BRGF ਦੇ ਸੂਬਾ ਇੰਚਾਰਜ ਵੱਲੋਂ ਦੌਰਾ

ਹੁਸ਼ਿਆਰਪੁਰ, 29 ਨਵੰਬਰ:  ਬੀ.ਆਰ.ਜੀ.ਐਫ. ਸਕੀਮ ਦੇ ਸੂਬਾ ਇੰਜਾਰਜ ਡਾ. ਭੁਪਿੰਦਰ ਸਿੰਘ ਨੇ ਅੱਜ ਜ਼ਿਲ੍ਹਾ ਹੁਸ਼ਿਆਰਪੁਰ ਦੇ ਪੰਜ ਬਲਾਕਾਂ ਵਿੱਚ ਚਲ ਰਹੀ ਚਾਰ ਰੋਜ਼ਾ 7ਵੀਂ ਟਰੇਨਿੰਗ ਵਰਕਸ਼ਾਪ ਦੌਰਾਨ ਬਲਾਕ ਮਾਹਿਲਪੁਰ ਅਤੇ ਬਲਾਕ ਹੁਸ਼ਿਆਰਪੁਰ-1 ਦਾ ਵਿਸ਼ੇਸ਼ ਤੌਰ ਤੇ ਦੌਰਾ ਕੀਤਾ। ਇਸ ਮੌਕੇ ਤੇ ਉਨ੍ਹਾਂ ਨੇ ਪਿੰਡਾਂ ਦੀਆਂ ਪੰਚਾਇਤਾਂ ਦੇ ਨੁਮਾਇੰਦਿਆਂ ਵੱਲੋਂ ਵੱਡੀ ਗਿਣਤੀ ਵਿੱਚ ਟਰੇਨਿੰਗ ਲਈ ਹਿੱਸਾ ਲੈਣ ਤੇ ਤਸੱਲੀ ਪ੍ਰਗਟ ਕੀਤੀ । ਉਨ੍ਹਾਂ ਹਾਜ਼ਰ ਪੰਚਾਇਤਾਂ ਦੇ ਨੁਮਾਇੰਦਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਉਣ ਵਾਲੀਆਂ ਚੋਣਾਂ ਜੋ ਵਾਰਡ ਬੰਦੀ ਮੁਤਾਬਕ ਹੋਣੀਆਂ ਹਨ , ਪਿੰਡਾਂ ਦੇ ਵਿਕਾਸ ਵਿੱਚ ਅਹਿਮ ਰੋਲ ਅਦਾ ਕਰਨਗੀਆਂ ਕਿਉਂਕਿ ਹਰ ਇੱਕ ਚੁਣੇ ਗਏ ਪੰਚਾਇਤ ਦੇ ਮੈਂਬਰ ਸਾਲ ਵਿੱਚ ਹੋਣ ਵਾਲੀਆਂ ਨਿਸ਼ਚਿਤ ਗਰਾਮ ਸਭਾ ਬੈਠਕਾਂ ਵਿੱਚ ਆਪਣੇ ਵਾਰਡ ਦੇ ਗਰਾਮ ਸਭਾ ਦੇ ਮੈਂਬਰਾਂ ਦੀ ਹਾਜ਼ਰੀ ਨੂੰ ਯਕੀਨੀ ਬਣਾਉਣ ਲਈ ਜਿੰਮੇਵਾਰ ਹੋਵੇਗਾ ਕਿਉਂਕਿ ਲੋਕਾਂ ਦੀ ਸ਼ਮੂਲੀਅਤ ਨਾਲ ਹੀ ਪੇਂਡੂ ਵਿਕਾਸ ਸਬੰਧੀ ਚਲਦੀਆਂ ਸਕੀਮਾਂ ਨੂੰ ਸਫ਼ਲ ਬਣਾਇਆ ਜਾ ਸਕਦਾ ਹੈ।

        ਕਰਿੱਡ ਸੰਸਥਾ ਦੇ ਸਹਾਇਕ ਪ੍ਰੋਜੈਕਟ ਕੋਆਰਡੀਨੇਟਰ ਪਰਮਵੀਰ ਸਿੰਘ ਨੇ ਇਸ ਮੌਕੇ ਤੇ ਬੀ.ਆਰ.ਜੀ.ਐਫ. ਸਕੀਮ ਦੀ ਵਿਉਂਤਬੰਦੀ ਕਰਨ ਬਾਰੇ ਮੈਂਬਰਾਂ ਨੂੰ ਜਾਣੂ ਕਰਵਾਇਆ। ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ  ਮਹੇਸ਼ ਕੁਮਾਰ, ਜ਼ਿਲ੍ਹਾ ਕੋਆਰਡੀਨੇਟਰ ਬੀ.ਆਰ.ਜੀ.ਐਫ. ਹਰਪ੍ਰੀਤ ਸਿੰਘ, ਸੁਪਰਵਾਈਜ਼ਰ ਬਲਜਿੰਦਰ ਸਿੰਘ, ਬੂਟਾ ਸਿੰਘ, ਵਕੀਲ ਕਿਰਨਜੀਤ ਕੌਰ, ਹਰਚੰਦ ਸਿੰਘ, ਸਾਫ਼ਟ ਵੇਅਰ ਮਾਹਿਰ ਸਵਰਨ ਸਿੰਘ ਨੇ ਵੀ ਪੰਚਾਇਤਾਂ ਦੇ ਰਿਕਾਰਡ ਨੂੰ ਸਹੀ ਢੰਗ ਨਾਲ ਮੇਨਟੇਨ ਕਰਨ, ਸ਼ਾਮਲਾਟ ਜਮੀਨਾਂ ਦੇ ਰੱਖ-ਰਖਾਓ, ਪੰਚਾਇਤਾਂ ਦੇ ਨਿਆਂ ਸਬੰਧੀ ਅਧਿਕਾਰਾਂ, ਪਿੰਡਾਂ ਦੇ ਸਰਵਪੱਖੀ ਵਿਕਾਸ , ਔਰਤਾਂ ਦੇ ਅਧਿਕਾਰਾਂ, ਸਿੱਖਿਆ ਅਧਿਕਾਰ ਐਕਟ, ਆਰ.ਟੀ.ਆਈ. ਐਕਟ ਅਤੇ ਨਰੇਗਾ ਆਦਿ ਸਕੀਮਾਂ ਸਬੰਧੀ ਪੰਚਾਇਤਾਂ ਦੇ ਚੁਣੇ ਨੁਮਾਇੰਦਿਆਂ ਅਤੇ ਕਰਮਚਾਰੀਆਂ ਨੂੰ ਜਾਣਕਾਰੀ ਦਿੱਤੀ।

ਜੇਲ੍ਹ ਵਿਚ ਲਗਾਇਆ ਸੈਮੀਨਾਰ

ਹੁਸ਼ਿਆਰਪੁਰ, 29 ਨਵੰਬਰ: ਮਾਨਯੋਗ ਜਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਜੀ.ਕੇ. ਧੀਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਾਨਯੋਗ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਦੇ ਹੁਕਮਾਂ ਹੇਠ ਅੱਜ ਜ਼ਿਲ੍ਹਾ ਜੇਲ੍ਹ ਵਿਖੇ ਮੁਫ਼ਤ ਕਾਨੁੰਨੀ ਸੇਵਾਵਾਂ ਸਬੰਧੀ ਸੈਮੀਨਾਰ ਲਗਾਇਆ ਗਿਆ । ਇਸ ਸੈਮੀਨਾਰ ਦੀ ਪ੍ਰਧਾਨਗੀ ਸਹਾਇਕ ਜ਼ਿਲ੍ਹਾ ਅਟਾਰਨੀ (ਕਾਨੂੰਨੀ ਸੇਵਾਵਾਂ) ਭੁਪਿੰਦਰ ਸ਼ਰਮਾ ਨੇ ਕੀਤੀ। ਜੇਲ੍ਹ ਸੁਪਰਡੰਟ ਅਤੇ ਡਿਪਟੀ ਸੁਪਰਡੰਟ ਜੇਲ੍ਹ ਵੀ ਇਸ ਮੌਕੇ ਤੇ ਹਾਜ਼ਰ ਸਨ।
          ਇਸ ਮੌਕੇ ਤੇ ਸਹਾਇਕ ਜ਼ਿਲ੍ਹਾ ਅਟਾਰਨੀ (ਕਾਨੂੰਨੀ ਸੇਵਾਵਾਂ) ਨੇ ਜੇਲ੍ਹ ਹਵਾਲਾਤੀਆਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ । ਇਨ੍ਹਾਂ ਤੋਂ ਇਲਾਵਾ ਪੈਨਲ ਦੇ ਵਕੀਲ ਅਰਵਿੰਦ ਗੌਤਮ, ਜੋਗ ਰਾਜ, ਰਜਨੀਸ਼ ਕੌਸ਼ਲ, ਰਮਨ ਮਹਿਤਾ, ਜਰਨੈਲ ਸਿੰਘ, ਅਜੇ ਗੁਪਤਾ, ਹਰਿੰਦਰ ਬੱਬੂ, ਨੇ ਵੀ ਕੈਦੀਆਂ ਨੂੰ ਕਾਨੂੰਨੀ ਸੇਵਾਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਪੈਰਾ ਲੀਗਲ ਵਲੰਟੀਅਰ ਤਿਲਕ ਰਾਜ, ਰਾਕੇਸ਼ ਕੁਮਾਰ, ਹੁਸਨ ਲਾਲ ਅਤੇ ਯੋਗੇਸ਼ ਕੁਮਾਰ ਨੇ ਵੀ ਇਸ ਸੈਮੀਨਾਰ ਵਿੱਚ ਭਾਗ ਲਿਆ। ਸੈਮੀਨਾਰ ਦੌਰਾਨ ਮੁਫਤ ਕਾਨੂੰਨੀ ਸਹਾਇਤ ਸਬੰਧੀ ਪ੍ਰਚਾਰ ਸਮੱਗਰੀ ਵੀ ਵੰਡੀ ਗਈ।

ਉ¤ਘੇ ਕਵੀ ਕੇ. ਕੇ. ਰਾਣਾ ਨਹੀਂ ਰਹੇ

ਤਲਵਾੜਾ, 29 ਨਵੰਬਰ : ਸਾਹਿਤਕ ਹਲਕਿਆਂ ਵਿਚ ਇਹ ਖ਼ਬਰ ਬੇਹੱਦ ਦੁਖ ਨਾਲ ਪੜ੍ਹੀ ਜਾਵੇਗੀ ਕਿ ਸ਼ਾਇਰ ਜਨਾਬ ਕੇ. ਕੇ. ਰਾਣਾ ਬੀਤੀ ਰਾਤ ਸਦੀਵੀ ਵਿਛੋੜਾ ਦੇ ਗਏ। ਉਹ ਕਰੀਬ 61 ਵਰ੍ਹਿਆਂ ਦੇ ਸਨ। ਸਵ. ਰਾਣਾ ਦੇ ਕਵਿਤਾ ਸੰਗ੍ਰਿਹ ‘ਅਨਮੋਲ ਮੋਤੀ‘ ਅਤੇ ‘ਕਾਗਜ਼ ਕੇ ਫ਼ੂਲ‘ ਪ੍ਰਕਾਸ਼ਿਤ ਹੋਏ ਅਤੇ ਪਾਠਕਾਂ ਵਿਚ ਕਾਫ਼ੀ ਮਕਬੂਲ ਹੋਏ। ਉਨ੍ਹਾਂ ਦੇ ਅਕਾਲ ਚਲਾਣੇ ਤੇ ਪੰਜਾਬੀ ਸਾਹਿਤ ਅਤੇ ਕਲਾ ਮੰਚ ਤਲਵਾੜਾ ਵੱਲੋਂ ਡਾ. ਸੁਰਿੰਦਰ ਮੰਡ, ਸਮਰਜੀਤ ਸਿੰਘ ਸ਼ਮੀ, ਡਾ. ਅਮਰਜੀਤ ਅਨੀਸ, ਰਵਿੰਦਰ ਰਵੀ, ਨਰੇਸ਼ ਗੁਮਨਾਮ, ਪ੍ਰੋ. ਗੁਰਚਰਨ ਸਿੰਘ, ਅਨੁਰਾਧਾ ਸ਼ਰਮਾ, ਰਜਿੰਦਰ ਮਹਿਤਾ, ਹਰਸ਼ਵਿੰਦਰ ਕੌਰ, ਪ੍ਰੋ. ਅੰਜੂ ਬਾਲਾ, ਡਾ. ਰਾਜ ਕੁਮਾਰ, ਪ੍ਰੋ. ਕੁਲਵੰਤ ਰਾਣਾ, ਪ੍ਰੋ. ਦਲਬੀਰ ਸਿੰਘ ਮੱਲ੍ਹੀ, ਧਿਆਨ ਸਿੰਘ, ਮਦਨ ਲਾਲ ਆਦਿ ਨੇ ਡੂੰਘੇ ਦੁੱਖ ਅਤੇ ਪੀੜਤ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ।

ਗੁਰਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਤਲਵਾੜਾ, 28 ਨਵੰਬਰ : ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਇ¤ਥੇ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਵਿਖੇ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਸਭਾ ਦੇ ਪ੍ਰਧਾਨ ਸ. ਗੁਰਚਰਨ ਸਿੰਘ ਜੌਹਰ ਦੀ ਸੁਚ¤ਜੀ ਦੇਖ ਰੇਖ ਹੇਠ ਇਸ ਮੌਕੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਅਖੰਡ ਪਾਠ ਉਪਰੰਤ ਵਿਸ਼ੇਸ਼ ਧਾਰਮਿਕ ਦੀਵਾਨ ਸਜਾਏ ਗਏ ਜਿਸ ਵਿਚ ਪ੍ਰਚਾਰਕਾਂ, ਲੋਕਲ ਕੀਰਤਨੀ ਜਥਿਆਂ ਅਤੇ ਸ਼੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਤਲਵਾੜਾ ਦੇ ਬੱਚਿਆਂ ਤੋਂ ਇਲਾਵਾ ਭਾਈ ਜਗਤਾਰ ਸਿੰਘ ਜੰਮੂ ਦੇ ਰਾਗੀ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਦੇ ਮਨੋਹਰ ਕੀਰਤਨ ਨਾਲ ਨਿਹਾਲ ਕੀਤਾ। ਦੀਵਾਨ ਉਪਰੰਤ ਗੁਰੂ ਕਾ ਲੰਗਰ ਅਤੁਟ ਵਰਤਾਇਆ ਗਿਆ।

