ਗੁਰੂ ਸਾਹਿਬਾਨ ਦੀਆਂ ਪਵਿੱਤਰ ਨਿਸ਼ਾਨੀਆਂ ਵਾਲੀ ਧਾਰਮਿਕ ਯਾਤਰਾ ਦਾ ਸੰਗਤਾਂ ਵੱਲੋਂ ਥਾਂ-ਥਾਂ 'ਤੇ ਭਰਵਾਂ ਸਵਾਗਤ

ਧਾਰਮਿਕ ਯਾਤਰਾ ਦਾ ਅੱਜ ਦੇ ਦਿਨ ਹੁਸ਼ਿਆਰਪੁਰ ਦੇ ਰੌਸ਼ਨ ਗਰਾਊਂਡ ਤੋਂ ਹੋਇਆ ਆਗਾਜ਼
ਹੁਸ਼ਿਆਰਪੁਰ 29 ਮਈ:  ਗੁਰੂ ਸਾਹਿਬਾਨ ਦੀਆਂ ਪਵਿੱਤਰ ਨਿਸ਼ਾਨੀਆਂ ਦੇ ਸੰਗਤਾਂ ਨੂੰ ਦਰਸ਼ਨ ਕਰਵਾਉਣ ਲਈ ਚਲ ਰਹੀ ਧਾਰਮਿਕ ਯਾਤਰਾ ਦੇ ਸਥਾਨਕ ਰੌਸ਼ਨ ਗਰਾਊਂਡ ਤੋਂ ਅਗਾਜ਼ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਗੁਰੂ ਸਾਹਿਬਾਨ ਨਾਲ ਸਬੰਧਤ ਸ਼ਾਸਤਰਾਂ ਤੇ ਹੋਰ ਪਾਵਨ ਨਿਸ਼ਾਨੀਆਂ ਦੇ ਦਰਸ਼ਨ ਕੀਤੇ। ਰਾਤ ਦੇ ਠਹਿਰਾਅ ਤੋਂ ਬਾਅਦ ਅੱਜ ਇਥੋਂ ਇਸ ਧਾਰਮਿਕ ਯਾਤਰਾ ਦੀ ਸ਼ੁਰੂਆਤ ਤੋਂ ਪਹਿਲਾਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਮੱਲ ਸਿੰਘ ਵੱਲੋਂ ਅਰਦਾਸ ਕੀਤੀ ਗਈ। ਇਸ ਪਾਵਨ ਯਾਤਰਾ ਦੀ ਸ਼ੁਰੂਆਤ ਮੌਕੇ ਪੁਲਿਸ ਜਵਾਨਾਂ ਦੀ ਟੁਕੜੀ ਅਤੇ ਪੁਲਿਸ ਬੈਂਡ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਲਾਮੀ ਦਿੱਤੀ ਗਈ।

                  ਅੱਜ ਤੜਕਸਾਰ ਤੋਂ ਹੀ ਸ਼ਹਿਰ ਅਤੇ ਨੇੜਲੇ ਇਲਾਕੇ ਤੋਂ ਸੰਗਤਾਂ ਇਨ੍ਹਾਂ ਪਾਵਨ ਨਿਸ਼ਾਨੀਆਂ ਦੇ ਦਰਸ਼ਨਾਂ ਲਈ ਸਥਾਨਕ ਰੌਸ਼ਨ ਗਰਾਉਂਡ ਵਿਖੇ ਪਹੁੰਚ ਰਹੀਆਂ ਸਨ। ਸੰਗਤਾਂ ਵੱਲੋਂ ਯਾਤਰਾ ਦੀ ਸ਼ੁਰੂਆਤ ਸਮੇਂ ਪਾਵਨ ਨਿਸ਼ਾਨੀਆਂ ਵਾਲੀ ਬੱਸ 'ਤੇ ਫੁੱਲਾਂ ਦੀ ਬਰਖਾ ਕੀਤੀ ਗਈ। ਇਸ ਪਾਵਨ ਯਾਤਰਾ ਦੀ ਅਗਵਾਈ ਪੰਜ ਪਿਆਰਿਆਂ ਵੱਲੋਂ ਕੀਤੀ ਜਾ ਰਹੀ ਸੀ ਅਤੇ ਗਤਕਾ ਪਾਰਟੀਆਂ ਵੱਲੋਂ ਦਿਖਾਏ ਜੌਹਰਾਂ ਨਾਲ ਮਾਹੌਲ ਜੋਸ਼ੀਲਾ ਬਣਿਆ ਹੋਇਆ ਸੀ। ਯਾਤਰਾ ਦੀ ਸ਼ੁਰੂਆਤ ਸਮੇਂ ਕੈਬਨਿਟ ਮੰਤਰੀ ਸ੍ਰ: ਸੋਹਨ ਸਿੰਘ ਠੰਡਲ, ਮੁੱਖ ਸੰਸਦੀ ਸਕੱਤਰ ਬੀਬੀ ਮਹਿੰਦਰ ਕੌਰ ਜੋਸ਼, ਮੁੱਖ ਮੰਤਰੀ ਪੰਜਾਬ ਦੇ ਰਾਜਨੀਤਿਕ ਸਲਾਹਕਾਰ ਸ੍ਰੀ ਤੀਕਸ਼ਨ ਸੂਦ, ਵਿਧਾਇਕ ਸੁਰਿੰਦਰ ਸਿੰਘ ਭੁਲੇਵਾਲਰਾਠਾਂ, ਸਾਬਕਾ ਮੈਂਬਰ ਪਾਰਲੀਮੈਂਟ ਵਰਿੰਦਰ ਸਿੰਘ ਬਾਜਵਾ, ਡਿਪਟੀ ਕਮਿਸ਼ਨਰ ਸ੍ਰੀਮਤੀ ਅਨਿੰਦਿਤਾ ਮਿਤਰਾ, ਐਸ ਐਸ ਪੀ ਰਾਜਜੀਤ ਸਿੰਘ ਹੁੰਦਲ, ਕਮਿਸ਼ਨਰ ਨਗਰ ਨਿਗਮ ਅਨੰਦ ਸਾਗਰ ਸ਼ਰਮਾ, ਮੇਅਰ ਨਗਰ ਨਿਗਮ ਸ਼ਿਵ ਸੂਦ, ਜ਼ਿਲ੍ਹਾ ਪ੍ਰਧਾਨ ਭਾਜਪਾ ਅਨੰਦਵੀਰ ਸਿੰਘ, ਚੇਅਰਮੈਨ ਮਾਰਕੀਟ ਕਮੇਟੀ ਅਵਤਾਰ ਸਿੰਘ ਜੌਹਲ, ਮੈਂਬਰ ਐਸ ਜੀ ਪੀ ਸੀ ਹਰਜਿੰਦਰ ਸਿੰਘ ਧਾਮੀ, ਜ਼ਿਲ੍ਹਾ ਪ੍ਰਧਾਨ ਇਸਤਰੀ ਅਕਾਲੀ ਦਲ ਸੁਖਦੇਵ ਕੌਰ ਸੱਲ੍ਹਾਂ,ਡਿਪਟੀ ਮੇਅਰ ਪ੍ਰੇਮ ਸਿੰਘ ਪਿੱਪਲਾਂਵਾਲਾ, ਬਾਬਾ ਨਿਹਾਲ ਸਿੰਘ ਹਰੀਆਂਬੇਲਾਂ, ਸੰਤ ਪ੍ਰਿਤਪਾਲ ਸਿੰਘ ਮਿੱਠਾ ਟਿਵਾਣਾ, ਬਾਬਾ ਰਣਜੀਤ ਸਿੰਘ, ਅਜਵਿੰਦਰ ਸਿੰਘ, ਜਸਵਿੰਦਰ ਸਿੰਘ ਪਰਮਾਰ, ਸਹਾਇਕ ਸਕੱਤਰ ਐਸ ਜੀ ਪੀ ਸੀ ਹਰਜੀਤ ਸਿੰਘ ਲਾਲੂ ਘੁੰਮਣ, ਇੰਚਾਰਜ ਯਾਤਰਾ ਵਿਭਾਗ ਐਸ ਜੀ ਪੀ ਸੀ ਕਰਨਜੀਤ ਸਿੰਘ ਅਤੇ ਮੀਡੀਆ ਇੰਚਾਰਜ ਕੁਲਵਿੰਦਰ ਸਿੰਘ ਤੋਂ ਇਲਾਵਾ ਹੋਰ ਹਾਜ਼ਰ ਸਨ।

                  ਕਸਬਾ ਬੁਲੋਵਾਲ ਵਿਖੇ ਇਸ ਯਾਤਰਾ ਦਾ ਸਵਾਗਤ ਮੁੱਖ ਸੰਸਦੀ ਸਕੱਤਰ ਬੀਬੀ ਮਹਿੰਦਰ ਕੌਰ ਜੋਸ਼, ਵਿਧਾਇਕ ਸੁਰਿੰਦਰ ਸਿੰਘ ਭੁਲੇਵਾਲਰਾਠਾਂ, ਐਸ ਜੀ ਪੀ ਸੀ ਮੈਂਬਰ ਤਾਰਾ ਸਿੰਘ ਸੱਲ੍ਹਾ, ਜਸਜੀਤ ਸਿੰਘ ਥਿਆੜਾ, ਚੇਅਰਮੈਨ ਕੋਅਪਰੇਟਿਵ ਬੈਂਕ ਸਤਵਿੰਦਰ ਪਾਲ ਸਿੰਘ ਢੱਟ, ਅਜਵਿੰਦਰ ਸਿੰਘ, ਬਾਬਾ ਹਰਦੇਵ ਸਿੰਘ ਤਲਵੰਡੀ ਅਰਾਈਆਂ, ਕਰਮਜੀਤ ਸਿੰਘ ਬੱਬਲੂ, ਹਰਜਿੰਦਰ ਸਿੰਘ ਧਾਮੀ, ਕੁਲਵਿੰਦਰ ਸਿੰਘ ਜੰਡਾ, ਗੁਰਮੇਲ ਸਿੰਘ ਮੁੰਡੀਆਂ, ਗੁਰਜੀਤ ਸਿੰਘ ਪਾਵਲਾ ਅਤੇ ਹੋਰਨਾਂ ਵੱਲੋਂ ਕੀਤਾ ਗਿਆ।
                  ਹੁਸ਼ਿਆਰਪੁਰ ਤੋਂ ਟਾਂਡਾ ਵੱਲ ਰਵਾਨਗੀ ਦੌਰਾਨ ਪਿੰਡ ਲਾਚੋਵਾਲ, ਦੁਸੜਕਾ, ਬੁਲੋਵਾਲ, ਖਡਿਆਲਾ ਸੈਣੀਆਂ, ਸੀਕਰੀ, ਸਰ੍ਹਾਂ ਵਿਖੇ ਸੰਗਤਾਂ ਵੱਲੋਂ ਇਸ ਯਾਤਰਾ ਦਾ ਨਿੱਘਾ ਸਵਾਗਤ ਕੀਤਾ ਗਿਆ। ਇਨ੍ਹਾਂ ਸਥਾਨਾਂ ਤੇ ਢਾਡੀਆਂ ਵੱਲੋਂ ਵੀਰ ਰਸ ਅਤੇ ਸਿੱਖ ਇਤਿਹਾਸ ਨਾਲ ਸਬੰਧਤ ਰਚਨਾਵਾਂ ਪੇਸ਼ ਕਰਕੇ ਲੋਕਾਂ ਨੂੰ ਅਮੀਰ ਵਿਰਸੇ ਤੋਂ ਜਾਣੂ ਕਰਵਾਇਆ ਗਿਆ। ਰਸਤੇ ਵਿੱਚ ਥਾਂ -ਥਾਂ 'ਤੇ ਸੰਗਤਾਂ ਵੱਲੋਂ ਦਰਸ਼ਨਾਂ ਲਈ ਪੁੱਜ ਰਹੇ ਲੋਕਾਂ ਲਈ ਠੰਡੇ ਪਾਣੀ ਦੀਆਂ ਛਬੀਲਾਂ ਲਗਾਈਆਂ ਹੋਈਆਂ ਸਨ। ਇਨ੍ਹਾ ਪਾਵਨ ਨਿਸ਼ਾਨੀਆਂ ਦੇ ਸੰਗਤਾਂ ਨੂੰ ਦਰਸ਼ਨ-ਦੀਦਾਰ ਕਰਾਉਣ ਲਈ ਇਸ ਯਾਤਰਾ ਦਾ ਠਹਿਰਾਵ ਰਾਤ ਟਾਂਡਾ ਵਿਖੇ ਹੋਵੇਗਾ ਜਿਸ ਉਪਰੰਤ ਭਲਕੇ 30 ਮਈ ਨੂੰ ਸਵੇਰੇ ਇਹ ਯਾਤਰਾ ਭੋਗਪੁਰ ਰਾਹੀਂ ਜਲੰਧਰ ਜ਼ਿਲ੍ਹੇ 'ਚ ਪ੍ਰਵੇਸ਼ ਕਰੇਗੀ।

ਮਾਨਵਵਾਦੀ ਚੇਤਨਾ ਟਰੱਸਟ ਦੀ ਮੀਟਿੰਗ ਹੋਈ

ਤਲਵਾੜਾ, 29 ਮਈ: ਅੱਜ ਇੱਥੇ ਮਾਨਵਵਾਦੀ ਚੇਤਨਾ ਟਰੱਸਟ ਤਲਵਾੜਾ ਦੀ ਇੱਕ ਜਰੂਰੀ ਮੀਟਿੰਗ ਸ. ਕੁਲਵੰਤ ਸਿੰਘ ਸ਼ਾਹੀ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਟਰੱਸਟ ਵੱਲੋਂ ਨੇੜ ਭਵਿੱਖ ਵਿਚ ਸ਼ੁਰੂ ਕੀਤੇ ਜਾ ਰਹੇ ਖੋਜੀ ਪੱਤਰਕਾਰੀ ਨੂੰ ਸਮਰਪਿਤ
ਅਖ਼ਬਾਰ ਲਾਲੀ ਸਵੇਰ ਦੀ ਸਬੰਧੀ ਜਰੂਰੀ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਟਰੱਸਟ ਦੇ ਪ੍ਰਧਾਨ ਪ੍ਰੋ. ਬਲਦੇਵ ਸਿੰਘ ਬੱਲੀ ਨੇ ਦੱਸਿਆ ਕਿ ਚੰਗੇਰੇ ਸਮਾਜ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਮਾਨਵਤਾਵਾਦੀ ਵਿਚਾਰਾਂ ਨੂੰ ਪ੍ਰਫੁੱਲਿਤ ਤੇ ਵਿਕਸਿਤ ਕਰਨ ਦੇ ਮੰਤਵ ਮੁੱਖ ਰੱਖਦਿਆਂ ਛੇਤੀ ਹੀ ਅਖ਼ਬਾਰ ਦਾ ਪ੍ਰਕਾਸ਼ਨ ਸ਼ੁਰੂ ਕਰ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਅਖ਼ਬਾਰ ਦੇ ਮੁੱਖ ਸੰਪਾਦਕ ਉੱਘੇ ਸ਼ਾਇਰ ਤੇ ਪੱਤਰਕਾਰ ਅਮਰੀਕ ਡੋਗਰਾ ਹੋਣਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਿੰ. ਨਵਤੇਜ ਗੜ੍ਹਦੀਵਾਲਾ, ਡਾ. ਅਮਰਜੀਤ ਅਨੀਸ, ਜਸਵੀਰ ਸਿੰਘ, ਸਮਰਜੀਤ ਸ਼ਮੀ ਆਦਿ ਨੇ ਵੀ ਵਿਚਾਰ ਚਰਚਾ ਵਿਚ ਸ਼ਿਰਕਤ ਕੀਤੀ।

ਤੰਬਾਕੂ ਵਿਰੋਧੀ ਦਿਵਸ ਮਨਾਇਆ

ਤਲਵਾੜਾ, 29 ਮਈ : ਅੱਜ ਇੱਥੇ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤੇ ਜਿਲ੍ਹਾ ਸਿੱਖਿਆ ਅਫ਼ਸਰ ਸ਼੍ਰੀਮਤੀ ਸੁਖਵਿੰਦਰ ਕੌਰ ਦੀ ਅਗਵਾਈ ਹੇਠ ਸਰਕਾਰੀ ਮਾਡਲ ਹਾਈ ਸਕੂਲ ਤਲਵਾੜਾ
ਵਿਖੇ ਮੁੱਖ ਅਧਿਆਪਕ ਰਾਜਿੰਦਰ ਪ੍ਰਸ਼ਾਦ ਸ਼ਰਮਾ ਦੀ ਦੇਖ ਰੇਖ ਹੇਠ ਵਿਸ਼ਵ ਤੰਬਾਕੂ ਵਿਰੋਧੀ ਦਿਵਸ ਮਨਾਇਆ ਗਿਆ ਜਿਸ ਵਿਚ ਸਕੂਲ ਦੇ ਵਿਦਿਆਰਥੀਆਂ ਨੇ ਕੁਇਜ਼, ਭਾਸ਼ਣ, ਪੋਸਟਰ ਬਣਾਉਣ, ਕਵਿਤਾ, ਲੇਖ ਮੁਕਾਬਲਿਆਂ ਵਿਚ ਭਾਗ ਲਿਆ ਤੇ ਸਮਾਜ ਨੂੰ ਤੰਬਾਕੂ ਮੁਕਤ ਬਣਾਉਣ ਲਈ ਸਹੁੰ ਚੁੱਕੀ। ਇਸ ਮੌਕੇ ਸਾਇੰਸ ਮਾਸਟਰ ਰਾਜ ਕੁਮਾਰ, ਸਮਰਜੀਤ ਸਿੰਘ ਸ਼ਮੀ ਵੱਲੋਂ ਇਸ ਸਬੰਧੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਗਈ ਅਤੇ ਰਵੀ ਸ਼ਾਰਦਾ, ਸ਼ੁਸ਼ਮਾ ਕੁਮਾਰੀ, ਹਰਮੀਤ ਕੌਰ, ਯੋਗੇਸ਼ਵਰ ਸਲਾਰੀਆ ਵੱਲੋਂ ਵੱਖ ਵੱਖ ਮੁਕਾਬਲਿਆਂ ਨੂੰ ਕਾਮਯਾਬ ਬਣਾਉਣ ਲਈ ਅਹਿਮ ਭੂਮਿਕਾ ਅਦਾ ਕੀਤੀ। ਪੋਸਟਰ ਮੇਕਿੰਗ ਵਿਚ ਆਂਚਲ ਨੇ ਪਹਿਲਾ ਸਥਾਨ ਹਾਸਿਲ ਕੀਤਾ ਤੇ ਅਭਿਸ਼ੇਕ ਅਤੇ ਨਿਸ਼ਾ ਕ੍ਰਮਵਾਰ ਦੂਜੇ ਤੇ ਤੀਜੇ ਸਥਾਨ ਤੇ ਰਹੇ। ਜੇਤੂ ਵਿਦਿਆਰਥੀਆਂ ਨੂੰ ਮੁੱਖ ਅਧਿਆਪਕ ਵੱਲੋਂ ਇਨਾਮ ਤਕਸੀਮ ਕੀਤੇ ਗਏ ਅਤੇ ਆਪਣੇ ਸੰਬੋਧਨ ਰਾਹੀਂ ਉਨ੍ਹਾਂ ਵਿਦਿਆਰਥੀਆਂ ਨੂੰ ਇਸ ਅਲਾਮਤ ਤੋਂ ਸਮਾਜ ਨੂੰ ਮੁਕਤ ਕਰਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਨਵਕਿਰਨ, ਬਿਆਸ ਦੇਵ, ਰਮੇਸ਼ ਕੁਮਾਰ, ਭੁਪਿੰਦਰ ਸਿੰਘ ਸਿੱਧੂ, ਹਰਕਮਲ ਸਿੰਘ, ਵਰਿੰਦਰ ਗੁਸਾਈਂ, ਬਲਵਿੰਦਰ ਜਰਿਆਲ, ਰੀਨਾ, ਮਧੂ, ਚੰਦਰ ਸ਼ੇਖ਼ਰ ਸਮੇਤ ਸਕੂਲ ਦੇ ਸਮੂਹ ਸਟਾਫ਼ ਮੈਂਬਰ ਹਾਜਰ ਸਨ।

