ਮਾਸਿਕ ਲੋਕ ਅਦਾਲਤਾਂ ਵਿਚ 227 ਕੇਸਾਂ ਦੀ ਹੋਈ ਸੁਣਵਾਈ

ਹੁਸ਼ਿਆਰਪੁਰ, 26 ਮਈ: ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਨਿਰਦੇਸ਼ਾਂ ਅਤੇ ਮਾਨਯੋਗ ਇੰਚਾਰਜ ਜ਼ਿਲ੍ਹਾ ਅਤੇ ਸੈਸ਼ਨ ਜੱਜ ਹੁਸ਼ਿਆਰਪੁਰ ਸ੍ਰੀ ਜੇ ਐਸ ਭਿੰਡਰ ਦੀ ਦੇਖ-ਰੇਖ ਹੇਠਾਂ  ਮਾਸਿਕ ਲੋਕ ਅਦਾਲਤਾਂ ਦਾ ਆਯੋਜਨ ਕੀਤਾ ਗਿਆ। ਇਹ ਲੋਕ ਅਦਾਲਤਾਂ ਹੁਸ਼ਿਆਰਪੁਰ, ਦਸੂਹਾ, ਮੁਕੇਰੀਆਂ ਅਤੇ ਗੜ੍ਹਸ਼ੰਕਰ ਵਿਖੇ ਲਗਾਈਆਂ ਗਈਆਂ। ਇਸ ਲੋਕ ਅਦਾਲਤ ਲਈ ਹੁਸ਼ਿਆਰਪੁਰ ਵਿਖੇ 4, ਦਸੂਹਾ ਵਿਖੇ 2 , ਮੁਕੇਰੀਆਂ ਅਤੇ ਗੜ੍ਹਸ਼ੰਕਰ ਵਿਖੇ 1-1 ਬੈਂਚ ਬਣਾਇਆ ਗਿਆ। ਇਨ੍ਹਾਂ ਬੈਂਚਾਂ ਵਿੱਚ ਸੋਸ਼ਲ ਵਰਕਰਾਂ ਅਤੇ ਵਕੀਲਾਂ ਨੂੰ ਖਾਸ ਤੌਰ ਤੇ ਸ਼ਾਮਲ ਕੀਤਾ ਗਿਆ ਤਾਂ ਜੋ ਕੇਸਾਂ ਦਾ ਨਿਪਟਾਰਾ ਵਿਚੋਲਗੀ ਅਤੇ ਰਜ਼ਾਮੰਦੀ ਨਾਲ ਕੀਤਾ ਜਾ ਸਕੇ।  ਪ੍ਰਧਾਨ ਬਾਰ ਐਸੋਸੀਏਸ਼ਨ ਹੁਸ਼ਿਆਰਪੁਰ ਸ੍ਰੀ ਰਣਜੀਤ ਕੁਮਾਰ ਨੇ ਬਾਰ ਮੈਂਬਰਾਂ ਰਾਹੀਂ ਇਸ ਲੋਕ ਅਦਾਲਤ ਨੂੰ ਕਾਮਯਾਬ ਬਣਾਉਣ ਲਈ ਪੂਰਾ ਸਹਿਯੋਗ ਦਿੱਤਾ।
        ਇਸ ਮਾਸਿਕ ਲੋਕ ਅਦਾਲਤ ਵਿੱਚ ਹਿੰਦੂ ਮੈਰਿਜ ਐਕਟ ਕੇਸ, ਦੀਵਾਨੀ ਦਾਅਵੇ, ਅਪੀਲਾਂ, ਸਮਝੌਤਾਯੋਗ ਫੌਜਦਾਰੀ ਕੇਸ, ਰੈਂਟ ਕੇਸ ਅਤੇ ਹੋਰ ਅਦਾਲਤੀ ਕੇਸਾਂ ਨੂੰ ਆਪਸੀ ਰਜ਼ਾਮੰਦੀ ਰਾਹੀਂ ਹੱਲ ਕਰਨ ਲਈ ਸੁਣਿਆ ਗਿਆ। ਇਸ ਲੋਕ ਅਦਾਲਤ ਵਿੱਚ ਕੁਲ 227 ਕੇਸਾਂ ਨੂੰ ਹੱਲ ਕਰਨ ਲਈ ਸੁਣਿਆ ਗਿਆ ਜਿਸ ਵਿੱਚ 152 ਕੇਸਾਂ ਦਾ ਨਿਪਟਾਰਾ ਰਜ਼ਾਮੰਦੀ ਨਾਲ ਕੀਤਾ ਗਿਆ। ਇਨ੍ਹਾਂ ਕੇਸਾਂ ਰਾਹੀਂ ਧਿਰਾਂ ਨੂੰ 11380562/- ਰੁਪਏ ਬਤੌਰ ਕਲੇਮ / ਅਵਾਰਡ ਦਿਵਾਏ ਗਏ । ਹੁਸ਼ਿਆਰਪੁਰ ਵਿਖੇ ਸਾਲ 2011 ਵਾਸਤੇ ਸਥਾਪਿਤ ਸਥਾਈ ਲੋਕ ਅਦਾਲਤ ਵਿੱਚ 87 ਕੇਸਾਂ ਦਾ ਫੈਸਲਾ ਕੀਤਾ ਗਿਆ ।
        ਮਾਨਯੋਗ ਇੰਚਾਰਜ ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਜੇ ਐਸ ਭਿੰਡਰ ਨੇ ਦੱਸਿਆ ਕਿ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ 167ਵੀਂ ਲੋਕ ਅਦਾਲਤ ਸੀ ਅਤੇ ਹੁਣ ਤੱਕ 46587 ਕੇਸਾਂ ਦਾ ਨਿਪਟਾਰਾ ਲੋਕ ਅਦਾਲਤਾਂ ਰਾਹੀਂ ਕੀਤਾ ਜਾ ਚੁੱਕਾ ਹੈ ਜਿਸ ਰਾਹੀਂ ਕੁਲ ਰਕਮ 1206604606/- ਰੁਪਏ ਬਤੌਰ ਕਲੇਮ/ ਅਵਾਰਡ ਧਿਰਾਂ ਨੂੰ ਦੁਆਏ ਜਾ ਚੁੱਕੇ ਹਨ। ਉਨ੍ਹਾ ਇਹ ਵੀ ਦੱਸਿਆ ਕਿ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ 3300 ਲੋਕਾਂ ਨੂੰ ਮੁਫ਼ਤ ਕਾਨੁੰਨੀ ਸਹਾਇਤਾ ਦਿੱਤੀ ਜਾ ਚੁੱਕੀ ਅਤੇ ਕਰੀਬ 377 ਕਾਨੂੰਨੀ ਸਾਖਰਤਾ ਕੈਂਪਾਂ ਦਾ ਆਯੋਜਨ ਕੀਤਾ ਜਾ ਚੁੱਕਾ ਹੈ।
        ਇਸ ਮੌਕੇ ਤੇ ਇੰਚਾਰਜ ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਲੋਕ ਆਪਣੇ ਕੇਸਾਂ ਦਾ ਨਿਪਟਾਰਾ ਲੋਕ ਅਦਾਲਤਾਂ ਰਾਹੀਂ ਕਰਵਾਉਣ ਕਿਉਂਕਿ ਇਸ ਨਾਲ ਪੈਸੇ ਅਤੇ ਸਮੇਂ ਦੋਹਾਂ ਦੀ ਬੱਚਤ ਹੁੰਦੀ ਹੈ। ਇਸ ਦੇ ਫੈਸਲੇ ਦੇ ਖਿਲਾਫ਼ ਕੋਈ ਅਪੀਲ ਨਹੀਂ ਹੁੰਦੀ ਅਤੇ ਇਸ ਦੇ ਫੈਸਲੇ ਨੂੰ ਦਿਵਾਨੀ ਅਦਾਲਤ ਦੀ ਡਿਗਰੀ ਦੀ ਮਾਣਤਾ ਪ੍ਰਾਪਤ ਹੈ। ਇਸ  ਵਿੱਚ ਫੈਸਲੇ ਦੋਹਾਂ ਧਿਰਾਂ ਦੀ ਸਹਿਮਤੀ ਨਾਲ ਹੁੰਦੇ ਹਨ ਅਤੇ ਆਪਸੀ ਪਿਆਰ ਵੱਧਦਾ ਹੈ ਅਤੇ ਦੁਸ਼ਮਣੀ ਘੱਟਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਲੋਕ ਆਪਣੇ ਕੇਸਾਂ ਨੂੰ ਲੋਕ ਅਦਾਲਤਾਂ ਵਿੱਚ ਲਗਾਉਣ ਲਈ ਉਨ੍ਹਾਂ ਪਾਸ ਜਾਂ ਸਿਵਲ ਜੱਜ (ਸੀਨੀਅਰ ਡਵੀਜ਼ਨ),-ਸਹਿਤ ਸਕੱਤਰ ਜ਼ਿਲ੍ਹਾ ਕਾਨੁੰਨੀ ਸੇਵਾਵਾਂ ਅਥਾਰਟੀ ਜਾਂ ਵਧੀਕ ਜੱਜ (ਸ ਡ) ਸਹਿਤ ਸਕੱਤਰ, ਉਪ ਮੰਡਲੀ ਕਾਨੂੰਨੀ ਸੇਵਾਵਾਂ ਕਮੇਟੀ ਦਸੂਹਾ, ਮੁਕੇਰੀਆਂ, ਗੜ੍ਹਸ਼ੰਕਰ ਜਾਂ ਸਹਾਇਕ ਜ਼ਿਲ੍ਹਾ ਅਟਾਰਨੀ (ਕ ਸ) ਹੁਸ਼ਿਆਰਪੁਰ ਨਾਲ ਸੰਪਰਕ ਕਰ ਸਕਦੇ ਹਨ।

ਹੁਸ਼ਿਆਰਪੁਰ ਵਿਚ ਉਚ ਸੁਰੱਖਿਆ ਨੰਬਰ ਪਲੇਟਾਂ ਲਾਉਣ ਦਾ ਕੰਮ ਸ਼ੁਰੂ

ਹੁਸ਼ਿਆਰਪੁਰ, 28 ਮਈ: ਵਾਹਨਾਂ ਨੂੰ ਉਚ ਸੁਰੱਖਿਆ ਨੰਬਰ ਪਲੇਟਾਂ ਲਗਾਉਣ ਦਾ ਕੰਮ ਅੱਜ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਦੀ ਗੱਡੀ ਨੂੰ ਸੁਰੱਖਿਆ ਨੰਬਰ ਪਲੇਟ ਲਗਾ ਕੇ ਸੁਰੂ ਕੀਤਾ ਗਿਆ । ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਨਿਰਦੇਸ਼ਾਂ ਤੇ ਵਾਹਨਾਂ ਦੀ ਰਜਿਸਟਰੇਸ਼ਨ ਦੀ ਹਾਈ ਸਕਿਉਰਟੀ ਪਲੇਟ ਪ੍ਰਯੋਜਨਾ ਲਾਗੂ ਕਰਕੇ ਵਾਹਨਾਂ ਦੀ ਰਜਿਸਟਰੇਸ਼ਨ ਨੂੰ ਨਵਾਂ ਰੂਪ ਪ੍ਰਦਾਨ ਕੀਤਾ ਗਿਆ ਹੈ ਜਿਸ ਨਾਲ ਵਾਹਨਾਂ ਦੀ ਚੋਰੀ ਤੋਂ ਸਬੰਧਤ ਅਪਰਾਧਕ ਘਟਨਾਵਾਂ ਤੇ ਰੋਕ ਲਗਾਉਣ ਵਿੱਚ ਮਦਦ ਮਿਲੇਗੀ ਉਨ੍ਹਾਂ ਕਿਹਾ ਕਿ ਜਿਲ੍ਹਾਂ ਪ੍ਰਸ਼ਾਸ਼ਨ ਵੱਲੋਂ ਇਹ ਪ੍ਰਯੋਜਨਾ ਨਵੇਂ ਵਾਹਨਾਂ ਦੀ ਰਜਿਸਟਰੇਸ਼ਨ ਤੇ ਲਾਗੂ ਕਰ ਦਿੱਤੀ ਗਈ ਹੈ।
        ਉਨ੍ਹਾਂ ਦੱਸਿਆ ਕਿ ਹਰ ਵਾਹਨ ਨੂੰ ਲੇਜ਼ਰ ਕੋਡ ਦਿੱਤਾ ਜਾਵੇਗਾ ਜੋ ਆਪਣੇ-ਆਪ ਲਾਕ ਹੋਵੇਗਾ ਅਤੇ ਇਹ ਆਰ ਸੀ ਅਤੇ ਨੰਬਰ ਪਲੇਟ ਤੇ ਪ੍ਰਿੰਟ ਹੋਵੇਗਾ।  ਉਨ੍ਹਾਂ ਇਹ ਵੀ ਦੱਸਿਆ ਕਿ ਰਾਤ ਸਮੇਂ ਵੀ ਇਹ ਦਿਖਾਈ ਦੇਵੇਗਾ ਅਤੇ ਇਹ ਕੋਡ ਨੂੰ ਕਿਸੇ ਥਾਂ ਤੋਂ ਵੀ ਟਰੇਸ ਕੀਤਾ ਜਾ ਸਕਦਾ ਹੈ।
        ਜ਼ਿਲ੍ਹਾਂ ਟਰਾਂਸਪੋਰਟ ਅਫ਼ਸਰ ਸ੍ਰੀ ਪੀ ਐਸ ਗਿੱਲ ਨੇ ਦੱਸਿਆ ਕਿ ਉਚ ਸੁਰੱਖਿਆ ਨੰਬਰ ਪਲੇਟ ਨੂੰ ਵਾਹਨ ਦੇ ਬੰਪਰ ਤੋਂ ਵੱਖ ਨਹੀਂ ਕੀਤਾ ਜਾ ਸਕੇਗਾ ਅਤੇ ਇਸ ਦੇ ਸਕਰੀਊ ਵੀ ਖੋਲ੍ਹੇ ਨਹੀਂ ਜਾ ਸਕਦੇ। ਉਨ੍ਹਾਂ ਦੱਸਿਆ ਕਿ ਗੱਡੀਆਂ ਦੇ ਸੁਰੱਖਿਆ ਨੰਬਰ ਪਲੇਟਾਂ ਲਗਾਉਣ ਦੇ ਰੇਟ ਨਿਰਧਾਰਤ ਕਰ ਦਿੱਤੇ ਗਏ ਹਨ ਅਤੇ ਆਰ. ਸੀ. ਅਤੇ ਐਚ. ਐਸ. ਆਰ. ਪੀ. ਲੇਜ਼ਰ ਕਾਰਡ ਲਈ ਵੱਖਰੀ ਫੀਸ ਹੋਵੇਗੀ। ਉਨ੍ਹਾਂ ਦੱਸਿਆ ਕਿ ਨਵੀਂਆਂ ਗੱਡੀਆਂ ਦੀ ਖਰੀਦ ਸਮੇਂ ਹਾਈ ਸਕਿਉਰਟੀ ਨੰਬਰ ਪਲੇਟਾਂ ਦਾ ਲਗਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ ਅਤੇ ਪੁਰਾਣੀਆਂ ਗੱਡੀਆਂ ਤੇ ਨੰਬਰ ਪਲੇਟਾਂ ਬਦਲਣ ਦਾ ਕੰਮ ਵੀ ਜਲਦੀ ਹੀ ਸ਼ੁਰੂ ਕਰ ਦਿੱਤਾ ਜਾਵੇਗਾ।  ਇਸ ਮੌਕੇ ਤੇ ਉਨ੍ਹਾਂ ਦੇ ਨਾਲ ਸ੍ਰੀ ਲਹਿੰਬਰ ਰਾਮ, ਅਵਤਾਰ ਸਿੰਘ ਵੀ ਹਾਜ਼ਰ ਸਨ।