ਪਸੂਆਂ ਨੂੰ ਸੰਤੁਲਿਤ ਖੁਰਾਕ ਦੇਣਾ ਜਰੂਰੀ : ਡਾ. ਸੈਣੀ

ਤਲਵਾੜਾ, 26 ਨਵੰਬਰ : ਪਸੂ ਪਾਲਣ ਵਿਭਾਗ ਹੁਸ਼ਿਆਰਪੁਰ ਵੱਲੋਂ ਬਲਾਕ ਤਲਵਾੜਾ ਤੇ ਪਿੰਡ ਰਜਵਾਲ ਵਿਖੇ ਡਿਪਟੀ ਡਾਇਰੈਕਟਰ ਡਾ. ਚਮਨ ਲਾਲ ਦੇ ਦਿਸਾ ਨਿਰਦੇਸਾਂ ਤੇ ਡਾ. ਰਮੇਸ ਸੈਣੀ ਦੀ ਅਗਵਾਈ ਹੇਠ ਪਸੂ ਭਲਾਈ ਤੇ ਪਸੂ ਧਨ ਜਾਗਰੂਕਤਾ ਕੈਂਪ ਲਗਾਇਆ ਗਿਆ ਜਿਸ ਵਿਚ ਡਾ. ਆਰ ਕੇ ਸਰਮਾ ਸੀਨੀਅਰ ਵਿਗਿਆਨੀ ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਜ ਯੂਨੀਵਰਸਿਟੀ ਰਿਜਨਲ ਸੈਂਟਰ ਤਲਵਾੜਾ ਵਿਸੇਸ ਤੌਰ ਤੇ ਹਾਜਰ ਹੋਏ। ਇਸ ਮੌਕੇ ਹਾਜਰ ਪਸੂ ਪਾਲਕਾਂ ਨੂੰ ਸੰਬੋਧਨ ਕਰਦਿਆਂ ਡਾ. ਸੈਣੀ ਨੇ ਦੱਸਿਆ ਕਿ ਕੰਢੀ ਇਲਾਕੇ ਵਿਚ ਜਿੱਥੇ ਜਰਸੀ ਨਸਲ ਦੀਆਂ ਗਊਆਂ ਪਾਲਣ ਦੀ ਲੋੜ ਤੇ ਜੋਰ ਦਿੱਤਾ ਉੱਥੇ ਕਿਹਾ ਕਿ ਪਸੂਆਂ ਨੂੰ ਸਿਹਤਮੰਦ ਰੱਖਣ ਲਈ ਸੰਤੁਲਿਤ ਖੁਰਾਕ ਦੇਣਾ ਜਰੂਰੀ ਹੈ। ਕੈਂਪ ਨੂੰ ਡਾ. ਰਛਪਾਲ ਸਿੰਘ, ਡਾ. ਜਤਿੰਦਰਪਾਲ ਸਿੰਘ ਹਰਦੋਖੁੰਦਪੁਰ, ਸ. ਦਲਬੀਰ ਸਿੰਘ ਸੈਣੀ ਡੇਅਰੀ ਇੰਸਪੈਕਟਰ ਆਦਿ ਨੇ ਵੀ ਪਸੂ ਪਾਲਕਾਂ ਨੂੰ ਵੱਡਮੁੱਲੀ ਜਾਣਕਾਰੀ ਪ੍ਰਦਾਨ ਕੀਤੀ। ਹੋਰਨਾਂ ਤੋਂ ਇਲਾਵਾ ਇਸ ਮੌਕੇ ਡਾ. ਰਵਿੰਦਰ ਸਿੰਘ, ਤਰਸੇਮ ਰਾਜ, ਰਾਕੇਸ ਕੁਮਾਰ, ਰਾਜੇਸ ਕੁਮਾਰ, ਸੁਕਰੀਵ ਕੁਮਾਰ,ਰਕੇਸ ਕੁਮਾਰ ਸਰਪੰਚ ਰਜਵਾਲ, ਮਾਸਟਰ ਸਮਸੇਰ ਸਿੰਘ, ਪੰ. ਮੋਤੀ ਰਾਮ, ਸੁਨੀਲਾ ਦੇਵੀ ਆਦਿ ਹਾਜਰ ਸਨ। 

ਰੋਜਗਾਰ ਚੇਤਨਾ ਪ੍ਰੋਗਰਾਮ ਆਯੋਜਿਤ

ਤਲਵਾੜਾ, 26 ਨਵੰਬਰ : ਡਾਇਰੈਕਟਰ ਰੋਜਗਾਰ ਤੇ ਸਿਖਲਾਈ ਵਿਭਾਗ ਪੰਜਾਬ ਦੇ ਦਿਸਾ ਨਿਰਦੇਸਾਂ ਤੇ ਜਿਲ੍ਹਾ ਰੁਜਗਾਰ ਦਫਤਰ ਹੁਸ਼ਿਆਰਪੁਰ ਵੱਲੋਂ ਵੱਖ ਵੱਖ ਵਿਭਾਗਾਂ ਅਤੇ ਨਿੱਜੀ ਸੈਕਟਰ ਦੇ ਸਹਿਯੋਗ ਨਾਲ ਮਾਸ ਕਾਉਂਸਲਿੰਗ ਪ੍ਰੋਗਰਾਮ ਪ੍ਰਿੰਸੀਪਲ ਦੇਸ ਰਾਜ ਸਰਮਾ ਸਰਵਹਿੱਤਕਾਰੀ ਵਿੱਦਿਆ ਮੰਦਰ ਸੈਕਟਰ 2 ਦੀ ਅਗਵਾਈ ਹੇਠ ਆਯੋਜਿਤ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕੇ. ਸੀ. ਭਟੋਆ ਰੁਜਗਾਰ ਅਫਸਰ ਵ¤ਲੋਂ ਦਸਵੀਂ ਤੇ ਬਾਰ੍ਹਵੀਂ ਤੋਂ ਬਾਦ ਉਪਲਬਧ ਕੋਰਸਾਂ ਸਬੰਧੀ ਪ੍ਰਭਾਵਸਾਲੀ ਢੰਗ ਨਾਲ ਜਾਣਕਾਰੀ ਪ੍ਰਦਾਨ ਕੀਤੀ। ਸ. ਗੁਰਵਿੰਦਰ ਸਿੰਘ ਮੈਨੇਜਰ ਸੋਨਾਲੀਕਾ ਇੰਡਸਟਰੀਜ ਤੇ ‘ਦੀ ਅਚੀਵਰਜ‘ ਦੇ ਫਾਉਂਡਰ ਵੱਲੋਂ ਬੱਚਿਆਂ ਵਿਚ ਛੁਪੀ ਪ੍ਰਤਿਭਾ ਨੂੰ ਵਿਕਸਿਤ ਕਰਨ ਸਬੰਧੀ ਜਾਗਰੂਕ ਕੀਤਾ ਗਿਆ। ਕੈਪਟਨ ਅਸਵਨੀ ਕੁਮਾਰ ਤਹਿਸੀਲ ਸੈਨਿਕ ਭਲਾਈ ਅਫਸਰ ਦਸੂਹਾ ਨੇ ਭਾਰਤੀ ਸੈਨਾਵਾਂ ਵਿਚ ਸਿਪਾਹੀ ਤੋਂ ਅਫਸਰ ਤੱਕ ਭਰਤੀ ਸਬੰਧੀ ਵਿਦਿਅਕ ਤੇ ਸਰੀਰਕ ਯੋਗਤਾ ਬਾਰੇ ਅਤੇ ਸਾਬਕਾ ਫੌਜੀਆਂ ਨੂੰ ਮਿਲਦੀਆਂ ਸਹੂਲਤਾਂ ਸਬੰਧੀ ਚਾਨਣਾ ਪਾਇਆ ਗਿਆ। ਸਤਨਾਮ ਸਿੰਘ ਸੀਨੀਅਰ ਲੈਕਚਰਾਰ ਸਰਕਾਰੀ ਬਹੁਤਕਨੀਕੀ ਕਾਲਜ ਹੁਸ਼ਿਆਰਪੁਰ ਵੱਲੋਂ ਤਕਨੀਕੀ ਸਿੱਖਿਆ ਵਿਚ ਮੌਜੂਦ ਮੌਕਿਆਂ ਬਾਰੇ ਰੌਸਨੀ ਪਾਈ ਗਈ। ਵਿਨੋਦ ਕੁਮਾਰ ਕੈਂਪ ਇੰਚਾਰਜ ਸੀ-ਪਾਈਟ ਤਲਵਾੜਾ ਵੱਲੋਂ ਭਰਤੀ ਤੋਂ ਪਹਿਲਾਂ ਸਿਖਲਾਈ ਦੇ ਮੌਕਿਆਂ ਤੇ ਸਰਗਰਮੀਆਂ ਬਾਰੇ ਜਾਣਕਾਰੀ ਦਿੱਤੀ। ਪ੍ਰਿੰਸੀਪਲ ਦੇਸ ਰਾਜ ਸਰਮਾ ਨੇ ਕਿਹਾ ਕਿ ਅਜਿਹੇ ਪ੍ਰੋਗਰਾਮ ਸਮੇਂ ਦੀ ਲੋੜ ਹਨ। ਇਸ ਪ੍ਰੋਗਰਾਮ ਵਿਚ ਕਰੀਬ ਇੱਕ ਹਜਾਰ ਵਿਦਿਆਰਥੀਆਂ ਤੇ 25 ਦੇ ਕਰੀਬ ਅਧਿਆਪਕਾਂ ਨੇ ਸ ਿਰਕਤ ਕੀਤੀ ਅਤੇ ਮੰਚ ਸੰਚਾਲਨ ਸ੍ਰੀਮਤੀ ਮਮਤਾ ਠਾਕੁਰ ਵੱਲੋਂ ਬਾਖੂਬੀ ਕੀਤਾ ਗਿਆ।

ਜੀ. ਟੀ. ਯੂ. ਬਲਾਕ ਤਲਵਾੜਾ ਦੇ ਅਹੁਦੇਦਾਰਾਂ ਦਾ ਐਲਾਨ

ਤਲਵਾੜਾ, 26 ਨਵੰਬਰ : ਇੱਥੇ ਸ੍ਰੀ ਬਿਆਸ ਦੇਵ ਬਲਾਕ ਪ੍ਰਧਾਨ ਗੌਰਮਿੰਟ ਟੀਚਰਜ ਯੂਨੀਅਨ ਤਲਵਾੜਾ ਦੀ ਪ੍ਰਧਾਨਗੀ ਹੇਠ ਜਥੇਬੰਦੀ ਦੀ ਜਰੂਰੀ ਬੈਠਕ ਹੋਈ ਜਿਸ ਵਿਚ ਸੂਬਾ ਜਨਰਲ ਸਕੱਤਰ ਸ੍ਰੀ ਸ਼ਿਵ ਕੁਮਾਰ ਸਰਮਾ ਤੋਂ ਇਲਾਵਾ ਜਸਵੀਰ ਸਿੰਘ ਤੇ ਵਰਿੰਦਰ ਵਿ¤ਕੀ ਵਿਸੇਸ ਤੌਰ ਤੇ ਹਾਜਰ ਹੋਏ। ਸ੍ਰੀ ਬਿਆਸ ਦੇਵ ਵੱਲੋਂ ਇਸ ਮੌਕੇ ਬਲਾਕ ਦੇ ਜਥੇਬੰਦਕ ਢਾਂਚੇ ਦਾ ਐਲਾਨ ਕੀਤਾ ਜਿਸ ਅਨੁਸਾਰ ਰਜਿੰਦਰ ਪ੍ਰਸਾਦ ਧਾਰ, ਰਾਜ ਕੁਮਾਰ ਅਮਰੋਹ, ਇੰਦਰਜੀਤ ਰਾਮਗੜ੍ਹ ਸੀਕਰੀ ਤੇ ਯਸਪਾਲ ਤਲਵੜਾ ਨੂੰ ਸੀਨੀਅਰ ਮੀਤ ਪ੍ਰਧਾਨ, ਬਿਆਸ ਦੇਵ ਸਿੰਘ, ਆਸੂ ਵਰਮਾ, ਬਿੰਦੂ ਧੀਮਾਨ, ਨਿਧੀ ਤੇ ਅਵਤਾਰ ਸਿੰਘ ਨੂੰ ਮੀਤ ਪ੍ਰਧਾਨ, ਅਮਰਿੰਦਰ ਢਿ¤ਲੋਂ ਨੂੰ ਜਨਰਲ ਸਕੱਤਰ, ਸਸੀਕਾਂਤ, ਮੁਲਖਾ ਸਿੰਘ ਤੇ ਗੁਰਪਾਲ ਹੈਪਾ ਨੂੰ ਜੁਆਇੰਟ ਸਕੱਤਰ, ਅਸੋਕ ਕੁਮਾਰ ਬੇੜਿੰਗ ਵਿੱਤ ਸਕ¤ਤਰ, ਪਰਵੀਨ ਕੁਮਾਰ, ਜਸਵਿੰਦਰ ਸਿੰਗਲਾ, ਨੰਦ ਕਿਸੋਰ ਅਲੇਰਾ ਸਹਾਇਕ ਵਿੱਤ ਸਕੱਤਰ, ਨਰੇਸ ਮਿੱਢਾ ਪ੍ਰੈੱਸ ਸਕੱਤਰ, ਵਿਕਰਮ ਕਟੋਚ, ਸਮੀ, ਅਨੂਪ ਸਰਮਾ ਅਤੇ ਪ੍ਰਵੀਨ ਭੰਬੋਤਾੜ ਨੂੰ ਸਹਾਇਕ ਪ੍ਰੈਸ ਸਕੱਤਰ, ਯਾਦਵਿੰਦਰ ਜਥੇਬੰਦਕ ਸਕੱਤਰ, ਸੰਸਾਰ ਚੰਦ, ਇੰਦਰਜੀਤ ਝਰੇੜਾ, ਵਿਪਨ ਚੌਧਰੀ, ਸੰਦੀਪ ਰਾਮਗੜ੍ਹ ਨੂੰ ਸਹਾਇਕ ਜਥੇਬੰਦਕ ਸਕੱਤਰ, ਕੁਲਵੰਤ ਰਮਸਾ ਨੂੰ ਦਫਤਰ ਸਕ¤ਤਰ, ਤਰਸੇਮ ਚਮੂਹੀ, ਹੈਡਮਾਸਟਰ ਅਸੋਕ ਕੁਮਾਰ, ਹਿਤੇਸ ਅਤੇ ਪੰਕਜ ਪਰਮਾਰ ਨੂੰ ਸਹਾਇਕ ਦਫਤਰ ਸਕ¤ਤਰ ਅਤੇ ਕੇਵਲ ਭੰਬੋਤਾੜ, ਦਵਿੰਦਰ ਭੇੜਾ, ਰਾਜਕੁਮਾਰ ਬਹਿਖੁਸਾਲਾ, ਉਮਾ ਰੌਲੀ, ਅਮਿਤਾ ਨਗਰ, ਮਹਿੰਦਰ ਕੌਰ, ਮਨਮੋਹਨ, ਸੁਮਿਤ ਅੰਦਵਾੜੀ, ਵਰਿੰਦਰ ਡੌਹਰ, ਅਤੇ ਰਕੇਸ ਨਗਰ ਨੂੰ ਵਰਕਿੰਗ ਕਮੇਟੀ ਮੈਂਬਰ ਨਾਮਜਦ ਕੀਤਾ ਗਿਆ।

