ਦੇਵਿੰਦਰਪਾਲ ਸਿੰਘ ਡੀ. ਪੀ. ਈ. ਨੂੰ ਨਿੱਘੀ ਵਿਦਾਇਗੀ

ਤਲਵਾੜਾ, 31 ਅਕਤੂਬਰ: ਸ. ਦੇਵਿੰਦਰਪਾਲ ਸਿੰਘ ਡੀ. ਪੀ. ਈ. ਸਰਕਾਰੀ ਮਾਡਲ ਹਾਈ ਸਕੂਲ ਤਲਵਾੜਾ ਨੂੰ ਸਕੂਲ ਵੱਲੋਂ ਨਿੱਘੀ ਵਿਦਾਇਗੀ ਪਾਰਟੀ ਦਿੱਤੀ ਗਈ। ਸਕੂਲ ਮੁਖੀ ਸ਼੍ਰੀ ਰਾਜਿੰਦਰ ਪ੍ਰਸ਼ਾਦ ਸ਼ਰਮਾ ਨੇ ਇਸ ਮੌਕੇ ਸੰਬੋਧਨ ਕਰਦਿਆਂ ਕਿਹਾ ਕਿ ਸ. ਦੇਵਿੰਦਰਪਾਲ ਸਿੰਘ ਦੀਆਂ ਸ਼ਾਨਦਾਰ ਸੇਵਾਵਾਂ ਸਦਕੇ ਖੇਡਾਂ ਦੇ ਖੇਤਰ ਵਿਚ ਸਕੂਲ ਨੇ ਹਰ ਸਾਲ ਪੰਜਾਬ ਸਕੂਲ ਖੇਡਾਂ ਵਿਚ ਸੂਬਾ ਅਤੇ ਕੌਮੀ ਪੱਧਰ ਤੇ ਮਾਣਮੱਤੀਆਂ ਪ੍ਰਾਪਤੀਆਂ ਕੀਤੀਆਂ ਅਤੇ ਮਿੱਠਬੋਲੜੀ, ਮਿਲਣਸਾਰ, ਬਹੁਪੱਖੀ ਸ਼ਖਸ਼ੀਅਤ ਸਦਕਾ ਉਹ ਆਪਣੇ ਵਿਦਿਆਰਥੀਆਂ ਲਈ ਪ੍ਰੇਰਣਾ ਸਰੋਤ ਬਣੇ ਰਹੇ। ਸਮਾਗਮ ਨੂੰ ਹੋਰਨਾਂ ਤੋਂ ਇਲਾਵਾ ਸ. ਕੁਲਵੰਤ ਸਿੰਘ, ਸੁਰੇਸ਼ ਰਾਣਾ, ਊਸ਼ਾ ਚੌਧਰੀ, ਮਹਿੰਦਰ ਸਿੰਘ ਬਹਿਨੰਗਲ, ਸਮਰਜੀਤ ਸਿੰਘ ਆਦਿ ਨੇ ਸੰਬੋਧਨ ਕੀਤਾ। ਸ. ਦੇਵਿੰਦਰਪਾਲ ਸਿੰਘ ਨੇ ਸਮੂਹ ਸਟਾਫ਼ ਮੈਂਬਰਾਂ ਦਾ ਧੰਨਵਾਦ ਕੀਤਾ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵੱਲੋਂ ਮੈਡਮ ਸੀਮਾ ਬਾਲੇ, ਮਹਿੰਦਰ ਕੌਰ, ਨਵਕਿਰਨ, ਹਰਮੀਤ ਕੌਰ ਦੀ ਦੇਖ ਰੇਖ ਹੇਠ ਤਿਆਰ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਹੋਰਨਾਂ ਤੋਂ ਇਲਾਵਾ ਇਸ ਮੌਕੇ ਅਨੂਪ ਕੁਮਾਰ, ਰਾਜ ਕੁਮਾਰ, ਦਿਨੇਸ਼ ਕੁਮਾਰ, ਹਰਕਮਲ ਸਿੰਘ, ਬਲਵਿੰਦਰ ਸਿੰਘ ਧਨੋਆ, ਬੰਸੀ ਲਾਲ, ਸੁਨੀਤਾ, ਰਾਮ ਪ੍ਰਸਾਦ, ਵਿਜੇ ਕੁਮਾਰ, ਰਾਜ ਕੁਮਾਰੀ, ਵਰਿੰਦਰ ਸਿੰਘ, ਚੰਦਰ ਸ਼ੇਖਰ, ਕਾਂਤਾ ਦੇਵੀ, ਸਵਦੀਪ, ਅਨਾਮਿਕਾ, ਰਵੀ ਸ਼ਾਰਦਾ, ਸੁਰੇਸ਼ ਮਹਿਤਾ, ਰਾਜ ਭੁਪਿੰਦਰ ਸਿੰਘ ਸੈਣੀ, ਤਰਸੇਮ ਸਿੰਘ, ਸਾਧੂ ਸਿੰਘ, ਪਰਮੋਦ ਸਿੰਘ ਹਰਚੰਦ, ਰਕੇਸ਼ ਕੁਮਾਰ, ਸੀਮਾ ਠਾਕੁਰ, ਲਾਜਵੰਤੀ, ਸ਼ਸ਼ੀ ਬਾਲਾ, ਸੰਦੀਪ ਕਪਿਲ, ਰਾਜ ਕੁਮਾਰ, ਸਵਿਤਾ ਸ਼ਰਮਾ, ਕਮਲੇਸ਼, ਮੁਲਖਾ ਸਿੰਘ ਆਦਿ ਸਮੇਤ ਵੱਡੀ ਗਿਣਤੀ ਪਤਵੰਤੇ ਹਾਜਰ ਸਨ।

ਸੰਤ ਸਿਪਾਹੀ ਬਾਬਾ ਦੀਪ ਸਿੰਘ ਜੀ ਯਾਦਗਾਰੀ ਸਮਾਗਮ

ਤਲਵਾੜਾ, 30 ਅਕਤੂਬਰ: ਬਾਬਾ ਦੀਪ ਸਿੰਘ ਜੀ ਸ਼ਹੀਦ ਦਾ ਸਮੁੱਚਾ ਜੀਵਨ ਪੂਰਨ ਬ੍ਰਹਮ ਗਿਆਨੀ ਅਤੇ ਸੰਤ ਸਿਪਾਹੀ ਸਰੂਪ ਵਾਲਾ ਸੀ ਜੋ ਅਜੋਕੇ ਸਮਾਜ ਲਈ ਆਦਰਸ਼ ਮਿਸਾਲ ਹੈ। ਇਹ ਪ੍ਰਗਟਾਵਾ ਇੱਥੇ ਪ੍ਰੋ. ਬੀ. ਐ¤ਸ. ਬੱਲੀ ਜਿਲ੍ਹਾ ਲੋਕ ਸੰਪਰਕ ਅਧਿਕਾਰੀ ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) ਨੇ ਬਾਬਾ ਦੀਪ ਸਿੰਘ ਜੀ ਸ਼ਹੀਦ ਯਾਦਗਾਰੀ ਸੁਸਾਇਟੀ ਰਜਿ: ਤਲਵਾੜਾ ਵੱਲੋਂ ਕਰਵਾਏ ਸਲਾਨਾ ਸ਼ਹੀਦ ਯਾਦਗਾਰੀ ਸਮਾਗਮ ਮੌਕੇ ਧਾਰਮਿਕ ਦੀਵਾਨ ਵਿਚ ਜੁੜੀ ਸੰਗਤ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਦਰਸਾਏ ਅਧਿਆਤਮਕ ਅਤੇ ਦੁਨੀਆਵੀ ਜੀਵਨ ਸੰਦੇਸ਼ ਨੂੰ ਉਨ੍ਹਾਂ ਨੇ ਸੰਪੂਰਨ ਰੂਪ ਵਿਚ ਕਥਨੀ ਅਤੇ ਕਰਨੀ ਨਾਲ ਆਪਣੇ ਗੁਰਧਾਮਾਂ ਦੀ ਰਾਖੀ ਲਈ ਆਪਣੇ ਸੀਸ ਦੀ ਭੇਟ ਨਾਲ ਨਿਭਾਇਆ। ਬਾਬਾ ਦੀਪ ਸਿੰਘ ਜੀ ਵਰਗੇ ਮਹਾਨ ਸੂਰਬੀਰਾਂ ਅਤੇ ਮਹਾਂਪੁਰਸ਼ਾਂ ਦੀਆਂ ਕੁਰਬਾਨੀਆਂ ਅਤੇ ਜੀਵਨ ਦਰਸ਼ਨ ਸਦਕਾ ਗੁਰੂ ਸਾਹਿਬਾਨ ਦਾ ਪਵਿੱਤਰ ਉਪਦੇਸ਼ ਸਦੀਆਂ ਤੱਕ ਜੀਵੰਤ ਰਹਿੰਦਾ ਹੈ। ਇਸ ਮੌਕੇ ਡਾ. ਅਮਰਜੀਤ ਸਿੰਘ ‘ਅਨੀਸ’ ਨੇ ਬਾਬਾ ਦੀਪ ਸਿੰਘ ਜੀ ਦੀ ਪੂਰੀ ਜੀਵਨੀ ਖੂਬਸੂਰਤ ਕਵਿਤਾ ਰਾਹੀਂ ਪੇਸ਼ ਕੀਤੀ। ਭਾਈ ਬਲਵਿੰਦਰ ਸਿੰਘ ਤਲਵਾੜਾ ਦੇ ਰਾਗੀ ਜਥੇ ਵੱਲੋਂ ਗੁਰਬਾਣੀ ਦੇ ਮਨੋਹਰ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਪੰਥ ਪ੍ਰਸਿੱਧ ਢਾਡੀ ਗਿਆਨੀ ਮਹਿੰਦਰ ਸਿੰਘ ਸਿਬੀਆ ਦੇ ਢਾਡੀ ਜੱਥੇ ਵੱਲੋਂ ਜੋਸ਼ੀਲੀਆਂ ਢਾਡੀ ਵਾਰਾਂ ਰਾਹੀਂ ਸੰਗਤ ਨੂੰ ਸਿੱਖ ਕੌਮ ਦੇ ਇਤਿਹਾਸ ਨਾਲ ਜੋੜਿਆ ਅਤੇ ਆਪਣੀਆਂ ਪ੍ਰਸਿੱਧ ਰਚਨਾਵਾਂ ‘ਸੰਦੂਕ ਵਿਚ ਬੰਦੂਕ’, ‘ਨਿਕਲੇ ਚਮਕੌਰ ਵਿਚੋਂ’, ‘ਵਾਹਿਗੁਰੂ ਵਾਹਿਗੁਰੂ ਕਰ ਬੰਦਿਆ’ ਆਦਿ ਪੇਸ਼ ਕੀਤੀਆਂ। ਮੰਚ ਸੰਚਾਲਨ ਸ. ਬਲਬੀਰ ਸਿੰਘ ਨੇ ਬਾਖੂਬੀ ਕਰਦਿਆਂ ਸੁਸਾਇਟੀ ਵੱਲੋਂ ਕੀਤੀਆਂ ਜਾਂਦੀਆਂ ਸਰਗਰਮੀਆਂ ਤੋਂ ਵੀ ਜਾਣੂ ਕਰਵਾਇਆ। ਸੁਸਾਇਟੀ ਦੇ ਪ੍ਰਧਾਨ ਸ. ਸੁਰਿੰਦਰ ਸਿੰਘ ਨੇ ਇਸ ਮੌਕੇ ਸੰਗਤਾਂ ਦਾ ਧੰਨਵਾਦ ਕਰਦਿਆਂ ਤਲਵਾੜਾ ਦੀਆਂ ਸਹਿਯੋਗੀ ਸੰਸਥਾਵਾਂ ਅਤੇ ਸਖਸ਼ੀਅਤਾਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਸ. ਬੀ. ਐ¤ਸ. ਕੰਗ ਐ¤ਸ. ਈ. ਪਬਲਿਕ ਹੈਲਥ, ਐਡਵੋਕੇਟ ਰਾਜਗੁਲਜਿੰਦਰ ਸਿੰਘ ਸਿੱਧੂ ਸੀਨੀਅਰ ਯੂਥ ਅਕਾਲੀ ਆਗੂ, ਅਸ਼ੋਕ ਸੱਭਰਵਾਲ ਬਲਾਕ ਪ੍ਰਧਾਨ ਭਾਜਪਾ ਤਲਵਾੜਾ, ਠਾਕੁਰ ਦਲਜੀਤ ਸਿੰਘ ਚੇਅਰਮੈਨ ਬਲਾਕ ਸੰਮਤੀ ਤਲਵਾੜਾ, ਟੀ. ਪੀ. ਐ¤ਸ. ਫੁੱਲ, ਹੈੱਡਮਾਸਟਰ ਰਜਿੰਦਰ ਪ੍ਰਸਾਦ, ਹੈੱਡਮਾਸਟਰ ਇਕਬਾਲ ਸਿੰਘ, ਊਸ਼ਾ ਚੌਧਰੀ, ਹਰਪ੍ਰੀਤ ਸਿੰਘ ਪਟਿਆਲਾ, ਰਘੁਬੀਰ ਸਿੰਘ ਦਿੱਲੀ, ਅਵਤਾਰ ਸਿੰਘ ਬਨੀਖੇਤ, ਮੰਗਲ ਸਿੰਘ ਹਾਜੀਪੁਰ, ਗੁਰਮੀਤ ਸਿੰਘ ਸਲੈ¤ਚ, ਰਾਜਿੰਦਰ ਸਿੰਘ, ਲਵਇੰਦਰ ਸਿੰਘ, ਸੋਨੂੰ ਰਾਮਗੜ੍ਹੀਆ, ਮਨਜੀਤ ਸਿੰਘ ਦਿਓਲ, ਜਸਵਿੰਦਰ ਸਿੰਘ ਸਰਪੰਚ ਢੁਲਾਲ, ਰਾਮ ਮੂਰਤੀ, ਰਵਿੰਦਰ ਸਿੰਘ ਰਵੀ ਪ੍ਰਧਾਨ ਇੰਟਕ, ਸੁਭਾਸ਼ ਚੰਦ ਪ੍ਰਧਾਨ ਅਧਿਆਪਕ ਦਲ, ਹੈਪੀ ਖੰਨਾ, ਸੋਨੂੰ ਮੰਡੀ ਆਦਿ ਸਮੇਤ ਵੱਡੀ ਗਿਣਤੀ ਵਿਚ ਪਤਵੰਤੇ ਹਾਜਰ ਸਨ।

ਬਾਬਾ ਦੀਪ ਸਿੰਘ ਯਾਦਗਾਰੀ ਸਮਾਗਮ 30 ਨੂੰ

Surinder Singh
ਤਲਵਾੜਾ, 27 ਅਕਤੂਬਰ :  ਬਾਬਾ ਦੀਪ ਸਿੰਘ ਜੀ ਯਾਦਗਾਰੀ ਸੁਸਾਇਟੀ ਰਜਿ: ਤਲਵਾੜਾ ਵੱਲੋਂ ਬਾਬਾ ਦੀਪ ਸਿੰਘ ਜੀ ਨੂੰ ਸਮਰਪਿਤ 15ਵਾਂ ਸਲਾਨਾ ਢਾਡੀ ਦਰਬਾਰ 30 ਅਕਤੂਬਰ ਨੂੰ ਸੈਕਟਰ 3 ਵਿਖੇ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦੇ ਹੋਏ ਸੁਸਾਇਟੀ ਦੇ ਪ੍ਰਧਾਨ ਸ. ਸੁਰਿੰਦਰ ਸਿੰਘ ਤਲਵਾੜਾ ਨੇ ਦੱਸਿਆ ਕਿ ਇਸ ਸਬੰਧੀ ਸ਼੍ਰੀ ਗੁਰੂ ਗਰੰਥ ਸਾਹਿਬ ਜੀ ਦੇ ਅਖੰਡ ਪਾਠ 28 ਅਕਤੂਬਰ ਨੂੰ ਆਰੰਭ ਹੋਣਗੇ ਅਤੇ 30 ਅਕਤੂਬਰ ਨੂੰ ਪਾਠ ਦੀ ਸਮਾਪਤੀ ਉਪਰੰਤ ਵਿਸ਼ੇਸ਼ ਧਾਰਮਿਕ ਦੀਵਾਨ ਸਜਾਏ ਜਾਣਗੇ ਜਿਸ ਵਿਚ ਪੰਥ ਪ੍ਰਸਿੱਧ ਢਾਡੀ ਜਥਾ ਭਾਈ ਮਹਿੰਦਰ ਸਿੰਘ ਸਿਬੀਆ ਸੰਗਰੂਰ ਵਾਲੇ ਸੰਗਤਾਂ ਨੂੰ ਢਾਡੀ ਵਾਰਾਂ ਰਾਹੀਂ ਸੰਗਤਾਂ ਨੂੰ ਗੁਰ ਇਤਿਹਾਸ ਨਾਲ ਜੋੜਨਗੇ। ਉਨ੍ਹਾਂ ਦੱਸਿਆ ਕਿ ਸਮਾਗਮ ਦੀ ਸਾਰੀ ਤਿਆਰੀ ਮੁਕੰਮਲ ਕਰ ਲਈ ਗਈ ਹੈ।

ਓਪਨ ਕਬੱਡੀ ਟੂਰਨਾਮੈਂਟ ਦਾ ਪੋਸਟਰ ਜਾਰੀ

ਤਲਵਾੜਾ, 27 ਅਕਤੂਬਰ: ਦੋਆਬਾ ਸਪੋਰਟਸ ਸ਼ੋਸ਼ਲ ਅਤੇ ਕਲਚਰਲ ਹੈਰੀਟੇਜ ਕਲੱਬ ਰਜਿ: ਤਲਵਾੜਾ ਵੱਲੋਂ ਸ਼ਹੀਦੇ ਆਜ਼ਮ ਸ. ਭਗਤ ਸਿੰਘ ਨੂੰ ਸਮਰਪਿਤ ਦੂਜੇ ਓਪਨ ਕਬੱਡੀ ਟੂਰਨਾਮੈਂਟ ਤੇ ਸੱਭਿਆਚਾਰਕ ਮੇਲੇ ਦਾ ਪੋਸਟਰ ਅੱਜ ਇੱਥੇ ਜਾਰੀ ਕੀਤਾ ਗਿਆ। ਇਸ ਮੌਕੇ ਕਲੱਬ ਦੇ ਪ੍ਰਧਾਨ ਸ. ਰਵਿੰਦਰ ਸਿੰਘ ਰਵੀ ਨੇ ਦੱਸਿਆ ਕਿ 29 ਅਕਤੂਬਰ ਨੂੰ ਨਰਸਰੀ ਗਰਾਉਂਡ ਵਿਖੇ ਹੋ ਰਹੇ ਓਪਨ ਕਬੱਡੀ ਟੂਰਨਾਮੈਂਟ ਦਾ ਉਦਘਾਟਨ ਚੌਧਰੀ ਰਾਮ ਲੁਭਾਇਆ ਇੰਕਾ ਆਗੂ ਵੱਲੋਂ ਸਵੇਰੇ 10 ਵਜੇ ਕੀਤਾ ਜਾਵੇਗਾ। ਇਸ ਤੋਂ ਇਲਾਵਾ ਇਨਾਮ ਵੰਡ ਸਮਾਰੋਹ ਅਤੇ ਸੱਭਿਆਚਾਰਕ ਮੇਲੇ ਵਿਚ ਸ. ਮਨਜੀਤ ਸਿੰਘ ਦਸੂਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਬਾਦਲ ਯੂ. ਐ¤ਸ. ਏ. ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਣਗੇ। ਇਸ ਮੌਕੇ ਐ¤ਮ. ਐ¤ਚ. 1 ਚੈਨਲ ਦੀ ਜੇਤੂ ਦੋਗਾਣਾ ਜੋੜੀ ਲਖਵੀਰ ਲੱਖਾ ਅਤੇ ਗੁਰਿੰਦਰ ਨਾਜ਼ ਵੱਲੋਂ ਅਖਾੜਾ ਵੀ ਲਗਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਵਾਰ ਓਪਨ ਕਬੱਡੀ ਸਰਕਲ ਸਟਾਈਲ ਵਿਚ ਮੁੰਡਿਆਂ ਦੀ ਜੇਤੂ ਟੀਮ ਨੂੰ 31 ਹਜਾਰ ਰੁਪਏ ਅਤੇ ਲੜਕੀਆਂ ਦੀ ਟੀਮ ਨੂੰ 11 ਹਜਾਰ ਰੁਪਏ ਨਗਦ ਇਨਾਮ ਦਿੱਤਾ ਜਾਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਧਰਮਿੰਦਰ ਸਿੰਘ ਵੜੈਚ ਸੀਨੀਅਰ ਮੀਤ ਪ੍ਰਧਾਨ, ਸ. ਸ. ਸ਼ਮੀ ਮੀਤ ਪ੍ਰਧਾਨ, ਕਸ਼ਮੀਰੀ ਲਾਲ ਵਸ਼ਿਸਟ ਜਨਰਲ ਸਕੱਤਰ ਅਤੇ ਨਰਦੇਵ ਸਿੰਘ ਸਕੱਤਰ ਹਾਜਰ ਸਨ।

ਕਸ਼ਮੀਰ ਸਿੰਘ ਸੈਣੀ ਪ੍ਰਧਾਨ ਬਣੇ

ਤਲਵਾੜਾ, 22 ਅਕਤੂਬਰ: ਇੱਥੇ ਭਾਖੜਾ ਬਿਆਸ ਪ੍ਰਬੰਧਕੀ ਬੋਰਡ ਵਿਚ ਕੰਮ ਕਰਦੇ ਸਮੂਹ ਰਾਜਾਂ ਦੇ ਮੁਲਾਜਮਾਂ ਦੀ ਸਾਂਝੀ ਆਲ ਸਟੇਟ ਇੰਪਲਾਈਜ਼ ਜਥੇਬੰਦੀ ਦੀ ਜਰੂਰੀ ਇਕੱਤਰਤਾ ਹੋਈ ਜਿਸ ਵਿਚ ਸਰਬਸੰਮਤੀ ਨਾਲ ਸ. ਕਸ਼ਮੀਰ ਸਿੰਘ ਸੈਣੀ ਨੂੰ ਚੁਣਿਆ ਗਿਆ। ਹੋਰਨਾਂ ਅਹੁਦੇਦਾਰਾਂ ਵਿਚ ਰਜੇਸ਼ ਕੁਮਾਰ ਚੇਅਰਮੈਨ, ਵਿਜੇ ਕੁਮਾਰ, ਰਾਜਨ ਕੁਮਾਰ ਸੀਨੀਅਰ ਮੀਤ ਪ੍ਰਧਾਨ, ਅਸ਼ੋਕ ਕੁਮਾਰ ਜਨਰਲ ਸਕੱਤਰ, ਬਲਦੇਵ ਸਿੰਘ ਬੈਂਸ ਸਹਾਇਕ ਸਕੱਤਰ, ਰਾਜ ਕੁਮਾਰ, ਦੇਵ ਰਾਜ ਖਜਾਨਚੀ, ਨਰਿੰਦਰ ਕੁਮਾਰ ਭੂਰਾ ਜੁਆਇੰਟ ਸਕੱਤਰ ਅਤੇ ਹਰਭਜਨ ਸਿੰਘ ਮੁੱਖ ਸਕੱਤਰ ਚੁਣੇ ਗਏ। ਇਸ ਦੌਰਾਨ ਨਵ ਨਿਯੁਕਤ ਪ੍ਰਧਾਨ ਸ. ਕਸ਼ਮੀਰ ਸਿੰਘ ਨੇ ਕਿਹਾ ਕਰਮਚਾਰੀਆਂ ਦੀਆਂ ਮੁੱਖ ਮੰਗਾਂ ਜੀ. ਪੀ. ਐਫ. ਦੇ ਅਧੂਰੇ ਕੰਮ ਨੂੰ ਪਹਿਲ ਦੇ ਅਧਾਰ ਤੇ ਪੂਰਾ ਕਰਨਾ ਅਤੇ ਬੀ. ਬੀ. ਐਮ. ਬੀ. ਵਿਚ ਸਟੇਟ ਕੋਟੇ ਦੀਆਂ ਖਾਲੀ ਪਈਆਂ ਅਸਾਮੀਆਂ ਨੂੰ ਭਰਨ ਲਈ ਯਤਨ ਕੀਤੇ ਜਾਣਗੇ।

ਮਨਰੇਗਾ ਕਾਮਿਆਂ ਦੀ ਮੀਟਿੰਗ ਹੋਈ

ਤਲਵਾੜਾ, 22 ਅਕਤੂਬਰ: ਇੱਥੇ ਬਲਾਕ ਤਲਵਾੜਾ ਵਿਚ ਮਨਰੇਗਾ ਸਕੀਮ ਤਹਿਤ ਕੰਮ ਕਰ ਰਹੇ ਕਾਮਿਆਂ/ਮੇਟਜ਼ ਦੀ ਇਕ ਜਰੂਰੀ ਮੀਟਿੰਗ ਹੋਈ ਜਿਸ ਵਿਚ ਬੁਲਾਰਿਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਨਰੇਗਾ ਮੇਟਾਂ ਦੀਆਂ ਮੰਨੀਆਂ ਮੰਗਾਂ ਨੂੰ ਲਾਗੂ ਨਾ ਕਰਨ ਸਦਕਾ ਭਾਰੀ ਬੇਚੈਨੀ ਪਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀ ਖ਼ੁਦ ਮੁੱਖ ਮੰਤਰੀ ਪੰਜਾਬ ਨਾਲ ਗੜ੍ਹਦੀਵਾਲਾ ਵਿਖੇ ਸੰਗਤ ਦਰਸ਼ਨ ਦੌਰਾਨ ਉਨ੍ਹਾਂ ਵਿਸ਼ਵਾਸ਼ ਦਿਵਾਇਆ ਸੀ ਕਿ ਮੇਟਾਂ ਦੀਆਂ ਮੰਗਾਂ ਬਿਨਾਂ ਸ਼ਰਤ ਪ੍ਰਵਾਨ ਕੀਤੀਆਂ ਜਾਣਗੀਆਂ ਪਰੰਤੂ ਅਜੇ ਤੱਕ ਇਸ ਸਬੰਧੀ ਸਰਕਾਰ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਮੰਗ ਕੀਤੀ ਕਿ ਮਨਰੇਗਾ ਕਾਮਿਆਂ ਨੂੰ ਬਿਨਾਂ ਸ਼ਰਤ ਪੱਕਾ ਕੀਤਾ ਜਾਵੇ ਅਤੇ ਚਿਤਾਵਨੀ ਜਾਰੀ ਕੀਤੀ ਕਿ ਜੇਕਰ ਅਜਿਹਾ ਨਾ ਹੋਇਆ ਤਾਂ ਜਥੇਬੰਦਕ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਹੋਰਨਾਂ ਤੋਂ ਇਲਾਵਾ ਇਸ ਮੌਕੇ ਪਰਮਜੀਤ ਪੰਮੂ, ਸੋਹਣ ਲਾਲ, ਦੌਲਤ ਸਿੰਘ, ਸੁਰੇਸ਼ ਕੁਮਾਰ, ਅਮਿਤਾ, ਨੀਲਮ, ਪ੍ਰਵੀਨ, ਰਾਜ, ਰੇਖਾ, ਸੁਮਨ ਆਦਿ ਕਾਮੇ ਹਾਜਰ ਸਨ।

ਵਿਕਾਸ ਕਾਰਜਾਂ ਨੂੰ ਵੇਖ ਵਿਰੋਧੀ ਬੌਖਲਾਏ : ਜੀਤੂ

ਤਲਵਾੜਾ, 21 ਅਕਤੂਬਰ: ਹਲਕਾ ਵਿਧਾਇਕ ਸ. ਅਮਰਜੀਤ ਸਿੰਘ ਸਾਹੀ ਵੱਲੋਂ ਆਪਣੇ ਹਲਕੇ ਵਿਚ ਖਾਸ ਤੌਰ ਤੇ ਬਲਾਕ ਤਲਵਾੜਾ ਵਿਚ ਕਰਵਾਏ ਅਨੇਕਾਂ ਵਿਕਾਸ ਕਾਰਜਾਂ ਨੂੰ ਵੇਖ ਕੇ ਵਿਰੋਧੀ ਬੌਖਲਾਹਟ ਵਿਚ ਆ ਕੇ ਬੇਸਿਰ ਪੈਰ ਦੀ ਗੁਮਰਾਹਕੁੰਨ ਅਖ਼ਬਾਰੀ ਬਿਆਨਬਾਜ਼ੀ ਤੇ ਉੱਤਰ ਆਏ ਹਨ। ਇਹ ਪ੍ਰਗਟਾਵਾ ਇੱਥੇ ਭਾਜਪਾ ਆਗੂ ਠਾਕੁਰ ਦਲਜੀਤ ਸਿੰਘ ਜੀਤੂ ਚੇਅਰਮੈਨ ਬਲਾਕ ਸੰਮਤੀ ਤਲਵਾੜਾ ਨੇ ਪ੍ਰਗਟ ਕਰਦਿਟਾ ਕਿਹਾ ਕਿ ਸ. ਸਾਹੀ ਵੱਲੋਂ ਵਿਧਾਇਕ ਬਣਨ ਉਪਰੰਤ ਗਰਾਮ ਪੰਚਾਇਤ ਤਲਵਾੜਾ ਨੂੰ ਲਗਾਤਾਰ ਸਰਕਾਰੀ ਗਰਾਂਟਾਂ ਦਿੱਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਸਾਲ 2008-09 ਅਤੇ 2009-10 ਵਿਚ 8 ਲੱਖ 81 ਹਜਾਰ ਰੁਪਿਆ ਪੇਂਡੂ ਵਿਕਾਸ ਫ਼ੰਡ ਤੇ ਐਮ. ਪੀ. ਲੈਂਡ ਤਹਿਤ ਅਤੇ 5 ਲੱਖ 50 ਹਜਾਰ ਰੁਪਿਆ ਨਰੇਗਾ ਤਹਿਤ ਤਲਵਾੜਾ ਪੰਚਾਇਤ ਨੂੰ ਮਿਲਿਆ ਹੈ। ਇਸ ਤੋਂ ਇਲਾਵਾ ਮਾਨਵ ਸੇਵਾ ਸੰਮਤੀ ਨੂੰ 2 ਲੱਖ ਰੁ. ਐਂਬੁਲੈਂਸ ਲਈ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਅਜਿਹੇ ਅੰਕੜਿਆਂ ਦੀ ਰੌਸ਼ਨੀ ਵਿਚ ਗਰਾਮ ਪੰਚਾਇਤ ਤਲਵਾੜਾ ਦੇ ਸਰਪੰਚ ਵੱਲੋਂ ਕੀਤੀ ਜਾ ਰਹੀ ਬਿਆਨਬਾਜੀ ਕਿ ਮੌਜੂਦਾ ਸਰਕਾਰ ਸਮੇਂ ਤਲਵਾੜਾ ਪੰਚਾਇਤ ਨੂੰ ਵਿਕਾਸ ਲਈ ਕੋਈ ਫ਼ੰਡ ਨਹੀਂ ਦਿੱਤੇ ਗਏ, ਉੱਕਾ ਹੀ ਹਾਸੋਹੀਣਾ ਜਾਪਦਾ ਹੈ। ਸ਼੍ਰੀ ਅਸ਼ੋਕ ਸੱਭਰਵਾਰ ਮੰਡਲ ਪ੍ਰਧਾਨ ਭਾਰਤੀ ਜਨਤਾ ਪਾਰਟੀ ਨੇ ਕਿਹਾ ਕਿ ਲੋਕਾਂ ਦੀ ਪੁਰਜੋਰ ਮੰਗ ਤੇ ਤਲਵਾੜਾ ਨੂੰ ਵਿਕਾਸ ਦੇ ਵਧੇਰੇ ਮੌਕੇ ਪ੍ਰਦਾਨ ਕਰਨ ਮੰਤਵ ਨਾਲ ਗਰਾਮ ਪੰਚਾਇਤ ਤੋਂ ਨੋਟੀਫਾਈਡ ਏਰੀਆ ਕਮੇਟੀ ਦਾ ਦਰਜਾ ਦਿੱਤਾ ਗਿਆ ਅਤੇ ਇਸ ਕਮੇਟੀ ਨੂੰ ਵੀ ਹੁਣ ਤੱਕ 1 ਕਰੋੜ 33 ਲੱਖ ਰੁਪਏ ਵਿਕਾਸ ਕਾਰਜਾਂ ਲਈ ਜਾਰੀ ਕੀਤੇ ਜਾ ਚੁੱਕੇ ਹਨ ਜਦਕਿ ਏਨੀ ਹੋ ਹੋਰ ਰਕਮ ਦੀ ਦੂਸਰੀ ਕਿਸ਼ਤ ਵੀ ਜਲਦੀ ਹੀ ਰਿਲੀਜ਼ ਕੀਤੀ ਜਾ ਰਹੀ ਹੈ ਜਿਸ ਨਾਲ ਤਲਵਾੜਾ ਦੀ ਨੁਹਾਰ ਹੀ ਬਦਲ ਜਾਵੇਗੀ। ਉਨ੍ਹਾਂ ਕਿਹਾ ਕਿ ਸ. ਸਾਹੀ ਵੱਲੋਂ ਪੂਰੀ ਦਿਆਨਤਦਾਰੀ ਨਾਲ ਇਤਿਹਾਸਕ ਵਿਕਾਸ ਕਾਰਜ ਕੀਤੇ ਗਏ ਹਨ ਜਿਨ੍ਹਾਂ ਵਿਚ ਸਰਕਾਰੀ ਕਾਲਜ ਤਲਵਾੜਾ ਦੀ ਇਮਾਰਤ ਦੀ ਉਸਾਰੀ ਪ੍ਰਮੁੱਖ ਤੌਰ ਤੇ ਜਿਕਰਯੋਗ ਹੈ। ਉਨ੍ਹਾਂ ਕਿਹਾ ਕਿ ਅਸਲ ਵਿਚ ਚਿਰਾਂ ਤੋਂ ਕਾਂਗਰਸੀ ਵਿਧਾਇਕ ਵੱਲੋਂ ਤਲਵਾੜਾ ਨੂੰ ਵਿਕਾਸ ਪੱਖੋਂ ਹਾਸ਼ੀਏ ਤੇ ਰੱਖਿਆ ਗਿਆ ਅਤੇ ਹੁਣ ਇੱਥੇ ਅਨੇਕਾਂ ਵਿਕਾਸ ਕਾਰਜਾਂ ਸਦਕਾ ਮੌਜੂਦਾ ਵਿਧਾਇਕ ਦੀ ਵਧ ਰਹੀ ਹਰਮਨਪਿਆਰਤਾ ਉਨ੍ਹਾਂ ਦੇ ਗਲੇ ਦੀ ਹੱਡੀ ਬਣ ਗਈ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਯੂਥ ਅਕਾਲੀ ਆਗੂ ਦਵਿੰਦਰ ਸਿੰਘ ਸੇਠੀ, ਜਥੇਦਾਰ ਮਨਜੀਤ ਸਿੰਘ ਦਿਓਲ, ਡਾ. ਧਰੁੱਬ ਸਿੰਘ, ਦੇਵ ਰਾਜ ਤਲਵਾੜਾ ਆਦਿ ਸਮੇਤ ਕਈ ਹੋਰ ਅਕਾਲੀ ਭਾਜਪਾ ਆਗੂ ਹਾਜਰ ਸਨ।

ਪ੍ਰਿੰ. ਨਵਤੇਜ ਗੜ੍ਹਦੀਵਾਲਾ ਨੇ ਅਹੁਦਾ ਸੰਭਾਲਿਆ

ਤਲਵਾੜਾ, 21 ਅਕਤੂਬਰ:  ਉੱਘੇ ਸਾਹਿਤਕਾਰ ਅਤੇ ਸਿੱਖਿਆ ਸ਼ਾਸਤਰੀ ਸ਼੍ਰੀ ਨਵਤੇਜ ਸਿੰਘ ਗੜ੍ਹਦੀਵਾਲਾ ਨੇ ਬਲਾਕ ਤਲਵਾੜਾ ਦੇ ਇਤਿਹਾਸਕ ਪਿੰਡ ਧਰਮਪੁਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਬਤੌਰ ਪ੍ਰਿੰਸੀਪਲ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਇਸ ਸਕੂਲ ਵਿਚ ਵਧੀਆ ਵਿੱਦਿਅਕ ਮਾਹੌਲ ਸਿਰਜਣ ਦਾ ਯਤਨ ਕਰਨਗੇ ਜਿਸ ਨਾਲ ਵਿਦਿਆਰਥੀਆਂ ਦੀ ਸ਼ਖਸ਼ੀਅਤ ਦਾ ਚਹੁਮੁਖੀ ਵਿਕਾਸ ਹੋ ਸਕੇ। ਸਕੂਲ ਸਟਾਫ ਵੱਲੋਂ ਵਿਨੋਦ ਸ਼ਾਰਦਾ ਅਤੇ ਠਾਕੁਰ ਬਿਕਰਮ ਸਿੰਘ ਨੇ ਨਵਨਿਯੁਕਤ ਪ੍ਰਿੰਸੀਪਲ ਦਾ ਸਵਾਗਤ ਕਰਦਿਆਂ ਪੂਰੇ ਸਹਿਯੋਗ ਦਾ ਯਕੀਨ ਦਿਵਾਇਆ। ਇਸ ਮੌਕੇ ਉਨ੍ਹਾਂ ਦੇ ਨਾਲ ਹੋਰਨਾਂ ਤੋਂ ਇਲਾਵਾ ਡਾ. ਹਰਜੀਤ ਸਿੰਘ ਐਸ. ਐਮ. ਓ. ਭੁੰਗਾ, ਪ੍ਰਿੰ. ਦਵਿੰਦਰ ਸਿੰਘ ਪੰਨੂੰ ਸ. ਸ. ਝਿੰਗੜ ਕਲਾਂ, ਪ੍ਰਿੰ. ਰਛਪਾਲ ਕੌਰ ਸ. ਸ. ਅੰਬਾਲਾ ਜੱਟਾਂ, ਸੁਰਿੰਦਰ ਕੁਮਾਰ ਲੈਕਚਰਾਰ ਡੱਫਰ, ਦਲਬੀਰ ਸਿੰਘ, ਗੁਰਮੀਤ ਲਾਲ, ਮਲਕੀਤ ਸਿੰਘ, ਪਰਮਿੰਦਰ ਸਿੰਘ, ਅਮਨਦੀਪ ਸਿੰਘ, ਰੇਸ਼ਮ ਸਿੰਘ, ਸੀਤਾ ਦੇਵੀ ਆਦਿ ਸਮੇਤ ਧਰਮਪੁਰ ਸਕੂਲ ਦੇ ਸਮੂਹ ਮੈਂਬਰ ਹਾਜਰ ਸਨ।

