ਸਬਸਿਡੀ 'ਤੇ ਮਿਲਣਗੇ ਮੱਕੀ ਦੇ ਹਾਈਬਰਿਡ ਬੀਜ : ਡਿਪਟੀ ਕਮਿਸ਼ਨਰ

- ਨਦੀਨ ਨਾਸ਼ਕ ਅਤੇ ਹੋਰ ਲੋੜੀਂਦੇ ਇੰਨਪੁਟਸ 'ਤੇ ਵੀ ਮਿਲੇਗੀ ਸਬਸਿਡੀ
ਹੁਸ਼ਿਆਰਪੁਰ, 31 ਮਈ:  ਫ਼ਸਲੀ ਵਿਭਿੰਨਤਾ ਅਤੇ ਕੌਮੀ ਅੰਨ ਸੁਰੱਖਿਆ ਮਿਸ਼ਨ ਸਕੀਮ ਅਧੀਨ ਮੱਕੀ ਦੀ ਫ਼ਸਲ ਨੂੰ ਉਤਸ਼ਾਹਿਤ ਕਰਨ ਲਈ ਸਰਕਾਰ ਵਲੋਂ ਮੱਕੀ ਦੇ ਹਾਈਬਰਿਡ ਬੀਜ, ਨਦੀਨ ਨਾਸ਼ਕ ਅਤੇ ਹੋਰ ਲੋੜੀਂਦੇ ਇੰਨਪੁਟਸ 'ਤੇ ਸਬਸਿਡੀ ਦਿੱਤੀ ਜਾ ਰਹੀ ਹੈ। ਕਿਸਾਨਾਂ ਨੂੰ ਨਵੀਂ ਤਕਨੀਕਾਂ ਅਨੁਸਾਰ ਫ਼ਸਲ ਬੀਜ ਕੇ ਲਾਭ ਲੈਣਾ ਚਾਹੀਦਾ ਹੈ। ਇਹ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਸ਼੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਸਰਕਾਰ ਵਲੋਂ ਜ਼ਿਲ੍ਹੇ ਨੂੰ ਇਨ੍ਹਾਂ ਸਕੀਮਾਂ ਅਧੀਨ ਮੱਕੀ ਦੀ ਫ਼ਸਲ ਨੂੰ ਉਤਸ਼ਾਹਿਤ ਕਰਨ ਲਈ 3500 ਹੈਕਟੇਅਰ ਰਕਬੇ ਦੀ ਬਲਾਕਵਾਰ ਵੰਡ ਕਰ ਦਿੱਤੀ ਗਈ ਹੈ। ਇਸ ਅਨੁਸਾਰ ਬਲਾਕ ਦਫ਼ਤਰ ਵਲੋਂ ਕਲਸਟਰ ਪ੍ਰਦਰਸ਼ਨੀਆਂ ਦੀ ਚੋਣ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਸਾਲ ਸਾਉਣੀ-2017 ਵਿੱਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਲੋਂ ਪ੍ਰਵਾਨਿਤ ਹਾਈਬਰਿਡ ਕਿਸਮਾਂ ਵਿੱਚ ਮੋਨਸੈਂਟੋ ਇੰਡੀਆ ਲਿਮ: ਕੰਪਨੀ ਦੀ ਕਿਸਮ ਡੀ.ਕੇ.ਸੀ-9125, ਪ੍ਰਭਾਤ ਦੀ ਕਿਸਮ ਪੀ.ਐਮ.ਐਚ-2255, ਪੀ.ਐਚ.ਆਈ. ਪਾਇਓਨੀਅਰ ਸੀਡਜ ਕੰਪਨੀ ਦੀ ਕਿਸਮ ਪੀ-3401 ਤੇ ਪੀ.ਐਚ.ਆਈ-3396, ਪਰੋ ਲਾਈਨ ਸੀਡਜ ਪ੍ਰਾ: ਲਿਮਿ: ਕੰਪਨੀ ਦੀ ਕਿਸਮ ਪੀ.ਐਲ-801 ਤੇ ਪੀ.ਐਲ-901, ਸ਼੍ਰੀ ਰਾਮ ਫਰਟੀਲਾਈਜਰ ਐਂਡ ਕੈਮੀਕਲਜ ਕੰਪਨੀ ਦੀ ਕਿਸਮ ਟੀ ਐਕਸ-369, ਸਾਈਜੈਂਨਟਾ ਇੰਡੀਆ ਲਿਮਿ: ਕੰਪਨੀ ਦੀ ਕਿਸਮ ਐਸ-7750, ਯੂ.ਪੀ.ਐਲ. ਐਡਵਾਂਨਟਾ ਕੰਪਨੀ ਦੀ  ਕਿਸਮ ਪੀ.ਏ.ਸੀ-751 ਅਤੇ ਯੰਗਅੰਤੀ ਸੀਡਜ ਕੰਪਨੀ ਦੀ ਕਿਸਮ ਲਕਸ਼ਮੀ-333 ਕਿਸਮਾਂ ਨੂੰ ਸ਼ਾਮਲ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹਾਈਬਰਿਡ ਮੱਕੀ ਬੀਜ 'ਤੇ 50 ਪ੍ਰਤੀਸ਼ਤ ਜਾਂ 100 ਪ੍ਰਤੀਸ਼ਤ ਕਿਲੋਗਰਾਮ ਦੋਨਾਂ ਵਿੱਚੋਂ ਜਿਹੜੀ ਕੀਮਤ ਘੱਟ ਹੋਵੇ, ਦੇ ਹਿਸਾਬ ਅਤੇ ਬਾਕੀ ਹੋਰ ਫ਼ਸਲ ਲਈ ਲੋੜੀਂਦੇ ਇੰਨਪੁਟਸ 'ਤੇ ਵੀ 50 ਪ੍ਰਤੀਸ਼ਤ ਦੇ ਹਿਸਾਬ ਨਾਲ ਸਬਸਿਡੀ ਦੀ ਰਕਮ ਕਿਸਾਨ ਦੇ ਸਿਧੇ ਖਾਤੇ ਵਿੱਚ ਪਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਇਕ ਕਿਸਾਨ ਘੱਟ ਤੋਂ ਘੱਟ ਇਕ ਏਕੜ ਅਤੇ ਵੱਧ ਤੋਂ ਵੱਧ 05 ਏਕੜ ਤਕ ਮੱਕੀ ਦਾ ਬੀਜ ਅਤੇ ਹੋਰ ਲੋੜੀਂਦੇ ਇੰਨਪੁਟਸ ਲੈ ਸਕਦਾ ਹੈ। ਕਿਸਾਨ ਵਲੋਂ ਇਹ ਇੰਨਪੁਟਸ ਆਪਣੀ ਮਰਜੀ ਨਾਲ ਆਪਣੀ ਪਸੰਦ ਦੀ ਕੋਈ ਵੀ ਪ੍ਰਵਾਨਿਤ ਕਿਸਮ ਨੂੰ ਵਿਭਾਗ ਦੀਆਂ ਲਾਈਸੰਸ ਪ੍ਰਾਪਤ ਕੰਪਨੀ ਜਾਂ ਉਨ੍ਹਾਂ ਦੇ ਅਧਿਕਾਰਿਤ ਡੀਲਰ/ਰਿਟੇਲਰ ਪਾਸੋ ਖਰੀਦ ਸਕਦਾ ਹੈ। ਉਨ੍ਹਾਂ ਦੱਸਿਆ ਕਿ ਵਿਭਾਗ ਵਲੋਂ ਨਿਰਧਾਰਿਤ ਅਰਜੀ ਫਾਰਮ ਨਾਲ ਅਧਾਰ ਕਾਰਡ, ਬੈਂਕ ਦੀ ਕਾਪੀ ਅਤੇ ਦੁਕਾਨਦਾਰ ਪਾਸੋ ਪ੍ਰਾਪਤ ਕੀਤਾ ਅਸਲ ਬਿੱਲ ਸਮੇਤ ਲੋੜੀਂਦੇ ਦਸਤਾਵੇਜ ਲਗਾ ਕੇ ਆਪਣੇ ਨਾਲ ਸਬੰਧਤ ਬਲਾਕ ਖੇਤੀਬਾੜੀ ਅਫ਼ਸਰ ਦੇ ਦਫ਼ਤਰ ਵਿੱਚ ਜਮ੍ਹਾਂ ਕਰਵਾ ਕੇ ਲਾਭ ਪ੍ਰਾਪਤ ਕਰ ਸਕਦਾ ਹੈ। ਉਨ੍ਹਾਂ ਦੱਸਿਆ ਕਿ ਦੋਨਾਂ ਸਕੀਮਾਂ ਦੀਆਂ ਅਲੱਗ-ਅਲੱਗ ਸ਼ਰਤਾਂ ਅਨੁਸਾਰ ਐਸ.ਸੀ/ਐਸ.ਟੀ ਅਤੇ ਹੋਰ ਔਰਤ ਕਿਸਾਨਾਂ ਦਾ ਰਾਖਵਾਂ ਕਰਨ ਹੋਵੇਗਾ ਜੋ ਉਨ੍ਹਾਂ ਕੈਟਾਗਰੀਆਂ ਦੇ ਕਿਸਾਨਾਂ ਨੂੰ ਹੀ ਦਿੱਤਾ ਜਾਵੇਗਾ। ਇਸ ਦੌਰਾਨ ਮੁੱਖ ਖੇਤੀਬਾੜੀ ਅਫ਼ਸਰ ਸ਼੍ਰੀ ਜੁਗਰਾਜ ਸਿੰਘ ਨੇ ਦੱਸਿਆ ਕਿ ਕਿਸਾਨ ਵੀਰ ਕਿਸੇ ਹੋਰ ਵਧੇਰੇ ਜਾਣਕਾਰੀ ਲਈ ਆਪਣੇ ਨਾਲ ਸਬੰਧਤ ਬਲਾਕ ਖੇਤੀਬਾੜੀ ਅਫ਼ਸਰ ਜਾਂ ਜ਼ਿਲ੍ਹਾ ਦਫ਼ਤਰ ਦੇ ਫੋਨ ਨੰਬਰ 01882-222102 'ਤੇ ਵੀ ਸੰਪਰਕ ਕਰ ਸਕਦੇ ਹਨ।

ਕਮਿਸ਼ਨ ਦੀ ਮੈਂਬਰ ਭਾਰਤੀ ਕੈਨੇਡੀ ਨੇ ਕੀਤੀ ਸਕੂਲਾਂ ਦੀ ਅਚਨਚੇਤ ਚੈਕਿੰਗ

-ਬੱਚਿਆਂ ਨੂੰ ਕਿਤਾਬਾਂ ਨਾ ਮੁਹੱਈਆ ਕਰਾਉਣ ਦਾ ਲਿਆ ਸਖਤ ਨੋਟਿਸ
ਹੁਸ਼ਿਆਰਪੁਰ, 30 ਮਈ:  ਅਨੁਸੂਚਿਤ ਜਾਤੀ ਕਮਿਸ਼ਨ ਦੀ ਮੈਂਬਰ ਸ੍ਰੀਮਤੀ ਭਾਰਤੀ ਕੈਨੇਡੀ ਨੇ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਮੇਂ ਸਿਰ ਕਿਤਾਬਾਂ ਨਾ ਮੁਹੱਈਆ ਕਰਵਾਉਣ ਦਾ ਸਖਤ ਨੋਟਿਸ ਲੈਂਦੇ ਹੋਏ ਜਿਲ੍ਹੇ ਦੇ ਸਰਕਾਰੀ ਸਕੂਲਾਂ ਦੀ ਅਚਨਚੇਤ ਚੈਕਿੰਗ ਕੀਤੀ। ਇਸ ਦੌਰਾਨ ਉਨ੍ਹਾਂ ਦੇ ਨਾਲ ਜ਼ਿਲ੍ਹਾ ਸਿੱਖਿਆ ਅਫ਼ਸਰ (ਸ)  ਸ੍ਰੀ ਰਾਮ ਪਾਲ ਅਤੇ ਜਿਲ੍ਹਾ ਸਿੱਖਿਆ ਅਫ਼ਸਰ (ਐਲੀ:) ਸ੍ਰੀ ਬਲਬੀਰ ਸਿੰਘ ਵੀ ਵਿਸ਼ੇਸ਼ ਤੌ 'ਤੇ ਮੌਜੂਦ ਸਨ।
                  ਅਨੁਸੂਚਿਤ ਜਾਤੀ ਕਮਿਸ਼ਨ ਦੀ ਮੈਂਬਰ ਸ੍ਰੀਮਤੀ ਭਾਰਤੀ ਕੈਨੇਡੀ ਨੇ ਸਰਕਾਰੀ ਹਾਈ ਅਤੇ ਪ੍ਰਾਇਮਰੀ ਸਕੂਲ ਜਹਾਨਖੇਲਾਂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਲਾਂਵਾਲੀ, ਚੋਹਾਲ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਘੰਟਾ ਘਰ ਸਕੂਲਾਂ ਦੀ ਚੈਕਿੰਗ ਦੌਰਾਨ ਦੱਸਿਆ ਕਿ ਹੁਣ ਤੱਕ ਕੇਵਲ 35 ਪ੍ਰਤੀਸ਼ਤ ਵਿਦਿਆਰਥੀਆਂ ਨੂੰ ਹੀ ਕਿਤਾਬਾਂ ਮੁਹੱਈਆ ਕਰਵਾਈਆਂ ਗਈਆਂ ਹਨ, ਜਿਸ ਕਾਰਨ ਵਿਦਿਆਰਥੀਆਂ ਦੀ ਪੜ੍ਹਾਈ ਦਾ ਨੁਕਸਾਨ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਨਿਯਮਾਂ ਅਨੁਸਾਰ ਅਪ੍ਰੈਲ ਵਿੱਚ ਨਵੇਂ ਸੈਸ਼ਨ ਦੀ ਸ਼ੁਰੂਆਤ ਦੌਰਾਨ ਹੀ ਕਿਤਾਬਾਂ ਵਿਦਿਆਰਥੀਆਂ ਨੂੰ ਮਿਲ ਜਾਣੀਆਂ ਚਾਹੀਦੀਆਂ ਸਨ। ਉਨ੍ਹਾਂ ਦੱਸਿਆ ਕਿ ਸਕੂਲਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ ਹੋਣ ਨੂੰ ਮਹਿਜ ਇਕ ਦਿਨ ਬਚਿਆ ਹੈ ਅਤੇ ਵਿਭਾਗ ਦੁਆਰਾ ਵਿਦਿਆਰਥੀਆਂ ਨੂੰ ਕਿਤਾਬਾਂ ਨਾ ਮੁਹੱਈਆ ਕਰਾਉਣਾ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਦੱਸਿਆ ਕਿ ਅਨੁਸੂਚਿਤ ਜਾਤੀ ਕਮਿਸ਼ਨ ਵਲੋਂ ਵੀ ਇਸ ਦਾ ਸਖਤ ਨੋਟਿਸ ਲਿਆ ਗਿਆ ਹੈ ਅਤੇ ਵਿਭਾਗ ਦੇ ਸਕੱਤਰ ਨੂੰ 31 ਮਈ ਨੂੰ ਕਮਿਸ਼ਨ ਦੁਆਰਾ ਤਲਬ ਕੀਤਾ ਗਿਆ ਹੈ। ਉਨ੍ਹਾਂ ਨੇ ਵਿਦਿਆਰਥੀਆਂ ਲਈ ਬਣਾਏ ਜਾਂਦੇ ਮਿਡ ਡੇ ਮੀਲ ਦਾ ਵੀ ਨਿਰੀਖਣ ਕੀਤਾ ਅਤੇ ਸਫਾਈ ਵਿਵਸਥਾ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ।
                  ਇਸ ਮੌਕੇ 'ਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਸ੍ਰੀ ਰਾਕੇਸ਼ ਕੁਮਾਰ, ਤਹਿਸੀਲ ਭਲਾਈ ਅਫ਼ਸਰ ਸ੍ਰੀ ਜਗਮੋਹਨ ਸਿੰਘ, ਸ੍ਰੀ ਨਰੇਸ਼ ਕੁਮਾਰ, ਸ੍ਰੀ ਸਰਬਜੀਤ ਸਿੰਘ ਅਤੇ ਰਾਹੁਲ ਆਦੀਆ ਵੀ ਮੌਜੂਦ ਸਨ।

ਰਜਵਾਲ ਸਕੂਲ ਦਾ ਨਤੀਜਾ ਰਿਹਾ ਸੌ ਫੀਸਦੀ

ਤਲਵਾੜਾ, 25 ਮਈ  : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਦਸਵੀਂ ਜਮਾਤ ਦੇ ਨਤੀਜੇ ਵਿਚ ਸਰਕਾਰੀ ਹਾਈ ਸਕੂਲ ਰਜਵਾਲ ਦਾ ਨਤੀਜਾ ਸ਼ਾਨਦਾਰ ਰਿਹਾ।
ਸਕੂਲ ਮੁਖੀ ਹੈੱਡਮਾਸਟਰ ਰਾਹੁਲ ਠਾਕੁਰ ਨੇ ਦੱਸਿਆ ਕਿ ਸਕੂਲ ਦੇ ਕੁੱਲ 53 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਅਤੇ ਸਾਰੇ ਹੀ ਵਧੀਆ ਅੰਕਾਂ ਨਾਲ ਪਾਸ ਹੋਏ। ਉਨ੍ਹਾਂ ਕਿਹਾ ਕਿ 17 ਵਿਦਿਆਰਥੀਆਂ ਨੇ 80 ਫੀਸਦੀ ਤੋਂ ਵੱਧ ਅੰਕ ਹਾਸਿਲ ਕੀਤੇ ਅਤੇ ਸਕੂਲ ਦਾ ਨਾਮ ਰੌਸ਼ਨ ਕੀਤਾ। ਉਨ੍ਹਾਂ ਇਸ ਕਾਮਯਾਬੀ ਦਾ ਸਿਹਰਾ ਸਕੂਲ ਦੇ ਮਿਹਨਤੀ ਅਧਿਆਪਕਾਂ ਨੂੰ ਦਿੱਤਾ। ਉਨ੍ਹਾਂ ਸਕੂਲ ਵੱਲੋਂ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਸਮੂਹ ਸਕੂਲ ਸਟਾਫ਼ ਮੈਂਬਰ ਅਤੇ ਹੋਰ ਪਤਵੰਤੇ ਹਾਜਰ ਸਨ।
ਹੈੱਡਮਾਸਟਰ ਰਾਹੁਲ ਠਾਕੁਰ ਸਰਕਾਰੀ ਹਾਈ ਸਕੂਲ ਰਜਵਾਲ ਦੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ, ਨਾਲ ਖੜ੍ਹੇ ਹਨ ਸਟਾਫ਼ ਮੈਂਬਰ ਤੇ ਹੋਰ।

ਵਿਸ਼ੇਸ਼ ਦਿਨ ਜਾਂ ਯਾਦ 'ਸਾਂਝਾ ਚੁੱਲ੍ਹਾ' ਦੇ ਨਾਲ

-ਦਾਨੀ ਸੱਜਣ ਵਿਸ਼ੇਸ਼ ਦਿਨ ਲਈ ਕਰਵਾ ਸਕਦੇ ਨੇ ਬੁਕਿੰਗ : ਸਕੱਤਰ
ਹੁਸ਼ਿਆਰਪੁਰ, 26 ਮਈ:ਦਾਨੀ ਸੱਜਣ ਜਾਂ ਸਮਾਜ ਸੇਵਕ ਆਪਣਾ ਅਤੇ ਪਰਿਵਾਰਕ ਮੈਂਬਰ ਦਾ ਕੋਈ ਵਿਸ਼ੇਸ਼ ਦਿਨਕੋਈ ਵਿਸ਼ੇਸ਼ ਯਾਦ 'ਸਾਂਝਾ ਚੁੱਲ੍ਹਾ' ਦੇ ਨਾਲ ਮਨ੍ਹਾ ਸਕਦੇ ਹਨ ਅਤੇ ਇਸ ਲਈ ਪਹਿਲਾਂ ਬੁਕਿੰਗ ਕਰਵਾਈ ਜਾ ਸਕਦੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੱਤਰ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਸ੍ਰੀ ਨਰੇਸ਼ ਗੁਪਤਾ ਨੇ ਦੱਸਿਆ ਕਿ ਗਰੀਬ, ਬੇਘਰੇ ਅਤੇ ਬੇਸਹਾਰਾ ਵਿਅਕਤੀਆਂ ਨੂੰ ਕੇਵਲ 10 ਰੁਪਏ ਵਿੱਚ ਪੇਟ ਭਰ ਖਾਣਾ ਮੁਹੱਈਆ ਕਰਵਾਉਣ ਲਈ ਖੋਲ੍ਹੇ ਗਏ 'ਸਾਂਝਾ ਚੁੱਲ੍ਹਾ' ਵਿੱਚ ਕੋਈ ਵੀ ਪਰਿਵਾਰ ਆਪਣਾ ਕੋਈ ਵਿਸ਼ੇਸ਼ ਦਿਨ ਜਾਂ ਯਾਦ ਲਈ ਦਿਨ ਬੁੱਕ ਕਰਵਾ ਸਕਦਾ ਹੈ। ਉਨ੍ਹਾਂ ਦੱਸਿਆ ਕਿ 'ਸਾਂਝਾ ਚੁੱਲ੍ਹਾ' ਵਿੱਚ ਯੋਗਦਾਨ ਪਾਉਣ ਵਾਲੇ ਅਜਿਹੇ ਪਰਿਵਾਰ ਨੂੰ ਸਨਮਾਨਿਤ ਵੀ ਕੀਤਾ ਜਾਵੇਗਾ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਚਾਹਵਾਨ ਪਰਿਵਾਰ ਜਾਂ ਵਿਅਕਤੀ ਦਿਨ ਬੁੱਕ ਕਰਵਾਉਣ ਲਈ 'ਸਾਂਝਾ ਚੁੱਲ੍ਹਾ' ਮੁਹੱਲਾ ਈਸ਼ ਨਗਰ (ਨੇੜੇ ਬਾਲਵਾਟਿਕਾ) ਹੁਸ਼ਿਆਰਪੁਰ ਜਾਂ ਸਕੱਤਰ ਜ਼ਿਲ੍ਹਾ ਰੈਡ ਕਰਾਸ ਦਫ਼ਤਰ ਨਾਲ ਸੰਪਰਕ ਕਰ ਸਕਦੇ ਹਨ।

ਆਂਗਣਵਾੜੀ ਕੇਂਦਰਾਂ 'ਚ ਪੜ੍ਹ ਰਹੇ ਬੱਚਿਆਂ ਦੇ ਚਿਹਰਿਆਂ 'ਤੇ ਮੁਸਕਰਾਹਟ ਬਿਖੇਰਨ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਪੱਬਾਂ ਭਾਰ

-ਗੜ੍ਹਸ਼ੰਕਰ 'ਚ ਬੱਚਿਆਂ ਨੂੰ ਖਿਡੌਣੇ ਪ੍ਰਦਾਨ ਕਰਕੇ ਕੀਤੀ ਨਿਵੇਕਲੀ ਸ਼ੁਰੂਆਤ
- ਆਂਗਣਵਾੜੀ ਕੇਂਦਰਾਂ ਲਈ ਚੰਗੀ ਹਾਲਤ ਵਾਲੇ ਪੁਰਾਣੇ ਜਾਂ ਨਵੇਂ ਖਿਡੌਣੇ ਦੇਣ ਦੀ ਅਪੀਲ
-ਆਂਗਣਵਾੜੀ ਕੇਂਦਰਾਂ ਨੂੰ ਆਧੁਨਿਕ ਸਹੂਲਤਾਂ ਨਾਲ ਕੀਤਾ ਜਾਵੇਗਾ ਲੈਸ : ਡਿਪਟੀ ਕਮਿਸ਼ਨਰ
-ਕਿਹਾ, ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਵਿਖੇ ਬਣਾਇਆ ਜਾਵੇਗਾ 'ਖਿਡੌਣਾ ਬੈਂਕ'
ਹੁਸ਼ਿਆਰਪੁਰ, 26 ਮਈ : ਆਂਗਣਵਾੜੀ ਕੇਂਦਰਾਂ ਵਿਚ ਪੜ੍ਹ ਰਹੇ ਬੱਚਿਆਂ ਦੇ ਚਿਹਰਿਆਂ 'ਤੇ ਖੁਸ਼ੀ ਬਿਖੇਰਨ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਇਕ ਨਿਵੇਕਲਾ ਉਪਰਾਲਾ ਕੀਤਾ ਗਿਆ ਹੈ। ਪ੍ਰਸ਼ਾਸ਼ਨ ਵਲੋਂ ਇਨ੍ਹਾਂ ਬੱਚਿਆਂ ਨੂੰ ਖਿਡੌਣੇ ਮੁਹੱਈਆ ਕਰਵਾਏ ਜਾ ਰਹੇ ਹਨ, ਤਾਂ ਜੋ ਇਹ ਬੱਚੇ ਵੀ ਬਾਕੀ ਬੱਚਿਆਂ ਵਾਂਗ ਆਪਣੀ ਰੀਝ ਪੂਰੀ ਕਰ ਸਕਣ। ਖਿਡੌਣੇ ਮੁਹੱਈਆ ਕਰਵਾਉਣ ਦੀ ਸ਼ੁਰੂਆਤ ਅੱਜ ਗੜ੍ਹਸ਼ੰਕਰ ਤੋਂ ਐਸ.ਡੀ.ਐਮ. ਸ਼੍ਰੀ ਹਰਦੀਪ ਸਿੰਘ ਧਾਲੀਵਾਲ ਅਤੇ ਉਨ੍ਹਾਂ ਦੀ ਧਰਮ ਪਤਨੀ ਸ਼੍ਰੀਮਤੀ ਸਤਵਿੰਦਰ ਕੌਰ ਧਾਲੀਵਾਲ ਵਲੋਂ ਪਿੰਡ ਬਿੱਲੜੋਂ, ਭੱਜਲ, ਰਾਮਪੁਰ, ਪਾਰੋਵਾਲ, ਗੜ੍ਹਸ਼ੰਕਰ ਸ਼ਹਿਰ ਦੇ 4 ਕੇਂਦਰਾਂ ਵਿਚ 103 ਬੱਚਿਆਂ ਨੂੰ ਖਿਡੌਣੇ, ਬੇਬੀ ਕੁਰਸੀਆਂ ਤੇ ਖਾਣ-ਪੀਣ ਦਾ ਸਮਾਨ ਵੰਡਕੇ ਕਰ ਦਿੱਤੀ ਗਈ ਹੈ। 
ਡਿਪਟੀ ਕਮਿਸ਼ਨਰ ਸ਼੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਗੜ੍ਹਸ਼ੰਕਰ ਤੋਂ ਕੀਤੀ ਸ਼ੁਰੂਆਤ ਤੋਂ ਬਾਅਦ ਜ਼ਿਲ੍ਹੇ ਦੇ ਬਾਕੀ ਆਂਗਣਵਾੜੀ ਕੇਂਦਰਾਂ ਵਿਚ ਪੜ੍ਹ ਰਹੇ ਬੱਚਿਆਂ ਦੇ ਚਿਹਰਿਆਂ 'ਤੇ ਵੀ ਹੋਰ ਮੁਸਕਰਾਹਟ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਸਾਰੇ ਕੇਂਦਰਾਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਕੇਂਦਰਾਂ ਵਿਚ ਬੱਚਿਆਂ ਦੀ ਹਰ ਸਹੂਲਤ ਦਾ ਹਰੇਕ ਪ੍ਰਬੰਧ ਕੀਤਾ ਜਾ ਰਿਹਾ ਹੈ ਅਤੇ ਖਿਡੌਣੇ ਮੁਹੱਈਆ ਕਰਵਾਉਣ ਦਾ ਉਦੇਸ਼ ਉਨ੍ਹਾਂ ਦੀ ਸਕੂਲ ਵਿਚ ਆਉਣ ਲਈ ਦਿਲਚਸਪੀ ਪੈਦਾ ਕਰਨੀ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਦੇ ਖੇਡਣ ਲਈ ਜਿੱਥੇ ਆਂਗਣਵਾੜੀ ਕੇਂਦਰਾਂ ਲਈ ਖਿਡੌਣੇ ਮੁਹੱਈਆ ਕਰਵਾਏ ਜਾ ਰਹੇ ਹਨ, ਉਥੇ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਵਿਖੇ ਇਕ 'ਖਿਡੌਣਾ ਬੈਂਕ' ਵੀ ਸਥਾਪਿਤ ਕੀਤਾ ਜਾ ਰਿਹਾ ਹੈ, ਤਾਂ ਕੋਈ ਵੀ ਵਿਅਕਤੀ ਆਪਣੇ ਘਰ ਪੁਰਾਣੇ ਚੰਗੀ ਹਾਲਤ ਵਾਲੇ ਖਿਡੌਣੇ ਜਾਂ ਨਵੇਂ ਖਿਡੌਣੇ ਇਸ 'ਖਿਡੌਣਾ ਬੈਂਕ' ਵਿਚ ਜਮ੍ਹਾ ਕਰਵਾ ਸਕਣ। ਸ਼੍ਰੀ ਵਿਪੁਲ ਉਜਵਲ ਨੇ ਅਪੀਲ ਕਰਦਿਆਂ ਕਿਹਾ ਕਿ ਗਰੀਬ ਤੇ ਲੋੜਵੰਦ ਬੱਚਿਆਂ ਨੂੰ ਖੁਸ਼ੀਆਂ ਪ੍ਰਦਾਨ ਕਰਨ ਵਿਚ ਹਰੇਕ ਵਿਅਕਤੀ ਨੂੰ ਆਪਣੀ ਭਾਗੀਦਾਰੀ ਪਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਸ ਕਾਰਜ ਲਈ ਪ੍ਰਾਈਵੇਟ ਸਕੂਲਾਂ, ਸਮਾਜ ਸੇਵੀ ਸੰਸਥਾਵਾਂ ਤੋਂ ਇਲਾਵਾ ਜਿਹੜੇ ਜ਼ਿਲ੍ਹਾ ਨਿਵਾਸੀ ਆਪਣਾ ਯੋਗਦਾਨ ਪਾਉਣਾ ਚਾਹੁੰਦੇ ਹਨ, ਉਹ ਅੱਗੇ ਆਉਣ। ਉਨ੍ਹਾਂ ਕਿਹਾ ਕਿ ਕਿਸੇ ਵੀ ਵਿਅਕਤੀ ਵਲੋਂ ਆਂਗਣਵਾੜੀ ਕੇਂਦਰਾਂ ਦੇ ਬੱਚਿਆਂ ਲਈ ਖਿਡੌਣੇ ਜਮ੍ਹਾ ਕਰਵਾ ਕੇ ਉਨ੍ਹਾਂ ਦੇ ਚਿਹਰਿਆਂ 'ਤੇ ਖੁਸ਼ੀ ਲਿਆਉਣ ਦਾ ਜ਼ਰੀਆ ਬਣਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਆਂਗਣਵਾੜੀ ਕੇਂਦਰਾਂ ਵਿਚ ਪੜ੍ਹਦੇ ਬੱਚਿਆਂ ਨੂੰ ਆਧੁਨਿਕ ਵਾਤਾਵਰਣ ਦੇਣ ਲਈ ਜ਼ਿਲ੍ਹਾ ਪ੍ਰਸਾਸ਼ਨ ਵਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਤਹਿਤ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਵਿਖੇ 'ਖਿਡੌਣਾ ਬੈਂਕ' ਸਥਾਪਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਥਾਪਿਤ ਕੀਤੇ ਜਾ ਰਹੇ 'ਖਿਡੌਣਾ ਬੈਂਕ' ਜ਼ਰੀਏ ਬੱਚਿਆਂ ਨੂੰ ਵੱਖ-ਵੱਖ ਤਰ੍ਹਾਂ ਦੇ ਖਿਡੌਣੇ ਮੁਹੱਈਆ ਇਕ ਸਾਂਝੇ ਉਦਮ ਜ਼ਰੀਏ ਹੀ ਕਰਵਾਏ ਜਾ ਸਕਦੇ ਹਨ।ਉਧਰ ਗੜ੍ਹਸ਼ੰਕਰ ਵਿਖੇ ਬੱਚਿਆਂ ਨੂੰ ਸਮਾਨ ਦੇਣ ਦੌਰਾਨ ਐਸ.ਡੀ.ਐਮ ਗੜ੍ਹਸ਼ੰਕਰ ਸ਼੍ਰੀ ਹਰਦੀਪ ਸਿੰਘ ਧਾਲੀਵਾਲ, ਉਨ੍ਹਾਂ ਦੇ ਧਰਮ ਪਤਨੀ ਸ਼੍ਰੀਮਤੀ ਸਤਵਿੰਦਰ ਕੌਰ ਧਾਲੀਵਾਲ ਤੋਂ ਇਲਾਵਾ ਸੀ.ਡੀ.ਪੀ.ਓ ਸ਼੍ਰੀਮਤੀ ਪਰਮਜੀਤ ਕੌਰ, ਸ਼੍ਰੀਮਤੀ ਮਧੂ, ਸ਼੍ਰੀਮਤੀ ਨਿਰਮਲ ਕੌਰ, ਸ਼੍ਰੀਮਤੀ ਸੁਸ਼ੀਲਾ ਦੇਵੀ, ਸ਼੍ਰੀਮਤੀ ਪਲਵਿੰਦਰ ਕੌਰ ਤੋਂ ਇਲਾਵਾ ਹੋਰ ਵੀ ਸ਼ਖਸ਼ੀਅਤਾਂ ਹਾਜ਼ਰ ਸਨ। ਇਸ ਮੌਕੇ ਐਸ.ਡੀ.ਐਮ ਗੜ੍ਹਸ਼ੰਕਰ ਨੇ ਦੱਸਿਆ ਕਿ ਪ੍ਰਾਈਵੇਟ ਸਕੂਲਾਂ ਨਾਲ ਤਾਲਮੇਲ ਕਰਕੇ ਆਂਗਣਵਾੜੀ ਸੈਂਟਰਾਂ ਲਈ ਖਿਡੌਣੇ, ਸਟੇਸ਼ਨਰੀ, ਫਰਨੀਚਰ ਆਦਿ ਪ੍ਰਾਪਤ ਕਰਕੇ ਗੜ੍ਹਸ਼ੰਕਰ ਬਲਾਕ ਦੇ 15 ਅਤੇ ਮਾਹਿਲਪੁਰ ਬਲਾਕ ਦੇ 12 ਕੇਂਦਰਾਂ ਨੂੰ ਸਮਾਨ ਮੁਹੱਈਆ ਕਰਵਾਇਆ ਗਿਆ ਹੈ।

