ਕਣਕ ਦੇ ਨਾੜ ਨੂੰ ਅੱਗ ਲਗਾਉਣ 'ਤੇ ਪਾਬੰਦੀ

ਹੁਸ਼ਿਆਰਪੁਰ, 30 ਅਪ੍ਰੈਲ:ਕਣਕ ਦੇ ਕਟਾਈ ਦੇ ਸੀਜ਼ਨ ਵਿੱਚ ਸਰਕਾਰ ਵੱਲੋਂ ਨਿਰਧਾਰਤ ਨਮੀ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਜ਼ਿਲ੍ਹਾ ਮੈਜਿਸਟਰੇਟ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਫੌਜਦਾਰੀ ਜ਼ਾਬਤਾ 1973 ਦੀ ਧਾਰਾ 144 ਤਹਿਤ ਹੁਕਮ ਜਾਰੀ ਕਰਦੇ ਹੋਏ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਸ਼ਾਮ 7-00 ਵਜੇ ਤੋਂ ਸਵੇਰੇ 7-00 ਵਜੇ ਤੱਕ ਕੰਬਾਇਨਾਂ ਨਾਲ ਕਣਕ  ਕੱਟਣ ਅਤੇ ਕਣਕ ਦੀ ਨਾੜ ਨੂੰ ਅੱਗ ਲਾ ਕੇ ਸਾੜਨ 'ਤੇ ਪਾਬੰਦੀ ਲਗਾ ਦਿੱਤੀ ਹੈ।  ਇਹ ਹੁਕਮ 26 ਜੁਲਾਈ 2015 ਤੱਕ ਲਾਗੂ ਰਹੇਗਾ।

ਸ਼ੋਰ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਹਿੱਤ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪਾਬੰਦੀ ਦੇ ਹੁਕਮ

ਹੁਸ਼ਿਆਰਪੁਰ, 30 ਅਪ੍ਰੈਲ: ਜ਼ਿਲ੍ਹਾ ਮੈਜਿਸਟਰੇਟ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਧਾਰਾ 144 ਤਹਿਤ ਜ਼ਿਲ੍ਹੇ ਦੀ ਹੱਦ ਅੰਦਰ ਸ਼ੋਰ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਸ ਪਾਬੰਦੀ ਤਹਿਤ ਕੋਈ ਵੀ ਆਵਾਜ਼ੀ ਪ੍ਰਦੂਸ਼ਣ / ਜ਼ਿਆਦਾ ਸ਼ੋਰ ਕਰਨ ਵਾਲੇ ਯੰਤਰਾਂ, ਸੰਗੀਤਕ ਯੰਤਰਾਂ, ਢੋਲ, ਡਰੱਮ ਆਦਿ ਵਜਾਉਣ/ ਚਲਾਉਣ, ਸ਼ੋਰ / ਧਮਾਕੇ ਪੈਦਾ ਕਰਨ ਯੋਗ ਅਤੇ ਕਿਸੇ ਵੀ ਤਰ੍ਹਾਂ ਦੇ ਪਟਾਕਿਆਂ ਅਤੇ ਆਤਿਸ਼ਬਾਜੀ ਚਲਾਉਣ ਤੇ ਪੂਰਨ ਤੌਰ ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਪਾਬੰਦੀ ਕੇਵਲ ਰੰਗ ਪੈਦਾ ਕਰਨ ਵਾਲੇ ਪਟਾਖਿਆਂ ਅਤੇ ਫੁਲਝੜੀਆਂ ਤੇ ਲਾਗੂ ਨਹੀਂ ਹੋਵੇਗੀ। ਇਸੇ ਤਰ੍ਹਾਂ ਗੱਡੀਆਂ ਆਦਿ ਵਿੱਚ ਕਿਸੇ ਤਰ੍ਹਾਂ ਦੇ ਪ੍ਰੈਸ਼ਰ ਹਾਰਨ, ਵੱਖ-ਵੱਖ ਸੰਗੀਤ ਵਾਲੇ ਅਤੇ ਕਿਸੇ ਤਰ੍ਹਾਂ ਦਾ ਆਵਾਜ਼ੀ ਪ੍ਰਦੂਸ਼ਣ, ਸ਼ੋਰ, ਧਮਕ, ਜ਼ਿਆਦਾ ਆਵਾਜ਼ ਪੈਦਾ ਕਰਨ ਵਾਲੇ ਹਾਰਨ ਨੂੰ ਵਜਾਉਣ ਤੇ ਪੂਰਨ ਤੌਰ ਤੇ ਪਾਬੰਦੀ ਲਗਾ ਦਿਤੀ ਹੈ। ਸਿਰਫ ਸਰਕਾਰ ਵਲੋਂ ਨਿਰਧਾਰਤ ਕੀਤੇ ਗਏ ਹਾਰਨ ਜੋ ਆਵਾਜ਼ੀ ਪ੍ਰਦੂਸ਼ਨ ਤੋਂ ਰਹਿਤ ਹੋਣ, ਹੀ ਨਿਰਧਾਰਤ ਆਵਾਜ਼ ਵਿਚ ਵਜਾਏ ਜਾ ਸਕਦੇ ਹਨ।

                  ਜ਼ਿਲ੍ਹਾ ਮੈਜਿਸਟਰੇਟ ਨੇ ਇਸੇ ਹੁਕਮ ਰਾਹੀਂ ਗੈਰ ਸਰਕਾਰੀ ਇਮਾਰਤਾਂ, ਵਪਾਰਕ ਦੁਕਾਨਾਂ, ਜਨਤਕ ਥਾਵਾਂ, ਸਿਨੇਮਿਆਂ, ਮਾਲਜ਼, ਹੋਟਲ ਰੈਸਟੋਰੈਂਟ ਅਤੇ ਮੇਲਿਆਂ ਆਦਿ ਵਿਚ ਉੱਚੀ ਆਵਾਜ਼ ਅਤੇ ਧਮਕ ਪੈਦਾ ਕਰਨ ਵਾਲੇ ਮਿਊਜ਼ਕ ਅਤੇ ਅਸ਼ਲੀਲ ਗੀਤ ਚਲਾਏ ਜਾਣ ਤੇ ਪੂਰਨ ਤੌਰ ਤੇ ਪਾਬੰਦੀ ਲਗਾ ਦਿਤੀ ਹੈ। ਜ਼ਿਲਾ ਮੈਜਿਸਟਰੇਟ ਨੇ  ਸਾਇਲੈਂਸ ਜ਼ੌਨ ਜਿਵੇਂ ਕਿ ਮੰਤਰਾਲਾ, ਇਨਵਾਇਰਮੈਂਟ, ਜੰਗਲਾਤ, ਹਸਪਤਾਲਾਂ, ਵਿਦਿਅਕ ਸੰਸਥਾਵਾਂ, ਅਦਾਲਤਾਂ, ਧਾਰਮਿਕ ਸੰਸਥਾਵਾਂ ਜਾਂ ਕੌਈ ਇਲਾਕਾ ਜਿਹੜਾ ਕਿ ਸਮਰਥ ਅਧਿਕਾਰੀ ਵਲੋਂ ਸਾਇਲੈਂਸ ਜੋਨ ਐਲਾਨਿਆ ਗਿਆ ਹੋਵੇ, ਦੇ 100 ਮੀਟਰ ਦੇ ਘੇਰੇ ਅੰਦਰ ਆਤਿਸ਼ਬਾਜ਼ੀ/ਪਟਾਕਿਆਂ /ਲਾਉਡ ਸਪੀਕਰਾਂ/ਪ੍ਰੈਸ਼ਰ ਹਾਰਨ ਅਤੇ ਸ਼ੋਰ ਪੈਦਾ ਕਰਨ ਵਾਲੇ ਯੰਤਰਾਂ ਦੇ ਚਲਾਉਣ/ਲਗਾਉਣ ਤੇ ਪੂਰਨ ਪਾਬੰਦੀ ਲਗਾਈ  ਹੈ। ਇਸੇ ਤਰ੍ਹਾਂ ਖਾਸ ਹਾਲਾਤਾਂ ਅਤੇ ਮੌਕਿਆਂ ਸਮੇਂ ਪ੍ਰਬੰਧਕ, ਧਾਰਮਿਕ ਸਥਾਨਾਂ/ਪੰਡਾਲਾਂ ਵਿਚ ਲਾਉਡ ਸਪੀਕਰ ਅਤੇ ਅਧਿਕਾਰਤ ਮੈਰਿਜ਼ ਪੈਲਸਾਂ ਵਿਚ ਡੀ ਜੇ/ ਆਰਕੈਸਟਰਾ ,ਸਬੰਧਤ ਉਪ ਮੰਡਲ ਮੈਜਿਸਟਰੇਟ ਪਾਸੋਂ ਪੰਜਾਬ ਇੰਸਟਰੂਮੈਂਟਸ (ਕੰਟਰੋਲ ਆਫ ਨੋਆਇਸ)ਐਕਟ 1956 ਵਿਚ ਦਰਜ ਸ਼ਰਤਾਂ ਸਹਿਤ ਲਿਖਤੀ ਪ੍ਰਵਾਨਗੀ ਤੋਂ ਬਿਨਾਂ ਨਹੀਂ ਚਲਾਉਣਗੇ। ਸਬੰਧਤ ਉਪ ਮੰਡਲ ਮੈਜਿਸਟਰੇਟ ਪਾਸੋਂ ਲੋੜੀਂਦੀ ਪ੍ਰਵਾਨਗੀ ਲੈਣ ਦੇ ਬਾਵਜੂਦ ਵੀ ਮਾਨਯੋਗ ਸੁਪਰੀਮ ਕੋਰਟ ਆਫ਼ ਇੰਡੀਆ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਿਸੇ ਵੱਲੋਂ ਵੀ ਕਿਸੇ ਵੀ ਥਾਂ ਤੇ ਚਲਾਏ ਜਾ ਰਹੇ ਲਾਊਡ ਸਪੀਕਰਾਂ / ਡੀ ਜੇ / ਸੰਗੀਤਕ ਯੰਤਰ / ਐਡਰੈਸ ਸਿਸਟਮ ਆਦਿ ਦੀ ਆਵਾਜ ਸੀਮਾ ਸਬੰਧਤ ਜਗ੍ਹਾ ਦੇ ਆਵਾਜੀ ਸਟੈਂਡਰਡ ਸੀਮਾ ਨਿਸ਼ਚਿਤ ਕੀਤੀ ਗਈ ਹੈ ਜਿਸ ਤਹਿਤ ਉਦਯੋਗਿਕ ਅਦਾਰਿਆ ਵਿੱਚ ਦਿਨ ਵੇਲੇ 75 ਡੀ ਬੀ (ਏ) ਅਤੇ ਰਾਤ ਸਮੇਂ 70 ਡੀ ਬੀ (ਏ), ਕਮਰਸ਼ੀਅਲ ਏਰੀਏ ਵਿੱਚ ਦਿਨ ਵੇਲੇ 65 ਅਤੇ ਰਾਤ ਸਮੇਂ 55, ਰਿਹਾਇਸ਼ੀ ਏਰੀਏ ਵਿੱਚ ਦਿਨ ਵੇਲੇ 55 ਅਤੇ ਰਾਤ ਸਮੇਂ 45 ਅਤੇ ਸਾਈਲੈਂਸ ਜ਼ੋਨ ਵਿੱਚ ਦਿਨ ਵੇਲੇ 50 ਡੀ ਬੀ (ਏ) ਅਤੇ ਰਾਤ ਸਮੇਂ 40 ਡੀ ਬੀ (ਏ) ਤੋਂ ਵੱਧ ਨਹੀਂ ਹੋਵੇਗੀ। ਇਸ ਪਾਬੰਦੀ ਦਾ ਦਿਨ ਵੇਲੇ ਦਾ ਸਮਾਂ ਸਵੇਰੇ 6-00 ਵਜੇ ਤੋਂ ਰਾਤ ਦਾ ਸਮਾਂ ਰਾਤ 10-00 ਵਜੇ ਤੱਕ ਨਿਸ਼ਚਿਤ ਕੀਤਾ ਗਿਆ ਹੈ। ਇਹ ਹੁਕਮ ਸਰਕਾਰੀ ਮਸ਼ੀਨਰੀ ਅਤੇ ਐਮਰਜੈਂਸੀ ਦੀ ਸਥਿਤੀ ਵਿਚ ਲਾਗੂ ਨਹੀਂ ਹੋਵੇਗਾ।
                  ਇਹ ਹੁਕਮ 28 ਜੁਲਾਈ 2015 ਤੱਕ ਲਾਗੂ ਰਹੇਗਾ।

