ਘੱਟ ਗਿਣਤੀਆਂ ਵਰਗ ਦੀ ਭਲਾਈ ਲਈ ਸੰਜੀਦਗੀ ਨਾਲ ਕੰਮ ਕਰਨ ਅਧਿਕਾਰੀ : ਮਨਜੀਤ ਸਿੰਘ ਰਾਏ


  • ਨੈਸ਼ਨਲ ਕਮਿਸ਼ਨ ਫਾਰ ਮਨਿਊਰਟੀ ਭਾਰਤ ਸਰਕਾਰ ਦੇ ਮੈਂਬਰ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਧਿਕਾਰੀਆਂ ਨਾਲ ਕੀਤੀ ਬੈਠਕ  
ਹੁਸ਼ਿਆਰਪੁਰ, 26 ਜੂਨ: ਨੈਸ਼ਨਲ ਕਮਿਸ਼ਨ ਫਾਰ ਮਨਿਊਰਟੀ ਭਾਰਤ ਸਰਕਾਰ ਦੇ ਮੈਂਬਰ ਸ੍ਰੀ ਮਨਜੀਤ ਸਿੰਘ ਰਾਏ ਨੇ ਕਿਹਾ ਕਿ ਸਰਕਾਰ ਵਲੋਂ ਘੱਟ ਗਿਣਤੀਆਂ ਵਰਗ ਦੀ ਭਲਾਈ ਸਬੰਧੀ ਚਲਾਈਆਂ ਜਾ ਰਹੀਆਂ ਯੋਜਨਾਵਾਂ ਦਾ ਲਾਭ ਜ਼ਮੀਨੀ ਪੱਧਰ 'ਤੇ ਪਹੁੰਚਾਉਣ ਲਈ ਅਧਿਕਾਰੀ ਨਿੱਜੀ ਦਿਲਚਸਪੀ, ਸੰਜੀਦਗੀ ਅਤੇ ਇਕ ਦੂਜੇ ਨਾਲ ਤਾਲਮੇਲ ਕਰਕੇ ਕੰਮ ਕਰਨ। ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਭਾਰਤ ਸਰਕਾਰ ਵਲੋਂ ਘੱਟ ਗਿਣਤੀ ਵਰਗ ਨਾਲ ਸਬੰਧਤ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਜਾਇਜ਼ਾ ਲੈ ਰਹੇ ਸਨ।
ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਹਰਬੀਰ ਸਿੰਘ, ਅਨੁਸੂਚਿਤ ਜਾਤੀਆਂ ਤੇ ਪੱਛੜੀਆਂ ਸ਼੍ਰੇਣੀਆਂ, ਘੱਟ ਗਿਣਤੀਆਂ ਭਲਾਈ ਵਿਭਾਗ ਦੇ ਡਿਪਟੀ ਡਾਇਰੈਕਟਰ ਪ੍ਰਮਿੰਦਰ ਸਿੰਘ ਗਿੱਲ ਅਤੇ ਜ਼ਿਲ੍ਹਾ ਭਲਾਈ ਅਫ਼ਸਰ ਸ੍ਰੀਮਤੀ ਕਮਲਜੀਤ ਰਾਜੂ ਵੀ ਮੌਜੂਦ ਸਨ।


           ਸ੍ਰੀ ਮਨਜੀਤ ਸਿੰਘ ਰਾਏ ਨੇ ਕਿਹਾ ਕਿ ਘੱਟ ਗਿਣਤੀਆਂ ਵਿੱਚ ਮੁਸਲਿਮ, ਈਸਾਈ, ਸਿੱਖ, ਬੋਧ, ਜੈਨ ਅਤੇ ਪਾਰਸੀ ਆਉਂਦੇ ਹਨ। ਨੈਸ਼ਨਲ ਕਮਿਸ਼ਨ ਫਾਰ ਮਨਿਊਰਟੀ ਭਾਰਤ ਸਰਕਾਰ ਵਲੋਂ ਉਨ੍ਹਾਂ ਨੂੰ ਘੱਟ ਗਿਣਤੀਆਂ ਵਰਗ ਦੀ ਭਲਾਈ ਨਾਲ ਸਬੰਧਤ ਯੋਜਨਾਵਾਂ ਦਾ ਰੀਵਿਊਕਰਨ ਦੇ ਨਾਲ-ਨਾਲ ਸਿੱਖ ਸਮੁੰਦਾਏ ਦਾ ਨੁਮਾਇੰਦਾ (ਮੈਂਬਰ) ਨਿਯੁਕਤ ਕੀਤਾ ਗਿਆ ਹੈ ਅਤੇ ਉਨ੍ਹਾਂ ਨੂੰ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ ਅਤੇ ਯੂ.ਪੀ. ਵਿਖੇ ਘੱਟ ਗਿਣਤੀ ਵਰਗ ਨਾਲ ਸਬੰਧਤ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਜਾਇਜ਼ਾ ਲੈਣ ਲਈ ਨਾਮਜ਼ਦ ਵੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਮਿਸ਼ਨ ਦਾ ਮੁੱਖ ਉਦੇਸ਼ ਘੱਟ ਗਿਣਤੀ ਵਰਗ ਨੂੰ ਸਮਾਜਿਕ, ਆਰਥਿਕ ਅਤੇ ਵਿਦਿਅਕ ਪੱਖੋਂ ਮਜ਼ਬੂਤ ਬਣਾਉਣਾ ਹੈ। ਇਸ ਲਈ ਸਰਕਾਰ ਵਲੋਂ ਘੱਟ ਗਿਣਤੀਆਂ ਦੇ ਵਿਦਿਆਰਥੀਆਂ ਨੂੰ ਸਿੱਖਿਆ ਦੇ ਵਧੀਆ ਮੌਕੇ ਮੁਹੱਈਆ ਕਰਵਾਉਣ ਲਈ ਮੈਟ੍ਰਿਕ ਅਤੇ ਪੋਸਟ ਮੈਟ੍ਰਿਕ ਵਜੀਫ਼ਾ ਯੋਜਨਾ, ਮੋਲਾਨਾ ਆਜ਼ਾਦ ਐਜੂਕੇਸ਼ਨ ਫਾਊਂਡੇਸ਼ਨ, ਨੈਸ਼ਨਲ ਫੈਲੋਸ਼ਿਪ, ਪੜ੍ਹੋ ਪ੍ਰਦੇਸ਼, ਨਿਆ ਸਵੇਰਾ ਅਤੇ ਨਈ ਉਡਾਨ ਵਰਗੀਆਂ ਵਿਦਿਅਕ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਇਨ੍ਹਾਂ  ਦਾ ਆਰਥਿਕ ਪੱਧਰ ਉਚਾ ਚੁੱਕਣ ਲਈ ਸਿਖੋ ਅਤੇ ਕਮਾਓ, ਨਈ ਮੰਜ਼ਿਲ, ਨੈਸ਼ਨਲ ਵਿਕਾਸ ਵਿੱਤ ਨਿਗਮ ਸਮੇਤ ਹੋਰ ਯੋਜਨਾਵਾਂ ਚਲਾਈਆਂ ਗਈਆਂ ਹਨ।

           ਸ੍ਰੀ ਰਾਏ ਨੇ ਕਿਹਾ ਕਿ ਇਨ੍ਹਾਂ ਯੋਜਨਾਵਾਂ ਦਾ ਲਾਭ ਘੱਟ ਗਿਣਤੀ ਵਰਗ ਤੱਕ ਤਾਂ ਹੀ ਪਹੁੰਚ ਸਕਦਾ ਹੈ, ਜੇਕਰ ਅਧਿਕਾਰੀ ਖੁਦ ਦਿਲਚਸਪੀ ਲੈ ਕੇ ਕੰਮ ਕਰਨ। ਉਨ੍ਹਾਂ ਨੇ ਲੀਡ ਬੈਂਕ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਉਹ ਸਰਕਾਰ ਵਲੋਂ ਚਲਾਈਆਂ ਜਾਂਦੀਆਂ ਯੋਜਨਾਵਾਂ ਰਾਹੀਂ ਬੈਂਕਾਂ ਵਲੋਂ ਤੈਅ ਸਮੇਂ ਅੰਦਰ ਕਰਜ਼ਾ ਮੁਹੱਈਆ ਕਰਵਾ ਕੇ ਨੌਜਵਾਨਾਂ ਨੂੰ ਆਪਣੇ ਪੈਰ੍ਹਾਂ 'ਤੇ ਖੜਾ ਕਰਨ। ਉਨ੍ਹਾਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਉਹ ਸਰਕਾਰ ਵਲੋਂ ਚਲਾਈਆਂ ਜਾਂਦੀਆਂ ਵਜੀਫ਼ਾ ਯੋਜਨਾਵਾਂ ਦਾ ਲਾਭ ਵਿਦਿਆਰਥੀਆਂ ਨੂੰ ਦੁਆਉਣਾ ਯਕੀਨੀ ਬਣਾਉਣ। ਉਨ੍ਹਾਂ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਨੂੰ ਵੱਧ ਤੋਂ ਵੱਧ ਰੋਜ਼ਗਾਰ ਦੇ ਮੌਕੇ ਉਪਲਬੱਧ ਕਰਵਾਉਣ ਲਈ ਰੋਜ਼ਗਾਰ ਮੇਲੇ ਲਗਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਨੈਸ਼ਨਲ ਕਮਿਸ਼ਨ ਫਾਰ ਮਨਿਉਰਟੀ ਭਾਰਤ ਸਰਕਾਰ ਘੱਟ ਗਿਣਤੀ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਇਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਨੈਸ਼ਨਲ ਪੱਧਰ 'ਤੇ ਵੀ ਬੈਠਕਾਂ ਦਾ ਆਯੋਜਨ ਕਰਕੇ ਹੱਲ ਕੱਢਿਆ ਜਾਂਦਾ ਹੈ।

           ਇਸ ਮੌਕੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਸਰਬਜੀਤ ਸਿੰਘ ਬੈਂਸ, ਕੰਟਰੋਲਰ ਖੁਰਾਕ ਤੇ ਸਿਵਲ ਸਪਲਾਈਜ਼ ਰਜਨੀਸ਼ ਕੌਰ, ਜ਼ਿਲ੍ਹਾ ਪ੍ਰੋਗਰਾਮ ਅਸਫ਼ਸਰ ਡਾ. ਕੁਲਦੀਪ ਸਿਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

ਖ਼ਾਣ-ਪੀਣ ਵਾਲੀਆਂ ਵਸਤਾਂ ਦੇ ਸੈਂਪਲ ਭਰੇ

ਹੁਸ਼ਿਆਰਪੁਰ, 26 ਜੂਨ:  ਸਿਹਤ ਵਿਭਾਗ ਵਲੋਂ ਡਾ. ਰੇਨੂ ਸੂਦ ਦੀ ਅਗਵਾਈ ਹੇਠ ਜ਼ਿਲ੍ਹਾ ਸਿਹਤ ਅਫ਼ਸਰ ਡਾ. ਸੇਵਾ ਸਿੰਘ ਅਤੇ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਦਵਿੰਦਰ ਸਿੰਘ ਦੀ ਟੀਮ ਨੇ ਦਸੂਹਾ ਅਤੇ ਹੁਸ਼ਿਆਰਪੁਰ ਵਿਖੇ ਖਾਣ-ਪੀਣ ਵਾਲੀਆਂ ਦੁਕਾਨਾਂ ਦੀ ਅਚਨਚੇਤ ਚੈਕਿੰਗ ਕਰਕੇ 57 ਸੈਂਪਲ ਭਰੇ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਸਿਹਤ ਅਫ਼ਸਰ ਡਾ. ਸੇਵਾ ਸਿੰਘ ਨੇ ਦੱਸਿਆ ਕਿ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਵਿਭਾਗ ਵਲੋਂ ਜ਼ਿਲ੍ਹੇ ਵਿੱਚ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ। ਇਸ ਤੋਂ ਪਹਿਲਾਂ ਵੀ ਮਾਹਿਲਪੁਰ ਅਤੇ ਇਸ ਦੇ ਆਸ-ਪਾਸ ਦੇ ਖੇਤਰਾਂ ਵਿੱਚ ਖਾਣ-ਪੀਣ ਵਾਲੀਆਂ ਦੁਕਾਨਾਂ ਦੀ ਚੈਕਿੰਗ ਕਰਕੇ 11 ਸੈਂਪਲ ਭਰੇ ਗਏ ਸਨ। ਉਨ੍ਹਾਂ ਦੱਸਿਆ ਕਿ ਅੱਜ ਹੁਸ਼ਿਆਰਪੁਰ ਅਤੇ ਦਸੂਹਾ ਵਿਖੇ ਚਲਾਏ ਗਏ ਵਿਸ਼ੇਸ਼ ਅਭਿਆਨ ਦੌਰਾਨ ਦੁੱਧ , ਪਨੀਰ, ਦੇਸੀ ਘਿਓ, ਫ਼ਲ, ਦੁੱਧ ਤੋਂ ਬਣੀਆਂ ਵਸਤਾਂ ਦੇ 57 ਸੈਂਪਲ ਭਰੇ ਗਏ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਫੂਡ ਸੇਫਟੀ ਅਤੇ ਸਟੈਂਡਰਡ ਐਕਟ ਨੂੰ ਸਖਤੀ ਨਾਲ ਲਾਗੂ ਕਰਨ ਲਈ ਵਿਸ਼ੇਸ਼ ਟੀਮ ਦਾ ਗਠਨ ਕੀਤਾ ਗਿਆ ਹੈ। ਇਸ ਟੀਮ ਵਲੋਂ ਹਰ ਰੋਜ਼ ਜ਼ਿਲ੍ਹੇ ਦੇ ਵੱਖ-ਵੱਖ ਕਸਬਿਆਂ ਵਿੱਚ ਅਚਨਚੇਤ ਚੈਕਿੰਗ ਕਰਕੇ ਖਾਦ ਪਦਾਰਥਾਂ ਦੇ ਸੈਂਪਲ ਭਰੇ ਗਏ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸੈਂਪਲਾਂ ਨੂੰ ਸਰਕਾਰੀ ਲੈਬਾਰਟਰੀ ਵਿੱਚ ਭੇਜਿਆ ਜਾਵੇਗਾ ਅਤੇ ਜੇਕਰ ਮਿਲਾਵਟ ਪਾਈ ਜਾਂਦੀ ਹੈ, ਤਾਂ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਫੂਡ ਅਤੇ ਸੇਫਟੀ ਐਕਟ ਤਹਿਤ ਕਿਸੇ ਵੀ ਵਿਕਰੇਤਾ ਨੂੰ ਖਰਾਬ ਅਤੇ ਮਿਲਾਵਟੀ ਸਮਾਨ ਵੇਚਣ ਦੀ ਇਜ਼ਾਜ਼ਤ ਨਹੀਂ ਹੈ। ਜੇ ਕੋਈ ਦੁਕਾਨਦਾਰ ਖਰਾਬ ਜਾਂ ਮਿਲਾਵਟੀ ਸਮਾਨ ਵੇਚਦਾ ਹੈ, ਤਾਂ ਇਸ ਦੀ ਸੂਚਨਾ ਸਿਵਲ ਸਰਜਨ ਦਫ਼ਤਰ ਵਿਖੇ ਦਿੱਤੀ ਜਾ ਸਕਦੀ ਹੈ।

'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਸਮਾਗਮਾਂ ਤੇ ਸੈਮੀਨਾਰਾਂ ਦਾ ਆਯੋਜਨ


  • -ਸਬ-ਡਵੀਜ਼ਨ ਦਸੂਹਾ ਅਤੇ ਗੜ੍ਹਸ਼ੰਕਰ ਵਿਖੇ ਵੀ ਸੈਮੀਨਾਰ ਦੌਰਾਨ ਨੌਜਵਾਨਾਂ ਨੂੰ ਕੀਤਾ ਜਾਗਰੂਕ
  • -ਯੁਵਕ ਸੇਵਾਵਾਂ ਵਿਭਾਗ ਵਲੋਂ ਵੀ ਮਦਰ ਮੈਰੀ ਨਰਸਿੰਗ ਕਾਲਜ ਨਸਰਾਲਾ, ਸਰਕਾਰੀ ਆਈ.ਟੀ.ਆਈ. ਹੁਸ਼ਿਆਰਪੁਰ ਅਤੇ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ ਵਿਖੇ ਵੀ ਹੋਇਆ ਸਮਾਗਮਾਂ ਦਾ ਆਯੋਜਨ
ਹੁਸ਼ਿਆਰਪੁਰ, 26 ਜੂਨ: ਪੰਜਾਬ ਸਰਕਾਰ ਵਲੋਂ ਚਲਾਈ ਗਈ ਵਿਸ਼ੇਸ਼ ਮੁਹਿੰਮ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਅਤੇ ਅੰਤਰਰਾਸ਼ਟਰੀ ਨਸ਼ਾਖੋਰੀ ਤੇ ਗੈਰਕਾਨੂੰਨੀ ਤਸਕਰੀ ਵਿਰੋਧੀ ਦਿਵਸ 'ਤੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਅਨੁਪਮ ਕਲੇਰ ਦੇ ਦਿਸ਼ਾ-ਨਿਰਦੇਸ਼ 'ਤੇ ਜ਼ਿਲ੍ਹੇ ਵਿੱਚ ਜਿਥੇ ਵਿਸ਼ੇਸ਼ ਸਮਾਰੋਹ ਕਰਵਾਏ ਗਏ, ਉਥੇ ਸਬਡਵੀਜ਼ਨ ਪੱਧਰ 'ਤੇ ਸਬ-ਡਵੀਜਨ ਦਸੂਹਾ ਵਿਖੇ ਐਸ.ਡੀ.ਐਮ. ਦਸੂਹਾ ਸ੍ਰੀ ਹਿਮਾਂਸ਼ੂ ਅਗਰਵਾਲ ਅਤੇ ਐਸ.ਡੀ.ਐਮ. ਗੜ੍ਹਸ਼ੰਕਰ ਸ੍ਰੀ ਹਰਦੀਪ ਸਿੰਘ ਧਾਲੀਵਾਲ ਦੀ ਰਹਿਨੁਮਾਈ ਹੇਠ ਸਮਾਰੋਹ ਅਤੇ ਸੈਮੀਨਾਰਾਂ ਦਾ ਆਯੋਜਨ ਕੀਤਾ ਗਿਆ।


           ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰ ਫਤਹਿਗੜ੍ਹ (ਹੁਸ਼ਿਆਰਪੁਰ) ਵਿਖੇ ਸਿਵਲ ਸਰਜਨ ਡਾ. ਰੇਨੂ ਸੂਦ ਦੀ ਰਹਿਨੁਮਾਈ ਹੇਠ ਕਰਵਾਏ ਗਏ ਵਿਸ਼ੇਸ਼ ਸਮਾਗਮ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਨਸ਼ਾ ਇਕ ਕੋਹੜ ਦੇ ਸਮਾਨ ਹੈ। ਨਸ਼ਾ ਮਨੁੱਖ ਦੇ ਜੀਵਨ ਨੂੰ ਬਰਬਾਦ ਕਰ ਦਿੰਦਾ ਹੈ ਅਤੇ ਸਿਹਤ ਪੱਖੋਂ ਬੇਹੱਦ ਖਤਰਨਾਕ ਹੁੰਦਾ ਹੈ। ਉਨ੍ਹਾਂ ਕਿਹਾ ਕਿ ਨਸ਼ੇ ਦੇ ਚੱਕਰ ਵਿੱਚ ਫਸੇ ਨੌਜਵਾਨਾਂ ਨਾਲ ਸਦਭਾਵਨਾ ਵਾਲਾ ਵਿਵਹਾਰ ਕਰਨਾ ਚਾਹੀਦਾ ਹੈ ਅਤੇ ਕੌਂਸਲਿੰਗ ਰਾਹੀਂ ਨਸ਼ਾ ਛੁਡਾਊ ਕੇਂਦਰਾਂ ਵਿੱਚ ਇਲਾਜ ਕਰਵਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਨੌਜਵਾਨ ਸ਼ੌਂਕ ਲਈ ਨਸ਼ਾ ਕਰਦੇ ਹਨ ਅਤੇ ਬਾਅਦ ਵਿੱਚ ਨਸ਼ਿਆਂ ਦੀ ਦਲਦਲ ਵਿੱਚ ਫਸ ਕੇ ਆਪਣਾ ਜੀਵਨ ਖਰਾਬ ਕਰ ਲੈਂਦੇ ਹਨ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਾਦਗੀ ਵਾਲਾ ਜੀਵਨ ਬਤੀਤ ਕਰਨ।

              'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਪਿੰਡ ਗੀਗਨੋਵਾਲ ਵਿਖੇ ਡਾ. ਗੁਰਮੀਤ ਸਿੰਘ ਸੀਨੀਅਰ ਮੈਡੀਕਲ ਅਫ਼ਸਰ ਇੰਚਾਰਜ ਬਲਾਕ ਪੀ.ਐਚ.ਸੀ. ਚੱਕੋਵਾਲ ਦੀ ਪ੍ਰਧਾਨਗੀ ਹੇਠ ਇਕ ਸੈਮੀਨਾਰ ਕਰਵਾਇਆ ਗਿਆ।  ਇਸ ਸੈਮੀਨਾਰ ਵਿੱਚ ਸਿਹਤ ਵਿਭਾਗ ਵੱਲੋਂ ਬਲਾਕ ਐਕਸਟੈਂਸ਼ਨ ਐਜੂਕੇਟਰ ਸ਼੍ਰੀਮਤੀ ਰਮਨਦੀਪ ਕੌਰ, ਹੈਲਥ ਇੰਸਪੈਕਟਰ ਸ਼੍ਰੀ ਮਨਜੀਤ ਸਿੰਘ, ਸ਼੍ਰੀ ਗੁਰਦੇਵ ਸਿੰਘ, ਏ.ਐਨ.ਐਮ. ਸ਼੍ਰੀਮਤੀ ਰਾਜਵਿੰਦਰ ਕੌਰ, ਆਸ਼ਾ ਫੈਸੀਲੀਟੇਟਰ ਸ਼੍ਰੀਮਤੀ ਬਲਵਿੰਦਰ ਕੌਰ, ਆਸ਼ਾ ਹਰਜਿੰਦਰ ਕੌਰ ਤੋਂ ਇਲਾਵਾ ਪਿੰਡ ਤੇ ਪੱਤਵੰਤੇ ਸਜੱਣਾਂ ਵਿੱਚ ਸ਼੍ਰੀ ਕਸ਼ਮੀਰਾ ਸਿੰਘ, ਪੰਚ ਸ਼੍ਰੀ ਸੁਖਵਿੰਦਰ ਸਿੰਘ, ਨੰਬਰਦਾਰ ਸ਼੍ਰੀ ਸਰਵਣ ਸਿੰਘ, ਡਾ. ਅਮਰਜੀਤ ਸਿੰਘ ਅਤੇ ਪਿੰਡ ਨਿਵਾਸੀ ਸ਼ਾਮਲ ਸਨ।

           ਪ੍ਰਾਈਮਰੀ ਹੈਲਥ ਸੈਂਟਰ ਮੰਡਭੰਡੇਰ ਵਿਖੇ ਵੀ ਵਿਸ਼ੇਸ਼ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਸੈਮੀਨਾਰ ਦੌਰਾਨ ਵੱਖ-ਵੱਖ ਬੁਲਾਰਿਆਂ ਵਲੋਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਨਗਰ ਕੌਂਸਰ ਉੜਮੁੜ ਵਲੋਂ ਵੀ ਟਾਂਡਾ ਵਿਖੇ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਦੌਰਾਨ ਜਿਥੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਗਈ, ਉਥੇ ਅਧਿਆਤਮਿਕ ਤੌਰ 'ਤੇ ਜੁੜਨ ਅਤੇ ਸਰੀਰ ਨੂੰ ਨਿਰੋਗ ਰੱਖਣ ਲਈ ਯੋਗ ਅਪਨਾਉਣ ਦੀ ਅਪੀਲ ਕੀਤੀ ਗਈ।

