਾ ਫਾਲਤੂ ਮੈਟੀਰੀਅਲ ਕਿਸੇ ਵੀ ਪਬਲਿਕ ਥਾਵਾਂ ਤੇ ਸੁੱਟਣ ਤੇ ਪਾਬੰਦੀ ਲਗਾ ਦਿੱਤੀ ਹੈ ਅਤੇ ਮੈਰਿਜ ਪੈਲਸ ਦੇ ਕਿਸੇ ਵੀ ਕਚਰੇ ਦੀ ਡਿਸਪੋਜ਼ਲ ਦਾ ਪ੍ਰਬੰਧ, ਪ੍ਰਬੰਧਕ ਵੱਲੋਂ ਆਪਣੇ ਪੱਧਰ ਤੇ ਕੀਤਾ ਜਾਵੇਗਾ।
ਇਹ ਹੁਕਮ 10 ਸਤੰਬਰ 2011 ਤਕ ਲਾਗੂ ਰਹੇਗਾ

ਜ਼ਿਲ੍ਹਾ ਮੈਜਿਸਟਰੇਟ ਹੁਸ਼ਿਆਰਪੁਰ ਸ੍ਰੀ ਧਰਮ ਦੱਤ ਤਰਨਾਚ ਨੇ ਧਾਰਾ 144 ਤਹਿਤ ਇਕ ਹੁਕਮ ਜਾਰੀ ਕੀਤਾ ਹੈ ਕਿ ਜ਼ਿਲ੍ਹਾ ਹੁਸ਼ਿਆਰਪੁਰ ਦੇ ਪੇਂਡੂ/ ਸ਼ਹਿਰੀ ਖੇਤਰਾਂ ਵਿਚ ਕਿਸੇ ਵੀ ਨਿੱਜੀ ਕੰਪਨੀ ਦੇ ਮਾਲਕ ਅਤੇ ਜਮੀਨ/ਮਕਾਨ ਦੇ ਮਾਲਕ ਵਲੋਂ ਜ਼ਿਲ੍ਹਾ ਮੈਜਿਸਟਰੇਟ ਪਾਸੋਂ ਇਤਰਾਜ਼ਹੀਣਤਾ ਸਰਟੀਫੀਕੇਟ ਪ੍ਰਾਪਤ ਕਰਨ ਉਪਰੰਤ ਹੀ ਟਾਵਰ ਲਗਾਇਆ ਜਾਵੇ ਕਿਉਕਿ ਇਹਨਾਂ ਟਾਵਰਾਂ ਦੇ ਲੱਗਣ ਨਾਲ ਜਾਨੀ ਅਤੇ ਮਾਲੀ ਨੁਕਸਾਨ ਹੋਣ ਦਾ ਖਦਸਾ ਬਣਿਆ ਰਹਿੰਦਾ ਹੈ।
ਇੱਕ ਹੋਰ ਹੁਕਮ ਰਾਹੀਂ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਪੈਂਦੇ ਸਾਰੇ ਮੈਰਿਜ ਪੈਲਸਾਂ ਵਿੱਚ ਕੋਈ ਵੀ ਵਿਅਕਤੀ ਵਿਆਹ ਸ਼ਾਦੀਆਂ ਜਾਂ ਕਿਸੇ ਹੋਰ ਮੌਕੇ ਤੇ ਕਿਸੇ ਵੀ ਤਰਾਂ ਦਾ ਹਥਿਆਰ ਲੈ ਕੇ ਦਾਖਲ ਨਹੀਂ ਹੋਵੇਗਾ। ਇਸ ਤੋਂ ਇਲਾਵਾ ਮੈਰਿਜ ਪੈਲਸ ਦਾ ਮਾਲਕ ਇਸ ਗੱਲ ਨੂੰ ਯਕੀਨੀ ਬਣਾਉਣ ਲਈ ਲੋੜੀਂਦੇ ਪ੍ਰਬੰਧ ਕਰੇਗਾ ਕਿ ਕੋਈ ਵੀ ਵਿਅਕਤੀ ਮੈਰਿਜ ਪੈਲਸ ਵਿੱਚ ਫੰਕਸ਼ਨ ਸਮੇਂ ਹਥਿਆਰ ਲੈ ਕੇ ਨਾ ਜਾਵੇ।
ਇਹ ਹੁਕਮ 11 ਸਤੰਬਰ, 2011 ਤਕ ਲਾਗੂ ਰਹੇਗਾ।

ਅਧਾਰ ਕਾਰਡ ਤਹਿਤ 85 ਹਜਾਰ ਲੋਕਾਂ ਦੇ ਨਾਂ ਦਰਜ : ਤਰਨਾਚ

ਹੁਸ਼ਿਆਰਪੁਰ, 19 ਜੁਲਾਈ: ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਵਿਲੱਖਣ ਪਛਾਣ ਨੰਬਰ ਕਾਰਡ (ਆਧਾਰ) ਬਣਾਉਣ ਦਾ ਕੰਮ ਤੇਜ਼ੀ ਨਾਲ ਚਲ ਰਿਹਾ ਹੈ ਅਤੇ ਹੁਣ ਤੱਕ 82000 ਦੇ ਕਰੀਬ ਲੋਕਾਂ ਦੇ ਪਛਾਣ ਕਾਰਡ ਬਣਾਉਣ ਵਜੋਂ ਨਾਂ ਦਰਜ ਕਰ ਲਏ ਗਏ ਹਨ। ਇਸ ਗੱਲ ਦੀ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਧਰਮ ਦੱਤ ਤਰਨਾਚ ਨੇ ਦਿੰਦਿਆਂ ਦੱਸਿਆ ਕਿ ਪੂਰੇ ਜ਼ਿਲ੍ਹੇ ਅੰਦਰ ਇਸ ਵੇਲੇ ਆਧਾਰ ਕਾਰਡ ਬਣਾਉਣ ਲਈ 22 ਸੈਂਟਰ ਬਣਾਏ ਗਏ ਹਨ ਜਿਨ੍ਹਾਂ ਵਿੱਚ 7 ਸੈਂਟਰ ਹੁਸ਼ਿਆਰਪੁਰ ਵਿਖੇ ਹਨ ਜਿਨ੍ਹਾਂ ਵਿੱਚ ਰਵਿਦਾਸ ਮੰਦਿਰ ਵਾਰਡ ਨੰ: 5, ਨਗਰ ਕੌਂਸਲ ਦਫ਼ਤਰ, ਜੀ ਐਨ ਆਈ ਆਈ ਸੈਂਟਰ, ਬੁਲਾਂਵਾੜੀ, ਅਸਲਾਮਾਬਾਦ, ਪੁਰਹੀਰਾਂ ਅਤੇ ਪੁਲਿਸ ਲਾਇਨਜ਼ ਵਿਖੇ ਆਧਾਰ ਕਾਰਡ ਬਣਾਏ ਜਾ ਰਹੇ ਹਨ। ਇਸੇ ਤਰਾਂ ਮੁਕੇਰੀਆਂ ਵਿਖੇ ਕਮੇਟੀ ਘਰ ਅਤੇ ਮੁਕੇਰੀਆਂ ਦੇ ਮੰਦਿਰ ਵਿਖੇ, ਟਾਂਡਾ ਨਗਰ ਕੌਂਸਲ ਦਫ਼ਤਰ ਵਿਖੇ, ਭੂੰਗਾ ਨਗਰ ਕੌਂਸਲ ਦਫ਼ਤਰ, ਗੜ੍ਹਸ਼ੰਕਰ ਵਾਰਡ ਨੰ: 2 ਅਤੇ 3, ਦਸੂਹਾ, ਹਾਜੀਪੁਰ, ਤਲਵਾੜਾ, ਕਰਾਰੀ ਪਿੰਡ, ਮੈਰਾਂਜੱਟਾਂ, ਨਾਗਰ ਪਿੰਡ, ਗੜ੍ਹਦੀਵਾਲਾ, ਮਾਹਿਲਪੁਰ ਸਕੂਲ (ਲੜਕੇ) ਅਤੇ ਪ੍ਰਾਇਮਰੀ ਸਕੂਲ ਵਿਖੇ ਆਧਾਰ ਕਾਰਡ ਬਣਾਏ ਜਾ ਰਹੇ ਹਨ। ਇਨ੍ਹਾਂ ਸਾਰੇ ਸੈਂਟਰਾਂ ਵਿੱਚ 82 ਕੰਪਿਊਟਰ ਓਪਰੇਟਰ ਆਧਾਰ ਕਾਰਡ ਬਣਾਉਣ ਦਾ ਕੰਮ ਕਰ ਰਹੇ ਹਨ ਅਤੇ ਉਨ੍ਹਾਂ ਵੱਲੋਂ ਆਧਾਰ ਕਾਰਡ ਬਣਾਉਣ ਵਾਲੇ ਸੈਂਟਰਾਂ ਦਾ ਸਮੇਂ-ਸਮੇਂ ਮੁਆਇਨਾ ਵੀ ਕੀਤਾ ਜਾ ਰਿਹਾ ਹੈ।
ਡਿਪਟੀ ਕਮਿਸ਼ਨਰ ਨੇ ਹੋਰ ਦੱਸਿਆ ਕਿ ਆਧਾਰ ਕਾਰਡ ਆਮ ਆਦਮੀ ਲਈ ਇੱਕ ਅਜਿਹਾ ਕਾਰਡ ਹੈ ਜਿਸ ਰਾਹੀਂ ਉਨ੍ਹਾਂ ਨੂੰ ਠੋਸ ਪਛਾਣ ਮਿਲੇਗੀ। ਉਨ੍ਹਾਂ ਦੱਸਿਆ ਕਿ ਆਧਾਰ 12 ਅੰਕਾਂ ਵਾਲਾ ਇੱਕ ਨੰਬਰ ਕਾਰਡ ਹੋਵੇਗਾ ਜੋ ਕਿ ਹਰੇਕ ਬੱਚੇ, ਵੱਡੇ ਅਤੇ ਬਜ਼ੁਰਗ ਨੂੰ ਮਿਲੇਗਾ। ਸਰਕਾਰ ਵੱਲੋਂ ਉਪਲਬੱਧ ਇਹ ਵਿਲੱਖਣ ਪਛਾਣ ਕਾਰਡ ਦੇਸ਼ ਭਰ ਵਿੱਚ ਮਾਨਤਾ ਪ੍ਰਾਪਤ ਹੋਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਆਧਾਰ ਕਾਰਡ ਬਣਾਉਣ ਲਈ ਆਪਣਾ ਨਾਂ, ਪਤਾ ਅਤੇ ਜ਼ਰੂਰੀ ਦਸਤਾਵੇਜ਼ ਸਹੀ ਭਰ ਕੇ ਲਿਆਉਣ ਤਾਂ ਜੋ ਇਹ ਕਾਰਡ ਬਣਾਉਣ ਵਾਲੇ ਕਰਮਚਾਰੀਆਂ ਨੂੰ ਕੋਈ ਮੁਸ਼ਕਲ ਪੇਸ਼ ਨਾ ਆਵੇ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਆਧਾਰ ਕਾਰਡ ਹਰ ਇੱਕ ਦਾ ਬਣਾਇਆ ਜਾਵੇਗਾ , ਇਸ ਲਈ ਉਹ ਕਾਰਡ ਬਣਾਉਣ ਵਾਲੇ ਕੈਂਪਾਂ ਵਿੱਚ ਕਰਮਚਾਰੀਆਂ ਨੂੰ ਸਹਿਯੋਗ ਦੇਣ ਅਤੇ ਜਲਦਬਾਜ਼ੀ ਨਾ ਕਰਨ।

ਸੁਵਿਧਾ ਸੈਂਟਰ ਲੋਕ ਸੇਵਾ ਲਈ ਵਰਦਾਨ ਸਿੱਧ ਹੋ ਰਹੇ ਹਨ: ਡੀ. ਸੀ.