ਗੰਦਗੀ ਦੇ ਢੇਰਾਂ ਤੋਂ ਲੋਕ ਪ੍ਰੇਸਾਨ

ਤਲਵਾੜਾ, 26 ਨਵੰਬਰ : ਇੱਥੇ ਬੀ. ਬੀ. ਐਮ. ਬੀ. ਕਲੌਨੀ ਵਿਖੇ ਥਾਂ ਥਾਂ ਲ¤ਗੇ ਗੰਦਗੀ ਢੇਰ ਪ੍ਰਸਾਸਨ ਦੇ ਸਫਾਈ ਪ੍ਰਬੰਧਾਂ ਤੇ ਸਵਾਲੀਆ ਚਿੰਨ੍ਹ ਲਗਾਉਂਦੇ ਪ੍ਰਤੀਤ ਹੋ ਰਹੇ ਹਨ। ਇਕੱਤਰ ਜਾਣਕਾਰੀ ਅਨੁਸਾਰ ਸੈਕਟਰ ਤਿੰਨ ਵਿਚ ਕੂੜਾ ਕਰਕਟ ਇਕ¤ਠਾ ਕਰਨ ਲਈ ਰੱਖੇ ਗਏ ਕੂੜੇਦਾਨਾਂ ਨੂੰ ਹਟਾ ਲਿਆ ਗਿਆ ਹੈ ਪਰੰਤੂ ਇਸ ਦੇ ਬਾਵਜੂਦ  ਲੋਕਾਂ ਵੱਲੋਂ ਇਨ੍ਹਾਂ ਨਿਰਧਾਰਤ ਥਾਵਾਂ ਤੇ ਲਗਾਤਾਰ ਕੂੜਾ ਸੁੱਟਿਆ ਜਾ ਰਿਹਾ ਹੈ। ਇਸ ਨਾਲ ਹਰ ਜਗ੍ਹਾ ਗੰਦਗੀ ਦੇ ਮੰਜਰ ਦਿਖਾਈ ਦੇ ਰਹੇ ਹਨ। ਇਸੇ ਤਰਾਂ ਤੇ ਹਾਲਾਤ ਦੂਜੇ ਸੈਕਟਰਾਂ ਵਿਚ ਪ੍ਰਤੱਖ ਵਿਖਾਈ ਦੇ ਰਹੇ ਹਨ। ਗੌਰਤਲਬ ਹੈ ਕਿ ਜਿ¤ਥੇ ਦੇਸ ਵਿਚ ਗੰਦਗੀ ਤੋਂ ਹੋਣ ਵਾਲੀਆਂ ਡੇਂਗੂ ਤੇ ਹੋਰ ਅਨੇਕਾਂ ਬਿਮਾਰੀਆਂ ਲਗਾਤਾਰ ਦਸਤਕ ਦੇ ਕੇ ਕੀਮਤੀ ਮਨੁੱਖੀ ਜਾਨਾਂ ਲੈ ਰਹੀਆਂ ਹਨ ਉ¤ਥੇ ਬੀ. ਬੀ. ਐਮ. ਬੀ. ਵੱਲੋਂ ਸਫਾਈ ਪ੍ਰਬੰਧਾਂ ਪ੍ਰਤੀ ਦਿਖਾਈ ਜਾ ਰਹੀ ਉਦਾਸੀਨਤਾ ਬੇਹੱਦ ਚਿੰਤਾਜਨਕ ਹੈ।
ਲੋਕਾਂ ਦੀ ਮੰਗ ਹੈ ਕਿ ਕਲੌਨੀ ਵਿਚ ਸਫਾਈ ਪ੍ਰਬੰਧਾਂ ਨੂੰ ਤੁਰੰਤ ਦਰੁਸਤ ਕੀਤਾ ਜਾਣਾ ਚਾਹੀਦਾ ਹੈ।

ਨਗਰ ਕੀਰਤਨ ਸਜਾਇਆ

ਤਲਵਾੜਾ, 25 ਨਵੰਬਰ : ਇੱਥੇ ਸ਼੍ਰੀ ਗੁਰੂ ਸਿੰਘ ਸਭਾ ਸੈਕਟਰ 2 ਵੱਲੋਂ ਅੱਜ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ ਨਾਲ ਸਬੰਧਤ ਸ਼ਾਨਦਾਰ ਨਗਰ ਕੀਰਤਨ ਸਜਾਇਆ ਗਿਆ ਜਿਸ ਵਿਚ ਗਤਕਾ ਪਾਰਟੀਆਂ, ਰਾਗੀ ਜਥਿਆਂ ਅਤੇ ਸਕੂਲੀ ਵਿਦਿਆਰਥੀਆਂ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਨਾਲ ਬੇਹ¤ਦ ਸ਼ਰਧਾ ਤੇ ਉਤਸ਼ਾਹ ਨਾਲ ਭਾਗ ਲਿਆ। ਨਗਰ ਕੀਤਰਨ ਦੌਰਾਨ ਥਾਂ ਥਾਂ ਤੇ ਸੰਗਤਾਂ ਵੱਲੋਂ ਚਾਹ ਆਦਿ ਦੇ ਲੰਗਰ ਲਗਾਏ ਗਏ। ਹੋਰਨਾਂ ਤੋਂ ਇਲਾਵਾ ਇਸ ਮੌਕੇ ਸਭਾ ਦੇ ਪ੍ਰਧਾਨ ਸ. ਗੁਰਚਰਨ ਸਿੰਘ ਜੌਹਰ, ਸ. ਸੁਰਿੰਦਰ ਸਿੰਘ, ਨਾਥ ਸਿੰਘ, ਅਮਰਪਾਲ ਸਿੰਘ ਜੌਹਰ ਆਦਿ ਸਮੇਤ ਵੱਡੀ ਗਿਣਤੀ ਵਿਚ ਪਤਵੰਤੇ ਹਾਜਰ ਸਨ।

ਪੈਨਸ਼ਨਰ ਜਥੇਬੰਦੀ ਦੇ ਅਹੁਦੇਦਾਰਾਂ ਦੀ ਚੋਣ

ਤਲਵਾੜਾ, 25 ਨਵੰਬਰ: ਇਥੇ ਪੰਜਾਬ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਤਹਿਸੀਲ ਮੁਕੇਰੀਆਂ ਦੀ ਜਰੂਰੀ ਮੀਟਿੰਗ ਵਿਚ ਜਥੇਬੰਦੀ ਦੀ ਦੋ ਸਾਲਾ ਚੋਣ ਕੇਸਰ ਸਿੰਘ ਬੰਸੀਆ ਅਤੇ ਵਿ¤ਦਿਆ ਰਤਨ ਦੀ ਅਗਵਾਈ ਹੇਠ ਹੋਈ ਜਿਸ ਵਿਚ ਹਾਜਰ ਡੈਲੀਗੇਟਾਂ ਵ¤ਲੋਂ ਸਰਬਸੰਮਤੀ ਨਾਲ ਗਿਆਨ ਸਿੰਘ ਗੁਪਤਾ ਵੱਲੋਂ ਪੇਸ਼ ਪੈਨਲ ਨੂੰ ਪ੍ਰਵਾਨਗੀ ਦਿੱਤੀ ਗਈ। ਨਵੇਂ ਅਹੁਦੇਦਾਰਾਂ ਵਿਚ ਚੌਧਰੀ ਬੰਸੀ ਲਾਲ ਨੂੰ ਪ੍ਰਧਾਨ, ਕਰਤਾਰ ਸਿੰਘ ਪਲਿਆਲ ਨੂੰ ਜਨਰਲ ਸਕੱਤਰ ਅਤੇ ਸੁਖਦੇਵ ਸਿੰਘ ਨੂੰ ਵਿੱਤ ਸਕੱਤਰ ਚੁਣਿਆ ਗਿਆ। ਇਸ ਮੌਕੇ ਸ਼੍ਰੀ ਬੰਸੀਆ ਨੇ ਦ¤ਸਿਆ ਕਿ ਜਥੇਬੰਦੀ ਵੱਲੋਂ ਪੈਨਸ਼ਨਰਾਂ ਨੂੰ ਦਰਪੇਸ਼ ਮੁਸ਼ਕਿਲਾਂ ਸਬੰਧੀ ਦਸੰਬਰ ਦੇ ਪਹਿਲੇ ਹਫ਼ਤੇ ਵਿਚ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨਾਲ ਮੁਲਾਕਾਤ ਕੀਤੀ ਜਾਵੇਗੀ। ਹੋਰਨਾਂ ਤੋਂ ਇਲਾਵਾ ਇਸ ਮੌਕੇ ਯੁਗਰਾਜ ਸਿੰਘ ਪ੍ਰੈੱਸ ਸਕੱਤਰ, ਉੱਤਮ ਸਿੰਘ, ਸ਼ੇਰ ਸਿੰਘ, ਪ੍ਰੀਤਮ ਸਿੰਘ, ਕ੍ਰਿਸ਼ਨ ਕਿਸ਼ੋਰ ਸ਼ਰਮਾ, ਉੱਤਮ ਸਿੰਘ ਬੰਸੀਆ, ਰਮੇਸ਼ ਚੰਦਰ ਸ਼ਾਸਤਰੀ, ਜਗਦੀਪ ਸਿੰਘ, ਅਜੀਤ ਸਿੰਘ ਆਦਿ ਹਾਜਰ ਸਨ।

ਜਰਸੀ ਨਸਲ ਦੀਆਂ ਗਊਆਂ ਪਾਲਣਾ ਲਾਹੇਵੰਦ: ਡਾ. ਸੈਣੀ

ਤਲਵਾੜਾ, 22 ਨਵੰਬਰ : ਪਸ਼ੂ ਪਾਲਣ ਵਿਭਾਗ ਵ¤ਲੋਂ ਬਲਾਕ ਤਲਵਾੜਾ ਦੇ ਪਿੰਡ ਟੋਹਲੂ ਵਿਖੇ ਪਸ਼ੂ ਧਨ ਜਾਗਰੂਕਤਾ ਕੈਂਪ ਲਗਾਇਆ ਗਿਆ ਜਿਸ ਦੀ ਪ੍ਰਧਾਨਗੀ ਸੀਨੀਅਰ ਵੈਟਰਨਰੀ ਅਫ਼ਸਰ ਡਾ. ਰਮੇਸ਼ ਸੈਣੀ ਨੇ ਕੀਤੀ। ਡਾ. ਸੈਣੀ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਜਰਸੀ ਨਸਲ ਦੀਆਂ ਗਊਆਂ ਪਾਲਣ ਦਾ ਕੰਮ ਬੇਹ¤ਦ ਲਾਹੇਵੰਦ ਹੈ ਕਿਉਂਕਿ ਇਸ ਨਸਲ ਦੀ ਗਊ ਛੋਟੇ ਕ¤ਦ ਦੀ, ਘ¤ਟ ਚਾਰਾ ਖਾਣ ਵਾਲੀ, ਘ¤ਟ ਬਿਮਾਰ ਹੋਣ ਵਾਲੀ ਅਤੇ ਵਿਦੇਸ਼ੀ ਨਸਲਾਂ ਵਿਚੋਂ ਸਭ ਤੋਂ ਵ¤ਧ ਦੁ¤ਧ ਫੈਟ ਪੈਦਾ ਕਰਨ ਵਾਲੀ ਹੁੰਦੀ ਹੈ ਜੋ ਕੰਢੀ ਦੇ ਪਸ਼ੂ ਪਾਲਕਾਂ ਤੇ ਕਿਸਾਨਾਂ ਲਈ ਵਰਦਾਨ ਸਾਬਿਤ ਹੋਵੇਗੀ। ਉਨ•ਾਂ ਦ¤ਸਿਆ ਇਸ ਨਸਲ ਦਾ ਵਿਦੇਸ਼ਾਂ ਤੋਂ ਮੰਗਵਾਇਆ ਸੀਮਨ ਬਲਾਕ ਤਲਵਾੜਾ ਦੇ ਸਾਰੇ ਪਸ਼ੂ ਹਸਪਤਾਲਾਂ ਵਿਚ ਉਪਲਬਧ ਹੈ। ਇਸ ਮੌਕੇ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਸ. ਦਵਿੰਦਰ ਸਿੰਘ ਨੇ  ਨਾਬਾਰਡ ਵ¤ਲੋਂ ਇਸ ਇਲਾਕੇ ਲਈ ਗਊ ਪਾਲਣ ਲਈ ਕਰਜ਼ਾ ਸਕੀਮਾਂ ਅਤੇ ਸਵ¤ਛ ਦੁ¤ਧ ਉਤਪਾਦਨ ਬਾਰੇ ਜਾਣਕਾਰੀ ਪ੍ਰਦਾਨ ਕੀਤੀ। ਡੇਅਰੀ ਵਿਭਾਗ ਦੇ ਮਾਹਿਰਾਂ ਵ¤ਲੋਂ ਇਸ ਮੌਕੇ ਪਸ਼ੂ ਖੁਰਾਕ ਤੇ ਦੁ¤ਧ ਦੇ ਸੈਂਪਲ ਚੈ¤ਕ ਕੀਤੇ ਗਏ। ਵੈਟਰਨਰੀ ਡਾ. ਰਸ਼ਪਾਲ ਸਿੰਘ, ਡਾ. ਰਵਿੰਦਰ ਸਿੰਘ ਤੇ ਡਾ. ਨਿਪੁਨ ਠਾਕੁਰ ਨੇ ਬਾਂਝਪਨ, ਲੇਵੇ ਦੇ ਜਹਿਰ ਤੇ ਟੀਕੇ ਦੀ ਦੁਰਵਰਤੋਂ ਦੇ ਮਾਰੂ ਪ੍ਰਭਾਵਾਂ ਬਾਰੇ ਸੁਚੇਤ ਕੀਤਾ। ਇਸ ਮੌਕੇ ਹਾਜਰ ਪਸ਼ੂ ਪਾਲਕਾਂ ਨੂੰ ਪਸ਼ੂਆਂ ਦੀਆਂ ਬਿਮਾਰੀਆਂ ਲਈ ਦਵਾਈਆਂ ਆਦਿ ਮੁਫ਼ਤ ਵੰਡੇ ਗਏ। ਕੈਂਪ ਨੂੰ ਕਾਮਯਾਬ ਬਣਾਉਣ ਲਈ ਡਾ. ਮੁਨੀਸ਼ ਮਿਸ਼ਰਾ, ਕੈਪਟਨ ਸੁਰੇਸ਼ ਕੁਮਾਰ ਸਰਪੰਚ ਟੋਹਲੂ, ਸ਼ਾਮ ਕੁਮਾਰੀ ਸਰਪੰਚ ਭਟੇੜ, ਰਾਜੇਸ਼ ਕੁਮਾਰ, ਦਵਿੰਦਰਪਾਲ ਆਦਿ ਵ¤ਲੋਂ ਅਹਿਮ ਰੋਲ ਅਦਾ ਕੀਤਾ ਗਿਆ।