           'ਮਿਸ਼ਨ ਤੰਦਰੁਸਤ ਪੰਜਾਬ' ਅਧੀਨ ਮੈਡਮ ਹਿਰਦੇਪਾਲ ਦੇ ਨਿਰਦੇਸ਼ਾਂ ਅਨੁਸਾਰ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਪ੍ਰੀਤ ਕੋਹਲੀ ਵਲੋਂ ਵੀ ਵੱਖ-ਵੱਖ ਸਮਾਗਮਾਂ ਦਾ ਆਯੋਜਨ ਕੀਤਾ ਗਿਆ। ਮਦਰ ਮੈਰੀ ਨਰਸਿੰਗ ਕਾਲਜ ਨਸਰਾਲਾ, ਸਰਕਾਰੀ ਆਈ.ਟੀ.ਆਈ. ਹੁਸ਼ਿਆਰਪੁਰ ਅਤੇ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ ਹੁਸ਼ਿਆਰਪੁਰ ਵਿਖੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਪ੍ਰੀਤ ਕੋਹਲੀ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਵਰਗੀਆਂ ਲਾਹਨਤਾਂ ਤੋਂ ਬਚਣ ਦਾ ਸੰਦੇਸ਼ ਦਿੰਦੇ ਹੋਏ ਸਹੁੰ ਚੁਕਾਈ। ਇਸ ਮੌਕੇ ਚੇਅਰਪਰਸਨ ਵੀਨਾ ਜੈਨ, ਵਾਈਸ ਚੇਅਰਪਰਸਨ ਰਾਗਨੀ ਚੋਪੜਾ, ਪ੍ਰਿੰਸੀਪਲ ਮੰਜੂ ਚਾਵਲਾ, ਐਡਮਨਿਸਟਰੇਸ਼ਨ ਵਿਭਾਗ ਅਸ਼ਵਨੀ ਕੁਮਾਰ, ਮਨੋਹਰ ਸਿੰਘ,ਗੁਰਪ੍ਰੀਤ ਸਿੰਘ ਸੈਣੀ ਵੀ ਮੌਜੂਦ ਸਨ।  

ਜੰਗਲਾਤ ਵਿਭਾਗ ਨੇ ਵੰਡੇ 2000 ਪੌਦੇ

ਹੁਸ਼ਿਆਰਪੁਰ, 26 ਜੂਨ: ਵਣ ਮੰਡਲ ਅਫ਼ਸਰ ਸ੍ਰੀ ਸੁਰਜੀਤ ਸਿੰਘ ਸਹੋਤਾ ਦੀ ਰਹਿਨੁਮਾਈ ਹੇਠ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਜਿਥੇ ਲੋਕਾਂ ਨੂੰ ਵੱਧ ਤੋਂ ਵੱਧ ਪੌਦੇ ਲਗਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ, ਉਥੇ ਵਿਸ਼ੇਸ਼ ਮੁਹਿੰਮ ਚਲਾ ਕੇ ਜੰਗਲਾਤ ਵਿਭਾਗ ਵਲੋਂ ਚਲਾਈਆਂ ਗਈਆਂ ਸਕੀਮਾਂ ਰਾਹੀਂ ਵਾਤਾਵਰਣ ਬਚਾਉਣ ਸਬੰਧੀ ਜਾਗਰੂਕਤਾ ਵੀ ਫੈਲਾਈ ਜਾ ਰਹੀ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸ੍ਰੀ ਸੁਰਜੀਤ ਸਿੰਘ ਸਹੋਤਾ ਨੇ ਦੱਸਿਆ ਕਿ ਵਿਭਾਗ ਵਲੋਂ ਆਰੰਭੀ ਗਈ ਵਿਸ਼ੇਸ਼ ਮੁਹਿੰਮ ਤਹਿਤ ਅੱਜ 2000 ਦੇ ਕਰੀਬ ਪੌਦੇ ਵੰਡੇ ਗਏ ਹਨ। ਉਨ੍ਹਾਂ ਦੱਸਿਆ ਕਿ ਏਕਤਾ ਰੈਵੀਨਿਊ ਅਤੇ ਪੁਲਿਸ ਸਟੇਸ਼ਨ ਹਰਿਆਣਾ ਵਿਖੇ ਘਰ-ਘਰ ਹਰਿਆਲੀ ਸਕੀਮ ਤਹਿਤ ਪੌਦੇ ਵੰਡੇ ਗਏ ਹਨ। ਇਸ ਤੋਂ ਉਪਰੰਤ ਜੀ.ਜੀ.ਡੀ.ਐਸ.ਡੀ. ਕਾਲਜ ਹਰਿਆਣਾ ਵਿਖੇ ਵੀ ਵਿਸ਼ੇਸ਼ ਪੌਦਾ ਲਗਾਏ ਗਏ ਹਨ ਅਤੇ ਪੌਦੇ ਲਗਾਉਣ ਲਈ ਵੰਡੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸੇ  ਤਰ੍ਹਾਂ ਪਿੰਡ ਨਾਰਾ , ਡਾਡਾ, ਮਾਂਝੀ ਵਿਖੇ ਪੌਦੇ ਵੰਡਣ ਤੋਂ ਇਲਾਵਾ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਵਣ ਰੇਂਜ ਢੋਲਬਾਹਾ, ਬਲਾਕ ਦਰਿਆ ਬੇਟ ਮਨਹੋਤਾ, ਵਣ ਰੇਂਜ ਡਵੀਜ਼ਨ ਹੁਸ਼ਿਆਰਪੁਰ ਵਿਖੇ ਵੀ ਵਿਸ਼ੇਸ਼ ਮੁਹਿੰਮ ਚਲਾ ਕੇ ਪੌਦੇ ਲਗਾਏ ਗਏ ਹਨ। ਉਨ੍ਹਾਂ ਦੱਸਿਆ ਕਿ ਰਾਮਟਟਵਾਲੀ, ਪਿੰਡ ਕੂਕਾਨੇਟ, ਚੋਹਾਲ ਅਤੇ ਬਰੋਹੀ ਵਿਖੇ ਵੀ ਪਿੰਡ ਵਾਸੀਆਂ ਨੂੰ ਪੌਦੇ ੰਵੰਡੇ ਗਏ ਹਨ।

ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀਆਂ ਨੇ ਸ਼ੁਗਰ ਮਿੱਲ ਦੀ ਕੀਤੀ ਅਚਨਚੇਤ ਚੈਕਿੰਗ


  • ਬਚੇ ਪ੍ਰੈਸ ਮੱਡ ਨੂੰ ਚੁਕਾਉਣ ਸਬੰਧੀ ਅਧਿਕਾਰੀਆਂ ਨੇ ਦਿੱਤੇ ਨਿਰਦੇਸ਼
ਹੁਸ਼ਿਆਰਪੁਰ, 26 ਜੂਨ: 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਐਕਸੀਅਨ ਅਸ਼ੋਕ ਗਰਗ ਅਤੇ  ਐਸ.ਡੀ.ਓ. ਸੁਖਵੰਤ ਸਿੰਘ ਵਲੋਂ ਏ.ਬੀ. ਸ਼ੂਗਰ ਮਿੱਲ ਦਸੂਹਾ ਵਿਖੇ ਅਚਨਚੇਤ ਚੈਕਿੰਗ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਕਸੀਅਨ ਅਸ਼ੋਕ ਗਰਗ ਨੇ ਦੱਸਿਆ ਕਿ ਸ਼ੂਗਰ ਮਿੱਲ ਦੀ ਚੈਕਿੰਗ ਦੌਰਾਨ ਭਾਰੀ ਮਾਤਰਾ ਵਿੱਚ ਗੰਨੇ ਦਾ ਛਿਲਕਾ (ਪ੍ਰੈਸ ਮੱਡ) ਪਾਇਆ ਗਿਆ, ਜਿਸ ਤੋਂ ਗੰਦੀ ਬਦਬੂ ਪੈਦਾ ਹੋ ਰਹੀ ਸੀ।
ਉਨ੍ਹਾਂ ਦੱਸਿਆ ਕਿ ਸ਼ੂਗਰ ਬਣਾਉਣ ਲਈ ਗੰਨੇ ਨੂੰ ਪੀੜਨ ਤੋਂ ਬਾਅਦ ਜੋ ਗੰਨੇ ਦਾ ਛਿਲਕਾ (ਪ੍ਰੈਸ ਮੱਡ) ਬਚ ਜਾਂਦਾ ਹੈ, ਇਹ ਗਿੱਲਾ ਅਤੇ ਮਿੱਠਾ ਹੋਣ ਨਾਲ ਮੱਖੀਆਂ ਇਕੱਠੀਆਂ ਹੋਣ ਦਾ ਕਾਰਨ ਤਾਂ ਬਣਦਾ ਹੀ ਹੈ, ਨਾਲ ਹੀ ਇਸ ਤੋਂ ਬਹੁਤ ਗੰਦੀ ਬਦਬੂ ਹਵਾ ਵਿੱਚ ਫੈਲ ਜਾਂਦੀ ਹੈ, ਜਿਸ ਨਾਲ ਆਲੇ-ਦੁਆਲੇ ਦੇ ਪਿੰਡ ਵਾਸੀਆਂ ਨੂੰ ਬੇਹੱਦ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਦੱਸਿਆ ਕਿ ਫੈਕਟਰੀ ਮਾਲਕਾਂ ਨੂੰ ਫੈਕਟਰੀ ਵਿੱਚ ਨਿਕਲਣ ਵਾਲੀ ਪ੍ਰੈਸ ਮੱਡ 'ਤੇ ਕੀਟਨਾਸ਼ਕ ਦਾ ਛਿੜਕਾਅ ਕਰਨ ਸਬੰਧੀ ਹਦਾਇਤ ਕੀਤੀ ਹੈ, ਤਾਂ ਜੋ ਮੱਖੀਆਂ 'ਤੇ ਕਾਬੂ ਪਾਇਆ ਜਾ ਸਕੇ ਅਤੇ ਕਿਸੇ ਤਰ੍ਹਾਂ ਦੀ ਕੋਈ ਸਿਹਤ ਸਬੰਧੀ ਕੋਈ ਸਮੱਸਿਆ ਨਾ ਹੋ ਸਕੇ। ਉਨ੍ਹਾਂ ਕਿਹਾ ਕਿ ਹਰ ਰੋਜ਼ ਇਸ ਪ੍ਰੈਸ ਮੱਡ ਨੂੰ ਡਰਾਈ ਕਰਕੇ ਚੁਕਾਉਣ ਸਬੰਧੀ ਵੀ ਨਿਰਦੇਸ਼ ਦਿੱਤੇ ਗਏ ਹਨ।

'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਡਰੱਗ ਕੰਟਰੋਲ ਅਫ਼ਸਰ ਨੇ ਹੋਲ ਸੇਲ ਦੇ 5 ਮੈਡੀਕਲ ਸਟੋਰਾਂ ਦੀ ਕੀਤੀ ਚੈਕਿੰਗ


  • ਦੋ ਹੋਲ ਸੇਲਰਜ਼ ਮੈਡੀਕਲ ਸਟੋਰ ਡਰੱਗ ਤੇ ਕਾਸਮੈਟਿਕ ਐਕਟ 1940 ਦੀ ਉਲੰਘਣਾ ਕਰਦੇ ਪਾਏ ਗਏ
ਹੁਸ਼ਿਆਰਪੁਰ, 26 ਜੂਨ: ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਮੁਹਿੰਮ 'ਮਿਸ਼ਨ ਤੰਦਰੁਸਤ ਪੰਜਾਬ' ਅਧੀਨ ਜ਼ੋਨਲ ਲਾਈਸੈਂਸਿੰਗ ਅਥਾਰਟੀ (ਡਰੱਗਜ਼), ਫੂਡ ਐਂਡ ਡਰੱਗਜ਼ ਐਡਮਨਿਸਟਰੇਸ਼ਨ ਹੁਸ਼ਿਆਰਪੁਰ ਜ਼ੋਨ ਸ੍ਰੀ ਰਾਜੇਸ਼ ਸੂਰੀ ਦੇ ਨਿਰਦੇਸ਼ਾਂ ਅਧੀਨ ਡਰੱਗ ਕੰਟਰੋਲ ਅਫ਼ਸਰ ਪ੍ਰਮਿੰਦਰ ਸਿੰਘ ਵਲੋਂ ਦਵਾਈਆਂ ਦੇ ਹੋਲ ਸੇਲ ਦੇ 5 ਮੈਡੀਕਲ ਸਟੋਰਾਂ ਦੀ ਚੈਕਿੰਗ ਕੀਤੀ ਗਈ।
ਚੈਕਿੰਗ ਦੌਰਾਨ ਦੋ ਹੋਲ ਸੇਲਰਜ਼ ਮੈਡੀਕਲ ਸਟੋਰ ਡਰੱਗ ਤੇ ਕਾਸਮੈਟਿਕ ਐਕਟ 1940 ਦੀ ਉਲੰਘਣਾ ਕਰਦੇ ਪਾਏ ਗਏ।


           ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਰੱਗ ਕੰਟਰੋਲ ਅਫ਼ਸਰ ਪ੍ਰਮਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ 'ਮਿਸ਼ਨ ਤੰਦਰੁਸਤ ਪੰਜਾਬ' ਅਧੀਨ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਕੜੀ ਤਹਿਤ ਉਨ੍ਹਾਂ ਵਲੋਂ ਅੱਜ ਤਨੇਜਾ ਮੈਡੀਕਲ ਏਜੰਸੀ ਬਸੀ ਖਵਾਜੂ ਦੀ ਚੈਕਿੰਗ ਕਰਕੇ 3 ਦਵਾਈਆਂ ਦੇ ਸੈਂਪਲ ਲਏ ਗਏ ਹਨ। ਇਸੇ ਤਰ੍ਹਾਂ ਨਰਾਇਣ ਸਨਜ਼ ਐਂਡ ਫਾਰਮਰ ਦੀ ਚੈਕਿੰਗ ਦੌਰਾਨ ਸੇਲ ਰਿਕਾਰਡ ਚੈਕ ਕੀਤਾ ਗਿਆ ਜਦਕਿ ਡੀ ਐਸ ਫਾਰਮਾ ਦੀ ਚੈਕਿੰਗ ਦੌਰਾਨ ਇਕ ਦਵਾਈ ਦਾ ਬਿੱਲ ਨਹੀਂ ਪਾਇਆ ਗਿਆ ਤੇ ਹੁਸ਼ਿਆਰਪੁਰ ਮੈਡੀਕਲ ਅਤੇ ਅਮ੍ਰਿਤ ਮੈਡੀਕਲ ਹਾਲ ਦਾ ਰਿਕਾਰਡ ਸਹੀ ਪਾਇਆ ਗਿਆ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਮੈਡੀਕਲ ਏਜੰਸੀ ਬਸੀ ਖਵਾਜੂ ਅਤੇ ਡੀ.ਐਸ. ਫਾਰਮਾ ਡਰੱਗ ਤੇ ਕਾਸਮੈਟਿਕ ਐਕਟ 1940 ਦੀ ਉਲੰਘਣਾ ਕਰਦੇ ਪਾਏ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵਿਸ਼ੇਸ਼ ਰਿਪੋਰਟ ਬਣਾ ਕੇ ਸੰਯੁਕਤ ਕਮਿਸ਼ਨਰ ਫੂਡ ਐਂਡ ਡਰੱਗ ਖਰੜ ਨੂੰ ਭੇਜ ਦਿੱਤੀ ਗਈ ਹੈ।

ਕੈਪਟਨ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਵਚਨਬੱਧ: ਮਿੱਕੀ ਡੋਗਰਾ

ਤਲਵਾੜਾ, 25 ਜੂਨ: ਹਲਕਾ ਦਸੂਹਾ ਦੇ ਵਿਧਾਇਕ ਅਰੁਣ ਡੋਗਰਾ ਮਿੱਕੀ ਨੇ ਅੱਜ ਇੱਥੇ ਉਦਯੋਗਿਕ ਸਿਖਲਾਈ ਸੰਸਥਾਨ ਤਲਵਾੜਾ ਵਿਖੇ ਕੈਪਟਨ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੇ ਵਾਇਦੇ ਦੀ ਲਗਾਤਾਰਤਾ ਤਹਿਤ 11 ਸਿਖਆਰਥੀਆਂ ਨੂੰ ਨਿਯੁਕਤੀ ਪੱਤਰ ਤਕਸੀਮ ਕੀਤੇ ਗਏ ਅਤੇ 37 ਨੌਜਵਾਨਾਂ ਨੂੰ ਅਪ੍ਰੈਂਟਰਸ਼ਿਪ ਦਿੱਤੀ ਗਈ।
ਇਸ ਮੌਕੇ ਉਨ੍ਹਾਂ ਆਪਣੇ ਸੰਬੋਧਨ ਰਾਹੀਂ ਕਿਹਾ ਕਿ ਕੈਪਟਨ ਸਰਕਾਰ ਵੱਲੋਂ ਆਪਣੇ ਮੈਨੀਫੈਸਟੋ ਵਿੱਚ ਕੀਤੇ ਗਏ ਹਰ ਵਾਇਦੇ ਨੂੰ ਅਮਲੀ ਜਾਮਾ ਪਹਿਨਾਇਆ ਜਾ ਰਿਹਾ ਹੈ, ਚਾਹੇ ਉਹ ਕਿਸਾਨਾਂ ਦੀ ਕਰਜ਼ਾ ਮੁਆਫ਼ੀ ਦਾ ਮਾਮਲਾ ਹੋਵੇ ਜਾਂ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੀ ਹਰ ਸੰਭਵ ਪਹਿਲ। ਇਸ ਮੌਕੇ ਸੋਨਾਲੀਕਾ ਕੰਪਨੀ ਦੇ ਚੇਅਰਮੈਨ ਅਤੁਲ ਸ਼ਰਮਾ ਨੇ ਕਿਹਾ ਕਿ ਸੋਨਾਲਿਕਾ ਨੌਜਵਾਨਾਂ ਨੂੰ ਸਿਖਲਾਈ ਦੇਣ ਲਈ ਆਈ. ਟੀ. ਆਈ. ਤਲਵਾੜਾ ਵਿਚ ਆਧੁਨਿਕ ਵਰਕਸ਼ਾਪ ਮੁਹੱਈਆ ਕਰਵਾਏਗੀ। ਇਸ ਮੌਕੇ ਪ੍ਰਿੰਸੀਪਲ ਬਲਵਿੰਦਰ ਸਿੰਘ ਧਨੋਆ ਨੇ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਸਰਕਾਰ ਵੱਲੋਂ ਨੌਜਵਾਨਾਂ ਦੀ ਬੇਹਤਰੀ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ। ਹੋਰਨਾਂ ਤੋਂ ਇਲਾਵਾ ਇਸ ਮੌਕੇ ਕੈਪਟਨ ਧਰਮ ਸਿੰਘ ਇੰਕਾ ਪ੍ਰਧਾਨ ਬਲਾਕ ਤਲਵਾੜਾ, ਵਿਜੇ ਸ਼ਰਮਾ, ਦੀਪਕ ਅਰੋੜਾ, ਜੋਗਿੰਦਰਪਾਲ, ਰਾਹੁਲ ਸ਼ਰਮਾ, ਵਿਕਾਸ ਗੋਗਾ, ਪ੍ਰੀਤਿਸ਼ ਕਾਲੀਆ, ਰੇਖਾ, ਮਨੀਸ਼ ਚੱਡਾ ਆਦਿ ਸਮੇਤ ਵੱਡੀ ਗਿਣਤੀ ਵਿਚ ਪਤਵੰਤੇ ਹਾਜਰ ਸਨ।

ਥਾਣਾ ਮੁਖੀ ਨੇ ਅਹੁਦਾ ਸੰਭਾਲਿਆ

ਤਲਵਾੜਾ, 25 ਜੂਨ:
ਪੰਜਾਬ ਪੁਲਿਸ ਦੇ ਨਾਰਕੋਟਿਕ ਸੈੱਲ ਹੁਸ਼ਿਆਰਪੁਰ ਤੋਂ ਬਦਲ ਕੇ ਆਏ ਇੰਸਪੈਕਟਰ ਬਿਕਰਮਜੀਤ ਸਿੰਘ ਨੇ ਬਤੌਰ ਥਾਣਾ ਮੁਖੀ ਤਲਵਾੜਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਇਲਾਕੇ ਵਿੱਚ ਅਮਨ ਕਾਨੂੰਨ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਵੇਗਾ ਅਤੇ ਸਮਾਜ ਵਿਰੋਧੀ ਕਾਰਵਾਈਆਂ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਤਹਿਸੀਲ ਕੰਪਲੈਕਸ ਤਲਵਾੜਾ ਵਿੱਚ ਸਵੱਛਤਾ ਮੁਹਿੰਮ ਹੋਈ ਖੇਰੂੰ ਖੇਰੂੰ

ਤਲਵਾੜਾ, 19 ਜੂਨ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦੇਸ਼ ਭਰ ਵਿੱਚ ਸਵੱਛਤਾ ਮੁਹਿੰਮ ਭਾਵੇਂ ਬੇਹੱਦ ਜੋਰ ਸ਼ੋਰ ਨਾਲ ਲਗਾਤਾਰ ਪ੍ਰਚਾਰ ਹੋ ਰਿਹਾ ਹੈ ਪਰੰਤੂ ਤਹਿਸੀਲ ਕੰਪਲੈਕਸ ਤਲਵਾੜਾ ਵਿੱਚ ਅਜੇ ਤੱਕ ਇਸ ਮੁਹਿੰਮ ਦਾ ਕੋਈ ਵਿਸ਼ੇਸ਼ ਅਸਰ ਹੁੰਦਾ ਪ੍ਰਤੀਤ ਨਹੀਂ ਹੋ ਰਿਹਾ। talwara.com ਦੀ ਟੀਮ ਵੱਲੋਂ ਕੰਪਲੈਕਸ ਵਿੱਚ ਸਫ਼ਾਈ ਪ੍ਰਬੰਧਾਂ ਦਾ ਜਾਇਜ਼ਾ ਲੈਣ ਤੇ ਵੇਖਿਆ ਕਿ ਜਨਤਕ ਪਾਖ਼ਾਨੇ  ਬੇਹੱਦ ਬਦਹਾਲੀ ਵਾਲੀ ਤਸਵੀਰ ਪੇਸ਼ ਕਰ ਰਹੇ ਸਨ।
ਹੈਰਾਨੀ ਦੀ ਗੱਲ ਇਹ ਹੈ ਕਿ ਇਨ੍ਹਾਂ ਅੰਦਰ ਗੰਦਗੀ ਅਤੇ ਬਦਬੂ ਨੇ ਲੋਕਾਂ ਦਾ ਸਾਹ ਲੈਣਾ ਦੂਭਰ ਕੀਤਾ ਹੋਇਆ ਹੈ। ਲੈਟਰੀਨਾਂ ਨੂੰ ਲੱਗੇ ਤਾਲੇ ਤਹਿਸੀਲ ਕੰਪਲੈਕਸ ਵਿੱਚ ਆਏ ਲੋਕਾਂ ਲਈ ਭਾਰੀ ਪ੍ਰੇਸ਼ਾਨੀ ਦਾ ਸਬੱਬ ਬਣੇ ਹੋਏ ਹਨ। ਜਿਕਰਯੋਗ ਹੈ ਕਿ ਕੰਪਲੈਕਸ ਅੰਦਰ ਲੋਕਾਂ ਦੀ ਵਰਤੋਂ ਲਈ ਪਾਣੀ ਦਾ ਵੀ ਕੋਈ ਯੋਗ ਪ੍ਰਬੰਧ ਨਹੀਂ ਹੈ। ਮੌਕੇ ਤੇ ਮੌਜੂਦ ਲੋਕਾਂ ਅਨੁਸਾਰ ਵਿਭਾਗ ਦੇ ਸਬੰਧਤ ਅਧਿਕਾਰੀਆਂ ਨੂੰ ਅਨੇਕਾਂ ਵਾਰ ਇਸ ਸਮੱਸਿਆ ਸਬੰਧੀ ਜਾਣੂ ਕਰਾਇਆ ਗਿਆ ਹੈ ਪ੍ਰੰਤੂ ਪ੍ਰਸ਼ਾਸ਼ਨ ਅਜੇ ਤੱਕ ਕਥਿਤ ਤੌਰ ਤੇ ਕੁੰਭਕਰਨੀ ਨੀਂਦ ਸੁੱਤਾ ਹੋਇਆ ਜਾਪਦਾ ਹੈ। ਵਰਨਣਯੋਗ ਹੈ ਕਿ ਅਜਿਹੇ ਹੀ ਖਸਤਾਹਾਲ ਹਾਲਾਤ ਬੱਸ ਅੱਡਾ ਤਲਵਾੜਾ ਦੇ ਪਾਖ਼ਾਨਿਆਂ ਵਿੱਚ ਵੀ ਵੇਖੇ ਜਾ ਸਕਦੇ ਹਨ ਜਿਸ ਦਾ ਸੰਤਾਪ ਯਾਤਰੀਆਂ ਅਤੇ ਬਾਜਾਰ ਦੇ ਦੁਕਾਨਦਾਰਾਂ ਨੂੰ ਹੰਢਾਉਣਾ ਪੈ ਰਿਹਾ ਹੈ। ਉਨ੍ਹਾਂ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਤੋਂ ਮੰਗ ਕੀਤੀ ਕਿ ਜਨਤਕ ਪਾਖ਼ਾਨਿਆਂ ਦੀ ਜਾਂਚ ਕਰਕੇ ਤੁਰੰਤ ਇਨ੍ਹਾਂ ਨੂੰ ਆਮ ਲੋਕਾਂ ਦੀ ਵਰਤੋਂ ਯੋਗ ਬਣਾਇਆ ਜਾਣਾ ਚਾਹੀਦਾ ਹੈ।