ਹੁਸ਼ਿਆਰਪੁਰ, 19 ਜੁਲਾਈ: ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਇੱਕ ਖਿੜਕੀ ਰਾਹੀਂ ਆਪਣੇ ਕੰਮ-ਕਾਜ ਕਰਵਾਉਣ ਲਈ ਸੁਵਿਧਾ ਸੈਂਟਰਾਂ ਦੀ ਵਿਵਸਥਾ ਕੀਤੀ ਗਈ ਹੈ ਜੋ ਬਹੁਤ ਕਾਰਗਰ ਸਾਬਤ ਹੋਈ ਹੈ। ਇਹ ਜਾਣਕਾਰੀ ਸ੍ਰੀ ਧਰਮ ਦੱਤ ਤਰਨਾਚ ਡਿਪਟੀ ਕਮਿਸ਼ਨਰ ਨੇ ਦਿੰਦੇ ਹੋਏ ਦੱਸਿਆ ਕਿ ਹੁਸ਼ਿਆਰਪੁਰ ਜ਼ਿਲ੍ਹੇ ਦੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਹੱਲ ਕਰਨ ਲਈ ਜ਼ਿਲ੍ਹੇ ਵਿੱਚ 6 ਸੁਵਿਧਾ ਸੈਂਟਰ ਬਣਾਏ ਗਏ ਹਨ ਜਿਨ੍ਹਾਂ ਵਿੱਚ ਮਿੰਨੀ ਸਕੱਤਰੇਤ ਹੁਸ਼ਿਆਰਪੁਰ, ਉਪ ਮੰਡਲ ਦਫ਼ਤਰ ਹੁਸ਼ਿਆਰਪੁਰ, ਦਸੂਹਾ, ਮੁਕੇਰੀਆਂ, ਗੜ੍ਹਸ਼ੰਕਰ ਅਤੇ ਸਬ-ਤਹਿਸੀਲ ਤਲਵਾੜਾ ਵਿਖੇ ਸੁਵਿਧਾ ਸੈਂਟਰ ਸਥਾਪਿਤ ਕੀਤੇ ਗਏ ਹਨ ਜਿਨ੍ਹਾਂ ਵਿੱਚੋਂ ਮਿੰਨੀ ਸਕੱਤਰੇਤ ਹੁਸ਼ਿਆਰਪੁਰ ਦੇ ਸੁਵਿਧਾ ਸੈਂਟਰ ਵੱਲੋਂ ਲੋਕਾਂ ਨੂੰ 35 ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ਅਤੇ 2 ਹੋਰ ਸੇਵਾਵਾਂ ਜਲਦੀ ਹੀ ਸ਼ੁਰੂ ਕੀਤੀਆਂ ਜਾਣਗੀਆਂ। ਉਪ ਮੰਡਲ ਦਫ਼੍ਰਤਰ ਹੁਸ਼ਿਆਰਪੁਰ ਦੇ ਸੁਵਿਧਾ ਸੈਂਟਰ ਵੱਲੋਂ 8, ਦਸੂਹਾ 13, ਮੁਕੇਰੀਆਂ 11, ਗੜ੍ਹਸ਼ੰਕਰ 10 ਅਤੇ ਤਲਵਾੜਾ ਵੱਲੋਂ 6 ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ।
ਸ੍ਰੀ ਤਰਨਾਚ ਨੇ ਦੱਸਿਆ ਕਿ ਮਿੰਨੀ ਸਕੱਤਰੇਤ ਹੁਸ਼ਿਆਰਪੁਰ ਵਿਖੇ ਅਸਲਾ ਲਾਇਸੰਸ, ਪੈਨਸ਼ਨਰ ਸੇਵਾਵਾਂ, ਦਸਤਾਵੇਜਾਂ ਤੇ ਕਾਉਂਟਰ ਸਾਈਨ ਕਰਨਾ, ਚਰਿੰਤਰ ਜਾਂਚ-ਪੜਤਾਲ, ਬੱਸ ਪਾਸ ਜਾਰੀ ਕਰਨਾ, ਆਸ਼ਰਿਤ ਪ੍ਰਮਾਣ ਪੱਤਰ, ਅਣ-ਵਿਵਾਹਿਤ ਪ੍ਰਮਾਣ ਪੱਤਰ, ਲਾਇਸੰਸ, ਕੌਮੀਅਤ, ਮੈਰਿਜ ਸਰਟੀਫਿਕੇਟ, ਡੁਪਲੀਕੇਟ ਦਸਤਾਵੇਜ਼ ਜਾਰੀ ਕਰਨਾ, ਸ਼ਨਾਖਤੀ ਕਾਰਡ, ਨੰਬਰਦਾਰ ਦੀ ਨਿਯੁਕਤੀ ਹੋਣ ਉਪਰੰਤ ਸਕੰਦ ਜਾਰੀ ਕਰਨਾ, ਡਰਾਈਵਿੰਗ ਲਾਇਸੰਸ, ਜਨਮ-ਮੌਤ ਸਰਟੀਫਿਕੇਟ, ਐਫੀਡੈਵਿਟ, ਆਗਿਆ ਪੱਤਰ, ਸ਼ੋਅਰਟੀ ਬਾਂਡ, ਪਾਸਪੋਰਟ ਅਰਜੀ, ਇਤਰਾਜ਼ਹੀਣਤਾ ਸਰਟੀਫਿਕੇਟ, ਰਾਸ਼ਨ ਕਾਰਡ, ਗੈਰ ਮਾਲਕਾਨਾ ਪਾਰਟੀ ਵੱਲੋਂ ਦਾਅਵਾ ਸਰਟੀਫਿਕੇਟ, ਰਜਿਸਟਰੀ ਦੀ ਨਕਲ, ਆਰ ਟੀ ਆਈ ਅਰਜ਼ੀ, ਦਸਤਾਵੇਜਾਂ ਨੂੰ ਤਸਦੀਕ ਕਰਨਾ, ਲੇਟ ਬਰਥ ਰਜਿਸਟਰੇਸ਼ਨ, ਟੈਲੀਫੋਨ ਤੇ ਬਿਜਲੀ ਬਿਲ, ਫਿਟਨੈਸ ਸਰਟੀਫਿਕੇਟ ਅਤੇ ਫਾਰਮ ਦੀ ਵਿਕਰੀ ਸਬੰਧੀ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆ ਹਨ।
ਸ੍ਰੀ ਤਰਨਾਚ ਨੇ ਦੱਸਿਆ ਕਿ ਇਸ ਸੁਵਿਧਾ ਸੈਂਟਰ ਵਿੱਚੋਂ ਜ਼ਿਲ੍ਹੇ ਦਾ ਕੋਈ ਵੀ ਨਾਗਰਿਕ ਆਪਣੇ ਦਸਤਾਵੇਜਾਂ ਸਬੰਧੀ ਐਸ.ਐਮ.ਐਸ. ਰਾਹੀਂ ਜਾਣਕਾਰੀ ਵੀ ਪ੍ਰਾਪਤ ਕਰ ਸਕਦਾ ਹੈ ਅਤੇ ਕਿਸੇ ਵੀ ਕਿਸਮ ਦੀ ਕੋਈ ਸ਼ਿਕਾਇਤ ਬਾਰੇ ਫੋਨ ਸੁਵਿਧਾ ਮੁਹੱਈਆ ਕਰਵਾਈ ਗਈ ਹੈ। ਜਿਸ ਦਾ ਮੋਬਾਇਲ ਨੰ: 76967-31071 ਹੈ। ਉਨ੍ਹਾਂ ਦੱਸਿਆ ਕਿ ਡਰਾਈਵਿੰਗ ਲਾਇੰਸਸ ਬਣਾਉਣ ਲਈ ਆਮ ਜਨਤਾ ਨੂੰ ਸਹੂਲਤ ਦੇਣ ਲਈ ਮਿੰਨੀ ਸਕੱਤਰੇਤ ਦੇ ਸੁਵਿਧਾ ਸੈਂਟਰ ਵਿਖੇ ਇੱਕ ਸਰਕਾਰੀ ਡਾਕਟਰ ਦੀ ਡਿਊਟੀ ਵੀ ਲਗਾਈ ਗਈ ਹੈ।
ਉਨ੍ਹਾਂ ਦੱਸਿਆ ਕਿ ਉਪ ਮੰਡਲ ਦਫ਼ਤਰ ਹੁਸ਼ਿਆਰਪੁਰ ਵਿਖੇ ਐਫੀਡੈਵਿਟ, ਲਾਉਡ ਸਪੀਕਰ ਦੀ ਆਗਿਆ, ਨੁਕਸਾਨ ਸਬੰਧੀ ਬਾਂਡ, ਗਵਾਹੀ, ਐਸ.ਸੀ.,ਬੀ.ਸੀ. ਪ੍ਰਮਾਣ ਪੱਤਰ, ਜਮੀਨ ਦੀ ਨਿਸ਼ਾਨਦੇਹੀ, ਮੈਰਿਜ ਸਰਟੀਫਿਕੇਟ, ਕੰਢੀ ਏਰੀਆ, ਰੂਰਲ ਏਰੀਆ, ਬੈਕਵਰਡ ਏਰੀਆ, ਰੈਜੀਡੈਂਸ, ਕਾਸਟ ਪ੍ਰਮਾਣ ਪੱਤਰ ਦੀ ਸਹੂਲਤ ਉਪਲਬੱਧ ਹੈ ਅਤੇ ਉਪ ਮੰਡਲ ਦਫ਼ਤਰ ਦਸੂਹਾ ਵਿਖੇ ਐਫੀਡੈਵਿਟ, ਨੁਕਸਾਨ ਸਬੰਧੀ ਬਾਂਡ, ਸ਼ੋਅਰਟੀ ਬਾਂਡ, ਦਸਤਾਵੇਜ਼ਾਂ ਦੀ ਨਕਲ, ਡਰਾਈਵਿੰਗ ਲਾਇਸੰਸ, ਵਾਹਨ ਸਬੰਧੀ ਸੇਵਾਵਾਂ, ਜਨਮ ਅਤੇ ਮੌਤ ਸਰਟੀਫਿਕੇਟ, ਸ਼ਗਨ ਸਕੀਮ, ਮੈਰਿਜ ਸਰਟੀਫਿਕੇਟ, ਐਸ.ਸੀ., ਬੀ.ਸੀ. ਪ੍ਰਮਾਣ ਪੱਤਰ, ਜਮੀਨ ਦੀ ਨਿਸ਼ਾਨਦੇਹੀ, ਮੈਰਿਜ ਸਰਟੀਫਿਕੇਟ, ਕੰਢੀ ਏਰੀਆ, ਰੂਰਲ ਏਰੀਆ, ਬੈਕਵਰਡ ਏਰੀਆ, ਰੈਜੀਡੈਂਸ, ਕਾਸਟ ਪ੍ਰਮਾਣ ਪੱਤਰ ਦੀ ਸਹੂਲਤ ਦਿੱਤੀ ਜਾ ਰਹੀ ਹੈ।
ਸ੍ਰੀ ਤਰਨਾਚ ਨੇ ਦੱਸਿਆ ਕਿ ਉਪ ਮੰਡਲ ਦਫ਼ਤਰ ਮੁਕੇਰੀਆਂ ਵਿੱਚ ਐਫੀਡੈਵਿਟ, ਨੁਕਸਾਨ ਸਬੰਧੀ ਬਾਂਡ, ਗਵਾਹੀ, ਦਸਤਾਵੇਜ਼ਾਂ ਦੀ ਨਕਲ, ਡਰਾਈਵਿੰਗ ਲਾਇਸੰਸ, ਵਾਹਨ ਸਬੰਧੀ ਸੇਵਾਵਾਂ, ਮੈਰਿਜ ਰਜਿਸਟਰੇਸ਼ਨ, ਐਸ.ਸੀ., ਬੀ.ਸੀ. ਪ੍ਰਮਾਣ ਪੱਤਰ, ਮੈਰਿਜ ਸਰਟੀਫਿਕੇਟ, ਗੈਰ ਮਾਲਕਾਨਾ ਸਬੰਧੀ ਦਾਅਵਾ ਸਰਟੀਫਿਕੇਟ, ਕੰਢੀ ਏਰੀਆ, ਰੂਰਲ ਏਰੀਆ, ਬੈਕਵਰਡ ਏਰੀਆ ਪੱਤਰ ਦੀ ਸਹੂਲਤ ਉਪਲਬੱਧ ਹੈ। ਇਸੇ ਤਰਾਂ ਉਪ ਮੰਡਲ ਦਫ਼ਤਰ ਗੜ੍ਹਸ਼ੰਕਰ ਵਿਖੇ ਐਫੀਡੈਵਿਟ, ਲਾਉੂਡ ਸਪੀਕਰ ਦੀ ਆਗਿਆ, ਨੁਕਸਾਨ ਸਬੰਧੀ ਬਾਂਡ, ਸ਼ੋਅਰਟੀ ਬਾਂਡ, ਐਸ.ਸੀ.,ਬੀ.ਸੀ. ਪ੍ਰਮਾਣ ਪੱਤਰ, ਜਮੀਨ ਦੀ ਨਿਸ਼ਾਨਦੇਹੀ, ਮੈਰਿਜ ਸਰਟੀਫਿਕੇਟ, ਕੰਢੀ ਏਰੀਆ, ਰੂਰਲ ਏਰੀਆ, ਬੈਕਵਰਡ ਏਰੀਆ, ਰੈਜੀਡੈਂਸ, ਕਾਸਟ ਪ੍ਰਮਾਣ ਪੱਤਰ ਦੀ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ ਅਤੇ ਸਬ ਤਹਿਸੀਲ ਤਲਵਾੜਾ ਦੇ ਸੁਵਿਧਾ ਸੈਂਟਰ ਵਿੱਚ ਐਫੀਡੈਵਿਟ, ਨੁਕਸਾਨ ਸਬੰਧੀ ਬਾਂਡ, ਸ਼ੋਅਰਟੀ ਬਾਂਡ, ਐਸ.ਸੀ.,ਬੀ.ਸੀ. ਪ੍ਰਮਾਣ ਪੱਤਰ, ਜਮੀਨ ਦੀ ਨਿਸ਼ਾਨਦੇਹੀ, ਮੈਰਿਜ ਰਜਿਸਟਰੇਸ਼ਨ, ਕੰਢੀ ਏਰੀਆ, ਰੂਰਲ ਏਰੀਆ, ਬੈਕਵਰਡ ਏਰੀਆ ਪ੍ਰਮਾਣ ਪੱਤਰ ਦੀ ਸਹੂਲਤ ਉਪਲਬੱਧ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸੁਵਿਧਾ ਸੈਂਟਰਾਂ ਰਾਹੀਂ ਉਕਤ ਸਾਰੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਇਨ੍ਹਾਂ ਸੁਵਿਧਾ ਸੈਂਟਰਾਂ ਰਾਹੀਂ ਜ਼ਿਲ੍ਹੇ ਦੇ ਨਾਗਰਿਕਾਂ ਨੂੰ ਸਹੂਲਤਾਂ ਦੇਣ ਲਈ ਵਚਨਬੱਧ ਹੈ।

ਸੂਬੇ ਦਾ ਸਰਵਪੱਖੀ ਵਿਕਾਸ ਜਾਰੀ : ਅਮਰਜੀਤ ਸਾਹੀ

ਤਲਵਾੜਾ, 18 ਜੁਲਾਈ: ਪੰਜਾਬ ਵਿਚ ਅਕਾਲੀ ਭਾਜਪਾ ਸਰਕਾਰ ਵੱਲੋਂ ਸੂਬੇ ਦਾ ਸਰਵਪੱਖੀ ਵਿਕਾਸ ਕਰਨ ਦਾ ਕਾਰਜ ਜਾਰੀ ਰੱਖਦੇ ਹੋਏ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਇਹ ਵਿਚਾਰ ਸ. ਅਮਰਜੀਤ ਸਿੰਘ ਸਾਹੀ ਮੁੱਖ ਪਾਰਲੀਮਾਨੀ ਸਕੱਤਰ ਵਿੱਤ ਵਿਭਾਗ ਨੇ ਬਲਾਕ ਤਲਵਾੜਾ ਦੇ ਸਕੂਲਾਂ ਨੂੰ ਵਿਕਾਸ ਚੈੱਕ ਕਰਨ ਵੇਲੇ ਜੁੜੀ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤੇ। ਉਨ੍ਹਾਂ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਦੇਸ਼ ਵਿਚ ਕੇਂਦਰ ਸਰਕਾਰ ਦੇ ਅਨੇਕਾਂ ਮੰਤਰੀਆਂ ਦੇ ਬਹੁ ਕਰੋੜੀ ਘੁਟਾਲੇ ਤਾਂ ਸਾਹਮਣੇ ਆਏ ਅਤੇ ਕੁਝ ਮੰਤਰੀਆਂ ਨੂੰ ਜੇਲ੍ਹ ਦੀ ਹਵਾ ਵੀ ਖਾਣੀ ਪੈ ਰਹੀ ਹੈ ਪਰੰਤੂ ਕੇਂਦਰ ਸਰਕਾਰ ਇਹਨਾਂ ਮੰਤਰੀਆਂ ਵੱਲੋਂ ਹੜੱਪੇ ਅਰਬਾਂ ਰੁਪਏ ਦੀ ਵਸੂਲੀ ਬਾਰੇ ਪੂਰੀ ਤਰਾਂ ਖਾਮੋਸ਼ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਇਮਾਨਦਾਰੀ ਤੇ ਦਿਆਨਦਾਰੀ ਸ਼ੱਕ ਦੇ ਘੇਰੇ ਵਿਚ ਹੈ। ਸ. ਸਾਹੀ ਨੇ ਹਲਕਾ ਦਸੂਹਾ ਤੇ ਖਾਸ ਕਰਕੇ ਬਲਾਕ ਤਲਵਾੜਾ ਵਿਚ ਸਾਬਕਾ ਇੰਕਾ ਮੰਤਰੀ ਵੱਲੋਂ ਕੀਤੇ ਜਾ ਰਹੇ ਕਥਿਤ ਭੰਡੀ ਪ੍ਰਚਾਰ ਤੇ ਟਿੱਪਣੀ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਸੂਬੇ ਨੂੰ ਵਿਕਾਸ ਲਈ ਫੰਡ ਦੇ ਕੇ ਕੋਈ ਅਹਿਸਾਨ ਨਹੀਂ ਕਰਦੀ ਸਗੋਂ ਇਸ ਉਸਦੀ ਜਿੰਮੇਵਾਰੀ ਹੈ ਅਤੇ ਕੇਂਦਰੀ ਪੂਲ ਦੇ ਫੰਡ ਵਿਚੋਂ ਰਾਜ ਸਰਕਾਰਾਂ ਨੂੰ ਬਣਦਾ ਹਿੱਸਾ ਹੀ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਉਕਤ ਆਗੂ ਵੱਲੋਂ ¦ਮਾ ਸਮਾਂ ਸੱਤਾ ਵਿਚ ਰਹਿਣ ਦੇ ਬਾਵਜੂਦ ਇਲਾਕੇ ਦੇ ਵਿਕਾਸ ਨੂੰ ਛਿੱਕੇ ਟੰਗ ਕੇ ਆਪਣੇ ਨਿੱਜੀ ਮੁਫ਼ਾਦਾਂ ਵਾਲੇ ਕੰਮ ਹੀ ਕੀਤੇ ਗਏ ਹਨ ਜਿਨ੍ਹਾਂ ਵਿਚੋਂ ਉਨ੍ਹਾਂ ਦਾ ਆਪਣਾ ਨਿੱਜੀ ਕਾਲਜ ਵੀ ਸ਼ਾਮਿਲ ਹੈ। ਉਨ੍ਹਾਂ ਕਿਹਾ ਕਿ ਅਜਿਹੀ ਸੌੜੀ ਸੋਚ ਨਾਲ ਇਲਾਕੇ ਨੂੰ ਹਰ ਪੱਧਰ ਤੇ ਨਮੋਸ਼ੀ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਆਪਣੇ ਪਿੱਛੜੀ ਸੋਚ ਵਾਲੇ ਅਖੌਤੀ ਆਗੂਆਂ ਸਦਕਾ ਵਿਕਾਸ ਦੀ ਦੌੜ ਵਿਚ ਵੀ ਲੋਕ ਫਾਡੀ ਰਹਿ ਜਾਂਦੇ ਹਨ। ਸ. ਸਾਹੀ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਗੱਲ ਦੀ ਤਸੱਲੀ ਹੈ ਕਿ ਉਹ ਲੋਕਾਂ ਦੇ ਸਹਿਯੋਗ ਸਦਕਾ ਆਪਣੇ ਸਾਰੇ ਵਾਅਦੇ ਪੂਰੇ ਕਰਨ ਵਿਚ ਕਾਮਯਾਬ ਹੋਏ ਹਨ ਅਤੇ ਹਲਕੇ ਵਿਚ ਵੱਡੀ ਪੱਧਰ ਤੇ ਵਿਕਾਸ ਕਾਰਜ ਸਿਰੇ ਚੜ੍ਹਾਏ ਗਏ ਹਨ। ਉਨ੍ਹਾਂ ਕਿਹਾ ਕਿ ਤਲਵਾੜਾ ਵਿਚ ਸਰਕਾਰੀ ਕਾਲਜ ਦੀ ਬਿਲਡਿੰਗ ਦਾ ਤਿਆਰ ਹੋਣਾ ਇਸ ਖੇਤਰ ਲਈ ਵੱਡੀ ਪ੍ਰਾਪਤੀ ਹੈ ਅਤੇ ਖ਼ੁਦ ਮੁੱਖ ਮੰਤਰੀ ਪੰਜਾਬ ਸ. ਪਰਕਾਸ਼ ਸਿੰਘ ਬਾਦਲ ਵੱਲੋਂ ਇਸ ਕਾਲਜ ਦੀ ਨਵੀਂ ਇਮਾਰਤ ਨੀਂਹ ਪੱਥਰ ਰੱਖਿਆ ਗਿਆ ਤੇ ਜਲਦੀ ਹੀ ਹੁਣ ਉਹ ਇਸ ਦਾ ਉਦਘਾਟਨ ਕਰਨਗੇ। ਸ. ਸਾਹੀ ਨੇ ਕਿਹਾ ਕਿ ਮੌਜੂਦਾ ਸਰਕਾਰ ਦੇ ਕਾਰਜਕਾਲ ਵਿਚ ਹਲਕੇ ਅੰਦਰ ਪੂਰੀ ਤਰਾਂ ਅਮਨ ਕਾਨੂੰਨ ਕਾਇਮ ਰਿਹਾ ਅਤੇ ਪੁਰਾਣਾ ਦਹਿਸ਼ਤ ਦਾ ਮਾਹੌਲ ਖ਼ਤਮ ਕਰ ਦਿੱਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਬਲਾਕ ਪ੍ਰਧਾਨ ਅਸ਼ੋਕ ਸੱਭਰਵਾਲ, ਦਵਿੰਦਰ ਸਿੰਘ ਸੇਠੀ, ਜਥੇਦਾਰ ਮਨਜੀਤ ਸਿੰਘ ਦਿਓਲ, ਠਾਕੁਰ ਦਲਜੀਤ ਸਿੰਘ ਚੇਅਰਮੈਨ ਬਲਾਕ ਸੰਮਤੀ ਤਲਵਾੜਾ, ਨਰੇਸ਼ ਠਾਕੁਰ ਆਦਿ ਸਮੇਤ ਕਈ ਹੋਰ ਆਗੂ ਅਤੇ ਪਤਵੰਤੇ ਹਾਜਰ ਸਨ।