ਟਰੇਡ ਯੂਨੀਅਨ ਵੱਲੋਂ ਤਿੱਖੇ ਸੰਘਰਸ਼ ਦਾ ਐਲਾਨ

ਤਲਵਾੜਾ, 27 ਮਈ : ਇੱਥੇ ਟਰੇਡ ਯੂਨੀਅਨ ਤਾਲਮੇਲ ਕਮੇਟੀ ਬਿਆਸ ਡੈਮ ਬੀ. ਬੀ. ਐਮ. ਬੀ. ਤਲਵਾੜਾ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਵਿਸ਼ਾਲ ਰੋਸ ਮਾਰਚ ਤੇ ਰੈਲੀ ਕੀਤੀ ਗਈ। ਇਸ ਮੌਕੇ ਮੁਲਾਜਮ ਇਕੱਠ ਨੂੰ ਸੰਬੋਧਨ ਕਰਦਿਆਂ ਵੱਖ ਵੱਖ ਬੁਲਾਰਿਆਂ ਨੇ ਕਿਹਾ ਕਿ ਬੀ. ਬੀ. ਐਮ. ਬੀ. ਪ੍ਰਸ਼ਾਸ਼ਨ ਵੱਲੋਂ ਮੁਲਾਜਮਾਂ ਦੀਆਂ ਮੰਗਾਂ ਨੂੰ ਪ੍ਰਵਾਨ ਕਰਨ ਦੇ ਬਾਵਜੂਦ ਲਾਗੂ ਕਰਨ ਵਿਚ ਟਾਲਮਟੋਲ ਕੀਤੀ ਜਾ ਰਹੀ ਹੈ ਜੋ ਸਰਾਸਰ ਧੱਕੇਸ਼ਾਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਗਾਂ ਵਿਚ ਤਰਸ ਦੇ ਅਧਾਰ ਤੇ ਨੌਕਰੀ ਤੁਰੰਤ ਬਹਾਲ ਕਰਨਾ, ਦਿਹਾੜੀਦਾਰ ਕਾਮਿਆਂ ਨੂੰ ਖਾਲੀ ਅਸਾਮੀਆਂ ਤੇ ਰੈਗੂਲਰ ਕਰਨਾ, ਇੱਕਸਾਰ ਉਤਪਾਦਕ ਭੱਤਾ ਪ੍ਰਦਾਨ ਕਰਨਾ, 9-16-23 ਸਾਲਾ ਸਮਾਂਬੱਧ ਪ੍ਰਵੀਨਤਾ ਤਰੱਕੀ ਸ਼ੁਰੂ ਕਰਨਾ ਆਦਿ ਸ਼ਾਮਿਲ ਹਨ। ਇਸ ਦੌਰਾਨ ਉਨ੍ਹਾਂ ਦੇਸ਼ ਵਿਚ ਵਿਆਪਕ ਭ੍ਰਿਸ਼ਟਾਚਾਰ ਤੇ ਮਹਿੰਗਾਈ ਨੂੰ ਤੁਰੰਤ ਠੱਲ੍ਹ ਪਾਉਣਾ ਸਮੇਂ ਦੀਆਂ ਸਰਕਾਰਾਂ ਦੀ ਜਿੰਮੇਵਾਰੀ ਹੈ। ਹੋਰਨਾਂ ਤੋਂ ਇਲਾਵਾ ਰੈਲੀ ਨੂੰ ਮੁਲਾਜਮ ਆਗੂ ਰਵਿੰਦਰ ਸਿੰਘ ਰਵੀ, ਅਸ਼ੋਕ ਕੁਮਾਰ, ਜੇ. ਐਸ. ਰਾਣਾ, ਚਰਨਜੀਤ ਸਿੰਘ ਸਿੱਧੂ, ਹਰਭਜਨ ਸਿੰਘ, ਕਸ਼ਮੀਰ ਸਿੰਘ ਸੈਣੀ, ਬੱਚੂ ਸਿੰਘ ਬਘੌਰ, ਦਰਬਾਰਾ ਸਿੰਘ, ਸੁਰਿੰਦਰਪਾਲ ਆਦਿ ਨੇ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਮੰਗਾਂ ਛੇਤੀ ਨਾ ਮੰਨਣ ਤੇ ਮਜਬੂਰਨ ਸਾਂਝੇ ਫਰੰਟ ਨੂੰ ਸੰਘਰਸ਼ ਤੇਜ਼ ਕਰਨਾ ਪਵੇਗਾ।

ਕਾਲੇ ਸ਼ੀਸ਼ਿਆਂ ਵਾਲਿਆਂ ਵਿਰੁੱਧ ਵਿੱਢੀ ਪੁਲਿਸ ਨੇ ਮੁਹਿੰਮ

ਹੁਸ਼ਿਆਰਪੁਰ, 26 ਮਈ: ਐਸ.ਐਸ.ਪੀ. ਬਲਕਾਰ ਸਿੰਘ ਸਿੱਧੂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬਿਨਾਂ ਇਜ਼ਾਜ਼ਤ ਕਾਰਾਂ ਤੇ ਲਗਾਈਆਂ ਗਈਆਂ ਕਾਲੀਆਂ ਫ਼ਿਲਮਾਂ ਉਤਾਰਨ ਲਈ ਜ਼ਿਲ੍ਹੇ ਭਰ ਵਿੱਚ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ। ਇਸ ਮੁਹਿੰਮ ਅਧੀਨ ਅੱਜ ਚੰਡੀਗੜ੍ਹ ਰੋਡ ਡੀ ਏ ਵੀ ਕਾਲਜ ਦੇ ਨਜ਼ਦੀਕ ਮੁੱਖ ਅਫ਼ਸਰ ਥਾਣਾ ਸਦਰ ਸ੍ਰ: ਹਰਬੰਸ ਸਿੰਘ ਅਤੇ ਉਨ੍ਹਾਂ ਦੀ ਟੀਮ ਵੱਲੋਂ ਵਿਸ਼ੇਸ਼ ਨਾਕਾ ਲਗਾ ਕੇ ਗੱਡੀਆਂ ਦੀ ਚੈਕਿੰਗ ਕੀਤੀ ਗਈ। ਇਸ ਮੌਕੇ ਤੇ ਉਨ੍ਹਾਂ ਵੱਲੋਂ 8 ਕਾਰਾਂ ਤੋਂ ਨਜ਼ਾਇਜ਼ ਤੌਰ ਤੇ ਲਗੀਆਂ ਕਾਲੀਆਂ ਫਿਲਮਾਂ ਉਤਾਰੀਆਂ ਗਈਆਂ, 3 ਗੱਡੀਆਂ ਦੇ ਸੇਫ਼ਟੀ ਬੈਲਟ ਤੋਂ ਬਗੈਰ ਚਲਾਉਣ ਤੇ ਚਲਾਨ ਕੱਟੇ ਗਏ, 2 ਚਲਾਨ ਟ੍ਰਿਪਲ ਰਾਈਡਿੰਗ ਅਤੇ 3 ਚਲਾਨ ਬਿਨਾਂ ਹੈਲਮਟ ਦੇ ਕੱਟੇ ਗਏ। ਮੁੱਖ ਅਫ਼ਸਰ ਥਾਣਾ ਸਦਰ ਸ੍ਰ: ਹਰਬੰਸ ਸਿੰਘ ਨੇ ਦੱਸਿਆ ਕਿ ਇਸ ਤਰਾਂ ਦੇ ਨਾਕੇ ਹਰ ਰੋਜ਼ ਲਗਾਏ ਜਾਣਗੇ ਅਤੇ ਗੱਡੀਆਂ ਦੀ ਚੈਕਿੰਗ ਕੀਤੀ ਜਾਵੇਗੀ। ਹੈਡ ਕਾਂਸਟੇਬਲ ਕੁਲਦੀਪ ਸਿੰਘ, ਅਜਮੇਰ ਸਿੰਘ, ਧਰਮ ਪਾਲ, ਸੰਜੀਵ ਕੁਮਾਰ ਅਤੇ ਹਰਭਜਨ ਸਿੰਘ ਵੀ ਉਨ੍ਹਾਂ ਦੇ ਨਾਲ ਸਨ।

ਸ਼ਹੀਦਾਂ ਦੇ ਸਰਤਾਜ : ਸ਼੍ਰੀ ਗੁਰੂ ਅਰਜਨ ਦੇਵ ਜੀ


ਸ਼੍ਰੀ ਗੁਰੂ ਅਰਜਨ ਦੇਵ ਜੀ (ਜੀਵਨੀ ਪੜ੍ਹਨ ਲਈ ਕਲਿੱਕ ਕਰੋ ਜਾਂ ਹੇਠਾਂ ਦਿੱਤੇ ਪੇਜ਼ ਵੇਖਣ ਦੀ ਖੇਚਲ ਕਰਨੀ ਜੀ)

http://www.panthic.org/articles/5360

http://www.sikhiwiki.org/index.php/Guru_Arjan

http://www.sikhs.org/guru5.htm

E-book : http://www.sikhmissionarysociety.org/sms/smspublications/guruarjandevjitheapostleofpeace/

ਮਾਸੂਮ ਬੱਚੇ ਦੀ ਮਦਦ ਲਈ ਅਪੀਲ: ਦੋਵੇਂ ਕਿਡਨੀਆਂ ਫ਼ੇਲ੍ਹ

ਤਲਵਾੜਾ, 25 ਮਈ : ਰਾਜ ਕੁਮਾਰ ਸਰਕਾਰੀ ਹਾਈ ਸਕੂਲ ਬਹਿਲੱਖਣ ਬਲਾਕ ਤਲਵਾੜਾ ਦਾ ਵਿਦਿਆਰਥੀ ਹੈ ਅਤੇ ਉਸਦੀਆਂ ਦੋਵੇਂ ਕਿਡਨੀਆਂ ਨਕਾਰਾ ਹੋ ਚੁੱਕੀਆਂ ਹਨ। ਉਸ ਦੇ ਪਿਤਾ ਸ਼੍ਰੀ ਬਲਦੇਵ ਸਿੰਘ ਨੇ ਦੱਸਿਆ ਕਿ ਉਸਦੀ ਪਰਿਵਾਰਕ ਆਮਦਨ ਰਾਜ ਕੁਮਾਰ ਦਾ ਇਲਾਜ ਕਰਵਾਉਣ ਲਈ ਕਾਫ਼ੀ ਨਹੀਂ ਹੈ ਅਤੇ ਹਫਤੇ ਵਿਚ ਦੋ ਵਾਰ ਡਾਇਲਾਸਿਜ਼ ਕਰਵਾਉਣ ਤੇ ਵੱਡੀ ਰਕਮ ਦਾ ਪ੍ਰਬੰਧ ਕਰਨਾ ਪੈ ਰਿਹਾ ਹੈ ਜਿਸ ਲਈ ਉਸ ਨੇ ਆਪਣਾ ਘਰ ਘਾਟ ਤੇ ਸਭ ਕੁਝ ਦਾਅ ਤੇ ਲਗਾ ਦਿੱਤਾ ਹੈ। ਉਸ ਨੇ ਦੱਸਿਆ ਕਿ ਰਾਜ ਕੁਮਾਰ ਦੇ ਸਕੂਲ ਵਿਚ ਪੜ੍ਹਾਉਂਦੇ ਅਧਿਆਪਕਾਂ ਵੱਲੋਂ ਮੁੱਖ ਅਧਿਆਪਕ ਸ਼੍ਰੀ ਰਾਜੇਸ਼ ਕੁਮਾਰ ਦੀ ਅਗਵਾਈ ਹੇਠ ਭਰਪੂਰ ਮਦਦ ਕਰਨ ਦਾ ਉਪਰਾਲਾ ਕੀਤਾ ਗਿਆ ਜਿਸ ਸਦਕਾ ਉਹ ਜ¦ਧਰ ਦੇ ਇੱਕ ਚੈਰੀਟੇਬਲ ਹਸਪਤਾਲ ਵਿਚ ਆਪਣੇ ਪੁੱਤਰ ਦਾ ਡਾਇਲਾਸਿਜ਼ ਕਰਵਾ ਰਿਹਾ ਹੈ। ਡਾਇਲਾਸਿਜ ਤੇ ਇਕ ਵਾਰ ਵਿਚ ਤਿੰਨ ਹਜਾਰ ਰੁਪਏ ਦਾ ਖ਼ਰਚ ਆ ਰਿਹਾ ਹੈ ਅਤੇ ਉਸ ਨੂੰ ਆਪਣੇ ਪੁੱਤਰ ਦਾ ਭਵਿੱਖ ਡਾਵਾਂਡੋਲ ਦਿਖਾਈ ਦੇ ਰਿਹਾ ਹੈ। ਉਸ ਨੇ ਅਪੀਲ ਕੀਤੀ ਹੈ ਕਿ ਉਸ ਦੇ ਪੁੱਤਰ ਦੇ ਇਲਾਜ ਲਈ ਸਮਾਜ ਸੇਵੀ ਸੰਸਥਾਵਾਂ ਅਤੇ ਪਤਵੰਤੇ ਅੱਗੇ ਆਉਣ ਤਾਂ ਜੋ ਘਰ ਦਾ ਚਿਰਾਗ਼ ਰੌਸ਼ਨ ਰਹੇ। ਬਲਵੰਤ ਸਿੰਘ ਦਾ ਸੰਪਰਕ ਨੰਬਰ 07589297899 ਹੈ।

ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਤੇ ਧਾਰਮਿਕ ਦੀਵਾਨ ਸਜਾਏ

ਤਲਵਾੜਾ, 25 ਮਈ : ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਸੈਕਟਰ 2 ਵਿਖੇ ਅੱਜ ਸ਼ਹੀਦਾਂ ਦੇ ਸਿਰਤਾਜ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਮੌਕੇ ਵਿਸ਼ੇਸ਼ ਧਾਰਮਿਕ ਦੀਵਾਨ ਸਜਾਏ ਗਏ। ਇਸ ਮੌਕੇ ਭਾਈ ਗੁਰਪ੍ਰੀਤ ਸਿੰਘ ਬਲੜਵਾਲ ਦੇ ਰਾਗੀ ਜਥੇ ਵੱਲੋਂ ਪਵਿੱਤਰ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਉਥੇ ਕਥਾਵਾਚਕ ਭਾਈ ਸਰਤਾਜ ਸਿੰਘ ਬਸਰਾਵਾਂ ਵੱਲੋਂ ਗੁਰ ਇਤਿਹਾਸ ਤੇ ਭਰਪੂਰ ਰੌਸ਼ਨੀ ਪਾਈ ਗਈ। ਕਾਕਾ ਬਲਜੀਤ ਸਿੰਘ ਤੇ ਬੀਬੀ ਰਾਜਿੰਦਰ ਕੌਰ ਵੱਲੋਂ ਵੀ ਕਵਿਤਾ ਪਾਠ ਕੀਤਾ ਗਿਆ। ਸਿੰਘ ਸਭਾ ਦੇ ਪ੍ਰਧਾਨ ਸ. ਗੁਰਚਰਨ ਸਿੰਘ ਜੌਹਰ ਵੱਲੋਂ ਪ੍ਰਚਾਰਕ, ਰਾਗੀ ਜੱਥੇ ਤੇ ਹੋਰਨਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਗੁਰਦੁਆਰਾ ਸਾਹਿਬ ਦੇ ਬਾਹਰ ਠੰਢੇ ਮਿੱਠੇ ਜਲ ਦੀ ਛਬੀਲ ਵੀ ਲਗਾਈ ਗਈ। ਹੋਰਨਾਂ ਤੋਂ ਇਲਾਵਾ ਇਸ ਮੌਕੇ ਹਰਦਿਆਲ ਸਿੰਘ, ਸਰਬਜੀਤ ਸਿੰਘ, ਦਰਬਾਰਾ ਸਿੰਘ, ਬੀਬੀ ਪ੍ਰਮਜੀਤ ਕੌਰ, ਰੂਪ ਸਿੰਘ ਰੰਧਾਵਾ, ਹਰਦਿੱਤ ਸਿੰਘ, ਹੁਸ਼ਿਆਰ ਸਿੰਘ, ਅਰਜਨਪਾਲ ਸਿੰਘ ਆਦਿ ਸਮੇਤ ਵੱਡੀ ਗਿਣਤੀ ਵਿਚ ਕਮੇਟੀ ਮੈਂਬਰ ਤੇ ਪਤਵੰਤੇ ਹਾਜਰ ਸਨ।

ਅੱਖਾਂ ਦਾਨ ਸੰਕਲਪ ਕੈਂਪ ਵਿਚ 80 ਲੋਕਾਂ ਨੇ ਕੀਤਾ ਪ੍ਰਣ

ਤਲਵਾੜਾ, 25 ਮਈ : ਅੱਜ ਇੱਥੇ ਭਾਰਤ ਵਿਕਾਸ ਪਰਿਸ਼ਦ ਤਲਵਾੜਾ ਵੱਲੋਂ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਮਰਨੋਪਰਾਂਤ ਨੇਤਰਦਾਨ ਕੈਂਪ ਸੰਸਥਾ ਦੇ ਪ੍ਰਧਾਨ ਇੰਜੀ: ਕੇ. ਕੇ. ਸੂਦ ਦੀ ਅਗਵਾਈ ਹੇਠ ਲਗਾਇਆ ਗਿਆ। ਕੈਂਪ ਵਿਚ ਸ਼੍ਰੀ ਸੂਦ ਨੇ ਦੱਸਿਆ ਕਿ ਦੇਸ਼ ਵਿਚ 20 ਮਿਲੀਅਨ ਤੋਂ ਵੱਧ ਲੋਕ ਨੇਤਰਹੀਣ ਹਨ ਅਤੇ ਅਸੀਂ ਮਿਲ ਕੇ ਇਨ੍ਹਾਂ ਲੋੜਵੰਦਾਂ ਨੂੰ ਰੌਸ਼ਨੀ ਪ੍ਰਦਾਨ ਕਰ ਸਕਦੇ ਹਾਂ। ਉਨ੍ਹਾਂ ਕਿਹਾ ਕਿ ਇਸ ਤਰਾਂ ਮਰਨ ਤੋਂ ਬਾਅਦ ਵੀ ਸਾਡੀਆਂ ਅੱਖਾਂ ਜੀਵਤ ਰਹਿੰਦੀਆਂ ਹਨ। ਉਨ੍ਹਾਂ ਦੱਸਿਆ ਕਿ ਅੱਜ ਇਸ ਕੈਂਪ ਵਿਚ 80 ਦਾਨੀ ਸੱਜਣਾਂ ਨੇ ਮਰਨੋਪਰਾਂਤ ਨੇਤਰ ਦਾਨ ਕਰਨ ਦਾ ਸੰਕਲਪ ਲਿਆ ਜਿਨ੍ਹਾਂ ਨੂੰ ਪੀ. ਜੀ. ਆਈ. ਚੰਡੀਗੜ੍ਹ ਦੇ ‘ਆਈ ਬੈਂਕ’ ਵੱਲੋਂ ਜਲਦੀ ਹੀ ਪਹਿਚਾਣ ਪੱਤਰ ਜਾਰੀ ਕੀਤੇ ਜਾਣਗੇ। ਕੈਂਪ ਵਿਚ ਪਰਿਸ਼ਦ ਦੇ ਕਾਰਕੁਨ ਸ਼੍ਰੀ ਰੋਹਤਾਸ ਰਾਣਾ ਸਕੱਤਰ, ਠਾਕੁਰ ਨਰਿੰਦਰ ਸਿੰਘ ਖਜਾਨਜੀ, ਡਾ. ਆਈ. ਕੇ. ਸ਼ਰਮਾ, ਐਸ. ਕੇ. ਗੁਪਤਾ, ਸੁਰਿੰਦਰ ਕੁਮਾਰ, ਕੇ. ਕੇ. ਭਾਰਗਵ, ਕੇ. ਕੇ. ਸ਼ਰਮਾ, ਆਸ਼ੂ ਵਰਮਾ, ਐਸ. ਪੀ. ਰਲਹਨ, ਸੰਜੀਵ ਮਿਨਹਾਸ ਟਿੰਕੂ, ਸ਼ਾਦੀ ਲਾਲ, ਹਿਤੇਸ਼ ਦੂਬੇ, ਆਰ. ਕੇ. ਡੋਗਰਾ, ਕੁਲਬੀਰ ਸਿੰਘ, ਵਿਨੋਦ ਕੁਮਾਰ, ਜੈਦੇਵ ਸ਼ਰਮਾ ਆਦਿ ਹਾਜਰ ਸਨ।

'ਹੁਨਰ ਸੇ ਰੁਜ਼ਗਾਰ' ਪ੍ਰੋਗਰਾਮ ਤਹਿਤ ਸਿਖਲਾਈ ਸ਼ਲਾਘਾਯੋਗ : ਦੀਪਇੰਦਰ ਸਿੰਘ

ਹੁਸ਼ਿਆਰਪੁਰ, 24 ਮਈ: ਫੂਡ ਕਰਾਫ਼ਟ ਸੰਸਥਾ ਹੁਸ਼ਿਆਰਪੁਰ ਵੱਲੋਂ ‘ਹੁਨਰ ਸੇ ਰੋਜ਼ਗਾਰ’ ਪ੍ਰੋਗਰਾਮ ਤਹਿਤ 6 ਤੋਂ 8 ਹਫ਼ਤੇ ਦੀ ਟਰੇਨਿੰਗ ਪ੍ਰਾਪਤ ਕਰਨ ਵਾਲੇ ਸਿਖਿਆਰਥੀਆਂ ਲਈ 100 ਪ੍ਰਤੀਸ਼ਤ ਚੰਗੇ ਅਤੇ ਨਾਮੀ ਹੋਟਲਾਂ ਵਿੱਚ ਰੋਜ਼ਗਾਰ ਦੇ ਮੌਕੇ ਹੋਣਗੇ ਅਤੇ ਜੁਵਲਾਈਨ ਹੋਮ, ਓਲਡ ਏਜ਼ ਹੋਮ ਅਤੇ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਵਿੱਚ ਮਿਡ ਡੇ ਮੀਲ ਸਕੀਮ ਤਹਿਤ ਪੌਸ਼ਟਿਕ, ਸਾਫ਼-ਸੁਥਰਾ ਤੇ ਸੁਆਦਲਾ ਖਾਣਾ ਬਣਾਉਣ ਵਾਲੇ ਕੁੱਕ ਨੂੰ ਵਿਸ਼ੇਸ਼ ਸਿਖਲਾਈ ਉਪਲਬੱਧ ਹੋਵੇਗੀ। ਇਹ ਵਿਚਾਰ ਡਿਪਟੀ ਕਮਿਸ਼ਨਰ ਸ੍ਰ: ਦੀਪਇੰਦਰ ਸਿੰਘ ਨੇ ਅੱਜ ਫੂਡ ਕਰਾਫ਼ਟ ਇੰਸਟੀਚਿਊਟ ਵਿਖੇ ਹੋਟਲ ਸਨਅੱਤ ਵਿੱਚ ਨੌਜਵਾਨ ਲੜਕੇ, ਲੜਕੀਆਂ ਨੂੰ ਰੋਜ਼ਗਾਰ ਮੁਹੱਈਆ ਕਰਨ ਲਈ ‘ਹੁਨਰ ਸੇ ਰੋਜ਼ਗਾਰ’ ਪ੍ਰੋਗਰਾਮ ਅਧੀਨ ਟਰੇਨਿੰਗ ਪੂਰੀ ਕਰਨ ਉਪਰੰਤ ਸਰਟੀਫਿਕੇਟ ਦੇ ਵਜੀਫ਼ੇ ਦੀ ਰਾਸ਼ੀ ਪ੍ਰਦਾਨ ਕਰਦਿਆਂ ਪ੍ਰਗਟ ਕੀਤੇ।
        ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਸੰਸਥਾ ਵੱਲੋਂ ਟਰੇਨਿੰਗ ਪ੍ਰਾਪਤ ਕਰਨ ਵਾਲੇ ਸਾਰੇ ਸਿਖਿਆਰਥੀ ਸੂਬੇ ਦੇ ਵੱਖ-ਵੱਖ ਵੱਡੇ ਹੋਟਲਾਂ ਵਿੱਚ ਕੰਮ ਕਰ ਰਹੇ ਹਨ।  ਡਿਪਟੀ ਕਮਿਸ਼ਨਰ ਨੇ ਅੱਜ ‘ਹੁਨਰ ਤੇ ਰੋਜ਼ਗਾਰ’ ਫੂਡ ਅਤੇ ਵੇਟਰ ਦੇ ਪਹਿਲੇ ਬੈਚ ਅਤੇ ਹਾਊਸਕੀਪਿੰਗ ਦੇ ਦੂਸਰੇ ਬੈਚ ਦੇ ਸਿਖਿਆਰਥੀਆਂ ਨੂੰ ਆਪਣਾ ਕੋਰਸ ਮੁਕੰਮਲ ਕਰਨ  ਉਪਰੰਤ ਸਰਟੀਫਿਕੇਟ, ਵਜੀਫ਼ੇ ਦੀ ਰਾਸ਼ੀ ਅਤੇ ਵੱਖ-ਵੱਖ ਹੋਟਲਾਂ ਵੱਲੋਂ ਪ੍ਰਾਪਤ ਨੌਕਰੀ ਦੇ ਦਸਤਾਵੇਜ ਦਿੱਤੇ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਸੈਰ ਸਪਾਟਾ ਵਿਭਾਗ ਵੱਲੋਂ ਦਿੱਤੀ ਜਾਂਦੀ ਇਸ ਮੁਫ਼ਤ ਟਰੇਨਿੰਗ ਵਿੱਚ ਬੱਚਿਆਂ ਨੂੰ 6 ਹਫਤਿਆਂ ਦੇ ਕੋਰਸ ਲਈ 1500 ਰੁਪਏ ਅਤੇ 8 ਹਫਤਿਆਂ ਦੇ ਕੋਰਸ ਲਈ 2000 ਰੁਪਏ ਵਜੀਫ਼ਾ ਰਾਸ਼ੀ, ਦੋ ਜੋੜੇ ਵਰਦੀਆਂ, ਮੁਫ਼ਤ ਭੋਜਨ, ਕੋਰਸ ਮੈਟੀਰੀਅਲ ਅਤੇ ਟੂਲ ਕਿੱਟ ਦਿੱਤੀ ਜਾਂਦੀ ਹੈ।
        ਡਿਪਟੀ ਕਮਿਸ਼ਨਰ ਨੇ ਸੰਸਥਾ ਦੀ ਸ਼ਾਲਾਘਾ ਕਰਦਿਆਂ ਕਿਹਾ ਕਿ ਅਜਿਹੀ ਟਰੇਨਿੰਗ ਨਾਲ ਲੋੜਵੰਦ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਸੰਸਥਾ ਵੱਲੋਂ ਡੇਢ ਸਾਲਾਂ ਡਿਪਲੋਮਾ ਕੋਰਸ ਕਰਨ ਵਾਲਿਆਂ ਲਈ ਵੀ 100 ਪ੍ਰਤੀਸ਼ਤ ਕੰਮ ਦੇ ਮੌਕੇ ਹਨ ਜਦਕਿ ਪਹਿਲੇ ਬੈਚ ਦੇ ਸਿਖਿਆਰਥੀ ਪੰਜ ਸਿਤਾਰਾ ਹੋਟਲਾਂ ਵਿੱਚ ਚੁਣੇ ਗਏ ਹਨ।
        ਪ੍ਰਿੰਸੀਪਲ ਨਵਦੀਪ ਸ਼ਰਮਾ ਨੇ ਡਿਪਟੀ ਕਮਿਸ਼ਨਰ ਵੱਲੋਂ ਸਿਖਿਆਰਥੀਆਂ ਦੀ ਹੌਂਸਲਾ ਅਫਜਾਈ ਲਈ ਧੰਨਵਾਦ ਕਰਦਿਆਂ ਕਿਹਾ ਕਿ ਜਿਲ੍ਹਾ ਪ੍ਰਸ਼ਾਸ਼ਨ ਦੇ ਸਹਿਯੋਗ ਨਾਲ ਇਹ ਟਰੇਨਿੰਗ ਪ੍ਰੋਗਰਾਮ ਸਫ਼ਲਤਾਪੂਰਵਕ ਚਲ ਰਹੇ ਹਨ। ਡੇਢ ਸਾਲਾ ਡਿਪਲੋਮਾ ਕੋਰਸ ਸਬੰਧੀ ਉਨ੍ਹਾਂ ਦੱਸਿਆ ਕਿ ਇਸ ਦੀਆਂ ਨਿਰਧਾਰਤ ਸੀਟਾਂ ਅਤੇ ਅੱਧ ਜੂਨ ਤੱਕ ਮੈਰਿਟ ਦੇ ਆਧਾਰ ਤੇ ਸਿਲੈਕਸ਼ਨ ਉਪਰੰਤ ਇਹ ਕੋਰਸ ਸ਼ੁਰੂ ਹੋ ਜਾਵੇਗਾ।