ਪਹਿਲੇ ਸੂਬਾ ਪੱਧਰੀ ਸਮਾਗਮ ਵਿੱਚ ਦਿਵਿਆਂਗਾਂ ਨੇ ਦਿਖਾਏ ਆਪੋ ਆਪਣੀ ਕਲਾ ਦੇ ਜੌਹਰ

ਤਲਵਾੜਾ, 18 ਜੂਨ: ਰਿਸ਼ੀ ਫਾਊਂਡੇਸ਼ਨ (ਰਜਿ.) ਦੇ ਵਿੰਗ ਦਿਵਿਆਂਗ ਕਲਾ ਸਾਹਿਤ ਤੇ ਸੱਭਿਆਚਾਰਕ ਮੰਚ (ਪੰਜਾਬ) ਵਲੋਂ ਨਾਰਥ ਜੋਨ ਕਲਚਰਲ ਸੈਂਟਰ ਪਟਿਆਲਾਦੇ ਸਹਿਯੋਗ ਨਾਲ ਪਹਿਲਾ ਰਾਜ ਪੱਧਰੀ ਦਿਵਿਆਂਗ ਕਲਾ ਸਾਹਿਤ ਤੇ ਸੱਭਿਆਚਾਰਕ ਸਮਾਗਮ ਹੋਟਲ ਗਾਰਡਨ ਕੋਰਟ ਹੁਸ਼ਿਆਰਪੁਰ ਵਿਖੇ ਕਰਾਇਆ ਗਿਆ।

ਮੰਚ ਦਾ ਸੰਚਾਲਨ ਮੋਹਿਤ ਮਹਿਤਾ ਵਲੋਂ ਬਹੁਤ ਹੀ ਸੁਚਾਰੂ ਢੰਗ ਨਾਲ ਕੀਤਾ ਗਿਆ। ਇਸ ਸਮਾਗਮ ਨੂੰ ਕਰਾਉਣ ਦੇ ਵਿੱਚ ਕਰਵਟ-ਏਕ ਬਦਲਾਵ ਵੈਲਫੇਅਰ ਸੁਸਾਇਟੀ, ਫੈਪਰੋ, ਕੇਅਰਨੈੱਸ ਐਂਡ ਅਵੇਅਰਨੈੱਸ ਸੁਸਾਇਟੀ ਅਤੇ ਮੋਕਸ਼ ਸੁਸਾਇਟੀ ਦਾ ਵੱਡਮੁੱਲਾ ਯੋਗਦਾਨ ਰਿਹਾ। ਭਗਤ ਪੂਰਨ ਸਿੰਘ ਜੀ ਨੂੰ ਸ਼ਰਧਾਜਲੀ ਦੇਣ ਉਪਰੰਤ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ ਅੰਮ੍ਰਿਤਸਰ ਦੇ ਪ੍ਰਧਾਨ ਪਦਮ ਭੂਸ਼ਨ ਡਾ. ਇੰਦਰਜੀਤ ਕੌਰ ਜੀ ਅਤੇ ਬਾਕੇ ਦੇ ਮਹਿਮਾਨਾਂ ਵਲੋਂ ਦਿਵਿਆਂਗ ਕਲਾਕਾਰਾਂ ਮਨਦੀਪ ਸਿੰਘ ਮਨੂ, ਪ੍ਰਵੀਨ ਕੁਮਾਰ ਅਤੇ ਨਰਿੰਦਰ ਕੁਮਾਰ ਵਲੋਂ ਲਗਾਈ ਗਈ ਕਲਾ ਪ੍ਰਦਰਸ਼ਨੀ ਦੇਖੀ ਗਈ। ਸ਼ਮ੍ਹਾਂ ਰੌਸ਼ਨ ਨਾਲ ਸਮਾਗਮ ਦਾ ਆਗਾਜ਼ ਕੀਤਾ ਗਿਆ। ਉਪਰੰਤ ਲੇਖਕ ਇੰਦਰਜੀਤ ਕਾਜਲ ਦੀ ਪੁਸਤਕ ਜਗਦਾ ਚਿਰਾਗ ਰੱਖੀਂਦੀ ਘੁੰਡ ਚੁਕਾਈ ਕੀਤੀ ਗਈ। ਦਿਵਿਆਂਗ ਕਲਾ ਸਾਹਿਤ ਤੇ ਸੱਭਿਆਚਾਰਕ ਮੰਚ ਦੀ ਕਨਵੀਨਰ ਤੇ ਲੇਖਿਕਾ ਇੰਦਰਜੀਤ ਨੰਦਨ ਵਲੋਂ ਆਏ ਮਹਿਮਾਨਾਂ ਦੇ ਸਵਾਗਤ ਵਿਚ ਸਵਾਗਤੀ ਸ਼ਬਦ ਬੋਲੇ ਗਏ। ਇਸ ਤੋਂ ਬਾਦ ਸਮਾਗਮ ਦਾ ਸੰਗੀਤਕ ਅਤੇ ਸੱਭਿਆਚਾਰਕ ਪ੍ਰੋਗਰਾਮ ਸ਼ੁਰੂ ਹੋਇਆ ਜਿਸ ਵਿੱਚ ਰਜਨੀ ਦੇਵੀ ਵਲੋਂ ਗਣੇਸ਼ ਬੰਦਨਾ, ਸਰਵਸਿੱਖਿਆ ਅਭਿਆਨ ਦੇ ਬੱਚੇ ਸਰਸਵਤੀ ਬੰਦਨਾ ਪੇਸ਼ ਕੀਤੀ ਜਿਨ੍ਹਾਂ ਵਿਚੋਂ ਬਹੁਤੇ ਬੱਚੇ ਬੋਲਣ ਅਤੇ ਸੁਨਣ ਤੋਂ ਅਸਮਰੱਥ ਹਨ। ਬਲਾਈਂਡ ਤੇ ਹੈਂਡਕੈਪ ਸੁਸਾਇਟੀ ਬਾਹੋਵਾਲ ਦੇ ਬੱਚਿਆਂ ਵਲੋਂ ਦੇਸ਼ ਭਗਤੀ ਦਾ ਗੀਤ ਪੇਸ਼ ਕੀਤਾ ਗਿਆ । ਇਨ੍ਹਾਂ ਤੋਂ ਇਲਾਵਾ ਜਸਵਿੰਦਰ ਸਿੰਘ ਦੁਆਰਾ ਗੀਤ ਪੇਸ਼ ਕੀਤਾ ਗਿਆ। ਇਸ ਸਮਾਗਮ ਦਾ ਮੁੱਖ ਆਕਰਸ਼ਣ ਚੰਡੀਗੜ੍ਹ ਤੋਂ Rising Star Disable Youth Club (Limca Record Holder) ਦੀ ਦਿਵਿਆਂਗ ਭੰਗੜਾ ਟੀਮ ਨੇ ਧੁੰਮਾਂ ਪਾਈਆਂ ਅਤੇ ਸਾਰਿਆਂ ਨੂੰ ਨੱਚਣ ਲਾ ਦਿੱਤਾ। ਚੰਡੀਗੜ੍ਹ ਤੋਂ ਆਏ ਦਿਵਿਆਂਗ ਪੁਲਿਸ ਇਸਪੈਕਟਰ ਰਾਮ ਦਿਆਲ ਜੀ ਨਾਲ ਅਤੇ ਦਿਵਿਆਂਗ ਵਕੀਲ ਵਿਵੇਕ ਜੋਸ਼ੀ ਜੀ ਨਾਲ ਰੂਬਰੂ ਕੀਤਾ ਗਿਆ ਰਾਮ ਦਿਆਲ ਜੀ ਨੇ ਆਪਣੇ ਜੀਵਨ ਦੇ ਸੰਘਰਸ਼ ਬਾਰੇ ਜਾਣੂ ਕਰਾਇਆ ਅਤੇ ਦਿਵਿਆਂਗਾਂ ਨੂੰ ਇਹ ਸੁਨੇਹਾ ਵੀ ਦਿੱਤਾ ਕਿ ਸਿੱਖਆ ਹੀ ਐਸੀ ਚੀਜ਼ ਹੈ ਜੋ ਜਿੰਦਗੀ ਬਦਲ ਸਕਦੀ ਹੈ ਅਤੇ ਦਿਵਿਆਂਗਾਂ ਨੂੰ ਵੱਧ ਤੋਂ ਵੱਧ ਪੜ੍ਹਨਾ ਚਾਹੀਦਾ ਹੈ।ਵਿਵੇਕ ਜੋਸ਼ੀ ਜੋ ਮੰਦ ਬੁੱਧੀ ਹੁੰਦੇ ਹੋਏ ਐਲ ਐਲ ਬੀ, ਐਲ ਐਲ ਐਮ, ਐਮ ਏ ਸੋਸ਼ਲ ਵਰਕ ਤੇ ਡਿਸਅਬਿਲਟੀ ਮੈਨਜਮੈਂਟ ਵਿਚ ਪੀ ਐਚ ਡੀ ਕਰ ਰਹੇ ਹਨ ਨੇ ਹਿੰਮਤ ਨਾ ਹਾਰਨ ਦਾ ਸੁਨੇਹਾ ਦਿੱਤਾ। ਅੰਤ ਵਿਚ ਦਿਵਿਆਂਗਾਂ ਦੇ ਕਵੀ ਦਰਬਾਰ ਵਿੱਚ ਸਮਰਜੀਤ ਸਿੰਘ ਸ਼ੰਮੀ, ਗੁਰਵਿੰਦਰ ਸੋਨੀ, ਵਿਨੋਦ ਫਕੀਰਾ, ਰਾਜ ਕੌਰ,  ਗੁਰਦੀਪ ਸਿੰਘ ਨਿੱਕੂਚੱਕ , ਵਿਵੇਕ ਜੋਸ਼ੀ ਮਾਸੂਮ ਅਤੇ ਇੰਦਰਜੀਤ ਕਾਜਲ ਵਲੋਂ ਕਵਿਤਾ ਪਾਠ ਕੀਤਾ ਗਿਆ । ਇਸ ਮੌਕੇ ਰਿਸ਼ੀ ਫਾਊਂਡੇਸ਼ਨ ਅਤੇ ਗੁਰਵਿੰਦਰ ਸੋਨੀ ਵਲੋਂ 3 ਦਿਵਿਆਂਗਾਂ ਨੂੰ ਵੀਲ੍ਹ ਚੇਅਰਾਂ ਵੀ ਦਿੱਤੀਆਂ ਗਈਆਂ।
  ਡਾ. ਇੰਦਰਜੀਤ ਕੌਰ ਜੀ ਨੇ ਆਪਣੇ ਪ੍ਰਧਾਨਗੀ ਭਾਸ਼ਣ ਵਿੱਚ ਭਗਤ ਪੂਰਨ ਸਿੰਘ ਜੀ ਬਾਰੇ ਕਿਹਾ ਕਿ ਉਨ੍ਹਾਂ ਉਸ ਸਮੇਂ ਦਿਵਿਆਂਗਾਂ ਨੂੰ ਗਲੇ ਲਾਇਆ ਜਦੋਂ ਮਾਂ ਬਾਪ ਨੇ ਹੀ ਪਿਆਰੇ ਜਿਹੇ ਦਿਵਿਆਂਗਾਂ ਨੂੰ ਤ੍ਰਿਸਕਾਰ ਦਿੱਤਾ ਸੀਉਨ੍ਹਾਂ ਭਗਤ ਜੀ ਦੀ ਦੂਰ ਅੰਦੇਸ਼ੀ ਦਾ ਜ਼ਿਕਰ ਕਰਿਦਆਂ ਕਿਹਾ ਕਿ ਉਨ੍ਹਾਂ ਜਦੋਂ ਤੋਂ ਵਾਤਾਵਰਣ ਦੀ ਚਿੰਤਾ ਕੀਤੀ, ਪਾਣੀਆਂ ਦਾ ਫਿਕਰ ਕੀਤਾ ਤਦ ਕੋਈ ਇਹ ਸਭ ਸੋਚ ਵੀ ਨਹੀਂ ਸੀ ਸਕਦਾ। ਸ਼੍ਰੀ ਅਮਰਜੀਤ ਸਿੰਘ ਆਨੰਦ ਜੀ ਜੋ Right to person with disability ਕਾਨੂੰਨ ਦੀ ਡਰਾਫਟਿੰਗ ਕਮੇਟੀ ਦੇ ਮੈਂਬਰ ਹਨ ਉਨ੍ਹਾਂ ਇਸ ਕਾਨੂੰਨ ਬਾਰੇ ਮੁਢਲੀ ਜਾਣਕਾਰੀ ਦਿੱਤੀ ਅਤੇ ਦਿਵਿਆਂਗਾਂ ਲਈ ਕੀਤੇ ਇਸ ਉੱਦਮ ਲਈ ਇਸ ਮੰਚ ਅਤੇ ਬਾਕੀ ਦੀਆਂ ਸਹਿਯੋਗੀ ਸੰਸਥਾਵਾਂ ਦੀ ਸ਼ਲਾਘਾ ਕੀਤੀ। ਅਸੂਲ ਮੰਚ ਦੇ ਪ੍ਰਧਾਨ ਬਲਵਿੰਦਰ ਸਿੰਘ ਹੋਰਾਂ ਆਪਣੇ ਵਲੋਂ ਦਿਵਿਆਂਗਾਂ ਲਈ ਵਿੱਢੇ ਮੁਹਾਜ ਬਾਰੇ ਦੱਸਿਆ। ਪ੍ਰੋ: ਜਗਮੋਹਣ ਸਿੰਘ ਜੀ (ਸ਼ਹੀਦ ਭਗਤ ਸਿੰਘ  ਦੇ ਭਾਣਜਾ) ਨੇ ਆਪਣੇ ਭਾਸ਼ਣ ਵਿਚ ਜਿਕਰ ਕਰਦਿਆਂ ਕਿਹਾ ਕਿ ਮੈਂ ਸਾਹਿਤ ਵਿੱਚ ਜਿਨ੍ਹਾਂ ਦੋ ਜੁਝਾਰੂ ਕੁੜੀਆਂ ਤੋਂ ਬਹੁਤ ਪ੍ਰਭਾਵਿਤ ਹੁੰਦਾ ਹਾਂ ਉਹ ਇੰਦਰਜੀਤ ਨੰਦਨ ਅਤੇ ਰਾਜ ਕੌਰ ਹਨ । ਮੇਜਰ ਅਮਿਤ ਸਰੀਨ ਜੀ (ਸਹਾਇਕ ਕਮਿਸ਼ਨਰ ਹੁਸ਼ਿਆਰਪੁਰ) ਨੇ ਦਿਵਿਆਂਗਾਂ ਦੇ ਇਸ ਸਮਾਗਮ ਲਈ ਸਾਰੀ ਟੀਮ ਨੂੰ ਮੁਬਾਰਕਵਾਦ ਦਿੱਤੀ ਅਤੇ ਉਨ੍ਹਾਂ ਪ੍ਰਸ਼ਾਸਨ ਵਲੋਂ ਹਰ ਤਰ੍ਹਾਂ ਦਾ ਯੋਗਦਾਨ ਦੇਣ ਦਾ ਭਰੋਸਾ ਦੁਆਇਆ । ਆਯੂਸ਼ ਸ਼ਰਮਾ ਵਲੋਂ ਹੁਸ਼ਿਆਰਪੁਰ ਵਿਚ ਦਿਵਿਆਂਗਾਂ ਦੇ ਸਰਟੀਫਿਕੇਟ ਬਣਾਉਣ ਲਈ ਪ੍ਰਸ਼ਾਸਨ ਅਤੇ ਗੈਰ ਸਰਕਾਰੀ ਸੰਸਥਾਵਾਂ ਵਲੋਂ ਚਲਾਈ ਜਾ ਰਹੀ ਮੁਹਿੰਮ ਹਰ ਵੀਰਵਾਰ ਦਿਵਿਆਂਗਾਂ ਦਾ ਸਤਿਕਾਰਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਪ੍ਰਾਈਮ ਟੀਵੀ ਏਸ਼ੀਆ ਤੋਂ ਸਵਰਨ ਸਿੰਘ ਟਹਿਣਾ (ਸੀਨੀਅਰ ਪੱਤਰਕਾਰ) ਵਲੋਂ ਆਯੂਸ਼ ਅਤੇ ਗੁਰਪ੍ਰੀਤ ਵਰਗੇ ਨੌਜਵਾਨਾਂ ਦੀ ਸ਼ਲਾਘਾ ਕੀਤੀ ਗਈ ਜਿਨ੍ਹਾਂ ਇਸ ਉੱਦਮ ਵਿਚ ਸਹਿਯੋਗ ਦਿੱਤਾ ਅਤੇ ਹਰਮਨਪ੍ਰੀਤ ਕੌਰ ਥਿੰਦ ਨੇ ਨੌਜਵਾਨਾਂ ਨੂੰ ਇਹੋ ਜਿਹੇ ਕੰਮ ਕਰਨ ਲਈ ਪ੍ਰੇਰਿਆ। ਇਸ ਸਮਾਗਮ ਵਿੱਚ ਵਿਸ਼ੇਸ਼ ਤੌਰ ਤੇ ਧੂਰੀ ਤੋਂ ਰਿਸ਼ੀ ਜੀ ਦੇ ਮਾਤਾ ਪਿਤਾ ਜੀ ਵੀ ਪੁੱਜੇ।ਐਡਵੋਕੇਟ ਪਲਵਿੰਦਰ ਸਿੰਘ ਪੱਲਵ, ਪ੍ਰਿ: ਜੋਗਿੰਦਰ ਸਿੰਘ, ਬਲਵੰਤ ਸਿੰਘ ਖੇੜਾ, ਵਿਜੇ ਬੰਬੇਲੀ, ਅਵਤਾਰ ਸਿੰਘ ਓਠੀ, ਨਰਿੰਦਰ ਸਿੰਘ ਧੂਰ, ਅਤੇ ਹੋਰ ਪਤਵੰਤੇ ਸੱਜਣ ਮੌਜੂਦ ਸਨ। ਇਸ ਸਮਾਗਮ ਦਾ ਸਿੱਧਾ ਪ੍ਰਸਾਰਣ ਦ ਸਟੈਲਰ ਨਿਊਜ਼ ਵਲੋਂ ਕੀਤਾ ਗਿਆ

ਪਲਾਸਟਿਕ ਲਿਫਾਫੇ ਵਿੱਚ ਸਮਾਨ ਵੇਚਣ ਵਾਲੇ ਦੁਕਾਨਦਾਰਾਂ ਦੇ ਕੱਟੇ ਚਲਾਨ

ਤਲਵਾੜਾ, 16 ਜੂਨ : ਡਿਪਟੀ ਕਮਿਸ਼ਨਰ ਵਿਪੁਲ ਉਜਵਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ 'ਮਿਸ਼ਨ ਤੰਦਰੁਸਤ ਪੰਜਾਬ' ਅਧੀਨ ਨਗਰ ਪੰਚਾਇਤ ਤਲਵਾੜਾ ਵਲੋਂ ਪਲਾਸਟਿਕ ਦੇ ਲਿਫਾਫੇ ਵਿੱਚ ਸਮਾਨ ਵੇਚਨ ਵਾਲੇ 7 ਦੁਕਾਨਦਾਰਾਂ ਦੇ 1100 ਰੁਪਏ ਦੇ ਚਾਲਾਨ ਕੱਟੇ ਗਏ ਹਨ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਾਰਜ ਸਾਧਕ ਅਫ਼ਸਰ ਬ੍ਰਿਜ ਮੋਹਨ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਆਰੰਭੀ ਗਈ ਮੁਹਿੰਮ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਵਿਭਾਗ ਵਲੋਂ ਜਿਥੇ ਜ਼ਿਲ੍ਹੇ ਵਿੱਚ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ, ਉਥੇ ਨਗਰ ਪੰਚਾਇਤ ਤਲਵਾੜਾ ਵਿਖੇ ਵੀ ਸੈਨੇਟਰੀ ਇੰਸਪੈਕਟਰ ਸੁਲਿੰਦਰ ਕੁਮਾਰ ਦੀ ਅਗਵਾਈ ਹੇਠ ਵਿਸ਼ੇਸ਼ ਟੀਮ ਦਾ ਗਠਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਟੀਮ ਵਲੋਂ ਕਾਰਵਾਈ ਕਰਦੇ ਹੋਏ ਪਲਾਸਟਿਕ ਦੇ ਲਿਫਾਫਿਆਂ ਵਿੱਚ ਸਾਮਾਨ ਵੇਚਣ ਵਾਲੇ 7 ਦੁਕਾਨਦਾਰਾਂ ਦੇ 1100 ਦੇ ਚਾਲਾਨ ਕੱਟੇ ਗਏ ਹਨ। ਉਨ੍ਹਾਂ ਕਿਹਾ ਕਿ ਦੁਕਾਨਦਾਰਾਂ ਅਤੇ ਰੇਹੜੀ 'ਤੇ ਸਬਜ਼ੀ ਵੇਚਣ ਵਾਲਿਆਂ ਵਲੋਂ ਲੋਕਾਂ ਨੂੰ ਪਲਾਸਟਿਕ ਦੇ ਖਿਫਾਫਿਆਂ ਵਿੱਚ ਸਮਾਨ ਦਿੱਤਾ ਜਾਂਦਾ ਹੈ, ਜੋ ਕਿ ਬੇਹੱਦ ਖਤਰਨਾਕ ਹੈ। ਉਨ੍ਹਾਂ ਕਿਹਾ ਕਿ ਵਾਤਾਵਰਣ ਹਿਤੈਸ਼ੀ ਬਨਸਪਤੀ ਥੈਲਿਆਂ ਦਾ ਪ੍ਰਯੋਗ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਕਈ ਅਜਿਹੇ ਪਲਾਸਟਿਕ ਦੇ ਲਿਫਾਫੇ ਹੁੰਦੇ ਹਨ, ਜਿਨ੍ਹਾਂ ਦੀ ਉਮਰ 5 ਹਜ਼ਾਰ ਸਾਲ ਤੋਂ ਵੀ ਵੱਧ ਹੁੰਦੀ ਹੈ ਅਤੇ ਅਜਿਹੇ ਥੈਲੇ ਕਈ ਸਾਲਾਂ ਵਿਚ ਮਿੱਟੀ ਅੰਦਰ ਦੱਬੇ ਰਹਿੰਦੇ ਹਨ ਤੇ ਨਾ ਗਲਣ ਕਰਕੇ ਗੰਭੀਰ ਬਿਮਾਰੀਆਂ ਨੂੰ ਜਨਮ ਦਿੰਦੇ ਹਨ। ਉਨ੍ਹਾਂ ਕਿਹਾ ਕਿ ਇਸ ਲਈ ਸਰਕਾਰ ਵਲੋਂ ਪਲਾਸਟਿਕ ਦੇ ਥੈਲਿਆਂ ਦੀ ਵਿਕਰੀ 'ਤੇ ਪਾਬੰਦੀ ਲਗਾਈ ਗਈ ਹੈ।
      ਉਨ੍ਹਾਂ ਕਿਹਾ ਕਿ ਉਕਤ ਥੈਲਿਆਂ ਦੇ ਉਲਟ ਬਨਸਪਤੀ ਥੈਲੇ ਵਾਤਾਵਰਣ ਦੇ ਅਨੁਕੂਲ ਹਨ ਅਤੇ ਮਨੁੱਖੀ ਸਿਹਤ ਨੂੰ ਕੋਈ ਨੁਕਸਾਨ ਵੀ ਨਹੀਂ ਪਹੁੰਚਾਉਂਦੇ। ਇਹ ਥੈਲਾ ਮੱਕਾ, ਆਲੂ ਅਤੇ ਗੰਨੇ ਦੇ ਬਚੇ ਹੋਏ ਛਿਲਕਿਆਂ ਤੋਂ ਤਿਆਰ ਹੁੰਦਾ ਹੈ ਅਤੇ ਇਸ ਦਾ ਮਨੁੱਖੀ ਸਿਹਤ 'ਤੇ ਕੋਈ ਨੁਕਸਾਨ ਨਹੀਂ ਪੈਂਦਾ। ਉਨ੍ਹਾਂ ਕਿਹਾ ਕਿ ਅਜੋਕੇ ਸਮੇਂ ਵਿੱਚ ਪਲਾਸਟਿਕ ਦੇ ਲਿਫਾਫਿਆਂ ਦੀ ਵਰਤੋਂ ਬੰਦ ਕਰਕੇ ਬਨਸਪਤੀ ਥੈਲਿਆਂ ਦੀ ਵਰਤੋਂ ਕਰਨੀ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਟਾਰਚ ਤੋਂ ਬਣੇ ਲਿਫਾਫ਼ੇ ਲਗਭਗ 6 ਮਹੀਨੇ ਦੇ ਅੰਦਰ ਹੀ ਮਿੱਟੀ ਅਤੇ ਹਵਾ ਦੇ ਸੰਪਰਕ ਵਿੱਚ ਆਉਣ ਨਾਲ ਗਲ ਜਾਂਦੇ ਹਨ ਅਤੇ ਇਸ ਦਾ ਵਾਤਾਵਰਣ 'ਤੇ ਕੋਈ ਅਸਰ ਨਹੀਂ ਪੈਂਦਾ।