ਲੜਕੀਆਂ ਲਈ ਤਰੱਕੀਪਸੰਦ ਮਾਹੌਲ ਸਿਰਜਣ ਲਈ ਹੁਸ਼ਿਆਰਪੁਰ ਜ਼ਿਲ੍ਹੇ ਅੰਦਰ ਚੱਲੇਗੀ ਵਿਸ਼ੇਸ਼ ਮੁਹਿੰਮ-ਡਿਪਟੀ ਕਮਿਸ਼ਨਰ

*ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਦੀ ਇਸ ਮੁਹਿੰਮ ਦੌਰਾਨ ਨਵ-ਜੰਮੀਆਂ ਬੱਚੀਆਂ ਅਤੇ ਮਾਵਾਂ ਦਾ ਕੀਤਾ ਜਾਵੇਗਾ ਸਨਮਾਨ
ਹੁਸ਼ਿਆਰਪੁਰ, 30 ਅਪਰੈਲ- ਡਿਪਟੀ ਕਮਿਸ਼ਨਰ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਦੱਸਿਆ ਕਿ ਲੜਕੀਆਂ ਲਈ ਤਰੱਕੀਪਸੰਦ ਅਤੇ ਉਸਾਰੂ ਮਾਹੌਲ ਸਿਰਜਣ ਲਈ ਨਵਜੰਮੀਆਂ ਬੱਚੀਆਂ ਅਤੇ ਉਨ੍ਹਾਂ ਦੀਆਂ ਮਾਵਾਂ ਦੇ ਸਨਮਾਨ ਲਈ ਜ਼ਿਲ੍ਹੇ ਅੰਦਰ ਮਈ ਮਹੀਨੇ ਤੋਂ ਹੀ ਵਿਸ਼ੇਸ਼ ਮੁਹਿੰਮ ਦਾ ਆਗਾਜ਼ ਕੀਤਾ ਜਾ ਰਿਹਾ ਹੈ।
         ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਵਿਸ਼ੇਸ਼ ਮੁਹਿੰਮ ਦੇ ਆਗਾਜ਼ ਦਾ ਉਦੇਸ਼ ਜਿਥੇ ਬੱਚੀ ਦੇ ਜਨਮ ਨੂੰ ਪਰਿਵਾਰਕ ਅਤੇ ਸਮਾਜ ਅੰਦਰ ਮਾਣ ਤੇ ਸਤਿਕਾਰ ਨਾਲ ਜੋੜ੍ਹਨਾ ਹੈ ਤਾਂ ਜੋ ਲੜਕੀਆਂ ਲਈ ਹੋਰ ਉਸਾਰੂ ਅਤੇ ਵਿਕਾਸ ਦੇ ਮੌਕਿਆਂ ਵਾਲਾ ਮਾਹੌਲ ਸਿਰਜਿਆ ਜਾ ਸਕੇ, ਉੁਥੇ ਇਸ ਮੁਹਿੰਮ ਦਾ ਮੰਤਵ ਜ਼ਿਲ੍ਹੇ ਅੰਦਰ ਲਿੰਗ ਅਨੁਪਾਤ ਦੀ ਸਥਿਤੀ ਨੂੰ ਹੋਰ ਬਿਹਤਰ ਬਣਾਉਣਾ ਵੀ ਹੈ।
         ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਭਾਰਤੀ ਰੈਡ ਕਰਾਸ ਸੁਸਾਇਟੀ ਜ਼ਿਲ੍ਹਾ ਸ਼ਾਖਾ ਨੇ ਦੱਸਿਆ ਕਿ ਜਿਲ੍ਹਾ ਰੈਡ ਕਰਾਸ ਸੁਸਾਇਟੀ ਰਾਹੀਂ ਚੱਲਣ ਵਾਲੀ ਇਸ ਨਿਵੇਕਲੀ ਮੁਹਿੰਮ ਬਾਰੇ ਦੱਸਿਆ ਕਿ '' ਨਵ-ਜੰਮੀਆਂ ਬੱਚੀਆਂ ਅਤੇ ਉਨ੍ਹਾਂ ਦੀਆਂ ਮਾਵਾਂ ਨੂੰ ਸਨਮਾਨ ਦੇਣ ਲਈ ਸ਼ੁਰੂ ਹੋਣ ਜਾ ਰਹੀ ਇਸ ਮੁਹਿੰਮ ਦੌਰਾਨ ਨਵ-ਜੰਮੀਆਂ ਬੱਚੀਆਂ ਨੂੰ ਪਾਲਣਪੋਸ਼ਣ ਨਾਲ ਜੁੜੀਆਂ ਜ਼ਰੂਰੀ ਵਸਤਾਂ ਜਿਵੇਂ ਫਰਾਕ, ਮਿਲਕ ਮੱਗ, ਜੋਹਨਸਨ ਬੇਬੀ ਕਿੱਟ, ਪੀਗੀ ਬੈਂਕ ਦਾ ਸੈੱਟ ਤੋਹਫੇ ਵਜੋਂ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਨ੍ਹਾਂ ਬੱਚੀਆਂ ਦੀਆਂ ਮਾਵਾਂ ਨੂੰ ਪੰਜਾਬ ਅੰਦਰ ਔਰਤ ਦੀ ਖੁਸ਼ਹਾਲੀ ਦੇ ਪ੍ਰਤੀਕ ਵਜੋਂ ਮੰਨੇ ਜਾਂਦੇ ਗਹਿਣੇ 'ਚਾਂਦੀ ਦੀ ਝਾਂਜਰ' ਸਨਮਾਨ ਚਿੰਨ੍ਹ ਵਜੋਂ ਦਿੱਤੀ ਜਾਵੇਗੀ। ਇਸੇ ਤਰ੍ਹਾਂ ਸਮੁੱਚੇ ਪ੍ਰੀਵਾਰ ਨੂੰ ਇਸ ਮੁਹਿੰਮ ਨਾਲ ਜੋੜਨ ਲਈ ਸੁਵੀਨਰ ਪ੍ਰਦਾਨ ਕੀਤਾ ਜਾਵੇਗਾ ਅਤੇ ਘਰ ਦੇ ਬਾਹਰ ਸਟਿੱਕਰ ਲਗਾਇਆ ਜਾਵੇਗਾ ''।
         ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ ਤਾਇਨਾਤ ਸਭ ਸੀ.ਡੀ.ਪੀ.ਓਜ਼ ਨੂੰ ਇਹ ਹਦਾਇਤਾਂ ਜਾਰੀ ਕੀਤੀਆਂ ਜਾ ਚੁੱਕੀਆਂ ਹਨ ਕਿ ਹਰ ਪਿੰਡ ਵਿੱਚ ਨਵ-ਜੰਮੀ ਬੱਚੀ ਦਾ ਰਿਕਾਰਡ ਅਤੇ ਪਤਾ ਇਕੱਤਰ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਜਿਸ ਹਿਸਾਬ ਨਾਲ ਨਵ-ਜੰਮੀਆਂ ਬੱਚੀਆਂ ਸਬੰਧੀ ਅੰਕੜੇ ਇਕੱਤਰ ਹੋਣਗੇ ਉਸੇ ਹਿਸਾਬ ਨਾਲ ਬਲਾਕ ਅਨੁਸਾਰ ਕੁਝ ਪਿੰਡਾਂ ਦਾ ਸਾਂਝਾ ਸਮਾਗਮ ਕਰਕੇ ਇਹ ਸਨਮਾਨ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਮੁਹਿੰਮ ਤਹਿਤ ਹੀ ਜ਼ਿਲ੍ਹੇ ਦੇ ਉਨ੍ਹਾਂ 20 ਪਿੰਡਾਂ ਜਿਨ੍ਹਾਂ 'ਚ ਲਿੰਕ ਅਨੁਪਾਤ ਦੀ ਦਰ ਬਾਕੀ ਪਿੰਡਾਂ ਦੇ ਮੁਕਾਬਲੇ ਘੱਟ ਹੈ, ਅੰਦਰ ਵਿਸ਼ੇਸ਼ ਜਾਗਰੂਕਤਾ ਲਈ ਬਾਲ ਪੇਟਿੰਗਜ਼ ਰਾਹੀਂ ਮੁਹਿੰਮ ਦਾ ਸੰਦੇਸ਼ ਲੋਕਾਂ ਤੱਕ ਪਹੁੰਚਦਾ ਕੀਤਾ ਜਾਵੇਗਾ।  '' ਪੰਜਾਬ ਅੰਦਰ ਪੁਲੀਸ, ਰੱਖਿਆ ਸੇਵਾਵਾਂ, ਵਿੱਦਿਆ, ਖੇਡਾਂ ਸਮੇਤ ਹਰ ਖੇਤਰ ਵਿੱਚ ਲੜਕੀਆਂ ਵੱਲੋਂ ਪਾਏ ਜਾ ਰਹੇ ਅਹਿਮ ਯੋਗਦਾਨ ਸਦਕਾ ਸਮਾਜਿਕ ਪੱਧਰ ਤੇ ਲੜਕੀਆਂ ਲਈ ਮਾਹੌਲ ਵਿੱਚ ਕਾਫੀ ਉਸਾਰੂ ਮੋੜ ਆਇਆ ਹੈ ਪਰ ਹਾਲੇ ਵੀ ਜ਼ਮੀਨੀ ਪੱਧਰ ਉੱਪਰ ਹੋਰ ਯਤਨ ਕੀਤੇ ਜਾਣ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਉਦੇਸ਼ ਇਨ੍ਹਾਂ ਬੱਚੀਆਂ ਅਤੇ ਉਨ੍ਹਾਂ ਦੇ ਮਾਪਿਆਂ ਅੰਦਰ ਸਵੈ-ਵਿਸਵਾਸ਼ ਅਤੇ ਸਮਾਜਿਕ ਪੱਧਰ 'ਤੇ ਤਰੱਕੀਪਸੰਦ ਮਾਹੌਲ ਸਿਰਜਣਾ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਨਾਲ ਲਿੰਗ ਅਨੁਪਾਤ 'ਚ ਹੋਰ ਸੁਧਾਰ ਹੋਣਾ ਯਕੀਨੀ ਹੈ।ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਉਸਾਰੂ ਮੁਹਿੰਮ ਨਾਲ ਵੱਧ ਤੋਂ ਵੱਧ ਜੁੜਨ।
                  ਸਕੱਤਰ ਜਿਲ੍ਹਾ ਰੈਡ ਕਰਾਸ ਸੁਸਾਇਟੀ ਸ੍ਰੀ ਨਰੇਸ਼ ਗੁਪਤਾ ਨੇ ਦੱਸਿਆ ਕਿ ਲੜਕੀਆਂ ਲਈ ਵਧੀਆ ਮਹੌਲ ਸਿਰਜਨ ਦੇ ਉਦੇਸ਼ ਨਾਲ ਸ਼ੁਰੂ ਕੀਤੀ ਜਾ ਰਹੀ ਇਹ ਮੁਹਿੰਮ ਲਗਾਤਾਰ ਚੱਲੇਗੀ।  