ਪ੍ਰਧਾਨ ਮੰਤਰੀ ਯੋਜਨਾਵਾਂ ਦਾ ਜ਼ਰੂਰਤਮੰਦਾਂ ਤੱਕ ਪਹੁੰਚੇ ਲਾਭ : ਡੀ ਸੀ

-ਕਿਹਾ, ਕੈਸ਼ਲੈਸ ਨੂੰ ਬੜਾਵਾ ਦੇਣ ਲਈ ਜ਼ਿਲ੍ਹੇ ਵਿੱਚੋਂ ਚੁਣਿਆ ਜਾ ਸਕਦਾ ਹੈ ਇਕ ਪਿੰਡ ਜਾਂ ਦਫ਼ਤਰ
-ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਬੈਂਕਾਂ ਦੀ ਕਾਰਗੁਜਾਰੀ ਦਾ ਲਿਆ ਜਾਇਜ਼ਾ
ਹੁਸ਼ਿਆਰਪੁਰ, 26 ਮਈ:ਪ੍ਰਧਾਨ ਮੰਤਰੀ ਦੁਆਰਾ ਸ਼ੁਰੂ ਕੀਤੀਆਂ ਗਈਆਂ ਜਨ ਕਲਿਆਣ ਯੋਜਨਾਵਾਂ ਦਾ ਜ਼ਰੂਰਤਮੰਦਾਂ ਤੱਕ ਪੂਰਾ ਲਾਭ ਪਹੁੰਚਣਾ ਚਾਹੀਦਾ ਹੈ। ਇਸ ਦੇ ਲਈ ਪ੍ਰਧਾਨ ਮੰਤਰੀ ਸੁਰੱਖਿਆ ਬੀਮਾ ਯੋਜਨਾ, ਜੀਵਨ ਜਿਓਤੀ ਬੀਮਾ ਯੋਜਨਾ ਅਤੇ ਅਟਲ ਪੈਨਸ਼ਨ ਯੋਜਨਾ ਵਿੱਚ ਵੱਧ ਤੋਂ ਵੱਧ ਜ਼ਰੂਰਤਮੰਦਾਂ ਨੂੰ ਜੋੜਿਆ ਜਾਵੇ। ਇਹ ਐਸੀਆਂ ਯੋਜਨਾਵਾਂ ਹਨ, ਜਿਨ੍ਹਾਂ ਵਿੱਚ ਸਮਾਜਿਕ ਸੁਰੱਖਿਆ ਦੇ ਨਾਲ-ਨਾਲ ਜ਼ਰੂਰਤਮੰਦਾਂ ਦਾ ਭਵਿੱਖ ਵੀ ਸੁਧਰ ਸਕਦਾ ਹੈ। ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹੇ ਦੀ ਲੀਡ ਬੈਂਕ ਵੱਲੋਂ ਜ਼ਿਲ੍ਹੇ ਦੀਆਂ ਬੈਂਕਾਂ ਦੀ ਕਾਰਗੁਜਾਰੀ ਦਾ ਜਾਇਜ਼ਾ ਲੈਂਦੇ ਹੋਏ ਇਹ ਦਿਸ਼ਾ-ਨਿਰਦੇਸ਼ ਜਾਰੀ ਕੀਤੇ।
ਇਸ ਤੋਂ ਪਹਿਲਾਂ ਉਨ੍ਹਾਂ ਨੇ ਜ਼ਿਲ੍ਹਾ ਕਰਜ਼ਾ ਯੋਜਨਾ 2017-18 ਦਾ ਕਿਤਾਬਚਾ ਵੀ ਜਾਰੀ ਕੀਤਾ।ਡਿਪਟੀ ਕਮਿਸ਼ਨਰ ਨੇ ਸਮੂਹ ਬੈਂਕ ਮੈਨੇਜਰਾਂ ਨੂੰ ਦਿਸ਼ਾ-ਨਿਰਦੇਸ਼ ਦਿੰਦਿਆਂ ਕਿਹਾ ਕਿ ਉਹ ਆਈ.ਟੀ.ਆਈ., ਪੌਲੀਟੈਕਨਿਕ ਅਤੇ ਸਕਿੱਲ ਡਿਵੈਲਪਮੈਂਟ ਕਰਾਉਣ ਵਾਲੇ ਸਿਖਿਆਰਥੀਆਂ ਦੀ ਜ਼ਰੂਰਤ ਅਨੁਸਾਰ ਵੱਧ ਤੋਂ ਵੱਧ ਲੋਨ ਮੁਹੱਈਆ ਕਰਵਾਉਣ। ਉਨ੍ਹਾਂ ਕਿਹਾ ਕਿ ਕੈਸ਼ਲੈਸ ਨੂੰ ਬੜਾਵਾ ਦੇਣ ਲਈ ਬੈਂਕਾਂ ਦੁਆਰਾ ਜ਼ਿਲ੍ਹੇ ਵਿੱਚ ਕੋਈ ਇਕ ਪਿੰਡ ਜਾਂ ਦਫ਼ਤਰ ਵੀ ਚੁਣਿਆ ਜਾ ਸਕਦਾ ਹੈ, ਜਿਥੇ ਸਾਰੀਆਂ ਟਰਾਂਜੈਕਸ਼ਨਾਂ ਡਿਜੀਟਲ ਤਰੀਕੇ ਨਾਲ ਕੀਤੀਆਂ ਜਾਣ। ਇਸ ਤਰ੍ਹਾਂ ਕਰਨ ਦੇ ਨਾਲ ਜਿਥੇ ਕੈਸ਼ਲੈਸ ਪ੍ਰਕ੍ਰਿਆ ਰਾਹੀਂ ਲੈਣ-ਦੇਣ ਕਰਨ ਨੂੰ ਬੜਾਵਾ ਮਿਲੇਗਾ, ਉਥੇ ਇਕ ਦੂਜੇ ਨੂੰ ਦੇਖ ਕੇ ਜਾਗਰੂਕਤਾ ਵੀ ਵਧੇਗੀ। ਉਨ੍ਹਾਂ ਕਿਹਾ ਕਿ ਸਾਰੀਆਂ ਬੈਂਕਾਂ ਪੂਰੀ ਤਨਦੇਹੀ ਨਾਲ ਸਾਰੀਆਂ ਸਕੀਮਾਂ ਨੂੰ ਲਾਗੂ ਕਰਨ ਅਤੇ ਇਸ ਸਬੰਧੀ ਨਿਲ ਰਿਪੋਰਟਾਂ ਨੂੰ ਬਿਲਕੁੱਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਾਲ 2017-18 ਦੌਰਾਨ ਜ਼ਿਲ੍ਹੇ ਵਿੱਚ 10060 ਕਰੋੜ ਰੁਪਏ ਦਾ ਕਰਜ਼ੇ ਦੇਣ ਦਾ ਟੀਚਾ ਰੱਖਿਆ ਗਿਆ ਹੈ।
ਇਸ ਦੇ ਤਹਿਤ ਵੱਧ ਤੋਂ ਵੱਧ ਕਰਜੇ ਜ਼ਰੂਰਤਮੰਦਾਂ ਨੂੰ ਦਿੱਤੇ ਜਾਣ।

ਡਾ ਲਖਵੀਰ ਸਿੰਘ ਬਣੇ ਸਰਬਸੰਮਤੀ ਨਾਲ ਪ੍ਰਧਾਨ ਚੁਣੇ ਗਏ

ਹੁਸ਼ਿਆਰਪੁਰ, 25 ਮਈ :ਦਫਤਰ ਸਿਵਲ ਸਰਜਨ ਹੁਸ਼ਿਆਰਪੁਰ ਵਿਖੇ ਅੱਜ ਸਿਹਤ ਵਿਭਾਗ ਵੈਲਫੇਅਰ ਐਸੋਸੀਏਸ਼ਨ ਹੁਸ਼ਿਆਰਪੁਰ ਦੀ ਚੋਣ ਕੀਤੀ ਗਈ। ਜਿਸ ਵਿੱਚ ਡਾ.ਲਖਵੀਰ ਸਿੰਘ ਪੀ.ਸੀ.ਐਮ.ਐਸ.-1 ਨੂੰ ਸਰਵਸਮੰਤੀ ਨਾਲ ਆਪਣਾ ਪ੍ਰਧਾਨ ਨਿਯੁਕਤ ਕੀਤਾ ਗਿਆ ਅਤੇ ਸਮੂਹ ਮੁਲਾਜ਼ਮਾਂ ਨੇ ਭਵਿੱਖ ਵਿੱਚ ਪੂਰਨ ਸਹਿਯੋਗ ਦਾ ਭਰੋਸਾ ਜਤਾਇਆ। ਇਜਲਾਸ ਵਿੱਚ ਸਿਹਤ ਵਿਭਾਗ ਦੇ ਸਮੂਹ ਮੁਲਾਜ਼ਮਾਂ ਨੇ ਹਿੱਸਾ ਲਿਆ।
ਜਿਸ ਵਿੱਚ ਸਸਰਵਪ੍ਰੀਤ ਸਿੰਘ ਡਰਾਈਵਰ ਨੂੰ ਸੀਨੀਅਰ ਉਪ ਪ੍ਰਧਾਨ, ਸੰਜੇ ਕੁਮਾਰ ਸੁਪਰਡੈਂਟ ਨੂੰ ਉਪ ਪ੍ਰਧਾਨ, ਜਸਵਿੰਦਰ ਸਿੰਘ ਨਾਰੰਗ  ਜਨਰਲ ਸੱਕਤਰ, ਭੁਪਿੰਦਰ ਸਿੰਘ ਸੰਯੁਕਤ ਸੱਕਤਰ, ਗੁਰਵਿੰਦਰ ਸਿੰਘ ਸ਼ਾਨੇ ਪ੍ਰੈਸ ਸੱਕਤਰ, ਕੈਸ਼ੀਅਰ ਸ਼੍ਰੀਮਤੀ ਸੁਮਨ ਬਾਲਾ, ਮੁੱਖ ਸਲਾਹਕਾਰ ਭਗਵਾਨ ਸਿੰਘ ਸੁਪਰਡੈਂਟ ਸਹਿਤ ਕਾਰਜਕਾਰੀ ਮੰਡਲੀ ਦੇ ਹੋਰ ਮੈਂਬਰਾਨ ਦਵਿੰਦਰ ਕੁਮਾਰ ਭੱਟੀ, ਸੁਦਰਸ਼ਨ ਕੁਮਾਰ ਸੇਵਾਮੁਕਤ ਸੁਪਰਡੈਂਟ, ਡਾ.ਪਰਮਜੀਤ ਸਿੰਘ ਸੇਵਾਮੁਕਤ ਸਹਾਇਕ ਸਿਵਲ ਸਰਜਨ, ਰਜਿੰਦਰ ਕੋਰ ਸੁਪਰਡੈਟ ਰਾਮ ਲੁਭਾਇਆ, ਦੇਵਰਾਜ ਸਿੱਧੂ, ਰਵਿੰਦਰ ਜੀਤ ਸਿੰਘ ਅਤੇ ਵੀਨਾ ਕੁਮਾਰੀ  ਨੂੰ ਆਪਸੀ ਸਹਿਮਤੀ ਨਾਲ ਚੁਣ ਲਿਆ ਗਿਆ। ਇਸ ਮੋਕੇ ਹੋਰਨਾ ਤੋ ਇਲਾਵਾ ਦਫਤਰ ਸਿਵਲ ਸਰਜਨ ਦਾ ਸਮੂਹ ਸਟਾਫ ਹਾਜਰ ਰਿਹਾ ।  ਇਸ ਮੌਕੇ ਡਾ.ਲਖਵੀਰ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਦੇ ਮੁਲਾਜ਼ਮਾਂ ਨਾਲ ਦਿਨੋ ਦਿਨ ਵੱਧ ਰਹੀ ਧੱਕੇਸ਼ਾਹੀ, ਆਪਸੀ ਤਾਲਮੇਲ ਦੀ ਕਮੀ ਅਤੇ ਸੇਵਾਮੁਕਤ ਮੁਲਾਜ਼ਮਾਂ ਨੂੰ ਬਣਦਾ ਮਾਣ ਸਨਮਾਨ ਦਿਵਾਉਣ ਲਈ ਇਸ ਸੰਸਥਾ ਦਾ ਗਠਨ ਕੀਤਾ ਗਿਆ ਹੈ। ਲੋਕ ਹਿੱਤਾਂ ਨੂੰ ਮੁੱਖ ਰੱਖਦਿਆਂ ਉਨ੍ਹਾਂ ਦੇ ਇਨਸਾਫ ਦੀ ਗੱਲ ਕੀਤੀ ਜਾਵੇਗੀ। ਅਹੁੱਦਾਦਾਰੀ ਦੇ ਭੇਦਭਾਵ ਤੋਂ ਬਗੈਰ ਉੱਪਰ ਉੱਠ ਕੇ ਜੱਥੇਬੰਦੀ ਕੰਮ ਕਰੇਗੀ। ਜਨਰਲ ਸਕੱਤਰ ਜਸਵਿੰਦਰ ਸਿੰਘ ਨਾਰੰਗ ਨੇ ਕਿਹਾ ਕਿ ਭਵਿੱਖ ਵਿੱਚ ਮੁਲਾਜ਼ਮਾਂ ਦੀਆਂ ਅਤੇ ਜਨਹਿੱਤ ਪ੍ਰਥਿਮੇ ਤਹਿਤ ਲੋਕਾਂ ਦੀ ਸੇਵਾ ਕੀਤੀ ਜਾਵੇਗੀ। ਆਉਣ ਵਾਲੇ ਸਮੇ ਵਿੱਚ ਪੂਰੇ ਜਿਲੇ ਵਿੱਚ ਮੁਲਾਜਮਾ ਨਾਲ ਸਪੰਰਕ ਸਾਧ ਕੇ ਜਥੇਬੰਦੀ ਦੀ ਮਜਬੂਤੀ ਵਾਸਤੇ ਤਨਦੇਹੀ ਨਾਲ ਉਪਰਾਲੇ ਕੀਤਾ ਜਾਣਗੇ। ਸਿਵਲ ਸਰਜਨ ਦਫਤਰ ਦਾ ਮਹੋਲ ਭਰੋਸੇ ਵਾਲਾ ਅਤੇ ਖੁਸਗਵਾਰ ਬਣਇਆ ਜਾਵੇਗਾ । ਜਲਦ ਹੀ ਜਥੇਬੰਦੀ ਆਉਣ ਵਾਲੇ ਸਮੇ ਦੀ ਰੂਪ ਰੇਖਾ ਤਿਆਰ ਕਰ ਲਵੇਗੀ ਅਤੇ ਸਿਵਲ ਸਰਜਨ ਨੂੰ ਮੰਗ ਪੱਤਰ ਵੀ ਦਿੱਤਾ ਜਾਵੇਗਾ

ਤੀਸਰੀ ਮਾਸਿਕ ਕੌਮੀ ਲੋਕ ਅਦਾਲਤ 8 ਜੁਲਾਈ ਨੂੰ

ਹੁਸ਼ਿਆਰਪੁਰ, 25 ਮਈ: ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਵਲੋਂ ਮਾਨਯੋਗ ਮੈਂਬਰ ਸਕੱਤਰ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਚੰਡੀਗੜ੍ਹ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਸੁਨੀਲ ਕੁਮਾਰ ਅਰੋੜਾ ਦੀ ਅਗਵਾਈ ਹੇਠ 8 ਜੁਲਾਈ ਨੂੰ ਇਸ ਸਾਲ ਦੀ ਤੀਸਰੀ ਮਾਸਿਕ ਕੌਮੀ ਲੋਕ ਅਦਾਲਤ ਲਗਾਈ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੀ.ਜੇ.ਐਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਰਵੀ ਗੁਲਾਟੀ ਨੇ ਦੱਸਿਆ ਕਿ ਇਸ ਲੋਕ ਅਦਾਲਤ ਵਿੱਚ ਕਰੀਮੀਨਲ ਕੰਪਾਊਂਡਏਬਲ ਓਫੈਂਸ, ਐਨ.ਆਈ. ਐਕਟ ਕੇਸਜ ਅੰਡਰ ਸੈਕਸ਼ਨ 138 (ਪੈਡਿੰਗ ਅਤੇ ਪ੍ਰੀਲਿਟੀਗੇਸ਼ਨ ਬੈਂਕ ਰਿਕਵਰੀ ਕੇਸਜ਼ ਅਤੇ ਲੇਬਰ ਡਿਸਪਿਊਟ ਕੇਸਜ਼), ਐਮ.ਏ.ਸੀ. ਟੀ. ਕੇਸਜ਼, ਇਲੈਕਟ੍ਰੀਸਿਟੀ ਅਤੇ ਵਾਟਰ ਬਿਲਜ਼, ਮੈਟਰੀਮੋਨੀਅਲ ਡਿਸਪਿਊਟਜ਼ ਕੇਸ ਸਮੇਤ ਬਾਕੀ ਸਿਵਲ ਡਿਸਪਿਊਟਸ ਸਬੰਧੀ ਕੇਸਾਂ ਦਾ ਨਿਪਟਾਰਾ ਕੀਤਾ ਜਾਵੇਗਾ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕਰਦਿਆਂ ਵੱਧ ਤੋਂ ਵੱਧ ਕੇਸ ਲੋਕ ਅਦਾਲਤਾਂ ਵਿੱਚ ਲਗਾਏ ਜਾਣ। ਇਸ ਨਾਲ ਸਮੇਂ ਅਤੇ ਧੰਨ ਦੀ ਬੱਚਤ ਵੀ ਹੁੰਦੀ ਹੈ ਅਤੇ ਇਨ੍ਹਾਂ ਲੋਕ ਅਦਾਲਤਾਂ ਦੇ ਫੈਸਲੇ ਨੂੰ ਦੀਵਾਨੀ ਡਿਕਰੀ ਦੀ ਮਾਨਤਾ ਪ੍ਰਾਪਤ ਹੈ।

ਪੰਚਾਂ-ਸਰਪੰਚਾਂ ਦੀਆਂ ਜ਼ਿਮਨੀ ਚੋਣਾਂ ਮੁਲਤਵੀ

ਹੁਸ਼ਿਆਰਪੁਰ, 25 ਮਈ:  ਰਾਜ ਚੋਣ ਕਮਿਸ਼ਨ ਪੰਜਾਬ ਨੇ 11 ਜੂਨ ਨੂੰ ਹੋਣ ਵਾਲੀਆਂ ਪੰਚਾਂ-ਸਰਪੰਚਾਂ ਦੀਆਂ ਜ਼ਿਮਨੀ ਚੋਣਾਂ ਨੂੰ ਮੁਲਤਵੀ ਕਰ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਜਸਵੀਰ ਸਿੰਘ ਨੇ ਦੱਸਿਆ ਕਿ ਇਸ ਮਹੀਨੇ 'ਚ ਪੇਸ਼ ਹੋਣ ਵਾਲੇ ਬਜ਼ਟ ਸੈਸ਼ਨ ਨੂੰ ਮੁੱਖ ਰੱਖਦੇ ਹੋਏ ਇਹ ਚੋਣਾਂ ਮੁਲਤਵੀ ਕੀਤੀਆਂ ਗਈਆਂ ਹਨ। ਚੋਣਾਂ ਸਬੰਧੀ ਅਗਲੀ ਮਿਤੀ ਦਾ ਐਲਾਨ ਬਾਅਦ ਵਿੱਚ ਕੀਤਾ ਜਾਵੇਗਾ।

ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦੀ ਵਿਦਿਆਰਥਣ ਨੇਹਾ ਨੇ ਕੀਤਾ ਨਾਮ ਰੌਸ਼ਨ

ਦਸਵੀਂ ਜਮਾਤ ਵਿੱਚ ਹਾਸਿਲ ਕੀਤੀ ਮੈਰਿਟ
ਤਲਵਾੜਾ , 22 ਮਈ: ਆਪਣੀ ਸ਼ਾਨਦਾਰ ਰਵਾਇਤ ਨੂੰ ਕਾਇਮ ਰੱਖਦਿਆਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸੈਕਟਰ -੩ ਤਲਵਾੜਾ ਨੇ ਦਸਵੀਂ ਦੀ ਮੈਰਿਟ ਸੂਚੀ ਵਿਚ ਨੇਹਾ ਚੌਧਰੀ ਨੇ 629 / 650 ਅੰਕ ਪ੍ਰਾਪਤ ਕਰਕੇ ਪੰਜਾਬ  ਵਿਚ 14ਵਾਂ ਰੈਂਕ ਅਤੇ ਜਿਲਾ ਹੁਸ਼ਿਆਰਪੁਰ  ਵਿਚ ਚੌਥਾ ਰੈਂਕ ਪ੍ਰਾਪਤ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਪ੍ਰਿੰਸੀਪਲ ਸੁਰੇਸ਼ ਕੁਮਾਰੀ ਨੇ  ਨੇਹਾ ਚੌਧਰੀ ਦੀ ਇਸ ਸਫ਼ਲਤਾ ਉੱਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਸਕੂਲ ਦੇ ਸਮੂਹ ਸਟਾਫ਼ ਅਤੇ ਬੱਚੀ ਦੇ ਮਾਤਾ ਪਿਤਾ ਨੂੰ ਵਧਾਈ ਦਿੱਤੀ। । ਇਸ ਮੌਕੇ ਬਿਆਸ ਦੇਵ, ਨਰਦੇਵ ਸਿੰਘ, ਜਤਿੰਦਰ ਕੰਵਰ, ਗੁਰਦੀਪ ਸਿੰਘ ਆਦਿ ਸਮੇਤ ਸਕੂਲ ਦੇ ਸਮੂਹ ਸਟਾਫ਼ ਮੈਂਬਰ ਹਾਜਰ ਸਨ।ਪ੍ਰਿੰ. ਸੁਰੇਸ਼ ਕੁਮਾਰੀ ਦਸਵੀਂ ਵਿਚ ਮੈਰਿਟ ਹਾਸਿਲ ਕਰਨ ਵਾਲੀ ਹੋਣਹਾਰ ਵਿਦਿਆਰਥਣ ਨੇਹਾ ਚੌਧਰੀ ਦਾ ਮੂੰਹ ਮਿੱਠਾ ਕਰਵਾਉਂਦੇ ਹੋਏ, ਨਾਲ ਸਮੂਹ ਸਟਾਫ਼। 
ਦਾਤਾਰਪੁਰ ਦੀਆ ਨੇ ਵਿਦਿਆਰਥਣਾਂ ਨੇ ਮੈਰਿਟ ਵਿਚ ਲਹਿਰਾਇਆ ਪਰਚਮ
 ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀਂ ਜਮਾਤ ਦੇ ਨਤੀਜੇ ਵਿਚ ਸਰਕਾਰੀ ਸੀਨੀਅਰ ਸੈਕੰਡਰੀ  ਸਕੂਲ ਦਾਤਾਰਪੁਰ ਦੀਆਂ ਦੋ ਵਿਦਿਆਰਥਣਾਂ ਨੇ ਕ੍ਰਮਵਾਰ 22 ਅਤੇ 23ਵਾਂ ਰੈਂਕ ਪ੍ਰਾਪਤ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਸਕੂਲ ਮੁਖੀ ਪ੍ਰਿੰ. ਵਿਕਰਮ ਸਿੰਘ ਨੇ ਦੱਸਿਆ ਕਿ ਸਕੂਲ ਦੀ ਵਿਦਿਆਰਥਣ ਅਨੁੰ ਬਾਲਾ ਸਪੁੱਤਰੀ ਰਾਕੇਸ਼ ਕੁਮਾਰ ਵਾਸੀ ਰੱਕੜੀ ਨੇ 621 ਅੰਕ ਪ੍ਰਾਪਤ ਕਰਕੇ ਮੈਰਿਟ ਵਿੱਚ 21ਵਾਂ ਰੈਂਕ ਪ੍ਰਾਪਤ ਕੀਤਾ ਜਦਕਿ ਕਾਮਨੀ ਕੁਮਾਰੀ ਸਪੁੱਤਰੀ ਤੀਰਥ ਰਾਮ ਵਾਸੀ ਰੇਪੁਰ ਹਾਰ ਨੇ 620 ਅੰਕ ਹਾਸਿਲ ਕੀਤੇ। ਉਨ੍ਹਾਂ ਇਸ ਕਾਮਯਾਬੀ ਦਾ ਸਿਹਰਾ ਮਿਹਨਤੀ ਅਧਿਆਪਕਾਂ ਅਤੇ ਮਾਤਾ ਪਿਤਾ ਨੂੰ ਦਿੱਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਕੂਲ ਦਾ ਸਮੂਹ ਸਟਾਫ਼ ਅਤੇ ਹੋਰ ਪਤਵੰਤੇ ਹਾਜਰ ਸਨ।

ਗਰਾਮ ਪੰਚਾਇਤਾਂ ਦੇ ਸਰਪੰਚਾਂ-ਪੰਚਾਂ ਦੀ ਉਪ ਚੋਣ ਲਈ ਨਾਮਜ਼ਦਗੀਆਂ ਅੱਜ ਤੋਂ

ਹੁਸ਼ਿਆਰਪੁਰ, 24 ਮਈ: ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਜਸਵੀਰ ਸਿੰਘ ਨੇ ਦੱਸਿਆ ਕਿ ਗਰਾਮ ਪੰਚਾਇਤਾਂ ਦੀਆਂ 11 ਜੂਨ ਨੂੰ ਹੋਰ ਰਹੀਆਂ ਉਪ ਚੋਣਾਂ ਸਬੰਧੀ ਨਾਮਜ਼ਦਗੀਆਂ 25 ਤੋਂ 30 ਮਈ ਤੱਕ ਜਮ੍ਹਾਂ ਕਰਵਾਈਆਂ ਜਾ ਸਕਦੀਆਂ ਹਨ। ਉਨ੍ਹਾਂ ਦੱਸਿਆ ਕਿ ਹੁਸ਼ਿਆਰਪੁਰ-1 ਬਲਾਕ ਦੇ ਉਮੀਦਵਾਰ ਰਿਟਰਨਿੰਗ ਅਫ਼ਸਰ-ਕਮ-ਤਹਿਸੀਲਦਾਰ ਹੁਸ਼ਿਆਰਪੁਰ ਕੋਲ ਬੀ.ਡੀ.ਪੀ.ਓ. ਦਫ਼ਤਰ ਹੁਸ਼ਿਆਰਪੁਰ-1 ਵਿੱਚ ਨਾਮਜ਼ਦਗੀਆਂ ਜਮ੍ਹਾਂ ਕਰਵਾ ਸਕਦੇ ਹਨ। ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਇਸ ਤੋਂ ਇਲਾਵਾ ਬਲਾਕ ਹੁਸ਼ਿਆਰਪੁਰ-2 ਦੇ ਉਮੀਦਵਾਰ ਰਿਟਰਨਿੰਗ ਅਫ਼ਸਰ ਨਾਇਬ ਤਹਿਸੀਲਦਾਰ ਹੁਸ਼ਿਆਰਪੁਰ ਨੂੰ ਬੀ.ਡੀ.ਪੀ.ਓ. ਦਫ਼ਤਰ ਹੁਸ਼ਿਆਰਪੁਰ-2 ਵਿਖੇ, ਭੂੰਗਾ ਬਲਾਕ ਦੇ ਉਮੀਦਵਾਰ ਰਿਟਰਿਨੰਗ ਅਫ਼ਸਰ ਨਾਇਬ ਤਹਿਸੀਲਦਾਰ ਭੂੰਗਾ ਨੂੰ ਬੀ.ਡੀ.ਪੀ.ਓ. ਦਫ਼ਤਰ ਭੂੰਗਾ, ਟਾਂਡਾ ਬਲਾਕ ਦੇ ਉਮੀਦਵਾਰ ਰਿਟਰਨਿੰਗ ਅਫ਼ਸਰ ਨਾਇਬ ਤਹਿਸੀਲਦਾਰ ਨੂੰ ਬੀ.ਡੀ.ਪੀ.ਓ. ਦਫ਼ਤਰ ਟਾਂਡਾ, ਦਸੂਹਾ ਬਲਾਕ ਦੇ ਉਮੀਦਵਾਰ ਰਿਟਰਨਿੰਗ ਅਫ਼ਸਰ ਤਹਿਸੀਲਦਾਰ ਦਸੂਹਾ ਨੂੰ ਬੀ.ਡੀ.ਪੀ.ਓ ਦਫ਼ਤਰ ਦਸੂਹਾ, ਮੁਕੇਰੀਆਂ ਬਲਾਕ ਦੇ ਉਮੀਦਵਾਰ ਰਿਟਰਨਿੰਗ ਅਫ਼ਸਰ ਤਹਿਸੀਲਦਾਰ ਮੁਕੇਰੀਆਂ ਨੂੰ ਬੀ.ਡੀ.ਪੀ.ਓ ਦਫ਼ਤਰ ਮੁਕੇਰੀਆਂ, ਹਾਜੀਪੁਰ ਬਲਾਕ ਦੇ ਉਮੀਦਵਾਰ ਰਿਟਰਨਿੰਗ ਅਫ਼ਸਰ ਨਾਇਬ ਤਹਿਸੀਲਦਾਰ ਨੂੰ ਬੀ.ਡੀ.ਪੀ. ਓ. ਦਫ਼ਤਰ ਹਾਜੀਪੁਰ, ਤਲਵਾੜਾ ਬਲਾਕ ਦੇ ਉਮੀਦਵਾਰ ਰਿਟਰਨਿੰਗ ਅਫ਼ਸਰ ਤਹਿਸੀਲਦਾਰ ਤਲਵਾੜਾ ਨੂੰ ਬੀ.ਡੀ.ਪੀ.ਓ. ਦਫ਼ਤਰ ਤਲਵਾੜਾ, ਮਾਹਿਲਪੁਰ ਬਲਾਕ ਦੇ ਉਮੀਦਵਾਰ ਰਿਟਰਨਿੰਗ ਅਫ਼ਸਰ ਨਾਇਬ ਤਹਿਸੀਲਦਾਰ ਮਾਹਿਲਪੁਰ ਨੂੰ ਬੀ.ਡੀ.ਪੀ.ਓ ਦਫ਼ਤਰ ਮਾਹਿਲਪੁਰ ਜਦਕਿ ਗੜ੍ਹਸ਼ੰਕਰ ਬਲਾਕ ਦੇ ਉਮੀਦਵਾਰ ਰਿਟਰਨਿੰਗ ਅਫ਼ਸਰ ਤਹਿਸੀਲਦਾਰ ਗੜ੍ਹਸ਼ੰਕਰ ਨੂੰ ਬੀ.ਡੀ.ਪੀ.ਓ. ਦਫ਼ਤਰ ਗੜ੍ਹਸ਼ੰਕਰ ਵਿਖੇ ਨਾਮਜ਼ਦਗੀ ਪੱਤਰ ਦਾਖਲ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ 94 ਪਿੰਡਾਂ ਵਿੱਚ ਸਰਪੰਚਾਂ ਤੇ ਪੰਚਾਂ ਦੀਆਂ ਚੋਣਾਂ ਲਈ ਗਰਾਮ ਪੰਚਾਇਤਾਂ ਦੀਆਂ ਉਪ ਚੋਣਾਂ 11 ਜੂਨ ਨੂੰ ਕਰਵਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ 31 ਮਈ ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਕੀਤੀ ਜਾਵੇਗੀ ਅਤੇ 1 ਜੂਨ ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਆਖਰੀ ਤਾਰੀਖ ਹੋਵੇਗੀ। ਉਨ੍ਹਾਂ ਦੱਸਿਆ ਕਿ 25 ਮਈ ਤੋਂ ਉਪ ਚੋਣਾਂ ਵਾਲੇ ਪਿੰਡਾਂ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਜਾਵੇਗਾ, ਜੋ ਉਪ ਚੋਣਾਂ ਦੀ ਪ੍ਰਕ੍ਰਿਆ ਪੂਰੀ ਹੋਣ ਤੱਕ ਲਾਗੂ ਰਹੇਗਾ।

-ਥਾਣਾ ਸਿਟੀ ਦੇ ਸਾਂਝ ਕੇਂਦਰ ਵਿਖੇ ਲੀਗਲ ਏਡ ਕਲੀਨਿਕ/ਹੈਲਪ ਡੈਸਕ ਸਥਾਪਿਤ

ਹੁਸ਼ਿਆਰਪੁਰ, 24 ਮਈ: ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਸੁਨੀਲ ਕੁਮਾਰ ਅਰੋੜਾ ਦੀ ਅਗਵਾਈ ਵਿੱਚ ਅੱਜ ਥਾਣਾ ਸਿਟੀ ਦੇ ਸਾਂਝ ਕੇਂਦਰ ਵਿਖੇ ਲੀਗਲ ਏਡ ਕਲੀਨਿਕ/ਹੈਲਪ ਡੈਸਕ ਦੀ ਸਥਾਪਨਾ ਕੀਤੀ ਗਈ। ਇਸ ਦਾ ਉਦਘਾਟਨ ਕਰਦਿਆਂ ਸੀ.ਜੇ.ਐਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਰਵੀ ਗੁਲਾਟੀ ਨੇ ਦੱਸਿਆ ਕਿ ਇਸ ਲੀਗਲ ਏਡ ਕਲੀਨਿਕ/ਹੈਲਪ ਡੈਸਕ ਵਿੱਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਫ਼ਤਰ ਵਲੋਂ ਪੀ.ਐਲ.ਵੀ. ਸ੍ਰੀ ਸੁਰਿੰਦਰ ਕੁਮਾਰ ਦੀ ਡਿਊਟੀ ਲਗਾਈ ਗਈ ਹੈ, ਜੋ ਮਹੀਨੇ ਦੇ ਹਰੇਕ ਬੁੱਧਵਾਰ ਅਤੇ ਸ਼ਨੀਵਾਰ ਨੂੰ ਸਵੇਰੇ 10 ਵਜੇ ਤੋਂ 5 ਵਜੇ ਤੱਕ ਜਨਤਾ ਨੂੰ ਮੁਫ਼ਤ ਕਾਨੂੰਨੀ ਸੇਵਾਵਾਂ ਅਤੇ ਅਥਾਰਟੀ ਵਲੋਂ ਚਲਾਈਆਂ ਸਕੀਮਾਂ ਬਾਰੇ ਜਾਣਕਾਰੀ ਪ੍ਰਦਾਨ ਕਰਨਗੇ।ਇਸ ਉਦਘਾਟਨ ਮੌਕੇ ਸ੍ਰੀ ਉਂਕਾਰ ਸਿੰਘ, ਸ੍ਰੀ ਪੁਨੀਤ ਅਰੋੜਾ, ਸ੍ਰੀ ਦਮਨ ਅਗਰਵਾਲ, ਸ੍ਰੀ ਰਜੀਵ ਨਈਅਰ, ਸ੍ਰੀ ਡੀਰਜ ਪੁਰੀ, ਸ੍ਰੀ ਸਨੀ ਚੋਪੜਾ, ਸ੍ਰੀ ਆਗਿਆ ਪਾਲ, ਸ੍ਰੀ ਅਸ਼ੋਕ ਕੁਮਾਰ ਰਾਣਾ, ਸ੍ਰੀ ਬਲਵੰਤ ਸਿੰਘ, ਸ੍ਰੀਮਤੀ ਸੰਤੋਸ਼ੀ ਪਰਾਸ਼ਰ ਅਤੇ ਪੈਰਾ ਲੀਗਲ ਵਲੰਟੀਅਰ ਸ੍ਰੀ ਪਵਨ ਕੁਮਾਰ ਵੀ ਮੌਜੂਦ ਸਨ।

ਪਾਣੀ ਅਤੇ ਰੁੱਖਾਂ ਦੀ ਸੰਭਾਲ ਲਈ ਸਾਂਝੇ ਯਤਨਾਂ ਦੀ ਲੋੜ : ਰਾਜਪਾਲ

- ਕਿਹਾ, ਦੇਸ਼ 'ਚ ਸਭ ਤੋਂ ਵੱਧ ਸ਼ਹਾਦਤਾਂ ਹੁਸ਼ਿਆਰਪੁਰ ਜ਼ਿਲ੍ਹੇ ਦੇ ਨੌਜਵਾਨਾਂ ਨੇ ਦਿੱਤੀਆਂ
-ਵਾਰ ਮੈਮੋਰੀਅਲ ਅਤੇ 'ਜਨ ਧਨ-ਜਲ ਧਨ-ਵਣ-ਧਨ' ਸਮਾਗਮ 'ਚ ਕੀਤੀ ਸ਼ਿਰਕਤ