ਦਫ਼ਾ ਚੁਤਾਲੀ ਤਹਿਤ ਹੋਰ ਹੁਕਮ ਜਾਰੀ

ਹੁਸ਼ਿਆਰਪੁਰ, 24 ਮਈ:  ਜ਼ਿਲਾ ਮੈਜਿਸਟਰੇਟ ਹੁਸ਼ਿਆਰਪੁਰ ਸ੍ਰ: ਦੀਪਇੰਦਰ ਸਿੰਘ  ਨੇ ਧਾਰਾ 144 ਤਹਿਤ  ਇਕ ਹੁਕਮ ਰਾਹੀਂ ਜ਼ਿਲੇ ਦੀਆਂ ਹੱਦਾਂ ਅੰਦਰ  ਬਿਨਾਂ ਉਪ ਮੰਡਲ ਮੈਜਿਸਟਰੇਟ ਦੀ ਪ੍ਰਵਾਨਗੀ ਦੇ  ਕਿਸੇ ਕਿਸਮ ਦਾ ਜਲੂਸ ਕੱਢਣ, ਪੰਜ ਜਾਂ ਪੰਜ ਤੋਂ  ਵੱਧ ਵਿਅਕਤੀਆਂ ਦੇ ਇਕੱਤਰ ਹੋਣ, ਨਾਅਰੇਬਾਜੀ ਕਰਨ, ਲਾਠੀਆਂ, ਗੈਰ ਲਾਇਸੰਸੀ ਅਸਲਾ, ਤੇਜ਼ ਧਾਰ ਟਾਕੂਆਂ ਨੂੰ ਚੁੱਕਣ ਆਦਿ ਤੇ ਪਾਬੰਦੀ ਲਗਾ ਦਿੱਤੀ ਹੈ। ਕੋਈ ਵੀ ਸਿਆਸੀ ਪਾਰਟੀ ਰੈਲੀ/ਜਲਸਾ ਕਰਨ ਲਈ ਪਹਿਲਾਂ ਆਪਣੇ ਸਬੰਧਤ ਉਪ ਮੰਡਲ ਮੈਜਿਸਟਰੇਟ ਪਾਸੋਂ ਇਸ ਬਾਰੇ ਲਿਖਤੀ ਮਨਜ਼ੂਰੀ ਹਾਸਲ ਕਰੇਗੀ। ਇਹ ਹੁਕਮ ਸਰਕਾਰੀ ਸਮਾਗਮਾਂ , ਕਾਨਫਰੰਸਾਂ ਅਤੇ ਮੀਟਿੰਗਾਂ ਆਦਿ ਤੇ ਲਾਗੂ ਨਹੀਂ ਹੋਣਗੇ। ਇਸ ਤੋਂ ਇਲਾਵਾ ਇਹ ਹੁਕਮ  ਪੰਜਾਬ ਪੁਲਿਸ ਹੋਮ ਗਾਰਡਜ਼ , ਦੂਜੇ ਕਰਮਚਾਰੀਆਂ ਜੋ ਸਰਕਾਰੀ ਡਿਊਟੀ ਤੇ ਹੋਣ ਅਤੇ ਵਿਆਹ ਸ਼ਾਦੀਆਂ , ਮਾਤਮੀ ਸੌਕ ਸਮਾਗਮਾਂ ਜਾਂ ਸਰਕਾਰੀ ਫੰਕਸ਼ਨਾਂ ਤੇ ਲਾਗੂ ਨਹੀਂ ਹੋਣਗੇ।

        ਇਸ ਤੋਂ ਇਲਾਵਾ ਜ਼ਿਲ੍ਹਾ ਮੈਜਿਸਟਰੇਟ ਨੇ ਧਾਰਾ 144 ਤਹਿਤ ਜਾਰੀ ਇੱਕ ਹੋਰ ਹੁਕਮ ਰਾਹੀਂ ਮਕਾਨ ਮਾਲਕਾਂ, ਮਕਾਨ ਤੇ ਕਾਬਜ਼ ਵਿਅਕਤੀਆਂ, ਮਕਾਨਾਂ ਦੇ ਇੰਚਾਰਜ ਵਿਅਕਤੀਆਂ ਨੂੰ ਉਨ੍ਹਾਂ ਵੱਲੋਂ ਜੋ ਵੀ ਮਕਾਨ ਕਿਰਾਏ ਤੇ ਦਿੱਤੇ ਹੋਣ ਜਾਂ ਭਵਿੱਖ ਵਿੱਚ ਕਿਰਾਏ ਤੇ ਦਿੱਤੇ ਜਾਣ , ਉਨ੍ਹਾਂ ਵਿੱਚ ਰਹਿਣ ਵਾਲੇ ਵਿਅਕਤੀ ਦਾ ਨਾਂ ਅਤੇ ਪੂਰਾ ਪਤਾ ਆਪਣੇ ਇਲਾਕੇ ਦੇ ਥਾਣੇ/ਪੁਲਿਸ ਚੌਕੀ ਵਿੱਚ ਤੁਰੰਤ ਦਰਜ਼ ਕਰਾਉਣ।

        ਜ਼ਿਲ੍ਹਾ ਮੈਜਿਸਟਰੇਟ ਨੇ ਧਾਰਾ 144 ਤਹਿਤ ਇੱਕ ਹੋਰ ਹੁਕਮ ਰਾਹੀਂ ਜ਼ਿਲ੍ਹਾ ਦੀ ਹੱਦ ਅੰਦਰ ਮਿਲਟਰੀ ਵਰਦੀ ਅਤੇ ਉਲਾਈਵ ਹਰੇ ਰੰਗ (ਮਿਲਟਰੀ ਰੰਗ) ਦੀਆਂ ਜੀਪਾਂ , ਮੋਟਰ ਸਾਈਕਲਾਂ, ਮੋਟਰ ਗੱਡੀਆਂ ਦੀ ਵਰਤੋਂ ਕਰਨ ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਹੁਕਮ ਮਿਲਟਰੀ ਅਧਿਕਾਰੀਆਂ ਤੇ ਲਾਗੂ ਨਹੀਂ ਹੋਵੇਗਾ।

        ਇੱਕ ਹੋਰ ਹੁਕਮ ਰਾਹੀਂ ਜ਼ਿਲ੍ਹਾ ਮੈਜਿਸਟਰੇਟ ਹੁਸ਼ਿਆਰਪੁਰ ਨੇ ਧਾਰਾ 144 ਤਹਿਤ ਇਹ ਪਾਬੰਦੀ ਲਗਾ ਦਿੱਤੀ ਹੈ ਕਿ ਕੋਈ ਵੀ ਵਿਅਕਤੀ ਜਾਂ ਕੋਈ ਵੀ ਸਿਆਸੀ ਪਾਰਟੀ ਜਲਸਾ ਜਾਂ ਜਲੂਸ ਅਤੇ ਰੈਲੀ ਦੌਰਾਨ ਸਬੰਧਤ ਉਪ ਮੰਡਲ ਮੈਜਿਸਟਰੇਟ ਦੀ ਲਿਖਤੀ ਮਨਜ਼ੂਰੀ ਤੋਂ ਬਿਨਾਂ ਕਿਸੇ ਵੀ ਅਜਿਹੇ ਯੰਤਰ ਜਾਂ ਆਵਾਜ਼ੀ ਪ੍ਰਦੂਸ਼ਣ ਪੈਦਾ ਕਰਨ ਵਾਲੀ ਸਮੱਗਰੀ ਦੀ ਵਰਤੋਂ ਦਿਨ ਜਾਂ ਰਾਤ ਵੇਲੇ ਨਹੀਂ ਕਰੇਗਾ ਜਿਸ ਦੀ ਆਵਾਜ਼ ਉਸ ਦੀ ਹਦੂਦ ਤੋਂ ਬਾਹਰ ਸੁਣਦੀ ਹੋਵੇ।

        ਜ਼ਿਲ੍ਹਾ ਮੈਜਿਸਟਰੇਟ ਨੇ ਇੱਕ ਹੋਰ ਹੁਕਮ ਰਾਹੀਂ ਧਾਰਾ 144 ਤਹਿਤ ਜ਼ਿਲ੍ਹੇ ਦੀਆਂ ਸਮੂਹ ਸਰਕਾਰੀ/ਪ੍ਰਾਈਵੇਟ ਕੰਪਨੀਆਂ ਦੀਆਂ ਵੱਖ-ਵੱਖ ਰੂਟਾਂ ਤੇ ਚੱਲਣ ਵਾਲੀਆਂ ਬੱਸਾਂ ਅੰਦਰ ਟੇਪ ਰਿਕਾਰਡਾਂ ਦੁਆਰਾ ਅਸ਼ਲੀਲ ਗਾਣੇ ਸੁਣਾਉਣ ਅਤੇ ਵੀਡੀਓ ਦੁਆਰਾ ਅਸ਼ਲੀਲ ਫ਼ਿਲਮਾਂ ਦਿਖਾਏ ਜਾਣ ਤੇ ਪਾਬੰਦੀ ਲਗਾ ਦਿੱਤੀ ਹੈ।
        ਇਹ ਉਪਰੋਕਤ ਸਾਰੇ ਹੁਕਮ 22 ਜੁਲਾਈ 2012 ਤੱਕ ਲਾਗੂ ਰਹਿਣਗੇ।

ਵਿਦਿਆਰਥੀਆਂ ਲਈ ਸਕਾਲਰਸ਼ਿਪ ਸਕੀਮ ਜਾਰੀ

ਹੁਸ਼ਿਆਰਪੁਰ, 24 ਮਈ:  ਡਿਪਟੀ ਕਮਿਸ਼ਨਰ ਸ੍ਰ: ਦੀਪਇੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਘੱਟ ਗਿਣਤੀ ਵਰਗ ਨਾਲ ਸਬੰਧਤ ਮਨਿਸਟਰੀ ਆਫ਼ ਮਾਈਨਾਰਟੀ ਅਫੇਅਰਜ਼, ਭਾਰਤ ਸਰਕਾਰ ਦੀ ਸਹਾਇਤਾ ਨਾਲ ਕੌਮੀ ਘੱਟ ਗਿਣਤੀ ਵਰਗ (ਸਿੱਖ, ਮੁਸਲਿਮ, ਈਸਾਈ, ਬੌਧੀ ਅਤੇ ਪਾਰਸੀ) ਨਾਲ ਸਬੰਧਤ ਜੋ +1 ਅਤੇ +2 (ਗਿਆਰਵੀਂ ਅਤੇ ਬਾਹਰਵੀਂ) ਪੱਧਰ ਦੇ ਤਕਨੀਕੀ ਕੋਰਸ ਅਤੇ ਵੋਕੇਸ਼ਨਲ ਕੋਰਸ, ਅੰਡਰ ਗਰੈਜੂਏਟ, ਐਮ. ਫ਼ਿਲ ਅਤੇ ਪੀ. ਐਚ. ਡੀ. ਸ਼੍ਰੇਣੀਆਂ ਦੇ ਮਾਨਤਾ ਪ੍ਰਾਪਤ ਸੰਸਥਾਵਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਦੇਣ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਸਟੂਡੈਂਟਸ ਬਿਲੌਗਿੰਗ ਟੂ ਮਾਈਨਾਰਟੀ ਕਮਿਉਨਿਟੀਜ਼ ਸਕੀਮ ਸਾਲ 2007-08 ਤੋਂ ਸ਼ੁਰੂ ਕੀਤੀ ਗਈ ਹੈ।
        ਉਨ੍ਹਾਂ ਦੱਸਿਆ ਕਿ ਇਸ ਸਕੀਮ ਦਾ ਮੁੱਖ ਉਦੇਸ਼ ਘੱਟ ਗਿਣਤੀ ਵਰਗ ਦੇ ਗਰੀਬ ਅਤੇ ਹੁਸਿਆਰਪੁਰ ਵਿਦਿਆਰਥੀ ਜੋ ਵੱਖ-ਵੱਖ ਪੇਸ਼ਾਵਰਾਨਾ ਅਤੇ ਤਕਨੀਕੀ ਕੋਰਸਾਂ ਵਿੱਚ ਪੜ੍ਹ ਰਹੇ ਹਨ ਅਤੇ ਉਨ੍ਹਾਂ ਦੇ ਮਾਪਿਆਂ ਦੀ ਸਲਾਨਾ ਆਮਦਨ 2.50 ਲੱਖ ਰੁਪਏ ਤੋਂ ਵੱਧ ਨਾ ਹੋਵੇ, ਨੂੰ ਮੈਰਿਟ-ਕਮ-ਮੀਨਜ਼ ਬੇਸਡ ਸਕਾਲਰਸ਼ਿਪ ਮੁਹੱਈਆ ਕਰਵਾਇਆ ਜਾਂਦਾ ਹੈ। ਜਿਸ ਵਿੱਚ ਹੋਸਟਲ ਵਿੱਚ ਰਹਿਣ ਵਾਲੇ ਵਿਦਿਆਰਥੀਆਂ ਨੂੰ 10 ਹਜ਼ਾਰ ਰੁਪਏ (10 ਮਹੀਨਿਆਂ ਲਈ),  ਡੇ ਸਕਾਲਰ ਲਈ ਵਜੀਫ਼ੇ ਦੀ ਦਰ 5000 ਰੁਪਏ (10 ਮਹੀਨਿਆਂ ਲਈ) ਦਿੱਤੀ ਜਾਵੇਗੀ ਅਤੇ ਸਲਾਨਾ ਕੋਰਸ ਫੀਸ 20 ਹਜ਼ਾਰ ਰੁਪਏ ਜਾਂ ਅਸਲ ਜੋ ਵੀ ਘੱਟ ਹੋਵੇ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਘੱਟ ਗਿਣਤੀ ਵਰਗ ਨਾਲ ਸਬੰਧਤ ਵਿਦਿਆਰਥੀ ਇਸ ਸਕੀਮ ਸਬੰਧੀ ਵਧੇਰੇ ਜਾਣਕਾਰੀ ਪ੍ਰਾਪਤ ਕਰਨ ਲਈ ਦਫ਼ਤਰ ਜ਼ਿਲ੍ਹਾ ਭਲਾਈ ਅਫ਼ਸਰ, ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸੰਪਰਕ ਕਰਨ।