ਬਲਾਤਕਾਰ ਦੇ ਦੋਸ਼ੀ ਨੂੰ ਗ੍ਰਿਫਤਾਰ ਨਾ ਕਰਨ ਦੀ ਨਿਖੇਧੀ

ਤਲਵਾੜਾ, 18 ਜੁਲਾਈ : ਪੰਜਾਬ ਮਨੁੱਖੀ ਅਧਿਕਾਰ ਸੰਗਠਨ ਦੀ ਬਲਾਕ ਇਕਾਈ ਦੀ ਜਰੂਰੀ ਇਕੱਤਰਤਾ ਇੱਥੇ ਜਿਲ੍ਹਾ ਪ੍ਰਧਾਨ ਸੰਜੀਵ ਖੰਨਾ ਅਤੇ ਬਲਾਕ ਪ੍ਰਧਾਨ ਸੰਜੀਵ ਠਾਕੁਰ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸੂਬਾ ਜਨਰਲ ਸਕੱਤਰ ਸ਼੍ਰੀ ਅਸ਼ਵਨੀ ਸ਼ਰਮਾ ਵਿਸ਼ੇਸ਼ ਤੌਰ ਤੇ ਹਾਜਰ ਹੋਏ। ਮੀਟਿੰਗ ਵਿਚ ਪਿੰਡ ਖੜਕ ਬਡਲਾਂ ਤੋਂ ਪੁੱਜੇ ਦੇਸ ਰਾਜ ਨੇ ਦੋਸ਼ ਲਾਇਆ ਕਿ ਉਸਦੀ ਲੜਕੀ ਨਿਸ਼ਾ ਨਾਲ ਉਸੇ ਪਿੰਡ ਦੇ ਲੜਕੇ ਵਿਨੇ ਪੁੱਤਰ ਸ਼ਿਵਦੇਵ ਸਿੰਘ ਨੇ ਕਥਿਤ ਬਲਾਤਕਾਰ ਕਰਕੇ ਉਸਨੂੰ ਮਰਨ ਲਈ ਮਜਬੂਰ ਕਰ ਦਿੱਤਾ ਅਤੇ ਮੁਕੇਰੀਆਂ ਥਾਣੇ ਵਿਚ ਇਸ ਜੁਰਮ ਵਿਰੁੱਧ ਐਫ. ਆਈ. ਆਰ. 48 ਮਿਤੀ 30 ਅਪ੍ਰੈਲ 2011 ਤਹਿਤ ਕੇਸ ਦਰਜ ਹੈ ਪਰੰਤੂ ਅਜ ਤੱਕ ਇਸ ਮਾਮਲੇ ਵਿਚ ਕਥਿਤ ਦੋਸ਼ੀ ਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ। ਉਨ੍ਹਾਂ ਇਸ ਸਬੰਧੀ ਇਕ ਮੰਗ ਪੱਤਰ ਸ਼੍ਰੀ ਅਸ਼ਵਨੀ ਸ਼ਰਮਾ ਨੂੰ ਦਿੱਤਾ ਤਾ ਕਿ ਸੰਗਠਨ ਵੱਲੋਂ ਕਾਨੂੰਨੀ ਚਾਰਾਜੋਈ ਕੀਤੀ ਜਾ ਸਕੇ।
ਇਕ ਹੋਰ ਮਾਮਲੇ ਵਿਚ
ਕਿਰਨ ਪੁੱਤਰੀ ਸਤਨਾਮ ਵਾਸੀ ਸਾਂਡਪੁਰ ਤਲਵਾੜਾ ਨੇ ਸੰਗਠਨ ਕੋਲ ਸ਼ਿਕਾਇਤ ਕੀਤੀ ਕਿ ਉਸਦੀ ਮੁਕੇਰੀਆਂ ਸਥਿਤ ਸਹੁਰੇ ਪਰਿਵਾਰ ਵੱਲੋਂ ਮਾਰਕੁਟਾਈ ਕੀਤੀ ਗਈ ਅਤੇ ਮੁਕੇਰੀਆਂ ਪੁਲਿਸ ਵੱਲੋਂ ਇਸ ਸਬੰਧ ਵਿਚ ਉਸਦੀ ਕੋਈ ਸੁਣਵਾਈ ਨਹੀਂ ਕੀਤੀ ਗਈ ਤਾਂ ਉਹ ਆਪਣੇ ਪੇਕੇ ਤਲਵਾੜੇ ਪੁੱਜੀ ਪਰੰਤੂ ਇੱਥੇ ਬੀ. ਬੀ. ਐਮ. ਬੀ. ਹਸਪਤਾਲ ਵਿਚ ਡਾਕਟਰਾਂ ਵੱਲੋਂ ਉਸਦਾ ਮੈਡੀਕਲ ਕਰਨ ਤੋਂ ਇਨਕਾਰ ਕਰ ਦਿੱਤਾ ਗਿਆ ਅਤੇ ਕੋਈ ਮੁਢਲੀ ਸਹਾਇਤਾ ਵੀ ਨਹੀਂ ਦਿੱਤੀ ਗਈ। ਸ਼੍ਰੀ ਅਸ਼ਵਨੀ ਸ਼ਰਮਾ ਨੇ ਦੋਸ਼ ਲਾਇਆ ਕਿ ਸਬੰਧਤ ਡਾਕਟਰਾਂ ਵੱਲੋਂ ਇਸ ਮਾਮਲੇ ਵਿਚ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕੀਤੀ ਗਈ ਹੈ ਜਿਸਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਇਸ ਦੀ ਪੂਰੀ ਜਾਂਚ ਕੀਤੀ ਜਾਵੇਗੀ। ਓਧਰ ਜਦੋਂ ਇਸ ਸ਼ਿਕਾਇਤ ਸਬੰਧੀ ਹਸਪਤਾਲ ਦੇ ਮੁਖੀ ਡਾ. ਰਸ਼ਮੀ ਚੱਢਾ ਨਾਲ ਪੱਤਰਕਾਰਾਂ ਵੱਲੋਂ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਅਸਲ ਵਿਚ ਇਹ ਕੇਸ ਥਾਣਾ ਮੁਕੇਰੀਆਂ ਦੇ ਦਾਇਰੇ ਹੇਠ ਆਉਂਦਾ ਹੋਣ ਕਰਕੇ ਉੱਥੋਂ ਦੇ ਹਸਪਤਾਲ ਵਿਚ ਹੀ ਕਾਰਵਾਈ ਸੰਭਵ ਹੋ ਸਕਦੀ ਸੀ।

ਜਿਲ੍ਹਾ ਸਿਹਤ ਸੁਸਾਇਟੀ ਦੀ ਇਕੱਤਰਤਾ

ਹੁਸ਼ਿਆਰਪੁਰ 18 ਜੁਲਾਈ: ਸਿਹਤ ਵਿਭਾਗ ਹੁਸ਼ਿਆਰਪੁਰ ਵੱਲੋਂ ਜਿਲ੍ਹਾ ਸਿਹਤ ਸੁਸਾਇਟੀ ਦੀ ਮੀਟਿੰਗ ਮਾਨਯੋਗ ਡਿਪਟੀ ਕਮਿਸ਼ਨਰ ਸ਼੍ਰੀ ਧਰਮਦੱਤ ਤਰਨਾਚ (ਆਈ.ਏ.ਐਸ.) ਕਮ ਚੇਅਰਮੈਨ ਜਿਲ੍ਹਾ ਸਿਹਤ ਸੁਸਾਇਟੀ ਦੀ ਪ੍ਰਧਾਨਗੀ ਹੇਠ ਮਿਨੀ ਸਕੱਤਰੇਤ ਹੁਸ਼ਿਆਰਪੁਰ ਵਿਖੇ ਕੀਤੀ ਗਈ। ਜਿਸ ਵਿੱਚ ਡਾ. ਰਮੇਸ਼ ਕੁਮਾਰ ਥਿੰਦ ਜਿਲ੍ਹਾ ਸਿਹਤ ਅਫ਼ਸਰ, ਡਾ. ਪਰਮਜੀਤ ਕੌਰ ਡਿਪਟੀ ਮੈਡੀਕਲ ਕਮਿਸ਼ਨਰ, ਸ਼੍ਰੀਮਤੀ ਮਨਮੋਹਣ ਕੌਰ ਜਿਲ੍ਹਾ ਮਾਸ ਮੀਡੀਆ ਅਫ਼ਸਰ, ਸ਼੍ਰੀਮਤੀ ਅਨੁਰਾਧਾ ਠਾਕੁਰ, ਸਮੂਹ ਸੀਨੀਅਰ ਮੈਡੀਕਲ ਅਫ਼ਸਰ ਸਾਹਿਬਾਨ ਅਤੇ ਸਿਹਤ ਸੁਸਾਇਟੀ ਦੇ ਹੋਰ ਮੈਂਬਰ ਸ਼ਾਮਿਲ ਹੋਏ।
ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਸਾਹਿਬ ਵੱਲੋਂ ਨੈਸ਼ਨਲ ਰੂਰਲ ਹੈਲਥ ਮਿਸ਼ਨ ਅਧੀਨ ਚੱਲ ਰਹੇ ਵੱਖ ਵੱਖ ਕੌਮੀ ਸਿਹਤ ਪ੍ਰੋਗਰਾਮਾਂ ਬਾਰੇ ਜਾਇਜ਼ਾ ਲਿਆ ਗਿਆ। ਜਿਸ ਵਿੱਚ ਜਨਨੀ ਸੁਰੱਖਿਆ ਯੋਜਨਾ, ਸੰਸਥਾਗਤ ਜਣੇਪੇ, ਫ਼੍ਰੀ ਹਸਪਤਾਲ ਜਣੇਪੇ, ਰੈਫਰਲ ਟ੍ਰਾਂਸਪ੍ਰੋਰਟ ਮਨੀ, ਅੰਨ੍ਹਾਪਨ ਕੰਟਰੋਲ ਪ੍ਰੋਗਰਾਮ, ਆਰ.ਐਨ.ਟੀ.ਸੀ.ਪੀ. ਪ੍ਰੋਗਰਾਮ, ਅਨਟਾਈਡ ਫੰਡਾਂ, ਵਿਲੇਜ਼ ਹੈਲਥ ਐਂਡ ਸੈਨੀਟੇਸ਼ਨ ਕਮੇਟੀ ਦੇ ਫੰਡਾਂ ਅਤੇ ਉਹਨਾਂ ਦੀ ਯੋਗ ਵਰਤੋ ਤੋਂ ਇਲਾਵਾ ਤੰਬਾਕੂ ਕੰਟਰੋਲ ਐਕਟ ਅਧੀਨ ਕੀਤੇ ਜਾ ਰਹੇ ਕੰਮਾਂ ਅਤੇ ਰਾਸ਼ਟਰੀ ਸਵਾਸਥ ਬੀਮਾ ਯੋਜਨਾ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ।
ਡਿਪਟੀ ਕਮਿਸ਼ਨਰ ਨੇ ਨਿਰਦੇਸ਼ ਜਾਰੀ ਕਰਦਿਆ ਕਿਹਾ ਕਿ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਤੰਬਾਕੂ ਵੇਚਣ ਸਖ਼ਤ ਮਨ੍ਹਾ ਹੈ। ਇਸਦੇ ਨਾਲ ਹੀ ਸਕੂਲਾਂ ਦੇ 100 ਗਜ਼ ਦੇ ਦਾਇਰੇ ਅੰਦਰ ਤੰਬਾਕੂ ਵੇਚਣ ਦੀ ਵੀ ਸਖ਼ਤ ਮਨਾਹੀ ਹੈ। ਉਹਨਾਂ ਇਸਦੇ ਬਾਰੇ ਸਕੂਲਾਂ ਅਤੇ ਲੋਕਾਂ ਵਿੱਚ ਜਾਗਰੁਕਤਾ ਪੈਦਾ ਕਰਨ ਦੇ ਨਿਰਦੇਸ਼ ਜਾਰੀ ਕੀਤੇ।
ਡੀ.ਸੀ. ਸਾਹਿਬ ਨੇ ਕਿਹਾ ਕਿ ਰਾਸ਼ਟਰੀ ਸਵਾਸਥ ਬੀਮਾਂ ਯੋਜਨਾ ਗਰੀਬੀ ਰੇਖਾ ਤੋਂ ਹੇਠਾਂ ਦੇ ਪਰਿਵਾਰਾਂ ਲਈ ਹੈ। ਇਸ ਲਈ ਇਸ ਯੋਜਨਾਂ ਅਧੀਨ ਵੱਧ ਤੋਂ ਵੱਧ ਗਰੀਬ ਪਰਿਵਾਰਾਂ ਨੂੰ ਸ਼ਾਮਿਲ ਕੀਤਾ ਜਾਵੇ ਤਾਕਿ ਗਰੀਬਾਂ ਨੂੰ ਇਸ ਦਾ ਵੱਧ ਤੋਂ ਵੱਧ ਲਾਭ ਦਿੱਤਾ ਜਾ ਸਕੇ।
ਉਹਨਾਂ ਮੀਟਿੰਗ ਦੌਰਾਨ ਸ਼ਾਮਿਲ ਸਮੂਹ ਅਧਿਕਾਰੀਆਂ ਨੂੰ ਆਪਣਾ ਕੰਮ ਪੂਰੀ ਨਿਸ਼ਠਾ ਅਤੇ ਤਨਦੇਹੀ ਨਾਲ ਨਿਭਾਉਣ ਦੇ ਨਿਰਦੇਸ਼ ਦਿੱਤੇ।

ਪੰਜਾਬ ਸੇਵਾ ਅਧਿਕਾਰ ਆਰਡੀਨੈਂਸ ਸਬੰਧੀ ਮੀਟਿੰਗ

ਹੁਸ਼ਿਆਰਪੁਰ, 18 ਜੁਲਾਈ: ਦੀ ਪੰਜਾਬ ਸੇਵਾ ਅਧਿਕਾਰ ਆਰਡੀਨੈਸ-2011 ਸਬੰਧੀ ਇੱਕ ਵਿਸ਼ੇਸ਼ ਮੀਟਿੰਗ ਸ੍ਰੀ ਧਰਮ ਦੱਤ ਤਰਨਾਚ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਸਥਾਨਕ ਮਿੰਨੀ ਸਕੱਤਰੇਤ ਦੇ ਮੀਟਿੰਗ ਹਾਲ ਵਿੱਚ ਹੋਈ ਜਿਸ ਵਿੱਚ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਹਰਮਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ) , ਡੀ ਆਰ ਭਗਤ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਕੈਪਟਨ ਕਰਨੈਲ ਸਿੰਘ ਐਸ ਡੀ ਐਮ ਹੁਸ਼ਿਆਰਪੁਰ, ਮੁਹੰਮਦ ਇਕਬਾਲ ਭੱਟੀ ਸਕੱਤਰ ਜ਼ਿਲ੍ਹਾ ਪ੍ਰੀਸ਼ਦ, ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ, ਨਗਰ ਕੌਂਸਲਾਂ ਦੇ ਕਾਰਜਸਾਧਕ ਅਫ਼ਸਰ ਅਤੇ ਜ਼ਿਲ੍ਹੇ ਦੇ ਸਮੂਹ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਹਾਜ਼ਰ ਸਨ।
ਸ੍ਰੀ ਤਰਨਾਚ ਨੇ ਇਸ ਆਰਡੀਨੈਸ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਕਿ ਇਸ ਆਰਡੀਨੈਸ ਤਹਿਤ 67 ਸਰਕਾਰੀ ਸੇਵਾਵਾਂ ਲਿਆਂਦੀਆਂ ਗਈਆਂ ਹਨ ਜਿਨ੍ਹਾਂ ਵਿੱਚ ਮਾਲ ਵਿਭਾਗ, ਸਥਾਨਕ ਪ੍ਰਸ਼ਾਸ਼ਨ ਵਿਭਾਗ, ਪੇਂਡੂ ਜਲ ਸਪਲਾਈ ਤੇ ਸਫ਼ਾਈ, ਸਿਹਤ, ਸਮਾਜਿਕ ਸਿੱਖਿਆ, ਅਮਲਾ, ਖੁਰਾਕ ਤੇ ਸਿਵਲ ਸਪਲਾਈ, ਗ੍ਰਹਿ, ਸ਼ਹਿਰੀ ਵਿਕਾਸ, ਟਰਾਂਸਪੋਰਟ ਅਤੇ ਪੁਲਿਸ ਵਿਭਾਗ ਨਾਲ ਸਬੰਧਤ ਸੇਵਾਵਾਂ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਨਿਸ਼ਚਿਤ ਸਮੇਂ ਵਿੱਚ ਸੇਵਾ ਦੇਣ ਲਈ ਸਬੰਧਤ ਅਫ਼ਸਰ ਅਰਜ਼ੀ ਦੇਣ ਵਾਲਿਆਂ ਦਾ ਸਾਰਾ ਵੇਰਵਾ ਰਿਕਾਰਡ ਦੇ ਰੂਪ ਵਿੱਚ ਰੱਖੇਗਾ। ਉਨ੍ਹਾਂ ਦੱਸਿਆ ਕਿ ਇਸ ਆਰਡੀਨੈਂਸ ਤਹਿਤ 2 ਤਰਾਂ ਦੀ ਐਪੀਲੈਂਟ ਅਥਾਰਟੀ ਬਣਾਈ ਗਈ ਹੈ । ਜਿਨ੍ਹਾਂ ਕੋਲ ਪ੍ਰਾਰਥੀ ਦੀਆਂ ਸ਼ਿਕਾਇਤਾਂ/ ਅਪੀਲਾਂ ਦੇ ਨਿਪਟਾਰੇ ਲਈ ਸਿਵਲ ਕੋਰਟ ਦੀਆਂ ਪਾਵਰਾਂ ਹੋਣਗੀਆਂ। ਉਨ੍ਹਾਂ ਦੱਸਿਆ ਕਿ ਪ੍ਰਾਰਥੀ ਵੱਲੋਂ ਸਬੰਧਤ ਜਿੰਮੇਵਾਰ ਅਫ਼ਸਰ ਵੱਲੋਂ ਮਿਥੇ ਸਮੇਂ ਸਿਰ ਸੇਵਾ ਨਾ ਮਿਲਣ ਕਾਰਨ , ਉਹ ਫ਼ਸਟ ਐਪੀਲੈਂਟ ਅਥਾਰਟੀ ਨੂੰ 30 ਦਿਨ ਦੇ ਅੰਦਰ-ਅੰਦਰ ਅਪੀਲ ਕਰ ਸਕੇਗਾ ਅਤੇ ਜੇ ਪ੍ਰਾਰਥੀ ਨੂੰ ਫਸਟ ਐਪੀਲੈਂਟ ਅਥਾਰਟੀ ਦਾ ਫੈਸਲਾ ਨਾ-ਮਨਜ਼ੂਰ ਹੋਵੇ ਤਾਂ ਉਹ ਇਸ ਸੂਰਤ ਵਿੱਚ 30 ਦਿਨ ਦੇ ਅੰਦਰ-ਅੰਦਰ ਦੂਜੀ ਐਪੀਲੈਂਟ ਅਥਾਰਟੀ ਨੂੰ ਅਪੀਲ ਕਰ ਸਕਦਾ ਹੈ। ਜੇ ਪ੍ਰਾਰਥੀ ਦੂਜੀ ਐਪੀਲੈਂਟ ਅਥਾਰਟੀ ਦੇ ਫੈਸਲੇ ਨਾਲ ਸਹਿਮਤ ਨਾ ਹੋਵੇ ਤਾਂ ਉਹ 60 ਦਿਨ ਦੇ ਅੰਦਰ-ਅੰਦਰ ਦੂਜੀ ਐਪੀਲੈਂਟ ਅਥਾਰਟੀ ਦੇ ਫੈਸਲੇ ਖਿਲਾਫ਼ ਰਾਜ ਕਮਿਸ਼ਨ ਵਿੱਚ ਅਪੀਲ ਕਰ ਸਕਦਾ ਹੈ।
ਸ੍ਰੀ ਤਰਨਾਚ ਨੇ ਦੱਸਿਆ ਕਿ ਇਸ ਆਰਡੀਨੈਸ ਤਹਿਤ ਆਮ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਨਾਲ ਸਬੰਧਤ ਸੇਵਾਵਾਂ ਨਿਰਧਾਰਤ ਸਮੇਂ ਵਿੱਚ ਦੇਣੀਆਂ ਹੋਣਗੀਆਂ ਅਤੇ ਜਿਹੜਾ ਅਧਿਕਾਰੀ ਤੇ ਕਰਮਚਾਰੀ ਸੇਵਾਵਾਂ ਦੇਣ ਵਿੱਚ ਬੇ-ਵਜ•ਾ ਦੇਰੀ ਕਰੇਗਾ ਤਾਂ ਉਸ ਨੂੰ ਇਸ ਆਰਡੀਨੈਸ ਤਹਿਤ ਘੱਟੋ-ਘੱਟ 500/- ਰੁਪਏ ਅਤੇ ਵੱਧ ਤੋਂ ਵੱਧ 5000/- ਰੁਪਏ ਜੁਰਮਾਨਾ ਕੀਤਾ ਜਾ ਸਕਦਾ ਹੈ ਅਤੇ ਇਹ ਜੁਰਮਾਨਾ 250/- ਰੁਪਏ ਪ੍ਰਤੀ ਦਿਨ ਦੇ ਹਿਸਾਬ ਨਾਲ ਵੀ ਕੀਤਾ ਜਾ ਸਕਦਾ ਹੈ।
ਇਸ ਉਪਰੰਤ ਸ੍ਰੀ ਤਰਨਾਚ ਨੇ ਜ਼ਿਲ੍ਹਾ ਹੁਸ਼ਿਆਰਪੁਰ ਅੰਦਰ ਕੀਤੇ ਜਾ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਸਬੰਧੀ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਐਮ.ਪੀ. ਲੈਂਡਜ਼ ਸਕੀਮ, ਬੀ ਆਰ ਜੀ ਐਫ, ਸਮਾਜਿਕ ਸੁਰੱਖਿਆ ਵਿਭਾਗ ਅਤੇ ਸਿਹਤ ਤੇ ਪ੍ਰੀਵਾਰ ਭਲਾਈ ਵਿਭਾਗ ਦੀਆਂ ਮਾਸਿਕ ਮੀਟਿੰਗਾਂ ਕੀਤੀਆਂ ਅਤੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ। ਸ੍ਰੀ ਤਰਨਾਚ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਜ਼ਿਲ੍ਹੇ ਅੰਦਰ ਸ਼ੁਰੂ ਕੀਤੇ ਗਏ ਵਿਕਾਸ ਕਾਰਜਾਂ ਨੂੰ ਨਿਰਧਾਰਤ ਸਮੇਂ ਵਿੱਚ ਪੂਰਾ ਕਰਨ ਅਤੇ ਵਿਕਾਸ ਕਾਰਜਾਂ ਤੇ ਖਰਚ ਕੀਤੇ ਫੰਡਾਂ ਦੇ ਵਰਤੋਂ ਸਰਟੀਫਿਕੇਟ ਇੱਕ ਹਫ਼ਤੇ ਦੇ ਅੰਦਰ-ਅੰਦਰ ਦੇਣ ਤਾਂ ਜੋ ਵਿਕਾਸ ਕਾਰਜਾਂ ਲਈ ਹੋਰ ਫੰਡ ਜਾਰੀ ਕਰਵਾਏ ਜਾ ਸਕਣ। ਉਨ੍ਹਾਂ ਨੇ ਅਧਿਕਾਰੀਆਂ ਨੂੰ ਇਹ ਹਦਾਇਤ ਵੀ ਕੀਤੀ ਕਿ ਸਰਕਾਰ ਵੱਲੋਂ ਬਣਾਈਆਂ ਗਈਆਂ ਭਲਾਈ ਸਕੀਮਾਂ ਦਾ ਲਾਭ ਗਰੀਬ ਅਤੇ ਲੋੜਵੰਦਾਂ ਤੱਕ ਪੰਹੁਚਾਉਣ। ਮੀਟਿੰਗ ਵਿੱਚ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਅਤੇ ਭਲਾਈ ਸਕੀਮਾਂ ਦੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ।