ਨਸ਼ਾ ਮੁਕਤ ਸਮਾਜ ਸਮੇਂ ਦੀ ਲੋੜ : ਸ਼ਰਮਾ

ਤਲਵਾੜਾ, 19 ਨਵੰਬਰ: ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਇੱਥੇ ਸਰਕਾਰੀ ਮਾਡਲ ਹਾਈ ਸਕੂਲ ਸੈਕਟਰ 2 ਵਿਖੇ ਹੈਡਮਾਸਟਰ ਰਜਿੰਦਰ ਪ੍ਰਸ਼ਾਦ ਸ਼ਰਮਾ ਦੀ ਅਗਵਾਈ ਹੇਠ ਸਾਇੰਸ ਅਧਿਆਪਕਾਂ ਵੱਲੋਂ ਨਸ਼ਾ ਵਿਰੋਧੀ ਦਿਵਸ ਮਨਾਇਆ ਗਿਆ। ਇਸ ਮੌਕੇ ਕਰਵਾਏ ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰੀ ਸ਼ਰਮਾ ਨੇ ਕਿਹਾ ਕਿ ਨਸ਼ਾ ਮੁਕਤ ਸਮਾਜ ਅਜੋਕੇ ਸਮੇਂ ਦੀ ਲੋੜ ਹੈ ਅਤੇ ਇਸ ਮੰਤਵ ਲਈ ਸਮਾਜ ਦੇ ਹਰ ਵਰਗ ਵਿਸੇਸ ਕਰਕੇ ਵਿਦਿਆਰਥੀਆਂ ਨੂੰ ਜਾਗਰੂਕ ਹੋ ਕੇ ਅੱਗੇ ਆਉਣਾ ਚਾਹੀਦਾ ਹੈ। ਸਕੂਲ ਵੱਲੋਂ ਇਸ ਮੌਕੇ ਚੇਤਨਾ ਰੈਲੀ ਵੀ ਕੱਢੀ ਗਈ। ਸ. ਕੁਲਵੰਤ ਸਿੰਘ ਰੰਧਾਵਾ ਪ੍ਰਧਾਨ ਮਾਸਟਰ ਕੇਡਰ ਯੂਨੀਅਨ ਤਲਵਾੜਾ ਨੇ ਆਪਣੇ ਪ੍ਰਭਾਵਸ਼ਾਲੀ ਸੰਬੋਧਨ ਵਿਚ ਡੀ. ਜੀ. ਐਸ. ਈ. ਸ. ਕਾਹਨ ਸਿੰਘ ਪੰਨੂੰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਭਰਪੂਰ ਸ਼ਲਾਘਾ ਕਰਦਿਆਂ  ਕਿਹਾ ਕਿ ਸਮਾਜ ਲਈ ਕੋਹੜ ਬਣ ਚੁੱਕੀ ਨਸ਼ਾਖੋਰੀ ਦੀ ਅਲਾਮਤ ਨੂੰ ਜੜੋਂ ਪੁੱਟਣ ਲਈ ਚੇਤਨਾ ਜਰੂਰੀ ਹੈ। ਸ਼੍ਰੀ ਰਾਜ ਕੁਮਾਰ ਦੇ ਮੰਚ ਸੰਚਾਲਨ ਬਾਖੂਬੀ ਕੀਤਾ ਗਿਆ। ਮਾਸਟਰ ਮਹਿੰਦਰ ਸਿੰਘ ਵੱਲੋਂ ਉੱਘੇ ਕਵੀ ਡਾ. ਅਮਰਜੀਤ ਸਿੰਘ ਅਨੀਸ ਦੀ ਕਵਿਤਾ ਰਾਹੀਂ ਸਮਾਜ ਨੂੰ ਨਸ਼ਾ ਮੁਕਤ ਕਰਨ ਦੀ ਲੋੜ ਤੇ ਜੋਰ ਦਿੱਤਾ ਅਤੇ ਸਮਰਜੀਤ ਸਿੰਘ ਨੇ ਵੀ ਵਿਅੰਗਮਈ ਅੰਦਾਜ਼ ਵਿਚ ਵਿਦਿਆਰਥੀਆਂ ਨੂੰ ਚੰਗੇਰੇ ਤੇ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕੀਤਾ। ਸਕੂਲ ਦੇ ਵਿਦਿਆਰਥੀਆਂ ਵੱਲੋਂ ਇਸ ਮੌਕੇ ਬੇਹੱਦ ਰੌਚਕ ਗੀਤ, ਕਵਿਤਾਵਾਂ, ਭਾਸ਼ਣ ਅਤੇ ਸਕਿੱਟਾਂ ਦੀ ਪੇਸ਼ਕਾਰੀ ਰਾਹੀ ਨਸ਼ਾਮੁਕਤ ਸਮਾਜ ਦਾ ਹੋਕਾ ਦਿੱਤਾ। ਹੋਰਨਾਂ ਤੋਂ ਇਲਾਵਾ ਇਸ ਮੌਕੇ ਰਾਜ ਕੁਮਾਰ, ਰਵੀ ਸ਼ਾਰਦਾ, ਹਰਮੀਤ ਕੌਰ, ਸੁਸ਼ਮਾ ਦੇਵੀ, ਬਿਆਸ ਦੇਵ ਬਹਿਮਾਵਾ, ਸੰਦੀਪ ਕਪਿਲ, ਰਮੇਸ਼ ਕੁਮਾਰ, ਵਰਿੰਦਰ ਸਿੰਘ, ਮੁਲਖਾ ਸਿੰਘ, ਰਾਕੇਸ਼ ਕੁਮਾਰ ਬਹਿਲੱਖਣ, ਸੱਤਿਆ ਬ੍ਰਤ ਸਾਸ਼ਤਰੀ, ਚੰਦਰ ਸ਼ੇਖਰ ਦਿਲਵਾਲੀ, ਕਾਂਤਾ ਦੇਵੀ, ਸੀਮਾ, ਮੋਨਿਕਾ, ਨਵਕਿਰਨ, ਸਵਿਤਾ ਸ਼ਰਮਾ, ਸ਼ਸ਼ੀਬਾਲਾ ਸੋਬਤੀ, ਸਵਦੀਪ ਆਦਿ ਸਮੇਤ ਵੱਡੀ ਗਿਣਤੀ ਵਿਚ ਸਕੂਲ ਅਧਿਆਪਕ ਤੇ ਪਤਵੰਤੇ ਹਾਜਰ ਸਨ।

ਨਸ਼ੇ ਸਮਾਜ ਨੂੰ ਖੋਖਲਾ ਕਰਦੇ ਹਨ : ਐਡਵੋਕੇਟ ਸਿੱਧੂ

ਨਸ਼ਾ ਵਿਰੋਧੀ ਦਿਵਸ ਮਨਾਇਆ
ਤਲਵਾੜਾ, 19 ਨਵੰਬਰ : ਨਸ਼ੇ ਸਮਾਜ ਨੂੰ ਘੁਣ ਵਾਂਗ ਖੋਖਲਾ ਕਰ ਦਿੰਦੇ ਹਨ ਅਤੇ ਵਿਸ਼ੇਸ ਕਰ ਨੌਜਵਾਨ ਵਰਗ ਨੂੰ ਲੁੜੀਂਦੀ ਜਾਗਰੂਕਤਾ ਨਾਲ ਨਸ਼ਾਮੁਕਤ ਸਿਹਤਮੰਦ ਸਮਾਜ ਸਿਰਜਣ ਲਈ ਅੱਗੇ ਆਉਣਾ ਚਾਹੀਦਾ ਹੈ। ਇਹ ਪ੍ਰਗਟਾਵਾ ਐਡਵੋਕੇਟ ਰਾਜਗੁਲਜਿੰਦਰ ਸਿੰਘ ਸਿੱਧੂ ਜਿਲ੍ਹਾ ਪ੍ਰਧਾਨ ਲੀਗਲ ਵਿੰਗ ਸ਼੍ਰੋਮਣੀ ਅਕਾਲੀ ਦਲ ਨੇ ਬਲਾਕ ਤਲਵਾੜਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਾਤਾਰਪੁਰ ਵਿਖੇ ਸਿੱਖਿਆ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਾਇੰਸ ਅਧਿਆਪਕਾਂ ਵੱਲੋਂ ਆਯੋਜਿਤ ਵਿਸ਼ੇਸ਼ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਅਕਾਲੀ ਦਲ ਵੱਲੋਂ ਵਿਸ਼ੇਸ਼ ਤੌਰ ਤੇ ਸ. ਪਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ ਅਤੇ ਸ. ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ਹੇਠ ਪੰਜਾਬ ਦੀ ਧਰਤੀ ਨੂੰ ਨਸ਼ਾ ਮੁਕਤ ਬਣਾਉਣ ਲਈ ਬਕਾਇਦਾ ਲੋਕ ਲਹਿਰ ਖੜ੍ਹੀ ਕੀਤੀ ਜਾ ਰਹੀ ਹੈ ਜਿਸ ਦੇ ਆਉਣ ਵਾਲੇ ਭਵਿੱਖ ਵਿਚ ਚੰਗੇਰੇ ਸਿੱਟੇ ਆਉਣਗੇ। ਉਨ੍ਹਾਂ ਇਸ ਮੌਕੇ ਸਕੂਲ ਪ੍ਰਬੰਧਕਾਂ ਵੱਲੋਂ ਇਸ ਦਿਸ਼ਾ ਵਿਚ ਕੀਤੇ ਜਾ ਰਹੇ ਉਪਰਾਲਿਆਂ ਦੀ ਭਰਪੂਰ ਸ਼ਲਾਘਾ ਕਰਦਿਆਂ ਕਿ ਕਿਹਾ ਅਜਿਹੇ ਜਾਗ੍ਰਤੀ ਸਮਾਗਮ ਸਮੇਂ ਦੀ ਲੋੜ ਹਨ। ਇਸ ਮੌਕੇ ਸਕੂਲ ਮੁਖੀ ਪ੍ਰਿੰ. ਐੱਚ. ਐੱਸ. ਧਾਮੀ ਨੇ ਦੱਸਿਆ ਕਿ ਸਿੱਖਿਆ ਮੰਤਰੀ ਸ. ਸਿਕੰਦਰ ਸਿੰਘ ਮਲੂਕਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਰਾਜ ਦੇ ਸਕੂਲਾਂ ਵਿਚ ਸਾਇੰਸ ਅਧਿਆਪਕਾਂ ਵੱਲੋਂ ਲਗਾਤਾਰ ਦੋ ਦਿਨ ਨਸ਼ਾ ਵਿਰੋਧੀ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਵਿਚ ਸਕੂਲ ਦੇ ਵਿਦਿਆਰਥੀਆਂ ਵੱਲੋਂ ਬੜੇ ਉਤਸ਼ਾਹ ਨਾਲ ਭਾਗ ਲਿਆ ਜਾ ਰਿਹਾ ਹੈ। ਮੰਚ ਸੰਚਾਲਨ ਸ੍ਰੀ ਰਾਧੇ ਸ਼ਿਆਮ ਸ਼ਰਮਾ ਨੇ ਬਾਖੂਬੀ ਕੀਤਾ ਅਤੇ ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਨੇ ਸਮਾਜ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਅਨੇਕਾਂ ਗੀਤ, ਸਕਿੱਟ, ਭਾਸ਼ਣ ਅਤੇ ਕਵਿਤਾਵਾਂ ਪੇਸ਼ ਕੀਤੀਆਂ। ਹੋਰਨਾਂ ਤੋਂ ਇਲਾਵਾ ਇਸ ਮੌਕੇ ਪਰਮੋਦ ਸਿੰਘ ਹਰਚੰਦ ਕਾਹਨੂੰਵਾਨ, ਮਾਸਟਰ ਰਾਧੇ ਸ਼ਾਮ, ਹਰਦਿਆਲ ਸਿੰਘ, ਜਸਮਾਨ ਸਿੰਘ, ਗੁਰਦਰਸ਼ਨ ਸਿੰਘ, ਕਮਲਾ ਦੇਵੀ, ਸੰਜੀਵ ਕੁਮਾਰ, ਸਰਪੰਚ ਜਸਵਿੰਦਰ ਸਿੰਘ ਢੁਲਾਲ, ਉਮੇਸ਼ ਕੁਮਾਰ, ਅਜੀਤ ਸਿੰਘ, ਸੁਰੇਸ਼ ਭਾਟੀਆ, ਅਨੂ, ਦੀਪਤੀ ਆਦਿ ਸਮੇਤ ਵੱਡੀ ਗਿਣਤੀ ਅਧਿਆਪਕ ਤੇ ਪਤਵੰਤੇ ਹਾਜਰ ਸਨ।

ਪ੍ਰਭਾਤ ਫੇਰੀਆਂ ਸ਼ੁਰੂ

ਤਲਵਾੜਾ, 14 ਨਵੰਬਰ : ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਵਸ ਸਬੰਧੀ ਇ¤ਥੇ ਸ਼੍ਰੀ ਗੁਰੂ ਸਿੰਘ ਸਭਾ ਸੈਕਟਰ ਦੋ ਵ¤ਲੋਂ ਪ੍ਰਭਾਤ ਫੇਰੀਆਂ ਸ਼ੁਰੂ ਕੀਤੀਆਂ ਗਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਭਾ ਦੇ ਪ੍ਰਧਾਨ ਸ. ਗੁਰਚਰਨ ਸਿੰਘ ਜੌਹਰ ਨੇ ਦ¤ਸਿਆ ਪ੍ਰਭਾਤ ਫੇਰੀਆਂ ਦਾ ਸਿਲਸਿਲਾ 26 ਨਵੰਬਰ ਤਕ ਚਲੇਗਾ ਅਤੇ ਮਗਰੋਂ ਗੁਰਦੁਆਰਾ ਸਾਹਿਬ ਵਿਖੇ ਅਖੰਡ ਪਾਠ ਉਪਰੰਤ 28 ਨਵੰਬਰ ਨੂੰ ਵਿਸ਼ੇਸ਼ ਧਾਰਮਿਕ ਦੀਵਾਨ ਸਜਾਏ ਜਾਣਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਅਮਰਪਾਲ ਸਿੰਘ ਜੌਹਰ, ਸ. ਸੁਰਿੰਦਰ ਸਿੰਘ ਤਲਵਾੜਾ ਸਮੇਤ ਕਈ ਹੋਰ ਪਤਵੰਤੇ ਹਾਜਰ ਸਨ।

ਵਿਦਿਆਰਥੀਆਂ ਦਾ ਵਿੱਦਿਅਕ ਟੂਰ ਲਗਾਇਆ

ਤਲਵਾੜਾ, 9 ਨਵੰਬਰ : ਡਾਇਰੈਕਟਰ ਜਨਰਲ ਸਕੂਲ ਸਿੱਖਿਆ ਸ. ਕਾਹਨ ਸਿੰਘ ਪੰਨੂੰ ਦੇ ਦਿਸ਼ਾ ਨਿਰਦੇਸ਼ਾਂ ਤੇ ਸਰਵ ਸਿੱਖਿਆ ਅਭਿਆਨ ਤਹਿਤ ਬਲਾਕ ਤਲਵਾੜਾ ਦੇ ਸਰਕਾਰੀ ਮਿਡਲ ਸਕੂਲ ਭਡਿਆਰਾਂ ਦੀਆਂ ਐਸ. ਸੀ. ਵਿਦਿਆਰਥਣਾਂ ਦਾ ਵਿੱਦਿਅਕ ਟੂਰ ਮੁੱਖ ਅਧਿਆਪਕ ਸ਼੍ਰੀ ਕੇਵਲ ਸਿੰਘ ਦੀ ਅਗਵਾਈ ਹੇਠ ਲਗਾਇਆ ਗਿਆ। ਇਸ ਟੂਰ ਦੌਰਾਨ ਵਿਦਿਆਰਥਣਾਂ ਨੂੰ ਅੰਮ੍ਰਿਤਸਰ ਵਿਖੇ ਸ਼੍ਰੀ ਦਰਬਾਰ ਸਾਹਿਬ, ਜਲਿਆਂ ਵਾਲਾ ਬਾਗ, ਵਾਹਗਾ ਬਾਰਡਰ ਤੋਂ ਇਲਾਵਾ ਵਿਸ਼ੇਸ਼ ਫੌਜੀ ਕੈਂਪ ਦੀ ਯਾਤਰਾ ਕਰਵਾਈ ਗਈ ਜਿ¤ਥੇ ਫੌਜ ਦੇ ਕਮਾਂਡਿੰਗ ਅਫ਼ਸਰ ਵੱਲੋਂ ਸਕੂਲੀ ਬੱਚੀਆਂ ਨੂੰ ਬਕਾਇਦਾ ਤੋਹਫੇ ਦੇ ਕੇ ਸਨਮਾਨਿਤ ਕੀਤਾ ਗਿਆ। ਟੂਰ ਵਿ¤ਚ ਅਰੁਣ ਕੁਮਾਰ, ਹਰਭਜਨ ਸਿੰਘ, ਰਵਿੰਦਰ ਸਿੰਘ ਅਤੇ ਬਸੰਤ ਸਿੰਘ ਆਦਿ ਅਧਿਆਪਕ ਵੀ ਸ਼ਾਮਲ ਸਨ।

ਕਾਨੂੰਨ ਦੇ ਰਖਵਾਲੇ ਬਣੇ ਨਾਈਟ ਰਾਈਡਰਜ਼ !

