ਪੰਜਾਬ ਸਰਕਾਰ ਸ਼੍ਰੀ ਗੁਰੂ ਰਵਿਦਾਸ ਜੀ ਦੀ ਯਾਦਗਾਰ 'ਮੀਨਾਰੇ-ਏ-ਬੇਗਮਪੁਰਾ' ਨੂੰ ਜਲਦ ਕਰੇਗੀ ਮੁਕੰਮਲ : ਵਿੱਤ ਮੰਤਰੀ



  • ਕਿਹਾ, ਜੰਗਲੀ ਜਾਨਵਰਾਂ ਤੋਂ ਫਸਲਾਂ ਦੀ ਰਾਖੀ ਲਈ ਜਾਲ ਲਗਵਾਉਣ ਵਾਸਤੇ 50 ਕਰੋੜ ਰੁਪਏ ਦੀ ਸਬਸਿਡੀ ਮੁਹੱਈਆ ਕਰਵਾਏਗੀ ਸੂਬਾ ਸਰਕਾਰ

  • ਕੰਢੀ ਖੇਤਰ 'ਚ ਸਿੰਚਾਈ ਦੀ ਸਹੂਲਤ ਲਈ ਪੰਜਾਬ ਸਰਕਾਰ ਵਲੋਂ ਲਗਾਏ ਜਾਣਗੇ 265 ਟਿਊਬਵੈਲ

  • ਸ਼੍ਰੀ ਖੁਰਾਲਗੜ੍ਹ ਸਾਹਿਬ ਵਿਖੇ ਸ਼੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ 'ਤੇ ਮਨਾਇਆ ਰਾਜ ਪੱਧਰੀ ਸਮਾਗਮ

ਸ਼੍ਰੀ ਖੁਰਾਲਗੜ੍ਹ ਸਾਹਿਬ/ਹੁਸ਼ਿਆਰਪੁਰ, 31 ਜਨਵਰੀ : ਵਿੱਤ ਮੰਤਰੀ ਪੰਜਾਬ ਸ੍ਰ. ਮਨਪ੍ਰੀਤ ਸਿੰਘ ਬਾਦਲ ਨੇ ਸ਼੍ਰੀ ਖੁਰਾਲਗੜ੍ਹ ਸਾਹਿਬ ਵਿਖੇ ਰਾਜ ਪੱਧਰੀ ਸਮਾਗਮ ਦੌਰਾਨ ਸ਼੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਦੀ ਸੂਬਾ ਵਾਸੀਆਂ ਨੂੰ ਵਧਾਈ ਦਿੰਦਿਆਂ ਐਲਾਨ ਕੀਤਾ ਕਿ ਮੁੱਖ ਮੰਤਰੀ, ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਪੰਜਾਬ ਸਰਕਾਰ ਵਲੋਂ ਸ਼੍ਰੀ ਗੁਰੂ ਰਵਿਦਾਸ ਜੀ ਦੀ ਯਾਦਗਾਰ 'ਮੀਨਾਰੇ-ਏ-ਬੇਗਮਪੁਰਾ' ਨੂੰ ਜਲਦ
ਹੀ ਮੁਕੰਮਲ ਕੀਤਾ ਜਾਵੇਗਾ। ਉਨ੍ਹਾਂ ਸਮਾਗਮ ਵਿਚ ਇਕੱਤਰ ਭਾਰੀ ਸੰਗਤ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿਚ ਤਰੱਕੀ ਤੇ ਖੁਸ਼ਹਾਲੀ ਲਿਆਉਣ ਲਈ ਵਚਨਬੱਧ ਹੈ।


          ਵਿੱਤ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਕੰਢੀ ਅਤੇ ਬਾਰਡਰ ਦਾ ਇਲਾਕਾ ਕਾਫ਼ੀ ਪੱਛੜਿਆ ਹੈ ਅਤੇ ਇਸ ਸਬੰਧੀ ਉਨ੍ਹਾਂ ਪਿਛਲੇ ਹਫ਼ਤੇ ਕੇਂਦਰੀ ਵਿੱਤ ਮੰਤਰੀ ਨਾਲ ਮੁਲਾਕਾਤ ਦੌਰਾਨ ਇਹ ਤਜਵੀਜ਼ ਰੱਖੀ ਸੀ ਕਿ ਜੇਕਰ ਇਨ੍ਹਾਂ ਇਲਾਕਿਆਂ ਵਿੱਚ ਬਾਰਡਰ ਏਰੀਆ ਡਿਵੈਲਪਮੈਂਟ ਸਕੀਮ ਅਤੇ ਰਾਸ਼ਟਰੀ ਕ੍ਰਿਸ਼ੀ ਵਿਕਾਸ ਯੋਜਨਾ ਅਧੀਨ ਕੇਂਦਰ ਦੀ ਹਿੱਸੇਦਾਰੀ ਵਿਚ ਵਾਧਾ ਕੀਤਾ ਜਾਵੇ, ਤਾਂ ਕੰਢੀ ਅਤੇ ਬਾਰਡਰ ਦੇ ਇਲਾਕੇ ਤੇਜ਼ੀ ਨਾਲ ਵਿਕਾਸ ਦੀਆਂ ਲੀਹਾਂ 'ਤੇ ਆ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਅਰਧ ਪਹਾੜੀ ਖੇਤਰ ਵਿਚ ਜੰਗਲੀ ਜਾਨਵਰ ਫਸਲਾਂ ਨੂੰ ਖਰਾਬ ਕਰ ਦਿੰਦੇ ਹਨ, ਜਿਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਇਸ ਇਲਾਕੇ ਦੀ ਫਸਲ ਦੀ ਰਾਖੀ ਲਈ ਜਾਲ ਲਗਵਾਉਣ ਵਾਸਤੇ ਕਿਸਾਨਾਂ ਨੂੰ 50 ਕਰੋੜ ਰੁਪਏ ਦੀ ਸਬਸਿਡੀ ਮੁਹੱਈਆ ਕਰਵਾਏਗੀ। ਉਨ੍ਹਾਂ ਕੰਢੀ ਖੇਤਰ ਵਿਚ ਸਿੰਚਾਈ ਵਾਲੇ ਪਾਣੀ ਦੀ ਸਮੱਸਿਆ ਨੂੰ ਮੁੱਖ ਰੱਖਦੇ ਹੋਏ ਸੂਬੇ ਦੇ ਕੰਢੀ ਖੇਤਰ ਦੇ 13 ਵਿਧਾਨ ਸਭਾ ਹਲਕਿਆਂ ਲਈ ਪ੍ਰਤੀ ਹਲਕਾ 20 ਟਿਊਬਵੈਲ ਦੇ ਹਿਸਾਬ ਨਾਲ 240, ਜਦਕਿ ਵਿਧਾਨ ਸਭਾ ਹਲਕਾ ਗੜ੍ਹਸ਼ੰਕਰ ਵਿਚ 25 ਟਿਊਬਵੈਲ ਸਮੇਤ 265 ਟਿਊਬਵੈਲ ਲਗਵਾਉਣ ਦੀ ਵੀ ਗੱਲ ਕਹੀ।

      ਸ੍ਰ. ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਕੇਵਲ ਗਲੀਆਂ-ਨਾਲੀਆਂ ਦਾ ਵਿਕਾਸ ਕਰਨਾ ਹੀ ਵਿਕਾਸ ਨਹੀਂ ਹੈ, ਪੰਜਾਬ ਉਦੋਂ ਆਪਣੇ ਪੈਰਾਂ 'ਤੇ ਖੜ੍ਹਾ ਹੋ ਜਾਵੇਗਾ, ਜਦੋਂ ਪੜ੍ਹੇ-ਲਿਖੇ ਅਤੇ ਅਨਪੜ੍ਹ ਵਿਅਕਤੀਆਂ ਨੂੰ ਰੁਜ਼ਗਾਰ ਦੇ ਮੌਕੇ ਮਿਲਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪੜ੍ਹੇ-ਲਿਖੇ ਨੌਜਵਾਨਾਂ ਦੇ ਨਾਲ-ਨਾਲ ਅਨਪੜ੍ਹ ਨੌਜਵਾਨਾਂ ਨੂੰ ਵੀ ਨੌਕਰੀਆਂ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਜੇਕਰ ਆਉਣ ਵਾਲੇ ਬਜਟ ਸ਼ੈਸ਼ਨ ਦੌਰਾਨ ਕੇਂਦਰ ਸਰਕਾਰ ਇਨਕਮ ਟੈਕਸ ਦੀ ਸਲੈਬ ਵਿਚ ਅੱਧੇ ਪ੍ਰਤੀਸ਼ਤ ਦਾ ਵਾਧਾ ਕਰਦੀ ਹੈ ਤਾਂ ਸਰਕਾਰ ਕੋਲ 50 ਹਜ਼ਾਰ ਕਰੋੜ ਰੁਪਏ
ਇਕੱਤਰ ਹੋਣਗੇ, ਜਿਸਦਾ ਫਾਇਦਾ ਕਿਸਾਨਾਂ ਨੂੰ ਹੀ ਦਿੱਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਉਦਯੋਗ ਨੂੰ ਮੁੜ ਪੈਰਾਂ 'ਤੇ ਖੜ੍ਹਾ ਕਰਨ ਲਈ ਉਦਯੋਗਾਂ ਵਾਸਤੇ ਮਹਿਜ਼ 5 ਰੁਪਏ ਪ੍ਰਤੀ ਯੂਨਿਟ ਦੇ ਹਿਸਾਬ ਨਾਲ ਬਿਜਲੀ ਮੁਹੱਈਆ ਕਰਵਾਈ ਜਾ ਰਹੀ ਹੈ ਅਤੇ ਆਉਣ ਵਾਲੇ ਸਮੇਂ ਦੌਰਾਨ ਵੀ ਇਹੀ ਦਰ ਬਰਕਰਾਰ ਰਹੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਟੈਂਪ ਡਿਊਟੀ ਨੂੰ ਘਟਾ ਕੇ 6 ਪ੍ਰਤੀਸ਼ਤ ਕੀਤਾ ਗਿਆ ਹੈ, ਜਿਸਦੇ ਨਾਲ ਸੂਬੇ ਦੀ ਆਰਥਿਕਤਾ ਨੂੰ ਕਾਫੀ ਹੁੰਗਾਰਾ ਮਿਲ ਰਿਹਾ ਹੈ।


       ਵਿੱਤ ਮੰਤਰੀ ਨੇ ਕਿਹਾ ਕਿ ਬਜਟ ਸ਼ੈਸ਼ਨ ਦੌਰਾਨ ਰਾਜਪੁਰਾ-ਮੁਹਾਲੀ ਰੇਲਵੇ ਲਿੰਕ ਨੂੰ ਜੋੜਨ ਲਈ ਕੇਂਦਰ ਸਰਕਾਰ ਪਾਸ ਤਜਵੀਜ਼ ਰੱਖੀ ਗਈ ਹੈ ਅਤੇ ਜੇਕਰ ਇਹ ਤਜਵੀਜ਼ ਪੂਰੀ ਹੋ ਜਾਂਦੀ ਹੈ ਤਾਂ ਪੰਜਾਬ ਸਰਕਾਰ ਆਪਣੇ ਖਰਚੇ 'ਤੇ ਰੇਲਵੇ ਲਿੰਕ ਬਣਾਉਣ ਲਈ ਜ਼ਮੀਨ ਮੁਹੱਈਆ ਕਰਵਾਏਗੀ।

                  ਸਮਾਗਮ ਦੌਰਾਨ ਸਾਬਕਾ ਵਿਧਾਇਕ ਸ੍ਰੀ ਲਵ ਕੁਮਾਰ ਗੋਲਡੀ
ਨੇ ਸੰਬੋਧਨ ਕਰਦਿਆਂ ਗੜ੍ਹਸ਼ੰਕਰ ਦੀਆਂ ਖਾਸ ਕਰਕੇ ਬੀਤ ਇਲਾਕੇ ਦੀਆਂ ਸਮੱਸਿਆਵਾਂ ਤੋਂ ਕੈਬਨਿਟ ਮੰਤਰੀ ਨੂੰ ਜਾਣੂ ਕਰਵਾਇਆ। ਇਸ ਦੌਰਾਨ ਵਿੱਤ ਮੰਤਰੀ ਨੇ ਸ੍ਰੀ ਖੁਰਾਲਗੜ੍ਹ ਸਾਹਿਬ ਦੀ ਗਰਾਮ ਪੰਚਾਇਤ ਨੂੰ ਪਿੰਡ ਦੇ ਵਿਕਾਸ ਕਾਰਜਾਂ ਲਈ 10 ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ। ਸਮਾਗਮ ਦੌਰਾਨ ਹਲਕਾ ਵਿਧਾਇਕ ਚੱਬੇਵਾਲ ਅਤੇ ਚੇਅਰਮੈਨ ਐਸ.ਸੀ.ਡਿਪਾਰਟਮੈਂਟ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਡਾ. ਰਾਜ ਕੁਮਾਰ, ਹਲਕਾ ਵਿਧਾਇਕ ਅਤੇ ਜ਼ਿਲ੍ਹਾ ਪ੍ਰਧਾਨ ਕਾਂਗਰਸ ਕਮੇਟੀ ਸ੍ਰੀ ਪਵਨ ਕੁਮਾਰ ਆਦੀਆ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੰਦਿਆਂ ਸੰਗਤ ਨੂੰ ਗੁਰੂ ਜੀ ਵਲੋਂ ਦਰਸਾਏ ਗਏ ਮਾਰਗ 'ਤੇ ਚੱਲਣ ਦੀ ਅਪੀਲ ਕਰਦਿਆਂ ਸਰਬੱਤ ਦੇ ਭਲੇ ਦੀ ਕਾਮਨਾ ਕੀਤੀ। ਇਸ ਮੌਕੇ ਤਪ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਦੇ ਪ੍ਰਧਾਨ ਡਾ. ਕੇਵਲ ਸਿੰਘ ਨੇ ਇਸ ਇਤਿਹਾਸਕ ਸਥਾਨ ਦੀ ਮਹੱਤਤਾ ਤੋਂ ਸੰਗਤ ਨੂੰ ਜਾਣੂ ਕਰਵਾਇਆ।  


     ਇਸ ਮੌਕੇ ਹਲਕਾ ਵਿਧਾਇਕ ਸ੍ਰ. ਸੰਗਤ ਸਿੰਘ ਗਿਲਜੀਆਂ, ਹਲਕਾ ਵਿਧਾਇਕ ਹੁਸ਼ਿਆਰਪੁਰ ਸ੍ਰੀ ਸੁੰਦਰ ਸ਼ਾਮ ਅਰੋੜਾ, ਹਲਕਾ ਵਿਧਾਇਕ ਮੁਕੇਰੀਆਂ ਸ੍ਰੀ ਰਜਨੀਸ਼ ਕੁਮਾਰ ਬੱਬੀ, ਹਲਕਾ ਵਿਧਾਇਕ ਦਸੂਹਾ ਸ੍ਰੀ ਅਰੁਣ ਡੋਗਰਾ, ਹਲਕਾ ਵਿਧਾਇਕ ਬਾਬਾ ਬਕਾਲਾ ਸ੍ਰੀ ਸੰਤੋਖ ਸਿੰਘ ਭਲਾਈਪੁਰ, ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ, ਐਸ.ਐਸ.ਪੀ. ਸ੍ਰੀ ਜੇ. ਏਲਨਚੇਲੀਅਨ, ਯੂਥ ਕਾਂਗਰਸ ਦੇ ਪੰਜਾਬ ਪ੍ਰਧਾਨ ਸ਼੍ਰੀ ਅਮਰਪ੍ਰੀਤ ਸਿੰਘ ਲਾਲੀ, ਕੋ-ਚੇਅਰਮੈਨ ਐਸ.ਸੀ.ਡਿਪਾਰਟਮੈਂਟ ਸ੍ਰੀ ਜੰਗ ਬਹਾਦਾਰ ਸਿੰਘ ਅਤੇ ਵਾਈਸ ਚੇਅਰਮੈਨ ਸ੍ਰੀ ਰਵਿੰਦਰ ਕੁਮਾਰ ਰੋਜ਼ੀ, ਸਕੱਤਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਸ੍ਰੀ ਅਮਰਿੰਦਰ ਜੌੜਾ, ਕੌਂਸਲਰ ਅਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਕਾਂਗਰਸ ਕਮੇਟੀ ਸ੍ਰੀ ਬ੍ਰਹਮ ਸ਼ੰਕਰ ਜਿੰਪਾ, ਕਾਂਗਰਸੀ ਆਗੂ ਸ੍ਰੀਮਤੀ ਨਿਮਿਸ਼ਾ ਮਹਿਤਾ, ਸਾਬਕਾ ਸਰਪੰਚ ਅਤੇ ਕੈਸ਼ੀਅਰ ਸ੍ਰੀ ਰਣਜੀਤ ਸਿੰਘ ਸਮੇਤ ਭਾਰੀ ਸੰਖਿਆ ਵਿੱਚ ਸੰਗਤਾਂ ਹਾਜ਼ਰ ਸਨ।  

ਰਾਸ਼ਟਰਪਿਤਾ ਮਹਾਤਮਾ ਗਾਂਧੀ ਜੀ ਨੂੰ ਸ਼ਰਧਾਂਜ਼ਲੀ ਦਿੱਤੀ



  • ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਇਆ ਵਿਸ਼ੇਸ਼ ਸ਼ਰਧਾਂਜ਼ਲੀ ਸਮਾਗਮ ਦਾ ਆਯੋਜਨ



ਹੁਸ਼ਿਆਰਪੁਰ, 30 ਜਨਵਰੀ: ਰਾਸ਼ਟਰਪਿਤਾ ਮਹਾਤਮਾ ਗਾਂਧੀ ਜੀ ਦੇ ਬਲੀਦਾਨ ਦਿਵਸ ਅਤੇ ਭਾਰਤ ਦੇ ਸੁਤੰਤਰਤਾ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਦੇਸ਼ ਲਈ ਵਾਰਨ ਵਾਲੇ ਸ਼ਹੀਦਾਂ ਦੀ ਯਾਦ ਮੌਕੇ 'ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇੱਕ ਵਿਸ਼ੇਸ਼ ਸ਼ਰਧਾਂਜ਼ਲੀ ਸਮਾਗਮ ਦਾ ਆਯੋਜਨ ਕੀਤਾ ਗਿਆ। ਸ਼ਰਧਾਂਜ਼ਲੀ ਸਮਾਗਮ ਵਿੱਚ  ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਅਤੇ ਐਸ.ਐਸ.ਪੀ. ਸ੍ਰੀ ਜੇ. ਏਲਨਚੇਲੀਅਨ ਸਮੇਤ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਮਹਾਤਮਾ ਗਾਂਧੀ ਜੀ ਦੀ ਤਸਵੀਰ 'ਤੇ ਫੁੱਲ-ਮਾਲਾਵਾਂ ਭੇਂਟ ਕਰਕੇ ਸ਼ਰਧਾਂਜ਼ਲੀ ਭੇਂਟ ਕੀਤੀ। ਇਸ ਦੌਰਾਨ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਵੀ ਹਥਿਆਰ ਉਲਟੇ ਕਰਕੇ ਸ਼ਰਧਾਂਜ਼ਲੀ ਭੇਂਟ ਕੀਤੀ ਗਈ। ਸ਼ਰਧਾਂਜ਼ਲੀ
ਸਮਾਗਮ ਵਿੱਚ ਐਸ.ਪੀ.(ਐਚ) ਸ੍ਰੀ ਬਲਬੀਰ ਸਿੰਘ, ਸਹਾਇਕ ਕਮਿਸ਼ਨਰ (ਜ) ਸ੍ਰੀ ਅਮਰਜੀਤ ਸਿੰਘ, ਪੀ.ਸੀ.ਐਸ. (ਅੰਡਰ ਟਰੇਨਿੰਗ) ਸ੍ਰੀ ਅਮਿਤ ਸਰੀਨ, ਜ਼ਿਲ੍ਹਾ ਮਾਲ ਅਫ਼ਸਰ ਅਮਨਪਾਲ ਸਿੰਘ, ਪੁਲਿਸ ਦੇ ਅਧਿਕਾਰੀਆਂ ਅਤੇ ਸਰਕਾਰੀ ਕਰਮਚਾਰੀਆਂ ਨੇ ਰਾਸ਼ਟਰਪਿਤਾ ਦੀ ਤਸਵੀਰ 'ਤੇ ਫੁੱਲਮਾਲਾਵਾਂ ਭੇਂਟ ਕੀਤੀਆਂ। ਇਸ ਉਪਰੰਤ ਡਿਪਟੀ ਕਮਿਸ਼ਨਰ ਅਤੇ ਹਾਜ਼ਰ ਅਧਿਕਾਰੀਆਂ / ਕਰਮਚਾਰੀਆਂ ਨੇ ਦੋ ਮਿੰਟ ਦਾ ਮੋਨ ਧਾਰਨ ਕਰਕੇ ਸ਼ਰਧਾਂਜ਼ਲੀ ਭੇਂਟ ਕੀਤੀ।


                   ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਅਤੇ ਐਸ.ਐਸ.ਪੀ. ਸ੍ਰੀ ਜੇ. ਏਲਨਚੇਲੀਅਨ ਨੇ ਰਾਸ਼ਟਰਪਿਤਾ ਮਹਾਤਮਾ ਗਾਂਧੀ ਅਤੇ ਦੇਸ਼ ਦੇ ਹੋਰ ਸ਼ਹੀਦਾਂ ਨੂੰ ਸ਼ਰਧਾਂਜ਼ਲੀ ਭੇਂਟ ਕਰਦਿਆਂ ਰਾਸ਼ਟਰਪਿਤਾ ਮਹਾਤਮਾ ਗਾਂਧੀ ਵੱਲੋਂ ਦਰਸਾਏ ਸੱਚ, ਪ੍ਰੇਮ ਅਤੇ ਅਹਿੰਸਾ ਦੇ ਰਸਤੇ 'ਤੇ ਚਲਦਿਆਂ ਉਨ੍ਹਾਂ ਦੇ ਆਦਰਸ਼ਾਂ ਨੂੰ ਅਪਨਾਉਣ ਲਈ ਕਿਹਾ। ਉਨ੍ਹਾਂ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਆਪਣੀ ਡਿਊਟੀ ਪੂਰੀ ਇਮਾਨਦਾਰੀ, ਲਗਨ, ਅਨੁਸ਼ਾਸ਼ਨ ਅਤੇ ਸਮਰਪਣ ਦੀ  ਭਾਵਨਾ  ਨਾਲ ਨਿਭਾਉਣ ਲਈ ਵੀ ਪ੍ਰੇਰਿਤ ਕੀਤਾ।

ਕੌਮੀ ਲੋਕ ਅਦਾਲਤ 10 ਫਰਵਰੀ ਨੂੰ



ਹੁਸ਼ਿਆਰਪੁਰ, 30 ਜਨਵਰੀ: ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਵਲੋਂ ਪੰਜਾਬ ਸਟੇਟ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਮੈਨ ਜਸਟਿਸ ਟੀ.ਪੀ.ਐਸ. ਮਾਨ ਮਾਨਯੋਗ ਜੱਜ ਪੰਜਾਬ ਹਾਈਕੋਰਟ ਅਤੇ ਹਰਿਆਣਾ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ 10 ਫਰਵਰੀ ਨੂੰ ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਸ੍ਰੀ ਸੁਨੀਲ ਕੁਮਾਰ ਅਰੋੜਾ ਦੀ ਯੋਗ ਅਗਵਾਈ ਹੇਠ ਜ਼ਿਲ੍ਹੇ ਵਿੱਚ ਸਾਲ-2018 ਦੀ ਪਹਿਲੀ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਰਵੀ ਗੁਲਾਟੀ ਨੇ ਦੱਸਿਆ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਮੈਨ ਸ੍ਰੀ ਸੁਨੀਲ ਕੁਮਾਰ ਅਰੋੜਾ ਦੀ ਅਗਵਾਈ ਹੇਠ ਲਗਾਈ ਜਾ ਰਹੀ ਇਸ ਲੋਕ ਅਦਾਲਤ ਵਿੱਚ ਕਰੀਮੀਨਲ ਕੰਪਾਊਂਡਏਬਲ ਓਫੈਂਸ, ਐਨ.ਆਈ. ਐਕਟ ਕੇਸਜ ਅੰਡਰ ਸੈਕਸ਼ਨ 138 (ਪੈਡਿੰਗ ਅਤੇ ਪ੍ਰੀਲਿਟੀਗੇਸ਼ਨ ਬੈਂਕ ਰਿਕਵਰੀ ਕੇਸਜ਼ ਅਤੇ ਲੇਬਰ ਡਿਸਪਿਊਟ ਕੇਸਜ਼), ਐਮ.ਏ.ਸੀ.ਟੀ. ਕੇਸਜ਼, ਇਲੈਕਟ੍ਰੀਸਿਟੀ ਅਤੇ ਵਾਟਰ ਬਿਲਜ਼, ਮੈਟਰੀਮੋਨੀਅਲ ਡਿਸਪਿਊਟਜ਼ ਕੇਸ ਸਮੇਤ ਬਾਕੀ ਸਿਵਲ ਡਿਸਪਿਊਟਸ ਸਬੰਧੀ ਕੇਸਾਂ ਦਾ ਨਿਪਟਾਰਾ ਕੀਤਾ ਜਾਵੇਗਾ। ਉਨ੍ਹਾਂ ਨੇ  ਲੋਕਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਲੋਕ ਅਦਾਲਤਾਂ ਵਿੱਚ ਕੇਸ ਲਗਾਉਣ ਅਤੇ ਇਸ ਨਾਲ ਸਮੇਂ ਅਤੇ ਧਨ ਦੀ ਬੱਚਤ ਹੁੰਦੀ ਹੈ ਅਤੇ ਇਨ੍ਹਾਂ ਲੋਕ ਅਦਾਲਤਾਂ ਦੇ ਫੈਸਲੇ ਨੂੰ ਦੀਵਾਨੀ ਡਿਕਰੀ ਦੀ ਮਾਨਤਾ ਪ੍ਰਾਪਤ ਹੈ। ਉਨ੍ਹਾਂ ਨੇ ਆਮ ਜਨਤਾ ਨੂੰ ਇਹ ਵੀ ਅਪੀਲ ਕੀਤੀ ਕਿ ਵੱਧ ਤੋਂ ਵੱਧ ਕੇਸਾਂ ਦਾ ਨਿਪਟਾਰਾ ਇਨ੍ਹਾਂ ਲੋਕ ਅਦਾਲਤਾਂ ਰਾਹੀਂ ਕਰਵਾ ਕੇ ਲਾਭ ਪ੍ਰਾਪਤ ਕੀਤਾ ਜਾਵੇ।

ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ 'ਤੇ ਰਾਜ ਪੱਧਰੀ ਸਮਾਗਮ ਅੱਜ



  • ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਤਿਆਰੀਆਂ ਮੁਕੰਮਲ

  • ਸੰਗਤ ਨੂੰ ਹੁੰਮ-ਹੁਮਾ ਕੇ ਪਹੁੰਚਣ ਦੀ ਕੀਤੀ ਅਪੀਲ

ਹੁਸ਼ਿਆਰਪੁਰ, 30 ਜਨਵਰੀ: ਸ੍ਰੀ ਗੁਰੂ ਰਵਿਦਾਸ ਜੀ ਦੇ 641ਵੇਂ ਪ੍ਰਕਾਸ਼ ਪੁਰਬ 'ਤੇ 31 ਜਨਵਰੀ ਨੂੰ ਤਪ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਪੰਜਾਬ ਸਰਕਾਰ ਵਲੋਂ ਰਾਜ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿਸ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਜਿਥੇ ਪਾਰਕਿੰਗ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ, ਉਥੇ ਸੰਗਤ ਦੇ ਆਉਣ-ਜਾਣ ਲਈ ਵੀ ਟਰੈਫਿਕ ਦੇ ਪੁਖਤਾ ਪ੍ਰਬੰਧ ਯਕੀਨੀ ਬਣਾ ਲਏ ਗਏ ਹਨ। ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਸ੍ਰੀ ਖੁਰਾਲਗੜ੍ਹ ਸਾਹਿਬ, ਹੁਸ਼ਿਆਰਪੁਰ ਵਿਖੇ ਰਾਜ ਪੱਧਰੀ ਸਮਾਗਮ 31 ਜਨਵਰੀ ਨੂੰ ਕਰਵਾਇਆ ਜਾ ਰਿਹਾ ਹੈ, ਜਿਸ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ
ਲਈਆਂ ਗਈਆਂ ਹਨ। ਉਨਾਂ ਕਿਹਾ ਕਿ ਰਾਜ ਪੱੱਧਰੀ ਸਮਾਗਮ ਵਿਚ ਵਿੱਤ, ਯੋਜਨਾ ਅਤੇ ਰੋਜ਼ਗਾਰ ਉਤਪਤੀ ਮੰਤਰੀ, ਪੰਜਾਬ, ਸ: ਮਨਪ੍ਰੀਤ ਸਿੰਘ ਬਾਦਲ ਮੁੱਖ ਮਹਿਮਾਨ ਵਜੋਂ ਪਹੁੰਚ ਰਹੇ ਹਨ। ਉਨਾਂ ਕਿਹਾ ਕਿ ਸੰਗਤ ਦੀ ਸਹੂਲਤ ਲਈ ਆਵਾਜਾਈ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਇਸ ਤੋਂ ਇਲਾਵਾ ਪਰਕਿੰਗ ਸਮੇਤ ਹੋਰ ਵੱਖ-ਵੱਖ ਸਹੂਲਤਾਂ ਵੀ ਯਕੀਨੀ ਬਣਾ ਲਈਆਂ ਗਈਆਂ ਹਨ। ਉਨਾਂ ਕਿਹਾ ਕਿ ਸੰਗਤ ਨੂੰ ਸਮਾਗਮ ਦੌਰਾਨ ਕਿਸੇ ਵੀ ਤਰਾਂ ਦੀ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ।


                       ਹਲਕਾ ਵਿਧਾਇਕ ਚੱਬੇਵਾਲ ਅਤੇ ਚੇਅਰਮੈਨ ਐਸ.ਸੀ. ਡਿਪਾਰਟਮੈਂਟ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਡਾ: ਰਾਜ ਕੁਮਾਰ ਅਤੇ ਸਾਬਕਾ ਵਿਧਾਇਕ ਸ੍ਰੀ ਲਵ ਕੁਮਾਰ ਗੋਲਡੀ ਨੇ ਕਿਹਾ ਕਿ ਬੜੇ ਮਾਣ ਵਾਲੀ ਗੱਲ ਹੈ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ 'ਤੇ ਉਨ੍ਹਾਂ ਦੀ ਚਰਨਛੋਹ ਪ੍ਰਾਪਤ ਧਰਤੀ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਗੁਰੂ ਮਹਾਰਾਜ ਜੀ ਦੀ ਚਰਨਛੋਹ ਧਰਤੀ ਨੂੰ ਨਤਮਸਤਕ ਕਰਨ ਲਈ ਵੱਧ ਤੋਂ ਵੱਧ ਸੰਗਤ ਇਸ ਸਮਾਗਮ ਵਿਚ ਸ਼ਿਰਕਤ ਕਰੇ ।

                       ਉਧਰ ਅੱਜ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਹੋ ਰਹੇ ਰਾਜ ਪੱਧਰੀ ਸਮਾਗਮ ਸਬੰਧੀ ਚੱਲ ਰਹੇ ਕੰਮਾਂ ਦਾ ਜਾਇਜ਼ਾ ਲੈਂਦਿਆਂ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਅਨੁਪਮ ਕਲੇਰ ਨੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸੌਂਪੀ ਗਈ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਈ ਜਾਵੇ, ਤਾਂ ਜੋ ਇਸ ਰਾਜ ਪੱਧਰੀ ਸਮਾਗਮ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਿਆ ਜਾ ਸਕੇ। ਇਸ ਮੌਕੇ 'ਤੇ ਐਸ.ਡੀ.ਐਮ. ਗੜ੍ਹਸ਼ੰਕਰ ਸ੍ਰੀ ਹਰਦੀਪ ਸਿੰਘ ਧਾਲੀਵਾਲ, ਸਹਾਇਕ ਕਮਿਸ਼ਨਰ (ਜ) ਸ੍ਰੀ ਅਮਰਜੀਤ ਸਿੰਘ, ਪੀ.ਸੀ.ਐਸ. (ਅੰਡਰ ਟਰੇਨਿੰਗ) ਸ੍ਰੀ ਅਮਿਤ ਸਰੀਨ, ਜ਼ਿਲ੍ਹਾ ਮਾਲ ਅਫ਼ਸਰ ਸ੍ਰੀ ਅਮਨਪਾਲ ਸਿੰਘ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਸ੍ਰੀ ਹਾਕਮ ਥਾਪਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

ਗਰੀਬਾਂ ਅਤੇ ਲੋੜਵੰਦਾਂ ਲਈ ਦਿੱਤੀ ਸਹਾਇਤਾ ਸਮੱਗਰੀ


ਹੁਸ਼ਿਆਰਪੁਰ, 30 ਜਨਵਰੀ: ਸਾਬਕਾ ਐਮ.ਪੀ-ਕਮ-ਵਾਈਸ ਚੇਅਰਮੈਨ
ਭਾਰਤੀ ਰੈਡ ਕਰਾਸ ਸੁਸਾਇਟੀ ਸ੍ਰੀ ਅਵਿਨਾਸ਼ ਰਾਏ ਖੰਨਾ ਅਤੇ ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਸ੍ਰੀ ਵਿਪੁਲ ਉਜਵਲ ਦੀ ਹਾਜ਼ਰੀ ਵਿੱਚ ਸ੍ਰੀ ਮੁਨੀਸ਼ ਚੱਢਾ ਅਤੇ ਸ੍ਰੀਮਤੀ ਮੋਨਿਕਾ ਚੱਢਾ ਨੇ ਰੈਡ ਕਰਾਸ ਸੁਸਾਇਟੀ ਨੂੰ ਗਰੀਬਾਂ ਅਤੇ ਲੋੜਵੰਦਾਂ ਦੀ ਸਹਾਇਤਾ ਲਈ 25 ਕੰਬਲ ਅਤੇ 100 ਕਾਪੀਆਂ ਦੀ ਸਹਾਇਤਾ ਮੁਹੱਈਆ ਕਰਵਾਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੱਤਰ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਸ੍ਰੀ ਨਰੇਸ਼ ਗੁਪਤਾ ਨੇ ਦੱਸਿਆ ਕਿ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਗਰੀਬਾਂ, ਲੋੜਵੰਦਾਂ, ਬੀਮਾਰਾਂ ਅਤੇ ਕੁਦਰਤੀ ਆਫ਼ਤਾਂ ਤੋਂ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਹਮੇਸ਼ਾਂ ਯਤਨਸ਼ੀਲ ਰਹਿੰਦੀ ਹੈ। ਉਨ੍ਹਾਂ ਦੱਸਿਆ ਕਿ ਚੱਢਾ ਪਰਿਵਾਰ ਦੀ ਇੱਛਾ ਅਨੁਸਾਰ ਦਿੱਤੇ ਗਏ 25 ਕੰਬਲ ਅਤੇ 100 ਕਾਪੀਆਂ ਦੀ ਵੰਡ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਝੁੱਗੀਆਂ/ਝੌਂਪੜੀਆਂ ਵਿੱਚ ਰਹਿ ਰਹੇ ਲੋਕਾਂ ਨੂੰ ਵੰਡੇ ਜਾਣਗੇ। ਇਸ ਮੌਕੇ 'ਤੇ ਸ੍ਰੀਮਤੀ ਮੀਨਾਕਸ਼ੀ ਖੰਨਾ, ਯੂਥ ਡਿਵੈਲਪਮੈਂਟ ਦੇ ਸਾਬਕਾ ਚੇਅਰਮੈਨ ਸ੍ਰੀ ਸੰਜੀਵ ਤਲਵਾੜ ਅਤੇ ਮਿਊਂਸਪਲ ਕੌਂਸਲਰ ਸ੍ਰੀਮਤੀ ਨੀਤੀ ਤਲਵਾੜ ਵੀ ਹਾਜ਼ਰ ਸਨ।

30 ਨੂੰ ਰਹੇਗੀ ਅੱਧੀ ਛੁੱਟੀ ਸਾਰੀ ..

ਹੁਸ਼ਿਆਰਪੁਰ, 29 ਜਨਵਰੀ: ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ  ਨੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜਨਮ ਦਿਵਸ ਸਬੰਧੀ  ਆਮ ਜਨਤਾ ਦੀਆਂ ਭਾਵਨਾਵਾਂ ਨੂੰ ਮੁੱਖ ਰੱਖਦੇ ਹੋਏ 30 ਜਨਵਰੀ ਨੂੰ ਨਿਕਲਣ ਵਾਲੇ ਨਗਰ ਕੀਰਤਨ ਦੇ ਮੱਦੇਨਜ਼ਰ ਜ਼ਿਲ੍ਹੇ  ਸਾਰੇ ਸਰਕਾਰੀ/ਅਰਧ ਸਰਕਾਰੀ ਸਕੂਲਾਂ, ਕਾਲਜਾਂ ਵਿੱਚ ਬਾਅਦ ਦੁਪਹਿਰ ਅੱਧੇ ਦਿਨ ਦੀ ਛੁੱਟੀ ਕਰਨ ਦੀ ਘੋਸ਼ਣਾ ਕੀਤੀ ਹੈ। 

ਸ੍ਰੀ ਗੁਰੂ ਰਵਿਦਾਸ ਜੀ ਦੇ ਜਨਮ ਦਿਵਸ 'ਤੇ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਹੋਵੇਗਾ ਰਾਜ ਪੱਧਰੀ ਸਮਾਗਮ



  • ਹਲਕਾ ਵਿਧਾਇਕ, ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਨੇ ਲਿਆ ਪ੍ਰਬੰਧਾਂ ਦਾ ਜਾਇਜ਼ਾ

ਹੁਸ਼ਿਆਰਪੁਰ, 29 ਜਨਵਰੀ: ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ 'ਤੇ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿਸ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਤਿਆਰੀਆਂ ਮੁਕੰਮਲ ਕੀਤੀਆਂ ਜਾ ਰਹੀਆਂ ਹਨ। ਅੱਜ ਹਲਕਾ ਵਿਧਾਇਕ ਚੱਬੇਵਾਲ ਡਾ. ਰਾਜ ਕੁਮਾਰ, ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਅਤੇ ਐਸ.ਐਸ.ਪੀ. ਸ੍ਰੀ ਜੇ.ਏਲਨਚੇਲੀਅਨ ਵਲੋਂ ਸਮਾਗਮ ਵਾਲੇ ਸਥਾਨ ਦਾ ਦੌਰਾ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ।

                       ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਪ੍ਰਬੰਧਾਂ ਵਿੱਚ ਕਿਸੇ ਤਰ੍ਹਾਂ ਦੀ ਕੋਈ ਕਮੀ ਪੇਸ਼ੀ ਨਹੀਂ ਰਹਿਣੀ ਚਾਹੀਦੀ। ਉਨ੍ਹਾਂ
ਕਿਹਾ ਕਿ ਪਾਰਕਿੰਗ ਤੋਂ ਲੈ ਕੇ ਪੀਣ ਵਾਲੇ ਪਾਣੀ ਤੱਕ ਪੁਖਤਾ ਪ੍ਰਬੰਧ ਕੀਤੇ ਜਾਣ। ਇਸ ਤੋਂ ਇਲਾਵਾ ਸੰਗਤ ਨੂੰ ਆਉਣ-ਜਾਣ ਲਈ ਵੀ ਕੋਈ ਸਮੱਸਿਆ ਨਹੀਂ ਆਉਣੀ ਚਾਹੀਦੀ। ਉਨ੍ਹਾਂ ਕਿਹਾ ਕਿ ਇਸ ਸਮਾਗਮ ਦੇ ਮੁੱਖ ਮਹਿਮਾਨ ਵਿੱਤ, ਯੋਜਨਾ ਅਤੇ ਰੋਜ਼ਗਾਰ ਉਤਪਤੀ ਮੰਤਰੀ ਪੰਜਾਬ ਸ੍ਰ: ਮਨਪ੍ਰੀਤ ਸਿੰਘ ਬਾਦਲ ਹੋਣਗੇ।


                       ਵਿਧਾਇਕ ਹਲਕਾ ਚੱਬੇਵਾਲ ਡਾ. ਰਾਜ ਕੁਮਾਰ ਅਤੇ ਸਾਬਕਾ ਵਿਧਾਇਕ ਗੜ੍ਹਸ਼ੰਕਰ ਸ੍ਰੀ ਲਵ ਕੁਮਾਰ ਗੋਲਡੀ ਨੇ ਕਿਹਾ ਕਿ 31 ਜਨਵਰੀ ਨੂੰ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ 'ਤੇ ਰਾਜ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੰਗਤ ਨੂੰ ਇਸ ਸਮਾਗਮ ਵਿੱਚ ਵੱਧ ਚੜ੍ਹ ਕੇ ਭਾਗ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿਖਿਆਵਾਂ 'ਤੇ ਚੱਲ ਕੇ ਮਨੁੱਖ ਸਮਾਜ ਦੀਆਂ ਬੁਰਾਈਆਂ ਤੋਂ ਦੂਰ ਰਹਿ ਸਕਦਾ ਹੈ।

                       ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਹਰਬੀਰ ਸਿੰਘ, ਐਸ.ਡੀ.ਐਮ. ਗੜ੍ਹਸ਼ੰਕਰ ਸ੍ਰੀ ਹਰਦੀਪ ਸਿੰਘ ਧਾਲੀਵਾਲ, ਸਹਾਇਕ ਕਮਿਸ਼ਨਰ (ਜ) ਸ੍ਰੀ ਅਮਰਜੀਤ ਸਿੰਘ, ਪੀ.ਸੀ.ਐਸ. (ਅੰਡਰ ਟਰੇਨਿੰਗ) ਸ੍ਰੀ ਅਮਿਤ ਸਰੀਨ, ਜ਼ਿਲ੍ਹਾ ਮਾਲ ਅਫ਼ਸਰ ਸ੍ਰੀ ਅਮਨਪਾਲ ਸਿੰਘ, ਸਿਵਲ ਸਰਜਨ ਡਾ. ਰੇਨੂ ਸੂਦ, ਪ੍ਰਧਾਨ ਸ੍ਰੀ ਗੁਰੂ ਰਵਿਦਾਸ ਇਤਿਹਾਸਕ ਧਾਰਮਿਕ ਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਡਾ. ਕੇਵਲ ਸਿੰਘ, ਸ੍ਰੀ ਰਣਧੀਰ ਸੂਦ ਤੋਂ ਇਲਾਵਾ ਹੋਰ ਵੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

ਨਗਰ ਕੀਰਤਨ ਦੇ ਮੱਦੇਨਜ਼ਰ ਜ਼ਿਲ੍ਹੇ ਦੇ ਸਾਰੇ ਸਕੂਲਾਂ/ਕਾਲਜਾਂ ਵਿੱਚ ਅੱਧੇ ਦਿਨ ਦੀ ਛੁੱਟੀ ਦੀ ਘੋਸ਼ਣਾ



ਹੁਸ਼ਿਆਰਪੁਰ, 29 ਜਨਵਰੀ: ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ  ਨੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜਨਮ ਦਿਵਸ ਸਬੰਧੀ  ਆਮ ਜਨਤਾ ਦੀਆਂ ਭਾਵਨਾਵਾਂ ਨੂੰ ਮੁੱਖ ਰੱਖਦੇ ਹੋਏ 30 ਜਨਵਰੀ ਨੂੰ ਨਿਕਲਣ ਵਾਲੇ ਨਗਰ ਕੀਰਤਨ ਦੇ ਮੱਦੇਨਜ਼ਰ ਜ਼ਿਲ੍ਹੇ ਦੇ ਸਾਰੇ ਸਰਕਾਰੀ/ਅਰਧ ਸਰਕਾਰੀ ਸਕੂਲਾਂ, ਕਾਲਜਾਂ ਵਿੱਚ ਬਾਅਦ ਦੁਪਹਿਰ ਅੱਧੇ ਦਿਨ ਦੀ ਛੁੱਟੀ ਕਰਨ ਦੀ ਘੋਸ਼ਣਾ ਕੀਤੀ ਹੈ।

ਸਰਕਾਰੀ ਪਾਲੀਟੈਕਨਿਕ ਕਾਲਜ ਤਲਵਾੜਾ ਵਿਖੇ ਲਹਿਰਆਇਆ ਤਿਰੰਗਾ


ਤਲਵਾੜਾ, 26 ਜਨਵਰੀ : ਦੇਸ਼ ਦੇ ਗਣਤੰਤਰ ਦਿਵਸ ਮੌਕੇ ਅੱਜ ਇੱਥੇ
ਸਵ. ਅਮਰਜੀਤ ਸਿੰਘ ਸਾਹੀ ਸਰਕਾਰੀ ਪਾਲੀਟੈਕਨਿਕ ਕਾਲਜ ਤਲਵਾੜਾ ਪ੍ਰਿੰ. ਨਰਿੰਦਰ ਸਿੰਘ ਵੱਲੋਂ ਤਿਰੰਗਾ ਲਹਿਰਾਇਆ ਗਿਆ। ਇਸ ਮੌਕੇ ਰਾਸ਼ਟਰੀ ਗੀਤ ਤੋਂ ਬਾਦ ਸਮੂਹ ਵਿਦਿਆਥੀਆਂ ਅਤੇ ਸਟਾਫ਼ ਨੁੰ ਲੱਡੂ ਵੰਡ ਕੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ। ਹੋਰਨਾਂ ਤੋਂ ਇਲਾਵਾ ਇਸ ਮੌਕੇ ਪ੍ਰੋ. ਸੁਖਵਿੰਦਰ ਸਿੰਘ, ਟੀਨਾ ਕਾਠਪਾਲ, ਅਸ਼ੋਕ ਕੁਮਾਰ ਆਦਿ ਹਾਜਰ ਸਨ।

ਪ੍ਰੀਖਿਆ ਕੇਂਦਰ ਦੂਜੇ ਸਕੂਲਾਂ ਵਿੱਚ ਬਦਲਣਾ ਮੰਦਭਾਗਾ: ਰਮਨ ਗੋਲਡੀ

ਅਧਿਆਪਕਾਂ ਤੇ ਮਾਪਿਆਂ ਵਿੱਚ ਬੇਵਿਸ਼ਵਾਸ਼ੀ ਦਾ ਆਲਮ
ਤਲਵਾੜਾ, 26 ਜਨਵਰੀ: ਨਕਲ ਰੋਕਣ ਦੇ ਨਾਮ ਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪ੍ਰੀਖਿਆ ਕੇਂਦਰ ਦੂਸਰੇ ਸਕੂਲਾਂ ਵਿੱਚ ਅਦਲਾ-ਬਦਲੀ ਕਰਨ ਦਾ ਫ਼ੈਸਲਾ ਬੇਹੱਦ ਤਰਕਹੀਣ ਅਤੇ ਮੰਦਭਾਗਾ ਹੈ ਜਿਸ ਨਾਲ ਰਾਜ ਦੇ 9 ਲੱਖ ਦੇ ਕਰੀਬ ਵਿਦਿਆਰਥੀਆਂ ਦੇ ਸਿਰ ਤੇ ਬੇਚੈਨੀ ਅਤੇ ਡਰ ਦੀ ਤਲਵਾਰ ਲਟਕ ਰਹੀ ਹੈ। ਇਹ ਪ੍ਰਗਟਾਵਾ ਇੱਥੇ ਐਫਲੀਏਟਡ ਸਕੂਲ ਐਸੋਸੀਏਸ਼ਨ ਦੇ ਆਗੂ ਰਮਨ ਗੋਲਡੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਸ ਫ਼ੈਸਲੇ ਨਾਲ ਅਧਿਆਪਕਾਂ ਅਤੇ ਮਾਪਿਆਂ ਵਿੱਚ ਵੀ ਨਿਰਾਸ਼ਾ ਅਤੇ ਬੇਵਿਸ਼ਵਾਸ਼ੀ ਦਾ ਆਲਮ ਵੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਸਹੂਲਤ ਲਈ ਸਰਕਾਰ ਅਤੇ ਨਿੱਜੀ ਸੰਸਥਾਨਾਂ ਵੱਲੋਂ ਉਨ੍ਹਾਂ ਦੀ ਆਸਾਨੀ ਨਾਲ ਪਹੁੰਚ ਸਮਰੱਥਾ ਦਾ ਦਾਇਰੇ ਅੰਦਰ ਸਕੂਲ ਚਲਾਏ ਜਾ ਰਹੇ ਹਨ ਜਿੱਥੇ ਬੱਚੇ ਸਾਰਾ ਸਾਲ ਸਿੱਖਿਆ ਪ੍ਰਾਪਤ ਕਰਦੇ ਹਨ ਪ੍ਰੰਤੂ ਪੇਪਰ ਦੇਣ ਲਈ ਉਨ੍ਹਾਂ ਨੂੰ ਮਹਿਕਮੇ ਦੇ ਨਾਦਰਸ਼ਾਹੀ ਫ਼ੈਸਲੇ ਕਾਰਨ ਆਪਣੇ ਘਰ ਤੋਂ ਦੂਰ ਦੁਰੇਡੇ ਸਥਾਨਾਂ ਤੇ ਦੂਸਰੇ ਸਕੂਲਾਂ ਵਿਚ ਜਾਣਾ ਪਵੇਗਾ ਜਿਸ ਨਾਲ ਉਨ੍ਹਾਂ ਨੂੰ ਆਵਾਜਾਈ ਦੇ ਸੀਮਿਤ ਸਾਧਨਾਂ ਕਾਰਨ ਆਉਣ-ਜਾਣ ਦੀ ਭਾਰੀ ਪ੍ਰੇਸ਼ਾਨੀ ਤਾਂ ਹੋਵੇਗੀ ਹੀ ਪਰੰਤੂ ਪੇਪਰਾਂ ਵਿੱਚ ਉਨ੍ਹਾਂ ਦੀ ਕਾਰਗੁਜ਼ਾਰੀ ਉੱਤੇ ਵੀ ਬੇਹੱਦ ਮਾੜਾ ਅਸਰ ਪਵੇਗਾ। ਗੋਲਡੀ ਨੇ ਕਿਹਾ ਕਿ ਇਸ ਫ਼ੈਸਲੇ ਨਾਲ ਮਾਪਿਆਂ ਉੱਤੇ ਵੀ ਆਵਾਜਾਈ ਦੇ ਵਾਧੂ ਖ਼ਰਚ ਦਾ ਬੋਝ ਪਵੇਗਾ। ਉਧਰ ਅਧਿਆਪਕਾਂ ਵਿਚ ਵੀ ਇਸ ਫ਼ੈਸਲੇ ਨੂੰ ਲੈ ਕੇ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਦੋਂ ਮਹਿਕਮਾ ਨਕਲ ਰੋਕਣ ਲਈ ਪ੍ਰੀਖਿਆ ਕੇਂਦਰਾਂ ਵਿਚ ਕੈਮਰੇ ਲਗਵਾ ਰਿਹਾ ਹੈ ਅਤੇ ਵੱਡੇ ਪੱਧਰ ਤੇ ਨਕਲ-ਰੋਕੂ ਉਡਣ ਦਸਤਿਆਂ ਦਾ ਗਠਨ ਕਰਦਾ ਹੈ ਤਾਂ ਪ੍ਰੀਖਿਆ ਕੇਂਦਰਾਂ ਦੀ ਅਦਲਾ-ਬਦਲੀ ਵਰਗਾ ਕਥਿਤ ਨਾਦਰਸ਼ਾਹੀ ਫ਼ੈਸਲਾ ਲੈਣ ਦਾ ਕੋਈ ਅਰਥ ਨਹੀਂ ਰਹਿ ਜਾਂਦਾ। ਉਨ੍ਹਾਂ ਕਿਹਾ ਕਿ ਪ੍ਰੀਖਿਆ ਕੇਂਦਰ ਵਿਦਿਆਰਥੀ ਦੇ ਪਿਤਰੀ ਸਕੂਲ ਵਿਚ ਹੀ ਹੋਣੇ ਚਾਹੀਦੇ ਹਨ ਅਤੇ ਪ੍ਰੀਖਿਆ ਕੇਂਦਰਾਂ ਦੀ ਅਦਲਾ-ਬਦਲੀ ਵਾਲਾ ਫ਼ੈਸਲਾ ਤੁਰੰਤ ਵਾਪਿਸ ਲੈਣਾ ਚਾਹੀਦਾ ਹੈ।

ਹੁਸ਼ਿਆਰਪੁਰ 'ਚ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਲਹਿਰਾਇਆ ਤਿਰੰਗਾ


  • ਕਿਹਾ, ਪੰਜਾਬ ਸਰਕਾਰ ਵਲੋਂ ਸੂਬੇ ਦੀ ਤਰੱਕੀ ਲਈ ਵਚਨਬੱਧ

  • ਸਕੂਲਾਂ ਅਤੇ ਕਾਲਜਾਂ 'ਚ 27 ਜਨਵਰੀ ਦੀ ਛੁੱਟੀ ਅਤੇ ਸਭਿਆਚਾਰਕ ਪ੍ਰੋਗਰਾਮ 'ਚ ਹਿੱਸਾ ਲੈਣ ਵਾਲੇ 7 ਸਰਕਾਰੀ ਸਕੂਲਾਂ ਨੂੰ 7 ਲੱਖ ਰੁਪਏ ਦਾ ਕੀਤਾ ਐਲਾਨ

  • ਸ੍ਰੀ ਪਿਆਰੇ ਲਾਲ ਸੈਣੀ ਚੈਰੀਟੇਬਲ ਰੈਡ ਕਰਾਸ ਪੂਅਰ ਸਟੂਡੈਂਟ ਸਹਾਇਤਾ ਸਕੀਮ ਅਤੇ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਦੀ ਕੀਤੀ ਸ਼ੁਰੂਆਤ

ਹੁਸ਼ਿਆਰਪੁਰ, 26 ਜਨਵਰੀ:69ਵਾਂ ਗਣਤੰਤਰਤਾ ਦਿਵਸ ਹੁਸ਼ਿਆਰਪੁਰ ਦੀ ਪੁਲਿਸ ਗਰਾਊਂਡ ਵਿਖੇ ਜ਼ਿਲ੍ਹਾ ਪੱਧਰੀ ਸਮਾਰੋਹ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ ਅਤੇ ਇਸ ਮੌਕੇ ਕੌਮੀ ਤਿਰੰਗਾ ਲਹਿਰਾਉਣ ਦੀ ਰਸਮ ਪੇਂਡੂ ਵਿਕਾਸ ਤੇ ਪੰਚਾਇਤ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ, ਪੰਜਾਬ ਸ੍ਰ: ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਅਦਾ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਅਤੇ ਐਸ.ਐਸ.ਪੀ. ਸ੍ਰੀ ਜੇ. ਏਲਨਚੇਲੀਅਨ ਵੀ ਸਨ।

                       ਜ਼ਿਲ੍ਹਾ ਵਾਸੀਆਂ ਦੇ ਨਾਂਅ ਸੰਦੇਸ਼ ਦੌਰਾਨ ਸ੍ਰ: ਬਾਜਵਾ
ਨੇ ਗਣਤੰਤਰਤਾ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਸਾਡਾ ਦੇਸ਼ ਦੁਨੀਆਂ ਦੇ ਪ੍ਰਮੁੱਖ ਦੇਸ਼ਾਂ ਵਿੱਚੋਂ ਇਕ ਵੱਡੀ ਸ਼ਕਤੀ ਬਣ ਕੇ ਉਭਰਿਆ ਹੈ। ਉਨ੍ਹਾਂ ਕਿਹਾ ਕਿ ਦੇਸ਼ ਵੱਖ-ਵੱਖ ਖੇਤਰਾਂ ਵਿੱਚ ਨਵੀਆਂ ਪੁਲਾਂਘਾ ਪੁੱਟ ਕੇ ਇਹ ਸਾਬਤ ਕਰ ਰਿਹਾ ਹੈ ਕਿ ਉਹ ਕਿਸੇ ਤੋਂ ਘੱਟ ਨਹੀਂ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਦੇਸ਼ ਦੀ ਤਰੱਕੀ ਅਤੇ ਖੁਸ਼ਹਾਲੀ ਪਿੱਛੇ ਭਾਰਤੀ ਸੰਵਿਧਾਨ ਵਲੋਂ ਮਿਲੇ ਮੌਲਿਕ ਅਧਿਕਾਰਾਂ ਦੇ ਨਾਲ-ਨਾਲ ਮੌਲਿਕ ਕਰਤੱਵ ਵੀ ਕਾਫ਼ੀ ਮਹੱਤਵ ਰੱਖਦੇ ਹਨ। ਉਨ੍ਹਾਂ ਕਿਹਾ ਕਿ ਹਰੇਕ ਵਿਅਕਤੀ ਨੂੰ ਅਧਿਕਾਰਾਂ ਦੇ ਨਾਲ-ਨਾਲ ਕਰਤੱਵ ਵੀ ਚੇਤੇ ਰੱਖਣੇ ਚਾਹੀਦੇ ਹਨ, ਤਾਂ ਜੋ ਦੇਸ਼ ਅਤੇ ਸੂਬੇ ਨੂੰ ਨਵੀਂ ਦਿਸ਼ਾ ਮਿਲ ਸਕੇ।

                       ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਬੜੀ ਖੁਸ਼ੀ ਦੀ ਗੱਲ ਹੈ ਕਿ ਮਰਦਾਂ ਦੀ ਤਰ੍ਹਾਂ ਮਹਿਲਾਵਾਂ ਵੀ ਤਰੱਕੀ ਵਿੱਚ ਆਪਣਾ ਯੋਗਦਾਨ ਪਾ ਰਹੀਆਂ ਹਨ, ਜੋ ਸੰਵਿਧਾਨ ਦੀ ਦੇਣ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਤਰੱਕੀ ਲਈ ਵਚਨਬੱਧ ਹੈ ਅਤੇ ਰਾਜ ਦੇ ਪਿੰਡਾਂ ਅਤੇ ਸ਼ਹਿਰਾਂ ਦੇ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਕਈ ਤਰ੍ਹਾਂ ਦੀਆਂ ਲੋਕ ਭਲਾਈ ਸਕੀਮਾਂ ਸ਼ੁਰੂ ਕੀਤੀਆਂ ਗਈਆਂ ਹਨ ਅਤੇ ਇਸੇ ਕੜੀ ਤਹਿਤ ਜ਼ਰੂਰਤਮੰਦਾਂ ਨੂੰ 5-5 ਮਰਲੇ ਦੇ ਪਲਾਟ ਦਿੱਤੇ ਜਾ
ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਘਰ-ਘਰ ਪਖਾਨੇ ਬਣਾ ਕੇ ਵੀ ਦਿੱਤੇ ਜਾ ਰਹੇ ਹਨ, ਤਾਂ ਜੋ ਕੋਈ ਵੀ ਵਿਅਕਤੀ ਖੁੱਲ੍ਹੇ 'ਚ ਪਖਾਨਾ ਨਾ ਜਾ ਸਕੇ। ਉਨ੍ਹਾਂ ਕਿਹਾ ਕਿ ਸਵੱਛਤਾ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ, ਤਾਂ ਜੋ ਸੂਬੇ ਨੂੰ ਹਰਿਆ-ਭਰਿਆ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਰਾਜ ਵਿੱਚ ਵੱਧ ਤੋਂ ਵੱਧ ਉਦਯੋਗ ਸਥਾਪਿਤ ਕੀਤੇ ਜਾ ਰਹੇ ਹਨ। ਉਦਯੋਗ ਸਥਾਪਿਤ ਕਰਨ ਲਈ ਮਹਿਜ਼ 5 ਰੁਪਏ ਪ੍ਰਤੀ ਯੂਨਿਟ ਦੇ ਹਿਸਾਬ ਨਾਲ ਬਿਜਲੀ ਮੁਹੱਈਆ ਕਰਵਾਈ ਜਾ ਰਹੀ ਹੈ, ਤਾਂ ਜੋ ਵੱਧ ਤੋਂ ਵੱਧ ਨੌਜਵਾਨ ਆਪਣੇ ਪੈਰ੍ਹਾਂ 'ਤੇ ਖੜ੍ਹੇ ਹੋ ਸਕਣ। ਉਨ੍ਹਾਂ ਕਿਹਾ ਕਿ ਕੰਢੀ ਖੇਤਰ ਵਿੱਚ ਪਾਣੀ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਇਸ ਲਈ ਉਹ ਜ਼ਿਲ੍ਹੇ ਵਿੱਚ ਆਪ ਕੰਢੀ ਖੇਤਰ ਦਾ ਜਾਇਜ਼ਾ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬੇ ਨੂੰ ਸਵੱਛ ਅਤੇ ਹਰਿਆ-ਭਰਿਆ ਬਣਾਉਣ ਲਈ ਹਰੇਕ ਵਿਅਕਤੀ ਨੂੰ ਆਪਣਾ ਕਰਤੱਵ ਸਮਝਦੇ ਹੋਏ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਹਰੇਕ ਵਿਅਕਤੀ ਦੀ ਵੱਧ ਚੜ੍ਹ ਕੇ ਸਮਾਜ ਭਲਾਈ ਦੇ ਕੰਮਾਂ ਵਿੱਚ ਸ਼ਮੂਲੀਅਤ ਨਾਲ ਦੇਸ਼ ਦੀ ਨੁਹਾਰ ਬਦਲ ਸਕਦੀ ਹੈ।

                       ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਵਲੋਂ ਪਰੇਡ ਦਾ ਨਿਰੀਖਣ ਕੀਤਾ ਗਿਆ। ਉਪਰੰਤ ਸ਼ਾਨਦਾਰ ਮਾਰਚ ਪਾਸਟ ਤੋਂ ਸਲਾਮੀ ਵੀ ਲਈ ਗਈ। ਉਪਰੰਤ ਉਨ੍ਹਾਂ ਆਜ਼ਾਦੀ ਘੁਲਾਟੀਆਂ, ਵਿਧਵਾਵਾਂ ਅਤੇ ਸੰਘਰਸ਼ੀ ਯੋਧਿਆਂ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਵੀ ਕੀਤਾ। ਇਸ ਮੌਕੇ ਵੱਖ-ਵੱਖ ਵਿਭਾਗਾਂ ਵਲੋਂ 13 ਝਾਕੀਆਂ ਵੀ ਕੱਢੀਆਂ ਗਈਆਂ ਅਤੇ ਸਭਿਆਚਾਰਕ ਪ੍ਰੋਗਰਾਮ ਖਿੱਚ ਦਾ ਕੇਂਦਰ ਰਿਹਾ। ਸਮਾਗਮ ਦੌਰਾਨ 99 ਵਿਲੱਖਣ ਸਖਸ਼ੀਅਤਾਂ ਨੂੰ ਵੱਖ-ਵੱਖ ਖੇਤਰਾਂ ਵਿੱਚ ਮੱਲ੍ਹਾਂ ਮਾਰਨ 'ਤੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਵੀ ਕੀਤਾ ਗਿਆ। ਉਨ੍ਹਾਂ ਸਮਾਗਮ ਦੌਰਾਨ 20 ਸਿਲਾਈ ਮਸ਼ੀਨਾਂ, 8 ਟਰਾਈ ਸਾਈਕਲ ਅਤੇ ਇਕ ਵੀਲ੍ਹਚੇਅਰ ਵੀ ਜ਼ਰੂਰਤਮੰਦ ਵਿਅਕਤੀਆਂ ਨੂੰ ਸੌਂਪੇ।

                       ਕੈਬਨਿਟ ਮੰਤਰੀ ਸ੍ਰ: ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਵਲੋਂ ਸਮਾਗਮ ਦੌਰਾਨ ਸ੍ਰੀ ਪਿਆਰੇ ਲਾਲ ਸੈਣੀ ਚੈਰੀਟੇਬਲ ਰੈਡ ਕਰਾਸ ਪੂਅਰ ਸਟੂਡੈਂਟ ਸਹਾਇਤਾ ਸਕੀਮ ਦੀ ਸ਼ੁਰੂਆਤ ਵੀ ਕੀਤੀ ਗਈ। ਇਸ ਸਕੀਮ ਰਾਹੀਂ 130 ਵਿਦਿਆਰਥੀਆਂ ਨੂੰ 5 ਹਜ਼ਾਰ ਰੁਪਏ ਦੇ ਹਿਸਾਬ ਨਾਲ ਸਾਢੇ 6 ਲੱਖ ਰੁਪਏ
ਦੀ ਸਹਾਇਤਾ ਮੁਹੱਈਆ ਕਰਵਾਈ ਗਈ ਅਤੇ ਇਹ ਰਾਸ਼ੀ ਹਰ ਸਾਲ ਰੈਡ ਕਰਾਸ ਵਲੋਂ ਮੁਹੱਈਆ ਕਰਵਾਈ ਜਾਵੇਗੀ। ਇਸ ਤੋਂ ਇਲਾਵਾ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ 5-5 ਮਰਲੇ ਦੇ ਪਲਾਟਾਂ ਤੋਂ ਇਲਾਵਾ ਪੈਨਸ਼ਨ, ਮਗਨਰੇਗਾ ਅਤੇ ਰੂਰਲ ਟਾਇਲਟ ਸਬੰਧੀ ਲਾਭਪਾਤਰੀਆਂ ਨੂੰ ਸਬੰਧਤ ਸਰਟੀਫਿਕੇਟ ਆਦਿ ਵੀ ਸੌਂਪੇ ਗਏ। ਸਮਾਗਮ ਵਿੱਚ ਪਰੇਡ ਅਤੇ ਝਾਕੀਆਂ ਵਿੱਚੋਂ ਪਹਿਲਾ ਅਤੇ ਦੂਜਾ ਸਥਾਨ ਕੱਢਿਆ ਗਿਆ, ਜਿਸ ਵਿੱਚ ਪਰੇਡ ਵਿੱਚੋਂ ਪਹਿਲਾ ਸਥਾਨ ਸੀਮਾ ਸੁਰੱਖਿਆ ਬੱਲ ਅਤੇ ਦੂਜਾ ਜ਼ਿਲ੍ਹਾ ਪੁਲਿਸ ਵਲੋਂ ਹਾਸਲ ਕੀਤਾ ਗਿਆ।  ਝਾਕੀਆਂ ਵਿੱਚੋਂ ਪਹਿਲਾ ਸਥਾਨ ਪੰਜਾਬ ਰਾਜ ਬਿਜਲੀ ਬੋਰਡ ਦਾ ਰਿਹਾ, ਜਦਕਿ ਦੂਜਾ ਸਥਾਨ ਸਿੱਖਿਆ ਵਿਭਾਗ ਵਲੋਂ ਕੱਢੀ 'ਸਮਰਪਣ' ਪ੍ਰੋਜੈਕਟ ਸਬੰਧੀ ਝਾਕੀ ਨੇ ਪ੍ਰਾਪਤ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਵਲੋਂ 27 ਜਨਵਰੀ ਨੂੰ ਜਿਥੇ ਜ਼ਿਲ੍ਹੇ ਦੇ ਸਕੂਲਾਂ ਅਤੇ ਕਾਲਜਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ, ਉਥੇ ਸਭਿਆਚਾਰਕ ਪ੍ਰੋਗਰਾਮ ਵਿੱਚ ਹਿੱਸਾ ਲੈਣ ਵਾਲੇ 7 ਸਰਕਾਰੀ ਸਕੂਲਾਂ ਨੂੰ 1-1 ਲੱਖ ਰੁਪਏ ਦੇ ਹਿਸਾਬ ਨਾਲ 7 ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ ਗਿਆ।

                       ਇਸ ਮੌਕੇ ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਐਸ.ਕੇ. ਅਰੋੜਾ, ਹਲਕਾ ਵਿਧਾਇਕ ਹੁਸ਼ਿਆਰਪੁਰ ਸ੍ਰੀ ਸੁੰਦਰ ਸ਼ਾਮ ਅਰੋੜਾ, ਹਲਕਾ ਵਿਧਾਇਕ ਚੱਬੇਵਾਲ ਡਾ. ਰਾਜ ਕੁਮਾਰ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਅਨੁਪਮ ਕਲੇਰ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਹਰਬੀਰ ਸਿੰਘ, ਐਸ.ਪੀ. (ਐਚ) ਸ੍ਰੀ ਬਲਬੀਰ ਸਿੰਘ, ਐਸ.ਡੀ.ਐਮ. ਹੁਸ਼ਿਆਰਪੁਰ ਸ੍ਰੀ ਜਿਤੇਂਦਰ ਜੋਰਵਾਲ, ਸਾਬਕਾ ਐਮ.ਪੀ.  ਸ੍ਰੀ ਕਮਲ ਚੌਧਰੀ, ਯੂਥ ਕਾਂਗਰਸ ਦੇ ਪੰਜਾਬ ਪ੍ਰਧਾਨ ਸ੍ਰੀ ਅਮਰਪ੍ਰੀਤ ਸਿੰਘ ਲਾਲੀ, ਸਹਾਇਕ ਕਮਿਸ਼ਨਰ (ਜ) ਸ੍ਰੀ ਅਮਰਜੀਤ ਸਿੰਘ, ਪੀ.ਸੀ.ਐਸ. (ਅੰਡਰ ਟਰੇਨਿੰਗ) ਸ੍ਰੀ ਅਮਿਤ ਸਰੀਨ, ਜ਼ਿਲ੍ਹਾ ਮਾਲ ਅਫ਼ਸਰ ਸ੍ਰੀ ਅਮਨਪਾਲ ਸਿੰਘ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਸ੍ਰੀ ਹਾਕਮ ਥਾਪਰ, ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਸ੍ਰੀ ਮੋਹਨ ਸਿੰਘ ਲੇਹਲ ਤੋਂ ਇਲਾਵਾ ਹੋਰ ਵੀ ਸ਼ਖਸ਼ੀਅਤਾਂ ਅਤੇ ਅਧਿਆਪਕਾਂ ਸਮੇਤ ਭਾਰੀ ਗਿਣਤੀ 'ਚ ਵਿਦਿਆਰਥੀ ਤੇ ਇਲਾਕਾ ਵਾਸੀ ਹਾਜ਼ਰ ਸਨ।

ਤਾਰਾਵਤੀ ਮੈਮੋਰੀਅਲ ਕਾਲਜ ਬਰਿੰਗਲੀ ਵਿੱਚ ਮਨਾਇਆ ਗਣਤੰਤਰ ਦਿਵਸ


ਤਲਵਾੜਾ, 26 ਜਨਵਰੀ: ਤਾਰਾਵਤੀ ਮੈਮੋਰੀਅਲ ਡਿਗਰੀ ਕਾਲਜ ਬਰਿੰਗਲੀ ਵਿਖੇ ਦੇਸ਼ ਦਾ ਗਣਤੰਤਰ ਦਿਵਸ ਪ੍ਰਿੰ. ਨੀਲਮ ਦੀ ਅਗਵਾਈ ਹੇਠ ਜੋਸ਼ੋ ਖਰੋਸ਼ ਨਾਲ ਮਨਾਇਆ ਗਿਆ। ਇਸ ਮੌਕੇ
ਕੌਮੀ ਝੰਡਾ ਲਹਿਰਾਉਣ ਦੀ ਰਸਮ ਮੁੱਖ ਮਹਿਮਾਨ ਕੈਪਟਨ ਧਰਮ ਸਿੰਘ ਢੁਲਾਲ ਬਲਾਕ ਪ੍ਰਧਾਨ ਕਾਂਗਰਸ ਵੱਲੋਂ ਅਦਾ ਕੀਤੀ ਗਈ। ਸਮਾਗਮ ਵਿੱਚ ਕਾਲਜ ਦੇ ਮੀਤ ਪ੍ਰਧਾਨ ਅਤੇ ਹਲਕਾ ਵਿਧਾਇਕ ਅਰੁਣ ਡੋਗਰਾ ਵੱਲੋਂ ਸੰਦੇਸ਼ ਰਾਹੀਂ ਸ਼ੁੱਭ-ਕਾਮਨਾਵਾਂ ਭੇਜੀਆਂ ਗਈਆਂ। ਕਾਲਜ ਦੇ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ। ਹੋਰਨਾਂ ਤੋਂ ਇਲਾਵਾ ਇਸ ਮੌਕੇ ਕੈਪਟਨ ਉਂਕਾਰ ਸਿੰਘ, ਕੈਪਟਨ ਬਲਦੇਵ ਸਿੰਘ, ਜੀਤ ਰਾਮ ,ਲੇਖ ਰਾਜ, ਚੌਧਰੀ ਮੋਹਣ ਲਾਲ, ਡਾ. ਲਸ਼ਕਰ ਸਿੰਘ, ਰਜਿੰਦਰ ਸਿੰਘ ਪਿੰਕੀ, ਤਾਰਾ ਸਿੰਘ, ਵਿਨੋਦ ਕੁਮਾਰ, ਸ਼ਸ਼ੀ ਬਾਲਾ, ਪ੍ਰਿੰ. ਅਨਿਲ ਕੁਮਾਰ ਸ਼ਰਮਾ ਅਤੇ ਹੋਰ ਪਤਵੰਤੇ ਹਾਜਰ ਸਨ।

ਨਗਰ ਪੰਚਾਇਤ ਤਲਵਾੜਾ ਵੱਲੋਂ ਗਣਤੰਤਰ ਦਿਵਸ ਮਨਾਇਆ ਗਿਆ


ਤਲਵਾੜਾ, 26 ਜਨਵਰੀ: ਨਗਰ ਪੰਚਾਇਤ ਤਲਵਾੜਾ ਵੱਲੋਂ ਦੇਸ਼ ਦਾ ਗਣਤੰਤਰ ਦਿਵਸ ਬੇਹੱਦ ਧੂਮ ਧਾਮ ਨਾਲ ਮਨਾਇਆ ਗਿਆ ਅਤੇ ਇਸ ਮੌਕੇ ਨਗਰ ਪੰਚਾਇਤ ਦੇ ਪ੍ਰਧਾਨ ਡਾ. ਧਰੁੱਬ ਸਿੰਘ ਨੇ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਮੌਕੇ ਤਲਵਾੜਾ ਦੇ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਰੰਗ ਨਾਲ ਭਰਪੂਰ ਪੇਸ਼ਕਾਰੀਆਂ ਨਾਲ ਦਰਸ਼ਕਾਂ ਦਾ ਮਨ ਮੋਹ ਲਿਆ। ਹੋਰਨਾਂ ਤੋਂ ਇਲਾਵਾ ਇਸ ਮੌਕੇ ਸੁਸ਼ੀਲ ਕੁਮਾਰ ਪਿੰਕੀ, ਸਮੂਹ ਵਾਰਡ ਮੈਂਬਰ ਅਤੇ ਹੋਰ ਪਤਵੰਤੇ ਹਾਜਰ ਸਨ।

ਸਰਕਾਰੀ ਕਾਲਜ ਤਲਵਾੜਾ ਐਨ. ਸੀ. ਸੀ. ਯੂਨਿਟ ਨੇ ਮਨਾਇਆ ਗਣਤੰਤਰ ਦਿਵਸ


ਤਲਵਾੜਾ, 26 ਜਨਵਰੀ:ਗਣਤੰਤਰ ਦਿਵਸ ਮੌਕੇ ਮਹੰਤ ਰਾਮ ਪ੍ਰਕਾਸ਼ ਦਾਸ ਸਰਕਾਰੀ ਕਾਲਜ ਤਲਵਾੜਾ ਦੇ ਐਨ. ਸੀ. ਸੀ. ਯੂਨਿਟ ਵੱਲੋਂ ਲੈਫ. ਗੁਰਜਿੰਦਰ ਸਿੰਘ ਨੇ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਸਮੂਹ ਕੈਡਿਟਾਂ ਵੱਲੋਂ ਤਿਰੰਗੇ ਨੂੰ ਸਲਾਮੀ ਦਿੱਤੀ ਗਈ। ਹੋਰਨਾਂ ਤੋਂ ਇਲਾਵਾ ਇਸ ਮੌਕੇ ਪ੍ਰਿਅੰਕਾ, ਆਕ੍ਰਿਤੀ ਭਾਰਤੀ ,ਨਰੇਸ਼, ਸਿਮਰਨ, ਨਰਿੰਦਰ, ਪੂਰਨਾ ਅਤੇ ਹੋਰ ਪਤਵੰਤੇ ਹਾਜਰ ਸਨ।

ਕੌਮੀ ਟੀਕਾਕਰਨ ਦਿਵਸ 28 ਨੂੰ

ਹੁਸ਼ਿਆਰਪੁਰ, 25 ਜਨਵਰੀ 2018:ਭਾਰਤ ਸਰਕਾਰ ਦੇ ਹੁਕਮਾਂ ਤਹਿਤ 0 ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣ ਲਈ ਕੌਮੀ ਟੀਕਾਕਰਣ ਦਿਹਾੜਾ ਮਿਤੀ 28 ਜਨਵਰੀ ਅਤੇ ਪਲਸ ਪੋਲੀਓ ਮੁਹਿੰਮ ਮਿਤੀ 29 ਅਤੇ 30 ਜਨਵਰੀ ਪ੍ਰਤੀ ਆਮ ਜਨਤਾ ਨੂੰ ਜਾਣਕਾਰੀ ਦੇ ਕੇ ਜਾਗਰੁਕ ਕਰਨ ਹਿੱਤ ਸਿਹਤ ਵਿਭਾਗ ਹੁਸ਼ਿਆਰਪੁਰ ਵੱਲੋਂ ਪ੍ਰਚਾਰ ਰੈਲੀ ਦਾ ਆਯੋਜਨ ਦਫਤਰ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਵਿਖੇ ਕੀਤਾ ਗਿਆ। ਇਸ ਪ੍ਰਚਾਰ ਰੈਲੀ ਨੂੰ ਜੀ.ਏ.ਟੂ ਡਿਪਟੀ ਕਮਿਸ਼ਨਰ ਪੀ.ਸੀ.ਐਸ. ਅਮਰਜੀਤ ਸਿੰਘ ਅਤੇ ਸਿਵਲ ਸਰਜਨ ਹੁਸ਼ਿਆਰਪੁਰ ਡਾ. ਰੇਨੂ ਸੂਦ ਵੱਲੋਂ ਸਾਂਝੇ ਤੌਰ ਤੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਅਮਰਜੀਤ ਸਿੰਘ ਨੇ ਕਿਹਾ ਕਿ ਭਾਰਤ ਸਰਕਾਰ ਵੱਲੋਂ ਬੱਚਿਆਂ ਦੇ ਭੱਵਿਖ ਨੂੰ ਪੋਲੀਓ ਵਰਗੀ ਬੀਮਾਰੀ ਤੋਂ ਸੁਰੱਖਿਅਤ ਰੱਖਣ ਲਈ ਅਤੇ ਭਾਰਤ ਨੂੰ ਹਮੇਸ਼ਾਂ ਲਈ ਪੋਲੀਓ ਮੁਕਤ ਬਣਾਏ ਰੱਖਣ ਲਈ ਉਲੀਕੀ ਗਈ ਇਸ ਮੁਹਿੰਮ ਲੋਕਹਿਤ ਵਿੱਚ ਇੱਕ ਵੱਡਾ
ਉੱਧਮ ਹੈ। ਉਨ੍ਹਾਂ ਇਸ ਮੌਕੇ ਸਮੂਹ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਆਪਣੇ ਨੇੜੇ ਦੇ ਪੋਲੀਓ ਬੂਥਾਂ ਤੇ 0 ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਜ਼ਰੂਰ ਲਿਆਉਣ ਅਤੇ ਪੋਲੀਓ ਰੋਕੂ ਬੂੰਦਾਂ ਜ਼ਰੂਰ ਪਿਲਾਉਣ। ਭਾਵੇਂ ਭਾਰਤ ਨੂੰ ਪਹਿਲਾਂ ਹੀ ਪੋਲੀਓ ਮੁਕਤ ਖਿੱਤਾ ਕਰਾਰ ਦੇ ਦਿੱਤਾ ਗਿਆ ਹੈ ਪਰ ਕਈ ਗੁਆਂਢੀ ਮੁਲਕ ਜਿੱਥੇ ਅਜੇ ਵੀ ਪੋਲੀਓ ਦੇ ਕੇਸ ਪਾਏ ਜਾ ਰਹੇ ਹਨ, ਉਨ੍ਹਾਂ ਦੇਸ਼ਾਂ ਵਿੱਚ ਆਮ ਲੋਕਾਂ ਅਤੇ ਸੈਲਾਨੀਆਂ ਦੀ ਆਵਾਜਾਈ ਹੋਣ ਕਾਰਣ ਪੋਲੀਓ ਦਾ ਵਾਇਰਸ ਲਗਾਤਾਰ ਸੰਚਾਰ ਕਰਦੇ ਰਹਿੰਦਾ ਹੈ ਜਿਸ ਕਾਰਣ ਪੋਲੀਓ ਹੋਣ ਦਾ ਖਤਰਾ ਵੀ ਬਰਕਰਾਰ ਰਹਿੰਦਾ ਹੈ। ਇਸ ਲਈ ਹਰ ਬੱਚੇ ਦਾ ਹਰ ਵਾਰ ਅਤੇ ਵਾਰ-ਵਾਰ ਪੋਲੀਓ ਬੂੰਦਾ ਪੀਣਾ ਬਹੁਤ ਜਰੂਰੀ ਹੈ।

           ਇਸ ਅਵਸਰ ਤੇ ਸਿਹਤ ਵਿਭਾਗ ਵੱਲੋਂ ਕੀਤੀਆਂ ਗਈਆਂ ਤਿਆਰੀਆਂ ਸਬੰਧੀ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਹੁਸ਼ਿਆਰਪੁਰ ਡਾ. ਰੇਨੂ ਸੂਦ ਨੇ ਕਿਹਾ ਕਿ ਜ਼ਿਲ੍ਹੇ ਦੇ 0 ਤੋਂ 5 ਸਾਲ ਤੱਕ ਦੀ ਉਮਰ ਦੇ 160230 ਬੱਚਿਆਂ ਨੂੰ ਪੋਲੀਓ ਵੈਕਸੀਨ ਪਿਲਾਏ ਜਾਣ ਲਈ ਸਿਹਤ ਵਿਭਾਗ ਵੱਲੋਂ ਕੁੱਲ 748 ਫਿਕਸਡ ਬੂਥ ਅਤੇ 24 ਟਰਾਂਜਿਟ ਬੂਥ ਸਥਾਪਿਤ ਕੀਤੇ ਗਏ ਹਨ। ਜ਼ਿਲ੍ਹੇ ਅੰਦਰ ਕੁੱਲ 1541 ਟੀਮਾਂ ਦੇ 3172 ਮੈਂਬਰਾ ਵੱਲੋਂ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਜਾਣਗੀਆਂ।  ਮੁਹਿੰਮ ਦੌਰਾਨ ਇਨ੍ਹਾਂ ਟੀਮਾਂ ਵੱਲੋਂ ਕੀਤੀ ਜਾ ਰਹੀ ਕਾਰਗੁਜ਼ਾਰੀ ਦਾ ਨਿਰੀਖਣ ਕਰਨ ਮੁਹਿੰਮ ਲਈ ਤੈਨਾਤ ਕੀਤੇ ਗਏ ਨੋਡਲ ਅਫਸਰਾਂ ਅਤੇ 165 ਸੁਪਰਵਾਈਜ਼ਰਾਂ ਵੱਲੋਂ ਕੀਤਾ ਜਾਵੇਗਾ।

           ਪ੍ਰਚਾਰ ਵੈਨ ਦੌਰਾਨ ਜ਼ਿਲ੍ਹਾ ਟੀਕਾਕਰਣ ਅਧਿਕਾਰੀ ਡਾ. ਗੁਰਦੀਪ ਸਿੰਘ ਕਪੂਰ-ਕਮ-ਜ਼ਿਲ੍ਹਾ ਨੋਡਲ ਅਫਸਰ ਪਲਸ ਪੋਲੀਓ ਮੁਹਿੰਮ ਨੇ ਦੱਸਿਆ ਕਿ ਮੁਹਿੰਮ ਸਬੰਧੀ ਲੋੜੀਂਦੇ ਦਿਸ਼ਾ ਨਿਰਦੇਸ਼ ਸਬੰਧਤ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਦੇ ਦਿੱਤੇ ਗਏ ਹਨ। ਮੁਹਿੰਮ ਦੌਰਾਨ ਬੱਚਿਆਂ ਸਬੰਧੀ ਦਰਜ਼ ਕੀਤਾ ਜਾਣ ਵਾਲਾ ਰਿਕਾਰਡ, ਕੋਲਡ ਚੇਨ ਦੀ ਮੇਨਟੇਨਸ, ਬੱਚਿਆਂ ਦੀ ਉਂਗਲੀ ਉਪੱਰ ਮਾਰਕਰ ਨਾਲ ਕੀਤੀ ਜਾਣ ਵਾਲੀ ਨਿਸ਼ਾਨਦੇਹੀ ਆਦਿ ਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਕਿਹਾ ਕਿ ਕਿਸੇ ਕਾਰਣ ਪੋਲੀਓ ਬੂਥ ਤੇ ਵੈਕਸੀਨ ਲੈਣ ਤੋਂ ਵਾਂਝੇ ਰਹਿ ਗਏ ਬੱਚਿਆਂ ਨੂੰ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਘਰੋਂ-ਘਰੀਂ ਜਾ ਕੇ ਬੂੰਦਾਂ ਪਿਲਾਈਆਂ ਜਾਣਗੀਆਂ। ਇਸ ਸਲੱਮ ਖੇਤਰ,  ਝੁੱਗੀ ਝੋਪੜੀ ਖੇਤਰ, ਇੱਟਾਂ ਦੇ ਭੱਠੇ ਅਤੇ ਉਸਾਰੀ ਅਧੀਨ ਇਮਾਰਤਾਂ ਵਿੱਚ ਲੱਗੇ ਕਾਮਿਆਂ ਦੇ ਬੱਚਿਆਂ ਨੂੰ ਵੀ ਕਵਰ ਕੀਤਾ ਜਾਵੇਗਾ। ਪ੍ਰਚਾਰ ਰੈਲੀ ਨੂੰ ਰਵਾਨਾ ਕਰਨ ਤੋਂ ਪਹਿਲਾਂ ਮਾਸ ਮੀਡੀਆ ਅਧਿਕਾਰੀ ਸ਼੍ਰੀਮਤੀ ਗੁਰਜੀਸ਼ ਕੋਰ ਸੈਣੀ   ਵੱਲੋਂ 10 ਸਾਈਕਲ ਰਿਕਸ਼ਾ ਚਾਲਕਾਂ ਅਤੇ 4 ਈ-ਰਿਕਸ਼ਾ ਚਾਲਕਾਂ ਨੂੰ ਉਨ੍ਹਾਂ ਦੇ ਸਬੰਧਤ ਰੂਟ ਪਲਾਨ ਦੀ ਜਾਣਕਾਰੀ ਦਿੱਤੀ ਗਈ। ਉਨ੍ਹਾਂ ਕਿਹਾ ਕਿ ਅੱਜ ਤੋਂ ਇਲਾਵਾ ਮਿਤੀ 27 ਅਤੇ 28 ਜਨਵਰੀ ਨੂੰ ਵੀ ਈ-ਰਿਕਸ਼ਾ ਰਾਂਹੀ ਆਨ ਜਨਤਾ ਵਿੱਚ ਪ੍ਰਚਾਰ ਕੀਤਾ ਜਾਵੇਗਾ। ਇਸ ਮੌਕੇ ਜ਼ਿਲ੍ਹਾ ਪਰਿਵਾਰ ਤੇ ਭਲਾਈ ਅਫਸਰ ਡਾ. ਰਜਿੰਦਰ ਰਾਜ,  , ਐਲ.ਐਚ.ਵੀ. ਮਨਜੀਤ ਕੌਰ, ਮੁਨੀਸ਼ਾਂ, ਭਿਪੰਦਰ ਸਿੰਘ , ਬੀ.ਸੀ.ਸੀ. ਫਸੀਲੀਟੇਟਰ ਕੁਮਾਰੀ ਰੀਨਾ ਸੰਧੂ,ਹਰਪੀਂਤ ,  ਮਲਟੀ ਪਰਪਜਜ ਹੈਲਥ ਵਰਕਰ ਫੀਮੇਲ ਸਕੂਲ ਹੁਸ਼ਿਆਰਪੁਰ ਦੀਆਂ ਸਿੱਖਿਆਰਥਣਾਂ ਤੇ ਵਿਦਿਆਰਥਣਾਂ ਅਤੇ ਦਫਤਰ ਸਿਵਲ ਸਰਜਨ ਹੁਸ਼ਿਆਰਪੁਰ ਦੇ ਕਰਮਚਾਰੀ ਹਾਜ਼ਰ ਸਨ।

ਲੋਕਤੰਤਰ ਪ੍ਰਣਾਲੀ ਵਿੱਚ ਨੌਜਵਾਨ ਵੋਟਰਾਂ ਦਾ ਅਹਿਮ ਯੋਗਦਾਨ : ਏ.ਡੀ.ਸੀ.



  • ਡੀ.ਏ.ਵੀ. ਕਾਲਜ ਹੁਸ਼ਿਆਰਪੁਰ ਵਿਖੇ ਮਨਾਇਆ ਗਿਆ ਜ਼ਿਲ੍ਹਾ ਪੱਧਰੀ ਵੋਟਰ ਦਿਵਸ ਸਮਾਗਮ

  • ਐਸ.ਡੀ.ਐਮ. ਗੜ੍ਹਸ਼ੰਕਰ ਹਰਦੀਪ ਸਿੰਘ ਧਾਲੀਵਾਲ ਨੂੰ ਨੌਜਵਾਨਾਂ ਦੀਆਂ ਸਭ ਤੋਂ ਵੱਧ ਵੋਟਾਂ ਬਣਾਉਣ ਲਈ ਸੌਂਪਿਆ ਪ੍ਰਸੰਸਾ ਪੱਤਰ   

ਹੁਸ਼ਿਆਰਪੁਰ, 25 ਜਨਵਰੀ:  8ਵੇਂ ਰਾਸ਼ਟਰੀ ਵੋਟਰ ਦਿਵਸ 'ਤੇ ਡੀ.ਏ.ਵੀ. ਕਾਲਜ ਹੁਸ਼ਿਆਰਪੁਰ ਵਿਖੇ ਜ਼ਿਲ੍ਹਾ ਪੱਧਰੀ ਵੋਟਰ ਦਿਵਸ ਸਮਾਗਮ ਦਾ ਆਯੋਜਨ ਕੀਤਾ ਗਿਆ। ਸਮਾਗਮ ਦਾ ਆਗਾਜ਼ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਅਨੁਪਮ ਕਲੇਰ ਨੇ ਸ਼ਮ੍ਹਾਂ ਰੌਸ਼ਨ ਕਰਕੇ ਕੀਤਾ। ਇਸ ਮੌਕੇ ਐਸ.ਡੀ.ਐਮ. ਹੁਸ਼ਿਆਰਪੁਰ ਸ੍ਰੀ ਜਿਤੇਂਦਰ ਜੋਰਵਾਲ ਵੀ ਉਨ੍ਹਾਂ ਦੇ ਨਾਲ ਸਨ।

                   ਸਮਾਗਮ ਨੂੰ ਸੰਬੋਧਨ ਕਰਦੇ ਹੋਏ ਸ਼੍ਰੀਮਤੀ ਅਨੁਪਮ ਕਲੇਰ ਨੇ ਕਿਹਾ ਕਿ ਹਰ ਸਾਲ 25 ਜਨਵਰੀ ਦੇ ਦਿਨ ਦੇਸ਼ ਭਰ ਵਿੱਚ ਵੋਟਰ ਦਿਵਸ ਮਨਾਇਆ ਜਾਂਦਾ ਹੈ, ਤਾਂ ਕਿ ਵੱਧ ਤੋਂ ਵੱਧ ਨੌਜਵਾਨ ਵੋਟਰਾਂ ਨੂੰ ਜਾਗਰੂਕ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ  ਦੇਸ਼ ਵਿੱਚ ਵੋਟਰ ਦਿਵਸ ਮਨਾਉਣ ਦੀ ਸ਼ੁਰੂਆਤ 2011 ਵਿੱਚ ਕੀਤੀ ਗਈ ਸੀ। ਵੋਟਰ ਦਿਵਸ ਮਨਾਉਣ ਦਾ ਮੁੱਖ ਮਕਸਦ ਵੋਟਰਾਂ ਨੂੰ  ਵੋਟ ਦੀ ਮਹੱਤਤਾ ਅਤੇ ਲੋਕਤੰਤਰ ਵਿੱਚ ਵੋਟ ਦੇ ਰੋਲ ਸਬੰਧੀ ਜਾਗਰੂਕ ਕਰਨਾ ਹੈ ਅਤੇ ਦੁਨੀਆਂ ਦੇ ਸਭ ਤੋਂ ਵੱਡੇ ਲੋਕਤੰਤਰ ਦਾ ਹਿੱਸਾ ਬਣਾਉਣਾ ਹੈ। ਉਨ੍ਹਾਂ ਕਿਹਾ
ਕਿ ਦੇਸ਼ ਦੀ ਲੋਕਤੰਤਰ ਪ੍ਰਣਾਲੀ ਵਿੱਚ ਨੌਜਵਾਨ ਵੋਟਰਾਂ ਦਾ ਅਹਿਮ ਯੋਗਦਾਨ ਹੁੰਦਾ ਹੈ। ਇਸ ਲਈ ਭਾਰਤੀ ਸੰਵਿਧਾਨ ਨੇ 18 ਸਾਲ ਜਾਂ ਉਸ ਤੋਂ ਉਪਰ ਦੇ ਆਮ ਨਾਗਰਿਕ ਨੂੰ ਆਪਣੀ ਪਸੰਦ ਦੀ ਸਰਕਾਰ ਚੁਣਨ ਲਈ ਵੋਟ ਪਾਉਣ ਦਾ ਅਧਿਕਾਰ ਦਿੱਤਾ ਹੈ। ਜਿਨ੍ਹਾਂ ਵੋਟਰਾਂ ਨੂੰ ਵੋਟ ਪਾਉਣ ਦਾ ਅਧਿਕਾਰ ਪਹਿਲੀ ਵਾਰ ਮਿਲ ਰਿਹਾ ਹੈ, ਉਨ੍ਹਾਂ ਲਈ ਵੋਟਰ ਦਿਵਸ ਦੀ ਮਹੱਤਤਾ ਇਸ ਲਈ ਹੋਰ ਵੀ ਵੱਧ ਜਾਂਦੀ ਹੈ ਕਿ ਉਹ ਦੁਨੀਆਂ ਦੇ ਸਭ ਤੋਂ ਵੱਡੇ ਤੇ ਮਜ਼ਬੂਤ ਲੋਕਤੰਤਰ ਦੇ ਪ੍ਰਤੀਭਾਗੀ ਬਣ ਰਹੇ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਦੇਸ਼ ਦੇ ਗਣਤੰਤਰ ਅਤੇ ਸੰਵਿਧਾਨ ਸਬੰਧੀ ਮੁੱਢਲੀ ਜਾਣਕਾਰੀ ਹੋਣੀ ਚਾਹੀਦੀ ਹੈ।


                    ਸ੍ਰੀਮਤੀ ਕਲੇਰ ਨੇ ਨੌਜਵਾਨ ਵਰਗ ਨੂੰ ਅਪੀਲ ਕੀਤੀ ਕਿ ਉਹ ਆਪਣੇ ਹਲਕੇ ਦੇ ਰਿਟਰਨਿੰਗ ਅਤੇ ਬੂਥ ਲੈਵਲ ਅਫ਼ਸਰਾਂ ਨਾਲ ਤਾਲਮੇਲ ਕਰਕੇ ਆਪਣੀਆਂ ਵੋਟਾਂ ਬਣਾਉਣ। ਇਸ ਦੌਰਾਨ ਉਨ੍ਹਾਂ ਨੇ ਕੌਮੀ ਵੋਟਰ ਦਿਵਸ ਮੌਕੇ ਨਵੇਂ ਬਣੇ ਨੌਜਵਾਨ ਵੋਟਰਾਂ ਨੂੰ ਵੋਟ ਪਾਉਣ ਬਾਰੇ ਸਹੁੰ ਵੀ ਚੁਕਾਈ। ਸਮਾਗਮ ਦੌਰਾਨ ਐਸ.ਡੀ.ਐਮ. ਗੜ੍ਹਸ਼ੰਕਰ-ਕਮ-ਚੋਣਕਾਰ ਰਜਿਸਟਰੇਸ਼ਨ ਅਫ਼ਸਰ ਸ੍ਰੀ ਹਰਦੀਪ ਸਿੰਘ ਧਾਲੀਵਾਲ ਨੂੰ ਚੋਣ ਕਮਿਸ਼ਨ ਵਲੋਂ ਜ਼ਿਲ੍ਹੇ ਵਿੱਚ ਨੌਜਵਾਨ ਵੋਟਰਾਂ ਦੀਆਂ ਸਭ ਤੋਂ ਵੱਧ ਵੋਟਾਂ ਬਣਾਉਣ ਲਈ ਇਨਾਮ ਦੇ ਤੌਰ 'ਤੇ 2000 ਰੁਪਏ ਅਤੇ ਪ੍ਰਸੰਸਾ ਪੱਤਰ ਸੌਂਪਿਆ ਗਿਆ। ਇਸ ਤੋਂ ਇਲਾਵਾ ਸਰਕਾਰੀ ਸਕੂਲ ਮਜਾਰਾ ਢੀਂਗਰੀਆਂ ਦੇ ਮਾਸਟਰ ਸ੍ਰੀ ਭਾਗ ਸਿੰਘ ਨੂੰ ਬੈਸਟ ਬੀ.ਐਲ.ਓ. ਅਤੇ ਆਈ.ਟੀ.ਆਈ. ਸੰਸਥਾ ਦੇ ਇੰਸਟਰੈਕਟਰ ਸ੍ਰੀ ਹੰਸ ਰਾਜ ਨੂੰ ਵਧੀਆ ਨੋਡਲ ਅਫ਼ਸਰ ਵਜੋਂ ਸਨਮਾਨਿਆ ਗਿਆ। ਇਨ੍ਹਾਂ ਤੋਂ ਇਲਾਵਾ ਨਵੀਆਂ ਵੋਟਾਂ ਬਣਾਉਣ ਅਤੇ ਯੁਵਕਾਂ ਨੂੰ ਵੱਧ ਤੋਂ ਵੱਧ ਰਜਿਸਟਰਡ ਕਰਨ ਵਾਲੇ ਅਧਿਕਾਰੀਆਂ / ਕਰਮਚਾਰੀਆਂ ਅਤੇ ਨੌਜਵਾਨਾਂ ਵਿੱਚ ਵੋਟ ਦੇ ਅਧਿਕਾਰ ਸਬੰਧੀ ਚੇਤਨਾ ਪੈਦਾ ਕਰਨ ਵਾਲੇ ਵਿਦਿਆਰਥੀਆਂ ਨੂੰ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ।  ਸਮਾਗਮ ਦੌਰਾਨ ਵੋਟਰ ਦਿਵਸ ਸਬੰਧੀ ਭਾਸ਼ਨ ਅਤੇ ਕੁਇਜ਼ ਮੁਕਾਬਲੇ ਵੀ ਕਰਵਾਏ ਗਏ। ਕਾਲਜ ਦੇ ਵਿਦਿਆਰਥੀਆਂ ਵਲੋਂ ਸਭਿਆਚਾਰਕ ਪ੍ਰੋਗਰਾਮ ਪੇਸ਼ ਕਰਕੇ ਵੋਟਾਂ ਬਣਾਉਣ ਸਬੰਧੀ ਜਾਗਰੂਕ ਵੀ ਕੀਤਾ ਗਿਆ। ਕੁਇਜ਼ ਮੁਕਾਬਲਿਆਂ ਵਿੱਚ ਸਹੀ ਜਵਾਬ ਦੇਣ ਵਾਲੇ ਬੱਚਿਆਂ ਨੂੰ ਵਧੀਕ ਡਿਪਟੀ ਕਮਿਸ਼ਨਰ ਵਲੋਂ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਨਵੀਂ ਵੋਟ ਬਣਾਉਣ ਵਾਲੇ ਨੌਜਵਾਨਾਂ ਨੂੰ ਮਿਲੇਨੀਅਮ ਵੋਟਰ ਵਜੋਂ ਸਨਮਾਨਿਤ ਵੀ ਕੀਤਾ ਗਿਆ ਅਤੇ 18 ਤੋਂ 19 ਸਾਲ ਦੇ ਕਰੀਬ 24 ਨੌਜਵਾਨਾਂ ਨੂੰ ਵੋਟਰ ਸ਼ਨਾਖਤੀ ਕਾਰਡ ਵੀ ਵੰਡੇ ਗਏ।

                   ਇਸ ਮੌਕੇ 'ਤੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਸਰਬਜੀਤ ਸਿੰਘ ਬੈਂਸ, ਤਹਿਸੀਲਦਾਰ (ਚੋਣਾਂ) ਕਰਨੈਲ ਸਿੰਘ, ਡੀ ਏ ਵੀ  ਕਾਲਜ ਦੀ ਪ੍ਰਿੰਸੀਪਲ ਨੀਰਜਾ ਢੀਂਗਰਾ, ਚੋਣ ਕਾਨੂੰਗੋ ਸੁਖਦੇਵ ਸਿੰਘ ਸਮੇਤ ਭਾਰੀ ਸੰਖਿਆ ਵਿੱਚ ਨੌਜਵਾਨ ਵੋਟਰ ਹਾਜ਼ਰ ਸਨ।

ਪ੍ਰਧਾਨ ਮੰਤਰੀ ਅਵਾਸ ਯੋਜਨਾ ਦੀ ਅੰਤਿਮ ਤਾਰੀਖ ਵਿੱਚ ਹੋਇਆ ਵਾਧਾ


ਹੁਸ਼ਿਆਰਪੁਰ, 24 ਜਨਵਰੀ: ਭਾਰਤ ਸਰਕਾਰ ਵਲੋਂ ਚਲਾਈ ਜਾ ਰਹੀ ਪ੍ਰਧਾਨ ਮੰਤਰੀ ਅਵਾਸ ਯੋਜਨਾ (ਸ਼ਹਿਰੀ) ਤਹਿਤ ਤੈਅ ਕੀਤੇ ਗਏ ਮਾਪਦੰਡ ਅਨੁਸਾਰ ਆਪਣਾ ਘਰ ਬਣਾਉਣ ਸਬੰਧੀ ਚਲਾਈ ਜਾ ਰਹੀ ਕਰਜ਼ੇ 'ਤੇ ਸਬਸਿਡੀ ਲੈਣ ਸਬੰਧੀ ਸਕੀਮ ਦੀ ਤਾਰੀਖ ਇਕ ਸਾਲ ਵਧਾ ਕੇ 31 ਮਾਰਚ 2019 ਤੱਕ ਕਰ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਨੋਡਲ ਅਫ਼ਸਰ, ਸ੍ਰੀ ਅਮਿਤ ਸਰੀਨ ਨੇ ਦੱਸਿਆ ਕਿ ਕੇਂਦਰ ਸਰਕਾਰ ਵਲੋਂ ਇਹ ਸਕੀਮ 25 ਜੂਨ 2015 ਨੂੰ ਸ਼ਹਿਰੀ ਖੇਤਰ ਵਿੱਚ ਘਰ ਬਣਾਉਣ ਲਈ ਸ਼ੁਰੂ ਕੀਤੀ ਗਈ ਸੀ, ਜਿਸ ਦਾ ਮੁੱਖ ਉਦੇਸ਼ ਘੱਟ ਵਿਆਜ਼ ਦਰਾਂ 'ਤੇ ਕਰਜ਼ਾ ਮੁਹੱਈਆ ਕਰਵਾ ਕੇ ਆਪਣਾ ਘਰ ਬਣਾਉਣ ਦੇ ਸੁਪਨੇ ਨੂੰ ਪੂਰਾ ਕਰਨਾ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਵੱਖ-ਵੱਖ ਕੈਟਾਗਰੀਆਂ ਵਿੱਚ ਜਿਨ੍ਹਾਂ ਦੀ ਇਨਕਮ 6 ਲੱਖ ਤੋਂ 12 ਲੱਖ ਦਰਮਿਆਨ ਹੈ, ਉਨ੍ਹਾਂ ਨੂੰ ਘਰ ਬਣਾਉਣ ਲਈ ਤੈਅ ਕੀਤੇ ਕਰਜ਼ੇ ਦੀ ਰਾਸ਼ੀ 'ਤੇ ਸਬਸਿਡੀ ਦਿੱਤੀ ਜਾ ਰਹੀ ਹੈ।

ਸੋਨਾਲੀਕਾ ਇੰਟਰਨੈਸ਼ਨਲ ਟਰੈਕਟਰਜ ਲਿਮਟਿਡ ਦੇ 100 ਅਧਿਕਾਰੀਆਂ ਤੇ ਕਰਮਚਾਰੀਆਂ ਨੇ ਰੈਡ ਕਰਾਸ ਸੁਸਾਇਟੀ ਦੀ ਲਈ ਲਾਈਫ਼ ਮੈਂਬਰਸ਼ਿਪ



  • ਮੈਂਬਰਸ਼ਿਪ ਦੀ ਬਣਦੀ ਫੀਸ 1 ਲੱਖ 25 ਹਜ਼ਾਰ ਦਾ ਚੈਕ ਡਿਪਟੀ ਕਮਿਸ਼ਨਰ ਨੂੰ ਸੌਂਪਿਆ

ਹੁਸ਼ਿਆਰਪੁਰ, 24 ਜਨਵਰੀ:ਸੋਨਾਲੀਕਾ ਇੰਟਰਨੈਸ਼ਨਲ ਟਰੈਕਟਰਜ਼ ਲਿਮਟਿਡ ਦੇ ਮੈਨੇਜਿੰਗ ਡਾਇਰੈਕਟਰ ਸ੍ਰੀ ਅਮ੍ਰਿਤ ਸਾਗਰ ਮਿੱਤਲ ਨੇ ਭਾਰਤੀ ਰੈਡ ਕਰਾਸ ਸੁਸਾਇਟੀ ਵਲੋਂ ਚਲਾਈ ਜਾ ਰਹੀ ਲਾਈਫ ਮੈਂਬਰਸ਼ਿਪ ਦੀ 1 ਲੱਖ 25 ਹਜ਼ਾਰ ਰੁਪਏ ਦੀ ਫੀਸ ਦਾ ਚੈਕ ਭਾਰਤੀ ਰੈਡ ਕਰਾਸ ਸੁਸਾਇਟੀ ਦੇ ਵਾਈਸ ਚੇਅਰਮੈਨ ਸ੍ਰੀ ਅਵਿਨਾਸ਼ ਰਾਏ ਖੰਨਾ ਦੀ ਹਾਜ਼ਰੀ ਵਿੱਚ ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਸ੍ਰੀ ਵਿਪੁਲ ਉਜਵਲ ਨੂੰ ਸੌਂਪਿਆ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਦਾਨੀ ਸੱਜਣਾਂ ਦੇ ਸਹਿਯੋਗ ਸਦਕਾ ਹੀ ਜ਼ਿਲ੍ਹਾ ਰੈਡ
ਕਰਾਸ ਸੁਸਾਇਟੀ ਵਲੋਂ ਚਲਾਈਆਂ ਜਾ ਰਹੀਆਂ ਸਮਾਜ ਭਲਾਈ ਸਕੀਮਾਂ ਸੁਚਾਰੂ ਢੰਗ ਨਾਲ ਚੱਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਹ ਬੜੀ ਖੁਸ਼ੀ ਦੀ ਗੱਲ ਕਿ ਸੋਨਾਲੀਕਾ ਇੰਟਰਨੈਸ਼ਨਲ ਟਰੈਕਟਰਜ਼ ਲਿਮਟਿਡ ਦੇ 100 ਅਧਿਕਾਰੀਆਂ/ਕਰਮਚਾਰੀਆਂ ਵਲੋਂ ਜਿਥੇ ਰੈਡ ਕਰਾਸ ਦੀ ਲਾਈਫ ਮੈਂਬਰਸ਼ਿਪ ਲਈ ਗਈ ਹੈ, ਉਥੇ ਸ੍ਰੀ ਅਮ੍ਰਿਤ ਸਾਗਰ ਮਿੱਤਲ ਵਲੋਂ ਜ਼ਿਲ੍ਹਾ ਰੈਡ ਕਰਾਸ ਦੇ ਪੈਟਰਨ ਬਣਨ ਦੀ ਪ੍ਰਕ੍ਰਿਆ ਵੀ ਪੂਰੀ ਕਰ ਲਈ ਗਈ ਹੈ।


                ਸ੍ਰੀ ਵਿਪੁਲ ਉਜਵਲ ਨੇ ਕਿਹਾ ਕਿ ਇਸੇ ਮੈਂਬਰਸ਼ਿਪ ਦੀ ਬਣਦੀ 1 ਲੱਖ 25 ਹਜ਼ਾਰ ਰੁਪਏ ਦੀ ਫੀਸ ਦਾ ਚੈਕ ਸ੍ਰੀ ਮਿੱਤਲ ਵਲੋਂ ਰੈਡ ਕਰਾਸ ਨੂੰ ਸੌਂਪਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਵਲੋਂ ਜਿਥੇ ਲੋਕ ਭਲਾਈ ਸਕੀਮਾਂ ਬਹੁਤ ਹੀ ਸਫ਼ਲਤਾਪੂਰਵਕ ਢੰਗ ਨਾਲ ਚਲਾਈਆਂ ਜਾ ਰਹੀਆਂ ਹਨ, ਉਥੇ ਇਸ ਸੰਸਥਾ ਵਲੋਂ ਜ਼ਿਲ੍ਹਾ ਰੈਡ ਕਰਾਸ ਦੇ ਵੱਧ ਤੋਂ ਵੱਧ ਮੈਂਬਰ ਬਣਾਉਣ ਦਾ ਕੰਮ ਵੀ ਜਾਰੀ ਹੈ। ਉਨ੍ਹਾਂ ਅਪੀਲ ਕੀਤੀ ਕਿ ਵੱਧ ਤੋਂ ਵੱਧ ਦਾਨੀ ਸੱਜਣ/ਸਮਾਜ ਸੇਵਕ ਇਸ ਸੰਸਥਾ ਨਾਲ ਜੁੜਨ ਅਤੇ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਵਲੋਂ ਚਲਾਈਆਂ ਜਾਂਦੀਆਂ ਭਲਾਈ ਸਕੀਮਾਂ ਵਿੱਚ ਆਪਣਾ ਵੱਡਮੁਲਾ ਯੋਗਦਾਨ ਦੇਣ। ਇਸ ਮੌਕੇ ਸੋਨਾਲੀਕਾ ਦੇ ਡਾਇਰੈਕਟਰ ਸ੍ਰੀ ਅਕਸ਼ੈ ਸਾਂਗਵਾਨ ਅਤੇ ਵਾਈਸ ਪ੍ਰਧਾਨ ਸ੍ਰੀ ਜੇ.ਐਸ. ਚੌਹਾਨ ਤੋਂ ਇਲਾਵਾ ਸਕੱਤਰ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਸ੍ਰੀ ਨਰੇਸ਼ ਗੁਪਤਾ ਵੀ ਹਾਜ਼ਰ ਸਨ।

ਫੁਲ ਡਰੈਸ ਰਿਹਰਸਲ 'ਚ ਦਿਸਿਆ ਦੇਸ਼ ਭਗਤੀ ਦਾ ਜਜ਼ਬਾ



  • ਗਣਤੰਤਰਤਾ ਦਿਵਸ 'ਤੇ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਲਹਿਰਾਉਣਗੇ ਤਿਰੰਗਾ

  • ਡਿਪਟੀ ਕਮਿਸ਼ਨਰ ਨੇ ਫੁਲ ਡਰੈਸ ਰਿਹਰਸਲ ਦਾ ਲਿਆ ਜਾਇਜ਼ਾ

ਹੁਸ਼ਿਆਰਪੁਰ, 24 ਜਨਵਰੀ: 26 ਜਨਵਰੀ ਨੂੰ ਮਨਾਏ ਜਾ ਰਹੇ ਜ਼ਿਲ੍ਹਾ ਪੱਧਰੀ ਗਣਤੰਤਰਤਾ ਦਿਵਸ ਸਮਾਰੋਹ ਸਬੰਧੀ ਅੱਜ ਪੁਲਿਸ ਲਾਈਨ ਹੁਸ਼ਿਆਰਪੁਰ ਵਿਖੇ ਫੁਲ ਡਰੈਸ ਰਿਹਰਸਲ ਕਰਵਾਈ ਗਈ, ਜਿਸ ਵਿੱਚ ਵੱਖ-ਵੱਖ ਸਕੂਲੀ ਬੱਚਿਆਂ ਵਲੋਂ ਪੇਸ਼ ਕੀਤੇ ਗਏ ਦੇਸ਼ ਭਗਤੀ ਦੇ ਪ੍ਰੋਗਰਾਮ ਅਤੇ ਵੱਖ-ਵੱਖ ਟੁਕੜੀਆਂ ਵਲੋਂ ਕੀਤੇ ਗਏ ਮਾਰਚ ਪਾਸਟ ਤੋਂ ਦੇਸ਼ ਭਗਤੀ ਦਾ ਜਜ਼ਬਾ ਸਾਫ਼ ਨਜ਼ਰ ਆ ਰਿਹਾ ਸੀ। ਇਸ ਫੁਲ ਡਰੈਸ ਰਿਹਰਸਲ ਦਾ ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਜਾਇਜ਼ਾ ਲੈਂਦਿਆਂ ਕਿਹਾ ਕਿ 26 ਜਨਵਰੀ ਨੂੰ ਗਣਤੰਤਰਤਾ ਦਿਵਸ 'ਤੇ ਪੁਲਿਸ
ਲਾਈਨ ਵਿਖੇ ਕਰਵਾਏ ਜਾ ਰਹੇ ਜ਼ਿਲ੍ਹਾ ਪੱਧਰੀ ਸਮਾਗਮ ਦੇ ਮੁੱਖ ਮਹਿਮਾਨ ਦਿਹਾਤੀ ਵਿਕਾਸ ਤੇ ਪੰਚਾਇਤ ਅਤੇ ਜਲ ਤੇ ਸੈਨੀਟੇਸ਼ਨ ਮੰਤਰੀ ਪੰਜਾਬ ਸ: ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਹੋਣਗੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਗਣਤੰਤਰਤਾ ਦਿਵਸ ਦੇ ਮਹੱਤਵਪੂਰਨ ਦਿਹਾੜੇ ਨੂੰ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਉਣ ਲਈ ਪੁਖਤਾ ਪ੍ਰਬੰਧ ਕਰ ਲਏ ਗਏ ਹਨ।


               ਫੁਲ ਡਰੈਸ ਰਿਹਰਸਲ ਦੌਰਾਨ ਡਿਪਟੀ ਕਮਿਸ਼ਨਰ ਨੇ ਅੱਜ ਨਿਸ਼ਚਿਤ ਸਮੇਂ ਦੌਰਾਨ ਕੌਮੀ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਇਸ ਮੌਕੇ ਉਨ੍ਹਾਂ ਦੇ ਨਾਲ ਐਸ.ਐਸ.ਪੀ. ਸ੍ਰੀ ਜੇ. ਏਲਨਚੇਲੀਅਨ ਵੀ ਸਨ। ਪਰੇਡ ਕਮਾਂਡਰ ਡੀ.ਐਸ.ਪੀ. (ਡੀ) ਸ੍ਰੀ ਗੁਰਜੀਤ ਪਾਲ ਸਿੰਘ ਦੀ ਅਗਵਾਈ ਵਿੱਚ ਪੀ.ਆਰ.ਟੀ.ਸੀ. ਜਹਾਨਖੇਲਾਂ, ਪੰਜਾਬ ਪੁਲੀਸ, ਮਹਿਲਾ ਪੁਲਿਸ, ਸੀਮਾ ਸੁਰੱਖਿਆ ਬੱਲ, ਪੰਜਾਬ ਹੋਮਗਾਰਡਜ਼, ਐਨ.ਸੀ.ਸੀ. ਗਰਲਜ਼ ਗਾਈਡਜ਼ ਅਤੇ ਸਕਾਊਟਸ ਦੀਆਂ ਟੁਕੜੀਆਂ ਵਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ ਅਤੇ ਇਸ ਸ਼ਾਨਦਾਰ ਮਾਰਚ ਪਾਸਟ ਵਲੋਂ ਮੁੱਖ ਮਹਿਮਾਨ ਨੂੰ ਸਲਾਮੀ ਦਿੱਤੀ ਗਈ।

                       ਸਭਿਆਚਾਰਕ ਪ੍ਰੋਗਰਾਮ ਤੋਂ ਪਹਿਲਾਂ ਮਾਸ ਪੀ.ਟੀ. ਸ਼ੋਅ ਹੋਇਆ, ਜਿਸ ਵਿੱਚ 10 ਸਕੂਲਾਂ ਦੇ ਕਰੀਬ 1100 ਵਿਦਿਆਰਥੀ ਸ਼ਾਮਲ ਸਨ। ਉਪਰੰਤ ਨੰਨ੍ਹੇ-ਮੁੰਨ੍ਹੇ ਸਕੂਲੀ ਬੱਚਿਆਂ ਨੇ ਪੂਰੇ ਉਤਸ਼ਾਹ ਨਾਲ ਆਪੋ-ਆਪਣਾ ਹੁਨਰ ਬਿਖੇਰਿਆ। ਫੁਲ ਡਰੈਸ ਰਿਹਰਸਲ ਉਪਰੰਤ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ 26 ਜਨਵਰੀ ਨੂੰ ਆਪੋ-ਆਪਣੀ ਡਿਊਟੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਈ ਜਾਵੇ। ਉਨ੍ਹਾਂ ਕਿਹਾ ਕਿ ਗਣਤੰਤਰਤਾ ਦਿਵਸ ਦੇ ਮਹੱਤਵਪੂਰਨ ਦਿਹਾੜੇ 'ਤੇ ਕਿਸੇ ਵੀ ਪ੍ਰਕਾਰ ਦੀ
ਕੋਈ ਕਮੀ-ਪੇਸ਼ੀ ਨਹੀਂ ਰਹਿਣੀ ਚਾਹੀਦੀ। ਉਨ੍ਹਾਂ ਕਿਹਾ ਕਿ ਇਸ ਮਹੱਤਵਪੂਰਨ ਦਿਹਾੜੇ 'ਤੇ ਜਿਥੇ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦਾ ਸਨਮਾਨ ਕੀਤਾ ਜਾ ਰਿਹਾ ਹੈ, ਉਥੇ ਵੱਖ-ਵੱਖ ਖੇਤਰਾਂ ਵਿੱਚ ਵਿਲੱਖਣ ਯੋਗਦਾਨ ਪਾਉਣ ਵਾਲੇ ਵਿਅਕਤੀਆਂ ਨੂੰ ਵੀ ਸਨਮਾਨਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮੌਕੇ ਵੱਖ-ਵੱਖ ਵਿਭਾਗਾਂ ਵਲੋਂ ਵਿਕਾਸ ਕਾਰਜਾਂ ਨੂੰ ਦਰਸਾਉਂਦੀਆਂ ਝਾਕੀਆਂ ਵੀ ਕੱਢੀਆਂ ਜਾਣਗੀਆਂ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਗਣਤੰਤਰਤਾ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਪਰਿਵਾਰ ਅਤੇ ਬੱਚਿਆਂ ਸਮੇਤ ਸ਼ਿਰਕਤ ਕਰਨ।


                       ਇਸ ਮੌਕੇ ਐਸ.ਡੀ.ਐਮ. ਹੁਸ਼ਿਆਰਪੁਰ ਸ੍ਰੀ ਜਿਤੇਂਦਰ ਜੋਰਵਾਲ, ਐਸ.ਪੀ. (ਐਚ) ਸ੍ਰੀ ਬਲਬੀਰ ਸਿੰਘ, ਏ. ਐਸ. ਪੀ. ਡਾ. ਅੰਕੁਰ ਗੁਪਤਾ, ਸਹਾਇਕ ਕਮਿਸ਼ਨਰ (ਜ) ਸ੍ਰੀ ਅਮਰਜੀਤ ਸਿੰਘ, ਜ਼ਿਲ੍ਹਾ ਮਾਲ ਅਫ਼ਸਰ ਸ੍ਰੀ ਅਮਨ ਪਾਲ ਸਿੰਘ, ਕੰਟਰੋਲਰ ਖੁਰਾਕ ਤੇ ਸਿਵਲ ਸਪਲਾਈ ਸ੍ਰੀਮਤੀ ਰਜਨੀਸ਼ ਕੌਰ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਸ੍ਰੀ ਹਾਕਮ ਥਾਪਰ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰ:) ਸ੍ਰੀ ਮੋਹਨ ਸਿੰਘ ਲੇਹਲ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਧੀਰਜ ਵਸ਼ਿਸ਼ਟ ਤੋਂ ਇਲਾਵਾ ਹੋਰ ਵੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

ਹੁਸ਼ਿਆਰਪੁਰ ਦੇ ਸ਼ੂਟਰ ਤਿਨਜੀਤ ਧਨੋਤਾ ਮੈਕਸੀਕੋ 'ਚ ਲਗਾਉਣਗੇ 'ਨਿਸ਼ਾਨਾ'


  • ਆਈ.ਐਸ.ਐਸ.ਐਫ. ਸੂਟਿੰਗ ਵਰਲਡ ਕੱਪ ਲਈ ਹੋਈ ਚੋਣ

  • ਡਿਪਟੀ ਕਮਿਸ਼ਨਰ ਨੇ ਦਿੱਤੀਆਂ ਸ਼ੁੱਭਕਾਮਨਾਵਾਂ

ਹੁਸ਼ਿਆਰਪੁਰ, 23 ਜਨਵਰੀ: ਹੁਸ਼ਿਆਰਪੁਰ ਦੇ ਰਹਿਣ ਵਾਲੇ ਨੌਜਵਾਨ ਤਿਨਜੀਤ ਧਨੋਤਾ ਨੇ ਜਿਥੇ ਓਪਨ ਸ਼ੂਟਿੰਗ ਮੁਕਾਬਲਿਆਂ ਵਿੱਚ ਹੁਸ਼ਿਆਰਪੁਰ ਸਮੇਤ ਪੰਜਾਬ ਦਾ ਨਾਂ ਪੂਰੀ ਦੁਨੀਆਂ ਵਿੱਚ ਰੌਸ਼ਨ ਕਰ ਦਿੱਤਾ ਹੈ, ਉਥੇ ਹੁਣ ਉਸ ਦੀ ਚੋਣ ਮੈਕਸੀਕੋ ਵਿਖੇ ਹੋਣ ਵਾਲੇ ਇੰਟਰਨੈਸ਼ਨਲ ਸ਼ੂਟਿੰਗ ਸਪੋਰਟਸ ਫੈਡਰੇਸ਼ਨ (ਆਈ.ਐਸ.ਐਸ.ਐਫ.) ਵਰਲਡ ਕੱਪ-2018 ਲਈ ਹੋ ਗਈ ਹੈ। ਇਸ ਸਬੰਧੀ ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਜ਼ਿਲ੍ਹੇ ਦੇ ਇਸ ਹੋਣਹਾਰ ਖਿਡਾਰੀ ਨਾਲ ਮੁਲਾਕਾਤ ਕਰਕੇ ਸ਼ੁੱਭਕਾਮਨਾਵਾਂ ਦਿੰਦਿਆਂ ਆਸ ਪ੍ਰਗਟਾਈ ਕਿ ਉਹ ਮੈਕਸੀਕੋ
ਵਿੱਚ ਕਾਮਯਾਬੀ ਹਾਸਲ ਕਰਕੇ ਦੇਸ਼ ਅਤੇ ਪੰਜਾਬ ਦਾ ਨਾਂ ਰੌਸ਼ਨ ਕਰਨਗੇ। ਉਨ੍ਹਾਂ ਕਿਹਾ ਕਿ ਸਖ਼ਤ ਮਿਹਨਤ ਨਾਲ ਕੋਈ ਵੀ ਮੰਜ਼ਿਲ ਸਰ ਕੀਤੀ ਜਾ ਸਕਦੀ ਹੈ, ਇਸ ਲਈ ਮਿਹਨਤ ਕਰਦੇ ਰਹਿਣਾ ਚਾਹੀਦਾ ਹੈ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਵੀ ਰੁਚੀ ਦਿਖਾਉਣ, ਕਿਉਂਕਿ ਖੇਡਾਂ ਨਾਲ ਜਿਥੇ ਸਰੀਰ ਤੰਦਰੁਸਤ ਰਹਿੰਦਾ ਹੈ, ਉਥੇ ਨਸ਼ਿਆਂ ਵਰਗੀਆਂ ਅਲਾਮਤਾਂ ਤੋਂ ਵੀ ਬਚਿਆ ਜਾ ਸਕਦਾ ਹੈ।


             ਸ੍ਰੀ ਵਿਪੁਲ ਉਜਵਲ ਨੇ ਤਿਨਜੀਤ ਦੇ ਮਾਪਿਆਂ ਨੂੰ ਵੀ ਮੁਬਾਰਕਵਾਦ ਦਿੰਦਿਆਂ ਕਿਹਾ ਕਿ ਉਨ੍ਹਾਂ ਵਲੋਂ ਕੀਤੀ ਚੰਗੀ ਪਰਵਰਿਸ਼ ਸਦਕਾ ਹੀ ਉਨ੍ਹਾਂ ਦਾ ਬੇਟਾ ਖੇਡਾਂ ਵਿੱਚ ਨਵੇਂ ਮੀਲ ਪੱਥਰ ਸਾਬਤ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਨੌਜਵਾਨ ਵਲੋਂ ਸ਼ੂਟਿੰਗ ਮੁਕਾਬਲਿਆਂ ਵਿੱਚ ਮਾਰੀਆਂ ਜਾ ਰਹੀਆਂ ਮੱਲ੍ਹਾਂ ਸਦਕਾ ਹੁਸ਼ਿਆਰਪੁਰ ਜ਼ਿਲ੍ਹੇ ਦਾ ਨਾਂ ਪੂਰੀ ਦੁਨੀਆਂ ਵਿੱਚ ਰੌਸ਼ਨ ਹੋ ਰਿਹਾ ਹੈ।

        ਉਧਰ ਤਿਨਜੀਤ ਨੇ ਦੱਸਿਆ ਕਿ 2017 ਵਿੱਚ ਕੇਰਲਾ ਵਿਖੇ ਓਪਨ ਸ਼ੂਟਿੰਗ ਨੈਸ਼ਨਲ ਚੈਂਪੀਅਨਸ਼ਿਪ ਦੌਰਾਨ 2 ਗੋਲਡ,  1 ਸਿਲਵਰ, 3 ਕਾਂਸੇ ਦੇ ਤਗਮੇ ਹਾਸਲ ਕੀਤੇ ਹਨ। ਉਨ੍ਹਾਂ ਦੱਸਿਆ ਕਿ ਉਸ ਨੂੰ ਖੁਸ਼ੀ ਮਹਿਸੂਸ ਹੋ ਰਹੀ ਹੈ ਕਿ ਦਿੱਲੀ ਵਿਖੇ ਹੋਏ ਟਰਾਇਲ ਦੌਰਾਨ ਉਸ ਦੀ ਚੋਣ ਮੈਕਸੀਕੋ ਵਿਖੇ ਹੋਣ ਵਾਲੇ ਵਰਲਡ ਕੱਪ ਲਈ ਹੋਈ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਉਹ ਇਸ ਵਰਲਡ ਕੱਪ ਵਿੱਚ ਦੇਸ਼ ਦੀ ਝੋਲੀ ਵਿੱਚ ਗੋਲਡ ਦਾ ਤਗਮਾ ਪਾਉਣਗੇ। ਉਨ੍ਹਾਂ ਦੱਸਿਆ ਕਿ ਉਸ ਦਾ ਸੁਪਨਾ ਸਾਲ 2020 ਦੌਰਾਨ ਟੋਕੀਓ ਵਿੱਚ ਹੋਣ ਵਾਲੀਆਂ ਓਲੰਪਿਕਸ ਗੇਮਜ਼ ਵਿੱਚ ਖੇਡਣਾ ਵੀ ਹੈ, ਜਿਸ ਲਈ ਉਹ ਸਖ਼ਤ ਮਿਹਨਤ ਕਰ ਰਿਹਾ ਹੈ। ਉਸ ਨੇ ਦੱਸਿਆ ਕਿ ਹੁਣ ਤੱਕ ਉਹ ਰੂਸ, ਕੋਰੀਆ ਅਤੇ ਪੋਲੈਂਡ ਵਿਖੇ ਸੈਕੰਡ ਓਲੰਪਿਕਸ ਗੇਮਜ਼ (ਵਰਲਡ ਯੂਨੀਵਰਸਿਟੀ ਗੇਮਜ਼) ਵਿਖੇ ਖੇਡਣ ਤੋਂ ਇਲਾਵਾ ਆਲ ਇੰਡੀਆ ਇੰਟਰ ਯੂਨੀਵਰਸਿਟੀ ਵਿੱਚ ਲਗਾਤਾਰ 2014, 2015 ਅਤੇ 2016 ਵਿੱਚ ਵੀ ਓਪਨ ਸ਼ੂਟਿੰਗ ਮੁਕਾਬਲੇ ਖੇਡ ਚੁੱਕਾ ਹੈ।

ਸੋਨਾਲੀਕਾ ਦੇ ਵਾਈਸ ਪ੍ਰਧਾਨ ਅਮ੍ਰਿਤ ਸਾਗਰ ਮਿੱਤਲ ਬਣੇ 'ਸਮਰਪਣ' ਦੇ ਮੈਂਬਰ


ਹੁਸ਼ਿਆਰਪੁਰ, 23 ਜਨਵਰੀ : ਜ਼ਿਲ੍ਹਾ ਪ੍ਰਸ਼ਾਸ਼ਨ ਹੁਸ਼ਿਆਰਪੁਰ ਵਲੋਂ ਸ਼ੁਰੂ ਕੀਤੇ ਗਏ 'ਸਮਰਪਣ' ਪ੍ਰੋਜੈਕਟ ਨੂੰ ਜਿਥੇ ਦਾਨੀ ਸੱਜਣਾਂ, ਅਧਿਆਪਕਾਂ, ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ, ਸਮਾਜ ਸੇਵਕਾਂ ਵਲੋਂ ਦਿਨੋਂ ਦਿਨ ਭਾਰੀ ਹੁੰਗਾਰਾ ਮਿਲ ਰਿਹਾ ਹੈ, ਉਥੇ ਸੋਨਾਲੀਕਾ ਇੰਟਰਨੈਸ਼ਨਲ ਟਰੈਕਟਰਜ਼ ਲਿਮਟਿਡ ਦੇ ਵਾਈਸ ਪ੍ਰਧਾਨ ਸ੍ਰੀ ਅਮ੍ਰਿਤ ਸਾਗਰ ਮਿੱਤਲ ਨੇ ਵੀ ਯੋਗਦਾਨ ਪਾ ਕੇ ਆਮ ਜਨਤਾ ਨੂੰ 'ਸਮਰਪਣ' ਨਾਲ ਜੁੜਨ ਦਾ ਸੰਦੇਸ਼ ਦਿੱਤਾ ਹੈ। ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨਾਲ ਵਿਸ਼ੇਸ਼ ਮੁਲਾਕਾਤ ਦੌਰਾਨ ਸ੍ਰੀ ਮਿੱਤਲ 'ਸਮਰਪਣ' ਦੇ ਮੈਂਬਰ ਬਣੇ। ਇਸ ਮੌਕੇ ਭਾਰਤੀਆ ਰੈਡ ਕਰਾਸ ਸੁਸਾਇਟੀ ਦੇ ਵਾਈਸ ਚੇਅਰਮੈਨ ਸ੍ਰੀ ਅਵਿਨਾਸ਼ ਰਾਏ ਖੰਨਾ ਅਤੇ ਸੋਨਾਲੀਕਾ ਦੇ ਡਾਇਰੈਕਟਰ ਡਿਵੈਲਪਮੈਂਟ ਸ੍ਰੀ ਅਕਸ਼ੈ ਸਾਂਗਵਾਨ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ।

                       ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਕਿਹਾ ਕਿ 'ਸਮਰਪਣ' ਪ੍ਰੋਜੈਕਟ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਸ਼ੁਰੂ ਕੀਤਾ ਗਿਆ ਹੈ, ਜਿਸ ਲਈ ਭਾਰੀ ਗਿਣਤੀ ਵਿੱਚ 'ਸਮਰਪਣ' ਨਾਲ ਦਾਨੀ ਸੱਜਣਾਂ ਦਾ ਜੁੜਨਾ ਇਸ ਗੱਲ ਦਾ ਸੰਕੇਤ ਹੈ ਕਿ ਇਹ ਪ੍ਰੋਜੈਕਟ ਸਰਕਾਰੀ ਸਕੂਲਾਂ ਲਈ ਇਕ ਮਿਸਾਲ ਹੋਵੇਗਾ। ਉਨ੍ਹਾਂ ਦੱਸਿਆ ਕਿ ਸਮਾਜ ਦੇ ਸਾਰੇ ਵਰਗਾਂ ਵਲੋਂ ਜਿਥੇ ਇਸ ਪ੍ਰੋਜੈਕਟ ਸਬੰਧੀ ਜਾਗਰੂਕਤਾ
ਫੈਲਾਈ ਜਾ ਰਹੀ ਹੈ, ਉਥੇ ਹੁਣ ਨਿੱਜੀ ਤੌਰ 'ਤੇ ਯੋਗਦਾਨ ਵੀ ਪਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਹਜ਼ਾਰਾਂ ਦੀ ਗਿਣਤੀ ਵਿੱਚ ਦਾਨੀ-ਸੱਜਣ ਸਮਰਪਣ ਦੇ ਮੈਂਬਰ ਬਣ ਚੁੱਕੇ ਹਨ ਅਤੇ ਇਨ੍ਹਾਂ ਦੇ ਯੋਗਦਾਨ ਸਦਕਾ ਲੱਖਾਂ ਰੁਪਏ ਦਾ ਫੰਡ ਵੀ ਇਕੱਤਰ ਹੋ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਬੁੱਧੀਜੀਵੀ ਵਿਅਕਤੀਆਂ ਨਾਲ ਕੀਤੇ ਵਿਚਾਰ-ਵਟਾਂਦਰੇ ਉਪਰੰਤ ਸਮਰਪਣ ਸਕੀਮ ਸ਼ੁਰੂ ਕੀਤੀ ਗਈ ਹੈ, ਤਾਂ ਜੋ ਸਰਕਾਰੀ ਸਕੂਲਾਂ ਨੂੰ ਇਕ ਨਵੀਂ ਦਿੱਖ ਪ੍ਰਦਾਨ ਕੀਤੀ ਜਾ ਸਕੇ।

            ਸ਼੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਦਾਨੀ ਸੱਜਣ ਇਹ ਦਾਨ ਜਨਮ ਦਿਨ, ਵਿਆਹ ਦੀ ਵਰ੍ਹੇਗੰਢ ਜਾਂ ਹੋਰ ਵਿਸ਼ੇਸ਼ ਯਾਦ ਲਈ ਦੇ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਕ ਪਰਚੀ 365 ਰੁਪਏ ਦੀ ਹੋਵੇਗੀ ਅਤੇ ਇਕ ਦਿਨ ਦੇ ਇਕ ਰੁਪਏ ਦੇ ਹਿਸਾਬ ਨਾਲ ਇਕ ਦਾਨੀ ਸੱਜਣ 365 ਰੁਪਏ ਕਿਸੇ ਵਿਸ਼ੇਸ਼ ਦਿਨ ਲਈ ਦਾਨ ਕਰ ਸਕਦਾ ਹੈ। ਉਨ੍ਹਾਂ ਦੱਸਿਆ ਕਿ ਦਾਨ ਕਰਨ ਵਾਲੇ ਦਾਨੀ ਸੱਜਣ ਨੂੰ ਸਮਰਪਣ ਵਲੋਂ ਵਾਹਨ 'ਤੇ ਲਗਾਉਣ ਲਈ ਇਕ ਵਿਸ਼ੇਸ਼ ਸਟਿੱਕਰ ਵੀ ਮੁਹੱਈਆ ਕਰਵਾਇਆ ਜਾਵੇਗਾ, ਜਿਸ ਤੋਂ ਸਾਬਤ ਹੋਵੇਗਾ ਕਿ ਉਹ 'ਸਮਰਪਣ' ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ 'ਸਮਰਪਣ' ਵਿੱਚ ਸਮਰਪਣ ਭਾਵਨਾ ਨਾਲ ਜੁੜਨ ਲਈ ਅੱਗੇ ਆਉਣ ਦੀ ਲੋੜ ਹੈ, ਤਾਂ ਜੋ ਸਰਕਾਰੀ ਸਕੂਲਾਂ ਦੀਆਂ ਬੁਨਿਆਦੀ ਕਮੀਆਂ ਨੂੰ ਪੂਰਾ ਕੀਤਾ ਜਾ ਸਕੇ।

           ਸ੍ਰੀ ਮਿੱਤਲ ਨੇ 'ਸਮਰਪਣ' ਦੀ ਸ਼ਲਾਘਾ ਕਰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਦਾ ਇਹ ਉਪਰਾਲਾ ਸਲਾਹੁਣਯੋਗ ਹੈ ਅਤੇ ਉਨ੍ਹਾਂ ਨੂੰ 'ਸਮਰਪਣ' ਦਾ ਮੈਂਬਰ ਬਣ ਕੇ ਖੁਸ਼ੀ ਮਹਿਸੂਸ ਹੋ ਰਹੀ ਹੈ। ਇਸ ਮੌਕੇ 'ਤੇ ਸਕੱਤਰ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਸ੍ਰੀ ਨਰੇਸ਼ ਗੁਪਤਾ ਅਤੇ ਸੋਨਾਲੀਕਾ ਤੋਂ ਜੀ.ਐਸ. ਚੌਹਾਨ ਵੀ ਮੌਜੂਦ ਸਨ।

25 ਜਨਵਰੀ ਨੂੰ ਜ਼ਿਲ੍ਹੇ ਵਿੱਚ ਮਨਾਇਆ ਜਾਵੇਗਾ ਵੋਟਰ ਦਿਵਸ



ਹੁਸ਼ਿਆਰਪੁਰ, 23 ਜਨਵਰੀ: ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿੱਚ ਸਥਿਤ ਸਾਰੇ ਵਿਭਾਗਾਂ/ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਵਿੱਚ 8ਵਾਂ ਰਾਸ਼ਟਰੀ ਵੋਟਰ ਦਿਵਸ 25 ਜਨਵਰੀ ਨੂੰ ਮਨਾਇਆ ਜਾਵੇਗਾ। ਇਸੇ ਦਿਨ ਵੋਟਰ ਦਿਵਸ ਮਨਾਉਣ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮ ਦਾ ਆਯੋਜਨ ਵੀ ਡੀ.ਏ.ਵੀ. ਕਾਲਜ ਹੁਸ਼ਿਆਰਪੁਰ ਵਿਖੇ ਕੀਤਾ ਜਾਵੇਗਾ। ਇਹ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਇਸ ਦੌਰਾਨ ਸਕੂਲਾਂ, ਕਾਲਜਾਂ ਅਤੇ ਯੂਨੀਵਰਸਟੀਆਂ ਵਿੱਚ ਲੋਕਤੰਤਰ ਅਤੇ ਵੋਟਰਾਂ ਦੀ ਭਾਗੀਦਾਰੀ ਦੇ ਮੁੱਦੇ 'ਤੇ ਡੀਬੇਟ, ਭਾਸ਼ਨ, ਡਰਾਇੰਗ ਅਤੇ ਕੁਇਜ਼ ਮੁਕਾਬਲੇ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਸਮੂਹ ਸਰਕਾਰੀ, ਬੋਰਡਾਂ, ਕਾਰਪੋਰੇਸ਼ਨਾਂ ਦੇ ਦਫ਼ਤਰਾਂ ਦੇ ਮੁੱਖੀਆਂ ਵਲੋਂ ਆਪਣੇ ਦਫ਼ਤਰਾਂ ਦੇ ਸਮੂਹ ਅਧਿਕਾਰੀਆਂ/ਕਰਮਚਾਰੀਆਂ ਨੂੰ ਇਕੱਠਾ ਕਰਕੇ 'ਅਸੀਂ, ਭਾਰਤ ਦੇ ਨਾਗਰਿਕ ਲੋਕਤੰਤਰ ਵਿੱਚ ਵਿਸ਼ਵਾਸ਼ ਰੱਖਦੇ ਹੋਏ ਪ੍ਰਣ ਕਰਦੇ ਹਾਂ ਕਿ ਅਸੀਂ ਆਪਣੇ ਦੇਸ਼ ਦੀਆਂ ਲੋਕਤੰਤਰਿਕ ਪ੍ਰੰਪਰਾਵਾਂ ਨੂੰ ਬਣਾਏ ਰੱਖਾਂਗੇ ਅਤੇ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣ ਦੀ ਗਰਿਮਾ ਨੂੰ ਬਰਕਰਾਰ ਰੱਖਦੇ ਹੋਏ ਨਿਡਰ ਹੋ ਕੇ ਧਰਮ, ਵਰਗ, ਜਾਤੀ, ਸਮੁਦਾਇ, ਭਾਸ਼ਾ ਜਾਂ ਹੋਰ ਕਿਸੇ ਵੀ ਲਾਲਚ ਦੇ ਪ੍ਰਭਾਵ ਤੋਂ ਬਿਨਾਂ ਸਾਰੀਆਂ ਚੋਣਾਂ ਵਿੱਚ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਕਰਾਂਗੇ', ਸਬੰਧੀ ਪ੍ਰਣ ਦੁਆਇਆ ਜਾਵੇਗਾ।

ਰੂਰਲ ਡਿਵੈਲਪਮੈਂਟ ਅਤੇ ਪੰਚਾਇਤੀ ਰਾਜ ਮੰਤਰਾਲਿਆ ਦੇ ਮੋਨੀਟਰਿੰਗ ਅਧਿਕਾਰੀ ਆਰ.ਐਨ.ਓਝਾ ਲੈਣਗੇ ਸੈਂਟਰ ਸਪਾਂਸਰ ਸਕੀਮਾਂ ਦਾ ਜਾਇਜ਼ਾ

 
ਬਲਾਕ ਤਲਵਾੜਾ, ਮੁਕੇਰੀਆ, ਦਸੂਹਾ ਅਤੇ ਹੁਸ਼ਿਆਰਪੁਰ-1 ਅਧੀਨ ਪੈਂਦੇ 10 ਪਿੰਡਾਂ ਦਾ ਕਰਨਗੇ ਦੌਰਾ
ਹੁਸ਼ਿਆਰਪੁਰ, 23 ਜਨਵਰੀ: ਮਨਿਸਟਰੀ ਆਫ਼ ਰੂਰਲ ਡਿਵੈਲਪਮੈਂਟ ਅਤੇ ਪੰਚਾਇਤੀ ਰਾਜ, ਭਾਰਤ ਸਰਕਾਰ ਨਵੀਂ ਦਿੱਲੀ ਵਲੋਂ ਨਿਯੁਕਤ ਕੀਤੇ ਗਏ ਮੋਨੀਟਰਿੰਗ ਅਧਿਕਾਰੀ ਸ੍ਰੀ ਆਰ.ਐਨ. ਓਝਾ ਜ਼ਿਲ੍ਹੇ ਦੇ ਚੁਣੇ ਗਏ ਪਿੰਡਾਂ ਵਿੱਚ ਚੱਲ ਰਹੀਆਂ ਸੈਂਟਰ ਸਪਾਂਸਰ ਸਕੀਮਾਂ ਦਾ ਜਾਇਜ਼ਾ ਲੈਣਗੇ। ਇਸ ਸਬੰਧੀ ਜ਼ਿਲ੍ਹਾ ਪ੍ਰੀਸ਼ਦ ਹਾਲ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕਰਦੇ ਹੋਏ ਸ੍ਰੀ ਆਰ.ਐਨ. ਓਝਾ ਨੇ ਕਿਹਾ ਕਿ ਉਨ੍ਹਾਂ ਨੂੰ ਮੰਤਰਾਲਿਆ ਵਲੋਂ ਜ਼ਿਲ੍ਹੇ ਵਿੱਚ ਚੱਲ ਰਹੀਆਂ ਸੈਂਟਰ ਸਪਾਂਸਰ ਸਕੀਮਾਂ ਦਾ ਜਾਇਜ਼ਾ ਲੈਣ ਲਈ ਮੋਨੀਟਰਿੰਗ ਅਧਿਕਾਰੀ ਨਿਯੁਕਤ ਕੀਤਾ ਗਿਆ ਹੈ। ਉਹ ਬਲਾਕ ਤਲਵਾੜਾ, ਮੁਕੇਰੀਆਂ, ਦਸੂਹਾ ਅਤੇ ਹੁਸ਼ਿਆਰਪੁਰ ਦੇ ਅਧੀਨ ਪੈਂਦੇ ਵੱਖ-ਵੱਖ 10 ਪਿੰਡਾਂ ਦਾ ਦੌਰਾ ਕਰਨਗੇ ਅਤੇ ਕੇਂਦਰ ਸਰਕਾਰ ਵਲੋਂ ਚਲਾਈਆਂ ਜਾਂਦੀਆਂ ਸਕੀਮਾਂ ਅਧੀਨ ਕੀਤੇ ਗਏ ਕੰਮਾਂ ਦਾ
ਜ਼ਮੀਨੀ ਪੱਧਰ 'ਤੇ ਜਾਇਜ਼ਾ ਲੈਣਗੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਬਲਾਕ ਹੁਸ਼ਿਆਰਪੁਰ-1 ਅਧੀਨ ਆਉਂਦੇ ਪਿੰਡ ਆਦਮਵਾਲ, ਬਲਾਕ ਮੁਕੇਰੀਆਂ ਅਧੀਨ ਆਉਂਦੇ ਪਿੰਡ ਬੁੱਢਾਬੜ ਅਤੇ ਤਲਵਾੜਾ ਅਧੀਨ ਆਉਂਦੇ ਪਿੰਡ ਚਤਰਪੁਰ ਸਮੇਤ 10 ਅਜਿਹੇ ਪਿੰਡਾਂ ਦਾ ਦੌਰਾ ਕਰਨ ਲਈ ਦੂਰੀ ਅਤੇ ਸਮੇਂ ਅਨੁਸਾਰ ਯੋਜਨਾ ਬਣਾਈ ਜਾਵੇ।

                       ਸ੍ਰੀ ਓਝਾ ਨੇ ਕਿਹਾ ਕਿ ਨਿਯੁਕਤ ਕੀਤੇ ਗਏ ਪਿੰਡਾਂ ਵਿੱਚ ਮਗਨਰੇਗਾ, ਪ੍ਰਧਾਨ ਮੰਤਰੀ ਪੇਂਡੂ ਸੜਕ ਯੋਜਨਾ, ਪ੍ਰਧਾਨ ਮੰਤਰੀ ਅਵਾਸ ਯੋਜਨਾ, ਸਮਾਜਿਕ ਸੁਰੱਖਿਆ ਅਧੀਨ ਨੈਸ਼ਨਲ ਓਲਡ ਪੈਨਸ਼ਨ, ਵੋਮੈਨ ਅਤੇ ਅਪੰਗਤਾ ਤਹਿਤ ਪੈਨਸ਼ਨ ਯੋਜਨਾਵਾਂ, ਪ੍ਰਧਾਨ ਮੰਤਰੀ ਕ੍ਰਿਸ਼ੀ ਸਿੰਚਾਈ ਯੋਜਨਾ, ਦੀਨ ਦਿਆਲ ਉਪਾਧਿਆਏ ਕੌਸ਼ਲ ਯੋਜਨਾ, ਸੰਸਦ ਆਦਰਸ਼ ਗਰਾਮ ਯੋਜਨਾ ਤਹਿਤ ਪਿੰਡ ਬੁੱਢਾਬੜ ਅਤੇ ਆਦਮਵਾਲ, ਪ੍ਰਧਾਨ ਮੰਤਰੀ ਗ੍ਰਾਮੀਣ ਵਿਕਾਸ ਯੋਜਨਾ ਸਮੇਤ ਜ਼ਿਲ੍ਹੇ ਵਿੱਚ ਚਲਾਈਆਂ ਜਾਂਦੀਆਂ ਸੈਂਟਰ ਸਪਾਂਸਰ ਯੋਜਨਾਵਾਂ ਦਾ ਜਾਇਜ਼ਾ ਲਿਆ ਜਾਵੇਗਾ। ਉਨ੍ਹਾਂ ਨੇ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਦਿੰਦਿਆਂ ਕਿਹਾ ਕਿ ਵੱਖ-ਵੱਖ ਵਿਭਾਗਾਂ ਵਲੋਂ ਕੇਂਦਰ ਸਰਕਾਰ ਵਲੋਂ ਚਲਾਈਆਂ ਜਾਂਦੀਆਂ ਯੋਜਨਾਵਾਂ ਅਧੀਨ ਚੁਣੇ ਗਏ ਜਿਨ੍ਹਾਂ ਪਿੰਡਾਂ ਵਿੱਚ ਕੰਮ ਕੀਤਾ ਗਿਆ ਹੈ, ਉਸ ਦੀ ਵਿਸਥਾਰ ਨਾਲ ਇਕ ਰਿਪੋਰਟ ਤਿਆਰ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਉਹ ਨਿੱਜੀ ਤੌਰ 'ਤੇ ਚੁਣੇ ਗਏ ਪਿੰਡਾਂ ਦਾ ਦੌਰਾ ਕਰਨਗੇ ਅਤੇ ਜ਼ਮੀਨੀ ਪੱਧਰ 'ਤੇ ਪਿੰਡ ਵਾਸੀਆਂ ਨਾਲ ਗੱਲਬਾਤ ਕਰਕੇ ਯੋਜਨਾਵਾਂ ਦੀ ਜਾਣਕਾਰੀ ਹਾਸਲ ਕਰਨਗੇ।

                       ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਹਰਬੀਰ ਸਿੰਘ ਨੇ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਵਿਭਾਗਾਂ ਦੇ ਅਧਿਕਾਰੀ ਆਪਸੀ ਤਾਲਮੇਲ ਬਣਾ ਕੇ ਕੀਤੇ ਗਏ ਕੰਮਾਂ ਦੀ ਪੂਰੀ ਰਿਪੋਰਟ ਤਿਆਰ ਕਰਨ, ਤਾਂ ਜੋ ਜਾਇਜ਼ਾ ਲੈਣ ਦੌਰਾਨ ਮੌਕੇ 'ਤੇ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਨਾ ਆਵੇ। ਇਸ ਮੌਕੇ 'ਤੇ ਟੀਮ ਨਾਲ ਆਏ ਸ੍ਰੀ ਪਵਨ ਪਾਂਡੇ, ਐਸ.ਡੀ.ਓ. ਪੰਚਾਇਤੀ ਰਾਜ ਸ੍ਰੀ ਰਾਜ ਕੁਮਾਰ, ਉਪ ਮੁੱਖ ਕਾਰਜਕਾਰੀ ਅਫ਼ਸਰ ਜ਼ਿਲ੍ਹਾ ਪ੍ਰੀਸ਼ਦ ਸ੍ਰੀ ਬੁੱਧੀ ਰਾਜ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

ਨੌਜਵਾਨਾਂ ਨੂੰ ਕਿੱਤਾਮੁਖੀ ਕੋਰਸਾਂ ਬਾਰੇ ਦਿੱਤੀ ਜਾਣਕਾਰੀ



ਹੁਸ਼ਿਆਰਪੁਰ, 22 ਜਨਵਰੀ:ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ ਹੁਸ਼ਿਆਰਪੁਰ ਵਿਖੇ ਰੁਜ਼ਗਾਰ ਵਿਭਾਗ ਵਲੋਂ ਨੌਜਵਾਨਾਂ ਨੂੰ
ਕਿੱਤਾਮੁਖੀ ਕੋਰਸ ਕਰਨ ਅਤੇ ਸਵੈ-ਰੁਜ਼ਗਾਰ ਦੇ ਖੇਤਰ ਵਿੱਚ ਆਪਣੇ ਆਪ ਨੂੰ ਸਥਾਪਿਤ ਕਰਨ ਅਤੇ ਚੰਗੇ ਬਿਜ਼ਨਸਮੈਨ ਬਣਨ ਲਈ ਮਾਰਗ ਦਰਸ਼ਨ-2018 ਬੈਨਰ ਤਹਿਤ ਸੈਮੀਨਾਰ ਕਰਵਾਇਆ ਗਿਆ।

 ਸੈਮੀਨਾਰ ਵਿੱਚ ਪੀ.ਸੀ.ਐਸ. (ਅੰਡਰ ਟ੍ਰੇਨਿੰਗ) ਸ੍ਰੀ ਅਮਿਤ ਸਰੀਨ ਵਲੋਂ ਆਏ ਹੋਏ ਨੌਜਵਾਨਾਂ ਨੂੰ ਇਕ ਟੀਚਾ ਰੱਖ ਕੇ ਕੋਈ ਵੀ ਆਪਣਾ ਕੰਮਕਾਜ ਸ਼ੁਰੂ ਕਰਨ ਬਾਰੇ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਾਨੂੰ ਜ਼ਿੰਦਗੀ ਵਿੱਚ ਕਾਮਯਾਬ ਹੋਣ ਲਈ ਕਾਮਯਾਬ ਲੋਕਾਂ ਦੀਆਂ ਕਹਾਣੀਆਂ ਪੜ੍ਹਨੀਆਂ ਚਾਹੀਦੀਆਂ ਹਨ ਅਤੇ ਕਦੇ ਵੀ ਅਸਫ਼ਲਤਾ ਤੋਂ ਘਬਰਾਉਣਾ ਨਹੀਂ ਚਾਹੀਦਾ। ਸੈਮੀਨਾਰ ਵਿੱਚ ਜ਼ਿਲ੍ਹਾ ਰੁਜ਼ਗਾਰ ਤੇ ਜਨਰੇਸ਼ਨ ਅਫ਼ਸਰ ਸ੍ਰੀ ਜਸਵੰਤ ਰਾਏ ਨੇ ਵੀ ਨੌਜਵਾਨਾਂ ਨੂੰ ਅਹਿਮ ਜਾਣਕਾਰੀ ਦੇ ਕੇ ਪ੍ਰੇਰਿਤ ਕੀਤਾ।

ਸੈਮੀਨਾਰ ਵਿੱਚ ਐਸ.ਸੀ.ਕਾਰਪੋਰੇਸ਼ਨ, ਪਸ਼ੂ ਪਾਲਣ, ਬੈਂਕਫਿੰਕੋ, ਜ਼ਿਲ੍ਹਾ ਭਲਾਈ ਵਿਭਾਗ, ਆਰ. ਸੇਟੀ, ਮੱਛੀ ਪਾਲਣ ਵਿਭਾਗ, ਜ਼ਿਲ੍ਹਾ ਉਦਯੋਗ ਕੇਂਦਰ, ਖਾਦੀ ਬੋਰਡ, ਖੇਤੀਬਾੜੀ, ਬਾਗਬਾਨੀ ਵਿਭਾਗ ਤੋਂ ਇਲਾਵਾ ਹੋਰ ਵੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਨੌਜਵਾਨਾਂ ਨੂੰ ਅਹਿਮ ਜਾਣਕਾਰੀ ਦਿੱਤੀ। ਜਾਣਕਾਰੀ ਹਾਸਲ ਕਰਨ ਲਈ ਨੌਜਵਾਨਾਂ ਵਿੱਚ ਵੀ ਕਾਫ਼ੀ ਉਤਸ਼ਾਹ ਨਜ਼ਰ ਆ ਰਿਹਾ ਸੀ।

ਮੌਕ ਡਰਿੱਲ ਰਾਹੀਂ ਵਿਦਿਆਰਥੀਆਂ ਨੂੰ ਕੁਦਰਤੀ ਆਫ਼ਤਾਂ ਤੋਂ ਬਚਾਅ ਸਬੰਧੀ ਦਿੱਤੀ ਜਾਣਕਾਰੀ



  • ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੇਲਵੇ ਮੰਡੀ ਵਿਖੇ ਕਰਵਾਈ ਗਈ ਮੌਕ ਡਰਿੱਲ

ਹੁਸ਼ਿਆਰਪੁਰ, 22 ਜਨਵਰੀ:ਡਾਇਰਕਟੋਰੇਟ ਜਨਰਲ ਫਾਇਰ ਸਰਵਿਸ, ਸਿਵਲ ਡਿਫੈਂਸ ਹੋਮਗਾਰਡਜ਼, ਨਵੀਂ ਦਿੱਲੀ ਅਤੇ ਡਾਇਰੈਕਟਰ ਸਥਾਨਕ ਸਰਕਾਰ ਵਿਭਾਗ ਪੰਜਾਬ ਚੰਡੀਗੜ੍ਹ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਰੇਲਵੇ ਮੰਡੀ ਵਿਖੇ ਨੈਸ਼ਨਲ ਫਾਇਰ ਐਂਡ ਅਵੈਕੁਏਸ਼ਨ ਡਰਿੱਲ ਕਰਵਾਈ ਗਈ। ਇਸ ਦੌਰਾਨ ਬੱਚਿਆਂ ਨੂੰ ਕੁਦਰਤੀ ਆਫ਼ਤਾਂ ਤੋਂ ਬਚਾਓ ਸਬੰਧੀ ਮੌਕ ਡਰਿੱਲ ਰਾਹੀਂ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਮੌਕ
ਡਰਿੱਲ ਦੌਰਾਨ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਸ੍ਰੀ ਮੋਹਨ ਸਿੰਘ ਲੇਹਲ ਅਤੇ ਸਹਾਇਕ ਕਮਾਂਡੋ ਫਾਇਰ ਅਫ਼ਸਰ ਸ੍ਰੀ ਅਵਤਾਰ ਸਿੰਘ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ।


                       ਮੌਕ ਡਰਿੱਲ ਦੌਰਾਨ ਸਹਾਇਕ ਕਮਾਂਡੋ ਫਾਇਰ ਅਫ਼ਸਰ ਸ੍ਰੀ ਅਵਤਾਰ ਸਿੰਘ ਅਤੇ ਸਬ ਫਾਇਰ ਅਫ਼ਸਰ ਸ੍ਰੀ ਜਸਵੰਤ ਸਿੰਘ ਨੇ ਕਿਹਾ ਕਿ ਕੁਦਰਤੀ ਆਫ਼ਤਾਂ ਸਮੇਂ ਬਚਾਓ ਲਈ ਵਿਦਿਆਰਥੀਆਂ ਅਤੇ ਅਧਿਆਪਕਾਂ ਦੀਆਂ ਸਕੂਲਾਂ ਵਿੱਚ ਵੱਖ-ਵੱਖ ਟੀਮਾਂ ਦਾ ਗਠਨ ਕੀਤਾ ਗਿਆ ਹੈ, ਜਿਸ ਵਿੱਚ ਫਾਇਰ ਅਲਾਰਮਿੰਗ ਟੀਮ, ਸਕੂਲ ਫਾਇਰ ਮੈਨੇਜਮੈਂਟ ਕਮੇਟੀ, ਅਵੇਅਰਨੈਸ ਕੰਪੇਨਿੰਗ, ਫਾਇਰ ਅਲਾਰਮ, ਸਰਚ ਐਂਡ ਰੈਸਕਿਉ, ਫਾਇਰ ਫਾਈਟਿੰਗ, ਫਸਟ ਏਡ, ਸਾਈਟ ਸੇਫ਼ਟੀ, ਟਰਾਂਸਪੋਰਟ ਮੈਨੇਜਮੈਂਟ ਅਤੇ ਮੀਡੀਆ ਮੈਨੇਜਮੈਂਟ ਟੀਮਾਂ ਨੂੰ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਟੀਮਾਂ ਨੂੰ ਇਸ ਢੰਗ ਨਾਲ ਟਰੇਂਡ ਕੀਤਾ ਗਿਆ ਹੈ ਕਿ ਜੇਕਰ ਸਕੂਲ ਵਿੱਚ ਅੱਗ, ਭੂਚਾਲ ਜਾਂ ਹੋਰ ਕੋਈ ਹਾਦਸਾ ਹੋ ਜਾਂਦਾ ਹੈ, ਤਾਂ ਇਹ ਟੀਮਾਂ ਕਿਵੇਂ ਆਪਣਾ ਅਤੇ ਦੂਜਿਆਂ ਦਾ ਬਚਾਅ ਕਰ ਸਕਦੀਆਂ ਹਨ। ਇਸ ਦੌਰਾਨ ਸਕੂਲ ਦੇ ਵਿਦਿਆਰਥੀਆਂ ਨੂੰ ਮੌਕ ਡਰਿੱਲ ਰਾਹੀਂ ਅੱਗ ਲਗਾ ਕੇ ਵਿਸਥਾਰ ਨਾਲ ਅੱਗ ਤੋਂ ਬਚਾਅ ਅਤੇ ਜ਼ਖਮੀਆਂ ਨੂੰ ਐਂਬੂਲੈਂਸ ਰਾਹੀਂ ਹਸਪਤਾਲ ਪਹੁੰਚਾਉਣ ਦੀ ਟਰੇਨਿੰਗ ਵੀ ਦਿੱਤੀ ਗਈ। ਇਸ ਮੌਕੇ 'ਤੇ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਲਲਿਤਾ ਰਾਣੀ ਤੋਂ ਇਲਾਵਾ ਹੋਮਗਾਰਡ ਦੇ ਸਬ-ਇੰਸਪੈਕਟਰ ਸ੍ਰੀ ਮਨਿੰਦਰ ਸਿੰਘ, ਐਸ.ਐਫ.ਓ. ਸ੍ਰੀ ਵਿਨੋਦ ਕੁਮਾਰ, ਐਫ.ਐਮ. ਸ੍ਰੀ ਯੋਗੇਸ਼ ਕੁਮਾਰ, ਸ੍ਰੀ ਰਾਜਨ ਕੁਮਾਰ, ਸ੍ਰੀ ਓਂਕਾਰ ਸਿੰਘ, ਸ੍ਰੀ ਸੁਰਿੰਦਰ ਕੁਮਾਰ, ਸ੍ਰੀ ਬਲਜੀਤ ਸਿੰਘ, ਸ੍ਰੀ ਵਿਜੇ ਕੁਮਾਰ, ਸ਼੍ਰੀ ਰਵੀ ਕੁਮਾਰ ਸਮੇਤ ਸਕੂਲ ਸਟਾਫ਼ ਦੇ ਮੈਂਬਰ ਅਤੇ ਵਿਦਿਆਰਥੀ ਮੌਜੂਦ ਸਨ।

ਮੈਡੀਕਲ ਅਫ਼ਸਰਾਂ ਨੂੰ ਰੈਗੂਲਰ ਤਨਖਾਹ ਸਕੇਲ 'ਤੇ ਭਰਤੀ ਕਰਨ ਨਾਲ ਵੱਧ ਤੋਂ ਵੱਧ ਡਾਕਟਰ ਸਰਕਾਰੀ ਸੇਵਾਵਾਂ ਵਿੱਚ ਆਉਣਗੇ : ਬ੍ਰਹਮ ਮਹਿੰਦਰਾ


  • ਕਿਹਾ, ਆਈ.ਐਮ.ਏ. ਰਾਜ ਵਿੱਚ ਸਿਹਤ ਵਿਭਾਗ ਵਲੋਂ ਚਲਾਈਆਂ ਜਾਂਦੀਆਂ ਸਿਹਤ ਯੋਜਨਾਵਾਂ ਲਈ ਪੂਰਾ ਸਹਿਯੋਗ ਕਰੇਗੀ

  • ਸਪੈਸ਼ਲਿਸਟ ਡਾਕਟਰਾਂ ਦੀ ਤਨਖਾਹ 1 ਲੱਖ 75 ਹਜ਼ਾਰ ਕਰਨ ਸਬੰਧੀ ਵਿੱਤ ਵਿਭਾਗ ਨੂੰ ਭੇਜੀ ਤਜਵੀਜ਼

  • ਸਟੇਟ ਅਤੇ ਨੈਸ਼ਨਲ ਹਾਈ ਵੇਅ 'ਤੇ ਖੋਲ੍ਹੇ ਜਾਣਗੇ ਟਰੋਮਾ ਸੈਂਟਰ

ਹੁਸ਼ਿਆਰਪੁਰ, 21 ਜਨਵਰੀ: ਸਿਹਤ ਮੰਤਰੀ ਪੰਜਾਬ ਸ੍ਰੀ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਵਿੱਤ ਮੰਤਰੀ ਸ੍ਰ: ਮਨਪ੍ਰੀਤ ਸਿੰਘ ਬਾਦਲ ਵਲੋਂ ਨਵੀਂ ਭਰਤੀ ਕੀਤੇ ਜਾਂਦੇ ਮੈਡੀਕਲ ਅਫ਼ਸਰਾਂ ਨੂੰ ਰੈਗੂਲਰ ਤਨਖਾਹ ਸਕੇਲ ਸਬੰਧੀ ਕੀਤੀ ਘੋਸ਼ਣਾ ਨਾਲ ਵੱਧ ਤੋਂ ਵੱਧ ਡਾਕਟਰ ਸਰਕਾਰੀ ਸੇਵਾਵਾਂ ਵਿੱਚ ਆਉਣਗੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਕੁਝ ਮਹੀਨੇ ਪਹਿਲਾਂ ਉਨ੍ਹਾਂ ਨੇ ਵਿੱਤ ਮੰਤਰੀ ਨਾਲ ਡਾਕਟਰਾਂ ਨੂੰ ਰੈਗੂਲਰ ਤਨਖਾਹ ਸਕੇਲ ਤੇ ਭਰਤੀ ਕਰਨ ਸਬੰਧੀ ਚਰਚਾ
ਕੀਤੀ ਸੀ, ਜਿਸ ਦੇ ਲਾਗੂ ਹੋਣ ਨਾਲ ਨਵੀਂ ਭਰਤੀ ਹੋਣ ਵਾਲੇ ਡਾਕਟਰਾਂ ਦਾ ਮਨੋਬਲ ਵੀ ਵਧੇਗਾ। ਉਹ ਅੱਜ ਆਈ.ਐਮ.ਏ. ਦੀ ਦੋ ਰੋਜ਼ਾ ਸੂਬਾ ਪੱਧਰੀ ਕਾਨਫਰੰਸ ਦੇ ਅੰਤਿਮ ਦਿਨ ਸ਼ਿਰਕਤ ਕਰਨ ਦੌਰਾਨ ਪ੍ਰੈਸ ਕਾਨਫਰੰਸ ਵਿੱਚ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਆਈ.ਐਮ.ਏ. ਨੇ ਉਨ੍ਹਾਂ ਨੂੰ ਵਿਸ਼ਵਾਸ਼ ਦੁਆਇਆ ਹੈ ਕਿ ਸਿਹਤ ਵਿਭਾਗ ਵਲੋਂ ਚਲਾਈਆਂ ਜਾਂਦੀਆਂ ਸਿਹਤ ਯੋਜਨਾਵਾਂ ਨੂੰ ਆਈ.ਐਮ.ਏ. ਪੂਰਾ ਸਹਿਯੋਗ ਦੇਵੇਗੀ। ਪੱਤਰਕਾਰਾਂ ਵਲੋਂ ਪੁੱਛੇ ਗਏ ਸਵਾਲਾਂ ਦੇ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਲਿਆਂਦਾ ਜਾ ਰਿਹਾ ਮੈਡੀਕਲ ਨੈਸ਼ਨਲ ਬਿੱਲ ਦਾ ਪੰਜਾਬ ਸਰਕਾਰ ਵਿਰੋਧ ਕਰੇਗੀ। ਇਹ ਬਿੱਲ ਡਾਕਟਰਾਂ ਅਤੇ ਲੋਕਾਂ ਦੇ ਹਿੱਤ ਵਿੱਚ ਨਹੀਂ ਹੈ।


                  ਸਿਹਤ ਮੰਤਰੀ ਨੇ ਕਿਹਾ ਕਿ ਇਸ ਤੋਂ ਇਲਾਵਾ ਸਪੈਸ਼ਲ ਡਾਕਟਰਾਂ ਦੀ ਤਨਖਾਹ 1 ਲੱਖ 75 ਹਜ਼ਾਰ ਪ੍ਰਤੀ ਮਹੀਨਾ ਕਰਨ ਸਬੰਧੀ ਤਜਵੀਜ਼ ਵਿੱਤ ਵਿਭਾਗ ਨੂੰ ਭੇਜ ਗਈ ਹੈ, ਤਾਂ ਜੋ ਵੱਧ ਤੋਂ ਵੱਧ ਸਪੈਸ਼ਲਿਸਟ ਡਾਕਟਰ ਸਰਕਾਰੀ ਸੇਵਾਵਾਂ ਵਿੱਚ ਆਉਣ ਅਤੇ ਹਸਪਤਾਲਾਂ ਵਿੱਚ ਸਪੈਸ਼ਲ ਡਾਕਟਰਾਂ ਦੀ ਕਮੀ ਪੂਰੀ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਵਿੱਤ ਵਿਭਾਗ ਤੋਂ ਮਨਜ਼ੂਰੀ ਮਿਲਣ ਤੋਂ ਬਾਅਦ ਇਸ ਨੂੰ ਵੀ ਜਲਦੀ ਲਾਗੂ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਰੈਜੀਡੈਂਸਲ ਖੇਤਰਾਂ ਵਿੱਚ ਖੋਲ੍ਹੇ ਗਏ ਨਰਸਿੰਗ ਹੋਮ ਸਬੰਧੀ ਵੀ ਸਰਕਾਰ ਵਲੋਂ ਗਠਿਤ ਕੀਤੀ ਗਈ ਕਮੇਟੀ ਦੁਆਰਾ ਵਿਚਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਇਕ ਐਕਟ ਵਿੱਚ ਇਸ ਗੱਲ ਦਾ ਵੀ ਜ਼ਿਕਰ ਕੀਤਾ ਜਾ ਰਿਹਾ ਹੈ ਕਿ ਪ੍ਰਾਈਵੇਟ ਹਸਪਤਾਲਾਂ ਵਲੋਂ ਜੋ ਓਪਰੇਸ਼ਨ ਅਤੇ ਸਿਹਤ ਸਹੂਲਤਾਂ ਦਿੱਤੀਆਂ ਜਾਂਦੀਆਂ ਹਨ, ਉਨ੍ਹਾਂ ਦੇ ਖਰਚੇ ਸਬੰਧੀ ਲਿਸਟ ਹਸਪਤਾਲਾਂ ਦੇ ਬਾਹਰ ਲਗਾਈ ਜਾਵੇ। ਉਨ੍ਹਾਂ ਕਿਹਾ ਕਿ ਸਟੇਟ ਅਤੇ ਨੈਸ਼ਨਲ ਹਾਈ ਵੇਅ 'ਤੇ ਜ਼ਿਆਦਾ ਹੋਣ ਵਾਲੀਆਂ ਸੰਭਾਵਿਤ ਸੜਕ ਦੁਰਘਟਨਾਵਾਂ 'ਤੇ ਟਰੋਮਾ ਸੈਂਟਰ ਖੋਲ੍ਹੇ ਜਾਣਗੇ। ਇਸ ਸਬੰਧੀ ਗਠਿਤ ਕੀਤੀ ਗਈ ਕਮੇਟੀ ਵਲੋਂ ਤਜਵੀਜ਼ 'ਤੇ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ 5 ਹੋਰ ਨਵੇਂ ਸਰਕਾਰੀ ਮੈਡੀਕਲ ਕਾਲਜ ਖੋਲ੍ਹੇ ਜਾਣਗੇ। ਪਹਿਲਾ ਮੈਡੀਕਲ ਕਾਲਜ ਮੋਹਾਲੀ ਵਿਖੇ ਸਥਾਪਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ
ਕਿ ਡੇਂਗੂ, ਚਿਕਨਗੂਨੀਆਂ ਅਤੇ ਸਵਾਈਨ ਫਲੂ ਵਰਗੀਆਂ ਗੰਭੀਰ ਬੀਮਾਰੀਆਂ ਸਬੰਧੀ ਜ਼ਿਲ੍ਹਿਆਂ ਦੇ ਸਿਵਲ ਸਰਜਨਾਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਜਿਸ ਜਗ੍ਹਾ ਅਤੇ ਖੇਤਰ ਵਿੱਚ ਇਹ ਬੀਮਾਰੀਆਂ ਹੁੰਦੀਆਂ ਹਨ, ਉਸ ਦੀ ਰਿਪੋਰਟ ਤੁਰੰਤ ਸਿਹਤ ਵਿਭਾਗ ਨੂੰ ਭੇਜੀ ਜਾਵੇ, ਤਾਂ ਜੋ ਵਿਭਾਗ ਉਸ ਖੇਤਰ ਵਿੱਚ ਉਪਰਾਲੇ ਕਰਕੇ ਇਨ੍ਹਾਂ ਬੀਮਾਰੀਆਂ ਨੂੰ ਹੋਰ ਜਗ੍ਹਾ 'ਤੇ ਫੈਲਣ ਤੋਂ ਵੀ ਰੋਕ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਪੰਜਾਬ ਦੇ ਹਰ ਵਰਗ ਦੇ ਵਿਅਕਤੀ ਦੀ ਸਿਹਤ ਦੀ ਚਿੰਤਾ ਹੈ। ਇਸ ਲਈ ਸਰਕਾਰ ਵਲੋਂ ਭਗਤ ਪੂਰਨ ਸਿੰਘ ਬੀਮਾ ਯੋਜਨਾ ਤਹਿਤ ਬੀਮਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਮ ਲੋਕਾਂ ਨੂੰ ਸਿਹਤ ਸਹੂਲਤਾਂ ਉਪਲਬੱਧ ਕਰਾਉਣ ਲਈ ਵਚਨਬੱਧ ਹੈ ਅਤੇ ਹਰ ਸੰਭਵ ਸਹੂਲਤਾਂ ਆਮ ਜਨਤਾ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਸ ਦੌਰਾਨ ਸਿਹਤ ਮੰਤਰੀ ਪੰਜਾਬ ਨੂੰ ਆਈ.ਐਮ.ਏ. ਵਲੋਂ ਯਾਦਗਾਰੀ ਚਿੰਨ੍ਹ ਵੀ ਭੇਟ ਕੀਤਾ ਗਿਆ।  ਕਾਨਫਰੰਸ ਦੌਰਾਨ ਡੀ.ਐਮ.ਸੀ. ਲੁਧਿਆਣਾ, ਸਰਕਾਰੀ ਕਾਲਜ ਪਟਿਆਲਾ ਅਤੇ ਪੀ.ਆਈ.ਐਮ.ਐਸ. ਜਲੰਧਰ ਸਮੇਤ ਵੱਖ-ਵੱਖ ਜ਼ਿਲ੍ਹਿਆਂ ਤੋਂ ਆਏ ਮਾਹਿਰ ਡਾਕਟਰਾਂ ਨੇ ਨਵੀਂ ਤਕਨੀਕ ਅਨੁਸਾਰ ਬੀਮਾਰੀਆਂ ਦੀ ਰੋਕਥਾਮ ਅਤੇ ਬਚਾਓ ਸਬੰਧੀ ਵਿਚਾਰ-ਵਟਾਂਦਰਾ ਕੀਤਾ। ਇਸ ਦੌਰਾਨ ਸਿਹਤ ਮੰਤਰੀ ਵਲੋਂ ਇਕ ਸੁਵੀਨਾਰ ਵੀ ਰੀਲੀਜ਼ ਕੀਤਾ ਗਿਆ। ਇਸ ਮੌਕੇ ਪਟਿਆਲਾ ਦੇ ਡਾਕਟਰ ਜਤਿੰਦਰ ਕਾਂਸਲ ਨੂੰ ਆਈ.ਐਮ.ਏ. ਦਾ ਨਵਾਂ ਸਟੇਟ ਪ੍ਰਧਾਨ ਵੀ ਨਿਯੁਕਤ ਕੀਤਾ ਗਿਆ। ਇਸ ਮੌਕੇ ਡਾਇਰੈਕਟਰ ਸਿਹਤ ਸੇਵਾਵਾਂ ਪੰਜਾਬ ਡਾ. ਜਸਪਾਲ ਕੌਰ, ਸਿਵਲ ਸਰਜਨ ਡਾ. ਰੇਨੂ ਸੂਦ, ਡਾ.ਰਜਿੰਦਰ ਸ਼ਰਮਾ, ਸਟੇਟ ਪ੍ਰਧਾਨ ਅਤੇ ਚੇਅਰਮੈਨ ਡਾ.ਨਵਜੋਤ, ਸਟੇਟ ਸਕੱਤਰ ਡਾ. ਕੇਸ਼ਵ ਸੂਦ, ਸਕੱਤਰ ਡਾ. ਨਰੇਸ਼ ਸੂਦ, ਫਾਇਨਾਂਸ ਸਕੱਤਰ ਡਾ. ਯੋਗੇਸ਼ਵਰ ਸੂਦ ਤੋਂ ਇਲਾਵਾ 1200 ਤੋਂ ਵੱਧ ਡਾਕਟਰ ਵੀ ਮੌਜੂਦ ਸਨ।

ਭਾਰਤੀ ਚੋਣ ਕਮਿਸ਼ਨ ਵਲੋਂ ਪੰਜਾਬ ਸੂਬੇ ਦੀ ਚੋਣਾਂ ਦੌਰਾਨ ਆਈ.ਟੀ ਖੇਤਰ 'ਚ ਲਾਮਿਸਾਲ ਕਾਰਗੁਜ਼ਾਰੀ 'ਤੇ ਨੈਸ਼ਨਲ ਐਵਾਰਡ ਲਈ ਚੋਣ



  • ਡਿਪਟੀ ਕਮਿਸ਼ਨਰ ਵਿਪੁਲ ਉਜਵਲ ਨੂੰ ਮਿਲੇਗਾ ਸਪੈਸ਼ਲ ਐਵਾਰਡ

  • 'ਈ.ਸੀ.ਆਈ. ਐਪ' ਤਿਆਰ ਕਰਨ 'ਤੇ ਹਾਸਲ ਕੀਤੀ ਉਪਲਬੱਧੀ

  • 25 ਜਨਵਰੀ ਨੂੰ ਨਵੀਂ ਦਿੱਲੀ 'ਚ ਰਾਸ਼ਟਰੀ ਵੋਟਰ ਦਿਵਸ 'ਤੇ ਦੇਸ਼ ਦੇ ਰਾਸ਼ਟਰਪਤੀ ਸੌਂਪਣਗੇ ਐਵਾਰਡ

ਹੁਸ਼ਿਆਰਪੁਰ, 20 ਜਨਵਰੀ:ਭਾਰਤ ਦੇ ਚੋਣ ਕਮਿਸ਼ਨ ਵਲੋਂ ਪੰਜਾਬ ਸੂਬੇ ਨੂੰ ਲੰਘੀਆਂ ਵਿਧਾਨ ਸਭਾ ਚੋਣਾਂ ਦੌਰਾਨ ਆਈ.ਟੀ.ਖੇਤਰ ਵਿਚ ਲਾਮਿਸਾਲ ਕਾਰਗੁਜ਼ਾਰੀ 'ਤੇ ਨੈਸ਼ਨਲ ਐਵਾਰਡ-2017 ਲਈ ਚੁਣਿਆ ਗਿਆ ਹੈ। ਇਸ ਐਵਾਰਡ ਤਹਿਤ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀ ਵਿਪੁਲ ਉਜਵਲ ਆਈ.ਏ.ਐਸ ਨਵੀਂ ਦਿੱਲੀ ਵਿਖੇ 25 ਜਨਵਰੀ ਨੂੰ ਰਾਸ਼ਟਰੀ ਵੋਟਰ ਦਿਵਸ 'ਤੇ ਰਾਸ਼ਟਰੀ ਸਮਾਰੋਹ ਦੌਰਾਨ ਦੇਸ਼ ਦੇ ਮਾਨਯੋਗ ਰਾਸ਼ਟਰਪਤੀ ਕੋਲੋਂ 'ਸਪੈਸ਼ਲ ਐਵਾਰਡ' ਹਾਸਲ ਕਰਨਗੇ। ਉਨ੍ਹਾਂ ਦੀ ਇਸ 'ਸਪੈਸ਼ਲ ਨੈਸ਼ਨਲ ਐਵਾਰਡ' ਲਈ ਚੋਣ ਨਵਾਂ ਸ਼ਹਿਰ ਵਿਖੇ ਤਾਇਨਾਤੀ ਸਮੇਂ ਵਿਧਾਨ ਸਭਾ ਚੋਣਾਂ ਦੌਰਾਨ ਤਿਆਰ ਕੀਤੇ ਗਏ ਐਂਡਰਾਇਡ ਐਪ 'ਈ ਸੀ ਆਈ ਐਪ' ਸਦਕਾ ਹੋਈ ਹੈ। ਤਿਆਰ ਕੀਤੇ ਗਏ ਇਸ ਐਪ ਨੂੰ ਉਸ ਸਮੇਂ ਮੁੱਖ ਚੋਣ ਕਮਿਸ਼ਨਰ ਸ਼੍ਰੀ ਨਸੀਮ ਜ਼ੈਦੀ ਵਲੋਂ ਜਾਰੀ ਕੀਤਾ ਗਿਆ ਸੀ।

          ਭਾਰਤੀ ਚੋਣ ਕਮਿਸ਼ਨ ਵਲੋਂ ਪੰਜਾਬ ਸਮੇਤ 7 ਰਾਜਾਂ ਦੀ ਚੋਣਾਂ ਦੌਰਾਨ ਵੱਖ-ਵੱਖ ਖੇਤਰਾਂ ਵਿਚ ਲਾਮਿਸਾਲ ਕਾਰਗੁਜ਼ਾਰੀ 'ਤੇ 'ਨੈਸ਼ਨਲ ਐਵਾਰਡ-2017' ਲਈ ਚੋਣ ਕੀਤੀ ਗਈ ਹੈ। ਇਨ੍ਹਾਂ ਵਿਚੋਂ 'ਸਪੈਸ਼ਲ ਨੈਸ਼ਨਲ ਐਵਾਰਡ' ਸ਼੍ਰੇਣੀ ਲਈ 6 ਅਤੇ 'ਜਨਰਲ ਨੈਸ਼ਨਲ ਐਵਾਰਡ' ਸ਼੍ਰੇਣੀ ਲਈ ਵੀ ਦੇਸ਼ ਦੇ 6 ਅਧਿਕਾਰੀਆਂ ਨੂੰ ਇਹ ਮਾਣ ਪ੍ਰਾਪਤ ਹੋਇਆ ਹੈ। ਪੰਜਾਬ ਸੂਬੇ ਵਿਚ ਆਈ.ਟੀ. ਖੇਤਰ ਵਿਚ ਸਪੈਸ਼ਲ ਨੈਸ਼ਨਲ ਐਵਾਰਡ ਲਈ ਸ਼੍ਰੀ ਵਿਪੁਲ ਉਜਵਲ, ਜਨਰਲ ਨੈਸ਼ਨਲ ਐਵਾਰਡ ਲਈ ਡਿਪਟੀ ਕਮਿਸ਼ਨਰ ਲੁਧਿਆਣਾ ਸ਼੍ਰੀ ਰਵੀ ਭਗਤ ਆਈ.ਏ.ਐਸ ਦੀ ਚੋਣ ਕੀਤੀ ਗਈ ਹੈ। ਜਿਹੜੇ 10 ਹੋਰ ਅਧਿਕਾਰੀਆਂ ਦੀ ਇਸ ਨੈਸ਼ਨਲ ਐਵਾਰਡ-2017 ਲਈ ਚੋਣ ਕੀਤੀ ਗਈ ਹੈ, ਉਹ ਗੁਜਰਾਤ, ਮਨੀਪੁਰ, ਹਿਮਾਚਲ ਪ੍ਰਦੇਸ਼, ਉੱਤਰ ਪ੍ਰਦੇਸ਼, ਉਤਰਾਖੰਡ ਅਤੇ ਗੋਆ ਨਾਲ ਸਬੰਧਤ ਹਨ।

           ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੋਬਾਇਲ ਆਈ.ਟੀ. ਦਾ ਯੁੱਗ ਹੋਣ ਕਾਰਨ 'ਗੂਗਲ ਪਲੇਅ ਸਟੋਰ' 'ਤੇ ਮੌਜੂਦ ਇਸ ਐਪ ਨੂੰ ਡਾਊਨਲੋਡ ਕਰਕੇ ਭਾਰਤ ਦੇ ਚੋਣ ਕਮਿਸ਼ਨ ਨਾਲ ਸਬੰਧਤ ਕੋਈ ਵੀ ਜਾਣਕਾਰੀ ਹਾਸਲ ਕੀਤੀ ਜਾ ਸਕਦੀ ਹੈ। ਹੋਰ ਤਾਂ ਹੋਰ, ਲੰਘੀਆਂ ਵਿਧਾਨ ਸਭਾ ਚੋਣਾਂ ਨਾਲ ਸਬੰਧਤ ਹਰੇਕ ਜਾਣਕਾਰੀ ਜਿਸ ਵਿੱਚ ਚੋਣ ਕਮਿਸ਼ਨ ਦੇ ਨੋਟੀਫ਼ਿਕੇਸ਼ਨ, ਉਮੀਦਵਾਰਾਂ ਵਲੋਂ ਦਾਖਲ ਕੀਤੀਆਂ ਨਾਮਜ਼ਦਗੀਆਂ ਆਦਿ ਸਾਰੀ
ਜਾਣਕਾਰੀ ਵੀ ਮੋਬਾਇਲ 'ਤੇ ਦੇਖੀ ਜਾ ਸਕਦੀ ਸੀ। ਉਨ੍ਹਾਂ ਦੱਸਿਆ ਕਿ ਉਹ ਪਿਛਲੇ ਕੁੱਝ ਸਮੇਂ ਤੋਂ ਮੁੱਖ ਚੋਣ ਕਮਿਸ਼ਨ ਵਲੋਂ ਆਪਣੀ ਵੈੱਬਸਾਈਟ 'ਤੇ ਜਾਰੀ ਕੀਤੇ ਜਾਂਦੇ ਚੋਣ ਨੋਟੀਫ਼ਿਕੇਸ਼ਨਾਂ, ਰਾਜਸੀ ਪਾਰਟੀਆਂ, ਉਮੀਦਵਾਰਾਂ, ਅਧਿਕਾਰੀਆਂ ਅਤੇ ਆਮ ਜਨਤਾ ਲਈ ਅਹਿਮ ਜਾਣਕਾਰੀਆਂ ਅਤੇ ਚੋਣ ਸਬੰਧੀ ਹਰ ਤਰ੍ਹਾਂ ਦੀ ਜਾਣਕਾਰੀ ਮੋਬਾਇਲ ਐਪ ਦੇ ਰੂਪ ਵਿੱਚ ਉਪਲਬੱਧ ਨਾ ਹੋਣ ਕਾਰਨ, ਆਮ ਲੋਕਾਂ, ਮੀਡੀਆ, ਰਾਜਨੀਤਕ ਪਾਰਟੀਆਂ ਅਤੇ ਉਮੀਦਵਾਰਾਂ ਨੂੰ ਦਰਪੇਸ਼ ਮੁਸ਼ਕਿਲਾਂ ਨੂੰ ਖੁਦ ਵੀ ਇੱਕ ਮੋਬਾਇਲ ਉਪਭੋਗਤਾ ਵਜੋਂ ਮਹਿਸੂਸ ਕਰ ਰਹੇ ਸਨ। ਇਸ ਸਮੱਸਿਆ ਦੇ ਹੱਲ ਨੂੰ ਲੈ ਕੇ ਇਹ 'ਈ ਸੀ ਆਈ ਐਪ' ਵਿਕਸਿਤ ਕਰਨ ਦਾ ਫ਼ੁਰਨਾ ਉਨ੍ਹਾਂ ਦੇ ਦਿਮਾਗ ਵਿੱਚ ਆਇਆ ਅਤੇ ਉਨ੍ਹਾਂ ਨੇ ਆਈ.ਟੀ. ਮਾਹਿਰਾਂ ਦੀ ਮਦਦ ਨਾਲ ਇਸ ਨੂੰ ਅਮਲੀ ਰੂਪ ਦੇ ਕੇ ਸਾਹਮਣੇ ਲਿਆਂਦਾ।


           ਇਹ ਵੀ ਕਾਬਿਲੇਗੌਰ ਹੈ ਕਿ ਸ਼੍ਰੀਮਤੀ ਸੋਨਾਲੀ ਗਿਰੀ ਆਈ.ਏ.ਐਸ, ਜੋ ਸ਼੍ਰੀ ਵਿਪੁਲ ਉਜਵਲ ਦੇ ਧਰਮ ਪਤਨੀ ਹਨ, ਨੂੰ ਵੀ 2014 ਵਿਚ ਆਈ.ਟੀ ਖੇਤਰ ਵਿਚ ਹੀ ਨੈਸ਼ਨਲ ਐਵਾਰਡ ਵਜੋਂ ਨਿਵਾਜ਼ਿਆ ਗਿਆ ਸੀ। ਇਸ ਤੋਂ ਇਲਾਵਾ ਇਨ੍ਹਾਂ ਅਧਿਕਾਰੀਆਂ ਵਲੋਂ 2016 ਵਿਚ 'ਗੂਗਲ ਟੁਆਇਲਟ ਲੋਕੇਟਰ ਐਪ' ਵੀ ਤਿਆਰ ਕੀਤਾ ਗਿਆ ਸੀ, ਜੋ ਅੱਜ ਪੂਰੇ ਭਾਰਤ ਵਿਚ ਚੱਲ ਰਿਹਾ ਹੈ ਅਤੇ ਇਸ 'ਤੇ ਪੂਰੇ ਦੇਸ਼ ਵਿਚ ਅਰਬਨ ਲੋਕਲ ਬਾਡੀਜ਼ ਵਲੋਂ ਪਬਲਿਕ ਟੁਆਇਲਟ ਦਾ ਡੈਟਾ ਅਪਲੋਡ ਕੀਤਾ ਜਾ ਰਿਹਾ ਹੈ। ਇਸ ਐਪ ਨੂੰ ਉਸ ਸਮੇਂ ਦੇ ਭਾਰਤ ਸਰਕਾਰ ਦੇ ਅਰਬਨ ਲੋਕਲ ਬਾਡੀਜ਼ ਮੰਤਰੀ ਸ਼੍ਰੀ ਵੈਂਕਈਆ ਨਾਇਡੂ ਵਲੋਂ ਲਾਂਚ ਕੀਤਾ ਗਿਆ ਸੀ।

           ਡਿਪਟੀ ਕਮਿਸ਼ਨਰ ਸ਼੍ਰੀ ਵਿਪੁਲ ਉਜਵਲ ਨੇ ਹੁਸ਼ਿਆਰੁਪਰ ਵਿਖੇ ਇਕ ਨਿਵੇਕਲੀ ਪਹਿਲ ਕਰਦਿਆਂ 'ਸਮਰਪਣ' ਪ੍ਰੋਜੈਕਟ ਵੀ ਸ਼ੁਰੂ ਕੀਤਾ ਹੋਇਆ ਹੈ, ਜਿਸਦੇ ਕਰੀਬ 10 ਹਜ਼ਾਰ ਦਾਨੀ-ਸੱਜਣ ਮੈਂਬਰ ਬਣ ਚੁੱਕੇ ਹਨ। ਇਸ ਪ੍ਰੋਜੈਕਟ ਜ਼ਰੀਏ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾਵੇਗਾ। ਰੋਜ਼ਾਨਾ ਦੇ ਇਕ ਰੁਪਏ ਦੇ ਹਿਸਾਬ ਨਾਲ ਸਾਲ ਦੇ 365 ਰੁਪਏ ਦਾਨੀ-ਸੱਜਣ ਵਲੋਂ ਦਾਨ ਕਰਕੇ 'ਸਮਰਪਣ' ਵਿਚ ਯੋਗਦਾਨ ਪਾਇਆ ਜਾ ਰਿਹਾ ਹੈ। ਸ਼੍ਰੀ ਵਿਪੁਲ ਉਜਵਲ ਦੀ ਇਸ ਸੋਚ ਸਦਕਾ ਦਾਨੀ-ਸੱਜਣ ਅੱਗੇ ਹੋ ਕੇ 'ਸਮਰਪਣ' ਦੇ ਮੈਂਬਰ ਬਣ ਰਹੇ ਹਨ। ਜ਼ਿਲ੍ਹੇ ਵਿਚ ਚੱਲ ਰਹੀ ਸਾਂਝੀ ਰਸੋਈ ਵਿਚ ਵੀ ਲੋਕਾਂ ਵਲੋਂ ਆਪਣੇ ਜਾਂ ਆਪਣੇ ਪਰਿਵਾਰਕ ਮੈਂਬਰਾਂ ਦੇ ਜਨਮ ਦਿਨ ਮਨਾਉਣ ਦਾ ਰੁਝਾਨ ਉਨ੍ਹਾਂ ਨੇ ਹੀ ਆਪਣੀ ਬੇਟੀ ਅਤੇ ਆਪਣਾ ਜਨਮ ਦਿਨ ਮਨਾ ਕੇ ਕੀਤਾ ਸੀ। ਅੱਜ ਜ਼ਿਲ੍ਹੇ ਦੀ ਸਾਂਝੀ ਰਸੋਈ ਪੂਰੇ ਸੂਬੇ ਵਿਚੋਂ ਮੋਹਰੀ ਰੋਲ ਅਦਾ ਕਰ ਰਹੀ ਹੈ ਅਤੇ ਇਥੇ ਹਰ ਰੋਜ਼ 10 ਰੁਪਏ ਵਿਚ ਪੇਟ ਭਰ ਪੌਸ਼ਟਿਕ ਖਾਣਾ ਮੁਹੱਈਆ ਕਰਵਾਇਆ ਜਾ ਰਿਹਾ ਹੈ।

ਹੁਣ ਟਾਈਪ-1 ਸੇਵਾ ਕੇਂਦਰ ਹੁਸ਼ਿਆਰਪੁਰ ਵਿਖੇ ਹੀ 2 ਲੱਖ ਰੁਪਏ ਤੱਕ ਦੀ ਮਿਲੇਗੀ ਈ-ਸਟਾਂਪ ਪੇਪਰ ਦੀ ਸੁਵਿਧਾ : ਡਿਪਟੀ ਕਮਿਸ਼ਨਰ


ਹੁਸ਼ਿਆਰਪੁਰ, 19 ਜਨਵਰੀ:ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਟਾਈਪ-1 ਸੇਵਾ ਕੇਂਦਰ ਹੁਸ਼ਿਆਰਪੁਰ ਵਿਖੇ ਹੁਣ 2 ਲੱਖ ਰੁਪਏ ਤੱਕ ਦੀ ਈ-ਸਟਾਂਪ ਪੇਪਰ ਦੀ ਸੁਵਿਧਾ ਵੀ ਮਿਲੇਗੀ। ਪਹਿਲਾਂ ਸੇਵਾ ਕੇਂਦਰ ਰਾਹੀਂ ਕੇਵਲ 1 ਲੱਖ ਰੁਪਏ ਦੀ ਰਾਸ਼ੀ ਤੱਕ ਦਾ ਈ-ਸਟਾਂਪ ਪੇਪਰ  ਖਰੀਦਿਆ ਜਾ ਸਕਦਾ ਸੀ, ਹੁਣ ਸਰਕਾਰ ਵਲੋਂ ਜਾਰੀ ਹਦਾਇਤਾਂ ਅਨੁਸਾਰ ਉਕਤ ਸੇਵਾ ਕੇਂਦਰ ਵਿਖੇ 2 ਲੱਖ ਰੁਪਏ ਦੀ ਰਾਸ਼ੀ ਤੱਕ ਦਾ ਈ-ਸਟਾਂਪ ਪੇਪਰ ਖਰੀਦਿਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਈ-ਸਟਾਂਪ ਦੀ ਸੁਵਿਧਾ ਸ਼ੁਰੂ ਹੋਣ ਨਾਲ ਆਮ ਜਨਤਾ ਨੂੰ ਕਾਫ਼ੀ ਫਾਇਦਾ ਹੋਵੇਗਾ ਅਤੇ ਆਪਣੀ ਰਜਿਸਟਰੀ ਕਰਵਾਉਣ ਵਾਲੇ ਲੋਕਾਂ ਨੂੰ ਬੈਂਕਾਂ ਦੇ ਨਾਲ-ਨਾਲ ਟਾਈਪ-1 ਸੇਵਾ ਕੇਂਦਰ ਹੁਸ਼ਿਆਰਪੁਰ ਤੋਂ ਵੀ ਈ-ਸਟਾਂਪ ਪੇਪਰ ਖਰੀਦਣ ਦੀ ਸਹੂਲਤ ਮਿਲੇਗੀ।

                       ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਰਜਿਸਟਰੀ ਕਰਵਾਉਣ ਵਾਲੇ ਬਿਨੈਕਾਰ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਥਿਤ ਟਾਈਪ-1 ਸੇਵਾ ਕੇਂਦਰ ਹੁਸ਼ਿਆਰਪੁਰ ਵਿਖੇ 2 ਲੱਖ ਰੁਪਏ ਦੀ ਰਾਸ਼ੀ ਤੱਕ ਦਾ ਈ-ਸਟਾਂਪ ਪੇਪਰ ਖਰੀਦਣ ਲਈ ਇਕ ਫਾਰਮ ਭਰ ਕੇ ਦੇਣਾ ਹੋਵੇਗਾ। ਫਾਰਮ ਭਰ ਕੇ ਦੇਣ ਅਤੇ ਫੀਸ ਦੀ ਅਦਾਇਗੀ ਤੋਂ ਬਾਅਦ ਆਸਾਨੀ ਨਾਲ ਟਾਈਪ-1 ਸੇਵਾ ਕੇਂਦਰ ਹੁਸ਼ਿਆਰਪੁਰ ਤੋਂ ਇਹ ਸੁਵਿਧਾ ਹਾਸਲ ਕੀਤੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਕਿਸੇ ਵੀ ਤਰ੍ਹਾਂ ਦੀ ਰਜਿਸਟਰੀ ਕਰਵਾਉਣ ਸਬੰਧੀ ਕਰਵਾਈ ਜਾਂਦੀ ਈ-ਰਜਿਸਟਰੇਸ਼ਨ ਦੀ ਸੁਵਿਧਾ ਵੀ ਟਾਈਪ-1 ਅਤੇ ਟਾਈਪ-2 ਸੇਵਾ ਕੇਂਦਰਾਂ ਵਿੱਚ ਉਪਲਬਧ ਹੋਵੇਗੀ।

22 ਜਨਵਰੀ ਤੱਕ ਜਮ੍ਹਾਂ ਕਰਵਾਏ ਜਾ ਸਕਦੇ ਹਨ ਉਰਦੂ ਜ਼ੁਬਾਨ ਸਿੱਖਣ ਸਬੰਧੀ ਬਿਨੈਪੱਤਰ


ਹੁਸ਼ਿਆਰਪੁਰ, 19 ਜਨਵਰੀ: ਭਾਸ਼ਾ ਵਿਭਾਗ ਪੰਜਾਬ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਉਰਦੂ ਜ਼ੁਬਾਨ ਸਿੱਖਣ ਦੇ ਚਾਹਵਾਨ 22 ਜਨਵਰੀ ਤੱਕ ਸਾਧਾਰਣ ਕਾਗਜ਼ 'ਤੇ ਜ਼ਿਲ੍ਹਾ ਭਾਸ਼ਾ ਅਫ਼ਸਰ ਦੇ ਦਫ਼ਤਰ ਬਿਨੈਪੱਤਰ ਭੇਜ ਸਕਦੇ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਭਾਸ਼ਾ ਅਫ਼ਸਰ ਸ੍ਰੀ ਰਮਨ ਕੁਮਾਰ ਸਹੋਤਾ ਨੇ ਦੱਸਿਆ ਕਿ ਉਰਦੂ ਦਾ ਇਹ 6 ਮਹੀਨੇ ਦਾ ਕੋਰਸ ਬਿਲਕੁੱਲ ਮੁਫ਼ਤ ਕਰਵਾਇਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਉਰਦੂ ਸਿੱਖਣ ਦੇ ਚਾਹਵਾਨ ਵਿਅਕਤੀ ਦਾਖਲਾ ਫਾਰਮ ਜ਼ਿਲ੍ਹਾ ਭਾਸ਼ਾ ਦਫ਼ਤਰ, ਤੀਜੀ ਮੰਜ਼ਿਲ, ਕਮਰਾ ਨੰ: 307-309, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਹੁਸ਼ਿਆਰਪੁਰ ਤੋਂ ਕਿਸੇ ਵੀ ਕੰਮ ਕਾਜ ਵਾਲੇ ਦਿਨ ਮੁਫ਼ਤ ਪ੍ਰਾਪਤ ਕਰਕੇ ਸਿਖਲਾਈ ਪ੍ਰਾਪਤ ਕਰ ਸਕਦੇ ਹਨ।

ਖੇਤੀ ਮਸ਼ੀਨਰੀ ਅਤੇ ਫਾਰਮ ਮਸ਼ੀਨਰੀ ਬੈਂਕ ਸਥਾਪਿਤ ਕਰਨ ਲਈ ਪੰਜਾਬ ਸਰਕਾਰ ਵਲੋਂ ਦਿੱਤੀ ਜਾਵੇਗੀ ਸਬਸਿਡੀ



  • ਚਾਹਵਾਨਾਂ ਵਲੋਂ ਖੇਤੀਬਾੜੀ ਵਿਭਾਗ ਨੂੰ 1 ਫਰਵਰੀ ਤੱਕ ਜਮ੍ਹਾਂ ਕਰਵਾਈਆਂ ਜਾ ਸਕਦੀਆਂ ਨੇ ਅਰਜ਼ੀਆਂ

ਹੁਸ਼ਿਆਰਪੁਰ, 19 ਜਨਵਰੀ:ਪੰਜਾਬ ਸਰਕਾਰ ਵਲੋਂ ਫ਼ਸਲਾਂ ਦੀ ਰਹਿੰਦ-ਖੂੰਹਦ/ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਅਤੇ ਠੀਕ ਢੰਗ ਨਾਲ ਖੇਤ ਵਿੱਚ ਮਿਲਾਉਣ ਲਈ ਵੱਖ-ਵੱਖ ਮਸ਼ੀਨਾਂ/ਸੰਦਾਂ ਰਾਹੀਂ ਸਾਂਭਣ ਦੇ ਯਤਨਾਂ ਸਦਕਾ ਸਮੈਮ ਸਕੀਮ ਤਹਿਤ ਮਸ਼ੀਨਾਂ/ਫਾਰਮ ਮਸ਼ੀਨਰੀ ਬੈਂਕ ਸਥਾਪਿਤ ਕਰਨ ਲਈ 40 ਫੀਸਦੀ ਸਬਸਿਡੀ ਉਪਲਬੱਧ ਕਰਵਾਈ ਜਾ ਰਹੀ ਹੈ। ਇਸ ਤੋਂ ਇਲਾਵਾ ਪਿੰਡ ਪੱਧਰ 'ਤੇ ਵਿਸ਼ੇਸ਼ ਫਾਰਮ ਮਸ਼ੀਨਰੀ ਬੈਂਕ ਸਥਾਪਿਤ ਕਰਨ ਲਈ 80 ਫੀਸਦੀ ਦੀ ਦਰ ਵਾਲੀ ਸਕੀਮ ਵੀ ਉਪਲਬੱਧ ਕਰਵਾਈ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਸਰਕਾਰ ਵਲੋਂ ਖੇਤੀ ਮਸ਼ੀਨਰੀ 'ਤੇ ਸਬਸਿਡੀ ਦਿੱਤੀ ਜਾ ਰਹੀ ਹੈ ਅਤੇ ਸਬਸਿਡੀ 'ਤੇ ਦਿੱਤੀ ਜਾਣ ਵਾਲੀ ਮਸ਼ੀਨਰੀ ਵਿੱਚ 15 ਪੈਡੀ ਸਟਰਾਅ ਚੋਪਰ ਸਰੈਡਰ/ਮਲਚਰ, 40 ਸਬ ਸੋਇਲਰ, 15 ਹੈਪੀ ਸੀਡਰ ਅਤੇ 10 ਰਿਵਰਸੀਵਲ ਹਾਈਡਰਾਲਿਕ ਮੋਲਡ ਬੋਲਡ ਪਲੋ (ਉਲਟਵਾਂ ਹਲ) ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਇਹ ਸਬਸਿਡੀ ਸਰਕਾਰ ਵਲੋਂ ਸਬ ਮਿਸ਼ਨ ਆਨ ਐਗਰੀਕਲਚਰ ਮੈਕੇਨਾਈਜ਼ੇਸਨ (ਸਮੈਮ) ਅਤੇ ਆਰ.ਕੇ.ਵੀ.ਵਾਈ. (ਟੈਕਨੋਲੋਜੀ ਫਾਰ ਕਰਾਪ ਰੇਜੀਡਿਊ ਮੈਨਜਮੈਂਟ) ਸਕੀਮ ਤਹਿਤ ਦਿੱਤੀ ਜਾ ਰਹੀ ਹੈ।

                       ਸ੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਕਸਟਮ ਹਾਇਰਿੰਗ
ਸੈਂਟਰ/ਫਾਰਮ ਮਸ਼ੀਨਰੀ ਬੈਂਕ ਖੋਲ੍ਹਣ ਲਈ 2 
ਸੈਂਟਰਾਂ ਜੋ 10 ਲੱਖ ਰੁਪਏ ਦੀ ਲਾਗਤ ਨਾਲ ਸਥਾਪਿਤ ਹੋਣਗੇ, 'ਤੇ ਸਬਸਿਡੀ ਦੀ ਰਕਮ 80 ਪ੍ਰਤੀਸ਼ਤ ਹੋਵੇਗੀ ਅਤੇ ਇਹ ਘੱਟ ਤੋਂ ਘੱਟ 8 ਕਿਸਾਨ ਗਰੁੱਪ ਬਣਾ ਕੇ ਲੈ ਸਕਣਗੇ, ਇਸ ਵਿੱਚ ਟਰੈਕਟਰ ਮਿਲਣਯੋਗ ਨਹੀਂ ਹੋਵੇਗਾ। ਇਸ ਤੋਂ ਇਲਾਵਾ ਇਕ ਸੈਂਟਰ 25 ਲੱਖ ਰੁਪਏ ਵਾਲਾ ਅਤੇ ਇਕ ਸੈਂਟਰ 40 ਲੱਖ ਰੁਪਏ ਦੀ ਲਾਗਤ ਵਾਲਾ ਖੋਲ੍ਹਿਆ ਜਾਣਾ ਹੈ, ਜਿਸ 'ਤੇ ਵੱਧ ਤੋਂ ਵੱਧ ਸਬਸਿਡੀ ਦੀ ਰਕਮ 40 ਪ੍ਰਤੀਸ਼ਤ ਹੋਵੇਗੀ। ਹਾਰਵੈਸਟਰ ਕੰਬਾਇਨ ਨਾਲ ਲੱਗਣ ਵਾਲੇ 100 ਸੁਪਰ ਐਸ.ਐਮ.ਐਮ. (ਸੁਪਰ ਸਟਰਾਅ ਮੈਨਜਮੈਂਟ ਸਿਸਟਮ) ਦਿੱਤੇ ਜਾਣਗੇ, ਜਿਸ 'ਤੇ ਸਬਸਿਡੀ ਦੀ ਰਕਮ ਵੱਧ ਤੋਂ ਵੱਧ 50 ਹਜ਼ਾਰ ਰੁਪਏ ਹੋਵੇਗੀ।

                       ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਸਬਸਿਡੀ ਹਾਸਲ ਕਰਨ ਲਈ ਕਿਸਾਨ 1 ਫਰਵਰੀ 2018 ਤੱਕ ਅਰਜ਼ੀਆਂ ਜਮ੍ਹਾਂ ਕਰਵਾ ਸਕਦੇ ਹਨ ਅਤੇ ਅਰਜ਼ੀ ਦਾ ਨਮੂਨਾ ਜ਼ਿਲ੍ਹੇ ਦੇ ਸਮੂਹ ਬਲਾਕ ਖੇਤੀਬਾੜੀ ਅਫ਼ਸਰ ਦੇ ਦਫ਼ਤਰਾਂ ਪਾਸ ਉਪਲਬੱਧ ਹੈ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਕਿਸਾਨਾਂ ਦੀ ਮਸ਼ੀਨਰੀ ਲੈਣ ਲਈ ਚੋਣ ਹੋਵੇਗੀ, ਉਹ ਕਿਸਾਨ ਇਹ ਮਸ਼ੀਨਰੀ ਦੀ ਖਰੀਦ ਕਰਨ ਉਪਰੰਤ ਆਪਣੇ ਖੇਤਾਂ ਵਿੱਚ ਅੱਗ ਨਹੀਂ ਲਗਾ ਸਕਣਗੇ। ਉਨ੍ਹਾਂ ਦੱਸਿਆ ਕਿ ਅਜਿਹਾ ਕਰਨ ਦੀ ਸੂਰਤ ਵਿੱਚ ਕਿਸਾਨ ਸਬਸਿਡੀ ਦੀ ਰਕਮ ਸਮੇਤ ਵਿਆਜ ਵਾਪਸ ਕਰਨ ਦੇ ਪਾਬੰਦ ਹੋਣਗੇ। ਉਨ੍ਹਾਂ ਦੱਸਿਆ ਕਿ ਜਿਹੜੇ ਕਿਸਾਨ /ਗਰੁੱਪ ਇਹ ਮਸ਼ੀਨਰੀ ਜਾਂ ਕਸਟਮ ਹਾਇਰਿੰਗ ਸੈਂਟਰਾਂ/ਫਾਰਮ ਮਸ਼ੀਨਰੀ ਬੈਂਕ ਸਥਾਪਿਤ ਕਰਨ ਦੇ ਚਾਹਵਾਨ ਹੋਣ, ਉਹ ਆਪਣੇ ਅਰਜ਼ੀ ਫਾਰਮ ਨਾਲ ਜ਼ਮੀਨ ਦੀ ਫ਼ਰਦ, ਅਧਾਰ ਕਾਰਡ, ਬੈਂਕ ਦੀ ਕਾਪੀ, ਟਰੈਕਟਰ ਦੀ ਆਰ.ਸੀ. ਦੀ ਕਾਪੀ ਆਦਿ ਲੋੜੀਂਦੇ ਦਸਤਾਵੇਜ਼ ਲਗਾ ਕੇ 01 ਫਰਵਰੀ 2018 ਤੱਕ ਸਬੰਧਤ ਬਲਾਕ ਖੇਤੀਬਾੜੀ ਅਫ਼ਸਰ ਦੇ ਦਫ਼ਤਰ ਜਾਂ ਮੁੱਖ ਖੇਤੀਬਾੜੀ ਅਫ਼ਸਰ ਹੁਸ਼ਿਆਰਪੁਰ ਦੇ ਦਫ਼ਤਰ ਵਿਖੇ ਜਮ੍ਹਾਂ ਕਰਵਾ ਸਕਦੇ ਹਨ।

                ਮੁੱਖ ਖੇਤੀਬਾੜੀ ਅਫ਼ਸਰ ਡਾ. ਵਿਨੇ ਕੁਮਾਰ ਨੇ ਦੱਸਿਆ ਕਿ ਸਥਾਪਿਤ ਕੀਤੇ ਜਾਣ ਵਾਲੇ ਕਸਟਮ ਹਾਇਰਿੰਗ ਸੈਂਟਰਾਂ/ਫਾਰਮ ਮਸ਼ੀਨਰੀ ਬੈਂਕ ਵਿੱਚ ਫ਼ਸਲ ਦੀ ਰਹਿੰਦ-ਖੂੰਹਦ, ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਵਰਤੇ ਜਾਂਦੇ ਖੇਤੀ ਸੰਦ/ਮਸ਼ੀਨਰੀ ਜਿਵੇਂ ਕਿ ਰਿਵਰਸੀਬਲ ਐਮ.ਬੀ. ਪਲੋਅ, ਬੇਲਰ, ਗਾਇਰੋ ਰੇਕ, ਮਲਚਰ, ਜੀਰੋ ਟਿਲ  ਡਰਿਲ, ਹੈਪੀ ਸੀਡਰ, ਪੈਡੀ ਸਟਰਾਅ ਚੋਪਰ ਸਰੈਡਰ ਆਦਿ ਲੈਣੇ ਲਾਜ਼ਮੀ ਹੋਣਗੇ। ਉਨ੍ਹਾਂ ਦੱਸਿਆ ਕਿ ਦਿੱਤੀ ਜਾਣ ਵਾਲੀ ਮਸ਼ੀਨਰੀ ਦੇ ਯੋਗ ਪਾਏ ਜਾਣ ਵਾਲੇ ਉਮੀਦਵਾਰ/ਕਿਸਾਨ ਆਪਣੇ ਖੇਤੀ ਕੰਮ ਤੋਂ ਇਲਾਵਾ ਇਲਾਕੇ ਦੇ ਹੋਰ ਕਿਸਾਨਾਂ ਦਾ ਘੱਟ ਰੇਟ 'ਤੇ ਕੰਮ ਕਰਨ ਦੇ ਪਾਬੰਦ ਹੋਣਗੇ। ਉਨ੍ਹਾਂ ਦੱਸਿਆ ਕਿ ਅਰਜ਼ੀਆਂ ਜਿਆਦਾ ਹੋਣ ਦੀ ਸੂਰਤ ਵਿੱਚ ਜ਼ਿਲ੍ਹੇ ਵਲੋਂ ਮਨੋਨੀਤ ਅਧਿਕਾਰੀ ਦੀ ਹਾਜ਼ਰੀ ਵਿੱਚ ਡਰਾਅ ਲਾਟਰੀ ਰਾਹੀਂ ਕੱਢਿਆ ਜਾਵੇਗਾ ਅਤੇ ਬਾਕੀ ਬੱਚਦੀਆਂ ਅਰਜ਼ੀਆਂ ਨੂੰ ਦੁਬਾਰਾ ਸਬਸਿਡੀ ਦੀ ਰਕਮ ਪ੍ਰਾਪਤ ਹੋਣ 'ਤੇ ਵਿਚਾਰਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਐਸ.ਸੀ/ਐਸ.ਟੀ. ਕਿਸਾਨ ਅਤੇ ਕਿਸਾਨ ਬੀਬੀਆਂ ਦਾ ਸਕੀਮ ਦੀਆਂ ਸ਼ਰਤਾਂ ਅਨੁਸਾਰ ਰਾਖਵਾਂਕਰਨ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਕਿਸਾਨ ਵਧੇਰੇ ਜਾਣਕਾਰੀ ਲਈ ਸਬੰਧਤ ਬਲਾਕ ਖੇਤੀਬਾੜੀ ਅਫ਼ਸਰ ਜਾਂ ਮੁੱਖ ਖੇਤੀਬਾੜੀ ਦਫ਼ਤਰ ਦੇ ਫੋਨ ਨੰਬਰ 01882-222102 'ਤੇ ਸੰਪਰਕ ਕਰ ਸਕਦੇ ਹਨ।

ਸੈਮੀਨਾਰ ਸਬੰਧੀ ਕੀਤੀ ਮੀਟਿੰਗ


ਹੁਸ਼ਿਆਰਪੁਰ, 18 ਜਨਵਰੀ:  ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਦੇ ਨਿਰਦੇਸ਼ਾਂ 'ਤੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ ਅਤੇ ਜ਼ਿਲ੍ਹਾ ਰੁਜ਼ਗਾਰ ਤੇ ਜਨਰੇਸ਼ਨ ਵਿਭਾਗ ਦੇ ਅਧਿਕਾਰੀਆਂ ਨਾਲ ਪੀ.ਸੀ.ਐਸ. ਅਧਿਕਾਰੀ (ਅੰਡਰ ਟਰੇਨਿੰਗ) ਸ੍ਰੀ ਅਮਿਤ ਸਰੀਨ ਨੇ ਮੀਟਿੰਗ
ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨੌਕਰੀਆਂ ਹਾਸਲ ਕਰਨ ਤੋਂ ਇਲਾਵਾ ਆਪਣਾ ਵਪਾਰ ਖੋਲ੍ਹਣ ਲਈ ਵੱਧ ਤੋਂ ਵੱਧ ਕਿੱਤਾਮੁਖੀ ਕੋਰਸ ਕਰਨ ਲਈ ਉਤਸ਼ਾਹਿਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ 21 ਜਨਵਰੀ ਨੂੰ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ ਹੁਸ਼ਿਆਰਪੁਰ ਵਿਖੇ ਰੁਜ਼ਗਾਰ ਵਿਭਾਗ ਵਲੋਂ ਨੌਜਵਾਨਾਂ ਨੂੰ ਕਿੱਤਾਮੁਖੀ ਕੋਰਸ ਕਰਨ ਅਤੇ ਹੋਰ ਸਹਾਇਕ ਧੰਦੇ ਅਪਨਾਉਣ ਸਬੰਧੀ ਜਾਣਕਾਰੀ ਦੇਣ ਲਈ ਸੈਮੀਨਾਰ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਨੌਜਵਾਨਾਂ ਨੇ ਇਸ ਸੈਮੀਨਾਰ ਲਈ ਰਜਿਸਟਰੇਸ਼ਨ ਕਰਵਾਈ ਹੈ, ਉਹ ਸਮੇਂ ਸਿਰ ਪਹੁੰਚ ਕੇ ਇਸ ਸੈਮੀਨਾਰ ਦਾ ਲਾਹਾ ਲੈਣ। ਉਨ੍ਹਾਂ ਕਿਹਾ ਕਿ ਇਸ ਸੈਮੀਨਾਰ ਵਿੱਚ ਵੱਖ-ਵੱਖ ਵਿਭਾਗਾਂ ਵਲੋਂ ਵਿਸਥਾਰ ਨਾਲ ਜਾਣਕਾਰੀ ਦਿੱਤੀ ਜਾਵੇਗੀ। ਇਸ ਮੌਕੇ ਜ਼ਿਲ੍ਹਾ ਰੋਜ਼ਗਾਰ ਅਤੇ ਜਨਰੇਸ਼ਨ ਅਫ਼ਸਰ ਸ੍ਰੀ ਜਸਵੰਤ ਰਾਏ, ਡਿਪਟੀ ਡਾਇਰੈਕਟਰ ਬਾਗਬਾਨੀ ਸ੍ਰੀ ਨਰੇਸ਼ ਕੁਮਾਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

ਬੈਂਕਾਂ ਕੈਸ਼ਲੈਸ ਨੂੰ ਬੜ੍ਹਾਵਾ ਦੇਣ ਦੇ ਨਾਲ-ਨਾਲ ਲੋਕ ਭਲਾਈ ਸਕੀਮਾਂ ਸਬੰਧੀ ਵੀ ਜਾਗਰੂਕ ਕਰਨ : ਡਿਪਟੀ ਕਮਿਸ਼ਨਰ


  • ਡਿਪਟੀ ਕਮਿਸ਼ਨਰ ਨੇ ਐਚ.ਡੀ.ਐਫ.ਸੀ. ਬੈਂਕ ਵਲੋਂ ਡਿਜੀਧਨ ਪ੍ਰਚਾਰ ਵੈਨ ਨੂੰ ਕੀਤਾ ਰਵਾਨਾ

ਹੁਸ਼ਿਆਰਪੁਰ, 18 ਜਨਵਰੀ: ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਕਿਹਾ ਕਿ ਕੈਸ਼ਲੈਸ ਨੂੰ ਬੜਾਵਾ ਦੇਣ ਦੇ ਨਾਲ-ਨਾਲ ਬੈਂਕਾਂ ਪ੍ਰਧਾਨ ਮੰਤਰੀ ਅਟੱਲ ਪੈਨਸ਼ਨ ਯੋਜਨਾ, ਬੀਮਾ ਯੋਜਨਾ ਅਤੇ ਜੀਵਨ ਜਿਓਤੀ ਬੀਮਾ ਯੋਜਨਾ ਸਬੰਧੀ ਵੱਧ ਤੋਂ ਵੱਧ ਆਮ ਲੋਕਾਂ ਨੂੰ ਜਾਗਰੂਕ ਕਰਨ, ਤਾਂ ਜੋ ਇਨ੍ਹਾਂ ਯੋਜਨਾਵਾਂ ਦਾ ਲਾਭ ਜਮੀਨੀ ਪੱਧਰ ਤੱਕ ਪਹੁੰਚ ਸਕੇ। ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਐਚ.ਡੀ.ਐਫ.ਸੀ. ਵਲੋਂ ਸ਼ੁਰੂ ਕੀਤੀ ਗਈ ਡਿਜੀਧਨ ਪ੍ਰਚਾਰ ਵੈਨ ਨੂੰ ਝੰਡੀ ਦੇ ਕੇ ਰਵਾਨਾ ਕਰ ਰਹੇ ਸਨ।

                       ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਦੇਸ਼ ਵਿੱਚ ਕੈਸ਼ਲੈਸ ਆਰਥਿਕਤਾ ਪ੍ਰਤੀ ਪਿੰਡਾਂ ਅਤੇ ਸ਼ਹਿਰੀ ਖੇਤਰ ਦੇ ਲੋਕਾਂ ਨੂੰ ਜਾਗਰੂਕ ਕਰਨ ਲਈ
ਅਜਿਹੇ ਉਪਰਾਲੇ ਸਾਰੀਆਂ ਬੈਂਕਾਂ ਨੂੰ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਦਿਹਾਤੀ ਇਲਾਕਿਆਂ ਵਿੱਚ ਅੱਜ ਵੀ ਬਹੁਤ ਸਾਰੇ ਲੋਕਾਂ ਨੂੰ ਡੈਬਿਟ ਕਾਰਡ ਦੀ ਵਰਤੋਂ ਕਰਕੇ ਅਦਾਇਗੀ ਸਮੇਤ ਬਿਜਲੀ ਬਿੱਲਾਂ ਅਤੇ ਹੋਰ ਜਨਤਕ ਸੇਵਾਵਾਂ ਦਾ ਭੁਗਤਾਨ ਕਰਨਾ ਨਹੀਂ ਆਉਂਦਾ। ਜੇਕਰ ਬੈਂਕਾਂ ਅਜਿਹੇ ਜਾਗਰੂਕਤਾ ਅਭਿਆਨ ਚਲਾਉਣ, ਤਾਂ ਇਸ ਨਾਲ ਲੋਕਾਂ ਨੁੰ ਡਿਜੀਟਲ ਅਦਾਇਗੀ ਪ੍ਰਤੀ ਜਾਣਕਾਰੀ ਹੋਣ ਦੇ ਨਾਲ-ਨਾਲ ਇਸ ਦੀ ਸੁਰੱਖਿਅਤ ਵਰਤੋਂ ਕਰਨ ਸਬੰਧੀ ਵੀ ਜਾਗਰੂਕ ਕੀਤਾ ਜਾ ਸਕਦਾ ਹੈ।


                       ਸ੍ਰੀ ਵਿਪੁਲ ਉਜਵਲ ਨੇ ਐਚ.ਡੀ.ਐਫ.ਸੀ. ਵਲੋਂ ਸ਼ੁਰੂ ਕੀਤੀ ਗਈ ਡਿਜੀਧਨ ਯਾਤਰਾ ਜਾਗਰੂਕਤਾ ਪ੍ਰਚਾਰ ਵੈਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਪ੍ਰਚਾਰ ਵੈਨ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਲੋਕਾਂ ਨੂੰ ਬੈਂਕ ਦੀਆਂ ਵੱਖ-ਵੱਖ ਸਕੀਮਾਂ ਤੋਂ ਜਾਣੂ ਕਰਵਾਉਣ ਦੇ ਨਾਲ-ਨਾਲ ਡਿਜੀਟਲ ਇੰਡੀਆ ਸਬੰਧੀ ਜਾਣਕਾਰੀ ਦੇਵੇਗੀ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਬੈਂਕ ਵਲੋਂ ਖਾਤੇ ਖੁਲਵਾਉਣ, ਏ.ਟੀ.ਐਮ ਦੀ ਵਰਤੋਂ, ਡਿਜੀਟਲ ਮੋਡ ਰਾਹੀਂ ਐਪ ਦੁਆਰਾ ਇਕ ਖਾਤੇ ਤੋਂ ਦੂਜੇ ਖਾਤੇ ਵਿੱਚ ਕੈਸ਼ਲੈਸ ਟਰਾਂਸਫਰ, ਇੰਟਰਨੈਟ ਰਾਹੀਂ ਲੈਣ-ਦੇਣ ਅਤੇ ਹੋਰ ਕੈਸ਼ਲੈਸ ਨੂੰ ਬੜ੍ਹਾਵਾ ਦੇਣ ਲਈ ਮਹੱਤਵਪੂਰਨ ਜਾਣਕਾਰੀ ਮੁਹੱਈਆ ਕਰਵਾਈ ਜਾਵੇਗੀ। ਇਸ ਦੌਰਾਨ ਬੈਂਕ ਅਧਿਕਾਰੀਆਂ ਵਲੋਂ ਮਾਨਯੋਗ ਡਿਪਟੀ ਕਮਿਸ਼ਨਰ ਨੂੰ ਯਾਦਗਾਰੀ ਚਿੰਨ ਦੇ ਕੇ ਸਨਮਾਨਿਤ ਵੀ ਕੀਤਾ ਗਿਆ।

                       ਇਸ ਮੌਕੇ 'ਤੇ ਪੀ.ਸੀ.ਐਸ. ਅਧਿਕਾਰੀ (ਅੰਡਰ ਟਰੇਨਿੰਗ) ਸ੍ਰੀ ਅਮਿਤ ਸਰੀਨ, ਜ਼ਿਲ੍ਹਾ ਮਾਲ ਅਫ਼ਸਰ ਸ੍ਰੀ ਅਮਨਪਾਲ ਸਿੰਘ, ਬੈਂਕ ਦੇ ਕਲੱਸਟਰ ਹੈਡ ਕਪਿਤ ਤਰੇਹਨ, ਜਤਿੰਦਰ ਨਾਰੰਗ, ਬਰਾਂਚ ਮੈਨੇਜਰ ਵਿਸ਼ਾਲ ਸ਼ਰਮਾ, ਰਿਤੀਰਾਜ ਗੌਰ, ਰਿਜੀਨਲ ਮਾਰਕਿਟਿੰਗ ਮੈਨੇਜਰ ਰੋਹਿਤ ਗਰਗ ਤੋਂ ਇਲਾਵਾ ਬੈਂਕ ਦੇ ਅਧਿਕਾਰੀ ਤੇ ਕਰਮਚਾਰੀ ਵੀ ਮੌਜੂਦ ਸਨ।

ਸ਼ਾਹ ਨਹਿਰ ਬੈਰਾਜ ਸੰਪਰਕ ਸੜਕ ਬਣੀ ਲੋਕਾਂ ਲਈ ਸਿਰਦਰਦੀ


ਤਲਵਾੜਾ, 17 ਜਨਵਰੀ: ਪੰਜਾਬ ਦੇ  ਕੰਢੀ ਖੇਤਰ ਵਿਚ ਹਰਿਆਲੀ ਤੇ ਖ਼ੁਸ਼ਹਾਲੀ ਦੀ ਦਸਤਕ ਦੇਣ ਵਾਲਾ ਸ਼ਾਹ ਨਹਿਰ ਮਹਿਕਮਾ ਫ਼ੰਡਾਂ ਦੀ ਕਥਿਤ ਘਾਟ ਦੇ ਚਲਦਿਆਂ ਬਦਹਾਲੀ ਦੀ ਤਸਵੀਰ ਬਣ ਚੁੱਕਾ ਹੈ। ਤਲਵਾੜਾ ਤੋਂ ਸ਼ਾਹ ਨਹਿਰ ਬੈਰਾਜ ਤੱਕ ਜਾਂਦੀ ਕਰੀਬ 2 ਕਿਲੋਮੀਟਰ ਸੜਕ ਦਾ ਵਜੂਦ ਹੀ ਲਗਪਗ ਖ਼ਤਮ ਹੋ ਚੁੱਕਾ ਹੈ ਅਤੇ ਇੱਥੋਂ ਲੰਘਣ ਵਾਲੇ ਰਾਹਗੀਰਾਂ ਲਈ ਵੱਡੀ ਸਿਰਦਰਦੀ ਅਤੇ ਖ਼ਤਰਾ ਬਣ ਚੁੱਕੀ ਹੈ। 
                                   
ਜਿਕਰਯੋਗ ਹੈ ਕਿ ਇਹ ਸੜਕ ਤਲਵਾੜਾ ਤੋਂ ਸ਼ਾਹ ਨਹਿਰ ਬੈਰਾਜ ਰਾਹੀਂ ਜਿਲ੍ਹਾ ਕਾਂਗੜਾ ਦੇ ਦਰਜਨਾਂ ਪਿੰਡਾਂ ਨੂੰ ਜੋੜਦੀ ਹੈ ਅਤੇ ਸੈਲਾਨੀਆਂ ਲਈ ਵੀ ਬੈਰਾਜ ਤੇ ਬਣੀ ਝੀਲ ਪਰਵਾਸੀ ਪੰਛੀਆਂ ਅਤੇ ਖ਼ੂਬਸੂਰਤ ਨਜ਼ਾਰਿਆਂ ਕਾਰਨ ਮਹੱਤਵਪੂਰਨ ਪਹੁੰਚ ਮਾਰਗ ਹੈ। ਹਾਲ ਹੀ ਵਿੱਚ ਸਥਾਣਾ ਤੋਂ ਤਲਵਾੜਾ ਲਿਜਾ ਰਹੇ ਸਕੂਲੀ ਬੱਚਿਆਂ ਨਾਲ ਭਰੇ ਆਟੋ ਦਾ ਭਾਰੀ ਖੱਡਿਆਂ ਕਾਰਨ ਸੰਤੁਲਨ ਵਿਗੜਨ ਕਾਰਨ ਪਟੜੀ ਤੋਂ ਨਹਿਰ ਵਾਲੇ ਪਾਸੇ ਉੱਤਰ ਗਿਆ ਅਤੇ ਬਾਮੁਸ਼ਕਿਲ ਨਹਿਰ ਵਿੱਚ ਡਿੱਗਣੋਂ ਬਚਾ ਹੋਇਆ। ਸੜਕ ਏਨੀ ਉਬੜ-ਖਾਬੜ ਹੈ ਕਿ ਅਨੇਕਾਂ ਜਾਨਲੇਵਾ ਹਾਦਸੇ ਵਾਪਰ ਚੁੱਕੇ ਹਨ। ਲੋਕਾਂ ਦਾ ਕਹਿਣਾ ਹੈ ਕਿ ਮਹਿਕਮੇ ਦੀ ਕਥਿਤ ਲਾਹਪਰਵਾਹੀ ਦੇ ਚਲਦਿਆਂ ਇਹ ਸੜਕ ਪੂਰੀ ਤਰਾਂ ਹੋਂਦ ਗਵਾ ਚੁੱਕੀ ਹੈ ਅਤੇ ਅਨੇਕਾਂ ਵਾਰ ਉੱਚ ਅਧਿਕਾਰੀਆਂ ਤੇ ਲੋਕ-ਪ੍ਰਤੀਨਿਧਾਂ ਰਾਹੀਂ ਇਸ ਨੂੰ ਬਣਾਉਣ ਲਈ ਵਫ਼ਦ ਮਿਲ ਚੁੱਕੇ ਹਨ ਪਰੰਤੂ ਪ੍ਰਸ਼ਾਸ਼ਨ ਦੇ ਕੰਨਾਂ ਤੇ ਜੂੰ ਤੱਕ ਨਹੀਂ ਸਰਕਦੀ। ਜਦੋਂ ਇਸ ਸਬੰਧੀ ਸ਼ਾਹ ਨਹਿਰ ਦਫ਼ਤਰ ਤਲਵਾੜਾ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਕਿਹਾ ਕਿ ਮਹਿਕਮੇ ਕੋਲ ਸੜਕ ਜਾਂ ਹੋਰ ਕਿਸੇ ਤਰਾਂ ਦੇ ਰੱਖ ਰਖਾਉ ਲਈ ਕਈ ਸਾਲਾਂ ਤੋਂ ਕੋਈ ਫ਼ੰਡ ਨਹੀਂ ਆ ਰਹੇ ਅਤੇ ਇਸ ਲਈ ਹੁਣ ਇਹ ਕੰਮ ਨਗਰ ਪੰਚਾਇਤ ਤਲਵਾੜਾ ਨੂੰ ਕਰਨ ਲਈ ਕਿਹਾ ਗਿਆ ਹੈ। ਇਸ ਸਬੰਧੀ ਨਗਰ ਪੰਚਾਇਤ ਤਲਵਾੜਾ ਦੇ ਪ੍ਰਧਾਨ ਡਾ. ਧਰੁਬ ਸਿੰਘ ਨੇ ਪੁਸ਼ਟੀ ਕਰਦਿਆਂ ਕਿਹਾ ਕਿ ਇਸ ਸੜਕ ਦੀ ਉਸਾਰੀ ਲਈ ਟੈਂਡਰ ਹੋ ਚੁੱਕਾ ਹੈ ਤੇ ਜਲਦੀ ਹੀ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ। ਲੋਕਾਂ ਦੀ ਮੰਗ ਹੈ ਕਿ ਇਸ ਅਹਿਮ ਸੜਕ ਦਾ ਕੰਮ ਪਹਿਲ ਦੇ ਆਧਾਰ ਤੇ ਸ਼ੁਰੂ ਕੀਤਾ ਜਾਵੇ ਕਿਉਂਕਿ ਛੇਤੀ ਹੀ ਨਗਰ ਪੰਚਾਇਤ ਚੋਣਾਂ ਦੇ ਐਲਾਨ ਨਾਲ ਇਹ ਉਸਾਰੀ ਖ਼ਟਾਈ ਵਿੱਚ ਪੈ ਸਕਦੀ ਹੈ।

ਸ.ਸ.ਸ.ਸ. ਢੋਲਬਾਹਾ ਵਿਖੇ ਸਟੇਟ ਡਿਜਾਸਟਰ ਰਿਸਪੋਂਸ ਫੋਰਸ ਵਲੋਂ ਵਰਕਸ਼ਾਪ ਦਾ ਆਯੋਜਨ


ਤਲਵਾੜਾ, 16 ਜਨਵਰੀ: ਸਟੇਟ ਡਿਜਾਸਟਰ ਰਿਸਪੋਂਸ ਫੋਰਸ ਵਲੋਂ ਸ.ਸ.ਸ.ਸ ਢੋਲਬਾਹਾ ਵਿਖੇ ਪ੍ਰਿੰਸੀਪਲ ਓੁਂਕਾਰ ਸਿੰਘ ਦੀ ਦੇਖਰੇਖ 'ਚ ਇੱਕ ਦਿਨਾਂ ਕੁਦਰਤੀ ਆਫਤਾਂ ਨਾਲ ਕਿਵੇਂ ਨਿਪਟਿਏ ਸਬੰਧ ਵਿੱਚ ਇੱਕ ਦਿਨ ਦੀ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਸ ਵਰਕਸ਼ਾਪ ਦੀ ਅਗਵਾਈ ਜਲੰਧਰ ਤੋਂ ਆਏ ਸਟੇਟ ਡਿਜਾਸਟਰ ਰਿਸਪੋਂਸ ਫੋਰਸ ਦੇ ਏ.ਐਸ.ਆਈ ਰੂਪੇਸ਼ ਕੁਮਾਰ ਨੇ ਕੀਤੀ। ਉਨ੍ਹਾ ਦੇ ਨਾਲ ਕਾਂਸਟੇਬਲ ਸੁਖਜਿੰਦਰ ਸਿੰਘ, ਗੁਰਵਿੰਦਰ ਸਿੰਘ ਅਤੇ ਮਾਲਵਿੰਦਰ ਸਿੰਘ ਨੇ ਉਨ੍ਹਾ ਦਾ ਸਾਥ ਦਿੱਤਾ। ਸ਼੍ਰੀ ਰੂਪੇਸ਼ ਕੁਮਾਰ ਨੇ ਦੱਸਿਆ ਕਿ ਐਨ.ਡੀ.ਆਰ.ਐਫ (ਨੈਸ਼ਨਲ ਡਿਜਾਸਟਰ ਰਿਸਪੋਂਸ ਫੋਰਸ) ਅਤੇ ਐਸ.ਡੀ.ਆਰ.ਐਫ (ਸਟੇਟ ਡਿਜਾਸਟਰ ਰਿਸਪੋਂਸ ਫੋਰਸ) ਦਾ ਗਠਨ
ਕਿਉਂ ਅਤੇ ਕਿਵੇਂ ਕੀਤਾ ਗਿਆ। ਅਤੇ ਕਿਵੇਂ ਇਹ ਸੰਗਠਨ ਦੇਸ਼ ਵਿੱਚ ਹੋਣ ਵਾਲੀਆਂ ਕੁਦਰਤੀ ਆਫ਼ਤਾਂ ਨਾਲ ਨਜਿੱਠਦੇ ਹਨ,ਅਤੇ ਕਿਵੇਂ ਹਜਾਰਾਂ ਕੀਮਤੀ ਜਾਨਾਂ ਨੂੰ ਬਚਾਉਂਦੇ ਹਨ। ਉਨ੍ਹਾ ਮੌਕੇ ਤੇ ਪ੍ਰੈਕਟਿਕਲੀ ਪ੍ਰਦਰਸ਼ਨ ਕਰਕੇ ਵਿਖਾਇਆ ਕਿ ਕਿਵੇਂ ਜੇਕਰ ਭੂਚਾਲ ਆਉਂਦਾ ਹੈ ਤਾਂ ਅਸੀਂ ਅਪਣੀ ਜਾਨ ਕਿਵੇ ਬਚਾਉਂਨੀ ਹੈ ਅਤੇ ਲੋੜ ਪੈਣ ਤੇ ਆਪਣੇ ਸਾਥੀਆਂ ਨੂੰ ਵੀ ਕਿਵੇਂ ਬਚਾਉਣਾ ਹੈ। ਜ਼ਖਮੀ ਹਾਲਾਤ ਵਿੱਚ ਕਿਵੇਂ ਕਿਸੇ ਵਿਅਕਤੀ ਨੂੰ ਸੁਰੱਖਿਅਤ ਬਿਲਡਿੰਗ ਤੋਂ ਬਾਹਰ ਕੱਢਨਾ ਹੈ। ਉਨ੍ਹਾ ਪਾਣੀ ਵਿੱਚ ਡੂਬਦੇ ਵਿਅਕਤੀ ਨੂੰ ਬਚਾਉਣ ਦੇ ਵੀ ਢੰਗ ਦੱਸੇ ਅਤੇ ਦੱਸਿਆ ਕਿ ਅਸੀਂ ਕਿਵੇਂ ਨਦੀਆਂ  ਵਿੱਚ ਸੁਰੱਖਿਅਤ ਨਹਾ ਸਕਦੇ ਹਾਂ। ਦੁਰਘੱਟਨਾ ਸਮੇਂ ਅਸੀਂ ਜ਼ਖਮੀ ਦਾ ਵੱਗਦਾ ਖੂਨ ਕਿਵੇਂ ਰੋਕ ਸਕਦੇ ਹਾਂ ਅਤੇ ਕਿਵੇਂ ਮਰੀਜ਼ ਨੂੰ ਹਸਪਤਾਲ ਤੱਕ ਲੈ ਜਾਣਾ ਹੈ ਬਾਰੇ ਵਿਸਥਾਰ ਨਾਲ ਸਮਝਾਇਆ। ਉਨਾਂ੍ਹ ਮੌਕੇ ਤੇ ਜ਼ਹਰੀਲੇ ਸੱਪ ਕੱਟਣ ਤੇ ਮਰੀਜ਼ ਨੂੰ ਕਿਵੇਂ ਫਸਟ ਏਡ ਦਿਂਦੇ ਹੋਏ ਡਾੱਕਟਰ ਤੱਕ ਲੈ ਜਾਣਾ ਹੈ,ਬਾਰੇ ਮਹੱਵਪੂਰਣ ਜਾਣਕਾਰੀ ਦਿੱਤੀ। ਏ.ਐਸ.ਆਈ ਰੂਪੇਸ਼ ਕੁਮਾਰ ਨੇ ਆਤੰਕੀ ਹਮਲੇ ਦੌਰਾਣ ਕੀ ਸਾਵਧਾਣੀਆਂ ਰੱਖਣੀਆਂ ਹਨ ਅਤੇ ਅਪਣੇ ਆਪ ਨੂੰ ਕਿਵੇਂ ਬਚਾਉਂਦੇ ਹੋਏ ਸੁਰੱਖਿਅਤ ਥਾਂ ਉੱਪਰ ਜਾਣਾ ਹੈ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਪ੍ਰਿੰਸੀਪਲ ਓੁਂਕਾਰ ਸਿੰਘ ਨੇ ਆਈ ਹੋਈ ਸਾਰੀ ਟੀਮ ਦਾ ਧੰਨਵਾਦ ਕੀਤਾ। ਇਸ ਮੌਕੇ ਉਪਰੋਕਤ ਤੋਂ ਇਲਾਵਾ ਸਮੂਹ ਸਟਾਫ ਅਤੇ ਵਿਦਿਆਰਥੀ ਵੀ ਮੌਜੂਦ ਸਨ।

Labels

10+2 Reuslt (1) 2012 (41) 2014 (35) 2017 (36) Act 144 (47) Akali Dal (33) Amarjit Singh Sahi MLA (15) Anandpur Sahib (1) Anti Tobacoo day (1) Army (3) Army Institute of Management & Technology (1) Army tranning (1) Arun Dogra (4) Avinash Rai Khanna (1) awareness (7) B. Ed. Front (6) baba lal dyal ji (1) badal (7) Barrage (1) BBMB (30) BJP (26) BLO (1) blood donation (1) Book (1) BSF (2) BSP (1) Bus (1) cabel tv (1) Camp (1) Canal (1) Cancer (1) Capt. Amrinder Singh (5) CBSE Board (1) Chandigarh (1) Checking (2) cheema (1) chief minister (1) child labour (1) civil hospital (1) CM (1) complaints (1) Congress (18) control room (1) Court (2) cow safety planning (1) Crime (1) crops (1) D.I.G Jaskaran Singh (1) Dairy Development Board (3) Daljit Singh Cheema (2) Dasuya (35) datarpur (3) datesheet (1) dc (4) dc vipul ujval (24) DC Vipul Ujwal (32) Dengue & chikungunya (1) deputy commissioner vipul ujwal (1) development deptt. (1) dhugga (2) Digital (1) Dist. Admn. (173) District Language Officer Raman Kumar (1) doaba radio (1) Dogra (5) donation (1) drugs (3) DTO (6) education (30) education seminar (7) Elections (158) employement (5) employment (15) environment (10) ETT Union (4) EVMs (3) Exams (1) exams 2010 (2) Exhibition (1) Farmer (1) festival (2) flood control (3) Food Safety Act (1) forest (3) G.S.T (1) GADVASU (1) garhdiwala (3) garshankar (5) GCT (17) Govt Model High School Talwara (33) GPC (2) green india (2) gst (2) GTU (9) Gurpurab (1) Guru (2) health (11) Help desk (1) Himachal (1) Hola (1) hoshiarpur (132) iDay (1) IIT (1) Independence Day (1) India (1) india election results (3) india elections (4) ips (1) ITI (5) juvenile home (1) kabbadi (2) kandhi (2) kavi darbar (4) Lagal Aid Clinic (1) Learn Urdu (1) legal (11) Legal Aid Clinic (2) liquor (1) Loan (2) lok adalat (3) Mahant Ram Parkash Das (1) mahilpur (3) Mahinder Kaur Josh (1) malaria (1) Mandir (1) mc (4) MCU Punjab (2) Mela (1) merit (1) Micky (2) mining (3) MLA (2) MLA Sundar Sham arora (2) Mohalla (1) Mukerian (4) Multi skill development (1) nagar panchayat (14) Nandan (1) NCC (1) News Updates (52) nss (1) panchayat (1) Panchayat Elections (1) panchayat samiti (1) parade (1) Passing out (1) Police (10) polio drops (3) Politics (7) Pong Dam (3) Pooja sharma (1) Post service (1) PPP (3) press (3) PSEB (8) PSSF (3) PSTET (1) Pt. Kishori Lal (1) Punjab (31) punjab lok sabha winners (1) punjab radio live (1) Punjab School Education Board (6) punjabi sahit (22) PWD (2) Rajnish Babbi (3) Rajwal School Result (1) ramesh dogra (4) Ramgharia (1) Ravidas (2) Recruitment (3) Red Cross (12) red cross society (2) Republic Day (3) Result (2) Results (3) Retirement (1) Road Safety (1) Rock Garden (1) Roopnagar (11) Ropar (2) Rozgar (1) Rural Mission (1) s.c.commision (1) Sacha Sauda (2) Sadhu Singh Dharmsot (1) Sahi (12) sanjha chullah (6) Sant Balbir Singh (1) save girls (1) save trees (1) save water (1) sbi (2) Sc Commission (2) School (8) SDM Jatinder Jorwal (1) self employment (1) seminar (1) Senate (1) services (3) Sewa Singh Sekhwan (1) sgpc (2) Shah Nehar (5) Shakir (2) shamchurasi (1) shivsena (1) sidhu (19) skill development centre (1) smarpan (2) Sohan Singh Thandal (4) sports (8) staff club (2) Stenographer training (1) Sukhjit Kaur Sahi (6) Summer camp (2) Sunder Sham Arora (4) svm (5) swachh (5) Swachh Bharat (2) swimming (2) Swine Flu (1) talwara (208) Talwara Police (1) Talwara Schools (74) tax (2) TET (1) thandal (4) Tikshan Sood (6) Toy Bank (1) traffic rules (4) Training (2) Training camp (2) Traning Camp (1) Transport (2) travel agency (1) unions (2) University (1) Vet University (5) Vigilance (1) Vijay Sampla (8) Vipul Ujwal (1) voter (5) waiver (1) water (1) Water is Life (1) world kabbadi cup (2) yoga (3) yoga day (3) youth (2) zila parishad (2) ਸਰਬੱਤ ਦਾ ਭਲਾ (1) ਸ਼ਾਕਰ (2) ਸੇਖਵਾਂ (1) ਕਵੀ ਦਰਬਾਰ (5) ਚੋਣਾਂ (15) ਟਰੈਫਿਕ ਨਿਯਮ (1) ਡੀ.ਸੀ ਵਿਪੁਲ ਉਜਵਲ (2) ਤਲਵਾੜਾ (26) ਤੀਕਸ਼ਨ ਸੂਦ (8) ਪੰਚਾਇਤ (13) ਪੰਜਾਬ (9) ਬਾਦਲ (29) ਮਹਿੰਦਰ ਕੌਰ ਜੋਸ਼ (4) ਮਜੀਠੀਆ (1)