ਹੁਸ਼ਿਆਰਪੁਰ ਚ ਲੱਗੀ ਕਵਿਤਾਵਾਂ ਦੀ ਛਹਿਬਰ

ਤਲਵਾੜਾ, 21 ਅਕਤੂਬਰ : ਜਿਲ੍ਹਾ ਲੇਖਕ ਮੰਚ ਹੁਸ਼ਿਆਰਪੁਰ ਵੱਲੋਂ ਕਰਵਾਏ ਕਵੀ ਦਰਬਾਰ ਪੰਜਾਬੀ, ਹਿੰਦੀ ਤੇ ਉਰਦੂ ਸ਼ਾਇਰਾਂ ਨੇ ਆਪਣੀਆਂ ਰਚਨਾਵਾਂ ਦੀ ਛਹਿਬਰ ਲਗਾਈ ਅਤੇ ਨਾਲ ਹੀ ਪੰਜਾਬ ਰੇਡੀਓ ਲੰਦਨ ਤੋਂ ਪੰਜਾਬੀ ਕਵੀਆਂ ਨੇ ਸਿੱਧੇ ਪ੍ਰਸਾਰਣ ਰਾਹੀਂ ਸਮਾਂ ਬੰਨ੍ਹਿਆ। ਕਨਵੀਨਰ ਐਡਵੋਕੇਟ ਰਘਬੀਰ ਸਿੰਘ ਟੇਰਕਿਆਣਾ ਅਤੇ ਜਨਾਬ ਕਸ਼ਿਸ਼ ਹੁਸ਼ਿਆਰਪੁਰ ਦੇ ਯਤਨਾਂ ਸਦਕਾ ਇਸ ਮੁਸ਼ਾਇਰੇ ਦੀ ਪ੍ਰਧਾਨਗੀ ਐਡਵੋਕੇਟ ਚਮਨ ਸ਼ਰਮਾ ਚੰਡੀਗੜ੍ਹ, ਜਾਹਿਦ ਅਬਰੋਲ ਅਤੇ ਹਰਬੰਸ ਹਿਉਂ ਨੇ ਕੀਤੀ। ਸਮਾਗਮ ਦਾ ਸੰਗੀਤਕ ਆਗਾਜ਼ ਪ੍ਰੋ. ਬਲਰਾਜ ਨੇ ਵੱਲੋਂ ਪੇਸ਼ ਗਜ਼ਲ ਅਤੇ ਕੌਮੀ ਅਥਲੀਟ ਨਰਿੰਦਰ ਸਿੰਘ ਦੇ ਗੀਤ ਨਾਲ ਕੀਤਾ ਗਿਆ। ਮੁਸ਼ਾਇਰੇ ਵਿਚ ਪ੍ਰਧਾਨਗੀ ਮੰਡਲ ਅਤੇ ਪ੍ਰਬੰਧਕ ਸ਼ਾਇਰਾਂ ਤੋਂ ਇਲਾਵਾ ਜਨਾਬ ਤਾਲਿਬ ਸ਼ਿਮਲਵੀ, ਰਾਮ ਸ਼ਰਨ ਜੋਸ਼ੀਲਾ ਨਵਾਂਸ਼ਹਿਰ, ਜ਼ਮੀਰ ਅਲੀ ਜ਼ਮੀਰ ਮਲੇਰਕੋਟਲਾ, ਪ੍ਰੋ. ਇਕਵਿੰਦਰ, ਅਮਰਜੀਤ ਅਨੀਸ ਤਲਵਾੜਾ, ਸਮਰਜੀਤ ਸਿੰਘ ਸ਼ਮੀ ਤਲਵਾੜਾ, ਅਜਮੇਰ ਕੰਧਾਲਾ, ਆਜਾਦ ਪੁਰਹੀਰਾਂ, ਧਰਮਪਾਲ ਸਾਹਿਲ, ਰਵਿੰਦਰ ਸ਼ੇਰਗਿੱਲ, ਪੀ ਆਰ ਖਾਮੋਸ਼, ਅਸ਼ੋਕ ਅਸ਼ਕ, ਪਰਮੋਦ ਰਾਜਾ, ਹਰਵਿੰਦਰ ਸਾਹਬੀ ਆਦਿ ਸ਼ਾਇਰਾਂ ਵੱਲੋਂ ਬਾਮਕਾਲ ਰਚਨਾਵਾਂ ਪੇਸ਼ ਕੀਤੀਆਂ।

ਪੁਲਿਸ ਨੇ ਮਨਾਇਆ ਸ਼ਹੀਦੀ ਯਾਦਗਾਰੀ ਦਿਵਸ

ਹੁਸ਼ਿਆਰਪੁਰ, 21 ਅਕਤੂਬਰ:  ਪੰਜਾਬ ਪੁਲਿਸ ਹੁਸ਼ਿਆਰਪੁਰ ਵੱਲੋਂ ਆਪਣੀ ਡਿਊਟੀ ਦੌਰਾਨ ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਪੰਜਾਬ ਪੁਲਿਸ ਅਤੇ ਵੱਖ-ਵੱਖ ਅਰਧ ਸੁਰੱਖਿਆ ਬਲਾਂ ਦੇ ਸ਼ਹੀਦ ਹੋਏ ਅਧਿਕਾਰੀਆਂ ਤੇ ਜਵਾਨਾਂ ਨੂੰ ਸ਼ਰਧਾਂਜ਼ਲੀ ਭੇਂਟ ਕਰਨ ਲਈ ਸਥਾਨਕ ਪੁਲਿਸ ਲਾਈਨ ਵਿਖੇ ਸ਼ਹੀਦੀ ਯਾਦਗਾਰ ਦਿਵਸ ਸਬੰਧੀ ਸਮਾਗਮ ਆਯੋਜਿਤ ਕੀਤਾ ਗਿਆ । ਜਿਸ ਵਿੱਚ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਹਰਮਿੰਦਰ ਸਿੰਘ, ਮਾਨਯੋਗ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਜੇ ਐਸ ਭਿੰਡਰ, ਮਾਨਯੋਗ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਮਨਜਿੰਦਰ ਸਿੰਘ, ਐਸ ਪੀ (ਹੈਡਕੁਆਟਰ) ਰਾਜੇਸ਼ਵਰ ਸਿੰਘ ਸਿੱਧੂ, ਡੀ ਐਸ ਪੀ ਹਰਜਿੰਦਰ ਸਿੰਘ, ਡੀ ਐਸ ਪੀ (ਸਪੈਸ਼ਨ ਬਰਾਂਚ) ਜੋਗਿੰਦਰ ਪਾਲ ਸਿੰਘ, ਡੀ ਐਸ ਪੀ (ਆਰ) ਹਰਿੰਦਰ ਪਾਲ ਸਿੰਘ, ਡੀ ਐਸ ਪੀ ਰਾਮ ਸਿੰਘ, ਵੱਖ-ਵੱਖ ਥਾਣਿਆਂ ਦੇ ਐਸ ਐਚ ਓ,  ਅਸ਼ਵਨੀ ਤਿਵਾੜੀ, ਧਰਮਵੀਰ ਕਪੂਰ, ਸੋਨਾਲੀਕਾ ਤੋਂ ਐਸ ਕੇ ਪੋਮਰਾ, ਵੱਖ-ਵੱਖ ਰਾਜਨੀਤਿਕ, ਸਵੈਸੇਵੀ ਸੰਸਥਾਵਾਂ ਦੇ ਨੁਮਾਇੰਦੇ, ਸ਼ਹੀਦਾਂ ਦੇ ਪ੍ਰੀਵਾਰਾਂ ਦੇ ਮੈਂਬਰਾਂ, ਸਾਰੇ ਪੁਲਿਸ ਅਧਿਕਾਰੀਆਂ ਅਤੇ ਪਤਵੰਤੇ ਸ਼ਹਿਰੀਆਂ ਨੇ ਸ਼ਹੀਦਾਂ ਦੀ ਯਾਦਗਾਰ ਤੇ ਫੁੱਲਮਾਲਾਵਾਂ ਅਰਪਿਤ ਕਰਕੇ ਦੇਸ਼ ਦੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜ਼ਲੀ ਭੇਂਟ ਕੀਤੀ। ਇਸ ਮੌਕੇ ਤੇ ਪੁਲਿਸ ਦੀ ਟੁਕੜੀ ਵੱਲੋਂ ਹਥਿਆਰ ਉਲਟੇ ਕਰਕੇ ਸ਼ਹੀਦਾਂ ਨੂੰ ਸ਼ਰਧਾਂਜ਼ਲੀ ਵੀ ਭੇਂਟ ਕੀਤੀ ਗਈ।
        ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਹਰਮਿੰਦਰ ਸਿੰਘ ਨੇ ਇਸ ਮੌਕੇ ਤੇ ਸ਼ਹੀਦਾਂ ਨੂੰ ਸ਼ਰਧਾਂਜ਼ਲੀ ਭੇਂਟ ਕਰਦਿਆਂ ਕਿਹਾ ਕਿ ਜਿਨ੍ਹਾਂ ਜਵਾਨਾਂ  ਨੇ ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਆਪਣੀਆਂ ਜਾਨਾਂ ਵਾਰੀਆਂ, ਸਾਨੂੰ ਉਨ੍ਹਾਂ ਮਹਾਨ ਸ਼ਹੀਦਾਂ ਤੋਂ ਪ੍ਰੇਰਨਾ ਲੈ ਕੇ ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਹਰ ਕੁਰਬਾਨੀ ਦੇਣ ਲਈ ਤਿਆਰ ਰਹਿਣਾ ਚਾਹੀਦਾ ਹੈ।  ਉਨ੍ਹਾਂ ਨੇ ਸ਼ਹੀਦਾਂ ਦੇ ਪ੍ਰੀਵਾਰਾਂ ਨੂੰ ਇਸ ਮੌਕੇ ਤੇ ਸਨਮਾਨ ਵਜੋਂ ਕੰਬਲ ਦਿੱਤੇ ਅਤੇ ਉਨ੍ਹਾਂ ਨੂੰ ਵਿਸ਼ਵਾਸ਼ ਦੁਆਇਆ ਕਿ ਜ਼ਿਲ੍ਹਾ ਅਤੇ ਪੁਲਿਸ ਪ੍ਰਸ਼ਾਸ਼ਨ ਵੱਲੋਂ ਉਨ੍ਹਾਂ ਦੀ ਹਰ ਦੁੱਖ-ਤਕਲੀਫ਼ ਨੂੰ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਵੇਗਾ।
        ਐਸ ਪੀ (ਹੈਡਕੁਆਰਟਰ) ਰਾਜੇਸ਼ਵਰ ਸਿੱਧੂ ਨੇ ਇਸ ਮੌਕੇ ਤੇ ਦੇਸ਼ ਦੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜ਼ਲੀ ਭੇਂਟ ਕਰਦਿਆਂ ਕਿਹਾ ਕਿ ਦੇਸ਼ ਭਰ ਵਿੱਚ ਹਰ ਸਾਲ 21 ਅਕਤੂਬਰ ਨੂੰ ਸਾਰੀਆਂ ਹਥਿਆਰਬੰਦ ਫੋਰਸਾਂ ਦੇ ਸਮੂਹ ਮਹਾਨ ਸ਼ਹੀਦਾਂ ਜਿਨ੍ਹਾਂ ਦੇਸ਼ ਲਈ ਆਪਣੇ ਪ੍ਰਾਣਾਂ ਦੀ ਅਹੂਤੀ ਦਿੱਤੀ, ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨ ਲਈ ਇੱਕ ਯਾਦਗਾਰੀ ਦਿਵਸ ਵਜੋਂ ਮਨਾਇਆ ਜਾਂਦਾ ਹੈ।  ਉਨ੍ਹਾਂ ਕਿਹਾ ਕਿ ਦੇਸ਼ ਦੀ ਖਾਤਰ ਜਾਨ ਕੁਰਬਾਨ ਕਰਨ ਵਾਲੇ ਮਹਾਨ ਸ਼ਹੀਦਾਂ ਨੂੰ ਹਮੇਸ਼ਾਂ ਯਾਦ ਰਖਿਆ ਜਾਵੇਗਾ ਅਤੇ ਪੁਲਿਸ ਪ੍ਰਸ਼ਾਸ਼ਨ ਵੱਲੋਂ ਉਨ੍ਹਾਂ ਦੇ ਪ੍ਰੀਵਾਰਾਂ ਦਾ ਪੂਰਾ ਮਾਣ ਸਤਿਕਾਰ ਕੀਤਾ ਜਾਵੇਗਾ।  ਇਸ ਮੌਕੇ ਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਤੇ ਐਸ ਪੀ (ਹੈਡਕੁਆਟਰ) ਨੇ ਸ਼ਹੀਦਾਂ ਦੇ ਪ੍ਰੀਵਾਰਾਂ ਦੀਆਂ ਦੁੱਖ-ਤਕਲੀਫ਼ਾਂ ਸੁਣੀਆਂ ਅਤੇ ਉਨ੍ਹਾਂ ਦਾ ਹੱਲ ਕੀਤਾ।
        ਸੋਨਾਲੀਕਾ ਗਰੁੱਪ ਦੇ ਨੁਮਾਇੰਦੇ ਸ੍ਰੀ ਐਸ ਕੇ ਪੋਮਰਾ ਨੇ ਇਸ ਮੌਕੇ ਤੇ ਜਾਣਕਾਰੀ ਦਿੰਦਿਆਂ ਦੱ੍ਯਿਸਆ ਕਿ ਸ਼ਹੀਦਾਂ ਦੇ ਪ੍ਰੀਵਾਰਾਂ ਦੀ ਸਹਾਇਤਾ ਲਈ ਉਨ੍ਹਾਂ ਵੱਲੋਂ 48 ਹਜ਼ਾਰ ਰੁਪਏ ਦਿੱਤੇ ਗਏ ਅਤੇ ਕਿਹਾ ਕਿ ਸੋਨਾਲੀਕਾ ਗਰੁੱਪ ਵੱਲੋਂ ਸ਼ਹੀਦਾਂ ਦੇ ਗਰੀਬ ਪ੍ਰੀਵਾਰਾਂ ਦੇ ਹੋਣ-ਹਾਰ ਬੱਚਿਆਂ ਨੂੰ ਉਚ ਪੱਧਰੀ ਵਿਦਿਆ ਮੁਫ਼ਤ ਦਿੱਤੀ ਜਾਵੇਗੀ।

ਮਾਈ ਭਾਗੋ ਸਕੀਮ ਤਹਿਤ 9600 ਵਿਦਿਆਰਥਣਾਂ ਨੂੰ ਮਿਲਣਗੇ ਸਾਈਕਲ : ਜੋਸ਼

ਹੁਸ਼ਿਆਰਪੁਰ, 20 ਅਕਤੂਬਰ:  ਪੰਜਾਬ ਸਰਕਾਰ ਵੱਲੋਂ ਸਿੱਖਿਆ ਵਿਭਾਗ ਵਿੱਚ 54137 ਅਧਿਆਪਕ ਭਰਤੀ ਕੀਤੇ ਗਏ ਹਨ ਅਤੇ  17000 ਅਧਿਆਪਕ ਪੱਕੇ ਕੀਤੇ ਹਨ। ਇਸੇ ਤਰਾਂ 1088 ਹੋਰ ਨਵੇਂ ਅਧਿਆਪਕਾਂ ਨੂੰ ਭਰਤੀ ਕਰਨ ਦੀ ਪ੍ਰਕ੍ਰਿਆ ਚਲ ਰਹੀ ਹੈ। ਇਹ ਪ੍ਰਗਟਾਵਾ ਬੀਬੀ ਮਹਿੰਦਰ ਕੌਰ ਜੋਸ਼ ਮੁੱਖ ਪਾਰਲੀਮਾਨੀ ਸਕੱਤਰ ਸਿੱਖਿਆ ਵਿਭਾਗ ਪੰਜਾਬ ਨੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਢੋਲਬਾਹਾ ਦੇ ਸਰਕਾਰੀ ਸੀਨੀਅਰ ਸੀਨੀਅਰ ਸੈਕੰਡਰੀ ਸਕੂਲ ਵਿਖੇ ਮਾਈ ਭਾਗੋ ਸਕੀਮ ਤਹਿਤ ਗਿਆਰਵੀਂ ਅਤੇ ਬਾਹਰਵੀਂ ਕਲਾਸ ਵਿੱਚ ਪੜ੍ਹਦੀਆਂ ਵਿਦਿਆਰਥਣਾਂ ਨੂੰ 136 ਸਾਈਕਲ ਵੰਡਣ ਉਪਰੰਤ ਇੱਕ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਤੇ ਉਨ੍ਹਾਂ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਨੌੜੀ ਦੀਆਂ ਵਿਦਿਆਰਥਣਾਂ ਨੂੰ 47 ਸਾਈਕਲ ਵੀ ਵੰਡੇ। ਬੀਬੀ ਮਹਿੰਦਰ ਕੌਰ ਜੋਸ਼ ਨੇ ਸਰਕਾਰੀ ਹਾਈ ਸਕੂਲ ਡੰਡੋਹ ਨੂੰ 13 ਲੱਖ 50 ਹਜ਼ਾਰ ਰੁਪਏ, ਸਰਕਾਰੀ ਹਾਈ ਸਕੂਲ (ਲੜਕੀਆਂ) ਜਨੌੜੀ ਨੂੰ 8 ਲੱਖ ਰੁਪਏ  ਅਤੇ ਸਰਕਾਰੀ ਹਾਈ ਸਕੂਲ (ਲੜਕਿਆਂ) ਜਨੌੜੀ ਨੂੰ 4 ਲੱਖ 35 ਹਜ਼ਾਰ ਰੁਪਏ ਦੇ ਚੈਕ ਭੇਂਟ ਕੀਤੇ।  ਇਸ ਤੋਂ ਇਲਾਵਾ ਉਨ੍ਹਾਂ ਨੇ ਗਰਾਮ ਪੰਚਾਇਤ ਜਨੌੜੀ ਨੂੰ ਇੱਕ ਲੱਖ ਰੁਪਏ ਦਾ ਚੈਕ ਵੀ ਭੇਂਟ ਕੀਤਾ।
        ਬੀਬੀ ਜੋਸ ਨੇ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਅੰਦਰ ਸਕੂਲਾਂ ਵਿੱਚ ਗਿਆਰਵੀਂ ਅਤੇ ਬਾਹਰਵੀਂ  ਕਲਾਸ ਵਿੱਚ ਪੜ੍ਹ ਰਹੀਆਂ ਵਿਦਿਆਰਥਣਾਂ ਨੂੰ ਮੁਫ਼ਤ ਸਾਈਕਲ ਵੰਡੇ ਜਾ ਰਹੇ ਹਨ। ਜਿਸ ਉਪਰ ਸਰਕਾਰ ਵੱਲੋਂ  75 ਕਰੋੜ ਰੁਪਏ ਖਰਚ ਕੀਤੇ ਗਏ ਹਨ।  ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ 233 ਨਵੇਂ ਪ੍ਰਾਇਮਰੀ ਸਕੂਲ ਖੋਲ੍ਹੇ ਹਨ ਅਤੇ 837 ਪ੍ਰਾਇਮਰੀਆਂ ਸਕੂਲਾਂ ਨੂੰ ਅਪਗਰੇਡ ਕਰਕੇ ਮਿਡਲ ਸਕੂਲਾਂ ਦਾ ਦਰਜ਼ਾ ਦਿੱਤਾ ਹੈ।  ਇਸੇ ਤਰਾਂ 225 ਮਿਡਲ ਸਕੂਲਾਂ ਨੂੰ ਅਪਗਰੇਡ ਕਰਕੇ ਹਾਈ ਸਕੂਲ ਬਣਾਇਆ ਹੈ ਅਤੇ 77 ਹਾਈ ਸਕੂਲਾਂ ਨੂੰ ਅਪਗਰੇਡ ਕਰਕੇ ਸੀਨੀਅਰ ਸੈਕੰਡਰੀ ਸਕੂਲ ਦਾ ਦਰਜ਼ਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਅੰਦਰ 350 ਕਰੋੜ ਰੁਪਏ ਖਰਚ ਕਰਕੇ 56 ਆਦਰਸ਼ ਸਕੂਲਾਂ ਦੀ ਸਥਾਪਨਾ ਕੀਤੀ ਗਈ ਹੈ।  ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਕੂਲੀ ਸਿੱਖਿਆ ਦੇ ਖੇਤਰ ਵਿੱਚ ਅਜਿਹੇ ਸੁਧਾਰ ਕਰਦਿਆਂ ਸੂਬੇ ਨੂੰ ਸਿੱਖਿਆ ਦੇ ਖੇਤਰ ਵਿੱਚ 14ਵੇਂ ਨੰਬਰ ਤੋਂ ਤੀਜੇ ਨੰਬਰ ਤੇ ਲਿਆਂਦਾ ਹੈ ਅਤੇ ਜਲਦੀ ਹੀ ਪਹਿਲੇ ਨੰਬਰ ਤੇ ਲਿਆਂਦਾ ਜਾ ਰਿਹਾ ਹੈ।  ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ਾਮਚੁਰਾਸੀ ਹਲਕੇ ਅੰਦਰ ਵਿਕਾਸ ਕਾਰਜਾਂ ਲਈ 70 ਕਰੋੜ ਰੁਪਏ ਖਰਚ ਕੀਤੇ ਗਏ ਹਨ।
        ਇਸ ਮੌਕੇ ਤੇ ਸ੍ਰੀ ਇੰਦਰਜੀਤ ਸਿੰਘ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰ:) ਨੇ ਬੋਲਦਿਆਂ ਕਿਹਾ ਕਿ ਹੁਸ਼ਿਆਰਪੁਰ ਜ਼ਿਲ੍ਹੇ ਅੰਦਰ ਵੱਖ-ਵੱਖ ਸਕੂਲਾਂ ਵਿੱਚ 11ਵੀਂ ਅਤੇ 12ਵੀਂ ਵਿੱਚ ਪੜ੍ਹ ਰਹੀਆਂ ਵਿਦਿਆਰਥਣਾਂ ਨੂੰ 9600 ਸਾਈਕਲ ਵੰਡੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮਾਈ ਭਾਗੋ ਸਕੀਮ ਦਾ ਮੁੱਖ ਮੰਤਵ ਸਾਈਕਲ ਵੰਡਣ ਦੇ ਨਾਲ-ਨਾਲ ਸਮਾਜ ਅੰਦਰ ਭਰੂਣ ਹੱਤਿਆ ਨੂੰ ਰੋਕਣਾ ਹੈ। ਇਸ ਮੌਕੇ ਤੇ ਕ੍ਰਿਸ਼ਨ ਲਾਲ ਸ਼ਰਮਾ ਸਰਪੰਚ ਬਾੜੀਖੱਡ ਅਤੇ ਮੰਗਤ ਰਾਮ ਸਰਪੰਚ ਪਿੰਡ ਢੋਲਬਾਹਾ ਨੇ ਵੀ ਸੰਬੋਧਨ ਕੀਤਾ।  ਇਸ ਮੌਕੇ ਤੇ ਸ੍ਰੀ ਕਰਮਜੀਤ ਸਿੰਘ ਬੱਬਲੂ ਚੇਅਰਮੈਨ ਮਿਲਕ ਪਲਾਂਟ, ਪ੍ਰਿੰਸੀਪਲ ਓਂਕਾਰ ਸਿੰਘ, ਪ੍ਰਿੰਸੀਪਲ ਦਰਸ਼ਨ ਸਿੰਘ, ਸਤਪਾਲ ਸਿੰਘ ਭੁਲਾਣਾ, ਹਰਮੇਸ਼ ਸਿੰਘ, ਪਿੰਕੀ ਸ਼ਰਮਾ, ਪਸਵਕ ਕਮੇਟੀਆਂ ਦੇ ਚੇਅਰਮੈਨ ਅਤੇ ਇਲਾਕੇ ਦੇ ਪਤਵੰਤੇ ਤੇ ਸਕੂਲਾਂ ਦਾ ਸਟਾਫ਼ ਹਾਜ਼ਰ ਸੀ।

ਨੈਸ਼ਨਲ ਡਿਫੈਂਸ ਅਕੈਦਮੀ ਲਈ ਮਿਲੇਗੀ ਮੁਫ਼ਤ ਕੋਚਿੰਗ : ਡੀ. ਸੀ.


ਹੁਸ਼ਿਆਰਪੁਰ, 19 ਅਕਤੂਬਰ: ਜ਼ਿਲ੍ਹਾ ਹੁਸ਼ਿਆਰਪੁਰ ਦੇ ਵੱਖ-ਵੱਖ ਸੀਨੀਅਰ ਸੈਕੰਡਰੀ ਸਕੂਲਾਂ ਅੰਦਰ 12ਵੀਂ ਜਮਾਤ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਨੈਸ਼ਨਲ ਡਿਫੈਂਸ ਅਕੈਡਮੀ ਵਿੱਚ ਦਾਖਲਾ ਦਿਵਾਉਣ ਲਈ ਆਰੰਭੇ ਗਏ ਮੁਫ਼ਤ ਕੋਚਿੰਗ ਦੇ ਪ੍ਰੋਗਰਾਮ ਦੇ ਸਬੰਧ ਵਿੱਚ ਅੱਜ ਇਥੇ ਮਿੰਨੀ ਸਕੱਤਰੇਤ ਦੇ ਮੀਟਿੰਗ ਹਾਲ ਵਿੱਚ ਐਨ.ਡੀ.ਏ. ਦਾਖਲਾ ਟੈਸਟ ਕੋਚਿੰਗ ਨਾਲ ਸਬੰਧਤ ਰਿਸੋਰਸ ਪਰਸਨਜ਼ ਦੀ ਇੱਕ ਵਿਸ਼ੇਸ਼ ਮੀਟਿੰਗ ਸ੍ਰ: ਦੀਪਇੰਦਰ ਸਿੰਘ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਵਿੱਚ ਬ੍ਰਿਗੇਡੀਅਰ ਕੇ. ਐਸ. ਢਿੱਲੋਂ ਜ਼ਿਲ੍ਹਾ ਸੈਨਿਕ ਭਲਾਈ ਅਫ਼ਸਰ ਜਲੰਧਰ, ਲੈਫ: ਕਰਨਲ ਮਨਮੋਹਨ ਸਿੰਘ ਡਿਪਟੀ ਡਾਇਰੈਕਟਰ ਸੈਨਿਕ ਭਲਾਈ ਵਿਭਾਗ ਪੰਜਾਬ ਜਲੰਧਰ, ਹਰਮਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਇੰਦਰਜੀਤ ਸਿੰਘ ਜ਼ਿਲ੍ਹਾ ਸਿੱਖਿਆ ਅਫ਼ਸਰ (ਸ), ਅਵਤਾਰ ਸਿੰਘ ਭੁੱਲਰ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ, ਡਾ. ਚਮਨ ਲਾਲ ਵਸ਼ਿਸ਼ਟ, ਰਾਕੇਸ਼ ਕੁਮਾਰ ਨੋਡਲ ਅਫ਼ਸਰ  ਅਤੇ 8 ਨੋਡਲ ਸਕੂਲਾਂ ਦੇ ਪ੍ਰਿੰਸੀਪਲ ਵੀ ਹਾਜ਼ਰ ਸਨ।
        ਸ੍ਰ:ਦੀਪਇੰਦਰ ਸਿੰਘ ਨੇ ਕਿਹਾ ਕਿ ਨੈਸ਼ਨਲ ਡਿਫੈਂਸ ਅਕੈਡਮੀ ਵਿੱਚ ਦਾਖਲਾ ਦਿਵਾਉਣ ਲਈ ਸ਼ੁਰੂ ਕੀਤੇ ਗਏ ਪ੍ਰੋਗਰਾਮ  ਤਹਿਤ ਜ਼ਿਲ੍ਹੇ ਅੰਦਰ 8 ਨੋਡਲ ਕੋਚਿੰਗ ਸੈਂਟਰਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਲਵਾੜਾ-1, ਦਸੂਹਾ, ਬਾਗਪੁਰ, ਹੁਸ਼ਿਆਰਪੁਰ, ਗੜ੍ਹਸੰਕਰ, ਟਾਂਡਾ ਉੜਮੁੜ, ਮੁਕੇਰੀਆਂ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਮਾਹਿਲਪੁਰ ਦੀ ਸਥਾਪਨਾ ਕੀਤੀ ਗਈ ਹੈ।  ਉਨ੍ਹਾਂ ਦੱਸਿਆ ਕਿ ਇਨ੍ਹਾਂ ਸੈਂਟਰਾਂ  ਵਿੱਚ 742 ਵਿਦਿਆਰਥੀਆਂ ਨੂੰ ਰਜਿਸਟਰਡ ਕੀਤਾ ਗਿਆ ਹੈ ਅਤੇ ਇਨ੍ਹਾਂ ਵਿਦਿਆਰਥੀਆਂ ਨੂੰ ਮੁਫ਼ਤ ਕੋਚਿੰਗ ਦੇਣ ਲਈ 84 ਵੱਖ-ਵੱਖ ਵਿਸ਼ਿਆਂ ਦੇ ਮਾਹਰ ਰਿਸੋਰਸ ਪਰਸਨ ਦੀ ਚੋਣ ਕੀਤੀ ਗਈ ਹੈ।  ਉਨ੍ਹਾਂ ਸਮੂਹ ਰਿਸੋਰਸ ਪਰਸਨਜ਼ ਨੂੰ  ਕਿਹਾ ਕਿ ਸਰਕਾਰੀ ਡਿਊਟੀ ਦੇ ਨਾਲ-ਨਾਲ ਉਨ੍ਹਾਂ ਦੀ ਸਮਾਜਿਕ ਜਿਮੇਵਾਰੀ ਬਣਦੀ ਹੈ ਕਿ ਇਨ੍ਹਾਂ ਨੋਡਲ ਕੋਚਿੰਗ ਸੈਂਟਰਾਂ ਵਿੱਚ ਰਜਿਸਟਰਡ ਕੀਤੇ ਗਏ ਵਿਦਿਆਰਥੀਆਂ ਨੂੰ ਪੂਰੀ ਲਗਨ ਮਿਹਨਤ ਨਾਲ ਕੋਚਿੰਗ ਦਿੱਤੀ ਜਾਵੇ।
        ਇਸ ਮੌਕੇ ਤੇ ਬ੍ਰਿਗੇਡੀਅਰ ਕੇ ਐਸ ਢਿੱਲੋਂ ਨੇ ਕਿਹਾ ਕਿ ਜ਼ਿਲ੍ਹਾ ਸੈਨਿਕ ਭਲਾਈ ਵਿਭਾਗ ਵੱਲੋਂ ਇਸ ਸਬੰਧ ਵਿੱਚ ਪੂਰਾ ਸਹਿਯੋਗ ਦਿੱਤਾ ਜਾਵੇਗਾ ਅਤੇ ਐਨ ਡੀ ਏ ਦਾਖਲਾ ਟੈਸਟ ਨਾਲ ਸਬੰਧਤ ਸਿਲੇਬਸ ਅਤੇ ਕਿਤਾਬਾਂ ਦਾ ਸੈਟ ਮੁਹੱਈਆ ਕਰਵਾਇਆ ਜਾਵੇਗਾ। ਲੈਫ: ਕਰਨਲ ਮਨਮੋਹਨ ਸਿੰਘ ਨੇ ਦੱਸਿਆ ਕਿ ਪਿਛਲੇ ਚਾਰ ਸਾਲਾਂ ਦੌਰਾਨ ਜ਼ਿਲ੍ਹਾ ਸੈਨਿਕ ਭਲਾਈ ਵਿਭਾਗ ਜਲੰਧਰ ਵੱਲੋਂ 74 ਵਿਦਿਆਰਥੀਆਂ ਨੂੰ ਨੈਸ਼ਨਲ ਡਿਫੈਂਸ ਅਕੈਡਮੀ ਵਿੱਚ ਦਾਖਲਾ ਦਿਵਾਇਆ ਗਿਆ ਹੈ।  ਉਨ੍ਹਾਂ ਕਿਹਾ ਕਿ ਐਨ ਡੀ ਏ ਵਿੱਚ ਦਾਖਲਾ ਲੈਣ ਲਈ ਵਿਦਿਆਰਥੀਆਂ ਦੀ ਉਮਰ ਸਾਢੇ 16 ਸਾਲ ਤੋਂ  19 ਸਾਲ ਹੋਣੀ ਚਾਹੀਦੀ ਹੈ।  ਉਨ੍ਹਾਂ ਕਿਹਾ ਕਿ ਜਿਹੜੇ ਵਿਦਿਆਰਥੀ ਬਾਹਰਵੀਂ ਜਮਾਤ ਵਿੱਚ ਨਾਨ ਮੈਡੀਕਲ ਵਿਸ਼ੇ ਨਾਲ ਪੜ੍ਹ ਰਹੇ ਹੋਣ, ਉਨ੍ਹਾਂ ਨੂੰ ਐਨ ਡੀ ਏ ਵਿੱਚ ਜਾਣ ਲਈ ਵੱਧ ਤੋਂ ਵੱਧ ਪ੍ਰੇਰਿਤ ਕੀਤਾ ਜਾਵੇ।
        ਇਸ ਮੌਕੇ ਤੇ ਇੰਦਰਜੀਤ ਸਿੰਘ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰ:) ਨੇ ਦੱਸਿਆ ਕਿ ਜ਼ਿਲ੍ਹੇ ਦੇ 8 ਨੋਡਲ ਸੈਂਟਰਾਂ ਵਿੱਚ ਐਨ ਡੀ ਏ ਦਾਖਲਾ ਟੈਸਟ ਲਈ ਮੁਫ਼ਤ ਕੋਚਿੰਗ ਦਸੰਬਰ ਦੀਆਂ ਛੁੱਟੀਆਂ 25 ਦਸੰਬਰ ਤੋਂ ਲੈ ਕੇ 31 ਦਸੰਬਰ 2011 ਤੱਕ ਅਤੇ ਅਪ੍ਰੈਲ ਵਿੱਚ 1 ਅਪ੍ਰੈਲ ਤੋਂ ਲੈ ਕੇ 14 ਅਪ੍ਰੈਲ 2012 ਤੱਕ ਦਿੱਤੀ ਜਾਵੇਗੀ।  ਉਨ੍ਹਾਂ ਨੇ ਪ੍ਰਿੰਸੀਪਲਾਂ ਅਤੇ ਰਿਸੋਰਸ ਪਰਸਨਾਂ ਨੂੰ ਅਪੀਲ ਕੀਤੀ ਕਿ ਉਹ ਐਨ ਡੀ ਏ ਵਿੱਚ ਦਾਖਲਾ ਲੈਣ ਵਾਲੇ ਵਿਦਿਆਰਥੀਆਂ ਨੂੰ ਕੋਚਿੰਗ ਦੇਣ ਲਈ ਆਪਣੀ ਜਿੰਮੇਵਾਰੀ ਨਿਭਾਉਣ।

ਪ੍ਰਿੰਸੀਪਲ ਅਸ਼ੋਕ ਕੁਮਾਰ ਨੇ ਅਹੁਦਾ ਸੰਭਾਲਿਆ

ਹੁਸ਼ਿਆਰਪੁਰ, 18 ਅਕਤੂਬਰ: ਭਾਰਤ ਸਰਕਾਰ ਦੇ ਐਚ.ਆਰ.ਡੀ. ਮੰਤਰਾਲੇ ਵੱਲੋਂ ਜਵਾਹਰ ਨਵੋਦਿਆ ਵਿਦਿਆਲਿਆ ਫਤਿਆਬਾਦ (ਹਰਿਆਣਾ) ਵਿਖੇ ਪ੍ਰਿੰਸੀਪਲ ਵਜੋਂ ਸੇਵਾਵਾਂ ਨਿਭਾ ਰਹੇ ਅਸ਼ੋਕ ਕੁਮਾਰ ਦਾ ਤਬਾਦਲਾ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਕਰ ਦਿੱਤਾ ਗਿਆ ਹੈ । ਉਨ੍ਹਾਂ ਨੇ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਬਤੌਰ ਪ੍ਰਿੰਸੀਪਲ ਵਜੋਂ ਆਪਣਾ ਆਹੁੱਦਾ ਸੰਭਾਲ ਲਿਆ ਹੈ।