ਬੀ. ਬੀ. ਐਮ. ਬੀ. ਡੀ. ਏ. ਵੀ. ਪਲਬਿਕ ਸਕੂਲ ਦਾ ਸ਼ਾਨਦਾਰ ਨਤੀਜਾ

ਤਲਵਾੜਾ, 28 ਮਈ: ਇੱਥੇ ਬੀ. ਬੀ. ਐਮ. ਬੀ. ਡੀ. ਏ. ਵੀ. ਪਲਬਿਕ ਸਕੂਲ ਤਲਵਾੜਾ
ਦਾ ਸੀ. ਬੀ. ਐਸ. ਈ. ਬਾਰ੍ਹਵੀਂ ਦਾ ਨਤੀਜਾ ਸ਼ਾਨਦਾਰ ਰਿਹਾ। ਸਕੂਲ ਮੁਖੀ ਪ੍ਰਿੰ. ਅਰਚਨਾ ਕੁਲਸ਼੍ਰੇਸ਼ਠ ਨੇ ਦੱਸਿਆ ਕਿ ਸਕੂਲ ਦੇ 35 ਵਿਦਿਆਰਥੀਆਂ ਵਿਚੋਂ 34 ਪਾਸ ਹੋਏ ਅਤੇ ਚਾਰ ਵਿਦਿਆਰਥੀਆਂ ਕਾਰਤਿਕ ਸ਼ਰਮਾ, ਯੋਗੇਸ਼ ਠਾਕੁਰ, ਸੁਪ੍ਰੀਆ ਅਤੇ ਆਂਚਲ ਸ਼ਰਮਾ ਨੇ 90 ਫੀਸਦੀ ਤੋਂ ਵੱਧ ਅੰਕ ਹਾਸਿਲ ਕੀਤੇ ਜਦਕਿ 29 ਵਿਦਿਆਰਥੀਆਂ ਨੇ 60 ਫੀਸਦੀ ਤੋਂ ਵੱਧ ਅੰਕ ਹਾਸਿਲ ਕਰਕੇ ਪ੍ਰੀਖਿਆ ਪਾਸ ਕੀਤੀ। ਉਨ੍ਹਾਂ ਇਸ ਕਾਮਯਾਬੀ ਲਈ ਮਿਹਨਤੀ ਅਧਿਆਪਕਾਂ, ਵਿਦਿਆਰਥੀਆਂ ਤੇ ਮਾਪਿਆਂ ਨੂੰ ਵਧਾਈ ਦਿੱਤੀ।

ਸਰਕਾਰੀ ਕੰਨਿਆ ਸੀ. ਸੈ. ਸਕੂਲ ਤਲਵਾੜਾ ਦਾ ਨਤੀਜਾ ਸੌ ਫੀਸਦੀ ਰਿਹਾ

ਤਲਵਾੜਾ, 28 ਮਈ : ਸ. ਕੰਨਿਆ ਸੀਨੀਅਰ ਸੈਕੰਡਰੀ ਸਕੂਲ ਤਲਵਾੜਾ ਦਾ ਪੰਜਾਬ ਸਕੂਲ ਸਿੱਖਿਆ ਬੋਰਡ ਦਸਵੀਂ ਜਮਾਤ ਦਾ ਨਤੀਜਾ ਸੌ ਫੀਸਦੀ ਰਿਹਾ। ਸਕੂਲ ਮੁਖੀ ਪ੍ਰਿੰ. ਸੁਰੇਸ਼ ਕੁਮਾਰੀ ਨੇ ਦੱਸਿਆ
ਕਿ ਸਕੂਲ ਦੇ ਕੁੱਲ 79 ਵਿਦਿਆਰਥਣਾਂ ਵਿੱਚੋਂ 9 ਵਿਦਿਆਰਥਣਾਂ ਨੇ 90 ਫੀਸਦੀ ਤੋਂ ਉੱਪਰ ਅੰਕ ਹਾਸਿਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਜਦਕਿ 18 ਵਿਦਿਆਰਥਣਾਂ ਨੇ 80 ਫੀਸਦੀ ਤੋਂ ਉੱਪਰ ਅਤੇ 66 ਵਿਦਿਆਰਥਣਾਂ ਨੇ 60 ਫੀਸਦੀ ਤੋਂ ਉੱਪਰ ਅੰਕ ਹਾਸਿਲ ਕੀਤੇ ਹਨ। ਉਨ੍ਹਾਂ ਦੱਸਿਆ ਨੱਬੇ ਫੀਸਦੀ ਤੋਂ ਉੱਤੇ ਅੰਕ ਹਾਸਿਲ ਕਰਨ ਵਾਲੀਆਂ ਲੜਕੀਆਂ ਵਿਚ ਸੁਲਵੀ 618 ਅੰਕ, ਅੰਕਿਤਾ ਪੁਰੀ 615 ਅੰਕ, ਮੀਨਾ ਕੁਮਾਰੀ 609 ਅੰਕ, ਸੁਨੈਨਾ ਕੌਂਡਲ 609ਅੰਕ, ਰਾਧਾ ਰਾਣੀ 606 ਅੰਕ, ਸੋਨਾਲੀ ਦੇਵੀ 604 ਅੰਕ, ਨੀਰੂ ਰਾਣੀ 603 ਅੰਕ, ਜੈਸਮੀਨ 599 ਅੰਕ ਅਤੇ ਸਾਕਸ਼ੀ ਠਾਕੁਰ 591 ਅੰਕ ਸ਼ਾਮਿਲ ਹਨ। ਉਨ੍ਹਾਂ ਇਸ ਸ਼ਾਨਦਾਰ ਕਾਰਗੁਜ਼ਾਰੀ ਦਾ ਸਿਹਾਰਾ ਸਕੂਲ ਦੇ ਮਿਹਨਤੀ ਅਧਿਆਪਕਾਂ ਤੇ ਹੋਣਹਾਰ ਵਿਦਿਆਰਥਣਾਂ ਨੂੰ ਦਿੱਤਾ।

ਭਟੇੜ ਵਿਚ ਲੱਗੀ ਸ਼ਾਇਰਾਨਾ ਮਹਿਫ਼ਿਲ

ਤਲਵਾੜਾ, 27 ਮਈ :  ਤਲਵਾੜਾ ਨੇੜੇ ਪਿੰਡ ਭਟੇੜ ਵਿੱਚ ਉਸਤਾਦ ਸ਼ਾਇਰ ਜਨਾਬ ਨਰੇਸ਼ ਗੁਮਨਾਮ ਦੇ ਗ੍ਰਹਿ ਵਿਖੇ ਪੰਜਾਬੀ ਸਾਹਿਤ ਅਤੇ ਕਲਾ ਮੰਚ (ਰਜਿ:) ਤਲਵਾੜਾ ਵੱਲੋਂ ਸ਼ਾਇਰਾਨਾ ਮਹਿਫਿਲ ਸਜਾਈ ਗਈ।
ਮਹਿਫਿਲ ਦਾ ਆਗਾਜ਼ ਮਦਨ ਲਾਲ ਵਸ਼ਿਸ਼ਠ ਵੱਲੋਂ ਵੰਝਲੀ ਵਾਦਨ ਨਾਲ ਕੀਤਾ ਗਿਆ। ਕਾਵਿ ਰਚਨਾਵਾਂ ਦੇ ਦੌਰ ਵਿਚ ਡਾ. ਅਮਰਜੀਤ ਅਨੀਸ, ਡਾ. ਵਿਸ਼ਾਲ ਧਰਵਾਲ, ਜਨਾਬ ਨਰੇਸ਼ ਗੁਮਨਾਮ, ਅਨੁਰਾਧਾ ਕਾਫ਼ਿਰ, ਲੈਕ. ਅਨਿਲ ਕੁਮਾਰ ਨੀਲ, ਧਿਆਨ ਸਿੰਘ ਚੰਦਨ, ਜਸਵੀਰ ਕੌਰ ਜੱਸ, ਰਾਜਿੰਦਰ ਮਹਿਤਾ, ਸੱਤਪਾਲ, ਜੋਗਿੰਦਰ ਸਿੰਘ ਜੋਗੀ, ਆਸ਼ਿਮਾ, ਪ੍ਰੋ. ਨੀਲਮ, ਹਰਜਿੰਦਰ ਕੌਰ ਹੈਰੀ ਰੰਧਾਵਾ, ਪ੍ਰਿੰ. ਅਰਚਨਾ ਕੁਲਸ਼੍ਰੇਸ਼ਠ ਵੱਲੋਂ ਬਾਕਮਾਲ ਰਚਨਾਵਾਂ ਪੇਸ਼ ਕਰਕੇ ਹਾਜਰ ਸਾਹਿਤ ਪ੍ਰੇਮੀਆਂ ਨੂੰ ਮੰਤਰਮੁਗਧ ਕਰ ਦਿੱਤਾ। ਮੰਚ ਸੰਚਾਲਨ ਸਮਰਜੀਤ ਸਿੰਘ ਸ਼ਮੀ ਵੱਲੋਂ ਬਾਖੂਬੀ ਕੀਤਾ ਗਿਆ। ਜਨਾਬ ਨਰੇਸ਼ ਗੁਮਨਾਮ ਵੱਲੋਂ ਆਪਣਾ ਗਜ਼ਲ ਸੰਗ੍ਰਹਿ ਬਹਾਰੇ ਅਦਬ ਵੀ ਸਰੋਤਿਆਂ ਨੂੰ ਭੇਟ ਕੀਤਾ ਗਿਆ। ਹੋਰਨਾਂ ਤੋਂ ਇਲਾਵਾ ਇਸ ਮੌਕੇ ਸ. ਸੁਰਿੰਦਰ ਸਿੰਘ ਤਲਵਾੜਾ ਪ੍ਰਧਾਨ ਬਾਬਾ ਦੀਪ ਸਿੰਘ ਜੀ ਸ਼ਹੀਦ ਯਾਦਗਾਰੀ ਸੁਸਾਇਟੀ, ਸਵਰਨ ਸ਼ਰਮਾ, ਸੀਮਾ ਸ਼ਰਮਾ, ਰਾਕੇਸ਼ ਸ਼ਰਮਾ, ਹਿਮਾਂਸ਼ੂ, ਨੀਲਮ, ਜਗਰੂਪ ਸੇਠ ਸਮੇਤ ਵੱਡੀ ਗਿਣਤੀ ਵਿਚ ਸਾਹਿਤ ਰਸੀਏ ਹਾਜਰ ਸਨ।

ਸਰਕਾਰੀ ਮਾਡਲ ਹਾਈ ਸਕੂਲ ਤਲਵਾੜਾ ਦਾ ਸ਼ਾਨਦਾਰ ਨਤੀਜਾ

ਤਲਵਾੜਾ, 28 ਮਈ :  ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ
ਦਸਵੀਂ ਸ਼੍ਰੇਣੀ ਦੀ ਪ੍ਰੀਖਿਆ ਵਿਚ ਸਰਕਾਰੀ ਮਾਡਲ ਹਾਈ ਸਕੂਲ ਤਲਵਾੜਾ ਦਾ ਨਤੀਜਾ ਸ਼ਾਨਦਾਰ ਰਿਹਾ। ਸਕੂਲ ਮੁਖੀ ਹੈੱਡਮਾਸਟਰ ਰਜਿੰਦਰ ਪ੍ਰਸ਼ਾਦ ਸ਼ਰਮਾ ਨੇ ਦੱਸਿਆ ਕਿ ਸਕੂਲ ਦੇ 144 ਵਿੱਚੋਂ 143 ਵਿਦਿਆਰਥੀ ਪਾਸ ਹੋਏ ਜਿਨ੍ਹਾਂ ਵਿੱਚੋਂ ਮਨਦੀਪ ਕੁਮਾਰ 623 ਅੰਕ ਲੈ ਕੇ ਪਹਿਲੇ ਸਥਾਨ ਤੇ ਰਿਹਾ ਜਦਕਿ ਕਰਨ ਕੁਮਾਰ ਨੇ 600 ਅੰਕ, ਸਾਗਰ ਭੰਡਾਰੀ 595 ਅੰਕ ਅਤੇ ਅਸ਼ੀਸ਼ ਕੌਂਡਲ ਨੇ 587 ਅੰਕ ਹਾਸਿਲ ਕੀਤੇ। ਉਨ੍ਹਾਂ ਦੱਸਿਆ ਕਿ 16 ਵਿਦਿਆਰਥੀਆਂ ਨੇ 80 ਫੀਸਦੀ ਤੋਂ ਵੱਧ ਅੰਕ ਹਾਸਿਲ ਕੀਤੇ ਅਤੇ 100 ਵਿਦਿਆਰਥੀ 60 ਫੀਸਦੀ ਤੋਂ ਵੱਧ ਅੰਕ ਲੈ ਕੇ ਪਾਸ ਹੋਏ। ਉਨ੍ਹਾਂ ਇਸ ਸ਼ਾਨਦਾਰ ਕਾਰਗੁਜਾਰੀ ਦਾ ਸਿਹਰਾ ਮਿਹਨਤੀ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਦਿੱਤਾ। ਉਨ੍ਹਾਂ ਦੱਸਿਆ ਕਿ ਇਸ ਵਰ੍ਹੇ ਸਕੂਲ ਨੇ ਤਹਿਸੀਲ ਪੱਧਰ ਤੇ ਤੀਜਾ ਸਥਾਨ ਅਤੇ ਸਕੂਲ ਖੇਡਾਂ ਵਿਚ 9 ਟਰਾਫ਼ੀਆਂ ਵੀ ਹਾਸਿਲ ਕੀਤੀਆਂ। ਹੋਰਨਾਂ ਤੋਂ ਇਲਾਵਾ ਇਸ ਮੌਕੇ ਰਾਜ ਕੁਮਾਰ, ਰਾਕੇਸ਼ ਕੁਮਾਰ, ਸੰਦੀਪ ਕਪਿਲ, ਹਰਮੀਤ ਕੌਰ ਆਦਿ ਸਮੇਤ ਸਕੂਲ ਦੇ ਹੋਰ ਅਧਿਆਪਕ ਵੀ ਹਾਜਰ ਸਨ।

ਕਾਂਗਰਸ ਨੂੰ ਵਿੱਤੀ ਸਥਿਤੀ 'ਤੇ ਸਫ਼ੈਦ ਪੱਤਰ ਮੰਗਣ ਦਾ ਕੋਈ ਹੱਕ ਨਹੀਂ: ਬਾਦਲ


  • ਮੁੱਖ ਮੰਤਰੀ ਨੇ ਸੂਬੇ ਦੇ ਵਿੱਤੀ ਬੋਝ ਲਈ ਕਾਂਗਰਸ ਨੂੰ ਜ਼ਿੰਮੇਂਵਾਰ ਦੱਸਿਆ
  • ਭਾਜਪਾ ਦੇ ਪੰਜਾਬ ਵਿੱਚ ਅਧਾਰ ਵਧਾਉਣ 'ਤੇ ਕੋਈ ਇਤਰਾਜ਼ ਨਹੀਂ
  • ਅਕਾਲੀ ਦਲ-ਭਾਜਪਾ ਗਠਜੋੜ ਮਜ਼ਬੂਤ ਤੇ ਚਿਰਸਥਾਈ
  • ਪੈਟਰੋਲ ਅਤੇ ਡੀਜ਼ਲ 'ਤੇ ਸੈੱਸ ਨੂੰ ਸੂਬੇ ਦੇ ਹਿੱਤਾਂ ਲਈ ਸਹੀ ਠਹਿਰਾਇਆ
  • ਕੰਢੀ ਏਰੀਆ ਦੇ ਆਦਰਸ਼ ਸਕੂਲ ਵਿੱਚ ਵਿਦਿਅਕ ਸੈਸ਼ਨ ਜਲਦੀ ਸ਼ੁਰੂ ਹੋਵੇਗਾ
  • ਸੀ-ਪਾਈਟ ਸੈਂਟਰਾਂ ਵਿੱਚ ਕੰਪਿਊਟਰ ਟ੍ਰੇਨਿੰਗ ਵੀ ਸ਼ੁਰੂ ਹੋਵੇਗੀ
  • ਸੀ-ਪਾਈਟ ਕੇਂਦਰਾਂ ਨੂੰ ਰੋਜ਼ਗਾਰ ਦੇ ਨਵੇਂ ਵਸੀਲਿਆਂ ਲਈ 'ਸੰਗਠਿਤ ਹੱਬਾਂ' ਵਜੋਂ ਵਿਕਸਤਿ ਕੀਤਾ ਜਾਵੇਗਾ
ਤਲਵਾੜਾ (ਹੁਸ਼ਿਆਰਪੁਰ), 23 ਮਈ: ਪੰਜਾਬ 'ਤੇ ਵਿੱਤੀ ਬੋਝ ਪਾਉਣ ਲਈ ਸਿੱਧੇ ਤੌਰ 'ਤੇ ਕਾਂਗਰਸ ਪਾਰਟੀ ਨੂੰ ਜ਼ਿੰਮੇਂਵਾਰ ਠਹਿਰਾਉਂਦਿਆਂ, ਮੁੱਖ ਮੰਤਰੀ ਪੰਜਾਬ ਸ. ਪਰਕਾਸ਼ ਸਿੰਘ ਬਾਦਲ ਨੇ ਅੱਜ ਇੱਥੇ ਕਿਹਾ ਕਿ ਕਾਂਗਰ ਸਨੂੰ ਇਸ ਮੁੱਦੇ 'ਤੇ 'ਵ੍ਹਾਈਟ ਪੇਪਰ' ਮੰਗਣ ਦਾ
ਕੋਈ ਨੈਤਿਕ ਅਧਿਕਾਰ ਨਹੀਂ ਰਹਿ ਜਾਂਦਾ।


         ਨਵੇਂ ਬਣੇ ਆਦਰਸ਼ ਸਕੂਲ ਦੇ ਉਦਘਾਟਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੌਮਾਂਤਰੀ ਸੀਮਾ ਨਾਲ ਲੱਗਦਾ ਹੋਣ ਕਾਰਨ ਜਿੱਥੇ ਸੂਬੇ ਨੂੰ ਵੰਡ ਦਾ ਵਧੇਰੇ ਸੰਤਾਪ ਭੋਗਣਾ ਪਿਆ ਉੱਥੇ ਕਾਂਗਰਸ ਨੇ ਸੂਬੇ ਦੀ ਆਰਥਿਕਤਾ ਨੂੰ ਅਤਿਵਾਦ ਦੇ ਮਾੜੇ ਦਿਨਾਂ ਦੌਰਾਨ ਕੇਂਦਰੀ ਸੁਰੱਖਿਆ ਬਲਾਂ ਦੇ ਖਰਚੇ ਨੂੰ ਸਰਕਾਰੀ ਖਜ਼ਾਨੇ 'ਤੇ ਬੋਝ ਪਾ ਕੇ,  ਅਰਥ ਵਿਵਸਥਾ ਨੂੰ ਬਿਲਕੁਲ ਹੀ ਪਟੜੀਓਂ ਲਾਹ ਦਿੱਤਾ। ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ ਕਾਂਗਰਸ ਸਰਕਾਰ ਵੱਲੋਂ ਦੂਸਰੇ ਰਾਜਾਂ ਨੂੰ ਟੈਕਸ ਰਿਆਇਤਾਂ ਦੇਣ ਕਾਰਨ, ਸਨਅਤਾਂ ਸੂਬੇ ਵਿੱਚੋਂ ਪਲਾਇਨ ਕਰ ਗਈਆਂ। ਉਸ ਤੋਂ ਬਾਅਦ ਕੇਂਦਰ ਵਿੱਚ ਆਈਆਂ ਕਾਂਗਰਸ ਦੀ ਅਗਵਾਈ ਵਾਲੀਆਂ ਸਰਕਾਰਾਂ ਨੇ ਮਤਰੇਈ ਮਾਂ ਦਾ ਸਲੂਕ ਕਰਦਿਆਂ ਸੂਬੇ ਦੀ ਆਰਥਿਕਤਾ ਨੂੰ ਬਿਕੁਲ ਹੀ ਲੀਹੋਂ ਲਾਹ ਦਿੱਤਾ। ਉਨ੍ਹਾਂ ਕਿਹਾ ਕਿ ਬੜੇ ਸ਼ਰਮ ਦੀ ਗੱਲ ਹੈ ਕਿ ਪੰਜਾਬ ਨਾਲ ਪੈਰ-ਪੈਰ 'ਤਟ ਧੱਕਾ ਕਰਨ ਵਾਲੀ ਪਾਰਟੀ ਦੇ ਨੁਮਾਇੰਦੇ ਅੱਜ ਮਾਲੀ ਸੰਕਟ ਦਾ ਭਾਂਡਾ ਅਕਾਲੀ-ਭਾਜਪਾ ਸਰਕਾਰ 'ਤੇ ਭੰਨ ਰਹੇ ਹਨ।