ਭਾਰਤ ਵਿਕਾਸ ਪਰਿਸ਼ਦ ਦੀ ਮੀਟਿੰਗ ਹੋਈ

ਤਲਵਾੜਾ, 23 ਮਈ : ਭਾਰਤ ਵਿਕਾਸ ਪਰਿਸ਼ਦ ਤਲਵਾੜਾ ਦੀ ਜਰੂਰੀ ਇਕੱਤਰਤਾ ਹੋਈ ਜਿਸ ਵਿਚ ਪਰਿਸ਼ਦ ਦੇ ਨਵੇਂ ਬਣੇ ਅਹੁਦੇਦਾਰਾਂ ਵੱਲੋ ਦੇਸ਼ ਸੇਵਾ ਦਾ ਸੰਕਲਪ ਲਿਆ ਗਿਆ। ਰਾਸ਼ਟਰੀ ਗੀਤ ਵੰਦੇ ਮਾਤਰਮ ਤੋਂ ਸ਼ੁਰੂ ਹੋਈ ਤੇ ਰਾਸ਼ਟਰੀ ਗਾਨ ਜਨ ਗਨ ਮਨ ਨਾਲ ਸੰਪੂਰਨ ਹੋਈ ਇਸ ਮੀਟਿੰਗ ਵਿਚ ਪਰਿਸ਼ਦ ਦੇ ਪ੍ਰਧਾਨ ਸ਼੍ਰੀ ਕੇ. ਕੇ. ਸੂਦ, ਸਕੱਤਰ ਰੋਹਤਾਸ ਰਾਣਾ ਤੇ ਖਜਾਨਚੀ ਨਰਿੰਦਰ ਸਿੰਘ ਨੇ ਸਮਾਜ ਸੇਵਾ ਤੇ ਜਥੇਬੰਦਕ ਕਾਰਜਾਂ ਤੇ ਡਟ ਕੇ ਪਹਿਰਾ ਦੇਣ ਦਾ ਸੰਕਲਪ ਲਿਆ। ਪ੍ਰਧਾਨ ਸ਼੍ਰੀ ਕੇ. ਕੇ. ਸੂਦ ਵੱਲੋਂ ਇਸ ਮੌਕੇ ਜਥੇਬੰਦਕ ਢਾਂਚੇ ਦਾ ਐਲਾਨ ਵੀ ਕੀਤਾ ਗਿਆ। ਸ਼੍ਰੀ ਕੇ. ਕੇ. ਸੂਦ ਨੇ ਦੱਸਿਆ ਕਿ 25 ਮਈ ਨੂੰ ਭਾਰਤ ਵਿਕਾਸ ਪਰਿਸ਼ਦ ਵੱਲੋਂ ਮਰਨੋਪਰਾਂਤ ਨੇਤਰਦਾਨ ਸੰਕਲਪ ਕੈਂਪ ਲਾਉਣ ਦਾ ਫੈਸਲਾ ਕੀਤਾ ਗਿਆ। ਹੋਰਨਾਂ ਤੋਂ ਇਲਾਵਾ ਇਸ ਮੌਕੇ ਪ੍ਰਿੰ. ਦੇਸ ਰਾਜ ਸ਼ਰਮਾ, ਕੇ. ਕੇ. ਭਾਰਗਵ, ਕੇ. ਕੇ. ਸ਼ਰਮਾ, ਹਿਤੇਸ਼ ਦੂਬੇ, ਐਸ. ਕੇ. ਗੁਪਤਾ, ਸੰਜੀਵ ਭਾਰਦਵਾਜ, ਕਵਿਤਾ ਕਾਲੜਾ, ਡਾ. ਆਈ ਕੇ ਸ਼ਰਮਾ, ਸੰਜੀਵ ਮਿਨਹਾਸ, ਰਜਨੀਸ਼ ਕੁਮਾਰ ਸ਼ਰਮਾ ਸਮੇਤ ਵੱਡੀ ਗਿਣਤੀ ਵਿਚ ਮੈਂਬਰ ਹਾਜਰ ਸਨ।

ਅਨੇਕਾਂ ਨੌਜਵਾਨ ਯੂਥ ਅਕਾਲੀ ਦਲ ਵਿਚ ਸ਼ਾਮਿਲ

ਤਲਵਾੜਾ, 23 ਮਈ : ਇੱਥੇ ਵੱਡੀ ਗਿਣਤੀ ਵਿਚ ਨੌਜਵਾਨਾਂ ਵੱਲੋਂ ਐਡਵੋਕੇਟ ਰਾਜਗੁਲਜਿੰਦਰ ਸਿੰਘ ਸਿੱਧੂ ਦੀ ਪ੍ਰੇਰਨਾ ਨਾਲ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ। ਇਸ ਮੌਕੇ ਐਡਵੋਕੇਟ ਸਿੱਧੂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਮੁੱਖ ਮੰਤਰੀ ਪੰਜਾਬ ਸ. ਪਰਕਾਸ਼ ਸਿੰਘ ਬਾਦਲ ਅਤੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਵਿਆਪਕ ਪੱਧਰ ਤੇ ਨੌਜਵਾਨਾਂ ਲਈ ਰੁਜਗਾਰ ਦੇ ਮੌਕੇ ਪ੍ਰਦਾਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਵਰਗ ਨੂੰ ਸਮਾਜਿਕ ਅਲਾਮਤਾਂ ਨੂੰ ਖ਼ਤਮ ਕਰਨ ਲਈ ਜਾਗਰੂਕ ਹੋ ਕੇ ਸਮਾਜ ਦੀ ਮਜਬੂਤੀ ਲਈ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਇਸ ਮੌਕੇ ਨੌਜਵਾਨਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ । ਇਸ ਮੌਕੇ ਸ਼ਮਸ਼ੇਰ ਸਿੰਘ ਸੰਧੂ ਪ੍ਰਧਾਨ ਸ਼ਹੀਦ ਯਾਦਗਾਰੀ ਸੁਸਾਇਟੀ, ਯੂਥ ਆਗੂ ਪਰਮਿੰਦਰ ਸਿੰਘ ਟੀਨੂੰ, ਲੱਕੀ ਨਾਗਲਾ, ਅਮ੍ਰਿਤਪਾਲ ਸਿੰਘ ਰਿੰਕੂ, ਗਗਨਦੀਪ ਸਿੰਘ, ਪਵਨ ਮਿਨਹਾਸ, ਪ੍ਰਿੰਸ, ਸੁਨੀਲ ਯਾਦਵ, ਹਰਪ੍ਰੀਤ ਸਿੰਘ, ਰਮਨ ਆਦਿ ਹਾਜਰ ਸਨ।

ਦਫ਼ਾ ਚੁਤਾਲੀ ਤਹਿਤ ਪਾਬੰਦੀ ਦੇ ਹੁਕਮ ਜਾਰੀ

ਹੁਸ਼ਿਆਰਪੁਰ, 23 ਮਈ: ਜ਼ਿਲ੍ਹਾ ਮੈਜਿਸਟਰੇਟ ਹੁਸ਼ਿਆਰਪੁਰ ਸ੍ਰ: ਦੀਪਇੰਦਰ ਸਿੰਘ ਨੇ ਧਾਰਾ 144 ਅਧੀਨ ਜ਼ਿਲ੍ਹਾ ਹੁਸ਼ਿਆਰਪੁਰ ਦੇ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਕੋਈ ਵੀ ਵਿਅਕਤੀ / ਪੰਚਾਇਤ , ਨਗਰ ਕੌਂਸਲ/ ਨਗਰ ਪੰਚਾਇਤ ਸਬੰਧਤ ਉਪ-ਮੰਡਲ  ਮੈਜਿਸਟਰੇਟ  ਦੀ ਲਿਖਤੀ ਪੂਰਵ ਪ੍ਰਵਾਨਗੀ ਤੋਂ ਬਿਨਾਂ ਕੋਈ ਛੱਪੜ ਨਹੀਂ ਪੂਰੇਗਾ। ਇਹ ਹੁਕਮ ਇਸ ਗੱਲ ਨੂੰ ਧਿਆਨ ਵਿੱਚ ਰੱਖ ਕੇ ਜਾਰੀ ਕੀਤਾ ਗਿਆ ਹੈ ਕਿ ਜ਼ਿਲ੍ਹਾ ਹੁਸ਼ਿਆਰਪੁਰ ਦੇ ਪੇਂਡੂ/ਸ਼ਹਿਰੀ ਖੇਤਰਾਂ ਵਿੱਚ ਆਮ ਜਨਤਾ / ਪੰਚਾਇਤਾਂ ਵੱਲੋਂ ਜਨਤਕ ਛੱਪੜ ਪੂਰਨ ਦਾ ਕੰਮ ਕੀਤਾ ਜਾ ਰਿਹਾ ਹੈ ਜਿਸ ਨਾਲ ਲੋਕ ਦੁਰਘਟਨਾਵਾਂ ਦਾ ਸ਼ਿਕਾਰ ਹੋ ਜਾਂਦੇ ਹਨ। ਇਸ ਦੇ ਨਾਲ ਹੀ ਪਾਣੀ ਦੇ  ਬਹਾਓ ਨੂੰ ਲੈ ਕੇ ਪਿੰਡਾਂ ਵਿੱਚ  ਝੱਗੜਾ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ ਜਿਸ ਕਰਕੇ ਛੱਪੜਾਂ ਦੇ ਪੂਰਨ ਦੇ ਕੰਮ ਨੂੰ ਕੰਟਰੋਲ ਕਰਨਾ ਅਤੇ ਲੋਕ ਸ਼ਾਂਤੀ  ਬਹਾਲ ਕਰਨਾ ਜ਼ਰੂਰੀ ਹੋ ਗਿਆ ਹੈ।
        ਜਿਲ੍ਹਾ ਮੈਜਿਸਟਰੇਟ ਨੇ ਧਾਰਾ 144 ਤਹਿਤ ਇੱਕ ਹੋਰ ਹੁਕਮ ਰਾਹੀਂ ਜ਼ਿਲ੍ਹਾ ਹੁਸ਼ਿਆਰਪੁਰ ਦੇ ਸ਼ਹਿਰਾਂ, ਕਸਬਿਆਂ, ਪਿੰਡਾਂ ਅਧੀਨ ਪੈਂਦੇ ਸਮੂਹ ਸਰਕਾਰੀ/ਸਹਿਕਾਰੀ / ਪ੍ਰਾਈਵੇਟ ਬੈਂਕਾਂ ਦੇ ਪ੍ਰਬੰਧਕਾਂ ਅਤੇ ਪੈਟਰੋਲ ਪੰਪਾਂ ਦੇ ਮਾਲਕਾਂ ਨੂੰ ਆਪਣੇ-ਆਪਣੇ ਬੈਂਕ / ਪੈਟਰੋਲ ਪੰਪਾਂ ਦੇ ਪ੍ਰਵੇਸ਼ ਸਥਾਨ ਤੇ ਸੀ. ਸੀ. ਟੀ.ਵੀ. ਕੈਮਰੇ ਲਗਾਉਣ ਲਈ ਕਿਹਾ ਹੈ । ਇਹ ਹੁਕਮ ਇਸ ਗੱਲ ਨੂੰ ਧਿਆਨ ਵਿੱਚ ਰੱਖ ਕੇ ਕੀਤੇ ਗਏ ਹਨ ਕਿ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਪੈਂਦੇ ਬੈਂਕਾਂ ਅਤੇ ਪੈਟਰੋਲ ਪੰਪਾਂ ਤੇ ਹੋਣ ਵਾਲੀਆਂ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਵਿੱਚ ਵਾਧਾ ਹੋ ਰਿਹਾ ਹੈ ।  ਜਿਸ ਕਾਰਨ ਸਰਕਾਰੀ/ਪ੍ਰਾਈਵੇਟ ਸੰਪਤੀ, ਪੈਟਰੋਲ ਪੰਪਾਂ/ਬੈਂਕਾਂ ਦੀਆਂ ਬਿਲਡਿੰਗਾਂ ਅਤੇ ਆਮ ਜਨਤਾ ਨੂੰ ਨੁਕਸਾਨ ਹੋਣ ਦਾ ਡਰ ਬਣਿਆ ਰਹਿੰਦਾ ਹੈ।
        ਜਿਲ੍ਹਾ ਮੈਜਿਸਟਰੇਟ ਨੇ ਧਾਰਾ 144 ਤਹਿਤ ਜਿਲ੍ਹਾ ਹੁਸਿਆਰਪੁਰ ਦੇ ਸ਼ਹਿਰਾਂ, ਕਸਬਿਆਂ, ਪਿੰਡਾਂ ਅਧੀਨ ਪੈਂਦੇ ਸਮੂਹ ਹੋਟਲਾਂ / ਰੈਸਟੋਰੈਂਟਾਂ ਦੇ ਮਾਲਕ, ਆਪਣੇ-ਆਪਣੇ ਹੋਟਲ / ਰੈਸਟੋਰੈਂਟ ਦੇ ਪ੍ਰਵੇਸ਼ ਸਥਾਨ ਤੇ ਸਮਾਨ ਦੀ ਜਾਂਚ ਲਈ ਐਕਸਰੇ ਸਕਰੀਨਿੰਗ ਮਸ਼ੀਨ ਲਗਾਉਣ ਅਤੇ ਆਉਣ ਵਾਲੇ ਮਹਿਮਾਨਾਂ ਦੀ ਸੁਰੱਖਿਆ ਚੈਕਿੰਗ ਕਰਨ ਦੇ ਹੁਕਮ ਜਾਰੀ ਕੀਤੇ ਹਨ।
        ਹਸਪਤਾਲਾਂ ਵਿਖੇ ਜਥੇਬੰਦੀਆਂ ਅਤੇ ਆਮ ਜਨਤਾ ਵੱਲੋਂ ਧਰਨੇ ਰੈਲੀਆਂ ਨਾਲ ਮਰੀਜਾਂ ਦੀ ਤਕਲੀਫ਼ ਅਤੇ ਪ੍ਰੇਸ਼ਾਨੀ ਨੂੰ ਧਿਆਨ ਵਿੱਚ ਰੱਖਦਿਆਂ ਜਿਲ੍ਹਾ ਮੈਜਿਸਟਰੇਟ ਨੇ ਧਾਰਾ 144 ਤਹਿਤ ਨੇ ਇੱਕ ਹੋਰ ਹੁਕਮ ਰਾਹੀਂ ਜਿਲ੍ਹਾ ਹੁਸਿਆਰਪੁਰ ਦੇ ਸਮੂਹ ਸਿਵਲ ਹਸਪਤਾਲਾਂ ਵਿਖੇ ਵੱਖ-ਵੱਖ ਜਥੇਬੰਦੀਆਂ ਅਤੇ ਆਮ ਜਨਤਾ ਵੱਲੋਂ ਧਰਨਾ ਅਤੇ ਰੈਲੀਆਂ ਕਰਨ ਤੇ ਪੂਰਨ ਤੌਰ ਤੇ ਪਾਬੰਦੀ ਲਗਾ ਦਿੱਤੀ ਹੈ।
        ਇਹ ਸਾਰੇ ਹੁਕਮ 22 ਜੁਲਾਈ 2012 ਤੱਕ ਲਾਗੂ ਰਹਿਣਗੇ।