ਜਿਲ੍ਹਾ ਰੈੱਡ ਕਰਾਸ ਮੇਲੇ ਸਬੰਧੀ ਪ੍ਰਸ਼ਾਸ਼ਨਿਕ ਮੀਟਿੰਗ

ਹੁਸ਼ਿਆਰਪੁਰ, 17 ਅਕਤੂਬਰ:  ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਹੁਸ਼ਿਆਰਪੁਰ ਵੱਲੋਂ ਹਸਪਤਾਲ ਭਲਾਈ ਸ਼ਾਖਾ ਦੀ ਸਹਾਇਤਾ ਲਈ 19 ਨਵੰਬਰ 2011 ਨੂੰ ਰੌਸ਼ਨ ਗਰਾਉਂਡ ਵਿਖੇ ਇੱਕ ਵਿਸ਼ਾਲ ਰੈਡ ਕਰਾਸ ਮੇਲਾ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ  ਸ੍ਰ: ਦੀਪਇੰਦਰ ਸਿੰਘ ਨੇ ਅੱਜ ਸਰਵਿਸ ਕਲੱਬ ਵਿਖੇ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਹੁਸ਼ਿਆਰਪੁਰ ਦੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਵਧੀਕ ਡਿਪਟੀ ਕਮਿਸ਼ਨਰ (ਜ) ਅਮਰਜੀਤ ਪਾਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਹਰਮਿੰਦਰ ਸਿੰਘ, ਐਸ ਡੀ ਐਮ ਰਣਜੀਤ ਕੌਰ, ਐਸ ਡੀ ਐਮ ਦਸੂਹਾ ਪੀ ਪੀ ਸਿੰਘ, ਐਸ ਡੀ ਐਮ ਮੁਕੇਰੀਆਂ ਰਾਹੁਲ ਚਾਬਾ, ਕਾਰਜਕਾਰੀ ਇੰਜੀਨੀਅਰ ਆਰ ਐਸ ਬੈਂਸ, ਕਾਰਜਕਾਰੀ ਕੰਵਲ ਨੈਨ, ਸਿਵਲ ਸਰਜਨ ਡਾ ਯਸ਼ਪਾਲ ਮਿੱਤਰਾ, ਮੁੱਖ ਖੇਤੀਬਾੜੀ ਸਰਬਜੀਤ ਸਿੰਘ ਕੰਧਾਰੀ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰ:) ਇੰਦਰਜੀਤ, ਡੀ ਐਫ ਓ ਗੜ੍ਹਸ਼ੰਕਰ, ਜੀ ਐਮ ਇੰਡਸਟਰੀ, ਮਿਉਂਸਪਲ ਇੰਜੀਨੀਅਰ ਪਵਨ ਸ਼ਰਮਾ, ਐਸ ਐਸ ਪਰਮਾਰ ਐਡਵੋਕੇਟ, ਰਾਜੀਵ ਬਜਾਜ, ਓਮ ਪ੍ਰਕਾਸ਼ ਸਾਂਪਲਾ, ਅਵਿਨਾਸ਼ ਭੰਡਾਰੀ, ਹਸਪਤਾਲ ਭਲਾਈ ਸ਼ਾਖਾ, ਰੈਡ ਕਰਾਸ ਸੁਸਾਇਟੀ ਦੇ ਸਰਕਾਰੀ ਅਤੇ ਗੈਰਸਕਾਰੀ ਮੈਂਬਰ ਅਤੇ ਜ਼ਿਲ੍ਹੇ ਦੇ ਅਧਿਕਾਰੀ ਹਾਜ਼ਰ ਸਨ।

        ਸ੍ਰ: ਦੀਪਇੰਦਰ ਸਿੰਘ ਨੇ ਇਸ ਮੌਕੇ ਤੇ ਰੈਡ ਕਰਾਸ ਮੇਲੇ ਨੂੰ ਕਾਮਯਾਬ ਬਣਾਉਣ ਲਈ ਅਧਿਕਾਰੀਆਂ ਅਤੇ ਕਾਰਜਕਾਰਨੀ ਦੇ ਮੈਂਬਰਾਂ ਨਾਲ ਵਿਚਾਰ ਵਟਾਂਦਰਾ ਕੀਤਾ।  ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਗਰੀਬ ਅਤੇ ਲੋੜਵੰਦ ਵਿਅਕਤੀਆਂ ਦੀ ਮੱਦਦ ਲਈ ਹਮੇਸ਼ਾਂ ਤੱਤਪਰ ਰਹਿੰਦੀ ਹੈ। ਉਨ੍ਹਾਂ ਕਿਹਾ ਕਿ ਰੈਡ ਕਰਾਸ ਦੀ ਆਮਦਨ ਵਿੱਚ ਵਾਧਾ ਕਰਨ ਲਈ ਵੱਧ ਤੋਂ ਵੱਧ ਲੋਕਾਂ ਨੂੰ ਰੈਡ ਕਰਾਸ ਸੁਸਾਇਟੀ ਦੀ ਮਾਲੀ ਸਹਾਇਤਾ ਕਰਨ ਲਈ ਪ੍ਰੇਰਿਤ ਕੀਤਾ ਜਾਵੇ ਤਾਂ ਜੋ ਗਰੀਬ ਅਤੇ ਲੋੜਵੰਦ ਵਿਅਕਤੀਆਂ ਦੀ ਲੋੜ ਪੈਣ ਤੇ ਤੁਰੰਤ ਮੱਦਦ ਕੀਤੀ ਜਾ ਸਕੇ। ਉਨ੍ਹਾਂ ਦੱਸਿਆ ਕਿ ਰੈਡ ਕਰਾਸ ਮੇਲੇ ਵਿੱਚ ਹਸਪਤਾਲ ਭਲਾਈ ਸ਼ਾਖਾ ਦੇ ਮੈਂਬਰਾਂ ਵੱਲੋਂ ਖਾਣ ਪੀਣ ਦੇ ਵੱਖ-ਵੱਖ ਸਟਾਲ ਲਗਾਏ ਜਾਣਗੇ । ਸਕੂਲਾਂ ਦੇ ਬੱਚਿਆਂ ਦੇ ਪੇਟਿੰਗ, ਫਲਾਵਰ ਸ਼ੋਅ ਅਤੇ ਫੈਂਸੀ ਡਰੈਸ ਮੁਕਾਬਲੇ ਕਰਵਾਏ ਜਾਣਗੇ ਅਤੇ ਬੱਚਿਆਂ ਵੱਲੋਂ ਸਭਿਆਚਾਰ ਪ੍ਰੋਗਰਾਮ ਵੀ ਪੇਸ਼ ਕੀਤਾ ਜਾਵੇਗਾ। ਰੈਡ ਕਰਾਸ ਸੁਸਾਇਟੀ ਵੱਲੋਂ ਇਸ ਮੌਕੇ ਤ ਇੱਕ ਲੱਕੀ ਡਰਾਅ ਵੀ ਕੱਢਿਆ ਜਾਵੇਗਾ ਜਿਸ ਵਿੱਚ ਦਿਲ ਖਿਚਵੇਂ ਇਨਾਮ ਕੱਢੇ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਮੌਕੇ ਤੇ ਸਿੱਖਿਆ ਵਿਭਾਗ, ਸਿਹਤ ਵਿਭਾਗ, ਰੋਜ਼ਗਾਰ, ਖੇਤੀਬਾੜੀ ਅਤੇ ਹੋਰ ਸਬੰਧਤ ਵਿਭਾਗਾਂ ਵੱਲੋਂ ਨੁਮਾਇਸ਼ਾ ਦੇ ਸਟਾਲ ਵੀ ਲਗਾਏ ਜਾਣਗੇ।

        ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਹਰਮਿੰਦਰ ਸਿੰਘ ਨੇ ਇਸ ਰੈਡ ਕਰਾਸ ਮੇਲੇ ਨੂੰ ਕਾਮਯਾਬ ਬਣਾਉਣ ਲਈ ਹਸਪਤਾਲ ਭਲਾਈ ਸ਼ਾਖਾ, ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਦੇ ਮੈਂਬਰਾਂ ਅਤੇ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ ਅਤੇ ਉਨ੍ਹਾਂ ਨੂੰ ਕਿਹਾ ਕਿ ਇਸ ਮੇਲੇ ਵਿੱਚ ਵੱਧ ਤੋਂ ਵੱਧ ਲੋਕਾਂ ਤੇ ਬੱਚਿਆਂ ਨੂੰ ਆਉਣ ਲਈ ਪ੍ਰੇਰਿਤ ਕੀਤਾ ਜਾਵੇ।

ਨਗਰ ਕੌਂਸਲਾਂ ਦਾ ਆਧੁਨਿਕੀਕਰਨ ਹੋਇਆ : ਸੂਦ

ਹੁਸ਼ਿਆਰਪੁਰ, 15 ਅਕਤੂਬਰ: ਪੰਜਾਬ ਸਰਕਾਰ ਸੂਬੇ ਦਾ ਸਰਵਪੱਖੀ ਵਿਕਾਸ ਅਤੇ ਪ੍ਰਸ਼ਾਸ਼ਨਿਕ ਸੁਧਾਰ ਕਰਦਿਆਂ ਵਿਵਸਥਾ ਵਿੱਚ ਪ੍ਰੀਵਰਤਨ ਲਿਆਉਣ ਵਿੱਚ ਕਾਮਯਾਬ ਹੋਈ ਹੈ। ਇਹ ਪ੍ਰਗਟਾਵਾ ਸ੍ਰੀ ਤੀਕਸ਼ਨ ਸੂਦ ਸਥਾਨਕ ਸਰਕਾਰਾਂ ਅਤੇ ਉਦਯੋਗ ਮੰਤਰੀ ਪੰਜਾਬ ਨੇ ਅੱਜ ਇਥੇ ਕਰਨ ਵਿਕਰਮ ਪੈਲਸ ਵਿਖੇ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਕਰਵਾਏ ਗਏ ਇੱਕ ਰਾਜ ਪੱਧਰੀ ਸਮਾਗਮ ਵਿੱਚ ਪੰਜਾਬ ਦੀਆਂ 102 ਨਗਰ ਕੌਂਸਲਾਂ ਨੂੰ ਵਿਕਾਸ ਕੰਮਾਂ ਲਈ 317 ਕਰੋੜ ਰੁਪਏ ਦੇ ਚੈਕ ਤਕਸੀਮ ਕਰਨ ਉਪਰੰਤ ਇੱਕ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਤੇ ਪੰਜਾਬ ਦੇ ਮੁੱਖ ਮੰਤਰੀ ਦੀ ਤਰਫੋਂ ਉਨ੍ਹਾਂ ਦੇ ਮੀਡੀਆ ਸਲਾਹਕਾਰ ਹਰਚਰਨ ਸਿੰਘ ਬੈਂਸ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਸਨ।

        ਸ੍ਰੀ ਸੂਦ ਨੇ  ਇਸ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਦੀਆਂ ਨਗਰ ਕੌਂਸਲਾਂ ਦੇ ਆਧੁਨਿਕੀਕਰਨ ਲਈ 914 ਕਰੋੜ ਰੁਪਏ ਖਰਚ ਕੀਤੇ ਗਏ ਹਨ ਅਤੇ 317 ਕਰੋੜ ਰੁਪਏ ਹੋਰ ਖਰਚ ਕੀਤੇ ਜਾ ਰਹੇ ਹਨ, ਜਿਨ੍ਹਾਂ ਦੇ ਅੱਜ ਚੈਕ ਵੰਡੇ ਗਏ ਹਨ। ਇਸੇ ਤਰਾਂ ਜਲੰਧਰ,  ਅੰਮ੍ਰਿਤਸਰ, ਲੁਧਿਆਣਾ, ਬਠਿੰਡਾ,  ਸ਼ਹੀਦ ਭਗਤ ਸਿੰਘ ਨਗਰ ਅਤੇ ਪਟਿਆਲਾ ਦੇ ਨਗਰ ਨਿਗਮਾਂ ਦੇ ਵਿਕਾਸ ਲਈ 450 ਕਰੋੜ ਰੁਪਏ ਖਰਚ ਕੀਤੇ ਗਏ ਹਨ ਅਤੇ 1100 ਕਰੋੜ ਰੁਪਏ ਹੋਰ ਖਰਚ ਕੀਤੇ ਜਾ ਰਹੇ ਹਨ।  ਉਨ੍ਹਾਂ ਕਿਹਾ ਕਿ  ਪੰਜਾਬ ਦੇ 83 ਸ਼ਹਿਰਾਂ ਵਿੱਚ ਜਲ ਸਪਲਾਈ ਅਤੇ ਸੀਵਰੇਜ਼ ਪਲਾਂਟਾਂ ਉਪਰ 4042 ਕਰੋੜ ਰੁਪਏ ਖਰਚ ਕੀਤੇ ਗਏ ਹਨ। ਇਸੇ ਤਰਾਂ ਸੂਬੇ ਦੇ 75 ਸ਼ਹਿਰਾਂ ਲਈ ਮਾਸਟਰ ਪਲਾਨ ਬਣਾਏ ਗਏ ਹਨ ਅਤੇ 16 ਸ਼ਹਿਰਾਂ ਲਈ ਮਾਸਟਰ ਪਲਾਨ ਨੋਟੀਫਾਇਡ ਕੀਤੇ ਗਏ ਹਨ।  ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿਛਲੇ ਸਾਢੇ ਚਾਰ ਸਾਲਾਂ ਅੰਦਰ ਸ਼ਹਿਰਾਂ ਦੇ ਵਿਕਾਸ ਲਈ 4893 ਕਰੋੜ ਰੁਪਏ ਖਰਚ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਜਿਥੇ ਕਿਤੇ ਵਿਕਾਸ ਦੀ ਲੋੜ ਪਈ, ਉਥੇ ਸਰਕਾਰ ਨੇ ਪਹਿਲ ਦੇ ਆਧਾਰ ਤੇ ਵਿਕਾਸ ਕਰਨ ਵੱਲ ਵਿਸ਼ੇਸ਼ ਧਿਆਨ ਦਿੱਤਾ ਅਤੇ ਖਾਸ ਕਰਕੇ ਲੋਕਾਂ ਦੀਆਂ ਬੁਨਿਆਦੀ ਜ਼ਰੂਰਤਾਂ, ਪੀਣ ਵਾਲਾ ਪਾਣੀ, ਸਾਫ਼-ਸਫ਼ਾਈ, ਸੀਵਰੇਜ਼ ਅਤੇ ਸੜਕਾਂ ਬਣਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਜਿਥੇ ਵੱਡੇ ਪ੍ਰੋਜੈਕਟ ਲਾਉਣ ਦੀ ਲੋੜ ਪਈ, ਉਥੇ ਵੱਡੇ ਪ੍ਰੋਜੈਕਟ ਲਗਾ ਕੇ ਵਿਕਾਸ ਕੀਤਾ ਅਤੇ ਜਿਥੇ ਛੋਟੇ ਵਿਕਾਸ ਪ੍ਰੋਜੈਕਟ ਉਲੀਕੇ ਗਏ , ਉਨ੍ਹਾਂ ਨੂੰ ਮੁਕੰਮਲ ਕੀਤਾ ਗਿਆ।  ਉਨ੍ਹਾਂ ਨੇ ਪੰਜਾਬ ਦੀਆਂ ਨਗਰ ਕੌਂਸਲਾਂ ਦੇ ਸਮੂਹ ਪ੍ਰਧਾਨਾਂ, ਅਧਿਕਾਰੀਆਂ ਨੂੰ ਕਿਹਾ ਕਿ ਸ਼ਹਿਰਾਂ ਦੇ ਵਿਕਾਸ ਵਿੱਚ ਵੱਧ ਚੜ੍ਹ ਕੇ ਯੋਗਦਾਨ ਪਾਓ ਅਤੇ ਵਿਕਾਸ ਕੰਮ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖ ਕੇ ਪਾਰਦਰਸ਼ੀ ਢੰਗ ਨਾਲ ਕੀਤੇ ਜਾਣ।  ਉਨ੍ਹਾਂ ਕਿਹਾ ਕਿ ਸ਼ਹਿਰੀ ਵਿਕਾਸ ਦੇ ਖੇਤਰ ਵਿੱਚ ਦੇਰੀ ਕਰਨ ਵਾਲੇ ਜਾਂ ਅਣ-ਗਹਿਲੀ ਕਰਨ ਵਾਲੇ ਅਧਿਕਾਰੀਆਂ ਖਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ। ਸ੍ਰੀ ਸੂਦ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੇਵਾ ਦਾ ਅਧਿਕਾਰ ਕਾਨੂੰਨ ਲਾਗੂ ਕਰਕੇ ਵਿਵਸਥਾ ਵਿੱਚ ਇੱਕ ਕ੍ਰਾਂਤੀਕਾਰੀ ਪ੍ਰੀਵਰਤਨ ਲਿਆਂਦਾ ਹੈ।

        ਇਸ ਮੌਕੇ ਤੇ ਸ੍ਰੀ ਅਸ਼ਵਨੀ ਸ਼ਰਮਾ ਪ੍ਰਧਾਨ ਭਾਜਪਾ ਪੰਜਾਬ ਨੇ ਬੋਲਦਿਆਂ ਕਿਹਾ ਕਿ ਪੰਜਾਬ ਸਰਕਾਰ ਸਮੂਚੇ ਪੰਜਾਬ ਦੇ ਵਿਕਾਸ ਦੀ ਸਰਕਾਰ ਹੈ ਜਿਸ ਨੇ ਲੋਕਾਂ ਦੀ ਉਨਤੀ ਅਤੇ ਖੁਸ਼ਹਾਲੀ ਲਈ ਵਿਸ਼ੇਸ਼ ਪਹਿਲ ਕਦਮੀਆਂ ਕਰਦਿਆਂ ਨਵੇਂ ਮੁਕਾਮ ਹਾਸਲ ਕੀਤੇ ਹਨ।  ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਵੱਲੋਂ ਸੂਬੇ ਅੰਦਰ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕੀਤਾ ਹੈ।  ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ 80 ਹਜ਼ਾਰ ਨੌਜਵਾਨਾਂ ਨੂੰ ਮੈਰਿਟ ਦੇ ਆਧਾਰ ਤੇ ਨੌਕਰੀਆਂ ਦਿੱਤੀਆਂ।
        ਇਸ ਮੌਕੇ ਤੇ ਸਰਵਸ੍ਰੀ ਬਲਰਾਮ ਜੀ ਦਾਸ ਟੰਡਨ ਸਾਬਕਾ ਮੰਤਰੀ ਪੰਜਾਬ, ਬੀਬੀ ਮਹਿੰਦਰ ਕੌਰ ਜੋਸ਼, ਦੇਸ ਰਾਜ ਸਿੰਘ ਧੁੱਗਾ (ਦੋਨੋਂ ਮੁੱਖ ਸੰਸਦੀ ਸਕੱਤਰ), ਬੀਬੀ ਜਗੀਰ ਕੌਰ, ਕਮਲ ਸ਼ਰਮਾ, ਜਗਤਾਰ ਸਿੰਘ ਜ਼ਿਲ੍ਹਾ ਪ੍ਰਧਾਨ ਭਾਜਪਾ, ਲਖਬੀਰ ਸਿੰਘ ਲੋਧੀ ਨੰਗਲ, ਸੋਮ ਪ੍ਰਕਾਸ਼ ਭਾਜਪਾ ਆਗੂ, ਸ਼ਿਵ ਸੂਦ ਪ੍ਰਧਾਨ ਨਗਰ ਕੌਂਸਲ ਅਤੇ ਕਮਲਜੀਤ ਸੇਤੀਆ ਜਨਰਲ ਸਕੱਤਰ ਜ਼ਿਲ੍ਹਾ ਭਾਜਪਾ ਨੇ  ਵੀ ਆਪਣੇ ਵਿਚਾਰ ਪੇਸ਼ ਕੀਤੇ।  ਇਸ ਮੌਕੇ ਤੇ ਸਰਵਸ੍ਰੀ ਮਾਸਟਰ ਮੋਹਨ ਲਾਲ ਵਿਧਾਇਕ ਪਠਾਨਕੋਟ, ਜਗਦੀਸ਼ ਸਾਹਨੀ ਵਿਧਾਇਕ ਬਟਾਲਾ, ਦਿਨੇਸ਼ ਬੱਬੂ ਮੁੱਖ ਸੰਸਦੀ ਸਕੱਤਰ (ਵਿਧਾਇਕ ਸੁਜਾਨਪੁਰ),  ਸਰਬਜੀਤ ਸਿੰਘ ਮੱਕੜ ਵਿਧਾਇਕ ਆਦਮਪੁਰ, ਇਕਬਾਲ ਸਿੰਘ ਵਿਧਾਇਕ ਧੂਰੀ, ਸੁਰਜੀਤ ਸਿੰਘ ਰਾਜਪੂਤ ਸਪੈਸ਼ਲ ਸੈਕਟਰੀ ਸਥਾਨਕ ਸਰਕਾਰਾਂ, ਸੁਮੀਰ ਕੁਮਾਰ ਡਾਇਰੈਕਟਰ ਸਥਾਨਕ ਸਰਕਾਰਾਂ, ਵਿਨੇ ਬੁਬਲਾਨੀ ਵਧੀਕ ਡਿਪਟੀ ਕਮਿਸ਼ਨਰ (ਜ), ਕੈਪਟਨ ਕਰੈਨਲ ਸਿੰਘ ਡਿਪਟੀ ਡਾਇਰੈਕਟਰ ਸਥਾਨਕ ਸਰਕਾਰਾਂ ਜਲੰਧਰ, ਚੌਧਰੀ ਸਵਰਨਾ ਰਾਮ, ਮਹਿੰਦਰਪਾਲ ਮਾਨ, ਸੁਖਪਾਲ ਸਿੰਘ ਨੰਨੂ, ਰਣਧੀਰ ਸਿੰਘ ਰੱਖੜਾ ਚੇਅਰਮੈਨ ਐਗਰੋ ਫੂਡ ਗਰੇਨ ਕਾਰਪੋਰੇਸ਼ਨ, ਸੁਰਿੰਦਰ ਸਿੰਘ ਭੁਲੇਵਾਲ ਰਾਠਾਂ ਜਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ,  ਪਵਨ ਟਿੰਨੂ, ਰਮੇਸ਼ ਜ਼ਾਲਮ, ਸਤਵਿੰਦਰ ਪਾਲ ਸਿੰਘ ਢੱਟ, ਯਸ਼ਪਾਲ ਸ਼ਰਮਾ, ਵਿਨੋਦ ਪਰਮਾਰ, ਅਸ਼ਵਨੀ ਓਹਰੀ, ਪਰਮਜੀਤ ਸਿੰਘ, ਪਵਨ ਸ਼ਰਮਾ, ਸਤੀਸ਼ ਬਾਵਾ, ਸੁਰੇਸ਼ ਭਾਟੀਆ, ਅਨੰਦਵੀਰ ਸਿੰਘ ਸੀਨੀਅਰ ਮੀਤ ਪ੍ਰਧਾਨ, ਮਨੋਜ ਕੈਨੇਡੀ, ਪੰਜਾਬ ਦੀਆਂ 102 ਨਗਰ ਕੌਂਸਲਾਂ ਦੇ ਪ੍ਰਧਾਨ, ਕਾਰਜਸਾਧਕ ਅਫ਼ਸਰ, ਕੌਂਸਲਰ ਅਤੇ ਹੋਰ ਪਤਵੰਤੇ ਹਾਜ਼ਰ ਸਨ।

ਮਗਸੀਪਾ ਨੇ ਦੱਸੇ ਮੁਲਾਜਮਾਂ ਨੂੰ ਪ੍ਰਸ਼ਾਸ਼ਨ ਦੇ ਗੁਰ

ਹੁਸ਼ਿਆਰਪੁਰ, 14 ਅਕਤੂਬਰ:  ਮਹਾਤਮਾ ਗਾਂਧੀ ਰਾਜ ਲੋਕ ਪ੍ਰਸ਼ਾਸਨ ਸੰਸਥਾਨ, ਜ਼ਿਲ੍ਹਾ ਸੈਂਟਰ ਹੁਸ਼ਿਆਰਪੁਰ ਵੱਲੋਂ ਦਫ਼ਤਰੀ ਕੰਮਕਾਰ ਵਿੱਚ ਕੋਮਲ ਕੁਸ਼ਲਤਾਵਾਂ ਦੀਆਂ ਵਿਧੀਆ ਜਿਵੇਂ ਕਿ ਮੋਟੀਵੇਸ਼ਨ, ਐਥਿਕਸ ਐਂਡ ਵੇਲਿਊਜ਼ ਇਨ ਗੁਡ ਗਵਰਨੈਂਸ, ਸਟਰੈਸ ਮੈਨੇਜਮੈਂਟ ਅਤੇ ਟੀਮ ਮੈਨੇਜਮੈਂਟ ਸਬੰਧੀ ਇੱਕ ਦਿਨ ਦੀ ਵਰਕਸ਼ਾਪ ਮਗਸੀਪਾ ਜ਼ਿਲ੍ਹਾ ਸੈਂਟਰ ਵਿਖੇ ਲਗਾਈ ਗਈ। ਇਸ ਵਰਕਸ਼ਾਪ ਵਿੱਚ ਵੱਖ-ਵੱਖ ਵਿਭਾਗਾਂ ਤੋਂ ਆਏ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸ੍ਰ: ਸੁਰਜੀਤ ਸਿੰਘ ਜ਼ਿਲ੍ਹਾ ਪ੍ਰੋਗਰਾਮ ਕੋਆਰਡੀਨੇਟਰ ਜ਼ਿਲ੍ਹਾ ਸੈਂਟਰ ਹੁਸ਼ਿਆਰਪੁਰ ਵੱਲੋਂ ਜੀ ਆਇਆਂ ਆਖਿਆ ਗਿਆ ਅਤੇ ਮੋਟੀਵੇਸ਼ਨ, ਐਥਿਕਸ ਐਂਡ ਵੈਲਿਊਜ਼ ਇੰਨ ਗੁਡ ਗਵਰਨੈਂਸ, ਸਟਰੈਸ ਮੈਨੇਜਮੈਂਟ ਅਤੇ ਟੀਮ ਮੈਨੇਜਮੈਂਟ ਆਦਿ ਵਿਸ਼ਿਆਂ ਤੇ ਮਗਸੀਪਾ, ਜ਼ਿਲ੍ਹਾ ਸੈਂਟਰ ਵੱਲੋਂ ਦਿੱਤੀ ਜਾ ਰਹੀ ਜਾਣਕਾਰੀ ਨੂੰ ਗਵਰਨੈਸ ਵਿੱਚ ਸੁਧਾਰ ਲਿਆਉਣ ਲਈ ਸ਼ਲਾਘਾਯੋਗ ਯੰਤਰ ਵਜੋਂ ਵਰਤਣ ਲਈ ਜ਼ਰੂਰੀ ਕਦਮ ਦੱਸਿਆ। ਉਨ੍ਹਾਂ ਦੱਸਿਆ ਕਿ ਇਹ ਟਰੇਨਿੰਗਾਂ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਦਫ਼ਤਰੀ ਅਤੇ ਲੋਕਰਾਜੀ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ, ਉਨ੍ਹਾਂ ਦੀ ਕੰਮਕਾਜ ਵਿੱਚ ਕਾਰਜਕੁਸ਼ਲਤਾ ਵਧਾਉਣ ਅਤੇ ਵਿਵਸਥਾ ਵਿੱਚ ਪਾਰਦਰਸ਼ਤਾ ਲਿਆਉਣ ਲਈ ਜ਼ਰੂਰੀ ਹਨ। ਉਨ੍ਹਾਂ ਨੇ ਆਪਣੇ ਸੰਖੇਪ ਵਿੱਚ ਵਿਚਾਰ ਪ੍ਰਗਟ ਕਰਦੇ ਹੋਏ ਕਿਹਾ ਕਿ ਭ੍ਰਿਸ਼ਟਾਚਾਰ ਨੂੰ ਦੂਰ ਕਰਨ ਲਈ ਵਿਵਸਥਾ ਅਤੇ ਮਨੁੱਖੀ ਮਾਨਸਿਕਤਾ ਵਿੱਚ ਤਬਦੀਲੀ ਲਿਆਉਣ ਦੀ ਲੋੜ• ਹੈ, ਜਿਸ ਸਬੰਧੀ ਮੌਜੂਦਾ ਟ੍ਰੇਨਿੰਗ ਰਾਹੀਂ ਸਰਕਾਰ ਵੱਲੋਂ ਉਪਰਾਲੇ ਜਾਰੀ ਹਨ। ਉਨ੍ਹਾਂ ਨੇ ਸਰਕਾਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਦਫ਼ਤਰੀ ਕੰਮ-ਕਾਜ ਕਰਦੇ ਸਮੇਂ ਨੈਤਿਕ ਕਦਰਾਂ ਕੀਮਤਾਂ ਨੂੰ ਅਪਨਾਉਣ ਅਤੇ ਲੋਕਾਂ ਦੀਆਂ ਭਾਵਨਾਵਾਂ ਨੂੰ ਸਮਝਣ ਦੀ ਲੋੜ ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਦਫ਼ਤਰੀ ਕੰਮਕਾਜ ਕਰਦਿਆਂ ਜੋ ਫੈਸਲੇ ਅਧਿਕਾਰੀਆਂ ਵੱਲੋਂ ਲਏ ਜਾਂਦੇ ਹਨ, ਉਹ ਬਦਲਦੇ ਸਮੇਂ ਅਤੇ ਸਮਾਜਿਕ ਲੋੜਾਂ ਨੂੰ ਧਿਆਨ ਵਿੱਚ ਰੱਖ ਕੇ ਨਿਯਮਾਂ ਦੇ ਮੁਤਾਬਕ ਲੋਕਾਂ ਦੇ ਹਿੱਤਾਂ ਦਾ ਖਿਲਾਲ ਰੱਖਦੇ ਹੋਏ, ਲਏ ਜਾਣ ਦੀ ਲੋੜ ਹੈ। ਪ੍ਰਸ਼ਾਸ਼ਨਿਕ ਅਤੇ ਸਮਾਜਿਕ ਤੰਤਰ ਵਿੱਚ ਆਈਆਂ ਨੈਤਿਕ ਕਦਰਾਂ ਕੀਮਤਾਂ ਦੀਆਂ ਘਾਟਾਂ ਪ੍ਰਤੀ ਉਨ੍ਹਾਂ ਨੇ ਅਫ਼ਸਰਾਂ ਨੂੰ ਸੁਧਾਰਕ ਪ੍ਰਵਿਰਤੀ ਅਪਨਾਉਣ ਲਈ ਪ੍ਰੇਰਿਆ ਕਿ ਹਰ ਸਰਕਾਰੀ ਅਫ਼ਸਰਾਂ ਨੂੰ ਨਸ਼ਿਆਂ, ਪਾਰਟੀਬਾਜ਼ੀ ਅਤੇ ਪੱਖਪਾਤ ਤੋਂ ਦੂਰ ਤਹਿ ਕੇ ਤਨਦੇਹੀ ਨਾਲ ਕੰਮਕਾਰ ਕਰਨਾ ਚਾਹੀਦਾ ਹੈ।

        ਵਰਕਸ਼ਾਪ ਦੇ ਪਹਿਲੇ ਅਤੇ ਦੂਸਰੇ ਸੈਸ਼ਨ ਵਿੱਚ ਸ੍ਰੀ ਜਸਵੰਤ ਸਿੰਘ ਸੈਣੀ ਰਿਸੋਰਸ ਪਰਸਨ ਵੱਲੋਂ ਮੋਟੀਵੇਸ਼ਨ ਅਤੇ ਐਥਿਕਸ ਐਂਡ ਵੈਲਿਊਜ਼ ਇੰਨ ਗੁਡ ਗਵਰਨੈਂਸ ਸਬੰਧੀ ਪ੍ਰੋਜੈਕਟਰ ਤੇ ਸਲਾਈਡਜ਼ ਦੀ ਸਹਾਇਤਾ ਨਾਲ ਭਰਪੂਰ ਜਾਣਕਾਰੀ ਦਿੱਤੀ ਗਈ ਅਤੇ ਇਸ ਦੌਰਾਨ ਹਾਜ਼ਰ ਆਏ ਅਧਿਕਾਰੀਆਂ ਵੱਲੋਂ ਪੁੱਛੇ ਗਏ ਸਵਾਲਾਂ ਦੇ ਜਵਾਬ ਉਦਾਹਰਨਾਂ ਦੇ ਕੇ ਬੜੇ ਹੀ ਰੌਚਕ ਅਤੇ ਤਸੱਲੀਬਖਸ਼ ਢੰਗ ਨਾਲ ਦਿੰਦੇ ਹੋਏ, ਉਨ੍ਹਾਂ ਦੇ ਸ਼ੱਕ ਸੂਬੇ ਦੂਰ ਕੀਤੇ ਗਏ। ਵਰਕਸ਼ਾਪ ਦੇ ਤੀਸਰੇ ਅਤੇ ਚੌਥੇ ਸੈਸ਼ਨ ਵਿੱਚ ਪ੍ਰੋਫੈਸਰ ਪ੍ਰਾਵੀਨ ਵਿਮਲ ਰਿਸੋਰਸ ਪਰਸਨ ਵੱਲੋਂ ਸਟਰੈਸ ਮੈਨੇਜਮੈਂਟ ਅਤੇ ਟੀਮ ਮੈਨੇਜਮੈਂਟ ਸਬੰਧੀ ਪ੍ਰੋਜੈਕਟਰ ਤੇ ਸਲਾਈਡਜ਼ ਦੀ ਸਹਾਇਤਾ ਨਾਲ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ ਅਤੇ ਆਏ ਪਾਰਟੀਸਪੈਂਟਸ ਵੱਲੋਂ ਪੁੱਛੇ ਗਏ ਸਵਾਲਾਂ ਦੇ ਜਵਾਬ ਬੜੇ ਤਸੱਲੀਬਖਸ਼ ਢੰਗ ਨਾਲ ਦਿੱਤੇ ਗਏ।

ਐਨ ਆਰ ਆਈ ਸਕੀਮ ਤਹਿਤ ਵਿਕਾਸ ਪ੍ਰਾਜੇਕਟਾਂ ਦਾ ਜਾਇਜ਼ਾ

ਹੁਸ਼ਿਆਰਪੁਰ, 14 ਅਕਤੂਬਰ: ਜ਼ਿਲ੍ਹਾ ਹੁਸ਼ਿਆਰਪੁਰ ਅੰਦਰ ਐਨ.ਆਰ.ਆਈ. ਸਕੀਮ ਅਧੀਨ ਚੱਲ ਰਹੇ ਪ੍ਰੋਜੈਕਟਾਂ ਦੇ ਕੰਮਾਂ ਦਾ ਜਾਇਜ਼ਾ ਲੈਣ ਲਈ ਸ੍ਰ: ਦੀਪਇੰਦਰ ਸਿੰਘ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਪਿੰਡ ਭੂੰਗਰਨੀ ਅਤੇ ਪਿੰਡ ਸਾਹਰੀ ਦਾ ਦੌਰਾ ਕੀਤਾ। ਇਸ ਮੌਕੇ ਤੇ ਉਨ੍ਹਾ ਦੇ ਨਾਲ ਸਰਵਸ੍ਰੀ ਅਵਤਾਰ ਸਿੰਘ ਭੁੱਲਰ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ, ਸਰਬਜੀਤ ਸਿੰਘ ਬੈਂਸ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਹੁਸਿਆਰਪੁਰ ਅਤੇ ਹੋਰ ਸਬੰਧਤ ਅਧਿਕਾਰੀ ਤੇ ਪਿੰਡਾਂ ਦੇ ਪਤਵੰਤੇ ਸਨ।
        ਸ੍ਰ: ਦੀਪਇੰਦਰ ਸਿੰਘ ਨੇ ਦੱਸਿਆ ਕਿ ਪਿੰਡ ਭੂੰਗਰਨੀ ਵਿਖੇ ਐਨ ਆਰ ਆਈ ਸਕੀਮ ਤਹਿਤ ਸੀਵਰੇਜ਼, ਸੈਪਟਿਕ ਟੈਂਕ ਅਤੇ ਵਾਟਰ ਸਪਲਾਈ ਸਿਸਟਮ, ਗਲੀਆਂ-ਨਾਲੀਆਂ ਪੱਕੀਆਂ ਕਰਨਾ, ਸੋਲਰ ਲਾਈਟਾਂ ਲਗਾਉਣ ਅਤੇ ਡਿਸਪੈਂਸਰੀ ਦੀ ਉਸਾਰੀ ਲਈ 240. 12 ਲੱਖ ਰੁਪਏ ਖਰਚ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਪਿੰਡ ਵਿੱਚ ਡਿਸਪੈਂਸਰੀ ਅਤੇ ਲਾਈਟਾਂ ਲਗਾਉਣ ਦਾ ਕੰਮ ਮੁਕੰਮਲ ਹੈ ਅਤੇ  ਸੀਵਰੇਜ਼ ਦਾ ਕੰਮ ਪ੍ਰਗਤੀ ਅਧੀਨ ਚਲ ਰਿਹਾ ਹੈ।
        ਉਨ੍ਹਾਂ ਨੇ ਪਿੰਡ ਸਾਹਰੀ ਵਿਖੇ 202.19 ਲੱਖ ਰੁਪਏ ਦੀ ਲਾਗਤ ਨਾਲ ਸੀਵਰੇਜ਼, ਸੈਪਟਿਕ ਟੈਂਕ, ਵਾਟਰ ਸਪਲਾਈ ਸਿਸਟਮ ਅਤੇ ਸਟਰੀਟ ਕੰਕਰੀਟਿੰਗ ਦੇ ਚਲ ਰਹੇ ਕੰਮ ਦਾ ਮੁਲਾਂਕਣ ਕੀਤਾ।  ਉਨ੍ਹਾਂ ਦੱਸਿਆ ਕਿ ਇਨ੍ਹਾਂ ਪ੍ਰੋਜੈਕਟ ਤਹਿਤ 147. 57 ਲੱਖ ਰੁਪਏ ਦੀ ਰਾਸ਼ੀ ਖਰਚ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਨੇ ਇਨ੍ਹਾਂ ਪ੍ਰੁਜੈਕਟਾਂ ਤਹਿਤ ਕੰਮ ਕਰਾਉਣ ਵਾਲੀ ਸੰਸਥਾ ਇੰਡੀਆ-ਕੈਨੇਡਾ ਵਿਲੇਜ਼ ਇੰਪਰੂਵਮੈਂਟ ਨੂੰ 41.56 ਲੱਖ ਰੁਪਏ ਦਾ ਚੈਕ ਦਿੱਤਾ।