ਸੜਕ ਤੇ ਨੰਬਰ ਪਲੇਟ ਦੀ ਥਾਂ ‘ਪੁਲਿਸ’ ਅਤੇ ‘ਨਾਈਟ ਰਾਈਡਰਜ਼’ ਲੱਗੀ ਤਖ਼ਤੀ ਵਾਲੀ ਲੰਡੀ ਜੀਪ ਸਵਾਰ ਜਵਾਨ ਸ਼ਾਇਦ ਇਹੀ ਸੁਨੇਹਾ ਦਿੰਦੇ ਪ੍ਰਤੀਤ ਹੋ ਰਹੇ ਹਨ।

ਕੰਢੀ ਖੇਤਰ ਨੂੰ ਹਰਬਲ ਹੱਬ, ਜੰਗਲਾਤ ਅਧਾਰਤ ਖੇਤੀ ਅਤੇ ਫੂਡ ਪ੍ਰੋਸੈਸਿੰਗ ਦੇ ਤੌਰ ਵਿਕਸਿਤ ਕੀਤਾ ਜਾਵੇਗਾ: ਬਾਦਲ

ਤਲਵਾੜਾ, 5 ਨਵੰਬਰ:  ਮੁੱਖ ਮੰਤਰੀ ਪੰਜਾਬ ਸ੍ਰ: ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਕੰਢੀ ਖੇਤਰ ਨੂੰ ਹਰਬਲ ਹੱਬ, ਜੰਗਲਾਤ ਅਧਾਰਤ ਖੇਤੀ ਅਤੇ ਫੂਡ ਪ੍ਰੋਸੈਸਿੰਗ ਦੇ ਖੇਤਰ ਵਿੱਚ ਵਿਕਸਿਤ ਕੀਤਾ ਜਾਵੇਗਾ ਤਾਂ ਜੋ ਕੰਢੀ ਖੇਤਰ ਦੇ ਲੋਕਾਂ ਦੇ ਜੀਵਨ ਪੱਧਰ ਨੂੰ ਉਚਾ ਕੀਤਾ ਜਾ ਸਕੇ। ਮੁੱਖ ਮੰਤਰੀ ਅੱਜ ਹੁਸ਼ਿਆਰਪੁਰ ਜ਼ਿਲ੍ਹੇ ਦੇ ਕੰਢੀ ਖੇਤਰ ਦੇ  ਪਿੰਡ ਰਾਮਗੜ੍ਹ ਸੀਕਰੀ ਵਿਖੇ ਸਦਾ ਸ਼ਿਵ ਮਾਡਰਨ ਸੈਲਫ ਹੈਲਪ ਗਰੁੱਪ ਵੱਲੋਂ ਤਿਆਰ ਕੀਤੇ ਜਾ ਰਹੇ ਵੱਖ-ਵੱਖ ਤਰਾਂ ਦੇ ਪ੍ਰੋਡਕਟਾਂ ਦਾ ਨਿਰੀਖਣ ਕਰਨ ਉਪਰੰਤ ਕੰਢੀ ਖੇਤਰ ਦੇ ਕਰੀਬ 200 ਤੋਂ ਵੱਧ ਕਿਸਾਨਾਂ ਅਤੇ ਫੂਡ ਪ੍ਰੋਸੈਸਿੰਗ ਕੰਪਨੀਆਂ ਦੇ ਪ੍ਰਬੰਧਕਾਂ ਦੇ ਨਾਲ ਕੰਢੀ ਖੇਤਰ ਦੇ ਸਰਵਪੱਖੀ ਵਿਕਾਸ ਸਬੰਧੀ ਵਿਚਾਰ-ਚਰਚਾ ਕਰ ਰਹੇ ਸਨ। ਮੁੱਖ ਮੰਤਰੀ ਨੇ ਕਿਹਾ ਕਿ ਪਹਿਲੇ ਪੜਆ ਵਿੱਚ ਕੰਢੀ ਖੇਤਰ ਦੇ 28 ਪਿੰਡਾਂ ਨੂੰ ਪਾਇਲਟ ਪ੍ਰੋਜੈਕਟ ਦੇ ਤੌਰ ਤੇ ਚੁਣਿਆ ਗਿਆ ਹੈ ਅਤੇ ਇਨ੍ਹਾਂ ਪਿੰਡਾਂ ਵਿੱਚ ਵੱਖ-ਵੱਖ ਤਰਾਂ ਦੇ ਪ੍ਰੋਜੈਕਟਾਂ ਨੂੰ ਲਾਗੂ ਕਰਕੇ ਇਨ੍ਹਾਂ ਦੇ ਚੰਗੇ ਨਤੀਜੇ ਆਉਣ ਉਪਰੰਤ ਇਨ੍ਹਾਂ ਪ੍ਰੋਜੈਕਟਾਂ ਨੂੰ ਪੂਰੇ ਪੰਜਾਬ ਦੇ ਕੰਢੀ ਖੇਤਰ ਵਿੱਚ ਲਾਗੂ ਕੀਤਾ ਜਾਵੇਗਾ।
        ਉਨ੍ਹਾਂ ਕਿਹਾ ਕਿ ਕੰਢੀ ਖੇਤਰ ਦੇ ਲੋਕਾਂ ਨੂੰ ਆਪਣੀਆਂ ਫ਼ਸਲਾਂ ਦੀ ਜੰਗਲੀ ਜਾਨਵਰਾਂ ਤੋਂ ਸੁਰੱਖਿਆ ਵਾਸਤੇ 50 ਪ੍ਰਤੀਸ਼ਤ ਸਬਸਿਡੀ ਉਤੇ ਕੰਡਿਆਲੀ ਤਾਰ ਦਿੱਤੀ ਜਾਵੇਗੀ ਅਤੇ ਇਹ ਕੰਡਿਆਲੀ ਤਾਰ 5 ਤੋਂ 6 ਕਿਸਾਨਾਂ ਦੀਆਂ ਜਮੀਨਾਂ ਦੁਆਲੇ ਸਾਂਝੇ ਤੌਰ ਤੇ ਲਗਾਈ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਕੰਢੀ ਖੇਤਰ ਦੀਆਂ ਜਮੀਨਾਂ ਅਤੇ ਜੰਗਲਾਂ ਵਿੱਚ ਲਟੈਨਾ ਬੂਟੀ ਦੇ ਖਾਤਮੇ ਦੇ ਨਰੇਗਾ ਸਕੀਮ ਅਧੀਨ ਵਿਸ਼ੇਸ਼ ਪ੍ਰੋਜੈਕਟ ਸ਼ੁਰੂ ਕੀਤਾ ਜਾ ਰਿਹਾ ਹੈ ਤਾਂ ਜੋ ਇਹ ਬੂਟੀ ਫ਼ਸਲਾਂ ਅਤੇ ਜੰਗਲਾਂ ਦਾ ਨੁਕਸਾਨ ਨਾ ਕਰ ਸਕੇ।
          ਉਨ੍ਹਾਂ ਇਹ ਵੀ ਦੱਸਿਆ ਕਿ ਕੰਢੀ ਖੇਤਰ ਵਿੱਚ ਸਿੰਚਾਈ ਦੀ ਸਹੂਲਤ ਵਾਸਤੇ ਪਹਿਲੇ ਪੜਾਓ ਵਿੱਚ ਇਨ੍ਹਾਂ ਪਿੰਡਾਂ ਵਿੱਚ ਵਗ ਰਹੀਆਂ 30 ਤੋਂ 40 ਖੱਡਾਂ ਉਤੇ ਛੋਟੇ-ਛੋਟੇ ਚੈਕ ਡੈਮ ਬਣਾਉਣ ਦੀ ਹਦਾਇਤ ਕੀਤੀ ਤਾਂ ਜੋ ਵਿਆਰਥ ਜਾ ਰਿਹੇ ਪਾਣੀ ਨੂੰ ਰੋਕ ਕੇ ਕੰਢੀ ਖੇਤਰ ਵਿੱਚ ਤੁਪਕਾ ਸਿੰਚਾਈ ਸਕੀਮ ਲਈ ਵਰਤਿਆ ਜਾ ਸਕੇ। ਉਨ੍ਹਾਂ ਟਿਊਬਵੈਲ ਕਾਰਪੋਰੇਸ਼ਨ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਕੰਢੀ ਖੇਤਰ ਵਿੱਚ ਜਿਥੇ ਕਿਤੇ ਡੂੰਘਾ ਟਿਊਬਵੈਲ ਲੱਗਣ ਦੀ ਸੰਭਾਵਨਾ ਹੈ, ਉਥੇ ਹੋਰ ਡੂੰਘੇ ਟਿਊਬਵੈਲ ਲਗਾਏ ਜਾਣ ਤਾਂ ਜੋ ਇਸ ਪਾਣੀ ਨੂੰ ਤੁਪਕਾ ਸਿੰਚਾਈ ਸਕੀਮ ਰਾਹੀਂ ਕੰਢੀ ਖੇਤਰ ਵਿੱਚ ਵਰਤਿਆ ਜਾ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਕੰਢੀ ਖੇਤਰ ਵਿੱਚ ਲੋਕਾਂ ਦੇ ਜੀਵਨ ਪੱਧਰ ਨੂੰ ਉਚਾ ਚੁਕਣ ਵਾਲੇ ਜਰਸੀ ਕਿਸਮ ਦੀਆਂ ਗਾਵਾਂ ਦੀ ਬਰੀਡ ਨੂੰ ਪ੍ਰਫੁੱਲਿਤ ਕੀਤਾ ਜਾਵੇਗਾ ਜਿਹੜੀ ਕਿ ਘੱਟ ਪੱਠੇ ਖਾ ਕੇ ਵੱਧ ਦੁੱਧ ਦੇਣ ਵਾਲੀ ਨਸਲ ਹੈ।
           ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਕੰਢੀ ਖੇਤਰ ਵਿੱਚ ਲੱਗਣ ਵਾਲੇ ਮੈਡੀਕਲ ਪਲਾਂਟ, ਫ਼ਲਦਾਰ ਅਤੇ ਬਾਂਸਾਂ ਦੇ ਬੂਟੇ  ਤਿਆਰ ਕਰਨ ਲਈ ਵੱਡੀ ਨਰਸਰੀ ਤਿਆਰ ਕੀਤੀ ਜਾਵੇਗੀ ਜਿਥੋਂ ਇਹ ਪੌਦੇ ਕਿਸਾਨਾਂ ਨੂੰ ਸਬਸਿਡੀ ਤੇ ਮੁਹੱਈਆ ਕਰਵਾਏ ਜਾਣਗੇ। ਉਨ੍ਹਾਂ ਇਹ ਵੀ ਦੱਸਿਆ ਕਿ ਕੰਢੀ ਖੇਤਰ ਵਿੱਚ ਆਂਵਲਾ, ਕੁਆਰ, ਹਰੜ ਅਤੇ ਹੋਰ ਤਿਆਰ ਹੋਣ ਵਾਲੇ ਫ਼ਲਾਂ ਦੀ ਪ੍ਰੋਸੈਸਿੰਗ ਵਾਸਤੇ ਪਲਾਂਟ ਲਗਾਇਆ ਜਾਵੇਗਾ ਤਾਂ ਜੋ ਕੰਢੀ ਖੇਤਰ ਦੀਆਂ ਜੜੀਆਂ-ਬੂਟੀਆਂ ਅਤੇ ਇਸ ਖੇਤਰ ਵਿੱਚ ਤਿਆਰ ਹੋ ਰਹੇ ਫ਼ਸਲਾਂ ਦੇ ਜੂਸ ਨੂੰ ਮਾਰਕੀਟਿੰਗ ਲਈ ਬਾਹਰਲੇ ਦੇਸ਼ਾਂ ਵਿੱਚ ਭੇਜਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਅੱਜ ਇਥੇ ਫੂਡ ਪ੍ਰੋਸੈਸਿੰਗ ਨਾਲ ਸਬੰਧਤ ਸਨੱਅਤਾਂ ਦੇ ਪ੍ਰਬੰਧਕਾਂ ਨੂੰ ਬੁਲਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਸਾਰੇ ਵੱਖ-ਵੱਖ ਤਰਾਂ ਪ੍ਰੋਜੈਕਟ ਕੰਢੀ  ਖੇਤਰ ਦੇ ਕਿਸਾਨਾਂ ਅਤੇ ਵੱਖ-ਵੱਖ ਵਿਭਾਗਾਂ ਦੇ ਮਾਹਰਾਂ ਦੀ ਰਾਏ ਲੈਣ ਉਪਰੰਤ ਹੀ ਤਿਆਰ ਕੀਤੇ ਜਾ ਰਹੇ ਹਨ।
        ਇਸ ਮੌਕੇ ਤੇ ਵਿਧਾਇਕ ਹਲਕਾ ਦਸੂਹਾ ਬੀਬੀ ਸੁਖਜੀਤ ਕੌਰ ਸਾਹੀ, ਵਿਧਾਇਕ ਹਲਕਾ ਗੜ੍ਹਸ਼ੰਕਰ ਸੁਰਿੰਦਰ ਸਿੰਘ ਭੂਲੇਵਾਲ ਰਾਠਾਂ, ਸਾਬਕਾ ਮੰਤਰੀ ਪੰਜਾਬ ਅਰੁਨੇਸ਼ ਸ਼ਾਕਰ, ਇੰਚਾਰਜ ਹਲਕਾ ਟਾਂਡਾ ਅਰਵਿੰਦਰ ਸਿੰਘ ਰਸੂਲਪੁਰ, ਮੁੱਖ ਮੰਤਰੀ ਪੰਜਾਬ ਦੇ ਸਪੈਸ਼ਲ ਸੈਕਟਰੀ ਕੇ ਜੀ ਐਸ ਚੀਮਾ, ਡਿਪਟੀ ਕਮਿਸ਼ਨਰ ਦੀਪਇੰਦਰ ਸਿੰਘ, ਐਸ ਐਸ ਪੀ ਸੁਖਚੈਨ ਸਿੰਘ ਗਿੱਲ, ਡਾ ਪੀ ਕੇ ਖੰਨਾ ਐਡੀ: ਡਾਇਰੈਕਟਰ ਆਫ਼ ਰਿਸਰਚ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ, ਡਾ.ਐਚ ਧਾਲੀਵਾਲ, ਡਾ. ਪੂਨਮ ਸਚਦੇਵਾ,  ਵਧੀਕ ਡਿਪਟੀ ਕਮਿਸ਼ਨਰ (ਜ) ਬੀ ਐਸ ਧਾਲੀਵਾਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਹਰਮਿੰਦਰ ਸਿੰਘ, ਐਸ ਡੀ ਐਮ ਮੁਕੇਰੀਆਂ ਰਾਹੁਲ ਚਾਬਾ, ਸਤਵਿੰਦਰ ਪਾਲ ਸਿੰਘ ਢੱਟ,ਅਵਤਾਰ ਸਿੰਘ ਜੌਹਲ,  ਇਕਬਾਲ ਸਿੰਘ ਜੌਹਲ ਅਤੇ ਹੋਰ ਪਤਵੰਤੇ ਹਾਜ਼ਰ ਸਨ।