ਮਹਾਨ ਯੋਧਿਆਂ ਦੀ ਘਾਲਣਾ ਸਦਕਾ ਬੁਲੰਦ ਹੈ ਆਜ਼ਾਦੀ ਦਾ ਪਰਚਮ: ਹੀਰਾ ਸਿੰਘ ਗਾਬੜੀਆ

#ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ ਜਨਮ ਉਤਸਵ ਤੇ ਰਾਜ ਪੱਧਰੀ ਸਮਾਗਮ ਹੋਵੇਗਾ ਸਿੰਘਪੁਰ ਚ
ਤਲਵਾੜਾ, 26 ਅਪ੍ਰੈਲ: ਮਹਾਨ ਯੋਧਿਆਂ ਵੱਲੋਂ ਚੰਗੇਰੇ ਸਮਾਜ ਦੀ ਸਿਰਜਣਾ ਦੀ ਘਾਲਣਾ ਸਦਕਾ ਅੱਜ ਆਜ਼ਾਦੀ ਦੇ ਝੰਡੇ ਬੁਲੰਦ ਹਨ ਅਤੇ ਮਹਾਨ ਜਰਨੈਲ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦਾ ਜੀਵਨ ਕੌਮ ਲਈ ਚਾਨਣ ਮੁਨਾਰਾ ਹੈ। ਇਹ ਪ੍ਰਗਟਾਵਾ ਸਾਬਕਾ ਕੈਬਨਿਟ ਮੰਤਰੀ ਸ. ਹੀਰਾ ਸਿੰਘ ਗਾਬੜੀਆ ਨੇ ਇਤਿਹਾਸਕ ਪਿੰਡ ਸਿੰਘਪੁਰ ਵਿਖੇ ਰਾਮਗੜ੍ਹੀਆ ਕਿਲਾ ਵਿਖੇ 5 ਮਈ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਸਬੰਧੀ ਉੱਚ ਪੱਧਰੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਵੱਲੋਂ ਇਤਿਹਾਸਕ ਯਾਦਗਾਰਾਂ ਦੀ ਉਸਾਰੀ ਤੇ ਸੰਭਾਲ ਕਾਰਜਾਂ ਨੂੰ ਬੇਹੱਦ ਉਤਸ਼ਾਹ ਨਾਲ ਪ੍ਰਫੁੱਲਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮਹਾਰਾਜਾ ਜੱਸਾ ਸਿੰਘ ਨੂੰ ਉਨ੍ਹਾਂ ਦੀ ਲਾਸਾਨੀ  ਰੱਖਿਆ ਭਵਨ ਤੇ ਕਿਲਾ ਨਿਰਮਾਣ ਕਲਾ ਸਦਕਾ ਰਾਮਗੜ੍ਹੀਆ ਦੀ ਉਪਾਧੀ ਬਖ਼ਸ਼ਿਸ਼ ਕੀਤੀ ਗਈ ਅਤੇ ਉਨ੍ਹਾਂ ਦੇ ਜਨਮ ਦਿਵਸ ਨੂੰ ਹਰ ਦੇਸ਼ ਵਾਸੀ ਨੂੰ ਸਵਤੰਤਰਤਾ ਦੇ ਪ੍ਰਤੀਕ ਵੱਜੋਂ ਪੂਰੇ ਜੋਸ਼ੋ ਖਰੋਸ਼ ਨਾਲ ਮਨਾਉਣਾ ਚਾਹੀਦਾ ਹੈ। ਉਨ੍ਹਾਂ ਇਸ ਮੌਕੇ ਸਮਾਗਮ ਦੇ ਪੰਡਾਲ ਵਾਲੀ ਥਾਂ ਦਾ ਮੁਆਇਨਾ ਕੀਤਾ ਅਤੇ ਵੱਖ ਵੱਖ ਤਿਆਰੀਆਂ ਲਈ ਜਰੂਰੀ ਦਿਸ਼ਾ ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਕਿਹਾ ਕਿ ਇਸ ਸਮਾਗਮ ਵਿਚ ਪੂਰੇ ਪੰਜਾਬ ਵਿੱਚੋਂ ਸੰਗਤਾਂ ਸ਼ਿਰਕਤ ਕਰਨਗੀਆਂ। ਇਸ ਮੌਕੇ ਸੰਬੋਧਨ ਕਰਦਿਆਂ ਜਿਲ੍ਹਾ ਪ੍ਰਧਾਨ ਸ. ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਨੇ ਕਿਹਾ ਕਿ ਇਸ ਸਮਾਗਮ ਨੂੰ ਕਾਮਯਾਬ ਅਤੇ ਯਾਦਗਾਰ ਬਣਾਉਣ ਲਈ ਪੂਰੀ ਤਨਦੇਹੀ ਨਾਲ ਤਿਆਰੀ ਕੀਤੀ ਜਾਵੇਗੀ ਅਤੇ ਸੰਗਤਾਂ ਨੂੰ ਸਮਾਗਮ ਤੱਕ ਪਹੁੰਚਣ ਲਈ ਕਿਸੇ ਤਰਾਂ ਦੀ ਅੜਚਣ ਨਹੀਂ ਆਉਣ ਦਿੱਤੀ ਜਾਵੇਗੀ। ਸ. ਸਰਬਜੋਤ ਸਿੰਘ ਸਾਬੀ ਚੇਅਰਮੈਨ ਜਿਲ੍ਹਾ ਪਰਿਸ਼ਦ ਅਤੇ ਪ੍ਰਧਾਨ ਯੂਥ ਅਕਾਲੀ ਦਲ ਦੁਆਬਾ ਜੋਨ ਨੇ ਯਕੀਨ ਦਿਵਾਇਆ ਕਿ ਕੌਮੀ ਜਰਨੈਲ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ ਜਨਮ ਦਿਵਸ ਤੇ ਰਾਜ ਪੱਧਰੀ ਪੱਧਰੀ ਸਮਾਗਮ ਨੂੰ ਸਫ਼ਲ ਤੇ ਯਾਦਗਾਰੀ ਬਣਾਉਣ ਲਈ ਯੂਥ ਵਰਕਰ ਪੱਬਾਂ ਭਾਰ ਹਨ। ਇਸ ਮੌਕੇ ਐਡਵੋਕੇਟ ਰਾਜਗੁਲਜਿੰਦਰ ਸਿੰਘ ਸਿੱਧੂ ਨੇ ਮੰਚ ਸੰਚਾਲਨ ਕਰਦਿਆਂ ਮਹੱਤਵਪੂਰਨ ਨੁਕਤੇ ਸਾਂਝੇ ਕੀਤੇ ਅਤੇ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਯਾਦਗਾਰੀ ਐਜੁਕੇਸ਼ਨ ਕਮੇਟੀ ਦੇ ਪ੍ਰਧਾਨ ਸ. ਸੰਪੂਰਨ ਸਿੰਘ ਘੋਗਰਾ ਨੇ ਮੀਟਿੰਗ ਵਿਚ ਪਹੁੰਚੇ ਆਗੂਆਂ ਤੇ ਕਾਰਕੁੰਨਾਂ ਦਾ ਧੰਨਵਾਦ ਕੀਤਾ।
ਹੋਰਨਾਂ ਤੋਂ ਇਲਾਵਾ ਇਸ ਮੌਕੇ ਸ. ਸੁਰਿੰਦਰ ਸਿੰਘ ਤਲਵਾੜਾ, ਏ. ਪੀ. ਐੱਸ. ਉੱਭੀ, ਸਮਰਜੀਤ ਸਿੰਘ ਸ਼ਮੀ, ਮਨਜਿੰਦਰ ਸਿੰਘ ਤਲਵਾੜਾ, ਹੈੱਡਮਾਸਟਰ ਕੁਲਵੰਤ ਸਿੰਘ, ਹਰਨੇਕ ਸਿੰਘ ਸੋਨਾ ਆਦਿ ਸਮੇਤ ਵੱਡੀ ਗਿਣਤੀ ਵਿਚ ਪਤਵੰਤੇ ਹਾਜਰ ਸਨ।