ਅੰਨ ਸੁਰੱਖਿਆ ਕਮੇਟੀ ਦੀ ਮੀਟਿੰਗ ਹੋਈ

ਹੁਸ਼ਿਆਰਪੁਰ, 12 ਅਕਤੂਬਰ: ਜ਼ਿਲ੍ਹਾ ਪੱਧਰੀ ਅੰਨ-ਸੁਰੱਖਿਆ ਮਿਸ਼ਨ ਕਮੇਟੀ ਦੀ ਮੀਟਿੰਗ ਸ੍ਰੀ ਦੀਪਇੰਦਰ ਸਿੰਘ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਜ਼ਿਲ੍ਹਾ ਪੱਧਰੀ ਅੰਨ-ਸੁਰੱਖਿਆ ਮਿਸ਼ਨ ਕਮੇਟੀ  (ਕਣਕ ਤੇ ਦਾਲਾਂ) ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ੍ਰੀ ਵਿਨੇ ਬੁਬਲਾਨੀ ਵਧੀਕ ਡਿਪਟੀ ਕਮਿਸ਼ਨਰ (ਜ) ਹੁਸ਼ਿਆਰਪੁਰ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਕੌਮੀ ਅੰਨ-ਸੁਰੱਖਿਆ ਮਿਸ਼ਨ ਜੋ ਕਿ ਜ਼ਿਲ੍ਹੇ ਵਿੱਚ ਸਾਲ 2007-08 ਦੌਰਾਨ ਸ਼ੁਰੂ ਹੋਇਆ ਸੀ, ਦੇ ਸਾਲ 2010-11 ਦੌਰਾਨ ਦੀ ਪ੍ਰਗਤੀ ਸਮੀਖਿਆ ਕੀਤੀ ਗਈ ਅਤੇ ਸਾਲ 2011-12 ਦੇ ਐਕਸ਼ਨ ਪਲਾਨ ਦੀ ਮਨਜ਼ੂਰੀ ਦਿੱਤੀ ਗਈ। ਡਾ. ਸਰਬਜੀਤ ਸਿੰਘ ਕੰਧਾਰੀ ਮੁੱਖ ਖੇਤੀਬਾੜੀ ਅਫ਼ਸਰ-ਕਮ-ਮੈਂਬਰ ਸਕੱਤਰ ਜ਼ਿਲ੍ਹਾ ਪੱਧਰੀ ਅੰਨ-ਸੁਰੱਖਿਆ ਕਮੇਟੀ ਨੇ ਦੱਸਿਆ ਕਿ ਸਾਲ 2010-11 ਦੌਰਾਨ ਜ਼ਿਲ੍ਹੇ ਵਿੱਚ ਕਣਕ ਦੇ 500 ਪ੍ਰਦਰਸ਼ਨੀ ਪਲਾਂਟ ਕਣਕ ਦਾ ਤਸਦੀਕਸ਼ੁਦਾ ਬੀਜ 15790 ਕੁਇੰਟਲ ਬੀਜ 500 ਰੁਪਏ ਪ੍ਰਤੀ ਕੁਇੰਟਲ ਉਪਦਾਨ ਤੇ 3010 ਮੁਫ਼ਤ ਮਿੰਨੀ ਕਿਟਸ, 25000 ਹੈਕਟੇਅਰ ਤੇ ਮਾਈਕਰੋਨਿਊਟਰੈਂਟ, 45 ਜ਼ੀਰੋ ਟਿਲ ਡਰਿੱਲ / ਸੀਡ ਡਰਿਲ, 100 ਰੋਟਾਵੇਟਰ, 2 ਲੇਜ਼ਰ ਲੈਬਲਰ ਅਤੇ 30 ਫਾਰਮਰ ਫੀਲਡ ਸਕੂਲ ਅਤੇ ਦਾਲਾਂ ਸਕੀਮ ਅਧੀਨ 150 ਸੀਡ ਕਿੱਟ 1200 ਰੁਪਏ ਪ੍ਰਤੀ ਕੁਇੰਟਲ ਉਪਦਾਨ ਤੇ, 15 ਡੇਮੋ: ਪਲਾਟ, 25 ਆਈ ਪੀ ਐਮ ਕਿੱਟ, 40 ਹੈਕਟੇਅਰ ਤੇ ਪਲਾਂਟ ਪ੍ਰੋਟੈਕਸ਼ਨ, 400 ਹੈਕਟੇਅਰ ਦੇ ਮਾਈਕਰੋਨਿਊਟਰੈਟ, ਇੱਕ ਲੇਜ਼ਰ ਲੈਬਲਰ 150000/- ਰੁਪਏ 13 ਜ਼ੀਰੋ ਟਿਲ ਡਰਿੱਲ ਅਤੇ 10 ਰੋਟਾਵੇਟਰ ਦਿੱਤੇ ਗਏ।

        ਸਾਲ 2011-12 ਦੌਰਾਨ ਜ਼ਿਲ੍ਹਾ ਹੁਸ਼ਿਆਰਪੁਰ ਨੂੰ ਕਣਕ ਦੇ ਮਿਸ਼ਨ ਤਹਿਤ 374. 13 ਲੱਖ ਰੁਪਏ ਜ਼ਿਮੀਂਦਾਰਾਂ ਨੂੰ ਉਪਦਾਨ ਵਜ਼ੋਂ ਦਿੱਤੇ ਜਾਣਗੇ। ਜਿਸ ਵਿੱਚ 500 ਪ੍ਰਦਰਸ਼ਨੀ ਪਲਾਂਟ ਪ੍ਰਤੀ ਪਲਾਟ 2000 ਰੁਪਏ ਉਪਦਾਨ , 30000 ਕੁਇੰਟਲ ਕਣਕ ਦਾ ਤਸਦੀਕਸ਼ੁਦਾ ਬੀਜ਼ 500 ਰੁਪਏ ਪ੍ਰਤੀ ਕੁਇੰਟਲ ਦੀ ਸਬਸਿਡੀ, 3000 ਮੁਫ਼ਤ ਮਿੰਨੀ ਕਿੱਟਸ, 25 ਹਜ਼ਾਰ ਹੈਕਟੇਅਰ ਮਾਈਕਰੋਨਿਊਟਰੈਂਟ 500 ਰੁਪਏ ਪ੍ਰਤੀ ਹੈਕਟੇਅਰ ਦੀ ਸਬਸਿਡੀ, 100 ਸੀਡ ਡਰਿੱਲ / ਮਲਟੀਕਰਾਪ ਪਲਾਂਟਰਜ਼ 15000 ਪ੍ਰਤੀ ਡਰਿੱਲ ਸਬਸਿਡੀ, 150 ਰੋਟਾਵੇਟਰ 30 ਹਜ਼ਾਰ ਰੁਪਏ ਪ੍ਰਤੀ ਰੋਟਾਵੇਟਰ ਸਬਸਿਡੀ 9 ਲੇਜ਼ਰ ਲੈਬਲਰ 150000 ਰੁਪਏ ਪ੍ਰਤੀ ਲੈਜ਼ਰ ਲੈਬਲਰ ਸਬਸਿਡੀ ਅਤੇ 25 ਫਾਰਮਰਜ਼ ਫੀਲਡ ਸਕੂਲ ਲਗਾਏ ਜਾਣੇ ਹਨ। ਇਸੇ ਤਰਾਂ ਦਾਲਾਂ ਸਕੀਮ ਅਧੀਨ 10.775 ਲੱਖ ਰੁਪਏ ਦੀ ਸਬਸਿਡੀ ਜਿਸ ਵਿੱਚ 200 ਕੁਇੰਟਲ ਬੀਜ਼ 1200 ਰੁਪਏ ਪ੍ਰਤੀ ਕੁਇੰਟਲ ਸਬਸਿਡੀ ਤੇ 100 ਆਈ ਪੀ ਐਮ ਕਿੱਟ, 100 ਪਲਾਂਟ ਪ੍ਰੋਟੈਕਸ਼ਨ ਕੈਮੀਕਲ 200 ਹੈਕਟੇਅਰ ਮਾਈਕਰੋਨਿਊਟਰੈਂਟ 10 ਰੋਟਾਵੇਟਰ, 2 ਸੀਡ ਡਰਿੱਲਾਂ ਸਬਸਿਡੀ ਤੇ ਦਿੱਤੀਆਂ ਜਾਣਗੀਆਂ। ਇਸ ਮੀਟਿੰਗ ਵਿੱਚ ਡਾ. ਯਾਦਵਿੰਦਰ ਸਿੰਘ ਖੇਤੀਬਾੜੀ ਅਫ਼ਸਰ-ਕਮ-ਮੈਂਬਰ, ਸ੍ਰ: ਅਵਤਾਰ ਸਿੰਘ ਧਾਮੀ ਸੈਲਫ ਹੈਲਪ ਗਰੁੱਪ ਦਾ ਨੁਮਾਇੰਦਾ, ਸ੍ਰ: ਜਸਵੀਰ ਸਿੰਘ ਬੈਰੌ ਕਾਗੜੀ ਮੈਂਬਰ ਡਾ. ਬੀ ਕੇ ਮਹਿਤਾ ਮੈਂਬਰ ਡਾ ਕਮਲਜੀਤ ਸੰਘਾ ਪ੍ਰੋਜੈਕਟ ਡਾਇਰੈਕਟਰ ਆਤਮਾ, ਡਾ ਹੁਕਮ ਚੰਦ, ਮੰਡਲ ਭੂਮੀ ਰੱਖਿਆ ਅਫ਼ਸਰ , ਡਾ ਨਰੇਸ਼ ਕੁਮਾਰ ਬਾਗਬਾਨੀ ਵਿਕਾਸ ਅਫ਼ਸਰ, ਸ੍ਰੀ ਰਣਜੀਤ ਕੁਮਾਰ ਟੈਕਨੀਸ਼ੀਅਨ ਹੁਸ਼ਿਆਰਪੁਰ ਮੌਜੂਦ ਸਨ।

ਕੰਬਾਈਨਾਂ ਨਾਲ ਝੋਨੇ ਦੀ ਕਟਾਈ ਤੇ ਰੋਕ

ਹੁਸ਼ਿਆਰਪੁਰ, 12 ਅਕਤੂਬਰ:  ਸ੍ਰ: ਦੀਪਇੰਦਰ ਸਿੰਘ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ  ਖਰੀਫ਼ ਸੀਜ਼ਨ 2011-12 ਦੌਰਾਨ ਸ਼ਾਮ 7-00 ਵਜੇ ਤੋਂ ਸਵੇਰੇ 10-00 ਵਜੇ ਤੱਕ ਹਾਰਵੈਸਟਰ ਕੰਬਾਇਨਾਂ ਦੁਆਰਾ ਝੋਨੇ ਦੀ ਕਟਾਈ ਤੇ ਰੋਕ ਲਗਾਉਣ ਦਾ ਫੈਸਲਾ ਲਿਆ ਗਿਆ ਹੈ। ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਇਸ ਫੈਸਲੇ ਨੂੰ ਅਸਰਦਾਰ ਢੰਗ ਨਾਲ ਲਾਗੂ ਕੀਤਾ ਜਾਵੇ  ਤਾਂ ਜੋ ਮੰਡੀਆਂ ਵਿੱਚ ਕੱਚੇ, ਹਰੇ ਅਤੇ ਗਿੱਲੇ ਝੋਨੇ ਦੀ ਆਮਦ ਤੇ ਰੋਕ ਲੱਗ ਸਕੇ। ਉਨ੍ਹਾਂ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਪੱਕਿਆ ਹੋਇਆ ਸਾਫ਼ ਅਤੇ ਸੁੱਕਾ ਝੋਨਾ ਲੈ ਕੇ ਆਉਣ ਤਾਂ ਜੋ ਮੰਡੀਆਂ ਵਿੱਚ ਝੋਨੇ ਦੀ ਖਰੀਦ ਤੁਰੰਤ ਹੋ ਸਕੇ।

ਬੁਢਾਪਾ ਪੈਂਨਸ਼ਨ ਲਈ ਉਮਰ ਹੱਦ 65 ਸਾਲ ਕੀਤੀ

ਹੁਸ਼ਿਆਰਪੁਰ, 12 ਅਕਤੂਬਰ: ਸ੍ਰ: ਦੀਪਇੰਦਰ ਸਿੰਘ ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇੰਦਰਾ ਗਾਂਧੀ ਨੈਸ਼ਨਲ ਬੁਢਾਪਾ ਪੈਨਸ਼ਨ ਸਕੀਮ ਅਧੀਨ ਲਾਭ ਪ੍ਰਾਪਤ ਕਰਨ ਲਈ ਸਰਕਾਰ ਵੱਲੋਂ ਗਰੀਬੀ ਰੇਖਾਂ ਤੋਂ ਹੇਠਾਂ ਰਹਿ ਰਹੇ ਬਜ਼ੁਰਗ ਮਹਿਲਵਾਂ ਅਤੇ  ਵਿਅਕਤੀਆਂ ਨੂੰ ਪੈਨਸ਼ਨ ਦੇਣ ਲਈ ਨਿਸ਼ਚਿਤ ਕੀਤੀ ਗਈ ਉਮਰ ਦੀ ਹੱਦ 65 ਸਾਲ ਤੋਂ ਘਟਾ ਕੇ 60 ਸਾਲ ਕਰ ਦਿੱਤੀ ਗਈ ਹੈ, ਬਸ਼ਰਤੇ ਕਿ ਸਬੰਧਤ ਵਿਅਕਤੀ ਦਾ ਨਾਮ 2002 ਦੇ ਸਰਵੈ ਅਨੁਸਾਰ ਤਿਆਰ ਕੀਤੀ ਗਈ ਸੂਚੀ ਵਿੱਚ ਸ਼ਾਮਲ ਹੋਣਾ ਚਾਹੀਦਾ ਹੈ।
        ਉਨ੍ਹਾਂ ਅੱਗੇ ਦੱਸਿਆ ਕਿ 80 ਸਾਲ ਤੋਂ ਵੱਧ ਉਮਰ ਵਾਲੇ ਉਹ ਵਿਅਕਤੀ ਜੋ ਗਰੀਬੀ ਰੇਖਾ ਤੋਂ ਹੇਠਾਂ ਰਹਿ ਰਹੇ ਹਨ ਅਤੇ ਉਨ੍ਹਾਂ ਦੇ ਨਾਂ 2002 ਦੇ ਸਰਵੈ ਅਨੁਸਾਰ ਤਿਆਰ ਕੀਤੀ ਗਈ ਸੂਚੀ ਵਿੱਚ ਸ਼ਾਮਲ ਹੋਵੇ, ਉਨ੍ਹਾਂ ਨੂੰ ਪੰਜਾਬ ਸਰਕਾਰ ਵੱਲੋਂ ਦਿੱਤੀ ਜਾਂਦੀ 250 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦੇ ਨਾਲ ਕੇਂਦਰ ਸਰਕਾਰ ਵੱਲੋਂ 500 ਰੁਪਏ ਪ੍ਰਤੀ ਮਹੀਨੇ ਦੀ ਰਾਸ਼ੀ ਪੈਨਸ਼ਨ ਵਜੋਂ ਦਿੱਤੀ ਜਾਵੇਗੀ।  ਉਨ੍ਹਾਂ ਕਿਹਾ ਕਿ ਜ਼ਿਲ੍ਹੇ ਅੰਦਰ ਜਿਹੜੇ ਬਜ਼ੁਰਗ ਉਪਰੋਕਤ ਸ਼ਰਤਾਂ ਅਨੁਸਾਰ ਲਾਭ ਲੈਣ ਦੇ ਯੋਗ ਹਨ,  ਉਹ ਆਪਣਾ ਬੀ ਪੀ ਐਲ ਨੰਬਰ ਅਤੇ ਉਮਰ ਸਬੰਧੀ ਸਬੂਤ ਲੈ ਕੇ ਸਬੰਧਤ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਜਾਂ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਨਾਲ ਸੰਪਰਕ ਕਰਨ ਤਾਂ ਜੋ ਉਨ੍ਹਾਂ ਨੂੰ ਕੇਂਦਰ ਸਰਕਾਰ ਵੱਲੋਂ ਇਸ ਸਕੀਮ ਅਧੀਨ ਦਿੱਤੀ ਜਾਣ ਵਾਲੀ ਰਾਸ਼ੀ ਤੁਰੰਤ ਦਿੱਤੀ ਜਾ ਸਕੇ।

ਰਜਿੰਦਰ ਪ੍ਰਸ਼ਾਦ ਨੇ ਅਹੁਦਾ ਸੰਭਾਲਿਆ

ਤਲਵਾੜਾ, 12 ਅਕਤੂਬਰ:  ਸ਼੍ਰੀ ਰਜਿੰਦਰ ਪ੍ਰਸਾਦ ਨੇ ਬਤੌਰ ਮੁੱਖ ਅਧਿਆਪਕ ਸਰਕਾਰੀ ਮਾਡਲ ਹਾਈ ਸਕੂਲ ਤਲਵਾੜਾ ਅਹੁਦਾ ਸੰਭਾਲ ਕੇ ਕੰਮ ਕਾਜ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਪਹਿਲ ਸਕੂਲ ਦੀਆਂ ਸ਼ਾਨਦਾਰ ਪਰੰਪਰਾਵਾਂ ਨੂੰ ਕਾਇਮ ਰੱਖਦੇ ਹੋਏ ਆਦਰਸ਼ ਵਿੱਦਿਅਕ ਮਾਹੌਲ ਨੂੰ ਕਾਇਮ ਰੱਖਣ ਦੀ ਹੋਵੇਗੀ। ਜਿਕਰਯੋਗ ਹੈ ਕਰੀਬ 33 ਸਾਲ ਬਤੌਰ ਮੈਥ ਮਾਸਟਰ ਵੱਖ ਵੱਖ ਸਕੂਲਾਂ ਵਿਚ ਪੜ੍ਹਾਉਣ ਮਗਰੋਂ ਪਿਛਲੇ ਲੰਮੇ ਸਮੇਂ ਤੋਂ ਇਸੇ ਸਕੂਲ ਵਿਚ ਤਾਇਨਾਤ ਸਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਿੰ. ਸੁਰੇਸ਼ ਕੁਮਾਰੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸੈਕਟਰ 3, ਵੋਕ. ਮਿਸਟ੍ਰੈਸ ਮੀਨਾ, ਸ. ਕੁਲਵੰਤ ਸਿੰਘ, ਸੁਰੇਸ਼ ਕੁਮਾਰ ਰਾਣਾ, ਰਾਜ ਕੁਮਾਰ, ਹਰਮੀਤ ਕੌਰ, ਸੁਰੇਸ਼ ਮਹਿਤਾ, ਰਵੀ ਸ਼ਾਰਦਾ, ਨਵਕਿਰਨ, ਰਾਮ ਪ੍ਰਸਾਦ, ਦਿਨੇਸ਼ ਕੁਮਾਰ, ਮਹਿੰਦਰ ਸਿੰਘ, ਵਰਿੰਦਰ ਸਿੰਘ ਕੰਪਿਊਟਰ ਫੈਕਲਟੀ ਆਦਿ ਸਮੇਤ ਕਈ ਹੋਰ ਅਧਿਆਪਕ ਹਾਜਰ ਸਨ।

ਡੇਢ ਸਾਲ ਅੰਦਰ ਪੰਜਾਬ ਬਣੇਗਾ ਵਾਧੂ ਬਿਜਲੀ ਪੈਦਾ ਕਰਨ ਵਾਲਾ ਸੂਬਾ : ਬਾਦਲ

ਹੁਸ਼ਿਆਰਪੁਰ, 11 ਅਕਤੂਬਰ: ਪੰਜਾਬ ਸਰਕਾਰ ਵੱਲੋਂ ਸੂਬੇ ਅੰਦਰ 72624 ਕਰੋੜ ਰੁਪਏ ਦੀ ਲਾਗਤ ਨਾਲ 12104 ਮੈਗਾਵਾਟ ਬਿਜਲੀ ਪੈਦਾ ਕਰਨ ਵਾਲੇ 7 ਵੱਡੇ ਪ੍ਰੋਜੈਕਟ ਲਗਾਏ ਹਨ ਅਤੇ 8000 ਕਰੋੜ ਰੁਪਏ ਤੋਂ ਵੱਧ ਨਿਵੇਸ਼ ਨਾਲ ਬਿਜਲੀ ਟਰਾਂਸਮਿਸ਼ਨ ਅਤੇ ਡਿਸਟ੍ਰੀਬਿਊਸ਼ਨ (ਵੰਡ) ਪ੍ਰਣਾਲੀ ਦੀ ਮਜ਼ਬੂਤੀ ਅਤੇ ਸੁਧਾਰ ਲਈ ਵਿਸ਼ੇਸ਼ ਪਹਿਲ ਕਦਮੀਆਂ ਕੀਤੀਆਂ ਹਨ ਅਤੇ ਗੈਰ ਰਵਾਇਤੀ ਵਸੀਲਿਆਂ ਤੋਂ ਬਿਜਲੀ ਪੈਦਾ ਕਰਨ ਦਾ ਰਿਕਾਰਡ ਕਾਇਮ ਕੀਤਾ ਹੈ। ਇਹ ਪ੍ਰਗਟਾਵਾ ਸ੍ਰ: ਪ੍ਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ ਨੇ ਅੱਜ ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਦੇ ਪਿੰਡ ਲਾਚੋਵਾਲ ਵਿਖੇ 5 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ  66 ਕੇ.ਵੀ. ਸਬ-ਸਟੇਸ਼ਨ ਦਾ ਨੀਂਹ ਪੱਥਰ ਰੱਖਣ ਉਪਰੰਤ ਇੱਕ ਭਾਰੀ ਜਨਤਕ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ।
         ਸ੍ਰ: ਬਾਦਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹੁਸ਼ਿਆਰਪੁਰ ਜ਼ਿਲ੍ਹੇ ਅੰਦਰ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਨਵੇਂ ਬਿਜਲੀ ਘਰ ਬਣਾਉਣ, ਬਿਜਲੀ ਸੁਧਾਰ ਦੀਆਂ ਸਕੀਮਾਂ ਲਾਗੂ ਕਰਨ ਅਤੇ ਵੱਖ-ਵੱਖ ਕੈਟਾਗਰੀ ਦੇ ਕੁਨੈਕਸ਼ਨ ਦੇਣ ਉਪਰ 150 ਕਰੋੜ ਰੁਪਏ ਖਰਚ ਕੀਤੇ ਗਏ ਹਨ । ਉਨ੍ਹਾਂ ਕਿਹਾ ਕਿ ਲਾਚੋਵਾਲ ਸਬ-ਸਟੈਸ਼ਨ ਦੇ ਬਣਨ ਨਾਲ 25 ਪਿੰਡਾਂ ਨੂੰ ਜਿਥੇ ਬੇਹਤਰ ਬਿਜਲੀ ਦੀ ਸਪਲਾਈ ਮਿਲੇਗੀ, ਉਥੇ ਪੰਜਾਬ ਰਾਜ ਪਾਵਰ ਕੌਮ ਦੇ 132 ਕੇ. ਵੀ. ਸਬ-ਸਟੈਸ਼ਨ ਹੁਸ਼ਿਆਰਪੁਰ, 66 ਕੇ.ਵੀ. ਸਬ-ਸਟੇਸ਼ਨ ਸ਼ਾਮਚੁਰਾਸੀ ਅਤੇ 66 ਕੇ. ਵੀ. ਸਬ-ਸਟੇਸ਼ਨ ਬੁਲੋਵਾਲ ਨੂੰ ਵੱਡੀ ਰਾਹਤ ਮਿਲੇਗੀ ਅਤੇ ਇਹ ਸਬ-ਸਟੇਸ਼ਨ ਵਾਧੂ ਲੋਡ ਤੋਂ ਮੁਕਤ ਹੋ ਜਾਣਗੇ।
        ਉਨ੍ਹਾਂ ਕਿਹਾ ਕਿ ਬਿਜਲੀ ਉਤਪਾਦਨ ਦੇ ਨਾਲ-ਨਾਲ ਲੋਕਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਦੇਣੀ ਵੀ ਜ਼ਰੂਰੀ ਹੈ। ਇਸ ਕਰਕੇ ਪੰਜਾਬ ਸਰਕਾਰ ਵੱਲੋਂ ਸੂਬੇ ਅੰਦਰ 24 ਘੰਟੇ ਨਿਰਵਿਘਨ ਬਿਜਲੀ ਸਪਲਾਈ ਦਿੱਤੀ ਜਾ ਰਹੀ ਹੈ ਅਤੇ ਆਉਂਦੇ ਡੇਢ ਸਾਲ ਅੰਦਰ ਪੰਜਾਬ ਦੇਸ਼ ਦਾ ਵਾਧੂ ਬਿਜਲੀ ਪੈਦਾ ਕਰਨ ਵਾਲਾ ਸੂਬਾ ਬਣ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਿਜਲੀ ਦੇ ਖੇਤਰ ਵਿੱਚ ਵੱਡੇ ਪ੍ਰੋਜੈਕਟ ਲਗਾਏ ਗਏ ਹਨ ਅਤੇ ਆਮ ਲੋਕਾਂ ਨੂੰ ਬੇਹਤਰ ਸਿਹਤ ਸੇਵਾਵਾਂ ਅਤੇ ਮਿਆਰੀ ਸਿੱਖਿਆ ਮੁਹੱਈਆ ਕਰਨ ਲਈ ਸੂਬੇ ਨੂੰ ਦੇਸ਼ ਵਿੱਚੋਂ 14ਵੇਂ ਨੰਬਰ ਤੋਂ ਤੀਜੇ ਨੰਬਰ ਤੇ ਲਿਆਂਦਾ ਹੈ ਅਤੇ ਜਲਦੀ ਹੀ ਪਹਿਲੇ ਨੰਬਰ ਤੇ ਲਿਆਂਦਾ ਜਾ ਰਿਹਾ ਹੈ।
        ਇਸ ਮੌਕੇ ਤੇ ਬੀਬੀ ਮਹਿੰਦਰ ਕੌਰ ਜੋਸ਼ ਮੁੱਖ ਪਾਰਲੀਮਾਨੀ ਸਕੱਤਰ ਸਿੱਖਿਆ ਵਿਭਾਗ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ 5 ਨਵੀਆਂ ਯੂਨੀਵਰਸਿਟੀਆਂ ਸਥਾਪਿਤ ਕੀਤੀਆਂ ਹਨ ਅਤੇ 17 ਨਵੇਂ ਡਿਗਰੀ ਕਾਲਜ ਖੋਲ੍ਹੇ ਗਏ ਹਨ।  ਇਸ ਮੌਕੇ ਤੇ ਸਰਵਸ੍ਰੀ ਸੋਹਨ ਸਿੰਘ ਠੰਡਲ ਵਿਧਾਇਕ ਹਲਕਾ ਮਾਹਿਲਪੁਰ, ਕੇ ਡੀ ਚੌਧਰੀ ਚੇਅਰਮੈਨ ਪੰਜਾਬ ਪਾਵਰ ਕੌਮ, ਦੀਪਇੰਦਰ ਸਿੰਘ ਡਿਪਟੀ ਕਮਿਸ਼ਨਰ,ਸੁਰਿੰਦਰ ਸਿੰਘ ਭੁਲੇਵਾਲ ਰਾਠਾਂ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ, ਸਰਬਜੋਤ ਸਿੰਘ ਸਾਹਬੀ ਜ਼ਿਲ੍ਹਾ ਪ੍ਰਧਾਨ ਯੂਥ ਅਕਾਲੀ, ਵਰਿੰਦਰ ਸਿੰਘ ਬਾਜਵਾ, ਜਸਜੀਤ ਸਿੰਘ ਥਿਆੜਾ, ਪ੍ਰਕਾਸ਼ ਸਿੰਘ ਗੜ੍ਹਦੀਵਾਲਾ, ਬਲਬੀਰ ਸਿੰਘ ਮਿਆਣੀ ਸਾਬਕਾ ਮੰਤਰੀ ਪੰਜਾਬ, ਬੀਬੀ ਸੁਖਦੇਵ ਕੌਰ ਸੱਲਾਂ, ਜਤਿੰਦਰ ਸਿੰਘ ਲਾਲੀ ਬਾਜਵਾ, ਕਰਮਜੀਤ ਸਿੰਘ ਬੱਬਲੂ, ਸੰਤੋਖ ਸਿੰਘ ਸਰਨਾ ਮੁੱਖ ਇੰਜੀਨੀਅਰ (ਉਤਰ) ਜ਼ੋਨ ਜ¦ਧਰ, ਜਗਮੋਹਨ ਸਿੰਘ ਐਸ ਈ ਬਿਜਲੀ ਬੋਰਡ ਅਤੇ ਇਲਾਕੇ ਦੇ ਅਕਾਲੀ-ਭਾਜਪਾ ਆਗੂ ਹਾਜ਼ਰ ਸਨ।

9ਵਾਂ ਓਪਨ ਟੂਰਨਾਮੈਂਟ ਤੇ ਸੱਭਿਆਚਾਰਕ ਮੇਲਾ 15 ਤੋਂ

ਤਲਵਾੜਾ, 11 ਅਕਤੂਬਰ: ਬੀ. ਬੀ. ਐਮ. ਬੀ. ਸਟਾਫ਼ ਕਲੱਬ ਅਤੇ ਬਿਆਸ ਸਪੋਰਟਸ ਤੇ ਕਲਚਰਲ ਕਲੱਬ ਤਲਵਾੜਾ ਵੱਲੋਂ 9ਵਾਂ ਓਪਨ ਖੇਡ ਮੇਲਾ ਅਤੇ ਸੱਭਿਆਚਾਰਕ ਮੇਲਾ 15 ਤੋਂ ਸ਼ੁਰੂ ਹੋ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਕਲੱਬ ਦੇ ਪ੍ਰਧਾਨ ਸ਼੍ਰੀ ਜੇ. ਐ¤ਸ. ਰਾਣਾ ਨੇ ਦੱਸਿਆ ਕਿ ਇਸ ਵਾਰ ਬੈਡਮਿੰਟਨ, ਟੇਬਲ ਟੈਨਿਸ, ਬਾਸਕਟਬਾਲ ਤੋਂ ਇਲਾਵਾ ਫੁੱਟਬਾਲ ਅਤੇ ਕ੍ਰਿਕੇਟ ਮੁਕਾਬਲੇ ਵੀ ਕਰਵਾਏ ਜਾ ਰਹੇ ਹਨ। 15 ਤੋਂ 17 ਅਕਤੂਬਰ ਤੱਕ ਚੱਲਣ ਵਾਲੇ ਇਨ੍ਹਾਂ ਮੁਕਾਬਲਿਆਂ ਵਿਚ ਜੇਤੂ ਟੀਮਾਂ ਨੂੰ ਨਗਦ ਇਨਾਮ ਦਿੱਤੇ ਜਾਣਗੇ। ਇਸ ਤੋਂ ਇਲਾਵਾ 19 ਤੋਂ 22 ਅਕਤੂਬਰ ਤੱਕ ਹੋਣ ਵਾਲੇ ਅੰਤਰ ਸਕੂਲ ਮੁਕਾਬਲਿਆਂ ਵਿਚ ਪੇਂਟਿੰਗ, ਸੁੰਦਰ ਲਿਖਾਈ, ਇੱਕ ਮਿੰਟ ਸ਼ੋਅ, ਬੂਗੀ ਵੂਗੀ ਨਾਚ, ਫੈਂਸੀ ਡਰੈਸ ਆਦਿ ਦੇ ਮੁਕਾਬਲੇ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਪ੍ਰੋਗਰਾਮ ਦੀ ਤਿਆਰੀ ਮੁਕੰਮਲ ਕਰ ਲਈ ਗਈ ਹੈ ਅਤੇ ਮੁਕਾਬਲਿਆਂ ਵਿਚ ਭਾਗ ਲੈਣ ਵਾਲੀਆਂ ਟੀਮਾਂ ਤੋਂ ਐਂਟਰੀ ਲਈ ਜਾ ਰਹੀ ਹੈ। ਇਸ ਮੌਕੇ ਕਲੱਬ ਤੇ ਆਗੂ ਰਵਿੰਦਰ ਸਿੰਘ ਰਵੀ, ਕੇਵਲ ਸਿੰਘ ਭਿੰਡਰ, ਧਰਮਿੰਦਰ ਸਿੰਘ, ਹਰਜੀਤ ਸਿੰਘ ਆਦਿ ਹਾਜਰ ਸਨ।

ਹਲਕਾ ਚੱਬੇਵਾਲ ਵਿਚ ਵੋਟਾਂ ਬਣਾਉਣ ਦੀ ਪ੍ਰਕਿਰਿਆ ਸ਼ੁਰੂ

ਹੁਸ਼ਿਆਰਪੁਰ, 8 ਅਕਤੂਬਰ:  ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਚੋਣਕਾਰ ਰਜਿਸਟਰੇਸ਼ਨ ਅਫ਼ਸਰ ਵਿਧਾਨ ਸਭਾ ਹਲਕਾ 44-ਚੱਬੇਵਾਲ ਦੀ ਪ੍ਰਧਾਨਗੀ ਹੇਠ ਅੱਜ ਦਫ਼ਤਰ ਵਧੀਕ ਡਿਪਟੀ (ਵਿਕਾਸ) ਵਿਖੇ ਵੋਟਰ ਸੂਚੀਆਂ ਦੀ ਸੁਧਾਈ ਸਬੰਧੀ ਇੱਕ ਵਿਸ਼ੇਸ਼ ਮੀਟਿੰਗ ਹੋਈ, ਜਿਸ ਵਿੱਚ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਅਤੇ ਚੋਣ ਸੁਪਰਵਾਈਜ਼ਰ ਹਾਜ਼ਰ ਹੋਏ। ਕਾਨੂੰਗੋ (ਚੋਣਾਂ) ਅਤਿੰਦਰ ਕੁਮਾਰ ਵੀ ਇਸ ਮੀਟਿੰਗ ਵਿੱਚ ਹਾਜ਼ਰ ਸਨ।
        ਸ੍ਰੀ ਹਰਮਿੰਦਰ ਸਿੰਘ ਨੇ ਮੀਟਿੰਗ ਵਿੱਚ ਹਾਜ਼ਰ ਵੱਖ-ਵੱਖ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਧਾਨ ਸਭਾ ਹਲਕਾ 44-ਚੱਬੇਵਾਲ ਦੇ ਵੋਟਰਾਂ ਦੀਆਂ ਨਵੀਆਂ ਵੋਟਾਂ ਬੀ ਐਲ ਓਜ਼ ਵੱਲੋਂ 4 ਅਕਤੂਬਰ ਤੋਂ 20 ਅਕਤੂਬਰ ਤੱਕ ਬਣਾਈਆਂ ਜਾ ਰਹੀਆਂ ਹਨ ਜਿਨ੍ਹਾਂ ਦੀ ਉਮਰ 1 ਜਨਵਰੀ 2012 ਨੂੰ 18 ਸਾਲ ਜਾਂ ਇਸ ਤੋਂ ਵੱਧ ਹੋਵੇ, ਉਹ ਫਾਰਮ ਨੰਬਰ 6 ਭਰ ਕੇ ਆਪਣੀ ਵੋਟ ਬਣਾ ਸਕਦਾ ਹੈ। ਉਨ੍ਹਾਂ ਦੱਸਿਆ ਕਿ 9 ਅਕਤੂਬਰ ਅਤੇ 16 ਅਕਤੂਬਰ ਨੂੰ ਵਿਧਾਨ ਸਭਾ ਹਲਕੇ ਦੇ ਸਾਰੇ ਪੋਲਿੰਗ ਬੂਥਾਂ ਤੇ ਬੀ ਐਲ ਓਜ਼ ਬੈਠਣਗੇ ਅਤੇ ਯੋਗ ਵੋਟਰਾਂ ਪਾਸੋਂ ਦਾਅਵੇ ਅਤੇ ਇਤਰਾਜ ਪ੍ਰਾਪਤ ਕਰਨਗੇ।  10 ਅਕਤੂਬਰ ਨੂੰ ਗਰਾਮ ਪੰਚਾਇਤ ਵਿੱਚ ਵੋਟਰ ਸੂਚੀਆਂ ਪੜ੍ਹ ਕੇ ਸੁਣਾਈਆਂ ਜਾਣਗੀਆਂ ਤਾਂ ਜੋ ਵੋਟਰ ਸੂਚੀ ਵਿੱਚ ਕਿਸੇ ਕਿਸਮ ਦੀ ਕੋਈ ਗਲਤੀ ਨਾ ਰਹਿ ਜਾਵੇ।  ਉਨ੍ਹਾਂ ਸਾਰੀਆਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਉਹ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਲਈ ਲਗਾਏ ਗਏ ਬੀ ਐਲ ਓਜ਼ ਨੂੰ ਵੋਟਾਂ ਬਣਾਉਣ ਲਈ ਸਹਿਯੋਗ ਦੇਣ ਅਤੇ 1 ਜਨਵਰੀ 2012 ਨੂੰ 18 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਨੌਜਵਾਨਾਂ ਨੂੰ ਜਿਨ੍ਹਾਂ ਦੀਆਂ ਵੋਟਾਂ ਨਹੀਂ ਬਣੀਆਂ ਵੋਟਾਂ ਬਣਾਉਣ ਲਈ ਪ੍ਰੇਰਿਤ ਕਰਨ  ਅਤੇ ਇਸ ਸਬੰਧੀ ਵੱਧ ਤੋਂ ਵੱਧ ਪ੍ਰਚਾਰ ਕੀਤਾ ਜਾਵੇ ਤਾਂ ਜੋ ਵੋਟਾਂ ਬਣਾਉਣ ਦਾ ਟੀਚਾ ਪੂਰਾ ਕੀਤਾ ਜਾ ਸਕੇ।