ਚੰਗੜਵਾਂ ਦੇ ਮੇਲੇ ਸ਼ੁਰੂ

ਤਲਵਾੜਾ, 17 ਜੁਲਾਈ: ਬਲਾਕ ਤਲਵਾੜਾ ਵਿਚ ਪੈਂਦੇ ਪਿੰਡ ਚੰਗੜਵਾਂ ਵਿਖੇ ਸਾਵਨ ਮਹੀਨੇ ਵਿਚ ਲੱਗਣ ਵਾਲੇ ਮੇਲੇ ਅੱਜ ਸ਼ੁਰੂ ਹੋ ਗਏ। ਸਾਉਣ ਮਹੀਨੇ ਦੇ ਹਰ ਐਤਵਾਰ ਦਰਿਆ ਬਿਆਸ ਦੇ ਕਿਨਾਰੇ ਨਾਗ ਦੇਵਤਾ ਮੰਦਰ ਵਿਖੇ ਲੱਗਣ ਵਾਲੇ ਮੇਲਿਆਂ ਵਿਚੋਂ ਅੱਜ ਪਹਿਲਾ ਮੇਲਾ ਬੜੀ ਧੂਮਧਾਮ ਨਾਲ ਸ਼ੁਰੂ ਹੋਇਆ। ਅੱਜ ਸਵੇਰ ਤੋਂ ਹੀ ਲੋਕਾਂ ਦਾ ਮੇਲੇ ਵਿਚ ਨਾਗ ਦੇਵਤਾ ਅੱਗੇ ਆਪਣੀ ਸ਼ਰਧਾ ਪ੍ਰਗਟ ਕਰਨ ਲਈ ਸੈਲਾਬ ਆਇਆ ਰਿਹਾ। ਹਲਕੀ ਬਾਰਿਸ਼ ਦੇ ਬਾਵਜੂਦ ਸ਼ਰਧਾਲੂਆਂ ਦੇ ਉਤਸ਼ਾਹ ਵਿਚ ਕੋਈ ਕਮੀ ਦੇਖਣ ਨੂੰ ਨਹੀਂ ਮਿਲੀ। ਜਿਕਰਯੋਗ ਹੈ ਕਿ ਤੀਸਰੇ ਅਤੇ ਚੌਥੇ ਮੇਲੇ ਤੇ ਰੌਣਕਾਂ ਆਪਣੇ ਸਿਖਰ ਤੇ ਹੁੰਦੀਆਂ ਹਨ।
ਤਲਵਾੜੇ ਵਿਚ ਇਸ ਵੇਲੇ ਉੱਜ ਹੀ ਰੋਜ ਸ਼ਾਮ ਮੇਲੇ ਵਾਲਾ ਮਾਹੌਲ ਬਣਿਆ ਹੋਇਆ ਹੈ। ਚੌਂਕਾਂ ਵਿਚ ਰੰਗ ਬਰੰਗੇ ਗੁਬਾਰੇ, ਵਾਜੇ ਤੇ ਖਿਡੌਣੇ ਵੇਚਣ ਵਾਲਿਆਂ ਦਾ ਜਮਘਟਾ ਲੱਗਣ ਲੱਗ ਗਿਆ ਹੈ ਜੋ ਜਨਮ ਅਸ਼ਟਮੀ ਤੱਕ ਇਸੇ ਤਰਾਂ ਬਣੇ ਰਹਿਣ ਦੀ ਸੰਭਾਵਨਾ ਹੈ।

ਡੀ. ਸੀ. ਵੱਲੋਂ ਭੁੰਗਾ ਸਕੂਲ ਤੇ ਹਸਪਤਾਲ ਦੀ ਚੈਕਿੰਗ

ਭੂੰਗਾ (ਹਰਿਆਣਾ), 17 ਜੁਲਾਈ: ਸਰਕਾਰੀ ਦਫ਼ਤਰਾਂ ਵਿੱਚ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਹਾਜ਼ਰੀ ਨੂੰ ਸਮੇਂ ਸਿਰ ਯਕੀਨੀ ਬਣਾਉਣ ਦੇ ਮੰਤਵ ਨਾਲ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਅਚਨਚੇਤੀ ਚੈਕਿੰਗ ਦੀ ਮੁਹਿੰਮ ਨੂੰ ਜਾਰੀ ਰੱਖਦੇ ਹੋਏ ਬੀਤੇ ਦਿਨ ਡਿਪਟੀ ਕਮਿਸ਼ਨਰ ਸ੍ਰੀ ਧਰਮ ਦੱਤ ਤਰਨਾਚ ਨੇ ਸਰਕਾਰੀ ਸਕੂਲਾਂ, ਆਂਗਣਵਾੜੀ ਸੈਂਟਰ ਅਤੇ ਸਰਕਾਰੀ ਹਸਪਤਾਲ ਭੂੰਗਾ ਦੀ ਅਚਨਚੇਤ ਚੈਕਿੰਗ ਕੀਤੀ। ਚੈਕਿੰਗ ਦੌਰਾਨ ਉਨ੍ਹਾਂ ਨੇ ਪਿੰਡ ਨਲੋਈਆਂ ਵਿਖੇ ਸਰਕਾਰੀ ਪ੍ਰਾਇਮਰੀ ਅਤੇ ਐਲੀਮੈਂਟਰੀ ਸਕੂਲ ਦੀ ਚੈਕਿੰਗ ਕੀਤੀ। ਇਸ ਮੌਕੇ ਤੇ ਉਨਾਂ ਨੇ ਬੱਚਿਆਂ ਦੀ ਘੱਟ ਹਾਜ਼ਰੀ ਦਾ ਨੋਟਿਸ ਲੈਂਦੇ ਹੋਏ ਅਧਿਆਪਕਾਂ ਨੂੰ ਹਦਾਇਤ ਕੀਤੀ ਕਿ ਉਹ ਵੱਧ ਤੋਂ ਵੱਧ ਬੱਚਿਆਂ ਦੀ ਹਾਜ਼ਰੀ ਯਕੀਨੀ ਬਣਾਉਣ। ਇਸ ਮੌਕੇ ਤੇ ਉਨ੍ਹਾਂ ਨੇ ਬੱਚਿਆਂ ਨੁੰ ਮਿਡ ਡੇ ਮੀਲ ਤਹਿਤ ਦਿੱਤੇ ਜਾ ਰਹੇ ਖਾਣੇ ਦਾ ਮਿਆਰ ਵੀ ਚੈਕ ਕੀਤਾ। ਸ੍ਰੀ ਤਰਨਾਚ ਨੇ ਆਂਗਣਵਾੜੀ ਸੈਂਟਰ ਨਲੋਈਆਂ ਵਿਖੇ ਵੀ ਬੱਚਿਆਂ ਨੂੰ ਦਿੱਤੇ ਜਾਣ ਵਾਲੇ ਖਾਣੇ ਆਦਿ ਦੀ ਚੈਕਿੰਗ ਕੀਤੀ। ਇਸ ਤੋਂ ਉਪਰੰਤ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਨੇ ਸਰਕਾਰੀ ਹਸਪਤਾਲ ਭੂੰਗਾ ਦਾ ਵੀ ਮੁਆਇਨਾ ਕੀਤਾ । ਇਸ ਮੌਕੇ ਤੇ ਉਨ੍ਹਾਂ ਨੇ ਹਸਪਤਾਲ ਵਿੱਚ ਆਏ ਮਰੀਜਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਹਸਪਤਾਲ ਵਿੱਚੋਂ ਮਿਲ ਰਹੀਆਂ ਸਹੂਲਤਾਂ ਬਾਰੇ ਪੁਛਿਆ ਜਿਸ ਤੇ ਉਨ੍ਹਾਂ ਨੇ ਤਸੱਲੀ ਦਾ ਪ੍ਰਗਟਾਵਾ ਕੀਤਾ। ਸ੍ਰੀ ਤਰਨਾਚ ਨੇ ਸਰਕਾਰੀ ਹਸਪਤਾਲ ਦੇ ਸਟਾਫ਼ ਨੂੰ ਹਦਾਇਤ ਕੀਤੀ ਕਿ ਉਹ ਬਰਸਾਤ ਦੇ ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਜ਼ਰੂਰਤ ਦੀਆਂ ਦਵਾਈਆਂ ਅਤੇ ਹੋਰ ਸਾਜੋ ਸਮਾਨ ਦਾ ਯੋਗ ਪ੍ਰਬੰਧ ਕਰਕੇ ਰੱਖਣ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਭਵਿੱਖ ਵਿੱਚ ਵੀ ਸਰਕਾਰੀ ਦਫ਼ਤਰਾਂ ਦੇ ਕੰਮ-ਕਾਜ ਦਾ ਮਿਆਰ ਉਚਾ ਚੁਕਣ ਲਈ ਅਚਨਚੇਤੀ ਚੈਕਿੰਗ ਜਾਰੀ ਰੱਖੀ ਜਾਵੇਗੀ।