ਹੁਸ਼ਿਆਰਪੁਰ, 24 ਮਈ:ਮਾਨਯੋਗ ਰਾਜਪਾਲ ਪੰਜਾਬ ਸ੍ਰੀ ਵੀ.ਪੀ. ਸਿੰਘ ਬਦਨੌਰ ਨੇ ਕਿਹਾ ਕਿ ਜਲ ਸਰੋਤਾਂ ਦੀ ਸੰਭਾਲ ਲਈ ਸਮਾਜ ਦੇ ਸਾਰੇ ਵਰਗਾਂ ਵਲੋਂ ਸਾਂਝੇ ਯਤਨਾਂ ਦੀ ਲੋੜ ਹੈ, ਤਾਂ ਜੋ ਧਰਤੀ ਹੇਠਲੇ ਪਾਣੀ ਨੂੰ ਬਚਾਇਆ ਜਾ ਸਕੇ। ਉਹ ਅੱਜ 'ਸ੍ਰੀ ਪ੍ਰਕਾਸ਼ ਰਾਏ ਖੰਨਾ-ਸ੍ਰੀਮਤੀ ਕੁਸ਼ੱਲਿਆ ਦੇਵੀ ਖੰਨਾ ਮੈਮੋਰੀਅਲ' ਵਲੋਂ ਪੀ.ਆਰ.ਟੀ.ਸੀ. ਜਹਾਨਖੇਲਾਂ ਵਿਖੇ 'ਜਨ ਧਨ-ਜਲ ਧਨ-ਵਣ-ਧਨ' ਸਬੰਧੀ ਕਰਵਾਏ ਗਏ ਸਮਾਗਮ ਦੌਰਾਨ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਰਾਸ਼ਟਰ ਦੀ ਉਨਤੀ ਲਈ ਸਭ ਦਾ ਯੋਗਦਾਨ ਜ਼ਰੂਰੀ ਹੈ, ਉਸੇ ਤਰ੍ਹਾਂ ਆਉਣ ਵਾਲੀਆਂ ਪੀੜ੍ਹੀਆਂ ਦੇ ਨਿਰੋਏ ਭਵਿੱਖ ਲਈ ਪਾਣੀ ਅਤੇ ਰੁੱਖਾਂ ਦੀ ਸੰਭਾਲ ਵੀ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪਾਣੀ ਦੇ ਬਚਾਓ ਅਤੇ ਰੁੱਖਾਂ ਦੀ ਸੰਭਾਲ ਲਈ ਸਮਾਜਿਕ ਜ਼ਿੰਮੇਵਾਰੀ ਸਮਝਦਿਆਂ ਹੋਇਆਂ ਹਰੇਕ ਵਿਅਕਤੀ ਨੂੰ ਅੱਗੇ ਆਉਣਾ ਚਾਹੀਦਾ ਹੈ।ਪੰਜਾਬ ਦੇ ਰਾਜਪਾਲ ਨੇ ਕਿਹਾ ਕਿ 'ਜਨ ਧਨ-ਜਲ ਧਨ-ਵਣ-ਧਨ' ਮੁਹਿੰਮ ਤਾਂ ਹੀ ਕਾਰਗਰ ਸਾਬਤ ਹੋ ਸਕਦੀ ਹੈ ਜੇਕਰ ਅਸੀਂ ਧਨ ਨੂੰ ਕੈਸ਼ਲੈਸ ਕਰਕੇ ਆਪਣੀਆਂ ਜ਼ਰੂਰਤਾਂ ਨੂੰ ਪੂਰਾ ਕਰੀਏ। ਇਸ ਦੇ ਲਈ ਸਾਨੂੰ ਸਾਰਿਆਂ ਨੂੰ ਇਮਾਨਦਾਰੀ ਨਾਲ ਕੈਸ਼ਲੈਸ ਦਾ ਪ੍ਰਯੋਗ ਕਰਦੇ ਹੋਏ ਆਪਣੇ ਬੈਂਕ ਖਾਤਿਆਂ ਵਿੱਚੋਂ ਲੈਣ-ਦੇਣ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਹਰੇਕ ਵਿਅਕਤੀ ਵਲੋਂ ਜਲ ਨੂੰ ਬਚਾਉਣ ਲਈ ਹਰ ਸੰਭਵ ਯਤਨ ਕਰਨਾ ਚਾਹੀਦਾ ਹੈ ਅਤੇ ਆਧੁਨਿਕ ਤਰੀਕਿਆਂ ਦੁਆਰਾ ਜਲ ਨੂੰ ਵਿਆਰਥ ਹੋਣ ਤੋਂ ਬਚਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਵਣ ਧਨ ਦੀ ਸੰਭਾਲ ਲਈ ਸਾਨੂੰ ਵੱਧ ਤੋਂ ਵੱਧ ਦਰੱਖਤ ਲਗਾਉਣੇ ਚਾਹੀਦੇ ਹਨ ਅਤੇ ਵਾਤਾਵਰਣ ਦੀ ਸੰਭਾਲ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਹ ਬੜੀ ਖੁਸ਼ੀ ਦੀ ਗੱਲ ਹੈ ਕਿ ਸ੍ਰੀ ਅਵਿਨਾਸ਼ ਰਾਏ ਖੰਨਾ ਵਲੋਂ 'ਜਨ ਧਨ-ਜਲ ਧਨ-ਵਣ-ਧਨ' ਯੋਜਨਾ ਲਈ ਪਿਛਲੇ ਕਾਫ਼ੀ ਸਮੇਂ ਤੋਂ ਜਾਗਰੂਕਤਾ ਅਭਿਆਨ ਚਲਾਇਆ ਜਾ ਰਿਹਾ ਹੈ ਅਤੇ ਸਮੇਂ-ਸਮੇਂ ਸਿਰ ਵਿਦਿਅਕ ਸੰਸਥਾਵਾਂ ਤੋਂ ਇਲਾਵਾ ਜਨਤਕ ਸਥਾਨਾਂ 'ਤੇ ਪ੍ਰੋਗਰਾਮ ਕਰਵਾ ਕੇ ਲੋਕਾਂ ਨੂੰ ਜਾਗਰੂਕ ਵੀ ਕੀਤਾ ਜਾ ਰਿਹਾ ਹੈ।ਪੰਜਾਬ ਦੇ ਰਾਜਪਾਲ ਨੇ ਕਿਹਾ ਕਿ ਭਾਰਤ ਵਿੱਚੋਂ ਸਭ ਤੋਂ ਜ਼ਿਆਦਾ ਹੁਸ਼ਿਆਰਪੁਰ ਜ਼ਿਲ੍ਹੇ ਦੇ ਨੌਜਵਾਨਾਂ ਨੇ ਸ਼ਹਾਦਤਾਂ ਦੇ ਕੇ ਮਾਤਰ ਭੂਮੀ ਦੀ ਰੱਖਿਆ ਕੀਤੀ ਹੈ। ਸਾਨੂੰ ਸਾਰਿਆਂ ਨੂੰ ਇਨ੍ਹਾਂ ਨੌਜਵਾਨਾਂ ਦੀ ਸ਼ਹਾਦਤ ਨੂੰ ਸਲਾਮ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਦੋਂ ਉਨ੍ਹਾਂ ਨੇ ਵਾਰ ਮੈਮੋਰੀਅਲ ਵਿਖੇ ਸ਼ਹੀਦਾਂ ਨੂੰ ਸ਼ਰਧਾਂਜ਼ਲੀ ਦਿੱਤੀ, ਤਾਂ ਐਨੀਆਂ ਜ਼ਿਆਦਾ ਸ਼ਹਾਦਤਾਂ ਨੂੰ ਦੇਖ ਕੇ ਲੱਗਿਆ ਕਿ ਸੱਚਮੁਚ ਇਸ ਜ਼ਿਲ੍ਹੇ ਨੂੰ ਸਲੂਟ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਾਡੇ ਸੈਨਿਕਾਂ ਦੀ ਬਦੌਲਤ ਹੀ ਅੱਜ ਅਸੀਂ ਸ਼ਾਂਤ ਮਾਹੌਲ ਵਿੱਚ ਜੀਵਨ ਬਤੀਤ ਕਰ ਰਹੇ ਹਾਂ। ਮਾਨਯੋਗ ਰਾਜਪਾਲ ਨੇ ਵਾਰ ਮੈਮੋਰੀਅਲ ਵਿਖੇ ਸ਼ਹੀਦਾਂ ਨੂੰ ਸ਼ਰਧਾਂਜ਼ਲੀ ਦੇਣ ਤੋਂ ਇਲਾਵਾ ਜੰਗੀ ਯਾਦਗਾਰ ਨੂੰ ਬੜੀ ਗਹੁ ਨਾਲ ਦੇਖਿਆ ਅਤੇ ਸ਼ਹੀਦਾਂ ਦੇ 8 ਪਰਿਵਾਰਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਵੀ ਕੀਤਾ। ਇਸ ਤੋਂ ਇਲਾਵਾ 3 ਪਰਿਵਾਰਾਂ ਨੂੰ ਸ਼ਾਦੀ ਗਰਾਂਟ ਦੇ ਚੈਕ ਵੀ ਸੌਂਪੇ।
ਇਸ ਦੌਰਾਨ ਭਾਰਤੀ ਰੈਡ ਕਰਾਸ ਸੁਸਾਇਟੀ ਦੇ ਵਾਈਸ ਚੇਅਰਮੈਨ ਸ੍ਰੀ ਅਵਿਨਾਸ਼ ਰਾਏ ਖੰਨਾ ਨੇ 'ਜਨ ਧਨ-ਜਲ ਧਨ-ਵਣ-ਧਨ' ਯੋਜਨਾ ਨੂੰ ਨੇਪਰੇ ਚਾੜ੍ਹਨ ਲਈ ਸਾਰਿਆਂ ਨੂੰ ਆਪਣੇ-ਆਪਣੇ ਪੱਧਰ 'ਤੇ ਉਪਰਾਲੇ ਕਰਨ ਦੀ ਅਪੀਲ ਕੀਤੀ। ਉਨ੍ਹਾਂ ਨੇ ਵੱਖ-ਵੱਖ ਉਦਾਹਰਣਾਂ ਦੇ ਕੇ ਪ੍ਰੇਰਿਤ ਕਰਦੇ ਹੋਏ ਕਿਹਾ ਕਿ ਸਾਨੂੰ ਛੋਟੀ ਤੋਂ ਛੋਟੀ ਮੁਹਿੰਮ ਚਲਾ ਕੇ ਇਸ ਯੋਜਨਾ ਨੂੰ ਸਫ਼ਲ ਬਣਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਵੱਖ-ਵੱਖ ਜੇਲ੍ਹਾਂ ਅੰਦਰ ਕੈਦੀਆਂ ਨੂੰ ਪਾਣੀ ਅਤੇ ਰੁੱਖ ਦੀ ਸੰਭਾਲ ਕਰਨ ਲਈ ਜਾਗਰੂਕ ਵੀ ਕੀਤਾ ਜਾ ਰਿਹਾ ਹੈ ਡੀ.ਜੀ.ਪੀ. (ਐਚ.ਆਰ.ਡੀ.) ਸ੍ਰੀ ਐਸ. ਚਟੋਪਧਿਆਏ ਨੇ ਕਿਹਾ ਕਿ ਭਾਵੇਂ ਅਸੀਂ ਤਕਨਾਲੋਜੀ ਪੱਖੋ ਕਾਫ਼ੀ ਤਰੱਕੀ ਕਰ ਲਈ ਹੈ, ਪਰ ਵਾਤਾਵਰਣ ਬਾਰੇ ਆਪਣੀ ਜ਼ਿੰਮੇਵਾਰੀ ਨੂੰ ਨਿਭਾਉਣਾ ਵੀ ਬਹੁਤ ਜ਼ਰੂਰੀ ਹੈ।

ਹਲਕਾ ਵਿਧਾਇਕ ਵਲੋਂ 'ਸਾਂਝਾ ਚੁੱਲ੍ਹਾ' ਲਈ ਆਪਣੇ ਹਰ ਜਨਮ ਦਿਨ 'ਤੇ ਦਿੱਤੇ ਜਾਣਗੇ 10 ਹਜ਼ਾਰ ਰੁਪਏ.

-ਡਿਪਟੀ ਕਮਿਸ਼ਨਰ ਵਲੋਂ ਦਾਨੀ ਸੱਜਣਾਂ ਨੂੰ ਵੱਧ ਤੋਂ ਵੱਧ ਯੋਗਦਾਨ ਪਾਉਣ ਦੀ ਅਪੀਲ
ਹੁਸ਼ਿਆਰਪੁਰ, 22 ਮਈ:ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਹਸ਼ਿਆਰਪੁਰ ਸ੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਹਲਕਾ ਵਿਧਾਇਕ ਚੱਬੇਵਾਲ ਡਾ. ਰਾਜ ਕੁਮਾਰ ਵਲੋਂ ਆਪਣੇ ਹਰ ਜਨਮ ਦਿਨ 21 ਸਤੰਬਰ ਨੂੰ 'ਸਾਂਝਾ ਚੁੱਲ੍ਹਾ' ਲਈ 10 ਹਜ਼ਾਰ ਰੁਪਏ ਦਾ ਯੋਗਦਾਨ ਪਾਇਆ ਜਾਵੇਗਾ। ਉਨ੍ਹਾਂ ਦਿੱਤੇ ਜਾ ਰਹੇ ਇਸ ਯੋਗਦਾਨ 'ਤੇ ਧੰਨਵਾਦ ਪ੍ਰਗਟਾਉਂਦਿਆਂ ਕਿਹਾ ਕਿ ਦਾਨੀ ਸੱਜਣਾਂ ਨੂੰ ਵੱਧ ਤੋਂ ਵੱਧ ਯੋਗਦਾਨ ਪਾਉਣਾ ਚਾਹੀਦਾ ਹੈ, ਤਾਂ ਜੋ 'ਸਾਂਝਾ ਚੁੱਲ੍ਹਾ' ਸਕੀਮ ਜ਼ਰੀਏ ਗਰੀਬ, ਬੇਘਰੇ ਅਤੇ ਬੇਸਹਾਰਾ ਵਿਅਕਤੀਆਂ ਨੂੰ 10 ਰੁਪਏ ਵਿੱਚ ਪੇਟ ਭਰ ਪੌਸ਼ਟਿਕ ਭੋਜਨ ਮੁਹੱਈਆ ਕਰਵਾਇਆ ਜਾ ਸਕੇ। ਜਿਕਰਯੋਗ ਹੈ ਕਿ ਰੈਡ ਕਰਾਸ ਬਾਲਵਾਟਿਕਾ (ਮੁਹੱਲਾ ਈਸ਼ ਨਗਰ, ਹੁਸ਼ਿਆਰਪੁਰ) ਵਿਖੇ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਵਲੋਂ ਅੰਨ-ਜਲ ਸੇਵਾ ਟਰੱਸਟ ਦੇ ਸਹਿਯੋਗ ਨਾਲ ਕੀਤੇ ਗਏ ਇਸ ਉਦਮ ਸਦਕਾ ਉਕਤ ਜ਼ਰੂਰਤਮੰਦ ਵਿਅਕਤੀਆਂ ਨੂੰ 10 ਰੁਪਏ ਵਿੱਚ ਹਰ ਰੋਜ਼ ਦੁਪਹਿਰ ਦਾ ਪੌਸ਼ਟਿਕ ਭੋਜਨ ਮੁਹੱੱਈਆ ਕਰਵਾਇਆ ਜਾ ਰਿਹਾ ਹੈ।ਸ੍ਰੀ ਵਿਪੁਲ ਉਜਵਲ ਨੇ ਦੱਸਿਆ ਕਿ 'ਸਾਂਝਾ ਚੁੱਲ੍ਹਾ' ਵਿੱਚ ਕਰੀਬ 300 ਲੋੜਵੰਦ ਵਿਅਕਤੀ ਘਰ ਵਰਗਾ ਖਾਣਾ ਖਾ ਰਹੇ ਹਨ। ਉਨ੍ਹਾਂ ਦੱਸਿਆ ਕਿ ਸ਼ੁਰੂ ਕੀਤੀ ਗਈ ਇਸ ਸਕੀਮ ਨੂੰ ਜ਼ਿਲ੍ਹੇ ਦੇ ਦਾਨੀ ਸੱਜਣਾਂ, ਉਘੇ ਸਮਾਜ ਸੇਵਕਾਂ ਅਤੇ ਸਮਾਜ ਸੇਵੀ ਸੰਸਥਾਵਾਂ ਦੀ ਸਹਾਇਤਾ ਨਾਲ ਲਗਾਤਾਰ ਚਾਲੂ ਰੱਖਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਐਮ.ਐਲ.ਏ. ਡਾ. ਰਾਜ ਕੁਮਾਰ ਨੇ ਕਿਹਾ ਕਿ ਉਨ੍ਹਾਂ ਵਲੋਂ ਆਪਣੇ ਜਨਮ ਦਿਨ 'ਤੇ ਹਰ ਸਾਲ ਮਿਤੀ 21 ਸਤੰਬਰ ਨੂੰ ਖਾਣੇ ਦੇ ਪੂਰੇ ਖਰਚ ਲਈ 10 ਹਜ਼ਾਰ ਰੁਪਏ ਇਸ ਸਕੀਮ ਦੇ ਫੰਡ ਵਿੱਚ ਜਮ੍ਹਾਂ ਕਰਵਾਏ ਜਾਣਗੇ। ਉਨ੍ਹਾਂ ਜਿਥੇ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਵਲੋਂ ਹਲਕਾ ਵਿਧਾਇਕ ਦਾ ਧੰਨਵਾਦ ਕੀਤਾ, ਉਥੇ ਜ਼ਿਲ੍ਹੇ ਦੀਆਂ ਸਮਾਜ ਸੇਵੀ ਸੰਸਥਾਵਾਂ ਅਤੇ ਦਾਨੀ ਸੱਜਣਾਂ ਨੂੰ ਇਸ ਸਕੀਮ ਨੂੰ ਸਫ਼ਲ ਰੱਖਣ ਲਈ ਆਪਣੇ ਪਰਿਵਾਰਾਂ ਦੇ ਵਿਸ਼ੇਸ਼ ਦਿਨ/ਯਾਦਾਂ ਮੌਕੇ ਆਪਣਾ ਵੱਡਮੁਲਾ ਯੋਗਦਾਨ ਪਾਉਣ ਦੀ ਅਪੀਲ ਵੀ ਕੀਤੀ।ਹਲਕਾ ਵਿਧਾਇਕ ਡਾ. ਰਾਜ ਕੁਮਾਰ ਨੇ ਹਰ ਸਾਲ ਆਪਣੇ ਜਨਮ ਦਿਨ 'ਤੇ 'ਸਾਂਝਾ ਚੁੱਲ੍ਹਾ' ਲਈ ਯੋਗਦਾਨ ਪਾਉਣ ਦਾ ਐਲਾਨ ਅੱਜ ਵਿਸ਼ੇਸ਼ ਤੌਰ 'ਤੇ ਜ਼ਿਲ੍ਹਾ ਰੈਡ ਕਰਾਸ ਬਾਲਵਾਟਿਕਾ ਵਿਖੇ ਖੁੱਲ੍ਹੇ 'ਸਾਂਝਾ ਚੁੱਲ੍ਹਾ' ਪਹੁੰਚ ਕੇ ਹੀ ਕੀਤਾ। ਉਨ੍ਹਾਂ ਕਿਹਾ ਕਿ ਜਿਥੇ ਪੰਜਾਬ ਸਰਕਾਰ ਸਮਾਜ ਦੇ ਹਰੇਕ ਵਰਗ ਦਾ ਜੀਵਨ ਪੱਧਰ ਉਚਾ ਚੁੱਕਣ ਲਈ ਵਚਨਬੱਧ ਹੈ, ਉਥੇ ਉਨ੍ਹਾਂ ਵਲੋਂ ਵੀ ਜ਼ਰੂਰਤਮੰਦਾਂ ਦੀ ਮਦਦ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ 'ਸਾਂਝਾ ਚੁੱਲ੍ਹਾ' ਵਰਗੇ ਕੀਤੇ ਗਏ ਉਪਰਾਲੇ ਦੀ ਸ਼ਲਾਘਾ ਵੀ ਕੀਤੀ ਅਤੇ ਇਸ ਦੌਰਾਨ ਸਾਂਝੇ ਚੁੱਲ੍ਹੇ ਲਈ ਰਾਸ਼ਨ ਵੀ ਮੁਹੱਈਆ ਕਰਵਾਇਆ। ਇਸ ਮੌਕੇ ਸਕੱਤਰ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਸ੍ਰੀ ਨਰੇਸ਼ ਗੁਪਤਾ, ਡਾ. ਪੰਕਜ਼ ਸ਼ਿਵ, ਸ੍ਰੀ ਰਾਜੀਵ ਬਜਾਜ, ਸ੍ਰੀਮਤੀ ਸੁਰਜੀਤ ਸਹੋਤਾ, ਸ੍ਰੀਮਤੀ ਰੁਪਿੰਦਰ ਕੌਰ, ਸ੍ਰੀਮਤੀ ਜੋਗਿੰਦਰ ਕੌਰ ਸਮੇਤ ਹੋਰ ਵੀ ਹਾਜ਼ਰ ਸਨ।

ਵਿਦਿਆਰਥੀਆਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇਗੀ: ਜ਼ਿਲ੍ਹਾ ਟਰਾਂਸਪੋਰਟ ਅਫ਼ਸਰ

-2 ਪ੍ਰਾਈਵੇਟ ਸਕੂਲਾਂ ਦੀ ਚੈਕਿੰਗ ਦੌਰਾਨ 3 ਬੱਸਾਂ ਕੀਤੀਆਂ ਬੌਂਡ ਅਤੇ 3 ਦੇ ਕੀਤੇ ਚਲਾਨ
ਹੁਸ਼ਿਆਰਪੁਰ, 23 ਮਈ: ਜ਼ਿਲ੍ਹਾ ਟਰਾਂਸਪੋਰਟ ਅਫ਼ਸਰ ਸ੍ਰੀਮਤੀ ਜੀਵਨਜਗਜੋਤ ਕੌਰ ਨੇ ਦੱਸਿਆ ਕਿ ਪ੍ਰਾਈਵੇਟ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇਗੀ।
ਉਨ੍ਹਾਂ ਕਿਹਾ ਕਿ ਪ੍ਰਾਈਵੇਟ ਸਕੂਲਾਂ ਦੀਆਂ ਬੱਸਾਂ ਦੀ ਸਮੇਂ-ਸਮੇਂ 'ਤੇ ਚੈਕਿੰਗ ਕੀਤੀ ਜਾ ਰਹੀ ਹੈ, ਤਾਂ ਜੋ ਟਰੈਫਿਕ ਨਿਯਮਾਂ ਨੂੰ ਸੁਚਾਰੂ ਢੰਗ ਨਾਲ ਲਾਗੂ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਅੱਜ ਸਕੂਲੀ ਵਾਹਨਾਂ ਦੀ ਕੀਤੀ ਚੈਕਿੰਗ ਦੌਰਾਨ 2 ਪ੍ਰਾਈਵੇਟ ਸਕੂਲਾਂ ਦੀਆਂ 3 ਬੱਸਾਂ ਨੂੰ ਬੌਂਡ ਕੀਤਾ ਗਿਆ, ਜਦਕਿ 3 ਬੱਸਾਂ ਦੇ ਚਲਾਨ ਕੱਟੇ ਗਏ ਹਨ। ਉਨ੍ਹਾਂ ਦੱਸਿਆ ਕਿ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ 'ਤੇ ਜ਼ਿਲ੍ਹਾ ਟਰਾਂਸਪੋਰਟ ਵਿਭਾਗ ਵਲੋਂ ਇਹ ਕਾਰਵਾਈ ਕੀਤੀ ਗਈ ਹੈ। ਜ਼ਿਲ੍ਹਾ ਟਰਾਂਸਪੋਰਟ ਅਫ਼ਸਰ ਨੇ ਦੱਸਿਆ ਕਿ ਐਸ.ਟੀ. ਨਰਸਿੰਗ ਕਾਲਜ ਪਟਿਆੜੀਆਂ ਵਿੱਚ ਕੀਤੀ ਚੈਕਿੰਗ ਦੌਰਾਨ ਜਿਥੇ 2 ਬੱਸਾਂ ਨੂੰ ਬੌਂਡ ਕੀਤਾ ਗਿਆ, ਉਥੇ ਇਕ ਬੱਸ ਦਾ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ 'ਤੇ ਚਲਾਨ ਕੀਤਾ ਗਿਆ ਹੈ।  ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ, ਪੰਡੋਰੀ ਖੰਜੂਰ ਵਿਖੇ ਕੀਤੀ ਚੈਕਿੰਗ ਦੌਰਾਨ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ 2 ਬੱਸਾਂ ਦੇ ਚਲਾਨ ਕੀਤੇ ਗਏ ਅਤੇ ਇਕ ਬੱਸ ਨੂੰ ਬੌਂਡ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਹ ਚੈਕਿੰਗ ਮੁਹਿੰਮ ਇਸੇ ਤਰ੍ਹਾਂ ਜਾਰੀ ਰਹੇਗੀ ਅਤੇ ਕਿਸੇ ਨੂੰ ਵੀ ਟਰੈਫਿਕ ਰੂਲਾਂ ਦੀ ਉਲੰਘਣਾ ਨਹੀਂ ਕਰਨ ਦਿੱਤੀ ਜਾਵੇਗੀ।

'ਸਾਂਝਾ ਚੁੱਲ੍ਹਾ' ਨੂੰ ਦਾਨੀ ਸੱਜਣਾਂ ਵਲੋਂ ਮਿਲ ਰਿਹਾ ਹੈ ਭਰਵਾਂ ਹੁੰਗਾਰਾ

-ਸਾਬਕਾ ਡੀ.ਸੀ. ਹੁਸ਼ਿਆਰਪੁਰ ਨੇ ਭੇਜਿਆ ਬੈਂਕ ਡਰਾਫ਼ਟ
ਹੁਸ਼ਿਆਰਪੁਰ, 23 ਮਈ: ਹੁਸ਼ਿਆਰਪੁਰ ਵਿਖੇ ਗਰੀਬ ਅਤੇ ਬੇਸਹਾਰਾ ਵਿਅਕਤੀਆਂ ਨੂੰ ਕੇਵਲ 10 ਰੁਪਏ ਪੇਟ ਭਰ ਖਾਣਾ ਖੁਆਉਣ ਲਈ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਵਲੋਂ ਅੰਨ ਜਲ ਸੇਵਾ ਟਰੱਸਟ ਦੇ ਸਹਿਯੋਗ ਨਾਲ ਖੋਲ੍ਹੇ ਗਏ 'ਸਾਂਝਾ ਚੁੱਲ੍ਹਾ' ਦੀ ਜਿਥੇ ਚੁਫੇਰਿਓਂ ਸ਼ਲਾਘਾ ਹੋ ਰਹੀ ਹੈ, ਉਥੇ ਦਾਨੀ ਸੱਜਣਾਂ ਵਲੋਂ ਵੀ ਇਸ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਭਰਵਾਂ ਹੁੰਗਾਰਾ ਮਿਲ ਰਿਹਾ ਹੈ।
 ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਸ੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਹਲਕਾ ਵਿਧਾਇਕ ਡਾ. ਰਾਜ ਕੁਮਾਰ ਵਲੋਂ ਆਪਣੇ ਜਨਮ ਦਿਨ 'ਤੇ 'ਸਾਂਝਾ ਚੁੱਲ੍ਹਾ' ਲਈ ਹਰ ਸਾਲ 10 ਹਜ਼ਾਰ ਰੁਪਏ ਦਾ ਯੋਗਦਾਨ ਪਾਉਣ ਦੇ ਕੀਤੇ ਐਲਾਨ ਤੋਂ ਬਾਅਦ ਹੁਣ ਸੇਵਾ ਮੁਕਤ ਆਈ.ਏ.ਐਸ. ਅਤੇ ਹੁਸ਼ਿਆਰਪੁਰ ਵਿੱਚ ਡਿਪਟੀ ਕਮਿਸ਼ਨਰ ਵਜੋਂ ਸੇਵਾਵਾਂ ਨਿਭਾ ਚੁੱਕੇ ਸ੍ਰੀ ਮੇਘ ਰਾਜ ਨੇ ਆਪਣਾ ਯੋਗਦਾਨ ਪਾਉਂਦਿਆਂ 5100/- ਰੁਪਏ ਦਾ ਬੈਂਕ ਡਰਾਫ਼ਟ ਦਾਨ ਵਜੋਂ ਭੇਜਿਆ ਹੈ। ਉਨ੍ਹਾਂ ਦਿੱਤੀ ਗਈ ਇਸ ਰਾਸ਼ੀ 'ਤੇ ਸ੍ਰੀ ਮੇਘ ਰਾਜ ਦਾ ਧੰਨਵਾਦ ਕਰਦਿਆਂ ਅਪੀਲ ਕੀਤੀ ਕਿ ਦਾਨੀ ਸੱਜਣ ਵੱਧ ਤੋਂ ਵੱਧ ਆਪਣਾ ਯੋਗਦਾਨ ਪਾਉਣ, ਤਾਂ ਜੋ ਗਰੀਬ, ਬੇਘਰੇ ਅਤੇ ਬੇਸਹਾਰਾ ਵਿਅਕਤੀਆਂ ਨੂੰ ਪੇਟ ਭਰ ਪੌਸ਼ਟਿਕ ਭੋਜਨ ਮੁਹੱਈਆ ਕਰਵਾਇਆ ਜਾ ਸਕੇ।ਸ੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਜਿਥੇ ਪੰਜਾਬ ਸਰਕਾਰ ਵਲੋਂ ਸਮਾਜ ਦੇ ਹਰ ਵਰਗ ਲਈ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ, ਉਥੇ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਇਨ੍ਹਾਂ ਸਹੂਲਤਾਂ ਨੂੰ ਹੇਠਲੇ ਪੱਧਰ ਤੱਕ ਪਹੁੰਚਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਗਰੀਬ ਅਤੇ ਲੋੜਵੰਦ ਵਿਅਕਤੀਆਂ ਲਈ ਖੋਲ੍ਹਿਆ ਗਿਆ 'ਸਾਂਝਾ ਚੁੱਲ੍ਹਾ'   ਉਨ੍ਹਾਂ ਨੂੰ ਕੇਵਲ 10 ਰੁਪਏ ਵਿੱਚ ਪੇਟ ਭਰ ਖਾਣਾ ਮੁਹੱਈਆ ਕਰਵਾ ਰਿਹਾ ਹੈ।

ਅੱਤਵਾਦ ਦਾ ਕੜਾ ਵਿਰੋਧ

ਹੁਸ਼ਿਆਰਪੁਰ, 20 ਮਈ :ਅੱਤਵਾਦੀ ਵਿਰੋਧੀ ਦਿਵਸ ਨੂੰ ਮੁੱਖ ਰੱਖਦੇ ਹੋਏ ਅੱਜ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਸੀਨੀਅਰ ਮੈਡੀਕਲ ਅਫਸਰ ਡਾ. ਰਣਜੀਤ ਸਿੰਘ ਘੋਤੜਾ ਦੀ ਅਗਵਾਈ ਵਿੱਚ ਸਿਵਲ ਹਸਪਤਾਲ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਿੰਸਾ ਅਤੇ ਅੱਤਵਾਦ ਵਿਰੁੱਧ ਪ੍ਰਣ ਦਿਵਾਇਆ ਗਿਆ।
ਉਨ੍ਹਾਂ ਦੱਸਿਆ ਕਿ ਸਾਡਾ ਮੁਲਕ ਹਿੰਦੂਸਤਾਨ ਮੁੱਢ ਕਦੀਮ ਤੋਂ ਹੀ ਅਹਿੰਸਾ ਅਤੇ ਸਦਭਾਵਨਾ ਦਾ ਪ੍ਰਤੀਕ ਰਿਹਾ ਹੈ ਤੇ ਸ਼ੁਰੂ ਤੋਂ ਹੀ ਇਸਨੇ ਅੱਤਵਾਦ ਦਾ ਕੜਾ ਵਿਰੋਧ ਕੀਤਾ ਹੈ। ਇਸੇ ਪੰਰਪਰਾਂ ਤਹਿਤ ਸਮੂਚੇ ਵਿਸ਼ਵ ਵਿੱਚ ਸ਼ਾਂਤੀ ਅਤੇ ਸਦਭਾਵਨਾ ਕਾਇਮ ਰੱਖਣ ਲਈ ਸਾਨੂੰ ਸਾਰਿਆਂ ਨੂੰ ਅਮਨ, ਆਪਸੀ ਸਾਂਝ ਅਤੇ ਤਾਲਮੇਲ ਬਣਾਏ ਰੱਖਦੇ ਹੋਏ ਅੱਤਵਾਦ ਅਤੇ ਹਿੰਸਾ ਦੇ ਵਿਰੁੱਧ ਆਪਣੀ ਆਵਾਜ਼ ਬੁਲੰਦ ਕਰਨੀ ਚਾਹੀਦੀ ਹੈ। ਇਸ ਮੌਕੇ ਡਾ ਅਮਰਜੀਤ ਲਾਲ, ਡਾ ਜਗਦੀਸ , ਡਾ ਬਲਜੀਤ , ਡਾ ਨਵਨੀਤ ਕੋਰ , ਡਾ ਜਸਵਿੰਦਰ ਸਿੰਘ ,  ਡਾ ਪ੍ਰੇਮ ਭਰਤੀ , ਜਸਵਿੰਦਰ ਪਾਲ ਸਿੰਘ , ਰਜੇਸ , ਪਰਮਜੀਤਸਿੰਘ  , ਸੁਰਿੰਦਰ ਕੋਰ ਮੇਟਰਨ , ਆਸਾ ਰਾਣੀ , ਭੁਪਿੰਦਰ ਸਿੰਘ ,  ਸਮੂਹ ਅਧਿਕਾਰੀ ਅਤੇ ਕਰਮਚਾਰੀ ਹਾਜਰ ਸਨ।

ਪੰਜ ਦਿਨਾਂ ਦਾ ਮੱਛੀ ਪਾਲਣ ਕੈਂਪ 22 ਮਈ ਤੋਂ

ਹੁਸ਼ਿਆਰਪੁਰ, 20 ਮਈ:ਮੱਛੀ ਪਾਲਣ ਧੰਦੇ ਦੀ ਮੁਢਲੀ ਜਾਣਕਾਰੀ ਦੇਣ ਸਬੰਧੀ ਮੰਛੀ ਪੂੰਗ ਫਾਰਮ ਹਰਿਆਣਾ ਵਿਖੇ  22 ਤੋਂ 26 ਮਈ ਤੱਕ 5 ਦਿਨਾਂ ਦਾ ਮੱਛੀ ਪਾਲਣ ਟਰੇਨਿੰਗ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦੇ ਹੋਏ ਸਹਾਇਕ ਡਾਇਰੈਕਟਰ ਮੱਛੀ ਪਾਲਣ ਸ੍ਰੀ ਜਸਬੀਰ ਸਿੰਘ ਨੇ ਦੱਸਿਆ ਕਿ ਮੱਛੀ ਪਾਲਣ ਦੇ ਧੰਦੇ ਨੂੰ ਉਤਸ਼ਾਹਿਤ ਕਰਨ ਅਤੇ ਇਸ ਧੰਦੇ ਨੂੰ ਅਪਨਾਉਣ ਵਾਲੇ ਚਾਹਵਾਨ ਵਿਅਕਤੀਆਂ ਨੂੰ ਕੈਂਪ ਦੌਰਾਨ ਵਿਸ਼ੇਸ਼ ਤੌਰ 'ਤੇ ਜਾਣਕਾਰੀ ਦਿੱਤੀ ਜਾਵੇਗੀ। ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 98143-32088 ਜਾਂ ਦਫ਼ਤਰ ਵਿਖੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

ਸ਼ਿਵਾਲਿਕ ਕਾਲਜ ਨਯਾ ਨੰਗਲ ਵਿਖੇ ਹੋਵੇਗੀ, ਜ਼ਿਲ੍ਹਾ ਨਵਾਂਸ਼ਹਿਰ ਅਤੇ ਹੁਸ਼ਿਆਰਪੁਰ ਦੇ ਯੁਵਕਾਂ ਦੀ ਟਰੇਨਿੰਗ

ਜਲੰਧਰ ਕੈਂਟ ਵਿਖੇ ਅਗਸਤ ਮਹੀਨੇ ਵਿੱਚ ਸ਼ੁਰੂ ਹੋਵੇਗੀ ਆਰਮੀ ਦੀ ਰਿਕਰੂਟਮੈਂਟ ਰੈਲੀ
ਹੁਸ਼ਿਆਰਪੁਰ, 19 ਮਈ:ਅਗਸਤ ਦੇ ਪਹਿਲੇ ਹਫ਼ਤੇ ਜਲੰਧਰ ਕੈਂਟ ਵਿਖੇ ਹੋ ਰਹੀ ਆਰਮੀ ਦੀ ਰਿਕਰੂਟਮੈਂਟ ਰੈਲੀ ਦੀ ਤਿਆਰੀ ਲਈ ਨਯਾ ਨੰਗਲ ਵਿਖੇ ਵਿਸ਼ੇਸ਼ ਟਰੇਨਿੰਗ ਦਿੱਤੀ ਜਾ ਰਹੀ ਹੈ। ਇਹ ਟਰੇਨਿੰਗ ਖਾਸ ਤੌਰ 'ਤੇ ਜਿਲ੍ਹਾ ਹੁਸ਼ਿਆਰਪੁਰ ਅਤੇ ਨਵਾਂਸ਼ਹਿਰ ਦੇ ਯੁਵਕਾਂ ਲਈ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਨਯਾ ਨੰਗਲ ਕੈਂਪ ਦੇ ਟਰੇਨਿੰਗ ਅਫ਼ਸਰ ਮੇਜਰ ਦਵਿੰਦਰ ਪਾਲ ਪੁਰੀ ਨੇ ਦੱਸਿਆ ਕਿ ਇਸ ਰਿਕਰੂਟਮੈਂਟ ਰੈਲੀ ਦੀ ਤਿਆਰੀ ਲਈ ਚੁਣੇ ਗਏ ਯੁਵਕਾਂ ਨੂੰ ਕੈਂਪ ਵਿੱਚ ਟਰੇਨਿੰਗ ਦੇਣ ਤੋਂ ਇਲਾਵਾ ਖਾਣਾ ਅਤੇ ਮੁਫ਼ਤ ਰਿਹਾਇਸ਼ ਮਿਲੇਗੀ। ਭਰਤੀ ਲਈ ਯੋਗਤਾ 45 ਪ੍ਰਤੀਸ਼ਤ ਨਾਲ 10ਵੀਂ ਪਾਸ ਜਾਂ 12ਵੀਂ ਪਾਸ ਤੋਂ ਇਲਾਵਾ ਕੱਦ 170 ਸੈਂਟੀਮੀਟਰ, ਛਾਤੀ 77/82, ਭਾਰ 50 ਕਿਲੋ, ਉਮਰ 17 ਤੋਂ 21 ਸਾਲ ਅਤੇ ਕੰਢੀ ਏਰੀਆ ਵਾਸਤੇ ਕੱਦ 167 ਸੈਂਟੀਮੀਟਰ ਰੱਖਿਆ ਗਿਆ ਹੈ। ਭਰਤੀ ਲਈ ਪਹਿਲਾ ਟਰਾਇਲ 24 ਮਈ ਅਤੇ ਦੂਜਾ ਟਰਾਇਲ 5 ਜੂਨ ਨੂੰ ਸਵੇਰੇ 8 ਵਜੇ ਤੋਂ ਸ਼ਿਵਾਲਿਕ ਕਾਲਜ ਨਯਾ ਨੰਗਲ ਵਿਖੇ ਹੋਣਗੇ।

ਸਰਕਾਰ ਵਲੋਂ ਕਿਸਾਨਾਂ ਨੂੰ ਖੇਤੀ ਮਸ਼ੀਨਰੀ 'ਤੇ ਦਿੱਤੀ ਜਾਵੇਗੀ ਸਬਸਿਡੀ

-ਖੇਤੀ ਮਸ਼ੀਨਰੀ 'ਤੇ ਸਬਸਿਡੀ ਲੈਣ ਲਈ 31 ਤੱਕ ਜਮ੍ਹਾਂ ਕਰਵਾਈਆਂ ਜਾ ਸਕਦੀਆਂ ਨੇ ਅਰਜ਼ੀਆਂ
-ਵੱਧ ਤੋਂ ਵੱਧ 3 ਖੇਤੀ ਸੰਦਾਂ ਲਈ ਕੀਤਾ ਜਾ ਸਕਦਾ ਹੈ ਅਪਲਾਈ
-ਕਿਸਾਨ ਫਸਲੀ ਚੱਕਰ 'ਚੋਂ ਨਿਕਲ ਕੇ ਫ਼ਸਲੀ ਵਿਭਿੰਨਤਾ 'ਤੇ ਜ਼ੋਰ ਦੇਣ : ਡਿਪਟੀ ਕਮਿਸ਼ਨਰ

ਹੁਸ਼ਿਆਰਪੁਰ, 19 ਮਈ: ਡਿਪਟੀ ਕਮਿਸ਼ਨਰ ਸ਼੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਕਿਸਾਨਾਂ ਨੂੰ ਫਸਲੀ ਚੱਕਰ ਵਿਚੋਂ ਨਿਕਲ ਕੇ ਫਸਲੀ ਵਿਭਿੰਨਤਾ 'ਤੇ ਜ਼ੋਰ ਦੇਣਾ ਚਾਹੀਦਾ ਹੈ, ਤਾਂ ਜੋ ਉਨ੍ਹਾਂ ਦੀ ਆਮਦਨ ਵਿਚ ਹੋਰ ਵਾਧਾ ਹੋ ਸਕੇ। ਉਨ੍ਹਾਂ ਦੱਸਿਆ ਕਿ ਸਰਕਾਰ ਵਲੋਂ ਕਿਸਾਨਾਂ ਨੂੰ ਖੇਤੀ ਧੰਦਾ ਹੋਰ ਲਾਹੇਵੰਦ ਬਣਾਉਣ ਅਤੇ ਸਹਾਇਕ ਧੰਦੇ ਅਪਣਾਉਣ ਲਈ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ, ਜਿਨ੍ਹਾਂ ਦਾ ਲਾਹਾ ਲੈਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਹੁਣ ਸਰਕਾਰ ਵਲੋਂ ਕਿਸਾਨਾਂ ਨੂੰ ਖੇਤੀ ਮਸ਼ੀਨਰੀ 'ਤੇ ਸਬਸਿਡੀ ਦਿੱਤੀ ਜਾ ਰਹੀ ਹੈ, ਜਿਸ ਲਈ 31 ਮਈ ਤੱਕ ਅਰਜ਼ੀਆਂ ਜਮ੍ਹਾਂ ਕਰਵਾਈਆਂ ਜਾ ਸਕਦੀਆਂ ਹਨ। ਉਨ੍ਹਾਂ ਦੱਸਿਆ ਕਿ ਇਹ ਸਬਸਿਡੀ ਸਰਕਾਰ ਵਲੋਂ ਆਰ.ਕੇ.ਵਾਈ. (ਟੈਕਨਾਲੋਜੀ ਫਾਰ ਕਰਾਪ ਰੈਜੀਡਿਊ ਮੈਨੇਜਮੈਂਟ) ਅਤੇ ਫ਼ਸਲੀ ਵਿਭਿੰਨਤਾ ਸਕੀਮ ਅਧੀਨ ਦਿੱਤੀ ਜਾ ਰਹੀ ਹੈ।
ਸ਼੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਸਬਸਿਡੀ 'ਤੇ ਦਿੱਤੀ ਜਾਣ ਵਾਲੀ ਮਸ਼ੀਨਰੀ ਵਿੱਚ 40 ਸੀਡ ਡਰਿੱਲ/ਜ਼ੀਰੋ ਟਿਲ ਡਰਿੱਲ, 15 ਡੀ.ਐਸ.ਆਰ. ਮਸ਼ੀਨਾਂ (ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੀਆਂ ਮਸ਼ੀਨਾਂ), 250 ਬੈਟਰੀ ਵਾਲੇ ਸਪਰੇਅ ਪੰਪ, 200 ਪੈਟਰੋਲ ਨਾਲ ਚੱਲਣ ਵਾਲੇ ਸਪਰੇਅ ਪੰਪ, 15 ਟਰੈਕਟਰ ਨਾਲ ਚੱਲਣ ਵਾਲੇ ਹਾਈਡਰੋਲਿਕ ਸਪਰੇਅ ਪੰਪ, 10 ਰਿਜ/ਰੇਜਡ ਬੈਡ ਪਲਾਟਰ, 150 ਰੋਟਾਵੇਟਰ, 25 ਲੇਜ਼ਰ ਲੈਡ ਲੈਵਲਰ, 8 ਮੱਕੀ ਥਰੈਸ਼ਰ/ਮਲਟੀ ਕਰਾਪ ਥਰੈਸ਼ਰ, 8 ਮੱਕੀ ਸੈਲਰ, 5 ਪੋਸਟ ਹੋਲ ਡਿਗਰ, 10 ਦੋ ਬੋਟਮ ਸਬ ਸੋਇਲਰ, 3 ਪਾਵਰ ਹੈਰੋ, 4 ਮਲਟੀ ਕਰਾਪ ਪਲਾਟਰ, 25 ਹੈਪੀਸੀਡਰ, 4 ਪਾਵਰ ਵੀਡਰ, 20 ਹਾਈਡਰੋਲਿਕ ਮੋਲਡ ਬੋਲਡ ਪਲੋਅ (ਉਲਟਵਾਂ ਹਲ), 16 ਪੈਡੀ ਸਟਰਾਅ ਚੋਪਰ ਸਰੈਡਰ, 2 ਗਾਇਰੋ ਰੇਕ ਅਤੇ 2 ਬੇਲਰ ਆਦਿ ਸ਼ਾਮਿਲ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁਹੱਈਆ ਕਰਵਾਈ ਜਾਣ ਵਾਲੀ ਮਸ਼ੀਨਰੀ/ਸੰਦ 'ਤੇ 40 ਫ਼ੀਸਦੀ ਜਾਂ ਵੱਧ ਤੋਂ ਵੱਧ 30 ਹਜ਼ਾਰ ਰੁਪਏ ਸਬਸਿਡੀ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਜਿਹੜੇ ਕਿਸਾਨ ਆਪਣੇ ਇਲਾਕੇ ਵਿੱਚ ਹੋਰ ਕਿਸਾਨਾਂ ਦਾ ਕੰਮ ਕਿਰਾਏ 'ਤੇ ਕਰਨਾ ਚਾਹੁੰਦੇ ਹੋਣ, ਨੂੰ ਸਰਕਾਰ ਵਲੋਂ ਵੱਧ ਤੋਂ ਵੱਧ ਤੈਅ ਕੀਤੀ ਸਬਸਿਡੀ ਦੀ ਰਕਮ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਕਿਸਾਨ ਕੇਵਲ ਪੰਜਾਬ ਸਰਕਾਰ ਵਲੋਂ ਪ੍ਰਵਾਨਿਤ ਕੀਤੀਆਂ ਖੇਤੀ ਮਸ਼ੀਨਰੀ ਫਰਮਾਂ ਜਾਂ ਉਨ੍ਹਾਂ ਦੇ ਪ੍ਰਵਾਨਿਤ ਅਧਿਕਾਰਿਤ  ਡੀਲਰਾਂ ਦੀ ਸੂਚੀ ਵਿੱਚੋਂ ਹੀ ਮੁੱਲ ਕਰਕੇ ਆਪਣੀ ਮਸ਼ੀਨ ਖਰੀਦ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਕ ਕਿਸਾਨ ਵੱਧ ਤੋਂ ਵੱਧ 3 ਖੇਤੀ ਮਸ਼ੀਨਰੀ/ਸੰਦ ਲਈ ਅਪਲਾਈ ਕਰ ਸਕਦਾ ਹੈ, ਪਰ ਜਿਹੜਾ ਅਗਾਂਹਵਧੂ ਕਿਸਾਨ ਫ਼ਸਲ ਦੀ ਰਹਿੰਦ-ਖੂੰਹਦ ਦੀ ਸਾਂਭ-ਸੰਭਾਲ ਨਾਲ ਸਬੰਧਤ ਖੇਤੀ ਮਸ਼ੀਨਰੀ ਦੀ ਖਰੀਦ ਕਰਕੇ ਫਾਰਮ ਮਸ਼ੀਨਰੀ ਬੈਂਕ ਖੋਲ੍ਹਣਾ ਚਾਹੁੰਦਾ ਹੈ, ਉਸ 'ਤੇ ਤਿੰਨ ਸੰਦ ਖਰੀਦ ਕਰਨ ਦੀ ਸ਼ਰਤ ਲਾਗੂ ਨਹੀਂ ਹੋਵੇਗੀ।ਸ਼੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਐਸ.ਸੀ./ਐਸ.ਟੀ. ਕਿਸਾਨਾਂ ਦਾ ਸਕੀਮ ਦੀਆਂ ਸ਼ਰਤਾਂ ਅਨੁਸਾਰ ਰਾਖਵਾਂਕਰਨ ਹੋਵੇਗਾ, ਜੋ ਉਸ ਕੈਟਾਗਿਰੀ ਦੇ ਕਿਸਾਨਾਂ ਨੂੰ ਹੀ ਦਿੱਤਾ ਜਾਵੇਗਾ।

ਹਿੰਸਾ ਅਤੇ ਅੱਤਵਾਦ ਦਾ ਡਟ ਕੇ ਵਿਰੋਧ ਕਰਨ ਦਾ ਪ੍ਰਣ ਕਰਵਾਇਆ ਗਿਆ

ਜ਼ਿਲ੍ਹੇ ਵਿੱਚ ਅੱਤਵਾਦ ਵਿਰੋਧੀ ਦਿਵਸ ਮਨਾਇਆ ਗਿਆ
ਹੁਸ਼ਿਆਰਪੁਰ, 19 ਮਈ: ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਇਕਬਾਲ ਸਿੰਘ ਸੰਧੂ ਦੀ ਅਗਵਾਈ ਵਿੱਚ ਅੱਜ ਮੀਟਿੰਗ ਹਾਲ ਵਿਖੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਮੌਜੂਦਗੀ ਵਿੱਚ ਅੱਤਵਾਦ ਵਿਰੋਧੀ ਦਿਵਸ ਮਨਾਇਆ ਗਿਆ। ਵਧੀਕ ਡਿਪਟੀ ਕਮਿਸ਼ਨਰ ਨੇ ਇਸ ਮੌਕੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਅੱਤਵਾਦ ਤੇ ਹਿੰਸਾ ਦਾ ਡੱਟ ਕੇ ਵਿਰੋਧ ਕਰਨ ਦਾ ਪ੍ਰਣ ਕਰਵਾਇਆ। ਉਨ੍ਹਾਂ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸਹੁੰ ਚੁਕਵਾਈ ਕਿ ਅਸੀਂ ਸਮੂਹ ਭਾਰਤਵਾਸੀ, ਜਿਨ੍ਹਾਂ ਨੂੰ ਅਹਿੰਸਾ ਅਤੇ ਸਹਿਣਸ਼ੀਲਤਾ ਦੀਆਂ ਸ਼ਾਨਦਾਰ ਰਵਾਇਤਾਂ ਵਿੱਚ ਅਟੁੱਟ ਵਿਸ਼ਵਾਸ ਹੈ, ਆਪਣੀ ਪੂਰੀ ਸ਼ਕਤੀ ਨਾਲ ਹਿੰਸਾ ਅਤੇ ਅੱਤਵਾਦ ਦਾ ਡੱਟ ਕੇ ਵਿਰੋਧ ਕਰਦੇ ਹਾਂ।
ਉਨ੍ਹਾਂ ਇਹ ਪ੍ਰਣ ਵੀ ਦਿਵਾਇਆ ਕਿ ਅਸੀਂ ਸਮੂਹ ਮਾਨਵਤਾ ਵਿੱਚ ਸ਼ਾਂਤੀ ਅਤੇ ਸਮਾਜਿਕ ਸਦਭਾਵਨਾ ਨੂੰ ਪ੍ਰਫੁੱਲਤ ਕਰਾਂਗੇ ਅਤੇ ਸਮੁੱਚੇ ਮਨੁੱਖੀ ਭਾਈਚਾਰੇ ਨੂੰ ਇੱਕ ਸਮਾਨ ਸਮਝਾਂਗੇ। ਉਨ੍ਹਾਂ ਇਹ ਪ੍ਰਣ ਵੀ ਦਿਵਾਇਆ ਕਿ ਅਸੀਂ ਅਜਿਹੀਆਂ ਸਮੂਹ ਢਾਹੂ ਤਾਕਤਾਂ ਵਿਰੁੱਧ ਲੜਾਂਗੇ ਜਿਨ੍ਹਾਂ ਤੋਂ ਮਨੁੱਖੀ ਜਾਨਾਂ ਅਤੇ ਕਦਰਾਂ ਕੀਮਤਾਂ ਨੂੰ ਖਤਰਾ ਹੋਵੇ। ਇਸ ਮੌਕੇ ਸਹਾਇਕ ਕਮਿਸ਼ਨਰ (ਜ) ਸ੍ਰੀਮਤੀ ਨਵਨੀਤ ਕੌਰ ਬੱਲ, ਜਿਲ੍ਹਾ ਸਿੱਖਿਆ ਅਫ਼ਸਰ (ਸ) ਦਿਨੇਸ਼ ਕੁਮਾਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

ਸਿਹਤ ਵਿਭਾਗ ਪੰਜਾਬ ਅਤੇ ਕੌਮੀ ਸਿਹਤ ਮਿਸ਼ਮ ਹੇਠ ਚਲਾਏ ਜਾ ਰਹੇ ਵੱਖ-ਵੱਖ ਪ੍ਰੋਗਰਾਮਾਂ ਹੇਠ ਦਰਜ਼ ਕੀਤੀਆਂ ਪ੍ਰਾਪਤੀਆਂ ਦੀ ਸਮੀਖਿਆ

ਹੁਸ਼ਿਆਰਪੁਰ, 19 ਮਈ :ਸਿਹਤ ਵਿਭਾਗ ਪੰਜਾਬ ਅਤੇ ਕੌਮੀ ਸਿਹਤ ਮਿਸ਼ਮ ਹੇਠ ਚਲਾਏ ਜਾ ਰਹੇ ਵੱਖ-ਵੱਖ ਪ੍ਰੋਗਰਾਮਾਂ ਹੇਠ ਦਰਜ਼ ਕੀਤੀਆਂ ਪ੍ਰਾਪਤੀਆਂ ਦੀ ਸਮੀਖਿਆ ਕਰਨ ਲਈ ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮਹੀਨਵਾਰੀ ਬੈਠਕ ਦਾ ਆਯੋਜਨ ਅਸ਼ੋਕ ਚੱਕਰ ਹਾਲ ਵਿਖੇ ਮਾਣਯੋਗ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਸ਼੍ਰੀ ਵਿਪੁੱਲ ਉਜੱਵਲ  ਜੀ ਦੀ ਸਰਪ੍ਰਸਤੀ ਹੇਠ ਕੀਤਾ ਗਿਆ। ਬੈਠਕ ਦੌਰਾਨ ਡਿਪਟੀ ਕਮਿਸ਼ਨਰ ਸਾਹਿਬ ਵੱਲੋਂ ਗਰਭਵਤੀ ਔਰਤਾਂ ਦੇ ਸਮੇਂ ਸਿਰ ਪੰਜੀਕਰਣ, ਲੋੜੀਂਦੀ ਤਿੰਨ ਵਾਰ ਦੀ ਐਂਟੀ ਨੇਟਲ ਜਾਂਚ, ਸੰਸਥਾਗਤ ਜਣੇਪੇ, ਜਣੇਪੇ ਉਪੰਤ ਜੱਚਾ-ਬੱਚਾ ਸਿਹਤ ਸੰਭਾਲ, ਮੁਕੰਮਲ ਟੀਕਾਕਰਣ, ਮਾਤਰੀ ਮੌਤ ਦਰ ਅਤੇ ਬਾਲ ਮੌਤ ਦਰ ਨੂੰ ਘਟਾਉਣ ਲਈ ਕੀਤੇ ਜਾਂਦੇ ਉਪਰਾਲੇ, ਰਾਸ਼ਟਰੀ ਕੁਸ਼ਟ ਰੋਗ ਕੰਟਰੋਲ ਪ੍ਰੋਗਰਾਮ, ਰਾਸ਼ਟਰੀ ਟੀ.ਬੀ.ਕੰਟਰੋਲ ਪ੍ਰੋਗਰਾਮ, ਡਰੱਗ ਐਂਡ ਕੌਸਮੈਟਿਕ ਐਕਟ, ਫੂਡ ਸੇਫਟੀ ਸਟੈਂਡਰਡ ਐਕਟ ਆਫ ਇੰਡੀਆ, ਤੰਬਾਕੂ ਕੰਟਰੋਲ ਪ੍ਰੋਗਰਾਮ, ਨਸ਼ਾ ਮੁਕਤੀ ਮੁਹਿੰਮ ਤਹਿਤ ਨਸ਼ਾ ਛੁਡਾਓ ਪ੍ਰੋਗਰਾਮ, ਭਗਤ ਪੂਰਨ ਸਿੰਘ ਯੋਜਨਾ, ਨੈਸ਼ਨਲ ਵੈਕਰਟਰ ਬਾਰਨ ਡਿਸੀਜ਼ ਕੰਟਰੋਲ ਪ੍ਰੋਗਰਾਮ, ਆਈ.ਡੀ.ਐਸ.ਪੀ., ਜਨਮ ਅਤੇ ਮੌਤ ਦੇ ਆਨਲਾਈਨ ਰਿਕਾਰਡ ਤਹਿਤ ਹੋਰਨਾਂ ਰਾਸ਼ਟਰੀ ਪ੍ਰੋਗਰਾਮ ਤਹਿਤ ਕੀਤੀਆਂ ਜਾਂਦੀਆਂ ਗਤੀਵਿਧੀਆਂ ਦੀ ਬਾਰੀਕੀ ਨਾਲ ਪੜਚੋਲ ਕੀਤੀ। ਸਮੂਹ ਪ੍ਰੋਗਰਾਮਾਂ ਨਾਲ ਸਬੰਧਤ ਅਧਿਕਾਰੀਆਂ ਪਾਸੋਂ ਜਾਣਕਾਰੀ ਲੈਣ ਉਪੰਰਤ ਡਿਪਟੀ  ਕਮਿਸ਼ਨਰ ਸਾਹਿਬ ਵੱਲੋਂ ਉਪਰੋਕਤ ਪ੍ਰੋਗਰਾਮਾਂ ਨੂੰ ਹੋਰ ਵੀ ਬਿਹਤਰ ਬਣਾਉਣ ਅਤੇ ਸੁਚਾਰੂ ਤਰੀਕੇ ਨਾਲ ਨੇਪਰੇ ਚੜਾਉਣ ਲਈ ਲੋੜੀਂਦੇ ਦਿਸ਼ਾ ਨਿਰਦੇਸ਼ ਅਤੇ ਹਦਾਇਤਾਂ ਦਿੱਤੀਆਂ ਗਈਆਂ।ਉਨ੍ਹਾਂ ਕਿਹਾ ਕਿ ਮਾਤਰੀ ਮੌਤ ਦਰ ਅਤੇ ਬਾਲ ਮੌਤ ਦਰ ਨੂੰ ਘਟਾਉਣ ਲਈ ਗਰਭ ਦੌਰਾਨ ਹੀ ਗਰਭਵਤੀ ਔਰਤਾਂ ਨੂੰ ਲੋੜੀਂਦੀਆਂ ਸਾਵਧਾਨੀਆਂ ਅਤੇ ਗਰਭ ਦੌਰਾਨ ਖਤਰੇ ਦੇ ਚਿੰਨ੍ਹਾਂ ਦੀ ਜਾਣਕਾਰੀ ਦਿੱਤੀ ਜਾਵੇ ਅਤੇ ਹਾਈ ਰਿਸਕ ਔਰਤਾਂ ਦਾ ਮੈਡੀਕਲ ਅਫਸਰ ਦੁਆਰਾ ਚੈਕਅਪ ਯਕੀਨੀ ਬਣਾਇਆ ਜਾਵੇ। ਇਸ ਤੋਂ ਇਲਾਵਾ ਗਰਭ ਦੌਰਾਨ ਸਿਹਤ ਸੰਭਾਲ ਸਬੰਧੀ ਜ਼ਰੂਰੀ ਨੁਕਤੇ ਅਤੇ ਸੰਸਥਾਗਤ ਜਣੇਪੇ ਪ੍ਰਤੀ ਸੁਚੇਤ ਕੀਤਾ ਜਾਵੇ। ਜਣੇਪੇ ਉਪੰਰਤ ਸਬੰਧਤ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ 42 ਦਿਨ ਤੱਕ ਹਰ ਇੱਕ ਗਰਭਵਤੀ ਔਰਤ ਦੇ ਘਰ ਵਿਜ਼ੀਟ ਜ਼ਰੂਰ ਕੀਤਾ ਜਾਵੇ।
ਤੰਬਾਕੂਨੋਸ਼ੀ ਵਿਰੋਧੀ ਕੋਟਪਾ ਐਕਟ ਤਹਿਤ 18 ਸਾਲ ਦੀ ਘੱਟ ਉਮਰ ਦੇ ਬੱਚਿਆਂ ਨੂੰ ਤੰਬਾਕੂ ਵਿਕਰੀ ਵਿਰੁੱਧ ਸਖਤ ਕਦਮ ਚੁੱਕੇ ਜਾਣ ਅਤੇ ਨਾਲ ਹੀ ਇਸ ਗੱਲ ਨੂੰ ਵੀ ਸੁਨਿਸ਼ਚਿਤ ਕੀਤਾ ਜਾਵੇ ਕਿ ਕਰਿਆਨਾ ਦੀਆਂ ਦੁਕਾਨਾਂ ਜਿੱਥੇ ਕਿ ਖਾਦ ਪਦਾਰਥਾਂ ਦੀ ਵਿਕਰੀ ਹੁੰਦੀ ਹੈ ਦੇ ਨਾਲ ਕਿਸੇ ਵੀ ਤਰ੍ਹਾਂ ਦੇ ਤੰਬਾਕੂਯੁਕਤ ਪਦਾਰਥਾਂ ਦੀ ਵਿਕਰੀ ਬਿਲਕੁਲ ਨਾਂ ਹੁੰਦੀ ਹੋਵੇ। ਫੂਡ ਸੇਫਟੀ ਸਟੈਂਡਰਡ ਐਕਟ ਤਹਿਤ ਖਾਦ ਪਦਾਰਥਾਂ ਦੀ ਗੁਣਵੱਤਾ ਸਬੰਧੀ ਅਤੇ ਡੱਰਗ ਐਂਡ ਕੌਸਮੈਟਿਕ ਐਕਟ ਤਹਿਤ ਪ੍ਰਤੀਬੰਧਤ ਦਵਾਈਆਂ ਅਤੇ ਐਕਟ ਅਧੀਨ ਆਉਂਦੀ ਹੋਰ ਲੋੜੀਂਦੀ ਜਾਂਚ ਸਬੰਧੀ ਵੱਧ ਤੋਂ ਵੱਧ ਸੈਂਪਲ ਭਰੇ ਜਾਣ। ਮੌਸਮੀ ਬੀਮਾਰੀਆਂ ਜਿਵੇਂ ਉਲਟੀ-ਦਸਤ ਰੋਗ, ਡੇਗੂੰ, ਮਲੇਰੀਆ ਅਤੇ ਚਿਕਨਗੁਨੀਆ ਵਰਗੀਆਂ ਬੀਮਾਰੀਆਂ ਤੋਂ ਬਚਾਅ ਅਤੇ ਇਸ ਦੇ ਇਲਾਜ ਸਬੰਧੀ ਆਮ ਜਨਤਾ ਵਿੱਚ ਭਰਪੂਰ ਜਾਣਕਾਰੀ ਪੈਦਾ ਕੀਤਾ ਜਾਵੇ ਅਤੇ ਇਸ ਪ੍ਰਤੀ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਬਾਰੇ ਜਾਗਰੁਕ ਕੀਤਾ ਜਾਵੇ। ਉਪਰੋਕਤ ਦਿਸ਼ਾ ਨਿਰਦੇਸ਼ਾਂ ਤੋਂ ਇਲਾਵਾ ਡਿਪਟੀ ਕਮਿਸ਼ਨਰ ਸਾਹਿਬ ਵੱਲੋਂ ਜ਼ੋਰ ਦੇ ਕੇ ਕਿਹਾ ਗਿਆ ਕਿ ਸਿਹਤ ਵਿਭਾਗ ਨਾਲ ਸਬੰਧਤ ਸਮੂਹ ਡਾਕਟਰਾਂ, ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਸਿਹਤ ਕੇਂਦਰਾਂ ਵਿਖੇ ਇਲਾਜ ਲਈ ਆਉਣ ਵਾਲੇ ਮਰੀਜ਼ਾਂ ਜਾਂ ਹੋਰਨਾਂ ਕੰਮਾਂ ਲਈ ਆਉਣ ਵਾਲੇ ਸਾਧਾਰਣ ਲੋਕਾਂ ਨਾਲ ਆਪਣਾ ਵਤੀਰਾ ਹਮਦਰਦੀ ਅਤੇ ਮਦਦ ਵਾਲਾ ਰੱਖਿਆ ਜਾਵੇ ਤਾਂ ਜੋ ਜ਼ਮੀਨੀ ਪੱਧਰ ਤੱਕ ਸਰਕਾਰੀ ਸਿਹਤ ਸੇਵਾਵਾਂ ਨੂੰ ਹੋਰ ਵੀ ਮਿਆਰੀ ਤਰੀਕੇ ਨਾਲ ਪੁਹੰਚਾਇਆ ਜਾ ਸਕੇ। ਬੈਠਕ ਦੌਰਾਨ ਸਿਵਲ ਸਰਜਨ ਹੁਸ਼ਿਆਰਪੁਰ ਡਾ. ਨਰਿੰਦਰ ਕੌਰ, ਸਹਾਇਕ ਸਿਵਲ ਸਰਜਨ ਡਾ.ਰਾਜੇਸ਼ ਗਰਗ, ਡਾ. ਸੇਵਾ ਸਿੰਘ, ਡਾ.ਰਜਿੰਦਰ ਰਾਜ, ਡਾ.ਗੁਰਦੀਪ, ਡਾ.ਮਨੋਹਰ ਲਾਲ, ਡਾ. ਸ਼ੈਲੇਸ਼, ਮਾਸ ਮੀਡੀਆ ਅਧਿਕਾਰੀ ਸ਼੍ਰੀਮਤੀ ਸੁਖਵਿੰਦਰ ਕੌਰ ਢਿੱਲੋਂ, ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਕਮ ਕਨਵੀਨਰ ਜ਼ਿਲ੍ਹਾ ਸਿਹਤ ਸੁਸਾਇਟੀ ਮੁਹਮੰਦ ਆਸਿਫ ਸਹਿਤ ਜ਼ਿਲ੍ਹੇ ਦੇ ਸਮੂਹ ਸੀਨੀਅਰ ਮੈਡੀਕਲ ਅਫਸਰਾਂ, ਦਫਤਰ ਸਿਵਲ ਸਰਜਨ ਹੁਸ਼ਿਆਰੁਪਰ ਦੇ ਅਧਿਕਾਰੀਆਂ ਅਤੇ ਕੌਮੀ ਸਿਹਤ ਮਿਸ਼ਨ ਸ਼ਾਖਾ ਦੇ ਕਰਮਚਾਰੀਆਂ ਨੇ ਸ਼ਮੂਲੀਅਤ ਕੀਤੀ।

ਅੰਗਹੀਣ ਵਿਦਿਆਰਥੀਆਂ ਨੂੰ ਮਿਲੇਗੀ ਫਰੀ ਕੋਚਿੰਗ

ਹੁਸ਼ਿਆਰਪੁਰ, 19 ਮਈ:ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰਾਲੇ ਅੰਗਹੀਣ ਸਸ਼ਕਤੀਕਰਨ ਵਿਭਾਗ  ਭਾਰਤ ਸਰਕਾਰ ਵਲੋਂ ਅੰਗਹੀਣ ਵਿਦਿਆਰਥੀਆਂ ਨੂੰ ਸਰਕਾਰੀ ਨੌਕਰੀਆਂ ਸਬੰਧੀ ਹੋਣ ਵਾਲੀਆਂ ਪ੍ਰਤੀਯੋਗਤਾ ਪ੍ਰੀਖਿਆਵਾਂ ਅਤੇ ਤਕਨੀਕੀ ਤੇ ਪ੍ਰਫੈਸ਼ਨਲ ਕੋਰਸਾਂ ਵਿੱਚ ਦਾਖਲੇ ਲਈ ਫਰੀ ਕੋਚਿੰਗ ਸਕੀਮ ਸ਼ੁਰੂ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਇਨ੍ਹਾਂ ਕੋਚਿੰਗ ਕਲਾਸਾਂ ਵਿੱਚ ਦਾਖਲਾ ਲੈਣ ਲਈ ਯੋਗਤਾ ਦੇ ਤੌਰ 'ਤੇ ਵਿਦਿਆਰਥੀਆਂ ਕੋਲ 40 ਪ੍ਰਤੀਸ਼ਤ ਅੰਗਹੀਣਤਾ ਦਾ ਸਰਟੀਫਿਕੇਟ ਹੋਣਾ ਚਾਹੀਦਾ ਹੈ ਅਤੇ ਪਰਿਵਾਰ ਦੀ ਸਲਾਨਾ ਆਮਦਨ 6 ਲੱਖ ਰੁਪਏ ਤੋਂ ਵੱਧ ਨਹੀਂ ਹੋਣੀ ਚਾਹੀਦੀ। ਲੋਕਲ ਵਿਦਿਆਰਥੀਆਂ ਨੂੰ 2500 ਰੁਪਏ ਅਤੇ ਬਾਹਰੋਂ ਆਏ ਵਿਦਿਆਰਥੀਆਂ ਨੂੰ 5000 ਰੁਪਏ ਪ੍ਰਤੀ ਮਹੀਨਾ ਵਜੀਫ਼ਾ ਵੀ ਦਿੱਤਾ ਜਾਵੇਗਾ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਵਿਭਾਗ ਦੀ ਵੈਬ ਸਾਈਟ www.disabilityaffairs.gov.in ਵੀ ਦੇਖੀ ਜਾ ਸਕਦੀ ਹੈ।