ਪੰਜਾਬ ਦੇ ਰਾਜਪਾਲ ਵਲੋਂ ਡਿਪਟੀ ਕਮਿਸ਼ਨਰ ਵਿਪੁਲ ਉਜਵਲ ਨੂੰ ਕੀਤਾ ਸਨਮਾਨਿਤ


  • ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਵਲੋਂ ਵੱਖ-ਵੱਖ ਪ੍ਰਾਪਤੀਆਂ 'ਤੇ ਜ਼ਿਲ੍ਹੇ ਨੂੰ ਮਿਲਿਆ ਦੂਜਾ ਅਵਾਰਡ

ਹੁਸ਼ਿਆਰਪੁਰ, 9 ਜੂਨ: ਪੰਜਾਬ ਦੇ ਰਾਜਪਾਲ ਸ੍ਰੀ ਵੀ.ਪੀ. ਸਿੰਘ ਬਦਨੌਰ ਨੇ ਮੈਗਸਿਪਾ ਚੰਡੀਗੜ੍ਹ 'ਚ ਹੋਏ ਇਕ ਸਮਾਗਮ ਦੌਰਾਨ ਹੁਸ਼ਿਆਰਪੁਰ ਦੇ ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੂੰ ਹੁਸ਼ਿਆਰਪੁਰ ਜਿਲ੍ਹੇ 'ਚ ਰੈਡ ਕਰਾਸ ਰਾਹੀਂ ਲੋਕ ਭਲਾਈ ਦੀਆਂ ਸਕੀਮਾਂ ਨੂੰ ਪ੍ਰਭਾਵੀ ਤਰੀਕੇ ਨਾਲ ਲਾਗੂ ਕਰਨ ਲਈ ਅਵਾਰਡ ਨਾਲ
ਸਨਮਾਨਿਤ ਕੀਤਾ।


         ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਕਿਹਾ ਕਿ ਇਹ ਅਵਾਰਡ ਮਿਲਣ ਤੋਂ ਬਾਅਦ ਹੁਣ ਉਨ੍ਹਾਂ ਦੀ ਜ਼ਿੰਮੇਵਾਰੀ ਹੋਰ ਵੱਧ ਗਈ ਹੈ ਅਤੇ ਇਹ ਅਵਾਰਡ ਸਾਨੂੰ ਲੋਕ ਭਲਾਈ ਦੇ ਕਾਰਜਾਂ ਨੂੰ ਹੋਰ ਵੀ ਬਿਹਤਰ ਤਰੀਕੇ ਨਾਲ ਹਰ ਉਸ ਵਿਅਕਤੀ ਤੱਕ ਪੁੱਜਦਾ ਕਰਨ ਲਈ ਪ੍ਰੇਰਿਤ ਕਰੇਗਾ, ਜੋ ਹਾਲੇ ਵੀ ਇਨ੍ਹਾਂ ਤੋਂ ਵਾਂਝਾ ਹੈ।

         ਸ੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਨੂੰ ਇਹ ਅਵਾਰਡ ਲੋਕ ਭਲਾਈ ਹਿੱਤ ਕੀਤੇ ਗਏ ਕੰਮਾਂ ਦੇ ਮੱਦੇਨਜ਼ਰ ਇੰਡੀਅਨ ਰੈਡ ਕਰਾਸ ਸੋਸਾਇਟੀ ਵਲੋਂ ਦਿੱਤਾ ਗਿਆ ਹੈ। ਲੋਕ ਭਲਾਈ ਦੇ ਕਾਰਜਾਂ ਨੂੰ ਲਾਗੂ ਕਰਨ ਲਈ ਹੁਸ਼ਿਆਰਪੁਰ ਜ਼ਿਲ੍ਹੇ ਨੂੰ ਪੰਜਾਬ 'ਚੋਂ ਦੂਜਾ ਸਥਾਨ ਮਿਲਿਆ ਹੈ।

         ਜ਼ਿਕਰਯੋਗ ਹੈ ਕਿ ਜ਼ਿਲ੍ਹੇ ਵਿਚ ਚੱਲ ਰਹੀ 'ਸਾਂਝੀ ਰਸੋਈ' ਵਿਚ ਕੇਵਲ 10 ਰੁਪਏ ਵਿੱਚ ਪੇਟ ਭਾਰ ਪੌਸ਼ਟਿਕ ਖਾਣਾ ਮੁਹੱਈਆ ਕਰਵਾਇਆ ਜਾ ਰਿਹਾ ਹੈ। 'ਸਾਂਝੀ ਰਸੋਈ' ਵਿੱਚ ਇਕ ਸਾਲ ਦੌਰਾਨ ਡੇਢ ਲੱਖ ਲੋਕਾਂ ਨੂੰ ਪੌਸ਼ਟਿਕ ਖਾਣਾ ਖੁਆਇਆ ਗਿਆ ਹੈ। ਅੱਜ ਜ਼ਿਲ੍ਹੇ ਦੀ ਸਾਂਝੀ ਰਸੋਈ ਪੂਰੇ ਸੂਬੇ ਵਿਚੋਂ ਮੋਹਰੀ ਰੋਲ ਅਦਾ ਕਰ ਰਹੀ ਹੈ। ਇਸ ਤੋਂ ਇਲਾਵਾ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਵਲੋਂ ਬੇਸਹਾਰਾ ਤੇ ਲੋੜਵੰਦਾਂ ਦੀ ਵੱਧ ਤੋਂ ਵੱਧ ਸਹਾਇਤਾ ਵੀ ਕੀਤੀ ਜਾਂਦੀ ਹੈ।

         ਇਸ ਤੋਂ ਇਲਾਵਾ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਵਲੋਂ ਅੰਗਹੀਣ ਵਿਅਕਤੀਆਂ ਨੂੰ ਮੁਫ਼ਤ ਟਰਾਈ ਸਾਈਕਲ, ਲੋੜਵੰਦ ਮਹਿਲਾਵਾਂ ਨੂੰ ਮੁਫ਼ਤ ਸਿਲਾਈ ਮਸ਼ੀਨਾਂ ਵੀ ਦਿੱਤੀਆਂ ਜਾਂਦੀਆਂ ਹਨ। ਸੋਸਾਇਟੀ ਵਲੋਂ ਗੂੰਗੇ, ਬੋਲੇ ਵਿਦਿਆਰਥੀਆਂ ਦੀ ਭਲਾਈ ਲਈ ਇਕ ਸਕੂਲ ਵੀ ਚਲਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਬਹੁਤ ਹੀ ਘੱਟ ਰੇਟ 'ਤੇ ਮਰੀਜ਼ਾਂ ਨੂੰ ਐਂਬੂਲੈਂਸ ਦੀ ਸੇਵਾ ਵੀ ਮੁਹੱਈਆ ਕਰਵਾਈ ਜਾ ਰਹੀ ਹੈ।

         ਇਸ ਤੋਂ ਪਹਿਲਾਂ ਵੀ ਭਾਰਤ ਦੇ ਚੋਣ ਕਮਿਸ਼ਨ ਵਲੋਂ ਪੰਜਾਬ ਸੂਬੇ ਨੂੰ ਲੰਘੀਆਂ ਵਿਧਾਨ ਸਭਾ ਚੋਣਾਂ ਦੌਰਾਨ ਆਈ.ਟੀ.ਖੇਤਰ ਵਿਚ ਲਾਮਿਸਾਲ ਕਾਰਗੁਜ਼ਾਰੀ 'ਤੇ ਨੈਸ਼ਨਲ ਐਵਾਰਡ-2017 ਲਈ ਚੁਣਿਆ ਗਿਆ ਹੈ। ਇਸ ਐਵਾਰਡ ਤਹਿਤ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀ ਵਿਪੁਲ ਉਜਵਲ ਆਈ.ਏ.ਐਸ ਨਵੀਂ ਦਿੱਲੀ ਵਿਖੇ 25 ਜਨਵਰੀ ਨੂੰ ਰਾਸ਼ਟਰੀ ਵੋਟਰ ਦਿਵਸ 'ਤੇ ਰਾਸ਼ਟਰੀ ਸਮਾਰੋਹ ਦੌਰਾਨ ਦੇਸ਼ ਦੇ ਮਾਨਯੋਗ ਰਾਸ਼ਟਰਪਤੀ ਕੋਲੋਂ 'ਸਪੈਸ਼ਲ ਐਵਾਰਡ' ਨਾਲ ਸਨਮਾਨਿਤ ਵੇ ਕੀਤੇ ਗਏ ਹਨ। ਉਨ੍ਹਾਂ ਦੀ ਇਸ 'ਸਪੈਸ਼ਲ ਨੈਸ਼ਨਲ ਐਵਾਰਡ' ਲਈ ਚੋਣ ਨਵਾਂ ਸ਼ਹਿਰ ਵਿਖੇ ਤਾਇਨਾਤੀ ਸਮੇਂ ਵਿਧਾਨ ਸਭਾ ਚੋਣਾਂ ਦੌਰਾਨ ਤਿਆਰ ਕੀਤੇ ਗਏ ਐਂਡਰਾਇਡ ਐਪ 'ਈ ਸੀ ਆਈ ਐਪ' ਸਦਕਾ ਹੋਈ ਸੀ। ਤਿਆਰ ਕੀਤੇ ਗਏ ਇਸ ਐਪ ਨੂੰ ਉਸ ਸਮੇਂ ਮੁੱਖ ਚੋਣ ਕਮਿਸ਼ਨਰ ਸ਼੍ਰੀ ਨਸੀਮ ਜ਼ੈਦੀ ਵਲੋਂ ਜਾਰੀ ਕੀਤਾ ਗਿਆ ਸੀ।

ਖੇਡ ਮਜਦੂਰ ਯੂਨੀਅਨ ਨੇ ਲਾਇਆ ਰੋਸ ਧਰਨਾ

ਤਲਵਾੜਾ, 8 ਜੂਨ: ਕੇਂਦਰ ਅਤੇ ਸੂਬਾ ਸਰਕਾਰ ਖੇਤ ਮਜਦੂਰਾਂ ਪ੍ਰਤੀ ਸੁਹਿਰਦ ਨਹੀਂ ਅਤੇ ਮਨਰੇਗਾ ਵਰਗੀ ਲੋਕਹਿਤੂ ਯੋਜਨਾ ਨੂੰ ਬੰਦ ਕਰਨ ਦੀਆਂ ਸਕੀਮਾਂ ਕਾਮਯਾਬ ਨਹੀਂ ਹੋਣ ਦਿੱਤੀਆਂ ਜਾਣਗੀਆਂ। ਇਹ ਪ੍ਰਗਟਾਵਾ ਇੱਥੇ ਆਲ ਇੰਡੀਆ ਖੇਤ ਮਜਦੂਰ ਯੂਨੀਅਨ ਵੱਲੋਂ ਬੀ. ਡੀ. ਪੀ. ਓ. ਦਫਤਰ ਅੱਗੇ ਦਿੱਤੇ ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਆਗੂ ਬਲਵੀਰ ਸਿੰਘ, ਯਸ਼ਪਾਲ ਸਿੰਘ, ਘਣਸ਼ਾਮ ਦਾਸ ਨੇ ਕਰਦਿਆਂ ਕੀਤਾ।
ਇਸ ਮੌਕੇ ਸੀ. ਪੀ. ਆਈ(ਐਮ) ਆਗੂ ਗੁਰਦਿਆਲ ਸਿੰਘ ਅਤੇ ਕੰਢੀ ਸੰਘਰਸ਼ ਕਮੇਟੀ ਪੰਜਾਬ ਦੇ ਆਗੂ ਸ਼ਮਸ਼ੇਰ ਸਿੰਘ ਹਾਜਰ ਸਨ। ਉਨ੍ਹਾਂ ਕਿਹਾ ਕਿ ਸਿਹਤ ਅਤੇ ਸਿੱਖਿਆ ਖੇਤਰ ਨੂੰ ਮੁਕੰਮਲ ਤੌਰ ਤੇ ਸਰਕਾਰੀ ਢਾਂਚੇ ਅੰਦਰ ਲਿਆਉਣਾ ਸਮੇਂ ਦੀ ਮੁੱਖ ਲੋੜ ਹੈ ਅਤੇ ਜਨਤਕ ਵੰਡ ਪ੍ਰਣਾਲੀ ਨੂੰ ਵਧੇਰੇ ਕਾਰਗਰ ਕੀਤਾ ਜਾਣਾ ਚਾਹੀਦਾ ਹੈ। ਜਥੇਬੰਦੀ ਵੱਲੋਂ ਆਪਣੀਆਂ ਭਖਦੀਆਂ ਮੰਗਾਂ ਸਬੰਧੀ ਮੰਗ ਪੱਤਰ ਬੀ. ਡੀ. ਪੀ. ਓ. ਰਾਹੀਂ ਮੁੱਖ ਮੰਤਰੀ ਪੰਜਾਬ ਨੂੰ ਦਿੱਤਾ ਗਿਆ। ਹੋਰਨਾਂ ਤੋਂ ਇਲਾਵਾ ਇਸ ਮੌਕੇ ਜਨਕ ਰਾਜ ਚਨੌਰ, ਰਮੇਸ਼ ਪਾਲ, ਸ਼ਾਮ ਸਿੰਘ, ਕੁੰਦਨ ਲਾਲ, ਚੰਨੋ ਦੇਵੀ, ਕਮਲੇਸ਼ ਆਦਿ ਹਾਜਰ ਸਨ।

ਹੁਣ ਘਰ ਬੈਠੇ ਹੀ ਆਨਲਾਈਨ ਰਜਿਸਟਰੀ ਕਰਵਾਉਣ ਲਈ ਲਿਆ ਜਾ ਸਕਦਾ ਹੈ ਅਗਾਊਂ ਸਮਾਂ


  • ਖਰੀਦਦਾਰ ਤੇ ਵਿਕਰੇਤਾ ਨੂੰ ਰਜਿਸਟਰੀ ਸਬੰਧੀ ਜਾਣਕਾਰੀ ਐਸ.ਐਮ.ਐਸ. ਰਾਹੀਂ ਕਰਵਾਈ ਜਾਵੇਗੀ ਮੁਹੱਈਆ
  • 11 ਜੂਨ ਤੋਂ ਜ਼ਿਲ੍ਹੇ 'ਚ ਲਾਗੂ ਹੋਵੇਗਾ ਐਨ.ਜੀ.ਡੀ.ਆਰ.ਐਸ ਪ੍ਰੋਜੈਕਟ
  • ਆਮ ਜਨਤਾ ਵਲੋਂ ਜ਼ਿਲ੍ਹਾ ਸੂਚਨਾ ਵਿਗਿਆਨ ਅਫ਼ਸਰ ਤੋਂ ਪ੍ਰਾਪਤ ਕੀਤੀ ਜਾ ਸਕਦੀ ਹੈ ਸਿਖਲਾਈ
  • ਰਜਿਸਟਰੀਆਂ ਸਬੰਧੀ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਮੁਸ਼ਕਿਲ : ਡਿਪਟੀ ਕਮਿਸ਼ਨਰ
  • ਕਿਹਾ, ਬੈਨਾਮੇ, ਤਬਦੀਲਨਾਮੇ, ਮੁਖਤਿਆਰਨਾਮੇ, ਵਸੀਅਤ, ਗੋਦਨਾਮਾ, ਦਾਨ ਨਾਮਾ ਆਦਿ ਲਈ ਅਗਾਊਂ ਸਮਾਂ ਲੈਣ ਨਾਲ ਘਟੇਗੀ ਖੱਜਲ-ਖੁਆਰੀ

ਹੁਸ਼ਿਆਰਪੁਰ, 8 ਜੂਨ : ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ
ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਨੈਸ਼ਨਲ ਜੈਨੇਰਿਕ ਡਾਕੂਮੈਂਟ ਰਜਿਸਟ੍ਰੇਸ਼ਨ ਸਾਫ਼ਟਵੇਅਰ (ਐਨ.ਜੀ.ਡੀ.ਆਰ.ਐਸ) ਲਾਗੂ ਕੀਤਾ ਗਿਆ ਹੈ ਅਤੇ ਹੁਸ਼ਿਆ੍ਰਰਪੁਰ ਜ਼ਿਲ੍ਹੇ ਦੀਆਂ ਸਾਰੀਆਂ 4 ਤਹਿਸੀਲਾਂ ਅਤੇ 6 ਸਬ-ਤਹਿਸੀਲਾਂ ਇਸ ਪ੍ਰੋਜੈਕਟ ਦੀ ਸ਼ੁਰੂਆਤ 11 ਜੂਨ ਨੂੰ ਹੋਵੇਗੀ। ਉਨ੍ਹਾਂ ਦੱਸਿਆ ਕਿ ਇਸ ਸਾਫਟਵੇਅਰ ਦੀ ਸ਼ੁਰੂਆਤ ਨਾਲ ਆਮ ਜਨਤਾ ਵਲੋਂ ਘਰ ਬੈਠੇ ਹੀ ਆਪਣੇ ਪੱਧਰ 'ਤੇ ਰਜਿਸਟਰੀ ਕਰਵਾਉਣ ਲਈ ਆਨਲਾਈਨ ਅਗਾਊਂ ਸਮਾਂ ਲਿਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ 11 ਜੂਨ ਤੋਂ ਜ਼ਿਲ੍ਹੇ ਵਿਚ ਐਨ.ਜੀ.ਡੀ.ਆਰ.ਐਸ ਪ੍ਰੋਜੈਕਟ ਜ਼ਰੀਏ ਹੀ ਰਜਿਸਟਰੀਆਂ ਕੀਤੀਆਂ ਜਾਣਗੀਆਂ ਅਤੇ ਆਮ ਜਨਤਾ ਵਲੋਂ ਇਸ ਪ੍ਰੋਜੈਕਟ ਸਬੰਧੀ ਜਾਣਕਾਰੀ ਲੈਣ ਲਈ ਜ਼ਿਲ੍ਹਾ ਸੂਚਨਾ ਵਿਗਿਆਨ ਅਫ਼ਸਰ ਸ਼੍ਰੀ ਪ੍ਰਦੀਪ ਸਿੰਘ ਨਾਲ (94178-83749 ਜਾਂ 01882-224749) ਜਾਂ ਜ਼ਿਲ੍ਹਾ ਸਿਸਟਮ ਮੈਨੇਜਰ ਸ਼੍ਰੀ ਦਿਆਲ ਸਿੰਘ (95010-11246) ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਜ਼ਿਲ੍ਹਾ ਸੂਚਨਾ ਵਿਗਿਆਨ ਅਫ਼ਸਰ ਦੇ ਕਮਰਾ ਨੰਬਰ-304, ਤੀਜੀ ਮੰਜ਼ਿਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਹੁਸ਼ਿਆਰਪੁਰ ਤੋਂ ਸਿਖਲਾਈ ਵੀ ਪ੍ਰਾਪਤ ਕੀਤੀ ਜਾ ਸਕਦੀ ਹੈ।

             ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਆਮ ਜਨਤਾ ਨੂੰ ਰਜਿਸਟਰੀਆਂ ਸਬੰਧੀ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਕੰਮ ਕਰਦੇ ਇਸ ਸਾਫ਼ਟਵੇਅਰ ਵਿੱਚ ਕਿਸੇ ਵੀ ਵਿਅਕਤੀ ਨੂੰ ਬੈਨਾਮੇ, ਤਬਦੀਲਨਾਮੇ, ਮੁਖਤਿਆਰਨਾਮੇ, ਵਸੀਅਤ, ਗੋਦਨਾਮਾ, ਦਾਨ ਨਾਮਾ ਆਦਿ ਲਈ ਅਗਾਊਂ ਸਮਾਂ ਲੈਣਾ ਪਵੇਗਾ ਅਤੇ ਉਸ ਤੋਂ ਬਿਨ੍ਹਾਂ ਕੰਮ ਨਹੀਂ ਹੋ ਸਕੇਗਾ। ਉਨ੍ਹਾਂ ਦੱਸਿਆ ਕਿ ਇੱਕ ਘੰਟੇ ਵਿੱਚ 12 ਧਿਰਾਂ ਨੂੰ ਹੀ ਅਗਾਊਂ ਸਮਾਂ ਦੇਣ ਦੀ ਸੀਮਾ ਰੱਖੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਸਾਫ਼ਟਵੇਅਰ ਦੇ ਸ਼ੁਰੂ ਹੋਣ ਨਾਲ ਜਿੱਥੇ ਮਾਲ ਵਿਭਾਗ ਦੇ ਕੰਮ ਵਿੱਚ ਪਾਰਦਰਸ਼ਤਾ ਆਵੇਗੀ, ਉੱਥੇ ਰਜਿਸਟਰੀ, ਬੈਨਾਮਾ, ਤਬਦੀਲਨਾਮਾ ਤੇ ਹੋਰ ਕੰਮਾਂ ਸਬੰਧੀ ਕਾਗਜ਼ਾਤ ਤਿਆਰ ਹੋਣ ਤੋਂ ਬਾਅਦ  ਇਸ ਪੋਰਟਲ ਦੀ ਮਦਦ ਨਾਲ ਘਰ ਬੈਠੇ ਹੀ ਰਜਿਸਟਰੀ ਕਰਵਾਉਣ ਲਈ ਸਮਾਂ ਲਿਆ ਜਾ ਸਕਦਾ ਹੈ ਅਤੇ ਉਨ੍ਹਾਂ ਨੂੰ ਸਬ-ਰਜਿਸਟਰਾਰ ਦਫਤਰ ਵਿਚ ਬੈਠ ਕੇ ਲੰਮਾ ਸਮਾਂ ਉਡੀਕ ਨਹੀਂ ਕਰਨੀ ਪਵੇਗੀ। ਇਸ ਸਾਫਟਵੇਅਰ ਵਿਚ 'ਟਾਈਮਸਲਾਟਸ' ਦਾ ਪ੍ਰਬੰਧ ਵੀ ਕੀਤਾ ਗਿਆ ਹੈ, ਜਿਸ ਤਹਿਤ ਲੋਕਾਂ ਨੂੰ ਰਜਿਸਟਰੀਆਂ ਲਈ ਸਮਾਂ ਦਿੱਤਾ ਜਾਵੇਗਾ।

       ਸ਼੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਸ਼ੁਰੂਆਤੀ ਤੌਰ 'ਤੇ ਇਕ ਰਜਿਸਟਰੀ ਨੂੰ 10 ਤੋਂ 15 ਮਿੰਟ ਦਾ ਸਮਾਂ ਲੱਗੇਗਾ, ਜਿਹੜਾ ਕਿ ਆਉਣ ਵਾਲੇ ਦਿਨਾਂ ਵਿਚ ਹੋਰ ਵੀ ਘੱਟ ਜਾਵੇਗਾ। ਇਸ ਪ੍ਰਕਿਰਿਆ ਲਈ ਆਧਾਰ ਕਾਰਡ ਲਾਜ਼ਮੀ ਕੀਤਾ ਗਿਆ ਹੈ ਅਤੇ ਇਸ ਸਾਫ਼ਟਵੇਅਰ ਸਦਕਾ ਰਜਿਸਟਰੀਆਂ ਸਬੰਧੀ ਗੜਬੜ ਦੀ ਗੁੰਜਾਇਸ਼ ਨਹੀਂ ਰਹੇਗੀ। ਐਨ.ਆਈ.ਸੀ. ਪੁਣੇ ਵੱਲੋਂ ਤਿਆਰ ਕੀਤੇ ਗਏ ਇਸ ਸਾਫ਼ਟਵੇਅਰ ਨਾਲ ਕੀਤੀਆਂ ਜਾਣ ਵਾਲੀਆਂ ਰਜਿਸਟਰੀਆਂ ਦੀ ਜਾਣਕਾਰੀ ਆਨਲਾਈਨ ਵੀ ਸਾਂਭ ਕੇ ਰੱਖੀ ਜਾਵੇਗੀ, ਜਿਸ ਲਈ ਵਿਸ਼ੇਸ਼ 'ਕਲਾਊਡ' ਤਿਆਰ ਕੀਤਾ ਗਿਆ ਹੈ। ਉਨ੍ਹਾਂ  ਦੱਸਿਆ ਕਿ ਇਸ ਰਜਿਸਟਰੇਸ਼ਨ ਪ੍ਰਣਾਲੀ ਤਹਿਤ ਲੋਕ ਹਫਤੇ ਵਿਚ ਸੱਤੇ ਦਿਨ ਤੇ 24 ਘੰਟੇ ਕਿਸੇ ਵੀ ਵੇਲੇ ਰਜਿਸਟਰੀ ਸਬੰਧੀ ਜਾਣਕਾਰੀ ਅੱਪਲੋਡ ਕਰ ਸਕਦੇ ਹਨ। ਇਸ ਪ੍ਰਣਾਲੀ ਤਹਿਤ ਅਸਲ ਸਮੇਂ ਮੁਤਾਬਿਕ  ਹੀ ਰਿਪੋਰਟਾਂ ਤਿਆਰ ਹੋਣਗੀਆਂ, ਜਿਨ੍ਹਾਂ ਦਾ ਮੁਲਾਂਕਣ ਅਧਿਕਾਰੀਆਂ ਵਲੋਂ ਫੌਰੀ ਤੌਰ 'ਤੇ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਖਰੀਦਦਾਰ ਅਤੇ ਵਿਕਰੇਤਾ ਨੂੰ ਰਜਿਸਟਰੀ ਸਬੰਧੀ ਜਾਣਕਾਰੀ ਐਸ.ਐਮ.ਐਸ. ਰਾਹੀਂ ਵੀ ਮੁਹੱਈਆ ਕਰਵਾਈ ਜਾਵੇਗੀ। ਰਜਿਸਟਰੀ ਨੂੰ ਸਕੈਨ ਕਰਕੇ ਪੋਰਟਲ 'ਤੇ ਪਾਇਆ ਜਾਵੇਗਾ, ਜਿਸ ਨਾਲ ਮਾਲ ਵਿਭਾਗ ਦੇ ਰਿਕਾਰਡ ਵਿਚ ਵੀ ਜਾਣਕਾਰੀ ਸ਼ਾਮਿਲ ਹੁੰਦੀ ਰਹੇਗੀ। ਇਸ ਪੋਰਟਲ ਤਹਿਤ ਸਬ-ਰਜਿਸਟਰਾਰਾਂ ਨੂੰ ਵੀ ਬਾਇਓਮੀਟ੍ਰਿਕ ਪ੍ਰਣਾਲੀ ਨਾਲ ਜੋੜਿਆ ਗਿਆ ਹੈ।