ਜੰਗਲਾਂ ਨੂੰ ਅੱਗ ਤੋਂ ਬਚਾਉਣ ਲਈ ਫਾਇਰ ਕੰਟਰੋਲ ਰੂਮ ਸਥਾਪਿਤ

ਹੁਸ਼ਿਆਰਪੁਰ, 22 ਅਪ੍ਰੈਲ: ਪਲਾਂਟੇਸ਼ਨਾਂ / ਜੰਗਲਾਂ ਨੂੰ ਅੱਗ ਤੋਂ ਬਚਾਉਣ ਲਈ ਵਣ ਮੰਡਲ ਦਫ਼ਤਰ ਹਸ਼ਿਆਰਪੁਰ ਵਿੱਚ ਇੱਕ ਫਾਇਰ ਕੰਟਰੋਲ ਰੂਮ ਸਥਾਪਿਤ ਕੀਤਾ ਹੈ ਜਿਸ ਦਾ ਫੋਨ ਨੰ: 01882-250715 ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਣ ਮੰਡਲ ਅਫ਼ਸਰ ਸ੍ਰੀ ਵਿਸ਼ਾਲ ਚੋਹਾਨ ਨੇ ਦੱਸਿਆ ਕਿ ਇਹ ਕੰਟਰੋਲ ਰੂਮ 30 ਜੂਨ 2015 ਤੱਕ 24 ਘੰਟੇ ਖੁੱਲਾ ਰਹੇਗਾ ਅਤੇ ਇਸ ਸਮੇਂ ਦੌਰਾਨ ਹਰ ਸਮੇਂ ਕਰਮਚਾਰੀ ਡਿਊਟੀ 'ਤੇ ਤਾਇਨਾਤ ਰਹਿਣਗੇ। ਕਰਮਚਾਰੀ ਜੰਗਲ ਵਿੱਚ ਲੱਗੀ ਅੱਗ ਸਬੰਧੀ ਸੰਦੇਸ਼ ਪ੍ਰਾਪਤ ਕਰਨ ਉਪਰੰਤ ਰਿਕਾਰਡ ਵੀ ਮੇਨਟੇਨ ਕਰਨਗੇ। ਇਸ ਸਬੰਧੀ ਸੂਚਨਾ ਉਹ ਸਬੰਧਤ ਵਣ ਰੇਂਜ ਅਫ਼ਸਰ ਅਤੇ ਹੇਠਲੇ ਕਾਰਜਕਾਰੀ ਅਮਲੇ ਨੂੰ ਤੁਰੰਤ ਦੇਣਗੇ ਤਾਂ ਜੋ ਅੱਗ ਤੇ ਕਾਬੂ ਪਾਉਣ ਲਈ ਕਾਰਵਾਈ ਤੁਰੰਤ ਕੀਤੀ ਜਾ ਸਕੇ।  

ਜ਼ਿਲ੍ਹਾ ਕੁਲੈਕਟਰ ਵੱਲੋਂ ਵਿਸ਼ੇਸ਼ ਗਿਰਦਾਵਰੀ ਦੇ ਹੁਕਮ

ਹੁਸ਼ਿਆਰਪੁਰ, 15 ਅਪ੍ਰੈਲ- ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਕੁਲੈਕਟਰ ਸ੍ਰੀਮਤੀ ਅਨਿੰਦਿਤਾ ਮਿਤਰਾ  ਵੱਲੋਂ ਭਾਰੀ ਬਾਰਸ਼/ਗੜ੍ਹੇਮਾਰੀ ਕਾਰਨ ਫਸਲ ਹਾੜ੍ਹੀ 2015 ਨੂੰ ਹੋਏ ਨੁਕਸਾਨ ਸਬੰਧੀ ਉਪ-ਮੰਡਲ ਦਸੂਹਾ ਅਤੇ ਮੁਕੇਰੀਆਂ ਵਿੱਚ ਵਿਸ਼ੇਸ਼ ਗਿਰਦਾਵਰੀ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਜ਼ਿਲ੍ਹਾ ਕੁਲੈਕਟਰ ਵੱਲੋਂ ਜਾਰੀ ਹੁਕਮਾਂ ਵਿੱਚ ਐਸ.ਡੀ.ਐਮ ਦਸੂਹਾ ਅਤੇ ਐਸ.ਡੀ.ਐਮ ਮੁਕੇਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਜਿਸ ਪਿੰਡ/ਖੇਤਰ ਵਿੱਚ ਕੁਦਰਤੀ ਆਫਤ ਨਾਲ ਨੁਕਸਾਨ ਹੋਇਆ ਹੈ ਉਸ ਸਬੰਧੀ ਸਰਕਾਰੀ ਹਦਾਇਤਾਂ ਅਨੁਸਾਰ ਗਿਰਦਾਵਰੀ 5 ਦਿਨਾਂ ਦੇ ਅੰਦਰ-ਅੰਦਰ ਕਰਵਾਉਣ ਉਪਰੰਤ ਪਿੰਡ ਵਾਰ ਰਿਪੋਰਟ ਭੇਜੀ ਜਾਵੇ ਤਾਂ ਜੋ ਇਹ ਰਿਪੋਰਟ ਅੱਗੋਂ ਪੰਜਾਬ ਸਰਕਾਰ ਨੂੰ ਭੇਜੀ ਜਾ ਸਕੇ।

ਨਵੇਂ ਜ਼ਿਲ੍ਹਾ ਟਰਾਂਸਪੋਰਟ ਦਫ਼ਤਰ ਦਾ ਉਦਘਾਟਨ

ਹੁਸ਼ਿਆਰਪੁਰ, 15 ਅਪ੍ਰੈਲ: ਡਿਪਟੀ ਕਮਿਸ਼ਨਰ ਸ੍ਰੀਮਤੀ ਅਨਿੰਦਿਤਾ ਮਿਤਰਾ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਨਵੇਂ ਬਣੇ ਜਿਲ੍ਹਾ ਟਰਾਂਸਪੋਰਟ ਦਫ਼ਤਰ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਏ ਕਾਰਤਿਕ, ਐਸ ਡੀ ਐਮ ਦਸੂਹਾ ਬਰਜਿੰਦਰ ਸਿੰਘ, ਐਸ ਡੀ ਐਮ ਮੁਕੇਰੀਆਂ ਰਾਹੁਲ ਚਾਬਾ, ਜ਼ਿਲ੍ਹਾ ਟਰਾਂਸਪੋਰਟ ਅਫ਼ਸਰ ਦਰਬਾਰਾ ਸਿੰਘ ਰੰਧਾਵਾ, ਸਹਾਇਕ ਕਰ ਤੇ ਆਬਕਾਰੀ ਕਮਿਸ਼ਨਰ ਦਰਬੀਰ ਰਾਜ,  ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਰਣਜੀਤ ਕੌਰ, ਸਹਾਇਕ ਕਮਿਸ਼ਨਰ ਜਨਰਲ ਨਵਨੀਤ ਕੌਰ ਬੱਲ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਅਵਤਾਰ ਸਿੰਘ ਭੁੱਲਰ, ਜ਼ਿਲ੍ਹਾ ਮਾਲ ਅਫ਼ਸਰ ਅਮਨਦੀਪ ਸਿੰਘ, ਕਾਰਜਕਾਰੀ ਇੰਜੀ: ਲੋਕ ਨਿਰਮਾਣ ਵਿਭਾਗ ਆਰ ਐਸ ਬੈਂਸ ਤੋਂ ਇਲਾਵਾ ਹੋਰ ਅਧਿਕਾਰੀ ਹਾਜ਼ਰ ਸਨ।