         ਇੱਕ ਹੋਰ ਸਵਾਲ ਦਾ ਜੁਆਬ ਦਿੰਦਿਆਂ ਉਨ੍ਹਾਂ ਕਿਹਾ ਕਿ ਲੋਕਤੰਤਰ ਵਿੱਚ ਹਰੇਕ ਪਾਰਟੀ ਨੂੰ ਆਪਣਾ ਅਧਾਰ ਵਧਾਉਣ ਦਾ ਅਧਿਕਾਰ ਹੈ ਅਤੇ ਜੇਕਰ ਭਾਰਤੀ ਜਨਤਾ ਪਾਰਟੀ ਪੰਜਾਬ ਵਿੱਚ ਆਪਣਾ ਅਧਾਰ ਮਜ਼ਬੂਤ ਕਰਨ 'ਤੇ ਧਿਆਨ ਕੇਂਦਰਿਤ ਕਰ ਰਹੀ ਹੈ, ਤਾਂ ਇਸ ਵਿੱਚ ਕੋਈ ਇਤਰਾਜ਼ ਨਹੀਂ। ਉਨ੍ਹਾਂ ਕਿਹਾ ਕਿ ਅਕਾਲੀ ਦਲ-ਭਾਜਪਾ ਦਾ ਗਠਜੋੜ ਠੋਸ ਅਤੇ ਚਿਰ ਸਥਾਈ ਹੈ ਕਿਉਂ ਜੋ ਦੋਵਾਂ ਪਾਰਟੀਆਂ ਨੂੰ ਇੱਕ ਦੂਸਰੇ 'ਤੇ ਪੂਰਣ ਵਿਸ਼ਵਾ ਤੇ ਭਰੋਸਾ ਹੈ। ਉਨ੍ਹਾ ਕਿਹਾ ਕਿ ਭਾਜਪਾ ਨਾਲ ਅਕਾਲੀ ਦੇ ਸਬੰਧ ਇਸ ਲਈ ਵੀ ਮਜ਼ਬੂਤ ਹਨ ਕਿਉਂ ਜੋ ਭਾਜਪਾ ਨਾਲ ਔਖੇ ਸਮਿਆਂ ਵਿੱਚ ਅਕਾਲੀ ਦਲ ਚਟਾਨ ਵਾਂਗ ਖੜ੍ਹਾ ਹੈ।

         ਪੈਟਰੋਲ ਅਤੇ ਡੀਜ਼ਲ 'ਤੇ ਸੈੱਸ ਲਾਉਣ ਦੇ ਸਰਕਾਰ ਦੇ ਫ਼ੈਸਲੇ ਨੂੰ ਤਰਕਸੰਗਤ ਦੱਸਦਿਆਂ ਸ. ਬਾਦਲ ਨੇ ਕਿਹਾ ਕਿ ਸੂਬੇ ਵਿੱਚ ਵੱਡੇ ਪੱਧਰ 'ਤੇ ਚੱਲ ਰਹੇ ਵਿਕਾਸ ਕਾਰਜਾਂ ਨੂੰ ਹੁਲਾਰਾ ਦੇਣ ਲਈ ਇਸ ਦੀ ਲੋੜ ਜ਼ਰੂਰੀ ਸੀ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਸੂਬੇ ਦੇ ਸਰਬੱਪਖੀ ਵਿਕਾਸ ਅਤੇ ਭਲਾਈ ਲਈ ਵਚਨਬੱਧ ਹੈ ਜਿਸ ਲਈ ਇਹ ਸੈੱਸ ਲਾਉਣਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਛੇਤੀ ਹੀ
ਉੱਤਰੀ ਖਿੱਤੇ ਦੀਆਂ ਸਾਰੀਆਂ ਰਾਜ ਸਰਕਾਰਾਂ ਵੱਲੋਂ ਇੱਕਸਾਰ ਕਰ ਢਾਂਚੇ ਨੂੰ ਅਪਣਾ ਲਿਆ ਜਾਵੇਗਾ ਤੇ ਖਿੱਤੇ ਵਿੱਚ ਇੱਕਸਾਰ ਟੈਕਸ ਦਰਾਂ ਹੋ ਜਾਣਗੀਆਂ।


         ਗੁਰਪ੍ਰੀਤ ਸਿੰਘ ਪਿੰਕੀ ਦਾ ਮਾਮਲੇ 'ਤੇ ਉਨ੍ਹਾ ਕਿਹਾ ਕਿ ਇਸ ਮਾਮਲੇ 'ਤੇ ਕਾਨੂੰਨ ਅਨੁਸਾਰ ਹੀ ਫ਼ੈਸਲਾ ਹੋਵੇਗਾ।

         ਕੰਢੀ ਇਲਾਕੇ ਵਿੱਚ ਸਿੱਖਿਆ ਨੂੰ ਹੁਲਾਰਾ ਦੇਣ ਲਈ ਕੀਤੇ ਜਾ ਰਹੇ ਯਤਨਾਂ ਦਾ ਖੁਲਾਸਾ ਕਰਦਿਆਂ ਉਨ੍ਹਾਂ ਕਿਹਾ ਕਿ ਨਵੇਂ ਬਣਾਏ ਗਏ ਆਦਰਸ਼ ਸਕੂਲ ਵਿੱਚ ਛੇਤੀ ਹੀ ਵਿਦਿਅਕ ਸੈਸ਼ਨ ਸ਼ੁਰੂ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਦਰਸ਼ ਸਕੂਲ ਇਸ ਖਿੱਤੇ ਦੇ ਵਿਦਿਆਰਥੀਆਂ ਨੂੰ ਮਿਆਰੀ ਤੇ ਸਸਤੀ ਸਿੱਖਿਆ ਮੁਹੱਈਆ ਕਰਵਾਉਣ ਵਿੱਚ ਲਾਭਕਾਰੀ ਸਿੱਧ ਹੋਵੇਗਾ। ਉਨ੍ਹਾਂ ਨਵੇਂ ਉਸਰੇ ਮਹੰਤ ਰਾਮ ਪ੍ਰਕਾਸ਼ ਦਾਸ ਸਰਕਾਰੀ ਕਾਲਜ ਦਾ ਦੌਰਾ ਵੀ ਕੀਤਾ।

         ਬਾਅਦ ਵਿੱਚ ਸੀ-ਪਾਈਟ ਕੇਂਦਰ ਦੇ ਦੌਰੇ ਦੌਰਾਨ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਇਨ੍ਹਾਂ
ਕੇਂਦਰਾਂ ਨੂੰ ਕੰਪਿਊਟਰ ਸਿਖਲਾਈ ਸੁਵਿਧਾ ਮੁਹੱਈਆ ਕਰਵਾਈ ਜਾਵੇਗੀ ਤਾਂ ਜੋ ਇਨ੍ਹਾਂ ਕੇਂਦਰਾਂ ਵਿੱਚ ਕਲੈਰੀਕਲ ਇਮਤਿਹਾਨਾਂ ਦੀ ਤਿਆਰੀ ਵੀ ਕਰਵਾਈ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਕੇਂਦਰ ਜਿਹੜੇ ਫ਼ਿਲਹਾਲ ਹਥਿਆਰਬੰਦ ਬਲਾਂ ਦੀ ਭਰਤੀ ਲਈ  ਸਿਖਲਾਈ ਦਿੰਦੇ ਹਨ, ਨੂੰ ਭਵਿੱਖ ਵਿੱਚ ਰੋਜ਼ਗਾਰ ਸਿਖਲਾਈ ਦੇ ਨਵੇਂ ਵਸੀਲਿਆਂ ਲਈ 'ਇੰਟੈਗ੍ਰੇਟਿਡ ਹੱਬਜ਼' ਵਜੋਂ ਵਿਕਸਿਤ ਕੀਤਾ ਜਾਵੇਗਾ। ਉਨ੍ਹਾਂ ਨੇ ਇਨ੍ਹਾਂ ਕੇਂਦਰਾਂ ਵਿੱਚ ਸਿਖਲਾਈ ਸਮਾਂ ਵੀ 8 ਦੀ ਬਜਾਏ 12 ਹਫ਼ਤਿਆਂ ਦਾ ਕਰਨ ਦੇ ਆਦੇਸ਼ ਵੀ ਦਿੱਤੇ।


         ਇਸ ਮੌਕੇ ਮੁੱਖ ਮੰਤਰੀ ਦੇ ਨਾਲ ਐਮ.ਐਲ.ਏ. ਸੁਖਜੀਤ ਕੌਰ ਸਾਹੀ ਤੇ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ, ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਅਤੇ ਪ੍ਰਧਾਨ ਯੂਥ ਅਕਾਲੀ ਦਲ ਦੋਆਬਾ ਜ਼ੋਨ ਸਰਬਜੋਤ ਸਿੰਘ ਸਾਬੀ, ਵਿਸ਼ੇਸ਼ ਪ੍ਰਮੁੱਖ ਸਕੱਤਰ/ਮੁੱਖ ਮੰਤਰੀ ਸ੍ਰੀ ਕੇ.ਜੇ.ਐਸ. ਚੀਮਾ, ਡੀ.ਆਈ.ਜੀ. ਕੁੰਵਰ ਵਿਜੇ ਪ੍ਰਤਾਪ ਅਤੇ ਡਿਪਟੀ ਕਮਿਸ਼ਨਰ ਸ੍ਰੀਮਤੀ ਅਨਿੰਦਿਤਾ ਮਿਤਰਾ ਵੀ ਮੌਜੂਦ ਸਨ।  

ਨੈਸ਼ਨਲ ਮੈਰਿਟ ਟੈਸਟ ਵਿਚ ਪਲਾਹੜ ਸਕੂਲ ਦੀ ਝੰਡੀ

ਤਲਵਾੜਾ, 19 ਮਈ :ਸਰਕਾਰੀ ਹਾਈ ਸਕੂਲ ਪਲਾਹੜ ਦੇ 12 ਵਿਦਿਆਰਥੀਆਂ ਨੇ ਨੈਸ਼ਨਲ ਮੀਨਜ਼ ਕਮ ਮੈਰਿਟ ਸਕਾਲਰਸ਼ਿਪ ਟੈਸਟ ਪਾਸ ਕਰਨ ਸਦਕਾ ਜਿਲ੍ਹੇ ਦੇ ਸਕੂਲਾਂ ਸਭ ਵਿਚ ਪਹਿਲਾ ਸਥਾਨ ਹਾਸਿਲ ਕੀਤਾ ਹੈ। ਸਕੂਲ ਮੁਖੀ ਹੈੱਡਮਾਸਟਰ ਬਿਕਰਮ ਸਿੰਘ ਨੇ ਦੱਸਿਆ ਕਿ ਪਹਿਲਾਂ ਵੀ ਇਸ ਸਕੂਲ ਦੇ 30 ਵਿਦਿਆਰਥੀ ਇਹ ਟੈਸਟ ਪਾਸ ਕਰ ਚੁੱਕੇ ਹਨ ਅਤੇ ਇਹ ਟੈਸਟ ਪਾਸ ਕਰਨ ਨਾਲ ਹਰ ਵਿਦਿਆਰਥੀ ਨੂੰ ਚਾਰ ਸਾਲਾਂ ਲਈ ਪੰਜ ਸੌ ਰੁਪਏ ਪ੍ਰਤੀ ਮਹੀਨਾ ਵਜੀਫ਼ਾ ਮਿਲਦਾ ਹੈ। ਉਨ੍ਹਾਂ ਸ਼ਾਨਦਾਰ ਕਾਰਗੁਜਾਰੀ ਕਰਨ ਵਾਲੇ ਇਨ੍ਹਾਂ ਹੋਣਹਾਰ ਵਿਦਿਆਰਥੀਆਂ ਨੂੰ ਯਾਦ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਹੋਰਨਾਂ ਤੋਂ ਇਲਾਵਾ ਇਸ ਮੌਕੇ ਸ਼ਮਸ਼ੇਰ ਸਿੰਘ, ਗੁਲਸ਼ਨ ਕੁਮਾਰੀ, ਰਾਕੇਸ਼ ਕੁਮਾਰ, ਹਰਦਿਆਲ ਸਿੰਘ, ਹਿਤੇਸ਼ ਕੁਮਾਰ, ਰਾਜੇਸ਼ ਕੁਮਾਰ, ਸੁਨੀਲ ਕੁਮਾਰ, ਅਨਿਲ ਕੁਮਾਰ, ਸੁਨੀਤਾ ਦੇਵੀ, ਰੀਨਾ ਦੇਵੀ, ਕਮਲਜੀਤ ਡੋਗਰਾ, ਰਿਤੂ ਬਾਲਾ ਸਮੇਤ ਕਈ ਹੋਰ ਪਤਵੰਤੇ ਹਾਜਰ ਸਨ।

ਜ਼ਿਲ੍ਹੇ ਦੇ ਕੁੱਲ 1449 ਪਿੰਡਾਂ ਵਿੱਚੋਂ 1442 ਦਾ ਜ਼ਮੀਨੀ ਰਿਕਾਰਡ ਹੋਇਆ ਕੰਪਿਊਟਰਾਈਜ਼ਡ: ਡਿਪਟੀ ਕਮਿਸ਼ਨਰ

ਹੁਸ਼ਿਆਰਪੁਰ 13 ਮਈ: ਪੰਜਾਬ ਸਰਕਾਰ ਵੱਲੋਂ ਲੋਕਾਂ ਖਾਸਕਰ ਕਿਸਾਨਾਂ ਨੂੰ ਜ਼ਮੀਨੀ ਰਿਕਾਰਡ ਨਾਲ ਸਬੰਧਤ ਇੰਤਕਾਲ, ਗਿਰਦਾਵਰੀ , ਜਮਾਂਬੰਦੀ , ਨਿਸ਼ਾਨਦੇਈ ਦੀਆਂ ਕੰਪਿਊਟਰਾਈਜ਼ਡ ਨਕਲਾਂ ਵਾਜ਼ਿਬ ਕੀਮਤਾਂ 'ਤੇ ਮੁਹੱਈਆ ਕਰਵਾਉਣ ਲਈ ਚਲਾਏ ਜਾ ਰਹੇ ਫਰਦ ਕੇਂਦਰਾਂ ਨੂੰ ਲੋਕਪੱਖੀ ਤੇ ਉਸਾਰੂ ਕਦਮ ਆਖਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਦੱਸਿਆ ਕਿ ਜ਼ਿਲ੍ਹੇ ਦੇ ਪਿੰਡਾਂ ਦਾ 100 ਫੀਸਦ ਜ਼ਮੀਨੀ ਰਿਕਾਰਡ ਜਲਦ ਹੀ ਕੰਪਿਊਟਰਾਈਜ਼ਡ ਹੋ ਜਾਵੇਗਾ ।  
         ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਪੈਂਦੇ ਕੁੱਲ 1449 ਪਿੰਡਾਂ ਵਿਚੋਂ 1442 ਪਿੰਡਾਂ ਦੀ ਰਿਕਾਰਡ ਕੰਪਿਊਟਰਰਾਈਜ਼ਡ ਕਰ ਦਿੱਤਾ ਗਿਆ ਹੈ ਅਤੇ ਇਹਨਾਂ ਪਿੰਡਾਂ ਦੇ ਵਾਸੀਆਂ ਨੂੰ ਉਨ੍ਹਾਂ ਦੇ  ਜ਼ਮੀਨੀ ਰਿਕਾਰਡ  ਦੀਆਂ ਫਰਦਾਂ ਫਰਦ ਸੈਂਟਰਾਂ ਤੇ  ਕੰਪਿਊਟਰ ਰਾਹੀਂ ਜਾਰੀ ਕੀਤੀਆਂ ਜਾ ਰਹੀਆਂ ਹਨ । ਉਨ੍ਹਾਂ ਦੱਸਿਆ ਕਿ ਬਾਕੀ ਰਹਿੰਦੇ 7 ਪਿੰਡਾਂ ਦਾ ਜ਼ਮੀਨੀ ਰਿਕਾਰਕਡ ਵੀ ਕੰਪਿਊਟਰਾਈਜ਼ਡ ਕੀਤਾ ਜਾ ਰਿਹਾ ਹੈ ਜੋ ਜਲਦੀ ਹੀ ਮੁਕੰਮਲ ਹੋ ਜਾਵੇਗਾ। ਉਨ੍ਹਾਂ ਦੱਸਿਆ ਕਿ ਜਿਲੇ  ਵਿਚ ਹੁਸ਼ਿਆਰਪੁਰ , ਭੁੰਗਾ , ਗੜਸ਼ੰਕਰ , ਮਾਹਿਲਪੁਰ , ਮੁਕੇਰੀਆਂ , ਤਲਵਾੜਾ , ਦਸੂਹਾ , ਟਾਂਡਾ ਅਤੇ ਗੜਦੀਵਾਲਾ ਵਿਖੇ ਫਰਦ ਕੇਦਰ ਖੋਲ੍ਹੇ ਗਏ ਹਨ ।
         ਉਨ੍ਹਾਂ ਕਿਹਾ ਕਿ ਫਰਦ ਕੇਂਦਰਾਂ ਰਾਹੀਂ ਲੋਕਾਂ ਨੂੰ ਵਾਜ਼ਿਬ ਕੀਮਤਾਂ ਉੱਪਰ ਅਤੇ ਬਹੁਤ ਹੀ ਘੱਟ ਸਮੇਂ ਵਿੱਚ ਫਰਦਾਂ ਦੀਆਂ ਕੰਪਿਊਟਰਾਈਜ਼ਡ ਕਾਪੀਆਂ ਉਪਲੱਬਧ ਹੋਣ ਸਦਕਾ ਜਿਥੇ ਲੋਕਾਂ ਨੂੰ ਖੱਜਲ ਖੁਆਰੀ ਤੋਂ ਨਿਜ਼ਾਤ ਮਿਲੀ ਹੈ ਉਥੇ ਲੋਕਾਂ ਲਈ ਸਮੇਂ ਦੀ ਬਚਤ ਵੀ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਜ਼ਮੀਨੀ ਰਿਕਾਰਡ ਹਾਸਿਲ ਕਰਨ ਲਈ ਲੋਕਾਂ ਨੂੰ ਪਟਵਾਰ ਖਾਨਿਆਂ ਅਤੇ ਤਹਿਸੀਲਾਂ 'ਚ ਜਾਣਾ ਪੈਂਦਾ ਸੀ।
         ਉੁਨਾਂ ਦੱਸਿਆ ਕਿ ਜ਼ਿਲ੍ਹੇ ਵਿਚ 9 ਫਰਦ ਕੇਂਦਰ ਤਹਿਸੀਲ ਵਾਈਜ , ਸਬ ਤਹਿਸੀਲ ਵਾਈਜ ਖੋਲ੍ਹੇ ਗਏ ਹਨ ਇਨ੍ਹਾਂ ਫਰਦ ਕੇਦਰਾਂ ਵਿਚ ਕੋਈ ਵੀ ਵਿਅਕਤੀ ਆਪਣੀ ਜ਼ਮੀਨ ਦੀ ਫਰਦ ਆਪਣਾ ਨਾਮ ਪਿੰਡ ਦਾ ਨਾਂ ਅਤੇ ਨੰਬਰ ਖਸਰਾ ਦੱਸ ਕੇ ਕਢਵਾ ਸਕਦਾ ਹੈ । ਉਨ੍ਹਾਂ ਇਹ ਵੀ ਦੱਸਿਆ ਕਿ ਇਨਾਂ 9 ਫਰਦ ਕੇਦਰਾਂ ਵਿਚ ਅਪ੍ਰੈਲ 2014 ਤੋਂ  ਮਾਰਚ 2015 ਤੱਕ 195089 ਅਰਜ਼ੀਆਂ ਜਮੀਨੀ ਰਿਕਾਰਡ ਪ੍ਰਾਪਤ ਕਰਨ ਲਈ ਆਈਆਂ, ਜਿਨ੍ਹਾਂ ਵਿੱਚ ਫਰਦ ਕੇਂਦਰ ਹੁਸ਼ਿਆਰਪੁਰ ਤੋਂ 41639, ਭੂੰਗਾ 13862, ਗੜ੍ਹਸ਼ੰਕਰ 25009, ਮਾਹਿਲਪੁਰ 14740, ਮੁਕੇਰੀਆਂ 25445, ਤਲਵਾੜਾ 13344, ਦਸੂਹਾ 22135, ਟਾਂਡਾ 24826 ਅਤੇ ਗੜ੍ਹਦੀਵਾਲ ਤੋਂ 14086 ਜਮੀਨੀ ਰਿਕਾਰਡ ਦੀਆਂ ਨਕਲਾਂ ਦੀਆਂ ਕਾਪੀਆਂ ਮੁਹੱਈਆ ਕਰਵਾਈਆਂ ਗਈਆਂ ਹਨ । ਸ੍ਰੀਮਤੀ ਮਿਤਰਾ ਨੇ ਦੱਸਿਆ ਕਿ ਕੰਪਿਊਟਰ ਰਾਈਜ਼ਡ ਹੋਏ 1442 ਪਿੰਡਾਂ ਦੀ ਰਿਕਾਰਡ ਵੈਬ ਸਾਈਟ http://www.plrs.org.in  ਤੇ ਲੋਡ ਕੀਤਾ ਗਿਆ ਹੈ  ਜੇਕਰ ਕੋਈ ਵਿਅਕਤੀ ਆਪਣੀ ਜ਼ਮੀਨ ਦਾ ਰਿਕਾਰਡ ਚੈਕ ਕਰਨਾ ਚਾਹੁੰਦਾ ਹੋਵੇ ਤਾਂ ਉਹ ਇਸ ਵੈਬ ਸਾਈਟ ਤੇ ਜਾ ਕੇ ਆਪਣਾ ਪਿੰਡ ਅਤੇ ਖੇਵਟ ਨੰਬਰ ਐਂਟਰ ਕਰਕੇ ਸਾਰਾ ਰਿਕਾਰਡ ਵੇਖ ਸਕਦਾ ਹੈ ।
                  ਡਿਪਟੀ ਕਮਿਸ਼ਨਰ ਨੇ ਇਹ ਵੀ ਦੱਸਿਆ ਕਿ ਹੁਸ਼ਿਆਰਪੁਰ ਜਿਲ੍ਹੇ ਦੇ ਜਿਆਦਾਤਰ ਲੋਕ ਵਿਦੇਸ਼ਾਂ ਵਿਚ ਵਸੇ ਹਨ ਅਤੇ ਉਨ੍ਹਾਂ ਨੂੰ ਉਥੇ ਬੈਠਿਆਂ ਆਪਣੀਆਂ ਜਾਇਦਾਦਾਂ ਬਾਰੇ ਪਤਾ ਨਹੀਂ ਲਗਦਾ ਜਦ ਕਿ ਇਹ ਸਹੂਲਤ ਵਿਦੇਸ਼ਾਂ ਵਿਚ ਬੈਠੇ ਪ੍ਰਵਾਸੀ ਭਾਰਤੀਆਂ ਲਈ ਬਹੁਤ ਹੀ ਲਾਹੇਵੰਦ ਸਾਬਤ ਹੋ ਰਹੀ ਹੈ ਕਿਉਂਕਿ ਦੂਰ ਬੈਠ ਕੇ ਵੀ ਕੋਈ ਵੀ ਵਿਅਕਤੀ ਆਪਣੀ ਜ਼ਮੀਨ ਜਾਇਦਾਦ ਸਬੰਧੀ ਪੂਰੀ ਜਾਣਕਾਰੀ ਰੱਖ ਸਕਦਾ ਹੈ । ਉਨਾਂ ਕਿਹਾ ਕਿ ਖੋਲ੍ਹੇ ਗਏ ਫਰਦ ਕੇਂਦਰ ਲੋਕਾਂ ਦੀ ਖੱਜਲ ਖੁਆਰੀ ਘਟਾਉਣ ਵਿਚ ਕਾਮਯਾਬ ਹੋਏ ਹਨ ਅਤੇ ਸਾਰੇ ਫਰਦ ਕੇਦਰਾਂ ਵਿਚ ਲੋਕਾਂ ਦੇ ਬੇਠਣ ਲਈ ਵੇਟਿੰਗ ਏਰੀਏ ਵਿਚ ਕੁਰਸੀਆਂ ਪੀਣ ਲਈ ਸਾਫ ਪਾਣੀ , ਗਰਮੀਆਂ ਲਈ ਏ.ਸੀ ਆਦਿ ਦੀਆਂ ਸਾਰੀਆਂ ਮੁਢਲੀਆਂ ਸਹੂਲਤਾਂ ਦਿੱਤੀਆਂ ਗਈਆਂ ਹਨ । ਉਨ੍ਹਾਂ ਦੱਸਿਆ ਕਿ ਫਰਦ ਕੇਦਰਾਂ ਰਾਹੀਂ ਕਿਸੇ ਵੀ ਜ਼ਮੀਨ ਮਾਲਿਕ ਨੂੰ ਕੇਵਲ 10 ਤੋਂ 15 ਮਿੰਟ ਦਾ ਸਮਾਂ ਲੱਗਦਾ ਹੈ ਅਤੇ ਕੇਵਲ 20 ਰੁਪਏ ਪ੍ਰਤੀ ਪੰਨੇ ਦੇ ਹਿਸਾਬ ਨਾਲ ਫੀਸ ਅਦਾ ਕਰਕੇ ਜ਼ਮੀਨੀ ਰਿਕਾਰਡ ਦੀ ਤਸਦੀਕਸ਼ੁਦਾ ਨਕਲ ਪ੍ਰਾਪਤ ਹੋ ਜਾਂਦੀ ਹੈ ।