       ਸ਼੍ਰੀ ਵਿਪੁਲ ਉਜਵਲ ਨੇ ਅੱਗੇ ਦੱਸਿਆ ਕਿ ਰਜਿਸਟਰੀ ਦੀ ਕਾਪੀ ਲੈਣ ਲਈ ਵੀ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਨਹੀਂ ਆਵੇਗੀ, ਕਿਉਂਕਿ ਸਬ-ਰਜਿਸਟਰਾਰ ਦਫਤਰ ਵੱਲੋਂ ਆਨਲਾਈਨ ਰੱਖੀ ਗਈ ਜਾਣਕਾਰੀ ਦੇ ਆਧਾਰ 'ਤੇ ਰਜਿਸਟਰੀ ਦੀ ਕਾਪੀ ਵੀ ਮੁਹੱਈਆ ਕਰਵਾ ਦਿੱਤੀ ਜਾਵੇਗੀ। ਇਸ ਸਾਰੀ ਸਹੂਲਤ ਲਈ ਲੋਕਾਂ ਨੂੰ ਕੋਈ ਵਾਧੂ ਫੀਸ ਵੀ ਜਮ੍ਹਾਂ ਨਹੀਂ  ਕਰਵਾਉਣੀ ਹੋਵੇਗੀ। ਭਵਿੱਖ ਵਿਚ ਆਨਲਾਈਨ ਫੀਸ ਅਦਾ ਕਰਕੇ ਰਜਿਸਟਰੀ ਦੀ ਕਾਪੀ ਲੈਣ ਦੀ ਸਹੂਲਤ ਵੀ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਪੋਰਟਲ ਜ਼ਰੀਏ ਸਟੈਂਪ ਡਿਊਟੀ, ਰਜਿਸਟਰੀ ਫੀਸ ਅਤੇ ਕੁਲੈਕਟਰ ਰੇਟਾਂ 'ਤੇ ਆਧਾਰਿਤ ਫੀਸ ਦੀ ਜਾਣਕਾਰੀ ਵੀ ਮੁਹੱਈਆ ਕਰਵਾਈ ਜਾਵੇਗੀ ਅਤੇ ਆਨਲਾਈਨ ਰਜਿਸਟਰੀ ਦਾ ਇਹ ਪੋਰਟਲ ਪੂਰੀ ਤਰ੍ਹਾਂ ਸੁਰੱਖਿਅਤ ਹੈ ਤੇ ਆਉਣ ਵਾਲੇ ਸਮੇਂ ਵਿਚ ਵੱਖ ਵੱਖ ਰਜਿਸਟਰੀਆਂ ਸਬੰਧੀ ਖਾਕੇ ਤਿਆਰ ਕਰਕੇ ਅਪਲੋਡ ਕੀਤੇ ਜਾਣਗੇ ਤਾਂ ਜੋ ਲੋਕਾਂ ਦੀ ਰਜਿਸਟਰੀਆਂ ਦੇ ਕਾਗਜ਼ਾਤ ਤਿਆਰ ਕਰਨ ਵਾਲਿਆਂ 'ਤੇ ਨਿਰਭਰਤਾ ਘਟੇ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਆਨਲਾਈਨ ਰਜਿਸਟਰੇਸ਼ਨ ਸ਼ੁਰੂ ਕਰਨ ਦਾ ਮੁੱਖ ਮਕਸਦ ਇਹੀ  ਹੈ ਕਿ ਲੋਕਾਂ ਨੂੰ ਰਜਿਸਟਰੀਆਂ ਸਬੰਧੀ ਕਿਸੇ ਕਿਸਮ ਦੀ ਦਿੱਕਤ ਨਾ ਆਵੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਮਾਲ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਤੇ ਸਮੂਹ ਵਸੀਕਾਂ ਨਵੀਸਾਂ ਨੂੰ ਇਸ ਸਬੰਧੀ ਸਿਖਲਾਈ ਦਿੱਤੀ ਗਈ ਹੈ ਤਾਂ ਜੋ ਰਜਿਸਟਰੀਆਂ ਕਰਨ ਵਿਚ ਕਿਸੇ ਗਲਤੀ ਦੀ ਗੁੰਜਾਇਸ਼ ਨਾ ਰਹੇ। ਉਨ੍ਹਾਂ ਦਸਿਆ ਕਿ ਰਜਿਸਟਰੇਸ਼ਨ ਦੀ ਇਹ ਨਵੀਂ ਪ੍ਰਣਾਲੀ ਬਹੁਤ ਅਸਾਨ ਹੈ ਅਤੇ ਇਹ ਗੱਲ ਯਕੀਨੀ ਬਣਾਈ ਜਾਵੇਗੀ ਕਿ ਕਿਸੇ ਨੂੰ ਵੀ ਕੋਈ ਦਿੱਕਤ ਨਾ ਆਵੇ। ਉਨ੍ਹਾਂ ਦਸਿਆ ਕਿ ਕੋਈ ਵੀ ਵਿਅਕਤੀ ਇਸ ਦੀ ਵੈਬਸਾਈਟ igrpunjab.gov.in 'ਤੇ ਆਨਲਾਈਨ ਰਜਿਸਟਰੀ ਲਈ ਅਪਲਾਈ ਕਰ ਸਕਦਾ ਹੈ ਤੇ ਇਸ ਵੈਬਸਾਈਟ 'ਤੇ ਹੀ ਰੇਟਾਂ ਬਾਰੇ ਜਾਣਕਾਰੀ ਲਈ ਜਾ ਸਕਦੀ ਹੈ।

ਉਰਦੂ ਜ਼ੁਬਾਨ ਦੇ ਚਾਹਵਾਨ ਵਿਅਕਤੀ 2 ਜੁਲਾਈ ਤੱਕ ਜਮ੍ਹਾਂ ਕਰਾਉਣ ਬਿਨੈ ਪੱਤਰ

ਹੁਸ਼ਿਆਰਪੁਰ, 8 ਜੂਨ: ਭਾਸ਼ਾ ਵਿਭਾਗ ਪੰਜਾਬ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਉਰਦੂ ਜ਼ੁਬਾਨ ਸਿੱਖਣ ਦੇ ਚਾਹਵਾਨ ਵਿਅਕਤੀਆਂ ਲਈ ਉਰਦੂ ਆਮੋਜ਼ ਕੋਰਸ ਜੁਲਾਈ, 2018 ਤੋਂ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਭਾਸ਼ਾ ਅਫ਼ਸਰ ਸ੍ਰੀ ਰਮਨ ਕੁਮਾਰ ਸਹੋਤਾ ਨੇ ਦੱਸਿਆ ਕਿ ਉਰਦੂ ਦਾ ਇਹ 6 ਮਹੀਨੇ ਦਾ ਕੋਰਸ ਬਿਲਕੁੱਲ ਮੁਫ਼ਤ ਕਰਵਾਇਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਉਰਦੂ ਸਿੱਖਣ ਦੇ ਚਾਹਵਾਨ ਵਿਅਕਤੀ ਦਾਖਲਾ ਫਾਰਮ ਜ਼ਿਲ੍ਹਾ ਭਾਸ਼ਾ ਦਫ਼ਤਰ , ਤੀਜੀ ਮੰਜ਼ਿਲ, ਕਮਰਾ ਨੰ: 307-309, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਹੁਸ਼ਿਆਰਪੁਰ ਤੋਂ ਕਿਸੇ ਵੀ ਕੰਮ ਕਾਜ ਵਾਲੇ ਦਿਨ ਮੁਫ਼ਤ ਪ੍ਰਾਪਤ ਕਰਕੇ ਸਿਖਲਾਈ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਬਿਨੈ ਪੱਤਰ 2 ਜੁਲਾਈ 2018 ਤੱਕ ਸਧਾਰਨ ਕਾਗਜ਼ 'ਤੇ ਜ਼ਿਲ੍ਹਾ ਭਾਸ਼ਾ ਅਫ਼ਸਰ ਹੁਸ਼ਿਆਰਪੁਰ ਦੇ ਦਫ਼ਤਰ ਵਿੱਚ ਲਿਖ ਕੇ ਵੀ ਭੇਜਿਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਉਰਦੂ ਦੀ ਕਲਾਸ ਜੁਲਾਈ ਦੇ ਪਹਿਲੇ ਹਫ਼ਤੇ ਤੋਂ ਹੀ ਸ਼ੁਰੂ ਹੋਵੇਗੀ।

ਡੇਅਰੀ ਧੰਦੇ ਨਾਲ ਜੋੜਨ ਲਈ ਪੰਜਾਬ ਸਰਕਾਰ ਵਲੋਂ ਪਿੰਡਾਂ 'ਚ ਲਗਵਾਏ ਜਾ ਰਹੇ ਹਨ ਵਿਸ਼ੇਸ਼ ਕੈਂਪ


  • ਪਿੰਡ ਸਤਨੌਰ ਅਤੇ ਬਲੱਗਣ 'ਚ ਲਗਾਏ ਕੈਂਪ ਦਾ ਸੈਂਕੜੇ ਦੁੱਧ ਉਤਪਾਦਕਾਂ ਨੇ ਲਿਆ ਲਾਹਾ
  • ਡੇਅਰੀ ਵਿਕਾਸ ਵਿਭਾਗ ਵਲੋਂ ਸੂਬੇ ਦੇ ਪਿੰਡਾਂ 'ਚ 500 ਕੈਂਪ ਲਗਾਏ ਜਾਣਗੇ : ਡਿਪਟੀ ਡਾਇਰੈਕਟ
ਹੁਸ਼ਿਆਰਪੁਰ, 8 ਜੂਨ:  ਡੇਅਰੀ ਵਿਕਾਸ ਵਿਭਾਗ ਵਲੋਂ ਡੇਅਰੀ ਸਿਖਲਾਈ ਅਤੇ ਵਿਸਥਾਰ ਸੇਵਾ ਕੈਂਪਾਂ ਦੀ ਲੜੀ ਤਹਿਤ ਪਿੰਡ ਸਤਨੌਰ ਅਤੇ ਬਲੱਗਣ ਵਿਖੇ ਵਿਸ਼ੇਸ਼ ਕੈਂਪ ਲਗਾਏ ਗਏ, ਜਿਸ ਵਿੱਚ ਮਾਹਰਾਂ ਵਲੋਂ ਦੁੱਧ ਉਤਪਾਦਕਾਂ ਨੂੰ ਦੁਧਾਰੂ ਪਸ਼ੂਆਂ ਦੀ ਸੁਚੱਜੀ ਸਾਂਭ-ਸੰਭਾਲ ਦੇ ਤੌਰ ਤਰੀਕਿਆਂ ਬਾਰੇ ਜਾਣੂ ਕਰਵਾਇਆ ਗਿਆ।

         ਰਿਸੋਰਸ ਪਰਸਨ ਡਾ. ਵਿਪਨ ਮਰਵਾਹਾ ਅਤੇ ਸ੍ਰੀ ਬਲਵਿੰਦਰ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਦੁਧਾਰੂ ਪਸ਼ੂਆਂ ਦੀ ਖਾਦ ਖੁਰਾਕ ਬਹੁਤ ਮਹੱਤਵਪੂਰਨ ਹੈ ਅਤੇ ਉਸ ਵਿੱਚ ਧਾਤਾਂ ਦਾ ਚੂਰਾ ਵਿਸ਼ੇਸ਼ ਮਹੱਤਵ ਰੱਖਦਾ ਹੈ। ਉਨ੍ਹਾਂ ਦੱਸਿਆ ਕਿ ਚੰਗੀ ਨਸਲ ਦੀਆਂ ਵੱਛੀਆਂ ਹਾਸਲ ਕਰਨ ਲਈ ਮਨਸੂਈ ਗਰਭਦਾਨ ਜ਼ਰੂਰੀ ਹੁੰਦਾ ਹੈ। ਇਸ ਤੋਂ ਇਲਾਵਾ ਦੁਧਾਰੂ ਪਸ਼ੂਆਂ ਦੀ ਰਿਹਾਇਸ਼ ਅਤੇ ਸਾਫ਼-ਸਫ਼ਾਈ ਸਬੰਧੀ ਵਿਸ਼ੇਸ਼ ਧਿਆਨ ਰੱਖਣ ਦੀ ਲੋੜ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਪਸ਼ੂਆਂ ਨੂੰ ਲੱਗਣ ਵਾਲੀਆਂ ਆਮ ਬਿਮਾਰੀਆਂ ਮੈਸਟਾਈਟਸ, ਗੱਲਘੋਟੂ ਅਤੇ ਮੂੰਹਖੁਰ ਤੋਂ ਬਚਾਉਣ ਲਈ ਪ੍ਰਹੇਜ਼ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਅਜਿਹੀਆਂ ਬਿਮਾਰੀਆਂ ਲੱਗ ਜਾਂਦੀਆਂ ਹਨ, ਤਾਂ ਡਾਕਟਰ ਦੀ ਸਲਾਹ ਅਨੁਸਾਰ ਇਲਾਜ ਕਰਵਾਉਣਾ ਚਾਹੀਦਾ ਹੈ। ਉਨ੍ਹਾਂ ਸਾਫ਼ ਦੁੱਧ ਪੈਦਾ ਕਰਨ ਅਤੇ ਦੁੱਧ ਤੋਂ ਦੁੱਧ ਪਦਾਰਥ ਬਣਾਉਣ ਸਬੰਧੀ ਸੰਭਾਵਨਾਵਾਂ ਬਾਰੇ ਵੀ ਦੁੱਧ ਉਤਪਾਦਕਾਂ ਨੂੰ ਬਰੀਕੀ ਨਾਲ ਜਾਣੂ ਕਰਵਾਇਆ।

                       ਪਿੰਡ ਦੇ ਦੁੱਧ ਉਤਪਾਦਕਾਂ ਅਤੇ ਸਰਪੰਚ ਸਮੇਤ ਪੰਚਾਇਤ ਨੇ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਮਾਹਰਾਂ ਵਲੋਂ ਦਿੱਤੀ ਜਾਣਕਾਰੀ ਨਾਲ ਦੁੱਧ ਉਤਪਾਦਕਾਂ ਨੂੰ ਘਰ ਬੈਠਿਆਂ ਨਵੀਆਂ ਤਕਨੀਕਾਂ ਬਾਰੇ ਜਾਣਕਾਰੀ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਇਸ ਯਤਨ ਨਾਲ ਪਿੰਡ ਦੇ ਦੁੱਧ ਉਤਪਾਦਕ ਖਾਸ ਤੌਰ 'ਤੇ ਛੋਟੇ ਦੁੱਧ ਉਤਪਾਦਕ ਮਾਹਰਾਂ ਵਲੋਂ ਦਿੱਤੇ ਸੁਝਾਅ ਅਮਲ ਵਿੱਚ ਲਿਆ ਕੇ ਦੁਧਾਰੂ ਪਸ਼ੂਆਂ ਤੋਂ ਵੱਧ ਮੁਨਾਫ਼ਾ ਲੈ ਸਕਦੇ ਹਨ ਅਤੇ ਆਪਣਾ ਜੀਵਨ ਪੱਧਰ ਉਚਾ ਚੁੱਕ ਸਕਦੇ ਹਨ।

                       ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਹੁਸ਼ਿਆਰਪੁਰ ਸ੍ਰੀ ਦਵਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਡੇਅਰੀ ਵਿਕਾਸ ਵਿਭਾਗ ਰਾਹੀਂ ਅਨੁਸੂਚਿਤ ਜਾਤੀ ਨਾਲ ਸਬੰਧਤ ਦੁੱਧ ਉਤਪਾਦਕਾਂ ਦੇ ਗਿਆਨ ਵਿੱਚ ਵਾਧਾ ਕਰਨ ਲਈ ਅਤੇ ਡੇਅਰੀ ਧੰਦੇ ਨਾਲ ਜੋੜਨ ਲਈ ਡੇਅਰੀ ਸਿਖਲਾਈ ਅਤੇ ਵਿਸਥਾਰ ਸੇਵਾ ਕੈਂਪਾਂ ਦੀ ਲੜੀ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜਿਹੜੇ ਅਨੁਸੂਚਿਤ ਜਾਤੀ ਦੇ ਦੁੱਧ ਉਤਪਾਦਕ ਦੂਰ-ਦੁਰਾਡੇ ਹੁੰਦੇ ਸੈਮੀਨਾਰ, ਵਰਕਸ਼ਾਪ ਅਤੇ ਸਿਖਲਾਈ ਕੈਂਪਾਂ ਵਿੱਚ ਹਾਜ਼ਰ ਨਹੀਂ ਹੋ ਸਕਦੇ ਸਨ, ਉਨ੍ਹਾਂ ਲਈ ਇਹ ਲੜੀ ਵਿਸ਼ੇਸ਼ ਤੌਰ 'ਤੇ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਨਿਰਦੇਸ਼ਾਂ 'ਤੇ ਸੂਬੇ ਦੇ ਪਿੰਡਾਂ ਵਿੱਚ ਇਸ ਸਾਲ 500 ਅਜਿਹੇ ਕੈਂਪ ਲਗਾਏ ਜਾਣਗੇ, ਤਾਂ ਜੋ ਵੱਧ ਤੋਂ ਵੱਧ ਉਤਪਾਦਕਾਂ ਨੂੰ ਇਸ ਸਹਾਇਕ ਧੰਦੇ ਨਾਲ ਜੋੜਿਆ ਜਾ ਸਕੇ। ਉਕਤ ਕੈਂਪਾਂ ਵਿੱਚ ਭਾਰੀ ਗਿਣਤੀ ਵਿੱਚ ਦੁੱਧ ਉਤਪਾਦਕ ਮੌਜੂਦ ਸਨ।

'ਮਿਸ਼ਨ ਤੰਦਰੁਸਤ ਪੰਜਾਬ' ਤਹਿਤ 100 ਵਹੀਕਲਾਂ ਦੀ ਕੀਤੀ ਜਾਂਚ

ਹੁਸ਼ਿਆਰਪੁਰ, 8 ਜੂਨ:  ਚੇਅਰਮੈਨ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਨਿਰਦੇਸ਼ਾਂ ਅਨੁਸਾਰ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਇਕ ਵਿਸ਼ੇਸ਼ ਮੁਹਿੰਮ ਵਿੱਢੀ ਗਈ।
ਵਿੱਢੀ ਗਈ ਇਸ ਮੁਹਿੰਮ ਵਿੱਚ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵੱਖ-ਵੱਖ ਵਾਹਨਾਂ ਦੇ ਚਲਾਨ ਕੱੱਟੇ ਗਏ। ਇਸ ਮੁਹਿੰਮ ਵਿੱਚ ਖੇਤਰੀ ਦਫ਼ਤਰ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਅਧਿਕਾਰੀ ਇੰਜੀਨੀਅਰ ਧਰਮਵੀਰ ਵਲੋਂ ਟਰੈਫ਼ਿਕ ਪੁਲਿਸ ਇੰਚਾਰਜ਼ ਇੰਸਪੈਕਟਰ ਤਲਵਿੰਦਰ ਸਿੰਘ ਨਾਲ ਮਿਲ ਕੇ ਵਾਹਨਾਂ ਦੇ ਪ੍ਰੈਸ਼ਰ ਹਾਰਨ ਅਤੇ ਬੁਲੱਟ ਪਟਾਖਾ ਸਲੰਸਰ ਨੂੰ ਚੈਕ ਕਰਨ ਲਈ ਜ਼ਿਲ੍ਹੇ ਦੇ ਟਾਂਡਾ, ਦਸੂਹਾ, ਮੁਕੇਰੀਆਂ, ਹੁਸ਼ਿਆਰਪੁਰ ਅਤੇ ਗੜ੍ਹਸ਼ੰਕਰ ਸ਼ਹਿਰ ਵਰਗੇ ਬਲਾਕਾਂ ਵਿੱਚ ਨਾਕਾ ਲਗਾਇਆ ਗਿਆ। ਸ੍ਰੀ ਧਰਮਵੀਰ ਨੇ ਦੱਸਿਆ ਕਿ ਤਕਰੀਬਨ 100 ਵਹੀਕਲਾਂ ਦੀ ਜਾਂਚ ਕੀਤੀ ਗਈ ਅਤੇ 51 ਵਾਹਨਾਂ ਦੇ ਪ੍ਰੈਸ਼ਰ ਹਾਰਨਾਂ ਦੇ ਅਤੇ ਬੁਲੱਟ ਪਟਾਖਾ ਸਲੰਸਰਾਂ ਦੇ ਚਲਾਨ ਕੱਟੇ ਗਏ। ਇਸ ਦੌਰਾਨ ਵਿਭਾਗ ਵਲੋਂ ਵਾਹਨ ਚਾਲਕਾਂ ਨੂੰ ਪ੍ਰੈਸ਼ਰ ਹਾਰਨ ਅਤੇ ਪਟਾਖਾ ਸਲੰਸਰ ਨਾ ਵਰਤਣ ਲਈ ਹਦਾਇਤ ਵੀ ਕੀਤੀ ਗਈ।

ਸੈਮੀਨਾਰ ਦੌਰਾਨ ਨਾਲਸਾ ਸਕੀਮਾਂ ਦੀ ਦਿੱਤੀ ਜਾਣਕਾਰੀ

ਹੁਸ਼ਿਆਰਪੁਰ, 8 ਜੂਨ:  ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਵਲੋਂ ਰਿਲਾਇੰਸ ਇੰਡਸਟਰੀਜ਼ ਲਿਮਟਿਡ, ਚੋਹਾਲ ਵਿਖੇ ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ ਦੀ ਸਕੀਮ (ਲੀਗਲ ਸਰਵਿਸਜ਼ ਟੂ ਵਰਕਰ ਇਨ ਦਾ ਅਨਅੋਰਗਨਾਇਜ਼ਡ ਸੈਕਟਰ ਸਕੀਮ 2015) ਸਬੰਧੀ ਸੈਮੀਨਾਰ ਕਰਵਾਇਆ ਗਿਆ, ਜਿਸ ਵਿੱਚ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ-ਕਮ-ਸੀ.ਜੇ.ਐਮ. ਸ੍ਰੀਮਤੀ ਸੁਚੇਤਾ ਅਸ਼ੀਸ਼ ਦੇਵ ਵਲੋਂ ਵਰਕਰਾਂ ਨੂੰ ਨਾਲਸਾ ਸਕੀਮਾਂ ਦੀ ਜਾਣਕਾਰੀ ਦਿੱਤੀ ਗਈ ਅਤੇ ਉਨ੍ਹਾਂ ਦੇ ਹੱਕਾਂ ਸਬੰਧੀ ਜਾਗਰੂਕ ਕੀਤਾ ਗਿਆ। ਇਸ ਮੌਕੇ ਉਨ੍ਹਾਂ ਵਰਕਰਾਂ ਨੂੰ ਆ ਰਹੀਆਂ ਮੁਸ਼ਕਿਲਾਂ ਦੀ ਜਾਣਕਾਰੀ ਵੀ ਪ੍ਰਾਪਤ ਕੀਤੀ ਤੇ ਸਬੰਧਤ ਅਧਿਕਾਰੀਆਂ/ਕਰਮਚਾਰੀਆਂ ਨੂੰ ਹੱਲ ਕਰਨ ਦੇ ਆਦੇਸ਼ ਦਿੱਤੇ ਅਤੇ ਚਾਈਲਡ ਲੇਬਰ ਸਬੰਧੀ ਫੈਕਟਰੀ ਦਾ ਮੁਆਇਨਾ ਵੀ ਕੀਤਾ ਗਿਆ।