ਡੀ.ਟੀ.ਓ. ਨੇ ਦੋ ਸਕੂਲੀ ਬੱਸਾਂ ਦੀ ਕੀਤੀ ਅਚਨਚੇਤ ਚੈਕਿੰਗ

ਇਕ ਸਕੂਲੀ ਬੱਸ ਨੂੰ ਕੀਤਾ ਬੌਂਡ ਅਤੇ ਦੂਜੀ ਬੱਸ ਦਾ ਕੱਟਿਆ ਚਲਾ
ਸੇਫ਼ ਸਕੂਲ ਵਾਹਨ ਸਕੀਮ ਨੂੰ ਸਖਤੀ ਨਾਲ ਲਾਗੂ ਕਰਨ ਦੇ ਦਿੱਤੇ ਨਿਰਦੇਸ਼
ਹੁਸ਼ਿਆਰਪੁਰ, 18 ਮਈ:  ਜ਼ਿਲ੍ਹਾ ਟਰਾਂਸਪੋਰਟ ਅਫ਼ਸਰ ਸ੍ਰੀਮਤੀ ਜੀਵਨਜਗਜੋਤ ਕੌਰ ਨੇ ਸੇਫ ਸਕੂਲ ਵਾਹਨ ਸਕੀਮ ਤਹਿਤ ਨਵਜੋਤ ਪਬਲਿਕ ਸਕੂਲ ਪਿੰਡ ਬਛੋਹੀ ਦੀ ਅਚਨਚੇਤ ਚੈਕਿੰਗ ਕਰਕੇ ਖਸਤਾ ਹਾਲਤ ਵਿੱਚ ਮਿਲੀ ਸਕੂਲ ਦੀ ਬੱਸ ਨੂੰ ਬੌਂਡ ਕੀਤਾ। ਉਨ੍ਹਾਂ ਨੇ ਓਵਰ ਲੋਡਿੰਗ ਸੇਂਟ ਸੋਲਜਰ ਸਕੂਲ ਦੀ ਬੱਸ ਦਾ ਵੀ ਚਲਾਨ ਕਰਕੇ ਸਕੂਲ ਪ੍ਰਬੰਧਕਾਂ ਨੂੰ ਸੇਫ਼ ਸਕੂਲ ਵਾਹਨ ਸਕੀਮ ਦੇ ਨਿਯਮਾਂ ਨੂੰ ਲਾਗੂ ਕਰਨ ਸਬੰਧੀ ਸਖਤੀ ਨਾਲ ਨਿਰਦੇਸ਼ ਦਿੱਤੇ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਟਰਾਂਸਪੋਰਟ ਅਫ਼ਸਰ ਸ੍ਰੀਮਤੀ ਜੀਵਨਜਗਜੋਤ ਕੌਰ ਨੇ ਦੱਸਿਆ ਕਿ ਉਨ੍ਹਾਂ ਨੂੰ ਸ਼ਿਕਾਇਤ ਮਿਲੀ ਸੀ ਕਿ ਪਿੰਡ ਬਛੋਹੀ ਦੇ ਨਵਜੋਤ ਪਬਲਿਕ ਸਕੂਲ ਦੀ ਬੱਸ ਬੇਹੱਦ ਖਸਤਾ ਹਾਲਤ ਵਿੱਚ ਹੈ। ਜਦੋਂ ਉਨ੍ਹਾਂ ਨੇ ਇਸ ਸਬੰਧੀ ਸਕੂਲ ਪਹੁੰਚ ਕੇ ਚੈਕਿੰਗ ਕੀਤੀ, ਤਾਂ ਇਸ ਬੱਸ ਦੀ ਹਾਲਤ ਬੇਹੱਦ ਖਰਾਬ ਸੀ।
ਐਚ.ਪੀ. ਨੰਬਰ ਵਾਲੀ ਇਸ ਬੱਸ ਵਿੱਚ ਨਾ ਤਾਂ ਕੋਈ ਸਪੀਡ ਗਵਰਨਰ ਸੀ, ਨਾ ਸੀ.ਸੀ.ਟੀ.ਵੀ. ਕੈਮਰੇ, ਨਾ ਫ਼ਸਟ ਏਡ ਬਾਕਸ ਅਤੇ ਨਾ ਹੀ ਅੱਗ ਬੁਝਾਊ ਯੰਤਰ ਮੌਜੂਦ ਸੀ। ਇਥੋਂ ਤੱਕ ਬੱਸ ਚਾਲਕ ਕੋਲ ਕੋਈ ਡਰਾਈਵਿੰਗ ਲਾਇਸੰਸ ਵੀ ਨਹੀਂ ਸੀ। ਉਨ੍ਹਾਂ ਦੱਸਿਆ ਕਿ ਸਾਰੇ ਨਿਯਮਾਂ ਨੂੰ ਤਾਕ ਕੇ ਰੱਖ ਕੇ ਬੱਚਿਆਂ ਨੂੰ ਇਸ ਬੱਸ ਰਾਹੀਂ ਘਰਾਂ ਤੱਕ ਛੱਡਿਆ ਜਾਂਦਾ ਸੀ, ਜਿਸ ਨਾਲ ਕਿਸੇ ਸਮੇਂ ਵੀ ਹਾਦਸਾ ਹੋ ਸਕਦਾ ਸੀ।  ਇਸ ਲਈ ਇਸ ਬੱਸ ਨੂੰ ਨਿਯਮਾਂ ਮੁਤਾਬਕ ਬੌਂਡ ਕਰ ਦਿੱਤਾ ਗਿਆ ਹੈ।ਜ਼ਿਲ੍ਹਾ ਟਰਾਂਸਪੋਰਟ ਅਫ਼ਸਰ ਨੇ ਦੱਸਿਆ ਕਿ ਇਸੇ ਤਰ੍ਹਾਂ ਸੇਂਟ ਸੋਲਜ਼ਰ ਸਕੂਲ ਚੱਬੇਵਾਲ ਦੀ ਬੱਸ ਦੀ ਵੀ ਅਚਨਚੇਤ ਚੈਕਿੰਗ ਕੀਤੀ ਗਈ। ਬੱਚਿਆਂ ਨੂੰ ਸੰਭਾਲਣ ਲਈ ਨਿਯਮਾਂ ਮੁਤਾਬਕ ਬੱਸ ਵਿੱਚ ਕੋਈ ਵੀ ਮੇਲ ਜਾਂ ਫੀਮੇਲ ਅਟੈਡੈਂਟ ਮੌਜੂਦ ਨਹੀਂ ਸੀ। ਇਸ ਬੱਸ ਦਾ ਚਲਾਨ ਕਰਕੇ ਸੇਫ਼ ਸਕੂਲ ਵਾਹਨ ਨਿਯਮਾਂ ਨੂੰ ਸਖਤੀ ਨਾਲ ਲਾਗੂ ਕਰਨ ਲਈ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਸਕੂਲ ਪ੍ਰਬੰਧਕਾਂ ਨੂੰ ਇਸ ਸਬੰਧੀ ਖੁਦ ਜ਼ਿੰਮੇਵਾਰੀ ਲੈਂਦੇ ਹੋਏ ਸੇਫ਼ ਸਕੂਲ ਵਾਹਨ ਸਕੀਮ ਦੇ ਸਾਰੇ ਨਿਯਮਾਂ ਨੂੰ ਲਾਗੂ ਕਰਨਾ ਚਾਹੀਦਾ ਹੈ। ਜ਼ਿਲ੍ਹੇ ਦੇ ਬਾਕੀ ਸਕੂਲਾਂ ਵਿੱਚ ਵੀ ਇਹ ਮੁਹਿੰਮ ਜਾਰੀ ਰਹੇਗੀ, ਜੇਕਰ ਕੋਈ ਵੀ ਸਕੂਲ ਪ੍ਰਬੰਧਕ ਸੇਫ਼ ਸਕੂਲ ਵਾਹਨ ਦੇ ਨਿਯਮਾਂ ਨੂੰ ਲਾਗੂ ਨਾ ਕਰਨ ਸਬੰਧੀ ਪਾਇਆ ਗਿਆ, ਤਾਂ ਉਸ ਖਿਲਾਫ਼ ਸਖਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਡੀ.ਟੀ.ਓ. ਨੇ ਹੋਰ 12 ਸਕੂਲੀ ਬੱਸਾਂ ਖਿਲਾਫ਼ ਕੀਤੀ ਕਾਰਵਾਈ

-2 ਸਕੂਲੀ ਬੱਸਾਂ ਨੂੰ ਕੀਤਾ ਬੌਂਡ ਅਤੇ 10 ਬੱਸਾਂ ਦਾ ਕੱਟਿਆ ਚਲਾਨ
ਹੁਸ਼ਿਆਰਪੁਰ, 19 ਮਈ:ਜ਼ਿਲ੍ਹਾ ਟਰਾਂਸਪੋਰਟ ਅਫ਼ਸਰ ਸ੍ਰੀਮਤੀ ਜੀਵਨਜਗਜੋਤ ਕੌਰ ਨੇ ਸੇਫ ਸਕੂਲ ਵਾਹਨ ਸਕੀਮ ਦੀਆਂ ਸ਼ਰਤਾਂ ਪੂਰੀਆਂ ਨਾ ਕਰਨ ਵਾਲੇ ਸਕੂਲਾਂ ਖਿਲਾਫ਼ ਮੁਹਿੰਮ ਨੂੰ ਹੋਰ ਤੇਜ਼ ਕਰਦੇ ਹੋਏ ਮਾਹਿਲਪੁਰ ਵਿਖੇ ਸੰਤ ਬਾਬਾ ਹਰੀ ਸਿੰਘ ਮਾਡਲ ਸਕੂਲ ਦੀਆਂ ਦੋ ਬੱਸਾਂ ਨੂੰ ਬੌਂਡ ਕਰਦੇ ਹੋਏ 10 ਬੱਸਾਂ ਦੇ ਚਲਾਨ ਕੱਟੇ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਟਰਾਂਸਪੋਰਟ ਅਫ਼ਸਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਸੇਫ ਸਕੂਲ ਵਾਹਨ ਸਕੀਮ ਨੂੰ ਸਖਤੀ ਨਾਲ ਲਾਗੂ ਕੀਤਾ ਗਿਆ ਹੈ। ਇਸ ਸਬੰਧੀ ਜਿਲ੍ਹੇ ਦੇ ਵੱਖ-ਵੱਖ ਸਕੂਲਾਂ ਵਿੱਚ ਅਚਨਚੇਤ ਚੈਕਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਅੱਜ ਸੰਤ ਬਾਬਾ ਹਰੀ ਸਿੰਘ ਮਾਡਲ ਸਕੂਲ ਮਾਹਿਲਪੁਰ ਦੀਆਂ ਬੱਸਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਦੌਰਾਨ ਇਹ ਦੇਖਿਆ ਗਿਆ ਕਿ ਬੱਸ ਵਿੱਚ ਬੱਚਿਆਂ ਦੇ ਬੈਠਣ ਲਈ 40 ਸੀਟਾਂ ਸਨ, ਜਦਕਿ 65 ਬੱਚਿਆਂ ਨੂੰ ਧੱਕੇ ਨਾਲ ਬਿਠਾ ਕੇ ਲਿਜਾਇਆ ਜਾ ਰਿਹਾ ਸੀ ਅਤੇ ਬੱਸ ਪੂਰੀ ਤਰ੍ਹਾਂ ਓਵਰਲੋਡ ਹੋਣ ਕਰਕੇ ਇਕ ਪਾਸੇ ਝੂਕੀ ਹੋਈ ਸੀ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਬੱਸਾਂ ਦਾ ਦੁਰਘਟਨਾਵਾਂ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ, ਜਿਸ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੇਫ਼ ਸਕੂਲ ਵਾਹਨ ਸਕੀਮ ਤਹਿਤ ਬੱਸ ਵਿੱਚ ਜਿੰਨੀਆਂ ਸੀਟਾਂ ਹੁੰਦੀਆਂ ਹਨ, ਓਨੇ ਬੱਚਿਆਂ ਨੂੰ ਹੀ ਬੈਠਾਇਆ ਜਾ ਸਕਦਾ ਹੈ। ਇਸ ਲਈ ਓਵਰ ਲੋਡਿਡ ਇਸ ਸਕੂਲ ਦੀਆਂ 10 ਬੱਸਾਂ ਦੇ ਚਲਾਨ ਕੱਟੇ ਗਏ ਹਨ ਅਤੇ 2 ਬੱਸਾਂ ਨੂੰ ਬੌਂਡ ਕਰ ਦਿੱਤਾ ਗਿਆ ਹੈ। ਉਨ੍ਹਾਂ ਨੇ ਜਿਲ੍ਹੇ ਦੇ ਸਾਰੇ ਸਕੂਲਾਂ ਦੇ ਪ੍ਰਬੰਧਕਾਂ ਨੂੰ ਸਖਤੀ ਨਾਲ ਨਿਰਦੇਸ਼ ਦਿੰਦਿਆਂ ਕਿਹਾ ਕਿ ਉਹ ਆਪਣੇ-ਆਪਣੇ ਸਕੂਲਾਂ ਵਿੱਚ ਸੇਫ਼ ਸਕੂਲ ਵਾਹਨ ਸਕੀਮ ਨੂੰ ਲਾਗੂ ਕਰਨ। ਜੇਕਰ ਅਚਨਚੇਤ ਚੈਕਿੰਗ ਦੌਰਾਨ ਸਕੂਲੀ ਵਾਹਨ ਨਿਯਮਾਂ ਦੇ ਉਲਟ ਪਾਏ ਗਏ, ਤਾਂ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਵੀ ਸਕੂਲੀ ਵਾਹਨਾਂ ਦੀ ਅਚਨਚੇਤ ਚੈਕਿੰਗ ਜਾਰੀ ਰਹੇਗੀ।

ਬੀ. ਬੀ. ਐੱਮ. ਬੀ. ਦਾ ਸਥਾਪਨਾ ਦਿਵਸ ਮਨਾਇਆ

ਸਿੰਚਾਈ ਤੇ ਊਰਜਾ ਉਤਪਾਦਨ ਦੇ ਖੇਤਰ ਵਿੱਚ ਬੀ. ਬੀ. ਐੱਮ. ਬੀ. ਮੋਹਰੀ: ਡੀ. ਕੇ. ਸ਼ਰਮਾ
ਤਲਵਾੜਾ, 18 ਮਈ : ਭਾਖੜਾ ਬਿਆਸ ਪ੍ਰਬੰਧਕ ਬੋਰਡ (ਬੀ. ਬੀ. ਐੱਮ. ਬੀ.) ਵੱਲੋਂ ਆਪਣਾ 42ਵਾਂ ਸਥਾਪਨਾ ਦਿਵਸ ਇੱਥੇ ਕਮਿਊਨਿਟੀ ਹਾਲ ਵਿੱਚ ਪੂਰੇ ਜੋਸ਼ੋ ਖਰੋਸ਼ ਨਾਲ ਮਨਾਇਆ ਗਿਆ ਜਿਸ ਵਿਚ ਬਤੌਰ ਮੁੱਖ ਮਹਿਮਾਨ ਪਹੁੰਚੇ ਇੰਜ. ਡੀ. ਕੇ. ਸ਼ਰਮਾ ਚੇਅਰਮੈਨ ਬੀ. ਬੀ. ਐੱਮ. ਬੀ. ਨੇ ਕਿਹਾ ਕਿ ਬੋਰਡ ਅਧੀਨ ਪ੍ਰਾਜੈਕਟਾਂ ਦੀ ਸ਼ਾਨਦਾਰ ਕਾਰਗੁਜਾਰੀ ਸਦਕਾ ਉਹ ਸਿੰਚਾਈ ਅਤੇ ਊਰਜਾ ਉਤਪਾਦਨ ਖੇਤਰ ਵਿਚ ਮੋਹਰੀ ਬਣ ਕੇ ਉੱਭਰ ਰਿਹਾ ਹੈ। ਉਨ੍ਹਾਂ ਸਮਾਗਮ ਤੋਂ ਪਹਿਲਾਂ ਪੌਂਗ ਡੈਮ ਉੱਤੇ ਸਥਿਤ ਸ਼ਹੀਦ ਸਮਾਰਕ ਡੈਮ ਦੀ ਉਸਾਰੀ ਦੌਰਾਨ ਜਾਨਾਂ ਦੇਣ ਵਾਲੇ ਸ਼ਹੀਦ ਕਰਮਚਾਰੀਆਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਉਨ੍ਹਾਂ ਸ਼ਾਨਦਾਰ ਸੇਵਾਵਾਂ ਪ੍ਰਦਾਨ ਕਰਨ ਲਈ 131 ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਪ੍ਰਸੰਸਾ ਪੱਤਰ, ਸੋਨ ਤਮਗਿਆਂ ਅਤੇ ਨਕਦ ਇਨਾਮਾਂ ਨਾਲ ਸਨਮਾਨਿਤ ਕੀਤਾ। ਇਸ ਮੌਕੇ ਮੈਂਬਰ ਸਿੰਚਾਈ ਇੰਜੀ. ਐੱਸ. ਕੇ. ਸ਼ਰਮਾ ਵੱਲੋਂ ਬਿਆਸ ਡੈਮ ਦੀ ਰਿਕਾਰਡ ਸਮੇਂ ਵਿਚ ਕੀਤੀ ਮੁਰੰਮਤ ਦੀ ਸ਼ਲਾਘਾ ਕੀਤੀ।
ਡਾ਼ ਅਮਰਜੀਤ ਅਨੀਸ ਵੱਲੋਂ ਪੇਸ਼ ਤਰੰਨੁਮ ਸ਼ਾੲਿਰੀ ਨੂੰ ਖੂਬ ਪਸੰਦ ਕੀਤਾ  ਗਿਅਾ ਅਤੇ ੳੁਸਤਾਦ ਬੀ ਐੱਸ ਨਾਰੰਗ ਦੇ ਸ਼ਾਗਿਰਦ ਅਨਿਲ ਮਾਹੀ ਵੱਲੋ ਪੇਸ਼ ਗੀਤ 'ਅਾਸ਼ਕਾਂ ਦੀ ਕਾਹਦੀ  ਜਿੰਦਗੀ'ਨੂੰ ਭਰਪੂਰ ਵਾਹਵਾਹੀ ਮਿਲੀ।ਇਸ ਮੌਕੇ ਬੀ. ਬੀ. ਐੱਮ. ਬੀ. ਡੀ. ਏ. ਵੀ. ਪਲਬਿਕ ਸਕੂਲ ਤਲਵਾੜਾ ਦੇ ਵਿਦਿਆਰਥੀਆਂ ਵੱਲੋਂ ਪੰਜਾਬ, ਹਰਿਆਣਾ, ਰਾਜਸਥਾਨ, ਹਿਮਾਚਲ, ਡੋਗਰੀ ਪੇਸ਼ਕਾਰੀਆਂ ਨਾਲ ਦਰਸ਼ਕਾਂ ਦਾ ਮਨ ਮੋਹ ਲਿਆ। ਚੇਅਰਮੈਨ ਡੀ. ਕੇ. ਸ਼ਰਮਾ ਵੱਲੋਂ ਬੱਚਿਆਂ ਨੂੰ ਨਗਦ ਇਨਾਮ ਤਕਸੀਮ ਕੀਤੇ ਗਏ। ਇੰਜੀ. ਤਰੁਣ ਅਗਰਵਾਲ ਸਕੱਤਰ ਬੀ. ਬੀ. ਐੱਮ. ਬੀ. ਵੱਲੋਂ ਧੰਨਵਾਦ ਕੀਤਾ ਗਿਆ। ਹੋਰਨਾਂ ਤੋਂ ਇਲਾਵਾ ਇਸ ਮੌਕੇ ਇੰਜੀ. ਵੀ. ਐੱਨ. ਕਾਲੜਾ ਮੈਂਬਰ ਊਰਜਾ, ਇੰਜੀ. ਐੱਸ. ਕੇ. ਸ਼ਰਮਾ ਮੈਂਬਰ ਸਿੰਚਾਈ, ਭਾਰਤ ਭੂਸ਼ਣ ਵਿੱਤੀ ਸਲਾਹਕਾਰ ਤੇ ਮੁੱਖ ਲੇਖਾਕਾਰ, ਇੰਜੀ. ਤਰਲੋਚਨ ਸਿੰਘ ਚੀਫ਼ ਬਿਆਸ ਡੈਮ, ਇੰਜੀ. ਕੇ. ਕੇ. ਸੂਦ, ਇੰਜੀ. ਅਨਿਲ ਗੌਤਮ ਆਦਿ ਸਮੇਤ ਬੀ. ਬੀ. ਐੱਮ. ਬੀ. ਦੇ ਵੱਖ ਵੱਖ ਪ੍ਰਾਜੈਕਟਾਂ ਅਤੇ ਬੋਰਡ ਸਕੱਤਰੇਤ ਚੰਡੀਗੜ੍ਹ ਤੋਂ ਵੱਡੀ ਗਿਣਤੀ ਵਿਚ ਅਧਿਕਾਰੀ ਤੇ ਕਰਮਚਾਰੀ ਹਾਜਰ ਸਨ।ਚੇਅਰਮੈਨ ਇੰਜੀ. ਡੀ. ਕੇ. ਸ਼ਰਮਾ ਬੀ. ਬੀ. ਐੱਮ. ਬੀ. ਦਿਵਸ ਮੌਕੇ ਸ਼ਾਨਦਾਰ ਸੇਵਾਵਾਂ ਲਈ ਇੰਜੀ. ਕੇ. ਕੇ. ਸੂਦ ਨੂੰ ਸਨਮਾਨਿਤ ਕਰਦੇ ਹੋਏ। 

ਟਰੈਫਿਕ 'ਚ ਵਿਘਨ ਪਾਉਣ ਵਾਲਿਆਂ ਦੇ ਕੱਟੇ ਜਾਣਗੇ ਚਲਾਨ

-ਏ.ਡੀ.ਸੀ. ਵਲੋਂ ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਅਤੇ ਸੰਭਾਵੀਂ ਹੜ੍ਹਾਂ ਸਬੰਧੀ ਅਗੇਤੇ ਪ੍ਰਬੰਧ ਕਰਨ ਲਈ ਮੀਟਿੰਗ
ਹੁਸ਼ਿਆਰਪੁਰ, 18 ਮਈ : ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਇਕਬਾਲ ਸਿੰਘ ਸੰਧੂ ਨੇ ਕਿਹਾ ਕਿ ਜੱਸਾ ਸਿੰਘ ਰਾਮਗੜ੍ਹੀਆ ਚੌਕ ਹੁਸ਼ਿਆਰਪੁਰ ਵਿਖੇ ਸੋਮਵਾਰ ਤੋਂ ਸਵਾਰੀਆਂ ਚੜਾਉਣ ਲਈ ਬੱਸਾਂ ਖੜ੍ਹੀਆਂ ਕਰਨ ਵਾਲੇ ਸਰਕਾਰੀ ਤੇ ਪ੍ਰਾਈਵੇਟ ਬੱਸ ਚਾਲਕਾਂ ਦੇ ਸਖਤੀ ਨਾਲ ਚਲਾਨ ਕੱਟੇ ਜਾਣ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਦੀ ਬੈਠਕ ਦੌਰਾਨ ਸਖਤ ਨਿਰਦੇਸ਼ ਦਿੰਦੇ ਹੋਏ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਸਬੰਧੀ ਪਹਿਲਾਂ ਹੀ ਜ਼ਿਲ੍ਹੇ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਟਰਾਂਸਪੋਰਟਰਾਂ ਨਾਲ ਬੈਠਕ ਕਰਕੇ ਇਸ ਚੌਕ ਵਿੱਚ ਬੱਸਾਂ ਨਾ ਖੜ੍ਹੀਆ ਕਰਨ ਸਬੰਧੀ ਨਿਰਦੇਸ਼ ਜਾਰੀ ਕਰ ਦਿੱਤੇ ਗਏ ਸਨ। ਉਨ੍ਹਾਂ ਕਿਹਾ ਕਿ ਟਰਾਂਸਪੋਰਟਰਾਂ ਵਲੋਂ ਇਹ ਯਕੀਨੀ ਦੁਆਇਆ ਗਿਆ ਸੀ ਕਿ ਬੱਸ ਚਾਲਕ ਇਸ ਚੌਕ ਵਿੱਚ ਸਵਾਰੀਆਂ ਚੜਾਉਣ ਅਤੇ ਉਤਾਰਨ ਲਈ ਬੱਸਾਂ ਨਹੀਂ ਰੋਕਣਗੇ। ਸ੍ਰੀ ਇਕਬਾਲ ਸਿੰਘ ਸੰਧੂ ਨੇ ਸੜਕ ਦੁਰਘਟਨਾਵਾਂ ਨੂੰ ਰੋਕਣ ਲਈ ਜ਼ਿਲ੍ਹਾ ਟਰਾਂਸਪੋਰਟ ਵਿਭਾਗ ਨੂੰ ਹਦਾਇਤ ਕਰਦਿਆਂ ਕਿਹਾ ਕਿ ਓਵਰ ਸਪੀਡ, ਬਿਨ੍ਹਾਂ ਹੈਲਮਟ, ਬਿਨ੍ਹਾਂ ਲਾਇਸੰਸ ਅਤੇ ਗਲਤ ਡਰਾਈਵਿੰਗ ਕਰਨ ਵਾਲਿਆਂ ਦੇ ਵੀ ਚਲਾਨ ਕੱਟੇ ਜਾਣ। ਉਨ੍ਹਾਂ ਕਿਹਾ ਕਿ ਟਰੈਫਿਕ 'ਚ ਵਿਘਨ ਪਾਉਣ ਵਾਲਿਆਂ ਖਿਲਾਫ਼ ਪੂਰੀ ਸਖਤੀ ਵਰਤੀ ਜਾਵੇ, ਤਾਂ ਜੋ ਟਰੈਫਿਕ ਨਿਯਮਾਂ ਨੂੰ ਜ਼ਿਲ੍ਹੇ ਵਿੱਚ ਸੁਚਾਰੂ ਢੰਗ ਨਾਲ ਲਾਗੂ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਦੇਖਣ ਵਿੱਚ ਆਉਂਦਾ ਹੈ ਕਿ ਜ਼ਿਆਦਾਤਰ ਹਾਦਸੇ ਓਵਰ ਲੋਡਿੰਗ ਅਤੇ ਓਵਰ ਸਪੀਡ ਕਾਰਨ ਹੁੰਦੇ ਹਨ, ਜਿਸ ਨਾਲ ਵਾਹਨ ਚਾਲਕ ਆਪਣੀ ਜਿੰਦਗੀ ਤਾਂ ਖਤਰੇ ਵਿੱਚ ਪਾਉਂਦੇ ਹੀ ਹਨ, ਦੂਜੇ ਦੀ ਮੌਤ ਦਾ ਕਾਰਨ ਵੀ ਬਣ ਜਾਂਦੇ ਹਨ। ਉਨ੍ਹਾਂ ਕਿਹਾ ਕਿ ਸੜਕਾਂ ਉਤੇ ਸੰਭਾਵਿਤ ਦੁਰਘਟਨਾ ਖੇਤਰਾਂ ਦੀ ਵੀ ਪੜਤਾਲ ਕੀਤੀ ਜਾਵੇ, ਤਾਂ ਜੋ ਇਸ ਤਰ੍ਹਾਂ ਦੀਆਂ ਥਾਵਾਂ 'ਤੇ ਸੇਫ਼ਟੀ ਬੋਰਡ ਲਗਾ ਕੇ ਰਾਹਗੀਰਾਂ ਨੂੰ ਸੁਚੇਤ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਵਾਹਨਾਂ 'ਤੇ ਉਚੀ ਆਵਾਜ਼ ਨਾਲ ਚਲਾਏ ਜਾਂਦੇ ਗਾਣਿਆਂ 'ਤੇ ਵੀ ਸਖਤੀ ਵਰਤੀ ਜਾਵੇ। ਉਨ੍ਹਾਂ ਨੇ ਹਿੱਟ ਐਂਡ ਰਨ ਕੇਸਾਂ ਸਬੰਧੀ ਕਾਨੂੰਨੀ ਕਾਰਵਾਈ ਨੂੰ ਵੀ ਜਲਦ ਪੂਰਾ ਕਰਨ ਲਈ ਸਬੰਧਤ ਐਸ.ਡੀ.ਐਮਜ਼ ਨੂੰ ਦਿਸ਼ਾ-ਨਿਰਦੇਸ਼ ਦਿੱਤੇ, ਤਾਂ ਜੋ ਪ੍ਰਭਾਵਿਤ ਵਿਅਕਤੀਆਂ ਨੂੰ ਸਮੇਂ ਸਿਰ ਮੁਆਵਜ਼ਾ ਦੁਆਇਆ ਜਾ ਸਕੇ। ਉਨ੍ਹਾਂ ਨੇ ਟਾਂਡਾ ਵਿਖੇ ਪੇਸ਼ ਆ ਰਹੀ ਟਰੈਫਿਕ ਸਮੱਸਿਆਵਾਂ ਦੇ ਹੱਲ ਲਈ ਵੀ ਕਾਨੂੰਨ ਤੋੜਨ ਵਾਲੇ ਵਾਹਨ ਚਾਲਕਾਂ ਖਿਲਾਫ਼ ਸਖਤ ਕਾਰਵਾਈ ਕਰਨ ਲਈ ਕਿਹਾ। ਉਨ੍ਹਾਂ ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਉਹ ਸਵੇਰ ਦੀ ਪ੍ਰਾਰਥਨਾ ਸਭਾ ਸਮੇਂ ਵਿਦਿਆਰਥੀਆਂ ਨੂੰ ਟਰੈਫਿਕ ਨਿਯਮਾਂ ਸਬੰਧੀ ਜ਼ਰੂਰ ਜਾਣਕਾਰੀ ਮੁਹੱਈਆ ਕਰਵਾਉਣ, ਤਾਂ ਜੋ ਬੱਚਿਆਂ ਨੂੰ ਟਰੈਫਿਕ ਨਿਯਮਾਂ ਸਬੰਧੀ ਜਾਣਕਾਰੀ ਪ੍ਰਾਪਤ ਹੋ ਸਕੇ।  ਉਧਰ ਵਧੀਕ ਡਿਪਟੀ ਕਮਿਸ਼ਨਰ ਨੇ ਸੰਭਾਵੀਂ ਹੜ੍ਹਾਂ ਨਾਲ ਨਜਿੱਠਣ ਲਈ ਅਗੇਤੇ ਪ੍ਰਬੰਧ ਯਕੀਨੀ ਬਣਾਉਣ ਸਬੰਧੀ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ ਇਕ ਵੱਖਰੀ ਮੀਟਿੰਗ ਵੀ ਕੀਤੀ। ਉਨ੍ਹਾਂ ਕਿਹਾ ਕਿ ਸੰਭਾਵੀਂ ਹੜ੍ਹਾਂ ਨਾਲ ਨਜਿੱਠਣ ਲਈ ਜਿਥੇ ਫਲੱਡ ਕੰਟਰੋਲ ਰੂਮ ਸਥਾਪਿਤ ਕੀਤੇ ਜਾਣਗੇ, ਉਥੇ ਸਿਹਤ ਸਹੂਲਤਾਂ ਵੀ ਮੁਹੱਈਆ ਕਰਵਾਈਆਂ ਜਾਣਗੀਆਂ, ਇਸ ਲਈ ਸਬੰਧਤ ਮਹਿਕਮੇ ਇਸ ਦੀ ਪੂਰੀ ਤਿਆਰੀ ਕਰ ਲੈਣ। ਉਨ੍ਹਾਂ ਕਿਹਾ ਕਿ ਡਰੇਨਾਂ ਤੇ ਨਾਲਿਆਂ ਦੀ ਸਫ਼ਾਈ ਵੀ ਕਰਵਾਈ ਜਾਵੇ। ਉਨ੍ਹਾਂ ਸਾਰੇ ਵਿਭਾਗਾਂ ਨੂੰ ਆਪੋ-ਆਪਣੀ ਜਿੰਮੇਵਾਰੀ ਤਨਦੇਹੀ ਨਾਲ ਨਿਭਾਉਣ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਭਾਵੇਂ ਜ਼ਿਲ੍ਹੇ ਵਿੱਚ ਹੜ੍ਹਾਂ ਦਾ ਕੋਈ ਬਹੁਤਾ ਖਤਰਾ ਨਹੀਂ ਹੁੰਦਾ, ਪਰ ਫ਼ਿਰ ਵੀ ਅਹਿਤਿਆਤ ਵਜੋਂ ਅਗੇਤੇ ਪ੍ਰਬੰਧ ਯਕੀਨੀ ਬਣਾ ਲਏ ਜਾਣ। ਇਸ ਮੌਕੇ 'ਤੇ ਐਸ.ਡੀ.ਐਮ. ਹੁਸ਼ਿਆਰਪੁਰ ਸ਼੍ਰੀ ਜਿਤੇਂਦਰ ਜੋਰਵਰ, ਐਸ.ਡੀ.ਐਮ. ਦਸੂਹਾ ਸ੍ਰੀ ਹਿਮਾਂਸ਼ੂ ਅਗਰਵਾਲ, ਐਸ.ਡੀ.ਐਮ. ਮੁਕੇਰੀਆਂ ਸ੍ਰੀਮਤੀ ਕੋਮਲ ਮਿੱਤਲ, ਐਸ.ਡੀ.ਐਮ. ਗੜ੍ਹਸ਼ੰਕਰ ਸ੍ਰੀ ਹਰਦੀਪ ਸਿੰਘ ਧਾਲੀਵਾਲ, ਜ਼ਿਲ੍ਹਾ ਟਰਾਂਸਪੋਰਟ ਅਫ਼ਸਰ ਸ਼੍ਰੀਮਤੀ ਜੀਵਨਜਗਜੋਤ ਕੌਰ, ਜ਼ਿਲ੍ਹਾ ਮਾਲ ਅਫ਼ਸਰ ਸ੍ਰੀ ਅਮਨਪਾਲ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

ਸਰਪੰਚਾਂ-ਪੰਚਾਂ ਦੀ ਉਪ ਚੋਣ 11 ਜੂਨ ਨੂੰ

-25 ਤੋਂ 30 ਮਈ ਤੱਕ ਦਾਖਲ ਕੀਤੇ ਜਾਣਗੇ ਨਾਮਜ਼ਦਗੀ ਪੱਤਰ
-10 ਬਲਾਕਾਂ ਦੇ 94 ਪਿੰਡਾਂ ਲਈ ਚੋਣ ਕਮਿਸ਼ਨ ਨੇ ਜਾਰੀ ਕੀਤਾ ਨੋਟੀਫਿਕੇਸ਼ਨ
ਹੁਸ਼ਿਆਰਪੁਰ, 18 ਮਈ:  ਰਾਜ ਚੋਣ ਕਮਿਸ਼ਨ ਪੰਜਾਬ ਵਲੋਂ ਗਰਾਮ ਪੰਚਾਇਤਾਂ ਦੀ ਉਪ ਚੋਣ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ, ਜਿਸ ਮੁਤਾਬਕ 11 ਜੂਨ ਨੂੰ ਸਰਪੰਚਾਂ-ਪੰਚਾਂ ਲਈ ਵੋਟਾਂ ਪੈਣਗੀਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਜਸਵੀਰ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਦੇ 94 ਪਿੰਡਾਂ ਵਿੱਚ ਸਰਪੰਚਾਂ ਤੇ ਪੰਚਾਂ ਦੀਆਂ ਚੋਣਾਂ ਲਈ ਗਰਾਮ ਪੰਚਾਇਤਾਂ ਦੀਆਂ ਉਪ ਚੋਣਾਂ 11 ਜੂਨ ਨੂੰ ਕਰਵਾਈਆਂ ਜਾਣਗੀਆਂ। ਉਪ ਚੋਣਾਂ ਸਬੰਧੀ ਨਾਮਜ਼ਦਗੀ ਪੱਤਰ 25 ਤੋਂ 30 ਮਈ ਤੱਕ ਦਾਖਲ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ 31 ਮਈ ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਕੀਤੀ ਜਾਵੇਗੀ ਅਤੇ 1 ਜੂਨ ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਆਖਰੀ ਤਾਰੀਖ ਹੋਵੇਗੀ। ਉਨ੍ਹਾਂ ਦੱਸਿਆ ਕਿ 25 ਮਈ ਤੋਂ ਉਪ ਚੋਣਾਂ ਵਾਲੇ ਪਿੰਡਾਂ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਜਾਵੇਗਾ, ਜੋ ਉਪ ਚੋਣਾਂ ਦੀ ਪ੍ਰਕ੍ਰਿਆ ਪੂਰੀ ਹੋਣ ਤੱਕ ਲਾਗੂ ਰਹੇਗਾ।  ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਰਾਜ ਚੋਣ ਕਮਿਸ਼ਨ ਵਲੋਂ ਜ਼ਿਲ੍ਹੇ ਦੇ 94 ਪਿੰਡਾਂ ਵਿੱਚ ਉਪ ਚੋਣਾਂ ਕਰਵਾਉਣ ਲਈ ਸੂਚੀ ਅਨੁਸਾਰ ਹੁਸ਼ਿਆਰਪੁਰ ਬਲਾਕ-1 ਅਧੀਨ ਪੈਂਦੇ ਪਿੰਡਾਂ ਸੂਸ, ਸਿੰਗੜੀਵਾਲ, ਬਸੀ ਮੁੱਦਾ, ਬੁਲੇਵਾਲ, ਚੰਦੇਰ, ਹਰਦੋਖਾਨਪੁਰ, ਲੋਹਾਰ ਕੰਗਨਾ, ਪੰਡੋਰੀ ਬਾਵਾ,, ਪੰਡੋਰੀ ਬਾਵਾ ਦਾਸ, ਪਥਰਾਲੀਆਂ ਵਾਰਡ ਨੰ: 3 ਅਤੇ 4, ਸਟਿਆਣਾ ਦੇ ਵਾਰਡ 1,4 ਤੇ 5, ਸਰਹਾਲਾ, ਰਾਮੂ ਥਿਆੜਾ, ਤਲਵੰਡੀ ਗੌਨੀ, ਤਾਰਾਗੜ੍ਹ, ਕਾਂਟੀਆਂ, ਡਾਡਾ ਫਤਹਿ ਸਿੰਘ, ਸਤਿਆਲ, ਬਡਾਲਾ ਪੁਖਤਾ ਦੇ ਪਿੰਡਾਂ ਵਿੱਚ ਉਪ ਚੋਣ ਕਰਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਬਲਾਕ ਹੁਸ਼ਿਆਰਪੁਰ-2 ਅਧੀਨ ਪੈਂਦੇ ਪਿੰਡਾਂ ਵਿੱਚ ਪਿੰਡ ਚਿੰਤੋਂ, ਹੰਦੋਵਾਲ ਕਲਾਂ, ਸ਼ੇਰਗੜ੍ਹ, ਨਾਰੀ, ਪਟਿਆੜੀ, ਬਲਾਕ ਭੂੰਗਾ ਦੇ ਪਿੰਡ ਰਘੂਵਾਲ, ਢੋਲਵਾਹਾ, ਦਾਤਾ, ਦੇਹਰਾ, ਮੁਕੀਮਪੁਰ, ਮਲਟ, ਪਤਿਆਲ, ਡੱਲੇਵਾਲ, ਖਿਆਲਾ ਬੁਲੰਦਾ, ਕੇਸ਼ੋਪੁਰ, ਬਡਿਆਲ, ਰਾਮ ਟਟਵਾਲੀ, ਬਲਾਕ ਟਾਂਡਾ ਦੇ ਪਿੰਡ ਚੋਹਾਨ, ਗੁਰਾਲਾ, ਮੂਣਕ ਖੁਰਦ, ਪੰਡੋਰੀ, ਨੰਗਲ ਫਰੀਦ, ਖੋਖਰ, ਕਾਹਲਵਾਂ, ਘੋੜਾਵਾਹਾ, ਪੱਟੀ ਬੁਲੇਵਾਲ, ਕੰਡਿਆਲਾ ਸ਼ੇਖਾਂ, ਬਲਾਕ ਦਸੂਹਾ ਦੇ ਪਿੰਡ ਰੰਧਾਵਾ, ਚੱਕ ਬਾਮੂ, ਕਾਲਾ ਝਿੰਗੜ, ਰਤਾਰੇ, ਘੋਗਰਾ, ਬਸਤੀ ਵਧਾਇਆ, ਚੱਕ ਸੂਲੇਮਾਨ, ਜੱਕੋਵਾਲ, ਕਥਾਣਾ, ਬਡਲਾ, ਚੱਕ ਫਾਲਾ, ਬਲਾਕ ਮੁਕੇਰੀਆਂ ਦੇ ਪਿੰਡ ਲਤੀਫ਼ਪੁਰ, ਬੁਢੇਵਾਲ, ਛੰਟ, ਗੌਂਸਪੁਰ, ਚਨੌਰ, ਬਲਾਕ ਹਾਜੀਪੁਰ ਦੇ ਪਿੰਡ ਕੋਲਪੁਰ, ਬੰਬੋਵਾਲ, ਓਲਾਹਾ, ਜੈਮਲਪੁਰ ਕਲਾਂ, ਘਗਵਾਲ ਦੇ ਵਾਰਡ ਨੰ: 1 ਤੇ 4, ਬਲਾਕ ਤਲਵਾੜਾ ਦੇ ਪਿੰਡ ਭਟੌਲੀ, ਭੋਲ ਬਡਮਾਨੀਆਂ, ਬਲਾਕ ਮਾਹਿਲਪੁਰ ਦੇ ਪਿੰਡ ਮੂਗੋਵਾਲ ਦੇ ਵਾਰਡ ਨੰ: 6 ਤੇ 7, ਬਡੇਲ, ਢੱਕੋਂ, ਬੋਦਲਾਂ, ਦਿਹਾਣਾ ਦੇ ਵਾਰਡ ਨੰ: 2,4 ਤੇ 6, ਪੰਡੋਰੀ ਗੰਗਾ ਸਿੰਘ, ਲਕਸ਼ੀਆਂ, ਈਸਪੁਰ, ਬਹਿਬਲਪੁਰ, ਬਲਾਕ ਗੜ੍ਹਸ਼ੰਕਰ ਦੇ ਪਿੰਡ ਰਤਨਪੁਰ, ਬੱਕਾਪੁਰ ਗੁਰੂ, ਬਡਿਆਲ, ਮੰਡੋਵਾਲ, ਚੱਕਗੁਰੂ, ਚਾਹਲਪੁਰ ਪਿੰਡ ਵਿੱਚ ਗਰਾਮ ਪੰਚਾਇਤ ਦੀਆਂ ਉਪ ਚੋਣਾਂ ਕਰਵਾਈਆਂ ਜਾਣਗੀਆਂ।