ਦੀਪਿਕਾ ਨੇ ਕੀਤਾ ਕਮਾਹੀ ਦੇਵੀ ਸਕੂਲ ਦਾ ਨਾਮ ਰੌਸ਼ਨ

ਤਲਵਾੜਾ, 13 ਮਈ :ਪੰਜਾਬ ਸਕੂਲ ਸਿੱਖਿਆ ਬੋਰਡ ਦੀ ਬਾਰ੍ਹਵੀਂ ਜਮਾਤ
ਵਿੱਚ ਸੂਬੇ ਚੋਂ 21ਵਾਂ ਸਥਾਨ ਹਾਸਿਲ ਕਰਕੇ ਇਤਿਹਾਸਕ ਕਸਬਾ ਕਮਾਹੀ ਦੇਵੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀ ਵਿਦਿਆਰਥਣ ਦੀਪਿਕਾ ਸਪੁੱਤਰੀ ਸ਼੍ਰੀ ਬਲਰਾਮ ਸਿੰਘ ਨੇ ਪੂਰੇ ਇਲਾਕੇ ਵਿਚ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਸਕੂਲ ਮੁਖੀ ਪ੍ਰਿੰ. ਰਾਜੇਸ਼ ਸਿੰਘ ਨੇ ਦੱਸਿਆ ਕਿ ਦੀਪਿਕਾ ਨੇ ਵਿਗਿਆਨ ਸਟ੍ਰੀਮ ਵਿਚ 95.33 ਫੀਸਦੀ ਅੰਕ ਹਾਸਿਲ ਕਰਕੇ ਮੈਰਿਟ ਸੂਚੀ ਵਿਚ 21ਵਾਂ ਸਥਾਨ ਹਾਸਿਲ ਕੀਤਾ ਹੈ। ਉਨ੍ਹਾਂ ਇਸ ਕਾਮਯਾਬੀ ਦਾ ਸਿਹਰਾ ਸਕੂਲ ਦੇ ਮਿਹਨਤੀ ਸਟਾਫ਼ ਤੇ ਮਾਪਿਆਂ ਨੂੰ ਦਿੱਤਾ। ਇਸ ਮੌਕੇ ਲੈਕ. ਸੰਜੀਵ ਕੁਮਾਰ, ਸੂਰਜ ਪ੍ਰਕਾਸ਼, ਵਿਜੇ ਕੁਮਾਰ ਤੇ ਹੋਰ ਅਧਿਆਪਕ ਹਾਜਰ ਸਨ।

ਸ. ਕੰਨਿਆ ਸੀ. ਸੈਕੰਡਰੀ ਸਕੂਲ ਤਲਵਾੜਾ ਦੀਆਂ ਪੰਜ ਵਿਦਿਆਰਥਣਾਂ ਮੈਰਿਟ ਵਿੱਚ

ਤਲਵਾੜਾ, 11 ਮਈ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਬਾਰ੍ਹਵੀਂ ਜਮਾਤ ਦੇ ਨਤੀਜਿਆਂ ਅਨੁਸਾਰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸੈਕਟਰ 3 ਤਲਵਾੜਾ ਦੀਆਂ ਪੰਜ ਵਿਦਿਆਰਥਣਾਂ ਨੇ ਮੈਰਿਟ ਸੂਚੀ ਵਿਚ ਸਥਾਨ ਹਾਸਿਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਮੁਖੀ ਪ੍ਰਿੰ. ਸੁਰੇਸ਼ ਕੁਮਾਰੀ ਨੇ ਦੱਸਿਆ
ਕਿ ਸਕੂਲ ਦੀ ਵਿਦਿਆਰਥਣ ਸ਼ਿਵਾਂਗੀ ਸਪੁੱਤਰੀ ਸ਼੍ਰੀ ਰਾਜ ਕੁਮਾਰ ਨੇ 441 ਅੰਕ ਲੈ ਕੇ ਨੌਵਾਂ ਸਥਾਨ ਹਾਸਿਲ ਕੀਤਾ ਹੈ ਅਤੇ ਰਿਚਾ ਸਪੁੱਤਰੀ ਸ਼੍ਰੀ ਤਰਸੇਮ ਲਾਲ ਨੇ ਬਾਰ੍ਹਵਾਂ ਸਥਾਨ, ਸੁਧਾ ਸਪੁੱਤਰੀ ਸ਼੍ਰੀ ਯਸ਼ਪਾਲ ਨੇ 14ਵਾਂ ਸਥਾਨ, ਗੀਤਿਕਾ ਸਪੁੱਤਰੀ ਸ਼੍ਰੀ ਸੁਰਿੰਦਰ ਕੁਮਾਰ ਨੇ 21ਵਾਂ ਸਥਾਨ ਅਤੇ ਸ਼ਿਵਾਨੀ ਸਪੁੱਤਰੀ ਸ਼੍ਰੀ ਰਾਮ ਪਰਕਾਸ਼ ਨੇ 22ਵਾਂ ਸਥਾਨ ਹਾਸਿਲ ਕੀਤਾ ਹੈ। ਉਨ੍ਹਾਂ ਕਿਹਾ ਕਿ ਜਿਲ੍ਹਾ ਸਿੱਖਿਆ ਅਫ਼ਸਰ ਸ਼੍ਰੀਮਤੀ ਸੁਖਵਿੰਦਰ ਕੌਰ ਦੀ ਯੋਗ ਅਗਵਾਈ ਅਤੇ ਸਕੂਲ ਦੇ ਮਿਹਨਤੀ ਸਟਾਫ਼ ਸਦਕਾ ਮੈਰਿਟ ਸੂਚੀ ਵਿਚ ਪੰਜ ਸਥਾਨ ਹਾਸਿਲ ਕਰਕੇ ਸਕੂਲ ਵੱਲੋਂ ਲਗਾਤਾਰ ਪੰਜ ਸਾਲਾਂ ਤੋਂ ਮੈਰਿਟ ਸੂਚੀ ਵਿਚ ਆਉਣ ਦਾ ਰਿਕਾਰਡ ਲਗਾਤਾਰ ਕਾਇਮ ਰੱਖਿਆ ਹੈ। 

ਦੇਸ਼ ਭਗਤਾਂ ਦੇ ਰਾਹ ਤੇ ਚੱਲਣਾ ਹੀ ਸੱਚੀ ਸ਼ਰਧਾਂਜਲੀ: ਕਾਮਰੇਡ ਪਾਸਲਾ

ਪੰਡਿਤ ਕਿਸ਼ੋਰੀ ਲਾਲ ਦੀ ਯਾਦ ਵਿਚ ਸਲਾਨਾ ਮੇਲਾ
ਤਲਵਾੜਾ, 11 ਮਈ : ਸ਼ਹੀਦ ਭਗਤ ਸਿੰਘ ਦੇ ਸਾਥੀ ਆਜਾਦੀ ਘੁਲਾਟੀਏ ਪੰਡਿਤ ਕਿਸ਼ੋਰੀ ਲਾਲ ਦੀ ਯਾਦ ਵਿਚ ਉਨ੍ਹਾਂ ਦੇ ਜੱਦੀ ਪਿੰਡ ਧਰਮਪੁਰ ਵਿਖੇ ਦੇਸ਼ ਭਗਤ ਯਾਦਗਾਰ ਕਮੇਟੀ ਜਲੰਧਰ ਅਤੇ ਦੁਰਗਾ ਮਾਤਾ ਮੰਦਰ ਕਮੇਟੀ ਦੇ ਸਹਿਯੋਗ ਨਾਲ ਸਲਾਨਾ ਮੇਲਾ ਆਯੋਜਿਤ ਕੀਤਾ ਗਿਆ ਜਿਸ ਦੀ ਪ੍ਰਧਾਨਗੀ ਬਲਦੇਵ ਸਿੰਘ, ਚੌਧਰੀ ਰਾਮ ਭਜਨ, ਹੈੱਡਮਾਸਟਰ ਬਿਆਸ ਦੇਵ, ਗਿਆਨ ਸਿੰਘ ਗੁਪਤਾ ਨੇ ਕੀਤੀ।
ਪੰ. ਕਿਸ਼ੋਰੀ ਲਾਲ ਯਾਦਗਾਰ ਕਮੇਟੀ ਤਲਵਾੜਾ ਵੱਲੋਂ ਕਰਵਾਏ ਇਸ ਮੇਲੇ ਵਿਚ ਨੌਰਾ ਰਿਚਰਡ ਕਲਾ ਮੰਚ ਦੀਨਾਨਗਰ ਦੇ ਕਲਾਕਾਰਾਂ ਵੱਲੋਂ ਨਿਰਦੇਸ਼ਕ ਸੁਰੇਸ਼ ਮਹਿਤਾ ਦੀ ਅਗਵਾਈ ਹੇਠ ਕੋਰੀਓਗ੍ਰਾਫ਼ੀ ਅਤੇ ਨਾਟਕ ਸਿਓਂਕ ਪੇਸ਼ ਕੀਤਾ ਗਿਆ ਜਦਕਿ ਗਾਇਕ ਜਗਸੀਰ ਜੀਦ੍ਹਾ ਤੇ ਸਾਥੀਆਂ ਵੱਲੋਂ ਇਨਕਲਾਬੀ ਗੀਤ ਤੇ ਬੋਲੀਆਂ ਪੇਸ਼ ਕੀਤੀਆਂ ਗਈਆਂ। ਇਸ ਮੌਕੇ ਹਾਜਰ ਇਕੱਠ ਨੂੰ ਸੰਬੋਧਨ ਕਰਦਿਆਂ ਕਾਮਰੇਡ ਮੰਗਤ ਰਾਮ ਪਾਸਲਾ ਨੇ ਜੋਰ ਦਿੱਤਾ ਕਿ ਮਹਾਨ ਦੇਸ਼ ਭਗਤਾਂ ਵੱਲੋਂ ਵਿਖਾਏ ਸੰਘਰਸ਼ ਦੇ ਰਾਹ ਤੇ ਚੱਲਣ ਹੀ ਉਨ੍ਹਾਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ। ਡਾ. ਰਘਬੀਰ ਕੌਰ ਜਲੰਧਰ ਨੇ ਵੀ ਨੌਜਵਾਨਾਂ ਨੂੰ ਉਸਾਰੂ ਸੋਚ ਨਾਲ ਜੁੜਨ ਦੀ ਪ੍ਰੇਰਨਾ ਦਿੱਤੀ। ਪ੍ਰੋਗਰਾਮ ਦਾ ਮੰਚ ਸੰਚਾਲਨ ਜਸਵੀਰ ਤਲਵਾੜਾ ਤੇ ਅਮਰਿੰਦਰ ਢਿੱਲੋਂ ਨੇ ਬਾਖੂਬੀ ਕੀਤਾ ਅਤੇ ਸਮਾਗਮ ਨੂੰ ਹੋਰਨਾਂ ਤੋਂ ਇਲਾਵਾ ਡਾ. ਸੁਰਿੰਦਰ ਮੰਡ, ਸੁਰੇਸ਼ ਪਰਮਾਰ, ਡਾ. ਵਿਸ਼ਾਲ ਧਰਵਾਲ, ਉੱਘੇ ਸਮਾਜ ਸੇਵੀ ਕੇ. ਜੀ. ਸ਼ਰਮਾ, ਕਾਮਰੇਡ ਬੰਸਲ, ਵਰਿੰਦਰ ਵਿੱਕੀ,  ਸੈਨੇਟਰ ਦਿਆਲ ਪ੍ਰਤਾਪ ਸਿੰਘ ਰੰਧਾਵਾ, ਜੋਗਿੰਦਰ ਕੰਵਰ ਆਦਿ ਨੇ ਵੀ ਸੰਬੋਧਨ ਕੀਤਾ। ਯਾਦਗਾਰੀ ਕਮੇਟੀ ਵੱਲੋਂ ਨੇਪਾਲ ਭੂਚਾਲ ਪੀੜਤਾਂ ਲਈ 10 ਹਜਾਰ ਰੁਪਏ ਸਹਾਇਤਾ ਦੇਣ ਦਾ ਐਲਾਨ ਕੀਤਾ ਗਿਆ। ਹੋਰਨਾਂ ਤੋਂ ਇਲਾਵਾ ਇਸ ਮੌਕੇ ਦੀਪਕ ਜਰਿਆਲ, ਰਾਜੀਵ ਸ਼ਰਮਾ, ਵਿਨੋਦ ਕੁਮਾਰ, ਸ਼ਿਵ ਕੁਮਾਰ ਸ਼ਰਮਾ, ਉੱਤਮ ਸਿੰਘ ਬੰਸੀਆ, ਜੁਗਰਾਜ ਸਿੰਘ, ਨਰੇਸ਼ ਮਿੱਢਾ, ਰਾਜ ਕੁਮਾਰ, ਪੰਕਜ ਸ਼ਰਮਾ, ਸ਼ਸ਼ੀਕਾਂਤ ਆਦਿ ਸਮੇਤ ਵੱਡੀ ਗਿਣਤੀ ਵਿਚ ਪਤਵੰਤੇ ਹਾਜਰ ਸਨ।

ਉਪਗ੍ਰਹਿ-ਸੌਰ ਊਰਜਾ ਪਲਾਂਟ ਸਾਬਿਤ ਹੋਵੇਗਾ ਨਵਾਂ ਮੀਲ ਪੱਥਰ: ਮਜੀਠੀਆ


  • ਮਜੀਠੀਆ ਵੱਲੋਂ ਦੇਸ਼ ਦੇ ਪਹਿਲੇ ਸੈਟੇਲਾਈਟ ਨਿਯੰਤ੍ਰਿਤ ਸੌਰ ਊਰਜਾ ਪਲਾਂਟ ਦਾ ਉਦਘਾਟਨ
  • 'ਸਿੰਗਲ ਐਕਸਿਸ ਟ੍ਰੈਕਿੰਗ ਈਸਟ ਵੈਸਟ ਟਿਲਟ' ਤਕਨੀਕ ਨਾਲ ਲਾਲਪੁਰ ਵਿੱਚ ਲੱਗਾ 4.2 ਮੈਗਾਵਾਟ ਦਾ ਪਲਾਂਟ
  • 35 ਕਰੋੜ ਰੁਪਏ ਦੀ ਲਾਗਤ ਨਾਲ ਪਲਾਂਟ ਲਾਉਣ ਵਾਲੀ ਅਦਿੱਤਿਆ ਮੈਡੀਸੇਲਜ਼ ਕੰਪਨੀ ਵੱਲੋਂ ਹੋਰ ਨਿਵੇਸ਼ ਕਰਨ ਦਾ ਐਲਾਨ
  • ਪੰਜਾਬ ਵੱਲੋਂ ਪ੍ਰਾਜੈਕਟ ਲਾਉਣ ਲਈ ਦਿੱਤੇ ਸਹਿਯੋਗ 'ਤੇ ਖੁਸ਼ੀ ਦਾ ਪ੍ਰਗਟਾਵਾ

ਲਾਲਪੁਰ (ਹੁਸ਼ਿਆਰਪੁਰ), 5 ਮਈ: ਗੈਰ-ਰਵਾਇਤੀ ਊਰਜਾ ਵਸੀਲਿਆਂ ਦੀ ਵਰਤੋਂ ਰਾਹੀਂ ਬਿਜਲੀ ਪੈਦਾਵਾਰ ਵਿੱਚ ਮੋਹਰੀ ਹੋ ਨਿੱਬੜੇ ਪੰਜਾਬ ਨੇ ਅੱਜ ਦੇਸ਼ ਦਾ ਪਹਿਲਾ 4.2 ਮੈਗਾਵਾਟ ਸਮਰੱਥਾ ਦਾ ਸੈਟੇਲਾਈਟ ਨਿਯੰਤ੍ਰਿਤ ਸੌਰ ਊਰਜਾ ਪਲਾਂਟ ਸਥਾਪਿਤ ਕਰਕੇ ਇਸ ਖੇਤਰ ਵਿੱਚ ਇੱਕ ਹੋਰ ਮੀਲ ਪੱਥਰ ਸਥਾਪਿਤ ਕਰ ਦਿੱਤਾ ਹੈ। 'ਸਿੰਗਲ ਐਕਸਿਸ ਟ੍ਰੈਕਿੰਗ ਈਸਟ ਵੈਸਟ ਟਿਲਟ' ਤਕਨੀਕ 'ਤੇ ਅਧਾਰਿਤ ਇਸ ਸੂਰਜੀ ਊਰਜਾ ਪਲਾਂਟ ਦੀ ਵਿਸ਼ੇਸ਼ਤਾ ਇਹ ਹੋਵੇਗੀ ਕਿ ਜਿਵੇਂ-ਜਿਵੇਂ ਸੂਰਜ ਦਿਨ ਢਲਣ ਦੇ ਨਾਲ ਘੁੰਮੇਗਾ, ਉਸੇ ਦਿਸ਼ਾ ਵਿੱਚ ਇਸ ਦੇ ਸੋਲਰ ਪੈਨਲ ਘੁੰਮਦੇ ਜਾਣਗੇ, ਜਿਸ ਨਾਲ ਇਹ ਆਮ ਸੋਲਰ ਪਾਵਰ ਪਲਾਂਟਾਂ ਤੋਂ 8 ਫ਼ੀਸਦੀ ਵਧੇਰੇ ਬਿਜਲੀ ਬਣਾਏਗਾ।


         ਹੁਸ਼ਿਆਰਪੁਰ ਜ਼ਿਲ੍ਹੇ ਦੇ ਲਾਲਪੁਰ ਪਿੰਡ ਵਿੱਚ 20 ਏਕੜ ਰਕਬੇ ਵਿੱਚ ਫ਼ੈਲੇ 35 ਕਰੋੜ ਰੁਪਏ ਦੇ ਇਸ ਪ੍ਰਾਜੈਕਟ ਨੂੰ ਅੱਜ ਪੰਜਾਬ ਦੇ ਨਵੇਂ ਤੇ ਨਵਿਆਉਣਯੋਗ ਊਰਜਾ ਵਸੀਲਿਆਂ ਬਾਰੇ, ਮਾਲ ਤੇ ਮੁੜ ਵਸੇਬਾ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗਾਂ ਦੇ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਨੇ ਲੋਕ ਅਰਪਣ ਕੀਤਾ। ਉਨ੍ਹਾਂ ਆਖਿਆ ਕਿ ਦੇਸ਼ ਦੇ ਉੱਘੇ ਸਨਅਤੀ ਘਰਾਣੇ 'ਸਨ ਫ਼ਾਰਮਾ' ਦਾ ਆਪਣੇ ਗਰੁੱਪ ਦੀ ਕੰਪਨੀ 'ਅਦਿੱਤਿਆ ਮੈਡੀਸੇਲਜ਼' ਰਾਹੀਂ ਪੰਜਾਬ ਵਿੱਚ ਨਿਵੇਸ਼ ਕਰਨਾ ਇਸ ਗੱਲ ਦਾ ਪ੍ਰਤੀਕ ਹੈ ਕਿ ਸੂਬੇ ਦੀ ਸਰਕਾਰ ਦੀਆਂ ਨਿਵੇਸ਼ਕਾਂ ਪੱਖੀ ਨੀਤੀਆਂ ਨੂੰ ਵੱਡੇ ਵਪਾਰਕ ਗਰੁੱਪ ਭਰਪੂਰ ਹੁੰਗਾਰਾ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਕੰਪਨੀ ਵੱਲੋਂ ਵਿਸ਼ੇਸ਼ ਤੌਰ 'ਤੇ ਇਸ ਗੱਲ ਲਈ ਧੰਨਵਾਦ ਕੀਤਾ ਗਿਆ ਹੈ ਕਿ ਉਨ੍ਹਾਂ ਨੂੰ ਪ੍ਰਾਜੈਕਟ ਸਿਰੇ ਚੜ੍ਹਾਉਣ ਵਿੱਚ ਸਰਕਾਰ ਵੱਲੋਂ ਦਿੱਤਾ ਗਿਆ ਸਹਿਯੋਗ ਆਲ੍ਹਾ ਦਰਜੇ ਦਾ ਸੀ
ਅਤੇ ਉਨ੍ਹਾਂ ਦੀ ਆਸ ਤੋਂ ਵੀ ਵਧੇਰੇ ਸੀ। ਉਨ੍ਹਾਂ ਕੰਪਨੀ ਵੱਲੋਂ ਨੇੜ ਭਵਿੱਖ ਵਿੱਚ ਪੰਜਾਬ ਵਿੱਚ ਹੋਰ ਵੱਡਾ ਨਿਵੇਸ਼ ਕਰਨ ਦੇ ਐਲਾਨ ਨੂੰ ਵੀ ਪੰਜਾਬ ਲਈ ਸ਼ੁੱਭ ਸ਼ਗਨ ਕਰਾਰ ਦਿੱਤਾ। 


         ਸ੍ਰੀ ਮਜੀਠੀਆ ਨੇ ਕਿਹਾ ਕਿ ਚਾਹੇ ਮੱਧ ਪ੍ਰਦੇਸ਼, ਰਾਜਸਥਾਨ ਅਤੇ ਗੁਜਰਾਤ ਵਰਗੇ ਭੂਗੋਲਿਕ ਤੌਰ 'ਤੇ ਵੱਡੇ ਰਾਜਾਂ ਵਿੱਚ ਸੋਲਰ ਪਾਵਰ ਪਲਾਂਟ ਲਾਉਣ ਲਈ ਵੱਡੀ ਮਾਤਰਾ ਵਿੱਚ ਜ਼ਮੀਨ ਮੌਜੂਦ ਹੈ ਪਰੰਤੂ ਪੰਜਾਬ ਵੱਲ ਨਿਵੇਸ਼ਕਾਂ ਦਾ ਰੁੱਖ, ਸਰਕਾਰ ਦੀ ਸਰਲ ਨੀਤੀ ਸਦਕਾ ਹੋਇਆ ਹੈ, ਜਿਸ ਤਹਿਤ ਸੂਰਜੀ ਊਰਜਾ ਪਲਾਂਟ ਸਥਾਪਿਤ ਕਰਨ ਵਾਲੇ ਨਿਵੇਸ਼ਕਾਂ ਨੂੰ ਹਰ ਤਰ੍ਹਾਂ ਦੀ ਸਹੂਲਤ ਮੁਹੱਈਆ ਕਰਵਾਉਣ ਤੋਂ ਇਲਾਵਾ ਪੈਦਾ ਕੀਤੀ ਜਾਣ ਵਾਲੀ ਬਿਜਲੀ ਸਰਕਾਰੀ ਪੂਲ ਵਿੱਚ ਖਰੀਦਣ ਲਈ 25 ਸਾਲ ਦਾ ਇਕਰਾਰਨਾਮਾ ਵੀ ਸ਼ਾਮਿਲ ਹੈ। Àੁਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਵੀ ਸੋਲਰ ਪਾਵਰ ਪ੍ਰਤੀ ਉਤਸ਼ਾਹਿਤ ਕਰਨ ਲਈ 1 ਤੋਂ 2.5 ਮੈਗਾਵਾਟ ਦੇ ਪਲਾਂਟ ਸਥਾਪਿਤ ਕਰਵਾਉਣ ਦੀ ਸਕੀਮ ਚਲਾਈ ਗਈ ਹੈ।


         ਉਨ੍ਹਾਂ ਕਿਹਾ ਕਿ ਰਾਧਾ ਸੁਆਮੀ ਮੱਤ ਵੱਲੋਂ ਬਿਆਸ ਵਿਖੇ 7.5 ਮੈਗਾਵਾਟ ਦੇ ਸੋਲਰ ਰੂਫ਼ ਟਾਪ ਪ੍ਰਾਜੈਕਟ ਦਾ ਵਿਸਤਾਰ ਕਰਕੇ 31 ਮੈਗਾਵਾਟ ਦਾ ਵਿਸ਼ਵ ਦਾ ਸਭ ਤੋਂ ਵੱਡਾ ਸੋਲਰ ਰੂਫ਼ ਟਾਪ ਪ੍ਰਾਜੈਕਟ ਸਥਾਪਿਤ ਕੀਤਾ ਜਾ ਰਿਹਾ ਹੈ ਜੋ ਕਿ ਪੰਜਾਬ ਵਿੱਚ ਸੋਲਰ ਰੂਫ਼ ਟਾਪ ਦੀ ਕਾਮਯਾਬੀ ਦੀ ਸਭ ਤੋਂ ਵੱਡੀ ਮਿਸਾਲ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਹੋਰਨਾਂ ਧਾਰਮਿਕ ਸਥਾਨਾਂ 'ਤੇ ਵੀ ਅਜਿਹੇ ਪ੍ਰਾਜੈਕਟਾਂ ਵਾਸਤੇ ਯਤਨ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਸੋਲਰ ਰੂਫ਼ ਟਾਪ ਤਹਿਤ ਹੁਣ ਤੱਕ 65 ਮੈਗਾਵਾਟ ਊਰਜਾ ਪੈਦਾ ਕਰਨ ਦੇ ਪ੍ਰਾਜੈਕਟ ਲੱਗ ਚੁੱਕੇ ਹਨ।   

         ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਗੈਰ ਰਵਾਇਤੀ ਵਸੀਲਿਆਂ ਤੋਂ ਬਿਜਲੀ ਪੈਦਾ ਕਰਨ ਤਹਿਤ 225 ਮੈਗਾਵਾਟ ਦੇ ਪਲਾਂਟ ਸਥਾਪਿਤ ਹੋ ਚੁੱਕੇ ਹਨ ਜਿਨ੍ਹਾਂ 'ਤੇ 1300 ਕਰੋੜ ਰੁਪਏ ਦਾ ਨਿਵੇਸ਼ ਹੋਇਆ ਹੈ ਜਦਕਿ 1700 ਕਰੋੜ ਰੁਪਏ ਦੇ 229 ਮੈਗਾਵਾਟ ਦੇ 24 ਹੋਰ ਸੋਲਰ ਪਾਵਰ ਪਲਾਂਟ ਅਲਾਟ ਕੀਤੇ ਜਾ ਚੁੱਕੇ ਹਨ।

         ਉਨ੍ਹਾਂ ਕਿਹਾ ਕਿ ਪੰਜਾਬ ਨੇ ਗੈਰ ਰਵਾਇਤੀ ਊਰਜਾ ਵਸੀਲਿਆਂ ਤੋਂ ਸਾਲ 2017 ਤੱਕ 1000 ਮੈਗਾਵਾਟ ਬਿਜਲੀ ਪ੍ਰਾਪਤ ਕਰਨ ਦਾ ਟੀਚਾ ਰੱਖਿਆ ਹੈ, ਜਿਸ ਤਹਿਤ ਸੋਲਰ ਰੂਫ਼ ਟਾਪ ਨੈੱਟ ਮੀਟ੍ਰਿੰਗ ਤਹਿਤ 1500 ਅਰਜ਼ੀਆਂ ਪੰਜਾਬ ਊਰਜਾ ਵਿਕਾਸ ਏਜੰਸੀ ਕੋਲ ਆ ਚੁੱਕੀਆਂ ਹਨ।           ਸ੍ਰੀ ਮਜੀਠੀਆ ਨੇ ਕਿਹਾ ਕਿ ਪੰਜਾਬ ਮੁਲਕਾਂ ਦੀ ਤਰਜ਼ 'ਤੇ ਰੂਫ਼ ਟਾਪ ਸੋਲਰ ਪ੍ਰਣਾਲੀ ਨੂੰ ਹਰਮਨ ਪਿਆਰਾ ਬਣਾਉਣ ਲਈ ਲੋਕਾਂ ਨੂੰ ਉਤਸ਼ਾਹਿਤ ਕਰੇਗਾ ਜਿਸ ਤਹਿਤ ਲੋਕ ਆਪਣੀ ਵਾਧੂ ਬਿਜਲੀ ਨੈੱਟ ਮੀਟ੍ਰਿੰਗ ਰਾਹੀਂ ਸਰਕਾਰ ਨੂੰ ਵੇਚ ਸਕਣਗੇ। ਉਨ੍ਹਾਂ ਕਿਹਾ ਕਿ 'ਗਲੋਬਲ ਵਾਰਮਿੰਗ'  ਦੇ ਮੱਦੇਨਜ਼ਰ ਵਾਤਾਵਰਣ ਨੂੰ ਬਚਾਉਣ ਲਈ ਗੈਰ-ਰਵਾਇਤੀ ਊਰਜਾ ਵਸੀਲਿਆਂ ਦੀ ਮਹੱਤਤਾ ਬਹੁਤ ਵੱਧ ਗਈ ਹੈ। ਬਿਜਲੀ ਦੀ ਖ਼ਪਤ ਦਿਨੋ ਦਿਨ ਵਧਣ ਅਤੇ ਕੋਲੇ ਦੇ ਸੰਕਟ ਨੇ ਸਮੱਸਿਆ ਨੂੰ ਹੋਰ ਵੀ ਪੇਚੀਦਾ ਕਰ ਦਿੱਤਾ ਹੈ। ਇਸ ਸਭ ਕਾਸੇ ਦਾ ਬਲਦਵਾਂ ਹੱਲ ਗੈਰ-ਰਵਾਇਤੀ ਵਸੀਲਿਆਂ ਰਾਹੀਂ ਬਿਜਲੀ ਪੈਦਾਵਾਰ ਦੀਆਂ ਸੰਭਾਵਨਾਵਾਂ 'ਤੇ ਜ਼ੋਰ ਲਾਜ਼ਮੀ ਹੋ ਗਿਆ ਹੈ ਅਤੇ ਪੰਜਾਬ ਨੂੰ ਇਸ ਖੇਤਰ ਵਿੱਚ ਪਹਿਲ ਕਰਨ ਦਾ ਮਾਣ ਹਾਸਲ ਹੋਇਆ ਹੈ।

         ਇਸ ਨਿਵੇਕਲੀ ਤਕਨੀਕ ਵਾਲੇ ਪਲਾਂਟ ਨੂੰ ਸਥਾਪਿਤ ਕਰਨ ਵਾਲੀ ਮੁੰਬਈ ਅਧਾਰਿਤ 'ਸਨ ਫ਼ਾਰਮਾ' ਦੀ ਮਾਲਕੀ ਵਾਲੀ ਅਦਿਤਿਆ ਮੈਡੇਸੇਲਜ਼ ਕੰਪਨੀ ਦੇ ਕਾਰਜਕਾਰੀ ਨਿਰਦੇਸ਼ਕ ਸ੍ਰੀ ਵਿਦਿਆ ਸਾਗਰ ਤੁਲੂਰੀ ਨੇ ਇਸ ਮੌਕੇ ਆਖਿਆ ਕਿ 35 ਕਰੋੜ ਰੁਪਏ ਦੀ ਲਾਗਤ ਵਾਲਾ ਇਹ ਪ੍ਰਾਜੈਕਟ, ਕੰਪਨੀ ਦੀ ਪੰਜਾਬ ਵਿੱਚ ਸ਼ੁਰੂਆਤ ਹੈ। ਉਨ੍ਹਾਂ ਕਿਹਾ ਕਿ 4000 ਕਰੋੜ ਦੇ ਸਲਾਨਾ ਕਾਰੋਬਾਰ ਵਾਲੀ ਅਦਿਤਿਆ ਮੈਡੀਸੇਲਜ਼ ਪੰਜਾਬ ਵਿੱਚ ਆਪਣੇ ਪਹਿਲੇ ਪਲਾਂਟ ਦੇ ਸੁਖਦ ਤਜਰਬੇ ਅਤੇ ਸਰਕਾਰ ਵੱਲੋਂ ਦਿੱਤੇ ਸਹਿਯੋਗ ਤੋਂ ਪ੍ਰਭਾਵਿਤ ਹੋ ਕੇ, ਸੂਬੇ ਵਿੱਚ ਨੇੜ ਭਵਿੱਖ ਵਿੱਚ ਇਸ ਖੇਤਰ ਵਿੱਚ ਹੋਰ ਵੱਡੇ ਨਿਵੇਸ਼ ਕਰਨ ਦਾ ਵਿਚਾਰ ਰੱਖਦੀ ਹੈ। ਉਨ੍ਹਾਂ ਸ੍ਰੀ ਮਜੀਠੀਆ ਨੂੰ ਭੋਰਸਾ ਦਿਵਾਇਆ ਕਿ ਉਨ੍ਹਾਂ ਦੀ ਕੰਪਨੀ ਪੰਜਾਬ ਵਿੱਚ ਗੈਰ-ਰਵਾਇਤੀ ਵਸੀਲਿਆਂ ਤੋਂ ਬਿਜਲੀ ਪੈਦਾਵਾਰ ਵਿੱਚ ਵੱਡੇ ਪੱਧਰ 'ਤੇ ਨਿਵੇਸ਼ ਕਰੇਗੀ।

         ਹਲਕਾ ਸ਼ਾਮ ਚੌਰਾਸੀ ਦੀ ਵਿਧਾਇਕਾ ਅਤੇ ਮੁੱਖ ਸੰਸਦੀ ਸਕੱਤਰ ਬੀਬੀ ਮਹਿੰਦਰ ਕੌਰ ਜੋਸ਼ ਨੇ ਇਸ ਮੌਕੇ ਆਖਿਆ ਕਿ ਕੰਢੀ ਇਲਾਕੇ ਵਿੱਚ ਇਸ ਪ੍ਰਾਜੈਕਟ ਦੇ ਆਉਣ ਨਾਲ ਬਿਜਲੀ ਟ੍ਰਿਪਿੰਗ ਦੀ ਸਮੱਸਿਆ ਤੋਂ ਰਾਹਤ ਮਿਲੇਗੀ।

         ਇਸ ਮੌਕੇ ਹੋਰਨਾਂ ਤੋਂ ਇਲਾਵਾ ਪੰਜਾਬ ਊਰਜਾ ਵਿਕਾਸ ਏਜੰਸੀ ਦੇ ਮੁੱਖ ਕਾਰਜਕਾਰੀ ਅਫ਼ਸਰ ਡਾ. ਅਮਰਪਾਲ ਸਿੰਘ, ਡਾਇਰੈਕਟਰ ਬਲੌਰ ਸਿੰਘ, ਏ.ਡੀ.ਸੀ. (ਡੀ) ਹਰਬੀਰ ਸਿੰਘ, ਐਸ.ਡੀ.ਐਮ. ਹੁਸ਼ਿਆਰਪੁਰ ਆਨੰਦ ਸਾਗਰ ਸ਼ਰਮਾ, ਡੀ.ਡੀ.ਪੀ.ਓ. ਅਵਤਾਰ ਸਿੰਘ ਭੁੱਲਰ, ਕਰਮਜੀਤ ਸਿੰਘ ਬਬਲੂ ਚੇਅਰਮੈਨ ਮਿਲਕ ਪਲਾਂਟ ਤੇ ਹੋਰ ਅਧਿਕਾਰੀ ਮੌਜੂਦ ਸਨ। 

ਧਾਰਾ 144 ਤਹਿਤ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪਾਬੰਦੀਆਂ ਦੇ ਹੁਕਮ

ਹੁਸ਼ਿਆਰਪੁਰ, 6 ਮਈ: ਜ਼ਿਲ੍ਹਾ ਮੈਜਿਸਟਰੇਟ ਹੁਸ਼ਿਆਰਪੁਰ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤਾ ਹੈ ਕਿ ਜ਼ਿਲ੍ਹਾ ਹੁਸ਼ਿਆਰਪੁਰ ਦੇ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਕੋਈ ਵੀ ਵਿਅਕਤੀ / ਪੰਚਾਇਤ,  ਨਗਰ ਕੌਂਸਲ/ ਨਗਰ ਪੰਚਾਇਤ ਸਬੰਧਤ ਉਪ-ਮੰਡਲ  ਮੈਜਿਸਟਰੇਟ  ਦੀ ਲਿਖਤੀ ਪੂਰਵ ਪ੍ਰਵਾਨਗੀ ਤੋਂ ਬਿਨਾਂ ਕੋਈ ਛੱਪੜ ਨਹੀਂ ਪੂਰੇਗਾ। ਇਹ ਹੁਕਮ ਇਸ ਗੱਲ ਨੂੰ ਧਿਆਨ ਵਿੱਚ ਰੱਖ ਕੇ ਜਾਰੀ ਕੀਤਾ ਗਿਆ ਹੈ ਕਿ ਜ਼ਿਲ੍ਹਾ ਹੁਸ਼ਿਆਰਪੁਰ ਦੇ ਪੇਂਡੂ/ਸ਼ਹਿਰੀ ਖੇਤਰਾਂ ਵਿੱਚ ਆਮ ਜਨਤਾ / ਪੰਚਾਇਤਾਂ ਵੱਲੋਂ ਜਨਤਕ ਛੱਪੜ ਪੂਰਨ ਦਾ ਕੰਮ ਕੀਤਾ ਜਾ ਰਿਹਾ ਹੈ ਜਿਸ ਨਾਲ ਲੋਕ ਦੁਰਘਟਨਾਵਾਂ ਦਾ ਸ਼ਿਕਾਰ ਹੋ ਜਾਂਦੇ ਹਨ। ਇਸ ਦੇ ਨਾਲ ਹੀ ਪਾਣੀ ਦੇ  ਬਹਾਓ ਨੂੰ ਲੈ ਕੇ ਪਿੰਡਾਂ ਵਿੱਚ  ਝਗੜਾ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ ਜਿਸ ਕਰਕੇ ਛੱਪੜਾਂ ਦੇ ਪੂਰਨ ਦੇ ਕੰਮ ਨੂੰ ਕੰਟਰੋਲ ਕਰਨਾ ਅਤੇ ਲੋਕ ਸ਼ਾਂਤੀ ਨੂੰ ਬਹਾਲ ਕਰਨਾ ਜ਼ਰੂਰੀ ਹੋ ਗਿਆ ਹੈ।
                  ਇਕ ਹੋਰ ਹੁਕਮ ਰਾਹੀਂ ਜ਼ਿਲ੍ਹਾ ਮੈਜਿਸਟਰੇਟ  ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਦੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਸਮੂਹ ਸਿਵਲ ਹਸਪਤਾਲ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਵੱਖ-ਵੱਖ ਜਥੇਬੰਦੀਆਂ ਅਤੇ ਆਮ ਜਨਤਾ ਵੱਲੋਂ ਧਰਨੇ ਅਤੇ ਰੈਲੀਆਂ ਕਰਨ 'ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਨੇ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਸਿਵਲ ਹਸਪਤਾਲਾਂ ਵਿਖੇ ਵੱਖ-ਵੱਖ ਜਥੇਬੰਦੀਆਂ ਅਤੇ ਆਮ ਜਨਤਾ ਵੱਲੋਂ ਕੀਤੇ ਜਾਂਦੇ ਧਰਨੇ ਅਤੇ ਰੈਲੀਆਂ ਨਾਲ ਮਰੀਜਾਂ ਦੀ ਤਕਲੀਫ਼ ਅਤੇ ਪ੍ਰੇਸ਼ਾਨੀ ਵਿੱਚ ਹੁੰਦੇ ਵਾਧੇ ਨੂੰ ਰੋਕਣ ਅਤੇ ਸਰਕਾਰੀ ਡਾਕਟਰਾਂ ਨੂੰ ਆਪਣੀ ਜਿੰਮੇਵਾਰੀ ਨਿਭਾਉਣ ਵਿੱਚ ਆਉਂਦੀ ਮੁਸ਼ਕਲ ਨੂੰ ਧਿਆਨ ਵਿੱਚ ਰੱਖਦਿਆਂ ਉਕਤ ਹੁਕਮ ਜਾਰੀ ਕੀਤੇ ਹਨ।
                  ਇਹ ਹੁਕਮ 28 ਜੁਲਾਈ 2015 ਤੱਕ ਲਾਗੂ ਰਹਿਣਗੇ।