                  ਦਫ਼ਤਰ ਦਾ ਉਦਘਾਟਨ ਕਰਨ ਉਪਰੰਤ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਨਵੇਂ ਦਫਤਰ ਵਿੱਚ ਜਿਥੇ ਜ਼ਿਲ੍ਰਾ ਟਰਾਂਸਪੋਰਟ ਦਫ਼ਤਰ ਦਾ ਕੰਮ-ਕਾਜ ਵਧੀਆ ਤਰੀਕੇ ਨਾਲ ਚੱਲ ਸਕੇਗਾ, ਉਥੇ ਇਸ ਦਫ਼ਤਰ ਵਿਖੇ ਕੰਮ ਲਈ ਆਉਣ ਵਾਲੇ ਲੋਕਾਂ ਲਈ ਵੀ ਸੁਵਿਧਾਜਨਕ ਹੋਵੇਗਾ। ਆਮ ਪਬਲਿਕ ਦੀ ਸਹੂਲਤ ਲਈ ਸੁਵਿਧਾ ਸੈਂਟਰ ਵਿੱਚ 1 ਤੋਂ 8 ਕਾਊਟਰ ਜ਼ਿਲ੍ਹਾ ਟਰਾਂਸਪੋਰਟ ਦਫ਼ਤਰ ਨੂੰ ਟਰਾਂਸਪੋਰਟ ਦੇ ਕੰਮ-ਕਾਜ ਲਈ ਅਲਾਟ ਕੀਤੇ ਗਏ ਹਨ।  ਉਨ੍ਹਾਂ ਕਿਹਾ ਕਿ ਪਹਿਲਾਂ ਇਹ ਦਫ਼ਤਰ ਆਰਜੀ ਤੌਰ ਤੇ ਰਾਮ ਕਲੋਨੀ ਕੈਂਪ ਵਿਖੇ ਚਲ ਰਿਹਾ ਸੀ ਜਿਸ ਕਾਰਨ ਲੋਕਾਂ ਨੂੰ ਉਥੇ ਆਉਣ-ਜਾਣ ਲਈ ਕਾਫ਼ੀ ਮੁਸ਼ਕਲ ਆਉਂਦੀ ਸੀ। ਇਸ ਤੋਂ ਪਹਿਲਾਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦਾ ਭੋਗ ਪਾਇਆ ਗਿਆ।

ਰਾਜਿੰਦਰ ਮਹਿਤਾ ਦੀ ਪੁਸਤਕ ਆਸ ਕਾ ਪੰਛੀ ਦਾ ਵਿਮੋਚਨ ਸਮਾਗਮ

ਸਾਹਿਤਕਾਰ ਸਮਾਜ ਨੂੰ ਉਸਾਰੂ ਸੇਧ ਦੇਣ ਲਈ ਅੱਗੇ ਆਉਣ: ਮਹੰਤ ਰਮੇਸ਼ ਦਾਸ
ਤਲਵਾੜਾ, 13 ਅਪ੍ਰੈਲ: ਪੰਜਾਬੀ ਸਾਹਿਤ ਤੇ ਕਲਾ ਮੰਚ (ਰਜਿ:) ਤਲਵਾੜਾ ਵੱਲੋਂ ਇਤਿਹਾਸਕ ਕਸਬਾ ਕਮਾਹੀ ਦੇਵੀ ਵਿਖੇ ਮਾਤਾ ਕਾਮਾਕਸ਼ੀ ਦੇਵੀ ਮੰਦਿਰ ਹਾਲ ਵਿਚ ਸ਼ਾਇਰ ਰਾਜਿੰਦਰ ਮਹਿਤਾ ਦੀ ਕਾਵਿ ਪੁਸਤਕ ਆਸ ਕਾ ਪੰਛੀ ਦਾ ਵਿਮੋਚਨ ਸ਼੍ਰੀ 1008 ਮਹੰਤ ਰਮੇਸ਼ ਦਾਸ ਵੱਲੋਂ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਸਮਾਜ ਨੂੰ ਉਸਾਰੂ ਦੇਣ ਲਈ ਸਾਹਿਤਕਾਰਾਂ ਨੂੰ ਅੱਗੇ ਆਉਣਾ ਚਾਹੀਦਾ ਹੈ ਅਤੇ ਚੰਗੀ ਸਾਹਿਤਕ ਰਚਨਾ ਸਦੀਆਂ ਤੱਕ ਚਾਨਣਮੁਨਾਰਾ ਬਣੀ ਰਹਿੰਦੀ ਹੈ।
ਉਨ੍ਹਾਂ ਕਿਹਾ ਕਿ ਸ਼੍ਰੀ ਮਹਿਤਾ ਦਾ ਕਾਵਿ ਸੰਗ੍ਰਹਿ ਸਮਾਜ ਦਾ ਦਰਪਣ ਹੈ ਅਤੇ ਚੰਗੇਰੇ ਸਮਾਜ ਦੀ ਸਿਰਜਣਾ ਦਾ ਸ਼ਾਨਦਾਰ ਸੁਪਨਾ ਹੈ। ਪ੍ਰਧਾਨਗੀ ਮੰਡਲ ਵਿਚ ਸ਼੍ਰੀ 108 ਮਹੰਤ ਰਾਜ ਗਿਰ ਤੋਂ ਇਲਾਵਾ ਪ੍ਰਸਿੱਧ ਸਾਹਿਤਕਾਰ ਧਰਮਪਾਲ ਸਾਹਿਲ, ਡਾ. ਸੁਰਿੰਦਰ ਮੰਡ, ਜਨਾਬ ਅਮਰੀਕ ਡੋਗਰਾ, ਪ੍ਰਿੰ. ਨਵਤੇਜ ਗੜ੍ਹਦੀਵਾਲਾ, ਡਾ. ਅਮਰਜੀਤ ਅਨੀਸ, ਸੱਤਪਾਲ ਸ਼ਾਸਤਰੀ, ਐਡਵੋਕੇਟ ਰਾਜਗੁਲਜਿੰਦਰ ਸਿੰਘ ਸਿੱਧੂ, ਉੱਘੇ ਸਮਾਜ ਸੇਵੀ ਕੁਲਵੰਤ ਸਿੰਘ ਸ਼ਾਹੀ ਨੇ ਸ਼ਾਇਰ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਪੁਸਤਕ ਨਾਲ ਹਿੰਦੀ ਸਾਹਿਤ ਦਾ ਖ਼ਜਾਨਾ ਹੋਰ ਭਰਪੂਰ ਹੋਇਆ ਹੈ। ਰਾਜਿੰਦਰ ਮਹਿਤਾ ਵੱਲੋਂ ਹਾਜਰ ਸਾਹਿਤ ਪ੍ਰੇਮੀਆਂ ਦਾ ਸਵਾਗਤ ਕੀਤਾ। ਇਸ ਮੌਕੇ ਸਮਾਗਮ ਵਿਚ ਮਦਨ ਲਾਲ ਵਸ਼ਿਸ਼ਟ ਵੱਲੋਂ ਹਰਮਿੰਦਰ ਸੋਹਲ ਨਾਲ ਮਿਲ ਕੇ ਵੰਝਲੀ ਦੀ ਧੁਨ ਪੇਸ਼ ਕੀਤੀ ਗਈ। ਸ਼ਾਇਰਾਨਾ ਮਹਿਫਿਲ ਵਿਚ ਪ੍ਰਿੰ. ਅਰਚਨਾ ਕੁਲਸ਼੍ਰੇ਼ਸ਼ਠ, ਓਮ ਪ੍ਰਕਾਸ਼ ਸ਼ਰਮਾ, ਜਸਵੀਰ ਕੌਰ ਜੱਸ, ਪ੍ਰੋ. ਅੰਜੂ ਗਜ਼ਲ, ਕੈਲਾਸ਼ ਦੇਵੀ, ਨੀਲਮ ਸ਼ਰਮਾ ਧਮੇਟਾ, ਪ੍ਰੋ. ਨੀਲਮ, ਹਰਸ਼ਵਿੰਦਰ ਕੌਰ, ਡਾ. ਵਿਸ਼ਾਲ ਧਰਵਾਲ, ਧਿਆਨ ਸਿੰਘ ਚੰਦਨ, ਅਨੁਰਾਧਾ ਕਾਫ਼ਿਰ, ਜਯੋਤਿਕਾ, ਹਰਜਿੰਦਰ ਕੌਰ ਹੈਰੀ ਰੰਧਾਵਾ, ਜੋਗਿੰਦਰ ਸਿੰਘ ਜੋਗੀ, ਸਤਪਾਲ, ਕੇਵਲ ਕ੍ਰਿਸ਼ਨ ਕਸ਼ਿਅਪ, ਅਸ਼ਮਿਤਾ ਵੱਲੋਂ  ਸ਼ਾਨਦਾਰ ਕਾਵਿ ਰਚਨਾਵਾਂ ਪੇਸ਼ ਕੀਤੀਆਂ ਗਈਆਂ। ਹੋਰਨਾਂ ਤੋਂ ਇਲਾਵਾ ਇਸ ਮੌਕੇ ਸ. ਸੁਰਿੰਦਰ ਸਿੰਘ ਤਲਵਾੜਾ, ਪ੍ਰਿੰ. ਇੰਦੂ ਸ਼ਰਮਾ, ਨੇਹਾ ਠਾਕੁਰ, ਪ੍ਰਿੰ. ਦਰਸ਼ਨਾ ਦੇਵੀ, ਨੇਹਾ ਮਹਿਤਾ, ਸਰਪੰਚ ਰਮਨ ਗੋਲਡੀ, ਜਤਿੰਦਰ ਕੰਵਰ ਆਦਿ ਸਮੇਤ ਵੱਡੀ ਗਿਣਤੀ ਵਿਚ ਸਾਹਿਤ ਪ੍ਰੇਮੀ ਹਾਜਰ ਸਨ।