ਖਾਣ ਪੀਣ ਵਾਲੀਆਂ ਦੁਕਾਨਾਂ ਅਤੇ ਰੇਹੜੀ ਵਾਲਿਆਂ ਦੀ ਅਚਨਚੇਤ ਚੈਕਿੰਗ

ਹੁਸ਼ਿਆਰਪੁਰ, 17 ਮਈ:ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਸ਼੍ਰੀ ਵਿਪੁੱਲ ਉੱਜਵਲ ਅਤੇ ਸਿਵਲ ਸਰਜਨ ਹੁਸ਼ਿਆਰਪੁਰ ਡਾ.ਨਰਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਫੂਡ ਸੇਫਟੀ ਅਫਸਰ ਰਮਨ ਵਿਰਦੀ ਦੀ ਅਗਵਾਈ ਵਿੱਚ ਹੁਸ਼ਿਆਰਪੁਰ ਸ਼ਹਿਰ ਦੇ ਵੱਖ-ਵੱਖ ਖੇਤਰਾਂ ਵਿੱਚ ਖਾਣ ਪੀਣ ਵਾਲੀਆਂ ਦੁਕਾਨਾਂ ਅਤੇ ਰੇਹੜੀ ਵਾਲਿਆਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਨਿਰੀਖਣ ਦੌਰਾਨ ਫੂਡ ਸੇਫਟੀ ਅਫਸਰ ਵੱਲੋਂ ਮਹਾਂਰਿਸ਼ੀ ਬਾਲਮਿਕੀ ਚੌਂਕ, ਸੈਸ਼ਨ ਚੌਂਕ, ਗਰੀਨ ਵਿਊ ਪਾਰਕ ਅਤੇ ਘੰਟਾਘਰ ਰੋਡ ਤੇ ਫਾਸਟ ਫੂਡ ਅਤੇ ਹੋਰ ਰੇਹੜੀਆਂ ਵਾਲਿਆਂ ਨੂੰ ਮੌਕੇ ਤੇ ਹਦਾਇਤ ਕੀਤੀ ਗਈ ਕਿ ਸਮੂਹ ਰੇਹੜੀਆਂ ਦਾ ਫੂਡ ਸੇਫਟੀ ਸਟੈਂਡਰਡ ਐਕਟ ਆਫ ਇੰਡੀਆ 2006 ਅਧੀਨ ਰਜਿਸਟਰੇਸ਼ਨ ਹੋਣਾ ਲਾਜ਼ਮੀ ਹੈ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਖਾਣ ਪੀਣ ਵਾਲੀਆਂ ਵਸਤਾਂ ਨੂੰ ਤਿਆਰ ਕਰਨ ਅਤੇ ਵਰਤਾਉਣ ਸਮੇਂ ਦਸਤਾਨੇ ਅਤੇ ਹੇਅਰ ਨੈਟ ( ਸਿਰ ਦੀ ਟੋਪੀ ) ਪਹਿਨਣਾ ਜ਼ਰੂਰੀ ਹੈ। ਇਸ ਦੇ ਨਾਲ ਹੀ ਖਾਦ ਪਦਾਰਥਾਂ ਦੇ ਸੁਚੱਜੇ ਰੱਖ-ਰਖਾਵ ਅਤੇ ਸਾਫ ਸਫਾਈ ਦਾ ਉਚੇਚਾ ਖਿਆਲ ਰੱਖਿਆ ਜਾਵੇ।
 ਸਾਫ ਸੁਥਰੀਆਂ ਅਤੇ ਉੱਚ ਗੁਣਵੱਤਾ ਵਾਲੀਆਂ ਮਿਆਰੀ ਵਸਤਾਂ ਦੀ ਹੀ ਵਿਕਰੀ ਕੀਤੀ ਜਾਵੇ। ਉਨ੍ਹਾਂ ਖਾਦ ਪਦਾਰਥਾਂ ਨਾਲ ਸਬੰਧਤ ਦੁਕਾਨਾਂ ਅਤੇ ਰੇਹੜੀਆਂ ਵਾਲਿਆਂ ਨੂੰ ਫੂਡ ਸੇਫਟੀ ਐਕਟ ਸਬੰਧਤ ਜਾਣਕਾਰੀ ਵੀ ਦਿੱਤੀ ਅਤੇ ਕਿਹਾ ਕਿ ਖਰੀਦੋ-ਫਰੋਖਤ ਨਾਲ ਸਬੰਧਤ ਸਮੂਹ ਗਤੀਵਿਧੀਆਂ ਫੂਡ ਸੇਫਟੀ ਐਕਟ ਨੂੰ ਮੁੱਖ ਰੱਖਦਿਆਂ ਹੀ ਕੀਤੀਆਂ ਜਾਣ। ਇਸ ਦੇ ਨਾਲ ਹੀ ਉਨ੍ਹਾਂ ਵੱਲੋਂ ਫਲਾਂ ਅਤੇ ਸਬਜ਼ੀ ਵਿਕਰੇਤਾਵਾਂ ਨੂੰ ਵੀ ਨਿਰਦੇਸ਼ ਦਿੱਤੇ ਗਏ ਕਿ ਇਸ ਮੌਸਮ ਵਿੱਚ ਕੇਵਲ ਸਾਫ ਸੁਥਰੇ ਅਤੇ ਤਾਜ਼ੇ ਪਦਾਰਥਾਂ ਦੀ ਹੀ ਵਿਕਰੀ ਕੀਤੀ ਜਾਵੇ। ਇਸ ਮੌਕੇ ਉਨ੍ਹਾਂ ਵੱਲੋਂ ਆਮ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਇਸ ਮੌਸਮ ਵਿੱਚ ਪੇਟ ਦਰਦ, ਉਲਟੀ ਅਤੇ ਦਸਤ ਰੋਗਾਂ ਆਦਿ ਤੋਂ ਬਚਾਅ ਲਈ ਕੇਵਲ ਸਾਫ-ਸੁਥਰੀਆਂ, ਤਾਜ਼ੀਆਂ ਅਤੇ ਗੁਣਵੱਤਾ ਵਾਲੀਆਂ ਵਸਤਾਂ ਹੀ ਖਰੀਦੀਆਂ ਜਾਣ। ਇਸ ਮੋਕੇ ਤੇ ੁਹਨਾ ਨਾਲ ਨਰੇਸ਼ ਕੁਮਾਰ ਸਵਸਥਾ ਸਹਾਇਕ ਵੀ ਹਾਜਰ ਸ਼ਨ

ਵਿਸ਼ਵ ਤੰਬਾਕੂ ਮੁਕਤ ਦਿਵਸ ਮਨਾਇਆ

ਤਲਵਾੜਾ, 16 ਮਈ : ਸਰਕਾਰੀ ਮਾਡਲ ਹਾਈ ਸਕੂਲ ਸੈਕਟਰ -2 ਤਲਵਾੜਾ ਵਿਖੇ ਵਿਸ਼ਵ ਤੰਬਾਕੂ ਮੁਕਤ ਦਿਵਸ ਸਕੂਲ ਮੁਖੀ ਰਾਜ ਕੁਮਾਰ ਦੀ ਅਗਵਾਈ ਹੇਠ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਵਿਚ ਜਾਗਰੂਕਤਾ ਪੈਦਾ ਕਰਨ ਲਈ ਪੋਸਟਰ, ਨਿਬੰਧ ਰਚਨਾ, ਦੌੜਾਂ ਦੇ ਮੁਕਾਬਲੇ ਕਰਵਾਏ ਗਏ। ਸਕੂਲ ਮੁਖੀ ਰਾਜ ਕੁਮਾਰ ਵੱਲੋਂ ਵਿਦਿਆਰਥਆ ਨੁੰ ਇਸ ਦਿਨ ਦੇ ਮਹੱਤਵ ਬਾਰੇ ਜਾਣਕਾਰੀ ਦਿੱਤੀ ਗਈ। ਹੋਰਨਾਂ ਤੋਂ ਇਲਾਵਾ ਇਸ ਮੌਕੇ ਰਵੀ ਸ਼ਾਰਦਾ, ਹਰਮੀਤ ਕੌਰ, ਸੁਸ਼ਮਾ ਕੁਮਾਰੀ, ਮਹਿੰਦਰ ਕੌਰ, ਨਵਕਿਰਨ, ਕਿਰਨ ਬਾਲਾ, ਬਲਵਿੰਦਰ ਸਿੰਘ, ਰਘਬੀਰ ਸਿੰਘ, ਵਰਿੰਦਰ ਸਿੰਘ ਆਦਿ ਹਾਜਰ ਸਨ। ਮੰਚ ਸੰਚਾਲਨ ਯੋਗੇਸ਼ਵਰ ਸਲਾਰੀਆ ਵੱਲੋਂ ਬਾਖੂਬੀ ਕੀਤਾ ਗਿਆ। ਨਿਸ਼ਾ ਅਤੇ ਟੀਮ ਵੱਲੋਂ ਤੰਬਾਕੂ ਦੇ ਵਿਰੋਧ ਵਿਚ ਬੋਲੀਆਂ ਰਾਹੀਂ ਬੱਚਿਆਂ ਨੁੰ ਜਾਗਰੂਕ ਕੀਤਾ। ਪੋਸਟਰ ਮੁਕਾਬਲੇ ਵਿਚ ਪ੍ਰੀਤੀ, ਨਿਸ਼ਾ ਰਾਣੀ ਅਤੇ ਆਂਚਲ ਕ੍ਰਮਵਾਰ ਪਹਿਲੇ, ਦੂਜੇ ਤੇ ਤੀਜੇ ਸਥਾਨ ਤੇ ਰਹੇ। ਦੌੜਾਂ ਵਿਚ ਸਚਿਨ ਚੌਧਰੀ ਅਤੇ ਸ਼ਿਪਾਲੀ ਨੇ ਪਹਿਲਾ ਸਥਾਨ ਹਾਸਿਲ ਕੀਤਾ। ਸਕੂਲ ਵੱਲੋਂ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ।
ਸਰਕਾਰੀ ਮਾਡਲ ਹਾਈ ਸਕੂਲ ਤਲਵਾੜਾ ਵਿਖੇ ਤੰਬਾਕੂ ਵਿਰੋਧੀ ਦਿਵਸ ਦੀ ਝਲਕ।

ਨੌਜਵਾਨਾਂ ਦੀ ਯੋਗਤਾ ਅਤੇ ਰੁਚੀ ਮੁਤਾਬਕ ਹੀ ਕਿੱਤਾ ਮੁਖੀ ਕੋਰਸ ਕਰਵਾਏ ਜਾਣ: ਡਿਪਟੀ ਕਮਿਸ਼ਨਰ

-ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ 'ਚ ਚੱਲ ਰਹੇ ਕੋਰਸਾਂ ਦਾ ਲਿਆ ਜਾਇਜ਼ਾ
ਹੁਸ਼ਿਆਰਪੁਰ, 17 ਮਈ:ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਕਿਹਾ ਕਿ ਨੌਜਵਾਨਾਂ ਦੀ ਯੋਗਤਾ ਅਤੇ ਰੁਚੀ ਮੁਤਾਬਕ ਹੀ ਸਕਿੱਲ ਡਿਵੈਲਪਮੈਂਟ ਸੈਂਟਰਾਂ ਵਿੱਚ ਉਨ੍ਹਾਂ ਨੂੰ ਕੋਰਸ ਕਰਵਾਏ ਜਾਣ, ਤਾਂ ਜੋ ਨੌਜਵਾਨ ਆਪਣੀ ਰੁਚੀ ਵਾਲੇ ਕਿੱਤੇ ਵਿੱਚ ਮੁਹਾਰਤ ਹਾਸਲ ਕਰ ਸਕਣ। ਉਹ ਅੱਜ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ ਵਿਖੇ ਡਿਸਟ੍ਰਿਕਟ ਐਗਜੀਕਿਊਟਿਵ ਕਮੇਟੀ ਆਫ਼ ਸਕਿੱਲ ਡਿਵੈਲਪਮੈਂਟ ਸੈਂਟਰ ਅਧੀਨ ਚੱਲ ਰਹੇ ਕੋਰਸਾਂ ਦਾ ਜਾਇਜ਼ਾ ਲੈਣ ਦੌਰਾਨ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਕਿਸੇ ਵੀ ਸਿਖਿਆਰਥੀ ਨੂੰ ਕੋਰਸ ਵਿੱਚ ਦਾਖਲਾ ਦੇਣ ਤੋਂ ਪਹਿਲਾਂ ਉਸ ਦੀ ਰੁਚੀ ਅਤੇ ਯੋਗਤਾ ਦਾ ਪੂਰੀ ਤਰ੍ਹਾਂ ਧਿਆਨ ਰੱਖਿਆ ਜਾਵੇ, ਤਾਂ ਜੋ ਉਹ ਸਬੰਧਤ ਕਿੱਤਾ ਮੁਖੀ ਕੋਰਸ ਕਰਕੇ ਮੁਹਾਰਤ ਹਾਸਲ ਕਰ ਸਕੇ। ਉਨ੍ਹਾਂ ਕਿਹਾ ਕਿ ਨੌਜਵਾਨ ਸਿਖਿਆਰਥੀ ਆਪਣੇ ਪੈਰ੍ਹਾਂ 'ਤੇ ਤਾਂ ਹੀ ਖੜ੍ਹੇ ਹੋ ਸਕਦੇ ਹਨ, ਜੇਕਰ ਉਨ੍ਹਾਂ ਨੂੰ ਸਹੀ ਸੇਧ ਮਿਲੇ। ਉਨ੍ਹਾਂ ਕਿਹਾ ਕਿ ਜੇਕਰ ਸਿਖਿਆਰਥੀ ਆਪਣਾ ਕੰਮ ਸ਼ੁਰੂ ਕਰਨਾ ਚਾਹੁੰਦਾ ਹੈ, ਤਾਂ ਉਸ ਨੂੰ ਉਸ ਤਰ੍ਹਾਂ ਦਾ ਕੋਰਸ ਕਰਵਾ ਕੇ ਟਰੇਨਿੰਗ ਮੁਹੱਈਆ ਕਰਵਾਈ ਜਾਵੇ ਅਤੇ ਜੇਕਰ ਸਿਖਿਆਰਥੀ ਨੌਕਰੀ ਹਾਸਲ ਕਰਨਾ ਚਾਹੁੰਦਾ ਹੈ, ਤਾਂ ਉਸ ਨੂੰ ਕਿੱਤਿਆਂ ਦੀ ਮੰਗ ਅਨੁਸਾਰ ਰੁਜ਼ਗਾਰ ਹਾਸਲ ਕਰਨ ਦੇ ਮੌਕੇ ਮੁਹੱਈਆ ਕਰਵਾਏ ਜਾਣ।
 ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਦਿੰਦਿਆਂ ਕਿਹਾ ਕਿ ਉਹ ਜ਼ਮੀਨੀ ਪੱਧਰ 'ਤੇ ਇਕ ਡਾਟਾ ਬੇਸ ਤਿਆਰ ਕਰਨ, ਜਿਸ ਵਿੱਚ ਸਿਖਿਆਰਥੀ ਦੀ ਉਮਰ, ਰੁਚੀ, ਕਿੱਤਾ ਮੁਖੀ ਕੋਰਸ ਚੁਣਨ ਦਾ ਵੇਰਵਾ ਸਮੇਤ ਸਾਰੀ ਮੁਢਲੀ ਜਾਣਕਾਰੀ ਉਪਲਬੱਧ ਹੋਵੇ, ਤਾਂ ਜੋ ਕੌਂਸਲਿੰਗ ਦੌਰਾਨ ਇਹ ਦੇਖਿਆ ਜਾ ਸਕੇ ਕਿ ਕਿਹੜਾ ਸਿਖਿਆਰਥੀ ਕਿਹੜੇ ਸਕਿੱਲ ਕੋਰਸ ਲਈ ਢੁਕਵਾਂ ਬੈਠਦਾ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਦੀ ਭਵਿੱਖ ਦੀ ਸ਼ੁਰੂਆਤ ਸਕੂਲੀ ਪੱਧਰ ਤੋਂ ਹੁੰਦੀ ਹੈ, ਇਸ ਲਈ ਸਕੂਲਾਂ ਵਿੱਚ ਵੀ ਕਿੱਤਾ ਮੁਖੀ ਕੋਰਸਾਂ ਦੀ ਜਾਣਕਾਰੀ ਅਤੇ ਰੁਚੀ ਅਨੁਸਾਰ ਵਿਦਿਆਰਥੀਆਂ ਦੀ ਪਹਿਚਾਣ ਕਰਨ ਲਈ ਨੋਡਲ ਅਫ਼ਸਰ ਵੀ ਲਗਾਏ ਜਾਣੇ ਚਾਹੀਦੇ ਹਨ। ਸਕੂਲ ਅਧਿਆਪਕ ਇਸ ਗੱਲ ਨੂੰ ਭਲੀਭਾਂਤ ਜਾਣਦੇ ਹੁੰਦੇ ਹਨ ਕਿ ਕਿਹੜਾ ਵਿਦਿਆਰਥੀ ਕਿਸ ਖੇਤਰ ਵਿੱਚ ਵਧੀਆ ਪ੍ਰਦਰਸ਼ਨ ਕਰ ਸਕਦਾ ਹੈ। ਅਸੀ ਜੇਕਰ ਸਕੂਲੀ ਪੱਧਰ ਤੋਂ ਹੀ ਵਿਦਿਆਰਥੀਆਂ ਦੀ ਰੁਚੀ ਭਾਂਪ ਲਈਏ, ਤਾਂ ਸਕਿੱਲ ਡਿਵੈਲਪਮੈਂਟ ਸੈਂਟਰਾਂ ਦਾ ਅਸਲ ਮਕਸਦ ਪੂਰਾ ਹੋ ਸਕਦਾ ਹੈ। ਉਨ੍ਹਾਂ ਨੇ ਬੈਠਕ ਵਿੱਚ ਮੌਜੂਦ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਵੀ ਦਿਸ਼ਾ ਨਿਰਦੇਸ਼ ਦਿੰਦਿਆਂ ਕਿਹਾ ਕਿ ਉਹ ਆਪਣੇ-ਆਪਣੇ ਵਿਭਾਗ ਨਾਲ ਸਬੰਧਤ ਕਿੱÎਤਿਆਂ ਸਬੰਧੀ ਸਹਾਇਤਾ ਮੁਹੱਈਆ ਕਰਵਾਉਣ ਲਈ ਸਕਿੱਲ ਡਿਵੈਲਪਮੈਂਟ ਕੋਰਸ ਦੇ ਮੁਖੀਆਂ ਨਾਲ ਰਾਬਤਾ ਕਾਇਮ ਕਰਨ। ਇਸ ਦੌਰਾਨ ਪ੍ਰੋਜੈਕਟ ਹੈਡ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ ਕਰਨਲ (ਰਿਟਾ:) ਐਸ ਕੇ ਰਤਨ ਨੇ ਪ੍ਰੋਜੈਕਟਰ ਰਾਹੀਂ ਜ਼ਿਲ੍ਹੇ ਵਿੱਚ ਚੱਲ ਰਹੇ ਸਕਿੱਲ ਡਿਵੈਲਪਮੈਂਟ ਸੈਂਟਰਾਂ ਅਤੇ ਕਿੱਤਾ ਮੁਖੀ ਕੋਰਸਾਂ ਦੀ ਵਿਸਥਾਰ ਨਾਲ ਜਾਣਕਾਰੀ ਵੀ ਦਿੱਤੀ।ਇਸ ਮੌਕੇ 'ਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਜਸਵੀਰ ਸਿੰਘ, ਸਹਾਇਕ ਕਮਿਸ਼ਨਰ (ਜ) ਸ੍ਰੀਮਤੀ ਨਵਨੀਤ ਕੌਰ ਬੱਲ, ਡਾਇਰੈਕਟਰ ਪੁਸ਼ਪਿੰਦਰ ਸਿੰਘ, ਜ਼ਿਲ੍ਹਾ ਭਲਾਈ ਅਫ਼ਸਰ ਸ੍ਰੀਮਤੀ ਕਮਲਜੀਤ ਰਾਜੂ, ਪ੍ਰਿੰਸੀਪਲ ਪੌਲੀਟੈਕਨਿਕ ਸ੍ਰੀਮਤੀ ਰਚਨਾ ਕੌਰ, ਨੇਹਾ ਮਹਾਜਨ, ਪੁਸ਼ਰਾਜ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ। 

ਸਰਕਾਰੀ ਬਹੁ ਤਕਨੀਕੀ ਕਾਲਜ, ਜਲੰਧਰ ਰੋਡ ਦੇ ਵਿਦਿਆਰਥੀਆਂ ਦੇ ਸਹਿਯੋਗ ਨਾਲ ਕੌਮੀ ਡੇਗੂੰ ਜਾਗਰੁਕਤਾ ਦਿਵਸ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਮੋਟਰਸਾਈਕਲ ਜਾਗਰੁਕਤਾ ਰੈਲੀ ਦਾ ਆਯੋਜਨ

ਹੁਸ਼ਿਆਰਪੁਰ, 16 ਮਈ:ਸਰਕਾਰੀ ਬਹੁ ਤਕਨੀਕੀ ਕਾਲਜ, ਜਲੰਧਰ ਰੋਡ ਦੇ ਵਿਦਿਆਰਥੀਆਂ ਦੇ ਸਹਿਯੋਗ ਨਾਲ ਕੌਮੀ ਡੇਗੂੰ ਜਾਗਰੁਕਤਾ ਦਿਵਸ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਮੋਟਰਸਾਈਕਲ ਜਾਗਰੁਕਤਾ ਰੈਲੀ ਦਾ ਆਯੋਜਨ ਦਫਤਰ ਸਿਵਲ ਸਰਜਨ ਹੁਸ਼ਿਆਰਪੁਰ ਵਿਖੇ ਕੀਤਾ ਗਿਆ ਜਿਸਨੂੰ ਐਮ.ਐਲ.ਏ. ਸੁੰਦਰ ਸ਼ਾਮ ਅਰੋੜਾ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਰੈਲੀ ਦਾ ਮੁਖ ਮਕਸਦ ਆਮ ਜਨਤਾ ਨੂੰ ਡੇਗੂੰ ਬੁਖਾਰ ਤੋਂ ਬਚਾਅ, ਇਸਦੀ ਰੋਕਥਾਮ ਅਤੇ ਇਸਦੇ ਇਲਾਜ ਪ੍ਰਤੀ ਚੇਤੰਨ ਕਰਨਾ ਸੀ। ਇਸ ਮੌਕੇ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਡੇਗੂੰ ਬੁਖਾਰ ਦੀ ਰੋਕਥਾਮ ਵਿੱਚ ਆਮ ਜਨਤਾ ਦਾ ਸੱਭ ਤੋਂ ਵੱਡਾ ਯੋਗਦਾਨ ਹੋ ਸਕਦਾ ਹੈ। ਕਿਉਂਕਿ ਇਸ ਬੀਮਾਰੀ ਦੇ ਕਾਰਕ ਮੱਛਰ ਏਡੀਜ਼ ਅਜਿਟਪੀ ਨੂੰ ਪੈਦਾ ਹੀ ਨਾਂ ਹੋਣ ਦਿੱਤਾ ਜਾਵੇ ਤਾਂ ਡੇਗੂੰ ਬੁਖਾਰ ਦੇ ਕੇਸਾਂ ਅਤੇ ਡੇਗੂੰ ਬੁਖਾਰ ਕਾਰਣ ਹੋਣ ਵਾਲੀਆਂ ਮੌਤਾਂ ਤੇ ਸਹਿਜੇ ਹੀ ਕਾਬੂ ਪਾਇਆ ਜਾ ਸਕਦਾ ਹੈ। ਇਸ ਲਈ ਡੇਗੂੰ ਬੁਖਾਰ ਤੋ ਬਚਾਅ ਲਈ ਇਸ ਪ੍ਰਤੀ ਜਾਗਰੁਕ ਹੋਣਾ ਹੀ ਸੱਭ ਤੋਂ ਵੱਡਾ ਬਚਾਅ ਦਾ ਸਾਧਨ ਹੈ।
ਡੇਗੂੰ ਮੱਛਰ ਸਾਫ, ਖੁੱਲੇ ਅਤੇ ਖੜੇ ਪਾਣੀ ਵਿੱਚ ਪੈਦਾ ਹੁੰਦਾ ਹੈ, ਇਸ ਲਈ ਇਸ ਗੱਲ ਨੂੰ ਸੁਨਿਸ਼ਚਿਤ ਕੀਤਾ ਜਾਣਾ ਜ਼ਰੂਰੀ ਹੈ ਕਿ ਆਪਣੇ ਘਰਾਂ ਵਿੱਚ ਅਤੇ ਆਸ ਪਾਸ ਕਿਧਰੇ ਵੀ ਸਾਧਾਰਣ ਪਾਣੀ ਜਾਂ ਬਰਸਾਤੀ ਪਾਣੀ ਨੂੰ ਖੜਾ ਨਾਂ ਹੋਣ ਦਿੱਤਾ ਜਾਵੇ। ਹਰ ਸ਼ੁਕਰਵਾਰ ਆਪਣੇ ਫਰਿਜ਼ਾਂ ਦੀਆਂ ਟਰੇਆਂ ਅਤੇ ਕੂਲਰਾਂ ਅਤੇ ਵਿੱਚ ਖੜੇ ਪਾਣੀ ਨੂੰ ਚੰਗਾ ਤਰ੍ਹਾਂ ਸੁਕਾ ਕੇ ਸਾਫ ਕਰ ਲੈਣਾ ਚਾਹੀਦਾ ਹੈ। ਬੁਖਾਰ ਹੋਣ ਤੇ ਤੁੰਰਤ ਡਾਕਟਰੀ ਸਲਾਹ ਲੈਣੀ ਚਾਹੀਦੀ ਹੈ। ਰੈਲੀ ਦੌਰਾਨ ਸਿਵਲ ਸਰਜਨ ਹੁਸ਼ਿਆਰਪੁਰ ਡਾ. ਨਰਿੰਦਰ ਕੌਰ ਨੇ ਕਿਹਾ ਕਿ ਡੇਗੂੰ  ਦੀ ਜਾਂਚ ਅਤੇ ਇਲਾਜ ਜ਼ਿਲ੍ਹੇ ਦੇ ਸਰਕਾਰੀ ਸਿਹਤ ਕੇਂਦਰਾਂ ਵਿਖੇ ਮੁਫਤ ਉਪਲਬਧ ਹੈ ਇਸ ਲਈ ਡੇਗੂੰ ਬੁਖਾਰ ਦੇ ਲੱਛਣ ਪ੍ਰਗਟ ਹੋਣ ਤੇ ਤੁਰੰਤ ਡਾਕਟਰੀ ਜਾਂਚ ਕਰਵਾਉਣੀ ਚਾਹੀਦੀ ਹੈ। ਇਸ ਤੋਂ ਇਲਾਵਾ ਕਿਸੀ ਵੀ ਮੈਡੀਕਲ ਸਲਾਹ ਜਾਂ ਜਾਣਕਾਰੀ ਲਈ ਸਿਹਤ ਵਿਭਾਗ ਦੇ 24 ਘੰਟੇ ਉਪਲਭਧ ਮੈਡੀਕਲ ਹੈਲਪਲਾਈਨ ਨਬੰਰ 104 ਤੇ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਰੈਲੀ ਦੌਰਾਨ ਸ਼ਹਿਰ ਦੇ ਮਿਉਂਸਿਪਲ ਕਾਉਂਸਲਰ ਕੁਲਵਿੰਦਰ ਸਿੰਘ, ਕਮਲ ਕਟਾਰੀਆ, ਰਮੇਸ਼ ਡਡਵਾਲ, ਧਿਆਨ ਚੰਦ ਧਿਆਨਾ, ਤੀਰਥ ਰਾਮ, ਹਰਵਿੰਦਰ ਸਿੰਘ, ਪ੍ਰਦੀਪ ਕੁਮਾਰ, ਕਸ਼ਮੀਰ ਸਿੰਘ, ਰਾਜ ਕੁਮਾਰ ਥਾਪਰ ਸਹਿਤ ਸਿਹਤ ਵਿਭਾਗ ਦੇ ਸਮੂਹ ਪ੍ਰੋਗਰਾਮ ਅਫਸਰ, ਸਿਵਲ ਸਰਜਨ ਦਫਤਰ ਦੇ ਕਰਮਚਾਰੀ, ਪੈਰਾਮੈਡੀਕਲ ਸਟਾਫ, ਮਲੇਰੀਆ ਵਿੰਗ ਅਤੇ ਐਂਟੀ ਲਾਰਵਾ ਸਕੀਮ ਦੇ ਕਰਮਚਾਰੀਆਂ ਨੇ ਸ਼ਮੂਲੀਅਤ ਕੀਤੀ। ਇਹ ਰੈਲੀ ਦਫਤਰ ਸਿਵਲ ਸਰਜਨ ਹੁਸ਼ਿਆਰਪੁਰ ਤੋਂ ਆਰੰਭ ਹੋ ਕੇ ਸ਼ਹਿਰ ਦੇ ਪ੍ਰਮੁੱਖ ਬਾਜ਼ਾਰਾਂ ਨੂੰ ਕਵਰ ਕਰਦੀ ਹੋਈ ਮੁੜ ਸਿਵਲ ਹਸਪਤਾਲ ਵਿਖੇ ਆ ਕੇ ਸਮਾਪਤ ਹੋਈ।

ਹੁਸ਼ਿਆਰਪੁਰ 'ਚ ਖੁੱਲ੍ਹਾ 'ਸਾਂਝਾ ਚੁੱਲ੍ਹਾ'