ਅੰਬਾਂ ਦੇ ਦਰੱਖਤਾਂ ਦੀ ਕਟਾਈ 'ਤੇ ਪਾਬੰਦੀ ਦੇ ਹੁਕਮ

ਹੁਸ਼ਿਆਰਪੁਰ, 6 ਮਈ: ਜ਼ਿਲ੍ਹਾ ਮੈਜਿਸਟਰੇਟ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਫੌਜਦਾਰੀ ਜਾਬਤਾ ਸੰਘਤਾ 1973(1974 ਦਾ ਐਕਟ-2) ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਦੀ ਹਦੂਦ ਅੰਦਰ ਹਰੇ ਅੰਬ ਦੇ ਬਹੁਤ ਹੀ ਮਹੱਤਵਪੂਰਨ ਦਰਖੱਤਾਂ ਦੀ ਕਟਾਈ ਤੇ ਪੂਰਨ ਤੌਰ ਤੇ ਪਾਬੰਦੀ ਲਗਾ ਦਿੱਤੀ ਹੈ। ਹੁਕਮ 'ਚ ਕਿਹਾ ਗਿਆ ਹੈ ਕਿ ਜੇਕਰ ਉਕਤ ਦਰੱਖਤਾਂ ਨੂੰ ਵਿਸ਼ੇਸ਼ ਹਾਲਾਤ ਵਿੱਚ ਕੱਟਣਾ ਜ਼ਰੂਰੀ ਹੋਵੇ ਤਾਂ ਜੰਗਲਾਤ ਵਿਭਾਗ ਦੀ ਪ੍ਰਵਾਨਗੀ ਨਾਲ ਹੀ ਕੱਟੇ ਜਾਣ। ਇਸ ਮੰਤਵ ਲਈ ਵਣ ਵਿਭਾਗ ਵੱਲੋਂ ਉਹ ਵੀ ਪ੍ਰਕ੍ਰਿਆ ਅਪਨਾਈ ਜਾਵੇਗੀ ਜਿਹੜੀ ਕਿ ਪੰਜਾਬ ਭੂਮੀ ਸੁਰੱਖਿਆ ਐਕਟ-1900 ਦਫਾ-4 ਅਤੇ 5 ਅਧੀਨ ਬੰਦ ਰਕਬੇ ਵਿੱਚ ਪਰਮਿੱਟ ਦੇਣ ਲਈ ਅਪਣਾਈ ਜਾਂਦੀ ਹੈ।  ਜਾਰੀ ਹੁਕਮ 'ਚ ਕਿਹਾ ਗਿਆ ਹੈ ਕਿ ਕੁਝ ਲੋਕਾਂ ਵੱਲੋਂ ਹਰੇ ਅੰਬ ਦੇ ਦਰੱਖਤਾਂ ਨੂੰ ਬਿਨਾਂ ਵਜ੍ਹਾ ਕੱਟਿਆ ਜਾ ਰਿਹਾ ਹੈ। ਇਨ੍ਹਾਂ ਵੱਡੇ ਦਰੱਖਤਾਂ ਤੇ ਜੰਗਲੀ ਜੀਵਾਂ ਅਤੇ ਪੰਛੀਆਂ ਆਦਿ ਦਾ ਰੈਣ-ਬਸੇਰਾ ਹੁੰਦਾ ਹੈ। ਅਜਿਹੇ ਰੁੱਖਾਂ ਦੀ ਕਟਾਈ ਨਾਲ ਜਿਥੇ ਵਾਤਾਵਰਣ ਤੇ ਮਾੜਾ ਅਸਰ ਪੈਂਦਾ ਹੈ, ਉਥੇ ਪੰਛੀਆਂ ਦੇ ਕੁਦਰਤੀ ਰੈਣ ਬਸੇਰੇ ਤੇ ਵੀ ਪ੍ਰਤੀਕੂਲ ਅਸਰ ਪੈਂਦਾ ਹੈ ਜਿਸ ਕਰਕੇ ਪੰਛੀਆਂ ਦੀਆਂ ਕਈ ਪ੍ਰਜਾਤੀਆ ਲੁਪਤ ਹੋ ਰਹੀਆਂ ਹਨ। ਇਸ ਲਈ ਹਰੇ ਅੰਬਾਂ ਦੇ ਦਰੱਖਤਾਂ ਦੀ ਕਟਾਈ ਤੇ ਰੋਕ ਲਗਾਈ ਗਈ ਹੈ।
                  ਇਹ ਹੁਕਮ 29 ਜੁਲਾਈ 2015 ਤੱਕ ਲਾਗੂ ਰਹੇਗਾ।

ਸੂਬੇ ਵਿਚ ਰਾਸ਼ਟਰਪਤੀ ਰਾਜ ਦੀ ਮੰਗ ਬੇਤੁਕੀ- ਸੁਖਬੀਰ ਸਿੰਘ ਬਾਦਲ

  • ਘਟਨਾ ਬਹੁਤ ਮੰਦਭਾਗੀ
  • ਕਾਂਗਰਸ ਤੇ ਆਮ ਆਦਮੀ ਪਾਰਟੀ ਸਿਆਸੀ ਤੌਰ 'ਤੇ ਨਿਰਾਸ਼
  • ਦਸੂਹਾ- ਤਲਵਾੜਾ ਸੜਕ ਦਾ ਨਾਮ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ ਨਾਮ 'ਤੇ ਰੱਖਣ ਦਾ ਐਲਾਨ
  • ਹਰ ਵਿਧਾਨ ਸਭਾ ਹਲਕੇ ਦੇ ਵਿਕਾਸ ਲਈ 15 ਕਰੋੜ ਰੁਪੈ ਜਾਰੀ ਹੋਣਗੇ
ਤਲਵਾੜਾ, 5 ਮਈ : ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ
ਨੇ ਮੋਗਾ ਬੱਸ ਘਟਨਾ ਨੂੰ ਬਹੁਤ ਮੰਦਭਾਗਾ ਦੱਸਦਿਆਂ ਕਿਹਾ ਹੈ ਕਿ ਇਸ ਮਾਮਲੇ ਵਿਚ ਕਾਂਗਰਸ ਤੇ ਹੋਰਨਾਂ ਪਾਰਟੀਆਂ ਵਲੋਂ ਰਾਸ਼ਟਰਪਤੀ ਰਾਜ ਲਾਉਣ ਦੀ ਮੰਗ ਕਰਨਾ ਬੇਤੁਕਾ ਹੈ ਕਿਉਂਕਿ ਪੰਜਾਬ ਸਰਕਾਰ ਵਲੋਂ ਇਸ ਸਬੰਧੀ ਤੁਰੰਤ ਤੇ ਸਖਤ ਕਾਰਵਾਈ ਕੀਤੀ ਹੈ। ਉਨ੍ਹਾਂ ਕਿਹਾ ਕਿ ਦੋਸ਼ੀਆਂ ਵਿਰੁੱਧ ਕਤਲ ਦੇ ਕੇਸ ਦਰਜ ਕੀਤੇ ਸਭ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਸ. ਬਾਦਲ ਨੇ ਕਿਹਾ ਕਿ 'ਅਸੀਂ ਸਾਰੇ ਮਾਮਲੇ ਵਿਚ ਸਖਤ ਕਾਰਵਾਈ ਕਰਦੇ ਹੋਏ ਧਾਰਾ 302 ਮਾਮਲਾ ਦਰਜ ਕੀਤਾ ਅਤੇ ਪੰਜਾਬ ਸਰਕਾਰ ਵਲੋਂ ਪੀੜ੍ਹਤ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ ਵਚਨਬੱਧ ਹੈ।
ਅੱਜ ਇੱਥੇ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ 292 ਵੇਂ ਜਨਮ ਦਿਹਾੜੇ ਸਬੰਧੀ ਕਰਵਾਏ ਸੂਬਾ ਪੱਧਰੀ ਸਮਾਗਮ ਦੀ ਪ੍ਰਧਾਨਗੀ ਪਿੱਛੋਂ ਪੱਤਰਕਾਰÎਾਂ ਨਾਲ ਗੱਲਬਾਤ ਕਰਦਿਆਂ ਸ. ਬਾਦਲ ਨੇ ਪੀੜ੍ਹਤ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਕਾਂਗਰਸ ਤੇ ਆਪ ਵਲੋਂ ਇਸ ਦੁੱਖ ਦੀ ਘੜੀ ਦਾ ਵੀ ਸਿਆਸੀਕਰਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਦੋਹਾਂ ਪਾਰਟੀਆਂ ਪੂਰੀ ਤਰ੍ਹਾਂ ਨਿਰਾਸ਼ਾ ਦੇ ਆਲਮ ਵਿਚ ਹਨ ਜਿਸ ਕਰਕੇ ਦੋਹਾਂ  ਵਲੋਂ ਪੰਜਾਬ ਵਿਚ ਰਾਸ਼ਟਰਪਤੀ ਰਾਜ ਲਾਗੂ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਦੋਹÎਾਂ ਪਾਰਟੀਆਂ ਦਾ ਆਧਾਰ ਗੁਆਚ ਚੁੱਕਾ ਹੈ ਜਿਸ ਕਰਕੇ ਉਨਾਂ ਵਲੋਂ ਇਸ ਮੰਦਭਾਗੀ ਘਟਨਾ 'ਤੇ ਵੀ ਰਾਜਨੀਤੀ ਕੀਤੀ ਗਈ।
ਭਾਜਪਾ ਦੇ ਪ੍ਰਧਾਨ ਸ੍ਰੀ ਅਮਿਤ ਸ਼ਾਹ ਦੀ ਪੰਜਾਬ ਫੇਰੀ ਬਾਰੇ ਸ. ਬਾਦਲ ਨੇ ਕਿਹਾ ਕਿ ਅਕਾਲੀ—ਭਾਜਪਾ ਗਠਜੋੜ ਅਟੁੱਟ ਹੈ ਅਤੇ  2017 ਵਿਚ ਵੀ ਗਠਜੋੜ ਸੱਤ੍ਹਾ ਵਿਚ ਆਵੇਗਾ।
ਇਸ ਤੋਂ ਪਹਿਲਾਂ ਸ. ਬਾਦਲ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਵਲੋਂ ਹਰ ਵਿਧਾਨ ਸਭਾ ਹਲਕੇ ਦੇ ਵਿਕਾਸ ਲਈ  15 ਕਰੋੜ ਰੁਪੈ ਜਾਰੀ ਕੀਤੇ ਜਾਣਗੇ ਜਿਸ ਤਹਿਤ ਪੀਣ ਵਾਲੇ ਪਾਣੀ ਤੇ ਸੀਵਰੇਜ਼ ਤੋਂ ਇਲਾਵਾ ਹੋਰ ਅਨੇਕਾਂ ਸਹੂਲਤਾਂ ਵੀ ਦਿੱਤੀਆਂ ਜਾਣਗੀਆਂ।
ਕੰਢੀ ਖੇਤਰਾਂ ਵਿਚ ਸਿੱਖਿਆ ਦਾ ਪੱਧਰ ਹੋਰ ਉੱਚਾ ਚੁੱਕਣ ਬਾਰੇ ਸ. ਬਾਦਲ ਨੇ ਕਿਹਾ ਕਿ ਹਰ ਵਿਧਾਨ ਸਭਾ ਹਲਕੇ ਵਿਚ ਲੜਕੀਅÎਾਂ ਦਾ ਕਾਲਜ ਖੋਲਣ ਦੀ ਤਜ਼ਵੀਜ਼ ਵਿਚਾਰ ਅਧੀਨ ਹੈ। ਸ. ਬਾਦਲ ਨੇ ਕਿਹਾ ਕਿ ਕਾਂਗਰਸ ਵਲੋਂ ਪੰਜਾਬ ਤੇ ਪੰਜਾਬੀਆਂ ਨੂੰ ਨਸ਼ੇੜੀ ਕਹਿਕ ਜਾਣਬੁੱਝਕੇ ਬਦਨਾਮ ਕੀਤਾ ਜਾ ਰਿਹਾ ਹੈ ਜਦਕਿ ਪੰਜਾਬ ਪਾਕਿਸਤਾਨ ਤੇ ਅਫਗਾਨਿਸਤਾਨ ਤੋਂ ਆ ਰਹੇ ਨਸ਼ਿਆ ਦਾ ਲਾਂਘਾ ਹੈ।     
ਕਾਂਗਰਸ ਦੇ ਕੌਮੀ ਮੀਤ ਪ੍ਰਧਾਨ ਸ੍ਰੀ ਰਾਹੁਲ ਗਾਂਧੀ ਦੀ ਤਾਜ਼ਾ ਪੰਜਾਬ ਫੇਰੀ ਬਾਰੇ ਸ੍ਰੀ ਬਾਦਲ ਨੇ ਕਿਹਾ ਕਿ ਰਾਹੁਲ ਦੇ ਲੋਕ ਦਿਖਾਵਿਆਂ ਤੋਂ ਲੋਕ ਭਲੀ-ਭਾਂਤ ਜਾਣੂ ਹੋ ਚੁੱਕੇ ਹਨ । ਉਨ੍ਹਾਂ ਕਿਹਾ ਕਿ ਆਮ ਰੇਲ ਗੱਡੀ ਦੀ ਆਮ ਬੋਗੀ ਵਿਚ ਰਾਹੁਲ ਵਲੋਂ  ਆਉਣਾ ਲੋਕ ਮੁੱਦਿਆਂ ਦੀ ਥਾਂ ਅਖਬਾਰਾਂ ਦੀਆਂ ਸੁਰਖੀਆਂ ਬਟੋਰਨਾ ਸੀ।
ਮਹਾਨ ਸਿੱਖ ਜਰਨੈਲ ਸ੍ਰ.ਜੱਸਾ ਸਿੰਘ ਰਾਮਗੜ੍ਹੀਆ ਦੀ ਬਹਾਦਰੀ ਅਤੇ ਦਲੇਰੀ ਨੂੰ ਯਾਦ ਕਰਦਿਆਂ ਸ੍ਰੀ ਬਾਦਲ ਨੇ ਕਿਹਾ ਕਿ ਇਸ ਸਿੱਖ ਜਰਨੈਲ ਨੇ ਡੱਟ ਕੇ ਮੁਗਲਾਂ ਨਾਲ ਲੋਹਾ ਲਿਆ। ਉਨ੍ਹਾਂ ਕਿਹਾ ਕਿ ਸਾਨੂੰ ਉਨ੍ਹਾਂ ਵਲੋਂ ਦਰਸਾਏ ਰਾਹ 'ਤੇ ਚੱਲਣ ਦਾ ਅਹਿਦ ਲੈਣਾ ਚਾਹੀਦਾ ਹੈ । ਪਿੰਡ ਸਿੰਘ ਪੁਰ ਜੱਟਾਂ ਵਿਚਲੇ ਸ੍ਰ.ਰਾਮਗੜ੍ਹੀਆਂ ਨਾਲ ਸਬੰਧਿਤ ਇਤਿਹਾਸਿਕ ਕਿਲ੍ਹੇ ਦੀ ਦਿੱਖ ਸੰਵਾਰਨ ਲਈ ਸ੍ਰੀ ਬਾਦਲ ਨੇ ਮੌਕੇ 'ਤੇ ਹੀ ਸੈਰ ਸਪਾਟਾ ਅਤੇ ਸਭਿਆਚਾਰ ਮੰਤਰੀ ਸ੍ਰ.ਸੋਹਨ ਸਿੰਘ ਠੰਡਲ ਨੂੰ 10 ਲੱਖ ਰੁਪਏ ਜਾਰੀ ਕਰਨ ਲਈ ਕਿਹਾ । ਉਨ੍ਹਾਂ ਪਿੰਡ ਸਿੰਘ ਪੁਰ ਜੱਟਾਂ ਅਤੇ ਸਿੰਘ ਪੁਰ ਤਰਖਾਣਾਂ ਦੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ 10-10 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਵੀ ਕੀਤਾ।
               ਸ੍ਰ.ਜੱਸਾ ਸਿੰਘ ਰਾਮਗੜ੍ਹੀਆ ਦੇ 292ਵੇਂ ਜਨਮ ਦਿਵਸ ਮੌਕੇ ਤੇ ਸ੍ਰੀ ਬਾਦਲ ਨੇ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਨੇ ਹੀ ਆਪਣੇ ਧਾਰਮਿਕ ਗੁਰੂਆਂ ਅਤੇ ਮਹਾਨ ਜਰਨੈਲਾਂ ਦੀ ਯਾਦ ਵਿਚ ਰਾਜ ਪੱਧਰੀ ਸਮਾਗਮ ਕਰਵਾਉਣੇ ਸੁਰੂ ਕੀਤੇ ਸਨ । ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ੍ਰ.ਪਰਕਾਸ਼ ਸਿੰਘ ਬਾਦਲ ਦੀ ਦੂਰ ਅੰਦੇਸ਼ੀ ਸਦਕਾ ਹੀ ਪੰਜਾਬ ਵਿਚ ਇਤਿਹਾਸਿਕ ਯਾਦਗਾਰਾਂ ਸਥਾਪਿਤ ਕੀਤੀਆਂ ਗਈਆਂ ਹਨ ਜਿੰਨ੍ਹਾਂ ਵਿਚ ਵਿਰਾਸਤ ਏ ਖਾਲਸਾ, ਛੋਟਾ ਅਤੇ ਵੱਡਾ ਘੱਲੂਘਾਰਾ,ਬਾਬਾ ਬੰਦਾ ਸਿੰਘ ਬਹਾਦਰ ਦੀ ਯਾਦ 'ਚ ਚੱਪੜਚਿੜੀ ਵਿਖੇ ਸਥਾਪਿਤ ਫਤਿਹ ਮਿਨਾਰ ਸ਼ਾਮਿਲ ਹਨ। ਰਾਮਗੜ੍ਹੀਆ ਭਾਈਚਾਰੇ ਦੀ ਹਸਤ ਕਲਾ ਦੀ ਸ਼ਲਾਘਾ ਕਰਦਿਆਂ ਸ੍ਰੀ ਬਾਦਲ ਨੇ ਕਿਹਾ ਕਿ ਇਹ ਭਾਈਚਾਰਾ ਆਪਣੇ ਕੰਮ ਵਿਚ ਬਹੁਤ ਉੱਚ ਦਰਜੇ ਦੀ ਮੁਹਾਰਤ ਰੱਖਦਾ ਹੈ ਜਿਸ ਦੀ ਕਿ ਵੱਧ ਤੋਂ ਵੱਧ ਲਾਹਾ ਲਿਆ ਜਾਣਾ ਚਾਹੀਦਾ ਹੈ।
                       ਇਸ ਮੌਕੇ ਪ੍ਰਮੁੱਖ ਸਖਸ਼ੀਅਤਾਂ ਵਿਚ ਸੈਰ ਸਪਾਟਾ ਤੇ ਸਭਿਆਚਾਰ ਮੰਤਰੀ ਸ੍ਰੀ ਸੋਹਨ ਸਿੰਘ ਠੰਡਲ, ਮੁੱਖ ਪਾਰਲੀਮਾਨੀ ਸਕੱਤਰ ਸ੍ਰੀ ਮਹਿੰਦਰ ਕੌਰ ਜੋਸ਼, ਵਿਧਾਇਕ ਸ੍ਰੀ ਸੁਰਿੰਦਰ ਸਿੰਘ ਭੂਲੇਵਾਲ ਰਾਠਾਂ, ਸ੍ਰੀ ਹੀਰਾ ਸਿੰਘ ਗਾਬੜੀਆ  ਅਤੇ ਸ੍ਰੀ ਅਰੁਣੇਸ਼ ਸ਼ਾਕਿਰ (ਦੋਵੇਂ ਸਾਬਕਾ ਮੰਤਰੀ), ਸ੍ਰੀ ਸਰਬਜੋਤ ਸਿੰਘ ਸਾਬੀ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ, ਸ਼ੇਖ ਯਾਸੀਨ ਰਾਸ਼ਿਦ, ਚੇਅਰਮੈਨ ਮਾਰਕੀਟ ਕਮੇਟੀ ਅਵਤਾਰ ਸਿੰਘ ਜੌਹਲ, ਪ੍ਰਧਾਨ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਐਜੂਕੇਸ਼ਨ ਸੁਸਾਇਟੀ ਸੰਪੂਰਨ ਸਿੰਘ ਘੋਗਰਾ, ਪ੍ਰਧਾਨ ਸ਼੍ਰੋਮਣੀ ਅਕਾਲੀ ਲੀਗਲ ਸੈਲ ਜ਼ਿਲ੍ਹਾ ਹੁਸ਼ਿਆਰਪੁਰ ਐਡਵੋਕੇਟ ਰਾਜਗੁਲਜਿੰਦਰ ਸਿੰਘ ਸਿੱਧੂ, ਪ੍ਰਧਾਨ ਗੁਰੂ ਨਾਨਕ ਸੇਵਾ ਸੁਸਾਇਟੀ ਕ੍ਰਿਪਾਲ ਸਿੰਘ ਗੇਰਾ, ਪ੍ਰਕਾਸ਼ ਸਿੰਘ ਗੜ੍ਹਦੀਵਾਲਾ, ਈਸ਼ਰ ਸਿੰਘ ਮੰਝਪੁਰ, ਡਾ ਚੈਨ ਸਿੰਘ, ਤੋਂ ਇਲਾਵਾ ਕਈ ਉਘੀਆਂ ਸਖਸ਼ੀਅਤਾਂ ਮੌਜੂਦ ਸਨ।

ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ: ਡੀ ਸੀ

ਤਲਵਾੜਾ, 4 ਮਈ: 18ਵੀਂ ਸਦੀ ਦੇ ਮਹਾਨ ਜਰਨੈਲ ਜੱਸਾ ਸਿੰਘ ਰਾਮਗੜ੍ਹੀਆ ਜੀ ਦੇ 292ਵੇਂ ਜਨਮ ਦਿਵਸ ਦੇ ਸਿੰਘਪੁਰ ਜੱਟਾਂ ਵਿਖੇ ਮਨਾਏ ਜਾ ਰਹੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ। ਇਹ ਜਾਣਕਾਰੀ ਇਸ ਸਮਾਗਮ ਦੇ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲੈਣ ਮੌਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਰਾਜ ਪੱਧਰੀ ਸਮਾਗਮ ਵਿੱਚ ਉਪ ਮੁੱਖ ਮੰਤਰੀ ਪੰਜਾਬ ਸ੍ਰ: ਸੁਖਬੀਰ ਸਿੰਘ ਬਾਦਲ ਮੁੱਖ ਮਹਿਮਾਨ ਵਜੋਂ ਭਾਗ ਲੈ ਰਹੇ ਹਨ। ਇਸ ਸਮਾਗਮ ਦੇ ਵਿਸ਼ੇਸ਼ ਮਹਿਮਾਨ ਮਾਲ ਤੇ ਮੁੜ ਵਸੇਬਾ, ਸੂਚਨਾ ਤੇ ਲੋਕ ਸੰਪਰਕ ਮੰਤਰੀ ਪੰਜਾਬ ਸ੍ਰ: ਬਿਕਰਮ ਸਿੰਘ ਮਜੀਠੀਆ ਹੋਣਗੇ। ਇਸ ਮੌਕੇ ਤੇ ਮੰਚ, ਵੀ.ਵੀ.ਆਈ.ਪੀਜ਼ ਅਤੇ ਪਤਵੰਤਿਆਂ ਲਈ ਬਣੇ ਵੱਖ-ਵੱਖ ਬਲਾਕਾਂ, ਸਫ਼ਾਈ, ਸੁਰੱਖਿਆ, ਪੀਣ ਵਾਲੇ ਪਾਣੀ ਤੇ ਹੋਰ ਪ੍ਰਬੰਧਾਂ ਦਾ ਡਿਪਟੀ ਕਮਿਸ਼ਨਰ ਨੇ ਜਾਇਜ਼ਾ ਲਿਆ। ਇਸ ਮੌਕੇ ਤੇ ਐਸ ਐਸ ਪੀ ਰਾਜਜੀਤ ਸਿੰਘ ਹੁੰਦਲ, ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਸਰਬਜੋਤ ਸਿੰਘ ਸਾਬੀ, ਐਸ ਡੀ ਐਮ ਮੁਕੇਰੀਆਂ ਰਾਹੁਲ ਚਾਬਾ, ਜਿਲ੍ਹਾ ਲੋਕ ਸੰਪਰਕ ਅਫ਼ਸਰ ਗੁਰਮੀਤ ਸਿੰਘ ਧੁੱਗਾ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

ਤਹਿਸੀਲ ਮੁਕੇਰੀਆਂ ਦੇ ਸਾਰੇ ਸਕੂਲਾਂ ਵਿਚ 5 ਮਈ ਨੂੰ ਛੁੱਟੀ

ਤਲਵਾੜਾ / ਹੁਸ਼ਿਆਰਪੁਰ, 4 ਮਈ: ਜ਼ਿਲ੍ਹਾ ਮੈਜਿਸਟਰੇਟ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਜੀ ਦੇ ਜਨਮ ਦਿਨ ਸਬੰਧੀ ਪਿੰਡ ਸਿੰਘਪੁਰ ਜੱਟਾਂ ਤਹਿਸੀਲ ਮੁਕੇਰੀਆਂ ਵਿਖੇ ਮਨਾਏ ਜਾ ਰਹੇ ਰਾਜ ਪੱਧਰੀ ਸਮਾਗਮ ਵਿੱਚ ਸੰਗਤਾਂ ਦੇ ਇਕੱਤਰਤਾ ਨੂੰ ਮੁੱਖ ਰੱਖਦੇ ਹੋਏ ਸੀ.ਆਰ.ਪੀ.ਸੀ. ਦੀ ਧਾਰਾ 144 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਤਹਿਸੀਲ ਮੁਕੇਰੀਆਂ (ਜ਼ਿਲ੍ਹਾ ਹੁਸ਼ਿਆਰਪੁਰ) ਦੇ ਸਾਰੇ ਸਕੂਲ 5 ਮਈ 2015 ਨੂੰ ਇੱਕ ਦਿਨ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ।

ਧਾਰਾ 144 ਤਹਿਤ ਵੱਖ-ਵੱਖ ਪਾਬੰਦੀਆਂ ਦੇ ਹੁਕਮ

ਹੁਸ਼ਿਆਰਪੁਰ, 4 ਮਈ: ਜ਼ਿਲਾ ਮੈਜਿਸਟਰੇਟ ਹੁਸ਼ਿਆਰਪੁਰ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਧਾਰਾ 144 ਤਹਿਤ  ਇਕ ਹੁਕਮ ਰਾਹੀਂ ਜ਼ਿਲੇ ਦੀਆਂ ਹੱਦਾਂ ਅੰਦਰ  ਬਿਨਾਂ ਉਪ ਮੰਡਲ ਮੈਜਿਸਟਰੇਟ ਦੀ ਪ੍ਰਵਾਨਗੀ ਦੇ  ਕਿਸੇ ਕਿਸਮ ਦਾ ਜਲੂਸ ਕੱਢਣ, ਪੰਜ ਜਾਂ ਪੰਜ ਤੋਂ  ਵੱਧ ਵਿਅਕਤੀਆਂ ਦੇ ਇਕੱਤਰ ਹੋਣ, ਨਾਅਰੇਬਾਜੀ ਕਰਨ, ਲਾਠੀਆਂ, ਗੈਰ ਲਾਇਸੰਸੀ ਅਸਲਾ, ਤੇਜ਼ ਧਾਰ ਟਾਕੂਆਂ ਨੂੰ ਚੁੱਕਣ ਆਦਿ ਤੇ ਪਾਬੰਦੀ ਲਗਾ ਦਿੱਤੀ ਹੈ। ਕੋਈ ਵੀ ਸਿਆਸੀ ਪਾਰਟੀ ਰੈਲੀ/ਜਲਸਾ ਕਰਨ ਲਈ ਪਹਿਲਾਂ ਆਪਣੇ ਸਬੰਧਤ ਉਪ ਮੰਡਲ ਮੈਜਿਸਟਰੇਟ ਪਾਸੋਂ ਇਸ ਬਾਰੇ ਲਿਖਤੀ ਮਨਜ਼ੂਰੀ ਹਾਸਲ ਕਰੇਗੀ। ਇਹ ਹੁਕਮ ਸਰਕਾਰੀ ਸਮਾਗਮਾਂ , ਕਾਨਫਰੰਸਾਂ ਅਤੇ ਮੀਟਿੰਗਾਂ ਆਦਿ ਤੇ ਲਾਗੂ ਨਹੀਂ ਹੋਣਗੇ। ਇਸ ਤੋਂ ਇਲਾਵਾ ਇਹ ਹੁਕਮ  ਪੰਜਾਬ ਪੁਲਿਸ ਹੋਮ ਗਾਰਡਜ਼ , ਦੂਜੇ ਕਰਮਚਾਰੀਆਂ ਜੋ ਸਰਕਾਰੀ ਡਿਊਟੀ ਤੇ ਹੋਣ ਅਤੇ ਵਿਆਹ ਸ਼ਾਦੀਆਂ , ਮਾਤਮੀ ਸੌਕ ਸਮਾਗਮਾਂ ਜਾਂ ਸਰਕਾਰੀ ਫੰਕਸ਼ਨਾਂ ਤੇ ਲਾਗੂ ਨਹੀਂ ਹੋਣਗੇ।

                  ਇਸ ਤੋਂ ਇਲਾਵਾ ਜ਼ਿਲ੍ਹਾ ਮੈਜਿਸਟਰੇਟ ਨੇ ਧਾਰਾ 144 ਤਹਿਤ ਜਾਰੀ ਇੱਕ ਹੋਰ ਹੁਕਮ ਰਾਹੀਂ ਮਕਾਨ ਮਾਲਕਾਂ, ਮਕਾਨ ਤੇ ਕਾਬਜ਼ ਵਿਅਕਤੀਆਂ, ਮਕਾਨਾਂ ਦੇ ਇੰਚਾਰਜ ਵਿਅਕਤੀਆਂ ਨੂੰ ਉਨ੍ਹਾਂ ਵੱਲੋਂ ਜੋ ਵੀ ਮਕਾਨ ਕਿਰਾਏ ਤੇ ਦਿੱਤੇ ਹੋਣ ਜਾਂ ਭਵਿੱਖ ਵਿੱਚ ਕਿਰਾਏ ਤੇ ਦਿੱਤੇ ਜਾਣ , ਉਨ੍ਹਾਂ ਵਿੱਚ ਰਹਿਣ ਵਾਲੇ ਵਿਅਕਤੀ ਦਾ ਨਾਂ ਅਤੇ ਪੂਰਾ ਪਤਾ ਆਪਣੇ ਇਲਾਕੇ ਦੇ ਥਾਣੇ/ਪੁਲਿਸ ਚੌਕੀ ਵਿੱਚ ਤੁਰੰਤ ਦਰਜ਼ ਕਰਾਉਣ।

                  ਜ਼ਿਲ੍ਹਾ ਮੈਜਿਸਟਰੇਟ ਨੇ ਧਾਰਾ 144 ਤਹਿਤ ਇੱਕ ਹੋਰ ਹੁਕਮ ਰਾਹੀਂ ਜ਼ਿਲ੍ਹੇ ਦੀ ਹੱਦ ਅੰਦਰ ਮਿਲਟਰੀ ਵਰਦੀ ਅਤੇ ਉਲਾਈਵ ਹਰੇ ਰੰਗ (ਮਿਲਟਰੀ ਰੰਗ) ਦੀਆਂ ਜੀਪਾਂ , ਮੋਟਰ ਸਾਈਕਲਾਂ, ਮੋਟਰ ਗੱਡੀਆਂ ਦੀ ਵਰਤੋਂ ਕਰਨ ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਹੁਕਮ ਮਿਲਟਰੀ ਅਧਿਕਾਰੀਆਂ ਤੇ ਲਾਗੂ ਨਹੀਂ ਹੋਵੇਗਾ।

                  ਇੱਕ ਹੋਰ ਹੁਕਮ ਰਾਹੀਂ ਜ਼ਿਲ੍ਹਾ ਮੈਜਿਸਟਰੇਟ ਹੁਸ਼ਿਆਰਪੁਰ ਨੇ ਧਾਰਾ 144 ਤਹਿਤ ਇਹ ਪਾਬੰਦੀ ਲਗਾ ਦਿੱਤੀ ਹੈ ਕਿ ਕੋਈ ਵੀ ਵਿਅਕਤੀ ਜਾਂ ਕੋਈ ਵੀ ਸਿਆਸੀ ਪਾਰਟੀ ਜਲਸਾ ਜਾਂ ਜਲੂਸ ਅਤੇ ਰੈਲੀ ਦੌਰਾਨ ਸਬੰਧਤ ਉਪ ਮੰਡਲ ਮੈਜਿਸਟਰੇਟ ਦੀ ਲਿਖਤੀ ਮਨਜ਼ੂਰੀ ਤੋਂ ਬਿਨਾਂ ਕਿਸੇ ਵੀ ਅਜਿਹੇ ਯੰਤਰ ਜਾਂ ਆਵਾਜ਼ੀ ਪ੍ਰਦੂਸ਼ਣ ਪੈਦਾ ਕਰਨ ਵਾਲੀ ਸਮੱਗਰੀ ਦੀ ਵਰਤੋਂ ਦਿਨ ਜਾਂ ਰਾਤ ਵੇਲੇ ਨਹੀਂ ਕਰੇਗਾ ਜਿਸ ਦੀ ਆਵਾਜ਼ ਉਸ ਦੀ ਹਦੂਦ ਤੋਂ ਬਾਹਰ ਸੁਣਦੀ ਹੋਵੇ।

                  ਜ਼ਿਲ੍ਹਾ ਮੈਜਿਸਟਰੇਟ ਨੇ ਇੱਕ ਹੋਰ ਹੁਕਮ ਰਾਹੀਂ ਧਾਰਾ 144 ਤਹਿਤ ਜ਼ਿਲ੍ਹੇ ਦੀਆਂ ਸਮੂਹ ਸਰਕਾਰੀ/ਪ੍ਰਾਈਵੇਟ ਕੰਪਨੀਆਂ ਦੀਆਂ ਵੱਖ-ਵੱਖ ਰੂਟਾਂ ਤੇ ਚੱਲਣ ਵਾਲੀਆਂ ਬੱਸਾਂ ਅੰਦਰ ਟੇਪ ਰਿਕਾਰਡਾਂ ਦੁਆਰਾ ਅਸ਼ਲੀਲ ਗਾਣੇ ਸੁਣਾਉਣ ਅਤੇ ਵੀਡੀਓ ਦੁਆਰਾ ਅਸ਼ਲੀਲ ਫ਼ਿਲਮਾਂ ਦਿਖਾਏ ਜਾਣ ਤੇ ਪਾਬੰਦੀ ਲਗਾ ਦਿੱਤੀ ਹੈ।
                  ਇਹ ਉਪਰੋਕਤ ਸਾਰੇ ਹੁਕਮ 28 ਜੁਲਾਈ 2015 ਤੱਕ ਲਾਗੂ ਰਹਿਣਗੇ।

ਜੱਸਾ ਸਿੰਘ ਰਾਮਗੜੀਆ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਸਬੰਧੀ ਪੰਜਾਬ ਦੇ ਕੈਬਨਿਟ ਮੰਤਰੀ ਸ੍ਰ: ਠੰਡਲ ਨੇ ਲਿਆ ਜਾਇਜ਼ਾ

ਤਲਵਾੜਾ, 1 ਮਈ: ਵਿਰਾਸਤੀ ਥਾਂਵਾਂ ਦੀ ਸਾਂਭ ਸੰਭਾਲ ਲਈ ਸੂਬੇ ਦੀ ਅਕਾਲੀ ਭਾਜਪਾ ਸਰਕਾਰ ਵਚਨਬੱਧ ਹੈ ਅਤੇ ਹਰ ਵਰਗ ਦੇ ਸੂਰਮਿਆਂ ਦੀਆਂ ਯਾਦਗਾਰਾਂ ਦੀ ਇਤਿਹਾਸਕ ਮਹੱਤਤਾ ਤੋਂ ਲੋਕਾਂ ਨੂੰ ਜਾਣੂ ਕਰਵਾਉਣ ਲਈ ਯਤਨਸ਼ੀਲ ਹੈ। ਰਾਮਗੜ੍ਹੀਆ ਮਿਸਲ ਦੇ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੀ ਕਿਲਾ ਸਿੰਘਪੁਰ ਵਿਚਲੀ ਯਾਦਗਾਰ ਭਾਈਚਾਰੇ ਦੇ ਲੋਕਾਂ ਨੂੰ ਸੁਨਿਹਰੀ ਇਤਿਹਾਸ ਨੂੰ ਜੀਉਂਦਾ ਰੱਖ ਰਹੀ ਹੈ। ਪੰਜਾਬ ਸਰਕਾਰ ਵਲੋਂ ਇੱਥੇ ਸੁਬਾ ਪੱਧਰੀ ਸਮਾਗਮ ਕਰਵਾ ਕੇ ਇਸ ਦੀ ਇਤਿਹਾਸਿਕ ਦਿੱਖ ਨੂੰ ਸੰਵਾਰਿਆ ਜਾਵੇਗਾ।
ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੱਭਿਆਚਾਰਕ ਮਾਮਲੇ ਤੇ ਜੇਲ੍ਹ ਮੰਤਰੀ ਸੋਹਣ ਸਿੰਘ ਠੰਡਲ ਨੇ 5 ਮਈ ਨੂੰ ਪਿੰਡ ਸਿੰਘਪੁਰ ਜੱਟਾਂ ਵਿਖੇ ਸਿੱਖ ਜਰਨੈਲ ਜੱਸਾ ਸਿੰਘ ਰਾਮਗੜੀਆ ਦੇ 292ਵੇਂ ਜਨਮ ਦਿਨ ਮੌਕੇ ਰਾਜ ਪੱਧਰੀ ਸਮਾਗਮ  ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਮੌਕੇ ਕੀਤਾ। ਉਨ੍ਹਾ ਦੱਸਿਆ ਕਿ ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੌਂ ਉੱਪ ਮੁੱਖ ਮੰਤਰੀ ਪੰਜਾਬ ਸ. ਸੁਖਬੀਰ ਸਿੰਘ ਬਾਦਲ ਸ਼ਿਰਕਤ ਕਰਨਗੇ, ਜਦੋਂ ਕਿ ਮਾਲ ਮੰਤਰੀ ਬਿਕਰਮ ਸਿੰਘ ਮਜੀਠੀਆ ਵਿਸ਼ੇਸ਼ ਮਹਿਮਾਨ ਹੋਣਗੇ। ਇਸ ਮੌਕੇ ਉਨਾਂ੍ਹ ਨੇ ਮਹਾਰਾਜਾ ਜੱਸਾ ਸਿੰਘ ਰਾਮਗੜੀਆ ਮੈਮੋਰੀਅਲ ਐਂਡ ਐਜ਼ੂਕੇਸ਼ਨ ਕਮੇਟੀ ਦੇ ਪ੍ਰਧਾਨ ਸੰਪੂਰਨ ਸਿੰਘ ਘੋਗਰਾ ਕੋਲੋਂ ਯਾਦਗਾਰ ਅੰਦਰ ਸਾਂਭੇ ਇਤਿਹਾਸਿਕ ਹਥਿਆਰਾਂ ਅਤੇ ਇਤਿਹਾਸਿਕ ਖੂਹ ਦੇ ਦਰਸ਼ਨ ਵੀ ਕੀਤੇ। ਸ੍ਰ. ਠੰਡਲ ਨੇ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਉਪਰੰਤ ਬਣਾਏ ਜਾਣ ਵਾਲੇ ਹੈਲੀਪੈਡ ਅਤੇ ਸਟੇਜ਼ ਆਦਿਕ ਦੀ ਜਾਣਕਾਰੀ ਵੀ ਲਈ। ਸ੍ਰ. ਠੰਡਲ ਨੇ ਯੂਥ ਅਕਾਲੀ ਦਲ ਦੇ ਆਗੂਆਂ ਨੂੰ ਇਸ ਸਮਾਗਮ ਦੀ ਤਿਆਰੀ ਲਈ ਉਚੇਚੇ ਯਤਨ ਕਰਨ ਦਾ ਸੱਦਾ ਦਿੱਤਾ।  ਇਸ ਮੌਕੇ ਐਸ.ਡੀ.ਐਮ. ਮੁਕੇਰੀਆਂ ਰਾਹੁਲ ਚਾਬਾ, ਯੂਥ ਅਕਾਲੀ ਦਲ ਦੇ ਦੋਆਬਾ ਜ਼ੋਨ ਦੇ ਪ੍ਰਧਾਨ ਸਰਬਜੋਤ ਸਿੰਘ ਸਾਬੀ, ਤਹਿਸੀਲਦਾਰ ਸਤਨਾਮ ਸਿੰਘ, ਏ.ਐਸ.ਪੀ. ਨਾਨਕ ਸਿੰਘ, ਯੂਥ ਅਕਾਲੀ ਦਲ ਦੇ ਆਗੂ ਰਵਿੰਦਰ ਠੰਡਲ, ਰਾਜਗੁਲਜਿੰਦਰ ਸਿੱਧੂ, ਸ਼ੂਗਰ ਮਿੱਲ ਦੇ ਸਾਬਕਾ ਜਨਰਲ ਮੈਨੇਜ਼ਰ ਅਨਿਲ ਸ਼ਰਮਾ, ਕਮੇਟੀ ਦੇ ਪ੍ਰਧਾਨ ਸੰਪੂਰਨ ਸਿੰਘ ਘੋਗਰਾ, ਅਮਰਜੀਤ ਸਿੰਘ ਕਲਸੀਆ, ਸੁਖਵਿੰਦਰ ਸਿੰਘ ਮੁਨਕ, ਬਲਰਾਜ ਸਿੰਘ ਚੌਹਾਨ, ਸਰਪੰਚ ਕੁਲਦੀਪ ਸਿੰਘ, ਮਨਜੀਤ ਸਿੰਘ ਕੌਲਪੁਰ, ਦਿਲਬਾਗ ਸਿੰਘ ਭਾਗੜ, ਇਕਬਾਲ ਸਿੰਘ ਖੇੜਾ, ਪਿੰ੍ਰਸੀਪਲ ਰਛਪਾਲ ਸਿੰਘ, ਬਿਕਰਮ ਸਿੰਘ ਕਪੂਰਥਲਾ, ਸੰਤੋਖ ਸਿੰਘ ਡਾਲੋਵਾਲ, ਮੈਂਬਰ ਕਮੇਟੀ ਲਖਵੀਰ ਸਿੰਘ, ਗੁਰਦੀਪ ਸਿੰਘ ਤੇ ਬਲਵੀਰ ਸਿੰਘ ਸਮੇਤ ਗੁਰਚਰਨ ਲਾਲ ਆਦਿ ਵੀ ਸ਼ਾਮਲ ਸਨ।