ਮੁੱਖ ਮੰਤਰੀ ਦੇ ਤਲਵਾੜਾ ਦੌਰੇ ਸਬੰਧੀ ਜ਼ਿਲ੍ਹਾ ਅਧਿਕਾਰੀਆਂ ਦੀ ਮੀਟਿੰਗ

ਹੁਸ਼ਿਆਰਪੁਰ, 3 ਨਵੰਬਰ: ਮੁੱਖ ਮੰਤਰੀ ਪੰਜਾਬ ਸ੍ਰ: ਪ੍ਰਕਾਸ਼ ਸਿੰਘ ਬਾਦਲ 5 ਅਤੇ 6 ਨਵੰਬਰ 2012 ਨੂੰ ਦਸੂਹਾ ਹਲਕੇ ਦੇ ਕਸਬਾ ਤਲਵਾੜਾ ਵਿਖੇ ਵੱਖ-ਵੱਖ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖਣਗੇ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਜ) ਬੀ ਐਸ ਧਾਲੀਵਾਲ ਨੇ ਅੱਜ ਇਥੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਮੁੱਖ ਮੰਤਰੀ ਪੰਜਾਬ ਦੇ ਦੌਰੇ ਦੇ ਪ੍ਰਬਧਾਂ ਸਬੰਧੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਦਿੱਤੀ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ 5 ਨਵੰਬਰ ਨੂੰ ਰਾਮਗੜ੍ਹ ਸੀਕਰੀ ਵਿਖੇ ਬਾਅਦ ਦੁਪਹਿਰ 3-00 ਵਜੇ ਸਵੈਸਹਾਇਤਾ ਗਰੁੱਪਾਂ ਅਤੇ ਉਦਯੋਗਪਤੀਆਂ ਦੀ ਮੀਟਿੰਗ ਨੂੰ ਸੰਬੋਧਨ ਕਰਨਗੇ ਅਤੇ 6 ਨਵੰਬਰ ਨੂੰ ਸਵੇਰੇ 11-00 ਵਜੇ ਤਲਵਾੜਾ ਵਿਖੇ ਪੌਲੀਟੈਕਨਿਕ ਕਾਲਜ, ਆਦਰਸ਼ ਸਕੂਲ, ਸੀ-ਪਾਈਟ ਕੇਂਦਰ ਦਾ ਨੀਂਹ ਪੱਥਰ ਰੱਖਣਗੇ। ਇਸ ਉਪਰੰਤ ਸਰਕਾਰੀ ਕਾਲਜ ਤਲਵਾੜਾ ਵਿਖੇ ਇੱਕ ਵਿਸ਼ਾਲ ਜਨਤਕ ਇਕੱਠ ਨੂੰ ਸੰਬੋਧਨ ਵੀ ਕਰਨਗੇ।
        ਉਨ੍ਹਾਂ ਇਸ ਮੌਕੇ ਤੇ ਮੁੱਖ ਮੰਤਰੀ ਦੇ ਦੌਰੇ ਸਬੰਧੀ ਵੱਖ-ਵੱਖ ਅਧਿਕਾਰੀਆਂ ਦੀਆਂ ਲਗਾਈਆਂ ਗਈਆਂ ਡਿਊਟੀਆਂ ਸਬੰਧੀ ਉਨ੍ਹਾਂ ਨੂੰ ਜਾਣੂ ਕਰਵਾਇਆ ਅਤੇ ਆਪਣੀਆਂ ਡਿਊਟੀਆਂ ਨੂੰ ਜਿੰਮੇਵਾਰੀ ਨਾਲ ਕਰਨ ਦੀ ਹਦਾਇਤ ਕੀਤੀ। ਇਸ ਮੌਕੇ ਸ੍ਰੀ ਹਰਮਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) , ਐਸ ਡੀ ਐਮ ਹੁਸ਼ਿਆਰਪੁਰ ਕੈਪਟਨ ਕਰਨੈਲ ਸਿੰਘ, ਐਸ ਡੀ ਐਮ ਮੁਕੇਰੀਆਂ ਰਾਹੁਲ ਚਾਬਾ, ਐਸ ਡੀ ਐਮ ਦਸੂਹਾ ਬਰਜਿੰਦਰ ਸਿੰਘ ਅਤੇ ਹੋਰ ਪ੍ਰਸ਼ਾਸ਼ਨਿਕ ਅਧਿਕਾਰੀ ਹਾਜ਼ਰ ਸਨ।

ਬੀ. ਐਸ. ਐੱਫ. ਪਾਸਿੰਗ ਆਉਟ ਪਰੇਡ

ਹੁਸ਼ਿਆਰਪੁਰ, 3 ਨਵੰਬਰ: ਸਹਾਇਕ ਸਿਖਲਾਈ ਕੇਂਦਰ ਸੀਮਾ ਸੁਰੱਖਿਆ ਬੱਲ ਖੜਕਾਂ ਵਿਖੇ ਬੈਚ ਨੰਬਰ 210 ਦੇ ਸਿਖਲਾਈ ਪ੍ਰਾਪਤ ਕਰ ਚੁੱਕੇ 139 ਸੀਮਾ ਸੁਰੱਖਿਆ ਬੱਲ ਦੇ ਜਵਾਨਾਂ ਦੀ ਪਾਸਿੰਗ ਆਊਟ ਪ੍ਰੇਡ ਦਾ ਆਯੋਜਨ ਕੀਤਾ ਗਿਆ। ਡਿਪਟੀ ਇੰਸਪੈਕਟਰ ਜਨਰਲ (ਪੀ ਐਸ ਓ) ਫਰੰਟੀਅਰ ਹੈਡਕੁਆਟਰ ਸੀਮਾ ਸੁਰੱਖਿਆ ਬੱਲ ਪੰਜਾਬ ਜੈਅੰਤੀ ਪ੍ਰਸਾਦ ਉਨਿਆਲ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੌਕੇ ਤੇ ਉਨ੍ਹਾਂ ਨੇ ਪਰੇਡ ਦਾ ਨਿਰੀਖਣ ਕਰਨ ਉਪਰੰਤ ਸਲਾਮੀ ਲਈ ਅਤੇ ਵੱਖ-ਵੱਖ ਵਿਸ਼ਿਆਂ ਵਿੱਚ ਅਵੱਲ ਰਹਿਣ ਵਾਲੇ ਸਿੱਖਿਆਰਥੀਆਂ ਨੂੰ ਮੈਡਲ ਪ੍ਰਦਾਨ ਕੀਤੇ। ਇਸ ਮੌਕੇ ਤੇ ਸਿਖਲਾਈ ਪ੍ਰਾਪਤ ਕਰ ਚੁੱਕੇ ਸਿੱਖਿਆਰਥੀਆਂ ਨੂੰ ਦੇਸ਼ ਦੀ ਸੇਵਾ ਲਈ ਸਮਰਪਿਤ ਹੋਣ ਪ੍ਰਤੀ ਸੌਂਹ ਵੀ ਚੁਕਾਈ ਗਈ।
        ਸ੍ਰੀ ਉਨਿਆਲ ਨੇ ਇਸ ਮੌਕੇ ਤੇ ਪਰੇਡ ਵਿੱਚ ਭਾਗ ਲੈਣ ਵਾਲੇ ਨੌਜਵਾਨਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਅੱਜ ਪਾਸਿੰਗ ਆਊਟ ਪਰੇਡ ਵਿੱਚ ਆਪਣੀ ਮੁਹਾਰਤ ਦਾ ਬਹੁਤ ਹੀ ਵਧੀਆ ਪ੍ਰਦਰਸ਼ਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਸਿਖਲਾਈ ਸੈਂਟਰ ਤੋਂ ਪ੍ਰਾਪਤ ਕੀਤੀ ਚੰਗੀ ਸਿਖਲਾਈ ਨਾਲ ਉਹ ਆਪਣੇ ਦੇਸ਼ ਦੀ ਰਾਖੀ ਅਤੇ ਆਪਣੇ ਫ਼ਰਜ਼ ਚੰਗੇ ਢੰਗ ਨਾਲ ਨਿਭਾਉਣਗੇ। ਉਨ੍ਹਾਂ ਸਹਾਇਕ ਟਰੇਨਿੰਗ ਸੈਂਟਰ ਖੜਕਾਂ ਦੇ ਅਧਿਕਾਰੀਆਂ ਨੂੰ ਵਧੀਆ ਸਿਖਲਾਈ ਦੇਣ ਤੇ ਮੁਬਾਰਕਵਾਦ ਦਿੱਤੀ।
        ਡਿਪਟੀ ਇੰਸਪੈਕਟਰ ਜਨਰਲ ਸੀਮਾ ਸੁਰੱਖਿਆ ਬੱਲ ਖੜਕਾਂ ਐਚ ਐਸ ਢਿਲੋਂ ਨੇ ਜਾਣਕਾਰੀ ਦਿੰਦਿਆਂ ਦੱ੍ਯਸਿਆ ਕਿ ਅੱਜ ਦੀ ਪਾਸਿੰਗ ਆਊਟ ਪਰੇਡ ਵਿੱਚ ਬਿਹਾਰ, ਜੰਮੂ, ਰਾਜਸਥਾਨ, ਹਰਿਆਣਾ, ਪੱਛਮੀ ਬੰਗਾਲ ਅਤੇ ਮਹਾਰਾਸ਼ਟਰ ਨਾਲ ਸਬੰਧਤ ਜਵਾਨ ਸ਼ਾਮਲ ਹਨ। ਇਨ੍ਹਾਂ ਜਵਾਨਾਂ ਨੂੰ 9 ਮਹੀਨੇ ਦੀ ਸਖਤ ਬੁਨਿਆਦੀ ਸਿਖਲਾਈ ਦਿੱਤੀ ਗਈ ਹੈ ਜਿਸ ਵਿੱਚ ਉਨ੍ਹਾਂ ਨੂੰ ਹਥਿਆਰ ਚਲਾਉਣਾ, ਲੜਾਈ ਦੇ ਢੰਗ, ਡਰਿੱਲ, ਦੇਸ਼ ਦੀਆਂ ਹੱਦਾਂ ਦੀ ਨਿਗਰਾਨੀ, ਕੁਦਰਤੀ ਆਫ਼ਤਾਂ, ਫਸਟ ਏਡ, ਸਰਚਿੰਗ ਅਤੇ ਮਨੁੱਖੀ ਅਧਿਕਾਰਾਂ ਬਾਰੇ ਪੂਰੀ ਸਿਖਲਾਈ ਦਿੱਤੀ ਗਈ ਹੈ। ਸਿਖਲਾਈ ਦੌਰਾਨ ਇਨ੍ਹਾਂ ਸਿਖਿਆਰਥੀਆਂ ਨੂੰ ਆਤਮ ਨਿਰਭਰ, ਅਨੁਸ਼ਾਸ਼ਨ ਵਿੱਚ ਰਹਿਣ, ਸਰੀਰਕ ਅਤੇ ਮਾਨਸਿਕ ਤੌਰ ਤੇ ਮਜਬੂਤ ਬਣਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਗਈ ਹੈ ਤਾਂ ਜੋ ਇਹ ਸਿਖਿਆਰਥੀ ਆਣ-ਸੁਖਾਵੇਂ ਹਾਲਾਤਾਂ ਦਾ ਸਾਹਮਣਾ ਮਜ਼ਬੂਤੀ ਨਾਲ ਕਰ ਸਕਣ। ਉਨ੍ਹਾਂ ਕਿਹਾ ਕਿ ਇਨ੍ਹਾਂ ਸਿਖਿਆਰਥੀਆਂ ਨੂੰ ਅੱਜ ਦੇ ਸਹੁੰ ਚੁੱਕ ਸਮਾਗਮ ਤੋਂ ਬਾਅਦ ਅਡਵਾਂਸ ਕਮਬੈਟ ਟਰੇਨਿੰਗ ਵੀ ਦਿਤੀ ਜਾਵੇਗੀ।
        ਅੱਜ ਦੀ ਪਾਸਿੰਗ ਆਊਟ ਪ੍ਰੇਡ ਵਿੱਚ ਕਮਾਂਡੈਂਟ (ਟਰੇਨਿੰਗ) ਸੰਦੀਪ ਚੰਨਨ, ਸਹਾਇਕ ਕਮਾਂਡੈਂਟ (ਟਰੇਨਿੰਗ) ਸ੍ਰੀ ਐਮ ਐਸ ਰਾਜ ਪਰੋਹਿਤ, ਡਿਪਟੀ ਕਮਾਂਡੈਂਟ ਨਰਿੰਦਰ ਪਾਲ ਅਤੇ ਸੀਮਾ ਸੁਰੱਖਿਆ ਬੱਲ ਦੇ ਅਧਿਕਾਰੀ ਤੇ ਜਵਾਨ ਵੱਡੀ ਗਿਣਤੀ ਵਿੱਚ ਹਾਜ਼ਰ ਸਨ। ਇਸ ਮੌਕੇ ਤੇ ਸਹਾਇਕ ਸੀਮਾ ਸੁਰੱਖਿਆ ਬੱਲ ਖੜ੍ਹਕਾਂ ਵਿਖੇ ਸਿਖਲਾਈ ਪ੍ਰਾਪਤ ਕਰ ਰਹ ਜਵਾਨਾਂ ਵੱਲੋਂ ਲੇਜਿਅਮ, ਜੂਡੋ ਕਰਾਟੇ ਆਦਿ ਦਾ ਪ੍ਰਦਰਸ਼ਨ ਵੀ ਕੀਤਾ ਗਿਆ।
        ਅੱਜ ਦੀ ਪਾਸਿੰਗ ਪਰੇਡ ਮੌਕੇ ਸਿਖਲਾਈ ਦੌਰਾਨ ਵੱਖ-ਵੱਖ ਵਿਸ਼ਿਆਂ ਵਿੱਚ ਮੁਹਾਰਤ ਹਾਸਲ ਕਰਨ ਵਾਲੇ ਜਵਾਨਾਂ ਵਿੱਚੋਂ ਓਵਰ ਆਲ ਪਹਿਲੇ ਸਥਾਨ ਤੇ ਰਹਿਣ ਵਾਲੇ ਸੋਰਭ ਸਿੰਘ, ਦੂਜੇ ਸਥਾਨ ਤੇ ਮਹੇਸ਼ ਕੁਮਾਰ ਸੈਣੀ, ਬੈਸਟ ਇਨ ਸ਼ੂਟਿੰਗ ਮੰਗਲ ਸਿੰਘ, ਬੈਸਟ ਇਨ ਐਂਡੂਰੈਂਸ ਓਂਕਾਰ ਸਿੰਘ, ਬੈਸਟ ਇਨ ਡਰਿੱਲ ਅਸ਼ੀਸ਼ ਕੁਮਾਰ ਰਹੇ।