ਸ਼੍ਰੀ ਗੁਰੂ ਰਵਿਦਾਸ ਧਾਰਮਿਕ ਸਭਾ ਦੀ ਮੀਟਿੰਗ

ਤਲਵਾੜਾ, 9 ਅਕਤੂਬਰ:  ਸ਼੍ਰੀ ਗੁਰੂ ਰਵਿਦਾਸ ਧਾਰਮਿਕ ਸਭਾ ਦੀ ਇਕ ਅਹਿਮ ਮੀਟਿੰਗ ਪ੍ਰਧਾਨ ਸ਼੍ਰੀ ਯੁੱਧਵੀਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੇ ਸ਼ੁਰੂ ਵਿਚ ਗੁਰੂ ਘਰ ਦੇ ਅਹਿਮ ਸੇਵਾਦਾਰ ਐਕਸੀਅਨ ਸੁਰਿੰਦਰਪਾਲ ਸਿੰਘ ਰੱਲ੍ਹ ਦੇ ਅਚਾਨਕ ਅਕਾਲ ਚਲਾਣੇ ਤੇ ਸੋਗ ਦਾ ਪ੍ਰਗਟਾਵਾ ਕੀਤਾ ਗਿਆ ਅਤੇ 2 ਮਿੰਟ ਦਾ ਮੌਨ ਰੱਖ ਕੇ ਵਿਛੜੀ ਰੂਹ ਦੀ ਸ਼ਾਂਤੀ ਲਈ ਪ੍ਰਾਥਨਾ ਕੀਤੀ ਗਈ। ਸ਼੍ਰੀ ਯੁੱਧਵੀਰ ਸਿੰਘ ਨੇ ਕਿਹਾ ਕਿ ਹਰ ਸਾਲ ਦੀ ਤਰਾਂ ਇਸ ਸਾਲ ਵੀ ਮਹਾਨ ਸੰਤ ਸੰਮੇਲਨ 19 ਨਵੰਬਰ ਨੂੰ ਪਰਮ ਸੰਤ ਸ਼੍ਰੀ ਨਿਰੰਜਣ ਦਾਸ ਜੀ ਦੀ ਸਰਪ੍ਰਸਤੀ ਹੇਠ ਕਰਵਾਇਆ ਜਾ ਰਿਹਾ ਹੈ। ਮੀਟਿੰਗ ਵਿਚ ਸ਼ਮਸ਼ੇਰ ਸਿੰਘ ਜਨਰਲ ਸਕੱਤਰ, ਸੁਖਰਾਮ ਦਾਸ ਬੱਧਣ ਸੀ.ਮੀਤ ਪ੍ਰਧਾਨ, ਸੋਮ ਲਾਲ ਮੱਲ ਕੈਸ਼ੀਅਰ, ਜਰਨੈਲ ਭਾਟੀਆ, ਤਰਸੇਮ ਸਿੰਘ, ਬੀਬੀ ਸੁਰਜੀਤ ਕੌਰ, ਉਸ਼ਾ ਰਾਣੀ, ਰਾਜ ਮੱਲ, ਗੁਰਦਿਆਲ ਸਿੰਘ, ਮਨੀ ਚੰਦ ਸੇਵਾ ਦਾਸ, ਕਮਲਜੀਤ ਸੁੰਮਨ ਅਦਿ ਹਾਜਰ ਸਨ।

ਸਾਂਭਰ ਨੂੰ ਸੁਰਖਿਅਤ ਨਹਿਰ ਚੋਂ ਬਾਹਰ ਕੱਢਿਆ

ਤਲਵਾੜਾ 9 ਸਤੰਬਰ: ਜੰਗਲੀ ਜੀਵ ਅਤੇ ਜੰਗਲਾਤ ਵਿਭਾਗ ਤਲਵਾੜਾ ਵੱਲੋਂ ਅੱਜ ਸ. ਕਰਨੈਲ ਸਿੰਘ ਜੰਗਲਾਤ ਅਫਸਰ ਨੇ ਆਪਣੀ ਟੀਮ ਦੀ ਸਹਾਇਤਾ ਨਾਲ ਪਾਵਰ ਹਾਊਸ ਨੰਬਰ-1 ਵਿਚੋਂ ਇਕ ਸਾਂਭਰ ਨੂੰ ਸੁਰਖਿਅਤ ਬਾਹਰ ਕੱਢਿਆ ਅਤੇ ਉਸਨੂੰ ਮੁਢਲੀ ਸਹਾਇਤਾ ਅਤੇ ਮਲਮ ਪੱਟੀ ਕਰਨ ਉਪਰੰਤ ਵਾਪਸ ਜੰਗਲ ਵਿਚ ਛੱਡ ਦਿੱਤਾ ਗਿਆ। ਇਸ ਮੌਕੇ ਬਾਬਾ ਦੀਪ ਸਿੰਘ ਸੁਸਾਇਟੀ ਦੇ ਪ੍ਰਧਾਨ ਬਾਬਾ ਸੁਰਿੰਦਰ ਸਿੰਘ, ਸੁੱਚਾ ਰਾਮ ਵਣ ਗਾਰਡ, ਸੁਰਜੀਤ ਸਿਘ ਵਾਚਰ, ਬਚਨ ਸਿੰਘ ਵਾਚਰ ਹਾਜਰ ਸਨ।

ਸੂਬਾ ਪੱਧਰੀ ਰੈਲੀ ਲਈ ਅਧਿਆਪਕ ਰਵਾਨਾ

ਤਲਵਾੜਾ 9 ਸਤੰਬਰ: ਅੱਜ ਪੰਜਾਬ ਮਾਸਟਰ ਕੇਡਰ ਯੂਨੀਅਨ ਦੀ ਮੋਹਾਲੀ ਵਿਖੇ ਸੂਬਾ ਪੱਧਰੀ ਰੋਸ ਰੈਲੀ ਵਿੱਚ ਸ਼ਾਮਲ ਹੋਣ ਲਈ ਬਲਾਕ ਤਲਵਾੜਾ ਅਤੇ ਹਾਜੀਪੁਰ ਦੇ ਅਧਿਆਪਕ ਸ. ਕੁਲਵੰਤ ਸਿੰਘ ਤਲਵਾੜਾ ਅਤੇ ਸੁਰਦਰਸ਼ਨ ਸਿੰਘ ਹਾਜੀਪੁਰ ਦੀ ਅਗਵਾਈ ਵਿਚ ਰਵਾਨਾ ਹੋਇਆ। ਇਸ ਮੌਕੇ ਉਕਤ ਆਗੂਆਂ ਨੇ ਕਿਹਾ ਕਿ ਮਾਸਟਰ ਕੇਡਰ ਨਾਲ ਹੋ ਰਹੇ ਵਿਤਕਰੇ ਨੂੰ ਸਰਕਾਰ ਦੇ ਧਿਆਨ ਵਿਚ ਲਿਆਉਣ ਹਿਤ ਆਪਣੀਆਂ ਮੰਗਾਂ ਨੂੰ ਲੈ ਕੇ ਇਹ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ। ਇਸ ਰੈਲੀ ਵਿਚ ਬਲਾਕ ਤਲਵਾੜਾ ਦੇ ਸੁਭਾਸ਼ ਚੰਦ, ਭਗਵਾਨ ਦਾਸ, ਪਰਮੋਦ ਸਿੰਘ ਕਾਹਨੂੰਵਾਨ , ਸੰਦੀਪ ਕਪਿਲ, ਵਰਿੰਦਰ ਸਿੰਘ, ਰਕੇਸ਼ ਕੁਮਾਰ, ਪ੍ਰਵੀਨ ਕੁਮਾਰ, ਦੀਪਕ ਕੁਮਾਰ, ਸੁਰਿੰਦਰ ਕੁਮਾਰ ਪਲਾਹੜ੍ਯ, ਪੰਕਜ ਕੁਮਾਰ ਬਾੜੀ ਅਤੇ ਇਸ ਤੋਂ ਇਲਾਵਾ ਬਲਾਕ ਹਾਜੀਪੁਰ ਤੋਂ ਠਾਕੁਰ ਜਤਿੰਦਰ ਕੰਵਰ, ਪ੍ਰਵੀਨ ਕੁਮਾਰ, ਸਵਰਨ ਸਿੰਘ, ਕੇਵਲ ਕ੍ਰਿਸ਼ਨ ਭੰਬੋਤਾੜ, ਸੁਰਿੰਦਰ ਕੁਮਾਰ, ਸੁਰੇਸ਼ ਭਾਟੀਆ, ਨਵੀਨ ਕੁਮਾਰ, ਸੁਭਾਸ਼ ਕੁਮਾਰ, ਉਮੇਸ਼ ਸ਼ਰਮਾ, ਸੋਹਨ ਸਿੰਘ, ਰਾਧੇ ਸ਼ਿਆਮ, ਸੁਰਿੰਦਰ ਸਿੰਘ, ਗੁਰਧਿਆਨ ਸਿੰਘ, ਅਜੀਤ ਸਿੰਘ, ਜਗਜੀਤ ਸਿੰਘ, ਸ਼ਿਵਤਾਰ ਸਿੰਘ, ਗੁਰਨਾਮ ਸਿੰਘ, ਕੁਲਦੀਪ ਸਿੰਘ, ਦਲਜੀਤ ਸਿੰਘ, ਰਾਜੇਸ਼ ਸਿੰਘ ਸ਼ਾਮਲ ਹੋਏ।

ਪੰਜਾਬ ਨੂੰ ਬਣਾਇਆ ਦੇਸ਼ ਦਾ ਮੋਹਰੀ ਸੂਬਾ : ਪਰਕਾਸ਼ ਸਿੰਘ ਬਾਦਲ

ਹੁਸ਼ਿਆਰਪੁਰ, 9 ਅਕਤੂਬਰ: ਪੰਜਾਬ ਸਰਕਾਰ ਵੱਲੋਂ ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ  ਵਿਕਾਸਸ਼ੀਲ ਪਹਿਲ ਕਦਮੀਆਂ ਕਰਦਿਆਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਇਆ ਹੈ।  ਇਹ ਪ੍ਰਗਟਾਵਾ ਸ੍ਰ: ਪ੍ਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ ਨੇ ਅੱਜ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਖੜਕਾਂ ਵਿਖੇ ਗੁਰੂ ਰਵਿਦਾਸ ਆਯੁਰਵੇਦ ਯੂਨੀਵਰਸਿਟੀ ਦਾ ਨੀਂਹ ਪੱਥਰ ਰੱਖਣ ਉਪਰੰਤ ਇੱਕ ਭਾਰੀ ਜਨਤਕ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ।
          ਸ੍ਰ: ਬਾਦਲ ਨੇ ਕਿਹਾ ਕਿ ਇਸ ਯੂਨੀਵਰਸਿਟੀ ਤੇ 55 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ ਅਤੇ  33 ਏਕੜ ਜ਼ਮੀਨ ਵਿੱਚ ਇਸ ਯੂਨੀਵਰਸਿਟੀ ਦੇ ਨਵੇਂ ਕੈਂਪਸ ਦੀ ਉਸਾਰੀ ਕੀਤੀ ਜਾ ਰਹੀ ਹੈ  ਜੋ ਡੇਢ ਸਾਲ ਵਿੱਚ ਮੁਕੰਮਲ ਕੀਤੀ ਜਾਵੇਗੀ । ਉਨ੍ਹਾਂ ਕਿਹਾ ਕਿ ਪਹਿਲੇ ਫੇਜ਼ ਵਿੱਚ ਇਸ ਯੂਨੀਵਰਸਿਟੀ ਦੀ ਉਸਾਰੀ ਤੇ 20 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ।  ਉਨ੍ਹਾਂ ਕਿਹਾ ਕਿ ਇਹ ਯੂਨੀਵਰਸਿਟੀ ਹਿੰਦੋਸਤਾਨ ਦੀ ਚੌਥੀ ਅਤੇ ਪੰਜਾਬ ਦੀ ਪਹਿਲੀ ਆਯੁਰਵੇਦ ਯੂਨੀਵਰਸਿਟੀ ਹੈ ਜੋ ਆਯੁਰਵੇਦ ਸਿੱਖਿਆ ਨੂੰ ਕੌਮਾਂਤਰੀ ਪੱਧਰ ਤੇ ਪ੍ਰਫੁਲਤ ਕਰੇਗੀ।  ਉਨ੍ਹਾਂ ਕਿਹਾ ਕਿ ਇਹ ਯੂਨੀਵਰਸਿਟੀ ਹਿੰਦੋਸਤਾਨ ਦੀਆਂ ਪਹਿਲੀਆਂ  ਤਿੰਨ ਯੂਨੀਵਰਸਿਟੀਆਂ ਨਾਲੋਂ ਬੇਹਤਰੀਨ ਯੂਨੀਵਰਸਿਟੀ ਹੋਵੇਗੀ। ਉਨ੍ਹਾਂ ਨੇ ਇਸ ਯੂਨੀਵਰਸਿਟੀ ਵਾਸਤੇ ਪਿੰਡ ਖੜਕਾਂ ਦੀ ਪੰਚਾਇਤ ਵੱਲੋਂ ਦਿੱਤੀ ਗਈ ਜਮੀਨ ਲਈ ਪੰਚਾਇਤ ਦਾ ਧੰਨਵਾਦ ਕੀਤਾ ਅਤੇ  ਯੂਨੀਵਰਸਿਟੀ ਦੇ ਉਪ ਕੁਲਪਤੀ ਨੂੰ ਕਿਹਾ ਕਿ ਉਹ ਖੜਕਾਂ ਪਿੰਡ ਦੇ ਬੱਚਿਆਂ ਨੂੰ ਮੁਫ਼ਤ ਆਯੁਰਵੇਦ ਸਿੱਖਿਆ ਪ੍ਰਦਾਨ ਕਰਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ 12 ਆਯੂਰਵੇਦ ਅਤੇ 4 ਹੋਮਿਓਪੈਥੀ ਕਾਲਜ ਚੱਲ ਰਹੇ ਹਨ ਜਿਨ੍ਹਾਂ ਵਿੱਚ 4 ਹਜ਼ਾਰ ਤੋਂ ਵੱਧ ਬੱਚੇ ਸਿੱਖਿਆ ਪ੍ਰਾਪਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ  ਯੂਨੀਵਰਸਿਟੀ ਵੱਲੋਂ ਡਿਗਰੀ ਪੱਧਰ ਤੇ ਯੋਗਾ, ਸਿੱਧਾ ਅਤੇ ਯੂਨਾਨੀ ਕੋਰਸ ਸ਼ੁਰੂ ਕੀਤੇ ਗਏ ਹਨ ਅਤੇ ਆਉਣ ਵਲੇ ਸਮੇਂ ਵਿੱਚ ਹੋਰ ਨਵੇਂ ਕੋਰਸ ਸ਼ੁਰੂ ਕੀਤੇ ਜਾਣਗੇ।
        ਸ੍ਰ: ਬਾਦਲ ਨੇ ਕਿਹਾ ਕਿ ਸਰਕਾਰ ਵੱਲੋਂ ਲੋਕਾਂ ਨੂੰ ਬੇਹਤਰ  ਤੇ ਆਧੁਨਿਕ ਸਿਹਤ ਸੇਵਾਵਾਂ ਦੇਣ ਲਈ ਪੰਜਾਬ ਦੇ ਤਿੰਨ ਸਰਕਾਰੀ ਮੈਡੀਕਲ ਕਾਲਜਾਂ ਅੰਮ੍ਰਿਤਸਰ, ਪਟਿਆਲਾ ਅਤੇ ਫਰੀਦਕੋਟ ਦੇ ਨਵੀਨੀਕਰਨ  ਅਤੇ ਆਧੁਨਿਕ ਸਾਜੋ-ਸਮਾਜ ਮੁਹੱਈਆ ਕਰਾਉਣ ਲਈ 394 ਕਰੋੜ ਰੁਪਏ ਅਤੇ ਪੰਜਾਬ ਦੇ ਸਰਕਾਰੀ ਹਸਪਤਾਲਾਂ ਅਤੇ ਕਮਿਉਨਿਟੀ ਹੈਲਥ ਸੈਂਟਰਾਂ ਵਿੱਚ ਵੀ ਆਧੁਨਿਕ ਸਿਹਤ ਸੇਵਾਵਾਂ ਅਤੇ ਸਾਜੋ ਸਮਾਨ ਮੁਹੱਈਆ ਕਰਾਉਣ ਲਈ 350 ਕਰੋੜ ਰੁਪਏ ਖਰਚ ਕੀਤੇ ਗਏ ਹਨ । ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਬੰਠਿਡਾ ਅਤੇ ਮੁਹਾਲੀ ਵਿਖੇ ਸੁਪਰ ਸਪੈਸ਼ਲਿਟੀ ਹਸਪਤਾਲ  ਦੇ ਲਈ 300 ਕਰੋੜ ਰੁਪਏ ਖਰਚ ਕੀਤਾ ਗਿਆ ਹੈ। ਇਸੇ ਤਰਾਂ ਅੰਮ੍ਰਿਤਸਰ, ਬਠਿੰਡਾ ਅਤੇ ਫਰੀਦਕੋਟ ਵਿਖੇ ਕੈਂਸਰ ਅਤੇ ਡਾਇਗਨੋਸਟਿਕ ਸੈਂਟਰ ਸਥਾਪਿਤ ਕੀਤੇ ਗਏ ਹਨ।
        ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਉਚ ਸਿੱਖਿਆ ਦੇ ਪ੍ਰਸਾਰ ਲਈ ਪਹਿਲਾਂ ਤਿੰਨ ਯੂਨੀਵਰਸਿਟੀ ਸਥਾਪਤ ਕੀਤੀਆਂ ਗਈਆਂ ਸਨ ਅਤੇ  ਅਕਾਲੀ-ਭਾਜਪਾ ਸਰਕਾਰ ਨੇ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ 5 ਹੋਰ ਨਵੀਆਂ ਯੂਨੀਵਰਸਿਟੀਆਂ ਸਥਾਪਿਤ ਕੀਤੀਆਂ ਹਨ ਅਤੇ ਤਿੰਨ ਹੋਰ ਨਵੀਆਂ ਯੂਨੀਵਰਸਿਟੀਆਂ ਨੂੰ ਖੋਲ੍ਹਣ ਦੀ ਮਨਜ਼ੂਰੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਪੰਜਾਬ ਅੰਦਰ ਵੱਖ-ਵੱਖ ਜ਼ਿਲ੍ਹਿਆਂ ਵਿੱਚ 17 ਡਿਗਰੀ ਕਾਲਜ਼ ਖੋਲ੍ਹੇ ਗਏ ਹਨ । ਉਨ੍ਹਾਂ ਕਿਹਾ ਕਿ ਪੰਜਾਬ ਪਹਿਲਾਂ ਸਿੱਖਿਆ ਦੇ ਖੇਤਰ ਵਿੱਚ ਦੇਸ਼ ਵਿੱਚ ਪਹਿਲਾਂ 14ਵੇਂ ਨੰਬਰ ਤੇ ਸੀ ਪਰ ਪੰਜਾਬ ਸਰਕਾਰ ਦੀਆਂ ਵਧੀਆਂ ਸਿੱਖਿਆ ਨੀਤੀਆਂ ਸਦਕਾ ਪੰਜਾਬ ਸਿੱਖਿਆ ਅਤੇ ਸਿਹਤ ਦੇ ਖੇਤਰ ਵਿੱਚ ਤੀਜ਼ੇ ਨੰਬਰ ਤੇ ਆ ਗਿਆ ਹੈ ਅਤੇ ਜਲਦੀ ਹੀ ਪੰਜਾਬ ਸਿੱਖਿਆ ਅਤੇ ਸਿਹਤ ਦੇ ਖੇਤਰ ਵਿੱਚ ਪਹਿਲੇ ਨੰਬਰ ਤੇ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਅੰਦਰ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਾਕਰ ਨੇ ਸਾਢੇ ਚਾਰ ਸਾਲਾਂ ਵਿੱਚ ਜਿੰਨਾ ਸੂਬੇ ਦਾ ਸਰਵਪੱਖੀ ਵਿਕਾਸ ਕੀਤਾ ਹੈ , ਓਨਾ ਪਿਛਲੀਆਂ ਕਾਂਗਰਸ ਸਰਕਾਰਾਂ 20 ਸਾਲਾਂ ਵਿੱਚ ਵੀ ਨਹੀਂ ਕਰ ਸਕੀਆਂ। ਉਨ੍ਹਾਂ ਨੇ ਲੋਕਾਂ ਨੂੰ ਕਿਹਾ ਕਿ  ਅਕਾਲੀ-ਭਾਜਪਾ ਦੀ ਸਾਢੇ ਚਾਰ ਸਾਲ ਦੀ ਕਾਰਗੁਜ਼ਾਰੀ ਅਤੇ  ਕਾਂਗਰਸ ਦੀ 20 ਸਾਲ ਦੀ ਕਾਰਗੁਜਾਰੀ ਦੀ ਪੜਚੋਲ ਕਰਕੇ ਆਉਂਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਪਣਾ ਫੈਸਲਾ ਕਰਨ।  ਉਨ੍ਹਾਂ ਨੇ ਕੇਂਦਰ ਦੀ ਕਾਂਗਰਸ ਸਰਕਾਰ ਦੀ ਅਲੋਚਨਾ ਕਰਦਿਆਂ ਕਿਹਾ ਕਿ ਕਾਂਗਰਸ ਨੇ ਹਮੇਸ਼ਾਂ ਹੀ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਹੈ । ਉਨ੍ਹਾਂ ਮੰਗ ਕੀਤੀ ਕਿ ਕੇਂਦਰ ਸਰਕਾਰ ਵੱਲੋਂ ਖਾਦਾਂ ਦੀਆਂ ਕੀਮਤਾਂ ਵਿੱਚ ਕੀਤੇ ਗਏ ਵਾਧੇ ਨੂੰ ਵਾਪਸ ਲਿਆ ਜਾਵੇ। ਉਨ੍ਹਾਂ ਨੇ ਅਰੁਣ ਜੇਤਲੀ ਨੂੰ ਵੀ ਅਪੀਲ ਕੀਤੀ ਕਿ ਉਹ ਕੌਮੀ ਪੱਧਰ ਤੇ ਐਨ ਡੀ ਏ ਵੱਲੋਂ ਵੀ ਇਸ ਸਬੰਧੀ ਜ਼ੋਰਦਾਰ ਮੰਗ ਉਠਾਉਣ।   ਸ੍ਰ: ਬਾਦਲ ਨੇ ਇਸ ਮੌਕੇ ਤੇ ਸਰਕਾਰੀ ਹਾਈ ਸਕੂਲ ਖੜਕਾਂ ਨੂੰ 10 ਲੱਖ ਰੁਪਏ ਦੇਣ ਦਾ ਐਲਾਨ ਕੀਤਾ।
            ਸ੍ਰੀ ਅਰੁਣ ਜੇਤਲੀ ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ  ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਨਾਮ ਉਪਰ ਯੂਨੀਵਰਸਿਟੀ ਦੀ ਸਥਾਪਨਾ ਕਰਨਾ , ਇੱਕ ਬਹੁਤ ਹੀ ਵਧੀਆ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਗੁਰੂ ਰਵਿਦਾਸ ਜੀ ਇੱਕ ਅਜਿਹੇ ਮਹਾਨ ਭਗਤ ਹੋਏ ਹਨ, ਜਿਨ੍ਹਾਂ ਨੇ ਉਤਰ ਪ੍ਰਦੇਸ਼ ਦੇ ਬਨਾਰਸ ਵਿੱਚ ਜਨਮ ਲੈ ਕੇ ਪੰਜਾਬ ਵਿੱਚ ਲੰਬਾ ਸਮਾਂ ਭਗਤੀ ਕੀਤੀ ਅਤੇ ਲੋਕਾਂ ਨੂੰ ਜਾਤ-ਪਾਤ ਤੋਂ ਉਪਰ ਉਠ ਕੇ ਉਸਾਰੂ ਸਮਾਜ ਦੀ ਸਿਰਜਣਾ ਲਈ ਸਿੱਖਿਆ ਦਿੱਤੀ । ਉਨ੍ਹਾਂ ਕਿਹਾ ਕਿ ਅੱਜ ਸਾਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ ਉਪਦੇਸ਼ਾਂ ਤੇ ਚੱਲਣ ਦੀ ਲੋੜ ਹੈ।  ਉਨ੍ਹਾਂ ਕਿਹਾ ਕਿ ਇਸ ਯੂਨੀਵਰਸਿਟੀ ਦੇ ਬਣਨ ਨਾਲ ਭਾਰਤੀ ਇਲਾਜ ਦੇ ਤਰੀਕਿਆਂ ਦਾ ਅੰਤਰ ਰਾਸ਼ਟਰੀ ਪੱਧਰ ਤੇ ਵਿਕਾਸ ਹੋਵੇਗਾ। 
        ਇਸ ਮੌਕੇ ਤੇ ਸ੍ਰੀ ਤੀਕਸ਼ਨ ਸੂਦ, ਸਥਾਨਕ ਸਰਕਾਰਾਂ ਅਤੇ ਉਦਯੋਗ ਮੰਤਰੀ ਪੰਜਾਬ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹੁਸ਼ਿਆਰਪੁਰ ਵਿਖੇ ਗੁਰੂ ਰਵਿਦਾਸ ਆਯੁਰਵੇਦ ਯੂਨੀਵਰਸਿਟੀ ਦੀ ਸਥਾਪਨਾ ਕਰਕੇ  ਲੋਕਾਂ ਨੂੰ ਇੱਕ ਅਜਿਹਾ ਤੋਹਫ਼ਾ ਦਿੱਤਾ ਹੈ ਜਿਸ ਦਾ ਲਾਭ ਆਉਣ ਵਾਲੀਆਂ ਪੀੜ੍ਹੀਆਂ ਨੂੰ ਹੋਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਹੁਸ਼ਿਆਰਪੁਰ ਸ਼ਹਿਰ ਦੇ ਲੋਕਾਂ ਨੂੰ 100 ਪ੍ਰਤੀਸ਼ਤ ਪੀਣ ਵਾਲਾ ਸਾਫ਼-ਸੁਥਰਾ ਪਾਣੀ ਅਤੇ ਆਧੁਨਿਕ ਸੀਵਰੇਜ਼ ਸਿਸਟਮ ਦੀ ਸਹੂਲਤ ਮੁਹੱਈਆ ਕਰਨ ਲਈ 114 ਕਰੋੜ ਰੁਪਏ ਖਰਚ ਕੀਤੇ ਗਏ ਹਨ।  ਉਨ੍ਹਾਂ ਕਿਹਾ ਕਿ ਇਸੇ ਤਰਾਂ ਸਰਕਾਰ ਵੱਲੋਂ ਜ਼ਿਲ੍ਹੇ ਦੇ ਕੰਢੀ ਇਲਾਕੇ ਦਾ ਸਰਵਪੱਖੀ ਵਿਕਾਸ ਕੀਤਾ ਗਿਆ ਹੈ।
        ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਅਰੁਨੇਸ਼ ਸ਼ਾਕਰ, ਜੰਗਲਾਤ, ਜੰਗਲੀ ਜੀਵ ਸੁਰੱਖਿਆ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਪੰਜਾਬ, ਪ੍ਰੋ: ਓਮ ਪ੍ਰਕਾਸ਼ ਉਪਾਧਿਆਏ ਉਪ ਕੁਲਪਤੀ, ਸੋਹਨ ਸਿੰਘ ਠੰਡਲ ਵਿਧਾਇਕ ਹਲਕਾ ਮਾਹਿਲਪੁਰ, ਸੰਤ ਨਿਰਮਲ ਸਿੰਘ ਅਤੇ ਦਿਸ਼ੰਤ ਗੋਤਮ  ਭਾਜਪਾ ਦੇ ਐਸ ਸੀ ਮੋਰਚਾ ਦੇ ਕੌਮੀ ਪ੍ਰਧਾਨ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ।  ਹੋਰਨਾਂ ਤੋਂ ਇਲਾਵਾ ਸਰਵਸ੍ਰੀ ਸੁਰਜੀਤ ਕੁਮਾਰ ਜਿਆਣੀ ਟਰਾਂਸਪੋਰਟ ਮੰਤਰੀ ਪੰਜਾਬ, ਸਰਵਨ ਸਿੰਘ ਫਿਲੌਰ, ਬੀਬੀ ਮਹਿੰਦਰ ਕੌਰ ਜੋਸ਼ (ਦੋਵੇਂ ਮੁੱਖ ਪਾਰਲੀਮਾਨੀ ਸਕੱਤਰ), ਚੌਧਰੀ ਮੋਹਨ ਸਿੰਘ ਬੰਗਾ, ਚੌਧਰੀ ਸਵਰਨਾ ਰਾਮ (ਦੋਵੇਂ ਵਿਧਾਇਕ), ਰਜਿੰਦਰ ਭੰਡਾਰੀ ਉਪ ਚੇਅਰਮੈਨ ਯੋਜਨਾ ਬੋਰਡ ਪੰਜਾਬ, ਦੀਪਇੰਦਰ ਸਿੰਘ ਡਿਪਟੀ ਕਮਿਸ਼ਨਰ,  ਚੌਧਰੀ ਬਲਬੀਰ ਸਿੰਘ ਮਿਆਣੀ ਸਾਬਕਾ ਮੰਤਰੀ ਪੰਜਾਬ, ਸੁਰਿੰਦਰ ਸਿੰਘ ਭੁਲੇਵਾਲ ਰਾਠਾਂ ਜ਼ਿਲ੍ਹਾ ਪ੍ਰਧਾਨ ਸ੍ਰ੍ਰੋਮਣੀ ਅਕਾਲੀ ਦਲ,  ਜਗਤਾਰ ਸਿੰਘ ਸੈਣੀ ਜ਼ਿਲ੍ਹਾ ਪ੍ਰਧਾਨ ਭਾਜਪਾ, ਮਹਿੰਦਰ ਪਾਲ ਮਾਨ, ਪ੍ਰਕਾਸ਼ ਸਿੰਘ ਗੜਦੀਵਾਲਾ ਸਾਬਕਾ ਵਿਧਾਇਕ, ਜਰਨੈਲ ਸਿੰਘ ਗੜ੍ਹਦੀਵਾਲਾ, ਵਰਿੰਦਰ ਸਿੰਘ ਬਾਜਵਾ, ਜਤਿੰਦਰ ਸਿੰਘ ਲਾਲੀ ਬਾਜਵਾ, ਸਤਿੰਦਰਪਾਲ ਸਿੰਘ ਢੱਟ, ਸੁਖਦੇਵ ਕੌਰ ਸੱਲ੍ਹਾਂ ਜ਼ਿਲ੍ਹਾ ਪ੍ਰਧਾਨ ਸ਼੍ਰੋਮ੍ਯਣੀ ਅਕਾਲੀ ਦਲ ਇਸਤਰੀ ਵਿੰਗ ਹੁਸ਼ਿਆਰਪੁਰ, ਕਮਲਜੀਤ ਸੇਤੀਆ ਜਨਰਲ ਸਕੱਤਰ ਜ਼ਿਲ੍ਹਾ ਭਾਜਪਾ, ਪਵਨ ਕੁਮਾਰ, ਅਸ਼ਵਨੀ ਓਹਰੀ, ਰਮੇਜ਼ ਜ਼ਾਲਮ, ਸੰਤ ਸਮਾਜ ਦੇ ਨੁਮਾਇੰਦੇ ਅਤੇ  ਅਕਾਲੀ-ਭਾਜਪਾ ਆਗੂ ਹਾਜ਼ਰ ਸਨ।

UPA GOVERNMENT MAY NOT LAST ITS FULL TERM - JAITLEY

KHARKAN (HOSHIARPUR), OCTOBER 09: Punjab Chief Minister Mr. Parkash Singh Badal today called upon the people of the state to take a conscientious decision in favour of any political party during the forthcoming assembly elections, which were just two-and-a-half month away only after giving due weightage to the comparative performance of the SAD-BJP regime in just four-and-a-half-year viz. a viz. Congress party\'s long tenure over 20 years in the state. Addressing the massive gathering after laying the foundation stone of the complex of the Guru Ravidass Ayurved University here, Mr. Badal said that what SAD-BJP government has done on development front in just short span of four-and-a-half years could not be even dreamt by the state Congress leadership. He said our government had made spectacular achievement in every sphere be it power generation, education, healthcare, infrastructure etc. whereas the Congress government was completely insensitive to the development issues. Lashing at the Congress for its apathetic and discriminatory attitude towards Punjabis, Mr. Badal said that it had always betrayed Punjab on every front, be it agriculture, industry and even on the infrastructure development. He said that Central policies and formulae were inimical to the interests of Punjab as they deliberately devised stringent parameters for the eligibility of the centrally sponsored schemes and grants to keep out our state from its ambit on one pretext and other. He lamented that the Congress party was unthankful to Punjab being the sword-arm and food bowl of the country while sanctioning Centrally sponsored schemes. Urging the leader of Opposition in Rajya Sabha Mr. Arun Jaitley, the Chief Minister sought cooperation from NDA being the major opposition party in the parliament to mount pressure on the Congress led UPA government to immediately roll back the recent hike in the prices of fertilizers, which had been doubled, for which state assembly had unanimously passed a resolution in this regard in its just concluded session. On the power front, Mr. Badal said that Punjab would soon become a power surplus in the country. He said that Punjab government had recently taken path breaking decisions to significantly improve its two core sectors of healthcare and education. He mentioned five new universities have been set up and three more have been issued the letters of intent. Besides 17 new degree colleges and 21 model schools have been established to impart quality education to our students. To corroborate his claim over unprecedented development in education and healthcare, Mr. Badal said that the GoI in its survey of health facilities and infrastructure across all the state in the country had rated Punjab as excellent. Likewise, the Punjab state had risen to third from 14th position in the development of education sector in India. The Chief Minister reiterated his commitment to provide the best medical care and diagnostic facilities to the people at affordable rates. He said the State Govt. had already spent Rs. 350 crore for setting up a network of district hospitals, sub-divisional hospitals and primary health Centre\'s equipped with the best medical infrastructure. Apart from this the state government had already spent Rs.394 crore for the up-gradation and renovation of government medical Colleges at Amritsar, Faridkot and Patiala besides Baba Farid University of Health Secience. He also pointed out that the Punjab government had set up two Max Super specialty Cancer and Cardiac Hospitals at Bathinda and Mohali in PPP mode at a cost of Rs.300 crore. On the occasion, the Chief Minister appreciated the efforts of the village panchayat Kharkan which had donated 33 acres of land free of cost for the establishment of the university and asked the Vice Chancellor of the university to impart free education of the wards of this village. In his address Opposition leader in Rajya Sabha Mr. Arun Jaitley said that the upcoming Guru Ravidass Ayurved University would go a long way in giving boost to the alternate system on medicine. He emphasized the need to encourage extensive research in the alternate medicine system like Ayurved, Homeopathy, Sidha, Yoga and Unani. He said that SAD-BJP alliance in Punjab had ushered in an era of unparalleled development in every sector especially the education and health. He said that the road and bridges infrastructures today Punjab was comparable with any developed state of the country. Speaking on the occasion, Medical Education & Research and Forests Minister Mr. Arunesh Shakir said that this university was being aptly set up in the forest region of Hoshiarpur which had abundant verities of rare herbs and shrubs with immense medicinal values. Local Government Minister Mr. Tikshan Sud said Guru Ravidass Ayurved University after the name one of the great saint of India who propagated the message of love, peace and harmony was a real tribute to Sri Guru Ravidass ji. Earlier, the Chief Minister laid the foundation stone of the complex of the university, first of its kind in Punjab and fourth in the country, to be constructed over an area of 33 acre land and sum of Rs.20 crore would be spent on the first phase of construction out of total Rs.55 crore. Asked to comment on the possibility of the mid term polls in the country, Mr. Jaitley quipped: \'It could or could not be but Congress led UPA government may not last its full term because it has lost both the Centre of gravity and equilibrium\'. Mr. Jaitley was talking to the media persons on the sidelines of the function. on the occasion, Prof. Om Parkash Upadhay Vice Chancellor of Guru Ravidass Ayurved University welcomed the chief guest. Prominent amongst others who spoke on the occasion included President SC Morcha of BJP Mr. Dishant Gautam and MLA Mahalpur Mr. Sohan Singh Thandal and Sant Nirmal Singh. Mrs. Mohinder Kaur Josh, Mr. Sarwan Singh Phillaur and Mr. KD Bhandari (all CPSs), Vice Chairman State Planning Board Punjab Prof. Rajinder Bhandari, Chairman Markfed Mr. Jarnail Singh Wahid, MLA Banga Mr. Mohan Lal, former Minister Ch. Swarna Ram and senior Akali leader Mr. Varinder Singh Bajwa were also present on the occasion. Besides senior leaders and workers of SAD-BJP, Members of SGPC and various saints from different religious organizations were also present on the occasion.