ਇਤਰਾਜਹੀਣਤਾ ਸਰਟੀਫਿਕੇਟ ਤੁਰੰਤ ਦੇਣ ਦੇ ਹੁਕਮ

ਹੁਸ਼ਿਆਰਪੁਰ, 23 ਮਈ: ਜਿਲ੍ਹੇ ਵਿੱਚ ਸਰਕਾਰ ਵੱਲੋਂ ਵੱਖ-ਵੱਖ ਪ੍ਰੋਜੈਕਟਾਂ ਲਈ ਨਿਸ਼ਾਨਦੇਹੀ ਕਰਕੇ ਪ੍ਰਾਪਤ ਕੀਤੀ ਗਈ ਜਮੀਨ ਸਬੰਧਤ ਵਿਭਾਗਾਂ ਨੂੰ ਸੌਂਪਣ ਲਈ ਜਮੀਨ ਦੇ ਇਤਰਾਜਹੀਣਤਾ ਸਰਟੀਫਿਕੇਟ ਤੁਰੰਤ ਦਿੱਤੇ ਜਾਣ ਤਾਂ ਜੋ ਨਿਰਧਾਰਤ ਪ੍ਰੋਜੈਕਟ ਮੁਕੰਮਲ ਕੀਤੇ ਜਾ ਸਕਣ। ਇਹ ਆਦੇਸ਼ ਡਿਪਟੀ ਕਮਿਸ਼ਨਰ ਸ੍ਰ: ਦੀਪਇੰਦਰ ਸਿੰਘ ਨੇ ਅੱਜ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਵੱਖ-ਵੱਖ ਪ੍ਰੋਜੈਕਟਾਂ ਦੀ ਉਸਾਰੀ ਲਈ ਸਰਕਾਰ ਵੱਲੋਂ ਜਮੀਨ ਪ੍ਰਾਪਤ ਕਰਨ ਦੀ ਲੋੜੀਂਦੀ ਕਾਰਵਾਈ ਮੁਕੰਮਲ ਕਰਨ ਬਾਰੇ ਆਯੋਜਿਤ ਮੀਟਿੰਗ ਦੌਰਾਨ ਦਿੱਤੀ।  ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਤਹਿਸੀਲ ਗੜ੍ਹਸ਼ੰਕਰ ਵਿੱਚ 111333 ਮੀਟਰ ਆਫ਼ ਕੰਢੀ ਕੈਨਾਲ ਸਟੇਜ-2 ਪਿੰਡ ਕੁਨੈਲ, ਫਾਲ ਐਟ ਆਰ ਡੀ 99.250 ਕਿਲੋਮੀਟਰ ਕੰਢੀ ਕੈਨਾਲ ਸਟੇਜ-2 ਪਿੰਡ ਗੁਜਰ, ਸੁਪਰ ਪੈਸੇਜ ਐਟ ਆਰ ਡੀ 111.710 ਕਿਲੋਮੀਟਰ ਆਫ਼ ਕੰਢੀ ਕੈਨਾਲ ਸਟੇਜ-2 ਪਿੰਡ ਕੁਨੈਲ ਦੀ ਉਸਾਰੀ ਅਤੇ ਨਵੇਂ ਰੇਲਵੇ ਲਾਈਨ ਵਿਛਾਉਣ ਲਈ ਪਿੰਡ ਭਟੋਲੀ, ਤਹਿਸੀਲ ਮੁਕੇਰੀਆਂ ਦੀ 56 ਕੈਨਾਲ 13 ਮਰਲੇ, ਨੰਗਲ ਡੈਮ ਤਲਵਾੜਾ ਨਵੀਂ ਰੇਲਵੇ ਲਾਈਨ ਵਿਛਾਉਣ ਲਈ ਪਿੰਡ ਕਟਰੋਲੀ ਮੁਕੇਰੀਆਂ ਦੀ 83 ਕੈਨਾਲ 19 ਮਰਲੇ ਜਮੀਨ, ਰੇਲਵੇ ਲਾਈਨ ਲਈ ਪਿੰਡ ਖਨੌੜਾ ਦੀ 172 ਕਨਾਲ 14 ਮਰਲੇ ਅਤੇ ਇਸੇ ਤਰਾਂ ਨੰਗਲ ਡੈਮ ਤਲਵਾੜਾ ਲਈ ਨਵੀਂ ਰੇਲਵੇ ਲਾਈਨ ਵਿਛਾਉਣ ਲਈ ਪਿੰਡ ਸੀਕਰੀ ਦੀ 298 ਕੈਨਾਲ 17 ਮਰਲੇ ਜਮੀਨ ਪ੍ਰਾਪਤ ਕਰਨ ਲਈ ਵਣ ਮੰਡਲ ਅਫ਼ਸਰ ਗੜ੍ਹਸ਼ੰਕਰ, ਦਸੂਹਾ,  ਨਿਗਰਾਨ ਇੰਜੀਨੀਅਰ ਲੋਕ ਨਿਰਮਾਣ ਵਿਭਾਗ (ਭ ਤੇ ਮ ਸ਼ਾਖਾ) ਹੁਸ਼ਿਆਰਪੁਰ, ਜਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਨੂੰ ਭੂਮੀ ਦੇ ਇਤਰਾਜਹੀਣਤਾ ਸਰਟੀਫਿਕੇਟ ਲੈਣ ਲਈ  ਲੋੜੀਂਦੀ ਕਾਰਵਾਈ ਮੁਕੰਮਲ ਕਰਨ  ਲਈ ਕਿਹਾ।  ਉਨ੍ਹਾਂ ਕਿਹਾ ਕਿ ਇਤਰਾਜਹੀਣਤਾ ਸਰਟੀਫਿਕੇਟ ਪ੍ਰਾਪਤ ਹੋਣ ਉਪਰੰਤ ਹੀ ਜਮੀਨ ਮਾਲਕਾਂ ਨੂੰ ਮੁਆਵਜੇ ਦੀ ਰਕਮ ਦਿੱਤੀ ਜਾ ਸਕਦੀ ਹੈ ਅਤੇ ਇਸ ਉਪਰੰਤ ਹੀ ਇਨ੍ਹਾਂ ਪ੍ਰੋਜੈਕਟਾਂ ਦਾ ਕੰਮ ਚਾਲੂ ਹੋ ਸਕੇਗਾ। ਉਨ੍ਹਾਂ ਨੇ ਕਾਰਜਕਾਰੀ ਇੰਜੀਨੀਅਰ ਖੋਜ ਮੰਡਲ ਹੁਸ਼ਿਆਰਪੁਰ ਅਤੇ ਡਿਪਟੀ ਚੀਫ ਇੰਜੀਨੀਅਰ ਕੰਨਸਟਰੱਕਸ਼ਨ ਆਈ, ਨਾਰਦਨ ਰੇਲਵੇ ਚੰਡੀਗੜ੍ਹ ਨੂੰ ਇਤਰਾਜਹੀਣਤਾ ਸਰਟੀਫਿਕੇਟ ਪ੍ਰਾਪਤ ਕਰਨ  ਸਬੰਧੀ ਰਿਪੋਰਟਾਂ ਲਈ ਸਬੰਧਤ ਵਿਭਾਗਾਂ ਨਾਲ ਤਾਲਮੇਲ ਕਰਨ ਲਈ ਕਿਹਾ ਤਾਂ ਜੋ ਸਮੇਂ ਸਿਰ ਸਾਰੀਆਂ ਕਾਰਵਾਈਆਂ ਪੂਰੀਆਂ ਕੀਤੀਆਂ ਜਾ ਸਕਣ।
        ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਬੀ ਐਸ ਧਾਲੀਵਾਲ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਅਵਤਾਰ ਸਿੰਘ ਭੁੱਲਰ ਅਤੇ ਹੋਰ ਸਬੰਧਤ ਅਧਿਕਾਰੀ ਹਾਜ਼ਰ ਸਨ।

36 ਉਮੀਦਵਾਰਾਂ ਨੂੰ ਮਿਲਿਆ ਬੇਕਾਰੀ ਭੱਤਾ

ਹੁਸ਼ਿਆਰਪੁਰ, 23 ਮਈ: ਜਿਲ੍ਹਾ ਰੋਜ਼ਗਾਰ ਜਨਰੇਸ਼ਨ ਅਤੇ ਟਰੇਨਿੰਗ ਅਫ਼ਸਰ ਸ੍ਰੀਮਤੀ ਨੀਲਮ ਮਹੇ ਨੇ ਦੱਸਿਆ ਕਿ ਮਹੀਨਾ ਮਾਰਚ 2012 ਦੌਰਾਨ 36 ਉਮੀਦਵਾਰਾਂ ਨੂੰ 26783 ਰੁਪਏ ਦੀ ਰਾਸ਼ੀ ਬੇਕਾਰੀ ਭੱਤੇ ਵਜੋਂ ਵੰਡੀ ਗਈ। ਉਨ੍ਹਾਂ ਹੋਰ ਦੱਸਿਆ ਕਿ ਇਸੇ ਮਹੀਨੇ ਦੌਰਾਨ ਰੋਜ਼ਗਾਰ ਪ੍ਰਾਪਤ ਕਰਨ ਲਈ 481 ਉਮੀਦਵਾਰਾਂ ਵੱਲੋਂ ਨਾਂ ਦਰਜ ਕਰਵਾਏ ਗਏ ਜਿਨ੍ਹਾਂ ਵਿੱਚ 336 ਮਰਦ ਅਤੇ 145 ਇਸਤਰੀਆਂ ਹਨ। ਇਸੇ ਤਰਾਂ 17 ਪਲੇਸਿੰਗ ਹੋਈਆਂ ਅਤੇ 16 ਅਧਿਸੂਚਿਤ ਆਸਾਮੀਆਂ ਤਹਿਤ ਨਾਂ ਦਰਜ ਕੀਤੇ ਗਏ। ਇਸ ਤਰਾਂ ਲਾਈਵ ਰਜਿਸਟਰ ਵਿੱਚ 20877 ਨਾਂ ਦਰਜ ਹੋਏ ਜਿਨ੍ਹਾਂ ਵਿੱਚ 15096 ਮਰਦ ਅਤੇ 5781 ਇਸਤਰੀਆਂ ਹਨ ।