ਅਣ ਅਧਿਕਾਰਤ ਤੌਰ ਤੇ ਸੀਮਨ ਭੰਡਾਰ ਕਰਨ, ਟਰਾਂਸਪੋਰਟੇਸ਼ਨ ਕਰਨ, ਵਰਤਣ ਜਾਂ ਵੇਚਣ ਤੇ ਪਾਬੰਦੀ

ਹੁਸ਼ਿਆਰਪੁਰ 1 ਮਈ: ਜਿਲ੍ਹਾ ਮੈਜਿਸਟਰੇਟ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਧਾਰਾ 144 ਤਹਿਤ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਸੀਮਨ (Semen) ਦਾ ਅਣ ਅਧਿਕਾਰਤ ਤੌਰ ਤੇ ਭੰਡਾਰ ਕਰਨ, ਟਰਾਂਸਪੋਰਟੇਸ਼ਨ ਕਰਨ, ਵਰਤਣ ਜਾਂ ਵੇਚਣ ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਪਾਬੰਦੀ ਪਸ਼ੂ ਪਾਲਣ ਵਿਭਾਗ, ਪੰਜਾਬ ਦੀਆਂ ਸਮੂਹ ਵੈਟਨਰੀ ਸੰਸਥਾਵਾਂ ਸਮੇਤ ਪਸ਼ੂ ਹਸਪਤਾਲ/ ਡਿਸਪੈਂਸਰੀਆਂ ਅਤੇ ਪੋਲੀਕਲੀਨਿਕ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਪੰਜਾਬ ਅਧੀਨ ਚਲ ਰਹੇ ਰੂਰਲ ਵੈਟਨਰੀ ਹਸਪਤਾਲਾਂ ਨੂੰ ਜੋ ਕਿ ਪਸ਼ੂ ਪਾਲਣ ਵਿਭਾਗ ਪੰਜਾਬ ਵੱਲੋਂ ਸਪਲਾਈ ਕੀਤੇ ਸੀਮਨ ਨੂੰ ਵਰਤ ਰਹੇ ਹਨ, ਪਸ਼ੂ ਪਾਲਣ ਵਿਭਾਗ, ਪੰਜਾਬ ਮਿਲਕਫੈਡ ਅਤੇ ਕਾਲਜ ਆਫ਼ ਵੈਟਨਰੀ ਸਾਇੰਸ, ਗਡਵਾਸੂ ਲੁਧਿਆਣਾ ਵੱਲੋਂ ਚਲਾਏ ਜਾ ਰਹੇ ਆਰਟੀਫੀਸ਼ਲ ਇਨਸੈਮੀਨੇਸ਼ਨ ਸੈਂਟਰ, ਕੋਈ ਹੋਰ ਆਰਟੀਫੀਸ਼ਲ ਇਨਸੈਮੀਨੇਸ਼ਨ ਸੈਂਟਰ ਜੋ ਕਿ ਪਸ਼ੂ ਪਾਲਣ ਵਿਭਾਗ, ਪੰਜਾਬ ਵੱਲੋਂ ਪ੍ਰੋਸੈਸ ਅਤੇ ਸਪਲਾਈ ਜਾਂ ਇੰਪੋਰਟ ਕੀਤੇ ਗਏ ਬੋਵਾਇਨ ਸੀਮਨ ਨੂੰ ਵਰਤ ਰਹੇ ਹਨ, ਪ੍ਰੋਗਰੈਸਿਵ ਡੇਅਰੀ ਫਾਰਮਜ਼ ਐਸੋਸੀਏਸ਼ਨ, ਪੰਜਾਬ ਦੇ ਮੈਂਬਰ ਜਿਨ੍ਹਾਂ ਨੇ ਕੇਵਲ ਆਪਣੇ ਪਸ਼ੁਆਂ ਦੀ ਵਰਤੋਂ ਲਈ ਬੋਵਾਇਨ ਸੀਮਨ ਇੰਪੋਰਟ ਕੀਤਾ ਹੋਵੇ,  ਤੇ ਲਾਗੂ ਨਹੀਂ ਹੋਵੇਗੀ।
                  ਇਹ ਹੁਕਮ 28 ਜੁਲਾਈ 2015 ਤੱਕ ਲਾਗੂ ਰਹੇਗਾ।

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਧਾਰਾ 144 ਤਹਿਤ ਪਾਬੰਦੀਆਂ

ਹੁਸ਼ਿਆਰਪੁਰ 1 ਮਈ: ਸ੍ਰੀਮਤੀ ਅਨਿੰਦਿਤਾ ਮਿਤਰਾ  ਜ਼ਿਲਾ  ਮੈਜਿਸਟਰੇਟ  ਹੁਸ਼ਿਆਰਪੁਰ ਵਲੋਂ  ਧਾਰਾ 144 ਅਧੀਨ  ਫਸਲਾਂ  ਦੀ  ਰਹਿੰਦ-ਖੂੰਦ ਨੂੰ ਅੱਗ ਲਗਾਉਣ ਅਤੇ 18-ਅਮੂਨੀਸ਼ਨ  ਡਿਪੂ ਉਚੀ  ਬੱਸੀ, ਤਹਿਸੀਲ: ਦਸੂਹਾ,ਜ਼ਿਲਾ ਹੁਸਿਆਰਪੁਰ ਦੀ  ਬਾਹਰਲੀ ਚਾਰ-ਦੀਵਾਰੀ ਦੇ 1000  ਗਜ਼ (914 ਮੀਟਰ) ਦੇ  ਘੇਰੇ  ਅੰਦਰ  ਆਮ  ਲੋਕਾਂ  ਵਲੋਂ ਕਿਸੇ  ਵੀ ਤਰਾਂ ਦੀ ਉਸਾਰੀ (ਸਿਵਾਏ  ਸਰਕਾਰੀ  ਉਸਾਰੀ )  ਕਰਨ  ਤੇ  ਪੂਰਨ ਤੌਰ ਤੇ ਪਾਬੰਦੀ  ਲਗਾ  ਦਿਤੀ ਗਈ ਹੈ।
                  ਇੱਕ ਹੋਰ ਹੁਕਮ ਰਾਹੀਂ ਜ਼ਿਲ੍ਹਾ ਮੈਜਿਸਟਰੇਟ ਨੇ  ਜ਼ਿਲ੍ਹਾ ਹੁਸ਼ਿਆਰਪੁਰ ਦੇ ਪੋਲਟਰੀ ਫਾਰਮਾਂ / ਰਾਇਸ ਸ਼ੈਲਰਾਂ/ਭੱਠਿਆਂ ਅਤੇ ਹੋਰ ਸਮਾਲ ਸਕੇਲ ਇੰਡਸਟਰੀਜ਼ ਦੇ ਮਾਲਕਾਂ ਦੇ ਨਾਲ-ਨਾਲ ਘਰੇਲੂ ਨੌਕਰ ਰੱਖਣ ਵਾਲਿਆਂ ਦੇ ਨਾਮ ਹੁਕਮ ਜਾਰੀ ਕੀਤੇ ਹਨ ਕਿ ਉਹ ਆਪਣੇ ਅਧੀਨ ਕੰਮ ਕਰਨ ਵਾਲੇ ਵਿਅਕਤੀਆਂ ਦਾ ਨਾਮ, ਪੂਰਾ ਪਤਾ, ਤਿੰਨ ਫੋਟੋਆਂ (ਸੱਜੇ, ਖੱਬੇ ਅਤੇ ਸਾਹਮਣੇ ਤੋਂ ਪੋਜ) ਆਪਣੇ ਘਰਾਂ ਵਿੱਚ ਰਜਿਸਟਰ ਲਾ ਕੇ ਰੱਖਣ, ਉਨ੍ਹਾਂ ਦੇ ਸਾਰੇ ਰਿਸ਼ਤੇਦਾਰਾਂ ਦੇ ਐਡਰੈਸ ਲਿਖ ਕੇ ਰੱਖਣ। ਨੌਕਰ ਦੇ ਫਿੰਗਰ ਪ੍ਰਿੰਟ ਮਾਲਕ ਆਪਣੇ ਰਜਿਸਟਰ ਵਿੱਚ ਲਾ ਕੇ ਰੱਖਣ ਅਤੇ ਇਹ ਸਾਰਾ ਰਿਕਾਰਡ ਇਲਾਕੇ ਦੇ ਥਾਣੇ ਜਾਂ ਪੁਲਿਸ ਚੌਂਕੀ ਵਿੱਚ ਵੀ ਤੁਰੰਤ ਦਰਜ ਕਰਾਉਣ ਲਈ ਕਿਹਾ ਹੈ। 
                  ਇਹ ਹੁਕਮ 28 ਜੁਲਾਈ 2015 ਤੱਕ ਲਾਗੂ ਰਹਿਣਗੇ।  

ਸਿੱਖ ਜਰਨੈਲ ਜੱਸਾ ਸਿੰਘ ਰਾਮਗੜੀਆ ਦੇ 292ਵੇਂ ਜਨਮ ਦਿਨ ਮੌਕੇ 5 ਮਈ ਨੂੰ ਸਿੰਘਪੁਰ ਜੱਟਾਂ ਵਿਖੇ ਹੋਵੇਗਾ ਰਾਜ ਪੱਧਰੀ ਸਮਾਗਮ : ਡੀ ਸੀ

ਹੁਸ਼ਿਆਰਪੁਰ, 30 ਅਪ੍ਰੈਲ:
 ਪੰਜਾਬ ਸਰਕਾਰ ਵੱਲੋਂ ਮਹਾਨ ਸਿੱਖ ਜਰਨੈਲ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ 292ਵੇਂ ਜਨਮ ਦਿਵਸ ਮੌਕੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਸਿੰਘਪੁਰ ਜੱਟਾਂ ਵਿਖੇ 5 ਮਈ 2015 ਨੂੰ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਸਬੰਧੀ ਡਿਪਟੀ ਕਮਿਸ਼ਨਰ ਸ੍ਰੀਮਤੀ ਅਨਿੰਦਿਤਾ ਮਿਤਰਾ ਅਤੇ ਜਿਲ੍ਹਾ ਪੁਲਿਸ ਮੁੱਖੀ ਸ੍ਰੀ ਰਾਜਜੀਤ ਸਿੰਘ ਹੁੰਦਲ ਵੱਲੋਂ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸ੍ਰੀ ਸਰਬਜੋਤ ਸਿੰਘ ਸਾਬੀ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
                  ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਮਾਗਮ ਵਿੱਚ ਉਪ ਮੁੱਖ ਮੰਤਰੀ ਪੰਜਾਬ ਸ੍ਰ: ਸੁਖਬੀਰ ਸਿੰਘ ਬਾਦਲ ਮੁੱਖ ਮਹਿਮਾਨ ਵਜੋਂ ਅਤੇ ਮਾਲ ਤੇ ਮੁੜ ਵਸੇਬਾ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਪੰਜਾਬ ਸ੍ਰ: ਬਿਕਰਮ ਸਿੰਘ ਮਜੀਠੀਆ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਉਨ੍ਹਾਂ ਦੱਸਿਆ ਕਿ ਇਸ ਸਮਾਗਮ ਦੀ ਪ੍ਰਧਾਨਗੀ ਜੇਲ੍ਹਾਂ, ਸੈਰ ਸਪਾਟਾ ਤੇ ਸਭਿਆਚਾਰਕ ਮਾਮਲੇ ਮੰਤਰੀ ਪੰਜਾਬ ਸ੍ਰ: ਸੋਹਣ ਸਿੰਘ ਠੰਡਲ ਕਰਨਗੇ। ਉਨ੍ਹਾਂ ਦੱਸਿਆ ਕਿ ਇਸ ਸਮਾਗਮ ਦਾ ਆਯੋਜਨ ਸਾਬਕਾ ਕੈਬਨਿਟ ਮੰਤਰੀ ਸ੍ਰ: ਹੀਰਾ ਸਿੰਘ ਗਾਬੜੀਆ ਕਰਵਾ ਰਹੇ ਹਨ। ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਪੁਲਿਸ ਮੁੱਖੀ ਵੱਲੋਂ ਇਸ ਮੌਕੇ ਵੱਖ-ਵੱਖ ਵਿਭਾਗਾਂ ਨਾਲ ਸੁਰੱਖਿਆ, ਪਾਰਕਿੰਗ, ਟਰੈਫਿਕ ਰੂਟ, ਮੰਚ, ਪੰਡਾਲ, ਪੀਣ ਵਾਲੇ ਪਾਣੀ ਅਤੇ ਹੋਰ ਤਿਆਰੀਆਂ ਨੂੰ ਪੁਖਤਾ ਰੂਪ ਵਿੱਚ ਨੇਪਰੇ ਚਾੜਨ ਲਈ ਸਬੰਧਤ ਵਿਭਾਗਾਂ ਨੂੰ ਹਦਾਇਤਾਂ ਕੀਤੀਆਂ ਗਈਆਂ।
                  ਇਸ ਮੌਕੇ ਐਸ ਡੀ ਐਮ ਮੁਕੇਰੀਆਂ ਰਾਹੁਲ ਚਾਬਾ, ਐਸ ਡੀ ਐਮ ਦਸੂਹਾ ਬਰਜਿੰਦਰ ਸਿੰਘ, ਸਹਾਇਕ ਕਮਿਸ਼ਨਰ ਜਨਰਲ ਨਵਨੀਤ ਕੌਰ ਬੱਲ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Labels

10+2 Reuslt (1) 2012 (41) 2014 (35) 2017 (36) Act 144 (47) Akali Dal (33) Amarjit Singh Sahi MLA (15) Anandpur Sahib (1) Anti Tobacoo day (1) Army (3) Army Institute of Management & Technology (1) Army tranning (1) Arun Dogra (4) Avinash Rai Khanna (1) awareness (7) B. Ed. Front (6) baba lal dyal ji (1) badal (7) Barrage (1) BBMB (30) BJP (26) BLO (1) blood donation (1) Book (1) BSF (2) BSP (1) Bus (1) cabel tv (1) Camp (1) Canal (1) Cancer (1) Capt. Amrinder Singh (5) CBSE Board (1) Chandigarh (1) Checking (2) cheema (1) chief minister (1) child labour (1) civil hospital (1) CM (1) complaints (1) Congress (18) control room (1) Court (2) cow safety planning (1) Crime (1) crops (1) D.I.G Jaskaran Singh (1) Dairy Development Board (3) Daljit Singh Cheema (2) Dasuya (35) datarpur (3) datesheet (1) dc (4) dc vipul ujval (24) DC Vipul Ujwal (32) Dengue & chikungunya (1) deputy commissioner vipul ujwal (1) development deptt. (1) dhugga (2) Digital (1) Dist. Admn. (173) District Language Officer Raman Kumar (1) doaba radio (1) Dogra (5) donation (1) drugs (3) DTO (6) education (30) education seminar (7) Elections (158) employement (5) employment (15) environment (10) ETT Union (4) EVMs (3) Exams (1) exams 2010 (2) Exhibition (1) Farmer (1) festival (2) flood control (3) Food Safety Act (1) forest (3) G.S.T (1) GADVASU (1) garhdiwala (3) garshankar (5) GCT (17) Govt Model High School Talwara (33) GPC (2) green india (2) gst (2) GTU (9) Gurpurab (1) Guru (2) health (11) Help desk (1) Himachal (1) Hola (1) hoshiarpur (132) iDay (1) IIT (1) Independence Day (1) India (1) india election results (3) india elections (4) ips (1) ITI (5) juvenile home (1) kabbadi (2) kandhi (2) kavi darbar (4) Lagal Aid Clinic (1) Learn Urdu (1) legal (11) Legal Aid Clinic (2) liquor (1) Loan (2) lok adalat (3) Mahant Ram Parkash Das (1) mahilpur (3) Mahinder Kaur Josh (1) malaria (1) Mandir (1) mc (4) MCU Punjab (2) Mela (1) merit (1) Micky (2) mining (3) MLA (2) MLA Sundar Sham arora (2) Mohalla (1) Mukerian (4) Multi skill development (1) nagar panchayat (14) Nandan (1) NCC (1) News Updates (52) nss (1) panchayat (1) Panchayat Elections (1) panchayat samiti (1) parade (1) Passing out (1) Police (10) polio drops (3) Politics (7) Pong Dam (3) Pooja sharma (1) Post service (1) PPP (3) press (3) PSEB (8) PSSF (3) PSTET (1) Pt. Kishori Lal (1) Punjab (31) punjab lok sabha winners (1) punjab radio live (1) Punjab School Education Board (6) punjabi sahit (22) PWD (2) Rajnish Babbi (3) Rajwal School Result (1) ramesh dogra (4) Ramgharia (1) Ravidas (2) Recruitment (3) Red Cross (12) red cross society (2) Republic Day (3) Result (2) Results (3) Retirement (1) Road Safety (1) Rock Garden (1) Roopnagar (11) Ropar (2) Rozgar (1) Rural Mission (1) s.c.commision (1) Sacha Sauda (2) Sadhu Singh Dharmsot (1) Sahi (12) sanjha chullah (6) Sant Balbir Singh (1) save girls (1) save trees (1) save water (1) sbi (2) Sc Commission (2) School (8) SDM Jatinder Jorwal (1) self employment (1) seminar (1) Senate (1) services (3) Sewa Singh Sekhwan (1) sgpc (2) Shah Nehar (5) Shakir (2) shamchurasi (1) shivsena (1) sidhu (19) skill development centre (1) smarpan (2) Sohan Singh Thandal (4) sports (8) staff club (2) Stenographer training (1) Sukhjit Kaur Sahi (6) Summer camp (2) Sunder Sham Arora (4) svm (5) swachh (5) Swachh Bharat (2) swimming (2) Swine Flu (1) talwara (208) Talwara Police (1) Talwara Schools (74) tax (2) TET (1) thandal (4) Tikshan Sood (6) Toy Bank (1) traffic rules (4) Training (2) Training camp (2) Traning Camp (1) Transport (2) travel agency (1) unions (2) University (1) Vet University (5) Vigilance (1) Vijay Sampla (8) Vipul Ujwal (1) voter (5) waiver (1) water (1) Water is Life (1) world kabbadi cup (2) yoga (3) yoga day (3) youth (2) zila parishad (2) ਸਰਬੱਤ ਦਾ ਭਲਾ (1) ਸ਼ਾਕਰ (2) ਸੇਖਵਾਂ (1) ਕਵੀ ਦਰਬਾਰ (5) ਚੋਣਾਂ (15) ਟਰੈਫਿਕ ਨਿਯਮ (1) ਡੀ.ਸੀ ਵਿਪੁਲ ਉਜਵਲ (2) ਤਲਵਾੜਾ (26) ਤੀਕਸ਼ਨ ਸੂਦ (8) ਪੰਚਾਇਤ (13) ਪੰਜਾਬ (9) ਬਾਦਲ (29) ਮਹਿੰਦਰ ਕੌਰ ਜੋਸ਼ (4) ਮਜੀਠੀਆ (1)