ਦੇਸ਼ ਦਾ ਮੌਜੂਦਾ ਨਿਜ਼ਾਮ ਬਦਲਨਾ ਸਮੇਂ ਦੀ ਲੋੜ : ਮਨਪ੍ਰੀਤ ਬਾਦਲ

ਤਲਵਾੜਾ, 8 ਸਤੰਬਰ: ਪਿਛਲੇ 64 ਸਾਲਾਂ ਦੌਰਾਨ ਦੇਸ਼ ਨੂੰ ਮੌਕਾਪ੍ਰਸਤ ਸਿਆਸਦਾਨਾਂ ਸਦਕਾ ਹਰ ਪੱਧਰ ਤੇ ਨਮੋਸ਼ੀ ਦਾ ਸਾਹਮਣਾਂ ਕਰਨਾ ਪਿਆ ਹੈ ਅਤੇ ਵਿਕਾਸ ਦੇ ਨਾਮ ਉੱਤੇ ਆਮ ਤੇ ਗਰੀਬ ਲੋਕਾਂ ਨਾਲ ਕੋਝਾ ਮਜਾਕ ਹੁੰਦਾ ਰਿਹਾ ਹੈ ਅਤੇ ਅਜਿਹੇ ਲੋਕ ਵਿਰੋਧੀ ਨਿਜਾਮ ਨੂੰ ਬਦਲਣਾ ਸਮੇਂ ਦੀ ਪ੍ਰਮੁੱਖ ਲੋੜ ਹੈ। ਇਹ ਵਿਚਾਰ ਸ. ਮਨਪ੍ਰੀਤ ਸਿੰਘ ਬਾਦਲ ਪ੍ਰਧਾਨ ਪੀਪਲਜ਼ ਪਾਰਟੀ ਆਫ ਪੰਜਾਬ ਨੇ ਤਲਵਾੜਾ ਦੀ ਖੋਖਾ ਮਾਰਕਿਟ ਵਿਖੇ ਵਿਸ਼ਾਲ ਜਨਤਕ ਰੈਲੀ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤੇ। ਸ. ਬਾਦਲ ਨੇ ਕਿਹਾ ਕਿ ਦੇਸ਼ ਦੇ ਸਾਹਮਣੇ ਅਨੇਕਾਂ ਭਿਅੰਕਰ ਮੁਸ਼ਕਿਲਾਂ ਮੂੰਹ ਅੱਡੀ ਖਲੋਤੀਆਂ ਹਨ ਅਤੇ ਖਾਸ ਕਰਕੇ ਪੰਜਾਬ ਵਿਚ ਫ਼ੈਲੀ ਬੇਰੁਜਗਾਰੀ, ਭ੍ਰਿਸ਼ਟਾਚਾਰ, ਅਫ਼ਸਰਸ਼ਾਹੀ, ਨਸ਼ਿਆਂ ਦੀ ਮਹਾਂਮਾਰੀ, ਕਰਜ਼ੇ ਦੀ ਪੰਡ, ਥਾਣੇ ਕਚਿਹਰੀਆਂ ਵਿਚ ਸਿਆਸਤਦਾਨਾਂ ਵੱਲੋਂ ਜਰਾਇਮਪੇਸ਼ਾ ਲੋਕਾਂ ਦੀ ਪੁਸ਼ਤਪਨਾਹੀ ਬੇਹਦ ਚਿੰਤਾਜਨਕ ਹੈ ਅਤੇ ਇਨ੍ਹਾਂ ਅਲਾਮਤਾਂ ਤੋਂ ਖਹਿੜਾ ਛੁਡਾਉਣ ਲਈ ਪੰਜਾਬ ਦੇ ਲੋਕਾਂ ਨੂੰ ਮਿਲ ਕੇ ਹੰਭਲਾ ਮਾਰਨਾ ਪਵੇਗਾ। ਉਨ੍ਹਾਂ ਕਿਹਾ ਕਿ ਦੇਸ਼ ਦਾ ਅੰਨਦਾਤਾ ਆਖੇ ਜਾਂਦੇ ਪੰਜਾਬ ਦੇ ਨੌਜਵਾਨਾਂ ਨੂੰ ਕਿਰਤ ਕਮਾਈ ਕਰਨ ਲਈ ਆਪਣਾ ਸਭ ਕੁਝ ਦਾਅ ਤੇ ਲਗਾ ਕੇ ਲੋਟੂ ਏਜੰਟਾਂ ਦਾ ਸ਼ਿਕਾਰ ਬਣਨਾ ਪੈ ਰਿਹਾ ਹੈ ਅਤੇ ਕਿਧਰੇ ਕੋਈ ਉਨ੍ਹਾਂ ਦੀ ਸਾਰ ਵਾਲਾ ਨਹੀਂ ਜਾਪਦਾ। ਉਨ੍ਹਾਂ ਲੋਕਾਂ ਨੂੰ ਯਕੀਨ ਦਿਵਾਇਆ ਕਿ ਖਟਕੜ ਕਲਾਂ ਤੋਂ ਦੇਸ਼ ਭਗਤਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਤੁਰਿਆ ਕਾਫ਼ਲਾ ਹੁਣ ਵਿਸ਼ਾਲ ਰੂਪ ਲੈ ਰਿਹਾ ਹੈ ਅਤੇ ਲੋਕ ਆਪਣੇ ਗਲ਼ਾਂ ਵਿਚੋਂ ਗੁਲਾਮੀ ਅਤੇ ਭ੍ਰਿਸ਼ਟਾਚਾਰ ਦਾ ਜੂਲਾ ਲਾਹੁਣ ਲਈ ਪੱਬਾਂ ਭਾਰ ਹਨ। ਉਨ੍ਹਾਂ ਕਿਹਾ ਕਿ ਆਉਂਦੀਆਂ ਵਿਧਾਨ ਸਭਾ ਚੋਣਾਂ ਵਿਚ ਲੋਕ ਆਪਣਾ ਮਨ ਮੌਜੂਦਾ ਧੜੇ ਤੋਂ ਖਹਿੜਾ ਛੁਡਾਉਣ ਅਤੇ ਕਾਂਗਰਸੀਆਂ ਨੂੰ ਦੂਰ ਰੱਖਣ ਦਾ ਮਨ ਬਣਾਈ ਬੈਠੇ ਹਨ। ਸ. ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਦਾ ਨਿਸ਼ਚਾ ਹੈ ਕਿ ਦੇਸ਼ ਵਿਚ ਵਿਅਕਤੀ ਵਿਸ਼ੇਸ਼ ਦਾ ਨਹੀਂ ਸਗੋਂ ਕਾਨੂੰਨ ਦਾ ਰਾਜ ਕਾਇਮ ਹੋਣਾ ਚਾਹੀਦਾ ਹੈ ਅਤੇ ਇਸ ਮੰਤਵ ਦੀ ਪੂਰਤੀ ਲਈ ਉਹ ਅਤੇ ਉਨ੍ਹਾਂ ਦੀ ਪਾਰਟੀ ਦਾ ਹਰ ਵਰਕਰ ਵੱਡੀ ਤੋਂ ਵੱਡੀ ਕੁਰਬਾਨੀ ਦੇਣ ਲਈ ਤਿਆਰ ਹੈ।
ਇਸ ਰੈਲੀ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਆਗੂ ਐਡਵੋਕੇਟ ਭੁਪਿੰਦਰ ਸਿੰਘ ਘੁੰਮਣ ਅਤੇ ਜਗਦੀਸ਼ ਸਿੰਘ ਸੋਈ ਨੇ ਸ. ਬਾਦਲ ਨੂੰ ਕੰਢੀ ਇਲਾਕੇ ਦੀਆਂ ਮੁਸ਼ਕਿਲਾਂ ਤੋਂ ਜਾਣੂ ਕਰਵਾਉਂਦਿਆਂ ਕਿਹਾ ਕਿ ਕੰਢੀ ਦੇ ਲੋਕਾਂ ਨੂੰ ਸਮੇਂ ਦੀਆਂ ਸਰਕਾਰਾਂ ਨੇ ਵਿਕਾਸ ਦੇ ਪੱਖੋਂ ਹਾਸ਼ੀਏ ਤੇ ਰੱਖਿਆ ਹੈ ਜਿਸ ਨਾਲ ਆਮ ਲੋਕਾਂ ਵਿਚ ਰੋਸ ਦੀ ਲਹਿਰ ਹੈ। ਉਨ੍ਹਾਂ ਕਿਹਾ ਕਿ ਇਸ ਰੈਲੀ ਵਿਚ ਸ਼ਾਮਿਲ ਹੋਣ ਲਈ ਵੀ ਲੋਕਾਂ ਨੂੰ ਕਈ ਤਰਾਂ ਦੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ ਹੈ। ਰੈਲੀ ਨੂੰ ਸ. ਅਮਰਪਾਲ ਸਿੰਘ ਜੌਹਰ, ਮਿਲਖਾ ਸਿੰਘ ਹੁੰਦਲ, ਕਾਮਰੇਡ ਦਵਿੰਦਰ ਸਿੰਘ ਗਿੱਲ, ਕਾਮਰੇਡ ਬਲਦੇਵ ਸਿੰਘ ਭਵਨੌਰ, ਜੋਧ ਸਿੰਘ, ਜਥੇਦਾਰ ਕਿਰਪਾਲ ਸਿੰਘ ਗੇਰਾ, ਅਮਰਜੀਤ ਸਿੰਘ ਢਾਡੇਕਤਵਾਲ ਪ੍ਰਧਾਨ ਟਰੱਕ ਯੂਨੀਅਨ ਹਾਜੀਪੁਰ ਆਦਿ ਨੇ ਵੀ ਸੰਬੋਧਨ ਕੀਤਾ। ਰੈਲੀ ਵਿਚ ਹੋਰਨਾਂ ਤੋਂ ਇਲਾਵਾ ਸੁਦੇਸ਼ ਕੁਮਾਰੀ ਸਰਪੰਚ ਭਡਿਆਰਾਂ, ਗੁਰਦੀਪ ਸਿੰਘ ਸਰਪੰਚ ਗੇਰਾ, ਪੰਡਤ ਸੋਹਨ ਲਾਲ, ਸੁਖਵਿੰਦਰ ਸਿੰਘ ਸ਼ੇਰਪੁਰ, ਬਲਬੀਰ ਸਿੰਘ, ਮਲਕੀਤ ਸਿੰਘ ਬੰਬੇ, ਸਤਨਾਮ ਸਿੰਘ, ਧਰਮ ਸਿੰਘ, ਕੈਪਟਨ ਸੇਵਾ ਸਿੰਘ, ਗੁਰਮੀਤ ਸਿੰਘ, ਮੇਜਰ ਸਿੰਘ, ਬਚਨ ਸਿੰਘ, ਅਵਤਾਰ ਸਿੰਘ, ਜਗਦੀਸ਼ ਰਾਮ ਪੰਚ, ਜਰਨੈਲ ਸਿੰਘ, ਪਰਮਿੰਦਰ ਸਿੰਘ, ਗੁਰਦਿਆਲ ਸਿੰਘ, ਗੁਰਨਾਮ ਸਿੰਘ ਅਜਮੇਰਾ, ਤਰਨਜੀਤ ਸਿੰਘ ਬੌਬੀ, ਰਾਜੇਸ਼ ਸ਼ਰਮਾ, ਗਗਨ ਸਿੰਘ, ਰਮਨ, ਬਲਦੇਵ ਸਿੰਘ ਰਾਮਗੜ੍ਹ, ਬਿਸ਼ੰਭਰ ਸਿੰਘ ਰਜਵਾਲ, ਸੁਰਜੀਤ ਸਿੰਘ, ਅਸ਼ੋਕ ਕੁਮਾਰ, ਬੀਬੀ ਪੂਰਨਾ ਦੇਵੀ ਨੱਥੂਵਾਲ, ਲਖਵਿੰਦਰ ਸਿੰਘ ਲੱਖੀ, ਜੋਗਿੰਦਰ ਸਿੰਘ ਭਾਨਾਂ ਆਦਿ ਸਮੇਤ ਵੱਡੀ ਗਿਣਤੀ ਵਿਚ ਹਲਕਾ ਦਸੂਹਾ ਅਤੇ ਮੁਕੇਰੀਆਂ ਤੋਂ ਵਰਕਰ ਹਾਜਰ ਸਨ।

ਠੰਡਲ ਨੇ ਰੱਖਿਆ ਸੀਵਰੇਜ਼ ਪ੍ਰਾਜੈਕਟ ਦਾ ਨੀਂਹ ਪੱਥਰ

ਮਾਹਿਲਪੁਰ, 7 ਅਕਤੂਬਰ: ਹਲਕਾ ਵਿਧਾਇਕ ਮਾਹਿਲਪੁਰ ਸ੍ਰ: ਸੋਹਨ ਸਿੰਘ ਠੰਡਲ ਨੇ ਅੱਜ ਪਿੰਡ ਪੰਡੋਰੀ ਕੱਦ ਵਿਖੇ ਗਰਾਮ ਪੰਚਾਇਤ, ਸੋਸ਼ਲ ਵੈਲਫੇਅਰ ਤੇ ਡਿਵੈਲਪਮੈਂਟ ਸੁਸਾਇਟੀ ਅਤੇ ਪਿੰਡ ਦੇ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ 69 ਲੱਖ ਰੁਪਏ ਦੀ ਲਾਗਤ ਨਾਲ ਬਣਾਏ ਜਾ ਰਹੇ ਸੀਵਰੇਜ਼ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਤੇ ਪਿੰਡ ਵਾਸੀਆਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਸ੍ਰ: ਠੰਡਲ ਨੇ ਕਿਹਾ ਕਿ ਪਿੰਡ ਵਾਸੀਆਂ ਅਤੇ ਪਿੰਡ ਦੇ ਪ੍ਰਵਾਸੀ ਭਾਰਤੀਆਂ ਵੱਲੋਂ ਪਿੰਡ ਦੇ ਸੁਧਾਰ  ਅਤੇ  ਪਿੰਡ ਵਾਸੀਆਂ ਦੀ ਸਹੂਲਤ ਲਈ ਜੋ ਸੀਵਰੇਜ਼ ਬਣਾਉਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ, ਇਹ ਬਹੁਤ ਹੀ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵੀ ਇਸ ਕੰਮ ਵਿੱਚ 25 ਪ੍ਰਤੀਸ਼ਤ ਹਿੱਸਾ ਪਾਇਆ ਜਾ ਰਿਹਾ ਹੈ ਤਾਂ ਜੋ ਇਸ ਕੰਮ ਨੂੰ ਨੇਪਰੇ ਚਾੜਿਆ ਜਾ ਸਕੇ।  ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਵੱਲੋ ਪਿੰਡਾਂ ਦੇ ਸਰਵਪੱਖੀ ਵਿਕਾਸ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਇਸ ਵਿੱਚ ਪਿੰਡ ਵਾਸੀਆਂ ਦਾ ਯੋਗਦਾਨ ਵੀ ਬਹੁਤ ਹੀ ਜ਼ਰੂਰੀ ਹੈ।  ਉਨ੍ਹਾਂ ਕਿਹਾ ਕਿ ਜੇ ਸਾਰੇ ਪਿੰਡਾਂ ਦੇ ਲੋਕ ਇਕੱਠੇ ਹੋ ਕੇ ਆਪਣੇ ਪਿੰਡਾਂ ਦੇ ਵਿਕਾਸ ਕਾਰਜਾਂ ਵਿੱਚ ਯੋਗਦਾਨ ਪਾਉਣ ਤਾਂ ਸਾਰੇ ਪਿੰਡਾਂ ਦੀ ਨੁਹਾਰ ਬਦਲੀ ਜਾ ਸਕਦੀ ਹੈ।
        ਪ੍ਰੋਜੈਕਟ ਇੰਜੀਨੀਅਰ ਰਾਮ ਆਸਰਾ ਨੇ ਇਸ ਮੌਕੇ ਤੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਪਿੰਡ ਵਿੱਚ ਇੰਡੋ-ਕਨੇਡੀਅਨ ਵਿਲੇਜ਼ ਇੰਪਰੂਵਮੈਂਟ ਟਰੱਸਟ ਚੰਡੀਗੜ੍ਹ ਵੱਲੋਂ ਸੀਵਰੇਜ ਪਾਉਣ ਦਾ ਕੰਮ ਕੀਤਾ ਜਾ ਰਿਹਾ ਹੈ ਜਿਸ ਦੇ ਪ੍ਰਧਾਨ ਸ੍ਰੀ ਜੀ ਐਸ ਗਿੱਲ ਹਨ। ਉਨ੍ਹਾਂ ਦੱਸਿਆ ਕਿ ਇਸ ਟਰੱਸਟ ਵੱਲੋਂ ਹੁਸ਼ਿਆਰਪੁਰ ਦੇ 7 ਪਿੰਡਾਂ ਵਿੱਚ ਸੀਵਰੇਜ਼ ਪਾਉਣ ਦਾ ਕੰਮ ਕੀਤਾ ਜਾ ਚੁੱਕਾ ਹੈ ਅਤੇ ਇਹ 8ਵਾਂ ਪਿੰਡ ਅਪਨਾਇਆ ਗਿਆ ਹੈ।  ਉਨ੍ਹਾਂ ਕਿਹਾ ਕਿ ਇਸ ਵੇਲੇ ਪੰਜਾਬ ਦੇ 14 ਪਿੰਡਾਂ ਵਿੱਚ ਸੀਵਰੇਜ਼ ਪਾਉਣ ਦਾ ਕੰਮ ਕੀਤਾ ਜਾ ਚੁੱਕਾ ਹੈ।
         ਇਸ ਮੌਕੇ ਤੇ ਪਿੰਡ ਦੇ ਸਰਪੰਚ ਜਸਵਿੰਦਰ ਸਿੰਘ ਮੁੱਖ ਮਹਿਮਾਨ ਨੂੰ ਜੀ ਆਇਆਂ ਕਹਿੰਦੇ ਹੋਏ ਪਿੰਡ ਦੀਆਂ ਮੁਸ਼ਕਲਾਂ ਬਾਰੇ ਜਾਣੂ ਕਰਵਾਇਆ। ਮਾਸਟਰ ਰਛਪਾਲ ਸਿੰਘ, ਚੇਅਰਮੈਨ ਬਲਾਕ ਸੰਮਤੀ ਪਰਮਜੀਤ ਸਿੰਘ ਪੰਜੌੜ ਅਤੇ ਪ੍ਰੋਜੈਕਟ ਮੈਨੇਜਰ ਰਵਿੰਦਰ ਵਸ਼ਿਸ਼ਟ ਨੇ ਵੀ ਇਸ ਮੌਕੇ ਤੇ ਆਪਣੇ ਵਿਚਾਰ ਪੇਸ਼ ਕੀਤੇ।  ਹੋਰਨਾਂ ਤੋਂ ਇਲਾਵਾ ਸੁਰਜੀਤ ਸਿੰਘ ਮੁਖਲਿਆਣਾ, ਬਲਬੀਰ ਸਿੰਘ, ਹਰਭਜਨ ਸਿੰਘ ਤਾਂਬੜ, ਸੋਸ਼ਲ ਵੈਲਫੇਅਰ ਅਤੇ ਡਿਵੈਲਪਮੈਂਟ ਸੁਸਾਇਟੀ ਦੇ ਪ੍ਰਧਾਨ ਚੰਨਣ ਸਿੰਘ, ਕੈਸ਼ੀਅਰ ਗਿਆਨ ਸਿੰਘ,  ਇੰਦਰਜੀਤ ਸਿੰਘ, ਸੂਬੇਦਾਰ ਮਹਿੰਦਰ ਸਿੰਘ, ਮਲਕੀਤ ਸਿੰਘ, ਬਖਸ਼ੀ ਰਾਮ ਅਤੇ ਹੋਰ ਪਤਵੰਤੇ ਵੱਡੀ ਗਿਣਤੀ ਵਿੱਚ ਹਾਜ਼ਰ ਸਨ।
        ਇਸ ਤੋਂ ਉਪਰੰਤ ਸ੍ਰ: ਸੋਹਨ ਸਿੰਘ ਠੰਡਲ ਨੇ ਵੱਖ-ਵੱਖ ਪਿੰਡਾਂ ਦੇ ਸਕੂਲਾਂ ਨੂੰ 27 ਲੱਖ 75 ਹਜ਼ਾਰ ਰੁਪਏ ਦੇ ਚੈਕ ਤਕਸੀਮ ਕੀਤੇ ਜਿਨ੍ਹਾਂ ਵਿੱਚ ਪਿੰਡ ਫਲਾਈ ਦੇ ਸਰਕਾਰੀ ਸਕੂਲ ਨੂੰ 17 ਲੱਖ 5 ਹਜ਼ਾਰ, ਰਾਜਪੁਰ ਭਾਈਆਂ ਦੇ ਸਕੂਲ ਨੂੰ 8 ਲੱਖ 70 ਹਜ਼ਾਰ ਅਤੇ ਮੜੂਲੀ ਬ੍ਰਾਹਮਣਾ ਦੇ ਸਕੂਲ ਨੂੰ 2 ਲੱਖ ਰੁਪਏ ਦੇ ਚੈਕ ਹਨ।

ਅੰਤਰ ਜਿਲ੍ਹਾ ਕ੍ਰਿਕੇਟ ਟੂਰਨਾਮੈਂਟ ਹੁਸ਼ਿਆਰਪੁਰ ਚ ਸ਼ੁਰੂ

ਹੁਸ਼ਿਆਰਪੁਰ, 4 ਅਕਤੂਬਰ: ਪੰਜਾਬ ਕ੍ਰਿਕਟ ਐਸੋਸੀਏਸ਼ਨ ਹੁਸ਼ਿਆਰਪੁਰ ਵੱਲੋਂ ਸਰਕਾਰੀ ਕਾਲਜ ਹੁਸ਼ਿਆਰਪੁਰ ਦੀ ਗਰਾਉਂਡ ਵਿਖੇ ਕਰਵਾਏ ਜਾ ਰਹੇ ਪੰਜਾਬ ਸਟੇਟ ਅੰਤਰ ਜ਼ਿਲ੍ਹਾ ਕ੍ਰਿਕਟ ਟੂਰਨਾਮੈਂਟ ਦੇ ਅੱਜ ਦੇ ਮੈਚ ਦਾ ਉਦਘਾਟਨ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਹੁਸ਼ਿਆਰਪੁਰ ਸ੍ਰੀ ਮਹਿੰਦਰ ਪਾਲ ਮਾਨ ਨੇ ਆਪਣੇ ਕਰ ਕਮਲਾਂ ਨਾਲ ਕੀਤਾ। ਇਸ ਮੌਕੇ ਤੇ ਉਨ੍ਹਾਂ ਕਿਹਾ ਕਿ ਖੇਡਾਂ ਸਾਡੇ ਜੀਵਨ ਦਾ ਅਨਿਖੜਵਾਂ ਅੰਗ ਹਨ। ਖੇਡਾਂ ਨਾਲ ਸਾਡਾ ਸਰੀਰ ਤੰਦਰੁਸਤ ਰਹਿੰਦਾ ਹੈ ਅਤੇ ਆਪਸੀ ਭਾਈਚਾਰਾ ਵੱਧਦਾ ਹੈ।  ਖੇਡਾਂ ਤੋਂ ਸਾਨੂੰ ਆਪਸ ਵਿੱਚ ਮਿਲ ਕੇ ਰਹਿਣ ਦੀ ਪ੍ਰੇਰਨਾ ਮਿਲਦੀ ਹੈ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਸ਼ਹਿਰਾਂ ਅਤੇ ਪਿੰਡਾਂ ਵਿੱਚ ਖੇਡ ਸਟੇਡੀਅਮ ਬਣਾਏ ਜਾ ਰਹੇ ਹਨ। ਪਿੰਡਾਂ ਵਿੱਚ ਨੌਜਵਾਨਾਂ ਲਈ ਜਿੰਮ ਵੀ ਖੋਲ੍ਹਾਂ ਜਾ ਰਹੇ ਹਨ। ਇਸ ਮੌਕੇ ਤੇ ਉਨ੍ਹਾਂ ਕਿਹਾ ਕਿ ਪੰਜਾਬ ਕ੍ਰਿਕਟ ਐਸੋਸੀਏਸ਼ਨ ਵੱਲੋਂ ਹੁਸ਼ਿਆਰਪੁਰ ਵਿੱਚ ਜੋ ਇਹ ਕ੍ਰਿਕਟ ਟੂਰਨਾਮੈਂਟ ਕਰਾਉਣ ਦਾ ਉਪਰਾਲਾ ਕੀਤਾ ਗਿਆ ਹੈ, ਉਹ ਬਹੁਤ ਹੀ ਸ਼ਲਾਘਾਯੋਗ ਹੈ। ਇਸ ਮੌਕੇ ਤੇ ਉਨ੍ਹਾਂ ਨੇ ਕ੍ਰਿਕਟ ਦੇ ਖਿਡਾਰੀਆਂ ਨੂੰ ਆਪਣੀਆਂ ਸ਼ੁਭ ਕਾਮਨਾਵਾਂ ਦਿੱਤੀਆਂ।  ਪੰਜਾਬ ਕ੍ਰਿਕਟ ਐਸੋਸੀਏਸ਼ਨ ਵੱਲੋਂ ਇਸ ਮੌਕੇ ਤੇ ਸ੍ਰੀ ਮਾਨ ਦਾ ਸਨਮਾਨ ਵੀ ਕੀਤਾ ਗਿਆ।

        ਸਕੱਤਰ ਕ੍ਰਿਕਟ ਐਸੋਸੀਏਸ਼ਨ ਸ੍ਰੀ ਰਮਨ ਘਈ ਨੇ ਇਸ ਮੌਕੇ ਤੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਰਾਜ ਅੰਤਰ ਜ਼ਿਲ੍ਹਾ ਕ੍ਰਿਕਟ ਟੂਰਨਾਮੈਂਟ (ਅੰਡਰ-22) 1 ਅਕਤੂਬਰ ਤੋਂ 16 ਅਕਤੂਬਰ ਤੱਕ ਕਰਵਾਇਆ ਜਾ ਰਿਹਾ ਹੈ ਜਿਸ ਵਿੱਚ ਪੰਜਾਬ ਦੀਆਂ ਟੀਮਾਂ ਭਾਗ ਲੈ ਰਹੀਆਂ ਹਨ। ਅੱਜ ਦਾ ਮੈਚ ਹੁਸ਼ਿਆਰਪੁਰ ਅਤੇ ਨਵਾਂਸ਼ਹਿਰ ਦੀਆਂ ਟੀਮਾਂ ਵਿਚਕਾਰ ਖੇਡਿਆ ਜਾ ਰਿਹਾ ਹੈ ਜਿਸ ਵਿੱਚ ਨਵਾਂਸ਼ਹਿਰ ਦੀ ਟੀਮ ਨੇ ਟਾਸ ਜਿੱਤ ਕੇ ਪਹਿਲਾਂ ਖੇਡਣ ਦਾ ਫੈਸਲਾ ਕੀਤਾ ਹੈ। ਇਹ ਮੈਚ 2 ਦਿਨ ਚਲੇਗਾ। ਇਨ੍ਹਾਂ ਮੈਚਾਂ ਦੇ ਰੈਫਰੀ ਪੂਰਵ ਰਨਜੀ ਟਰਾਫੀ  ਵਿਜੇਤਾ ਵਿਨੀਤ ਸ਼ਰਮਾ ਹੋਣਗੇ ਅਤੇ ਇਸ ਮੈਚ ਵਿੱਚ ਇੰਪਾਇਰ ਦੀ ਭੂਮਿਕਾ ਅਵਿਸ਼ ਪਾਲ ਗੁਲੂ ਅਤੇ ਵਿਕਾਸ ਚੱਢਾ ਜ¦ਧਰ ਕਰਨਗੇ। ਸਕੋਰਰ ਦੀ ਭੂਮਿਕਾ ਸਤੀਸ਼ ਕੁਮਾਰ ਨਿਭਾਉਣਗੇ।

         ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਚੇਅਰਮੈਨ ਟੂਰਨਾਮੈਂਟ ਕਮੇਟੀ ਡਾ ਪੰਕਜ ਸ਼ਿਵ, ਪ੍ਰਧਾਨ ਡਾ ਦਲਜੀਤ ਸਿੰਘ ਖੇਲਾ, ਪ੍ਰਵੀਨ ਕੁਮਾਰ, ਡੀ ਸਿੰਘ, ਕੋਚ ਬਲਰਾਜ ਕੁਮਾਰ, ਤਾਰਾ ਚੰਦ, ਡਾ ਰਜਿੰਦਰ ਕੁਮਾਰ ਸੈਣੀ ਅਤੇ ਹੋਰ ਪਤਵੰਡੇ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

ਅਕਾਲੀ ਭਾਜਪਾ ਸਰਕਾਰ ਕੀਤੇ ਸਰਵਪੱਖੀ ਵਿਕਾਸ ਕਾਰਜ : ਸੂਦ

ਹੁਸ਼ਿਆਰਪੁਰ, 4 ਅਕਤੂਬਰ: ਨਗਰ ਕੌਂਸਲ ਹੁਸ਼ਿਆਰਪੁਰ ਵੱਲੋਂ ਸ਼ਹਿਰ ਦੇ ਵਿਕਾਸ ਕਾਰਜਾਂ ਤੇ 20 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ ਜਿਸ ਵਿੱਚੋਂ 5 ਕਰੋੜ ਰੁਪਏ ਖਰਚ ਕੀਤੇ ਜਾ ਚੁੱਕੇ ਹਨ। ਇਹ ਪ੍ਰਗਟਾਵਾ ਸਥਾਨਕ ਸਰਕਾਰਾਂ ਅਤੇ ਉਦਯੋਗ ਮੰਤਰੀ ਪੰਜਾਬ ਸ੍ਰੀ ਤੀਕਸ਼ਨ ਸੂਦ ਨੇ ਕ੍ਰਿਸ਼ਨਾ ਨਗਰ ਵਿਖੇ 9.50 ਲੱਖ ਰੁਪਏ ਦੀ ਲਾਗਤ ਨਾਲ ਗਲੀਆਂ ਦੇ ਨਵ-ਨਿਰਮਾਣ ਅਤੇ ਪ੍ਰੀਮਿਕਸ ਪਾਉਣ ਦੇ ਕੰਮ ਦੀ ਸ਼ੁਰੂਆਤ ਨਾਰਿਅਲ ਤੋੜ ਕੇ ਕਰਨ ਉਪਰੰਤ ਕੀਤਾ। ਉਨ੍ਹਾਂ ਦੱਸਿਆ ਕਿ ਕ੍ਰਿਸ਼ਨਾ ਨਗਰ ਦੀਆਂ ਸਾਰੀਆਂ ਗਲੀਆਂ ਦੇ ਨਵ-ਨਿਰਮਾਣ ਤੇ 17 ਲੱਖ ਰੁਪਏ ਖਰਚ ਕੀਤੇ ਜਾਣਗੇ। 

        ਸ੍ਰੀ ਸੂਦ ਨੇ ਹੋਰ ਦੱਸਿਆ ਕਿ ਲੋਕ ਨਿਰਮਾਣ ਵਿਭਾਗ ਵੱਲੋਂ ਵੀ ਸ਼ਹਿਰ ਦੀਆਂ ਸੜਕਾਂ ਦਾ ਨਵ-ਨਿਰਮਾਣ ਕੀਤਾ ਜਾ ਰਿਹਾ ਹੈ।  ਸੁਤੈਹਰੀ ਰੋਡ, ਡੀ ਏ ਵੀ ਕਾਲਜ ਤੋਂ ਫਤਹਿਗੜ੍ਹ ਚੂੰਗੀ ਅਤੇ ਸਰਕਾਰੀ ਕਾਲਜ ਰੋਡ ਦੇ ਨਵ-ਨਿਰਮਾਣ ਤੇ 4 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਭੰਗੀ ਚੋਅ ਦੇ ਦੂਸਰੇ ਕਿਨਾਰੇ ਤੇ ਵੀ ਬੰਨ ਬਣਾ ਕੇ ਨਵੀਂ ਸੜਕ ਦਾ ਨਿਰਮਾਣ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਵੱਲੋਂ ਪਿਛਲੇ ਸਾਢੇ ਚਾਰ ਸਾਲਾਂ ਵਿੱਚ ਸਰਵਪੱਖੀ ਵਿਕਾਸ ਕਾਰਜ ਕਰਵਾਏ ਗਏ ਹਨ ਅਤੇ ਰਹਿੰਦੇ ਵਿਕਾਸ ਕਾਰਜਾਂ ਤੇ ਕੰਮ ਜੰਗੀ ਪੱਧਰ ਤੇ ਕੀਤਾ ਜਾ ਰਿਹਾ ਹੈ। ਇਸ ਮੌਕੇ ਤੇ ਮੁਹੱਲਾ ਨਿਵਾਸੀਆਂ ਵੱਲੋਂ ਸ੍ਰੀ ਸੂਦ ਦਾ ਸਨਮਾਨ ਵੀ ਕੀਤਾ ਗਿਆ।

        ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਪ੍ਰਧਾਨ ਨਗਰ ਕੌਂਸਲ ਸ਼ਿਵ ਸੂਦ, ਜ਼ਿਲ੍ਹਾਂ ਪ੍ਰਧਾਨ ਭਾਜਪਾ ਜਗਤਾਰ ਸਿੰਘ ਸੈਣੀ, ਮਿਉਂਸਪਲ ਇੰਜੀਨੀਅਰ ਪਵਨ ਸ਼ਰਮਾ, ਸਹਾਇਕ ਮਿਉਂਸਪਲ ਇੰਜੀਨੀਅਰ ਹਰਪ੍ਰੀਤ ਸਿੰਘ, ਐਸ ਓ ਸੁਖਦੇਵ ਸਿੰਘ, ਜਗਦੀਸ਼ ਸੈਣੀ, ਡਾ ਇੰਦਰਜੀਤ ਸ਼ਰਮਾ, ਰਮੇਸ਼ ਜ਼ਾਲਮ, ਕ੍ਰਿਸ਼ਨ ਪਾਲ ਕੱਤਨਾ, ਗਗਨ ਬੱਤਰਾ, ਬ੍ਰਿਜ ਲਾਲ ਆਨੰਦ, ਪੰਕਜ ਕਾਲੀਆ, ਨੀਲਮ ਵਰਮਾ, ਸੁਖਦੇਵ ਵਰਮਾ ਅਤੇ ਹੋਰ ਪਤਵੰਤੇ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

ਆਈ ਟੀ ਆਈ ਅਧਿਆਪਕਾਂ ਵੱਲੋਂ ਰੋਸ ਪ੍ਰਦਰਸ਼ਨ

ਤਲਵਾੜਾ ਆਈ ਟੀ ਆਈ ਦੇ ਇੰਸਟ੍ਰੱਕਟਰ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕਰਦੇ ਹੋਏ।
ਤਸਵੀਰ : talwara.com

ਹਲਕਾ ਉੜਮੁੜ ਵਿਚ ਵੋਟਾਂ ਬਣਾਉਣ ਦਾ ਕੰਮ ਸ਼ੁਰੂ : ਗਿੱਲ

ਹੁਸ਼ਿਆਰਪੁਰ, 3 ਅਕਤੂਬਰ:  ਵਿਧਾਨ ਸਭਾ ਹਲਕਾ 41-ਉੜਮੁੜ ਦੇ ਵੋਟਰਾਂ ਦੀਆਂ ਨਵੀਆਂ ਵੋਟਾਂ ਬੀ ਐਲ ਓਜ਼ ਵੱਲੋਂ 4 ਅਕਤੂਬਰ ਤੋਂ 20 ਅਕਤੂਬਰ 2011 ਤੱਕ ਬਣਾਈਆਂ ਜਾਣਗੀਆਂ ਜਿਨ੍ਹਾਂ ਦੀ ਉਮਰ 1 ਜਨਵਰੀ 2012 ਨੂੰ 18 ਸਾਲ ਜਾਂ ਇਸ ਤੋਂ ਵੱਧ ਹੋਵੇ , ਉਹ ਫਾਰਮ ਨੰ: 6 ਭਰ ਕੇ ਆਪਣੀ ਵੋਟ ਬਣਾ ਸਕਦਾ ਹੈ। ਇਸ ਗੱਲ ਦੀ ਜਾਣਕਾਰੀ ਜ਼ਿਲ੍ਹਾ ਟਰਾਂਸਪੋਰਟ ਅਫ਼ਸਰ-ਕਮ-ਚੋਣਕਾਰ ਰਜਿਸਟਰੇਸ਼ਨ ਅਫ਼ਸਰ-41 ਉੜਮੁੜ ਪਰਮਿੰਦਰ ਸਿੰਘ ਗਿੱਲ ਨੇ ਅੱਜ ਟਾਂਡਾ ਵਿਖੇ ਬੀ ਐਲ ਓਜ਼ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਦਿੱਤੀ।