ਹੈੱਡਮਾਸਟਰ ਕੁਲਵੰਤ ਸਿੰਘ ਨੇ ਅਹੁਦਾ ਸੰਭਾਲਿਆ

ਤਲਵਾੜਾ, 13 ਅਪ੍ਰੈਲ: ਬਲਾਕ ਤਲਵਾੜਾ ਦੇ ਸਰਕਾਰੀ ਹਾਈ ਸਕੂਲ ਚੰਗੜਵਾਂ ਵਿਖੇ ਅੱਜ ਸ. ਕੁਲਵੰਤ ਸਿੰਘ ਨੇ ਬਤੌਰ ਮੁੱਖ ਅਧਿਆਪਕ ਅਹੁਦਾ ਸੰਭਾਲਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਉਹ ਸਕੂਲ ਦੇ ਸਰਵਪੱਖੀ ਵਿਕਾਸ ਲਈ ਤਤਪਰ ਰਹਿਣਗੇ। ਜਿਕਰਯੋਗ ਹੈ ਕਿ ਸ. ਕੁਲਵੰਤ ਸਿੰਘ ਸਰਕਾਰੀ ਮਾਡਲ ਹਾਈ ਸਕੂਲ ਤਲਵਾੜਾ ਵਿਖੇ ਐੱਸ. ਐੱਸ. ਮਾਸਟਰ ਸੇਵਾ ਨਿਭਾ ਰਹੇ ਸਨ।
ਹੋਰਨਾਂ ਤੋਂ ਇਲਾਵਾ ਇਸ ਮੌਕੇ ਠੇਕੇਦਾਰ ਦਲਬੀਰ ਸਿੰਘ ਅੰਮ੍ਰਿਤਸਰ, ਹੈੱਡਮਾਸਟਰ ਰਾਜਿੰਦਰ ਪ੍ਰਸ਼ਾਦ ਸ਼ਰਮਾ, ਭਾਜਪਾ ਆਗੂ ਦਵਿੰਦਰ ਬਬਲੀ, ਸੁਸ਼ਮਾ ਕੌਸ਼ਲ, ਮਾਸਟਰ ਰਾਜ ਕੁਮਾਰ, ਸੰਦੀਪ ਕਪਿਲ, ਭੁਪਿੰਦਰ ਸਿੰਘ, ਬਿਆਸ ਦੇਵ, ਰਮੇਸ਼ ਕੁਮਾਰ, ਜੈ ਦੇਵ, ਯਸ਼ਪਾਲ, ਵਿਜੈ ਕੁਮਾਰ, ਰਣਜੀਤ ਸਿੰਘ, ਗੁਰਪਾਲ ਸਿੰਘ, ਬੀ. ਐੱਸ. ਜਰਿਆਲ, ਵਰਿੰਦਰ ਗੁਸਾਈਂ, ਯੋਗੇਸ਼ਵਰ ਸਲਾਰੀਆ, ਰਵੀ ਸ਼ਾਰਦਾ, ਮੁਲਖਾ ਸਿੰਘ, ਦਿਨੇਸ਼ ਕੁਮਾਰ ਆਦਿ ਸਮੇਤ ਵੱਡੀ ਗਿਣਤੀ ਵਿਚ ਪਤਵੰਤੇ ਹਾਜਰ ਸਨ।

18 ਪਿੰਡਾਂ ਵਿੱਚ ਜੈਵਿਕ ਵਿਭਿੰਨਤਾ ਦੀ ਸਾਂਭ-ਸੰਭਾਲ ਲਈ ਜੈਵਿਕ ਵਿਭਿੰਨਤਾ ਪ੍ਰਬੰਧਨ ਕਮੇਟੀਆਂ ਸਥਾਪਿਤ

ਤਲਵਾੜਾ, 10 ਅਪ੍ਰੈਲ: ਪੰਜਾਬ ਵਿੱਚ ਜੈਵਿਕ ਵਿਭਿੰਨਤਾ ਕਾਨੂੰਨ 2002 ਨੂੰ ਲਾਗੂ ਕਰਨ ਲਈ ਪੰਜਾਬ ਜੈਵਿਕ ਵਿਭਿੰਨਤਾ ਬੋਰਡ ਵੱਲੋਂ ਸੂਬੇ ਦੇ ਚੁਣੇ ਗਏ ਕੁਲ 33 ਪਿੰਡਾਂ ਵਿੱਚ ਹੁਸ਼ਿਆਰਪੁਰ ਦੇ 18 ਪਿੰਡਾਂ ਨੂੰ ਸ਼ਾਮਲ ਕੀਤਾ ਗਿਆ ਹੈ।  ਇਸ ਕਾਨੂੰਨ ਨੂੰ ਇਨ੍ਹਾਂ ਪਿੰਡਾਂ ਵਿੱਚ ਲਾਗੂ ਕਰਨ ਲਈ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦੀ ਪ੍ਰਧਾਨਗੀ ਹੇਠ ਜਿਲ੍ਹਾ ਪੱਧਰੀ ਜੈਵਿਕ ਵਿਭਿੰਨਤਾ ਕਮੇਟੀ ਗਠਨ ਕਰ ਦਿੱਤਾ ਗਿਆ ਹੈ।
                  ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਜੈਵਿਕ ਵਿਭਿੰਨਤਾ ਕਾਨੂੰਨ 2002 ਨੂੰ ਲਾਗੂ ਕਰਨ ਲਈ ਪੰਜਾਬ ਜੈਵਿਕ ਵਿਭਿੰਨਤਾ ਬੋਰਡ ਨੇ ਰਾਜ ਦੇ ਸਾਰੇ ਜ਼ਿਲ੍ਹਿਆਂ ਵਿੱਚ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਨ ਕਮੇਟੀਆਂ ਅਤੇ ਜੈਵਿਕ ਵਿਭਿੰਨਤਾ ਨਾਲ ਭਰਪੂਰ ਚੋਣਵੇਂ ਪਿੰਡਾਂ ਵਿੱਚ ਪਿੰਡ ਪੱਧਰੀ ਜੈਵਿਕ ਵਿਭਿੰਨਤਾ ਪ੍ਰਬੰਧਨ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ ਜੋ ਆਪਣੇ-ਆਪਣੇ ਖੇਤਰ ਵਿੱਚ ਜੈਵਿਕ ਵਿਭਿੰਨਤਾ ਦੀ ਸਾਂਭ-ਸੰਭਾਲ, ਨਿਰੰਤਰ ਵਰਤੋਂ ਅਤੇ ਜੈਵਿਕ ਸਰੋਤਾਂ ਦਾ ਦਸਤਾਵੇਜ਼ੀ ਕਰਨਾ ਹੈ। ਇਹ ਕਮੇਟੀਆਂ ਜੈਵਿਕ ਵਿਭਿੰਨਤਾ ਅਥਾਰਟੀ ਭਾਰਤ ਸਰਕਾਰ ਦੀਆਂ ਨਿਯਤ ਹਦਾਇਤਾਂ ਅਨੁਸਾਰ ਜੈਵਿਕ ਵਿਭਿੰਨਤਾ ਕਾਨੂੰਨ 2002 ਦੀ ਧਾਰਾ 41 ਅਧੀਨ ਗਠਿਤ ਕੀਤੀਆਂ ਗਈਆਂ ਹਨ।

                  ਹੁਸ਼ਿਆਰਪੁਰ ਦੇ ਬਲਾਕ ਦਸੂਹਾ, ਤਲਵਾੜਾ, ਭੂੰਗਾ ਅਤੇ ਹਾਜੀਪੁਰ ਦੇ ਚੁਣੇ ਗਏ 18 ਪਿੰਡਾਂ ਵਿੱਚ ਕਰਟੋਲੀ, ਰਾਮਗੜ੍ਹ, ਸੀਕਰੀ, ਬਿਸੋ ਚੱਕ, ਨਮੋਲੀ ਹਾੜ, ਸੰਸਾਰਪੁਰ, ਭਟੋਲੀ, ਘਗਵਾਲ, ਸਵਾਰ, ਚਮੂਹੀ, ਹੀਰ ਬੈਹ, ਬਸੀ ਉਮਰ ਖਾਂ, ਅਤਵਾਰਾਪੁਰ, ਭਵਨੌਰ, ਭੰਬੋਤਾੜ, ਰੇੜੂ ਪੱਟੀ, ਬਹਿਚੂੜ, ਝਰੇੜਾ ਅਤੇ ਰੇਪੁਰ ਸ਼ਾਮਲ ਹਨ। ਜਿਲ੍ਹਾ ਹੁਸ਼ਿਆਰਪੁਰ ਦੀਆਂ 18 ਪਿੰਡ ਪੱਧਰੀ ਜੈਵਿਕ ਵਿਭਿੰਨਤਾ ਪ੍ਰਬੰਧਨ ਕਮੇਟੀਆਂ ਦੇ ਸਿਖਲਾਈ ਪ੍ਰੋਗਰਾਮ ਬੋਰਡ ਵੱਲੋਂ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਸਹਿਯੋਗ ਨਾਲ ਤਲਵਾੜਾ ਵਿਖੇ ਕਰਵਾਇਆ ਗਿਆ ਜਿਸ ਵਿੱਚ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਹਰਬੀਰ ਸਿੰਘ ਨੇ ਜੈਵਿਕ ਵਿਭਿੰਨਤਾ ਨੂੰ ਸੰਭਾਲਣ ਲਈ ਹਰੇਕ ਨਾਗਰਿਕ ਨੂੰ ਸੱਦਾ ਦਿੱਤਾ। ਇਸ ਸਿਖਲਾਈ ਪ੍ਰੋਗਰਾਮ ਵਿੱਚ 100 ਦੇ ਕਰੀਬ ਭਾਗੀਦਾਰਾਂ ਨੇ ਹਿੱਸਾ ਲਿਆ ਜਿਨ੍ਹਾਂ ਵਿੱਚ ਪ੍ਰਬੰਧਨ ਕਮੇਟੀਆਂ ਦੇ ਮੈਂਬਰ, ਪਿੰਡਾਂ ਦੇ ਸਰਪੰਚ, ਬੀ ਡੀ ਪੀ ਓ ਅਤੇ ਸਬੰਧਤ ਪੰਚਾਇਤ ਸਕੱਤਰ ਨੇ ਹਿੱਸਾ ਲਿਆ।
                  ਡਾ. ਗੁਰਹਰਮਿੰਦਰ ਸਿੰਘ ਸੀਨੀਅਰ ਵਿਗਿਆਨਿਕ ਅਫ਼ਸਰ ਪੰਜਾਬ ਜੈਵਿਕ ਵਿਭਿੰਨਤਾ ਬੋਰਡ ਪੰਜਾਬ ਸਰਕਾਰ ਨੇ ਮੈਂਬਰਾਂ ਨੂੰ ਕਾਨੂੰਨ ਦੀਆਂ ਮੁੱਖ ਧਰਾਵਾਂ, ਜੈਵਿਕ ਵਿਭਿੰੱਨਤਾ ਦੀ ਸਾਂਭ-ਸੰਭਾਲ ਅਤੇ ਇਸ ਨਾਲ ਹੋਣ ਵਾਲੇ ਫਾਇਦਿਆਂ ਤੋਂ ਜਾਗਰੂਕ ਕੀਤਾ। ਇਸ ਮੌਕੇ ਪ੍ਰੋ: ਬਨਸਪਤੀ ਵਿਗਿਆਨ ਵਿਭਾਗ ਸਰਕਾਰੀ ਕਾਲਜ ਹੁਸ਼ਿਆਰਪੁਰ ਡਾ. ਦਲਜੀਤ ਸਿੰਘ ਨੇ ਜਿਲ੍ਹੇ ਦੀ ਵਿਭਿੰਨ ਬਨਸਪਤੀ ਬਾਰੇ ਜਾਣਕਾਰੀ ਦਿੱਤੀ।  ਡਾ. ਪ੍ਰੀਤੀ ਚੌਧਰੀ ਸਹਾਇਕ ਪ੍ਰੋ: ਸਰਕਾਰੀ ਕਾਲਜ ਤਲਵਾੜਾ ਨੇ ਜ਼ਿਲ੍ਹੇ ਦੇ ਵਿਭਿੰਨ ਜੀਵ ਜੰਤੂਆਂ ਦੀ ਸਾਂਭ-ਸੰਭਾਲ ਲਈ ਵਿਸ਼ੇਸ਼ ਉਪਰਾਲੇ ਕਰਨ ਦਾ ਸੱਦਾ ਦਿੱਤਾ। ਡਾ. ਜੋਤੀ ਸਰੂਪ ਨੇ ਕੰਢੀ ਖੇਤਰ ਵਿੱਚ ਕੁਦਰਤੀ ਸਰੋਤਾਂ ਖਾਸ ਕਰਕੇ ਔਸ਼ਧੀ ਪੌਦਿਆਂ ਬਾਰੇ ਜਾਣਕਾਰੀ ਦਿੱਤੀ। ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਹਰਬੀਰ ਸਿੰਘ ਨੇ ਹਰਇਕ ਜੈਵਿਕ ਵਿਭਿੰਨਤਾ ਪ੍ਰਬੰਧਨ ਕਮੇਟੀ ਨੂੰ ਸ਼ੁਰੁਆਤੀ ਗਰਾਂਟ ਦੇ ਤੌਰ ਤੇ 10,000 ਰੁਪਏ ਦੇ ਚੈਕ ਵੰਡੇ ਅਤੇ ਲੋੜੀਂਦੀ ਸਟੇਸ਼ਨਰੀ ਵੀ ਬੋਰਡ ਵੱਲੋਂ ਪ੍ਰਦਾਨ ਕੀਤੀ।  ਪੰਜਾਬ ਜੈਵਿਕ ਵਿਭਿੰਨਤਾ ਦੇ ਵਿਗਿਆਨੀ ਡਾ. ਰੂਪਾਲੀ ਬੱਲ ਨੇ ਦੱਸਿਆ ਕਿ ਜੈਵਿਕ ਵਿਭਿੰਨਤਾ ਪ੍ਰਬੰਧਨ ਕਮੇਟੀ ਵੱਲੋਂ ਜੈਵਿਕ ਵਿਭਿੰਨਤਾ ਦੀ ਸਾਂਭ-ਸੰਭਾਲ ਸਬੰਧੀ ਅਰੰਭੇ ਜਾਣ ਵਾਲੇ ਕਾਰਜਾਂ ਲਈ ਲੋੜੀਂਦੀ ਵਿੱਤੀ ਰਾਸ਼ੀ ਲੈਣ ਲਈ ਬੋਰਡ ਨੂੰ ਵੱਖਰੇ ਤੌਰ ਤੇ ਸਵੈ ਸਪੱਸ਼ਟ ਤਜਵੀਜ਼ਾਂ ਭੇਜੀਆਂ ਜਾਣ। ਇਸ ਮੌਕੇ ਤੇ ਜੈਵਿਕ ਵਿਭਿੰਨਤਾ ਨੂੰ ਦਰਸਾਉਂਦੀ ਪ੍ਰਦਰਸ਼ਨੀ ਵੀ ਲਗਾਈ ਗਈ।