ਮਿੱਥੇ ਟੀਚੇ ਤੋਂ ਵੱਧ ਹੋਈ ਕਣਕ ਦੀ ਖਰੀਦ : ਦੀਪਇੰਦਰ ਸਿੰਘ

ਹੁਸ਼ਿਆਰਪੁਰ, 23 ਮਈ:  ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਕਣਕ ਦੀ ਖਰੀਦ ਸਬੰਧੀ ਮਿਥੇ ਗਏ ਟੀਚੇ 2,85,000 ਟਨ ਦੇ ਮੁਕਾਬਲੇ ਹੁਣ ਤੱਕ 3,13,005 ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ ਅਤੇ ਖਰੀਦ ਕੀਤੀ ਗਈ ਕਣਕ ਦੀ ਬਣਦੀ ਅਦਾਇਗੀ 399.27 ਕਰੋੜ ਰੁਪਏ ਵਿੱਚੋਂ 390.38 ਕਰੋੜ ਰੁਪਏ ਦੀ ਅਦਾਇਗੀ ਕਿਸਾਨਾਂ ਨੂੰ ਕਰ ਦਿੱਤੀ ਗਈ ਹੈ । ਇਸ ਗੱਲ ਦੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਦੀਪਇੰਦਰ ਸਿੰਘ ਨੇ ਦੱਸਿਆ ਕਿ ਖਰੀਦ ਕੀਤੀ ਗਈ 3,13,005 ਟਨ ਕਣਕ ਵਿੱਚੋਂ ਪਨਗਰੇਨ ਨੇ 67,606 ਟਨ, ਮਾਰਕਫੈਡ ਨੇ 63,783 ਟਨ, ਪਨਸਪ ਨੇ 58,825 ਟਨ, ਪੰਜਾਬ ਰਾਜ ਗੋਦਾਮ ਨਿਗਮ ਨੇ 42,530 ਟਨ, ਪੰਜਾਬ ਐਗਰੋ ਨੇ 25,882 ਟਨ ਅਤੇ ਐਫ ਸੀ ਆਈ ਨੇ 54,379 ਟਨ ਕਣਕ ਦੀ ਖਰੀਦ ਕੀਤੀ ਹੈ। ਉਨ੍ਹਾਂ ਦੱਸਿਆ ਕਿ ਖਰੀਦ ਕੀਤੀ ਗਈ ਕਣਕ ਵਿੱਚੋਂ ਹੁਣ ਤੱਕ 3,06,155 ਟਨ ਕਣਕ ਦੀ ਲਿਫਟਿੰਗ ਕੀਤੀ ਜਾ ਚੁੱਕੀ ਹੈ । ਡਿਪਟੀ ਕਮਿਸ਼ਨਰ ਨੇ ਸਬੰਧਤ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਮੰਡੀਆਂ ਵਿੱਚ ਖਰੀਦ ਕੀਤੀ ਗਈ ਕਣਕ ਦੀ ਤੁਰੰਤ ਚੁਕਾਈ ਕਰਨ ਦੇ ਪ੍ਰਬੰਧ ਕਰਨ।

ਪ੍ਰੋ. ਗੁਰਚਰਨ ਸਿੰਘ ਤਲਵਾੜਾ ਦੀ ਪੁਸਤਕ ‘ਸੂਫ਼ੀਮਤ’ ਦਾ ਵਿਮੋਚਨ

ਤਲਵਾੜਾ, 13 ਮਈ : ਅੱਜ ਇੱਥੇ ਪੰਜਾਬੀ ਸਾਹਿਤ ਤੇ ਕਲਾ ਮੰਚ ਰਜਿ: ਤਲਵਾੜਾ ਵੱਲੋਂ ਪ੍ਰੋ. ਗੁਰਚਰਨ ਸਿੰਘ ਤਲਵਾੜਾ ਦੀ ਪੁਸਤਕ ‘ਸੂਫ਼ੀਮਤ’ ਦਾ ਵਿਮੋਚਨ ਕੀਤਾ ਗਿਆ। ਪ੍ਰਧਾਨਗੀ ਮੰਡਲ ਵਿਚ ਪ੍ਰੋ. ਬੀ. ਐਸ. ਬੱਲੀ ਜਿਲ੍ਹਾ ਲੋਕ ਸੰਪਰਕ ਅਫ਼ਸਰ ਰੋਪੜ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਸੂਫ਼ੀ ਸੰਤਾਂ ਨੇ ਮਾਨਵਤਾ ਨੂੰ ਸੱਚ ਤੇ ਸਾਦਗੀ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਪੁਸਤਕ ‘ਸੂਫ਼ੀਮਤ’ ਪੰਜਾਬੀ ਸਾਹਿਤ ਤੇ ਲੋਕਧਾਰਾ ਲਈ ਇਕ ਮੀਲ ਪੱਥਰ ਸਾਬਿਤ ਹੋਵੇਗੀ ਅਤੇ ਪੰਜਾਬ ਦੇ ਸ਼ਾਨਦਾਰ ਰੂਹਾਨੀ ਫਲਸਫ਼ੇ ਬਾਰੇ ਭਰਪੂਰ ਜਾਣਕਾਰੀ ਪ੍ਰਦਾਨ ਕਰੇਗੀ। ਮੰਚ ਦੇ ਪ੍ਰਧਾਨ ਡਾ. ਸੁਰਿੰਦਰ ਮੰਡ ਨੇ ਪੁਸਤਕ ਅਤੇ ਲੇਖਕ ਬਾਰੇ ਪ੍ਰਭਾਵਸ਼ਾਲੀ ਢੰਗ ਨਾਲ ਜਾਣਕਾਰੀ ਪ੍ਰਦਾਨ ਕਰਦਿਆਂ ਕਿਹਾ ਕਿ ਪ੍ਰੋ. ਤਲਵਾੜਾ ਵੱਲੋਂ ਬੜੀ ਸ਼ਿੱਦਤ ਤੇ ਸੰਜੀਦਗੀ ਨਾਲ ਨਿੱਠ ਕੇ ਸੂਫ਼ੀ ਫਲਸਫੇ ਨੂੰ ਪੇਸ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਅਜੋਕੇ ਸਮੇਂ ਵਿਚ ਪੁਸਤਕਾਂ ਨਾਲ ਜੁੜਨਾ ਬੇਹੱਦ ਜਰੂਰੀ ਹੈ ਅਤੇ ਨਵੀਆਂ ਕਲਮਾਂ ਵੱਲੋਂ ਕੀਤੇ ਜਾ ਰਹੇ ਅਜਿਹੇ ਸ਼ਾਨਦਾਰ ਉਪਰਾਲਿਆਂ ਨਾਲ ਨਿਸ਼ਚਿਤ ਹੀ ਅਸੀਂ ਆਪਣੇ ਸ਼ਾਨਾਂਮੱਤੇ ਵਿਰਸੇ ਨੂੰ ਪੀੜ੍ਹੀ ਦਰ ਪੀੜ੍ਹੀ ਅੱਗੇ ਤੋਰ ਸਕਦੇ ਹਾਂ। ਮੰਚ ਦੇ ਸਕੱਤਰ ਸ. ਸਮਰਜੀਤ ਸਿੰਘ ਸ਼ਮੀ ਨੇ ਕਿਹਾ ਕਿ ‘ਸੂਫ਼ੀਮਤ’ ਦੀ ਆਮਦ ਨਾਲ ਸਮਾਜ ਵਿਚ ਸੂਫੀਆਂ ਬਾਰੇ ਕਈ ਤਰਾਂ ਦੇ ਅਸਪੱਸ਼ਟ ਅੰਦਾਜ਼ਿਆਂ ਨੂੰ ਠੋਸ ਜਵਾਬ ਮਿਲੇਗਾ ਅਤੇ ਇਸ ਪੁਸਤਕ ਨਿਸ਼ਚਿਤ ਹੀ ਖੋਜੀਆਂ, ਸਿਖਾਂਦਰੂਆਂ ਤੇ ਰੂਹਾਨੀ ਰਾਹ ਤੇ ਤੁਰਨ ਵਾਲਿਆਂ ਲਈ ਵਰਦਾਨ ਬਣਨ ਦੇ ਸਮਰੱਥ ਹੈ। ਪ੍ਰੋ. ਗੁਰਚਰਨ ਸਿੰਘ ਤਲਵਾੜਾ ਨੇ ਆਪਣੀ ਪੁਸਤਕ ਬਾਰੇ ਬੇਹੱਦ ਰੌਚਕ ਢੰਗ ਨਾਲ ਜਾਣਕਾਰੀ ਦਿੰਦਿਆਂ ਕਿਹਾ ਕਿ ਅਸਲ ਵਿਚ ਸਾਰੇ ਧਰਮਾਂ ਦੀ ਡੂੰਘਾ ਅਧਿਐਨ ਕਰਨ ਮਗਰੋਂ ਉਹ ਇਸੇ ਸਿੱਟੇ ਤੇ ਪੁੱਜੇ ਹਨ ਕਿ ਸਰਬਸ਼ਕਤੀਮਾਨ ਪਰਮਾਤਮਾ ਕਣ ਕਣ ਵਿਚ ਨਿਵਾਸ ਕਰਦਾ ਹੈ ਅਤੇ ਇਕ ਚੰਗੇਰੇ ਸਮਾਜ ਦੀ ਸਿਰਜਣਾ ਆਪਸੀ ਮਿਲਵਰਤਨ, ਮੁਹੱਬਤ ਤੇ ਇਕਸੁਰਤਾ ਨਾਲ ਕੀਤੀ ਜਾ ਸਕਦੀ ਹੈ। ਇਸ ਸਮਾਗਮ ਦੀ ਸ਼ੁਰੂਆਤ ਮਾਸਟਰ ਮਦਨ ਲਾਲ ਵੱਲੋਂ ਪੇਸ਼ ਵੰਝਲੀ ਦੀ ਮਿੱਠੀ ਧੁਨ ਨਾਲ ਕੀਤੀ ਗਈ। ਪੁਸਤਕ ਵਿਮੋਚਨ ਦੇ ਨਾਲ ਇਸ ਦੌਰਾਨ ਕਵਿਤਾਵਾਂ ਦੇ ਦੌਰ ਵਿਚ ਡਾ. ਅਮਰਜੀਤ ‘ਅਨੀਸ’ ਨੇ ‘ਗੋਰਾ ਰੰਗ’, ਰਵਿੰਦਰ ਰਵੀ ‘ਖੌਰੇ ਕਿਉਂ’, ਪ੍ਰੋ. ਅੰਜੂ ਬਾਲਾ ਨੇ ‘ਕਵਿਤਾ’, ਪ੍ਰਿੰ. ਨਵਤੇਜ ਗੜ੍ਹਦੀਵਾਲਾ ਨੇ ‘ਡਰ’, ਰਾਜਿੰਦਰ ਮਹਿਤਾ ਕਮਾਹੀਦੇਵੀ ਨੇ ‘ਭ੍ਰਿਸ਼ਟਾਚਾਰ’,  ਕੇ. ਕੇ. ਰਾਣਾ ਨੇ ‘ਰਾਜਨੀਤੀ’, ਸ. ਬਲਬੀਰ ਸਿੰਘ ਨੇ ‘ਅੰਨਾ ਹਜਾਰੇ’, ਜਯੋਤਿਕਾ ਨੇ ‘ਕਦਰ’, ਹਰਸ਼ਵਿੰਦਰ ਕੌਰ ਨੇ ‘ਵਿਚਾਰ’, ਕੈਲਾਸ਼ ਰਾਣੀ ਨੇ ‘ਭਰੂਣ ਹੱਤਿਆ’ ਆਦਿ ਕਾਵਿ ਰਚਨਾਵਾਂ ਨਾਲ ਸਰੋਤਿਆਂ ਨੂੰ ਮੰਤਰਮੁਗਧ ਕਰ ਦਿੱਤਾ। ਸਮਾਗਮ ਦੀ ਅਖੀਰ ਵਿਚ ਮਲਿਕਾ ਮੰਡ ਤੇ ਮੰਨਤ ਮੰਡ ਨੇ ਲੋਕ ਗੀਤ ‘ਘੋੜੀ’ ਪੇਸ਼ ਕਰ ਕੇ ਇਸ ਸਮਾਗਮ ਨੂੰ ਸੰਗੀਤਮਈ ਬਣਾ ਦਿੱਤਾ। ਪ੍ਰਧਾਨਗੀ ਵਿਚ ਸ਼ਾਮਿਲ ਪ੍ਰਿੰ. ਐਚ. ਐੱਸ. ਧਾਮੀ ਤੋਂ ਇਲਾਵਾ ਸਮਾਗਮ ਵਿਚ ਅਕਾਲੀ ਆਗੂ ਐਡਵੋਕੇਟ ਰਾਜਗੁਲਜਿੰਦਰ ਸਿੰਘ ਸਿੱਧੂ, ਡਾ. ਰਾਜ ਕੁਮਾਰ, ਯੁੱਧਵੀਰ ਸਿੰਘ ਪ੍ਰਧਾਨ ਸ਼੍ਰੀ ਗੁਰੂ ਰਵਿਦਾਸ ਧਾਰਮਿਕ ਸਭਾ ਤਲਵਾੜਾ, ਰਾਜ ਕੁਮਾਰ, ਪ੍ਰੋ. ਦਲਬੀਰ ਸਿੰਘ ਮੱਲ੍ਹੀ, ਪ੍ਰੋ. ਕਸ਼ਮੀਰੀ ਲਾਲ, ਪ੍ਰੋ. ਬਲਬੀਰ ਸਿੰਘ, ਇੰਜ. ਬੀ. ਐਸ. ਭਾਟੀਆ, ਦੀਪਕ ਠਾਕੁਰ, ਜਸਵੀਰ ਤਲਵਾੜਾ, ਵਿਪਨ ਸਲਗੋਤਰਾ ਆਦਿ ਸਮੇਤ ਵੱਡੀ ਗਿਣਤੀ ਵਿਚ ਸਾਹਿਤ ਪ੍ਰੇਮੀ ਪਤਵੰਤੇ ਹਾਜਰ ਸਨ। ਕੁੱਲ ਮਿਲਾ ਕੇ ਇਹ ਸਮਾਗਮ ਦਰਸ਼ਕਾਂ ਦੇ ਦਿਲਾਂ ਵਿਚ ਅਮਿੱਟ ਪੈੜਾਂ ਛੱਡ ਗਿਆ।