-ਹਲਕਾ ਵਿਧਾਇਕਾਂ ਅਤੇ ਡਿਪਟੀ ਕਮਿਸ਼ਨਰ ਨੇ ਕੀਤਾ ਆਗਾਜ਼
-10 ਰੁਪਏ ਵਿੱਚ ਮਿਲੇਗਾ ਪੌਸ਼ਟਿਕ ਭੋਜਨ
ਹੁਸ਼ਿਆਰਪੁਰ, 17 ਮਈ: ਹੁਸ਼ਿਆਰਪੁਰ ਵਿੱਚ 'ਸਾਂਝਾ ਚੁੱਲ੍ਹਾ' ਖੁੱਲ੍ਹ ਗਿਆ ਹੈ, ਜਿਸ ਦਾ ਉਦਘਾਟਨ ਅੱਜ ਹਲਕਾ ਵਿਧਾਇਕ ਸ੍ਰੀ ਸੁੰਦਰ ਸ਼ਾਮ ਅਰੋੜਾ, ਸ੍ਰੀ ਪਵਨ ਕੁਮਾਰ ਆਦੀਆ, ਡਾ. ਰਾਜ ਕੁਮਾਰ ਅਤੇ ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਵਲੋਂ ਸਾਂਝੇ ਤੌਰ 'ਤੇ ਕੀਤਾ ਗਿਆ। ਰੈਡ ਕਰਾਸ ਬਾਲਵਾਟਿਕਾ (ਮੁਹੱਲਾ ਈਸ਼ ਨਗਰ, ਹੁਸ਼ਿਆਰਪੁਰ) ਵਿਖੇ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਵਲੋਂ ਅੰਨ-ਜਲ ਸੇਵਾ ਟਰੱਸਟ ਦੇ ਸਹਿਯੋਗ ਨਾਲ ਕੀਤੇ ਗਏ ਇਸ ਉਦਮ ਸਦਕਾ ਹੁਣ ਗਰੀਬ, ਬੇਘਰੇ ਅਤੇ ਬੇਸਹਾਰਾ ਵਿਅਕਤੀਆਂ ਨੂੰ 10 ਰੁਪਏ ਵਿੱਚ ਪੌਸ਼ਟਿਕ ਭੋਜਨ ਮਿਲਣਾ ਸ਼ੁਰੂ ਹੋ ਗਿਆ ਹੈ।
 'ਸਾਂਝਾ ਚੁੱਲ੍ਹਾ' ਸਕੀਮ ਦਾ ਆਗਾਜ਼ ਕਰਨ ਉਪਰੰਤ ਹਲਕਾ ਵਿਧਾਇਕ ਸ੍ਰੀ ਸੁੰਦਰ ਸ਼ਾਮ ਅਰੋੜਾ, ਸ੍ਰੀ ਪਵਨ ਕੁਮਾਰ ਆਦੀਆ ਅਤੇ ਡਾ. ਰਾਜ ਕੁਮਾਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਗਰੀਬ, ਬੇਘਰੇ ਅਤੇ ਬੇਸਹਾਰਾ ਵਿਅਕਤੀਆਂ ਨੂੰ ਸਸਤਾ ਅਤੇ ਪੌਸ਼ਟਿਕ ਭੋਜਨ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਸੂਬੇ ਦੇ ਸਾਰੇ ਜ਼ਿਲ੍ਹਿਆਂ 'ਚ ਸਸਤਾ ਖਾਣਾ ਉਪਲਬੱਧ ਕਰਵਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਉਪਰਾਲਿਆਂ ਸਦਕਾ ਹੀ ਹੁਸ਼ਿਆਰਪੁਰ ਵਿਖੇ 'ਸਾਂਝਾ ਚੁੱਲ੍ਹਾ' ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਅੱਜ ਤੋਂ ਗਰੀਬ, ਬੇਘਰ ਅਤੇ ਬੇਸਹਾਰਾ ਵਿਅਕਤੀ ਕੇਵਲ 10 ਰੁਪਏ ਵਿੱਚ ਪੇਟ ਭਰ ਪੌਸ਼ਟਿਕ ਭੋਜਨ ਕਰ ਸਕਦੇ ਹਨ। ਹਲਕਾ ਵਿਧਾਇਕਾਂ ਨੇ ਕਿਹਾ ਕਿ ਹੁਸ਼ਿਆਰਪੁਰ ਤੋਂ ਇਲਾਵਾ ਜਲਦੀ ਹੀ ਜਿਲ੍ਹੇ ਦੇ ਬਾਕੀ ਹਲਕਿਆਂ ਵਿੱਚ ਅਜਿਹਾ ਉਪਰਾਲਾ ਕੀਤਾ ਜਾਵੇਗਾ, ਤਾਂ ਜੋ ਹਰੇਕ ਗਰੀਬ ਵਿਅਕਤੀ ਸਸਤੇ ਅਤੇ ਪੌਸ਼ਟਿਕ ਖਾਣੇ ਦੀ ਸਹੂਲਤ ਲੈ ਸਕਣ। ਹਲਕਾ ਵਿਧਾਇਕ ਹੁਸ਼ਿਆਰਪੁਰ ਸ੍ਰੀ ਸੁੰਦਰ ਸ਼ਾਮ ਅਰੋੜਾ, ਹਲਕਾ ਵਿਧਾਇਕ ਸ਼ਾਮਚੁਰਾਸੀ ਸ੍ਰੀ ਪਵਨ ਕੁਮਾਰ ਆਦੀਆ ਅਤੇ ਹਲਕਾ ਵਿਧਾਇਕ ਚੱਬੇਵਾਲ ਡਾ. ਰਾਜ ਕੁਮਾਰ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਸੂਬੇ ਦੇ ਕਿਸੇ ਵੀ ਗਰੀਬ ਵਿਅਕਤੀ ਨੂੰ ਭੁੱਖਾ ਨਹੀਂ ਸੌਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਤਹੱਈਆ ਹੈ ਕਿ ਹਰ ਗਰੀਬ, ਬੇਘਰੇ ਅਤੇ ਬੇਸਹਾਰਾ ਵਿਅਕਤੀ ਨੂੰ ਪੌਸ਼ਟਿਕ ਪੇਟ ਭਰ ਖਾਣਾ ਘੱਟ ਤੋਂ ਘੱਟ ਪੈਸਿਆਂ ਵਿੱਚ ਮੁਹੱਈਆ ਕਰਵਾਇਆ ਜਾਵੇ।
ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਸ੍ਰੀ ਵਿਪੁਲ ਉਜਵਲ ਨੇ ਕਿਹਾ ਕਿ 'ਸਾਂਝਾ ਚੁੱਲ੍ਹਾ' ਦੀ ਸ਼ੁਰੂਆਤ ਕਰਨ ਦਾ ਮੁੱਢਲਾ ਉਦੇਸ਼ ਇਹੋ ਹੈ ਕਿ ਗਰੀਬ ਵਿਅਕਤੀ ਸਸਤਾ ਤੇ ਪੌਸ਼ਟਿਕ ਭੋਜਨ ਲੈ ਸਕਣ। ਉਨ੍ਹਾਂ ਕਿਹਾ ਕਿ ਫਿਲਹਾਲ ਇਥੇ ਦੁਪਿਹਰ ਦਾ ਭੋਜਨ ਉਪਲਬੱਧ ਕੀਤਾ ਜਾਵੇਗਾ ਤੇ ਆਉਂਦੇ ਸਮੇਂ ਵਿੱਚ ਦੋ ਵਕਤ ਭੋਜਨ ਸ਼ੁਰੂ ਕਰਨ ਦੀ ਵੀ ਯੋਜਨਾ ਹੈ। ਉਨ੍ਹਾਂ ਕਿਹਾ ਕਿ ਹਰ ਰੋਜ਼ ਵੱਖਰਾ-ਵੱਖਰਾ ਪੌਸ਼ਟਿਕ ਭੋਜਨ ਮੁਹੱਈਆ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਤਿਆਰ ਕੀਤੇ ਜਾ ਰਹੇ ਇਸ ਭੋਜਨ ਦੀ ਸਿਹਤ ਵਿਭਾਗ ਵਲੋਂ ਸਮੇਂ-ਸਮੇਂ 'ਤੇ ਜਾਂਚ ਵੀ ਕਰਵਾਈ ਜਾਵੇਗੀ, ਤਾਂ ਜੋ ਉਕਤ ਜ਼ਰੂਰਤਮੰਦ ਵਿਅਕਤੀਆਂ ਲਈ ਪੌਸ਼ਟਿਕ ਖਾਣਾ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਖਾਣੇ ਦੀ ਗੁਣਵੱਤਾ ਪੱਖੋਂ ਵੀ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ ਅਤੇ ਇਸ ਖਾਣੇ ਦਾ ਸਮਾਂ 12 ਵਜੇ ਤੋਂ 3 ਵਜੇ ਤੱਕ ਦਾ ਹੋਵੇਗਾ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਹਾਲ ਨੂੰ ਏ.ਸੀ. ਕਰਨ ਦਾ ਉਪਰਾਲਾ ਵੀ ਕੀਤਾ ਜਾਵੇਗਾ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਸਮਾਜ ਸੇਵੀ ਸੰਸਥਾਵਾਂ ਅਤੇ ਸ਼ਹਿਰ ਨਿਵਾਸੀ ਇਸ ਮੁਹਿੰਮ ਵਿੱਚ ਆਪਣਾ ਯੋਗਦਾਨ ਪਾਉਣ ਲਈ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਨਾਲ ਸੰਪਰਕ ਕਰ ਸਕਦੇ ਹਨ, ਤਾਂ ਜੋ ਵੱਧ ਤੋਂ ਵੱਧ ਗਰੀਬ ਵਿਅਕਤੀਆਂ ਦਾ ਪੇਟ ਭਰਿਆ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਗਰੀਬ, ਬੇਘਰੇ ਅਤੇ ਬੇਸਹਾਰਾ ਵਿਅਕਤੀਆਂ ਨੂੰ ਸਸਤਾ ਅਤੇ ਪੌਸ਼ਟਿਕ ਭੋਜਨ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਇਸ ਮੁਹਿੰਮ ਨੂੰ ਹੋਰ ਅੱਗੇ ਤੱਕ ਲਿਜਾਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਇਕਬਾਲ ਸਿੰਘ ਸੰਧੂ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਜਸਵੀਰ ਸਿੰਘ, ਐਸ.ਡੀ.ਐਮ. ਦਸੂਹਾ ਸ੍ਰੀ ਹਿਮਾਂਸ਼ੂ ਅਗਰਵਾਲ, ਐਸ.ਡੀ.ਐਮ. ਮੁਕੇਰੀਆਂ ਸ੍ਰੀਮਤੀ ਕੋਮਲ ਮਿੱਤਲ, ਸਹਾਇਕ ਕਮਿਸ਼ਨਰ (ਜ) ਸ੍ਰੀਮਤੀ ਨਵਨੀਤ ਕੌਰ ਬੱਲ, ਸਕੱਤਰ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਸ੍ਰੀ ਨਰੇਸ਼ ਗੁਪਤਾ, ਅੰਨ-ਜਲ ਸੇਵਾ ਟਰੱਸਟ ਦੇ ਮੁਖੀ ਸ਼ਿਵ ਰਾਮ ਸਰੋਏ ਤੋਂ ਇਲਾਵਾ ਹੋਰ ਵੀ ਸਖਸ਼ੀਅਤਾਂ ਹਾਜ਼ਰ ਸਨ।  

ਡਿਪਟੀ ਕਮਿਸ਼ਨਰ ਅੱਜ ਕਰਨਗੇ ਸਾਂਝਾ ਚੁੱਲ੍ਹਾ ਸਕੀਮ ਦਾ ਉਦਘਾਟਨ

-ਬੇਸਹਾਰਾ ਅਤੇ ਜ਼ਰੂਰਤਮੰਦ ਲੋਕਾਂ ਨੂੰ ਕੇਵਲ 10 ਰੁਪਏ ਵਿੱਚ ਮਿਲੇਗਾ ਪੌਸ਼ਟਿਕ ਭੋਜਨ
ਹੁਸ਼ਿਆਰਪੁਰ, 16 ਮਈ:ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ 17 ਮਈ ਨੂੰ ਦੁਪਹਿਰ 12-30 ਵਜੇ ਰੈਡ ਕਰਾਸ ਬਾਲਵਾਟਿਕਾ (ਸਾਹਮਣੇ ਐਲ.ਆਈ.ਸੀ. ਦਫ਼ਤਰ) ਦੇ ਨਾਲ ਸਥਿਤ ਰੈਡ ਕਰਾਸ ਇਮਾਰਤ, ਮੁਹੱਲਾ ਈਸ਼ ਨਗਰ ਵਿਖੇ ਸਾਂਝਾ ਚੁੱਲ੍ਹਾ ਸਕੀਮ ਦਾ ਉਦਘਾਟਨ ਕਰਨਗੇ।
ਇਸ ਸਬੰਧੀ ਜਾਣਕਾਰੀ ਦਿੰਦੇ ਸਕੱਤਰ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਸ੍ਰੀ ਨਰੇਸ਼ ਕੁਮਾਰ ਗੁਪਤਾ ਨੇ ਦੱਸਿਆ ਕਿ ਸਾਂਝਾ ਚੁੱਲ੍ਹਾ ਸਕੀਮ ਤਹਿਤ ਬੇ-ਘਰੇ, ਬੇਸਹਾਰਾ, ਗਰੀਬ ਅਤੇ ਜ਼ਰੂਰਤਮੰਦ ਲੋਕਾਂ ਨੂੰ ਹਰ ਰੋਜ਼ 12 ਵਜੇ ਤੋਂ ਦੁਪਹਿਰ 2  ਵਜੇ ਤੱਕ ਘਰ ਵਰਗਾ ਪੌਸ਼ਟਿਕ ਭੋਜਨ ਕੇਵਲ 10 ਰੁਪਏ ਵਿੱਚ ਮੁਹੱਈਆ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਹ ਸਕੀਮ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਹੁਸ਼ਿਆਰਪੁਰ ਅਤੇ ਅਨ ਜਲ ਸੇਵਾ ਟਰੱਸਟ (ਰਜਿ:) ਲੁਧਿਆਣਾ ਵਲੋਂ ਸਾਂਝੇ ਤੌਰ 'ਤੇ ਚਾਲੂ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਲਏ ਗਏ ਫੈਸਲੇ ਅਨੁਸਾਰ ਜਿਹੜੇ ਜ਼ਰੂਰਤਮੰਦ ਲੋਕ ਘਰ ਵਰਗਾ ਪੌਸ਼ਟਿਕ ਭੋਜਨ ਜੋ ਮਜ਼ਬੂਰੀ ਕਾਰਨ ਖੁਦ ਪ੍ਰਬੰਧ ਨਹੀਂ ਕਰ ਪਾਉਂਦੇ ਲਈ ਸਾਂਝਾ ਚੁੱਲ੍ਹਾ ਸਕੀਮ ਚਾਲੂ ਕੀਤੀ ਜਾ ਰਹੀ ਹੈ।

ਡਿਪਟੀ ਕਮਿਸ਼ਨਰ ਅੱਜ ਕਰਨਗੇ ਸਾਂਝਾ ਚੁੱਲ੍ਹਾ ਸਕੀਮ ਦਾ ਉਦਘਾਟਨ

-ਬੇਸਹਾਰਾ ਅਤੇ ਜ਼ਰੂਰਤਮੰਦ ਲੋਕਾਂ ਨੂੰ ਕੇਵਲ 10 ਰੁਪਏ ਵਿੱਚ ਮਿਲੇਗਾ ਪੌਸ਼ਟਿਕ ਭੋਜਨ
ਹੁਸ਼ਿਆਰਪੁਰ, 16 ਮਈ:ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ 17 ਮਈ ਨੂੰ ਦੁਪਹਿਰ 12-30 ਵਜੇ ਰੈਡ ਕਰਾਸ ਬਾਲਵਾਟਿਕਾ (ਸਾਹਮਣੇ ਐਲ.ਆਈ.ਸੀ. ਦਫ਼ਤਰ) ਦੇ ਨਾਲ ਸਥਿਤ ਰੈਡ ਕਰਾਸ ਇਮਾਰਤ, ਮੁਹੱਲਾ ਈਸ਼ ਨਗਰ ਵਿਖੇ ਸਾਂਝਾ ਚੁੱਲ੍ਹਾ ਸਕੀਮ ਦਾ ਉਦਘਾਟਨ ਕਰਨਗੇ।
ਇਸ ਸਬੰਧੀ ਜਾਣਕਾਰੀ ਦਿੰਦੇ ਸਕੱਤਰ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਸ੍ਰੀ ਨਰੇਸ਼ ਕੁਮਾਰ ਗੁਪਤਾ ਨੇ ਦੱਸਿਆ ਕਿ ਸਾਂਝਾ ਚੁੱਲ੍ਹਾ ਸਕੀਮ ਤਹਿਤ ਬੇ-ਘਰੇ, ਬੇਸਹਾਰਾ, ਗਰੀਬ ਅਤੇ ਜ਼ਰੂਰਤਮੰਦ ਲੋਕਾਂ ਨੂੰ ਹਰ ਰੋਜ਼ 12 ਵਜੇ ਤੋਂ ਦੁਪਹਿਰ 2  ਵਜੇ ਤੱਕ ਘਰ ਵਰਗਾ ਪੌਸ਼ਟਿਕ ਭੋਜਨ ਕੇਵਲ 10 ਰੁਪਏ ਵਿੱਚ ਮੁਹੱਈਆ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਹ ਸਕੀਮ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਹੁਸ਼ਿਆਰਪੁਰ ਅਤੇ ਅਨ ਜਲ ਸੇਵਾ ਟਰੱਸਟ (ਰਜਿ:) ਲੁਧਿਆਣਾ ਵਲੋਂ ਸਾਂਝੇ ਤੌਰ 'ਤੇ ਚਾਲੂ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਲਏ ਗਏ ਫੈਸਲੇ ਅਨੁਸਾਰ ਜਿਹੜੇ ਜ਼ਰੂਰਤਮੰਦ ਲੋਕ ਘਰ ਵਰਗਾ ਪੌਸ਼ਟਿਕ ਭੋਜਨ ਜੋ ਮਜ਼ਬੂਰੀ ਕਾਰਨ ਖੁਦ ਪ੍ਰਬੰਧ ਨਹੀਂ ਕਰ ਪਾਉਂਦੇ ਲਈ ਸਾਂਝਾ ਚੁੱਲ੍ਹਾ ਸਕੀਮ ਚਾਲੂ ਕੀਤੀ ਜਾ ਰਹੀ ਹੈ।

ਦਾਣਾ ਮੰਡੀ ਵਿਖੇ ਜ਼ਿਲ੍ਹਾ ਪ੍ਰਸ਼ਾਸ਼ਨ ਨੇ ਵੱਧ ਫੀਸ ਵਸੂਲਣ ਸਬੰਧੀ ਗੁਪਤ ਤੌਰ 'ਤੇ ਕਰਵਾਈ ਜਾਂਚ

-ਜਾਂਚ ਦੌਰਾਨ ਵਾਧੂ ਪਾਰਕਿੰਗ ਫੀਸ ਵਸੂਲੀ ਦਾ ਕੋਈ ਮਾਮਲਾ ਨਹੀਂ ਆਇਆ ਸਾਹਮਣੇ
-ਡਿਪਟੀ ਕਮਿਸ਼ਨਰ ਨੇ ਮੰਡੀ ਅੰਦਰ ਦਿੱਤੇ ਕੈਮਰੇ ਅਤੇ ਫੀਸ ਸਬੰਧੀ ਡਿਸਪਲੇਅ ਬੋਰਡ ਲਗਾਉਣ ਦੇ ਨਿਰਦੇਸ਼
ਹੁਸ਼ਿਆਰਪੁਰ, 16 ਮਈ: ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਦਾਣਾ ਮੰਡੀ ਹੁਸ਼ਿਆਰਪੁਰ ਵਿਖੇ ਕਮਰਸ਼ਿਅਲ ਵਾਹਨਾਂ ਦੀ ਵਾਧੂ ਪਾਰਕਿੰਗ ਫੀਸ ਵਸੂਲਣ ਸਬੰਧੀ ਮਿਲੀ ਸ਼ਿਕਾਇਤ ਦਾ ਸਖਤ ਨੋਟਿਸ ਲੈਂਦੇ ਹੋਏ ਗੁਪਤ ਤੌਰ 'ਤੇ ਜਾਂਚ ਕਰਵਾਈ ਗਈ। ਜਾਂਚ ਦੌਰਾਨ ਪਾਰਕਿੰਗ ਠੇਕੇਦਾਰ  ਵਲੋਂ ਕਿਸੇ ਤਰ੍ਹਾਂ ਦੀ ਕੋਈ ਵਾਧੂ ਫੀਸ ਵਸੂਲਣ ਦਾ ਮਾਮਲਾ ਸਾਹਮਣੇ ਨਹੀਂ ਆਇਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਉਨ੍ਹਾਂ ਨੂੰ ਸ਼ਿਕਾਇਤ ਮਿਲੀ ਸੀ ਕਿ ਫਗਵਾੜਾ ਰੋਡ ਸਥਿਤ ਦਾਣਾ ਮੰਡੀ ਵਿਖੇ ਠੇਕੇਦਾਰ ਵਲੋਂ ਪਾਰਕਿੰਗ ਸਬੰਧੀ ਤੈਅ ਕੀਤੇ ਗਏ ਰੇਟਾਂ ਤੋਂ ਵੱਧ ਫੀਸ ਵਸੂਲੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਦੀ ਜਾਂਚ ਕਰਨ ਲਈ ਵੱਖ-ਵੱਖ ਵਾਹਨ ਚਾਲਕਾਂ ਨੂੰ ਭੇਜ ਕੇ ਦਾਣਾ ਮੰਡੀ ਵਿਖੇ ਕਮਰਸ਼ਿਅਲ ਵਾਹਨ ਪਾਰਕ ਕਰਕੇ ਨਿਯਮਾਂ ਮੁਤਾਬਕ ਪਰਚੀ ਕਟਵਾਈ ਗਈ। ਜਾਂਚ ਦੌਰਾਨ ਇਹ ਪਾਇਆ ਗਿਆ ਕਿ ਠੇਕੇਦਾਰ ਵਲੋਂ ਕਮਰਸ਼ਿਅਲ ਵਾਹਨਾਂ ਦੀ ਪਾਰਕਿੰਗ ਸਬੰਧੀ ਕੋਈ ਵਾਧੂ ਫੀਸ ਨਹੀਂ ਵਸੂਲੀ ਗਈ ਅਤੇ ਠੇਕੇਦਾਰ ਵਲੋਂ ਬਕਾਇਦਾ ਤੌਰ 'ਤੇ ਪਾਰਕ ਕੀਤੇ ਗਏ ਵਾਹਨਾਂ ਦੀ ਲਿਖਤ ਤੌਰ 'ਤੇ ਫੀਸ ਸਬੰਧੀ ਰਸੀਦ ਵੀ ਮੁਹੱਈਆ ਕਰਵਾਈ ਗਈ।
ਉਨ੍ਹਾਂ ਦੱਸਿਆ ਕਿ ਠੇਕੇਦਾਰ ਵਲੋਂ ਕਮਰਸ਼ਿਅਲ ਸਾਈਕਲ ਅਤੇ ਦੋ ਪਹੀਆ ਸਕੂਟਰ ਦੀ ਪਾਰਕਿੰਗ ਫੀਸ 10 ਰੁਪਏ, ਕਾਰ/ਆਟੋ ਲਈ 20 ਰੁਪਏ, ਸਾਈਕਲ ਰੇਹੜੀ, ਗੱਡਾ/ਰੇਹੜਾ, ਟੈਂਪੂ ਟਾਟਾ, ਜੀਪ ਲਈ 50 ਰੁਪਏ, ਟਰੈਕਟਰ-ਟਰਾਲੀ ਲਈ 30 ਰੁਪਏ, ਟਰੱਕ ਛੇ ਟਾਇਰੀ 60 ਰੁਪਏ, ਟਰੱਕ 10 ਟਾਇਰੀ 70 ਰੁਪਏ, ਟਰੱਕ 12 ਟਾਇਰੀ 80 ਰੁਪਏ ਅਤੇ ਟਰਾਲੇ ਦੀ ਫੀਸ ਨਿਯਮਾਂ ਮੁਤਾਬਕ 90 ਰੁਪਏ ਵਸੂਲੇ ਜਾ ਰਹੇ ਹਨ।ਉਨ੍ਹਾਂ ਕਿਹਾ ਕਿ ਠੇਕੇਦਾਰ ਵਲੋਂ ਪਾਰਕਿੰਗ ਲਈ ਵਸੂਲੀ ਜਾ ਰਹੀ ਇਸ ਫੀਸ ਸਬੰਧੀ ਮੰਡੀ ਵਿੱਚ ਬੋਰਡ ਵੀ ਲਗਾਏ ਗਏ ਹਨ ਅਤੇ ਸਬੰਧਤ ਅਧਿਕਾਰੀਆਂ ਨੂੰ ਵੀ ਇਹ ਸਖਤ ਦਿਸ਼ਾ-ਨਿਰਦੇਸ਼ ਦਿੱਤੇ ਗਏ ਹਨ, ਕਿ ਉਹ ਹੋਰ ਵੀ ਨਵੇਂ ਬੋਰਡ ਬਣਵਾ ਕੇ ਮੰਡੀ ਵਿੱਚ ਲਗਵਾਉਣ, ਤਾਂ ਜੋ ਸਾਰਿਆਂ ਨੂੰ ਇਹ ਪਤਾ ਲੱਗ ਸਕੇ ਕਿ ਕਮਰਸ਼ਿਅਲ ਵਾਹਨ ਪਾਰਕ ਕਰਨ ਸਬੰਧੀ ਕਿੰਨੀ ਫੀਸ ਵਸੂਲੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਫ਼ਿਰ ਵੀ ਕਿਸੇ ਨੂੰ ਇਸ ਸਬੰਧੀ ਕੋਈ ਸ਼ਿਕਾਇਤ ਹੈ, ਤਾਂ ਉਹ ਜ਼ਿਲ੍ਹਾ ਮੰਡੀ ਅਫ਼ਸਰ ਨਾਲ ਸਿੱਧੇ ਤੌਰ 'ਤੇ ਸੰਪਰਕ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਇਹ ਵੀ ਦਿਸ਼ਾ-ਨਿਰਦੇਸ਼ ਵੀ ਦਿੱਤੇ ਗਏ ਹਨ, ਕਿ ਉਹ ਮੰਡੀ ਵਿਖੇ ਕੈਮਰੇ ਵੀ ਲਗਾਉਣ, ਤਾਂ ਜੋ ਪਾਰਦਰਸ਼ਤਾ ਢੰਗ ਨਾਲ ਨਿਯਮਾਂ ਮੁਤਾਬਕ ਕੰਮ ਕੀਤਾ ਜਾ ਸਕੇ।

-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਸੈਮੀਨਾਰ ਲਗਾ ਪਿੰਡ ਵਾਸੀਆਂ ਨੂੰ ਦਿੱਤੀ ਜਾਣਕਾਰੀ

ਹੁਸ਼ਿਆਰਪੁਰ, 16 ਮਈ: ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਸੁਨੀਲ ਕੁਮਾਰ ਅਰੋੜਾ ਦੀ ਅਗਵਾਈ ਹੇਠ ਐਸ.ਐਮ.ਐਲ. ਵੈਨ ਦੁਆਰਾ ਵੱਖ-ਵੱਖ ਪਿੰਡਾਂ ਵਿੱਚ ਕਾਨੂੰਨੀ ਸਹਾਇਤਾ ਸਬੰਧੀ ਜਾਗਰੂਕ ਕਰਨ ਲਈ ਜਾਗਰੂਕਤਾ ਕਾਨੂੰਨੀ ਸਾਖਰਤਾ ਸੈਮੀਨਾਰ ਲਗਾਏ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ-ਕਮ-ਸੀ.ਜੇ.ਐਮ. ਸ੍ਰੀ ਰਵੀ ਗੁਲਾਟੀ ਨੇ ਦੱਸਿਆ ਕਿ ਇਹ ਸੈਮੀਨਾਰ ਜ਼ਿਲ੍ਹਾ ਅਤੇ ਸਬਡਵੀਜ਼ਨ ਪੱਧਰ 'ਤੇ ਪਿੰਡ ਨਾਰਾ, ਝਿੰਗੜਕਲਾਂ, ਫਤਹਿਪੁਰ ਖੁਰਦ, ਹੰਦਵਾਲ, ਘੋਗਰਾ, ਸਿੰਘਪੁਰ, ਬਸੀ ਮਰੂਫ ਹੁਸੈਨ, ਬੁਰੀਆਂ ਜੱਟਾਂ, ਰਾਮਪੁਰ ਬਿਲੜੋਂ, ਡਡਿਆਣਾ ਖੁਰਦ, ਅੰਬਾਲਾ ਜੱਟਾਂ, ਅੱਛਰਵਾਲ ਵਿਖੇ ਲਗਾ ਕੇ ਲੋਕਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਸਬੰਧੀ ਜਾਣਕਾਰੀ ਮੁਹੱਈਆ ਕਰਵਾਈ ਗਈ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸੈਮੀਨਾਰਾਂ ਵਿੱਚ ਕਾਨੂੰਨੀ ਸੇਵਾਵਾਂ ਅਤੇ ਨਾਲਸਾ ਦੀਆਂ ਵੱਖ-ਵੱਖ ਸਕੀਮਾਂ ਦੀ ਜਾਣਕਾਰੀ ਦੇਣ ਲਈ ਵੱਖ-ਵੱਖ ਟੀਮਾਂ ਬਣਾਈਆਂ ਗਈਆਂ ਸਨ, ਜਿਨ੍ਹਾਂ ਵਿੱਚ ਦੋ ਪੈਨਲ ਐਡਵੇਕਟ ਅਤੇ ਇਕ ਪੀ.ਐਲ.ਵੀ. ਦੀ ਡਿਊਟੀ ਲਗਾਈ ਗਈ ਸੀ। ਸੈਮੀਨਾਰ ਦੌਰਾਨ ਪਿੰਡ ਵਾਸੀਆਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਤੋਂ ਇਲਾਵਾ ਅਥਾਰਟੀ ਵਲੋਂ ਚਲਾਈਆਂ ਗਈਆਂ ਵੱਖ-ਵੱਖ ਸਕੀਮਾਂ ਦੀ ਜਾਣਕਾਰੀ ਵੀ ਦਿੱਤੀ ਗਈ ਅਤੇ ਪ੍ਰਚਾਰ ਸਮੱਗਰੀ ਰਾਹੀਂ ਵਿਸਥਾਰ ਨਾਲ ਜਾਣਕਾਰੀ ਮੁਹੱਈਆ ਕਰਵਾਈ ਗਈ। ਇਨ੍ਹਾਂ ਸੈਮੀਨਾਰਾਂ ਦੌਰਾਨ ਵੱਖ-ਵੱਖ ਪਿੰਡਾਂ ਦੇ ਸਰਪੰਚ-ਪੰਚ ਸਮੇਤ ਭਾਰੀ ਸੰਖਿਆ ਵਿੱਚ ਪਿੰਡ ਵਾਸੀ ਮੌਜੂਦ ਸਨ।

ਜ਼ਿਲ੍ਹਾ ਮੈਜਿਸਟਰੇਟ ਨੇ ਸ਼ੋਰ ਪ੍ਰਦੂਸ਼ਣ ਕਰਨ ਵਾਲੇ ਯੰਤਰਾਂ 'ਤੇ ਲਗਾਈ ਪਾਬੰਦੀ

- ਮੂੰਹ ਢੱਕ ਕੇ ਦੋ ਪਹੀਆ ਵਾਹਨ ਚਲਾਉਣ 'ਤੇ ਵੀ ਹੋਵੇਗੀ ਪਾਬੰਦੀ
ਹੁਸ਼ਿਆਰਪੁਰ, 15 ਮਈ:ਜ਼ਿਲ੍ਹਾ ਮੈਜਿਸਟਰੇਟ ਸ੍ਰੀ ਵਿਪੁਲ ਉਜਵਲ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 (1973 ਐਕਟ ਨੰ:2) ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੀ ਹੱਦ ਅੰਦਰ ਸ਼ੋਰ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਸ ਪਾਬੰਦੀ ਤਹਿਤ ਕੋਈ ਵੀ ਆਵਾਜ਼ੀ ਪ੍ਰਦੂਸ਼ਣ / ਜ਼ਿਆਦਾ ਸ਼ੋਰ ਕਰਨ ਵਾਲੇ ਯੰਤਰਾਂ, ਸੰਗੀਤਕ ਯੰਤਰਾਂ, ਢੋਲ, ਡਰੱਮ ਆਦਿ ਵਜਾਉਣ/ ਚਲਾਉਣ, ਸ਼ੋਰ / ਧਮਾਕੇ ਪੈਦਾ ਕਰਨ ਯੋਗ ਅਤੇ ਕਿਸੇ ਵੀ ਤਰ੍ਹਾਂ ਦੇ ਪਟਾਕਿਆਂ ਅਤੇ ਆਤਿਸ਼ਬਾਜੀ ਚਲਾਉਣ 'ਤੇ ਪੂਰਨ ਤੌਰ 'ਤੇ ਪਾਬੰਦੀ ਹੋਵੇਗੀ। ਇਹ ਪਾਬੰਦੀ ਕੇਵਲ ਰੰਗ ਪੈਦਾ ਕਰਨ ਵਾਲੇ ਪਟਾਖਿਆਂ ਅਤੇ ਫੁਲਝੜੀਆਂ 'ਤੇ ਲਾਗੂ ਨਹੀਂ ਹੋਵੇਗੀ। ਇਸੇ ਤਰ੍ਹਾਂ ਗੱਡੀਆਂ ਆਦਿ ਵਿੱਚ ਕਿਸੇ ਤਰ੍ਹਾਂ ਦੇ ਪ੍ਰੈਸ਼ਰ ਹਾਰਨ, ਵੱਖ-ਵੱਖ ਸੰਗੀਤ ਵਾਲੇ ਅਤੇ ਕਿਸੇ ਤਰ੍ਹਾਂ ਦਾ ਆਵਾਜ਼ੀ ਪ੍ਰਦੂਸ਼ਣ, ਸ਼ੋਰ, ਧਮਕ, ਜ਼ਿਆਦਾ ਆਵਾਜ਼ ਪੈਦਾ ਕਰਨ ਵਾਲੇ ਹਾਰਨ ਨੂੰ ਵਜਾਉਣ 'ਤੇ ਪੂਰਨ ਤੌਰ 'ਤੇ ਪਾਬੰਦੀ ਹੋਵੇਗੀ। ਸਿਰਫ ਸਰਕਾਰ ਵਲੋਂ ਨਿਰਧਾਰਤ ਕੀਤੇ ਗਏ ਹਾਰਨ ਜੋ ਆਵਾਜ਼ੀ ਪ੍ਰਦੂਸ਼ਨ ਤੋਂ ਰਹਿਤ ਹੋਣ, ਹੀ ਨਿਰਧਾਰਤ ਆਵਾਜ਼ ਵਿਚ ਵਜਾਏ ਜਾ ਸਕਦੇ ਹਨ। ਜ਼ਿਲ੍ਹਾ ਮੈਜਿਸਟਰੇਟ ਨੇ ਇਸੇ ਹੁਕਮ ਰਾਹੀਂ ਗੈਰ ਸਰਕਾਰੀ ਇਮਾਰਤਾਂ, ਵਪਾਰਕ ਦੁਕਾਨਾਂ, ਜਨਤਕ ਥਾਵਾਂ, ਸਿਨੇਮਿਆਂ, ਮਾਲਜ਼, ਹੋਟਲ ਰੈਸਟੋਰੈਂਟ ਅਤੇ ਮੇਲਿਆਂ ਆਦਿ ਵਿਚ ਉੱਚੀ ਆਵਾਜ਼ ਅਤੇ ਧਮਕ ਪੈਦਾ ਕਰਨ ਵਾਲੇ ਮਿਊਜ਼ਕ ਅਤੇ ਅਸ਼ਲੀਲ ਗੀਤ ਚਲਾਏ ਜਾਣ 'ਤੇ ਪੂਰਨ ਤੌਰ 'ਤੇ ਪਾਬੰਦੀ ਲਗਾ ਦਿਤੀ ਹੈ। ਜ਼ਿਲਾ ਮੈਜਿਸਟਰੇਟ ਨੇ  ਸਾਇਲੈਂਸ ਜ਼ੌਨ ਜਿਵੇਂ ਕਿ ਮੰਤਰਾਲਾ, ਇਨਵਾਇਰਮੈਂਟ, ਜੰਗਲਾਤ, ਹਸਪਤਾਲਾਂ, ਵਿਦਿਅਕ ਸੰਸਥਾਵਾਂ, ਅਦਾਲਤਾਂ, ਧਾਰਮਿਕ ਸੰਸਥਾਵਾਂ ਜਾਂ ਕੋਈ ਇਲਾਕਾ ਜਿਹੜਾ ਕਿ ਸਮਰਥ ਅਧਿਕਾਰੀ ਵਲੋਂ ਸਾਇਲੈਂਸ ਜੋਨ ਐਲਾਨਿਆ ਗਿਆ ਹੋਵੇ, ਦੇ 100 ਮੀਟਰ ਦੇ ਘੇਰੇ ਅੰਦਰ ਆਤਿਸ਼ਬਾਜ਼ੀ/ਪਟਾਕਿਆਂ /ਲਾਉਡ ਸਪੀਕਰਾਂ/ਪ੍ਰੈਸ਼ਰ ਹਾਰਨ ਅਤੇ ਸ਼ੋਰ ਪੈਦਾ ਕਰਨ ਵਾਲੇ ਯੰਤਰਾਂ ਦੇ ਚਲਾਉਣ/ਲਗਾਉਣ 'ਤੇ ਵੀ ਪੂਰਨ ਪਾਬੰਦੀ ਲਗਾਈ  ਹੈ। ਇਸੇ ਤਰ੍ਹਾਂ ਖਾਸ ਹਾਲਾਤਾਂ ਅਤੇ ਮੌਕਿਆਂ ਸਮੇਂ ਪ੍ਰਬੰਧਕ, ਧਾਰਮਿਕ ਸਥਾਨਾਂ/ਪੰਡਾਲਾਂ ਵਿਚ ਲਾਊਡ ਸਪੀਕਰ ਅਤੇ ਅਧਿਕਾਰਤ ਮੈਰਿਜ਼ ਪੈਲਸਾਂ ਵਿਚ ਡੀ ਜੇ/ ਆਰਕੈਸਟਰਾ ,ਸਬੰਧਤ ਉਪ ਮੰਡਲ ਮੈਜਿਸਟਰੇਟ ਪਾਸੋਂ ਪੰਜਾਬ ਇੰਸਟਰੂਮੈਂਟਸ (ਕੰਟਰੋਲ ਆਫ ਨੋਆਇਸ)ਐਕਟ 1956 ਵਿਚ ਦਰਜ ਸ਼ਰਤਾਂ ਸਹਿਤ ਲਿਖਤੀ ਪ੍ਰਵਾਨਗੀ ਤੋਂ ਬਿਨਾਂ ਨਹੀਂ ਚਲਾਉਣਗੇ। ਸਬੰਧਤ ਉਪ ਮੰਡਲ ਮੈਜਿਸਟਰੇਟ ਪਾਸੋਂ ਲੋੜੀਂਦੀ ਪ੍ਰਵਾਨਗੀ ਲੈਣ ਦੇ ਬਾਵਜੂਦ ਵੀ ਮਾਨਯੋਗ ਸੁਪਰੀਮ ਕੋਰਟ ਆਫ਼ ਇੰਡੀਆ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਿਸੇ ਵੱਲੋਂ ਵੀ ਕਿਸੇ ਵੀ ਥਾਂ 'ਤੇ ਚਲਾਏ ਜਾ ਰਹੇ ਲਾਊਡ ਸਪੀਕਰਾਂ / ਡੀ ਜੇ / ਸੰਗੀਤਕ ਯੰਤਰ / ਐਡਰੈਸ ਸਿਸਟਮ ਆਦਿ ਦੀ ਆਵਾਜ ਸੀਮਾ ਸਬੰਧਤ ਜਗ੍ਹਾ ਦੇ ਆਵਾਜੀ ਸਟੈਂਡਰਡ ਸੀਮਾ ਨਿਸ਼ਚਿਤ ਕੀਤੀ ਗਈ ਹੈ, ਜਿਸ ਤਹਿਤ ਉਦਯੋਗਿਕ ਅਦਾਰਿਆਂ ਵਿੱਚ ਦਿਨ ਵੇਲੇ 75 ਡੀ ਬੀ (ਏ) ਅਤੇ ਰਾਤ ਸਮੇਂ 70 ਡੀ ਬੀ (ਏ), ਕਮਰਸ਼ੀਅਲ ਏਰੀਏ ਵਿੱਚ ਦਿਨ ਵੇਲੇ 65 ਅਤੇ ਰਾਤ ਸਮੇਂ 55, ਰਿਹਾਇਸ਼ੀ ਏਰੀਏ ਵਿੱਚ ਦਿਨ ਵੇਲੇ 55 ਅਤੇ ਰਾਤ ਸਮੇਂ 45 ਅਤੇ ਸਾਈਲੈਂਸ ਜ਼ੋਨ ਵਿੱਚ ਦਿਨ ਵੇਲੇ 50 ਡੀ ਬੀ (ਏ) ਅਤੇ ਰਾਤ ਸਮੇਂ 40 ਡੀ ਬੀ (ਏ) ਤੋਂ ਵੱਧ ਨਹੀਂ ਹੋਵੇਗੀ।
ਇਸ ਪਾਬੰਦੀ ਦਾ ਦਿਨ ਵੇਲੇ ਦਾ ਸਮਾਂ ਸਵੇਰੇ 6-00 ਵਜੇ ਤੋਂ ਰਾਤ 10-00 ਵਜੇ ਤੱਕ ਨਿਸ਼ਚਿਤ ਕੀਤਾ ਗਿਆ ਹੈ। ਇਹ ਹੁਕਮ ਸਰਕਾਰੀ ਮਸ਼ੀਨਰੀ ਅਤੇ ਐਮਰਜੈਂਸੀ ਦੀ ਸਥਿਤੀ ਵਿਚ ਲਾਗੂ ਨਹੀਂ ਹੋਵੇਗਾ। ਇਹ ਹੁਕਮ 6 ਜੁਲਾਈ 2017 ਤੱਕ ਲਾਗੂ ਰਹੇਗਾ। ਇੱਕ ਹੋਰ ਹੁਕਮ ਰਾਹੀਂ ਜ਼ਿਲ੍ਹਾ ਮੈਜਿਸਟਰੇਟ ਸ੍ਰੀ ਵਿਪੁਲ ਉਜਵਲ ਨੇ ਜਿਲ੍ਹਾ ਹੁਸ਼ਿਆਰਪੁਰ ਵਿੱਚ ਮੋਟਰ ਸਾਈਕਲ ਸਵਾਰਾਂ ਪੁਰਸ਼ਾਂ ਵਲੋਂ ਮੂੰਹ ਢੱਕ ਕੇ ਦੋ ਪਹੀਆ ਵਾਹਨ ਚਲਾਉਣ 'ਤੇ ਪਾਬੰਦੀ ਲਗਾਈ ਹੈ। ਉਨ੍ਹਾਂ ਦੱਸਿਆ ਕਿ ਇਹ ਵੇਖਣ ਵਿੱਚ ਆਇਆ ਹੈ ਕਿ ਪਿਛਲੇ ਲੰਬੇ ਸਮੇਂ ਦੌਰਾਨ ਮੂੰਹ ਢੱਕ ਕੇ ਮੋਟਰ ਸਾਈਕਲ ਸਵਾਰ ਵਿਅਕਤੀ ਬੈਂਕਾਂ ਅਤੇ ਏ.ਟੀ.ਐਮ. ਵਿੱਚੋਂ ਕੈਸ਼ ਕਢਵਾ ਕੇ ਰਸਤੇ ਵਿੱਚ ਜਾਣ ਵਾਲਿਆਂ ਦਾ ਪਿੱਛਾ ਕਰਕੇ ਨਗਦੀ ਖੋਹ ਲੈਂਦੇ ਹਨ ਅਤੇ ਔਰਤਾਂ ਪਾਸੋਂ ਕੰਨਾਂ ਦੀਆਂ ਵਾਲੀਆਂ, ਚੈਨੀ ਅਤੇ ਪਰਸ ਆਦਿ ਵੀ ਖੋਹ ਕੇ ਲੈ ਜਾਂਦੇ ਹਨ।

ਟਾਂਡਾ ਚੌਕ ਵਿਖੇ ਬੱਸਾਂ ਖੜ੍ਹੀਆਂ ਕਰਨ 'ਤੇ ਕੱਟੇ ਜਾਣਗੇ ਚਲਾਨ: ਏ.ਡੀ.ਸੀ.


-ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹੇ ਦੇ ਸਮੂਹ ਟਰਾਂਸਪੋਰਟ ਕੰਪਨੀਆਂ ਦੇ ਪ੍ਰਤੀਨਿੱਧੀਆਂ ਨੂੰ ਦਿੱਤੇ ਦਿਸ਼ਾ-ਨਿਰਦੇਸ਼
ਹੁਸ਼ਿਆਰਪੁਰ, 15 ਮਈ:
                  ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਇਕਬਾਲ ਸਿੰਘ ਸੰਧੂ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹੇ ਦੀਆਂ ਸਮੂਹ ਸਰਕਾਰੀ ਅਤੇ ਪ੍ਰਾਈਵੇਟ ਟਰਾਂਸਪੋਰਟ ਕੰਪਨੀਆਂ ਦੇ ਪ੍ਰਤੀਨਿੱਧੀਆਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਜੱਸਾ ਸਿੰਘ ਰਾਮਗੜ੍ਹੀਆ ਚੌਕ ਵਿਖੇ ਸਵਾਰੀਆਂ ਨੂੰ ਬੱਸਾਂ ਵਿੱਚ ਚੜ੍ਹਾਉਣ ਅਤੇ ਉਤਾਰਨ ਲਈ ਬੱਸਾਂ ਨਾ ਖੜ੍ਹੀਆਂ ਕੀਤੀਆਂ ਜਾਣ। ਉਨ੍ਹਾਂ ਕਿਹਾ ਕਿ ਇਹ ਦੇਖਣ ਵਿੱਚ ਆਇਆ ਹੈ ਕਿ ਸਰਕਾਰੀ ਅਤੇ ਪ੍ਰਾਈਵੇਟ ਕੰਪਨੀਆਂ ਦੇ ਬੱਸ ਚਾਲਕ ਇਸ ਚੌਕ ਵਿਖੇ ਜਲੰਧਰ, ਲੁਧਿਆਣਾ, ਚੰਡੀਗੜ੍ਹ ਅਤੇ ਹੋਰ ਸ਼ਹਿਰਾਂ ਨੂੰ ਜਾਣ ਲਈ ਬੱਸ ਚਾਲਕ ਬੱਸਾਂ ਨੂੰ ਚੌਕ ਵਿੱਚ ਖੜ੍ਹਾ ਕੇ ਸਵਾਰੀਆਂ ਨੂੰ ਲੈਂਦੇ ਹਨ। ਇਸ ਦੌਰਾਨ ਚੌਕ ਵਿੱਚ ਬੱਸਾਂ ਅਤੇ ਹੋਰ ਵਾਹਨਾਂ ਦੇ ਨਾਲ ਭਾਰੀ ਟਰੈਫਿਕ ਜਾਮ ਹੋ ਜਾਂਦਾ ਹੈ, ਜਿਸ ਨਾਲ ਰਾਹਗੀਰਾਂ ਨੂੰ ਤਾਂ ਪ੍ਰੇਸ਼ਾਨੀ ਹੁੰਦੀ ਹੀ ਹੈ, ਕੋਈ ਗੰਭੀਰ ਦੁਰਘਟਨਾ ਹੋਣ ਦਾ ਵੀ ਖਦਸ਼ਾ ਬਣਿਆ ਰਹਿੰਦਾ ਹੈ। ਉਨ੍ਹਾਂ ਨੇ ਸਮੂਹ ਪ੍ਰਾਈਵੇਟ ਅਤੇ ਸਰਕਾਰੀ ਟਰਾਂਸਪੋਰਟਰਾਂ ਦੇ ਪ੍ਰਤੀਨਿੱਧੀਆਂ ਨੂੰ ਇਕ ਹਫ਼ਤੇ ਦਾ ਸਮਾਂ ਦਿੰਦਿਆਂ ਕਿਹਾ ਕਿ ਉਹ ਇਸ ਗੱਲ ਨੂੰ ਯਕੀਨੀ ਬਣਾਉਣ ਕਿ ਬਸ ਚਾਲਕਾਂ ਵਲੋਂ ਇਸ ਚੌਕ ਵਿਖੇ ਬੱਸਾਂ ਨਾ ਖੜ੍ਹੀਆਂ ਕਰਨ। ਉਨ੍ਹਾਂ ਕਿਹਾ ਕਿ ਜੇਕਰ ਬਸ ਚਾਲਕਾਂ ਵਲੋਂ ਜੱਸਾ ਸਿੰਘ ਰਾਮਗੜ੍ਹੀਆ ਚੌਕ ਵਿੱਚ ਬੱਸਾਂ ਖੜ੍ਹੀਆਂ ਕੀਤੀਆਂ ਗਈਆਂ, ਤਾਂ ਇਨ੍ਹਾਂ ਬੱਸਾਂ ਦੇ ਸਖਤੀ ਨਾਲ ਚਲਾਨ ਕੱਟੇ ਜਾਣਗੇ। ਉਨ੍ਹਾਂ ਕਿਹਾ ਕਿ ਜਦੋਂ ਬੱਸ ਚਾਲਕਾਂ ਵਲੋਂ ਬੱਸਾਂ ਇਸ ਚੌਕ ਵਿੱਚ ਨਹੀਂ ਰੋਕੀਆਂ ਜਾਣਗੀਆਂ, ਤਾਂ ਸਵਾਰੀਆਂ ਵੀ ਆਪਣੇ-ਆਪ ਬੱਸ ਸਟੈਂਡ 'ਤੇ ਆ ਕੇ ਬੱਸਾਂ ਲੈਣਗੀਆਂ। ਉਨ੍ਹਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਇਸ ਚੌਕ ਵਿੱਚ ਬੱਸਾਂ ਨਾਲ ਖੜ੍ਹੀਆਂ ਕਰਨ ਸਬੰਧੀ ਸਾਈਨ ਬੋਰਡ ਵੀ ਲਗਾਏ ਜਾਣ।
                  ਇਸ ਦੌਰਾਨ ਦੀ ਐਕਸਪ੍ਰੈਸ ਟਰਾਂਸਪੋਰਟ ਕੰਪਨੀ, ਦੁਆਬਾ ਟਰਾਂਸਪੋਰਟ ਕੰਪਨੀ, ਦੁਆਬਾ ਰੋਡਵੇਜ਼ ਅਤੇ ਰਾਜਧਾਨੀ ਟਰਾਂਸਪੋਰਟ ਕੰਪਨੀ ਦੇ ਪ੍ਰਤੀਨਿੱਧੀਆਂ ਤੋਂ ਇਲਾਵਾ ਜ਼ਿਲ੍ਹਾ ਟਰਾਂਸਪੋਰਟ ਅਫ਼ਸਰ ਸ੍ਰੀਮਤੀ ਜੀਵਨਜਗਜੋਤ ਕੌਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

18 ਸਾਲ ਤੋਂ ਘੱਟ ਬੱਚੇ ਵਾਹਨ ਨਾ ਚਲਾਉਣ: ਡਿਪਟੀ ਕਮਿਸ਼ਨਰ

ਸੈਮੀਨਾਰ ਦੌਰਾਨ ਟਰੈਫਿਕ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਕਿਹਾ
ਹੁਸ਼ਿਆਰਪੁਰ, 15 ਮਈ:ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਕਿਹਾ ਕਿ 18 ਸਾਲ ਤੋਂ ਘੱਟ ਉਮਰ ਦੇ ਬੱਚੇ ਵਾਹਨ ਨਾ ਚਲਾਉਣ ਕਿਉਂਕਿ ਇਸ ਉਮਰ ਦੇ ਬੱਚਿਆਂ ਵਲੋਂ ਵਾਹਨ ਚਲਾਉਣ ਨਾਲ ਦੁਰਘਟਨਾਵਾਂ ਵਾਪਰਨ ਦਾ ਡਰ ਬਣਿਆ ਰਹਿੰਦਾ ਹੈ। ਉਹ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੁਆਸਪੁਰ ਹੀਰਾਂ ਵਿਖੇ ਯੂ.ਐਨ.ਰੋਡ ਸੇਫ਼ਟੀ ਵੀਕ ਦੌਰਾਨ ਕਰਵਾਏ ਸੈਮੀਨਾਰ ਮੌਕੇ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਨਾਬਾਲਗ ਵਲੋਂ ਦੋ ਪਹੀਆ ਵਾਹਨ ਚਲਾਉਣ ਨਾਲ ਹਾਦਸੇ ਵਾਪਰਨ ਦਾ ਵਧੇਰੇ ਡਰ ਹੁੰਦਾ ਹੈ, ਇਸ ਲਈ ਮਾਪਿਆਂ ਦੀ ਜ਼ਿੰਮੇਵਾਰੀ ਬਣਦੀ ਹੈ, ਕਿ ਉਹ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਵਾਹਨ ਨਾ ਚਲਾਉਣ ਦੇਣ। ਉਨ੍ਹਾਂ ਕਿਹਾ ਕਿ ਜੇਕਰ ਕੋਈ ਨਾਬਾਲਗ ਬੱਚਾ ਵਾਹਨ ਚਲਾਉਂਦੇ ਸਮੇਂ ਕਿਸੇ ਵੀ ਪ੍ਰਕਾਰ ਦਾ ਨੁਕਸਾਨ ਕਰਦਾ ਹੈ, ਤਾਂ ਇਸ ਦਾ ਖਮਿਆਜ਼ਾ ਮਾਪਿਆਂ ਨੂੰ ਭੁਗਤਣਾ ਪੈ ਸਕਦਾ ਹੈ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਟਰੈਫਿਕ ਨਿਯਮਾਂ ਦੀ ਪਾਲਣਾ ਯਕੀਨੀ ਬਣਾਏ ਜਾਵੇ, ਤਾਂ ਜੋ ਹਾਦਸਿਆਂ ਨੂੰ ਠੱਲ੍ਹ ਪੈ ਸਕੇ। ਉਨ੍ਹਾਂ ਕਿਹਾ ਕਿ ਹਰੇਕ ਵਾਹਨ ਚਾਲਕ ਨੂੰ ਸੜਕ 'ਤੇ ਟਰੈਫ਼ਿਕ ਰੂਲਾਂ ਦਾ ਪੂਰਾ ਖਿਆਲ ਰੱਖਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਟਰੈਫਿਕ ਨਿਯਮਾਂ ਬਾਰੇ ਜਾਗਰੂਕਤਾ ਵੀ ਬਹੁਤ ਜ਼ਰੂਰੀ ਹੈ, ਕਿਉਂਕਿ ਜਾਗਰੂਕਤਾ ਕਾਰਨ ਹੀ ਟਰੈਫਿਕ ਨਿਯਮਾਂ ਦੀ ਪਾਲਣਾ ਕੀਤੀ ਜਾ ਸਕਦੀ ਹੈ। ਉਨ੍ਹਾਂ ਸਕੂਲਾਂ, ਕਾਲਜਾਂ ਦੇ ਮੁੱਖੀਆਂ ਨੂੰ ਵਿਦਿਆਰਥੀਆਂ ਨੂੰ ਟਰੈਫਿਕ ਨਿਯਮਾਂ ਤੋਂ ਜਾਣੂ ਕਰਵਾਉਣ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਨਾਲ ਮਨੁੱਖੀ ਜ਼ਿੰਦਗੀਆਂ ਬੱਚ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਵਾਹਨ ਚਲਾਉਂਦੇ ਸਮੇਂ ਸਪੀਡ ਦਾ ਧਿਆਨ ਰੱਖਣਾ ਵੀ ਬਹੁਤ ਜ਼ਰੂਰੀ ਹੈ, ਕਿਉਂਕਿ ਇਕਦਮ ਕਿਸੇ ਦੇ ਅੱਗੇ ਆ ਜਾਣ ਨਾਲ ਸਪੀਡ ਨੂੰ ਕੰਟਰੋਲ ਕਰਨਾ ਔਖਾ ਹੋ ਜਾਂਦਾ ਹੈ ਅਤੇ ਦੁਰਘਟਨਾ ਵਾਪਰ ਜਾਂਦੀ ਹੈ। ਜ਼ਿਲ੍ਹਾ ਟਰਾਂਸਪੋਰਟ ਅਫ਼ਸਰ ਸ੍ਰੀਮਤੀ ਜੀਵਨਜਗਜੋਤ ਕੌਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਓਵਰ ਸਪੀਡ ਵਾਹਨਾਂ ਸਬੰਧੀ ਜਾਗਰੂਕਤਾ ਫੈਲਾਉਣ ਲਈ ਯੂਨਾਈਟਡ ਨੇਸ਼ਨ ਰੋਡ ਸੇਫ਼ਟੀ ਵੀਕ ਮਨਾਇਆ ਜਾ ਰਿਹਾ ਹੈ, ਜਿਸ ਤਹਿਤ ਓਵਰ ਸਪੀਡ ਵਾਹਨਾਂ ਲਈ ਵਿਸ਼ੇਸ਼ ਜਾਗਰੂਕਤਾ ਫੈਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹਰੇਕ ਵਿਅਕਤੀ ਨੂੰ ਟਰੈਫਿਕ ਰੂਲਾਂ ਅਨੁਸਾਰ ਹੀ ਆਪਣੇ ਵਾਹਨ ਚਲਾਉਣੇ ਚਾਹੀਦੇ ਹਨ ਅਤੇ ਉਨ੍ਹਾਂ ਦੀ ਸਪੀਡ ਵੀ ਲਿਮਟ ਵਿੱਚ ਹੀ ਰੱਖਣੀ ਚਾਹੀਦੀ ਹੈ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਹਰ ਵਿਅਕਤੀ ਨੂੰ ਨਿਯਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ। ਸੈਮੀਨਾਰ ਦੌਰਾਨ ਵਿਦਿਆਰਥੀਆਂ ਦੇ ਓਵਰ ਸਪੀਡ ਸਬੰਧੀ ਪੇਟਿੰਗ ਅਤੇ ਸਲੋਗਨ ਮੁਕਾਬਲੇ ਵੀ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਜੇਤੂ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਸ੍ਰੀ ਦਿਨੇਸ਼ ਕੁਮਾਰ ਤੋਂ ਇਲਾਵਾ ਹੋਰ ਵੀ ਸਖਸ਼ੀਅਤਾਂ ਹਾਜ਼ਰ ਸਨ।

ਸਰਕਾਰੀ ਕੰਨਿਆਂ ਸਕੂਲ ਦੀਆਂ ਕੁੜੀਆਂ ਮੈਰਿਟ ਵਿਚ

ਤਲਵਾੜਾ, 14 ਮਈ:ਤਲਵਾੜਾ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਦੀਆਂ ਬਾਰਵੀਂ ਦੀਆਂ ਪ੍ਰੀਖਿਆ ਦੇ ਆਏ ਨਤੀਜਿਆਂ ਵਿੱਚ ਮੈਰਿਟ ਸੂਚੀ ਵਿਚ ਨਾਮ ਪ੍ਰਾਪਤ ਕਰਕੇ ਆਪਣੇ ਮਾਂ ਬਾਪ ਦਾ ਅਤੇ ਆਪਣੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ।
ਪਲਵੀ ਜਿਸ ਨੇ ਮੈਡੀਕਲ ਦੀ ਪ੍ਰੀਖਿਆ ਦੇ ਕੇ 18ਵਾਂ ਸਥਾਨ ਪ੍ਰਾਪਤ ਕੀਤਾ ਹੈ। ਪਲਵੀ ਨੇ ਆਖਿਆ ਕਿ ਉਹ ਵੱਡੀ ਹੋ ਕੇ ਡਾਕਟਰ ਬਣਨਾ ਚਾਹੁੰਦੀ ਹੈ। ਸੂਬੇ ਵਿਚੋਂ 22ਵਾਂ ਸਥਾਨ ਪ੍ਰਾਪਤ ਕਰਨ ਵਾਲੀ ਰਾਧਾ ਵਕੀਲ ਬਣਨਾ ਚਾਹੁੰਦੀ ਹੈ। ਇਸੇ ਤਰਾਂ ਕਾਜਲ ਜਿਸ ਨੇ ਆਰਟਸ ਦੀ ਪ੍ਰੀਖਿਆ ਵਿਚੋਂ ਸੂਬੇ ਚੋਂ 23ਵਾਂ ਸਥਾਨ ਹਾਸਲ ਕੀਤਾ ਹੈ। ਉਹ ਵੱਡੀ ਹੋ ਕੇ ਆਈ.ਪੀ.ਐਸ. ਅਫਸਰ ਬਣਨਾ ਚਹੁੰਦੀ ਹੈ।
ਸਰਕਾਰੀ ਕੰਨਿਆ ਸਕੂਲ ਦੀਆਂ ਵਿਦਿਆਰਥਣਾਂ ਪਲਵੀ, ਰਾਧਾ ਅਤੇ ਕਾਜਲ ਨੇ ਮੈਰਿਟ ਵਿੱਚ ਆ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ।

ਸੈਟੇਲਾਈਟ ਜ਼ਰੀਏ ਨਾੜ ਨੂੰ ਅੱਗ ਲਗਾਉਣ ਵਾਲੇ 72 ਕੇਸ ਫੜੇ

-2 ਲੱਖ ਰੁਪਏ ਤੋਂ ਵੱਧ ਕੀਤਾ ਜ਼ੁਰਮਾਨਾ
-ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ 'ਤੇ ਹੋਵੇਗੀ ਸਖ਼ਤ ਕਾਰਵਾਈ : ਡਿਪਟੀ ਕਮਿਸ਼ਨਰ
ਹੁਸ਼ਿਆਰਪੁਰ, 12 ਮਈ: ਸੈਟੇਲਾਈਟ ਜ਼ਰੀਏ ਆਕਾਸ਼ ਤੋਂ ਨਾੜ ਨੂੰ ਅੱਗ ਲਗਾਉਣ ਵਾਲਿਆਂ 'ਤੇ ਰੱਖੀ ਜਾ ਰਹੀ ਨਜ਼ਰ ਉਦੋਂ ਕਾਰਗਰ ਸਾਬਤ ਹੋਈ, ਜਦੋਂ ਜ਼ਿਲ੍ਹੇ ਵਿੱਚ ਅਜਿਹੇ 72 ਕੇਸ ਫੜੇ ਗਏ। ਲੁਧਿਆਣਾ ਤੋਂ ਚੱਲ ਰਹੇ ਸੈਟੇਲਾਈਟ ਰਾਹੀਂ ਜਿਸ ਸਥਾਨ 'ਤੇ ਅੱਗ ਲੱਗੀ ਹੈ, ਉਸ ਬਾਰੇ ਤੁਰੰਤ ਪਤਾ ਲੱਗ ਜਾਂਦਾ ਹੈ ਅਤੇ ਇਸ ਦੀ ਸੂਚਨਾ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਗਠਿਤ ਸਬੰਧਤ ਟੀਮਾਂ ਨੂੰ ਮੋਬਾਇਲ ਮੈਸੇਜ਼ ਜ਼ਰੀਏ ਮਿਲ ਜਾਂਦੀ ਹੈ, ਜਿਸ ਸਦਕਾ ਜ਼ਿਲ੍ਹੇ ਵਿੱਚ 72 ਕੇਸ ਸਾਹਮਣੇ ਆਏ ਹਨ ਅਤੇ ਅਜਿਹਾ ਕਰਨ ਵਾਲੇ ਵਿਅਕਤੀਆਂ ਨੂੰ 2 ਲੱਖ ਰੁਪਏ ਤੋਂ ਵੱਧ ਦਾ ਜ਼ੁਰਮਾਨਾ ਵੀ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਇਸ ਵਾਰ ਕਣਕ ਦੇ ਸੀਜ਼ਨ ਦੌਰਾਨ ਨਾੜ ਸਾੜਨ 'ਤੇ ਸੈਟੇਲਾਈਟ (ਉਪਗ੍ਰਹਿ) ਰਾਹੀਂ ਅਕਾਸ਼ ਤੋਂ ਨਿਗਰਾਨੀ ਰੱਖੀ ਜਾ ਰਹੀ ਹੈ ਅਤੇ ਜਿੱਥੇ ਕਿਤੇ ਵੀ ਕੋਈ ਕਣਕ ਦੇ ਨਾੜ/ਰਹਿੰਦ-ਖੂੰਹਦ ਨੂੰ ਅੱਗ ਲਗਾਏਗਾ ਨਾਲੋ ਨਾਲ ਉਪਗ੍ਰਹਿ ਦੀਆਂ ਤਸਵੀਰਾਂ ਪ੍ਰਾਪਤ ਹੋ ਜਾਂਦੀਆਂ ਹਨ, ਜਿਸ ਅਧਾਰ 'ਤੇ ਚੌਕਸੀ ਟੀਮ ਵਲੋਂ ਤੁਰੰਤ ਸਬੰਧਤ ਕਿਸਾਨ ਦੇ ਖੇਤ ਤੱਕ ਪਹੁੰਚ ਕੇ ਕਾਰਵਾਈ ਅਰੰਭੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ 10 ਮਈ ਤੱਕ ਜ਼ਿਲ੍ਹੇ ਵਿੱਚ ਅਜਿਹੇ 72 ਕੇਸ ਫੜੇ ਗਏ ਹਨ, ਜਿਨ੍ਹਾਂ ਵਿੱਚ ਮੁਕੇਰੀਆਂ ਤਹਿਸੀਲ ਵਿੱਚ 39, ਦਸੂਹਾ 23 ਅਤੇ ਗੜ੍ਹਸ਼ੰਕਰ ਤਹਿਸੀਲ ਵਿੱਚ 10 ਕੇਸ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੇਸਾਂ ਵਿੱਚ ਸਬੰਧਤ ਵਿਅਕਤੀਆਂ ਨੂੰ 2 ਲੱਖ 10 ਹਜ਼ਾਰ ਰੁਪਏ ਜ਼ੁਰਮਾਨਾ ਵੀ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਕੇਰੀਆਂ ਦੇ 39 ਕੇਸਾਂ ਵਿੱਚ 97,500 ਰੁਪਏ, ਦਸੂਹਾ ਦੇ 23 ਕੇਸਾਂ ਵਿੱਚ 57,500 ਜਦਕਿ ਗੜ੍ਹਸ਼ੰਕਰ ਦੇ 10 ਕੇਸਾਂ ਵਿੱਚ 55,000 ਰੁਪਏ ਜ਼ੁਰਮਾਨਾ ਕੀਤਾ ਜਾ ਚੁੱਕਾ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੌਮੀ ਗਰੀਨ ਟ੍ਰਿਬਿਊਨਲ (ਐਨ.ਜੀ.ਟੀ.) ਦੇ ਹੁਕਮਾਂ 'ਤੇ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਬਲਾਕ ਪੱਧਰ 'ਤੇ 14 ਮੋਨੀਟਰਿੰਗ ਟੀਮਾਂ ਗਠਿਤ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿੱਚ 90 ਅਧਿਕਾਰੀ (ਅਫ਼ਸਰ ਇੰਚਾਰਜ) ਨਿਗਰਾਨੀ ਵਜੋਂ ਤਾਇਨਾਤ ਹਨ।
ਉਨ੍ਹਾਂ ਦੱਸਿਆ ਕਿ ਇਹ ਮੋਨੀਟਰਿੰਗ ਟੀਮਾਂ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਖੇਤਰੀ ਦਫ਼ਤਰ ਹੁਸ਼ਿਆਰਪੁਰ ਦੀ ਅਗਵਾਈ ਵਿੱਚ ਕੰਮ ਕਰ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਐਨ.ਜੀ.ਟੀ. ਵਲੋਂ ਅੱਗ ਲਗਾਉਣ 'ਤੇ ਪੂਰਨ ਮਨਾਹੀ ਕੀਤੀ ਗਈ ਹੈ, ਤਾਂ ਜੋ ਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ 2 ਏਕੜ ਤੋਂ ਘੱਟ ਵਾਲੇ ਕਿਸਾਨ ਨੂੰ 25,00 ਰੁਪਏ, 2 ਤੋਂ 5 ਏਕੜ ਵਾਲੇ ਕਿਸਾਨ ਨੂੰ 5 ਹਜ਼ਾਰ ਰੁਪਏ ਅਤੇ 5 ਤੋਂ ਵੱਧ ਏਕੜ ਵਾਲੇ ਕਿਸਾਨ ਨੂੰ 15 ਹਜ਼ਾਰ ਰੁਪਏ ਜ਼ੁਰਮਾਨਾ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜੇਕਰ ਕੋਈ ਇਹ ਰਕਮ ਮੌਕੇ 'ਤੇ ਦੇਣ ਤੋਂ ਇਨਕਾਰ ਕਰਦਾ ਹੈ ਤਾਂ ਅਜਿਹੇ ਵਿਅਕਤੀ ਵਿਰੁੱਧ ਏਅਰ ਐਕਟ 1981 ਦੀ ਧਾਰਾ 39 ਅਤੇ ਜ਼ਿਲ੍ਹਾ ਮੈਜਿਸਟ੍ਰੇਟ ਦੇ ਰਹਿੰਦ-ਖੂੰਹਦ/ਪਰਾਲੀ/ਨਾੜ ਨੂੰ ਅੱਗ ਲਗਾਉਣ ਤੋਂ ਮਨਾਹੀ ਦੇ ਹੁਕਮ ਦੀ ਉਲੰਘਣਾ ਵਿਰੁੱਧ ਆਈ.ਪੀ.ਸੀ. ਦੀ ਧਾਰਾ 188 ਅਧੀਨ ਪੁਲਿਸ ਕੇਸ ਦਰਜ ਕਰਵਾਇਆ ਜਾਵੇਗਾ।
  ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਮੀਨ ਦੀ ਉਪਜਾਊ ਸ਼ਕਤੀ ਬਰਕਰਾਰ ਰੱਖਣ ਅਤੇ ਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਲਈ ਕਣਕ ਦੇ ਨਾੜ/ਰਹਿੰਦ-ਖੂੰਹਦ ਦੀ ਖੇਤ ਵਿਚ ਹੀ ਵਹਾਈ ਕੀਤੀ ਜਾਵੇ।

Labels

10+2 Reuslt (1) 2012 (41) 2014 (35) 2017 (36) Act 144 (47) Akali Dal (33) Amarjit Singh Sahi MLA (15) Anandpur Sahib (1) Anti Tobacoo day (1) Army (3) Army Institute of Management & Technology (1) Army tranning (1) Arun Dogra (4) Avinash Rai Khanna (1) awareness (7) B. Ed. Front (6) baba lal dyal ji (1) badal (7) Barrage (1) BBMB (30) BJP (26) BLO (1) blood donation (1) Book (1) BSF (2) BSP (1) Bus (1) cabel tv (1) Camp (1) Canal (1) Cancer (1) Capt. Amrinder Singh (5) CBSE Board (1) Chandigarh (1) Checking (2) cheema (1) chief minister (1) child labour (1) civil hospital (1) CM (1) complaints (1) Congress (18) control room (1) Court (2) cow safety planning (1) Crime (1) crops (1) D.I.G Jaskaran Singh (1) Dairy Development Board (3) Daljit Singh Cheema (2) Dasuya (35) datarpur (3) datesheet (1) dc (4) dc vipul ujval (24) DC Vipul Ujwal (32) Dengue & chikungunya (1) deputy commissioner vipul ujwal (1) development deptt. (1) dhugga (2) Digital (1) Dist. Admn. (173) District Language Officer Raman Kumar (1) doaba radio (1) Dogra (5) donation (1) drugs (3) DTO (6) education (30) education seminar (7) Elections (158) employement (5) employment (15) environment (10) ETT Union (4) EVMs (3) Exams (1) exams 2010 (2) Exhibition (1) Farmer (1) festival (2) flood control (3) Food Safety Act (1) forest (3) G.S.T (1) GADVASU (1) garhdiwala (3) garshankar (5) GCT (17) Govt Model High School Talwara (33) GPC (2) green india (2) gst (2) GTU (9) Gurpurab (1) Guru (2) health (11) Help desk (1) Himachal (1) Hola (1) hoshiarpur (132) iDay (1) IIT (1) Independence Day (1) India (1) india election results (3) india elections (4) ips (1) ITI (5) juvenile home (1) kabbadi (2) kandhi (2) kavi darbar (4) Lagal Aid Clinic (1) Learn Urdu (1) legal (11) Legal Aid Clinic (2) liquor (1) Loan (2) lok adalat (3) Mahant Ram Parkash Das (1) mahilpur (3) Mahinder Kaur Josh (1) malaria (1) Mandir (1) mc (4) MCU Punjab (2) Mela (1) merit (1) Micky (2) mining (3) MLA (2) MLA Sundar Sham arora (2) Mohalla (1) Mukerian (4) Multi skill development (1) nagar panchayat (14) Nandan (1) NCC (1) News Updates (52) nss (1) panchayat (1) Panchayat Elections (1) panchayat samiti (1) parade (1) Passing out (1) Police (10) polio drops (3) Politics (7) Pong Dam (3) Pooja sharma (1) Post service (1) PPP (3) press (3) PSEB (8) PSSF (3) PSTET (1) Pt. Kishori Lal (1) Punjab (31) punjab lok sabha winners (1) punjab radio live (1) Punjab School Education Board (6) punjabi sahit (22) PWD (2) Rajnish Babbi (3) Rajwal School Result (1) ramesh dogra (4) Ramgharia (1) Ravidas (2) Recruitment (3) Red Cross (12) red cross society (2) Republic Day (3) Result (2) Results (3) Retirement (1) Road Safety (1) Rock Garden (1) Roopnagar (11) Ropar (2) Rozgar (1) Rural Mission (1) s.c.commision (1) Sacha Sauda (2) Sadhu Singh Dharmsot (1) Sahi (12) sanjha chullah (6) Sant Balbir Singh (1) save girls (1) save trees (1) save water (1) sbi (2) Sc Commission (2) School (8) SDM Jatinder Jorwal (1) self employment (1) seminar (1) Senate (1) services (3) Sewa Singh Sekhwan (1) sgpc (2) Shah Nehar (5) Shakir (2) shamchurasi (1) shivsena (1) sidhu (19) skill development centre (1) smarpan (2) Sohan Singh Thandal (4) sports (8) staff club (2) Stenographer training (1) Sukhjit Kaur Sahi (6) Summer camp (2) Sunder Sham Arora (4) svm (5) swachh (5) Swachh Bharat (2) swimming (2) Swine Flu (1) talwara (208) Talwara Police (1) Talwara Schools (74) tax (2) TET (1) thandal (4) Tikshan Sood (6) Toy Bank (1) traffic rules (4) Training (2) Training camp (2) Traning Camp (1) Transport (2) travel agency (1) unions (2) University (1) Vet University (5) Vigilance (1) Vijay Sampla (8) Vipul Ujwal (1) voter (5) waiver (1) water (1) Water is Life (1) world kabbadi cup (2) yoga (3) yoga day (3) youth (2) zila parishad (2) ਸਰਬੱਤ ਦਾ ਭਲਾ (1) ਸ਼ਾਕਰ (2) ਸੇਖਵਾਂ (1) ਕਵੀ ਦਰਬਾਰ (5) ਚੋਣਾਂ (15) ਟਰੈਫਿਕ ਨਿਯਮ (1) ਡੀ.ਸੀ ਵਿਪੁਲ ਉਜਵਲ (2) ਤਲਵਾੜਾ (26) ਤੀਕਸ਼ਨ ਸੂਦ (8) ਪੰਚਾਇਤ (13) ਪੰਜਾਬ (9) ਬਾਦਲ (29) ਮਹਿੰਦਰ ਕੌਰ ਜੋਸ਼ (4) ਮਜੀਠੀਆ (1)