ਪੁਲਿਸ ਤੇ ਪਬਲਿਕ ਵਿਚ ਬੇਹਤਰ ਤਾਲਮੇਲ ਦੀ ਲੋੜ: ਧਰੁਵ ਦਾਹੀਆ

ਅਮਨ ਤੇ ਕਾਨੂੰਨ ਚੇਤਨਾ ਵਿਸ਼ੇ ਤੇ ਸੈਮੀਨਾਰ
ਤਲਵਾੜਾ, 6 ਅਪ੍ਰੈਲ : ਅੱਜ ਇੱਥੇ ਪੰਜਾਬੀ ਸਾਹਿਤ ਅਤੇ ਕਲਾ ਮੰਚ ਰਜਿ: ਤਲਵਾੜਾ ਵੱਲੋਂ ਅਮਨ ਤੇ ਕਾਨੂੰਨ ਚੇਤਨਾ ਵਿਸ਼ੇ ਤੇ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ ਜਿਸ ਵਿਚ ਏ. ਐੱਸ. ਪੀ. ਦਸੂਹਾ ਸ਼੍ਰੀ ਧਰੁਵ ਦਹੀਆ ਆਈ. ਪੀ. ਐੱਸ. ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਏ। ਇਸ ਮੌਕੇ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਸਮਾਜ ਵਿਚ ਵਧਦੇ ਜੁਰਮਾਂ ਨੂੰ ਠੱਲ੍ਹ ਪਾਉਣ ਲਈ ਪੁਲਿਸ ਤੇ ਆਮ ਲੋਕਾਂ ਵਿਚ ਬਿਹਤਰ ਤਾਲਮੇਲ ਦੀ ਲੋੜ ਹੈ। ਦੇਸ਼ ਦੇ ਕਾਨੂੰਨ ਬਾਰੇ ਜਾਣਨਾ, ਉਸਦੀ ਪਾਲਣਾ ਕਰਨਾ ਹਰੇਕ ਜਿੰਮੇਵਾਰ ਨਾਗਰਿਕ ਦਾ ਫ਼ਰਜ਼ ਹੈ। ਉਨ੍ਹਾਂ ਪੰਜਾਬ ਪੁਲਿਸ ਵੱਲੋਂ ਲੋਕਾਂ ਦੀ ਸੁਰੱਖਿਆ ਤੇ ਸੁਵਿਧਾ ਲਈ ਮੁਹੱਈਆ ਕਰਵਾਈਆਂ ਜਾ ਰਹੀਆਂ ਅਨੇਕਾਂ ਨੀਤੀਆਂ, ਯੋਜਨਾਵਾਂ ਬਾਰੇ ਭਰਪੂਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਸ਼ੇਸ਼ ਤੌਰ ਤੇ ਹਲਕਾ ਦਸੂਹਾ ਵਿੱਚ ਪੈਂਦੇ ਦਸੂਹਾ, ਤਲਵਾੜਾ ਪੁਲਿਸ ਥਾਣਿਆਂ ਦੇ ਖੇਤਰ ਵਿਚ ਜਨ ਚੇਤਨਾ ਦੇ ਮੰਤਵ ਨਾਲ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਜਿਸ ਤਹਿਤ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਵਾਲੇ ਨੂੰ ਫੁੱਲ ਭੇਟ ਕਰਨਾ, ਸਕੂਲਾਂ ਕਾਲਜਾਂ ਵਿਚ ਲਗਾਤਾਰ ਕਾਨੂੰਨ ਚੇਤਨਾ ਵਾਰਤਾ, ਪੁਲਿਸ ਪਬਲਿਕ ਕਲੱਬਾਂ ਦਾ ਗਠਨ ਆਦਿ ਯਤਨ ਜਿਕਰਯੋਗ ਹਨ। ਉਨ੍ਹਾਂ ਕਿਹਾ ਪੁਲਿਸ ਪ੍ਰਸ਼ਾਸ਼ਨ ਵਿਚ ਲੋਕਾਂ ਦਾ ਵਿਸ਼ਵਾਸ਼ ਮਜਬੂਤ ਕਰਨ ਲਈ ਹਰ ਪੱਧਰ ਤੇ ਸੁਹਿਰਦ ਯਤਨਾਂ ਦੀ ਲੋੜ ਹੈ। ਇਸ ਮੌਕੇ ਉਨ੍ਹਾਂ ਮੌਕੇ ਤੇ ਅਨੇਕਾਂ ਸਵਾਲਾਂ ਦਾ ਬਾਖੂਬੀ ਜਵਾਬ ਦਿੱਤੇ।