ਦੇਸ਼ ਭਗਤਾਂ ਦੇ ਸੁਪਨੇ ਅਜੇ ਅਧੂਰੇ : ਪਾਂਸਲਾ

ਤਲਵਾੜਾ, 6 ਮਈ : ਦੇਸ਼ ਨੂੰ ਗੁਲਾਮੀ ਦੀਆਂ ਜੰਜੀਰਾਂ ਤੋਂ ਮੁਕਤ ਕਰਵਾਉਣ ਲਈ ਆਪਣੀਆਂ ਕੀਮਤੀ ਜਾਨਾਂ ਕੁਰਬਾਨ ਕਰਨ ਵਾਲੇ ਦੇਸ਼ ਭਗਤਾਂ ਦੇ ਸੁਪਨੇ ਅਜੇ ਵੀ ਅਧੂਰੇ ਹਨ ਅਤੇ ਉਨ੍ਹਾਂ ਨੂੰ ਪੂਰਾ ਕਰਨ ਲਈ ਹਰ ਭਾਰਤਵਾਸੀ ਨੂੰ ਜਾਗਰੂਕ ਹੋਣਾ ਪਵੇਗਾ। ਇਹ ਪ੍ਰਗਟਾਵਾ ਕਾਮਰੇਡ ਮੰਗਤ ਰਾਮ ਪਾਸਲਾ ਸਕੱਤਰ ਸੀ. ਪੀ. ਆਈ. ਪੰਜਾਬ ਨੇ ਲਾਗਲੇ ਪਿੰਡ ਧਰਮਪੁਰ ਵਿਖੇ ਸ਼ਹੀਦ ਭਗਤ ਸਿੰਘ ਦੇ ਕਰੀਬੀ ਸਾਥੀ ਪੰਡਤ ਕਿਸ਼ੋਰੀ ਲਾਲ ਨੂੰ ਸਮਰਪਿਤ ਤੀਸਰੇ ਵਿਸ਼ਾਲ ਯਾਦਗਾਰੀ ਮੇਲੇ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਡਤ ਕਿਸ਼ੋਰੀ ਲਾਲ ਨੇ ਆਪਣਾ ਜੀਵਨ ਦੇਸ਼ ਦੇ ਲੇਖੇ ਲਗਾ ਦਿੱਤਾ। ਉਨ੍ਹਾਂ ਕਿਹਾ ਕਿ ਪੰਡਤ ਜੀ ਨੇ ਦੇਸ਼ ਭਗਤੀ ਦੇ ਰਾਹ ਚਲਦਿਆਂ 28 ਸਾਲ ਅੰਗਰੇਜੀ ਹਕੂਮਤ ਦੀ ਕੈਦ ਵਿਚ ਬਿਤਾਏ ਅਤੇ ਮਗਰੋਂ ਗੋਆ ਨੂੰ ਪੁਰਤਗਾਲ ਦੇ ਕਜਬੇ ਤੋਂ ਮੁਕਤ ਕਰਾਉਣ ਵਿਚ ਮੋਹਰੀ ਭੂਮਿਕਾ ਅਦਾ ਕੀਤੀ। ਦੇਸ਼ ਭਗਤ ਯਾਦਗਾਰੀ ਕਮੇਟੀ ਜਲੰਧਰ ਅਤੇ ਸ਼੍ਰੀ ਦੁਰਗਾ ਮਾਤਾ ਮੰਦਿਰ ਕਮੇਟੀ ਧਰਮਪੁਰ ਦੇ ਸਹਿਯੋਗ ਨਾਲ ਕਰਵਾਏ ਇਸ ਸਮਾਗਮ ਵਿਚ ਚਰੰਜੀ ਲਾਲ ਕੰਗਣੀਵਾਲ ਵੱਲੋਂ ਸੰਪਾਦਿਕ ਪੁਸਤਕ ‘ਅਦੁੱਤੀ ਦੇਸ਼ ਭਗਤ ਸਖ਼ਸ਼ੀਅਤ ਪੰਡਤ ਕਿਸ਼ੋਰੀ ਲਾਲ ’ ਵੀ ਰਿਲੀਜ ਕੀਤੀ ਗਈ। ਇਸ ਮੌਕੇ ਲੋਕ ਕਲਾ ਮੰਚ ਮੰਡੀ ਮੁਲਾਂਪੁਰ ਦੇ ਹਰਮੇਸ਼ ਚੌਧਰੀ ਤੇ ਸਾਥੀਆਂ ਵੱਲੋਂ ਸ਼ਹੀਦ ਭਗਤ ਸਿੰਘ ਦੇ ਜੇਲ• ਜੀਵਨ ਤੇ ਆਧਾਰਿਤ ਨਾਟਕ ‘ਛਿਪਣ ਤੋਂ ਪਹਿਲਾਂ’ ਦੀ ਦਮਦਾਰ ਤੇ ਭਾਵੁਕ ਪੇਸ਼ਕਾਰੀ ਇਸ ਮੇਲੇ ਦਾ ਸਿਖਰ ਹੋ ਨਿੱਬੜੀ। ਉਨ•ਾਂ ਵੱਲੋਂ ਇਸ ਤੋਂ ਇਲਾਵਾ ਸ਼ਾਨਦਾਰ ਕੁਰੀਓਗ੍ਰਾਫ਼ੀ ਵੀ ਪੇਸ਼ ਕੀਤੀ ਗਈ। ਹਾਲ ਹੀ ਵਿਚ ਆਈ. ਏ. ਐਸ. ਬਣਕੇ ਇਲਾਕੇ ਦਾ ਨਾਮ ਰੌਸ਼ਨ ਕਰਨ ਵਾਲੇ ਅਮਿਤ ਰਾਣਾ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। ਸਥਾਨਕ ਸਕੂਲਾਂ ਦੇ ਵਿਦਿਆਰਥੀਆਂ ਅਤੇ ਰਜਿੰਦਰ ਸ਼ਰਮਾ ਤੇ ਕਰਮਜੀਤ ਸਿੰਘ ਵੱਲੋਂ ਵੀ ਦੇਸ਼ ਭਗਤੀ ਦੇ ਗੀਤ ਪੇਸ਼ ਕੀਤੇ ਗਏ। ਅਸ਼ੋਕ ਸੱਭਰਵਾਲ, ਜਸਵਿੰਦਰ ਢੇਸੀ, ਡਾ. ਰਘਵੀਰ ਕੌਰ ਪ੍ਰਧਾਨ ਦੇਸ਼ ਭਗਤ ਯਾਦਗਾਰ ਕਮੇਟੀ, ਸ਼ਾਮ ਲਾਲ, ਦੇਵ ਰਾਜ ਨਈਅਰ, ਡਾ. ਸੁਰਿੰਦਰ ਮੰਡ, ਪ੍ਰੋ. ਹਰਸ਼ ਮਹਿਤਾ, ਐਡਵੋਕੇਟ ਭੁਪਿੰਦਰ ਸਿੰਘ ਘੁੰਮਣ, ਕਾ. ਸੁਰਿੰਦਰ ਖੀਵਾ ਵੱਲੋਂ ਪੰਡਤ ਕਿਸ਼ੋਰੀ ਲਾਲ ਦੇ ਜੀਵਨ ਅਤੇ ਸੰਘਰਸ਼ ਤੇ ਭਰਪੂਰ ਰੌਸ਼ਨੀ ਪਾਈ ਗਈ। ਮੰਚ ਸੰਚਾਲਨ ਜਸਵੀਰ ਤਲਵਾੜਾ ਤੇ ਅਮਰਿੰਦਰ ਢਿੱਲੋਂ ਵੱਲੋਂ ਕੀਤਾ ਗਿਆ। ਹੋਰਨਾਂ ਤੋਂ ਇਲਾਵਾ ਇਸ ਮੌਕੇ ਦੀਪਕ ਠਾਕੁਰ, ਜਗਮੋਹਨ ਪਰਮਾਰ, ਵਿਸ਼ਾਲ ਡੋਗਰਾ, ਸ਼ਸ਼ੀਕਾਂਤ, ਰਾਜ ਕੁਮਾਰ ਦੁਸੜਕਾ, ਸ਼ਿਵ ਕੁਮਾਰ, ਜੋਧ ਸਿੰਘ, ਸਰਪੰਚ ਅਨਿਲ ਮਿਨਹਾਸ, ਸਰਪੰਚ ਜਸਵਿੰਦਰ ਢੁਲਾਲ, ਸਰਪੰਚ ਸੁਲੋਚਨਾ ਦੇਵੀ ਧਰਮਪੁਰ, ਮਨਜੀਤ ਸਿੰਘ ਝਰੇੜਾ, ਸਨਵਰ ਕੁਮਾਰ, ਬਲਜਿੰਦਰ ਸਿੰਘ, ਕੁਸ਼ਲ ਕੁਮਾਰ, ਸੁਰੇਸ਼ ਕੁਮਾਰ ਪਰਮਾਰ ਪ੍ਰਧਾਨ ਸ਼੍ਰੀ ਦੁਰਗਾ ਮਾਤਾ ਮੰਦਰ ਕਮੇਟੀ ਧਰਮਪੁਰ, ਚੌਧਰੀ ਰਾਮ ਭਜਨ, ਗੁਰਨਾਮ ਟੋਹਲੂ, ਬਲਦੇਵ ਰਾਜ, ਕਾਮਰੇਡ ਬਲਦੇਵ ਸਿੰਘ ਭਵਨੌਰ, ਪੰਡਤ ਗੁਰਦੇਵ ਦੱਤ, ਰੋਸ਼ਨ ਲਾਲ ਪਰਮਾਰ, ਪ੍ਰਿੰਸੀਪਲ ਨਵਤੇਜ ਸਿੰਘ, ਕਾਮਰੇਡ ਬੇਅੰਤ ਲਾਲ, ਚੰਦਨ ਲਾਲ, ਜਤਿੰਦਰ ਸਿੰਘ ਹਾਜੀਪੁਰ ਆਦਿ ਸਮੇਤ ਵੱਡੀ ਗਿਣਤੀ ਵਿਚ ਪਤਵੰਤੇ ਹਾਜਰ ਸਨ।

Labels

10+2 Reuslt (1) 2012 (41) 2014 (35) 2017 (36) Act 144 (47) Akali Dal (33) Amarjit Singh Sahi MLA (15) Anandpur Sahib (1) Anti Tobacoo day (1) Army (3) Army Institute of Management & Technology (1) Army tranning (1) Arun Dogra (4) Avinash Rai Khanna (1) awareness (7) B. Ed. Front (6) baba lal dyal ji (1) badal (7) Barrage (1) BBMB (30) BJP (26) BLO (1) blood donation (1) Book (1) BSF (2) BSP (1) Bus (1) cabel tv (1) Camp (1) Canal (1) Cancer (1) Capt. Amrinder Singh (5) CBSE Board (1) Chandigarh (1) Checking (2) cheema (1) chief minister (1) child labour (1) civil hospital (1) CM (1) complaints (1) Congress (18) control room (1) Court (2) cow safety planning (1) Crime (1) crops (1) D.I.G Jaskaran Singh (1) Dairy Development Board (3) Daljit Singh Cheema (2) Dasuya (35) datarpur (3) datesheet (1) dc (4) dc vipul ujval (24) DC Vipul Ujwal (32) Dengue & chikungunya (1) deputy commissioner vipul ujwal (1) development deptt. (1) dhugga (2) Digital (1) Dist. Admn. (173) District Language Officer Raman Kumar (1) doaba radio (1) Dogra (5) donation (1) drugs (3) DTO (6) education (30) education seminar (7) Elections (158) employement (5) employment (15) environment (10) ETT Union (4) EVMs (3) Exams (1) exams 2010 (2) Exhibition (1) Farmer (1) festival (2) flood control (3) Food Safety Act (1) forest (3) G.S.T (1) GADVASU (1) garhdiwala (3) garshankar (5) GCT (17) Govt Model High School Talwara (33) GPC (2) green india (2) gst (2) GTU (9) Gurpurab (1) Guru (2) health (11) Help desk (1) Himachal (1) Hola (1) hoshiarpur (132) iDay (1) IIT (1) Independence Day (1) India (1) india election results (3) india elections (4) ips (1) ITI (5) juvenile home (1) kabbadi (2) kandhi (2) kavi darbar (4) Lagal Aid Clinic (1) Learn Urdu (1) legal (11) Legal Aid Clinic (2) liquor (1) Loan (2) lok adalat (3) Mahant Ram Parkash Das (1) mahilpur (3) Mahinder Kaur Josh (1) malaria (1) Mandir (1) mc (4) MCU Punjab (2) Mela (1) merit (1) Micky (2) mining (3) MLA (2) MLA Sundar Sham arora (2) Mohalla (1) Mukerian (4) Multi skill development (1) nagar panchayat (14) Nandan (1) NCC (1) News Updates (52) nss (1) panchayat (1) Panchayat Elections (1) panchayat samiti (1) parade (1) Passing out (1) Police (10) polio drops (3) Politics (7) Pong Dam (3) Pooja sharma (1) Post service (1) PPP (3) press (3) PSEB (8) PSSF (3) PSTET (1) Pt. Kishori Lal (1) Punjab (31) punjab lok sabha winners (1) punjab radio live (1) Punjab School Education Board (6) punjabi sahit (22) PWD (2) Rajnish Babbi (3) Rajwal School Result (1) ramesh dogra (4) Ramgharia (1) Ravidas (2) Recruitment (3) Red Cross (12) red cross society (2) Republic Day (3) Result (2) Results (3) Retirement (1) Road Safety (1) Rock Garden (1) Roopnagar (11) Ropar (2) Rozgar (1) Rural Mission (1) s.c.commision (1) Sacha Sauda (2) Sadhu Singh Dharmsot (1) Sahi (12) sanjha chullah (6) Sant Balbir Singh (1) save girls (1) save trees (1) save water (1) sbi (2) Sc Commission (2) School (8) SDM Jatinder Jorwal (1) self employment (1) seminar (1) Senate (1) services (3) Sewa Singh Sekhwan (1) sgpc (2) Shah Nehar (5) Shakir (2) shamchurasi (1) shivsena (1) sidhu (19) skill development centre (1) smarpan (2) Sohan Singh Thandal (4) sports (8) staff club (2) Stenographer training (1) Sukhjit Kaur Sahi (6) Summer camp (2) Sunder Sham Arora (4) svm (5) swachh (5) Swachh Bharat (2) swimming (2) Swine Flu (1) talwara (208) Talwara Police (1) Talwara Schools (74) tax (2) TET (1) thandal (4) Tikshan Sood (6) Toy Bank (1) traffic rules (4) Training (2) Training camp (2) Traning Camp (1) Transport (2) travel agency (1) unions (2) University (1) Vet University (5) Vigilance (1) Vijay Sampla (8) Vipul Ujwal (1) voter (5) waiver (1) water (1) Water is Life (1) world kabbadi cup (2) yoga (3) yoga day (3) youth (2) zila parishad (2) ਸਰਬੱਤ ਦਾ ਭਲਾ (1) ਸ਼ਾਕਰ (2) ਸੇਖਵਾਂ (1) ਕਵੀ ਦਰਬਾਰ (5) ਚੋਣਾਂ (15) ਟਰੈਫਿਕ ਨਿਯਮ (1) ਡੀ.ਸੀ ਵਿਪੁਲ ਉਜਵਲ (2) ਤਲਵਾੜਾ (26) ਤੀਕਸ਼ਨ ਸੂਦ (8) ਪੰਚਾਇਤ (13) ਪੰਜਾਬ (9) ਬਾਦਲ (29) ਮਹਿੰਦਰ ਕੌਰ ਜੋਸ਼ (4) ਮਜੀਠੀਆ (1)