           ਇਸ ਮੌਕੇ ਜਨਰਲ ਮੈਨੇਜਰ ਰਿਲਾਇੰਸ ਸ੍ਰੀ ਯੋਗੇਸ ਜਲੋਟਾ, ਸਹਾਇਕ ਡਾਇਰੈਕਟਰ ਫੈਕਟਰੀਜ ਸ੍ਰੀ ਜਗਜੀਤ ਸਿੰਘ, ਸਹਾਇਕ ਕਿਰਤ ਕਮਿਸ਼ਨਰ ਸ੍ਰੀ ਇਕਬਾਲ ਸਿੰਘ ਸਿੱਧੂ, ਸ੍ਰੀ ਹਰਵਿੰਦਰ ਸਿੰਘ, ਸ੍ਰੀ ਨਵਦੀਪ ਸਿੰਘ, ਐਡਵੋਕੇਟ ਰੇਨੂ ਬਾਲਾ ਅਤੇ ਪ੍ਰਿਆ ਚੋਪੜਾ, ਸ੍ਰੀ ਪਵਨ ਕੁਮਾਰ ਸ਼ਰਮਾ ਅਤੇ ਸ੍ਰੀ ਬਲਵੀਰ ਸਿੰਘ ਮੌਜੂਦ ਸਨ।

ਜਿੰਮ ਜਾਣ ਵਾਲੇ ਖਬਰਦਾਰ, ਫੂਡ ਸਪਲੀਮੈਟ ਦੇ ਸੈਪਲ ਪਾਏ ਗਏ ਫੇਲ

ਹੁਸ਼ਿਆਰਪੁਰ 7 ਜੂਨ : ਜਿਲੇ ਵਿੱਚ ਨੋਜਵਾਨਾ ਵੱਲੋ ਵਰਤੇ ਜਾ ਰਿਹੇ ਫੂਡ ਸਪਲੀਮੈਟ ਉਹਨਾਂ ਦੇ ਲਈ ਸਿਹਤ ਵਰਧਿਕ ਹੋਣ ਦੀ ਥਾਂ ਨੁਕਸਾਨ ਦੇ ਹਨ ।
ਇਸ ਬਾਰੇ ਪਿਛਲੇ ਦਿਨੀ ਜਿਲ੍ਹਾਂ ਸਿਹਤ ਅਫਸਰ ਡਾ ਸੇਵਾ ਸਿੰਘ ਤੇ ਫੂਡ ਸੇਫਟੀ ਅਫਸਰ ਰਮਨ ਵਿਰਦੀ ਦੀ ਟੀਮ ਵੱਲੋ ਬਜਾਰ ਵਿੱਚੋ ਭਰੇ ਗਏ ਫੂਡ ਸਪਲੀਮੈਟ ਦੇ ਸੈਮਲਾਂ ਦੀ ਪੜਤਾਲ ਮਹਿਕਮੇ ਵੱਲੋ 4 ਸੀ ਫੋਡ ਫੂਡ ਸਪਲੀਮੈਟ ਗੋਰਮਿੰਟ ਕਾਲਜ ਰੋਡ ,ਮਸਲ ਟੈਕ ਫੂਡ ਸੈਮਲੀਮੈਟ ਮਾਹਿਲਪੁਰ ਅਡਾ ਹੁਸ਼ਿਆਰਪੁਰ ਤੋ ਵੱਖੋ ਵੱਖ ਸੈਪਲ ਲਏ ਗਏ ਜੋ ਕਿ ਫੂਡ ਐਡ ਡਰੱਗ ਟੈਸਿਟਿੰਗ ਲੈਬ ਖਰੜ ਵਿਖੇ ਪ੍ਰੋਯੋਗਸ਼ਾਲਾ ਵਿੱਚ ਟੈਸਟਾਂ ਦੋਰਾਨ ਫੇਲ ਪਾਏ ਗਏ ਅਤੇ ਰਿਪੋਰਟ ਮੁਤਾਬਿਕ ਨਾ ਖਾਣਯੋਗ ਦੱਸੇ ਗਏ ਹਨ । ਸਿਹਤ ਮਹਿਕਮੇ ਹੁਣ ਇਹਨਾਂ ਸਪਲੀਮੈਟ ਨੂੰ ਵੇਚਣ ਵਾਲਿਆ ਅਤੇ ਬਣਾਉਣ ਵਾਲੇ ਕੰਪਨੀ ਦੇ ਖਿਲਾਫ ਕਨੂੰਨੀ ਕਾਰਵਾਈ ਵਿਡੀ ਜਾ ਰਹੀ ਹੈ ।

ਇਸ ਮੋਕੇ ਮੈਡੀਸ਼ਨ ਸਪੈਸ਼ਲਿਸਟ ਸਿਵਲ ਹਸਪਤਾਲ ਡਾ ਸਤਪਾਲ ਗੋਜਰਾਂ ਨੇ ਦੱਸਿਆ ਕਿ ਜੋ ਮਹਿਕਮੇ ਵੱਲੋ ਪਿਛਲੇ ਦਿਨੀ ਸੈਪਲ ਲਏ ਗਏ ਸਨ, ਉਹਨਾਂ ਤੋ ਇਹ ਸਾਬਤ ਹੋ ਗਿਆ ਕਿ ਬਜਾਰ ਵਿੱਚ ਜਿਹੜੇ ਨੌਜਵਾਨ ਸਪਲੀਮੈਟ ਮਸਲ ਬਣਾਉਣ ਲਈ ਫੂਡ ਸਪਲੀਮੈਟ ਕਿਸੇ ਤਰਾਂ ਦੇ ਵੀ ਡਾਕਟਰ ਜਾਂ ਸਪੋਰਸ ਡਾਈਟੀਸ਼ਨ ਦੀ ਸਲਾਹ ਤੋ ਬਗੈਰ ਨਹੀ ਲੈਣਾ ਚਾਹੀਦਾ , ਕਿਉਕਿ ਜਦੋ ਅਸੀ ਲੋੜ ਤੋ ਜਿਆਦਾ ਪ੍ਰੋਟੀਨ ਲਵਾਗੇ ਤਾਂ ਸਾਡੀ ਕਿਡਨੀ ਤੇ ਲੀਵਰ ਨੂੰ ਜਿਆਦਾ ਫਕਸ਼ਨ ਕਰਨਾ ਪਵੇਗਾ ਤੇ ਬਲੱਡ ਯੂਰੀਆਂ ਦੀ ਮਾਤਰਾ ਵੱਧ ਜਾਦੀ ਹੈ । ਇਸ ਨਾਲ ਕਿਡਨੀ ਤੇ ਲੀਵਰ ਖਰਾਬ ਹੋ ਜਾਦਾ ਹੈ । ਉਹਨਾ ਦੱਸਿਆ ਸਟੀਰਾਈਡ ਲੈਣ ਨਾਲ ਉਤਜਨਾ ਵੱਧ ਜਾਦੀ ਹੈ ਤੇ ਜਿਹਾੜਾ ਸਾਡੇ ਅੰਦਰੋ ਸਟੀਰਾਈਡ ਪੈਦਾ ਹੁੰਦਾ ਹੈ ਉਹ ਘੱਟ ਜਾਦਾ ਹੈ । ਜਿਹੜਾ ਸਾਡੀ ਸਿਹਤ ਲਈ ਬਹੁਤ ਖਤਰਨਾਕ ਹੋ ਸਕਦੀ ਹੈ ।

ਇਸ ਮੋਕੇ ਜਦੋ ਇਸ ਮੋਕੇ ਜਦੋ ਸਿਵਲ ਹਸਪਤਾਲ ਦੀ ਡਾਈਟੀਸ਼ਨ ਡਾ ਪੂਜਾ ਗੋਇਲ
ਪੂਜਾ ਗੋਇਲ
ਨੇ ਦੱਸਿਆ ਜੋ ਫੂਡ ਸਪਲੀਮੈਟ ਦੇ ਸੈਮਲ ਲਾਏ ਜੋ ਲੈਬਰੋਟਰੀ ਰਾਹੀ ਜਾਚ ਕਰਨ ਲਈ ਭੇਜੇ ਗਏ ਉਸ ਦੇ ਸੈਮਲ ਫੇਲ ਪਏ ਗਏ ਉਸ ਵਿੱਚ ਪੋਸ਼ਟਿਕ ਤੱਤ ਨਹੀ ਪਾਏ ਗਏ । ਉਹਨਾਂ ਦੱਸਿਆਂ ਕਿ ਘਰ ਦੀ ਹੀ ਡਾਈਟ ਲੈਣੀ ਚਹੀਦੀ ਹੈ , ਕਿਉਕਿ ਸਪੋਰਟ ਵਾਲੇ ਨੋਜਾਵਾਨ ,ਮੁੰਡੇ ਕੁੜੀਆਂ ਨੂੰ ਐਥਲੈਟਿਕ ਨੀਡ ਵਾਸਤੇ ਜਿਆਦਾ ਐਨਰਜੀ ਦੀ ਜਰੂਰਤ ਦੀ ਹੈ ਤੇ ਸਾਨੂੰ ਨੈਚਰਲ ਪ੍ਰੋਟੀਨ ਚਿਕਨ , ਫਿਸ਼ , ਸੋਇਆ ਪਨੀਰ ,ਪਨੀਰ ਦੁੱਧ , ਅੰਡੇ ਤੇ ਪ੍ਰਾਪਤ ਹੋ ਜਾਂਦੀ ਹੈ।

ਤੈਰਾਕੀ ਦੀ ਨਰਸਰੀ ਬਣ ਕੇ 'ਮਿਸ਼ਨ ਤੰਦਰੁਸਤ ਪੰਜਾਬ' ਨੂੰ ਪੱਬਾਂ ਭਾਰ ਕਰ ਰਿਹੈ ਹੁਸ਼ਿਆਰਪੁਰ ਦਾ ਸਵੀਮਿੰਗ ਪੂਲ


  • ਪਿਛਲੇ ਤਿੰਨ ਸਾਲਾਂ 'ਚ 58 ਗੋਲਡ ਸਮੇਤ 118 ਸਟੇਟ ਲੈਵਲ ਮੈਡਲ ਜਿੱਤ ਚੁੱਕੇ ਨੇ ਖਿਡਾਰੀ
  • ਖਿਡਾਰੀਆਂ ਨੂੰ ਮੌਕੇ ਪ੍ਰਦਾਨ ਕਰਕੇ 'ਮਿਸ਼ਨ ਤੰਦਰੁਸਤ ਪੰਜਾਬ' ਨੂੰ ਬਣਾਇਆ ਜਾਵੇਗਾ ਸਫ਼ਲ : ਡਿਪਟੀ ਕਮਿਸ਼ਨਰ
ਹੁਸ਼ਿਆਰਪੁਰ,  7 ਜੂਨ:  ਜ਼ਿਲ੍ਹਾ ਓਲੰਪਿਕ ਐਸੋਸੀਏਸ਼ਨ ਹੁਸ਼ਿਆਰਪੁਰ ਵਲੋਂ ਸਰਵਿਸ ਕਲੱਬ ਵਿਖੇ ਚਲਾਇਆ ਜਾ ਰਿਹਾ ਸਵੀਮਿੰਗ ਪੂਲ ਜਿਥੇ ਤੈਰਾਕੀ ਦੀ ਨਰਸਰੀ ਸਾਬਤ ਹੋ ਰਿਹਾ ਹੈ, ਉਥੇ ਪੰਜਾਬ ਸਰਕਾਰ ਦੀ 'ਮਿਸ਼ਨ ਤੰਦਰੁਸਤ ਪੰਜਾਬ' ਮੁਹਿੰਮ ਨੂੰ ਹੋਰ ਪੱਬਾਂ ਭਾਰ ਕਰਨ ਲਈ ਮੋਹਰੀ ਰੋਲ ਅਦਾ ਕਰ ਰਿਹਾ ਹੈ। ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲ੍ਹਾ ਓਲੰਪਿਕ ਐਸੋਸੀਏਸ਼ਨ ਸ੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਇਸ ਸਵੀਮਿੰਗ ਪੂਲ ਵਿੱਚ ਜੋ ਬੱਚੇ ਤੈਰਾਕੀ ਸਿੱਖਣ ਲਈ ਆਉਂਦੇ ਹਨ, ਉਨ੍ਹਾਂ ਵਿੱਚੋਂ ਵਧੀਆ ਤੈਰਾਕਾਂ ਨੂੰ ਜ਼ਿਲ੍ਹਾ ਓਲੰਪਿਕ ਐਸੋਸੀਏਸ਼ਨ ਵਲੋਂ ਟੀਮ ਵਿੱਚ ਸ਼ਾਮਲ ਕਰਕੇ ਵੱਖਰੇ ਤੌਰ 'ਤੇ ਮੁਕਾਬਲਿਆਂ ਲਈ ਤਿਆਰ ਕੀਤਾ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਸਰਕਾਰ ਦੇ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਖਿਡਾਰੀਆਂ ਨੂੰ ਮੌਕੇ ਪ੍ਰਦਾਨ ਕਰਨ ਵਿੱਚ ਕੋਈ ਕਮੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਸਥਾਪਿਤ ਇਨਡੋਰ ਅਤੇ ਆਊਟਡੋਰ ਸਟੇਡੀਅਮਾਂ ਵਿੱਚ ਵੀ ਜਿਲ੍ਹੇ ਦੇ ਖੇਡ ਵਿਭਾਗ ਵਲੋਂ ਵੱਖ-ਵੱਖ ਖੇਡਾਂ ਤਹਿਤ ਖਿਡਾਰੀਆਂ ਨੂੰ ਉਚ ਮੁਕਾਮ ਛੂਹਣ ਦੇ ਕਾਬਲ ਬਣਾਇਆ ਜਾ ਰਿਹਾ ਹੈ।


           ਸ੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਪਿਛਲੇ ਤਿੰਨ ਸਾਲਾਂ ਵਿੱਚ ਜਿਹੜੇ ਬੱਚਿਆਂ ਨੇ ਤੈਰਾਕੀ ਸਿੱਖ ਕੇ ਇਸ ਖੇਤਰ ਵਿੱਚ ਨਾਮਣਾ ਖੱਟਣ ਦੀ ਠਾਣ ਲਈ ਸੀ, ਉਨ੍ਹਾਂ ਬੱਚਿਆਂ ਨੂੰ ਤੈਰਾਕੀ ਕੋਚ ਨੇ ਹੋਰ ਨਿਖਾਰ ਕੇ ਸਟੇਟ ਲੈਵਲ ਮੁਕਾਬਲਿਆਂ ਵਿੱਚ ਜ਼ਿਲ੍ਹੇ ਲਈ 58 ਗੋਲਡ ਸਮੇਤ 118 ਰਾਜ ਪੱਧਰੀ ਮੈਡਲ ਦਿਵਾਏ ਹਨ ਅਤੇ ਇਹ ਬੱਚੇ ਹੁਣ ਉਚ ਕੋਟੀ ਦੇ ਖਿਡਾਰੀ ਬਣ ਗਏ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਖਿਡਾਰੀਆਂ ਨੇ 2015 ਵਿੱਚ 19 ਗੋਲਡ, 12 ਸਿਲਵਰ, 6 ਕਾਂਸੇ ਦੇ ਮੈਡਲ ਪ੍ਰਾਪਤ ਕੀਤੇ ਗਏ ਹਨ, ਜਦਕਿ 2016 ਵਿੱਚ 18 ਗੋਲਡ, 16 ਸਿਲਵਰ, 5 ਕਾਂਸੇ ਅਤੇ 2017 ਵਿੱਚ 21 ਗੋਲਡ, 13 ਸਿਲਵਰ ਅਤੇ 8 ਕਾਂਸੇ ਦੇ ਮੈਡਲ ਜਿੱਤੇ ਹਨ। ਉਨ੍ਹਾਂ ਦੱਸਿਆ ਕਿ ਅੰਡਰ-17 ਸਕੂਲਜ਼ ਸਟੇਟ ਲੈਵਲ, ਅੰਡਰ-14 ਸਬ-ਜੂਨੀਅਰ, ਅੰਡਰ-12 ਜੂਨੀਅਰ ਕੈਟਾਗਰੀ ਦੇ ਸਟੇਟ ਲੈਵਲ ਮੁਕਾਬਲਿਆਂ ਵਿੱਚ ਉਕਤ ਬੱਚਿਆਂ ਨੇ ਇਹ ਉਪਲੱਬਧੀ ਹਾਸਲ ਕੀਤੀ ਹੈ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਵਰਗੀਆਂ ਅਲਾਮਤਾਂ ਨੂੰ ਦੂਰ ਰਹਿ ਕੇ ਖੇਡਾਂ ਵੱਲ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਦੀ ਜਵਾਨੀ ਤੰਦਰੁਸਤ ਅਤੇ ਸਿਹਤਮੰਦ ਹੋਵੇਗੀ, ਤਾਂ ਹੀ ਪੰਜਾਬ ਸਰਕਾਰ ਦਾ 'ਮਿਸ਼ਨ ਤੰਦਰੁਸਤ ਪੰਜਾਬ' ਸਫ਼ਲ ਹੋ ਸਕੇਗਾ। ਉਨ੍ਹਾਂ ਦੱਸਿਆ ਕਿ ਪੂਲ ਦੀ ਦਿੱਖ ਬਦਲਣ ਲਈ ਜਿਥੇ ਕੇਂਦਰੀ ਮੰਤਰੀ ਸ੍ਰੀ ਵਿਜੇ ਸਾਂਪਲਾ ਵਲੋਂ 10 ਲੱਖ ਰੁਪਏ ਦਾ ਯੋਗਦਾਨ ਪਾਇਆ ਗਿਆ ਹੈ, ਉਥੇ ਇੰਟਰਨੈਸ਼ਨਲ ਸੋਨਾਲੀਕਾ ਟਰੈਕਟਰਜ਼ ਪ੍ਰਾਈਵੇਟ ਲਿਮਟਡ ਵਲੋਂ ਪੰਜਾਬ ਸਰਕਾਰ ਦੇ 'ਮਿਸ਼ਨ ਤੰਦਰੁਸਤ ਪੰਜਾਬ' ਵਿੱਚ ਯੋਗਦਾਨ ਪਾਉਂਦਿਆਂ 4 ਲੱਖ ਰੁਪਏ ਦੀ ਸਹਾਇਤਾ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਸੋਨਾਲੀਕਾ ਵਲੋਂ ਪਾਏ ਗਏ ਇਸ ਯੋਗਦਾਨ ਨੂੰ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਦੇ ਸਕੱਤਰ ਸ੍ਰੀ ਨਰੇਸ਼ ਗੁਪਤਾ ਨੇ ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੂੰ ਸੌਂਪਿਆ।

                     ਉਧਰ ਤੈਰਾਕੀ ਸਿਖਾਉਣ ਲਈ ਪਿਛਲੇ ਤਿੰਨ ਸਾਲਾਂ ਤੋਂ ਮਿਹਨਤ ਕਰ ਰਹੇ ਜ਼ਿਲ੍ਹਾ ਖੇਡ ਵਿਭਾਗ ਦੇ ਤੈਰਾਕੀ ਕੋਚ ਸ੍ਰੀ ਨਿਤਿਸ਼ ਠਾਕੁਰ ਨੇ ਦੱਸਿਆ ਕਿ 8 ਤੋਂ 17 ਸਾਲ ਦੇ ਕਰੀਬ 250 ਲੜਕੇ ਅਤੇ ਲੜਕੀਆਂ ਨੂੰ ਸ਼ਿਫਟ ਵਾਈਜ਼ ਸਵੇਰੇ 6 ਤੋਂ 8 ਅਤੇ ਸ਼ਾਮ 4 ਤੋਂ 8 ਵਜੇ ਤੱਕ ਤੈਰਾਕੀ ਦੀ ਸਿਖਲਾਈ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱÎਿਸਆ ਕਿ ਜ਼ਿਲ੍ਹੇ ਦਾ ਕੋਈ ਵੀ ਬੱਚਾ ਜੋ ਤੈਰਾਕੀ ਸਿੱਖਣ ਦਾ ਚਾਹਵਾਨ ਹੈ, ਉਹ ਇਹ ਸਹੂਲਤ ਪ੍ਰਾਪਤ ਕਰ ਸਕਦਾ ਹੈ। ਉਨ੍ਹਾਂ ਖੁਸ਼ੀ ਜ਼ਾਹਰ ਕਰਦਿਆਂ ਕਿਹਾ ਕਿ ਪਿਛਲੇ 3 ਸਾਲਾਂ ਵਿੱਚ 58 ਗੋਲਡ ਸਮੇਤ 118 ਮੈਡਲ ਜਿੱਤਣੇ ਜ਼ਿਲ੍ਹੇ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਦੱਸਿਆ ਕਿ 8 ਜੂਨ 2018 ਨੂੰ ਸਪੋਰਟਸ ਕਾਲਜ ਜਲੰਧਰ ਵਿੱਚ ਜੂਨੀਅਰ ਸਟੇਟ ਮੁਕਾਬਲੇ ਹੋ ਰਹੇ ਹਨ, ਜਿਸ ਵਿੱਚ ਜ਼ਿਲ੍ਹਾ ਓਲੰਪਿਕ ਐਸੋਸੀਏਸ਼ਨ ਵਲੋਂ 3 ਲੜਕੀਆਂ ਅਤੇ 4 ਲੜਕਿਆਂ ਸਮੇਤ 7 ਖਿਡਾਰੀ ਹਿੱਸਾ ਲੈ ਰਹੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਐਸੋਸੀਏਸ਼ਨ ਹੁਸ਼ਿਆਰਪੁਰ ਵਲੋਂ ਵੀ ਵਿਸ਼ੇਸ਼ ਯੋਗਦਾਨ ਪਾਇਆ ਜਾ ਰਿਹਾ ਹੈ।

ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਕੇ ਪੰਜਾਬ ਸਰਕਾਰ ਨੇ ਆਪਣਾ ਵਾਅਦਾ ਨਿਭਾਇਆ : ਡਾ. ਰਾਜ ਕੁਮਾਰ


  • ਵਿਧਾਇਕ ਦੇ ਯਤਨਾਂ ਸਦਕਾ ਹਲਕਾ ਚੱਬੇਵਾਲ ਦੇ 1155 ਮੈਂਬਰਾਂ ਨੂੰ 12 ਕਰੋੜ ਰੁਪਏ ਦੀ ਰਾਹਤ
  • ਵਿਸ਼ੇਸ਼ ਸਮਾਗਮ ਦੌਰਾਨ ਕਿਸਾਨਾਂ ਨੂੰ ਵੰਡੇ ਕਰਜ਼ਾ ਰਾਹਤ ਸਰਟੀਫਿਕੇਟ
ਹੁਸ਼ਿਆਰਪੁਰ, 7 ਜੂਨ:   ਹਲਕਾ ਵਿਧਾਇਕ ਚੱਬੇਵਾਲ ਡਾ. ਰਾਜ ਕੁਮਾਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਨਾਲ ਜੋ ਵਾਅਦਾ ਕੀਤਾ ਸੀ, ਉਸ ਨੂੰ ਪੂਰਾ ਕਰ ਦਿਖਾਇਆ ਹੈ ਅਤੇ ਪੰਜਾਬ ਸਰਕਾਰ ਵਲੋਂ ਹੁਣ ਤੱਕ ਜ਼ਿਲ੍ਹੇ ਦੇ ਕਰੀਬ 99 ਕਰੋੜ ਰੁਪਏ ਦੇ ਕਰਜ਼ੇ ਮੁਆਫ਼ ਕੀਤੇ ਜਾ ਚੁੱਕੇ ਹਨ।
ਉਹ ਅੱਜ ਚੱਬੇਵਾਲ ਵਿਖੇ ਦੂਜੇ ਪੜਾਅ ਅਧੀਨ ਕਿਸਾਨਾਂ ਦੇ ਕਰਜ਼ਾ ਮੁਆਫ਼ੀ ਸਬੰਧੀ ਕਰਵਾਏ ਗਏ ਵਿਸ਼ੇਸ਼ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ।


         ਸਮਾਗਮ ਨੂੰ ਸੰਬੋਧਨ ਕਰਦਿਆਂ ਹਲਕਾ ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਲਈ ਹਰ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਰਜ਼ਾ ਮੁਆਫ਼ੀ ਸਕੀਮ ਅਧੀਨ ਚੱਬੇਵਾਲ ਹਲਕੇ ਨੂੰ ਸਭ ਤੋਂ ਵੱਡੀ ਰਾਹਤ ਮਿਲੀ ਹੈ ਅਤੇ ਇਸ ਸਕੀਮ ਤਹਿਤ 1155 ਮੈਂਬਰਾਂ ਨੂੰ 12 ਕਰੋੜ ਰੁਪਏ ਦੀ ਰਾਹਤ ਜਾਰੀ ਕੀਤੀ ਗਈ ਹੈ, ਜੋ ਇਕ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਪੰਜਾਬ ਹੀ ਅਜਿਹਾ ਸੂਬਾ ਹੈ, ਜਿਥੇ ਕਿਸਾਨਾਂ ਨੂੰ 2 ਲੱਖ ਰੁਪਏ ਤੱਕ ਦੀ ਕਰਜ਼ਾ ਮੁਆਫ਼ੀ ਦੀ ਸਹਾਇਤਾ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰ ਦੇ 10 ਸਾਲ ਦੇ ਕਾਰਜ ਦੌਰਾਨ ਪੰਜਾਬ ਦੀ ਕਿਸਾਨੀ ਕਰਜ਼ੇ ਹੇਠਾਂ ਦੱਬ ਗਈ ਸੀ ਅਤੇ ਮੌਜੂਦਾ ਪੰਜਾਬ ਦੀ ਕਾਂਗਰਸ ਸਰਕਾਰ ਨੇ ਪਿਛਲੀ ਸਰਕਾਰ ਦੁਆਰਾ ਸਰਕਾਰੀ ਖ਼ਜ਼ਾਨਾ ਖਾਲੀ ਛੱਡਣ ਦੇ ਬਾਵਜੂਦ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਕੇ ਵੱਡੀ ਰਾਹਤ ਦਿੱਤੀ ਹੈ।