ਇਸ ਮੌਕੇ ਐਡਵੋਕੇਟ ਰਾਜਗੁਲਜਿੰਦਰ ਸਿੰਘ ਸਿੱਧੂ ਵੱਲੋਂ ਮਹਿਮਾਨਾਂ ਨੂੰ ਜੀ ਆਇਆਂ ਆਖਦਿਆਂ ਸੈਮੀਨਾਰ ਬਾਰੇ ਜਾਣਕਾਰੀ ਦਿੱਤੀ ਗਈ। ਪ੍ਰੋ. ਸੁਰਿੰਦਰ ਮੰਡ ਵੱਲੋਂ ਨਾਗਰਿਕ ਸੁਰੱਖਿਆ ਨਾਲ ਜੁੜੇ ਮਸਲਿਆਂ ਤੇ ਚਰਚਾ ਕੀਤੀ ਗਈ। ਡਾ. ਅਮਰਜੀਤ ਅਨੀਸ ਵੱਲੋਂ ਮੈਡੀਕੋ-ਲੀਗਲ ਮਸਲਿਆਂ ਤੇ ਮਹੱਤਵਪੂਰਨ ਨੁਕਤੇ ਸਾਂਝੇ ਕੀਤੇ। ਡਾ. ਵਿਸ਼ਾਲ ਧਰਵਾਲ ਬਦਨਸੀਬ ਵੱਲੋਂ ਏ. ਐੱਸ. ਪੀ. ਧਰੁਵ ਵੱਲੋਂ ਕੀਤੇ ਯਤਨਾਂ ਤੇ ਰੌਸ਼ਨੀ ਪਾਉਂਦੀ ਖ਼ੂਬਸੂਰਤ ਪੰਜਾਬੀ ਨਜ਼ਮ ਪੇਸ਼ ਕੀਤੀ ਗਈ। ਹਰਸ਼ਵਿੰਦਰ ਕੌਰ, ਹਰਜਿੰਦਰ ਕੌਰ ਹੈਰੀ ਨੇ ਅਮਨ-ਕਾਨੂੰਨ ਚੇਤਨਾ ਉੱਤੇ ਪ੍ਰਭਾਵਸ਼ਾਲੀ ਰਚਨਾਵਾਂ ਪੇਸ਼ ਕੀਤੀਆਂ। ਨਗਰ ਪੰਚਾਇਤ ਤਲਵਾੜਾ ਦੇ ਪ੍ਰਧਾਨ ਡਾ. ਧਰੁਬ ਸਿੰਘ ਵੱਲੋਂ ਇਸ ਮੌਕੇ ਬੋਲਦਿਆਂ ਕਿਹਾ ਕਿ ਅਜਿਹੇ ਸੈਮੀਨਾਰ ਸਮਾਜ ਨੂੰ ਉਸਾਰੂ ਸੇਧ ਦੇਣ ਵਿਚ ਅਹਿਮ ਭੂਮਿਕਾ ਅਦਾ ਕਰਦੇ ਹਨ ਅਤੇ ਨਾਗਰਿਕ ਸੁਰੱਖਿਆ ਦਾ ਪਹਿਲੂ ਮਜਬੂਤ ਕਰਨ ਦੇ ਮੰਤਵ ਨਾਲ ਨਗਰ ਪੰਚਾਇਤ ਸਟ੍ਰੀਟ ਲਾਈਟਾਂ ਵਿਚ ਵਾਧਾ ਕਰਨ ਆਦਿ ਤੋਂ ਇਲਾਵਾ ਅਨੇਕਾਂ ਯਤਨ ਕੀਤੇ ਜਾ ਰਹੇ ਹਨ। ਮੰਚ ਸੰਚਾਲਨ ਸਮਰਜੀਤ ਸਿੰਘ ਸ਼ਮੀ ਵੱਲੋਂ ਬਾਖੂਬੀ ਕੀਤਾ ਗਿਆ। ਹੋਰਨਾਂ ਤੋਂ ਇਲਾਵਾ ਇਸ ਮੌਕੇ ਜਸਵੀਰ ਕੌਰ ਜੱਸ, ਇੰਜ. ਰਜਿੰਦਰ ਸਿੰਘ ਚਾਨਾ, ਸੰਜੀਵ ਕੁਮਾਰ ਸ਼ਰਮਾ, ਰਾਜਿੰਦਰ ਮਹਿਤਾ, ਮਨਜੀਤ ਸਿੰਘ ਸਰਪੰਚ ਕੌਲਪੁਰ, ਸੁਰਿੰਦਰ ਸਿੰਘ ਤਲਵਾੜਾ ਪ੍ਰਧਾਨ ਬਾਬਾ ਦੀਪ ਸਿੰਘ ਜੀ ਸ਼ਹੀਦ ਯਾਦਗਾਰੀ ਸੁਸਾਇਟੀ, ਹੈੱਡਮਾਸਟਰ ਕੁਲਵੰਤ ਸਿੰਘ, ਜਯੰਤਿਕਾ, ਗੁਰਸਾਹਿਬ ਸਿੰਘ, ਸੋਹਣ ਸਿੰਘ ਸੋਨੂੰ ਰਾਮਗੜ੍ਹੀਆ ਪ੍ਰਧਾਨ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਸੁਸਾਇਟੀ, ਗੁਰਚਰਨ ਕੌਰ ਮੰਡ, ਜਸਵਿੰਦਰ ਸਿੰਘ ਸਰਪੰਚ, ਕੁਲਵੰਤ ਕੌਰ, ਕਵਿਤਾ ਕਾਲੜਾ, ਨਰੇਸ਼ ਵਰਮਾ, ਸੁਸ਼ੀਲ ਚੌਧਰੀ, ਮਲਿਕਾ ਮੰਡ, ਅਰਜਨ ਅਰੋੜਾ, ਵਿਨੇ ਮਨਕੋਟੀਆ, ਪ੍ਰੋ. ਦਲਬੀਰ ਸਿੰਘ ਮੱਲ੍ਹੀ, ਨਿਤਿਨ ਆਦਿ ਸਮੇਤ ਵੱਡੀ ਗਿਣਤੀ ਵਿਚ ਪਤਵੰਤੇ ਹਾਜਰ ਸਨ।

Labels

10+2 Reuslt (1) 2012 (41) 2014 (35) 2017 (36) Act 144 (47) Akali Dal (33) Amarjit Singh Sahi MLA (15) Anandpur Sahib (1) Anti Tobacoo day (1) Army (3) Army Institute of Management & Technology (1) Army tranning (1) Arun Dogra (4) Avinash Rai Khanna (1) awareness (7) B. Ed. Front (6) baba lal dyal ji (1) badal (7) Barrage (1) BBMB (30) BJP (26) BLO (1) blood donation (1) Book (1) BSF (2) BSP (1) Bus (1) cabel tv (1) Camp (1) Canal (1) Cancer (1) Capt. Amrinder Singh (5) CBSE Board (1) Chandigarh (1) Checking (2) cheema (1) chief minister (1) child labour (1) civil hospital (1) CM (1) complaints (1) Congress (18) control room (1) Court (2) cow safety planning (1) Crime (1) crops (1) D.I.G Jaskaran Singh (1) Dairy Development Board (3) Daljit Singh Cheema (2) Dasuya (35) datarpur (3) datesheet (1) dc (4) dc vipul ujval (24) DC Vipul Ujwal (32) Dengue & chikungunya (1) deputy commissioner vipul ujwal (1) development deptt. (1) dhugga (2) Digital (1) Dist. Admn. (173) District Language Officer Raman Kumar (1) doaba radio (1) Dogra (5) donation (1) drugs (3) DTO (6) education (30) education seminar (7) Elections (158) employement (5) employment (15) environment (10) ETT Union (4) EVMs (3) Exams (1) exams 2010 (2) Exhibition (1) Farmer (1) festival (2) flood control (3) Food Safety Act (1) forest (3) G.S.T (1) GADVASU (1) garhdiwala (3) garshankar (5) GCT (17) Govt Model High School Talwara (33) GPC (2) green india (2) gst (2) GTU (9) Gurpurab (1) Guru (2) health (11) Help desk (1) Himachal (1) Hola (1) hoshiarpur (132) iDay (1) IIT (1) Independence Day (1) India (1) india election results (3) india elections (4) ips (1) ITI (5) juvenile home (1) kabbadi (2) kandhi (2) kavi darbar (4) Lagal Aid Clinic (1) Learn Urdu (1) legal (11) Legal Aid Clinic (2) liquor (1) Loan (2) lok adalat (3) Mahant Ram Parkash Das (1) mahilpur (3) Mahinder Kaur Josh (1) malaria (1) Mandir (1) mc (4) MCU Punjab (2) Mela (1) merit (1) Micky (2) mining (3) MLA (2) MLA Sundar Sham arora (2) Mohalla (1) Mukerian (4) Multi skill development (1) nagar panchayat (14) Nandan (1) NCC (1) News Updates (52) nss (1) panchayat (1) Panchayat Elections (1) panchayat samiti (1) parade (1) Passing out (1) Police (10) polio drops (3) Politics (7) Pong Dam (3) Pooja sharma (1) Post service (1) PPP (3) press (3) PSEB (8) PSSF (3) PSTET (1) Pt. Kishori Lal (1) Punjab (31) punjab lok sabha winners (1) punjab radio live (1) Punjab School Education Board (6) punjabi sahit (22) PWD (2) Rajnish Babbi (3) Rajwal School Result (1) ramesh dogra (4) Ramgharia (1) Ravidas (2) Recruitment (3) Red Cross (12) red cross society (2) Republic Day (3) Result (2) Results (3) Retirement (1) Road Safety (1) Rock Garden (1) Roopnagar (11) Ropar (2) Rozgar (1) Rural Mission (1) s.c.commision (1) Sacha Sauda (2) Sadhu Singh Dharmsot (1) Sahi (12) sanjha chullah (6) Sant Balbir Singh (1) save girls (1) save trees (1) save water (1) sbi (2) Sc Commission (2) School (8) SDM Jatinder Jorwal (1) self employment (1) seminar (1) Senate (1) services (3) Sewa Singh Sekhwan (1) sgpc (2) Shah Nehar (5) Shakir (2) shamchurasi (1) shivsena (1) sidhu (19) skill development centre (1) smarpan (2) Sohan Singh Thandal (4) sports (8) staff club (2) Stenographer training (1) Sukhjit Kaur Sahi (6) Summer camp (2) Sunder Sham Arora (4) svm (5) swachh (5) Swachh Bharat (2) swimming (2) Swine Flu (1) talwara (208) Talwara Police (1) Talwara Schools (74) tax (2) TET (1) thandal (4) Tikshan Sood (6) Toy Bank (1) traffic rules (4) Training (2) Training camp (2) Traning Camp (1) Transport (2) travel agency (1) unions (2) University (1) Vet University (5) Vigilance (1) Vijay Sampla (8) Vipul Ujwal (1) voter (5) waiver (1) water (1) Water is Life (1) world kabbadi cup (2) yoga (3) yoga day (3) youth (2) zila parishad (2) ਸਰਬੱਤ ਦਾ ਭਲਾ (1) ਸ਼ਾਕਰ (2) ਸੇਖਵਾਂ (1) ਕਵੀ ਦਰਬਾਰ (5) ਚੋਣਾਂ (15) ਟਰੈਫਿਕ ਨਿਯਮ (1) ਡੀ.ਸੀ ਵਿਪੁਲ ਉਜਵਲ (2) ਤਲਵਾੜਾ (26) ਤੀਕਸ਼ਨ ਸੂਦ (8) ਪੰਚਾਇਤ (13) ਪੰਜਾਬ (9) ਬਾਦਲ (29) ਮਹਿੰਦਰ ਕੌਰ ਜੋਸ਼ (4) ਮਜੀਠੀਆ (1)