ਹੜ੍ਹ ਰੋਕੂ ਇੰਤਜ਼ਾਮਾਂ ਦਾ ਜਾਇਜਾ

ਹੁਸ਼ਿਆਰਪੁਰ, 17 ਜੁਲਾਈ: ਸਥਾਨਕ ਮਿੰਨੀ ਸਕੱਤਰੇਤ ਦੇ ਮੀਟਿੰਗ ਹਾਲ ਵਿਖੇ ਸੰਭਾਵੀਂ ਹੜ੍ਹਾਂ ਨੂੰ ਰੋਕਣ ਲਈ ਕੀਤੇ ਗਏ ਕੰਮਾਂ ਅਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਸਬੰਧੀ ਵੱਖ-ਵੱਖ ਜ਼ਿਲ੍ਹਾ ਅਧਿਕਾਰੀਆਂ ਦੀ ਇੱਕ ਵਿਸ਼ੇਸ਼ ਮੀਟਿੰਗ ਸ੍ਰੀ ਧਰਮ ਦੱਤ ਤਰਨਾਚ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਹਰਮਿੰਦਰ ਸਿੰਘ, ਜ਼ਿਲ੍ਹਾ ਟਰਾਂਸਪੋਰਟ ਅਫ਼ਸਰ ਬੀ ਐਸ ਧਾਲੀਵਾਲ, ਕੰਟਰੋਲਰ ਜ਼ਿਲ੍ਹਾ ਖੁਰਾਕ ਤੇ ਸਪਲਾਈ ਵਿਭਾਗ ਮੰਗਲ ਦਾਸ, ਕਾਰਜਕਾਰੀ ਇੰਜੀਨੀਅਰ ਆਰ ਐਸ ਬੈਂਸ, ਐਸ ਡੀ ਐਮ ਹੁਸ਼ਿਆਰਪੁਰ ਕੈਪਟਨ ਕਰਨੈਲ ਸਿੰਘ, ਐਸ ਡੀ ਐਮ ਮੁਕੇਰੀਆਂ ਸੁਭਾਸ਼ ਚੰਦਰ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਅਵਤਾਰ ਸਿੰਘ ਭੁੱਲਰ, ਸਕੱਤਰ ਜ਼ਿਲ੍ਹਾ ਪ੍ਰੀਸ਼ਦ ਮੁਹੰਮਦ ਇਕਬਾਲ ਭੱਟੀ ਵੀ ਇਸ ਮੀਟਿੰਗ ਵਿੱਚ ਹਾਜ਼ਰ ਸਨ।
ਸ੍ਰੀ ਤਰਨਾਚ ਨੇ ਮੀਟਿੰਗ ਨੁੰ ਸੰਬੋਧਨ ਕਰਦਿਆਂ ਕਿਹਾ ਕਿ ਸੰਭਾਵਿਤ ਹੜ੍ਹਾਂ ਨੂੰ ਰੋਕਣ, ਹੜ੍ਹ ਦੌਰਾਨ ਪ੍ਰਭਾਵਿਤ ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਪਹੁੰਚਾਉਣ ਅਤੇ ਬਰਸਾਤ ਦੇ ਮੌਸਮ ਨਾਲ ਕਿਸੇ ਅਣਸੁਖਾਵੀਂ ਘਟਨਾ ਨਾਲ ਨਜਿੱਠਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਹੜ੍ਹਾਂ ਨਾਲ ਪ੍ਰਭਾਵਿਤ ਹੋਣ ਵਾਲੇ 213 ਪਿੰਡਾਂ ਦੀ ਸ਼ਨਾਖਤ ਕਰ ਲਈ ਗਈ ਹੈ। ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਨੂੰ ਸੁਰੱਖਿਅਤ ਥਾਵਾਂ ਦੇ ਪਹੁੰਚਾਉਣ ਲਈ ਟਰਾਂਸਪੋਰਟ ਦਾ ਵੀ ਪ੍ਰਬੰਧ ਕਰ ਲਿਆ ਗਿਆ ਹੈ ਅਤੇ ਹੜ੍ਹਾਂ ਸਬੰਧੀ ਅਗੇਤੀ ਸੂਚਨਾ ਦੇਣ ਲਈ 6 ਫਲੱਡ ਕੰਟਰੋਲ ਰੂਮ ਬਣਾਏ ਗਏ ਹਨ। ਜ਼ਿਲ੍ਹਾ ਫਲੱਡ ਕੰਟਰੋਲ ਰੂਮ ਸਥਾਨਕ ਮਿੰਨੀ ਸਕੱਤਰੇਤ ਵਿੱਖੇ ਬਣਾਇਆ ਗਿਆ ਹੈ। ਇਸ ਕੰਟਰੋਲ ਰੂਮ ਦਾ ਨੰਬਰ 01882-220412 ਹੈ। ਉਨ੍ਹਾਂ ਦੱਸਿਆ ਕਿ ਸਾਰੇ ਫਲੱਡ ਕੰਟਰੋਲ ਰੂਮ 15 ਅਕਤੂਬਰ 2011 ਤੱਕ 24 ਘੰਟੇ ਕੰਮ ਕਰਨਗੇ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਆਪਣੇ-ਆਪਣੇ ਵਿਭਾਗ ਵਿੱਚ ਹੜ੍ਹ ਰੋਕੂ ਪ੍ਰਬੰਧਾਂ ਨੂੰ ਮੁਕੰਮਲ ਕਰਕੇ ਜਲਦੀ ਰਿਪੋਰਟ ਕਰਨ ਅਤੇ ਹੜ੍ਹਾਂ ਸਬੰਧੀ ਅਗੇਤੀ ਸੂਚਨਾ ਡੈਮਾਂ, ਦਰਿਆਵਾਂ, ਨਹਿਰਾਂ ਅਤੇ ਚੋਆਂ ਦੇ ਪਾਣੀਆਂ ਦੇ ਪੱਧਰ ਦੀ ਰਿਪੋਰਟ ਰੋਜ਼ਾਨਾ ਜ਼ਿਲ੍ਹਾ ਪ੍ਰਸ਼ਾਸ਼ਨ ਨੂੰ ਦੇਣ। ਉਨ੍ਹਾਂ ਡਰੇਨੇਜ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਹੜ੍ਹਾਂ ਨਾਲ ਪ੍ਰਭਾਵਿਤ ਹੋਣ ਵਾਲੇ ਦਰਿਆਵਾਂ, ਨਹਿਰਾਂ, ਚੋਆਂ ਅਤੇ ਧੁੱਸੀ ਬੰਨਾਂ ਤੇ 24 ਘੰਟੇ ਪਹਿਰਾ ਦੇਣ ਲਈ ਆਪਣੇ ਕਰਮਚਾਰੀਆਂ ਦੀਆਂ ਡਿਊਟੀਆਂ ਲਗਾਉਣ।
ਸ੍ਰੀ ਤਰਨਾਚ ਨੇ ਦੱਸਿਆ ਕਿ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਨੂੰ ਬਚਾਉਣ ਲਈ 12 ਅਲੂਮੀਨੀਅਮ ਦੀਆਂ ਕਿਸ਼ਤੀਆਂ, 110 ਲਾਈਫ ਜੈਕਟਾਂ, ਟੈਂਟਾਂ, ਸਰਚ ਲਾਈਟਾਂ ਅਤੇ ਰੱਸਿਆਂ ਆਦਿ ਦਾ ਪ੍ਰਬੰਧ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਹੁਸ਼ਿਆਰਪੁਰ ਵੱਲੋਂ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਨੂੰ ਸਿਹਤ ਸੇਵਾਵਾਂ ਦੇਣ ਲਈ 54 ਮੈਡੀਕਲ ਟੀਮਾਂ ਅਤੇ 13 ਕੰਟਰੋਲ ਰੂਮ ਬਣਾਏ ਗਏ ਹਨ। ਇਸੇ ਤਰਾਂ ਪਸ਼ੂ ਪਾਲਣ ਵਿਭਾਗ ਵੱਲੋਂ ਪਸ਼ੂਆਂ ਦੀਆਂ ਬੀਮਾਰੀਆਂ ਦੇ ਇਲਾਜ ਲਈ 25 ਟੀਮਾਂ ਬਣਾ ਦਿੱਤੀਆਂ ਗਈਆਂ ਹਨ। ਉਨ੍ਹਾਂ ਸਾਰੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੋਈ ਵੀ ਅਧਿਕਾਰੀ ਬਰਸਾਤ ਦੇ ਮੌਸਮ ਦੌਰਾਨ ਹੈਡਕੁਆਟਰ ਨਹੀਂ ਛੱਡੇਗਾ ਅਤੇ ਆਪਣਾ ਮੋਬਾਇਲ ਚਾਲੂ ਹਾਲਤ ਵਿੱਚ ਰੱਖਣ।
ਐਸ ਐਸ ਪੀ ਹੁਸ਼ਿਆਰਪੁਰ ਸ਼੍ਰੀ ਰਾਕੇਸ਼ ਅਗਰਵਾਲ ਨੇ ਇਸ ਮੌਕੇ ਤੇ ਦੱਸਿਆ ਕਿ ਪੁਲਿਸ ਵਿਭਾਗ ਵੱਲੋਂ ਸੰਭਾਵਿਤ ਹੜ੍ਹਾਂ ਦੌਰਾਨ ਆਮ ਜਨਤਾ ਨੂੰ ਸਹਾਇਤਾ ਦੇਣ ਲਈ ਪੁਲਿਸ ਪ੍ਰਸ਼ਾਸ਼ਨ ਵੱਲੋਂ ਵੀ ਪੂਰੇ ਪ੍ਰਬੰਧ ਕਰ ਲਏ ਗਏ ਹਨ। ਉਨ੍ਹਾਂ ਅਧਿਕਾਰੀਆਂ ਨੁੰ ਕਿਹਾ ਕਿ ਬਰਸਾਤ ਦੌਰਾਨ ਹੜ੍ਹਾਂ ਨਾਲ ਪ੍ਰਭਾਵਿਤ ਹੋਣ ਵਾਲੇ ਪਿੰਡਾਂ, ਚੋਆਂ ਆਦਿ ਦੀ ਸ਼ਨਾਖਤ ਕਰਕੇ ਦੇਣ ਤਾਂ ਜੋ ਇਨ੍ਹਾਂ ਥਾਵਾਂ ਤੇ ਪੁਲਿਸ ਦੇ ਜਵਾਨਾਂ ਨੂੰ ਮੌਕੇ ਤੇ ਲੋਕਾਂ ਨੂੰ ਸਹਾਇਤਾ ਦੇਣ ਲਈ ਲਗਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਪੁਲਿਸ ਵਿਭਾਗ ਵੱਲੋਂ ਹੜ੍ਹਾਂ ਸਬੰਧੀ ਜਾਣਕਾਰੀ ਦੇਣ ਅਤੇ ਸਹਾਇਤਾ ਸਬੰਧੀ ਜ਼ਿਲ੍ਹਾ ਹੈਡਕੁਆਟਰ ਤੇ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ ਜਿਸ ਦੇ ਫੋਨ ਨੰ: 01882-247506 ਅਤੇ 01882-247508 ਹਨ। ਇਸ ਤੋਂ ਇਲਾਵਾ ਪੁਲਿਸ ਕੰਟਰੋਲ ਰੂਮ ਦੇ 100 ਨੰਬਰ ਤੋਂ ਵੀ ਸੂਚਨਾ ਪ੍ਰਾਪਤ ਕੀਤੀ ਜਾ ਸਕਦੀ ਹੈ।
ਇਸ ਤੋਂ ਉਪਰੰਤ ਡਿਪਟੀ ਕਮਿਸ਼ਨਰ ਸ੍ਰੀ ਤਰਨਾਚ ਨੇ ਕੰਢੀ ਨਹਿਰ ਦੀ ਬੁਰਜੀ 64108 ਮੀਟਰ ਤੇ ਬਣੇ ਐਕੁਅਡਕਟ ਦਾ ਦੌਰਾ ਕੀਤਾ । ਇਸ ਮੌਕੇ ਤੇ ਉਨ੍ਹਾਂ ਨਾਲ ਕਾਰਜਕਾਰੀ ਇੰਜੀਨੀਅਰ ਕੰਢੀ ਕੈਨਾਲ ਸ੍ਰੀ ਆਈ ਐਸ ਵਾਲੀਆ, ਕਾਰਜਕਾਰੀ ਇੰਜੀਨੀਅਰ ਡਰੇਨੇਜ਼ ਵਿਭਾਗ ਸ੍ਰੀ ਵੀ ਕੇ ਗੁਪਤਾ, ਉਪ ਮੰਡਲ ਅਫ਼ਸਰ ਐਸ ਐਸ ਕਲਸੀ, ਐਸ ਡੀ ਐਮ ਹੁਸ਼ਿਆਰਪੁਰ ਕੈਪਟਨ ਕਰਨੈਨ ਸਿੰਘ, ਜੂਨੀਅਰ ਇੰਜੀਨੀਅਰ ਸ੍ਰੀ ਜਸਬੀਰ ਸਿੰਘ, ਪ੍ਰਧਾਨ ਨਗਰ ਕੌਂਸਲ ਸ੍ਰੀ ਸ਼ਿਵ ਸੂਦ ਵੀ ਇਸ ਮੌਕੇ ਉਨ੍ਹਾਂ ਦੇ ਨਾਲ ਸਨ। ਇਸ ਮੌਕੇ ਤੇ ਡਿਪਟੀ ਕਮਿਸ਼ਨਰ ਨੇ 15 ਜੁਲਾਈ ਨੂੰ ਭੰਗੀ ਚੋਅ ਵਿੱਚ ਆਏ ਹੜ੍ਹ ਨਾਲ ਪ੍ਰਭਾਵਿਤ ਐਕੁਅਡਕਟ ਦੀ ਸਥਿਤੀ ਦਾ ਜਾਇਜ਼ਾ ਲਿਆ । ਕਾਰਜਕਾਰੀ ਇੰਜੀਨੀਅਰ ਕੰਢੀ ਕੈਨਾਲ ਸ੍ਰੀ ਆਈ ਐਸ ਵਾਲੀਆ ਨੇ ਡਿਪਟੀ ਕਮਿਸ਼ਨਰ ਨੂੰ ਦੱਸਿਆ ਕਿ ਐਕੁਅਡਕਟ ਦੇ ਡਾਊਨ ਸਟਰੀਮ ਤੇ ਕਿਉਨਿਟ ਨਾਂ ਹੋਣ ਕਾਰਨ ਪਾਣੀ ਦੀ ਨਿਕਾਸੀ ਲਈ ਰਾਹ ਨਹੀਂ ਮਿਲਿਆ ਜਿਸ ਕਾਰਨ ਪੂਰੇ ਸਟਰੱਕਚਰ ਵਿੱਚ ਰੇਤਾਂ ਅਤੇ ਮਿੱਟੀ ਜਮ੍ਹਾਂ ਹੋ ਗਈ ਹੈ ਅਤੇ ਕਾਫ਼ੀ ਟੋਹਲਾਂ ਬਿਲਕੁਲ ਬੰਦ ਹੋ ਗਈਆਂ ਹਨ। ਉਨ੍ਹਾਂ ਦੱਸਿਆ ਕਿ ਟੋਹਲਾਂ ਸਾਫ਼ ਕਰਨ ਦਾ ਕੰਮ ਜੰਗੀ ਪੱਧਰ ਤੇ ਸ਼ੁਰੂ ਕਰ ਦਿੱਤਾ ਗਿਆ ਹੈ। ਡਿਪਟੀ ਕਮਿਸ਼ਨਰ ਨੇ ਮੁੱਖ ਇੰਜੀਨੀਅਰ ਕੰਢੀ ਕੈਨਾਲ ਸ੍ਰੀ ਹਰਵਿੰਦਰ ਸਿੰਘ ਨਾਲ ਵੀ ਫੋਨ ਤੇ ਗੱਲ ਕੀਤੀ ਅਤੇ ਉਨ੍ਹਾਂ ਦੱਸਿਆ ਕਿ ਡਾਊਨ ਸਟਰੀਮ ਸਾਈਡ ਤੇ ਕਿਊਨਿਟ ਬਣਾਉਣ ਦੀ ਮਨਜ਼ੂਰੀ ਦੇ ਦਿੱਤੀ ਗਈ ਹੈ ਅਤ ਸਾਰੀਆਂ ਟੋਹਲਾਂ ਨੂੰ ਅਗਲੇ 4-5 ਦਿਨਾਂ ਵਿੱਚ ਜੰਗੀ ਪੱਧਰ ਤੇ ਕੰਮ ਕਰਕੇ ਸਾਫ਼ ਕਰ ਦਿੱਤਾ ਜਾਵੇਗਾ ਜਿਸ ਨਾਲ ਹੜ੍ਹ ਦੇ ਪਾਣੀ ਨੂੰ ਕੋਈ ਵੀ ਰੋਕਾਵਟ ਨਹੀਂ ਆਵੇਗੀ। ਡਿਪਟੀ ਕਮਿਸ਼ਨਰ ਨੇ ਸ਼ਹਿਰ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਹੜ੍ਹ ਦੇ ਪਾਣੀ ਨਾਲ ਭੰਗੀ ਚੋਅ ਦੇ ਪ੍ਰਭਾਵਿਤ ਹੋਏ ਏਰੀਏ ਵਿੱਚ ਸਾਫ਼-ਸਫ਼ਾਈ ਦਾ ਕੰਮ ਚਲ ਰਿਹਾ ਹੈ। ਇਸ ਲਈ ਸ਼ਹਿਰ ਨਿਵਾਸੀਆਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ।

ਈ ਗਵਰਨੈੱਸ ਸੈਂਟਰ ਹਰਦੋਖਾਨਪੁਰ ਵਿਚ ਸ਼ੁਰੂ

ਮੁਕੇਰੀਆਂ, 16 ਜੁਲਾਈ: ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਰਾਹੀਂ ਨੈਸ਼ਨਲ ਈ ਗਵਰਨੈਸ ਪ੍ਰੀਯੋਜਨਾ ਤਹਿਤ ਸ਼ੁਰੂ ਕੀਤੇ ਗਏ ਕਾਮਨ ਸੁਵਿਧਾ ਸੈਂਟਰ ਦਾ ਉਦਘਾਟਨ ਪਿੰਡ ਹਰਦੋਖਾਨਪੁਰ ਵਿਖੇ ਡਿਪਟੀ ਕਮਿਸ਼ਨਰ ਸ੍ਰੀ ਧਰਮ ਦੱਤ ਤਰਨਾਚ ਨੇ ਕੀਤਾ। ਇਸ ਮੌਕੇ ਤੇ ਉਨ੍ਹਾਂ ਦੱਸਿਆ ਕਿ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਅਜਿਹੇ 276 ਕਾਮਨ ਸੁਵਿਧਾ ਸੈਂਟਰ ਖੋਲ੍ਹੇ ਜਾ ਰਹੇ ਹਨ ਅਤੇ ਬਲਾਕ ਹੁਸ਼ਿਆਰਪੁਰ-1 ਵਿੱਚ 31 ਸੈਂਟਰ ਖੋਲ੍ਹੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਅਜਿਹੇ ਸੈਂਟਰਾਂ ਰਾਹੀਂ ਪੇਂਡੂ ਇਲਾਕਿਆਂ ਵਿੱਚ ਸਰਕਾਰੀ ਅਤੇ ਗੈਰ ਸਰਕਾਰੀ ਸੇਵਾਵਾਂ ਨਾਗਰਿਕਾਂ ਤੱਕ ਪਹੁੰਚਾਈਆਂ ਜਾਣਗੀਆਂ ਅਤੇ ਪਿੰਡਾਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਆਪਣੇ ਘਰਾਂ ਵਿੱਚ ਹੀ ਲੋੜੀਂਦੀਆਂ ਸੂਚਨਾਵਾਂ ਉਪਲਬੱਧ ਹੋ ਸਕਣਗੀਆਂ।

ਪੰਜਾਬ ਸਰਕਾਰ ਵੱਲੋਂ ਚੁਣੀ ਗਈ ਕੰਪਨੀ ਆਈਸੈਕਟ ਤੋਂ ਆਏ ਹੋਏ ਸਹਾਇਕ ਜ਼ਿਲ੍ਹਾ ਪ੍ਰਬੰਧਕ ਸੁਧੀਰ ਕੁਮਾਰ ਨੇ ਦੱਸਿਆ ਕਿ ਇਨ੍ਹਾਂ ਸੈਂਟਰਾਂ ਤੋਂ ਭਵਿੱਖ ਵਿੱਚ ਜ਼ਰੂਰੀ ਪ੍ਰਸ਼ਾਸ਼ਨਿਕ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ ਅਤੇ ਪਹਿਲੇ ਪੜਾਅ ਅਧੀਨ ਗੈਰ ਸਰਕਾਰੀ ਸੁਵਿਧਾਵਾਂ ਨਾਲ ਇਹ ਸੈਂਟਰ ਲੈਸ ਹੋਣਗੇ। ਇਸ ਮੌਕੇ ਤੇ ਬਲਾਕ ਮੈਨੇਜਰ ਹੁਸ਼ਿਆਰਪੁਰ-1 ਅਤੇ 2 ਰਾਜੀਵ ਕੁਮਾਰ ਗੁਪਤਾ ਅਤੇ ਹਰਦੀਪ ਸਿੰਘ ਨੇ ਇਲਾਕਾ ਨਿਵਾਸੀਆਂ ਨੂੰ ਇਸ ਕਾਮਨ ਸੁਵਿਧਾ ਸੈਂਟਰ ਤੋਂ ਸੇਵਾਵਾਂ ਲੈਣ ਲਈ ਅਪੀਲ ਕੀਤੀ। ਇਸ ਸੈਂਟਰ ਦੇ ਬਰਾਂਚ ਪ੍ਰਬੰਧਕ ਸੁਖਵਿੰਦਰ ਸਿੰਘ , ਅਮਰਜੀਤ ਸਿੰਘ, ਪਟਵਾਰੀ ਪਦਮ ਸ੍ਰੀ ਬੈਨਰਜੀ, ਜਸਵਿੰਦਰ ਕੌਰ, ਇੰਸ: ਪੰਜਾਬ ਪੁਲਿਸ ਹਰਜੀਤ ਸਿੰਘ ਢੱਟ , ਸਰਪੰਚ ਲਾਚੋਵਾਲ ਸ੍ਰ: ਮਹਿੰਦਰ ਸਿੰਘ, ਸਰਪੰਚ ਸ਼ੇਰਪੁਰ ਚਰਨਜੀਤ ਸਿੰਘ ਧਾਮੀ, ਨੰਬਰਦਾਰ ਸ਼ੇਰਪੁਰ ਗ¦ਿਡ ਨਿਰਮਲ ਦਾਸ, ਸਰਪੰਚ ਖੁਸਰੋਪੁਰ ਗੁਰਦੀਪ ਕੌਰ, ਕਰਤਾਰ ਕੌਰ, ਗੁਰਬਚਨ ਸਿੰਘ, ਬਲਬੀਰ ਸਿੰਘ, ਪ੍ਰਿੰ; ਨਿਰਮਲ ਆਈ ਟੀ ਆਈ, ਡੀ ਐਮ ਧਿਆਨ ਸਿੰਘ, ਆਈਸੈਕਟ ਟੀਮ ਦੇ ਮੈਂਬਰ ਅਤੇ ਹੋਰ ਪਤਵੰਤੇ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

ਰਾਜ ਪੱਧਰੀ ਵਣ ਮਹੋਤਸਵ ਮੁਕੇਰੀਆਂ ਵਿਚ ਮਨਾਇਆ

ਮੁਕੇਰੀਆਂ, 16 ਜੁਲਾਈ: ਪੰਜਾਬ ਸਰਕਾਰ ਵੱਲੋਂ ਜੰਗਲਾਤ ਖੇਤਰ ਵਿੱਚ ਹੋ ਰਹੇ ਨੁਕਸਾਨ ਨੂੰ ਪੂਰਾ ਕਰਨ ਲਈ ਦੇਸ਼ ਭਰ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ੍ਰੀ ਅਰੁਨੇਸ਼ ਸ਼ਾਕਰ, ਜੰਗਲਾਤ, ਜੰਗਲੀ ਜੀਵ ਸੁਰੱਖਿਆ, ਮੈਡੀਕਲ ਸਿੱਖਿਆ ਤੇ ਖੋਜ ਅਤੇ ਕਿਰਤ ਮੰਤਰੀ ਪੰਜਾਬ ਨੇ ਅੱਜ ਤਹਿਸੀਲ ਕੰਪਲੈਕਸ ਮੁਕੇਰੀਆਂ ਵਿਖੇ ਜੰਗਲਾਤ ਵਿਭਾਗ ਪੰਜਾਬ ਵੱਲੋਂ ਮਨਾਏ ਗਏ 62ਵੇਂ ਰਾਜ ਪੱਧਰੀ ਵਣ ਮਹਾਂਉਤਸਵ ਸਮਾਰੋਹ ਮੌਕੇ ਇੱਕ ਭਾਰੀ ਜਨਤਕ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਨੇ ਇਸ ਮੌਕੇ ਤੇ ਪੌਦੇ ਲਗਾ ਕੇ ਪੰਜਾਬ ਭਰ ਵਿੱਚ ਪੌਦੇ ਲਗਾਉਣ ਦੀ ਮੁਹਿੰਮ ਦਾ ਉਦਘਾਟਨ ਵੀ ਕੀਤਾ। ਇਸ ਮੌਕੇ ਤੇ ਜੰਗਲਾਤ ਵਿਭਾਗ ਵੱਲੋਂ 10,000 ਫਲਦਾਰ ਪੌਦੇ ਲੋਕਾਂ ਨੂੰ ਮੁਫ਼ਤ ਦਿੱਤੇ ਗਏ।
ਸ੍ਰੀ ਸ਼ਾਕਰ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਸੂਬੇ ਅੰਦਰ ਇਸ ਸਮੇਂ ਜੰਗਲਾਂ ਹੇਠ 5 ਫੀਸਦੀ ਰਕਬਾ ਹੈ ਜਿਸ ਨੂੰ ਵਧਾ ਕੇ 2017 ਤੱਕ 15 ਫੀਸਦੀ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਜੰਗਲਾਂ ਹੇਠ ਰਕਬਾ ਵਧਾਉਣ ਲਈ ਭੂਮੀ ਖਰੀਦ ਪਾਲਿਸੀ ਬਣਾਈ ਹੈ ਜਿਸ ਅਧੀਨ ਹਰ ਸਾਲ 500 ਏਕੜ ਜਮੀਨ ਖਰੀਦ ਕੇ ਉਸ ਵਿੱਚ ਜੰਗਲ ਲਗਾਏ ਜਾਣਗੇ। ਉਨ੍ਹਾਂ ਕਿਹਾ ਕਿ ਇਸ ਪਾਲਿਸੀ ਅਧੀਨ ਜੰਗਲਾਂ ਲਈ ਜਮੀਨ ਖਰੀਦਣ ਲਈ ਜਮੀਨ ਦੀ ਕੀਮਤ 5 ਲੱਖ ਤੋਂ ਵਧਾ ਕੇ 10 ਲੱਖ ਪ੍ਰਤੀ ਏਕੜ ਕਰ ਦਿੱਤੀ ਗਈ ਹੈ । ਉਨ੍ਹਾਂ ਕਿਹਾ ਕਿ ਇਸ ਸੀਜ਼ਨ ਦੌਰਾਨ 6600 ਹੈਕਟੇਅਰ ਰਕਬੇ ਵਿੱਚ ਇੱਕ ਕਰੋੜ 14 ਲੱਖ ਪੌਦੇ ਲਗਾਉਣ ਦਾ ਟੀਚਾ ਮਿਥਿਆ ਗਿਆ ਹੈ । ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਨੂੰ ਹਰਿਆ-ਭਰਿਆ ਅਤੇ ਪ੍ਰਦੂਸ਼ਣ ਰਹਿਤ ਬਣਾਉਣ ਲਈ ਪੌਦੇ ਲਗਾਉਣ ਦੀ ਸ਼ੁਰੂ ਕੀਤੀ ਗਈ ਮੁਹਿੰਮ ਵਿੱਚ ਪੂਰਨ ਸਹਿਯੋਗ ਦੇਣ। ਉਨ੍ਹਾਂ ਨੇ ਜੰਗਲਾਤ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਲਗਾਏ ਜਾ ਰਹੇ ਪੌਦਿਆਂ ਦੀ ਸਾਂਭ-ਸੰਭਾਲ ਨੂੰ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਦੇ ਯਤਨਾ ਸਦਕਾ ਜੰਗਲਾਤ ਵਿਭਾਗ ਵੱਲੋਂ ਪਨ ਕੈਂਪਾਂ ਅਧੀਨ 93 ਕਰੋੜ ਰੁਪਏ ਦਾ ਇੱਕ ਮਹੱਤਵਪੂਰਨ ਕੰਪਰੀਹੈਂਸਿਵ ਅਦਾਰਸਟੇਸ਼ਨ ਪ੍ਰੋਜੈਕਟ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਅਤੇ ਆਮ ਜਨਤਾ ਨੂੰ 28 ਲੱਖ ਮਿਆਰੀ ਪੌਦੇ ਸਬਸਿਡੀ ਤੇ ਦਿੱਤੇ ਜਾ ਰਹੇ ਹਨ।
ਸ੍ਰੀ ਸ਼ਾਕਰ ਨੇ ਇਸ ਮੌਕੇ ਤੇ ਦਸੂਹਾ, ਹੁਸ਼ਿਆਰਪੁਰ, ਗੜ੍ਹਸ਼ੰਕਰ ਅਤੇ ਰੋਪੜ ਡਵੀਜ਼ਨਾਂ ਵਿੱਚ ਬਣਾਈਆਂ ਗਈਆਂ 75 ਫੋਰੈਸਟ ਪ੍ਰੋਟੈਕਸ਼ਨ ਕਮੇਟੀਆਂ ਨੂੰ 14 ਲੱਖ 20 ਹਜ਼ਾਰ ਰੁਪਏ ਦੇ ਚੈਕ ਵੰਡੇ।
ਸ੍ਰੀ ਸ਼ਾਕਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜੰਗਲਾਤ ਵਿਭਾਗ ਵਿੱਚ 250 ਪੋਸਟਾਂ 15 ਸਤੰਬਰ 2011 ਤੋਂ ਪਹਿਲਾਂ-ਪਹਿਲਾਂ ਭਰੀਆਂ ਜਾਣਗੀਆਂ ਜਿਨ੍ਹਾਂ ਵਿੱਚੋਂ 188 ਫੋਰੈਸਟ ਗਾਰਡ ਭਰਤੀ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਜੰਗਲੀ ਜੀਵਾਂ ਦੀ ਸੁਰੱਖਿਆ ਲਈ 12 ਕਰੋੜ ਰੁਪਏ ਦੀ ਲਾਗਤ ਨਾਲ ਕੰਡਿਆਲੀ ਤਾਰ ਲਗਾਈ ਜਾ ਰਹੀ ਹੈ ਜਿਸ ਨਾਲ ਜਿਥੇ ਜੰਗਲੀ ਜੀਵਾਂ ਦੀ ਸੁਰੱਖਿਆ ਹੋਵੇਗੀ , ਉਥੇ ਜੰਗਲੀ ਜੀਵ ਲੋਕਾਂ ਦੀਆਂ ਫ਼ਸਲਾਂ ਅਤੇ ਜਾਨ-ਮਾਲ ਦਾ ਨੁਕਸਾਨ ਨਹੀਂ ਕਰ ਸਕਣਗੇ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਜੰਗਲਾਤ ਵਿਭਾਗ ਦੀ ਜਮੀਨ ਉਪਰ ਕੀਤੇ ਗਏ ਨਜਾਇਜ਼ ਕਬਜਿਆਂ ਨੂੰ ਹਟਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ ਜਿਸ ਦੇ ਤਹਿਤ ਹੁਸ਼ਿਆਰਪੁਰ ਜ਼ਿਲ੍ਹੇ ਅੰਦਰ 85 ਏਕੜ ਜਮੀਨ ਦੇ ਨਜਾਇਜ਼ ਕਬਜੇ ਨੂੰ ਹਟਾ ਕੇ ਇਹ ਜਮੀਨ ਜੰਗਲਾਤ ਵਿਭਾਗ ਨੂੰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕੰਢੀ ਇਲਾਕੇ ਵਿੱਚ ਜੰਗਲੀ ਜੀਵ ਵੱਲੋਂ ਕੀਤੇ ਜਾਂਦੇ ਫ਼ਸਲਾਂ ਦੇ ਨੁਕਸਾਨ ਦਾ ਮੁਆਵਜ਼ਾ 4000 ਰੁਪਏ ਪ੍ਰਤੀ ਏਕੜ ਦਿੱਤਾ ਜਾਵੇਗਾ ਅਤੇ ਜੰਗਲੀ ਜੀਵਾਂ ਵੱਲੋਂ ਪਸ਼ੂਆਂ ਅਤੇ ਹੋਰ ਕੀਤੇ ਨੁਕਸਾਨ ਦਾ ਬਣਦਾ ਮੁਆਵਜ਼ਾ ਦਿੱਤਾ ਜਾਵੇਗਾ। ਸ੍ਰੀ ਸ਼ਾਕਰ ਨੇ ਇਸ ਮੌਕੇ ਤੇ ਵੱਖ-ਵੱਖ ਵਿਭਾਗਾਂ ਵੱਲੋਂ ਲਗਾਈਆਂ ਗਈਆਂ ਪ੍ਰਦਰਸ਼ਨੀਆਂ ਦਾ ਮੁਆਇਨਾਂ ਵੀ ਕੀਤਾ।
ਸ੍ਰੀ ਅਮਰਜੀਤ ਸਿੰਘ ਸਾਹੀ ਅਤੇ ਸ੍ਰੀ ਬਿਸੰਬਰ ਦਾਸ (ਦੋਵੇਂ ਪਾਰਲੀਮਾਨੀ ਸਕੱਤਰ) ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਪੰਜਾਬ ਨੂੰ ਸਿਹਤਮੰਦ ਅਤੇ ਪ੍ਰਦੂਸ਼ਣ ਰਹਿਤ ਬਣਾਉਣ ਲਈ ਹਰ ਵਿਅਕਤੀ ਨੂੰ ਹਰ ਸਾਲ 2 ਪੌਦੇ ਜ਼ਰੂਰ ਲਗਾਉਣੇ ਚਾਹੀਦੇ ਹਨ ਅਤੇ ਉਨ੍ਹਾਂ ਦੀ ਸਾਂਭ-ਸੰਭਾਲ ਆਪਣੇ ਬੱਚਿਆਂ ਦੀ ਤਰਾਂ ਕਰਨੀ ਚਾਹੀਦੀ ਹੈ।
ਸ੍ਰੀ ਬੀ ਸੀ ਬਾਲਾ ਪ੍ਰਧਾਨ ਮੁੱਖ ਵਣ ਪਾਲ ਪੰਜਾਬ ਨੇ ਬੋਲਦਿਆਂ ਜੰਗਲਾਤ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਸ੍ਰੀ ਧਰਮ ਦੱਤ ਤਰਨਾਚ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਜ਼ਿਲ੍ਹੇ ਨੂੰ ਹਰਿਆ-ਭਰਿਆ ਅਤੇ ਪ੍ਰਦੂਸ਼ਣ ਰਹਿਤ ਬਣਾਉਣ ਲਈ ਵੱਧ ਤੋਂ ਵੱਧ ਪੌਦੇ ਲਗਾਉਣ ਲਈ ਪੂਰਨ ਸਹਿਯੋਗ ਦਿੱਤਾ ਜਾਵੇਗਾ । ਇਸ ਮੌਕੇ ਤੇ ਸ੍ਰੀ ਰਾਕੇਸ਼ ਅਗਰਵਾਲ ਐਸ ਐਸ ਪੀ ਹੁਸ਼ਿਆਰਪੁਰ, ਕੁਮਾਰੀ ਓਮੇਸ਼ ਸ਼ਾਕਰ ਜ਼ਿਲ੍ਹਾ ਪ੍ਰਧਾਨ ਭਾਜਪਾ, ਸ੍ਰੀਮਤੀ ਦਿਨੇਸ਼ ਬਾਲਾ, ਸ਼੍ਰੀਮਤੀ ਸੁਨੀਤਾ ਸ਼ਾਕਰ ਨੇ ਤਹਿਸੀਲ ਕੰਪਲੈਕਸ ਮੁਕੇਰੀਆਂ ਵਿਖੇ ਪੌਦੇ ਲਗਾਏ।
ਹੋਰਨਾਂ ਤੋਂ ਇਲਾਵਾ ਸਰਵਸ੍ਰੀ ਹਰਮੀਤ ਸਿੰਘ ਕੌਲਪੁਰ, ਪ੍ਰਿੰਸੀਪਲ ਗਿਆਨ ਸਿੰਘ, ਹਰਬੰਸ ਸਿੰਘ ਮੰਝਪੁਰ, ਠਾਕਰ ਜਨਕ ਸਿੰਘ ਚੇਅਰਮੈਨ ਮਾਰਕੀਟ ਕਮੇਟੀ, ਰਜਿੰਦਰ ਸਿੰਘ ਬਿੱਟਾ ਉਪ ਚੇਅਰਮੈਨ ਵਣ ਨਿਗਮ ਪੰਜਾਬ, ਕਮਲ ਜੈਨ ਪ੍ਰਧਾਨ ਨਗਰ ਕੌਂਸਲ ਮੁਕੇਰੀਆਂ ਅਤੇ ਮੇਵਾ ਸਿੰਘ ਛਿਬੜ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ ਅਤੇ ਲੋਕਾਂ ਨੂੰ ਵੱਧ ਤੋਂ ਵੱਧ ਪੌਦੇ ਲਗਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਤੇ ਜਤਿੰਦਰ ਸ਼ਰਮਾ ਚੀਫ ਕੰਜਰਵੇਟਰ ਜੰਗਲਾਤ (ਹਿਲਜ), ਪ੍ਰਵੀਨ ਕੁਮਾਰ ਸੀਨੀਅਰ ਵਣ ਪਾਲ, ਜਰਨੈਨ ਸਿੰਘ ਚੀਫ ਕੰਜਰਵੇਟਰ ਸਰਕਲ ਜ¦ਧਰ, ਸੁਰਜੀਤ ਸਿੰਘ ਸਹੋਤਾ ਡੀ ਐਫ ਓ ਦਸੂਹਾ, ਡੀ ਆਰ ਸ਼ਰਮਾ ਡੀ ਐਫ ਓ ਹੁਸ਼ਿਆਰਪੁਰ, ਮਹਾਂਵੀਰ ਸਿੰਘ ਪਠਾਨਕੋਟ, ਐਡਵੋਕੇਟ ਰਾਜ ਗੁਲਜਿੰਦਰ ਸਿੰਘ ਸਿੱਧੂ, ਸੁਭਾਸ਼ ਚੰਦਰ ਐਸ ਡੀ ਐਮ ਮੁਕੇਰੀਆਂ, ਨਗਰ ਕੌਂਸਲ ਮੁਕੇਰੀਆਂ ਦੇ ਕੌਂਸਲਰ, ਜੰਗਲਾਤ ਵਿਭਾਗ ਦੇ ਉਚ ਅਧਿਕਾਰੀ ਅਤੇ ਅਕਾਲੀ-ਭਾਜਪਾ ਦੇ ਉਘੇ ਨੇਤਾ ਹਾਜ਼ਰ ਸਨ। ਇਸ ਮੌਕੇ ਤੇ ਜੰਗਲਾਤ ਵਿਭਾਗ ਵੱਲੋਂ ਸ੍ਰੀ ਅਰੁਨੇਸ਼ ਸ਼ਾਕਰ ਕੈਬਨਿਟ ਮੰਤਰੀ, ਸ੍ਰੀ ਅਮਰਜੀਤ ਸਿੰਘ ਸਾਹੀ, ਬਿਸੰਬਰ ਦਾਸ (ਦੋਵੇਂ ਪਾਰਲੀਮਾਨੀ ਸਕੱਤਰ) ਅਤੇ ਆਏ ਮਹਿਮਾਨਾਂ ਨੂੰ ਯਾਦਗਾਰੀ ਚਿੰਨ ਦੇ ਕੇ ਸਨਮਾਨਿਤ ਕੀਤਾ।

ਸ਼ਹਿਰੀ ਵਿਕਾਸ ਕਾਰਜਾਂ ਲਈ ਅੱਠ ਕਰੋੜ ਰੁ. ਖਰਚੇ ਜਾਣਗੇ: ਸੂਦ

ਹੁਸ਼ਿਆਰਪੁਰ, 16 ਜੁਲਾਈ: ਪੰਜਾਬ ਸਰਕਾਰ ਵੱਲੋਂ ਹੁਸ਼ਿਆਰਪੁਰ ਸ਼ਹਿਰ ਦੇ ਵਿਕਾਸ ਕਾਰਜਾਂ ਉਪਰ 8 ਕਰੋੜ ਰੁਪਏ ਹੋਰ ਖਰਚ ਕੀਤੇ ਜਾਣਗੇ। ਇਹ ਪ੍ਰਗਟਾਵਾ ਸਥਾਨਕ ਸਰਕਾਰਾਂ ਅਤੇ ਉਦਯੋਗ ਮੰਤਰੀ ਪੰਜਾਬ ਸ੍ਰੀ ਤੀਕਸ਼ਨ ਸੂਦ ਨੇ ਅੱਜ ਇਥੇ ਵਾਰਡ ਨੰ: 26 ਦੀਆਂ ਵੱਖ-ਵੱਖ ਗਲੀਆਂ ਵਿੱਚ 8 ਲੱਖ ਰੁਪਏ ਦੀ ਲਾਗਤ ਨਾਲ ਲੱਗਣ ਵਾਲੀਆਂ ਇੰਟਰ ਲਾਕਿੰਗ ਟਾਈਲਾਂ ਲਗਾਉਣ ਦੇ ਕੰਮ ਦਾ ਨੀਂਹ ਪੱਥਰ ਰੱਖਣ ਉਪਰੰਤ ਕੀਤਾ। ਕਾਰਜਸਾਧਕ ਅਫ਼ਸਰ ਨਗਰ ਕੌਂਸਲ ਪਰਮਜੀਤ ਸਿੰਘ, ਮਿਉਂਸਪਲ ਇੰਜੀ: ਪਵਨ ਸ਼ਰਮਾ, ਸਹਾਇਕ ਮਿਉਂਸਪਲ ਇੰਜੀ: ਹਰਪ੍ਰੀਤ ਸਿੰਘ, ਪ੍ਰਧਾਨ ਨਗਰ ਕੌਂਸਲ ਸ਼ਿਵ ਸੂਦ, ਜ਼ਿਲ੍ਹਾ ਪ੍ਰਧਾਨ ਭਾਜਪਾ ਜਗਤਾਰ ਸਿੰਘ ਵੀ ਇਸ ਮੌਕੇ ਤੇ ਉਨ੍ਹਾਂ ਦੇ ਨਾਲ ਸਨ।
ਸ੍ਰੀ ਸੂਦ ਨੇ ਇਸ ਮੌਕੇ ਤੇ ਬੋਲਦਿਆਂ ਕਿਹਾ ਕਿ ਨਗਰ ਕੌਂਸਲ ਹੁਸ਼ਿਆਰਪੁਰ ਵਿੱਚ ਕਰੋੜਾਂ ਰੁਪਏ ਖਰਚ ਕਰਕੇ ਸਰਵਪੱਖੀ ਵਿਕਾਸ ਕੀਤਾ ਜਾ ਰਿਹਾ ਹੈ। ਨਗਰ ਕੌਂਸਲ ਵੱਲੋਂ ਸ਼ਹਿਰ ਵਿੱਚ ਜਲਦੀ ਹੀ 100 ਪ੍ਰਤੀਸ਼ਤ ਲੋਕਾਂ ਨੂੰ ਸੀਵਰੇਜ਼ ਸਿਸਟਮ ਅਤੇ ਪੀਣ ਵਾਲਾ ਸਾਫ਼-ਸੁਥਰਾ ਪਾਣੀ ਮੁਹੱਈਆ ਕਰਵਾ ਦਿੱਤਾ ਜਾਵੇਗਾ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਵਾਡਰ ਨੰ: 26 ਦੇ ਕੌਂਸਲਰ ਸਵੰਤਤਰ ਕੈਂਥ, ਅਸ਼ੋਕ ਸ਼ਰਮਾ, ਗਗਨ ਬੱਤਰਾ, ਬਿਟੂ ਭਾਟੀਆ, ਯਸ਼ਪਾਲ ਸ਼ਰਮਾ, ਰਮੇਸ਼ ਜ਼ਾਲਮ, ਅਸ਼ਵਨੀ ਓਹਰੀ, ਰਾਮ ਪ੍ਰਕਾਸ਼ ਐਰੀ, ਦਿਹਾਤੀ ਮੰਡਲ ਪ੍ਰਧਾਨ ਵਿਜੇ ਪਠਾਨੀਆ, ਸ਼ਮੀ ਵਾਲੀਆ, ਪ੍ਰੀਵਾਨ ਜੈਨ, ਸ਼ਿਵ ਮਹਿੰਦਰੂ, ਨਿਪੁੰਨ ਸ਼ਰਮਾ, ਅਮਰਜੀਤ ਸਿੰਘ ਰਮਨ, ਅਨਿਲ ਜੈਨ, ਰਾਜੇਸ਼ ਸ਼ਰਮਾ ਅਤੇ ਹੋਰ ਪਤਵੰਤੇ ਹਾਜਰ ਸਨ।

ਰਹਿੰਦ ਖੂੰਹਦ ਨੂੰ ਅੱਗ ਲਾਉਣ ਤੇ ਪਾਬੰਦੀ

ਹੁਸ਼ਿਆਰਪੁਰ,16 ਜੁਲਾਈ: ਸ਼੍ਰੀ ਧਰਮਦੱਤ ਤਰਨਾਚ ਜ਼ਿਲਾ ਮੈਜਿਸਟਰੇਟ ਹੁਸ਼ਿਆਰਪੁਰ ਵਲੋਂ ਧਾਰਾ 144 ਅਧੀਨ ਫਸਲਾਂ ਦੀ ਰਹਿੰਦ-ਖੂੰਦ ਨੂੰ ਅੱਗ ਲਗਾਉਣ ਅਤੇ 18-ਅਮੂਨੀਸ਼ਨ ਡਿਪੂ ਉਚੀ ਬੱਸੀ, ਤਹਿਸੀਲ: ਦਸੂਹਾ, ਜ਼ਿਲਾ ਹੁਸਿਆਰਪੁਰ ਦੀ ਬਾਹਰਲੀ ਚਾਰ-ਦੀਵਾਰੀ ਦੇ 1000 ਗਜ਼ ਦੇ ਘੇਰੇ ਅੰਦਰ ਆਮ ਲੋਕਾਂ ਵਲੋਂ ਕਿਸੇ ਵੀ ਤਰਾਂ ਦੀ ਉਸਾਰੀ (ਸਿਵਾਏ ਸਰਕਾਰੀ ਉਸਾਰੀ) ਕਰਨ ਤੇ ਪੂਰਨ ਤੌਰ ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।
ਇਹ ਹੁਕਮ 4 ਸਤੰਬਰ 2011 ਤਕ ਲਾਗੂ ਰਹੇਗਾ।

ਭੰਬੋਤ ਪੱਤੀ ਵਿਚ ਵੇਦ ਪ੍ਰਕਾਸ਼ ਸਰਪੰਚ ਬਣੇ

ਤਲਵਾੜਾ, 16 ਜੁਲਾਈ : ਬਲਾਕ ਤਲਵਾੜਾ ਵਿਚ ਪੈਂਦੇ ਪਿੰਡ ਭੰਬੋਤ ਪੱਤੀ ਵਿਚ ਸ਼੍ਰੀ ਵੇਦ ਪ੍ਰਕਾਸ਼ ਨੇ ਬਤੌਰ ਸਰਪੰਚ ਕੰਮਕਾਰ ਸੰਭਾਲ ਲਿਆ ਹੈ। ਕਾਂਗਰਸ ਦੇ ਜਿਲ੍ਹਾ ਜਨਰਲ ਸਕੱਤਰ ਚੌਧਰੀ ਮੋਹਨ ਲਾਲ ਨੇ ਇਸ ਮੌਕੇ ਦੱਸਿਆ ਕਿ ਪਹਿਲਾਂ ਕੰਮ ਕਰ ਰਹੀ ਪੰਚਾਇਤ ਨੇ ਉਸ ਵੇਲੇ ਦੇ ਸਰਪੰਚ ਵਿਰੁੱਧ ਅਵਿਸ਼ਵਾਸ਼ ਮਤਾ ਪਾਸ ਕੀਤਾ ਸੀ ਜਿਸਨੂੰ ਸਰਕਾਰ ਵੱਲੋਂ ਨਹੀਂ ਮੰਨਿਆ ਗਿਆ। ਇਸ ਵਿਰੁੱਧ ਪਿੰਡ ਵੱਲੋਂ ਮਾਨਯੋਗ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿਚ ਅਪੀਲ ਦਾਇਰ ਕੀਤੀ ਸੀ ਜਿਸ ਤੇ ਮਾਨਯੋਗ ਅਦਾਲਤ ਨੇ ਲੋਕੰਤਤਰੀ ਮਰਿਆਦਾ ਨੂੰ ਬਹਾਲ ਕਰਦੇ ਹੋਏ ਲੋਕਾਂ ਵੱਲੋਂ ਚੁਣੇ ਸਰਪੰਚ ਨੂੰ ਮਾਨਤਾ ਦੇਣ ਦਾ ਹੁਕਮ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਅਕਾਲੀ ਭਾਜਪਾ ਸਰਕਾਰ ਵੱਲੋਂ ਕੀਤੀ ਜਾ ਰਹੀ ਕਥਿਤ ਧੱਕੇਸ਼ਾਹੀ ਨੂੰ ਅਦਾਲਤ ਦੇ ਇਸ ਫ਼ੈਸਲੇ ਨਾਲ ਕਰਾਰਾ ਝਟਕਾ ਲੱਗਾ ਹੈ ਅਤੇ ਲੋਕਾਂ ਦਾ ਦੇਸ਼ ਦੀ ਨਿਆਂ ਪ੍ਰਣਾਲੀ ਵਿਚ ਯਕੀਨ ਹੋਰ ਪੁਖ਼ਤਾ ਹੋਇਆ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕੁਲਦੀਪ ਕੁਮਾਰ ਪੰਚ, ਕੇਵਲ ਕ੍ਰਿਸ਼ਨ ਪੰਚ, ਸੰਧਿਆ ਦੇਵੀ ਪੰਚ, ਕਰਮੋ ਦੇਵੀ ਪੰਚ, ਲੰਬੜਦਾਰ ਚਮੇਲ ਸਿੰਘ, ਕਰਨੈਲ ਸਿੰਘ, ਵੀਰ ਸਿੰਘ, ਸਰੂਪ ਸਿੰਘ, ਸੁਭਾਸ਼ ਚੰਦ, ਸ਼ੇਰ ਸਿੰਘ, ਅਸ਼ੋਕ ਕੁਮਾਰ ਤੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜਰ ਸਨ।

ਸਾਇੰਸ ਟੀਚਰਜ਼ ਦੀ ਮੀਟਿੰਗ ਹੋਈ

ਤਲਵਾੜਾ, 16 ਜੁਲਾਈ : ਇੱਥੇ ਸਾਇੰਸ ਟੀਚਰਜ਼ ਐਸੋਸੀਏਸ਼ਨ ਰਜਿ: ਦੇ ਬਲਾਕ ਤਲਵਾੜਾ ਅਤੇ ਹਾਜੀਪੁਰ ਦੀ ਸਾਂਝੀ ਇਕੱਤਰਤਾ ਪਵਨ ਕੁਮਾਰ ਤਲਵਾੜਾ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਵੱਖ ਵੱਖ ਬੁਲਾਰਿਆਂ ਨੇ ਰੋਸ ਪ੍ਰਗਟ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਪਿਛਲੇ ¦ਮੇ ਸਮੇਂ ਤੋਂ ਲਗਾਤਾਰ ਸਾਇੰਸ ਅਧਿਆਪਕਾਂ ਦੀਆਂ ਮੰਗਾਂ ਦਾ ਨਿਪਟਾਰਾ ਕਰਨ ਵਿਚ ਦਿਲਸਚਪੀ ਨਹੀਂ ਵਿਖਾਈ ਜਾ ਰਹੀ। ਉਨ੍ਹਾਂ ਕਿਹਾ ਕਿ ਇਸ ਕਾਰਨ ਰਾਜ ਦੇ ਸਮੂਹ ਸਾਇੰਸ ਅਧਿਆਪਕਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿਚ ਸਟੇਟ ਬਾਡੀ ਵੱਲੋਂ ਆਰੰਭੇ ਸੰਘਰਸ਼ ਦਾ ਡੱਟਵਾਂ ਸਮਰਥਨ ਕੀਤਾ ਜਾਵੇਗਾ। ਹੋਰਨਾਂ ਤੋਂ ਇਲਾਵਾ ਮੀਟਿੰਗ ਨੂੰ ਜਿਲ੍ਹਾ ਮੀਤ ਪ੍ਰਧਾਨ ਕੁਲਦੀਪ ਸਿੰਘ ਮੁਕੇਰੀਆਂ, ਜੈ ਦੇਵ, ਸੁਰੇਸ਼ ਰਾਣਾ ਤੇ ਰਜਿੰਦਰ ਸਿੰਘ ਨੇ ਵੀ ਸੰਬੋਧਨ ਕੀਤਾ।

ਹੁਣ ਬੈਂਕ ਸੇਵਾਵਾਂ ਘਰੋ ਘਰੀ ਪੁੱਜਣਗੀਆਂ

ਹੁਸ਼ਿਆਰਪੁਰ, 15 ਜੁਲਾਈ: ਪੰਜਾਬ ਗ੍ਰਾਮੀਣ ਬੈਂਕ ਵਲੋਂ 2000 ਦੀ ਆਬਾਦੀ ਵਾਲੇ ਪਿੰਡਾਂ ਨੂੰ ਬੈਕਿੰਗ ਸੇਵਾਵਾਂ ਨਾਲ ਜੋੜਿਆ ਜਾਵੇਗਾ। ਇਸ ਗੱਲ ਦਾ ਪ੍ਰਗਟਾਵਾ ਪੰਜਾਬ ਗ੍ਰਾਮੀਣ ਬੈਂਕ ਦੇ ਰੀਜ਼ਨਲ ਅਫ਼ਸਰ ਜਸਬੀਰ ਸਿੰਘ ਨੇ ਅੱਜ ਇਥੇ ਪੇਡੂ ਖੇਤਰਾਂ ਵਿਚ ਡੋਰ ਟੂ ਡੋਰ ਬੈਕਿੰਗ ਸੇਵਾਵਾਂ ਸਕੀਮ ਨੂੰ ਲਾਂਚ ਕਰਨ ਉਪੰਰਤ ਕੀਤਾ । ਉਨਾਂ ਦੱਸਿਆ ਕਿ ਭਾਰਤ ਸਰਕਾਰ ਵਲੋ ਸੂਚਨਾਂ ਸੰਚਾਰ ਟੈਕਨੋਲੋਜੀ ਤਹਿਤ ਪੰਜਾਬ ਗ੍ਰਾਮੀਣ ਬੈਕ ਨੂੰ ਪੇਡੂ ਖੇਤਰਾਂ ਵਿਚ ਬੈਕਿੰਗ ਸੇਵਾਵਾਂ ਪ੍ਰਦਾਨ ਕਰਨ ਲਈ ਸ਼ਾਮਿਲ ਕੀਤਾ ਹੈ ਅਤੇ ਇਸ ਸਕੀਮ ਤਹਿਤ ਬਰਟ੍ਰਾਨਿਕਸ ਇਡੀਆ ਲਿਮ: ਹੈਦਰਾਬਾਦ ਨਾਲ ਸਮਝੋਤਾ ਕੀਤਾ ਗਿਆ ਹੈ ਜਿਸ ਦੇ ਅੰਤਰਗਤ 2000 ਦੀ ਆਬਾਦੀ ਵਾਲੇ ਲੋਕਾਂ ਨੂੰ ਬੈਕਿੰਗ ਸਹੂਲਤਾਂ ਪ੍ਰਦਾਨ ਕਰਨ ਲਈ ਬਿਜ਼ਨੈਸ ਕੋਰਸਪੋਡੈਟ ਏਜੰਟ ਨਿਯੁਕਤ ਕੀਤੇ ਗਏ ਹਨ । ਜਿਨਾਂ ਨੂੰ ਸਿਖਲਾਈ ਦੇਣ ਲਈ ਇਕ ਸਿਖਲਾਈ ਪ੍ਰੋਗਰਾਮ ਦਾ ਉਦਘਾਟਨ ਵੀ ਉਨਾਂ ਨੇ ਕੀਤਾ । ਇਸ ਮੋਕੇ ਤੇ ਐਮ ਕੇ ਡਡਵਾਲ ਸੀਨੀਅਰ ਮੈਨੇਜਰ ਨੇਇਸ ਸਕੀਮ ਤਹਿਤ ਬੈਕ ਦੀਆਂ ਵਿਸ਼ੇਸ਼ਤਾਵਾਂ ,ਗਤੀਵਿਧੀਆਂ, ਲੋੜਾਂ ਅਤੇ ਰਜਿਸਟ੍ਰੇਸ਼ਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਮੋਕੇ ਤੇ ਉਨਾਂ ਨੇ ਬਰਟ੍ਰਾਨਿਕਸ ਇਡੀਆ ਲਿਮ: ਦੇ ਅਵਧ ਬਿਹਾਰੀ ਅਤੇ ਨਿਤਸ਼ ਮਹਾਵਰ ਅਤੇ ਵਿਕਾਸ ਨੇ ਪੀ ਓ ਐਸ ਮਸ਼ੀਨਜ਼ ਨੂੰ ਚਲਾਉਣ ਬਾਰੇ ਸਿਖਲਾਈ ਦਿੱਤੀ ।

ਪੱਛੜਾਪਣ ਦੂਰ ਕਰਨ ਲਈ ਯੋਜਨਾਵਾਂ ਤਿਆਰ : ਤਰਨਾਚ

ਹੁਸ਼ਿਆਰਪੁਰ, 13 ਜੁਲਾਈ: ਪੰਜਾਬ ਸਰਕਾਰ ਵੱਲੋਂ ਜ਼ਿਲ੍ਹੇ ਵਿੱਚ ਗਰੀਬ ਅਤੇ ਪੱਛੜੇ ਲੋਕਾਂ ਦੇ ਜੀਵਨ ਮਿਆਰ ਨੂੰ ਉਚਾ ਚੁਕਣ ਲਈ ਬੈਕਵਰਡ ਰਿਜ਼ਨ ਗਰਾਂਟ ਫੰਡ (ਬੀ ਆਰ ਜੀ ਐਫ) ਸਕੀਮ ਤਹਿਤ ਦਿਹਾਤੀ ਅਤੇ ਸਨਅਤੀ ਵਿਕਾਸ ਖੋਜ ਸੰਸਥਾ (ਕਰਿਡ) ਦਰਮਿਆਨ ਸਮਝੌਤਾ ਕੀਤਾ ਗਿਆ ਹੈ। ਜਿਸ ਦੇ ਅੰਤਰਗਤ ਪੰਚਾਇਤ ਬਲਾਕ, ਜ਼ਿਲ੍ਹਾ ਪ੍ਰੀਸ਼ਦ, ਸ਼ਹਿਰੀ ਖੇਤਰਾਂ ਵਿੱਚ 15 ਸਤੰਬਰ 2011 ਤੱਕ ਯੋਜਨਾ ਤਿਆਰ ਕੀਤੀ ਜਾਵੇਗੀ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਧਰਮ ਦੱਤ ਤਰਨਾਚ ਨੇ ਮਿੰਨੀ ਸਕੱਤਰੇਤ ਦੇ ਮੀਟਿੰਗ ਹਾਲ ਵਿਖੇ ਇੱਕ ਵਰਕਸ਼ਾਪ ਦੌਰਾਨ ਕੀਤਾ।
ਸ੍ਰੀ ਤਰਨਾਚ ਨੇ ਕਿਹਾ ਕਿ ਜ਼ਿਲ੍ਹੇ ਦੇ ਗਰੀਬ ਇਲਾਕਿਆਂ ਦਾ ਪੱਛੜਾਪਨ ਦੂਰ ਕਰਨ ਲਈ ਹੇਠਲੇ ਪੱਧਰ ਤੋਂ ਲੈ ਕੇ ਉਪਰਲੇ ਪੱਧਰ ਤੱਕ ਵੱਖ-ਵੱਖ ਯੋਜਨਾਵਾਂ ਉਲੀਕੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਯੋਜਨਾਵਾਂ ਨੂੰ ਲਾਗੂ ਕਰਨ ਲਈ ਪੰਚਾਇਤ ਅਤੇ ਬਲਾਕ ਪੱਧਰ ਤੇ ਯੋਜਨਾਵਾਂ ਨੂੰ ਲਾਗੂ ਕਰਨ ਲਈ ਅਧਿਕਾਰੀਆਂ ਨੂੰ ਸਿਖਿਅਤ ਕਰਨਾ ਜ਼ਰੂਰੀ ਹੈ ਅਤੇ ਅੱਜ ਦੀ ਇਸ ਵਰਕਸ਼ਾਪ ਦਾ ਮੁੱਖ ਉਦੇਸ਼ ਵੀ ਵੱਖ-ਵੱਖ ਅਧਿਕਾਰੀਆਂ ਨੁੰ ਸਿਖਲਾਈ ਦੇਣਾ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਸ਼ਾਰਟ ਟਰਮ ਅਤੇ ਲੋਂਗ ਟਰਮ ਦੇ ਪਲਾਨ ਤਿਆਰ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਨੇ ਕਿਹਾ ਕਿ ਬੀ ਆਰ ਜੀ ਐਫ ਸਕੀਮ ਤਹਿਤ 2012-13 ਤੋਂ ਲੈ ਕੇ 2016-17 ਤੱਕ ਪੰਜ ਸਾਲਾ ਯੋਜਨਾ ਤਿਆਰ ਕੀਤੀ ਜਾ ਰਹੀ ਹੈ।
ਇਸ ਮੌਕੇ ਤੇ ਪ੍ਰੋ: ਪੀ ਪੀ ਬਾਲਨ ਡਾਇਰੈਕਟਰ ਦਿਹਾਤੀ ਅਤੇ ਸਨਅੱਤੀ ਵਿਕਾਸ ਖੋਜ ਸੰਸਥਾ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਕਰਿੱਡ ਸੰਸਥਾ ਦਰਮਿਆਨ ਇੱਕ ਐਮ ਓ ਯੂ ਸਾਈਨ ਕੀਤਾ ਗਿਆ ਹੈ ਜਿਸ ਤਹਿਤ ਹੁਸ਼ਿਆਰਪੁਰ ਜ਼ਿਲ੍ਹਾ ਦੀ ਸ਼ਹਿਰੀ ਅਤੇ ਪੇਂਡੂ ਆਬਾਦੀ ਅਨੁਪਾਤ ਅਨੁਸਾਰ ਜ਼ਿਲ੍ਹਾ ਨੂੰ ਹਰ ਸਾਲ ਬੀ ਆਰ ਜੀ ਐਫ ਸਕੀਮ ਤਹਿਤ 15.65 ਕਰੋੜ ਰੁਪਏ ਵਿੱਚੋਂ 80 ਫੀਸਦੀ ਪੰਚਾਇਤੀ ਰਾਜ ਸੰਸਥਾਵਾਂ ਲਈ ਅਤੇ ਬਾਕੀ ਰਾਸ਼ੀ 20ਫੀਸਦੀ ਸ਼ਹਿਰੀ ਵਿਕਾਸ ਦੇ ਢਾਂਚਾਗਤ ਵਿਕਾਸ ਲਈ ਦਿੱਤੀ ਜਾਣੀ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ 100 ਫੀਸਦੀ ਰਾਸ਼ੀ ਭਾਰਤ ਸਰਕਾਰ ਵੱਲੋਂ ਚਲ ਰਹੀਆਂ ਸਕੀਮਾਂ ਦੇ ਖੱਪਿਆਂ ਨੂੰ ਪੂਰਨ ਲਈ ਦਿੱਤੀ ਜਾਣੀ ਹੈ। ਇਸ ਸਕੀਮ ਤਹਿਤ ਮਿਲਣ ਵਾਲੀ ਰਾਸ਼ੀ ਬੰਧਨ ਮੁਕਤ ਹੈ।
ਇਸ ਮੌਕੇ ਤੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਅਵਤਾਰ ਸਿੰਘ ਭੁੱਲਰ, ਰਿਸਰਚ ਸਕਾਲਰ ਪਰਮਜੀਤ ਸਿੰਘ, ਡਿਪਟੀ ਸੀ ਈ ਓ ਜ਼ਿਲ੍ਹਾ ਪ੍ਰੀਸਦ ਮੁਹੰਮਦ ਇਕਬਾਲ ਭੱਟੀ, ਐਨ ਆਈ ਸੀ ਅਫ਼ਸਰ ਪ੍ਰਦੀਪ ਸਿੰਘ ਆਦਿ ਹਾਜ਼ਰ ਸਨ।

ਖੇਤੀਬਾੜੀ ਵਿਭਾਗ ਵੱਲੋਂ ਵੈਬਸਾਈਟ ਸ਼ੁਰੂ

ਹੁਸ਼ਿਆਰਪੁਰ, 13 ਜੁਲਾਈ: ਕਿਸਾਨਾਂ ਨੂੰ ਖੇਤੀਬਾੜੀ ਨਾਲ ਸਬੰਧਤ ਜਾਣਕਾਰੀ ਦੇਣ ਲਈ ਖੇਤੀਬਾੜੀ ਵਿਭਾਗ ਵੱਲੋਂ ਐਗਰੀਕਲਚਰ ਟੈਕਨੋਲਜੀ ਮੈਨੇਜਮੈਂਟ ਏਜੰਸੀ (ਆਤਮਾ) ਹੁਸ਼ਿਆਰਪੁਰ ਦੀ ਵੈਬਸਾਈਟ ਲਾਂਚ ਕਰਨ ਸਬੰਧੀ ਖੇਤੀ ਭਵਨ ਹੁਸ਼ਿਆਰਪੁਰ ਵਿਖੇ ਇੱਕ ਸਮਾਗਮ ਦਾ ਆਯੋਜਨ ਕੀਤਾ ਗਿਆ। ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਆਤਮਾ ਗਵਰਨਿੰਗ ਬੋਰਡ ਸ੍ਰੀ ਧਰਮ ਦੱਤ ਤਰਨਾਚ ਨੇ ਆਤਮਾ ਹੁਸ਼ਿਆਰਪੁਰ ਦੀ ਵੈਬਸਾਈਟ www.atmahoshiarpur.com ਲਾਂਚ ਕਰਨ ਉਪਰੰਤ ਦੱਸਿਆ ਕਿ ਇਸ ਵੈਬਸਾਈਟ ਨਾਲ ਕਿਸਾਨਾਂ ਨੂੰ ਖੇਤੀਬਾੜੀ ਅਤੇ ਖੇਤੀ ਨਾਲ ਸਬੰਧਤ ਕਿੱਤਿਆਂ ਸਬੰਧੀ ਜਾਣਕਾਰੀ ਪ੍ਰਾਪਤ ਕਰਨ ਲਈ ਦਫ਼ਤਰਾਂ ਦੇ ਚੱਕਰ ਨਹੀਂ ਲਗਾਉਣੇ ਪੈਣਗੇ ਅਤੇ ਖੇਤਬਾੜੀ ਨਾਲ ਸਬੰਧਤ ਹਰ ਤਰਾਂ ਦੀ ਤਕਨੀਕੀ ਜਾਣਕਾਰੀ ਉਹ ਘਰ ਬੈਠੇ ਹੀ ਕੰਪਿਊਟਰ ਰਾਹੀਂ ਪ੍ਰਾਪਤ ਕਰ ਸਕਣਗੇ।
ਮੁੱਖ ਖੇਤੀਬਾੜੀ ਅਫ਼ਸਰ-ਕਮ-ਪ੍ਰੋਜੈਕਟ ਡਾਇਰੈਕਟਰ (ਆਤਮਾ) ਡਾ. ਸਰਬਜੀਤ ਸਿੰਘ ਕੰਧਾਰੀ ਨੇ ਇਸ ਮੌਕੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਤਮਾ ਹੁਸ਼ਿਆਰਪੁਰ ਦੀ ਵੈਬਸਾਈਟ ਰਾਹੀਂ ਕਿਸਾਨਾਂ ਨੂੰ ਆਤਮਾ ਸਕੀਮ ਅਤੇ ਖੇਤੀਬਾੜੀ ਵਿਭਾਗ ਹੁਸ਼ਿਆਰਪੁਰ ਅਧੀਨ ਚਲ ਰਹੀਆਂ ਵੱਖ-ਵੱਖ ਸਕੀਮਾਂ ਦੀਆਂ ਗਤੀ-ਵਿਧੀਆਂ ਅਤੇ ਉਨ੍ਹਾਂ ਅਧੀਨ ਕਿਸਾਨਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਸਬੰਧੀ ਪੂਰੀ ਜਾਣਕਾਰੀ ਮੁਹੱਈਆ ਕਰਵਾਈ ਜਾਇਆ ਕਰੇਗੀ।
ਡਿਪਟੀ ਪ੍ਰੋਜੈਕਟ ਡਾਇਰੈਕਟਰ (ਆਤਮਾ) ਡਾ. ਗੁਰਬਖਸ਼ ਸਿੰਘ ਨੇ ਇਸ ਮੌਕੇ ਤੇ ਵੈਬਸਾਈਟ ਦੇ ਵੱਖ-ਵੱਖ ਭਾਗਾਂ ਸਬੰਧੀ ਸੰਖੇਪ ਵਿੱਚ ਜਾਣਕਾਰੀ ਦਿੱਤੀ ਅਤੇ ਦੱਸਿਆ ਕਿ ਇਸ ਵਿੱਚ ਸਮੇਂ-ਸਮੇਂ ਸਿਰ ਲੋੜ ਅਨੁਸਾਰ ਅਪਡੇਟ ਕੀਤਾ ਜਾਇਆ ਕਰੇਗਾ। ਆਤਮਾ ਨਾਲ ਸਬੰਧਤ ਵੱਖ-ਵੱਖ ਵਿਭਾਗਾਂ ਦੇ ਮੁੱਖੀ, ਬੀ.ਟੀ.ਟੀ. ਕਨਵੀਨਰਜ਼, ਐਫ.ਏ.ਸੀ. ਚੇਅਰਮੈਨ, ਮੈਂਬਰ ਸਾਹਿਬਾਨ ਅਤੇ ਅਗਾਂਹਵਧੂ ਕਿਸਾਨ ਇਸ ਮੌਕੇ ਤੇ ਹਾਜ਼ਰ ਸਨ।

ਇਸ ਮੌਕੇ ਤੇ ਪਿੰਡ ਚੱਗਰਾਂ ਦੇ ਅਗਾਂਹਵਧੂ ਕਿਸਾਨ ਸ੍ਰੀ ਸੁਰਜੀਤ ਸਿੰਘ ਚੱਗਰ ਜਿਨ੍ਹਾਂ ਨੂੰ ਪਿਛਲੇ ਦਿਨੀਂ ਪਟਨਾ (ਬਿਹਾਰ) ਵਿਖੇ ਅੰਤਰ ਰਾਸ਼ਟਰੀ ਪੱਧਰ ਦਾ ਆਰਗੈਨਿਕ ਫਾਰਮਿੰਗ ਸਬੰਧੀ ਅਵਾਰਡ ਮਿਲਿਆ ਹੈ । ਡਿਪਟੀ ਕਮਿਸ਼ਨਰ ਨੇ ਸ੍ਰੀ ਚੱਗਰ ਨੂੰ ਸਨਮਾਨਿਤ ਕੀਤਾ । ਇਸ ਮੌਕੇ ਤੇ ਵਿਸ਼ਾ ਵਸਤੂ ਮਾਹਿਰ (ਟਰੇਨਿੰਗ) ਡਾ. ਚਮਨ ਲਾਲ ਵਸ਼ਿਸ਼ਟ ਨੇ ਆਏ ਹੋਏ ਸਮੂਹ ਮਹਿਮਾਨਾਂ ਅਤੇ ਵੈਬਸਾਈਟ ਲਈ ਤਕਨੀਕੀ ਸਹਾਇਤਾ ਦੇਣ ਵਾਲੀ ਸੰਸਥਾ ਨਾਈਸ ਕੰਪਿਊਟਰ ਹੁਸ਼ਿਆਰਪੁਰ ਦੇ ਚੇਅਰਮੈਨ ਸ੍ਰੀ ਪ੍ਰੇਮ ਸੈਣੀ ਦਾ ਧੰਨਵਾਦ ਕੀਤਾ।

Labels

10+2 Reuslt (1) 2012 (41) 2014 (35) 2017 (36) Act 144 (47) Akali Dal (33) Amarjit Singh Sahi MLA (15) Anandpur Sahib (1) Anti Tobacoo day (1) Army (3) Army Institute of Management & Technology (1) Army tranning (1) Arun Dogra (4) Avinash Rai Khanna (1) awareness (7) B. Ed. Front (6) baba lal dyal ji (1) badal (7) Barrage (1) BBMB (30) BJP (26) BLO (1) blood donation (1) Book (1) BSF (2) BSP (1) Bus (1) cabel tv (1) Camp (1) Canal (1) Cancer (1) Capt. Amrinder Singh (5) CBSE Board (1) Chandigarh (1) Checking (2) cheema (1) chief minister (1) child labour (1) civil hospital (1) CM (1) complaints (1) Congress (18) control room (1) Court (2) cow safety planning (1) Crime (1) crops (1) D.I.G Jaskaran Singh (1) Dairy Development Board (3) Daljit Singh Cheema (2) Dasuya (35) datarpur (3) datesheet (1) dc (4) dc vipul ujval (24) DC Vipul Ujwal (32) Dengue & chikungunya (1) deputy commissioner vipul ujwal (1) development deptt. (1) dhugga (2) Digital (1) Dist. Admn. (173) District Language Officer Raman Kumar (1) doaba radio (1) Dogra (5) donation (1) drugs (3) DTO (6) education (30) education seminar (7) Elections (158) employement (5) employment (15) environment (10) ETT Union (4) EVMs (3) Exams (1) exams 2010 (2) Exhibition (1) Farmer (1) festival (2) flood control (3) Food Safety Act (1) forest (3) G.S.T (1) GADVASU (1) garhdiwala (3) garshankar (5) GCT (17) Govt Model High School Talwara (33) GPC (2) green india (2) gst (2) GTU (9) Gurpurab (1) Guru (2) health (11) Help desk (1) Himachal (1) Hola (1) hoshiarpur (132) iDay (1) IIT (1) Independence Day (1) India (1) india election results (3) india elections (4) ips (1) ITI (5) juvenile home (1) kabbadi (2) kandhi (2) kavi darbar (5) Lagal Aid Clinic (1) Learn Urdu (1) legal (11) Legal Aid Clinic (2) liquor (1) Loan (2) lok adalat (3) Mahant Ram Parkash Das (1) mahilpur (3) Mahinder Kaur Josh (1) malaria (1) Mandir (1) mc (4) MCU Punjab (2) Mela (1) merit (1) Micky (2) mining (3) MLA (2) MLA Sundar Sham arora (2) Mohalla (1) Mukerian (4) Multi skill development (1) nagar panchayat (15) Nandan (1) NCC (1) News Updates (52) nss (1) panchayat (1) Panchayat Elections (1) panchayat samiti (1) parade (1) Passing out (1) Police (10) polio drops (3) Politics (7) Pong Dam (3) Pooja sharma (1) Post service (1) PPP (3) press (3) PSEB (8) PSSF (3) PSTET (1) Pt. Kishori Lal (1) Punjab (31) punjab lok sabha winners (1) punjab radio live (1) Punjab School Education Board (6) punjabi sahit (23) PWD (2) Rajnish Babbi (3) Rajwal School Result (1) ramesh dogra (4) Ramgharia (1) Ravidas (2) Recruitment (3) Red Cross (12) red cross society (2) Republic Day (3) Result (2) Results (3) Retirement (1) Road Safety (1) Rock Garden (1) Roopnagar (11) Ropar (2) Rozgar (1) Rural Mission (1) s.c.commision (1) Sacha Sauda (2) Sadhu Singh Dharmsot (1) Sahi (12) sanjha chullah (6) Sant Balbir Singh (1) save girls (1) save trees (1) save water (1) sbi (2) Sc Commission (2) School (8) SDM Jatinder Jorwal (1) self employment (1) seminar (1) Senate (1) services (3) Sewa Singh Sekhwan (1) sgpc (2) Shah Nehar (5) Shakir (2) shamchurasi (1) shivsena (1) sidhu (19) skill development centre (1) smarpan (2) Sohan Singh Thandal (4) sports (8) staff club (2) Stenographer training (1) Sukhjit Kaur Sahi (6) Summer camp (2) Sunder Sham Arora (4) svm (5) swachh (5) Swachh Bharat (2) swimming (2) Swine Flu (1) talwara (210) Talwara Police (1) Talwara Schools (74) tax (2) TET (1) thandal (4) Tikshan Sood (6) Toy Bank (1) traffic rules (4) Training (2) Training camp (2) Traning Camp (1) Transport (2) travel agency (1) unions (2) University (1) Vet University (5) Vigilance (1) Vijay Sampla (8) Vipul Ujwal (1) voter (5) waiver (1) water (1) Water is Life (1) world kabbadi cup (2) yoga (3) yoga day (3) youth (2) zila parishad (2) ਸਰਬੱਤ ਦਾ ਭਲਾ (1) ਸ਼ਾਕਰ (2) ਸੇਖਵਾਂ (1) ਕਵੀ ਦਰਬਾਰ (5) ਚੋਣਾਂ (15) ਟਰੈਫਿਕ ਨਿਯਮ (1) ਡੀ.ਸੀ ਵਿਪੁਲ ਉਜਵਲ (2) ਤਲਵਾੜਾ (26) ਤੀਕਸ਼ਨ ਸੂਦ (8) ਪੰਚਾਇਤ (13) ਪੰਜਾਬ (9) ਬਾਦਲ (29) ਮਹਿੰਦਰ ਕੌਰ ਜੋਸ਼ (4) ਮਜੀਠੀਆ (1)