         ਡਾ. ਰਾਜ ਕੁਮਾਰ ਨੇ ਕਿਹਾ ਕਿ ਅਜੇ ਤੱਕ ਸਿਰਫ਼ ਸੀਮਾਂਤ ਕਿਸਾਨਾਂ ਦਾ ਕਰਜ਼ਾ ਮੁਆਫ਼ ਕੀਤਾ ਗਿਆ ਹੈ ਅਤੇ ਜਲਦੀ ਹੀ ਛੋਟੇ ਕਿਸਾਨਾਂ ਅਤੇ ਵੱਡੇ ਕਿਸਾਨਾਂ ਦਾ ਅਗਲੇ ਪੜਾਅ ਵਿੱਚ ਕਰਜ਼ਾ ਮੁਆਫ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਉਹ ਹਲਕਾ ਚੱਬੇਵਾਲ ਦੇ ਵਿਕਾਸ ਅਤੇ ਹਰੇਕ ਵਰਗ ਦੀ ਭਲਾਈ ਲਈ ਯਤਨ ਕਰਦੇ ਰਹਿਣਗੇ ਅਤੇ ਹਲਕਾ ਵਾਸੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਭਰੋਸਾ ਦਿਵਾਉਂਦਿਆਂ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਦੇ ਨਾਲ ਹੈ ਅਤੇ ਸਮੇਂ-ਸਮੇਂ 'ਤੇ ਭਲਾਈ ਸਕੀਮਾਂ ਤਹਿਤ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ।

         ਇਸ ਮੌਕੇ ਡਾ. ਜਤਿੰਦਰ, ਉਪ ਰਜਿਸਰਾਰ ਸ੍ਰੀ ਗੁਰਪ੍ਰੀਤ ਸਿੰਘ, ਤਹਿਸੀਲਦਾਰ ਸ੍ਰੀ ਅਰਵਿੰਦ ਪ੍ਰਕਾਸ਼ ਵਰਮਾ, ਗੀਤੂ ਠਾਕਰ, ਸਹਾਇਕ ਰਜਿਸਟਰਾਰ ਸ੍ਰੀ ਨਰਿੰਦਰ ਸਿੰਘ ਅਤੇ ਸ੍ਰੀ ਰੌਸ਼ਨ ਸਿੰਘ ਜੌਹਲ, ਸ੍ਰੀ ਦਪਿੰਦਰ ਸਿੰਘ, ਬਰਾਂਚ ਮੈਨੇਜਰ ਸ੍ਰੀ ਦਿਨੇਸ਼ ਮਿਤਲ ਤੋਂ ਇਲਾਵਾ ਹੋਰ ਵੀ ਸਖਸ਼ੀਅਤਾਂ ਹਾਜ਼ਰ ਸਨ।

ਪਿੰਡ ਨੰਗਲ ਸ਼ਹੀਦਾਂ ਵਿੱਚ ਇਕ ਦਰਜਨ ਤੋਂ ਵੱਧ ਪਰਿਵਾਰ 'ਸਮਰਪਣ' ਨਾਲ ਜੁੜੇ

ਹੁਸ਼ਿਆਰਪੁਰ, 7 ਜੂਨ:  ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਸ਼ੁਰੂ ਕੀਤੇ ਗਏ 'ਸਮਰਪਣ' ਪ੍ਰੋਜੈਕਟ ਨੂੰ ਦਿਨੋਂ-ਦਿਨ ਭਰਵਾਂ ਹੁੰਗਾਰਾ ਮਿਲ ਰਿਹਾ ਹੈ, ਜਿਸ ਦਾ ਸਬੂਤ ਉਦੋਂ ਮਿਲਿਆ ਜਦੋਂ ਨੰਬਰਦਾਰ ਸ੍ਰੀ ਹਰਵਿੰਦਰ ਸਿੰਘ ਦੀ ਅਗਵਾਈ ਵਿੱਚ ਪਿੰਡ ਨੰਗਲ ਸ਼ਹੀਦਾਂ ਦੇ ਇਕ ਦਰਜਨ ਤੋਂ ਵੱਧ ਪਰਿਵਾਰ 'ਸਮਰਪਣ' ਨਾਲ ਜੁੜ ਗਏ। ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਕਿਹਾ ਕਿ ਵੱਡੇ ਪੱਧਰ 'ਤੇ 'ਸਮਰਪਣ' ਵਿੱਚ ਜ਼ਿਲ੍ਹਾ ਵਾਸੀਆਂ ਦੀ ਸ਼ਮੂਲੀਅਤ ਤੋਂ ਸਾਬਤ ਹੋ ਗਿਆ ਹੈ ਕਿ 'ਸਮਰਪਣ' ਨੇ ਲੋਕ ਲਹਿਰ ਦਾ ਰੂਪ ਧਾਰ ਲਿਆ ਹੈ।
ਉਨ੍ਹਾਂ ਕਿਹਾ ਕਿ ਪਿਛਲੇ ਕਰੀਬ 6 ਮਹੀਨਿਆਂ ਵਿੱਚ 'ਸਮਰਪਣ' ਦੇ 17000 ਮੈਂਬਰ ਬਣ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਕ ਦਿਨ ਦੇ ਇਕ ਰੁਪਏ ਦੇ ਹਿਸਾਬ ਨਾਲ 365 ਰੁਪਏ ਦਾਨ ਕਰਕੇ 'ਸਮਰਪਣ' ਦੀ ਮੈਂਬਰਸ਼ਿਪ ਹਾਸਲ ਕੀਤੀ ਜਾ ਸਕਦੀ ਹੈ। ਉਨ੍ਹਾਂ ਸ਼ਲਾਘਾ ਕਰਦਿਆਂ ਕਿਹਾ ਕਿ ਪਿੰਡ ਵਾਸੀਆਂ ਦਾ ਇਸ ਤਰ੍ਹਾਂ 'ਸਮਰਪਣ' ਨਾਲ ਜੁੜਨਾ ਇਕ ਮੀਲ ਪੱਥਰ ਸਾਬਤ ਹੋਵੇਗਾ।

           ਉਧਰ ਪਿੰਡ ਨੰਗਲ ਸ਼ਹੀਦਾਂ ਵਿਖੇ ਕਰਵਾਏ ਇਕ ਸਾਦੇ ਸਮਾਗਮ ਵਿੱਚ ਤਹਿਸੀਲਦਾਰ ਸ੍ਰੀ ਅਰਵਿੰਦ ਪ੍ਰਕਾਸ਼ ਵਰਮਾ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਦੀ ਅਗਵਾਈ ਵਿੱਚ ਸ਼ੁਰੂ ਕੀਤੇ ਗਏ 'ਸਮਰਪਣ' ਪ੍ਰੋਜੈਕਟ ਨਾਲ ਸਰਕਾਰੀ ਸਕੂਲਾਂ ਵਿੱਚ ਹੋਰ ਸੁਧਾਰ ਹੋਣਾ ਸ਼ੁਰੂ ਹੋ ਗਿਆ ਹੈ ਅਤੇ ਭਵਿੱਖ ਵਿੱਚ ਵੀ ਇਸ ਦੇ ਸਾਕਰਾਤਮਕ ਨਤੀਜੇ ਸਾਹਮਣੇ ਆਉਣਗੇ। ਨੰਬਰਦਾਰ ਸ੍ਰੀ ਹਰਵਿੰਦਰ ਸਿੰਘ ਨੇ ਕਿਹਾ ਕਿ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦਾ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਕੀਤਾ ਗਿਆ ਇਹ ਉਪਰਾਲਾ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਅਜਿਹੇ ਉਪਰਾਲੇ ਸਮਾਜ ਨੂੰ ਆਪਸ ਵਿੱਚ ਜੋੜਦੇ ਹਨ, ਇਸ ਲਈ ਵੱਧ ਤੋਂ ਵੱਧ ਲੋਕਾਂ ਨੂੰ ਜੁੜਨਾ ਚਾਹੀਦਾ ਹੈ।    

ਇਸ ਮੌਕੇ ਸ੍ਰੀ ਪ੍ਰਸ਼ੋਤਮ ਲਾਲ, ਸ੍ਰੀ ਗੁਰਵਿੰਦਰ ਸਿੰਘ, ਸ੍ਰੀ ਹਰਦੀਪ ਸਿੰਘ, ਸ੍ਰੀ ਨਿਰਮਲ ਦਾਸ, ਸ੍ਰੀ ਇੰਦਰਪਾਲ ਸਿੰਘ, ਸ੍ਰੀ ਮਲਕੀਅਤ ਸਿੰਘ, ਸ੍ਰੀ ਬਲਵਿੰਦਰ ਸਿੰਘ, ਸ੍ਰੀ ਕੁੰਦਨ ਸਿੰਘ, ਸ੍ਰੀ ਰਮਨ ਸੈਣੀ, ਸ੍ਰੀ ਨਾਨਕ ਚੰਦ, ਸ੍ਰੀ ਬਲਦੇਵ ਕ੍ਰਿਸ਼ਨ, ਸ੍ਰੀ ਪਰਮਜੀਤ ਸਿੰਘ, ਸ੍ਰੀ ਜਸਵੀਰ ਸਿੰਘ, ਸ੍ਰੀ ਖੁਸ਼ਹਾਲ ਸਿੰਘ, ਗੁਰਦੀਪ ਕੌਰ, ਮਨਜੋਤ ਕੌਰ ਸਮੇਤ ਹੋਰ ਵੀ ਪਿੰਡ ਨਿਵਾਸੀ 'ਸਮਰਪਣ' ਨਾਲ ਜੁੜੇ ਅਤੇ ਉਨ੍ਹਾਂ ਨੇ ਭਵਿੱਖ ਵਿੱਚ ਵੀ ਇਸ ਯੋਜਨਾ ਨੂੰ ਸਹਿਯੋਗ ਦੇਣ ਦਾ ਭਰੋਸਾ ਦਿੱਤਾ।

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ 'ਰੁੱਖ ਲਗਾਓ-ਰੁੱਖ ਬਚਾਓ' ਮੁਹਿੰਮ

ਹੁਸ਼ਿਆਰਪੁਰ, 7 ਜੂਨ: ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਅੱਜ ਸੀਨੀਅਰ ਸੈਕੰਡਰੀ ਸਕੂਲ ਬਾਗਪੁਰ ਸਤੌਰ ਵਿਖੇ 'ਰੁੱਖ ਲਗਾਓ-ਰੁੱਖ ਬਚਾਓ' ਮੁਹਿੰਮ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਸੁਨੀਲ ਕੁਮਾਰ ਅਰੋੜਾ ਵਲੋਂ ਪੌਦਾ ਲਗਾ ਕੇ ਸਕੂਲ ਵਿੱਚ ਇਕੱਤਰ ਹੋਏ ਪੰਚਾਇਤ ਮੈਂਬਰਾਂ ਅਤੇ ਪਿੰਡ ਵਾਸੀਆਂ ਨੂੰ ਸਾਡੇ ਜੀਵਨ ਵਿੱਚ ਰੁੱਖਾਂ ਦੀ ਮਹੱਤਤਾ ਤੋਂ ਜਾਣੂ ਕਰਵਾਇਆ ਗਿਆ।
ਉਨ੍ਹਾਂ ਕਿਹਾ ਕਿ ਹਰੇਕ ਵਿਅਕਤੀ ਨੂੰ ਇਕ ਪੌਦਾ ਜ਼ਰੂਰੀ ਲਗਾਉਣਾ ਚਾਹੀਦਾ ਹੈ, ਤਾਂ ਹੀ ਅਸੀਂ ਸਾਫ਼-ਸੁਥਰੇ ਵਾਤਾਵਰਣ ਵਿੱਚ ਸਾਹ ਲੈ ਸਕਦੇ ਹਾਂ।

         ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ-ਕਮ-ਸੀ.ਜੇ.ਐਮ. ਸ੍ਰੀਮਤੀ ਸੁਚੇਤਾ ਅਸ਼ੀਸ਼ ਦੇਵ ਨੇ ਕਿਹਾ ਕਿ ਪੌਦਾ ਲਗਾਉਣ ਤੋਂ ਬਾਅਦ ਇਸ ਦੀ ਸਾਂਭ-ਸੰਭਾਲ ਵੀ ਬਹੁਤ ਜ਼ਰੂਰੀ ਹੈ। ਉਨ੍ਹਾਂ ਪ੍ਰੇਰਿਤ ਕਰਦਿਆਂ ਕਿਹਾ ਕਿ ਜਿਥੇ ਹਰੇਕ ਵਿਅਕਤੀ ਨੂੰ ਪੌਦਾ ਲਗਾਉਣਾ ਚਾਹੀਦਾ ਹੈ, ਉਥੇ ਬਾਕੀ ਲੋਕਾਂ ਨੂੰ ਵੀ ਪੌਦੇ ਲਗਾਉਣ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ।

         ਇਸ ਮੌਕੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀਮਤੀ ਪ੍ਰਿਆ ਸੂਦ ਅਤੇ ਸ੍ਰੀ ਰਣਜੀਤ ਕੁਮਾਰ ਜੈਨ, ਪ੍ਰਿੰਸੀਪਲ ਸ੍ਰੀ ਪਰਮਜੀਤ ਸਿੰਘ, ਸਰਪੰਚ ਸ੍ਰੀ ਗੁਰਮੀਤ ਸਿੰਘ, ਪੰਚਾਇਤ ਸੈਕਟਰੀ ਸ੍ਰੀ ਨਰੇਸ਼ ਕੁਮਾਰ, ਬਲਾਕ ਅਫ਼ਸਰ ਸ੍ਰੀ ਓਮ ਪ੍ਰਕਾਸ਼, ਸ੍ਰੀ ਜਤਿੰਦਰ ਕੁਮਾਰ, ਸ੍ਰੀਮਤੀ ਦਲਜੀਤ ਕੌਰ, ਸ੍ਰੀ ਅਨੁਪਮ ਠਾਕੁਰ, ਐਡਵੋਕੇਟ ਸ੍ਰੀ ਸੰਦੀਪ ਕੁਮਾਰ, ਸ੍ਰੀ ਪਵਨ ਕੁਮਾਰ ਸ਼ਰਮਾ ਤੋਂ ਇਲਾਵਾ ਹੋਰ ਵੀ ਸਖਸ਼ੀਅਤਾਂ ਸ਼ਾਮਲ ਸਨ। ਇਸ ਮੌਕੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਵਾਤਾਵਰਣ ਦੀ ਸੰਭਾਲ ਲਈ ਪੌਦੇ ਵੀ ਵੰਡੇ ਗਏ।

'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ 'ਦਿਵਿਆਂਗਾਂ ਦਾ ਸਤਿਕਾਰ' ਮੁਹਿੰਮ ਦੀ ਸ਼ੁਰੂਆਤ

ਹੁਸ਼ਿਆਰਪੁਰ, 6 ਜੂਨ: ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ 'ਮਿਸ਼ਨ ਤੰਦਰੁਸਤ ਪੰਜਾਬ' ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸ਼ਨ ਨੇ ਇਕ ਨਿਵੇਕਲਾ ਉਪਰਾਲਾ ਕਰਦਿਆਂ ਦਿਵਿਆਂਗ ਵਿਅਕਤੀਆਂ ਨੂੰ ਸਹੂਲਤਾਂ ਪ੍ਰਦਾਨ ਕਰਨ ਲਈ 'ਦਿਵਿਆਂਗਾਂ ਦਾ ਸਤਿਕਾਰ' ਮੁਹਿੰਮ ਦੀ ਸ਼ੁਰੂਆਤ ਕਰ ਦਿੱਤੀ ਹੈ। ਇਹ ਸ਼ੁਰੂਆਤ ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ 'ਦਿਵਿਆਂਗਾਂ ਦਾ ਸਤਿਕਾਰ' ਸਿਰਲੇਖ ਹੇਠ ਇਕ ਕਿਤਾਬਚਾ ਰਿਲੀਜ਼ ਕਰਕੇ ਕੀਤੀ।

         ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਐਨ.ਜੀ.ਓਜ਼ ਦੇ ਸਹਿਯੋਗ ਨਾਲ 'ਦਿਵਿਆਂਗਾਂ ਦਾ ਸਤਿਕਾਰ' ਮੁਹਿੰਮ ਤਹਿਤ ਇਕ ਵਿਸ਼ੇਸ਼ ਮੈਡੀਕਲ ਕੈਂਪ
ਮਹੀਨੇ ਵਿੱਚ ਇਕ ਵਾਰ ਸਬ-ਡਵੀਜ਼ਨ ਪੱਧਰ 'ਤੇ ਲਗਾਇਆ ਜਾਵੇਗਾ, ਤਾਂ ਜੋ ਦਿਵਿਆਂਗ ਵਿਅਕਤੀਆਂ ਨੂੰ ਸਿਹਤ ਸਹੂਲਤਾਂ ਦੇਣ ਤੋਂ ਇਲਾਵਾ ਉਨ੍ਹਾਂ ਦੇ ਅਪਾਹਜ ਸਰਟੀਫਿਕੇਟ, ਯੂ.ਡੀ.ਆਈ.ਡੀ. ਆਦਿ ਮੁਹੱਈਆ ਕਰਵਾਏ ਜਾ ਸਕਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ 'ਮਿਸ਼ਨ ਤੰਦਰੁਸਤ ਪੰਜਾਬ' ਮੁਹਿੰਮ ਚਲਾਈ ਗਈ ਹੈ, ਉਸ ਤਹਿਤ ਦਿਵਿਆਂਗ ਵਿਅਕਤੀਆਂ ਲਈ ਇਹ ਕੈਂਪ ਕਾਫ਼ੀ ਫਾਇਦੇਮੰਦ ਸਾਬਤ ਹੋਵੇਗਾ, ਕਿਉਂਕਿ ਇਸ ਕੈਂਪ ਵਿੱਚ ਉਨ੍ਹਾਂ ਦੀ ਸਿਹਤ ਦੀ ਜਾਂਚ ਵੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਦਿਵਿਆਂਗ ਵਿਅਕਤੀਆਂ ਨੂੰ ਸਹੂਲਤਾਂ ਪ੍ਰਦਾਨ ਕਰਨ ਵਿੱਚ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

          ਸ੍ਰੀ ਵਿਪੁਲ ਉਜਵਲ ਨੇ ਕਿਹਾ ਕਿ ਇਨ੍ਹਾਂ ਕੈਂਪਾਂ ਦੀ ਸ਼ੁਰੂਆਤ 28 ਜੂਨ ਤੋਂ ਸਿਵਲ ਹਸਪਤਾਲ ਗੜ੍ਹਸ਼ੰਕਰ ਤੋਂ ਕੀਤੀ ਜਾਵੇਗੀ। ਇਸ ਤੋਂ ਬਾਅਦ ਹੁਸ਼ਿਆਰਪੁਰ, ਮੁਕੇਰੀਆਂ ਅਤੇ ਦਸੂਹਾ ਦੇ ਸਿਵਲ ਹਸਪਤਾਲਾਂ ਵਿੱਚ ਇਹ ਕੈਂਪ ਮਹੀਨੇ ਵਿੱਚ ਇਕ ਵਾਰ ਵੀਰਵਾਰ ਵਾਲੇ ਦਿਨ ਲਗਾਏ ਜਾਣਗੇ। ਉਨ੍ਹਾਂ ਦੱਸਿਆ ਕਿ ਐਨ.ਜੀ.ਓ 'ਕਰਵੱਟ-ਏਕ ਬਦਲਾਵ' ਵਲੋਂ ਇਕ ਹੈਲਪਲਾਈਨ ਨੰਬਰ ਵੀ ਜਾਰੀ ਕੀਤਾ ਜਾਵੇਗਾ, ਜਿਸ ਰਾਹੀਂ ਦਿਵਿਆਂਗ ਵਿਅਕਤੀਆਂ ਨੂੰ ਕੈਂਪਾਂ ਤੋਂ ਇਲਾਵਾ ਹੋਰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਬਾਰੇ ਜਾਣਕਾਰੀ ਮਿਲ ਸਕੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਲੋੜਵੰਦ ਅਤੇ ਯੋਗ ਦਿਵਿਆਂਗ ਵਿਅਕਤੀਆਂ ਲਈ ਮਗਨਰੇਗਾ ਤਹਿਤ ਪਹਿਲ ਦੇ ਆਧਾਰ 'ਤੇ ਕੰਮ ਵੀ ਮੁਹੱਈਆ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ 'ਸਮਰਪਣ' ਤਹਿਤ ਸਕੂਲਾਂ ਵਿੱਚ ਪੜ੍ਹ ਰਹੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੂੰ ਵੀ ਸਹੂਲਤਾਂ ਮੁਹੱਈਆ ਕਰਵਾਉਣ ਵਿੱਚ ਕੋਈ ਕਮੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਅਕਤੀਆਂ ਦਾ ਸਰਕਾਰੀ ਦਫ਼ਤਰਾਂ ਵਿੱਚ ਸਤਿਕਾਰ ਵੀ ਬਰਕਰਾਰ ਰੱਖਣ ਨੂੰ ਤਰਜ਼ੀਹ ਦਿੱਤੀ ਜਾਵੇਗੀ।

           ਇਸ ਮੌਕੇ ਸਹਾਇਕ ਕਮਿਸ਼ਨਰ (ਜ) ਸ੍ਰੀ ਰਣਦੀਪ ਸਿੰਘ ਹੀਰ, ਸਿਵਲ ਸਰਜਨ ਡਾ. ਰੇਨੂ ਸੂਦ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ, ਐਡਵੋਕੇਟ ਸ੍ਰੀ ਪਲਵਿੰਦਰ ਸਿੰਘ, ਸ੍ਰੀ ਆਯੂਸ਼ ਸ਼ਰਮਾ ਤੋਂ ਇਲਾਵਾ ਐਨ.ਜੀ.ਓਜ਼ ਕਰਵੱਟ-ਏਕ ਬਦਲਾਵ ਵੈਲਫੇਅਰ ਸੋਸਾਇਟੀ, ਰਿਸ਼ੀ ਫਾਊਂਡੇਸ਼ਨ, ਨਵਚੇਤਨਾ ਸੋਸਾਇਟੀ, ਕੇਅਰਨੈਸ ਅਵੇਅਰਨੈਸ ਵੈਲਫੇਅਰ ਸੋਸਾਇਟੀ ਅਤੇ ਐਬੀਲਟੀ ਜੁਆਇੰਟ ਲਾਈਬਿਲਟੀ ਗਰੁੱਪ ਸ਼ਾਮਲ ਸਨ।