... ਤੇ ਪੰਜਾਬ ਨੂੰ ਕਨੇਡਾ ਬਣਾ ਦਿਆਂਗੇ : ਬਾਦਲ

ਹੁਸ਼ਿਆਰਪੁਰ, 3 ਨਵੰਬਰ: ਪੰਜਾਬ ਦੇ ਮੁੱਖ ਮੰਤਰੀ ਸ੍ਰ: ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਕੇਂਦਰ ਸਰਕਾਰ ਸੂਬਿਆਂ ਨਾਲ ਵਿਤਕਰੇਬਾਜ਼ੀ ਛੱਡ ਕੇ ਰਾਜਾਂ ਨੂੰ ਟੈਕਸਾਂ ਵਿੱਚ ਬਣਦਾ ਹਿੱਸਾ ਦੇਵੇ ਤਾਂ ਅਸੀਂ ਪੰਜਾਬ ਨੂੰ 5 ਸਾਲਾਂ ਵਿੱਚ ਕੈਨੇਡਾ ਵਾਂਗ ਦੁਨੀਆਂ ਦਾ ਸਭ ਤੋਂ ਵਿਕਸਿਤ ਸੂਬਾ ਬਣਾ ਦਿਆਂਗੇ। ਉਨ੍ਹਾਂ ਕਿਹਾ ਕਿ ਕੇਂਦਰ ਦੀ ਕਾਂਗਰਸ ਸਰਕਾਰ ਵੱਲੋਂ  ਰਾਜਾਂ ਅਤੇ ਨਾਗਰਿਕਾਂ ਨਾਲ ਵਿਤਕਰੇਬਾਜੀ ਕੀਤੀ ਜਾਂਦੀ ਹੈ। ਮੁੱਖ ਮੰਤਰੀ ਅੱਜ ਇਥੇ ਹੁਸ਼ਿਆਰਪੁਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ ਅਤੇ ਉਹ ਕਾਦੀਆਂ ਦੇ ਸਾਬਕਾ ਵਿਧਾਇਕ ਲਖਬੀਰ ਸਿੰਘ ਲੋਧੀ ਨੰਗਲ ਦੇ ਬੇਟੇ ਦੀ ਸ਼ਾਦੀ ਵਿੱਚ ਸ਼ਾਮਲ ਹੋਣ ਲਈ ਆਏ ਸਨ।  ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਟੈਕਸਾਂ ਵਿੱਚੋਂ ਰਾਜਾਂ ਨੂੰ ਦਿੱਤੇ ਜਾ ਰਹੇ ਹਿੱਸੇ ਸਬੰਧੀ ਬਣਾਏ ਗਏ ਫਾਰਮੂਲੇ ਵਿੱਚ ਤਬਦੀਲੀ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸੂਬਿਆਂ ਨੂੰ ਟੈਕਸਾਂ ਵਿੱਚੋਂ 32 ਪ੍ਰਤੀਸ਼ਤ ਹਿੱਸਾ ਦੇ ਰਿਹਾ ਹੈ ਜਦਕਿ ਇਸ ਨੂੰ ਵਧਾ ਕੇ 50 ਪ੍ਰਤੀਸ਼ਤ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਸੂਬੇ ਵਿਕਾਸ ਸਬੰਧੀ ਆਪਣੀਆਂ ਬੁਨਿਆਦੀ ਲੋੜਾਂ ਨੂੰ ਪੂਰਾ ਕਰ ਸਕੇ। 
        ਉਨ੍ਹਾਂ ਕਿਹਾ ਕਿ ਕੇਂਦਰ ਦੀ ਕਾਂਗਰਸ ਸਰਕਾਰ ਵੱਲੋਂ ਪੰਜਾਬ ਨਾਲ ਆਰਥਿਕ ਅਤੇ ਧਾਰਮਿਕ ਵਿਤਕਰੇਬਾਜ਼ੀ ਕੀਤੀ ਜਾ ਰਹੀ ਹੈ ਅਤੇ ਕੇਂਦਰ ਸਰਕਾਰ ਵੱਲੋਂ ਸਿੱਖਾਂ ਦੇ ਧਾਰਮਿਕ ਮਸਲਿਆਂ ਵਿੱਚ ਵੀ ਦਖਲ-ਅੰਦਾਜ਼ੀ ਕੀਤੀ ਜਾ ਰਹੀ ਹੈ। ਜਿਸ ਕਰਕੇ ਵਿਕਾਸ ਪੱਖੋਂ ਦੇਸ਼ ਦਾ ਸਿਰਮੌਰ ਸੂਬਾ ਕਾਂਗਰਸ ਸਰਕਾਰ ਦੀ ਵਿਤਕਰੇਬਾਜੀ ਕਰਕੇ ਬਹੁਤ ਸਾਰੇ ਖੇਤਰਾਂ ਵਿੱਚ ਪੱਛੜ ਕੇ ਰਹਿ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਦੇ ਕਰਜੇ ਹੇਠ ਦੱਬੇ ਕਿਸਾਨਾਂ ਦੀ ਭਲਾਈ ਵਾਸਤੇ ਕੁਝ ਨਹੀਂ ਕੀਤਾ ਜਦਕਿ ਪੰਜਾਬ ਦਾ ਕਿਸਾਨ ਦੇਸ਼ ਦੇ ਅੰਨ-ਭੰਡਾਰ ਵਿੱਚ 70 ਫੀਸਦੀ ਹਿੱਸਾ ਪਾ ਰਿਹਾ ਹੈ । ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀ ਇਹ ਨੈਤਿਕ ਜਿੰਮੇਵਾਰੀ ਬਣਦੀ ਹੈ ਕਿ ਉਹ ਅੰਨ ਉਤਪਾਦਕ ਸੂਬੇ ਦੀ ਮੱਦਦ ਵਾਸਤੇ ਵਿਸ਼ੇਸ਼ ਸਹੂਲਤਾਂ ਜਾਰੀ ਕਰੇ। ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਦੀ ਯੂ ਪੀ ਏ ਸਰਕਾਰ ਕਿਸਾਨ ਅਤੇ ਮਜ਼ਦੂਰ ਵਿਰੋਧੀ ਹੈ। ਇਸ ਨੇ ਲੋਕਾਂ ਦੀ ਭਲਾਈ ਦੀ ਥਾਂ ਤੇ ਮਹਿੰਗਾਈ ਦੇ ਭਾਰ ਥੱਲੇ ਦੱਬਿਆ ਹੈ। ਹਿਮਾਚਲ ਪ੍ਰਦੇਸ਼ ਦੀਆਂ ਵਿਧਾਨ ਸਭਾ ਚੋਣਾਂ ਸਬੰਧੀ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ  ਭਾਜਪਾ ਉਨ੍ਹਾਂ ਦੀ ਇੱਕ ਸਹਿਯੋਗੀ ਪਾਰਟੀ ਹੈ ਜਿਨ੍ਹਾਂ ਦੀਆਂ ਨੀਤੀਆਂ ਤੋਂ ਚੋਣਾਂ ਨਾਲ ਸਬੰਧਤ ਸੂਬੇ ਦੇ ਲੋਕ ਸੰਤੁਸ਼ਟ ਹਨ।  ਪੰਜਾਬ ਵਾਂਗ ਹਿਮਾਚਲ ਅਤੇ ਗੁਜ਼ਰਾਤ ਵਿੱਚ ਵੀ ਭਾਜਪਾ ਦੀਆਂ ਸਰਕਾਰਾਂ ਦੁਬਾਰਾ ਬਣਨਗੀਆਂ । ਉਨ੍ਹਾਂ ਕਿਹਾ ਕਿ ਹਿਮਾਚਲ ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਪਾਰਟੀ ਲੋਕਾਂ ਨੂੰ ਕੋਈ ਠੋਸ ਪ੍ਰੋਗਰਾਮ ਨਹੀਂ ਦੇ ਸਕੀ ਜਿਸ ਕਾਰਨ ਕਾਂਗਰਸ ਆਪਣੀਆਂ ਲੋਕ ਵਿਰੋਧੀ ਨੀਤੀਆਂ ਅਤੇ ਭ੍ਰਿਸ਼੍ਰਟਾਚਾਰ ਕਰਕੇ ਆਪਣੇ ਪੈਰਾਂ ਦੇ ਭਾਰ ਖੁਦ ਹੀ ਡਿੱਗ ਪਵੇਗੀ। ਉਨ੍ਹਾਂ ਕਿਹਾ ਕਿ ਆਉਂਦੀਆਂ ਲੋਕ ਸਭਾ ਚੋਣਾਂ ਵਿੱਚ ਕਾਂਗਰਸ ਦਾ ਭਾਰਤ ਦੇ ਰਾਜਨੀਤਿਕ ਨਕਸ਼ੇ ਤੋਂ ਨਾਮ ਖਤਮ ਹੋ ਜਾਵੇਗਾ।
        ਇਸ ਮੌਕੇ ਤੇ ਮੁੱਖ ਪਾਰਲੀਮਾਨੀ ਸਕੱਤਰ ਸਿੰਚਾਈ ਵਿਭਾਗ ਪੰਜਾਬ ਸੋਹਨ ਸਿੰਘ ਠੰਡਲ, ਵਿਧਾਇਕ ਹਲਕਾ ਗੜ•ਸ਼ੰਕਰ ਸੁਰਿੰਦਰ ਸਿੰਘ ਭੁਲੇਵਾਲ ਰਾਠਾਂ, ਡੀ ਆਈ ਜੀ ਲੋਕ ਨਾਥ ਆਂਗਰਾ, ਡਿਪਟੀ ਕਮਿਸ਼ਨਰ ਦੀਪਇੰਦਰ ਸਿੰਘ, ਵਰਿੰਦਰ ਸਿੰਘ ਬਾਜਵਾ ਸਾਬਕਾ ਐਮ ਪੀ, ਅਰਵਿੰਦਰ ਸਿੰਘ ਰਸੂਲਪੁਰ ਹਲਕਾ ਇੰਚਾਰਜ ਟਾਂਡਾ, ਸਤਵਿੰਦਰ ਪਾਲ ਸਿੰਘ ਢੱਟ ਅਤੇ ਹੋਰ ਪ੍ਰਸ਼ਾਸ਼ਨਿਕ ਅਧਿਕਾਰੀ ਤੇ ਰਾਜਨੀਤਿਕ ਆਗੂ ਹਾਜ਼ਰ ਸਨ।