        ਸ੍ਰੀ ਪਰਮਿੰਦਰ ਸਿੰਘ ਗਿੱਲ ਨੇ ਮੀਟਿੰਗ ਵਿੱਚ ਹਾਜ਼ਰ ਸਾਰੇ ਬੀ ਐਲ ਓਜ਼ ਨੂੰ ਹਦਾਇਤ ਕੀਤੀ ਕਿ 4 ਅਕਤੂਬਰ ਨੂੰ ਸਾਰੇ ਪੋਲਿੰਗ ਬੂਥਾਂ ਅਤੇ ਪਿੰਡਾਂ ਵਿੱਚ ਗੁਰਦੁਆਰਿਆਂ ਰਾਹੀਂ, ਚੌਕੀਦਾਰ ਅਤੇ ਸ਼ਹਿਰਾਂ ਵਿੱਚ ਨਗਰ ਪਾਲਿਕਾ ਰਾਹੀਂ ਵੋਟਰ ਸੂਚੀਆਂ ਬਣਾਉਣ ਸਬੰਧੀ ਪ੍ਰਚਾਰ ਕੀਤਾ ਜਾਵੇ ਤਾਂ ਜੋ ਜਿਨ੍ਹਾਂ ਲੋਕਾਂ ਦੀ ਵੋਟ ਨਹੀਂ ਬਣੀ ਹੈ, ਉਹ ਆਪਣੀ ਵੋਟ ਬਣਾ ਸਕਣ। ਉਨ੍ਹਾਂ ਕਿਹਾ ਕਿ ਜਿਨ੍ਹਾਂ ਦੀ ਉਮਰ 1 ਜਨਵਰੀ 2012 ਨੂੰ 18 ਸਾਲ ਜਾਂ ਇਸ ਤੋਂ ਵੱਧ ਹੈ ਅਤੇ ਉਨ੍ਹਾਂ ਦੀ ਵੋਟ ਨਹੀਂ ਬਣੀ, ਉਨ੍ਹਾਂ ਦੇ ਫਾਰਮ ਨੰ: 6 ਭਰ ਕੇ ਵੋਟ ਬਣਾਈ ਜਾਵੇ। ਫਾਰਮ ਨੰ: 6 ਦੇ ਸਾਰੇ ਕਾਲਮ ਭਰੇ ਜਾਣ, ਜਨਮ ਮਿਤੀ ਪੂਰੀ ਲਿਖੀ ਜਾਵੇ ਅਤੇ ਫਾਰਮ ਨੰ: 6 ਦੇ ਨਾਲ ਜਨਮ ਦਾ ਸਬੂਤ ਜ਼ਰੂਰ ਲਗਾਇਆ ਜਾਵੇ।  ਫਾਰਮ ਤੇ ਫੋਟੋ ਲਗਾਈ ਜਾਵੇ ਅਤੇ ਸਬੰਧਤ ਵੋਟਰ ਦਾ ਮੋਬਾਇਲ ਨੰਬਰ ਅਤੇ ਘਰ ਦਾ ਪੂਰਾ ਪਤਾ ਅਤੇ ਨੰਬਰ ਵੀ ਲਿਖਿਆ ਜਾਵੇ ਅਤੇ ਫਾਰਮ ਤੇ ਵੋਟ ਬਣਾਉਣ ਵਾਲੇ ਦੇ ਹਸਤਾਖਰ ਵੀ ਕਰਵਾਏ ਜਾਣ। ਉਨ੍ਹਾਂ ਬੀ ਐਲ ਓਜ਼ ਨੂੰ ਕਿਹਾ ਕਿ ਫਾਰਮ ਨੰ: 6 ਪ੍ਰੀਵਾਰ ਦਾ ਮੁੱਖੀ ਹੀ ਆਪਣੇ ਪ੍ਰੀਵਾਰ ਦੇ ਮੈਂਬਰਾਂ ਦੇ ਫਾਰਮ ਇਕੱਠੇ ਦੇ ਸਕਦਾ ਹੈ । ਪ੍ਰੀਵਾਰ ਦੇ ਮੈਂਬਰਾਂ ਤੋਂ ਇਲਾਵਾ ਹੋਰ ਕਿਸੇ ਦੇ ਫਾਰਮ ਨਾ ਲਏ ਜਾਣ।  ਬੀ ਐਲ ਓ ਫਾਰਮ ਨੰ: 6, 7 ਅਤੇ 8 ਹਰ ਦੋ ਦਿਨ ਬਾਅਦ ਆਪਣੇ ਸੁਪਰਵਾਈਜ਼ਰ ਕੋਲ ਜਮ੍ਹਾਂ ਕਰਾਉਣ।  7 ਅਕਤੂਬਰ 2011 ਨੂੰ ਬੀ ਐਲ ਓਜ਼ ਵੋਟਰ ਸੂਚੀਆਂ ਪਿੰਡਾਂ ਦੀ ਸੂਰਤ ਵਿੱਚ ਪਿੰਡ ਦੀ ਪੰਚਾਇਤ ਅਤੇ ਮੋਹਤਬਰ ਵਿਅਕਤੀਆਂ ਦੀ ਹਾਜ਼ਰੀ ਅਤੇ ਸ਼ਹਿਰਾਂ ਦੀ ਸੂਰਤ ਵਿੱਚ ਐਮ ਸੀ ਅਤੇ ਹੋਰ ਪਤਵੰਤੇ ਸੱਜਣਾਂ ਦੀ ਹਾਜ਼ਰੀ ਵਿੱਚ ਪੜ੍ਹ ਕੇ ਸੁਣਾਉਣ।

        ਉਨ੍ਹਾਂ ਹੋਰ ਦੱਸਿਆ ਕਿ 9 ਅਕਤੂਬਰ 2011 ਨੂੰ ਐਤਵਾਰ ਅਤੇ 16 ਅਕਤੂਬਰ 2011 ਨੂੰ ਐਤਵਾਰ ਵਾਲੇ ਦਿਨ ਸਪੈਸ਼ਲ ਮੁਹਿੰਮ ਜੋ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਜਾਂ ਬੂਥ ਲੈਵਲ ਏਜੰਟਾਂ ਦੀ ਹਾਜ਼ਰੀ ਵਿੱਚ ਪੋਲਿੰਗ ਬੂਥਾਂ ਤੇ ਕਲੇਮ ਅਤੇ ਇਤਰਾਜ਼ ਪ੍ਰਾਪਤ ਕੀਤੇ ਜਾਣਗੇ ਜਿਹੜੇ ਵੋਟਰਾਂ ਦੀ ਫੋਟੋ ਵੋਟਰ ਸੂਚੀ ਵਿੱਚ ਨਹੀਂ ਲੱਗੀ, ਉਨ੍ਹਾਂ ਤੋਂ ਫਾਰਮ ਨੰਬਰ 001 ਬੀ ਭਰਾਇਆ ਜਾਵੇ, ਨਹੀਂ ਤਾਂ ਫਾਰਮ ਨੰ: 7 ਭਰ ਕੇ ਵੋਟ ਕੱਟਣ ਦੀ ਕਾਰਵਾਈ ਕੀਤੀ ਜਾਵੇ।  ਉਨ੍ਹਾਂ ਬੀ ਐਲ ਓਜ਼ ਨੂੰ ਕਿਹਾ ਕਿ ਇਹ ਕਾਰਡ ਰਜਿਸਟਰ ਨੰ: 7 ਏ ਵਿੱਚ ਦਰਜ਼ ਕਰਕੇ ਵੋਟਰ ਜਾਂ ਉਸ ਦੇ ਪ੍ਰੀਵਾਰ ਮੈਂਬਰ ਦੇ ਹਸਤਾਖਰ ਲੈਣ ਉਪਰੰਤ ਤਕਸੀਮ ਕੀਤੇ ਜਾਣ।  ਉਨ੍ਹਾਂ ਵਿਧਾਨ ਸਭਾ ਹਲਕਾ 41-ਉੜਮੁੜ ਦੇ  ਲੋਕਾਂ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਦੀ ਵੋਟ ਨਹੀਂ ਬਣੀ ਉਹ ਫਾਰਮ ਨੰ: 6 ਭਰ ਕੇ ਆਪਣੀ ਵੋਟ ਬਣਾਉਣ।

ਦਰਜਾ ਚਾਰ ਕਰਮਚਾਰੀਆਂ ਨੇ ਦਿੱਤਾ ਸਾਹੀ ਨੂੰ ਮੰਗ ਪੱਤਰ

ਤਲਵਾੜਾ, 3 ਅਕਤੂਬਰ: ਤਲਵਾੜਾ ਵਿਖੇ ਦਰਜਾ ਚਾਰ ਗੌਰਮਿੰਟ ਇੰਪਲਾਈਜ਼ ਯੂਨੀਅਨ ਦੇ ਮੈਂਬਰਾਂ ਨੇ ਹਲਕਾ ਵਿਧਾਇਕ ਸ. ਅਮਰਜੀਤ ਸਾਹੀ ਨੂੰ ਆਪਣੀਆਂ ਮੁਸ਼ਕਿਲਾਂ ਅਤੇ ਮੰਗਾਂ ਸਬੰਧੀ ਮੰਗ ਪੱਤਰ ਦਿੱਤਾ। ਜਿਸ ਵਿਚ ਯੂਨੀਅਨ ਦੇ ਪ੍ਰਧਾਨ ਸ਼੍ਰੀ ਕਨਈਆ ਲਾਲ ਮਿਸ਼ਰਾ ਨੇ ਸ. ਸਾਹੀ ਨੂੰ ਬੇਨਤੀ ਕਰਦਿਆਂ ਕਿਹਾ ਕਿ ਸਾਡੇ ਸਮੂਹ ਕਰਮਚਾਰੀਆਂ ਨੂੰ ਪਿਛਲੇ ਲੰਮੇ ਸਮੇਂ ਤੋਂ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਹਨਾਂ ਕਿਹਾ ਕਿ 2002, 2005, 2008 ਅਤੇ 2011 ਦੇ ਸਮੇਂ ਦੀਆਂ ਗਰਮ ਅਤੇ ਠੰਡੀਆਂ ਵਰਦੀਆਂ, ਪਗੜੀਆਂ, ਚੱਪਲਾਂ ਅਤੇ ਬੂਟ ਆਦਿ ਮਹਿਕਮੇ ਵੱਲੋਂ ਉਪਲਬਧ ਨਹੀਂ ਕਰਵਾਏ ਗਏ। ਵਰਦੀ ਭੱਤਾ ਰਣਜੀਤ ਸਾਗਰ ਡੈਮ-ਸ਼ਾਹਪੁਰ ਕੰਢੀ ਦੀ ਤਰਾਂ ਤਨਖਾਹ ਦੇ ਨਾਲ ਲਗਾਇਆ ਜਾਵੇ, ਸ਼ਾਹ ਨਹਿਰ ਕਲੌਨੀ  ਤਲਵਾੜਾ ਦੇ ਕੁਆਟਰਾਂ ਦੀ ਮੁਰੰਮਤ, ਡਿਸਟੈਂਪਰ, ਸਫੇਦੀ ਦਾ ਕੰਮ ਪਿਛਲੇ ਕਈ ਸਾਲਾਂ ਤੋਂ ਨਹੀਂ ਕੀਤਾ ਗਿਆ। ਸ਼੍ਰੀ ਮਿਸ਼ਰਾ ਨੇ ਕਿਹਾ ਕਿ ਰਿਟਾਇਰ ਹੋਣ ਵਾਲੇ ਕਰਮਚਾਰੀਆਂ ਨੂੰ ਉਹਨਾਂ ਦੀਆਂ ਅਦਾਇਗੀਆਂ ਇਕ ਮਹੀਨੇ ਦੇ ਅੰਦਰ ਅੰਦਰ ਮਿਲਣੇ ਚਾਹੀਦੇ ਹਨ। ਇਸ ਉਪਰੰਤ ਸ. ਅਰਮਜੀਤ ਸਿੰਘ ਸਾਹੀ ਮੁੱਖ ਸੰਸਦੀ ਸਕੱਤਰ ਵਿੱਤ ਵਿਭਾਗ ਪੰਜਾਬ ਨੇ ਯੂਨੀਅਨ ਦੇ ਮੈਂਬਰਾਂ ਨੂੰ ਵਿਸ਼ਵਾਸ ਦੁਆਇਆ ਕਿ ਜਲਦ ਹੀ ਉਹਨਾਂ ਦੀਆਂ ਮੰਗਾਂ ਤੇ ਹਮਦਰਦੀ ਨਾਲ ਵਿਚਾਰ ਕੀਤਾ ਜਾਵੇਗਾ।

ਮਾਸਟਰ ਕੇਡਰ ਨੇ ਦਿੱਤਾ ਸਾਹੀ ਨੂੰ ਮੰਗ ਪੱਤਰ

ਤਲਵਾੜਾ, 3 ਅਕਤੂਬਰ: ਮਾਸਟਰ ਕੇਡਰ ਯੂਨੀਅਨ ਪੰਜਾਬ ਦੀ ਤਲਵਾੜਾ ਅਤੇ ਹਾਜੀਪੁਰ ਇਕਾਈ ਵੱਲੋਂ ਸ. ਕੁਲਵੰਤ ਸਿੰਘ ਅਤ ਗੁਰਦਰਸ਼ਨ ਸਿੰਘ ਦੀ ਅਗਵਾਈ ਵਿਚ ਸ. ਅਮਰਜੀਤ ਸਿੰਘ ਸਾਹੀ ਮੁੱਖ ਸੰਸਦੀ ਸਕੱਤਰ ਵਿੱਤ ਨੂੰ ਆਪਣਾ ਮੰਗ ਦਿੱਤਾ। ਇਸ ਮੌਕੇ ਅਧਿਆਪਕਾਂ ਦੀਆਂ ਸਮਸਿਆਵਾਂ ਸੁਣਨ ਉਪਰੰਤ ਸ. ਅਮਰਜੀਤ ਸਿੰਘ ਸਾਹੀ ਨੇ ਕਿਹਾ ਕਿ ਮਾਸਟਰ ਕੇਡਰ ਨੂੰ ਦਰਪੇਸ਼ ਸਮਸਿਆਵਾਂ ਦੇ ਹੱਲ ਲਈ ਪੰਜਾਬ ਸਰਕਾਰ ਵੱਲੋਂ ਗੰਭੀਰਤਾ ਨਾਲ ਵਿਚਾਰ ਕੀਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਿਚ ਅਕਾਲੀ ਭਾਜਪਾ ਸਰਕਾਰ ਵੱਲੋਂ ਸੂਬੇ ਵਿਚ ਬਿਹਤਰ ਸਿਖਿਆ ਸਹੂਲਤਾਂ ਪ੍ਰਦਾਨ ਕਰਨ ਲਈ ਉਪਰਾਲੇ ਕੀਤੇ ਗਏ ਹਨ ਅਤੇ ਇਸ ਪ੍ਰਕਿਰਿਆ ਵਿਚ ਰਹਿ ਗਈਆਂ ਇਕਾ ਦੂਕਾ ਤਕਨੀਕੀ ਕਮੀਆਂ ਪੇਸ਼ੀਆਂ ਨੂੰ ਪਹਿਲ ਦੇ ਅਧਾਰ ਤੇ ਦੂਰ ਕਰਕੇ ਪੰਜਾਬ ਨੂੰ ਦੇਸ਼ ਦਾ ਨੰਬਰ ਇਕ ਸੂਬਾ ਬਣਾਇਆ ਜਾਵੇਗਾ। ਇਸ ਤੋਂ ਪਹਿਲਾਂ ਜੱਥੇਬੰਦੀ ਦੇ ਆਗੂ ਗੁਰਦਰਸ਼ਨ ਸਿੰਘ ਵੱਲੋਂ ਵਿਸਥਾਰ ਨਾਲ ਮਾਸਟਰ ਕੇਡਰ ਨਾਲ ਹੋ ਰਹੀ ਧੱਕੇਸ਼ਾਹੀ ਅਤੇ ਆਰਥਿਕ ਅਤੇ ਮਾਨਸਿਕ ਬੋਝ ਤੋਂ ਜਾਣੂ ਕਰਵਾਇਆ। ਇਸ ਮੌਕੇ ਪਰਵੀਨ ਕੁਮਾਰ ਜਰਨਲ ਸਕੱਤਰ, ਰਜਨੀਸ਼ ਕੁਮਾਰ, ਸੁਰਿੰਦਰ ਕੁਮਾਰ, ਨਵੀਨ ਕੁਮਾਰ, ਸੁਰੇਸ਼ ਭਾਟੀਆ, ਉਮੇਸ਼ ਸ਼ਰਮਾ, ਕੇਵਲ ਸਿੰਘ, ਰਾਧੇਸ਼ਿਆਮ, ਵਰਿੰਦਰ ਕੁਮਾਰ, ਵਿਪਨ ਕੁਮਾਰ, ਕਿਸ਼ੋਰੀ ਲਾਲ, ਇਕਬਾਲ ਸਿੰਘ, ਵਿਨੋਦ ਕੁਮਾਰ, ਸੋਹਣ ਸਿੰਘ, ਕੁਲਵੰਤ ਸਿੰਘ ਬਲਾਕ ਪ੍ਰਧਾਨ ਤਲਵਾੜਾ, ਦਿਨੇਸ਼ ਕੁਮਾਰ, ਕੇਵਲ ਕ੍ਰਿਸ਼ਨ, ਸੁਭਾਸ਼ ਚੰਦ ਜਨਰਲ ਸਕੱਤਰ ਅਤੇ ਹੋਰ ਅਧਿਆਪਕ ਹਾਜਰ ਸਨ।

ਇੰਜ. ਸੁਰਿੰਦਰਪਾਲ ਰਲ੍ਹ ਦਾ ਦਿਹਾਂਤ

ਤਲਵਾੜਾ, 3 ਅਕਤੂਬਰ: ਅੱਜ ਸਵੇਰੇ ਬੀ.ਬੀ.ਐਮ.ਬੀ ਪਾਵਰ ਵਿੰਗ ਦੇ ਰੈਜ਼ੀਡੈਂਟ ਇੰਜੀਨਿਅਰ ਸ਼੍ਰੀ ਸੁਰਿੰਦਪਾਲ ਰਲ ਦੀ ਅਚਾਨਕ ਦਿੱਲ ਦੀ ਧੜਕਣ ਰੁੱਕ ਜਾਣ ਕਾਰਨ ਦਿਹਾਂਤ ਹੋਣ ਦਾ ਦੁੱਖਦਾਈ ਸਮਾਚਾਰ ਹੈ। ਉਹ 47 ਵਰਿਆਂ ਦੇ ਸਨ। ਉਹ ਆਪਣੇ ਕਰਮਚਾਰੀਆਂ ਅਤੇ ਇਲਾਕਾ ਨਿਵਾਸੀਆਂ ਵਿਚ ਕਾਫੀ ਹਰਮਨ ਪਿਆਰੇ ਸਨ। ਉਹ ਪਿਛਲੇ ¦ਮੇ ਸਮੇਂ ਤੋਂ ਬੀ.ਬੀ.ਐਮ.ਬੀ. ਪਾਵਰ ਵਿੰਗ ਵਿਚ ਵੱਖ ਵੱਖ ਅਹੁਦਿਆਂ ਤੇ ਸਫਲਤਾ ਪੂਰਵਕ ਸੇਵਾ ਨਿਭਾਈ। ਉਹ ਆਪਣੇ ਪਿਛੇ ਆਪਣੀ ਧਰਮ ਪਤਨੀ ਤੋਂ ਇਲਾਵਾ ਬੇਟਾ ਅਤੇ ਬੇਟੀ ਛੱਡ ਗਏ ਹਨ। ਉਨਾਂ ਦੇ ਸਦੀਵੀਂ ਵਿਛੋੜੇ ਉਤੇ ਵੱਖ ਵੱਖ ਸਮਾਜਕ, ਧਾਰਮਿਕ ਅਤੇ ਮੁਲਾਜਮ ਜੱਥੇਬੰਦੀਆਂ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਦੁਖੀ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ।

ਸ਼ਾਕਰ ਨੇ ਕੀਤਾ ਜਲ ਸਪਲਾਈ ਭੱਟੀਆਂ ਦਾ ਉਦਘਾਟਨ

ਮੁਕੇਰੀਆਂ, 2 ਅਕਤੂਬਰ: ਪੰਜਾਬ ਸਰਕਾਰ ਵੱਲੋਂ ਹੁਸ਼ਿਆਰਪੁਰ ਜ਼ਿਲ੍ਹੇ ਦੇ ਪੱਛੜੇ ਖੇਤਰਾਂ ਨੂੰ ਵਿਕਸਿਤ ਕਰਨ ਲਈ ਬੈਕਵਰਡ ਰੀਜ਼ਨ ਗਰਾਂਟ ਫੰਡ ਸਕੀਮ ਤਹਿਤ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਹ ਪ੍ਰਗਟਾਵਾ ਸ੍ਰੀ ਅਰੁਨੇਸ਼ ਸ਼ਾਕਰ, ਜੰਗਲਾਤ, ਜੰਗਲੀ ਜੀਵ ਸੁਰੱਖਿਆ, ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਨੇ ਅੱਜ ਪਿੰਡ ਭੱਟੀਆਂ ਜੱਟਾਂ ਵਿਖੇ 39.91 ਲੱਖ ਰੁਪਏ ਦੀ ਲਾਗਤ ਨਾਲ ਬਣਾਈ ਗਈ ਜਲ ਸਪਲਾਈ ਯੋਜਨਾ ਦਾ ਉਦਘਾਟਨ ਕਰਨ ਉਪਰੰਤ ਕੀਤਾ। 
         ਸ੍ਰੀ ਸ਼ਾਕਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਹੁਸ਼ਿਆਰਪੁਰ ਅੰਦਰ ਪੀਣ ਵਾਲੇ ਸਾਫ਼-ਸੁਥਰੇ ਪਾਣੀ ਦੀ ਸਮੱਸਿਆ ਨੂੰ ਮੁਕੰਮਲ ਰੂਪ ਵਿੱਚ ਹੱਲ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਪੱਛੜੇ ਪੇਂਡੂ ਖੇਤਰਾਂ ਵਿੱਚ ਲੋਕਾਂ ਨੂੰ ਪੀਣ ਵਾਲੇ ਸਾਫ਼-ਸੁਥਰਾ ਪਾਣੀ ਦੇਣ ਦੀ ਸਹੂਲਤ ਮੁਹੱਈਆ ਕਰਵਾ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪਿੰਡ ਭੱਟੀਆਂ ਜੱਟਾਂ ਦੇ ਲੋਕਾਂ ਦੀ ਮੰਗ ਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਜਲ ਸਪਲਾਈ ਯੋਜਨਾ ਲਗਾਈ ਗਈ ਹੈ। ਇਸ ਯੋਜਨਾ ਦੇ ਸ਼ੁਰੂ ਹੋਣ ਨਾਲ ਇਸ ਪਿੰਡ ਦੇ ਲੋਕਾਂ ਨੂੰ 70 ਲੀਟਰ ਪਾਣੀ ਪ੍ਰਤੀ ਵਿਅਕਤੀ  ਪ੍ਰਤੀ ਦਿਨ ਦੇ ਹਿਸਾਬ ਨਾਲ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਜਲ ਸਪਲਾਈ ਸਕੀਮ ਨਾਲ 25 ਹਜ਼ਾਰ ਲੀਟਰ ਸਮੱਰਥਾ ਵਾਲੀ ਪਾਣੀ ਦੀ ਟੈਂਕੀ ਬਣਾਈ ਗਈ ਹੈ ਅਤੇ ਇਸ ਰਾਹੀਂ ਨਿਊਨਤਮ ਤਕਨੀਕ ਰਾਹੀਂ ਸਾਫ਼-ਸੁਥਰਾ ਪੀਣ ਵਾਲਾ ਪਾਣੀ ਮੁਹੱਈਆ ਕਰਵਾਇਆ ਜਾਵੇਗਾ।
        ਇਸ ਮੌਕੇ ਤੇ ਸਰਵਸ੍ਰੀ ਸਰਬਜੋਤ ਸਾਬੀ ਜ਼ਿਲ੍ਹਾ ਪ੍ਰਧਾਨ ਯੂਥ ਅਕਾਲੀ, ਹਰਮੀਤ ਸਿੰਘ ਕੌਲਪੁਰ, ਰਵਿੰਦਰ ਸਿੰਘ ਚੱਕ, ਮਨਜੀਤ ਸਿੰਘ ਐਸ ਡੀ ਓ, ਕਮਲ ਲਾਲ ਜੇ ਈ , ਮਾਨ ਸਿੰਘ ਜੇ ਈ, ਪ੍ਰਦੀਪ ਕੁਮਾਰ, ਜੀ ਈ, ਸੁਰਜੀਤ ਸਿੰਘ ਭੱਟੀਆਂ ਜੱਟਾਂ, ਓਂਕਾਰ ਸਿੰਘ ਏ ਈ ਅਤੇ ਹੋਰ ਪਤਵੰਤੇ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

ਵਣ ਅਧਿਕਾਰੀਆਂ ਨੂੰ ਪੰਜਾਬ ਪੁਲਿਸ ਵਾਂਗ ਤਰੱਕੀਆਂ ਛੇਤੀ : ਸ਼ਾਕਰ

ਮੁਕੇਰੀਆਂ, 2 ਅਕਤੂਬਰ: ਪੰਜਾਬ ਸਰਕਾਰ ਵੱਲੋਂ ਜੰਗਲਾਤ ਵਿਭਾਗ ਵਿੱਚ ਕੰਮ ਕਰਦੇ ਕੱਚੇ ਮੁਲਾਜ਼ਮਾਂ ਨੂੰ ਜਲਦੀ ਪੱਕਾ ਕੀਤਾ ਜਾਵੇਗਾ ਅਤੇ ਵਣ ਅਧਿਕਾਰੀਆਂ ਨੂੰ ਪੰਜਾਬ ਪੁਲਿਸ ਦੀ ਤਰਜ਼ ਤੇ ਤਰੱਕੀਆਂ ਦਿੱਤੀਆਂ ਜਾਣਗੀਆਂ। ਇਹ ਪ੍ਰਗਟਾਵਾ ਸ੍ਰੀ ਅਰੁਨੇਸ਼ ਸ਼ਾਕਰ, ਜੰਗਲਾਤ, ਜੰਗਲੀ ਜੀਵ ਸੁਰੱਖਿਆ, ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਨੇ ਅੱਜ ਮੁਕੇਰੀਆਂ ਵਿਖੇ 40 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਫੋਰੈਸਟ ਇੰਸਪੈਕਸ਼ਨ ਹੱਟ ( ਜੰਗਲਾਤ ਰੈਸਟ ਹਾਊਸ ) ਦਾ ਨੀਂਹ ਪੱਥਰ ਰੱਖਣ ਉਪਰੰਤ ਇੱਕ ਜਨਤਕ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ।
        ਸ੍ਰੀ ਸ਼ਾਕਰ ਨੇ ਕਿਹਾ ਕਿ  ਪੰਜਾਬ ਸਰਕਾਰ ਵੱਲੋਂ ਜੰਗਲਾਤ ਵਿਭਾਗ ਵਿੱਚ ਪਿਛਲੇ ਕਈ ਸਾਲਾਂ ਤੋਂ ਖਾਲੀ ਪਈਆਂ ਆਸਾਮੀਆਂ ਨੂੰ ਪੁਰ ਕਰਨ ਲਈ ਨਵੀਂ ਭਰਤੀ ਕੀਤੀ ਜਾ ਰਹੀ ਹੈ।  ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਜੰਗਲਾਤ ਵਿਭਾਗ ਨੂੰ ਵਿਕਸਿਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਇਸ ਸਾਲ ਦੌਰਾਨ ਇੱਕ ਕਰੋੜ 14 ਲੱਖ ਪੌਦੇ ਲਗਾ ਕੇ ਪੰਜਾਬ ਨੂੰ ਹਰਿਆ-ਭਰਿਆ ਬਣਾਉਣ ਦਾ ਇੱਕ ਉਪਰਾਲਾ ਕੀਤਾ ਗਿਆ ਹੈ। ਇਹ ਉਪਰਾਲਾ ਅਗਾਂਹ ਵੀ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਇਸੇ ਤਰਾਂ ਪੰਜਾਬ ਅੰਦਰ ਜੰਗਲੀ ਜੀਵਾਂ ਦੀ ਸੁਰੱਖਿਆ ਲਈ 1 ਅਕਤੂਬਰ ਤੋਂ 8 ਅਕਤੂਬਰ ਤੱਕ ਜੰਗਲੀ ਜੀਵ ਸੁਰੱਖਿਆ ਸਪਤਾਹ ਮਨਾਇਆ ਜਾ ਰਿਹਾ ਹੈ ਤਾਂ ਜੋ ਲੋਕਾਂ ਨੂੰ ਜੰਗਲੀ ਜੀਵਾਂ ਦੀ ਸੁਰੱਖਿਆ ਲਈ ਪ੍ਰੇਰਿਤ ਕੀਤਾ ਜਾ ਸਕੇ।  ਪੰਜਾਬ ਸਰਕਾਰ ਵੱਲੋਂ ਸੂਬੇ ਅੰਦਰ ਪੈਂਦੇ ਸਮੂਹ ਜੰਗਲਾਤ ਰੈਸਟ ਹਾਊਸਾਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ ਅਤੇ ਰਾਜ ਅੰਦਰ ਜੰਗਲਾਂ ਦੀ ਸੁਰੱਖਿਆ ਨੂੰ ਮੱਦੇ ਨਜ਼ਰ ਰੱਖਦੇ ਹੋਏ ਫੋਰੈਸਟ ਇੰਸਪੈਕਸ਼ਨ ਹੱਟ ਬਣਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਫੋਰੈਸਟ ਇੰਸਪੈਕਸ਼ਨ ਹੱਟ ਮੁਕੇਰੀਆਂ ਨੂੰ ਇੱਕ ਸਾਲ ਦੇ ਅੰਦਰ-ਅੰਦਰ ਮੁਕੰਮਲ ਕਰ ਲਿਆ ਜਾਵੇਗਾ।
        ਸ੍ਰੀ ਸ਼ਾਕਰ ਨੇ ਕਿਹਾ ਕਿ ਸਰਕਾਰ ਵੱਲੋਂ ਮੁਕੇਰੀਆਂ ਹਲਕੇ ਦੇ ਵਿਕਾਸ ਲਈ 200 ਕਰੋੜ ਰੁਪਏ ਖਰਚ ਕੀਤੇ ਜਾ ਚੁੱਕੇ ਹਨ ਅਤੇ 3.75 ਕਰੋੜ ਰੁਪਏ ਹੋਰ ਖਰਚ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਭੰਗਾਲਾ ਤੋਂ ਖਿੱਚੀਆਂ ਨੂੰ ਜਾਣ ਵਾਲੀ ਸੜਕ ਨੂੰ 30 ਫੁੱਟ ਚੌੜਾ ਕੀਤਾ ਜਾ ਰਿਹਾ ਹੈ ਜਿਸ ਉਪਰ 17.50 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਗੁਰਦਾਸਪੁਰ- ਮੁਕੇਰੀਆਂ ਸੜਕ ਤੇ ਪੈਂਦੇ ਰੇਲਵੇ ਟਰੈਕ ਉਪਰ ਫਲਾਈ ਓਵਰ ਪੁੱਲ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ 20.62 ਲੱਖ ਰੁਪਏ ਜਾਰੀ ਕਰ ਦਿੱਤੇ ਗਏ ਹਨ ਅਤੇ ਜਲਦੀ ਹੀ ਇਸ ਸਬੰਧੀ ਨਿਰਮਾਣ ਕਾਰਜ ਆਰੰਭ ਕਰ ਦਿੱਤੇ ਜਾਣਗੇ।
        ਇਸ ਮੌਕੇ ਤੇ ਸਰਵਸ੍ਰੀ ਰਵਿੰਦਰ ਸਿੰਘ ਚੱਕ ਮੈਂਬਰ ਸ਼੍ਰੋਮਣੀ ਕਮੇਟੀ, ਹਰਮੀਤ ਸਿੰਘ ਸਰਕਲ ਜਥੇਦਾਰ, ਸੁਰਜੀਤ ਸਿੰਘ ਸਹੋਤਾ ਵਣ ਮੰਡਲ ਅਫ਼ਸਰ, ਓਂਕਾਰ ਸਿੰਘ ਸੰਧਰ ਡਿਪਟੀ ਡੀ ਐਫ ਓ, ਜਸਵੰਤ ਸਿੰਘ, ਰਾਜ ਸਿੰਘ ਠਾਕਰ, ਨਰਿੰਦਰ ਸਿੰਘ, ਅੰਜਨ ਸਿੰਘ, ਕੋਮਲ ਜੈਨ ਪ੍ਰਧਾਨ ਮਿਉਂਸਪਲ ਕਮੇਟੀ, ਰਵਿੰਦਰ ਰਵੀ, ਅਨੂਪ ਭੱਟੀ, ਅਨਿਲ ਵਸ਼ਿਸ਼ਟ ਚੇਅਰਮੈਨ ਬਲਾਕ ਸੰਮਤੀ ਹਾਜੀਪੁਰ, ਪਵਨ ਕੁਮਾਰ ਅਤੇ ਹੋਰ ਪਤਵੰਤੇ ਹਾਜ਼ਰ ਸਨ।

ਜਲ ਸਪਲਾਈ ਠੱਪ ਹੋਣ ਨਾਲ ਲੋਕ ਬੇਹਾਲ

ਤਲਵਾੜਾ, 2 ਅਕਤੂਬਰ:  ਹਰ ਘਰ ਤੱਕ ਪੀਣ ਵਾਲਾ ਸਾਫ਼ ਸੁਥਰੇ ਪਾਣੀ ਮੁਹੱਈਆ ਕਰਵਾਉਣ ਦੇ ਦਾਅਵੇ ਇੱਥੇ ਪਿਛਲੇ ਲਗਾਤਾਰ ਕਈ ਦਿਨਾਂ ਤੋਂ ਠੱਪ ਪਈ ਜਲ ਸਪਲਾਈ ਨੂੰ ਵੇਖਦਿਆਂ ਬੇਜਾਨ ਸਾਬਿਤ ਹੋ ਰਹੇ ਹਨ ਅਤੇ ਸਰਕਾਰੀ ਲੋਕ ਭਲਾਈ ਦੀਆਂ ਯੋਜਨਾਵਾਂ ਅਤੇ ਇਨ੍ਹਾਂ ਦੇ ਰੱਖ ਰਖਾਓ ਵਿਚ ਵਰਤੀ ਜਾ ਰਹੀ ਕਥਿਤ ਲਾਪਰਵਾਹੀ ਨੂੰ ਉਜਾਗਰ ਕਰ ਰਿਹਾ ਹੈ। ਪੱਤਰਕਾਰਾਂ ਕੋਲ ਆਪਣਾ ਇਹ ਰੋਸ ਜਾਹਿਰ ਕਰਦਿਆਂ ਤਲਵਾੜਾ ਦੇ ਮੁਹੱਲਾ ਸਾਂਡਪੁਰ ਨੰਬਰ 2 ਦੇ ਵਾਸੀਆਂ ਨੇ ਦੱਸਿਆ ਕਿ ਉਨ੍ਹਾਂ ਦੇ ਦਰਜਨਾਂ ਘਰਾਂ ਵਿਚ ਪਿਛਲੇ ਕਈ ਦਿਨਾਂ ਤੋਂ ਪੀਣ ਵਾਲਾ ਪਾਣੀ ਨਹੀਂ ਆ ਰਿਹਾ। ਉਨ੍ਹਾਂ ਕਿਹਾ ਕਿ ਹਾਲਤ ਇਹ ਹੈ ਘਰਾਂ ਦੀਆਂ ਤ੍ਰੀਮਤਾਂ ਨੂੰ ਲਾਗਲੇ ਧਾਰਮਿਕ ਸਥਾਨਾਂ ਅਤੇ ਡੇਰਿਆਂ ਤੋਂ ਸਿਰਾਂ ਤੇ ਘੜੇ ਆਦਿ ਰੱਖ ਕੇ ਰੋਜਾਨਾ ਪਾਣੀ ਢੋਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਉਨ੍ਹਾਂ ਦੱਸਿਆ ਕਿ ਉਹ ਇਸ ਸਬੰਧੀ ਜਲ ਸਪਲਾਈ ਦਫ਼ਤਰ ਦੇ ਗੇੜੇ ਕੱਢ ਕੇ ਹਾਰ ਚੁੱਕੇ ਹਨ ਪਰੰਤੂ ਮੁਹੱਲੇ ਵਿਚ ਪਾਣੀ ਦੀ ਸਪਲਾਈ ਅਜੇ ਤੱਕ ਬਹਾਲ ਨਹੀਂ ਹੋਈ। ਉਨ੍ਹਾਂ ਦੱਸਿਆ ਕਿ ਜੇਕਰ ਕਿਤੇ ਸਵੇਰੇ ਜਾਂ ਸ਼ਾਮ ਪਾਣੀ ਛੱਡਿਆ ਜਾਂਦਾ ਹੈ ਤਾਂ ਮੁਹੱਲੇ ਵਿਚ ਕੁਝ ਅਸਰ ਰਸੂਖ ਵਾਲੇ ਲੋਕਾਂ ਵੱਲੋਂ ਪਾਈਪ ਲਾਈਨ ਤੇ ਲਾਈਆਂ ਸ਼ਕਤੀਸ਼ਾਲੀ ਮੋਟਰਾਂ ਜਾਂ ਟੁੱਲੂ ਲਗਾ ਕੇ ਪਾਣੀ ਖਿੱਚ ਲਿਆ ਜਾਂਦਾ ਹੈ ਜਿਸ ਦੇ ਸਿੱਟੇ ਵਜੋਂ ਪਹਿਲਾਂ ਤੋਂ ਹੀ ਜਲ ਸੰਕਟ ਦਾ ਸ਼ਿਕਾਰ ਆਮ ਲੋਕਾਂ ਨੂੰ ਪਾਣੀ ਦੀ ਬੂੰਦ ਬੂੰਦ ਲਈ ਤਰਸਣਾ ਪੈਂਦਾ ਹੈ। ਪਰੰਤੂ ਇਸ ਦੇ ਬਾਵਜੂਦ ਇਨ੍ਹਾਂ ਨਜਾਇਜ਼ ਮੋਟਰਾਂ ਪ੍ਰਤੀ ਮਹਿਕਮੇ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਜਾਂਦੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਆਸ਼ਾ ਰਾਣੀ, ਰਜੇਸ਼ ਰਾਣੀ, ਤੀਰਥ ਰਾਮ, ਦੀਪ ਰਾਜ ਆਦਿ ਸਮੇਤ ਕਈ ਹੋਰ ਮੁਹੱਲਾ ਵਾਸੀ ਹਾਜਰ ਸਨ। ਇਸ ਮੌਕੇ ਜਦੋਂ ਸਬੰਧਤ ਜੇ. ਈ. ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਕਿਹਾ ਕਿ ਇਸ ਸਮੱਸਿਆ ਪਿਛਲੇ ਕੁਝ ਦਿਨਾਂ ਤੋਂ ਬਿਜਲੀ ਦੇ ਕੱਟ ਲੱਗਣ ਕਾਰਨ ਆ ਰਹੀ ਹੈ ਅਤੇ ਜਲਦੀ ਹੀ ਸਪਲਾਈ ਠੀਕ ਹੋ ਜਾਵੇਗੀ। ਬਹਰਹਾਲ, ਲੋਕਾਂ ਨੇ ਜਿਲ੍ਹੇ ਦੇ ਡਿਪਟੀ ਕਮਿਸ਼ਨਰ ਤੋਂ ਮੰਗ ਕੀਤੀ ਕਿ ਇੱਥੇ ਜਲ ਸਪਲਾਈ ਨੂੰ ਬਹਾਲ ਕਰਨ ਲਈ ਲੁੜੀਂਦੀ ਕਾਰਵਾਈ ਕੀਤੀ ਜਾਵੇ।