ਸਬਸਿਡੀ 'ਤੇ ਦਿੱਤਾ ਜਾ ਰਿਹਾ ਹੈ ਮੱਕੀ ਦਾ ਹਾਈਬਰਿਡ ਬੀਜ : ਡਿਪਟੀ ਕਮਿਸ਼ਨਰ


  • ਚਾਹਵਾਨ ਕਿਸਾਨ ਬਲਾਕ ਖੇਤੀਬਾੜੀ ਦਫ਼ਤਰਾਂ ਤੋਂ ਪ੍ਰਾਪਤ ਕਰ ਸਕਦੇ ਨੇ ਬੀਜ
  • ਨਦੀਨ ਨਾਸ਼ਕ, ਕੀਟ ਨਾਸ਼ਕ ਅਤੇ ਜਿੰਕ ਸਲਫੇਟ 'ਤੇ ਵੀ ਦਿੱਤੀ ਜਾ ਰਹੀ ਹੈ ਸਬਸਿਡੀ ਦੀ ਸਹੂਲਤ
ਹੁਸ਼ਿਆਰਪੁਰ, 6 ਜੂਨ: ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਫਸਲੀ ਵਿਭਿੰਨਤਾ ਅਤੇ ਕੌਮੀ ਅੰਨ ਸੁਰੱਖਿਆ ਮਿਸ਼ਨ (ਮੱਕੀ) ਸਕੀਮ (ਸਾਲ 2018-19) ਅਧੀਨ ਇਸ ਸਾਲ ਕਿਸਾਨਾਂ ਨੂੰ ਮੱਕੀ ਦਾ ਹਾਈਬਰਿਡ ਬੀਜ 50 ਪ੍ਰਤੀਸ਼ਤ ਸਬਸਿਡੀ ਜਾਂ 120 ਰੁਪਏ ਪ੍ਰਤੀ ਕਿਲੋਗਰਾਮ (ਦੋਨਾਂ ਵਿੱਚੋਂ ਜਿਹੜੀ ਵੀ ਰਕਮ ਘੱਟ ਹੋਵੇ) ਦੇ ਹਿਸਾਬ ਨਾਲ ਉਪਦਾਨ 'ਤੇ ਦਿੱਤਾ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਇਕ ਕਿਸਾਨ ਵੱਧ ਤੋਂ ਵੱਧ ਦੋ ਹੈਕਟੇਅਰ ਰਕਬੇ (5 ਏਕੜ ਤੱਕ) ਲਈ ਮੱਕੀ ਦਾ ਹਾਈਬਰਿਡ ਬੀਜ ਉਪਦਾਨ 'ਤੇ ਲੈ ਸਕਦਾ ਹੈ ਅਤੇ ਜਿਹੜੇ ਵੀ ਕਿਸਾਨ ਮੱਕੀ ਦਾ ਬੀਜ ਲੈਣ ਦੇ ਚਾਹਵਾਨ ਹੋਣ, ਉਹ ਵਿਭਾਗ ਵਲੋਂ ਨਿਰਧਾਰਿਤ ਅਰਜ਼ੀ ਫਾਰਮ ਨਾਲ ਅਧਾਰ ਕਾਰਡ, ਬੈਂਕ ਦੀ ਪਾਸ ਬੁੱਕ ਦੀ ਫੋਟੋ ਕਾਪੀ ਲਗਾਉਣ ਉਪਰੰਤ ਪਿੰਡ ਦੇ ਨੰਬਰਦਾਰ ਜਾਂ ਸਰਪੰਚ ਜਾਂ ਐਮ.ਸੀ. ਪਾਸੋਂ ਤਸਦੀਕ ਕਰਵਾ ਕੇ ਆਪਣੇ ਇਲਾਕੇ ਨਾਲ ਸਬੰਧਤ ਬਲਾਕ ਖੇਤੀਬਾੜੀ ਅਫ਼ਸਰ ਦੇ ਦਫ਼ਤਰ ਵਿਖੇ ਜਮ੍ਹਾਂ ਕਰਵਾ ਕੇ ਬੀਜ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਮੱਕੀ ਦਾ ਹਾਈਬਰਿਡ ਬੀਜ 'ਪਹਿਲਾਂ ਆਵੋ ਅਤੇ ਪਹਿਲਾਂ ਪਾਵੋ' ਦੇ ਅਧਾਰ 'ਤੇ ਕਿਸਾਨਾਂ ਨੂੰ ਦਿੱਤਾ ਜਾਵੇਗਾ।


ਸ੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਫਸਲ ਵਿੱਚ ਲੋੜੀਂਦੇ ਇਨਪੁਟਸ ਜਿਵੇਂ ਕਿ ਨਦੀਨ ਨਾਸ਼ਕ, ਕੀਟ ਨਾਸ਼ਕ, ਜਿੰਕ ਸਲਫੇਟ (ਕੇਵਲ ਪੀ.ਏ.ਯੂ. ਦੀਆਂ ਸਿਫਾਰਸ਼ਾਂ ਅਨੁਸਾਰ) ਕਿਸਾਨ ਆਪਣੇ ਪੱਧਰ 'ਤੇ ਖਰੀਦ ਕਰਕੇ ਬਿੱਲ ਆਪਣੇ ਨਾਲ ਸਬੰਧਤ ਬਲਾਕ ਖੇਤੀਬਾੜੀ ਅਫ਼ਸਰ ਦੇ ਦਫ਼ਤਰ ਵਿੱਚ ਜਮ੍ਹਾਂ ਕਰਵਾ ਸਕਦੇ ਹਨ ਅਤੇ ਇਨ੍ਹਾਂ ਇਨਪੁਟਸ ਦੀ ਬਣਦੀ ਸਬਸਿਡੀ ਦੀ ਰਕਮ ਕਿਸਾਨਾਂ ਦੇ ਖਾਤਿਆਂ ਵਿੱਚ ਡੀ.ਬੀ.ਟੀ. ਰਾਹੀਂ ਟਰਾਂਸਫਰ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਅਰਜ਼ੀ ਫਾਰਮ ਦਾ ਨਮੂਨਾ ਬਲਾਕ ਖੇਤੀਬਾੜੀ ਅਫ਼ਸਰਾਂ ਦੇ ਦਫ਼ਤਰ ਪਾਸ ਮੌਜੂਦ ਹੈ। ਇਸ ਤੋਂ ਇਲਾਵਾ ਵਿਭਾਗ ਤੋਂ ਐਨ.ਐਫ.ਐਸ.ਐਮ. ਸਕੀਮ ਅਧੀਨ ਹੀ ਕਿਸਾਨ ਦੋ ਹੋਰ ਮੱਕੀ ਦੇ ਬੀਜ ਦੀਆਂ ਕਿਸਮਾਂ ਜਿਨ੍ਹਾਂ ਵਿੱਚ ਮੈਸ: ਯੂ.ਪੀ.ਐਲ. ਲਿਮ: ਦੀ ਕਿਸਮ ਪੀ.ਏ.ਸੀ.-740 ਅਤੇ ਮੈਸ: ਸਾਈਜੈਨਟਾ ਇੰਡੀਆ ਲਿਮ: ਦੀ ਕਿਸਮ ਐਸ.ਐਨ.ਕੇ.-30 ਦੀ ਵੀ ਖਰੀਦ ਕਰ ਸਕਦਾ ਹੈ, ਜਿਸ 'ਤੇ 50 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਸਬਸਿਡੀ ਦੀ ਰਕਮ ਬੀਜ ਦੀ ਪੂਰੀ ਕੀਮਤ ਵਿੱਚੋਂ ਕੱਟ ਕੇ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਕਿਸਾਨ ਅਰਜੀ ਫਾਰਮ ਵਿਭਾਗ ਦੀ ਸਾਈਟ (agripg.gov.in) ਤੋਂ ਵੀ ਡਾਊਨਲੋਡ ਕਰ ਸਕਦੇ ਹਨ।

ਮੁੱਖ ਖੇਤੀਬਾੜੀ ਅਫ਼ਸਰ ਸ੍ਰੀ ਵਿਨੇ ਕੁਮਾਰ ਨੇ ਦੱਸਿਆ ਕਿ ਬੀਜ ਦਾ ਐਸ.ਸੀ./ਐਸ.ਟੀ./ਇਸਤਰੀ ਕੈਟਾਗਰੀ ਅਨੁਸਾਰ ਰਾਖਵਾਂਕਰਨ ਹੋਵੇਗਾ ਅਤੇ ਬੀਜ ਦੀ ਕੁੱਲ ਕੀਮਤ ਵਿੱਚੋਂ ਬਣਦੀ ਸਬਸਿਡੀ ਦੀ ਰਕਮ ਮੌਕੇ 'ਤੇ ਘਟਾ ਕੇ ਬਣਦਾ ਕਿਸਾਨੀ ਹਿੱਸਾ ਲੈਣ ਉਪਰੰਤ ਮੱਕੀ ਦਾ ਬੀਜ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਮੱਕੀ ਦਾ ਬੀਜ ਸਰਕਾਰ ਵਲੋਂ ਪ੍ਰਵਾਨਿਤ ਕਿਸਮਾਂ ਜਿਵੇਂ ਕਿ ਮੈਸ: ਪ੍ਰੋਲਾਈਨ ਸੀਡਜ ਪ੍ਰਾ ਲਿਮਿ: ਦੀ ਕਿਸਮ ਪੀ.ਐਲ.-801 , ਪੀ.ਐਲ.-901 , ਮੈਸ: ਸ੍ਰੀਰਾਮ ਫਰਟੀਲਾਈਜ਼ਰ ਅਤੇ ਕੈਮੀਕਲਜ਼ ਦੀ ਕਿਸਮ ਟੀ.ਐਕਸ-369, ਮੈਸ: ਯੰਗਅੰਤੀ ਸੀਡਜ ਦੀ ਕਿਸਮ ਲਕਸ਼ਮੀ-333, ਮੈਸ: ਪੀ.ਐਚ.ਆਈ. ਸੀਡਜ ਲਿਮ: ਦੀ ਕਿਸਮ ਪੀ-3396, ਪੀ-3401, ਮੈਸ: ਮੈਨਸੈਟੋ ਇੰਡੀਆ ਲਿਮਿ: ਦੀ ਕਿਸਮ ਡਿਕਾਲਬ-9164, ਮੈਸ: ਬਿਸਕੋ ਬਾਇਓ ਸਾਇੰਸ ਪ੍ਰਾ: ਲਿਮਿ: ਦੀ ਕਿਸਮ ਐਲ.ਜੀ.-3405 , ਮੈਸ: ਯੂ:ਪੀ: ਐਲ: ਲਿਮਿ: ਦੀ ਕਿਸਮ ਪੀ.ਏ.ਸੀ-751, ਐਡਵਾਨਟਾ-9293, ਮੈਸ: ਸਾਈਜੈਨਟਾ ਇੰਡੀਆ ਲਿਮ: ਦੀ ਕਿਸਮ ਐਸ-7750 ਅਤੇ ਪੀ.ਏ.ਯੂ. ਲੁਧਿਆਣਾ ਦੀ ਕਿਸਮ ਪੀ.ਐਮ.ਐਚ.-1 ਦਾ ਬੀਜ ਹੀ ਵਿਭਾਗ ਪਾਸੋਂ ਖਰੀਦ ਕਰ ਸਕਦਾ ਹੈ। ਉਨ੍ਹਾਂ ਦੱਸਿਆ ਕਿ ਵਧੇਰੇ ਜਾਣਕਾਰੀ ਲਈ ਕਿਸਾਨ ਆਪਣੇ ਨੇੜੇ ਦੇ ਖੇਤੀਬਾੜੀ ਵਿਭਾਗ ਦੇ ਦਫ਼ਤਰ ਜਾਂ ਮੁੱਖ ਖੇਤੀਬਾੜੀ ਅਫ਼ਸਰ ਹੁਸ਼ਿਆਰਪੁਰ ਜਾਂ ਟੈਲੀਫੋਨ ਨੰ: 01882-222102 'ਤੇ ਵੀ ਸੰਪਰਕ ਕਰ ਸਕਦੇ ਹਨ।

ਫਰਦ ਕੇਂਦਰਾਂ 'ਚ 6 ਨਵੀਆਂ ਹੋਰ ਸੇਵਾਵਾਂ ਚਾਲੂ

ਫਰਦ ਕੇਂਦਰਾਂ 'ਚ ਕਿਸੇ ਤਰ੍ਹਾਂ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ : ਡਿਪਟੀ ਕਮਿਸ਼ਨਰ

ਹੁਸ਼ਿਆਰਪੁਰ, 6 ਜੂਨ: ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਸਥਾਪਿਤ ਫਰਦ ਕੇਂਦਰਾਂ ਤੋਂ ਹੁਣ 6 ਨਵੀਆਂ ਹੋਰ ਸੇਵਾਵਾਂ ਹਾਸਲ ਕੀਤੀਆਂ ਜਾ ਸਕਦੀਆਂ ਹਨ।
ਉਨ੍ਹਾਂ ਦੱਸਿਆ ਕਿ ਜਿਹੜੀਆਂ ਸੇਵਾਵਾਂ ਸ਼ਾਮਲ ਕੀਤੀਆਂ ਗਈਆਂ ਹਨ, ਉਨ੍ਹਾਂ ਵਿੱਚ ਵਿਰਾਸਤ, ਤਕਸੀਮ, ਫੱਕ ਉਲ ਰਹਿਨ ਆਦਿ ਇੰਤਕਾਲ ਦਰਜ਼ ਕਰਨ ਸਬੰਧੀ ਦਰਖਾਸਤ ਤੋਂ ਇਲਾਵਾ ਅਦਾਲਤ ਜਾਂ ਅਧਿਕਾਰੀ ਵਲੋਂ ਜਾਰੀ ਸਾਮਿਲ/ਰੋਕ ਸਬੰਧੀ ਹੁਕਮਾਂ ਦੀ ਮਾਲ ਰਿਕਾਰਡ ਵਿੱਚ ਅਮਲ ਸਬੰਧੀ ਦਰਖਾਸਤ, ਫਰਦ ਬਦਰ ਦਰਜ ਕਰਨ ਸਬੰਧੀ ਦਰਖਾਸਤ, ਸਾਰੇ ਮਾਲਕਾ ਦਾ ਨਕਸ਼ਾ À ਤਿਆਰ ਕਰਨ ਲਈ ਦਰਖਾਸਤ, ਤਕਸੀਮ ਕੇਸਾਂ ਵਿੱਚ ਵਰੰਟ ਜਾਰੀ ਕਰਨ ਲਈ ਦਰਖਾਸਤ ਅਤੇ ਕਿਰਾਏਦਾਰੀ ਲਈ ਆਮ ਰੇਟ ਤੈਅ ਕਰਨ ਲਈ ਦਰਖਾਸਤ ਸਬੰਧੀ ਸੇਵਾਵਾਂ ਸ਼ਾਮਲ ਹਨ।

           ਸ੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਫਰਦ ਕੇਂਦਰਾਂ ਵਿੱਚ ਸੇਵਾਵਾਂ ਹਾਸਲ ਕਰਨ ਲਈ ਆਉਣ ਵਾਲੇ ਵਿਅਕਤੀਆਂ ਨੂੰ ਕਿਸੇ ਕਿਸਮ ਦੀ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਫਰਦ ਕੇਂਦਰਾਂ 'ਚ ਉਕਤ ਦਰਖਾਸਤਾਂ ਦੇ ਨਿਪਟਾਰੇ ਲਈ ਵੀ ਸਮਾਂ ਸੀਮਾ ਨਿਸ਼ਚਿਤ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਉਕਤ ਲੜੀਵਾਰ ਸੇਵਾਵਾਂ ਅਨੁਸਾਰ ਪਹਿਲੀ ਦਰਖਾਸਤ ਦਾ ਨਿਪਟਾਰਾ 15 ਦਿਨ, ਦੂਜੀ ਦਾ 5 ਦਿਨ, ਤੀਜੀ ਦਾ 5 ਦਿਨ, ਚੌਥੀ ਦਾ 15 ਦਿਨ, ਪੰਜਵੀਂ ਦਾ 10 ਦਿਨ ਅਤੇ ਛੇਵੀਂ ਦਰਖਾਸਤ ਦਾ ਨਿਪਟਾਰਾ 10 ਦਿਨਾਂ ਵਿੱਚ ਕਰਨਾ ਜ਼ਰੂਰੀ ਹੋਵੇਗਾ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਆਮ ਜਨਤਾ ਦੀ ਜਾਗਰੂਕਤਾ ਲਈ ਫਰਦ ਕੇਂਦਰਾਂ ਵਿੱਚ ਇਨ੍ਹਾਂ ਸੇਵਾਵਾਂ ਸਬੰਧੀ ਫਲੈਕਸ ਬੋਰਡ ਵੀ ਲਗਵਾਉਣੇ ਯਕੀਨੀ ਬਣਾਏ ਜਾਣ। ਉਨ੍ਹਾਂ ਦੱਸਿਆ ਕਿ ਉਕਤ ਸਰਵਿਸਜ਼ ਦਾ ਲਾਭ ਲੈਣ ਲਈ ਪ੍ਰਾਰਥੀਆਂ ਪਾਸੋਂ ਜੇਕਰ ਕਿਸੇ ਦਸਤਾਵੇਜ਼ ਦੀ ਜ਼ਰੂਰਤ ਹੈ, ਤਾਂ ਇਸ ਸਬੰਧੀ ਏ.ਐਸ.ਐਮ. ਫਰਦ ਕੇਂਦਰ ਦੇ ਬਾਹਰ ਇਨ੍ਹਾਂ ਦਸਤਾਵੇਜ਼ਾਂ ਦੀ ਲਿਸਟ ਬਣਾ ਕੇ ਲਗਾਉਣ, ਤਾਂ ਜੋ ਪ੍ਰਾਰਥੀ ਨੂੰ ਕਿਸੇ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਉਦਯੋਗ ਮੰਤਰੀ ਅਰੋੜਾ ਵਲੋਂ ਹੁਸ਼ਿਆਰਪੁਰ 'ਚ 'ਮਿਸ਼ਨ ਤੰਦਰੁਸਤ ਪੰਜਾਬ' ਦਾ ਆਗਾਜ਼


  • ਪੰਜਾਬ ਨੂੰ ਪ੍ਰਦੂਸ਼ਣ ਰਹਿਤ ਅਤੇ ਸਿਹਤਮੰਦ ਸੂਬਾ ਬਣਾਉਣਾ ਹੀ ਪੰਜਾਬ ਸਰਕਾਰ ਦਾ ਸੁਪਨਾ : ਅਰੋੜਾ
  • ਕਿਹਾ ਪ੍ਰਦੂਸ਼ਣ ਫੈਲਾਉਣ ਵਾਲੇ ਉਦਯੋਗਾਂ 'ਤੇ ਕੀਤੀ ਜਾਵੇਗੀ ਕਾਰਵਾਈ
ਹੁਸ਼ਿਆਰਪੁਰ, 5 ਜੂਨ:  ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਰਾਜ ਨੂੰ ਸਿਹਤਮੰਦ ਸੂਬਾ ਬਣਾਉਣ ਦੇ ਉਦੇਸ਼ ਨਾਲ ਆਰੰਭੀ ਗਈ ਇਕ ਨਿਵੇਕਲੀ ਮੁਹਿੰਮ 'ਮਿਸ਼ਨ
ਤੰਦਰੁਸਤ ਪੰਜਾਬ' ਦਾ ਹੁਸ਼ਿਆਰਪੁਰ ਜ਼ਿਲ੍ਹੇ ਵਿਚ ਉਦਯੋਗ ਤੇ ਵਣਜ ਮੰਤਰੀ, ਪੰਜਾਬ ਸ਼੍ਰੀ ਸੁੰਦਰ ਸ਼ਾਮ ਅਰੋੜਾ ਨੇ ਆਗਾਜ਼ ਕਰ ਦਿੱਤਾ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਸ਼੍ਰੀ ਵਿਪੁਲ ਉਜਵਲ ਅਤੇ ਐਸ.ਐਸ.ਪੀ. ਸ਼੍ਰੀ ਜੇ. ਏਲਨਚੇਲੀਅਨ ਵੀ ਮੌਜੂਦ ਸਨ।


         ਡੀ.ਏ.ਵੀ ਕਾਲਜ ਵਿਖੇ ਕਰਵਾਏ ਗਏ ਸਮਾਗਮ ਵਿਚ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਸ਼੍ਰੀ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਮਿਸ਼ਨ ਸੂਬਾ ਵਾਸੀਆਂ ਦੇ ਸਹਿਯੋਗ ਨਾਲ ਹੀ ਕਾਮਯਾਬ ਹੋ ਸਕਦਾ ਹੈ, ਇਸ ਲਈ ਸੂਬਾ ਵਾਸੀ ਇਸ ਮਿਸ਼ਨ ਨੂੰ ਸਫ਼ਲ ਬਣਾਉਣ ਲਈ ਆਪਣਾ ਯੋਗਦਾਨ ਪਾਉਣ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਸਿਹਤਮੰਦ, ਤੰਦਰੁਸਤ ਅਤੇ ਪ੍ਰਦੂਸ਼ਣ ਰਹਿਤ ਬਣਾਉਣਾ ਹੀ ਪੰਜਾਬ ਸਰਕਾਰ ਦਾ ਸੁਪਨਾ ਹੈ ਅਤੇ ਇਸ ਸੁਪਨੇ ਨੂੰ ਸਾਕਾਰ ਕਰਨ ਲਈ ਕੋਈ ਕਮੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਵਿਸ਼ਵ ਵਾਤਾਵਰਣ ਦਿਵਸ ਮੌਕੇ 'ਮਿਸ਼ਨ ਤੰਦਰੁਸਤ ਪੰਜਾਬ' ਮੁਹਿੰਮ ਦੀ ਸ਼ੁਰੂਆਤ ਸੂਬੇ ਲਈ ਅਹਿਮ ਰੋਲ ਨਿਭਾਏਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਸੁਪਨਾ ਹੈ ਕਿ ਪੰਜਾਬੀਆਂ ਦੀ ਚੰਗੀ ਸਿਹਤ ਅਤੇ ਚੰਗੀ ਸੋਚ ਹੋਵੇ ਅਤੇ ਇਥੋਂ ਦਾ ਹਰ ਬਸ਼ਿੰਦਾ ਸਿਹਤਮੰਦ ਰਹੇ, ਤਾਂ ਹੀ ਸੂਬੇ ਦੀ ਤਰੱਕੀ ਅਸਲ ਅਰਥਾਂ 'ਚ ਹੋ ਸਕੇਗੀ, ਜਿਸ ਲਈ ਉਨ੍ਹਾਂ ਨੇ ਤੰਦਰੁਸਤ ਪੰਜਾਬ ਨਾਂ ਦੇ ਇਸ ਮਹੱਤਵਪੂਰਨ ਮਿਸ਼ਨ ਨੂੰ ਸ਼ੁਰੂ ਕੀਤਾ ਹੈ।

           ਕੈਬਨਿਟ ਮੰਤਰੀ ਨੇ ਆਪਣਾ ਆਲਾ-ਦੁਆਲਾ ਸਾਫ਼-ਸੁਥਰਾ ਰੱਖਣ ਸਮੇਤ ਚੰਗੀ ਸਿਹਤ ਅਤੇ ਬੱਚਿਆਂ ਨੂੰ ਜਾਗਰੂਕ ਹੋ ਕੇ ਦੇਸ਼ ਦੀ ਵਾਗਡੋਰ ਸੰਭਾਲਣ ਦਾ ਸੱਦਾ ਦਿੰਦਿਆਂ ਕਿਹਾ ਕਿ ਜੇਕਰ ਹਰ ਇਨਸਾਨ ਜਿੰਮੇਵਾਰ ਨਾਗਰਿਕ ਬਣਕੇ ਆਪਣਾ ਫ਼ਰਜ ਸਮਝੇ ਤਾਂ ਪੰਜਾਬ ਇਕ ਸਿਹਤਮੰਦ ਸੂਬਾ ਬਣ ਸਕਦਾ ਹੈ। ਉਨ੍ਹਾਂ ਸੂਬੇ ਵਿਚ ਚੱਲ ਰਹੇ ਉਦਯੋਗਾਂ ਨੂੰ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਕਿਹਾ, ਤਾਂ ਜੋ ਵਾਤਾਵਰਣ ਦੀ ਸ਼ੁੱਧਤਾ ਬਰਕਰਾਰ ਰੱਖੀ ਜਾ ਸਕੇ। ਉਨ੍ਹਾਂ ਇਸ ਸਮੇਂ ਤੰਦਰੁਸਤ ਪੰਜਾਬ ਦਾ ਕਿਤਾਬਚਾ ਜਾਰੀ ਕਰਨ ਤੋਂ ਇਲਾਵਾ ਬੂਟਾ ਲਾਉਣ ਸਮੇਤ ਜ਼ਿਲ੍ਹੇ ਨੂੰ ਪਲਾਸਟਿਕ ਮੁਕਤ ਕਰਨ ਲਈ ਸਾਫ਼ ਸਫ਼ਾਈ ਮੁਹਿੰਮ ਦਾ ਆਗ਼ਾਜ਼ ਵੀ ਕੀਤਾ। ਇਸ ਤੋਂ ਪਹਿਲਾਂ ਉਨ੍ਹਾਂ ਨੇ ਵੱਖ-ਵੱਖ ਵਿਭਾਗਾਂ ਅਤੇ ਸੈਲਫ ਹੈਲਪ ਗਰੁੱਪਾਂ ਵਲੋਂ ਲਗਾਏ ਗਏ ਸਟਾਲਾਂ ਦਾ ਨਿਰੀਖਣ ਵੀ ਕੀਤਾ। ਉਨ੍ਹਾਂ ਕਿਹਾ ਕਿ ਵਿਭਾਗਾਂ ਦੇ ਮੁਖੀ ਵੱਧ ਤੋਂ ਵੱਧ ਪੌਦੇ ਲਗਾ ਕੇ ਆਪਣੇ ਸਟਾਫ ਲਈ ਰੋਲ ਮਾਡਲ ਬਣ ਸਕਦੇ ਹਨ ਅਤੇ ਸਟਾਫ ਨੂੰ ਅੱਗੋਂ ਇਸ ਪੌਦੇ ਲਗਾਉਣ ਲਈ ਜਾਗਰੂਕਤਾ ਫੈਲਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਬੂਟਾ ਲਗਾਉਣ ਤੋਂ ਇਲਾਵਾ ਇਸਦੀ ਦੇਖਭਾਲ ਕਰਨ ਦੀ ਜ਼ਿੰਮੇਵਾਰੀ ਵੀ ