ਮੁੱਖ ਸਕੱਤਰ ਅਤੇ ਡੀ.ਜੀ.ਪੰਜਾਬ ਵਲੋਂ ਸਮੂਹ ਡੀ. ਸੀਜ਼ ਅਤੇ ਐਸ.ਐਸ.ਪੀਜ਼ ਨੂੰ ਵੀਡੀਓ ਕਾਨਫਰੰਸ ਦੌਰਾਨ ਦਿੱਤੀਆਂ ਹਦਾਇਤਾਂ


ਹੁਸ਼ਿਆਰਪੁਰ, 29 ਮਾਰਚ:

                       ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਮਾਨਯੋਗ ਮੁੱਖ ਸਕੱਤਰ ਪੰਜਾਬ ਸ੍ਰੀ ਕਰਨ ਅਵਤਾਰ ਸਿੰਘ ਅਤੇ ਡਾਇਰੈਕਟਰ ਜਨਰਲ ਪੁਲਿਸ ਸ੍ਰੀ ਸੁਰੇਸ਼ ਕੁਮਾਰ ਅਰੋੜਾ ਵਲੋਂ ਅੱਜ ਸਮੂਹ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼. ਨਾਲ ਆਉਣ ਵਾਲੇ ਰੱਬੀ ਸੀਜ਼ਨ 2018-19 ਲਈ ਢੋਆ-ਢੁਆਈ ਦੇ ਕੰਮਾਂ ਸਬੰਧੀ ਵੀਡੀਓ ਕਾਨਫਰੰਸ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਸ ਰੱਬੀ ਸੀਜ਼ਨ 2018-19 ਲਈ ਢੋਆ-ਢੁਆਈ ਦੇ ਕੰਮਾਂ ਸਬੰਧੀ ਪੰਜਾਬ ਸਰਕਾਰ ਦੁਆਰਾ ਪਾਲਿਸੀ ਅਧੀਨ ਟੈਂਡਰਾਂ ਦੀ ਮੁੜ ਤੋਂ ਮੰਗ 30 ਮਾਰਚ ਨੂੰ ਕੀਤੀ ਗਈ ਹੈ, ਜਿਸ ਸਬੰਧੀ ਢੋਆ-ਢੋਆਈ ਦੇ ਕੰਮਾਂ ਲਈ ਮੁੜ ਤੋਂ ਬਣਾਏ ਕਲੱਸਟਰ ਆਨਲਾਈਨ ਕਰ ਦਿੱਤੇ ਗਏ ਹਨ।

                       ਉਨ੍ਹਾਂ ਦੱਸਿਆ ਕਿ ਮਾਨਯੋਗ ਡਾਇਰੈਕਟਰ ਜਨਰਲ ਪੁਲਿਸ ਵਲੋਂ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਆਦੇਸ਼ ਦਿੱਤਾ ਗਿਆ ਕਿ ਢੋਆ-ਢੁਆਈ ਦੇ ਕੰਮਾਂ ਵਿੱਚ ਸਿਵਲ ਅਤੇ ਪੁਲਿਸ ਪ੍ਰਸ਼ਾਸ਼ਨ ਪੂਰੇ ਤਾਲਮੇਲ ਅਤੇ ਤਨਦੇਹੀ ਨਾਲ ਕੰਮ ਕਰਨ, ਉਨ੍ਹਾਂ ਇਹ ਦੀ ਹਦਾਇਤ ਕੀਤੀ ਕਿ ਜੇਕਰ ਕਿਸੇ ਸ਼ਰਾਰਤੀ ਅਨਸਰ ਵਲੋਂ ਢੋਆ-ਢੁਆਈ ਦੇ ਮੰਗੇ ਟੈਂਡਰਾਂ ਦੇ ਕੰਮ ਵਿੱਚ ਵਿਗਨ ਪਾਇਆ ਜਾਂਦਾ ਹੈ, ਤਾਂ ਸਿਵਲ ਅਤੇ ਪੁਲਿਸ ਅਧਿਕਾਰੀ ਸਖ਼ਤ ਕਾਰਵਾਈ ਕਰਨ। ਡਾਇਰੈਕਟਰ ਜਨਰਲ ਪੁਲਿਸ ਵਲੋਂ ਸਾਰੇ ਐਸ.ਐਸ.ਪੀਜ਼ ਨੂੰ ਹਦਾਇਤ ਕੀਤੀ ਕਿ ਰੱਬੀ ਸੀਜ਼ਨ 2018-19 ਲਈ ਢੋਆ-ਢੁਆਈ ਸਬੰਧੀ ਸਾਰੇ ਐਸ.ਪੀਜ਼., ਡੀ.ਐਸ.ਪੀਜ਼ ਅਤੇ ਐਸ.ਐਚ.ਓਜ਼ ਨੂੰ ਬਰੀਫ਼ ਕਰਨ।

ਮਲੇਰੀਆ, ਡੇਂਗੂ, ਚਿਕਗੁਨੀਆਂ ਅਤੇ ਵੈਕਟਰ ਬੌਰਨ ਬਿਮਾਰੀਆਂ ਦੀ ਰੋਕਥਾਮ ਲਈ ਅਗੇਤੇ ਪ੍ਰਬੰਧ ਕੀਤੇ ਜਾਣ : ਡਿਪਟੀ ਕਮਿਸ਼ਨਰ


  • ਕਿਹਾ, ਹਰ ਸ਼ੁੱਕਰਵਾਰ ਨੂੰ ਡਰਾਈ ਡੇਅ ਮਨਾ ਕੇ ਦਫ਼ਤਰਾਂ ਅਤੇ ਘਰਾਂ ਦੇ ਕੂਲਰਾਂ ਦੀ ਕੀਤੀ ਜਾਵੇ ਸਫ਼ਾਈ
  • ਜ਼ਿਲ੍ਹਾ ਪੱਧਰੀ ਟਾਸਕ ਫੋਰਸ ਅਤੇ ਕੋਟਪਾ ਦੀ ਬੈਠਕ ਦੌਰਾਨ ਦਿੱਤੇ ਨਿਰਦੇਸ਼


ਹੁਸ਼ਿਆਰਪੁਰ, 28 ਮਾਰਚ: ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਕਿਹਾ ਕਿ ਮਲੇਰੀਆ, ਡੇਂਗੂ, ਚਿਕੁਨਗੁਨੀਆਂ ਅਤੇ ਵੈਕਟਰ ਬੌਰਨ (ਪਾਣੀ ਨਾਲ ਸਬੰਧਤ ਬਿਮਾਰੀਆਂ) ਬਿਮਾਰੀਆਂ ਦੇ ਵਾਧੇ ਦੀ ਰੋਕਥਾਮ ਲਈ ਅਗੇਤਰੇ ਪ੍ਰਬੰਧ ਕਰਨ ਨੂੰ ਯਕੀਨੀ ਬਣਾਇਆ ਜਾਵੇ। ਉਹ ਅੱਜ ਮਲੇਰੀਆ, ਡੇਂਗੂ, ਚਿਕੁਨਗੁਨੀਆਂ ਅਤੇ ਵੈਕਟਰ ਬੌਰਨ ਬਿਮਾਰੀਆਂ ਦੇ ਵਾਧੇ ਦੀ ਰੋਕਥਾਮ ਲਈ ਬਣਾਈ ਗਈ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਦੀ ਬੈਠਕ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਇਨ੍ਹਾਂ ਬਿਮਾਰੀਆਂ ਤੋਂ ਬਚਾਓ ਲਈ ਸਰਕਾਰੀ ਮੁਲਾਜਮ ਅਤੇ ਆਮ ਜਨਤਾ ਵੀ ਇਸ ਗੱਲ ਨੂੰ ਯਕੀਨੀ ਬਣਾਵੇ ਕਿ ਹਫ਼ਤੇ ਦੇ ਹਰ ਸ਼ੁੱਕਰਵਾਰ ਨੂੰ ਡਰਾਈ ਡੇਅ ਮਨਾਇਆ ਜਾਵੇ। ਉਨ੍ਹਾਂ ਕਿਹਾ ਕਿ ਇਸ ਦਿਨ ਸਰਕਾਰੀ ਦਫਤਰਾਂ, ਘਰਾਂ ਦੇ ਕੂਲਰ, ਫਰਿਜ਼ ਦੀਆਂ ਟਰੇਆਂ, ਪੰਛੀਆਂ ਵਾਸਤੇ ਪੀਣ ਵਾਲੇ ਪਾਣੀ ਦੇ ਬਰਤਨਾਂ ਨੂੰ ਚੰਗੀ ਤਰ੍ਹਾਂ ਸਾਫ਼ ਕਰਨ ਨੂੰ ਯਕੀਨੀ ਬਣਾਇਆ ਜਾਵੇ, ਤਾਂ ਜੋ ਇਨ੍ਹਾਂ ਬਿਮਾਰੀਆਂ ਨੂੰ ਫੈਲਣ ਤੋਂ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਸਰਕਾਰੀ ਦਫ਼ਤਰ  ਦੇ ਅਧਿਕਾਰੀ ਜਾਂ ਉਨ੍ਹਾਂ ਦੇ ਘਰਾਂ ਵਿੱਚ ਉਕਤ ਬਿਮਾਰੀਆਂ ਦਾ ਲਾਰਵਾ ਮਿਲਦਾ ਹੈ, ਤਾਂ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਦੇ ਹੋਏ ਬਕਾਇਦਾ ਤੌਰ 'ਤੇ ਨੋਟਿਸ ਜਾਰੀ ਕੀਤਾ ਜਾਵੇਗਾ ਅਤੇ ਬਣਦੇ ਜ਼ੁਰਮਾਨੇ ਕੀਤੇ ਜਾਣਗੇ।

          ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਇਨ੍ਹਾਂ ਬਿਮਾਰੀਆਂ ਦੇ ਫੈਲਣ ਦਾ ਮੁੱਖ ਕਾਰਨ ਜਾਗਰੂਕਤਾ ਦੀ ਕਮੀ ਹੈ। ਉਨ੍ਹਾਂ ਕਿਹਾ ਕਿ ਵੱਧਦੇ ਤਾਪਮਾਨ ਵਿੱਚ ਸ਼ੁਰੂਆਤੀ ਤੌਰ 'ਤੇ ਇਹ ਬਿਮਾਰੀਆਂ ਫੈਲਣੀਆਂ ਸ਼ੁਰੂ ਹੋ ਜਾਂਦੀਆਂ ਹਨ। ਇਨ੍ਹਾਂ ਤੋਂ ਬਚਾਅ ਦਾ ਇਕੋ ਤਰੀਕਾ ਇਹ ਹੈ ਕਿ ਸੀਜ਼ਨ ਦੌਰਾਨ ਕੂਲਰ, ਟਾਇਰਾਂ, ਡੱਬਿਆਂ ਆਦਿ ਵਿੱਚ ਪਾਣੀ ਨਾ ਜਮ੍ਹਾਂ ਹੋਣ ਦਿੱਤਾ ਜਾਵੇ। ਉਨ੍ਹਾਂ ਨੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦੇ ਕਿਹਾ ਕਿ ਜਦੋਂ ਨਗਰ ਨਿਗਮ, ਨਗਰ ਕੌਂਸਲਰਾਂ ਅਤੇ ਸਿਹਤ ਵਿਭਾਗ ਦੀਆਂ ਟੀਮਾਂ ਕਾਰਵਾਈ ਕਰਨ ਲਈ ਕਿਸੇ ਖੇਤਰ ਵਿੱਚ ਜਾਣ ਤਾਂ ਲੋੜ ਅਨੁਸਾਰ ਟੀਮਾਂ ਦੀ ਸੁਰੱਖਿਆ ਲਈ ਪੁਲਿਸ ਸਹਾਇਤਾ ਮੁਹੱਈਆ ਕਰਵਾਈ ਜਾਵੇ।

            ਸ੍ਰੀ ਵਿਪੁਲ ਉਜਵਲ ਨੇ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਸਮੇਤ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦੇ ਕਿਹਾ ਕਿ ਸੀਨੀਅਰ ਮੈਡੀਕਲ ਅਫ਼ਸਰ ਭੂੰਗਾ, ਮੰਡ ਮੰਡੇਰ, ਹਾਜੀਪੁਰ, ਬੂਢਾਬੜ, ਭੋਲ ਕਲੋਤਾ, ਕਮਾਹੀ ਦੇਵੀ, ਸਿਵਲ ਹਸਪਤਾਲ ਦਸੂਹਾ ਅਤੇ ਮੁਕੇਰੀਆਂ ਦੇ ਸਿਹਤ ਕੇਂਦਰਾਂ ਵਿੱਚ ਆਉਣ ਵਾਲੇ ਡੇਂਗੂ, ਚਿਕੁਨਗੁਨੀਆਂ ਦੇ ਸ਼ੱਕੀ ਮਰੀਜ਼ਾਂ ਦੇ ਸੈਂਪਲ ਸਿਹਤ ਭੂੰਗਾ ਵਿਖੇ ਭੇਜਣਾ ਯਕੀਨੀ ਬਣਾਉਣ। ਉਨ੍ਹਾਂ ਨੇ ਇਨ੍ਹਾਂ ਬਿਮਾਰੀਆਂ ਦੀ ਰੋਕਥਾਮ ਲਈ ਕਮਿਸ਼ਨਰ ਨਗਰ ਨਿਗਮ ਹੁਸ਼ਿਆਰਪੁਰ ਅਤੇ ਸਮੂਹ ਕਾਰਜ ਸਾਧਕ ਅਫ਼ਸਰਾਂ ਨੂੰ ਕਿਹਾ ਕਿ ਜ਼ਿਲ੍ਹੇ ਵਿੱਚ ਜਿਥੇ ਕਿਤੇ ਵਾਟਰ ਸਪਲਾਈ/ਸੀਵਰੇਜ ਦੀ ਲੀਕੇਜ਼ ਹੋਵੇ ਉਸ ਨੂੰ ਜਲਦ ਤੋਂ ਜਲਦ ਠੀਕ ਕਰਵਾਇਆ ਜਾਵੇ। ਉਨ੍ਹਾਂ ਨੇ ਇਨ੍ਹਾਂ ਬਿਮਾਰੀਆਂ ਦੀ ਰੋਕਥਾਮ ਲਈ ਜ਼ਿਲ੍ਹਾ ਸਿੱਖਿਆ ਅਫ਼ਸਰਾਂ, ਲੋਕਲ ਗੈਰ-ਸਰਕਾਰੀ ਸਮਾਜ ਸੇਵੀ ਸੰਸਥਾਵਾਂ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਪਣੇ-ਆਪਣੇ ਪੱਧਰ 'ਤੇ ਵਿਸ਼ੇਸ਼ ਉਪਰਾਲੇ ਕਰਨ ਲਈ ਕਿਹਾ।

                       ਇਸ ਤੋਂ ਬਾਅਦ ਡਿਪਟੀ ਕਮਿਸ਼ਨਰ ਨੇ ਕੋਟਪਾ ਦੀ ਜ਼ਿਲ੍ਹਾ ਪੱਧਰੀ ਟਾਸਕ ਫੋਰਸ
ਅਤੇ ਤਾਲਮੇਲ ਕਮੇਟੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜ਼ਿਲ੍ਹੇ ਵਿੱਚ 31 ਮਈ ਤੱਕ ਯੂਥ ਅਗੇਂਸਟ ਤੰਬਾਕੂ ਨਾਮਕ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ। ਇਸ ਵਿਸ਼ੇਸ਼ ਮੁਹਿੰਮ ਦੌਰਾਨ ਪਹਿਲੇ ਫੇਸ ਵਿੱਚ 31 ਮਾਰਚ ਤੱਕ ਜ਼ਿਲ੍ਹਾ ਅਤੇ ਬਲਾਕ ਲੈਵਲ 'ਤੇ ਵਿਸ਼ੇਸ਼ ਬੈਠਕਾਂ ਕਰਕੇ ਨੌਜਵਾਨਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਰੂਪਰੇਖਾ ਉਲੀਕੀ ਜਾਵੇਗੀ। ਦੂਜੇ ਫੇਸ ਵਿੱਚ 1 ਅਪ੍ਰੈਲ ਤੋਂ 15 ਅਪ੍ਰੈਲ ਤੱਕ ਸਲੱਮ ਖੇਤਰਾਂ, ਤੀਜੇ ਫੇਸ ਵਿੱਚ 16 ਤੋਂ 30 ਅਪ੍ਰੈਲ ਤੱਕ ਤੰਬਾਕੂ ਰਹਿਤ ਪਿੰਡਾਂ, ਚੌਥੇ ਫੇਸ ਵਿੱਚ 1 ਮਈ ਤੋਂ 15 ਮਈ ਤੱਕ ਸਕੂਲਾਂ ਅਤੇ ਕਾਲਜਾਂ ਵਿੱਚ ਲਿਖਣ, ਭਾਸ਼ਣ ਅਤੇ ਪੇਂਟਿੰਗ ਆਦਿ ਮੁਕਾਬਲੇ ਕਰਵਾ ਕੇ ਅਤੇ ਪੰਜਵੇਂ ਫੇਸ ਦੌਰਾਨ 16 ਤੋਂ 31 ਮਈ ਤੱਕ ਫਿਰ ਜ਼ਿਲ੍ਹਾ ਅਤੇ ਬਲਾਕ ਪੱਧਰ 'ਤੇ ਦੁਬਾਰਾ ਪਹੁੰਚ ਕਰਕੇ ਸਿਹਤ ਵਿਭਾਗ ਦੀਆਂ 14 ਟੀਮਾਂ ਵਲੋਂ ਸਪੈਸ਼ਲ ਇਨਫੋਰਸਮੈਂਟ ਚਲਾ ਕੇ ਕੋਟਪਾ ਦੀਆਂ ਸਾਰੀਆਂ ਧਰਾਵਾਂ ਦੀਆਂ ਉਲੰਘਣਾਂ ਕਰਨ ਵਾਲਿਆਂ ਦੇ ਚਲਾਨ ਕੱਟੇ ਜਾਣਗੇ। ਇਸ ਉਪਰੰਤ 31 ਮਈ ਨੂੰ ਵਰਲਡ ਨੋ ਤੰਬਾਕੂ ਡੇਅ ਸਾਰਿਆਂ ਵਿਭਾਗਾਂ ਅਤੇ ਮੈਂਬਰਾਂ ਵਲੋਂ ਮਨਾਇਆ ਜਾਵੇਗਾ।

ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਲੋਕ ਸਿਗਰਟਨੋਸ਼ੀ ਦੇ ਨਾਲ-ਨਾਲ ਜਨਤਕ ਸਥਾਨਾਂ 'ਤੇ ਤੰਬਾਕੂ ਖਾਣ ਨੂੰ ਪਹਿਲ ਦਿੰਦੇ ਹਨ। ਇਹ ਦੋਵੇ ਤਰੀਕੇ ਸਿਹਤ ਲਈ ਬੇਹੱਦ ਹਾਨੀਕਾਰਕ ਹਨ। ਇਸ ਲਈ ਵੱਧ ਤੋਂ ਵੱਧ ਨੌਜਵਾਨਾਂ ਨੂੰ ਤੰਬਾਕੂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਜਾਵੇ।

                       ਇਸ ਮੌਕੇ 'ਤੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸਰਬਜੀਤ ਸਿੰਘ ਬੈਂਸ, ਸਿਵਲ ਸਰਜਨ ਡਾ. ਰੇਨੂੰ ਸੂਦ, ਜ਼ਿਲ੍ਹਾ ਨੋਡਲ ਅਫ਼ਸਰ ਤੰਬਾਕੂ ਕੰਟਰੋਲ ਡਾ. ਸੁਨੀਲ ਅਹੀਰ, ਡਾ. ਮਨੋਹਰ ਲਾਲ, ਡੀ.ਐਸ.ਪੀ. ਸ੍ਰੀ ਗੁਰਜੀਤ ਪਾਲ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ

ਧਾਰਮਿਕ ਸਮਾਗਮ 'ਤੇ ਸਰਕਾਰੀ ਸਕੂਲਾਂ ਨੂੰ ਸਟੇਸ਼ਨਰੀ ਵੰਡਣ ਦੀ ਨਿਵੇਕਲੀ ਪਹਿਲ



  • 'ਲਵਲੀ ਆਪਟੀਕਲਜ' ਵਲੋਂ ਸਕੂਲ ਦੇ 117 ਲੋੜਵੰਦ ਵਿਦਿਆਰਥੀਆਂ ਨੂੰ ਸਟੇਸ਼ਨਰੀ ਅਤੇ ਹੋਰ ਸਮੱਗਰੀ ਭੇਟ

ਹੁਸ਼ਿਆਰਪੁਰ, 26 ਮਾਰਚ: ਧਾਰਮਿਕ ਸਮਾਗਮ 'ਤੇ ਸਰਕਾਰੀ ਪ੍ਰਾਇਮਰੀ ਸਕੂਲਾਂ ਅਤੇ ਆਂਗਣਵਾੜੀ ਸਕੂਲਾਂ ਵਿਚ ਸਟੇਸ਼ਨਰੀ ਵੰਡਣ ਦੀ ਇਕ ਨਿਵੇਕਲੀ ਪਹਿਲ ਕੀਤੀ ਗਈ ਹੈ। ਲਵਲੀ ਆਪਟੀਕਲਜ ਵਲੋਂ ਜ਼ਿਲ੍ਹੇ ਦੇ ਸਿੱਖਿਆ ਵਿਭਾਗ ਦੀ ਅਗਵਾਈ ਵਿਚ ਸਰਕਾਰੀ ਪ੍ਰਾਇਮਰੀ ਸਕੂਲ ਬਾਗਪੁਰ ਵਿਖੇ ਕੰਜਕ ਪੂਜਨ ਮਨਾਇਆ ਗਿਆ, ਜਿਸ ਵਿਚ ਮੁੱਖ ਮਹਿਮਾਨ ਵਜੋਂ ਡਿਪਟੀ ਕਮਿਸ਼ਨਰ ਸ਼੍ਰੀ ਵਿਪੁਲ ਉਜਵਲ ਪੁੱਜੇ। ਇਸ ਮੌਕੇ ਲਵਲੀ ਆਪਟੀਕਲਜ ਨੇ 117 ਲੋੜਵੰਦ ਵਿਅਕਤੀਆਂ ਨੂੰ ਸਟੇਸ਼ਨਰੀ ਅਤੇ ਹੋਰ ਸਮੱਗਰੀ ਵੀ ਭੇਟ ਕੀਤੀ।

         ਡਿਪਟੀ ਕਮਿਸ਼ਨਰ ਸ਼੍ਰੀ ਵਿਪੁਲ ਉਜਵਲ ਨੇ ਅਪੀਲ ਕਰਦਿਆਂ ਕਿਹਾ ਕਿ ਧਾਰਮਿਕ ਸਮਾਗਮ ਪ੍ਰਾਇਮਰੀ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਵਿਚ ਸਟੇਸ਼ਨਰੀ ਜਾਂ ਹੋਰ ਸਮਾਨ ਦਾਨ ਕਰਕੇ ਮਨਾਏ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਇਸ ਤਰ੍ਹਾਂ ਦੀ ਪਹਿਲ ਨਾਲ ਸਕੂਲਾਂ ਦੀਆਂ ਬੁਨਿਆਦੀ ਲੋੜਾਂ ਪੂਰੀਆਂ
ਕੀਤੀਆਂ ਜਾ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਜਿਥੇ ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ ਜਾ ਰਹੀ ਹੈ, ਉਥੇ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਜ਼ਿਲ੍ਹਾ ਸਿੱਖਿਆ ਵਿਭਾਗ ਦੀ ਅਗਵਾਈ ਵਿੱਚ 'ਸਮਰਪਣ' ਪ੍ਰੋਜੈਕਟ ਤਹਿਤ ਵੀ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਸਰਕਾਰੀ ਸਕੂਲਾਂ ਦੀਆਂ ਬੁਨਿਆਦੀ ਲੋੜਾਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਧਾਰਮਿਕ ਸਮਾਗਮ ਸਮੇਂ ਪ੍ਰਾਇਮਰੀ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਵਿੱਚ ਵਿਦਿਆਰਥੀਆਂ ਨੂੰ ਸਟੇਸ਼ਨਰੀ ਆਦਿ ਵੰਡਣਾ ਵੀ ਇਕ ਸ਼ਲਾਘਾਯੋਗ ਉਪਰਾਲਾ ਹੈ।


           ਲਵਲੀ ਆਪਟੀਕਲਜ ਤੋਂ ਇਲਾਵਾ ਬਾਂਸਲ ਟੈਲੀਕਾਮ, ਲਿਉਮੀਨਸ ਦੇ ਸੁਧੀਰ ਸ਼ਰਮਾ, ਗੋਗੀਆ ਪਰਿਵਾਰ ਨੇ ਵੀ ਕੰਜਕ ਪੂਜਨ ਵੱਖ-ਵੱਖ ਸਕੂਲਾਂ ਵਿੱਚ ਸਟੇਸ਼ਨਰੀ ਵੰਡ ਕੇ ਮਨਾਇਆ। ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਪ੍ਰਾਇ:) ਸ੍ਰੀ ਧੀਰਜ ਵਸ਼ਿਸਟ, ਸ੍ਰੀ ਹਰਮਿੰਦਰ ਸਿੰਘ, ਡਾ. ਆਰ.ਪੀ. ਸਰੋਆ, ਡਾ. ਦੀਪਤੀ, ਪ੍ਰਿੰਸੀਪਲ ਪਰਮਜੀਤ ਸਿੰਘ, ਸ਼੍ਰੀ ਚੰਦਰ ਪ੍ਰਕਾਸ਼, ਸਰਪੰਚ ਸ਼੍ਰੀ ਗੁਰਮੀਤ ਸਿੰਘ ਤੋਂ ਇਲਾਵਾ ਭਾਰੀ ਗਿਣਤੀ ਵਿੱਚ ਇਲਾਕਾ ਨਿਵਾਸੀ ਮੌਜੂਦ ਸਨ।

ਜਿਣਸੀ ਅਪਰਾਧਾਂ ਦੇ ਸੁਰੱਖਿਆ ਐਕਟ ਸਬੰਧੀ ਵੱਧ ਤੋਂ ਵੱਧ ਕੀਤਾ ਜਾਵੇ ਜਾਗਰੂਕ: ਏ.ਡੀ.ਸੀ.


  • ਬੇਟੀ ਬਚਾਓ-ਬੇਟੀ ਪੜ੍ਹਾਓ ਸਕੀਮ ਤਹਿਤ ਕੀਤੀ ਮੀਟਿੰਗ

ਹੁਸ਼ਿਆਰਪੁਰ, 26 ਮਾਰਚ:

                   ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਅਨੁਪਮ ਕਲੇਰ ਨੇ ਕਿਹਾ ਕਿ ਬੱਚੀਆਂ ਦੇ ਜਿਣਸੀ ਅਪਰਾਧਾਂ ਤੋਂ ਸੁਰੱਖਿਆ ਐਕਟ-2012 ਸਬੰਧੀ ਵੱਧ ਤੋਂ ਵੱਧ ਸਕੂਲਾਂ ਅਤੇ ਕਾਲਜਾਂ ਵਿੱਚ ਸੈਮੀਨਾਰ ਲਗਾ ਕੇ ਵਿਦਿਆਰਥਣਾਂ ਨੂੰ ਜਾਗਰੂਕ ਕੀਤਾ ਜਾਵੇ। ਉਹ ਅੱਜ ਬੇਟੀ ਬਚਾਓ-ਬੇਟੀ ਪੜ੍ਹਾਓ ਸਕੀਮ ਅਧੀਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੀਤੀ ਮੀਟਿੰਗ ਦੌਰਾਨ ਸੰਬੋਧਨ ਕਰ ਰਹੇ ਸਨ। ਇਸ ਤੋਂ ਪਹਿਲਾਂ ਉਨ੍ਹਾਂ ਨੇ ਬੱਚੀਆਂ ਦੇ ਜਿਣਸੀ ਅਪਰਾਧਾਂ ਤੋਂ ਸੁਰੱਖਿਆ ਐਕਟ ਸਬੰਧੀ ਇਕ ਕਿਤਾਬਚਾ ਵੀ ਰਿਲੀਜ਼ ਕੀਤਾ। ਬੈਠਕ ਦੌਰਾਨ ਅਧਿਕਾਰੀਆਂ ਅਤੇ ਐਨ.ਜੀ.ਓਜ਼. ਨੂੰ ਨਿਰਦੇਸ਼ ਦਿੰਦਿਆਂ ਉਨ੍ਹਾਂ ਕਿਹਾ ਕਿ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਪੰਜਾਬ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ
ਬੱਚਿਆਂ ਦੇ ਜਿਣਸੀ ਅਪਰਾਧਾਂ ਤੋਂ ਸੁਰੱਖਿਆ ਐਕਟ 2012 ਸਬੰਧੀ ਸੰਖੇਪ ਨਾਲ ਜਾਣਕਾਰੀ ਦੇਣ ਲਈ ਇਕ ਕਿਤਾਬਚਾ ਰਿਲੀਜ਼ ਕੀਤਾ ਗਿਆ ਹੈ। 

        ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਕਿਤਾਬਚਾ ਵਿੱਚ ਬਾਲ ਯੌਨ ਸ਼ੋਸ਼ਣ, ਇਸ ਸਬੰਧੀ ਸੰਪਰਕ ਨੰਬਰਾਂ ਤੇ ਸੂਚਨਾ ਦੇਣ, ਜਿਣਸੀ ਦੁਰਵਿਵਹਾਰ ਅਤੇ ਐਕਟ ਦੇ ਪ੍ਰਭਾਵ ਸਮੇਤ ਵੱਖ-ਵੱਖ ਧਾਰਾਵਾਂ ਦੀ ਜਾਣਕਾਰੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਸੰਖੇਪ ਕਿਤਾਬਚਾ ਨੂੰ ਜ਼ਿਲ੍ਹੇ ਦੇ ਸਾਰੇ ਸਕੂਲਾਂ, ਕਾਲਜਾਂ, ਥਾਣਿਆਂ ਅਤੇ ਆਂਗਣਵਾੜੀ ਸੈਂਟਰਾਂ ਵਿੱਚ ਵੰਡਿਆ ਜਾਵੇ, ਤਾਂ ਜੋ ਵੱਧ ਤੋਂ ਵੱਧ ਬੱਚਿਆਂ ਨੂੰ ਆਪਣੇ ਅਧਿਕਾਰਾਂ ਅਤੇ ਜਿਣਸੀ ਅਪਰਾਧਾਂ ਤੋਂ ਬਚਾਵ ਸਬੰਧੀ ਮੁੱਢਲੀ ਜਾਣਕਾਰੀ ਮਿਲ ਸਕੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਸਾਰੇ ਸਕੂਲਾਂ ਵਿੱਚ ਬਾਲਿਕਾ ਮੰਚ ਦੀ ਸਥਾਪਨਾ ਨੂੰ ਬਣਾਉਣਾ ਵੀ ਯਕੀਨੀ ਬਣਾਇਆ ਜਾਵੇ। ਉਨ੍ਹਾਂ ਬਾਲਿਕਾ ਮੰਚ ਦੀਆਂ ਅਹੁਦੇਦਾਰ ਵਿਦਿਆਰਥਣਾਂ ਨੂੰ ਅਪੀਲ ਕੀਤੀ ਕਿ ਉਹ ਕਿਸ਼ੋਰ ਅਵਸਥਾ ਵਿੱਚੋਂ ਲੰਘ ਰਹੀਆਂ ਵਿਦਿਆਰਥਣਾਂ ਨੂੰ ਵੱਧ ਤੋਂ ਵੱਧ ਜਾਣਕਾਰੀ ਪ੍ਰਦਾਨ ਕਰਨ।

                  ਸ੍ਰੀਮਤੀ ਅਨੁਪਮ ਕਲੇਰ ਨੇ ਕਿਹਾ ਕਿ ਕਿਸ਼ੋਰ ਅਵਸਥਾ ਵਿੱਚੋਂ ਗੁਜ਼ਰ ਰਹੀਆਂ ਲੜਕੀਆਂ ਨੂੰ ਮੁੱਢਲੀ ਜਾਣਕਾਰੀ ਹੋਣੀ ਬਹੁਤ ਜ਼ਰੂਰੀ ਹੈ, ਕਿਉਂਕਿ ਇਸ ਸਮੇਂ ਦੌਰਾਨ ਗਿਆਨ ਨਾਲ ਹੀ ਲੜਕੀਆਂ ਸਵੱਸਥ ਜੀਵਨ ਬਤੀਤ ਕਰ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਸਕੂਲਾਂ ਵਿੱਚ ਵੱਧ ਤੋਂ ਵੱਧ ਸੈਮੀਨਾਰ ਲਗਾ ਕੇ ਸੈਨੀਟਰ ਪੈਡ ਸਬੰਧੀ ਬੱਚੀਆਂ ਨੂੰ ਜਾਣਕਾਰੀ ਮੁਹੱਈਆ ਕਰਵਾਈ ਜਾਵੇ। ਉਨ੍ਹਾਂ ਨੇ ਕਿਸ਼ੋਰੀਆਂ ਲਈ ਸੰਤੁਲਤ ਭੋਜਨ ਦੀ ਮਹੱਤਤਾ, ਸਰੀਰਕ ਅਤੇ ਮਾਨਸਿਕ ਬਦਲਾਵਾਂ ਦੌਰਾਨ ਸਰੀਰਕ ਸੰਭਾਲ, ਮਹਾਵਾਰੀ ਬਾਰੇ ਗਲਤ ਵਿਚਾਰਧਰਾਵਾਂ, ਲੜਕੀਆਂ ਦੇ ਅਧਿਕਾਰਾਂ ਅਤੇ ਘਰੇਲੂ ਹਿੰਸਾ ਵਿਸ਼ਿਆਂ 'ਤੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਵੀ ਕੀਤਾ। ਇਸ ਮੌਕੇ ਪੀ.ਸੀ.ਐਸ. (ਅੰਡਰ ਟਰੇਨਿੰਗ) ਸ੍ਰੀ ਅਮਿਤ ਸਰੀਨ, ਡੀ.ਐਸ.ਪੀ.(ਐਚ) ਸ੍ਰੀ ਜੰਗ ਬਹਾਦਰ , ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਡਾ. ਕੁਲਦੀਪ ਸਿੰਘ, ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਡਾ. ਹਰਪ੍ਰੀਤ ਕੌਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

ਪੰਜਾਬ ਐਨਰਜੀ ਡਿਵੈਲਪਮੈਂਟ ਏਜੰਸੀ ਨੇ ਕਰਵਾਇਆ ਦੋ ਦਿਨਾਂ ਟਰੇਨਿੰਗ ਪ੍ਰੋਗਰਾਮ


  •  ਊਰਜਾ ਸੰਭਾਲ ਦੇ ਖੇਤਰ ਵਿੱਚ ਕੀਤੇ ਜਾ ਰਹੇ ਕੰਮਾਂ ਸਬੰਧੀ ਪਾਇਆ ਚਾਨਣਾ

ਹੁਸ਼ਿਆਰਪੁਰ, 26 ਮਾਰਚ:

                       ਪੰਜਾਬ ਐਨਰਜੀ ਡਿਵੈਲਪਮੈਂਟ ਏਜੰਸੀ ਵਲੋਂ ਰਿਆਤ ਬਾਹਰਾ ਇੰਸਟੀਚਿਊਟ ਹੁਸ਼ਿਆਰਪੁਰ ਵਿਖੇ ਪੰਜਾਬ ਊਰਜਾ ਕੋਡ ਨਾਮਕ ਵਿਸ਼ੇ 'ਤੇ ਟਰੇਨਿੰਗ ਪ੍ਰੋਗਰਾਮ ਕਰਵਾਇਆ ਗਿਆ। ਦੋ ਦਿਨਾਂ ਤੱਕ ਚੱਲਣ ਵਾਲੇ ਇਸ ਪ੍ਰੋਗਰਾਮ ਵਿੱਚ ਇੰਡੀਅਨ ਇੰਸਟੀਚਿਊਟ ਆਫ਼ ਆਰਕੀਟੈਕਟਸ ਦੇ ਪੰਜਾਬ-ਚੰਡੀਗੜ੍ਹ
 ਚੈਪਟਰ ਦੇ ਚੇਅਰਮੈਨ ਅਤੇ ਡਾਇਰੈਕਟਰ ਸਮਾਰਟ ਸਿਟੀ ਲੁਧਿਆਣਾ ਸ੍ਰੀ ਸੰਜੇ ਗੋਇਲ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ, ਜਦਕਿ ਪ੍ਰੋਗਰਾਮ ਦੀ ਪ੍ਰਧਾਨਗੀ ਆਰਕੀਟੈਕਟ ਸੁਰਿੰਦਰ ਬਾਹਗਾ ਨੇ ਕੀਤੀ।


                       ਪ੍ਰੋਗਰਾਮ ਦੌਰਾਨ ਮੁੱਖ ਮਹਿਮਾਨ ਸ੍ਰੀ ਸੰਜੇ ਗੋਇਲ ਨੇ ਪੰਜਾਬ ਸਰਕਾਰ ਵਲੋਂ ਊਰਜਾ ਸੰਭਾਲ ਦੇ ਖੇਤਰ ਵਿੱਚ ਕੀਤੇ ਜਾ ਰਹੇ ਕੰਮ ਦੀ ਸ਼ਲਾਘਾ ਕਰਦਿਆਂ ਕਿਹਾ ਊਰਜਾ ਉਤਪਾਦਨ ਅਤੇ ਖਪਤ ਵਿਕਾਸ ਦੇ ਮੁੱਖ ਬਿੰਦੂ ਹਨ। ਉਨ੍ਹਾਂ ਕਿਹਾ ਕਿ ਹਰ ਰੋਜ ਊਰਜਾ ਉਤਪਾਦਨ ਅਤੇ ਊਰਜਾ ਖਪਤ ਵਿਚਕਾਰ ਅੰਤਰ ਵੱਧਦਾ ਜਾ ਰਿਹਾ ਹੈ, ਜਿਸ ਕਾਰਨ ਸਾਡੇ ਕੁਦਰਤੀ ਸਰੋਤਾਂ 'ਤੇ ਮਾੜਾ ਅਸਰ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸੇ ਮੁਦੇ ਨੂੰ ਮੱਦੇਨਜ਼ਰ ਰੱਖਦੇ ਹੋਏ ਪੰਜਾਬ ਐਨਰਜੀ ਡਿਵੈਲਪਮੈਂਟ ਏਜੰਸੀ ਵਲੋਂ ਦੋ  ਦਿਨਾਂ ਟਰੇਨਿੰਗ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ।

           ਆਰਕੀਟੈਕਟ ਸੁਰਿੰਦਰ ਬਾਹਗਾ ਨੇ ਕਿਹਾ ਕਿ ਭਵਨ ਨਿਰਮਾਣ
ਵਿੱਚ ਊਰਜਾ ਦੀ ਖਪਤ ਨੂੰ ਘੱਟ ਕਰਨ ਲਈ ਪੰਜਾਬ ਊਰਜਾ ਵਿਕਾਸ ਏਜੰਸੀ ਬੇਹੱਦ ਯਤਨ ਕਰ ਰਹੀ ਹੈ। ਇਸ ਲਈ 37 ਤੋਂ ਵੱਧ ਜਾਗਰੂਕਤਾ ਪ੍ਰੋਗਰਾਮ ਕਰਵਾਏ ਜਾ ਰਹੇ ਹਨ, ਜਿਸ ਰਾਹੀਂ ਸਮਾਜ ਵਿੱਚ ਊਰਜਾ ਬਚਾਓ ਸਬੰਧੀ ਜਾਗਰੂਕਤਾ ਪੈਦਾ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਯੂਨਾਈਟਡ ਨੇਸ਼ਨ ਡਿਵੈਲਪਮੈਂਟ ਪ੍ਰੋਗਰਾਮ, ਗਲੋਬਲ ਇਨਵਾਇਰਮੈਂਟ ਫੈਸੀਲਟੀ ਅਤੇ ਪੇਡਾ ਵਲੋਂ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈ।


          ਆਰਕੀਟੈਕਟ ਨੀਸ਼ੇਸ਼ ਜੈਨ ਅਤੇ ਇੰਜੀਨੀਅਰ ਸ਼ਿਵ ਕੁਮਾਰ ਬਤਰਾ ਨੇ ਕੇਂਦਰ ਸਰਕਾਰ ਦੁਆਰਾ ਤਿਆਰ ਕੀਤੇ ਗਏ ਅਨਰਜੀ ਕੰਜਰਵੇਸ਼ਨ ਬਿਲਡਿੰਗ ਕੋਡ ਸਬੰਧੀ ਵਿਸ਼ਥਾਰ ਨਾਲ ਜਾਣਕਾਰੀ ਦਿੱਤੀ। ਇਸ ਦੌਰਾਨ ਜਸਲੀਨ ਕੌਰ ਬੇਦੀ ਨੇ ਵਿਭਾਗ ਵਲੋਂ ਵੱਖ-ਵੱਖ ਖੇਤਰਾਂ ਵਿੱਚ ਐਨਰਜੀ ਕੰਜਰਵੇਸ਼ਨ ਦੇ ਕੰਮ 'ਤੇ ਚਾਨਣਾ ਪਾਇਆ। ਇਸ ਮੌਕੇ 'ਤੇ ਆਰਕੀਟੈਕਟ, ਇੰਜੀਨੀਅਰ ਸਮੇਤ 1000 ਤੋਂ ਵੱਧ ਡੈਲੀਗੇਟ ਮੌਜੂਦ ਸਨ।

ਸ਼ਹੀਦ-ਏ-ਆਜ਼ਮ ਸ੍ਰ: ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਦਿੱਤੀ ਸ਼ਰਧਾਂਜ਼ਲੀ



  •  ਸ਼ਹੀਦਾਂ ਨੂੰ ਸ਼ਹੀਦੀ ਦਿਵਸ 'ਤੇ ਸ਼ਰਧਾਂਜ਼ਲੀ ਸਮਾਰੋਹ ਦਾ ਆਯੋਜਨ

ਹੁਸ਼ਿਆਰਪੁਰ, 24 ਮਾਰਚ:ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਸ਼ਹੀਦ-ਏ-ਆਜ਼ਮ ਸ੍ਰ: ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਜੀ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸ਼ਰਧਾਂਜ਼ਲੀ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਅਤੇ ਐਸ.ਐਸ.ਪੀ. ਸ੍ਰੀ ਜੇ. ਏਲਨਚੇਲੀਅਨ ਨੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ।

            ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਇਸ ਮੌਕੇ ਆਪਣੇ
ਸੰਬੋਧਨ ਵਿੱਚ ਕਿਹਾ ਕਿ ਸਾਨੂੰ ਆਪਣੇ ਸ਼ਹੀਦਾਂ ਦੇ ਸੁਪਨਿਆ ਨੂੰ ਸਾਕਾਰ ਕਰਨ ਲਈ ਨਸ਼ਿਆਂ ਦਾ ਤਿਆਗ ਕਰਕੇ ਦੇਸ਼ ਭਗਤੀ ਦੀ ਭਾਵਨਾ ਨਾਲ ਆਪਣੀ ਡਿਊਟੀ ਨਿਭਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਖਿਲਾਫ਼ ਪੰਜਾਬ ਸਰਕਾਰ ਵਲੋਂ ਵਿੱਢੀ ਗਈ ਮੁਹਿੰਮ ਵਿੱਚ ਵੱਧ ਚੜ੍ਹ ਕੇ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ, ਤਾਂ ਜੋ ਸਮਾਜ ਨੂੰ ਨਸ਼ਾ ਮੁਕਤ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਸਮਾਜਿਕ ਕੁਰੀਤੀਆਂ ਖਿਲਾਫ਼ ਇਕਜੁੱਟਤਾ ਹੀ ਸ਼ਹੀਦਾਂ ਨੂੰ ਸੱਚੀ ਸ਼ਰਧਾਂਜ਼ਲੀ ਹੈ। ਇਸ ਦੌਰਾਨ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਵੀ ਹਥਿਆਰ ਉਲਟੇ ਕਰਕੇ ਸ਼ਰਧਾਂਜ਼ਲੀ ਭੇਂਟ ਕੀਤੀ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਅਨੁਪਮ ਕਲੇਰ, ਸਹਾਇਕ ਕਮਿਸ਼ਨਰ (ਜ) ਸ੍ਰੀ ਅਮਰਜੀਤ ਸਿੰਘ, ਪੀ.ਸੀ.ਐਸ. ਅੰਡਰ ਟਰੇਨਿੰਗ ਸ੍ਰੀ ਅਮਿਤ ਸਰੀਨ, ਜ਼ਿਲ੍ਹਾ ਮਾਲ ਅਫ਼ਸਰ ਸ੍ਰੀ ਅਮਨ ਪਾਲ ਸਿੰਘ, ਹੋਰ ਅਧਿਕਾਰੀ ਅਤੇ ਕਰਮਚਾਰੀ ਵੀ ਹਾਜ਼ਰ ਸਨ।

ਕੈਪਟਨ ਸਰਕਾਰ ਨੇ ਨੌਜਵਾਨਾਂ ਨੂੰ ਦਿੱਤੀ ਨਵੀਂ ਦਿਸ਼ਾ : ਚੰਨੀ


  • ਨੌਜਵਾਨਾਂ ਨੂੰ ਨਸ਼ਿਆਂ ਅਤੇ ਹੋਰ ਸਮਾਜਿਕ ਕੁਰੀਤੀਆਂ ਖਿਲਾਫ ਇਕਜੁੱਟ ਹੋਣ ਦਾ ਦਿੱਤਾ ਸੱਦਾ

  • ਯੁਵਾ ਸਸ਼ਕਤੀਕਰਨ ਦਿਵਸ 'ਤੇ ਸ਼ਹੀਦੇ-ਏ-ਆਜ਼ਮ ਸ. ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਦਿੱਤੀ ਸ਼ਰਧਾਂਜਲੀ

  • ਹਜ਼ਾਰਾਂ ਵਿਅਕਤੀਆਂ ਨੇ ਨਸ਼ਿਆਂ ਖਿਲਾਫ ਜਾਗਰੂਕਤਾ ਫੈਲਾਉਣ ਦੀ ਚੁੱਕੀ ਸਹੁੰ

  • ਕੈਬਨਿਟ ਮੰਤਰੀ ਨੇ ਖੁਦ ਮੋਟਰਸਾਈਕਲ ਚਲਾਕੇ ਮੋਟਰਸਾਈਕਲ ਰੋਡ ਸ਼ੋਅ ਦੀ ਕੀਤੀ ਅਗਵਾਈ

ਹੁਸ਼ਿਆਰਪੁਰ, 23 ਮਾਰਚ: ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਸ੍ਰ. ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਦੇ ਨੌਜਵਾਨਾਂ ਨੂੰ ਨਵੀਂ ਦਿਸ਼ਾ ਪ੍ਰਦਾਨ ਕੀਤੀ ਗਈ ਹੈ ਅਤੇ ਨੌਜਵਾਨ ਖੁਸ਼ਹਾਲੀ ਅਤੇ ਤਰੱਕੀ ਦੇ ਰਾਹ ਪੈ ਰਹੇ ਹਨ। ਉਹ ਅੱਜ ਪੀ.ਆਰ.ਟੀ.ਸੀ. ਜਹਾਨਖੇਲਾਂ ਵਿਖੇ ਸ਼ਹੀਦੇ-ਏ-ਆਜ਼ਮ ਸ੍ਰ. ਭਗਤ ਸਿੰਘ, ਰਾਜਗੁਰੂ, ਸੁਖਦੇਵ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਮਨਾਏ ਗਏ ਯੁਵਾ ਸਸ਼ਕਤੀਕਰਨ ਦਿਵਸ 'ਤੇ ਇਕੱਤਰ ਹੋਏ ਭਾਰੀ ਇਕੱਠ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੰਦਿਆਂ ਕਿਹਾ ਕਿ ਨੌਜਵਾਨਾਂ ਨੂੰ ਸ਼ਹੀਦ ਭਗਤ ਸਿੰਘ ਦੀ ਸੋਚ ਅਪਨਾਉਣ ਦੀ ਲੋੜ ਹੈ ਅਤੇ ਨੌਜਵਾਨਾਂ ਨੂੰ ਸਮਾਜ ਸੇਵਾ ਅਤੇ ਸਮਾਜਿਕ ਕੁਰੀਤੀਆਂ ਖਿਲਾਫ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਵਰਗੀਆਂ ਅਲਾਮਤਾਂ ਨੂੰ ਜੜ੍ਹ ਤੋਂ ਖਤਮ ਕਰਨ ਅਤੇ ਭ੍ਰਿਸ਼ਟਾਚਾਰ 'ਤੇ ਲਗਾਮ ਕੱਸਣ ਲਈ ਇਕਜੁੱਟਤਾ ਬਹੁਤ ਜ਼ਰੂਰੀ ਹੈ।

              ਕੈਬਨਿਟ ਮੰਤਰੀ ਸ੍ਰ. ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ
ਪੰਜਾਬ ਸਰਕਾਰ ਵਲੋਂ ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਜੀਅ-ਤੋੜ ਯਤਨ ਕੀਤੇ ਜਾ ਰਹੇ ਹਨ ਅਤੇ ਸੂਬਾ ਵਾਸੀ ਸਰਕਾਰ ਨਾਲ ਮੋਢੇ ਨਾਲ ਮੋਢਾ ਜੋੜ ਕੇ ਨਸ਼ਾ ਰੋਕੂ ਅਫ਼ਸਰ (ਡਰੱਗ ਅਬਿਊਜ਼ ਪਰੀਵੈਨਸ਼ਨ ਆਫਿਸਰਜ਼-ਡੀ.ਏ.ਪੀ.ਓ) ਵਲੰਟੀਅਰ ਬਣਕੇ ਜਾਗਰੂਕਤਾ ਫੈਲਾਉਣ, ਨਸ਼ਾ ਕਰਨ ਵਾਲੇ ਵਿਅਕਤੀਆਂ ਦੀ ਸ਼ਨਾਖਤ ਕਰਨ ਅਤੇ ਉਨ੍ਹਾਂ ਨੂੰ ਇਲਾਜ ਲਈ ਨਸ਼ਾ ਛੁਡਾਊ ਕੇਂਦਰਾਂ ਵਿਚ ਭਰਤੀ ਕਰਵਾਉਣ ਲਈ ਯੋਗਦਾਨ ਪਾ ਸਕਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਖਿਲਾਫ਼ ਕੀਤੀ ਜਾ ਰਹੀ ਇਸ ਨਿਵੇਕਲੀ ਪਹਿਲ ਅਤੇ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਸਭ ਧਿਰਾਂ ਨੂੰ ਮੋਹਰੀ ਭੂਮਿਕਾ ਨਿਭਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਨੀਤੀਆਂ ਸਦਕਾ ਦੇਸ਼ ਦੇ ਵੱਡੇ-ਵੱਡੇ ਉਦਯੋਗ ਅਤੇ ਮਲਟੀ ਨੈਸ਼ਨਲ ਕੰਪਨੀਆਂ ਪੰਜਾਬ ਵੱਲ ਉਮੀਦ ਨਾਲ ਦੇਖ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਪਿਛਲੇ ਇਕ ਸਾਲ ਵਿਚ 72 ਹਜ਼ਾਰ ਨੌਜਵਾਨਾਂ ਨੂੰ ਵੱਖ-ਵੱਖ ਮਲਟੀ ਨੈਸ਼ਨਲ ਕੰਪਨੀਆਂ ਵਿਚ ਨੌਕਰੀ ਦਿਵਾਈ ਗਈ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਚੰਗੀ ਸਿੱਖਿਆ ਦੇ ਨਾਲ-ਨਾਲ ਹੁਨਰਮੰਦ ਬਣਾਇਆ ਜਾ ਰਿਹਾ ਹੈ ਅਤੇ ਸਰਕਾਰ ਵਲੋਂ ਨੌਜਵਾਨਾਂ ਲਈ ਨੌਕਰੀਆਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ।


           ਸ੍ਰ: ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਨੌਜਵਾਨ ਪੂਰੀ ਲਗਨ ਅਤੇ ਮਿਹਨਤ ਨਾਲ ਪੜ੍ਹਾਈ ਅਤੇ ਖੇਡਾਂ ਵੱਲ ਅੱਗੇ ਵੱਧਣ ਦੇ ਨਾਲ-ਨਾਲ ਸਮਾਜ ਸੇਵਾ ਦੇ ਕਾਰਜਾਂ ਵਿਚ ਪਹਿਲਕਦਮੀ ਦਿਖਾਉਣ। ਉਨ੍ਹਾਂ ਕਿਹਾ ਕਿ ਨਸ਼ਾ ਕਰਨ ਵਾਲੇ ਵਿਅਕਤੀ ਕਦੇ ਕਾਮਯਾਬ ਨਹੀਂ ਹੁੰਦੇ, ਬਲਕਿ ਆਪਣੀ ਸਿਹਤ ਨੂੰ ਹੀ ਖਰਾਬ ਕਰ ਲੈਂਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਡੀ.ਏ.ਪੀ.ਓ ਮੁਹਿੰਮ ਤਹਿਤ ਵਲੰਟੀਅਰ ਬਣਕੇ ਨੌਜਵਾਨ ਅਤੇ ਹੋਰ ਪੰਜਾਬ ਵਾਸੀ ਸਮਾਜ ਨੂੰ ਨਸ਼ਾ ਮੁਕਤ ਕਰਨ ਵਿਚ ਯੋਗਦਾਨ ਪਾਉਣ। ਉਨ੍ਹਾਂ ਕਿਹਾ ਕਿ ਸਰਕਾਰੀ ਅਧਿਕਾਰੀ ਅਤੇ ਕਰਮਚਾਰੀ ਵੀ ਸਮਾਜ ਪ੍ਰਤੀ ਆਪਣੇ ਫਰਜ਼ ਨੂੰ ਨਿਭਾਉਂਦੇ ਹੋਏ ਨਸ਼ੇ ਦੀ ਰੋਕਥਾਮ ਲਈ ਜਾਗਰੂਕਤਾ ਫੈਲਾਉਣ।   

          ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਨੇ ਖੁਦ ਮੋਟਰਸਾਈਕਲ
ਚਲਾਕੇ ਨੌਜਵਾਨਾਂ ਵਲੋਂ ਕੱਢੇ ਗਏ ਮੋਟਰਸਾਈਕਲ ਰੋਡ ਸ਼ੋਅ ਦੀ ਅਗਵਾਈ ਕੀਤੀ। ਇਸ ਉਪਰੰਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਖਟਕੜ ਕਲਾਂ ਵਿਚ ਹੋਏ ਰਾਜ ਪੱਧਰੀ ਸਮਾਗਮ ਤੋਂ ਸਿੱਧੇ ਪ੍ਰਸਾਰਣ ਰਾਹੀਂ ਨਸ਼ਿਆਂ ਖਿਲਾਫ ਸਹੁੰ ਵੀ ਚੁਕਾਈ ਗਈ। ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਸ਼੍ਰੀ ਵਿਪੁਲ ਉਜਵਲ ਨੇ ਕੈਬਨਿਟ ਮੰਤਰੀ ਨੂੰ ਡੇਪੋ ਦੀ ਮੈਂਬਰਸ਼ਿਪ ਦਾ ਕਾਰਡ ਵੀ ਸੌਂਪਿਆ। ਇਸ ਮੌਕੇ ਹਲਕਾ ਵਿਧਾਇਕ ਟਾਂਡਾ ਸ਼੍ਰੀ ਸੰਗਤ ਸਿੰਘ ਗਿਲਜੀਆਂ, ਹਲਕਾ ਵਿਧਾਇਕ ਹੁਸ਼ਿਆਰਪੁਰ ਸ਼੍ਰੀ ਸੁੰਦਰ ਸ਼ਾਮ ਅਰੋੜਾ ਅਤੇ ਹਲਕਾ ਵਿਧਾਇਕ ਸ਼ਾਮ ਚੁਰਾਸੀ ਤੇ ਜ਼ਿਲ੍ਹਾ ਪ੍ਰਧਾਨ ਕਾਂਗਰਸ ਕਮੇਟੀ ਸ਼੍ਰੀ ਪਵਨ ਕੁਮਾਰ ਆਦੀਆ ਨੇ ਵੀ ਸੰਬੋਧਨ ਕੀਤਾ।


          ਸਮਾਗਮ ਦੌਰਾਨ ਰਿਆਤ-ਬਾਹਰਾ ਗਰੁੱਪ ਦੇ ਨਰਸਿੰਗ ਦੀਆਂ ਵਿਦਿਆਰਥਣਾਂ ਵਲੋਂ ਨਸ਼ਿਆਂ ਖਿਲਾਫ ਸਕਿੱਟ ਅਤੇ ਕਵਿਤਾ ਵੀ ਪੇਸ਼ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਵਿਪੁਲ ਉਜਵਲ, ਐਸ.ਐਸ.ਪੀ. ਸ੍ਰੀ ਜੇ.ਏਲਨਚੇਲੀਅਨ, ਕਮਾਡੈਂਟ ਪੀ.ਆਰ.ਟੀ.ਸੀ ਸ਼੍ਰੀ ਭੁਪਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਅਨੁਪਮ ਕਲੇਰ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਹਰਬੀਰ ਸਿੰਘ, ਐਸ.ਡੀ.ਐਮ. ਹੁਸ਼ਿਆਰਪੁਰ ਸ਼੍ਰੀ ਜਿਤੇਂਦਰ ਜੋਰਵਾਲ, ਸਹਾਇਕ ਕਮਿਸ਼ਨਰ (ਜ) ਸ਼੍ਰੀ ਅਮਰਜੀਤ ਸਿੰਘ, ਪੀ.ਸੀ.ਐਸ. (ਅੰਡਰ ਟ੍ਰੇਨਿੰਗ) ਸ਼੍ਰੀ ਅਮਿਤ ਸਰੀਨ, ਜ਼ਿਲ੍ਹਾ ਮਾਲ ਅਫ਼ਸਰ ਸ੍ਰੀ ਅਮਨਪਾਲ ਸਿੰਘ ਤੋਂ ਇਲਾਵਾ ਹਜ਼ਾਰਾਂ ਦੀ ਗਿਣਤੀ ਵਿਚ ਨੌਜਵਾਨ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।

ਜਹਾਨਖੇਲਾਂ ਵਿਖੇ ਹੋਵੇਗਾ ਜ਼ਿਲ੍ਹਾ ਪੱਧਰੀ ਯੁਵਾ ਸਸ਼ਕਤੀਕਰਨ ਸਮਾਗਮ: ਡਿਪਟੀ ਕਮਿਸ਼ਨਰ

 
  • ਕਿਹਾ, ਖਟਕੜਕਲਾਂ ਵਿਖੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੇ ਸਿੱਧੇ ਪ੍ਰਸਾਰਣ ਰਾਹੀਂ ਨੌਜਵਾਨਾਂ ਨੂੰ ਨਸ਼ਿਆਂ ਖਿਲਾਫ਼ ਚੁਕਾਈ ਜਾਵੇਗੀ ਸਹੁੰ

ਹੁਸ਼ਿਆਰਪੁਰ, 21 ਮਾਰਚ: ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਦੱਸਿਆ ਕਿ 23 ਮਾਰਚ ਨੂੰ ਪੀ.ਆਰ.ਟੀ.ਸੀ. ਜਹਾਨਖੇਲਾਂ ਦੇ ਸੀਨੀਅਰ ਬਲਬੀਰ ਸਿੰਘ ਓਲੰਪੀਅਨ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਯੁਵਾ ਸਸ਼ਕਤੀਕਰਨ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿਸ ਵਿੱਚ ਮੁੱਖ ਮਹਿਮਾਨ ਦੇ ਤੌਰ 'ਤੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਪੰਜਾਬ ਸ੍ਰ: ਚਰਨਜੀਤ ਸਿੰਘ ਚੰਨੀ ਪਹੁੰਚ ਰਹੇ ਹਨ। ਉਹ ਅੱਜ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ ਕੀਤੀ ਮੀਟਿੰਗ ਦੌਰਾਨ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ਹੀਦ-ਏ-ਆਜ਼ਮ ਸ੍ਰ: ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਵਸ ਨੂੰ ਯੁਵਾ ਸਸ਼ਕਤੀਕਰਨ ਦਿਵਸ ਵਜੋਂ ਮਨਾਇਆ ਜਾ ਰਿਹਾ ਹੈ।

          ਸ੍ਰੀ ਵਿਪੁਲ ਉਜਵਲ ਨੇ ਕਿਹਾ ਕਿ ਸਮਾਗਮ ਦੌਰਾਨ ਪੰਜਾਬ ਸਰਕਾਰ ਵਲੋਂ ਨਸ਼ਿਆਂ ਦੀ ਰੋਕਥਾਮ ਲਈ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ 'ਨਸ਼ਾ ਰੋਕੂ ਅਫ਼ਸਰ' (ਡਰੱਗ ਅਬਿਊਜ਼ ਪ੍ਰੀਵੈਨਸ਼ਨ ਆਫਿਸਰਜ਼-ਡੇਪੋ) ਇਸ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਨਸ਼ਿਆਂ ਦੀ ਰੋਕਥਾਮ ਲਈ ਵੱਧ ਚੜ੍ਹ ਕੇ ਹਿੱਸਾ ਪਾਉਣ
ਸਬੰਧੀ ਸਹੁੰ ਵੀ ਚੁਕਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਸਹੁੰ ਮਾਨਯੋਗ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਖਟਕੜਕਲਾਂ ਵਿਖੇ ਰਾਜ ਪੱਧਰੀ ਸਮਾਰੋਹ ਦੌਰਾਨ ਜ਼ਿਲ੍ਹੇ ਵਿੱਚ ਸਿੱਧੇ ਪ੍ਰਸਾਰਣ ਰਾਹੀਂ ਚੁਕਾਈ ਜਾਵੇਗੀ।


           ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਦਿੰਦਿਆਂ ਕਿਹਾ ਕਿ ਇਸ ਮੁਹਿੰਮ ਦੀ ਸਫ਼ਲਤਾ ਲਈ ਵੱਧ ਤੋਂ ਵੱਧ ਨੌਜਵਾਨਾਂ ਨੂੰ ਨਾਲ ਜੋੜਿਆ ਜਾਵੇ ਅਤੇ ਉਨ੍ਹਾਂ ਨੂੰ ਰਜਿਸਟਰੇਸ਼ਨ ਕਰਵਾਉਣ ਲਈ ਪ੍ਰੇਰਿਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ 23 ਮਾਰਚ ਨੂੰ ਖੜਕੜਕਲਾਂ ਵਿਖੇ ਹੋਣ ਵਾਲੇ ਸਮਾਗਮ ਦਾ ਸਿੱਧਾ ਪ੍ਰਸਾਰਣ ਜ਼ਿਲ੍ਹਾ ਅਤੇ ਸਬ-ਡਵੀਜ਼ਨ ਪੱਧਰ 'ਤੇ ਦਿਖਾਇਆ ਜਾਵੇਗਾ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਨਸ਼ਿਆਂ ਵਿਰੁੱਧ ਦਿਵਾਈ ਜਾਣ ਵਾਲੀ ਸਹੁੰ ਰਾਹੀਂ ਸਾਰਿਆਂ ਨੂੰ ਨਸ਼ਿਆਂ ਖਿਲਾਫ਼ ਇਸ ਮੁਹਿੰਮ ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਕੱਢੀ ਜਾ ਰਹੀ ਮੋਟਰ ਸਾਈਕਲ ਰੈਲੀ ਵੀ ਖਿੱਚ ਦਾ ਕੇਂਦਰ ਹੋਵੇਗੀ। ਉਨ੍ਹਾਂ ਕਿਹਾ ਕਿ ਸਮਾਗਮ ਦੌਰਾਨ ਡੇਪੋ ਰਜਿਸਟਰੇਸ਼ਨ ਲਈ ਵੱਖਰਾ ਕਾਊਂਟਰ ਵੀ ਬਣਾਇਆ ਜਾਵੇਗਾ, ਤਾਂ ਜੋ ਮੌਕੇ 'ਤੇ ਹੀ ਰਜਿਸਟਰੇਸ਼ਨ ਕੀਤੀ ਜਾ ਸਕੇ। ਉਨ੍ਹਾਂ ਸੱਦਾ ਦਿੰਦਿਆਂ ਕਿਹਾ ਕਿ ਵੱਧ ਤੋਂ ਵੱਧ ਲੋਕ ਨਸ਼ਿਆਂ ਖਿਲਾਫ਼ ਨਿੱਤਰ ਕੇ ਇਸ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਸ਼ਿਰਕਤ ਕਰਨ।

                       ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਅਨੁਪਮ ਕਲੇਰ, ਐਸ.ਡੀ.ਐਮ. ਹੁਸ਼ਿਆਰਪੁਰ ਸ੍ਰੀ ਜਿਤੇਂਦਰ ਜੋਰਵਾਲ, ਐਸ.ਡੀ.ਐਮ. ਦਸੂਹਾ ਸ੍ਰੀ ਹਿਮਾਂਸ਼ੂ ਅਗਰਵਾਲ, ਐਸ.ਡੀ.ਐਮ. ਗੜ੍ਹਸ਼ੰਕਰ ਸ੍ਰੀ ਹਰਦੀਪ ਸਿੰਘ ਧਾਲੀਵਾਲ, ਸਹਾਇਕ ਕਮਿਸ਼ਨਰ (ਜ) ਸ੍ਰੀ ਅਮਰਜੀਤ ਸਿੰਘ, ਪੀ.ਸੀ.ਐਸ. ਅੰਡਰ ਟਰੇਨਿੰਗ ਸ੍ਰੀ ਅਮਿਤ ਸਰੀਨ, ਡੀ.ਐਸ.ਪੀ. ਪੀ.ਆਰ.ਟੀ.ਸੀ. ਜਹਾਨਖੇਲਾਂ ਸ੍ਰੀ ਮਲਕੀਤ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਸਰਬਜੀਤ ਸਿੰਘ ਬੈਂਸ, ਜ਼ਿਲ੍ਹਾ ਮਾਲ ਅਫ਼ਸਰ ਸ੍ਰੀ ਅਮਨ ਪਾਲ ਸਿੰਘ, ਸਿਵਲ ਸਰਜਨ ਡਾ. ਰੇਨੂ ਸੂਦ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਮੁਖੀ ਮੌਜੂਦ ਸਨ।

ਪੰਜਾਬ ਸਰਕਾਰ ਵਲੋਂ ਡਿਪਟੀ ਕਮਿਸ਼ਨਰ ਨੇ ਪੀੜਤ ਪਰਿਵਾਰਾਂ ਨਾਲ ਕੀਤਾ ਦੁੱਖ ਸਾਂਝਾ



  • ਕਿਹਾ, ਸਰਕਾਰ ਵਲੋਂ ਨਿਭਾਈ ਜਾਵੇਗੀ ਮ੍ਰਿਤਕ ਦੇਹਾਂ ਲਿਆਉਣ ਦੀ ਜਿੰਮੇਵਾਰੀ

ਹੁਸ਼ਿਆਰਪੁਰ, 21 ਮਾਰਚ:ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਪੰਜਾਬ ਸਰਕਾਰ ਵਲੋਂ ਉਨ੍ਹਾਂ ਪੀੜਤ ਪਰਿਵਾਰਾਂ ਨਾਲ ਅੱਜ ਦੁੱਖ ਸਾਂਝਾ ਕੀਤਾ, ਜਿਨ੍ਹਾਂ ਪਰਿਵਾਰਾਂ ਦੇ ਦੋ ਨੌਜਵਾਨਾਂ ਦੀ ਇਰਾਕ ਵਿੱਚ ਮੌਤ ਹੋ ਗਈ ਸੀ। ਇਹ ਨੌਜਵਾਨ ਪਿੰਡ ਜੈਤਪੁਰ ਅਤੇ ਪਿੰਡ ਛਾਉਣੀ ਕਲਾਂ ਦੇ ਰਹਿਣ ਵਾਲੇ ਸਨ ਅਤੇ ਇਰਾਕ ਵਿੱਚ ਮਰਨ ਵਾਲੇ 39 ਭਾਰਤੀਆਂ ਵਿੱਚ ਸ਼ਾਮਲ ਸਨ।

         ਪਰਿਵਾਰਕ ਮੈਂਬਰਾਂ ਨਾਲ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਡਿਪਟੀ
ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਕਿਹਾ ਕਿ ਕੇਂਦਰੀ ਵਿਦੇਸ਼ ਮੰਤਰਾਲਿਆ ਭਾਰਤ ਸਰਕਾਰ ਵਲੋਂ ਇਰਾਕ ਵਿੱਚ ਸਥਿਤ ਭਾਰਤੀ ਦੂਤਾਵਾਸ ਰਾਹੀਂ ਲਗਾਤਾਰ ਸੰਪਰਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਦੋਂ ਨੌਜਵਾਨਾਂ ਦੀ ਮ੍ਰਿਤਕ ਦੇਹ ਭਾਰਤ ਪੁੱਜੇਗੀ, ਉਸੇ ਵੇਲੇ ਪੰਜਾਬ ਸਰਕਾਰ ਵਲੋਂ ਮ੍ਰਿਤਕ ਦੇਹਾਂ ਨੂੰ ਲਿਆਉਣ ਲਈ ਪੂਰਾ ਪ੍ਰਬੰਧ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਦੁੱਖ ਦੀ ਘੜੀ ਵਿੱਚ ਪੀੜਤ ਪਰਿਵਾਰਾਂ ਨਾਲ ਪੰਜਾਬ ਸਰਕਾਰ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ।


                       ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਇਰਾਕ ਵਿੱਚ 39 ਭਾਰਤੀਆਂ ਦੀ ਮੌਤ ਦੀ ਖ਼ਬਰ ਸੁਣਦਿਆਂ ਹੀ ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਛਾਉਣੀ ਕਲਾਂ ਅਤੇ ਪਿੰਡ ਜੈਤਪੁਰ ਵਿਖੇ ਵੀ ਮਾਤਮ ਛਾ ਗਿਆ, ਕਿਉਂਕਿ ਇਨ੍ਹਾਂ 39 ਭਾਰਤੀਆਂ ਵਿੱਚੋਂ ਦੋ ਨੌਜਵਾਨ ਕਮਲਜੀਤ ਸਿੰਘ (ਪਿੰਡ ਛਾਉਣੀਕਲਾਂ) ਅਤੇ ਗੁਰਦੀਪ ਸਿੰਘ (ਪਿੰਡ ਜੈਤਪੁਰ) ਸ਼ਾਮਲ ਸਨ। ਗੁਰਦੀਪ ਸਿੰਘ ਆਪਣੇ ਪਿੱਛੇ ਮਾਤਾ, ਪਤਨੀ ਅਤੇ ਦੋ ਬੱਚੇ ਛੱਡ ਗਏ ਹਨ, ਜਦਕਿ ਕਮਲਜੀਤ ਸਿੰਘ ਆਪਣੇ ਪਿੱਛੇ ਮਾਤਾ-ਪਿਤਾ, ਪਤਨੀ ਅਤੇ ਦੋ ਬੱਚੇ ਛੱਡ ਗਏ ਹਨ।

ਜਹਾਨਖੇਲਾਂ ਵਿਖੇ ਜ਼ਿਲ੍ਹਾ ਪੱਧਰੀ ਯੁਵਾ ਸਸ਼ਕਤੀਕਰਨ ਸਮਾਗਮ ਅੱਜ



  • ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਤਿਆਰੀਆਂ ਮੁਕੰਮਲ

  • ਡਿਪਟੀ ਕਮਿਸ਼ਨਰ ਨੇ ਨਸ਼ਿਆਂ ਖਿਲਾਫ਼ ਕੀਤੇ ਜਾ ਰਹੇ ਸਮਾਗਮ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਕੀਤੀ ਅਪੀਲ

ਹੁਸ਼ਿਆਰਪੁਰ, 22 ਮਾਰਚ:  ਪੀ.ਆਰ.ਟੀ.ਸੀ. ਜਹਾਨਖੇਲਾਂ ਦੇ ਸੀਨੀਅਰ ਬਲਬੀਰ ਸਿੰਘ ਓਲੰਪੀਅਨ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਯੁਵਾ ਸਸ਼ਕਤੀਕਰਨ ਸਮਾਗਮ 23 ਮਾਰਚ ਨੂੰ ਕਰਵਾਇਆ ਜਾ ਰਿਹਾ ਹੈ, ਜਿਸ ਨੂੰ ਸਫਲ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਡਿਪਟੀ ਕਮਿਸ਼ਨਰ ਵਲੋਂ ਅੱਜ ਇਕ ਵਿਸ਼ੇਸ਼ ਮੀਟਿੰਗ ਸਮਾਗਮ ਵਾਲੀ ਥਾਂ 'ਤੇ ਕੀਤੀ ਗਈ। ਮੀਟਿੰਗ ਦੌਰਾਨ ਉਨ੍ਹਾਂ ਜ਼ਿਲ੍ਹਾ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸੌਂਪੀ ਗਈ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਈ ਜਾਵੇ। ਇਸ ਮੌਕੇ ਉਨ੍ਹਾਂ ਨਾਲ ਐਸ.ਐਸ.ਪੀ. ਸ੍ਰੀ ਜੇ. ਏਲਨਚੇਲੀਅਨ, ਕਮਾਂਡੈਂਟ ਪੀ.ਆਰ.ਟੀ.ਸੀ. ਜਹਾਨਖੇਲਾਂ ਸ੍ਰੀ ਭੁਪਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਅਨੁਪਮ ਕਲੇਰ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਹਰਬੀਰ ਸਿੰਘ, ਐਸ.ਡੀ.ਐਮ. ਹੁਸ਼ਿਆਰਪੁਰ ਸ੍ਰੀ ਜਿਤੇਂਦਰ ਜੋਰਵਾਲ, ਸਹਾਇਕ ਕਮਿਸ਼ਨਰ (ਜ) ਸ੍ਰੀ ਅਮਰਜੀਤ ਸਿੰਘ ਅਤੇ ਪੀ.ਸੀ.ਐਸ. (ਅੰਡਰ ਟਰੇਨਿੰਗ) ਸ੍ਰੀ ਅਮਿਤ ਸਰੀਨ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਮੁਖੀ ਹਾਜ਼ਰ ਸਨ।

           ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ
ਸ਼ਹੀਦ-ਏ-ਆਜ਼ਮ ਸ੍ਰ: ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਵਸ ਨੂੰ ਯੁਵਾ ਸਸ਼ਕਤੀਕਰਨ ਦਿਵਸ ਵਜੋਂ ਮਨਾਇਆ ਜਾ ਰਿਹਾ ਹੈ, ਜਿਸ ਵਿੱਚ ਮੁੱਖ ਮਹਿਮਾਨ ਦੇ ਤੌਰ 'ਤੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਪੰਜਾਬ ਸ੍ਰ: ਚਰਨਜੀਤ ਸਿੰਘ ਚੰਨੀ ਪਹੁੰਚ ਰਹੇ ਹਨ। ਉਨ੍ਹਾਂ ਕਿਹਾ ਕਿ ਸਮਾਗਮ ਵਿੱਚ ਮਾਨਯੋਗ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਖਟਕੜ ਕਲਾਂ ਵਿਖੇ ਹੋ ਰਹੇ ਰਾਜ ਪੱਧਰੀ ਸਮਾਗਮ ਤੋਂ ਸਿੱਧੇ ਪ੍ਰਸਾਰਣ ਰਾਹੀਂ ਡੀ.ਏ.ਪੀ.ਓ. (ਡਰੱਗ ਅਬਿਊਜ਼ ਪ੍ਰੀਵੈਨਸ਼ਨ ਆਫਿਸਰਜ਼) ਤਹਿਤ ਸੂਬੇ ਦੇ ਹਰ ਇਲਾਕੇ ਨੂੰ 'ਨਸ਼ਾ ਮੁਕਤ ਮੁਹੱਲਾ' ਬਣਾਉਣ ਲਈ ਸਹੁੰ ਵੀ ਚੁਕਾਈ ਜਾਵੇਗੀ।


           ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਦਿੰਦਿਆਂ ਕਿਹਾ ਕਿ ਇਸ ਮੁਹਿੰਮ ਦੀ ਸਫ਼ਲਤਾ ਲਈ ਵੱਧ ਤੋਂ ਵੱਧ ਨੌਜਵਾਨਾਂ ਨੂੰ ਨਾਲ ਜੋੜਿਆ ਜਾਵੇ ਅਤੇ ਉਨ੍ਹਾਂ ਨੂੰ ਰਜਿਸਟਰੇਸ਼ਨ ਕਰਵਾਉਣ ਲਈ ਪ੍ਰੇਰਿਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ 23 ਮਾਰਚ ਨੂੰ ਖੜਕੜਕਲਾਂ ਵਿਖੇ ਹੋਣ ਵਾਲੇ ਸਮਾਗਮ ਦਾ ਸਿੱਧਾ ਪ੍ਰਸਾਰਣ ਜ਼ਿਲ੍ਹਾ ਅਤੇ ਸਬ-ਡਵੀਜ਼ਨ ਪੱਧਰ 'ਤੇ ਦਿਖਾਇਆ ਜਾਵੇਗਾ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਨਸ਼ਿਆਂ ਵਿਰੁੱਧ ਦਿਵਾਈ ਜਾਣ ਵਾਲੀ ਸਹੁੰ ਰਾਹੀਂ ਸਾਰਿਆਂ ਨੂੰ ਨਸ਼ਿਆਂ ਖਿਲਾਫ਼ ਇਸ ਮੁਹਿੰਮ ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਕੱਢੀ ਜਾ ਰਹੀ ਮੋਟਰ ਸਾਈਕਲ ਰੈਲੀ ਵੀ ਖਿੱਚ ਦਾ ਕੇਂਦਰ ਹੋਵੇਗੀ। ਉਨ੍ਹਾਂ ਕਿਹਾ ਕਿ ਸਮਾਗਮ ਦੌਰਾਨ ਡੇਪੋ ਰਜਿਸਟਰੇਸ਼ਨ ਲਈ ਵੱਖਰਾ ਕਾਊਂਟਰ ਵੀ ਬਣਾਇਆ ਜਾਵੇਗਾ, ਤਾਂ ਜੋ ਮੌਕੇ 'ਤੇ ਹੀ ਰਜਿਸਟਰੇਸ਼ਨ ਕੀਤੀ ਜਾ ਸਕੇ। ਉਨ੍ਹਾਂ ਸੱਦਾ ਦਿੰਦਿਆਂ ਕਿਹਾ ਕਿ ਵੱਧ ਤੋਂ ਵੱਧ ਲੋਕ ਨਸ਼ਿਆਂ ਖਿਲਾਫ਼ ਨਿੱਤਰ ਕੇ ਇਸ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਸ਼ਿਰਕਤ ਕਰਨ।

ਨਸ਼ਿਆਂ 'ਤੇ ਠੱਲ੍ਹ ਪਾਉਣ ਲਈ ਮਿਲ ਕੇ ਹੰਭਲਾ ਮਾਰਨ ਦੀ ਲੋੜ : ਐਸ.ਐਸ.ਪੀ.



  • ਪੁਲਿਸ ਰਿਕਰੂਟਸ ਟਰੇਨਿੰਗ ਸੈਂਟਰ ਜਹਾਨਖੇਲਾਂ ਵਿਖੇ ਕਰਵਾਇਆ ਗਿਆ ਵਿਸ਼ੇਸ਼ ਸੈਮੀਨਾਰ

ਹੁਸ਼ਿਆਰਪੁਰ, 21 ਮਾਰਚ: ਪੁਲਿਸ ਰਿਕਰੂਟਸ ਟਰੇਨਿੰਗ ਸੈਂਟਰ ਜਹਾਨਖੇਲਾਂ ਵਿਖੇ ਡੀ.ਜੀ.ਪੀ./ਐਚ.ਆਰ.ਡੀ. ਪੰਜਾਬ ਚੰਡੀਗੜ੍ਹ ਸ੍ਰੀ ਐਸ. ਚਟੋਪਾਧਿਆ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ 'ਸਮਾਜ ਵਿੱਚ ਨਸ਼ਿਆਂ ਦੀ ਬੁਰਾਈ ਰੋਕਣ ਵਿੱਚ ਪੁਲਿਸ ਅਤੇ ਸਮਾਜ ਦਾ ਯੋਗਦਾਨ' ਵਿਸ਼ੇ 'ਤੇ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਵਿੱਚ ਮੁੱਖ ਮਹਿਮਾਨ ਵਜੋਂ ਐਸ.ਐਸ.ਪੀ. ਸ੍ਰੀ ਜੇ. ਏਲਨਚੇਲੀਅਨ ਸ਼ਾਮਲ ਹੋਏ। ਇਸ ਮੌਕੇ ਉਨ੍ਹਾਂ ਨਾਲ ਕਮਾਂਡੈਂਟ ਪੀ.ਆਰ.ਟੀ.ਸੀ. ਜਹਾਨਖੇਲਾਂ ਸ੍ਰੀ ਭੁਪਿੰਦਰ ਸਿੰਘ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ।

                       ਆਪਣੇ ਸੰਬੋਧਨ ਵਿੱਚ ਐਸ.ਐਸ.ਪੀ. ਸ੍ਰੀ ਜੇ. ਏਲਨਚੇਲੀਅਨ ਨੇ ਕਿਹਾ ਕਿ ਨਸ਼ਿਆਂ 'ਤੇ ਠੱਲ੍ਹ ਪਾਉਣ ਲਈ ਸਾਨੂੰ ਮਿਲ ਕੇ ਹੰਭਲਾ ਮਾਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਦਾ ਤਿਆਗ ਕਰਕੇ ਖੇਡਾਂ ਵੱਲ ਆਪਣਾ ਧਿਆਨ ਲਾਉਣਾ ਚਾਹੀਦਾ ਹੈ। ਉਨ੍ਹਾਂ ਨੇ ਨਸ਼ਿਆਂ ਦੇ ਤਿਆਗ
ਲਈ ਵੱਧ ਤੋਂ ਵੱਧ ਜਾਗਰੂਕਤਾ ਲਿਆਉਣ ਲਈ ਵੀ ਜ਼ੋਰ ਦਿੱਤਾ। ਇਸ ਦੌਰਾਨ ਕਮਾਂਡੈਂਟ ਭੁਪਿੰਦਰ ਸਿੰਘ ਨੇ ਕਿਹਾ ਕਿ ਹਰ ਇਕ ਨੂੰ ਆਪਣੇ-ਆਪਣੇ ਪੱਧਰ 'ਤੇ ਨਸ਼ਿਆਂ ਦੇ ਖਾਤਮੇ ਲਈ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸੈਂਟਰ ਵਿੱਚ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਚੰਗੀ ਸਿਹਤ ਬਣਾਉਣ ਲਈ ਪ੍ਰੇਰਿਤ ਕੀਤਾ ਜਾਂਦਾ ਹੈ ਅਤੇ ਰਿਕਰੂਟ ਸਿਪਾਹੀਆਂ ਨੂੰ ਫੀਲਡ ਵਿੱਚ ਜਿਨ੍ਹਾਂ ਹਲਾਤਾਂ ਵਿੱਚ ਗੁਜ਼ਰਨਾ ਪੈਂਦਾ ਹੈ, ਉਸ ਸਬੰਧੀ ਟਰੇਨਿੰਗ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਵਿੱਚ ਵੱਖ-ਵੱਖ ਵਿਸ਼ਿਆਂ 'ਤੇ ਸੈਮੀਨਾਰ ਲਗਾ ਕੇ ਨੌਜਵਾਨਾਂ ਨੂੰ ਜਾਗਰੂਕ ਵੀ ਕੀਤਾ ਜਾਂਦਾ ਹੈ। ਉਨ੍ਹਾਂ ਪੰਜਾਬ ਸਰਕਾਰ ਵਲੋਂ ਚਲਾਈ ਜਾਣ ਵਾਲੀ ਵਿਸ਼ੇਸ਼ ਮੁਹਿੰਮ ਡਰੱਗ ਐਬਿਊਜ਼ ਪ੍ਰੀਵੈਨਸ਼ਨ ਅਫ਼ਸਰ (ਡੇਪੋ) ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਅਤੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਇਸ ਸਬੰਧੀ ਰਜਿਸਟਰੇਸ਼ਨ ਕਰਵਾਉਣ ਲਈ ਪ੍ਰੇਰਿਤ ਕੀਤਾ।


           ਸੈਮੀਨਾਰ ਦੌਰਾਨ ਮੁੱਖ ਬੁਲਾਰੇ ਡਾ. ਲਖਵੀਰ ਸਿੰਘ ਨੇ ਨਸ਼ਾ ਅਤੇ ਇਸ ਦੇ ਵੱਖੋ-ਵੱਖਰੇ ਢੰਗ ਅਤੇ ਕਿਸਮਾਂ, ਡਾ. ਆਰ.ਪੀ. ਰੋਜ਼ੀ ਨੇ ਬਾਲ ਅਪਰਾਧੀਆਂ ਵਿੱਚ ਨਸ਼ਾਖੋਰੀ ਦੀ ਸਮੱਸਿਆ, ਪ੍ਰੋ: ਵਿਨੇ ਸੋਫਤ ਨੇ ਨਸ਼ੇ ਦੀ ਰੋਕਥਾਮ ਵਿੱਚ ਸਮਾਜ ਅਤੇ ਪੁਲਿਸ ਦੀ ਭੂਮਿਕਾ, ਏ.ਡੀ.ਏ. ਦਿਨੇਸ਼ ਕਾਠੀਆ ਨੇ ਨਸ਼ੇ ਦੇ ਆਦੀ ਹੋਏ ਨੌਜਵਾਨਾਂ ਦਾ ਮੁੜ ਵਸੇਬਾ ਅਤੇ ਇਸ ਦੇ ਪਹਿਲੂਆਂ ਬਾਰੇ ਵਿਚਾਰ ਸਾਂਝੇ ਕੀਤੇ। ਇਸ ਦੌਰਾਨ ਟਰੇਨੀਜ਼ ਨੇ ਸਕਿੱਟ ਕਵਿਤਾਵਾਂ ਅਤੇ ਗੀਤਾਂ ਰਾਹੀਂ ਨਸ਼ਿਆਂ ਦੇ ਖਿਲਾਫ਼ ਸੁਨੇਹਾ ਦਿੱਤਾ। ਇਸ ਮੌਕੇ 'ਤੇ ਡੀ.ਐਸ.ਪੀ. ਹਰਜੀਤ ਸਿੰਘ, ਡੀ.ਐਸ.ਪੀ. ਮਲਕੀਤ ਸਿੰਘ, ਡਿਪਟੀ ਡੀ.ਏ. ਕੰਵਲਪ੍ਰੀਤ ਸਿੰਘ, ਏ.ਡੀ.ਏ. ਅਮਿਤ ਧਵਨ ਸਮੇਤ ਭਾਰੀ ਸੰਖਿਆ ਵਿੱਚ ਰਿਕਰੂਟ ਸਿਪਾਹੀ ਮੌਜੂਦ ਸਨ।

ਸੜਕ ਮਹਿਕਮੇ ਦੀ ਲਾਪਰਵਾਹੀ ਨਾਲ ਹੋਇਆ ਵਿਆਪਕ ਨੁਕਸਾਨ

ਤਲਵਾੜਾ, 20 ਮਾਰਚ: ਇੱਥੇ ਲੋਕ ਨਿਰਮਾਣ ਵਿਭਾਗ ਵੱਲੋਂ ਸੜਕ ਨੂੰ ਚੌੜਾ ਕਰਨ ਦਾ ਕੰਮ ਸ਼ੁਰੂ ਕੀਤਾ ਗਿਆ ਹੈ ਅਤੇ ਬੀਤੀ ਸ਼ਾਮ ਇੱਥੇ ਡੈਮ ਰੋਡ ਬਾਈਪਾਸ ਤੇ ਬਿਨਾਂ ਕਿਸੇ ਚਿਤਾਵਨੀ ਸੜਕ ਦੇ ਕਿਨਾਰੇ ਲੱਗੇ ਸਾਈਨ ਬੋਰਡ ਅਤੇ ਖੰਭਿਆਂ ਨੂੰ ਢਹਿ-ਢੇਰੀ ਕਰਨਾ ਸ਼ੁਰੂ ਕਰ ਦਿੱਤਾ।
ਮਹਿਕਮੇ ਦੀ ਅਜਿਹੀ ਕਥਿਤ ਲਾਪਰਵਾਹੀ ਨਾਲ ਅਫ਼ਰਾ-ਤਫ਼ਰੀ ਵਾਲਾ ਮਾਹੌਲ ਬਣ ਗਿਆ। ਲੋਕਾਂ ਦਾ ਦੋਸ਼ ਹੈ ਕਿ ਕਿਸੇ ਵੀ ਅਧਿਕਾਰੀ ਵੱਲੋਂ ਇਸ ਸਬੰਧੀ ਕੋਈ ਨੋਟਿਸ ਜਾਂ ਚਿਤਾਵਨੀ ਨਹੀਂ ਦਿੱਤੀ ਅਤੇ ਨਾ ਹੀ ਕਿਸੇ ਅਦਾਰੇ ਨੁੰ ਆਪਣੇ ਕੀਮਤੀ ਬੋਰਡ ਹਟਾਉਣ ਲਈ ਕੋਈ ਮੌਕਾ ਦਿੱਤਾ ਗਿਆ। ਇੱਥੋਂ ਤੱਕ ਕਿ ਨਗਰ ਪੰਚਾਇਤ ਤਲਵਾੜਾ ਵੱਲੋਂ ਕਾਲੀ ਮਾਤਾ ਮੰਦਿਰ ਕੋਲ ਲਗਾਇਆ ਗਿਆ ਮਲਟੀ-ਲਾਈਟ ਖੰਭਾ ਵੀ ਉਖਾੜ ਕੇ ਬਰਬਾਦ ਕਰ ਦਿੱਤਾ ਗਿਆ। ਇਸ ਤੋਂ ਇਲਾਵਾ ਇੱਕ ਕੇਬਲ ਨੈੱਟਵਰਕ ਨੂੰ ਭਾਰੀ ਨੁਕਸਾਨ ਪੁੱਜਾ ਹੈ। ਜਦੋਂ ਇਸ ਸਬੰਧੀ ਲੋਕ ਨਿਰਮਾਣ ਵਿਭਾਗ ਦੇ ਐੱਸ. ਈ. ਅਰੁਣ ਕੁਮਾਰ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਕਿਹਾ ਇਸ ਬਾਰੇ ਉਨ੍ਹਾਂ ਨੂੰ ਕੋਈ ਜਾਣਕਾਰੀ ਨਹੀਂ ਅਤੇ ਇਸ ਸਬੰਧੀ ਹੇਠਲੇ ਪੱਧਰ ਉੱਤੇ ਛੋਟੇ ਅਧਿਕਾਰੀਆਂ ਕੋਲੋਂ ਹੀ ਸਥਿਤੀ ਦਾ ਪਤਾ ਲਗਾਇਆ ਜਾ ਸਕਦਾ ਹੈ। ਕਥਿਤ ਲਾਪਰਵਾਹੀ ਬਾਰੇ ਉਨ੍ਹਾਂ ਕਿਹਾ ਕਿ ਸੜਕ ਨੂੰ ਦੋਵੇਂ ਪਾਸਿਓਂ ਡੇਢ-ਡੇਢ ਮੀਟਰ ਚੌੜਾ ਕੀਤਾ ਜਾ ਰਿਹਾ ਹੈ। ਉਧਰ ਨਗਰ ਪੰਚਾਇਤ ਤਲਵਾੜਾ ਦੇ ਪ੍ਰਧਾਨ ਡਾ. ਧਰੁਬ ਸਿੰਘ ਨੇ ਲੋਕ ਨਿਰਮਾਣ ਵਿਭਾਗ ਦੀ ਸਖ਼ਤ ਆਲੋਚਨਾ ਕਰਦੇ ਹੋਏ ਕਿਹਾ ਕਿ ਨਗਰ ਪੰਚਾਇਤ ਵੱਲੋਂ ਬਾਕਾਇਦਾ ਐੱਨ. ਓ. ਸੀ. ਲੈ ਕੇ ਹੀ ਲੋਕਾਂ ਦੀ ਸਹੂਲਤ ਲਈ ਕੀਮਤੀ ਲਾਈਟਾਂ ਵਾਲਾ ਖੰਭਾ ਲਗਾਇਆ ਗਿਆ ਸੀ ਅਤੇ ਸਬੰਧਤ ਮਹਿਕਮੇ ਦੀ ਲਾਪਰਵਾਹੀ ਕਾਰਨ ਲੋਕਾਂ ਦਾ ਕੀਮਤੀ ਪੈਸਾ ਬਰਬਾਦ ਹੋ ਗਿਆ ਹੈ। ਲੋਕਾਂ ਦੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਮੰਗ ਹੈ ਕਿ ਅਜਿਹੇ ਕਥਿਤ ਲਾਪਰਵਾਹ ਅਧਿਕਾਰੀਆਂ ਵਿਰੁੱਧ ਤੁਰੰਤ ਬਣਦੀ ਕਾਰਵਾਈ ਕੀਤੀ ਜਾਵੇ ਅਤੇ ਲੋਕਾਂ ਦੇ ਨੁਕਸਾਨ ਦੀ ਪੂਰਤੀ ਕੀਤੀ ਜਾਵੇ।

ਅਮੀਰ ਮਹਿਕਮੇ ਦਾ ਗ਼ਰੀਬ ਹਸਪਤਾਲ, ਬੀ. ਬੀ. ਐਮ. ਬੀ. ਹੋਇਆ ਸਿਹਤ ਸਹੂਲਤਾਂ ਵਿੱਚ ਫ਼ਾਡੀ

ਤਲਵਾੜਾ, 20 ਮਾਰਚ:  ਭਾਖੜਾ ਬਿਆਸ ਪ੍ਰਬੰਧਕੀ ਬੋਰਡ (ਬੀ. ਬੀ. ਐਮ. ਬੀ.) ਬਿਜਲੀ ਉਤਪਾਦਨ ਅਤੇ ਸਿੰਚਾਈ ਖੇਤਰ ਵਿੱਚ ਦੇਸ਼ ਦੇ ਮੋਹਰੀ ਅਦਾਰਿਆਂ ਵਿੱਚ ਸ਼ੁਮਾਰ ਹੁੰਦਾ ਹੈ ਅਤੇ ਇਸ ਨੂੰ ਆਈ ਐੱਸ. ਓ. ਵੱਲੋਂ ਗੁਣਵੱਤਾ ਦੇ ਮਿਆਰ ਲਈ ਪ੍ਰਮਾਣਿਕ ਵੀ ਕੀਤਾ ਗਿਆ ਹੈ।
ਖ਼ਸਤਾ ਹਾਲ ਵਿੱਚ ਐਮਰਜੈਂਸੀ #BBMB Hospital
ਬਿਆਸ ਅਤੇ ਸਤਲੁਜ ਦਰਿਆਵਾਂ ਦੇ ਬੰਨ੍ਹ ਬਣਾ ਕੇ ਬਿਜਲੀ ਅਤੇ ਸਿੰਚਾਈ ਦੇ ਖੇਤਰ ਵਿੱਚ ਮੱਲਾਂ ਮਾਰਨ ਵਾਲੇ ਇਸ ਵਿਭਾਗ ਵੱਲੋਂ ਸ਼ਾਇਦ ਆਪਣੇ ਮੁਲਾਜ਼ਮਾਂ ਦੀ ਤੰਦਰੁਸਤੀ ਲਈ ਸਿਹਤ ਸਹੂਲਤਾਂ ਨੂੰ ਹਾਸ਼ੀਏ ਤੋਂ ਬਾਹਰ ਹੀ ਕਰ ਦਿੱਤਾ ਗਿਆ ਹੈ ਜਿਸ ਦੀ ਮਿਸਾਲ ਤਲਵਾੜਾ ਦੇ ਬੀ. ਬੀ. ਐਮ. ਬੀ. ਹਸਪਤਾਲ ਤੋਂ ਸਹਿਜੇ ਹੀ ਦਿੱਤੀ ਜਾ ਸਕਦੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹਸਪਤਾਲ ਵਿੱਚ ਡਾਕਟਰਾਂ ਦੀ ਵਿਆਪਕ ਕਮੀ ਹੈ ਅਤੇ ਕਰੀਬ 14 ਵਿੱਚੋਂ ਮਾਤਰ 8 ਡਾਕਟਰ ਹੀ ਉਪਲਬਧ ਹਨ ਜਿਨ੍ਹਾਂ ਵਿੱਚ ਇੱਕ ਅੱਖ-ਕੰਨ ਮਾਹਿਰ, ਇੱਕ ਮੈਡੀਸਿਨ, ਇੱਕ ਪੈਥੋਲੋਜਿਸਟ, ਇੱਕ ਫੋਰੈਂਸਿਕ ਅਤੇ ਇੱਕ ਗਾਇਨੀ, ਜੋ ਕਿ ਖ਼ੁਦ (ਪ੍ਰਿੰਸੀਪਲ ਮੈਡੀਕਲ ਅਫ਼ਸਰ) ਪੀ. ਐਮ. ਓ. ਆਪ ਸ਼ਾਮਿਲ ਹਨ। ਜਨਰਲ ਸਰਜਨ, ਅਨਸਥੀਸਿਆ ਆਦਿ ਮਾਹਿਰ ਲੰਮੇ ਸਮੇਂ ਤੋਂ ਨਦਾਰਦ ਹਨ ਅਤੇ ਦੰਦਾਂ ਦੇ ਵਿਭਾਗ ਨੂੰ ਤਾਂ ਤਾਲਾ ਹੀ ਲੱਗ ਚੁੱਕਾ ਹੈ। ਡੈਮ ਅਤੇ ਪਾਵਰ ਹਾਊਸ ਆਪਣੇ ਆਪ ਵਿੱਚ ਜੋਖ਼ਿਮ ਭਰਪੂਰ ਖੇਤਰ ਹਨ ਅਤੇ ਇਨ੍ਹਾਂ ਥਾਵਾਂ ਤੇ ਕੰਮ ਕਰਦੇ ਕਰਮਚਾਰੀਆਂ ਲਈ ਉਨ੍ਹਾਂ ਦਾ ਆਪਣਾ ਹਸਪਤਾਲ ਨਿਰਾ ਚਿੱਟਾ ਹਾਥੀ ਸਾਬਿਤ ਹੁੰਦਾ ਹੈ। ਲੋਕਾਂ ਦੀ ਮੰਨੀਏ ਤਾਂ ਐਮਰਜੈਂਸੀ ਵਿਭਾਗ ਵਿਚ ਟਾਂਕੇ ਲਾਉਣ ਲਈ ਧਾਗਾ, ਐਕਸ-ਰੇ ਫ਼ਿਲਮ ਆਦਿ ਵੀ ਮਰੀਜ ਦੇ ਵਾਰਸਾਂ ਕੋਲੋਂ ਮੰਗਵਾਇਆ ਜਾਂਦਾ ਹੈ ਅਤੇ ਐਮਰਜੈਂਸੀ ਵਾਲੇ ਆਪ੍ਰੇਸ਼ਨ ਥਿਏਟਰ ਵਿੱਚ ਆਪ੍ਰੇਸ਼ਨ ਲਾਈਟਾਂ ਦਾ ਵੀ ਢੁਕਵਾਂ ਪ੍ਰਬੰਧ ਨਹੀਂ ਹੈ। ਲੋਕਾਂ ਦੀ ਚੇਅਰਮੈਨ ਬੀ. ਬੀ. ਐਮ. ਬੀ. ਕੋਲੋਂ ਮੰਗ ਹੈ ਕਿ ਹਸਪਤਾਲ ਵਿੱਚ ਸਿਹਤ ਸਹੂਲਤਾਂ ਲਈ ਪਹਿਲ ਦੇ ਆਧਾਰ ਤੇ ਢੁਕਵੇਂ ਪ੍ਰਬੰਧ ਕੀਤੇ ਜਾਣੇ ਚਾਹੀਦੇ ਹਨ।

'ਮੁੱਖ ਮੰਤਰੀ ਪੰਜਾਬ ਕੈਂਸਰ ਰਾਹਤ ਕੋਸ਼' ਸਕੀਮ ਤਹਿਤ ਜ਼ਿਲ੍ਹੇ ਦੇ 394 ਮਰੀਜ਼ਾਂ ਨੂੰ ਦਿੱਤੀ ਗਈ 5 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ


  • ਕੈਂਸਰ ਦੇ ਮਰੀਜ਼ ਨੂੰ 1.50 ਲੱਖ ਰੁਪਏ ਤੱਕ ਦਿੱਤੀ ਜਾਂਦੀ ਹੈ ਮਾਲੀ ਸਹਾਇਤਾ

  • ਭਵਿੱਖ ਵਿੱਚ ਇਹ ਸਕੀਮ ਕੈਸ਼ਲੈਸ ਦੇ ਨਾਲ-ਨਾਲ ਹੋਵੇਗੀ ਪੇਪਰਲੈਸ

ਹੁਸ਼ਿਆਰਪੁਰ, 20 ਮਾਰਚ: ਮੁੱਖ ਮੰਤਰੀ ਪੰਜਾਬ ਕੈਂਸਰ ਰਾਹਤ ਕੋਸ਼ ਸਕੀਮ ਤਹਿਤ ਸਾਲ ਜਨਵਰੀ 2017 ਤੋਂ ਫਰਵਰੀ 2018 ਤੱਕ ਜ਼ਿਲ੍ਹੇ ਦੇ 394 ਮਰੀਜ਼ਾਂ ਨੂੰ ਕੈਂਸਰ ਵਰਗੀ ਨਾਮੁਰਾਦ ਬਿਮਾਰੀ ਦਾ ਇਲਾਜ ਕਰਾਉਣ ਲਈ 5 ਕਰੋੜ 3 ਲੱਖ 70 ਹਜ਼ਾਰ 287 ਰੁਪਏ ਦੀ ਰਾਸ਼ੀ ਪ੍ਰਦਾਨ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਕੈਂਸਰ ਵਰਗੀ ਨਾਮੁਰਾਦ ਬਿਮਾਰੀ ਦੇ ਇਲਾਜ ਲਈ 1.50 ਲੱਖ ਰੁਪਏ ਤੱਕ ਦੀ ਮਾਲੀ ਸਹਾਇਤਾ ਦਿੱਤੀ ਜਾਂਦੀ ਹੈ ਅਤੇ ਕੈਂਸਰ ਦੇ ਸਾਰੇ ਮਰੀਜ਼ ਇਸ ਸਕੀਮ ਦਾ ਲਾਭ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ  ਇਸ ਸਕੀਮ ਰਾਹੀਂ ਸਹਾਇਤਾ ਲੈਣ ਲਈ ਸਬੰਧਤ ਮਰੀਜ਼ ਨੇ ਇਸ ਬਿਮਾਰੀ ਦੇ ਇਲਾਜ ਲਈ ਬੀਮਾ ਕੰਪਨੀ ਜਾਂ ਹੋਰ ਕਿਸੇ ਸਾਧਨ ਰਾਹੀਂ ਇਸ ਬਿਮਾਰੀ ਲਈ ਵਿੱਤੀ ਸਹਾਇਤਾ ਪ੍ਰਾਪਤ ਨਾ ਕੀਤੀ ਹੋਵੇ। ਉਨ੍ਹਾਂ ਕੈਂਸਰ ਦੇ ਮਰੀਜ਼ਾਂ ਨੂੰ ਅਪੀਲ ਕੀਤੀ ਕਿ ਉਹ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਉਠਾਉਣ। ਉਨ੍ਹਾਂ ਕਿਹਾ ਕਿ ਕੈਂਸਰ ਤੋਂ ਬਚਣ ਲਈ ਤੰਬਾਕੂ ਦੇ ਉਤਪਾਦਾਂ ਅਤੇ ਸਿਗਰਟ-ਨੋਸ਼ੀ ਤੋਂ ਬਚਿਆ ਜਾਵੇ। ਉਨ੍ਹਾਂ ਕਿਹਾ ਕਿ ਕੈਂਸਰ ਤੋਂ ਬਚਣ ਲਈ ਕੀਟ-ਨਾਸ਼ਕ ਦਵਾਈਆਂ ਆਦਿ ਦਾ ਜ਼ਿਆਦਾ ਇਸਤੇਮਾਲ ਵੀ ਨਾ ਕੀਤਾ ਜਾਵੇ ਅਤੇ ਜੰਕ ਫੂਡ ਦਾ ਘੱਟ ਤੋਂ ਘੱਟ ਇਸਤੇਮਾਲ ਕੀਤਾ ਜਾਵੇ। ਉਨ੍ਹਾਂ ਨੇ ਚੰਗੀ  ਸਿਹਤ ਲਈ ਨਿਯਮਤ ਕਸਰਤ ਕਰਨ ਅਤੇ ਮੈਡੀਟੇਸ਼ਨ ਰਾਹੀਂ ਸਰੀਰਕ ਸੰਤੁਲਨ ਬਣਾਏ ਰੱਖਣ ਸਬੰਧੀ ਸਲਾਹ ਵੀ ਦਿੱਤੀ।

                       ਇਸ ਮੌਕੇ ਸਿਵਲ ਸਰਜਨ ਡਾ. ਰੇਨੂ ਸੂਦ ਨੇ ਦੱਸਿਆ ਕਿ ਇਸ ਯੋਜਨਾ ਤਹਿਤ ਲਾਭ ਪ੍ਰਾਪਤ ਕਰਨ ਹਿੱਤ ਮਰੀਜ਼ ਪੰਜਾਬ ਦਾ ਵਸਨੀਕ ਹੋਣਾ ਚਾਹੀਦਾ ਹੈ, ਜਿਸ ਦੇ ਸਬੂਤ ਵਜੋਂ ਰਾਸ਼ਨ ਕਾਰਡ, ਵੋਟਰ ਕਾਰਡ, ਡਰਾਇਵਿੰਗ ਲਾਇਸੰਸ ਅਤੇ  ਪਾਸਪੋਰਟ ਦੀ ਕਾਪੀ ਵਿਚੋਂ ਕੋਈ ਇਕ ਪਹਿਚਾਣ ਪੱਤਰ ਲਗਾਇਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਕੈਂਸਰ ਦੀ ਪਹਿਚਾਣ/ਪੁਸ਼ਟੀ ਕਰਨ ਸਬੰਧੀ ਲੈਬਾਰਟਰੀ ਵਲੋਂ  ਟੈਸਟ ਦੀ ਰਿਪੋਰਟ ਅਤੇ ਜਿਸ ਹਸਪਤਾਲ ਤੋਂ ਮਰੀਜ਼ ਦਾ ਇਲਾਜ਼ ਚੱਲ ਰਿਹਾ ਹੈ ਜਾਂ ਕਰਵਾਉਣਾ ਹੈ, ਵਲੋਂ ਇਲਾਜ਼ ਦੇ ਖਰਚੇ ਦਾ ਐਸਟੀਮੇਟ ਅਤੇ ਸਬੰਧਤ ਡਾਕਟਰ ਪਾਸੋਂ ਤਸਦੀਕ-ਸ਼ੁਦਾ ਦੋ ਪਾਸਪੋਰਟ ਸਾਈਜ ਫ਼ੋਟੋਆਂ ਨਿਰਧਾਰਤ ਬਿਨੈ-ਪੱਤਰ ਸਮੇਤ ਜ਼ਿਲ੍ਹਾ ਪੱਧਰੀ ਕਮੇਟੀ ਪਾਸ ਪੇਸ਼ ਕਰਨੀਆਂ ਜ਼ਰੂਰੀ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਭਵਿੱਖ ਵਿੱਚ ਇਸ ਸਕੀਮ ਨੂੰ ਕੈਸ਼ਲੈਸ ਦੇ ਨਾਲ-ਨਾਲ ਪੇਪਰਲੈਸ ਵੀ ਕੀਤਾ ਗਿਆ ਹੈ, ਜਿਸ ਤਹਿਤ ਇਸ ਸਕੀਮ ਅਧੀਨ ਅਰਜ਼ੀ ਦੇ ਪ੍ਰੋਫਾਰਮੇ ਵਿੱਚ ਤਬਦੀਲੀ ਕੀਤੀ ਗਈ ਹੈ ਅਤੇ ਇਹ ਆਨਲਾਈਨ ਵੈਬ ਐਪਲੀਕੇਸ਼ਨ ਅਨੁਸਾਰ ਹੋਵੇਗੀ।

'ਸਮਰਪਣ' ਲਈ ਦਿੱਤਾ 10 ਹਜ਼ਾਰ ਰੁਪਏ ਦੀ ਰਾਸ਼ੀ ਦਾ ਚੈਕ



ਹੁਸ਼ਿਆਰਪੁਰ,  20 ਮਾਰਚ :ਜ਼ਿਲ੍ਹਾ ਪ੍ਰਸ਼ਾਸ਼ਨ ਹੁਸ਼ਿਆਰਪੁਰ ਵਲੋਂ ਸਿੱਖਿਆ
ਦੇ ਖੇਤਰ ਵਿਚ ਇਕ ਨਵਾਂ ਅਧਿਆਏ ਜੋੜਨ ਲਈ ਸ਼ੁਰੂ ਕੀਤੇ ਗਏ 'ਸਮਰਪਣ' ਪ੍ਰੋਜੈਕਟ ਲਈ ਨਗਰ ਕੌਂਸਲ ਗੜ੍ਹਸ਼ੰਕਰ ਦੇ ਪ੍ਰਧਾਨ ਅਜਿੰਦਰ ਸਿੰਘ ਸ਼ੂਕਾ ਨੇ 10 ਹਜ਼ਾਰ ਰੁਪਏ ਦਾ ਰਾਸ਼ੀ ਦੇ ਚੈਕ ਦਿੱਤਾ ਹੈ। ਇਸ ਸਬੰਧੀ ਜਾਣਕਾਰੀ  ਦਿੰਦੇ ਹੋਏ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਧੀਰਜ ਵਸ਼ਿਸ਼ਟ ਨੇ ਦੱਸਿਆ ਕਿ ਉਨ੍ਹਾਂ ਇਹ ਚੈਕ ਨਾਇਬ ਤਹਿਸੀਲਦਾਰ ਕੁਲਵਿੰਦਰ ਸਿੰਘ ਸਿੰਧੂ ਨੂੰ ਸੌਂਪਿਆ ਹੈ। ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਧੀਰਜ ਵਸ਼ਿਸ਼ਟ ਨੇ ਅਪੀਲ ਕਰਦਿਆਂ ਕਿਹਾ ਕਿ 'ਸਮਰਪਣ' ਵਿੱਚ ਸਮਰਪਣ ਭਾਵਨਾ ਨਾਲ ਜੁੜਨ ਲਈ ਅੱਗੇ ਆਉਣ ਦੀ ਲੋੜ ਹੈ, ਤਾਂ ਜੋ ਸਰਕਾਰੀ ਸਕੂਲਾਂ ਦੀਆਂ ਬੁਨਿਆਦੀ ਕਮੀਆਂ ਨੂੰ ਪੂਰਾ ਕਰਕੇ ਸਿੱਖਿਆ ਦਾ ਪੱਧਰ ਹੋਰ ਮਜ਼ਬੂਤ ਕੀਤਾ ਜਾ ਸਕੇ

ਜ਼ਿਲ੍ਹਾ ਪ੍ਰੀਸ਼ਦ ਦਾ 55 ਕਰੋੜ 99 ਲੱਖ 58 ਹਜ਼ਾਰ 855 ਰੁਪਏ ਦਾ ਬਜ਼ਟ ਹੋਇਆ ਪਾਸ

 
  • 10 ਪੰਚਾਇਤ ਸੰਮਤੀਆਂ ਦੇ ਬਜ਼ਟ ਨੂੰ ਵੀ ਦਿੱਤੀ ਮਨਜ਼ੂਰੀ

  • ਜ਼ਿਲ੍ਹਾ ਪ੍ਰੀਸ਼ਦ ਹਾਲ ਵਿਖੇ ਹੋਇਆ ਵਿਸ਼ੇਸ਼ ਬੈਠਕ ਦਾ ਆਯੋਜਨ

ਹੁਸ਼ਿਆਰਪੁਰ, 19 ਮਾਰਚ: ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸ੍ਰ: ਸਰਬਜੋਤ ਸਿੰਘ ਸਾਬੀ ਦੀ ਪ੍ਰਧਾਨਗੀ ਹੇਠ ਰੱਖੀ ਗਈ ਬਜ਼ਟ ਸਬੰਧੀ ਵਿਸ਼ੇਸ਼ ਬੈਠਕ ਦੌਰਾਨ ਸਰਬਸੰਮਤੀ ਨਾਲ 2018-19 ਲਈ 55 ਕਰੋੜ 99 ਲੱਖ 58 ਹਜ਼ਾਰ 855 ਰੁਪਏ ਦਾ ਬਜ਼ਟ ਸਰਬਸੰਮਤੀ ਨਾਲ ਪਾਸ ਕੀਤਾ ਗਿਆ। ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਹਰਬੀਰ ਸਿੰਘ ਦੀ ਮੌਜੂਦਗੀ ਵਿੱਚ ਬਜ਼ਟ ਸਬੰਧੀ ਰਾਸ਼ੀ ਨੂੰ ਪ੍ਰਵਾਨਗੀ ਦਿੰਦੇ ਹੋਏ ਸ੍ਰ: ਸਰਬਜੋਤ ਸਿੰਘ ਸਾਬੀ ਨੇ ਦੱਸਿਆ ਕਿ ਪਾਸ ਕੀਤੀ ਗਈ ਬਜ਼ਟ ਦੀ ਰਾਸ਼ੀ ਵਿੱਚੋਂ 52 ਕਰੋੜ 18 ਲੱਖ 10 ਹਜ਼ਾਰ ਰੁਪਏ ਖਰਚ ਹੋਣ ਦੀ ਤਜਵੀਜ਼ ਰੱਖੀ ਗਈ ਹੈ। ਉਨ੍ਹਾਂ ਦੱਸਿਆ ਕਿ ਸਾਲ 2017-18 ਦੌਰਾਨ 62 ਕਰੋੜ 51 ਲੱਖ 3 ਹਜ਼ਾਰ 477 ਰੁਪਏ ਦੀ ਰਾਸ਼ੀ ਵੱਖ-ਵੱਖ ਮੱਦਾਂ ਅਧੀਨ ਪ੍ਰਾਪਤ ਹੋਈ ਸੀ ਅਤੇ ਇਸ ਵਿੱਚੋਂ 62 ਕਰੋੜ 40 ਲੱਖ 5 ਹਜ਼ਾਰ 807 ਰੁਪਏ ਦੀ ਰਾਸ਼ੀ ਖਰਚ ਕੀਤੀ ਗਈ ਹੈ।

                       ਸ੍ਰੀ ਸਾਬੀ ਨੇ ਦੱਸਿਆ ਕਿ ਇਸ ਦੌਰਾਨ 10 ਪੰਚਾਇਤ ਸੰਮਤੀਆਂ ਦੇ ਬਜ਼ਟ ਵੀ ਪਾਸ ਕੀਤੇ ਗਏ ਹਨ, ਜਿਨ੍ਹਾਂ ਵਿੱਚੋਂ ਪੰਚਾਇਤ ਸੰਮਤੀ ਮਾਹਿਲਪੁਰ ਦਾ ਸਾਲ 2018-19 ਦਾ ਅਨੁਮਾਨਿਤ ਬਜ਼ਟ 1 ਕਰੋੜ 43 ਲੱਖ 80 ਹਜ਼ਾਰ ਰੁਪਏ ਪਾਸ ਕੀਤਾ ਗਿਆ ਹੈ, ਜਿਸ ਵਿੱਚੋਂ 1 ਕਰੋੜ 41 ਲੱਖ 60 ਹਜ਼ਾਰ 513 ਰੁਪਏ ਰਾਸ਼ੀ ਦਾ ਅਨੁਮਾਨਿਤ ਖਰਚ ਹੋਣ ਦੀ ਤਜਵੀਜ਼ ਕਾਰਜਸਾਧਕ ਅਫ਼ਸਰ ਪੰਚਾਇਤ ਸੰਮਤੀ
ਮਾਹਿਲਪੁਰ ਵਲੋਂ ਭੇਜੀ ਗਈ ਹੈ। ਇਸੇ ਤਰ੍ਹਾਂ ਪੰਚਾਇਤ ਸੰਮਤੀ ਗੜ੍ਹਸ਼ੰਕਰ ਦਾ ਅਨੁਮਾਨਿਤ ਬਜ਼ਟ 1 ਕਰੋੜ 80 ਲੱਖ 70 ਹਜ਼ਾਰ ਅਤੇ ਅਨੁਮਾਨਿਤ ਖਰਚ 1 ਕਰੋੜ 77 ਲੱਖ 30 ਹਜ਼ਾਰ, ਪੰਚਾਇਤ ਸੰਮਤੀ ਹੁਸ਼ਿਆਰਪੁ-1 ਦਾ ਅਨੁਮਾਨਿਤ ਬਜ਼ਟ 3 ਕਰੋੜ 15 ਲੱਖ ਅਤੇ ਖਰਚ 2 ਕਰੋੜ 85 ਲੱਖ 15 ਹਜ਼ਾਰ ਰੁਪਏ, ਪੰਚਾਇਤ ਸੰਮਤੀ ਹੁਸ਼ਿਆਰਪੁਰ-2 ਦਾ ਅਨੁਮਾਨਿਤ ਬਜ਼ਟ 2 ਕਰੋੜ 10 ਲੱਖ ਅਤੇ ਖਰਚ 1 ਕਰੋੜ 91 ਲੱਖ, ਪੰਚਾਇਤ ਸੰਮਤੀ ਟਾਂਡਾ ਦਾ ਅਨੁਮਾਨਿਤ ਬਜ਼ਟ 2 ਕਰੋੜ 43 ਲੱਖ 20 ਹਜ਼ਾਰ ਅਤੇ ਅਨੁਮਾਨਿਤ ਖਰਚ 2 ਕਰੋੜ 32 ਲੱਖ 10 ਹਜ਼ਾਰ, ਪੰਚਾਇਤ ਸੰਮਤੀ ਭੂੰਗਾ ਦਾ ਅਨਾਮਨਿਤ ਬਜ਼ਟ 2 ਕਰੋੜ 79 ਲੱਖ ਅਤੇ  ਅਨੁਮਾਨਿਤ ਖਰਚ 2 ਕਰੋੜ 67 ਲੱਖ, ਪੰਚਾਇਤ ਸੰਮਤੀ ਮੁਕੇਰੀਆਂ ਦਾ ਅਨੁਮਾਨਿਤ ਬਜ਼ਟ 2 ਕਰੋੜ 61 ਹਜ਼ਾਰ ਅਤੇ ਅਨੁਮਾਨਿਤ ਖਰਚ 1 ਕਰੋੜ 82 ਲੱਖ 86 ਹਜ਼ਾਰ 968, ਪੰਚਾਇਤ ਸੰਮਤੀ ਦਸੂਹਾ ਦਾ ਅਨੁਮਾਨਿਤ ਬਜ਼ਟ 2 ਕਰੋੜ 32 ਲੱਖ 50 ਹਜ਼ਾਰ ਅਤੇ ਅਨੁਮਾਨਿਤ ਖਰਚ 2 ਕਰੋੜ 31 ਲੱਖ 71 ਹਜ਼ਾਰ ਰੁਪਏ, ਪੰਚਾਇਤ ਸੰਮਤੀ ਤਲਵਾੜਾ ਦਾ ਅਨੁਮਾਨਿਤ ਬਜ਼ਟ 1 ਕਰੋੜ 80 ਲੱਖ 25 ਹਜਾਰ ਅਤੇ ਖਰਚ 1 ਕਰੋੜ 72 ਲੱਖ 25 ਹਜ਼ਾਰ, ਪੰਚਾਇਤ ਸੰਮਤੀ ਹਾਜੀਪੁਰ ਦਾ ਅਨੁਮਾਨਿਤ ਬਜ਼ਟ 71 ਲੱਖ 4 ਹਜ਼ਾਰ 588 ਅਤੇ ਖਰਚ 66 ਲੱਖ 61 ਹਜ਼ਾਰ ਰੁਪਏ ਸਬੰਧਤ ਕਾਰਜਸਾਧਕ ਅਫ਼ਸਰਾਂ ਵਲੋਂ ਭੇਜੇ ਗਏ ਸਨ, ਜਿਸ ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ ਹੈ।


                       ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)- ਕਮ-ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਮਗਨਰੇਗਾ ਸ੍ਰੀ ਹਰਬੀਰ ਸਿੰਘ ਨੇ ਦੱਸਿਆ ਕਿ ਸਾਲ 2017-18 ਦੌਰਾਨ 11780.91 ਲੱਖ ਰੁਪਏ ਦਾ ਲੇਬਰ ਬਜ਼ਟ ਮਨਜ਼ੂਰ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਹੁਣ ਤੱਕ 96541 ਜਾਬ ਕਾਰਡ ਜਾਰੀ ਕੀਤੇ ਗਏ ਹਨ ਅਤੇ 34925 ਪਰਿਵਾਰਾਂ ਨੂੰ ਕੰਮ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ 2018-19 ਦਾ ਲੇਬਰ ਬਜ਼ਟ ਵਿੱਚ ਲੇਬਰ ਕੰਪੋਨੈਟ ਦਾ 8312.52 ਲੱਖ ਰੁਪਏ ਪਾਸ ਕੀਤਾ ਗਿਆ, ਜਦਕਿ 3570686 ਦਿਹਾੜੀਆਂ ਜਨਰੇਟ ਕਰਦੇ ਹੋਏ 4634 ਕੰਮਾਂ ਦੀ ਗਿਣਤੀ ਦਾ ਟੀਚਾ ਰੱਖਿਆ ਗਿਆ ਹੈ।

                       ਇਸ ਮੌਕੇ ਉਪ ਮੁੱਖ ਕਾਰਜਕਾਰੀ ਅਫ਼ਸਰ  ਸ੍ਰੀ ਬੁੱਧੀ ਰਾਜ ਸਮੇਤ ਸਬੰਧਤ ਪੰਚਾਇਤ ਸੰਮਤੀਆਂ ਦੇ ਮੈਂਬਰ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

ਜ਼ਿਲ੍ਹੇ ਨੂੰ ਨਸ਼ਾ ਮੁਕਤ ਕਰਨ ਲਈ 'ਡੇਪੋ ਮੁਹਿੰਮ' ਨੂੰ ਲੋਕ ਲਹਿਰ ਬਣਾਉਣ ਦਾ ਸੱਦਾ


  • 18 ਸਾਲਾਂ ਤੋਂ ਵੱਧ ਨਾਗਰਿਕ ਨਸ਼ਾ ਮੁਕਤ ਸਮਾਜ ਸਿਰਜਣ ਲਈ ਸਰਗਰਮ ਭੂਮਿਕਾ ਨਿਭਾਉਣ

  •  ਡੇਪੋ ਵਲੰਟੀਅਰ ਬਣਨ ਲਈ ਜ਼ਿਲ੍ਹੇ 'ਚ ਜਾਰੀ ਹੈ ਰਜਿਸਟਰੇਸ਼ਨ ਪ੍ਰਕਿਰਿਆ

ਹੁਸ਼ਿਆਰਪੁਰ, 19 ਮਾਰਚ:ਪੰਜਾਬ ਸਰਕਾਰ ਵਲੋਂ ਆਰੰਭੇ ਲੋਕ ਪੱਖੀ ਨਸ਼ਾ ਵਿਰੋਧੀ ਪ੍ਰੋਗਰਾਮ 'ਡਰੱਗ ਅਬਿਊਜ਼ ਪ੍ਰੀਵੈਨਸ਼ਨ ਅਫ਼ਸਰ' (ਡੇਪੋ) ਦੇ ਤਹਿਤ 18 ਸਾਲ ਤੋਂ ਵੱਧ ਹਰੇਕ ਨਾਗਰਿਕ ਨੂੰ ਮੌਕਾ ਦਿੱਤਾ ਗਿਆ ਹੈ ਕਿ ਉਹ ਸਮਾਜ ਨੂੰ ਮੁਕੰਮਲ ਤੌਰ 'ਤੇ ਨਸ਼ਾ ਮੁਕਤ ਕਰਨ ਲਈ ਆਰੰਭੀ ਇਸ ਵਿਸ਼ੇਸ਼ ਮੁਹਿੰਮ ਦਾ ਤਨ ਅਤੇ ਮਨ ਨਾਲ ਹਿੱਸਾ ਬਣ ਸਕੇ ਅਤੇ ਆਪਣੇ ਪਰਿਵਾਰ, ਮੁਹੱਲੇ, ਆਲੇ-ਦੁਆਲੇ ਨੂੰ ਨਸ਼ਾ ਮੁਕਤ ਕਰਨ ਲਈ ਲੋਕ ਲਹਿਰ ਵਜੋਂ ਸਾਫ਼ ਸੁਥਰੇ ਸਮਾਜ ਦੀ ਸਿਰਜਣਾ 'ਚ ਯੋਗਦਾਨ ਪਾ ਸਕੇ।

ਇਹ ਪ੍ਰਗਟਾਵਾ ਅੱਜ ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡੇਪੋ ਪ੍ਰੋਗਰਾਮ ਦੀ ਸਫ਼ਲਤਾ ਲਈ ਸਮੂਹ ਵਿਭਾਗਾਂ ਦੇ ਮੁਖੀਆਂ ਨਾਲ ਅਹਿਮ ਮੀਟਿੰਗ ਦੌਰਾਨ
ਕੀਤਾ। ਉਨ੍ਹਾਂ ਕਿਹਾ ਕਿ ਸਵੈ ਇੱਛਾ ਨਾਲ ਡੇਪੋ ਵਲੰਟੀਅਰ ਬਣ ਕੇ ਮਨੁੱਖਤਾ ਦੀ ਸੇਵਾ 'ਚ ਯੋਗਦਾਨ ਜ਼ਰੂਰ ਪਾਇਆ ਜਾਵੇ। ਉਨ੍ਹਾਂ ਕਿਹਾ ਕਿ 22 ਮਾਰਚ ਤੱਕ ਵਲੰਟੀਅਰਾਂ ਦੀ ਰਜਿਸਟਰੇਸ਼ਨ ਕਰਨ ਉਪਰੰਤ ਸਾਰੇ ਫਾਰਮ ਸਬੰਧਤ ਐਸ.ਡੀ.ਐਮਜ਼ ਦੇ ਦਫ਼ਤਰਾਂ ਵਿੱਚ ਸਮੇਂ ਸਿਰ ਜਮ੍ਹਾਂ ਕਰਵਾਏ ਜਾ ਸਕਦੇ ਹਨ। ਇਸ ਤੋਂ ਇਲਾਵਾ ਜ਼ਿਲ੍ਹੇ ਦੇ ਪੁਲਿਸ ਸਾਂਝ ਕੇਂਦਰਾਂ 'ਤੇ ਵੀ ਫ਼ਾਰਮ ਭਰ ਕੇ ਦਿੱਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਡੇਪੋ ਵਲੰਟੀਅਰ ਬਣਨ ਲਈ ਆਨ ਲਾਈਨ ਰਜਿਸਟਰੇਸ਼ਨ ਵੀ ਕਰਵਾਈ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਗੂਗਲ ਪਲੇਅ ਸਟੋਰ 'ਤੇ ਮੌਜੂਦ ਐਂਡਰਾਇਡ ਐਪ 'ਡੇਪੋ ਰਜਿਸਟ੍ਰੇਸ਼ਨ' (41PO R579S“R1“9ON) ਡਾਊਨਲੋਡ ਕਰਕੇ ਜਾਂ ਸਾਂਝ ਕੇਂਦਰ ਦੀ ਵੈਬਸਾਈਟwww.ppsaanjh.in 'ਤੇ ਡੇਪੋ ਰਜਿਸਟ੍ਰੇਸ਼ਨ ਦਾ ਲਿੰਕ ਕਲਿੱਕ ਕਰਕੇ ਜਾਂ ਫ਼ਿਰ http://੧੧੫.੧੧੨.੫੮.੪੯/ppsaanjh/dapo.php 'ਤੇ ਆਨਲਾਈਨ ਅਰਜ਼ੀ ਭਰੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਅਰਜ਼ੀ ਨਾਲ ਇੱਕ ਫ਼ੋਟੋ ਅਤੇ ਕੋਈ ਇੱਕ ਸ਼ਨਾਖ਼ਤੀ ਸਬੂਤ (ਅਧਾਰ ਕਾਰਡ ਜਾਂ ਡਰਾਇਵਿੰਗ ਲਾਇਸੰਸ ਜਾਂ ਰਾਸ਼ਨ ਕਾਰਡ ਜਾਂ ਵੋਟਰ ਕਾਰਡ ਜਾਂ ਦਫ਼ਤਰੀ ਪਹਿਚਾਣ ਪੱਤਰ ਜਾਂ ਸਰਕਾਰ ਵਲੋਂ ਮਾਨਤਾ ਪ੍ਰਾਪਤ ਕੋਈ ਵੀ ਸ਼ਨਾਖ਼ਤੀ ਦਸਤਾਵੇਜ਼) ਦੇਣਾ ਲਾਜ਼ਮੀ ਹੈ।  

           ਸ੍ਰੀ ਵਿਪੁਲ ਉਜਵਲ ਨੇ ਕਿਹਾ ਕਿ ਇਸ ਮੁਹਿੰਮ ਦਾ ਮੁੱਖ ਮੰਤਵ ਵੱਧ ਤੋਂ ਵੱਧ ਲੋਕਾਂ ਨੂੰ ਨਸ਼ਿਆਂ ਖਿਲਾਫ ਜਾਗਰੂਕ ਕਰਨਾ ਹੈ। ਉਨ੍ਹਾਂ ਕਿਹਾ ਕਿ 23 ਮਾਰਚ ਨੂੰ ਨੌਜਵਾਨ ਸਸ਼ਕਤੀਕਰਨ ਦਿਵਸ ਵਜੋਂ ਮਨਾਇਆ ਜਾ ਰਿਹਾ ਹੈ, ਜਿਸ ਤਹਿਤ ਜ਼ਿਲ੍ਹਾ, ਸਬ ਡਵੀਜ਼ਨ ਪੱਧਰ ਤੇ ਸਹੂੰ ਚੁੱਕ ਸਮਾਗਮ ਕਰਵਾਇਆ
ਜਾਵੇਗਾ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸ਼ਹਿਦ ਭਗਤ ਸਿੰਘ ਦੇ ਪਿੰਡ ਖੱਟਕੜਕਲਾਂ ਵਿਖੇ ਇਸ ਮੁਹਿੰਮ ਦਾ ਆਗਾਜ਼ ਕਰਨਗੇ। ਉਨ੍ਹਾਂ ਸਵੈ ਸੇਵੀ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਲੋਕਾਂ ਨੂੰ ਡੈਪੋ ਵਲੰਟੀਅਰ ਵਜੋਂ ਰਜਿਸਟ੍ਰੇਸ਼ਨ ਕਰਵਾਉਣ ਲਈ ਪ੍ਰੇਰਿਤ ਕਰਨ। ਉਨ੍ਹਾ ਕਿਹਾ ਕਿ ਜੇਕਰ ਕਿਸੇ ਵੀ ਡੇਪੋ ਵਲੰਟੀਅਰ ਨੂੰ ਕੋਈ ਵੀ ਨਸ਼ੇ ਦੀ ਲੱਤ ਵਾਲਾ ਵਿਅਕਤੀ ਮਿਲਦਾ ਹੈ ਤਾਂ ਉਹ ਇਸ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਨਾਲ ਤਾਲਮੇਲ ਕਰ ਕੇ ਉਸ ਦਾ ਇਲਾਜ ਕਰਵਾ ਸਕਦਾ ਹੈ।

           ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਅਨੁਪਮ ਕਲੇਰ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਹਰਬੀਰ ਸਿੰਘ, ਐਸ.ਡੀ.ਐਮ. ਹੁਸ਼ਿਆਰਪੁਰ ਸ੍ਰੀ ਜਿਤੇਂਦਰ ਜੋਰਵਾਲ, ਐਸ.ਡੀ.ਐਮ. ਦਸੂਹਾ ਸ੍ਰੀ ਹਿਮਾਂਸ਼ੂ ਅਗਰਵਾਲ, ਸਹਾਇਕ ਕਮਿਸ਼ਨਰ (ਜ) ਸ੍ਰੀ ਅਮਰਜੀਤ ਸਿੰਘ, ਪੀ.ਸੀ.ਐਸ. ਅੰਡਰ ਟਰੇਨਿੰਗ ਸ੍ਰੀ ਅਮਿਤ ਸਰੀਨ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਸਰਬਜੀਤ ਸਿੰਘ ਬੈਂਸ, ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਸ੍ਰੀ ਮੋਹਨ ਸਿੰਘ ਲੇਹਲ, ਡੀ.ਐਸ.ਪੀ. (ਡੀ) ਸ੍ਰੀ ਗੁਰਜੀਤ ਪਾਲ ਸਿੰਘ, ਕੰਟਰੋਲਰ ਖੁਰਾਕ ਤੇ ਸਿਵਲ ਸਪਲਾਈ ਸ੍ਰੀਮਤੀ ਰਜਨੀਸ਼ ਕੌਰ, ਜ਼ਿਲ੍ਹਾ ਭਲਾਈ ਅਫ਼ਸਰ ਸ਼ੀ੍ਰਮਤੀ ਕਮਲਜੀਤ ਰਾਜੂ, ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਸ੍ਰੀ ਪ੍ਰੀਤ ਕੋਹਲੀ ਅਤੇ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

ਨਸ਼ਿਆਂ ਤੋਂ ਨੌਜਵਾਨਾਂ ਨੂੰ ਬਚਾਉਣ ਲਈ ਕਾਰਗਰ ਸਾਬਤ ਹੋਵੇਗੀ ਡੇਪੋ ਸਬੰਧੀ ਵਿਸ਼ੇਸ਼ ਮੁਹਿੰਮ : ਡਿਪਟੀ ਕਮਿਸ਼ਨਰ



  • ਕਿਹਾ, 23 ਮਾਰਚ ਨੂੰ ਜ਼ਿਲ੍ਹਾ ਅਤੇ ਸਬ-ਡਵੀਜ਼ਨ ਪੱਧਰ 'ਤੇ ਖਟਕੜਕਲਾਂ ਵਿਖੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੇ ਸਿੱਧੇ ਪ੍ਰਸਾਰਣ ਰਾਹੀਂ ਵਲੰਟੀਅਰਾਂ ਨੂੰ ਚੁਕਾਈ ਜਾਵੇਗੀ ਸਹੁੰ

  • ਸਰਕਾਰੀ ਕਾਲਜ ਹੁਸ਼ਿਆਰਪੁਰ ਵਿਖੇ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਮੂਹ ਅਧਿਕਾਰੀਆਂ ਨੂੰ ਕੀਤਾ ਸੰਬੋਧਨ

ਹੁਸ਼ਿਆਰਪੁਰ, 17 ਮਾਰਚ: ਡਿਪਟੀ ਕਮਿਸ਼ਨਰ ਸ਼੍ਰੀ ਵਿਪੁਲ ਉਜਵਲ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ 23 ਮਾਰਚ ਨੂੰ ਖਟਕੜਕਲਾਂ ਤੋਂ ਸ਼ੁਰੂ ਕੀਤਾ ਜਾ ਰਿਹਾ ਬਹੁਪੱਖੀ ਪ੍ਰੋਗਰਾਮ 'ਨਸ਼ੇ ਰੋਕੂ ਅਫ਼ਸਰ' (ਡਰੱਗ ਅਬਿਊਜ਼ ਪ੍ਰੀਵੈਨਸ਼ਨ ਆਫਿਸਰਜ਼-ਡੇਪੋ) ਨਸ਼ਿਆਂ ਤੋਂ ਨੌਜਵਾਨਾਂ ਨੂੰ ਬਚਾਉਣ ਲਈ ਕਾਰਗਰ ਸਾਬਤ ਹੋਵੇਗਾ। ਉਹ ਅੱਜ ਸਰਕਾਰੀ ਕਾਲਜ ਹੁਸ਼ਿਆਰਪੁਰ ਵਿਖੇ ਜ਼ਿਲ੍ਹੇ ਦੇ ਸਮੂਹ ਅਧਿਕਾਰੀਆਂ ਅਤੇ ਸੁਸਾਇਟੀਆਂ ਦੇ ਮੁੱਖੀਆਂ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਨਾਲ ਐਸ.ਐਸ.ਪੀ. ਸ੍ਰੀ ਜੇ. ਏਲਨਚੇਲੀਅਨ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ।

                  ਡਿਪਟੀ ਕਮਿਸ਼ਨਰ ਨੇ ਕਿਹਾ ਕਿ 23 ਮਾਰਚ ਨੂੰ ਜ਼ਿਲ੍ਹਾ
ਅਤੇ ਸਬ-ਡਵੀਜ਼ਨ ਪੱਧਰ 'ਤੇ ਵਿਸ਼ੇਸ਼ ਸਮਾਗਮਾਂ ਰਾਹੀਂ ਖਟਕੜਕਲਾਂ ਵਿਖੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੇ ਸਿੱਧੇ ਪ੍ਰਸਾਰਣ ਰਾਹੀਂ ਵਲੰਟੀਅਰਾਂ ਨੂੰ ਨਸ਼ਿਆਂ ਖਿਲਾਫ਼ ਸਹੁੰ ਚੁਕਾਈ ਜਾਵੇਗੀ ਅਤੇ ਵਲੰਟੀਅਰਾਂ ਨੂੰ ਨਸ਼ਿਆਂ ਦੇ ਖਾਤਮੇ ਲਈ ਕੰਮ ਕਰਨ ਸਬੰਧੀ ਪ੍ਰੇਰਿਤ ਕੀਤਾ ਜਾਵੇਗਾ। ਉਨ੍ਹਾਂ ਨੇ ਨਸ਼ਿਆਂ ਖਿਲਾਫ ਇਕਜੁੱਟਤਾ ਦਾ ਸੱਦਾ ਦਿੰਦਿਆਂ ਕਿਹਾ ਕਿ ਨਸ਼ਾ-ਮੁਕਤ ਸਮਾਜ ਦੀ ਸਿਰਜਣਾ ਲਈ ਹਰੇਕ ਵਿਅਕਤੀ ਦੀ ਸ਼ਮੂਲੀਅਤ ਜ਼ਰੂਰੀ ਹੈ ਅਤੇ ਸਭ ਨੂੰ ਸਾਫ-ਸੁਥਰੇ ਸਮਾਜ ਲਈ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਵੱਧ ਤੋਂ ਵੱਧ ਨਸ਼ਾ ਰੋਕੂ ਅਫ਼ਸਰ ਬਣਾਉਣ ਲਈ ਰਜਿਸਟਰੇਸ਼ਨ ਕਰਵਾਈ ਜਾਵੇ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਦਿੰਦਿਆਂ ਕਿਹਾ ਕਿ ਉਹ ਆਪਣੇ-ਆਪਣੇ ਖੇਤਰਾਂ, ਕਸਬਿਆਂ, ਪਿੰਡਾਂ, ਸ਼ਹਿਰਾਂ ਅਤੇ ਬਲਾਕ ਪੱਧਰ 'ਤੇ ਬੈਠਕਾਂ ਕਰਕੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਇਸ ਮੁਹਿੰਮ ਦਾ ਹਿੱਸਾ ਬਣਨ ਲਈ ਪ੍ਰੇਰਿਤ ਕਰਨ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਨਾਲ ਵੱਧ ਤੋਂ ਵੱਧ ਸਮਾਜ-ਸੇਵੀ ਸੰਸਥਾਵਾਂ, ਨੌਜਵਾਨਾਂ ਅਤੇ ਵਿਦਿਆਰਥੀਆਂ ਨਾਲ ਤਾਲਮੇਲ ਕਰਦੇ ਹੋਏ ਵਲੰਟੀਅਰਾਂ ਦੀ ਇਨਰੋਲਮੈਂਟ ਕੀਤੀ ਜਾਵੇ।


                  ਡਿਪਟੀ ਕਮਿਸ਼ਨਰ ਨੇ ਕਿਹਾ ਕਿ ਰਜਿਸਟਰੇਸ਼ਨ ਕਰਨ ਤੋਂ ਬਾਅਦ ਇਹ ਵਲੰਟੀਅਰਜ਼ ਜ਼ਿਲ੍ਹੇ ਵਿੱਚ ਆਪਣੇ-ਆਪਣੇ ਖੇਤਰਾਂ, ਆਪਣੇ-ਆਪਣੇ ਮੁਹੱਲੇ, ਪਿੰਡ, ਵਾਰਡ ਪੱਧਰ 'ਤੇ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਉਣਗੇ ਅਤੇ ਨੌਜਵਾਨਾਂ ਨੂੰ ਨਸ਼ਿਆਂ ਦੇ ਕੋਹੜ ਤੋਂ ਬੱਚਣ ਲਈ ਪ੍ਰੇਰਿਤ ਕਰਨ ਦੇ ਨਾਲ-ਨਾਲ ਨਸ਼ਾ ਛੁਡਾਉਣ ਲਈ ਵੀ ਸਹਾਇਤਾ ਕਰਨਗੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਜ਼ਮੀਨੀ ਪੱਧਰ 'ਤੇ ਕੰਮ ਕਰਦੇ ਹੋਏ ਆਪਣੇ ਪਰਿਵਾਰਕ ਮੈਂਬਰਾਂ ਨੂੰ ਵੀ ਇਸ ਮੁਹਿੰਮ ਵਿੱਚ ਸ਼ਾਮਲ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਨਸ਼ਾ ਰੋਕੂ ਅਫ਼ਸਰ ਬਣਨ ਲਈ ਨਿਰਧਾਰਤ ਕੀਤਾ ਗਿਆ ਪ੍ਰੋਫਾਰਮਾ ਭਰਨਾ ਹੋਵੇਗਾ, ਜਿਸ ਵਿੱਚ ਉਨ੍ਹਾਂ ਵਲੋਂ ਦਿੱਤੀਆਂ ਜਾਣ
ਵਾਲੀਆਂ ਸੇਵਾਵਾਂ ਸਵੈਇੱਛਤ ਅਤੇ ਬਿਨਾਂ ਕਿਸੇ ਮਿਹਨਤਾਨੇ ਦੇ ਹੋਣ ਸਬੰਧੀ ਸ਼ਰਤਾਂ ਹੋਣਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਇਸ ਉਪਰਾਲੇ ਤਹਿਤ 18 ਤੋਂ 50 ਸਾਲ ਤੱਕ ਦੇ ਹਰੇਕ ਨਾਗਰਿਕ ਨੂੰ ਇਹ ਵਿਲੱਖਣ ਮੌਕਾ ਦਿੱਤਾ ਗਿਆ ਹੈ, ਕਿ ਉਹ ਸਮਾਜ ਨੂੰ ਮੁਕੰਮਲ ਤੌਰ 'ਤੇ ਨਸ਼ਾ ਮੁਕਤ ਕਰਨ ਲਈ ਅਰੰਭੀ ਇਸ ਮੁਹਿੰਮ ਦਾ ਤਨ ਅਤੇ ਮਨ ਨਾਲ ਹਿੱਸਾ ਬਣਨ।


         ਡਿਪਟੀ ਕਮਿਸ਼ਨਰ ਨੇ ਕਿਹਾ ਕਿ ਡੇਪੋ ਵਲੰਟੀਅਰ ਬਣਨ ਲਈ ਗੂਗਲ ਪਲੇਅ ਸਟੋਰ 'ਤੇ ਮੌਜੂਦ ਐਂਡਰਾਇਡ ਐਪ 'ਡੇਪੋ ਰਜਿਸਟ੍ਰੇਸ਼ਨ' (41PO R579S“R1“9ON) ਡਾਊਨਲੋਡ ਕਰਕੇ ਜਾਂ ਸਾਂਝ ਕੇਂਦਰ ਦੀ ਵੈਬਸਾਈਟwww.ppsaanjh.in 'ਤੇ ਡੇਪੋ ਰਜਿਸਟ੍ਰੇਸ਼ਨ ਦਾ ਲਿੰਕ ਕਲਿੱਕ ਕਰਕੇ ਜਾਂ ਫ਼ਿਰhttp://115.112.58.49/ppsaanjh/dapo.php 'ਤੇ ਆਨਲਾਈਨ ਅਰਜ਼ੀ ਭਰੀ ਜਾ ਸਕਦੀ ਹੈ।  ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਵਲੰਟੀਅਰਾਂ ਦੀ ਰਜਿਸਟਰੇਸ਼ਨ ਕਰਨ ਉਪਰੰਤ ਸਾਰੇ ਫਾਰਮ ਸਬੰਧਤ ਐਸ.ਡੀ.ਐਮਜ਼ ਦੇ ਦਫ਼ਤਰਾਂ ਵਿੱਚ ਸਮੇਂ ਸਿਰ ਜਮ੍ਹਾਂ ਕਰਵਾਉਣ ਨੂੰ ਯਕੀਨੀ ਬਣਾਉਣ। ਇਸ ਤੋਂ ਇਲਾਵਾ ਜ਼ਿਲ੍ਹੇ ਦੇ ਪੁਲਿਸ ਸਾਂਝ ਕੇਂਦਰਾਂ 'ਤੇ ਵੀ ਫ਼ਾਰਮ ਭਰ ਕੇ ਦਿੱਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਅਰਜ਼ੀ ਨਾਲ ਇੱਕ ਫ਼ੋਟੋ ਅਤੇ ਕੋਈ ਇੱਕ ਸ਼ਨਾਖ਼ਤੀ ਸਬੂਤ (ਅਧਾਰ ਕਾਰਡ ਜਾਂ ਡਰਾਇਵਿੰਗ ਲਾਇਸੰਸ ਜਾਂ ਰਾਸ਼ਨ ਕਾਰਡ ਜਾਂ ਵੋਟਰ ਕਾਰਡ ਜਾਂ ਦਫ਼ਤਰੀ ਪਹਿਚਾਣ ਪੱਤਰ ਜਾਂ ਸਰਕਾਰ ਵਲੋਂ ਮਾਨਤਾ ਪ੍ਰਾਪਤ ਕੋਈ ਵੀ ਸ਼ਨਾਖ਼ਤੀ ਦਸਤਾਵੇਜ਼) ਦੇਣਾ ਲਾਜ਼ਮੀ ਹੈ।  ਇਸ ਮੌਕੇ 'ਤੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਅਨੁਪਮ ਕਲੇਰ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਹਰਬੀਰ ਸਿੰਘ, ਐਸ.ਡੀ.ਐਮ ਹੁਸ਼ਿਆਰਪੁਰ ਸ੍ਰੀ ਜਿਤੇਂਦਰ ਜੋਰਵਾਲ, ਐਸ.ਡੀ.ਐਮ. ਦਸੂਹਾ ਸ੍ਰੀ ਹਿਮਾਂਸ਼ੂ ਅਗਰਵਾਲ, ਐਸ.ਡੀ.ਐਮ. ਗੜ੍ਹਸ਼ੰਕਰ ਸ੍ਰੀ ਹਰਦੀਪ ਸਿੰਘ ਧਾਲੀਵਾਲ, ਜ਼ਿਲ੍ਹਾ ਮਾਲ ਅਫ਼ਸਰ ਸ੍ਰੀ ਅਮਨਪਾਲ ਸਿੰਘ, ਤਹਿਸੀਲਦਾਰ ਸ੍ਰੀ ਅਰਵਿੰਦ ਪ੍ਰਕਾਸ਼ ਵਰਮਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

ਵੋਕੇਸ਼ਨਲ ਰਿਹੈਬਲੀਟੇਸ਼ਨ ਸੈਂਟਰ ਵਿਖੇ ਟਰੇਨਿੰਗ ਲੈਣ ਲਈ ਜਮ੍ਹਾ ਕਰਵਾਏ ਜਾ ਸਕਦੇ ਹਨ ਬਿਨੇ ਪੱਤਰ


ਹੁਸ਼ਿਆਰਪੁਰ, 16 ਮਾਰਚ:  ਪੰਜਾਬ ਸਰਕਾਰ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਚੰਡੀਗੜ ਵਲੋਂ ਚਲਾਏ ਜਾ ਰਹੇ ਵੋਕੇਸ਼ਨਲ ਰਿਹੈਬਲੀਟੇਸ਼ਨ ਸੈਂਟਰ ਰਾਮ ਕਲੋਨੀ ਕੈਂਪ ਵਿਖੇ 18 ਤੋਂ 40 ਸਾਲ ਦੇ ਅਪੰਗ ਸਿਖਿਆਰਥੀਆਂ ਲਈ ਆਈ.ਟੀ. ਰਿਟੇਲ ਅਤੇ ਹੋਸਪੀਟੈਲਿਟੀ ਦਾ ਕੋਰਸ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੁਪਰਡੰਟ ਵੋਕੇਸ਼ਨਲ ਰਿਹੈਬਲੀਟੇਸ਼ਨ ਸੈਂਟਰ ਸ੍ਰੀ ਨਰੇਸ਼ ਕੁਮਾਰ ਨੇ ਦੱਸਿਆ ਕਿ ਇਸ ਕੋਰਸ ਲਈ ਯੋਗ ਅਤੇ ਇਛੁੱਕ ਵਿਦਿਆਰਥੀ 25 ਮਾਰਚ ਤੱਕ ਆਪਣੇ ਬਿਨੈ ਪੱਤਰ ਵੋਕੇਸ਼ਨਲ ਰਿਹੈਬਲੀਟੇਸ਼ਨ ਵਿਖੇ ਜਮ੍ਹਾਂ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਕੋਰਸ ਲਈ ਵਿਦਿਅਕ ਯੋਗਤਾ 10 ਪਾਸ ਰੱਖੀ ਗਈ ਹੈ ਅਤੇ ਕੋਰਸ ਦਾ ਸਮਾਂ 3 ਮਹੀਨੇ ਦਾ ਹੋਵੇਗਾ। ਉਨ੍ਹਾਂ ਦੱਸਿਆ ਕਿ ਕੋਰਸ ਖ਼ਤਮ ਹੋਣ ਤੋਂ ਬਾਅਦ ਸਾਰਥਕ ਐਜੂਕੇਸ਼ਨ ਟਰੱਸਟ ਵਲੋਂ ਸਿੱਖਿਆਰਥੀਆਂ ਨੂੰ ਰੁਜ਼ਗਾਰ ਦਿਵਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਕਟਾਈ-ਸਿਲਾਈ, ਕਢਾਈ, ਸੋਫਟ-ਟੁਆਏਜ਼, ਕੇਨਿੰਗ, ਸਾਬਣ, ਸਰਫ਼ ਅਤੇ ਲੀਸਾਪੋਲ ਆਦਿ ਦੀ ਟਰੇਨਿੰਗ ਦੀ ਮਿਤੀ ਵੀ ਵਧਾ ਕੇ 28 ਮਾਰਚ ਤੱਕ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਵਧੇਰੇ ਜਾਣਕਾਰੀ ਲਈ ਇਨਸਟਰੱਕਟਰ ਸ੍ਰੀਮਤੀ ਪਰਮਿੰਦਰ ਕੌਰ ਦੇ ਮੋਬਾਇਲ ਨੰਬਰ 98721-18073 'ਤੇ ਸੰਪਰਕ ਕੀਤਾ ਜਾ ਸਕਦਾ ਹੈ।

ਡੇਪੋ ਦੀ ਸਫ਼ਲਤਾ ਲਈ ਵੱਧ ਤੋਂ ਵੱਧ ਨੌਜਵਾਨਾਂ ਦੀ ਕੀਤੀ ਜਾਵੇ ਰਜਿਸਟਰੇਸ਼ਨ : ਅਮਿਤ ਸਰੀਨ


  • ਕਿਹਾ, ਡੇਪੋ ਦੀ ਰਜਿਸਟਰੇਸ਼ਨ ਲਈ ਵੱਧ ਤੋਂ ਵੱਧ ਨੌਜਵਾਨਾਂ ਨੂੰ ਕੀਤਾ ਜਾਵੇ ਪ੍ਰੇਰਿਤ

ਹੁਸ਼ਿਆਰਪੁਰ, 16 ਮਾਰਚ:ਪੀ.ਸੀ.ਐਸ. (ਅੰਡਰ ਟਰੇਨਿੰਗ) ਸ੍ਰੀ ਅਮਿਤ ਸਰੀਨ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਖਿਲਾਫ਼ 23 ਮਾਰਚ ਨੂੰ ਖਟਕੜਕਲਾਂ ਤੋਂ ਸ਼ੁਰੂ ਕੀਤੀ ਜਾ ਰਹੀ ਨਿਵੇਕਲੀ ਪਹਿਲ 'ਨਸ਼ਾ ਰੋਕੂ ਅਫ਼ਸਰ (ਡਰੱਗ ਅਬਿਊਜ਼ ਪ੍ਰੀਵੈਨਸ਼ਨ ਆਫਿਸਰਜ਼-ਡੇਪੋ) ਲਈ ਵੱਧ ਤੋਂ ਵੱਧ ਵਲੰਟੀਅਰਾਂ
ਦੀ ਰਜਿਸਟਰੇਸ਼ਨ ਕੀਤੀ ਜਾਵੇ। ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡੇਪੋ ਮੁਹਿੰਮ ਸਬੰਧੀ ਜ਼ਿਲ੍ਹੇ ਦੇ ਸਿੱਖਿਆ ਸੰਸਥਾਵਾਂ ਨਾਲ ਵਿਸ਼ੇਸ਼ ਬੈਠਕ ਕਰ ਰਹੇ ਸਨ।


                       ਸ੍ਰੀ ਅਮਿਤ ਸਰੀਨ ਨੇ ਸਿੱਖਿਆ ਸੰਸਥਾਵਾਂ ਦੇ ਪ੍ਰਿੰਸੀਪਲਾਂ ਅਤੇ ਅਧਿਆਪਕਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਉਹ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਜਾ ਰਹੀ 'ਨਸ਼ਾ ਰੋਕੂ ਅਫ਼ਸਰ' (ਡੇਪੋ ਵਲੰਟੀਅਰ) ਮੁਹਿੰਮ ਵਿੱਚ ਵੱਧ ਤੋਂ ਵੱਧ ਵਲੰਟੀਅਰਾਂ ਦੀ ਰਜਿਸਟਰੇਸ਼ਨ ਕਰਾਉਣ ਲਈ ਆਪਣੇ-ਆਪਣੇ ਵਿਦਿਅਕ ਸੰਸਥਾਵਾਂ ਦੇ ਨੌਜਵਾਨਾਂ ਨੂੰ ਪ੍ਰੇਰਿਤ ਕਰਨ।  ਉਨ੍ਹਾਂ ਕਿਹਾ ਕਿ ਨਸ਼ਾ ਰੋਕੂ ਅਫ਼ਸਰ ਬਣਨ ਲਈ ਨਿਰਧਾਰਤ ਕੀਤਾ ਗਿਆ ਪ੍ਰੋਫਾਰਮਾ ਭਰਨਾ ਹੋਵੇਗਾ, ਜਿਸ ਵਿੱਚ ਉਨ੍ਹਾਂ ਵਲੋਂ ਦਿੱਤੀਆਂ ਜਾਣ ਵਾਲੀਆਂ ਸੇਵਾਵਾਂ ਸਵੈਇੱਛਤ ਅਤੇ ਬਿਨਾਂ ਕਿਸੇ ਮਿਹਨਤਾਨੇ ਦੇ ਹੋਣ ਸਬੰਧੀ ਸ਼ਰਤਾਂ ਹੋਣਗੀਆਂ। ਉਨ੍ਹਾਂ ਕਿਹਾ ਕਿ ਬਣਾਏ ਗਏ ਵਲੰਟੀਅਰ ਨਸ਼ਾ ਰੋਕਣ ਲਈ ਵਿਸ਼ੇਸ਼ ਭੂਮਿਕਾ ਨਿਭਾਉਣਗੇ ਅਤੇ ਉਹ ਨਸ਼ੇ ਦੀ ਗ੍ਰਿਫ਼ਤ ਵਿੱਚ ਆਏ ਨੌਜਵਾਨਾਂ ਨੂੰ ਪ੍ਰੇਰਿਤ ਕਰਨਗੇ ਕਿ ਉਹ ਕਿਸ ਤਰ੍ਹਾਂ ਨਸ਼ੇ ਦੀ ਦਲਦਲ ਵਿੱਚੋਂ ਨਿਕਲ ਸਕਦੇ ਹਨ।

                       ਇਸ ਮੌਕੇ 'ਤੇ ਐਸ.ਡੀ. ਕਾਲਜ ਤੋਂ ਪ੍ਰੋ: ਮੋਨਿਕਾ ਕੰਵਰ, ਪ੍ਰੋ: ਰਣਜੀਤ ਕੌਰ, ਡੀ.ਏ.ਵੀ. ਕਾਲਜ ਆਫ਼ ਐਜੂਕੇਸ਼ਨ ਦੇ ਪ੍ਰਿੰਸੀਪਲ ਐਸ.ਐਸ. ਸ਼ਰਮਾ, ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਦੇ ਪ੍ਰਿੰਸੀਪਲ ਐਮ.ਪੀ.ਐਸ. ਸੋਲੰਕੀ, ਸ੍ਰੀ ਗੁਰੂ ਰਾਮ ਦਾਸ ਕਾਲਜ ਆਫ਼ ਨਰਸਿੰਗ ਤੋਂ ਪ੍ਰਭਜੋਤ ਕੌਰ, ਸਰਕਾਰੀ ਆਈ.ਟੀ.ਆਈ (ਵੋਮੈਨ) ਹੁਸ਼ਿਆਰਪੁਰ ਤੋਂ ਹਰਵਿੰਦਰ ਕੌਰ ਅਤੇ ਡਾਇਟ ਅੱਜੋਵਾਲ ਤੋਂ ਸੁਨੀਤੀ ਕੌਰ ਸਮੇਤ ਵਿਦਿਅਕ ਸੰਸਥਾਵਾਂ ਦੇ ਪ੍ਰਤੀਨਿੱਧੀ ਮੌਜੂਦ ਸਨ।

ਸਮਾਜਿਕ ਕੁਰੀਤੀਆਂ ਦੇ ਖਾਤਮੇ ਲਈ ਮਹਿਲਾਵਾਂ ਨੂੰ ਇਕਜੁੱਟ ਹੋਣ ਦੀ ਲੋੜ : ਏ.ਡੀ.ਸੀ. ਅਨੁਪਮ ਕਲੇਰ


  • ਕਿਹਾ, ਕਿਸੇ ਵੀ ਪ੍ਰਸਿਥਤੀਆਂ ਦਾ ਸਾਹਮਣੇ ਕਰਦੇ ਹੋਏ ਆਪਣਾ ਇਕ ਵੱਖਰਾ ਮੁਕਾਮ ਬਣਾ ਸਕਦੀਆਂ ਹਨ ਮਹਿਲਾਵਾਂ

  • ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਰਿਆਤ ਬਾਹਰਾ ਇੰਸਟੀਚਿਊਟ ਵਿਖੇ ਕਰਵਾਇਆ ਗਿਆ ਅੰਤਰ ਰਾਸ਼ਟਰੀ ਮਹਿਲਾ ਦਿਵਸ ਸਬੰਧੀ ਵਿਸ਼ੇਸ਼ ਸਮਾਗਮ

ਹੁਸ਼ਿਆਰਪੁਰ, 16 ਮਾਰਚ: ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਅਨੁਪਮ ਕਲੇਰ ਨੇ ਕਿਹਾ ਕਿ ਸਮਾਜਿਕ ਕੁਰੀਤੀਆਂ ਦੇ ਖਾਤਮੇ ਲਈ ਮਹਿਲਾਵਾਂ ਨੂੰ ਇਕਜੁੱਟ ਹੋਣ ਦੀ ਲੋੜ ਹੈ। ਮਹਿਲਾਵਾਂ ਵਿੱਚ ਐਨੀਆਂ ਯੋਗਤਾਵਾਂ ਹਨ ਕਿ ਉਹ ਕਿਸੇ ਵੀ ਪ੍ਰਸਿਥਤੀਆਂ ਦਾ ਸਾਹਮਣਾ ਕਰਦੇ ਹੋਏ ਆਪਣਾ ਇਕ ਵੱਖਰਾ ਮੁਕਾਮ ਬਣਾ ਸਕਦੀਆਂ ਹਨ। ਉਹ ਅੱਜ ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਰਿਆਤ ਬਾਹਰਾ ਇੰਸਟੀਚਿਊਟ
ਵਿਖੇ ਅੰਤਰ-ਰਾਸ਼ਟਰੀ ਮਹਿਲਾ ਦਿਵਸ ਦੇ ਸੰਦਰਭ ਵਿੱਚ ਕਰਵਾਏ ਗਏ ਜ਼ਿਲ੍ਹਾ ਪੱਧਰੀ ਅੰਤਰ-ਰਾਸ਼ਟਰੀ ਮਹਿਲਾ ਦਿਵਸ ਸਮਾਗਮ ਵਿੱਚ ਮੌਜੂਦ ਮਹਿਲਾਵਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਦੇ ਨਾਲ ਪੀ.ਸੀ.ਐਸ. (ਅੰਡਰ ਟਰੇਨਿੰਗ) ਸ੍ਰੀ ਅਮਿਤ ਸਰੀਨ, ਰਿਆਤ ਬਾਹਰਾ ਕੈਂਪਸ ਦੇ ਡਾਇਰੈਕਟਰ ਡਾ. ਚੰਦਰ ਮੋਹਨ, ਮੈਡੀਕਲ ਅਫ਼ਸਰ ਡਾ. ਸੁਖਮੀਤ ਬੇਦੀ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਡਾ. ਕੁਲਦੀਪ ਸਿੰਘ ਵਿਸ਼ੇਸ਼ ਤੌਰ 'ਤੇ ਮੌਜੂਦ ਸਨ।


                       ਵਧੀਕ ਡਿਪਟੀ ਕਮਿਸ਼ਨਰ ਨੇ ਮਹਿਲਾਵਾਂ ਨੂੰ ਆਪਣੇ ਹੱਕਾਂ ਪ੍ਰਤੀ ਜਾਗਰੂਕ ਕਰਦਿਆਂ ਕਿਹਾ ਕਿ ਮਹਿਲਾਵਾਂ ਵਿੱਚ ਸੰਜਮ, ਇਮਾਨਦਾਰੀ, ਆਤਮ-ਵਿਸ਼ਵਾਸ਼ ਅਤੇ ਨਿਮਰਤਾ ਦੀ ਭਾਵਨਾ ਸਮੇਤ ਕਈ ਤਰ੍ਹਾਂ ਦੇ ਗੁਣ ਹੁੰਦੇ ਹਨ। ਇਹ ਗੁਣ ਮਹਿਲਾਵਾਂ ਨੂੰ ਹਰ ਚੁਨੌਤੀ ਦਾ ਸਾਹਮਣਾ ਕਰਨ ਵਿੱਚ ਮੁੱਖ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਲੋੜ ਸਿਰਫ਼ ਇਨ੍ਹਾਂ ਗੁਣਾਂ ਨੂੰ ਪਹਿਚਾਨਣ ਦੀ ਹੈ। ਉਨ੍ਹਾਂ ਮਹਿਲਾਵਾਂ ਨੂੰ ਇਕ ਦੂਜੇ ਦਾ ਸਨਮਾਨ ਕਰਨ ਅਤੇ ਸਮਾਜ ਵਿੱਚ ਇਕ ਵੱਖਰਾ ਰੁਤਬਾ ਕਾਇਮ ਕਰਨ ਲਈ ਸਾਰਿਆਂ ਨੂੰ ਨਾਲ ਲੈ ਕੇ ਅੱਗੇ ਵੱਧਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਸਮਾਜ ਨੂੰ ਵੀ ਮਹਿਲਾ ਪ੍ਰਤੀ ਅਪਨਾਈ ਜਾਂਦੀ ਗਲਤ ਧਾਰਨਾ ਨੂੰ ਬਦਲਣਾ ਚਾਹੀਦਾ ਅਤੇ ਕੰਨਿਆ ਭਰੂਣ ਹੱਤਿਆ ਵਰਗੀਆਂ ਸਮਾਜਿਕ ਬੁਰਾਈਆਂ ਪ੍ਰਤੀ ਇਕਜੁੱਟ ਹੋਣਾ ਪਵੇਗਾ। ਉਨ੍ਹਾਂ ਮਹਿਲਾਵਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸਮਾਜਿਕ ਕੁਰੀਤੀਆਂ ਦੇ ਖਾਤਮੇ ਲਈ ਖੁਦ ਅੱਗੇ ਆਉਣ ਅਤੇ ਸਰੀਰਕ ਤੇ ਮਾਨਸਿਕ ਤੌਰ 'ਤੇ ਮਜ਼ਬੂਤ ਬਣ ਕੇ ਇਨ੍ਹਾਂ ਬੁਰਾਈਆਂ ਦੇ ਖਾਤਮੇ ਲਈ ਅੱਗੇ ਵੱਧਣ। ਉਨ੍ਹਾਂ ਮਹਿਲਾਵਾਂ ਨੂੰ ਆਰਥਿਕ ਤੌਰ 'ਤੇ ਮਜ਼ਬੂਤ ਹੋਣ ਲਈ ਸਖਤ ਮਿਹਨਤ ਕਰਕੇ ਆਪਣੇ ਪੈਰ੍ਹਾਂ 'ਤੇ ਖੜ੍ਹਾ ਹੋਣ ਲਈ ਪ੍ਰੇਰਿਤ ਕੀਤਾ।

                       ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਵਲੋਂ ਅਹਿਮ ਪ੍ਰਾਪਤੀਆਂ ਕਰਨ ਵਾਲੀਆਂ ਜ਼ਿਲ੍ਹੇ ਦੀਆਂ ਮਹਿਲਾਵਾਂ ਵਿੱਚੋਂ ਸਮਾਜ ਸੇਵਕਾ ਅਤੇ ਨੈਸ਼ਨਲ ਸੰਸਕ੍ਰਿਤ ਅਵਾਰਡੀ ਪਹਿਲੀ
ਪੰਜਾਬੀ ਕਵੀਤਰੀ ਇੰਦਰਜੀਤ ਨੰਦਨ, ਪੀ.ਪੀ.ਐਸ. ਅਫ਼ਸਰ ਮਨਪ੍ਰੀਤ ਸ਼ੀਮਾਰ, ਲੋਕ ਸਭਾ ਲਈ ਸ਼ਰਬਤ ਤਿਆਰ ਕਰਨ ਵਾਲੀ ਪਿੰਡ ਮੈਲੀ ਦੀ ਸੰਸਥਾ ਤੋਂ ਵਿਨੋਦ ਕੁਮਾਰੀ ਨੂੰ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਹੋਰ ਖੇਤਰਾਂ ਵਿੱਚ ਉਪਲਬੱਧੀਆਂ ਹਾਸਲ ਕਰਨ ਵਾਲੀਆਂ ਮਹਿਲਾਵਾਂ ਡਾ. ਜੈਸੀ, ਸਾਰਨਪ੍ਰੀਤ, ਗਾਇਕਾ ਅਰੋੜਾ, ਰਜਿੰਦਰ ਕੌਰ, ਜਤਿੰਦਰ ਕੌਰ, ਮਾਧਵੀ ਸਿੰਘ, ਸਤਵੰਤ ਕੌਰ ਕਲੋਟੀ, ਰੇਖਾ ਸ਼ਰਮਾ, ਰਵਿੰਦਰ ਕੌਰ, ਡਿੰਪਲ, ਇੰਦਰਜੀਤ ਕੌਰ, ਸੁਖਮੀਤ ਬੇਦੀ, ਸੁਖਚੰਚਲ ਕੌਰ, ਮੋਨਿਕਾ ਅਤੇ ਡੀ.ਸੀ.ਪੀ.ਓ. ਡਾ. ਹਰਪ੍ਰੀਤ ਕੌਰ ਨੂੰ ਵਿਸ਼ੇਸ਼ ਤੌਰ 'ਤੇ ਵੱਖ-ਵੱਖ ਉਪਲਬੱਧੀਆਂ ਹਾਸਲ ਕਰਨ 'ਤੇ ਸਨਮਾਨਿਤ ਕੀਤਾ ਗਿਆ।


                       ਸਮਾਗਮ ਦੌਰਾਨ ਸ਼ਿਵਾਨੀ ਮਲਹੋਤਰਾ, ਆਸ਼ੀਮਾ, ਪ੍ਰੋ: ਸ਼ੈਲੀ ਖੌਂਸਲਾ ਸਮੇਤ ਵੱਖ-ਵੱਖ ਬੁਲਾਰਿਆਂ ਵਲੋਂ ਮਹਿਲਾਵਾਂ ਨੂੰ ਆਪਣੇ ਅਧਿਕਾਰਾਂ ਲਈ ਇਕਜੁੱਟ ਹੋਣ ਸਬੰਧੀ ਪ੍ਰੇਰਿਤ ਵੀ ਕੀਤਾ ਗਿਆ। ਇਸ ਦੌਰਾਨ ਲੜਕੀਆਂ ਵਲੋਂ ਨਾਟਕ ਅਤੇ ਸਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤੇ ਗਏ।

                       ਅਖੀਰ ਵਿੱਚ ਪੀ.ਸੀ.ਐਸ. (ਅੰਡਰ ਟਰਨਿੰਗ) ਸ੍ਰੀ ਅਮਿਤ ਸਰੀਨ ਨੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਸਮੁੱਚੇ ਪੰਜਾਬ ਵਿੱਚ 23 ਮਾਰਚ ਨੂੰ ਖਟਕੜਕਲਾਂ ਵਿਖੇ ਸ਼ੁਰੂ ਕੀਤੀ ਜਾ ਰਹੀ ਮੁਹਿੰਮ 'ਨਸ਼ੇ ਰੋਕੂ ਅਫ਼ਸਰ' (ਡਰੱਗ ਅਬਿਊਜ਼ ਪ੍ਰੀਵੈਨਸ਼ਨ ਆਫਿਸਰ) ਡੇਪੋ ਸਬੰਧੀ ਵਲੰਟੀਅਰਾਂ ਨੂੰ ਰਜਿਸਟਰੇਸ਼ਨ ਕਰਵਾਉਣ ਲਈ ਪ੍ਰੇਰਿਤ ਕੀਤਾ ਅਤੇ ਨਸ਼ਿਆਂ ਦੀ ਰੋਕਥਾਮ ਲਈ ਸਾਰਿਆਂ ਨੂੰ ਸਹੁੰ ਵੀ ਚੁਕਾਈ। ਇਸ ਮੌਕੇ ਐਨ.ਜੀ.ਓ. ਕਰਵਟ ਏਕ ਬਦਲਾਵ, ਆਂਗਣਵਾੜੀ ਟਰੇਨਿੰਗ ਸੈਂਟਰ ਹੁਸ਼ਿਆਰਪੁਰ ਦੇ ਮੈਂਬਰਾਂ ਤੋਂ ਇਲਾਵਾ ਭਾਰੀ ਸੰਖਿਆ ਵਿੱਚ ਇੰਸਟੀਚਿਊਟ ਦੀਆਂ ਵਿਦਿਆਰਥਣਾਂ ਵੀ ਮੌਜੂਦ ਸਨ।

ਏ.ਡੀ.ਸੀ. ਨੇ ਵਾਤਾਵਰਣ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ



ਹੁਸ਼ਿਆਰਪੁਰ, 16 ਮਾਰਚ : ਕਣਕ ਦੀ ਨਾੜ ਨੂੰ ਅੱਗ ਲਗਾਉਣ ਕਾਰਨ ਵਾਤਾਵਰਣ 'ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਵਾਤਾਵਰਣ ਜਾਗਰੁਕਤਾ ਵੈਨ, ਜੋ ਕਿ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵਲੋਂ ਚਲਾਈ ਜਾਣੀ ਹੈ, ਨੂੰ ਅੱਜ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਅਨੁਪਮ ਕਲੇਰ ਵਲੋਂ ਬੋਰਡ ਦੇ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

       ਵਧੀਕ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਕਣਕ ਦੀ ਨਾੜ ਅਤੇ
ਹੋਰ ਰਹਿੰਦ-ਖੂੰਹਦ ਨੂੰ ਨਾ ਸਾੜਨ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਨਾਲ ਜਿੱਥੇ ਵਾਤਾਵਰਣ ਦੂਸ਼ਿਤ ਹੁੰਦਾ ਹੈ, ਉਥੇ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦਾ ਰੁਝਾਨ ਮਨੁੱਖੀ ਸਿਹਤ ਲਈ ਵੀ ਬੜਾ ਨੁਕਸਾਨਦੇਹ ਹੈ। ਉਨ੍ਹਾਂ ਕਿਹਾ ਕਿ ਬੋਰਡ ਵਲੋਂ ਕਣਕ ਦੀ ਨਾੜ ਨੂੰ ਸਾੜਨ ਕਾਰਨ ਹੋ ਰਹੇ ਨੁਕਸਾਨ ਅਤੇ ਇਸਦੀਆਂ ਕਾਨੂੰਨੀ ਪੇਚਦਗੀਆਂ ਬਾਰੇ ਕਿਸਾਨਾਂ ਨੂੰ ਜਾਣੂ ਕਰਵਾਉਣ ਲਈ ਵਿੱਢੀ ਜਾਗਰੂਕਤਾ ਮੁਹਿੰਮ ਤਹਿਤ ਖਾਸ ਤਰ੍ਹਾਂ ਦੇ ਆਡਿਓ ਪੈਕੇਜ ਨਾਲ ਗੁਰਬਾਣੀ ਅਤੇ ਪੰਜਾਬੀ ਫੋਕ 'ਤੇ ਆਧਾਰਿਤ ਇਹ 'ਵਾਤਾਵਰਣ ਜਾਗਰੂਕਤਾ ਵੈਨ' ਚਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਵੈਨ ਜ਼ਿਲ੍ਹੇ ਦੇ ਹਰ ਪਿੰਡ ਤੱਕ ਪਹੁੰਚਕੇ ਕਣਕ ਦੀ ਨਾੜ ਨੂੰ ਅੱਗ ਨਾ ਲਗਾਉਣ ਸਬੰਧੀ ਕਿਸਾਨਾਂ ਨੂੰ ਇਕ ਚੰਗਾ ਸੁਨੇਹਾ ਦੇਵੇਗੀ। 

                ਇਸ ਮੌਕੇ 'ਤੇ ਸਹਾਇਕ ਵਾਤਾਵਰਣ ਇੰਜੀਨੀਅਰ ਸੁਖਵੰਤ ਸਿੰਘ, ਜੂਨੀਅਰ ਵਾਤਾਵਰਣ ਇੰਜੀਨੀਅਰ ਧਰਮਵੀਰ ਸਿੰਘ, ਪੰਜਾਬ ਪ੍ਰਦੁਸ਼ਣ ਰੋਕਥਾਮ ਬੋਰਡ, ਖੇਤਰੀ ਦਫਤਰ ਹੁਸ਼ਿਆਰਪੁਰ ਦਾ ਸਟਾਫ ਵੀ ਹਾਜ਼ਰ ਸੀ ।

ਨਸ਼ਿਆਂ ਖਿਲਾਫ਼ ਸਭ ਧਿਰਾਂ ਨੂੰ ਇਕਜੁੱਟ ਹੋਣ ਦਾ ਸੱਦਾ


  • ਨਸ਼ਾ-ਮੁਕਤ ਸਮਾਜ ਦੀ ਸਿਰਜਣਾ ਲਈ ਹਰੇਕ ਵਿਅਕਤੀ ਦੀ ਸ਼ਮੂਲੀਅਤ ਜ਼ਰੂਰੀ : ਡਿਪਟੀ ਕਮਿਸ਼ਨਰ

  • ਕਿਹਾ, ਡੇਪੋ ਵਲੰਟੀਅਰ ਬਣਨ ਲਈ ਵੱਧ ਤੋਂ ਵੱਧ ਕਰਵਾਈ ਜਾਵੇ ਰਜਿਸਟਰੇਸ਼ਨ

ਹੁਸ਼ਿਆਰਪੁਰ, 15 ਮਾਰਚ: ਡਿਪਟੀ ਕਮਿਸ਼ਨਰ ਸ਼੍ਰੀ ਵਿਪੁਲ ਉਜਵਲ ਨੇ ਨਸ਼ਿਆਂ ਖਿਲਾਫ ਇਕਜੁੱਟਤਾ ਦਾ ਸੱਦਾ ਦਿੰਦਿਆਂ ਕਿਹਾ ਕਿ ਨਸ਼ਾ-ਮੁਕਤ ਸਮਾਜ ਦੀ ਸਿਰਜਣਾ ਲਈ ਹਰੇਕ ਵਿਅਕਤੀ ਦੀ ਸ਼ਮੂਲੀਅਤ ਜ਼ਰੂਰੀ ਹੈ ਅਤੇ ਸਭ ਨੂੰ ਸਾਫ-ਸੁਥਰੇ ਸਮਾਜ ਲਈ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਇਹ ਗੱਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਧਿਕਾਰੀਆਂ ਨਾਲ ਕੀਤੀ ਬੈਠਕ ਨੂੰ ਸੰਬੋਧਨ ਕਰਦਿਆਂ ਕਹੀ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਨਸ਼ਾ ਰੋਕੂ ਅਫ਼ਸਰ ਬਣਕੇ ਆਪਣਾ ਯੋਗਦਾਨ ਪਾਇਆ ਜਾ ਸਕਦਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ 'ਨਸ਼ਾ ਰੋਕੂ ਅਫ਼ਸਰ' (ਡੇਪੋ ਵਲੰਟੀਅਰ) ਯੋਜਨਾ ਲਈ ਸਮਾਜ-ਸੇਵੀ ਸੰਸਥਾਵਾਂ, ਨੌਜਵਾਨਾਂ ਅਤੇ ਵਿਦਿਆਰਥੀਆਂ ਨਾਲ ਤਾਲਮੇਲ ਕਰਕੇ ਵੱਧ ਤੋਂ ਵੱਧ ਵਲੰਟੀਅਰਾਂ ਦੀ ਇਨਰੋਲਮੈਂਟ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਸਮੁੱਚੇ ਪੰਜਾਬ ਵਿੱਚ 23 ਮਾਰਚ ਨੂੰ ਖਟਕੜ ਕਲਾਂ ਤੋ ਬਹੁਪੱਖੀ ਪ੍ਰੋਗਰਾਮ 'ਨਸ਼ੇ ਰੋਕੂ ਅਫ਼ਸਰ' (ਡਰੱਗ ਅਬਿਊਜ਼ ਪ੍ਰੀਵੈਨਸ਼ਨ ਆਫਿਸਰਜ਼-ਡੇਪੋ) ਦਾ ਆਰੰਭ ਕੀਤਾ ਜਾ ਰਿਹਾ ਹੈ।

          ਸ੍ਰੀ ਵਿਪੁਲ ਉਜਵਲ ਨੇ ਕਿਹਾ ਕਿ ਇਸ ਮੁਹਿੰਮ ਦੀ ਸਫ਼ਲਤਾ ਲਈ 22 ਮਾਰਚ ਤੱਕ ਜ਼ਿਲ੍ਹੇ ਦੇ ਅਧਿਕਾਰੀਆਂ, ਕਰਮਚਾਰੀਆਂ, ਸਵੈਸੇਵੀ ਸੰਸਥਾਵਾਂ ਦੇ ਵਲੰਟੀਅਰਾਂ, 18 ਤੋਂ ਵੱਧ ਉਮਰ ਦੇ ਨੌਜਵਾਨਾਂ ਅਤੇ ਵਿਦਿਆਰਥੀਆਂ ਦੀ ਸਵੈ ਇੱਛਾ ਨਾਲ ਵੱਧ ਤੋਂ ਵੱਧ ਗਿਣਤੀ ਵਿੱਚ ਰਜਿਸਟਰੇਸ਼ਨ ਕਰਵਾਈ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਰਜਿਸਟਰੇਸ਼ਨ ਕਰਨ ਤੋਂ ਬਾਅਦ ਇਹ ਵਲੰਟੀਅਰਜ਼ ਜ਼ਿਲ੍ਹੇ ਵਿੱਚ ਆਪਣੇ-ਆਪਣੇ ਖੇਤਰਾਂ, ਆਪਣੇ-ਆਪਣੇ ਮੁਹੱਲੇ, ਪਿੰਡ, ਵਾਰਡ ਪੱਧਰ 'ਤੇ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਉਣਗੇ ਅਤੇ   ਨੌਜਵਾਨਾਂ ਨੂੰ ਨਸ਼ਿਆਂ ਦੇ ਕੋਹੜ ਤੋਂ ਬੱਚਣ ਲਈ ਪ੍ਰੇਰਿਤ ਕਰਨ ਦੇ ਨਾਲ-ਨਾਲ ਨਸ਼ਾ ਛੁਡਾਉਣ ਲਈ ਵੀ ਸਹਾਇਤਾ ਕਰਨਗੇ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦੀ ਸਫ਼ਲਤਾ ਲਈ ਸਮਾਜ ਦੇ ਸਾਰੇ ਵਰਗਾਂ ਦਾ ਸਹਿਯੋਗ ਲਿਆ ਜਾਵੇ ਅਤੇ ਜ਼ਮੀਨੀ ਪੱਧਰ 'ਤੇ ਕੰਮ ਕਰਦੇ ਹੋਏ ਆਪਣੇ ਪਰਿਵਾਰਕ ਮੈਂਬਰਾਂ ਨੂੰ ਵੀ ਇਸ ਮੁਹਿੰਮ ਵਿੱਚ ਸ਼ਾਮਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਨਸ਼ਾ ਰੋਕੂ ਅਫ਼ਸਰ ਬਣਨ ਲਈ ਨਿਰਧਾਰਤ ਕੀਤਾ ਗਿਆ ਪ੍ਰੋਫਾਰਮਾ ਭਰਨਾ ਹੋਵੇਗਾ, ਜਿਸ ਵਿੱਚ ਉਨ੍ਹਾਂ ਵਲੋਂ ਦਿੱਤੀਆਂ ਜਾਣ ਵਾਲੀਆਂ ਸੇਵਾਵਾਂ ਸਵੈਇੱਛਤ ਅਤੇ ਬਿਨਾਂ ਕਿਸੇ ਮਿਹਨਤਾਨੇ ਦੇ ਹੋਣ ਸਬੰਧੀ ਸ਼ਰਤਾਂ ਹੋਣਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਇਸ ਉਪਰਾਲੇ ਤਹਿਤ 18 ਤੋਂ 50 ਸਾਲ ਤੱਕ ਦੇ ਹਰੇਕ ਨਾਗਰਿਕ ਨੂੰ ਇਹ ਵਿਲੱਖਣ ਮੌਕਾ ਦਿੱਤਾ ਗਿਆ ਹੈ, ਕਿ ਉਹ ਸਮਾਜ ਨੂੰ ਮੁਕੰਮਲ ਤੌਰ 'ਤੇ ਨਸ਼ਾ ਮੁਕਤ ਕਰਨ ਲਈ ਅਰੰਭੀ ਇਸ ਮੁਹਿੰਮ ਦਾ ਤਨ ਅਤੇ ਮਨ ਨਾਲ ਹਿੱਸਾ ਬਣ ਸਕਣ।


           ਡਿਪਟੀ ਕਮਿਸ਼ਨਰ ਨੇ ਕਿਹਾ ਕਿ ਡੇਪੋ ਵਲੰਟੀਅਰ ਬਣਨ ਲਈ ਗੂਗਲ ਪਲੇਅ ਸਟੋਰ 'ਤੇ ਮੌਜੂਦ ਐਂਡਰਾਇਡ ਐਪ 'ਡੇਪੋ ਰਜਿਸਟ੍ਰੇਸ਼ਨ' (41PO R579S“R1“9ON) ਡਾਊਨਲੋਡ ਕਰਕੇ ਜਾਂ ਸਾਂਝ ਕੇਂਦਰ ਦੀ ਵੈਬਸਾਈਟwww.ppsaanjh.in 'ਤੇ ਡੇਪੋ ਰਜਿਸਟ੍ਰੇਸ਼ਨ ਦਾ ਲਿੰਕ ਕਲਿੱਕ ਕਰਕੇ ਜਾਂ ਫ਼ਿਰ http://੧੧੫.੧੧੨.੫੮.੪੯/ppsaanjh/dapo.php 'ਤੇ ਆਨਲਾਈਨ ਅਰਜ਼ੀ ਭਰੀ ਜਾ ਸਕਦੀ ਹੈ।  ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਵਲੰਟੀਅਰਾਂ ਦੀ ਰਜਿਸਟਰੇਸ਼ਨ ਕਰਨ ਉਪਰੰਤ ਸਾਰੇ ਫਾਰਮ ਸਬੰਧਤ ਐਸ.ਡੀ.ਐਮਜ਼ ਦੇ ਦਫ਼ਤਰਾਂ ਵਿੱਚ ਸਮੇਂ ਸਿਰ ਜਮ੍ਹਾਂ ਕਰਵਾਉਣ ਨੂੰ ਯਕੀਨੀ ਬਣਾਉਣ। ਇਸ ਤੋਂ ਇਲਾਵਾ ਜ਼ਿਲ੍ਹੇ ਦੇ ਪੁਲਿਸ ਸਾਂਝ ਕੇਂਦਰਾਂ 'ਤੇ ਵੀ ਫ਼ਾਰਮ ਭਰ ਕੇ ਦਿੱਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਅਰਜ਼ੀ ਨਾਲ ਇੱਕ ਫ਼ੋਟੋ ਅਤੇ ਕੋਈ ਇੱਕ ਸ਼ਨਾਖ਼ਤੀ ਸਬੂਤ (ਅਧਾਰ ਕਾਰਡ ਜਾਂ ਡਰਾਇਵਿੰਗ ਲਾਇਸੰਸ ਜਾਂ ਰਾਸ਼ਨ ਕਾਰਡ ਜਾਂ ਵੋਟਰ ਕਾਰਡ ਜਾਂ ਦਫ਼ਤਰੀ ਪਹਿਚਾਣ ਪੱਤਰ ਜਾਂ ਸਰਕਾਰ ਵਲੋਂ ਮਾਨਤਾ ਪ੍ਰਾਪਤ ਕੋਈ ਵੀ ਸ਼ਨਾਖ਼ਤੀ ਦਸਤਾਵੇਜ਼) ਦੇਣਾ ਲਾਜ਼ਮੀ ਹੈ।  ਇਸ ਮੌਕੇ 'ਤੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਅਨੁਪਮ ਕਲੇਰ, ਐਸ.ਡੀ.ਐਮ ਹੁਸ਼ਿਆਰਪੁਰ ਸ੍ਰੀ ਜਿਤੇਂਦਰ ਜੋਰਵਾਲ, ਸਹਾਇਕ ਕਮਿਸ਼ਨਰ (ਜ) ਸ੍ਰੀ ਅਮਰਜੀਤ ਸਿੰਘ, ਡੀ.ਐਸ.ਪੀ. (ਡੀ) ਸ੍ਰੀ ਗੁਰਜੀਤ ਪਾਲ ਸਿੰਘ, ਸੇਵਾ ਮੁਕਤ ਬ੍ਰਿਗੇਡੀਅਰ ਮਨੋਹਰ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

ਯੁਵਾ ਵੋਟਰਾਂ ਨੂੰ ਵੋਟਾਂ ਬਣਵਾਉਣ ਲਈ ਕੀਤਾ ਜਾਵੇ ਜਾਗਰੂਕ : ਏ.ਡੀ.ਸੀ. ਕਲੇਰ



  • ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੋਟਰ ਸੂਚੀਆਂ ਦਾ ਵਿਸ਼ਲੇਸ਼ਣ ਕਰਦੇ ਹੋਏ ਦਿੱਤੇ ਦਿਸ਼ਾ-ਨਿਰਦੇਸ਼  

ਹੁਸ਼ਿਆਰਪੁਰ, 15 ਮਾਰਚ:ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਅਨੁਪਮ ਕਲੇਰ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੋਟਰ ਸੂਚੀਆਂ ਦਾ ਵਿਸ਼ਲੇਸ਼ਣ ਕਰਨ ਸਬੰਧੀ ਆਯੋਜਿਤ ਬੈਠਕ ਨੂੰ ਸੰਬੋਧਨ ਕਰਦਿਆਂ ਕਿਹਾ ਕਿ 18-19 ਸਾਲ ਉਮਰ ਵਰਗ ਦੇ ਵੋਟਰਾਂ ਦੀਆਂ ਵੋਟਾਂ ਬਣਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣ। ਉਨ੍ਹਾਂ ਕਿਹਾ ਕਿ ਵੱਧ ਤੋਂ ਵੱਧ ਯੁਵਾ ਵੋਟਰਾਂ ਦੀਆਂ ਵੋਟਾਂ ਬਣਾਉਣ ਦੇ ਲਈ ਐਨ.ਜੀ.ਓਜ., ਮੁਹੱਲਾ ਫੈਲਫੇਅਰ ਸੁਸਾਇਟੀਆਂ, ਯੂਥ ਅਤੇ ਸਪੋਰਟਸ ਕਲੱਬਾਂ ਦੀ ਸਹਾਇਤਾ ਲਈ ਜਾਵੇ ਅਤੇ ਯੁਵਾ ਵੋਟਰਾਂ ਨੂੰ ਵੱਖਰੇ ਤੌਰ 'ਤੇ ਵੋਟਾਂ ਬਣਾਉਣ ਲਈ ਉਤਸ਼ਾਹਿਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਮੰਤਵ ਲਈ ਸਕੂਲਾਂ/ਕਾਲਜਾਂ ਦੇ ਹੈਡ ਮਾਸਟਰਾਂ, ਪ੍ਰਿੰਸੀਪਲਾਂ, ਕੈਂਪਸ ਐਂਬੈਸਡਰਾਂ ਨਾਲ ਮਹੀਨੇ ਵਿੱਚ 2 ਵਾਰ ਮੀਟਿੰਗ ਜ਼ਰੂਰ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਐਨ.ਆਰ.ਆਈ. ਵਿਅਕਤੀਆਂ ਦੀਆਂ ਵੋਟਾਂ ਬਣਾਉਣ ਲਈ ਵੀ ਵਿਸ਼ੇਸ਼ ਉਪਰਾਲੇ ਕੀਤੇ ਜਾਣ।

          ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵੋਟਾਂ ਸਬੰਧੀ ਡਾਟਾ ਐਂਟਰੀ
ਕਰਦੇ ਸਮੇਂ ਪੂਰੀ ਸਾਵਧਾਨੀ ਵਰਤੀ ਜਾਵੇ, ਤਾਂ ਜੋ ਵਾਰ-ਵਾਰ ਕਲੈਰੀਕਲ ਗਲਤੀਆਂ ਨੂੰ ਠੀਕ ਕਰਦਿਆਂ ਸਮਾਂ ਖਰਾਬ ਨਾ ਹੋਵੇ। ਉਨ੍ਹਾਂ ਕਿਹਾ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਅਪਾਹਜ ਵਿਅਕਤੀਆਂ ਨੂੰ ਉਨ੍ਹਾਂ ਦੀ ਅਪੰਗਤਾ ਦੀ ਕਿਸਮ ਮੁਤਾਬਿਕ ਸ਼੍ਰੇਣੀਬੱਧ ਕੀਤਾ ਜਾਵੇ, ਤਾਂ ਜੋ ਵੋਟਾਂ ਦੌਰਾਨ ਇਨ੍ਹਾਂ ਲਈ ਬੂਥ ਲੈਵਲ 'ਤੇ ਵੋਟਾਂ ਪਾਉਣ ਲਈ ਜ਼ਰੂਰਤ ਅਨੁਸਾਰ ਵੀਲਚੇਅਰਜ਼ ਅਤੇ ਹੋਰ ਵਿਸ਼ੇਸ਼ ਪ੍ਰਬੰਧ ਕੀਤੇ ਜਾ ਸਕਣ। ਉਨ੍ਹਾਂ ਕਿਹਾ ਕਿ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਵਲੋਂ ਬੂਥ ਲੈਵਲ ਅਫ਼ਸਰਾਂ ਨਾਲ ਮਹੀਨੇ ਵਿੱਚ ਇਕ ਵਾਰ ਬੈਠਕ ਕਰਨ ਨੂੰ ਵੀ ਯਕੀਨੀ ਬਣਾਇਆ ਜਾਵੇ। ਸ੍ਰੀਮਤੀ ਕਲੇਰ ਨੇ ਵਿਦਿਅਕ ਅਦਾਰਿਆਂ ਵਿੱਚ ਯੁਵਾ ਸਿਖਿਆਰਥੀਆਂ ਨੂੰ ਵੋਟਾਂ ਸਬੰਧੀ ਜਾਣਕਾਰੀ ਦੇਣ ਲਈ ਲੇਖ, ਸਲੋਗਨ ਅਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਉਣ ਲਈ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਕਿਹਾ ਕਿ ਸਵੀਪ ਦੀਆਂ ਗਤੀਵਿਧੀਆਂ ਨੂੰ ਸੁਚਾਰੂ ਢੰਗ ਨਾਲ ਚਲਾਉਣ, ਵਿਦਿਅਕ ਸੰਸਥਾਵਾਂ ਵਿੱਚ ਐਨ.ਸੀ.ਸੀ., ਐਨ.ਐਸ.ਐਸ., ਸਕਾਊਟਸ ਅਤੇ ਗਾਇਡਜ਼ ਦੇ ਇੰਚਾਰਜਾਂ ਨਾਲ ਤਾਲਮੇਲ ਕਰਕੇ ਵੱਧ ਤੋਂ ਵੱਧ ਵੋਟਾਂ ਬਣਵਾਉਣ ਅਤੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਉਤਸ਼ਾਹਿਤ ਕੀਤਾ ਜਾਵੇ।


          ਇਸ ਮੌਕੇ 'ਤੇ ਐਸ.ਡੀ.ਐਮ. ਹੁਸ਼ਿਆਰਪੁਰ ਸ੍ਰੀ ਜਿਤੇਂਦਰ ਜੋਰਵਾਲ, ਐਸ.ਡੀ.ਐਮ. ਦਸੂਹਾ ਸ੍ਰੀ ਹਿਮਾਂਸ਼ੂ ਅਗਰਵਾਲ, ਸਹਾਇਕ ਕਮਿਸ਼ਨਰ (ਜ) ਸ੍ਰੀ ਅਮਰਜੀਤ ਸਿੰਘ, ਤਹਿਸੀਲਦਾਰ ਚੋਣਾਂ ਸ੍ਰੀ ਕਰਨੈਲ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

ਟਰੈਫਿਕ ਵਿਵਸਥਾ ਸੁਚਾਰੂ ਢੰਗ ਨਾਲ ਚਲਾਉਣ ਦੀ ਹਦਾਇਤ



  • ਵਧੀਕ ਡਿਪਟੀ ਕਮਿਸ਼ਨਰ ਨੇ ਸੜਕ ਸੁਰੱਖਿਆ ਕਮੇਟੀ ਦੀ ਕੀਤੀ ਮੀਟਿੰਗ

ਹੁਸ਼ਿਆਰਪੁਰ, 14 ਮਾਰਚ: ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਅਨੁਪਮ ਕਲੇਰ ਨੇ ਕਿਹਾ ਕਿ ਸ਼ਹਿਰ ਵਿੱਚ ਮੁੱਖ ਚੌਕਾਂ 'ਤੇ ਟਰੈਫਿਕ ਵਿਵਸਥਾ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਟਰੈਫਿਕ ਮੁਲਾਜ਼ਮ ਤਾਇਨਾਤ ਕੀਤੇ ਜਾਣ। ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਦੀ ਮੀਟਿੰਗ ਨੂੰ
ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਇਹ ਵੇਖਣ ਵਿੱਚ ਆਉਂਦਾ ਹੈ ਕਿ ਕਈ ਵਾਰ ਪ੍ਰਮੁੱਖ ਚੌਕਾਂ 'ਤੇ ਜਾਮ ਲੱਗ ਜਾਂਦਾ ਹੈ, ਜਿਸ ਨਾਲ ਵਾਹਨ ਚਾਲਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਸੈਸ਼ਨ ਚੌਕ, ਸਰਕਾਰੀ ਕਾਲਜ ਚੌਕ, ਫਗਵਾੜਾ ਚੌਕ, ਪ੍ਰਭਾਤ ਚੌਕ ਸਮੇਤ ਪ੍ਰਮੁੱਖ ਚੌਕਾਂ 'ਤੇ ਟਰੈਫਿਕ ਮੁਲਾਜ਼ਮਾਂ ਦੀ ਡਿਊਟੀ ਲਗਾਈ ਜਾਵੇ ਅਤੇ ਭਾਰੀ ਵਾਹਨਾਂ ਨੂੰ ਦਿਨ ਦੇ ਸਮੇਂ ਸ਼ਹਿਰ ਵਿੱਚ ਨਾ ਲਿਆਉਣ ਲਈ ਵੀ ਪੁਖਤਾ ਇੰਤਜ਼ਾਮ ਕੀਤੇ ਜਾਣ।


          ਸ੍ਰੀਮਤੀ ਕਲੇਰ ਨੇ ਕਿਹਾ ਕਿ ਸ਼ਹਿਰ ਵਿੱਚ ਜਿਹੜੀਆਂ ਬੱਸਾਂ ਅਤੇ ਟਰੈਕਟਰਾਂ 'ਤੇ ਉਚੀ ਆਵਾਜ਼ ਵਿੱਚ ਗਾਣੇ ਵਜਾਏ ਜਾਂਦੇ ਹਨ, ਉਨ੍ਹਾਂ ਵਾਹਨਾਂ ਦੇ ਵੀ ਚਲਾਨ ਕੱਟੇ ਜਾਣ। ਉਨ੍ਹਾਂ ਨੇ ਸੇਫ਼ ਸਕੂਲ ਵਾਹਨ ਸਕੀਮ ਤਹਿਤ ਜ਼ਿਲ੍ਹੇ ਦੇ ਸਮੂਹ ਸਕੂਲਾਂ ਅਤੇ ਕਾਲਜਾਂ ਦੀ ਚੈਕਿੰਗ ਕਰਨ ਸਬੰਧੀ ਦਿਸ਼ਾ-ਨਿਰਦੇਸ਼ ਦਿੰਦਿਆਂ ਕਿਹਾ ਕਿ ਜਿਹੜੀਆਂ ਬੱਸਾਂ ਟਰੈਫਿਕ ਨਿਯਮਾਂ ਨੂੰ ਪੂਰਾ ਨਹੀਂ ਕਰਦੀਆਂ, ਉਨ੍ਹਾਂ ਬੱਸਾਂ ਦੇ ਸਖਤੀ ਨਾਲ ਚਲਾਨ ਕੱਟੇ ਜਾਣ। ਉਨ੍ਹਾਂ ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਸਕੂਲਾਂ ਵਿੱਚ ਸੜਕ ਸੁਰੱਖਿਆ ਸਬੰਧੀ ਲੇਖ ਆਦਿ ਮੁਕਾਬਲੇ ਕਰਵਾਉਣ ਤੋਂ ਇਲਾਵਾ ਹੋਰ ਜਾਗਰੂਕਤਾ ਫੈਲਾਉਣ ਲਈ ਵੀ ਕਿਹਾ। ਇਸ ਦੌਰਾਨ ਉਨ੍ਹਾਂ ਦੱਸਿਆ ਕਿ ਪਿਛਲੇ ਮਹੀਨਿਆਂ ਦੌਰਾਨ ਜ਼ਿਲ੍ਹੇ ਵਿੱਚ ਬਿਨ੍ਹਾਂ ਹੈਲਮਟ ਦੇ 896, ਬਿਨ੍ਹਾਂ ਸੀਟ ਬੈਲਟ ਦੇ 342, ਪ੍ਰੈਸ਼ਰ ਹਾਰਨ ਦੇ 66 ਅਤੇ ਵਾਹਨ ਚਲਾਉਣ ਦੌਰਾਨ ਮੋਬਾਇਲ ਸੁਣਨ ਵਾਲਿਆਂ ਦੇ 38 ਵਾਹਨ ਚਾਲਕਾਂ ਦੇ ਚਲਾਨ ਕੱਟੇ ਗਏ ਹਨ।

                       ਇਸ ਮੌਕੇ 'ਤੇ ਡੀ.ਐਸ.ਪੀ.(ਸਿਟੀ) ਸ੍ਰੀ ਸੁਖਵਿੰਦਰ ਸਿੰਘ, ਸਹਾਇਕ ਟਰਾਂਸਪੋਰਟ ਅਫ਼ਸਰ ਸ੍ਰੀ ਮਨਜੀਤ ਸਿੰਘ, ਸ੍ਰੀ ਐਸ.ਕੇ. ਪੋਮਰਾ, ਸ੍ਰੀ ਅਸ਼ਵਨੀ ਕਪੂਰ, ਡਾ. ਵਿਭਾ ਗੁਪਤਾ ਤੋਂ ਇਲਾਵਾ ਹੋਰ ਵੀ ਸੜਕ ਸੁਰੱਖਿਆ ਕਮੇਟੀ ਦੇ ਮੈਂਬਰ ਹਾਜ਼ਰ ਸਨ।

'ਨਸ਼ਾ ਰੋਕੂ ਅਫ਼ਸਰ' ਬਣਕੇ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਨੂੰ ਪੱਬਾਂ ਭਾਰ ਕਰਨ ਦੀ ਅਪੀਲ


  •  ਡੇਪੋ ਵਲੰਟੀਅਰ ਬਣਨ ਲਈ ਕਰਵਾਈ ਜਾ ਸਕਦੀ ਹੈ ਰਜਿਸਟਰੇਸ਼ਨ : ਵਧੀਕ ਡਿਪਟੀ ਕਮਿਸ਼ਨਰ

ਹੁਸ਼ਿਆਰਪੁਰ, 14 ਮਾਰਚ:ਪੰਜਾਬ ਸਰਕਾਰ ਵਲੋਂ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਇਕ ਨਿਵੇਕਲਾ ਉਪਰਾਲਾ ਕੀਤਾ ਜਾ ਰਿਹਾ ਹੈ, ਜੋ ਨਸ਼ਿਆਂ ਖਿਲਾਫ਼ ਇਕ ਵੱਡੀ ਜੰਗ ਹੋਵੇਗੀ। 23 ਮਾਰਚ ਨੂੰ ਖਟਕੜ ਕਲਾਂ ਤੋ ਬਹੁਪੱਖੀ ਪ੍ਰੋਗਰਾਮ 'ਨਸ਼ੇ ਰੋਕੂ ਅਫ਼ਸਰ' (ਡਰੱਗ ਅਬਿਊਜ਼ ਪ੍ਰੀਵੈਨਸ਼ਨ ਆਫਿਸਰਜ਼-ਡੇਪੋ) ਦਾ ਆਰੰਭ ਕੀਤਾ ਜਾ ਰਿਹਾ ਹੈ, ਜਿਸ ਲਈ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਵੀ ਸਰਕਾਰੀ ਮੁਲਾਜ਼ਮਾਂ, ਵਿਦਿਅਕ ਸੰਸਥਾਵਾਂ ਅਤੇ ਆਮ ਲੋਕਾਂ ਨੂੰ ਇਸ ਮੁਹਿੰਮ ਨਾਲ ਜੋੜਿਆ ਜਾ ਰਿਹਾ ਹੈ। ਇਸ ਸਬੰਧੀ ਅੱਜ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀਮਤੀ ਅਨੁਪਮ ਕਲੇਰ ਨੇ ਇੱਕ ਅਹਿਮ ਮੀਟਿੰਗ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ 'ਨਸ਼ਾ ਰੋਕੂ ਅਫ਼ਸਰ' (ਡੇਪੋ ਵਲੰਟੀਅਰ) ਮੁਹਿੰਮ ਦਾ ਸਾਥ ਦੇ ਕੇ, ਰਾਜ ਨੂੰ ਨਸ਼ਾ ਮੁਕਤ ਕਰਨ ਵਿੱਚ ਸਹਿਯੋਗ ਦਿੱਤਾ ਜਾਵੇ। ਮੀਟਿੰਗ ਵਿੱਚ ਐਸ.ਡੀ.ਐਮ. ਹੁਸ਼ਿਆਰਪੁਰ ਸ੍ਰੀ ਜਿਤੇਂਦਰ ਜੋਰਵਾਲ, ਸਹਾਇਕ ਕਮਿਸ਼ਨਰ (ਜ) ਸ੍ਰੀ ਅਮਰਜੀਤ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਸਰਬਜੀਤ ਸਿੰਘ ਬੈਂਸ, ਡੀ.ਐਸ.ਪੀ. (ਸਿਟੀ) ਸ੍ਰੀ ਸੁਖਵਿੰਦਰ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਅਤੇ ਵਿਦਿਅਕ ਅਦਾਰਿਆਂ ਦੇ ਨੁਮਾਇੰਦੇ ਹਾਜ਼ਰ ਸਨ।

           ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਡੇਪੋ ਵਲੰਟੀਅਰ ਬਣਨ ਲਈ ਗੂਗਲ ਪਲੇਅ ਸਟੋਰ 'ਤੇ ਮੌਜੂਦ ਐਂਡਰਾਇਡ ਐਪ 'ਡੇਪੋ ਰਜਿਸਟ੍ਰੇਸ਼ਨ' (41PO R579S“R1“9ON) ਡਾਊਨਲੋਡ ਕਰਕੇ ਜਾਂ ਸਾਂਝ ਕੇਂਦਰ ਦੀ ਵੈਬਸਾਈਟwww.ppsaanjh.in 'ਤੇ ਡੇਪੋ ਰਜਿਸਟ੍ਰੇਸ਼ਨ ਦਾ ਲਿੰਕ ਕਲਿੱਕ ਕਰਕੇ ਜਾਂ ਫ਼ਿਰhttp://115.112.58.49/ppsaanjh/dapo.php  'ਤੇ ਆਨਲਾਈਨ ਅਰਜ਼ੀ
ਭਰੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਤੋਂ 23 ਮਾਰਚ ਨੂੰ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਸਮੁੱਚੇ ਪੰਜਾਬ ਵਿੱਚ ਜਾਰੀ ਕੀਤੀ ਜਾਣ ਵਾਲੀ ਇਸ ਨਿਵੇਕਲੀ ਯੋਜਨਾ ਲਈ ਜ਼ਿਲ੍ਹੇ ਦੇ ਅਧਿਕਾਰੀਆਂ, ਕਰਮਚਾਰੀਆਂ, ਸਵੈ ਸੇਵੀ ਸੰਸਥਾਂਵਾਂ ਦੇ ਵਲੰਟੀਅਰਾਂ, 18 ਸਾਲ ਤੋਂ ਉੱਪਰ ਉਮਰ ਦੇ ਨੌਜਵਾਨਾਂ ਅਤੇ ਵਿਦਿਆਰਥੀਆਂ ਨੂੰ ਸਵੈ-ਇੱਛਾ ਨਾਲ ਵੱਧ ਤੋਂ ਵੱਧ ਗਿਣਤੀ ਵਿੱਚ ਰਜਿਸਟ੍ਰੇਸ਼ਨ ਕਰਵਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਐਂਡਰਾਇਡ ਐਪ, ਆਨਲਾਈਨ ਅਰਜ਼ੀ ਦੇਣ ਤੋਂ ਇਲਾਵਾ ਜ਼ਿਲ੍ਹੇ ਦੇ ਪੁਲਿਸ ਸਾਂਝ ਕੇਂਦਰਾਂ 'ਤੇ ਫ਼ਾਰਮ ਭਰ ਕੇ ਵੀ ਦਿੱਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਅਰਜ਼ੀ ਨਾਲ ਇੱਕ ਫ਼ੋਟੋ ਅਤੇ ਕੋਈ ਇੱਕ ਸ਼ਨਾਖ਼ਤੀ ਸਬੂਤ (ਅਧਾਰ ਕਾਰਡ ਜਾਂ ਡਰਾਇਵਿੰਗ ਲਾਇਸੰਸ ਜਾਂ ਰਾਸ਼ਨ ਕਾਰਡ ਜਾਂ ਵੋਟਰ ਕਾਰਡ ਜਾਂ ਦਫ਼ਤਰੀ ਪਹਿਚਾਣ ਪੱਤਰ ਜਾਂ ਸਰਕਾਰ ਵਲੋਂ ਮਾਨਤਾ ਪ੍ਰਾਪਤ ਕੋਈ ਵੀ ਸ਼ਨਾਖ਼ਤੀ ਦਸਤਾਵੇਜ਼) ਦੇਣਾ ਲਾਜ਼ਮੀ ਹੈ।


      ਸ਼੍ਰੀਮਤੀ ਕਲੇਰ ਨੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਇਸ ਕਾਰਜ ਲਈ ਆਪਣੀ ਰਜਿਸਟ੍ਰੇਸ਼ਨ ਜਲਦ ਤੋਂ ਜਲਦ ਕਰਵਾਉਣ ਅਤੇ ਵਿਦਿਅਕ ਸੰਸਥਾਵਾਂ ਜਿਵੇਂ ਕਾਲਜਾਂ ਅਤੇ ਆਈ.ਟੀ.ਆਈਜ਼ ਨੂੰ ਆਪਣੇ ਵਿਦਿਆਰਥੀਆਂ ਨੂੰ ਵਿਸ਼ੇਸ਼ ਕੈਂਪ ਲਾ ਕੇ, ਡੇਪੋ ਵਲੰਟੀਅਰ ਬਣਨ ਲਈ ਪ੍ਰੇਰਨ ਲਈ ਆਖਿਆ। ਉਨ੍ਹਾਂ ਕਿਹਾ ਕਿ ਹਰ ਇੱਕ ਡੇਪੋ ਵਲੰਟੀਅਰ ਦੀ ਜ਼ਿੰਮੇਵਾਰੀ ਹੋਵੇਗੀ ਕਿ ਉਹ ਨਸ਼ਿਆਂ ਖਿਲਾਫ ਜਾਗਰੂਕਤਾ ਪੈਦਾ ਕਰੇ, ਨਸ਼ੇ 'ਚ ਫਸੇ ਲੋਕਾਂ ਦੀ ਪਹਿਚਾਣ ਕਰਕੇ ਉਨ੍ਹਾਂ ਨੂੰ ਨਸ਼ਾ ਮੁਕਤੀ ਕੇਂਦਰ ਸਬੰਧੀ ਜਾਣਕਾਰੀ ਦੇਵੇ, ਆਪਣੇ ਇਲਾਕੇ 'ਚ ਖੇਡਾਂ ਜਾਂ ਹੋਰ ਸਾਕਾਰਾਤਮਕ ਸਰਗਰਮੀਆਂ ਨੂੰ ਉਤਸ਼ਾਹਿਤ ਕਰਦੇ ਹੋਏ ਨਿਰਸਵਾਰਥ ਢੰਗ ਨਾਲ ਲੋਕ ਸੇਵਾ ਕਰੇ ਅਤੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਮਿਲ ਕੇ ਕੰਮ ਕਰੇ। ਉਨ੍ਹਾਂ ਅਪੀਲ ਕੀਤੀ ਕਿ ਜ਼ਿਲ੍ਹੇ ਦਾ ਕੋਈ ਵੀ ਨਾਗਰਿਕ  ਜੇਕਰ ਨਸ਼ਿਆਂ ਨੂੰ ਖ਼ਤਮ ਕਰਨ 'ਚ ਆਪਣਾ ਯੋਗਦਾਨ ਪਾਉਣਾ ਚਾਹੁੰਦਾ ਹੈ ਤਾਂ ਉਹ ਡੇਪੋ ਵਲੰਟੀਅਰ ਵਜੋਂ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦਾ ਹੈ।

ਦਿਵਿਆਂਗ ਵਿਅਕਤੀਆਂ ਲਈ 6 ਮਹੀਨੇ ਦੇ ਮੁਫ਼ਤ ਸਿਖ਼ਲਾਈ ਕੋਰਸਾਂ ਲਈ ਅਰਜੀਆਂ ਦੇਣ ਦੀ ਆਖ਼ਰੀ ਮਿਤੀ 23 ਮਾਰਚ


ਹੁਸ਼ਿਆਰਪੁਰ, 14 ਮਾਰਚ: ਭਾਰਤ ਸਰਕਾਰ ਦੇ ਅਦਾਰੇ ਨੈਸ਼ਨਲ ਕਰੀਅਰ ਸਰਵਿਸ ਸੈਂਟਰ ਫਾਰ ਡਿਫਰੈਂਟਲੀ ਏਬਲਡ ਵਲੋਂ ਦਿਵਿਆਂਗ ਵਿਅਕਤੀਆਂ ਨੂੰ ਹੁਨਰਮੰਦ ਬਣਾਉਣ ਦੇ ਮੰਤਵ ਨਾਲ ਵਿਸ਼ੇਸ਼ ਸਿਖ਼ਲਾਈ ਕੋਰਸ ਸ਼ੁਰੂ ਕੀਤੇ ਹੋਏ ਹਨ, ਜਿਨ੍ਹਾਂ ਲਈ ਅਪਲਾਈ ਕਰਨ ਦੀ ਆਖ਼ਰੀ ਮਿਤੀ 23 ਮਾਰਚ, 2018 ਹੈ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਲੁਧਿਆਣਾ ਵਿਖੇ ਗਿੱਲ ਰੋਡ 'ਤੇ ਚੱਲ ਰਹੇ ਇਸ ਸੈਂਟਰ ਵਲੋਂ ਦਿਵਿਆਂਗ ਵਿਅਕਤੀਆਂ ਨੂੰ ਨੌਕਰੀ ਦੇ ਕਾਬਿਲ ਬਣਾਉਣ ਦੇ ਨਾਲ-ਨਾਲ ਪੁਨਰਵਾਸ ਦੇ ਉਪਰਾਲੇ ਕੀਤੇ ਜਾਂਦੇ ਹਨ। ਇਹ ਛੇ ਮਹੀਨੇ ਦੇ ਕੋਰਸ ਅਕਾਦਮਿਕ ਸਾਲ 2018-19 ਲਈ ਸ਼ੁਰੂ ਕੀਤੇ ਜਾ ਰਹੇ ਹਨ, ਜਿਨ੍ਹਾਂ ਵਿੱਚ ਵਿਦਿਆਰਥੀਆਂ ਨੂੰ ਵਪਾਰਕ, ਮੈਟਲ, ਹੌਜਰੀ, ਕਟਿੰਗ ਅਤੇ ਟੇਲਰਿੰਗ, ਰੇਡੀਓ ਤੇ ਟੈਲੀਵਿਜ਼ਨ ਆਦਿ ਟਰੇਡਾਂ ਨਾਲ ਸੰਬੰਧਤ ਸਿਖ਼ਲਾਈ ਕਰਵਾਈ ਜਾਵੇਗੀ। ਲੜਕਿਆਂ ਨੂੰ ਕੋਰਸ ਦੌਰਾਨ ਰਹਿਣ ਅਤੇ ਵਜੀਫ਼ੇ ਦੀ ਸਹੂਲਤ ਵੀ ਦਿੱਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਇਨ੍ਹਾਂ ਕੋਰਸਾਂ ਨੂੰ ਕਰਨ ਦੇ ਇਛੁੱਕ ਵਿਅਕਤੀ ਦਾਖ਼ਲੇ ਲਈ ਸੈਂਟਰ ਨਾਲ ਸੰਪਰਕ ਕਰ ਸਕਦੇ ਹਨ। ਦਾਖ਼ਲੇ ਲਈ ਸਿਰਫ਼ ਲਿਖ਼ਤੀ ਅਰਜੀ ਹੀ ਦੇਣੀ ਪਵੇਗੀ। ਜੇਕਰ ਕੋਈ ਸੰਸਥਾ (ਜੋ ਕਿ ਅਜਿਹੇ ਵਿਅਕਤੀਆਂ ਲਈ ਵਿਸ਼ੇਸ਼ ਕੰਮ ਕਰਦੀ ਹੋਵੇ) ਜਿਆਦਾ ਗਿਣਤੀ ਵਿੱਚ ਵਿਦਿਆਰਥੀਆਂ ਨੂੰ ਇਹ ਕੋਰਸ ਕਰਵਾਉਣਾ ਚਾਹੁੰਦੀ ਹੈ ਤਾਂ ਉਹ ਵੀ ਇਸ ਲਈ ਅਪਲਾਈ ਕਰ ਸਕਦੇ ਹਨ। ਇਹ ਕੋਰਸ ਬਿਲਕੁਲ ਮੁਫ਼ਤ ਕਰਵਾਏ ਜਾਣਗੇ।

ਉਨ੍ਹਾਂ ਕਿਹਾ ਕਿ ਇਨ੍ਹਾਂ ਕੋਰਸਾਂ ਨਾਲ ਦਿਵਿਆਂਗ ਵਿਅਕਤੀਆਂ ਨੂੰ ਸਮਾਜ ਦੇ ਹਰ ਖੇਤਰ ਵਿੱਚ ਬਰਾਬਰਤਾ ਅਤੇ ਮਹੱਤਵ ਦਿਵਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਛੁੱਕ ਵਿਅਕਤੀ ਜਾਂ ਸੰਸਥਾਵਾਂ ਲੁਧਿਆਣਾ ਵਿਖੇ ਗਿੱਲ ਰੋਡ ਸਥਿਤ ਅਡਵਾਂਸ ਟਰੇਨਿੰਗ ਇੰਸਟੀਚਿਊਟ (ਏ. ਟੀ. ਆਈ.) ਵਿਖੇ 23 ਮਾਰਚ, 2018 ਤੋਂ ਪਹਿਲਾਂ-ਪਹਿਲਾਂ ਅਪਲਾਈ ਕਰ ਸਕਦੇ ਹਨ।

ਸੋਨਾਲੀਕਾ ਵਲੋਂ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ 'ਚ ਇੰਟਰਵਿਊ 16 ਨੂੰ


ਹੁਸ਼ਿਆਰਪੁਰ, 14 ਮਾਰਚ: ਸੋਨਾਲੀਕਾ ਇੰਟਰਨੈਸ਼ਨਲ ਟਰੈਕਟਰਜ਼ ਲਿਮਟਿਡ ਹੁਸ਼ਿਆਰਪੁਰ ਵਲੋਂ 16 ਮਾਰਚ ਨੂੰ ਸਵੇਰੇ 9 ਵਜੇ ਤੋਂ ਦੁਪਹਿਰ 12 ਵਜੇ ਤੱਕ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ ਹੁਸ਼ਿਆਰਪੁਰ ਵਿਖੇ ਵੱਖ-ਵੱਖ ਟਰੇਡਾਂ ਦੇ ਪ੍ਰਾਰਥੀਆਂ ਦੀ ਇੰਟਰਵਿਊ ਲਈ ਜਾ ਰਹੀ ਹੈ। ਸੋਨਾਲੀਕਾ ਵਲੋਂ ਇਹ ਉਪਰਾਲਾ ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਵਲੋਂ ਉਦਯੋਗਿਕ ਅਦਾਰਿਆਂ ਨਾਲ ਕੀਤੀ ਗਈ ਮੀਟਿੰਗ ਉਪਰੰਤ ਕੀਤਾ ਗਿਆ ਹੈ।

          ਪਿਛਲੇ ਦਿਨੀਂ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ ਵਿਖੇ ਲਗਾਏ ਗਏ ਦੋ ਜ਼ਿਲ੍ਹਾ ਪੱਧਰੀ ਰੁਜ਼ਗਾਰ ਮੇਲਿਆਂ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਉਦਯੋਗਿਕ ਅਦਾਰਿਆਂ ਨਾਲ ਮੀਟਿੰਗ ਕਰਦਿਆਂ ਕਿਹਾ ਸੀ ਕਿ ਉਦਯੋਗਾਂ ਵਲੋਂ ਪ੍ਰਾਰਥੀਆਂ ਨੂੰ ਨੌਕਰੀ 'ਤੇ ਰੱਖਣ ਲਈ ਜੋ ਇੰਟਰਵਿਊ ਰੱਖੀ ਜਾਂਦੀ ਹੈ, ਉਹ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ (ਐਮ.ਐਸ.ਡੀ.ਸੀ.) ਹੁਸ਼ਿਆਰਪੁਰ ਵਿਖੇ ਰੱਖੀ ਜਾਵੇ, ਤਾਂ ਜੋ ਪ੍ਰਾਰਥੀਆਂ ਨੂੰ ਐਮ.ਐਸ.ਡੀ.ਸੀ. ਵਿੱਚ ਚੱਲ ਰਹੇ ਵੱਖ-ਵੱਖ ਕੋਰਸਾਂ ਬਾਰੇ ਜਾਣਕਾਰੀ ਪ੍ਰਾਪਤ ਹੋ ਸਕੇ।

          ਜ਼ਿਲ੍ਹਾ ਰੁਜ਼ਗਾਰ ਜਨਰੇਸ਼ਨ ਅਤੇ ਟਰੇਨਿੰਗ ਅਫ਼ਸਰ ਸ੍ਰੀ ਜਸਵੰਤ ਰਾਏ ਨੇ ਦੱਸਿਆ ਕਿ ਸੋਨਾਲੀਕਾ ਵਲੋਂ ਲਈ ਜਾ ਰਹੀ ਇਸ ਇੰਟਰਵਿਊ ਵਿੱਚ ਸਬ-ਸਟੇਸ਼ਨ ਅਟੈਂਡੈਂਟ (ਇਲੈਕਟ੍ਰਿਸ਼ਨ), ਡਾਈ ਫਿਟਰ (ਸ਼ੀਟ ਮੈਟਲ) ਅਤੇ ਡਾਈ ਮੈਨਟੇਨੈਸ (ਸ਼ੀਟ ਮੈਟਲ) ਦੀਆਂ 2-2, ਜਦਕਿ ਮੈਨਟੇਨੈਸ ਇਲੈਕਟ੍ਰਿਸ਼ਨ, ਮੈਨਟੇਨੈਸ ਫਿਟਰ ਤੇ ਵੀ.ਐਮ.ਸੀ. ਮਸ਼ੀਨ ਓਪਰੇਟਰ ਦੀਆਂ 3-3 ਆਸਾਮੀਆਂ ਲਈ ਇੰਟਰਵਿਊ ਹੋਵੇਗੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਆਸਾਮੀਆਂ ਲਈ ਪ੍ਰਾਰਥੀ ਨੂੰ 3 ਸਾਲ ਦਾ ਤਜ਼ਰਬਾ ਹੋਣਾ ਚਾਹੀਦਾ ਹੈ।

ਬੈਚ ਮੁਕੰਮਲ ਹੋਣ 'ਤੇ ਏ.ਡੀ.ਸੀ. ਨੇ ਕੀਤੀ ਸਰਟੀਫਿਕੇਟਾਂ ਦੀ ਵੰਡ


ਹੁਸ਼ਿਆਰਪੁਰ, 14 ਮਾਰਚ: ਫੂਡ ਕਰਾਫ਼ਟ ਇੰਸਟੀਚਿਊਟ ਰਾਮ ਕਲੋਨੀ ਕੈਂਪ ਵਿਖੇ 'ਹੁਨਰ ਸੇ ਰੁਜ਼ਗਾਰ' ਦੇ ਕੁਕਿੰਗ ਦਾ 35ਵਾਂ ਬੈਚ ਮੁਕੰਮਲ ਹੋਣ 'ਤੇ ਅਤੇ ਸਕਿੱਲ ਟੈਸਟਿੰਗ ਐਂਡ ਸਰਟੀਫਿਕੇਸ਼ਨ ਕੋਰਸ ਦਾ 5ਵਾਂ ਬੈਚ ਮੁਕੰਮਲ ਹੋਣ 'ਤੇ ਸਰਟੀਫਿਕੇਟਾਂ ਦੀ ਵੰਡ ਸਬੰਧੀ ਸਮਾਰੋਹ ਕਰਵਾਇਆ ਗਿਆ। ਇਸ ਸਮਾਰੋਹ ਦੀ ਪ੍ਰਧਾਨਗੀ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਹਰਬੀਰ ਸਿੰਘ ਨੇ ਕੀਤੀ।

                        ਸਮਾਰੋਹ ਨੂੰ ਸੰਬੋਧਨ ਕਰਦਿਆਂ ਵਧੀਕ ਡਿਪਟੀ
ਕਮਿਸ਼ਨਰ ਨੇ ਕਿਹਾ ਕਿ ਫੂਡ ਕਰਾਫ਼ਟ ਇੰਸਟੀਚਿਊਟ ਵਲੋਂ ਕਰਵਾਏ ਜਾਂਦੇ ਕੋਰਸਾਂ ਸਦਕਾ ਇਸ ਖੇਤਰ ਵਿੱਚ ਵਿਦਿਆਰਥੀਆਂ ਨੂੰ 100 ਪ੍ਰਤੀਸ਼ਤ ਰੁਜ਼ਗਾਰ ਦੇ ਮੌਕੇ ਮਿਲ ਰਹੇ ਹਨ। ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਦੀ ਰਾਸ਼ਟਰੀ ਅਤੇ ਅੰਤਰ-ਰਾਸ਼ਟਰੀ ਪੱਧਰ 'ਤੇ ਕੰਪਨੀਆਂ ਵਿੱਚ ਨਿਯੁਕਤੀ ਹੋ ਰਹੀ ਹੈ। ਉਨ੍ਹਾਂ ਇੰਸਟੀਚਿਊਟ ਵਿੱਚ ਚੱਲ ਰਹੇ ਕੋਰਸਾਂ ਦੀ ਸ਼ਲਾਘਾ ਕਰਦਿਆਂ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ। ਸ੍ਰੀ ਹਰਬੀਰ ਸਿੰਘ ਨੇ ਸਰਟੀਫਿਕੇਟਾਂ ਦੀ ਵੰਡ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਨੂੰ ਮਿਹਨਤ ਅਤੇ ਲਗਨ ਨਾਲ ਟੀਚਾ ਹਾਸਲ ਕਰਨਾ ਚਾਹੀਦਾ ਹੈ, ਕਿਉਂਕਿ ਲਗਨ ਅਤੇ ਇਮਾਨਦਾਰੀ ਨਾਲ ਹੀ ਕਾਮਯਾਬੀ ਹਾਸਲ ਕੀਤੀ ਜਾ ਸਕਦੀ ਹੈ।

                       ਇਸ ਮੌਕੇ ਪ੍ਰਿੰਸੀਪਲ ਡਾ. ਏ. ਜਗਨਨਾਥਨ ਨੇ ਵੱਖ-ਵੱਖ ਕੋਰਸਾਂ ਤੋਂ ਇਲਾਵਾ ਇਸ ਸੈਸ਼ਨ 2018-19 ਤੋਂ ਡਿਗਰੀ ਅਤੇ ਡੇਢ ਸਾਲਾ ਡਿਪਲੋਮਾ ਕੋਰਸਾਂ ਸਬੰਧੀ ਜਾਣਕਾਰੀ ਦਿੱਤੀ।

Labels

10+2 Reuslt (1) 2012 (41) 2014 (35) 2017 (36) Act 144 (47) Akali Dal (33) Amarjit Singh Sahi MLA (15) Anandpur Sahib (1) Anti Tobacoo day (1) Army (3) Army Institute of Management & Technology (1) Army tranning (1) Arun Dogra (4) Avinash Rai Khanna (1) awareness (7) B. Ed. Front (6) baba lal dyal ji (1) badal (7) Barrage (1) BBMB (30) BJP (26) BLO (1) blood donation (1) Book (1) BSF (2) BSP (1) Bus (1) cabel tv (1) Camp (1) Canal (1) Cancer (1) Capt. Amrinder Singh (5) CBSE Board (1) Chandigarh (1) Checking (2) cheema (1) chief minister (1) child labour (1) civil hospital (1) CM (1) complaints (1) Congress (18) control room (1) Court (2) cow safety planning (1) Crime (1) crops (1) D.I.G Jaskaran Singh (1) Dairy Development Board (3) Daljit Singh Cheema (2) Dasuya (35) datarpur (3) datesheet (1) dc (4) dc vipul ujval (24) DC Vipul Ujwal (32) Dengue & chikungunya (1) deputy commissioner vipul ujwal (1) development deptt. (1) dhugga (2) Digital (1) Dist. Admn. (173) District Language Officer Raman Kumar (1) doaba radio (1) Dogra (5) donation (1) drugs (3) DTO (6) education (30) education seminar (7) Elections (158) employement (5) employment (15) environment (10) ETT Union (4) EVMs (3) Exams (1) exams 2010 (2) Exhibition (1) Farmer (1) festival (2) flood control (3) Food Safety Act (1) forest (3) G.S.T (1) GADVASU (1) garhdiwala (3) garshankar (5) GCT (17) Govt Model High School Talwara (33) GPC (2) green india (2) gst (2) GTU (9) Gurpurab (1) Guru (2) health (11) Help desk (1) Himachal (1) Hola (1) hoshiarpur (132) iDay (1) IIT (1) Independence Day (1) India (1) india election results (3) india elections (4) ips (1) ITI (5) juvenile home (1) kabbadi (2) kandhi (2) kavi darbar (4) Lagal Aid Clinic (1) Learn Urdu (1) legal (11) Legal Aid Clinic (2) liquor (1) Loan (2) lok adalat (3) Mahant Ram Parkash Das (1) mahilpur (3) Mahinder Kaur Josh (1) malaria (1) Mandir (1) mc (4) MCU Punjab (2) Mela (1) merit (1) Micky (2) mining (3) MLA (2) MLA Sundar Sham arora (2) Mohalla (1) Mukerian (4) Multi skill development (1) nagar panchayat (14) Nandan (1) NCC (1) News Updates (52) nss (1) panchayat (1) Panchayat Elections (1) panchayat samiti (1) parade (1) Passing out (1) Police (10) polio drops (3) Politics (7) Pong Dam (3) Pooja sharma (1) Post service (1) PPP (3) press (3) PSEB (8) PSSF (3) PSTET (1) Pt. Kishori Lal (1) Punjab (31) punjab lok sabha winners (1) punjab radio live (1) Punjab School Education Board (6) punjabi sahit (22) PWD (2) Rajnish Babbi (3) Rajwal School Result (1) ramesh dogra (4) Ramgharia (1) Ravidas (2) Recruitment (3) Red Cross (12) red cross society (2) Republic Day (3) Result (2) Results (3) Retirement (1) Road Safety (1) Rock Garden (1) Roopnagar (11) Ropar (2) Rozgar (1) Rural Mission (1) s.c.commision (1) Sacha Sauda (2) Sadhu Singh Dharmsot (1) Sahi (12) sanjha chullah (6) Sant Balbir Singh (1) save girls (1) save trees (1) save water (1) sbi (2) Sc Commission (2) School (8) SDM Jatinder Jorwal (1) self employment (1) seminar (1) Senate (1) services (3) Sewa Singh Sekhwan (1) sgpc (2) Shah Nehar (5) Shakir (2) shamchurasi (1) shivsena (1) sidhu (19) skill development centre (1) smarpan (2) Sohan Singh Thandal (4) sports (8) staff club (2) Stenographer training (1) Sukhjit Kaur Sahi (6) Summer camp (2) Sunder Sham Arora (4) svm (5) swachh (5) Swachh Bharat (2) swimming (2) Swine Flu (1) talwara (208) Talwara Police (1) Talwara Schools (74) tax (2) TET (1) thandal (4) Tikshan Sood (6) Toy Bank (1) traffic rules (4) Training (2) Training camp (2) Traning Camp (1) Transport (2) travel agency (1) unions (2) University (1) Vet University (5) Vigilance (1) Vijay Sampla (8) Vipul Ujwal (1) voter (5) waiver (1) water (1) Water is Life (1) world kabbadi cup (2) yoga (3) yoga day (3) youth (2) zila parishad (2) ਸਰਬੱਤ ਦਾ ਭਲਾ (1) ਸ਼ਾਕਰ (2) ਸੇਖਵਾਂ (1) ਕਵੀ ਦਰਬਾਰ (5) ਚੋਣਾਂ (15) ਟਰੈਫਿਕ ਨਿਯਮ (1) ਡੀ.ਸੀ ਵਿਪੁਲ ਉਜਵਲ (2) ਤਲਵਾੜਾ (26) ਤੀਕਸ਼ਨ ਸੂਦ (8) ਪੰਚਾਇਤ (13) ਪੰਜਾਬ (9) ਬਾਦਲ (29) ਮਹਿੰਦਰ ਕੌਰ ਜੋਸ਼ (4) ਮਜੀਠੀਆ (1)