ਸਿੱਖਿਆ ਤੇ 1442 ਕਰੋੜ ਖਰਚ : ਸੋਹਣ ਸਿੰਘ ਠੰਡਲ

ਮਾਹਿਲਪੁਰ, 1 ਅਕਤੂਬਰ:  ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਮਿਆਰ ਨੂੰ ਉਚਾ ਚੁਕਣ ਲਈ ਚਾਲੂ ਵਿੱਤੀ ਸਾਲ ਦੌਰਾਨ 1442 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ। ਇਹ ਪ੍ਰਗਟਾਵਾ ਹਲਕਾ ਮਾਹਿਲਪੁਰ ਦੇ ਵਿਧਾਇਕ ਸ੍ਰ: ਸੋਹਨ ਸਿੰਘ ਠੰਡਲ ਨੇ ਪਿੰਡ ਹਰਖੋਵਾਲ ਵਿਖੇ ਵੱਖ-ਵੱਖ ਪਿੰਡਾਂ ਦੇ ਸਕੂਲਾਂ ਦੀਆਂ ਇਮਾਰਤਾਂ ਲਈ 17.05 ਲੱਖ ਰੁਪਏ ਦੇ ਚੈਕ ਦੇਣ ਮੌਕੇ ਕੀਤਾ।  ਜਿਨ੍ਹਾਂ ਵਿੱਚੋਂ ਪਿੰਡ ਖਨੌੜਾ ਦੇ ਸਕੂਲ ਦੀ ਇਮਾਰਤ ਵਿੱਚ ਵਾਧਾ ਕਰਨ ਲਈ 4.35 ਲੱਖ, ਪਿੰਡ ਹਰਖੋਵਾਲ,  ਪਿੰਡ ਸਾਹਰੀ ਦੇ ਸਕੂਲਾਂ ਲਈ 4.35-4.35 ਲੱਖ, ਪਿੰਡ ਮੜੂਲੀ ਬ੍ਰਾਹਮਣਾ ਅਤੇ ਮਾਨਾ ਦੇ ਸਕੂਲਾਂ ਨੂੰ 2-2  ਲੱਖ ਰੁਪਏ ਦੇ ਚੈਕ ਹਨ।

        ਸ੍ਰ: ਠੰਡਲ ਨੇ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਵੱਲੋਂ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਕਰੋੜਾਂ ਰੁਪਏ ਖਰਚ ਕੀਤੇ ਜਾ ਰਹੇ ਹਨ। ਪਿੰਡਾਂ ਦੇ ਸਕੂਲਾਂ ਨੂੰ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਗਰੀਬ ਪ੍ਰੀਵਾਰਾਂ ਦੇ ਬੱਚਿਆਂ ਨੁੰ ਮੁਫ਼ਤ ਕਾਪੀਆਂ, ਕਿਤਾਬਾਂ ਅਤੇ ਬਸਤੇ ਦਿੱਤੇ ਜਾ ਰਹੇ ਹਨ। ਗਿਆਰਵੀਂ ਅਤੇ ਬਾਹਰਵੀਂ ਵਿੱਚ ਪੜ੍ਹਨ ਵਾਲੀਆਂ ਗਰੀਬ ਲੜਕੀਆਂ ਨੂੰ ਸਾਈਕਲ ਵੀ ਦਿੱਤੇ ਜਾ ਰਹੇ ਹਨ।  ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਆ ਰਹੀ ਬਿਜਲੀ ਦੀ ਸਮੱਸਿਆ ਨੂੰ ਹੱਲ ਕਰਨ ਲਈ ਪੰਜਾਬ ਸਰਕਾਰ ਵੱਲੋਂ ਇੱਕ ਅਕਤੂਬਰ ਤੋਂ ਰੋਜ਼ਾਨਾ 8 ਘੰਟੇ ਦਿਨ ਦੇ ਸਮੇਂ ਬਿਜਲੀ ਦੀ ਸਪਲਾਈ ਕੀਤੀ ਜਾਵੇਗੀ।  ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਨਵੇਂ ਖੇਡ ਸਟੇਡੀਅਮ ਬਣਾਏ ਜਾ ਰਹੇ ਹਨ ਅਤੇ ਖੇਡਾਂ ਵਿੱਚ ਮੱਲਾਂ ਮਾਰਨ ਵਾਲੇ ਖਿਡਾਰੀਆਂ ਨੂੰ  ਸਰਕਾਰੀ ਨੌਕਰੀਆਂ ਵੀ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਾਂ ਖੇਡ ਕਬੱਡੀ ਨੂੰ ਵਿਸ਼ੇਸ਼ ਤੌਰ ਤੇ ਉਤਸ਼ਾਹਿਤ ਕੀਤਾ ਜਾ ਰਿਹਾ ਹੈ ਅਤੇ ਇਸ ਸਾਲ ਵੀ ਵਿਸ਼ਵ ਕਬੱਡੀ ਕੱਪ ਜਲਦੀ ਹੀ ਕਰਵਾਇਆ ਜਾ ਰਿਹਾ ਹੈ ਜਿਸ ਦਾ ਇੱਕ ਮੈਚ ਹੁਸ਼ਿਆਰਪੁਰ ਵਿਖੇ ਹੋਵੇਗਾ।  ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਪਿੰਡਾਂ ਵਿੱਚ ਮਿੰਨੀ ਖੇਡ ਸਟੇਡੀਅਮ ਅਤੇ ਜਿੰਮ ਵੀ ਖੋਲ੍ਹੇ ਜਾ ਰਹੇ ਹਨ ਤਾਂ ਜੋ ਨੌਜਵਾਨ ਇਨ੍ਹਾਂ ਵਿੱਚ ਆ ਕੇ ਆਪਣੀ ਸਿਹਤ ਸੰਭਾਲ ਕਰ ਸਕਣ। ਉਨ੍ਹਾਂ ਨੌਜਵਾਨਾਂ ਨੂੰ ਕਿਹਾ ਕਿ ਉਹ ਦੇਸ਼ ਅਤੇ ਰਾਜ ਦਾ ਉਜਵੱਲ ਭਵਿੱਖ ਬਣਾਉਣ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ।

        ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਗੁਰਦੁਆਰਾ ਹਰਖੋਵਾਲ ਦੇ ਸੰਤ ਬਾਬਾ ਮਨਜੀਤ ਸਿੰਘ, ਮਾਸਟਰ ਰਛਪਾਲ ਸਿੰਘ, ਚੇਅਰਮੈਨ ਬਲਾਕ ਸੰਮਤੀ ਜੋਗਿੰਦਰ ਸਿੰਘ, ਗੁਰਮੀਤ ਸਿੰਘ ਫੁਗਲਾਣਾ, ਵੱਖ-ਵੱਖ ਸਕੂਲਾਂ ਦੇ ਹੈਡਮਾਸਟਰ, ਅਧਿਆਪਕ ਅਤੇ ਹੋਰ ਪਤਵੰਤੇ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

ਧੁੱਗਾ ਨੇ ਕੀਤਾ ਸਕੂਲ ਦੇ ਕਮਰਿਆਂ ਦਾ ਉਦਘਾਟਨ

ਗੜ੍ਹਦੀਵਾਲਾ, 1 ਅਕਤੂਬਰ:  ਅਕਾਲੀ-ਭਾਜਪਾ ਸਰਕਾਰ ਵੱਲੋਂ ਗਰੀਬ ਅਤੇ ਹੁਸ਼ਿਆਰਪੁਰ ਬੱਚਿਆਂ ਨੂੰ ਮੁਫ਼ਤ ਮਿਆਰੀ ਸਿੱਖਿਆ ਮੁਹੱਈਆ ਕਰਾਉਣ ਲਈ ਰਾਜ ਭਰ ਵਿੱਚ 118 ਆਦਰਸ਼ ਸਕੂਲ ਸਥਾਪਿਤ ਕੀਤੇ ਜਾ ਰਹੇ ਹਨ। ਇਹ ਪ੍ਰਗਟਾਵਾ ਮੁੱਖ ਪਾਰਲੀਮਾਨੀ ਸਕੱਤਰ ਲੋਕ ਨਿਰਮਾਣ ਵਿਭਾਗ ਸ੍ਰ: ਦੇਸ ਰਾਜ ਸਿੰਘ ਧੁੱਗਾ ਨੇ ਪਿੰਡ ਭਾਨੋਵਾਲ ਵਿਖੇ 5.60 ਲੱਖ ਰੁਪਏ ਦੀ ਲਾਗਤ ਨਾਲ ਐਲੀਮੈਂਟਰੀ ਅਤੇ ਮਿਡਲ ਸਕੂਲ ਦੇ ਬਣੇ ਨਵੇਂ ਕਮਰਿਆਂ ਦਾ ਉਦਘਾਟਨ ਕਰਨ ਉਪਰੰਤ ਭਾਰੀ ਇਕੱਠ ਨੂੰ ਸੰਬੋਧਨ ਕਰਦੇ ਹੋਏ ਕੀਤਾ।  ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ੍ਰ: ਪ੍ਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਪੰਜਾਬ ਸ੍ਰ: ਸੁਖਬੀਰ ਸਿੰਘ ਬਾਦਲ ਵੱਲੋਂ ਸਿੱਖਿਆ ਦੇ ਮਿਆਰ ਨੂੰ ਉਚਾ ਚੁਕਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।  ਸਰਕਾਰੀ ਸਕੂਲਾਂ ਵਿੱਚ ਕੰਪਿਊਟਰ  ਅਤੇ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ।  ਬੱਚਿਆਂ ਦੇ ਬੈਠਣ ਲਈ ਬੈਂਚ ਦਿੱਤੇ ਗਏ ਹਨ, ਸਕੂਲਾਂ ਦੀਆਂ ਚਾਰਦੀਵਾਰੀਆਂ ਅਤੇ ਇਮਾਰਤਾਂ ਦੀ ਮੁਰੰਮਤ ਕੀਤੀ ਜਾ ਰਹੀ ਹੈ। ਸਕੂਲਾਂ ਵਿੱਚ ਬੱਚਿਆਂ ਦੀ ਸਹੂਲਤ ਲਈ ਪਖਾਨੇ ਬਣਾਏ ਗਏ ਹਨ ਅਤੇ ਪੀਣ ਵਾਲੇ ਸਾਫ਼-ਸੁਥਰੇ ਪਾਣੀ ਦਾ ਵੀ ਪ੍ਰਬੰਧ ਕੀਤਾ ਗਿਆ ਹੈ।

        ਸ੍ਰ: ਧੁੱਗਾ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਵਿੱਚ ਅਧਿਆਪਕਾਂ ਦੀ ਘਾਟ ਨੂੰ ਦੇਖਦੇ ਹੋਏ ਨਵੇਂ ਅਧਿਆਪਕ ਭਰਤੀ ਕੀਤੇ ਗਏ ਹਨ ਜਿਸ ਨਾਲ ਸਰਕਾਰੀ ਸਕੂਲਾਂ ਵਿੱਚ ਪੜ੍ਹਨ ਵਾਲੇ ਬੱਚਿਆਂ ਦੀ ਗਿਣਤੀ ਵਿੱਚ ਵਾਧਾ ਅਤੇ ਵਿਦਿਆ ਦਾ ਮਿਆਰ ਉਚਾ ਹੋਇਆ ਹੈ। ਉਨ੍ਹਾਂ ਹੋਰ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਵੱਲੋਂ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਆ ਰਹੀਆਂ ਮੁਸ਼ਕਲਾਂ ਨੂੰ ਦੇਖਦੇ ਹੋਏ ਸਰਵਿਸ ਐਕਟ ਲਾਗੂ ਕੀਤਾ ਹੈ ਜਿਸ ਨਾਲ ਲੋਕਾਂ ਨੂੰ ਦਫ਼ਤਰਾਂ ਵਿੱਚ ਖੱਜਲ-ਖੁਆਰ ਨਹੀਂ ਹੋਣਾ ਪਵੇਗਾ ਅਤੇ ਉਨ੍ਹਾਂ ਦੇ ਕੰਮ ਸਮੇਂ ਸਿਰ ਹੋਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਦਾ ਪਹਿਲਾਂ ਸੂਬਾ ਹੈ ਜਿਸ ਨੇ ਸਰਵਿਸ ਐਕਟ ਲਾਗੂ ਕੀਤਾ ਹੈ।  ਉਨ੍ਹਾਂ ਹੋਰ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਵਾਹਨਾਂ ਦੀ ਰਜਿਸਟਰੇਸ਼ਨ ਵੀ ਮੌਕੇ ਤੇ ਡੀਲਰਾਂ ਵੱਲੋਂ ਦੇਣ ਦਾ ਪ੍ਰਬੰਧ ਕੀਤਾ ਹੈ। ਹੁਣ ਆਮ ਲੋਕਾਂ ਨੂੰ ਗੱਡੀਆਂ ਦੀ ਖਰੀਦ ਸਮੇਂ ਮੌਕੇ ਤੇ ਹੀ ਰਜਿਸਟਰੇਸ਼ਨ ਅਤੇ ਹੋਰ ਜ਼ਰੂਰੀ ਕਾਗਜ਼ਾਤ ਬਣਾ ਕੇ ਦਿੱਤੇ ਜਾਣਗੇ।

        ਇਸ ਮੌਕੇ ਤੇ ਬਲਾਕ ਦੇ ਵਾਈਸ ਪ੍ਰਧਾਨ ਰਜਿੰਦਰ ਕੁਮਾਰ ਪੱਪੂ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਮੰਗਤ ਰਾਮ ਢੋਲਵਾਹਾ, ਜ਼ਿਲ੍ਹਾ ਜਨਰਲ ਸਕੱਤਰ ਇਕਬਾਲ ਸਿੰਘ ਜੌਹਲ, ਮੈਂਬਰ ਬਲਾਕ ਸੰਮਤੀ ਭੂੰਗਾ ਅਨੂਪ ਕੁਮਾਰ ਸ਼ਰਮਾ, ਕਰਮ ਸਿੰਘ ਜੌਹਲ ਅਤੇ ਸਕੂਲ ਦੇ ਹੈਡਮਾਸਟਰ ਦਲਬੀਰ ਸਿੰਘ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ। ਹੋਰਨਾਂ ਤੋਂ ਇਲਾਵਾ ਇਸ ਮੌਕੇ ਤੇ ਪਿੰਡ ਭਾਨੋਵਾਲ ਦੀ ਸਰਪੰਚ ਰੁਕਮਣੀ ਦੇਵੀ, ਸਰਪੰਚ ਚਠਿਆਲੀਆਂ ਗੁਰਬਖਸ਼ ਸਿੰਘ, ਕੁਲਦੀਪ ਸਿੰਘ ਲਾਡੀ, ਜਨਕ ਰਾਜ, ਗੋਪਾਲ ਸਿੰਘ, ਵਿਜੇ ਕੁਮਾਰ, ਰਜਿੰਦਰ ਸ਼ਰਮਾ, ਪਿੰਕੀ ਸ਼ਰਮਾ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।

ਪਰਕਾਸ਼ ਸਿੰਘ ਬਾਦਲ ਰੱਖਣਗੇ ਯੂਨੀਵਰਸਿਟੀ ਦਾ ਨੀਂਹ ਪੱਥਰ

ਹੁਸ਼ਿਆਰਪੁਰ, 1 ਅਕਤੂਬਰ:  ਪੰਜਾਬ ਸਰਕਾਰ ਵੱਲੋਂ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਖੜਕਾਂ ਵਿਖੇ ਗੁਰੂ ਰਵਿਦਾਸ ਆਯੁਰਵੇਦ ਯੂਨੀਵਰਸਿਟੀ ਦੇ ਨਵੇਂ ਕੈਂਪਸ ਦੀ ਇਮਾਰਤ ਦੇ ਨੀਂਹ ਪੱਥਰ ਨੂੰ ਸਮਰਪਿਤ 9 ਅਕਤੂਬਰ 2011 ਨੂੰ ਸਵੇਰੇ 10-30 ਵਜੇ ਰਾਜ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਤੇ ਯੂਨੀਵਰਸਿਟੀ ਦੀ ਇਮਾਰਤ ਦਾ ਨੀਂਹ ਪੱਥਰ ਮੁੱਖ ਮੰਤਰੀ ਪੰਜਾਬ ਸ੍ਰ: ਪ੍ਰਕਾਸ਼ ਸਿੰਘ ਬਾਦਲ ਰੱਖਣਗੇ।  ਇਹ ਜਾਣਕਾਰੀ ਸ੍ਰੀ ਤੀਕਸ਼ਨ ਸੂਦ ਸਥਾਨਕ ਸਰਕਾਰਾਂ ਅਤੇ ਉਦਯੋਗ ਮੰਤਰੀ ਪੰਜਾਬ ਨੇ ਅੱਜ ਇਥੇ ਮਿੰਨੀ ਸਕੱਤਰੇਤ ਦੇ ਮੀਟਿੰਗ ਹਾਲ ਵਿਖੇ ਰਾਜ ਪੱਧਰੀ ਸਮਾਗਮ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਜ਼ਿਲ੍ਹੇ ਦੀ ਅਕਾਲੀ-ਭਾਜਪਾ ਲੀਡਰਸ਼ਿਪ ਦੇ ਸੀਨੀਅਰ ਆਗੂਆਂ ਨਾਲ ਇੱਕ ਮੀਟਿੰਗ ਦੌਰਾਨ ਕੀਤਾ।  ਇਸ ਮੌਕੇ ਤੇ ਸਰਵਸ੍ਰੀ ਸੋਹਨ ਸਿੰਘ ਠੰਡਲ ਵਿਧਾਇਕ ਮਾਹਿਲਪੁਰ, ਸੁਰਿੰਦਰ ਸਿੰਘ ਭੁਲੇਵਾਲਰਾਠਾਂ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਜਗਤਾਰ ਸਿੰਘ ਜ਼ਿਲ੍ਹਾ ਪ੍ਰਧਾਨ ਭਾਜਪਾ, ਮਹਿੰਦਰ ਪਾਲ ਮਾਨ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ, ਹਰਜਿੰਦਰ ਸਿੰਘ ਧਾਮੀ ਚੇਅਰਮੈਨ ਨਗਰ ਸੁਧਾਰ ਟਰੱਸਟ, ਅਮਰਜੀਤ ਸਿੰਘ ਚੌਹਾਨ ਚੇਅਰਮੈਨ ਮਾਰਕੀਟ ਕਮੇਟੀ ਹੁਸ਼ਿਆਰਪੁਰ, ਸੁਰਜੀਤ ਸਿੰਘ ਜੌੜਾ ਡਾਇਰੈਕਟਰ ਮਿਲਕ ਪਲਾਂਟ, ਵਿਜੇ ਪਠਾਨੀਆਂ, ਰਾਮੇਸ਼ ਜ਼ਾਲਮ, ਸਤਨਾਮ ਸਿੰਘ, ਅਸ਼ਵਨੀ ਓਹਰੀ, ਗੁਰਮੇਲ ਰਾਮ ਝਿੰਮ, ਸੁਧੀਰ ਸੂਦ ਅਤੇ ਜ਼ਿਲ੍ਹੇ ਦੀ ਅਕਾਲੀ-ਭਾਜਪਾ ਲੀਡਰਸ਼ਿਪ ਦੇ ਆਗੂ ਹਾਜ਼ਰ ਸਨ।
        ਸ੍ਰੀ ਤੀਕਸ਼ਨ ਸੂਦ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਸ ਰਾਜ ਪੱਧਰੀ ਸਮਾਗਮ ਨੂੰ ਕਾਮਯਾਬ ਬਣਾਉਣ ਵਾਸਤੇ ਪੂਰਨ ਸਹਿਯੋਗ ਦਿੱਤਾ ਜਾਵੇ।  ਉਨ੍ਹਾਂ ਮੀਟਿੰਗ ਵਿੱਚ ਹਾਜ਼ਰ ਸਾਰੇ ਨੁਮਾਇੰਦਿਆਂ ਨੂੰ ਬੇਨਤੀ ਕੀਤੀ ਕਿ ਉਹ ਸਮਾਗਮ ਵਾਲੇ ਦਿਨ ਸ੍ਰੀ ਗੁਰੂ ਰਵਿਦਾਸ ਜੀ ਨਾਲ ਸਬੰਧਤ ਝਾਕੀਆਂ ਬਣਾ ਕੇ ਨਗਰ ਕੀਰਤਨ ਦੇ ਰੂਪ ਵਿੱਚ ਸੰਗਤਾਂ ਨੂੰ ਨਾਲ ਲੈ ਕੇ ਇਸ ਸਮਾਗਮ ਵਿੱਚ ਪਹੁੰਚਣ। ਉਨ੍ਹਾਂ ਦੱਸਿਆ ਕਿ ਇਸ ਸਮਾਗਮ ਵਿੱਚ ਪੰਜਾਬ ਦੇ ਮੰਤਰੀ ਸਾਹਿਬਾਨ, ਰਾਜਸੀ ਨੇਤਾ ਅਤੇ ਸੰਤ ਸਮਾਜ ਵੱਡੀ ਗਿਣਤੀ ਵਿੱਚ ਪਹੁੰਚ ਰਹੇ ਹਨ ।

ਮਗਸੀਪਾ ਵੱਲੋਂ ਦਫ਼ਤਰੀ ਕੰਮ ਕਾਜ ਦੀ ਸਿਖਲਾਈ ਜਾਰੀ

ਹੁਸ਼ਿਆਰਪੁਰ, 1 ਅਕਤੂਬਰ:  ਮਹਾਤਮਾ ਗਾਂਧੀ ਰਾਜ ਲੋਕ ਪ੍ਰਸ਼ਾਸ਼ਨ ਸੰਸਥਾਨ, ਜ਼ਿਲ•ਾ ਸੈਂਟਰ ਹੁਸ਼ਿਆਰਪੁਰ ਵਿਖੇ ਇੱਕ ਦਿਨ ਦੀ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਸ ਵਰਕਸ਼ਾਪ ਵਿੱਚ ਵੱਖ-ਵੱਖ ਵਿਭਾਗਾਂ ਜਿਵੇਂ ਆਬਕਾਰੀ ਤੇ ਕਰ ਕਮਿਸ਼ਨਰ, ਸਹਿਕਾਰਤਾ ਵਿਭਾਗ, ਉਪ ਅਰਥ ਤੇ ਅੰਕੜਾ ਸਲਾਹਕਾਰ, ਦਫ਼ਤਰ ਡਿਪਟੀ ਕਮਿਸ਼ਨਰ ਅਮਲਾ ਸ਼ਾਖਾ, ਉਪ ਮੰਡਲ ਅਫ਼ਸਰ, ਸੀ.ਡੀ.ਪੀ.ਓ, ਬੀ ਡੀ ਪੀ ਓ, ਸਿੱਖਿਆ ਵਿਭਾਗ ਹੁਸ਼ਿਆਰਪੁਰ ਦੇ ਸੀਨੀਅਰ ਸਹਾਇਕਾਂ, ਜੂਨੀਅਰ ਸਹਾਇਕਾਂ ਅਤੇ ਕਲਰਕਾਂ ਨੇ ਹਿੱਸਾ ਲਿਆ। ਇਸ ਵਰਕਸ਼ਾਪ ਦੇ ਸ਼ੁਰੂ ਵਿੱਚ ਜ਼ਿਲ੍ਹਾ ਪ੍ਰੋਗਰਾਮ ਕੋਆਰਡੀਨੇਟਰ ਸ੍ਰ: ਸੁਰਜੀਤ ਸਿੰਘ ਵੱਲੋਂ ਹਾਜ਼ਰ ਪਾਰਟੀਸਪੈਂਟਸ ਨੂੰ ਜੀ ਆਇਆਂ ਕਿਹਾ ਗਿਆ। ਉਨ੍ਹਾਂ ਦੱਸਿਆ ਕਿ ਇਸ ਤਰਾਂ ਦੀਆਂ ਟ੍ਰੇਨਿੰਗ ਵਰਕਸ਼ਾਪਾਂ ਨਾਲ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਕੰਮਕਾਜ ਵਿੱਚ ਕੁਸ਼ਲਤਾ ਅਤੇ ਪਾਰਦਰਸ਼ਤਾ ਆਉਂਦੀ ਹੈ । ਇਸ ਵਰਕਸ਼ਾਪ ਵਿੱਚ ਦਫ਼ਤਰੀ ਕੰਮ-ਕਾਜ ਦੀ ਵਿੱਧੀ ਅਤੇ ਮੁਲਾਜ਼ਮਾਂ ਦੇ ਆਚਰਣ ਨਿਯਮਾਂ 1966 ਸਬੰਧੀ ਜਾਣਕਾਰੀ ਰਿਸੋਰਸ ਪਰਸਨਜ਼ /ਵਿਸ਼ਾ ਮਾਹਿਰਾਂ ਵੱਲੋਂ ਦਿੱਤੀ ਗਈ।
        ਸ੍ਰ: ਸੁਰਜੀਤ ਸਿੰਘ ਜ਼ਿਲ੍ਹਾ ਪ੍ਰੋਗਰਾਮ ਕੋਆਰਡੀਨੇਟਰ ਨੇ ਆਏ ਹੋਏ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਅੱਜ ਦੀ ਵਰਕਸ਼ਾਪ ਵਿੱਚ ਰਿਸੋਰਸ ਪਰਸਨ/ਵਿਸ਼ਾ ਮਾਹਿਰ ਵੱਲੋਂ ਮਿਲੀ ਜਾਣਕਾਰੀ ਤੋਂ ਪ੍ਰੇਰਿਤ ਹੋ ਕੇ ਪਾਰਟੀਸਪੈਂਟਸ ਨੂੰ ਉਨ੍ਹਾਂ ਦੇ ਵਿਭਾਗਾਂ ਵਿੱਚ ਕੀਤੇ ਜਾ ਰਹੇ ਕੰਮਾਂ ਨੂੰ ਸੁਚਾਰੂ ਢੰਗ ਅਤੇ ਪੂਰੀ ਪਾਰਦਰਸ਼ਤਾ ਨਾਲ ਕਰਨ ਲਈ ਪ੍ਰੇਰਿਆ। ਉਨ੍ਹਾਂ ਨੇ ਆਪਣੇ ਸੰਖੇਪ ਭਾਸ਼ਨ ਵਿੱਚ ਦਫ਼ਤਰੀ ਮੁਲਾਜ਼ਮਾਂ ਨੂੰ ਇਮਾਨਦਾਰੀ ਅਤੇ ਸਮੇਂ ਦੀ ਮੰਗ ਅਨੁਸਾਰ ਲੋਕਾਂ ਦੇ ਕੰਮ ਨੂੰ ਸਮੇਂ ਸਿਰ ਕਰਨ ਲਈ ਕਿਹਾ। ਉਨ੍ਹਾਂ ਨੇ ਮੁਲਾਜ਼ਮਾਂ ਨੂੰ ਸਮਾਜਿਕ ਬੁਰਾਈਆਂ ਤੋਂ ਦੂਰ ਰਹਿਣ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਜਨਤਾ ਦੀ ਭਲਾਈ ਲਈ ਜਿਹੜੀਆਂ ਸਕੀਮਾਂ ਚਲਾਈਆਂ ਗਈਆਂ ਹਨ, ਉਨ੍ਹਾਂ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜਨ ਦੀ ਲੋੜ ਹੈ।
        ਵਰਕਸ਼ਾਪ ਦੇ ਪਹਿਲੇ ਅਤੇ ਦੂਸਰੇ ਸੈਸ਼ਨ ਵਿੱਚ ਸ੍ਰੀ ਬਾਂਕੇ ਬਿਹਾਰੀ ਅੰਡਰ ਸੈਕਟਰੀ (ਰਿਟਾ:) ਰਿਸੋਰਸ ਪਰਸਨ ਵੱਲੋਂ ਦਫ਼ਤਰੀ ਕੰਮਕਾਜ ਦੀ ਵਿਧੀ ਬਾਰੇ ਵਿਸ਼ੇ ਸਬੰਧੀ ਸਲਾਈਡਜ਼ ਦੀ ਸਹਾਇਤਾ ਨਾਲ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ ਅਤੇ ਆਏ ਹੋਏ ਪਾਰਟੀਸਪੈਂਟਸ ਵੱਲੋਂ ਪੁੱਛੇ ਗਏ ਸਵਾਲਾਂ ਦੇ ਜਵਾਬ ਬੜੇ ਤਸੱਲੀਬਖਸ਼ ਢੰਗ ਨਾਲ ਦਿੱਤੇ ਗਏ।
        ਵਰਕਸ਼ਾਪ ਦੇ ਤੀਸਰੇ ਅਤੇ ਚੌਥੇ ਸੈਸ਼ਨ ਵਿੱਚ ਸ੍ਰੀ ਆਰ.ਕੇ. ਮੈਨਨ ਸੀਨੀਅਰ ਐਡਵੋਕੇਟ, ਜ਼ਿਲ੍ਹਾ ਕੋਰਟ, ਹੁਸ਼ਿਆਰਪੁਰ ਰਿਸੋਰਸ ਪਰਸਨ ਵੱਲੋਂ ਮੁਲਾਜ਼ਮਾਂ ਦੇ ਆਚਰਣ ਨਿਯਮਾਂ 1966 ਸਬੰਧੀ ਵਾਈਟ ਬੋਰਡ ਤੇ ਮਾਰਕਰ ਦੀ ਸਹਾਇਤਾ ਨਾਲ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ ਅਤੇ ਆਏ ਹੋਏ ਪਾਰਟੀਸਪੈਂਟਸ ਵੱਲੋਂ ਪੁੱਛੇ ਗਏ ਸਵਾਲਾਂ ਦੇ ਜਵਾਬ ਬੜੇ ਤਸੱਲੀਬਖਸ਼ ਢੰਗ ਨਾਲ  ਦਿੱਤੇ ਗਏ।
        ਸ੍ਰੀ ਪ੍ਰੇਮ ਚੰਦ ਕਾਹਲੋਂ ਸਹਾਇਕ ਪ੍ਰੋਗਰਾਮ ਕੋਆਡੀਨੇਟਰ ਵੱਲੋਂ ਜ਼ਿਲ੍ਹਾ ਸੈਂਟਰ ਸਬੰਧੀ ਪਾਰਟੀਸਪੈਂਟਸ ਨੂੰ ਜਾਣਕਾਰੀ ਦਿੱਤੀ ਗਈ।

Labels

10+2 Reuslt (1) 2012 (41) 2014 (35) 2017 (36) Act 144 (47) Akali Dal (33) Amarjit Singh Sahi MLA (15) Anandpur Sahib (1) Anti Tobacoo day (1) Army (3) Army Institute of Management & Technology (1) Army tranning (1) Arun Dogra (4) Avinash Rai Khanna (1) awareness (7) B. Ed. Front (6) baba lal dyal ji (1) badal (7) Barrage (1) BBMB (30) BJP (26) BLO (1) blood donation (1) Book (1) BSF (2) BSP (1) Bus (1) cabel tv (1) Camp (1) Canal (1) Cancer (1) Capt. Amrinder Singh (5) CBSE Board (1) Chandigarh (1) Checking (2) cheema (1) chief minister (1) child labour (1) civil hospital (1) CM (1) complaints (1) Congress (18) control room (1) Court (2) cow safety planning (1) Crime (1) crops (1) D.I.G Jaskaran Singh (1) Dairy Development Board (3) Daljit Singh Cheema (2) Dasuya (35) datarpur (3) datesheet (1) dc (4) dc vipul ujval (24) DC Vipul Ujwal (32) Dengue & chikungunya (1) deputy commissioner vipul ujwal (1) development deptt. (1) dhugga (2) Digital (1) Dist. Admn. (173) District Language Officer Raman Kumar (1) doaba radio (1) Dogra (5) donation (1) drugs (3) DTO (6) education (30) education seminar (7) Elections (158) employement (5) employment (15) environment (10) ETT Union (4) EVMs (3) Exams (1) exams 2010 (2) Exhibition (1) Farmer (1) festival (2) flood control (3) Food Safety Act (1) forest (3) G.S.T (1) GADVASU (1) garhdiwala (3) garshankar (5) GCT (17) Govt Model High School Talwara (33) GPC (2) green india (2) gst (2) GTU (9) Gurpurab (1) Guru (2) health (11) Help desk (1) Himachal (1) Hola (1) hoshiarpur (132) iDay (1) IIT (1) Independence Day (1) India (1) india election results (3) india elections (4) ips (1) ITI (5) juvenile home (1) kabbadi (2) kandhi (2) kavi darbar (5) Lagal Aid Clinic (1) Learn Urdu (1) legal (11) Legal Aid Clinic (2) liquor (1) Loan (2) lok adalat (3) Mahant Ram Parkash Das (1) mahilpur (3) Mahinder Kaur Josh (1) malaria (1) Mandir (1) mc (4) MCU Punjab (2) Mela (1) merit (1) Micky (2) mining (3) MLA (2) MLA Sundar Sham arora (2) Mohalla (1) Mukerian (4) Multi skill development (1) nagar panchayat (15) Nandan (1) NCC (1) News Updates (52) nss (1) panchayat (1) Panchayat Elections (1) panchayat samiti (1) parade (1) Passing out (1) Police (10) polio drops (3) Politics (7) Pong Dam (3) Pooja sharma (1) Post service (1) PPP (3) press (3) PSEB (8) PSSF (3) PSTET (1) Pt. Kishori Lal (1) Punjab (31) punjab lok sabha winners (1) punjab radio live (1) Punjab School Education Board (6) punjabi sahit (23) PWD (2) Rajnish Babbi (3) Rajwal School Result (1) ramesh dogra (4) Ramgharia (1) Ravidas (2) Recruitment (3) Red Cross (12) red cross society (2) Republic Day (3) Result (2) Results (3) Retirement (1) Road Safety (1) Rock Garden (1) Roopnagar (11) Ropar (2) Rozgar (1) Rural Mission (1) s.c.commision (1) Sacha Sauda (2) Sadhu Singh Dharmsot (1) Sahi (12) sanjha chullah (6) Sant Balbir Singh (1) save girls (1) save trees (1) save water (1) sbi (2) Sc Commission (2) School (8) SDM Jatinder Jorwal (1) self employment (1) seminar (1) Senate (1) services (3) Sewa Singh Sekhwan (1) sgpc (2) Shah Nehar (5) Shakir (2) shamchurasi (1) shivsena (1) sidhu (19) skill development centre (1) smarpan (2) Sohan Singh Thandal (4) sports (8) staff club (2) Stenographer training (1) Sukhjit Kaur Sahi (6) Summer camp (2) Sunder Sham Arora (4) svm (5) swachh (5) Swachh Bharat (2) swimming (2) Swine Flu (1) talwara (210) Talwara Police (1) Talwara Schools (74) tax (2) TET (1) thandal (4) Tikshan Sood (6) Toy Bank (1) traffic rules (4) Training (2) Training camp (2) Traning Camp (1) Transport (2) travel agency (1) unions (2) University (1) Vet University (5) Vigilance (1) Vijay Sampla (8) Vipul Ujwal (1) voter (5) waiver (1) water (1) Water is Life (1) world kabbadi cup (2) yoga (3) yoga day (3) youth (2) zila parishad (2) ਸਰਬੱਤ ਦਾ ਭਲਾ (1) ਸ਼ਾਕਰ (2) ਸੇਖਵਾਂ (1) ਕਵੀ ਦਰਬਾਰ (5) ਚੋਣਾਂ (15) ਟਰੈਫਿਕ ਨਿਯਮ (1) ਡੀ.ਸੀ ਵਿਪੁਲ ਉਜਵਲ (2) ਤਲਵਾੜਾ (26) ਤੀਕਸ਼ਨ ਸੂਦ (8) ਪੰਚਾਇਤ (13) ਪੰਜਾਬ (9) ਬਾਦਲ (29) ਮਹਿੰਦਰ ਕੌਰ ਜੋਸ਼ (4) ਮਜੀਠੀਆ (1)