ਪੁਲਿਸ ਨੂੰ ਮਿਲਣਗੀਆਂ ਨਵੀਆਂ ਗੱਡੀਆਂ : ਸੁਖਬੀਰ ਬਾਦਲ

ਤਲਵਾੜਾ , 2 ਨਵੰਬਰ : ਪੰਜਾਬ ਦੇ ਪੇਂਡੂ ਖੇਤਰ ਵਿੱਚ ਜ਼ੁਰਮ ਨੂੰ ਨਕੇਲ ਪਾਉਣ ਲਈ 52 ਕਰੋੜ ਰੁਪਏ ਦੀ ਲਾਗਤ ਵਾਲੇ ਰੈਪਟ ਰੂਰਲ ਰਿਸਪਾਂਸ ਸਿਸਟਮ ਨੂੰ ਇਸ ਮਹੀਨੇ ਦੇ ਅਖੀਰ ਤੱਕ ਸ਼ੁਰੂ ਕਰ ਦਿੱਤਾ ਜਾਵੇਗਾ। ਇਸ ਪ੍ਰੋਗਰਾਮ ਅਧੀਨ ਪੇਂਡੂ ਖੇਤਰ ਦੇ ਥਾਣਿਆਂ ਵਾਸਤੇ 1260 ਨਵੇਂ ਮੋਟਰ ਸਾਈਕਲ ਅਤੇ 349 ਨਵੀਆਂ ਗੱਡੀਆਂ ਮੁਹੱਈਆ ਕਰਵਾਈਆਂ ਜਾਣਗੀਆਂ। ਇਹ ਜਾਣਕਾਰੀ ਪੰਜਾਬ ਦੇ ਉੱਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਇੱਥੇ ਹੁਸ਼ਿਆਰਪੁਰ ਜਿਲੇ ਦੇ ਪਿੰਡ ਰਾਮਗੜ੍ਹ ਸੀਕਰੀ (ਤਲਵਾੜਾ) ਵਿਖੇ ਜਿਲ੍ਹੇ ਦੇ ਸਿਵਲ ਤੇ ਪੁਲਿਸ ਅਧਿਕਾਰੀਆਂ ਦੀ ਇੱਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਦਿੱਤੀ। ਉਨ੍ਹਾਂ ਕਿਹਾ ਕਿ ਸ਼ਹਿਰਾਂ ਵਿੱਚ ਪੀ.ਸੀ.ਆਰ. ਦੀ ਤਰਜ਼ ਉੱਤੇ ਪੇਂਡੂ ਖੇਤਰ ਦੇ ਥਾਣਿਆਂ ਵਿੱਚ ਇਸ ਸਕੀਮ ਅਧੀਨ ਹਰ 15 ਪਿੰਡਾਂ ਦੀ ਜੈਲ ਪਿੱਛੇ ਇੱਕ ਟੀਮ ਤਾਇਨਾਤ ਕੀਤੀ ਜਾਵੇਗੀ ਅਤੇ ਲੋਕਾਂ ਵਲੋਂ ਟੈਲੀਫੋਨ ਕਰਨ ਉਪਰੰਤ 15 ਮਿੰਟਾਂ ਵਿੱਚ ਸਬੰਧਿਤ ਸਥਾਨ ’ਤੇ ਪਹੁੰਚ ਕਰੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਵੱਡੇ ਸ਼ਹਿਰਾਂ ਵਿੱਚ ਕਮਿਸ਼ਨਰੇਟ ਪੁਲਿਸ ਕਮਿਸ਼ਨਰ ਨਿਯੁਕਤ ਕਰਨ ਨਾਲ ਜ਼ੁਰਮਾਂ ਨੂੰ ਵੱਡੇ ਪੱਧਰ ’ਤੇ ਠੱਲ੍ਹ ਪਈ ਹੈ। ਇਸੇ ਤਰਾਂ ਪੰਜਾਬ ਸਰਕਾਰ ਵਲੋਂ ਪੇਂਡੂ ਖੇਤਰ ਵਿੱਚ ਵੀ ਜ਼ੁਰਮ ਨੂੰ ਠੱਲ੍ਹ ਪਾਉਣ ਲਈ ਰੂਰਲ ਰੈਪਟ ਸਿਸਟਮ ਸ਼ੁਰੂ ਕੀਤਾ ਜਾ ਰਿਹਾ ਹੈ। ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ੁਰਮ ਉੱਤੇ ਪੂਰੀ ਤਰਾਂ ਸ਼ਿਕੰਜਾ ਕੱਸਿਆ ਜਾਵੇ ਕਿਉਂਕਿ ਸਰਕਾਰ ਵਲੋਂ ਇੱਕ ਫ਼ੀਸਦੀ ਜ਼ੁਰਮ ਨੂੰ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
     ਸ. ਸੁਖਬੀਰ ਸਿੰਘ ਬਾਦਲ ਨੇ ਅਧਿਕਾਰੀਆਂ ਨੂੰ ਨਸ਼ਾ ਤਸਕਰਾਂ ਖਿਲਾਫ਼ ਮੁਹਿੰਮ ਨੂੰ ਹੋਰ ਤੇਜ ਕਰਨ ਦੀ ਹਦਾਇਤ ਕੀਤੀ ਅਤੇ ਕਿਹਾ ਕਿ ਨਸ਼ਿਆਂ ਦੀਆਂ ਤਾਰਾਂ ਹੀ ਜ਼ੁਰਮ ਨਾਲ ਜੁੜੀਆਂ ਹੋਈਆਂ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਪੂਰੇ ਦੇਸ਼ ਅੰਦਰ ਫੜੇ ਜਾਣ ਵਾਲੇ ਨਸ਼ਿਆਂ ਦਾ 70 ਫੀਸਦੀ ਹਿੱਸਾ ਪੰਜਾਬ ਪੁਲਿਸ ਵਲੋਂ ਹੀ ਫੜਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਬਦਕਿਸਮਤੀ ਦੀ ਗੱਲ ਹੈ ਕਿ ਸਾਡਾ ਸੂਬਾ ਸਰਹੱਦੀ ਸੂਬਾ ਹੋਣ ਕਰਕੇ ਬਾਹਰੀ ਦੇਸ਼ਾਂ ਤੋਂ ਆਉਣ ਵਾਲੇ ਨਸ਼ਿਆਂ ਦੀ ਤਸਕਰੀ ਪੰਜਾਬ ਦੀਆਂ ਸਰਹੱਦਾਂ ਰਾਹੀਂ ਹੋ ਰਹੀ ਹੈ, ਜਿਸ ਨੂੰ ਰੋਕਣ ਵਿੱਚ ਕੇਂਦਰ ਸਰਕਾਰ ਨਾਕਾਮ ਰਹੀ ਹੈ।
     ਉੱਪ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਰੇਤਾ ਤੇ ਬੱਜ਼ਰੀ ਦੇ ਗੈਰ ਕਨੂੰਨੀ ਖਨਣ ਨੂੰ ਸਖਤੀ ਨਾਲ ਰੋਕਿਆ ਜਾਵੇ, ਕਿਉਂਕਿ ਇਹ ਰੋਕ ਪੰਜਾਬ ਤੇ ਹਰਿਆਣਾ ਹਾਈਕੋਰਟ ਵਲੋਂ ਲਗਾਈ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਮਸਲੇ ’ਤੇ ਲੋਕਾਂ ਨੂੰ ਰਾਹਤ ਦੇਣਾ ਚਾਹੁੰਦੀ ਹੈ, ਪਰ ਰੇਤਾ ਤੇ ਬੱਜ਼ਰੀ ਦੀ ਚੁਕਾਈ ਵਾਸਤੇ ਵਾਤਾਵਰਣ ਕਲੀਅਰੈਂਸ ਸਰਟੀਫਿਕੇਟ ਕੇਂਦਰ ਸਰਕਾਰ ਵਲੋਂ ਜਾਰੀ ਕੀਤਾ ਜਾਂਦਾ ਹੈ, ਜਿਸ ਤੋਂ ਬਿਨਾਂ ਰੇਤਾ ਬੱਜ਼ਰੀ ਦੀ ਚੁਕਾਈ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਇਸ ਮੌਕੇ ਅਧਿਕਾਰੀਆਂ ਕੋਲੋਂ ਜਿਲ੍ਹੇ ਵਿੱਚ ਝੋਨੇ ਦੀ ਚੱਲ ਰਹੀ ਖਰੀਦ ਦੀ ਜਾਣਕਾਰੀ ਪ੍ਰਾਪਤ ਕੀਤੀ ਅਤੇ ਇਸ ਕੰਮ ਨੂੰ ਹੋਰ ਸੁਚਾਰੂ ਢੰਗ ਨਾਲ ਚਲਾਉਣ ਦੀ ਹਦਾਇਤ ਕੀਤੀ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਮੰਡੀਆਂ ਵਿਚੋਂ ਝੋਨੇ ਦੀ ਲਿਫਟਿੰਗ ਅਤੇ ਕਿਸਾਨਾਂ ਨੂੰ ਫਸਲ ਦੀ ਅਦਾਇਗੀ 48 ਘੰਟਿਆਂ ਵਿੱਚ ਕਰਨ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ 1226 ਸ਼ੈਲਰਾਂ ਨੂੰ ਬਲੈਕ ਲਿਸਟ ਕਰਨ ਕਰਕੇ ਆਈ ਲਿਫਟਿੰਗ ਦੀ ਸਮੱਸਿਆ ਦੇ ਹੱਲ ਲਈ ਝੋਨਾ ਦੂਜੇ ਜਿਲਿਆਂ ਵਿੱਚ ਵੀ ਭੇਜਿਆ ਜਾ ਰਿਹਾ ਹੈ।
     ਇਸ ਮੌਕੇ ਲੋਕ ਨਾਥ ਆਂਗਰਾ ਡੀ.ਆਈ.ਜੀ. ਜ¦ਧਰ ਰੇਂਜ, ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਦੀਪਇੰਦਰ ਸਿੰਘ, ਏ.ਡੀ.ਸੀ. ਬੀ.ਐਸ. ਧਾਲੀਵਾਲ, ਐਸ.ਪੀ. ਦਿਲਬਾਗ ਸਿੰਘ, ਐਸ.ਡੀ.ਐਮ ਮੁਕੇਰੀਆਂ ਰਾਹੁਲ ਚਾਬਾ, ਐਸ.ਡੀ.ਐਮ. ਦਸੂਹਾ ਬਰਜਿੰਦਰ ਸਿੰਘ, ਐਸ.ਡੀ.ਐਮ ਹੁਸ਼ਿਆਪੁਰ ਕੈਪਟਨ ਕਰਨੈਲ ਸਿੰਘ, ਐਸ.ਡੀ.ਐਮ. ਗੜ੍ਹਸ਼ੰਕਰ ਰਣਜੀਤ ਕੌਰ, ਦਿਗਵਿਜੇ ਸਿੰਘ ਕਪਿਲ, ਕੁਲਵੰਤ ਸਿੰਘ ਵਿਰਦੀ, ਗੁਰਨਾਮ ਸਿੰਘ, ਹਰਪ੍ਰੀਤ ਸਿੰਘ ਮੰਡੇਰ, ਸੁਖਵਿੰਦਰ ਸਿੰਘ(ਸਾਰੇ ਡੀ.ਐਸ.ਪੀ.) ਆਦਿ ਵੀ ਹਾਜ਼ਰ ਸਨ। ਇਸ ਤੋਂ ਪਹਿਲਾਂ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦਾ ਬੀਬੀ ਸੁਖਜੀਤ ਕੌਰ ਸ਼ਾਹੀ ਵਿਧਾਇਕ ਦਸੂਹਾ, ਸਾਬਕਾ ਮੰਤਰੀ ਤੀਕਸ਼ਣ ਸੂਦ, ਯੂਥ ਅਕਾਲੀ ਦਲ ਦੇ ਜਿਲ੍ਹਾ ਪ੍ਰਧਾਨ ਸਰਬਜੋਤ ਸਿੰਘ ਸਾਬੀ, ਹਲਕਾ ਇੰਚਾਰਜ ਉੜਮੁੜ ਅਰਵਿੰਦਰ ਸਿੰਘ ਰਸੂਲਪੁਰ, ਜਿਲ੍ਹਾ ਜਨਰਲ ਸਕੱਤਰ ਇਕਬਾਲ ਸਿੰਘ ਜੌਹਲ, ਐਡਵੋਕੇਟ ਰਾਜਗੁਲਜਿੰਦਰ ਸਿੰਘ ਸਿੱਧੂ, ਸਰਕਲ ਪ੍ਰਧਾਨ ਹਰਮੀਤ ਸਿੰਘ ਕੌਲਪੁਰ ਵਲੋਂ ਸਵਾਗਤ ਕੀਤਾ ਗਿਆ।

ਹਿਮਾਚਲ ਚੋਣਾਂ ਤੱਕ ਸਰਹੱਦੀ ਠੇਕੇ ਬੰਦ ਰਹਿਣਗੇ

ਹੁਸ਼ਿਆਰਪੁਰ, 2 ਨਵੰਬਰ: ਜ਼ਿਲ੍ਹਾ ਮੈਜਿਸਟਰੇਟ ਸ੍ਰ: ਦੀਪਇੰਦਰ ਸਿੰਘ ਨੇ ਪੰਜਾਬ ਐਕਸਾਈਜ਼ ਐਕਟ 1914 ਦੀ ਧਾਰਾ 54 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਤਹਿਤ ਹਿਮਾਚਲ ਪ੍ਰਦੇਸ਼ ਦੀਆਂ ਵਿਧਾਨ ਸਭਾ ਚੋਣਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਹਿਮਾਚਲ ਪ੍ਰਦੇਸ਼  ਦੀ ਹਦੂਦ ਦੇ 3 ਕਿਲੋਮੀਟਰ ਦੇ ਘੇਰੇ ਤੋਂ ਅੰਦਰ ਹਰ ਤਰਾਂ ਦੇ ਸ਼ਰਾਬ ਦੇ ਠੇਕੇ ਮਿਤੀ 2 ਨਵੰਬਰ 2012 ਸ਼ਾਮ 5-00 ਵਜੇ ਤੋਂ ਲੈ ਕੇ 4 ਨਵੰਬਰ 2012 ਸ਼ਾਮ 5-00 ਵਜੇ ਤੱਕ ਬੰਦ ਰੱਖਣ (ਡਰਾਈ ਡੇ) ਦੇ ਹੁਕਮ ਜਾਰੀ ਕੀਤੇ ਹਨ।  ਇਨ੍ਹਾਂ ਦਿਨਾਂ ਦੌਰਾਨ ਕੋਈ ਵੀ ਸ਼ਰਾਬ ਦਾ ਭੰਡਾਰ ਨਹੀਂ ਕਰੇਗਾ ਅਤੇ ਨਾ ਹੀ ਸ਼ਰਾਬ ਵੇਚੇਗਾ।

Labels

10+2 Reuslt (1) 2012 (41) 2014 (35) 2017 (36) Act 144 (47) Akali Dal (33) Amarjit Singh Sahi MLA (15) Anandpur Sahib (1) Anti Tobacoo day (1) Army (3) Army Institute of Management & Technology (1) Army tranning (1) Arun Dogra (4) Avinash Rai Khanna (1) awareness (7) B. Ed. Front (6) baba lal dyal ji (1) badal (7) Barrage (1) BBMB (30) BJP (26) BLO (1) blood donation (1) Book (1) BSF (2) BSP (1) Bus (1) cabel tv (1) Camp (1) Canal (1) Cancer (1) Capt. Amrinder Singh (5) CBSE Board (1) Chandigarh (1) Checking (2) cheema (1) chief minister (1) child labour (1) civil hospital (1) CM (1) complaints (1) Congress (18) control room (1) Court (2) cow safety planning (1) Crime (1) crops (1) D.I.G Jaskaran Singh (1) Dairy Development Board (3) Daljit Singh Cheema (2) Dasuya (35) datarpur (3) datesheet (1) dc (4) dc vipul ujval (24) DC Vipul Ujwal (32) Dengue & chikungunya (1) deputy commissioner vipul ujwal (1) development deptt. (1) dhugga (2) Digital (1) Dist. Admn. (173) District Language Officer Raman Kumar (1) doaba radio (1) Dogra (5) donation (1) drugs (3) DTO (6) education (30) education seminar (7) Elections (158) employement (5) employment (15) environment (10) ETT Union (4) EVMs (3) Exams (1) exams 2010 (2) Exhibition (1) Farmer (1) festival (2) flood control (3) Food Safety Act (1) forest (3) G.S.T (1) GADVASU (1) garhdiwala (3) garshankar (5) GCT (17) Govt Model High School Talwara (33) GPC (2) green india (2) gst (2) GTU (9) Gurpurab (1) Guru (2) health (11) Help desk (1) Himachal (1) Hola (1) hoshiarpur (132) iDay (1) IIT (1) Independence Day (1) India (1) india election results (3) india elections (4) ips (1) ITI (5) juvenile home (1) kabbadi (2) kandhi (2) kavi darbar (4) Lagal Aid Clinic (1) Learn Urdu (1) legal (11) Legal Aid Clinic (2) liquor (1) Loan (2) lok adalat (3) Mahant Ram Parkash Das (1) mahilpur (3) Mahinder Kaur Josh (1) malaria (1) Mandir (1) mc (4) MCU Punjab (2) Mela (1) merit (1) Micky (2) mining (3) MLA (2) MLA Sundar Sham arora (2) Mohalla (1) Mukerian (4) Multi skill development (1) nagar panchayat (14) Nandan (1) NCC (1) News Updates (52) nss (1) panchayat (1) Panchayat Elections (1) panchayat samiti (1) parade (1) Passing out (1) Police (10) polio drops (3) Politics (7) Pong Dam (3) Pooja sharma (1) Post service (1) PPP (3) press (3) PSEB (8) PSSF (3) PSTET (1) Pt. Kishori Lal (1) Punjab (31) punjab lok sabha winners (1) punjab radio live (1) Punjab School Education Board (6) punjabi sahit (22) PWD (2) Rajnish Babbi (3) Rajwal School Result (1) ramesh dogra (4) Ramgharia (1) Ravidas (2) Recruitment (3) Red Cross (12) red cross society (2) Republic Day (3) Result (2) Results (3) Retirement (1) Road Safety (1) Rock Garden (1) Roopnagar (11) Ropar (2) Rozgar (1) Rural Mission (1) s.c.commision (1) Sacha Sauda (2) Sadhu Singh Dharmsot (1) Sahi (12) sanjha chullah (6) Sant Balbir Singh (1) save girls (1) save trees (1) save water (1) sbi (2) Sc Commission (2) School (8) SDM Jatinder Jorwal (1) self employment (1) seminar (1) Senate (1) services (3) Sewa Singh Sekhwan (1) sgpc (2) Shah Nehar (5) Shakir (2) shamchurasi (1) shivsena (1) sidhu (19) skill development centre (1) smarpan (2) Sohan Singh Thandal (4) sports (8) staff club (2) Stenographer training (1) Sukhjit Kaur Sahi (6) Summer camp (2) Sunder Sham Arora (4) svm (5) swachh (5) Swachh Bharat (2) swimming (2) Swine Flu (1) talwara (208) Talwara Police (1) Talwara Schools (74) tax (2) TET (1) thandal (4) Tikshan Sood (6) Toy Bank (1) traffic rules (4) Training (2) Training camp (2) Traning Camp (1) Transport (2) travel agency (1) unions (2) University (1) Vet University (5) Vigilance (1) Vijay Sampla (8) Vipul Ujwal (1) voter (5) waiver (1) water (1) Water is Life (1) world kabbadi cup (2) yoga (3) yoga day (3) youth (2) zila parishad (2) ਸਰਬੱਤ ਦਾ ਭਲਾ (1) ਸ਼ਾਕਰ (2) ਸੇਖਵਾਂ (1) ਕਵੀ ਦਰਬਾਰ (5) ਚੋਣਾਂ (15) ਟਰੈਫਿਕ ਨਿਯਮ (1) ਡੀ.ਸੀ ਵਿਪੁਲ ਉਜਵਲ (2) ਤਲਵਾੜਾ (26) ਤੀਕਸ਼ਨ ਸੂਦ (8) ਪੰਚਾਇਤ (13) ਪੰਜਾਬ (9) ਬਾਦਲ (29) ਮਹਿੰਦਰ ਕੌਰ ਜੋਸ਼ (4) ਮਜੀਠੀਆ (1)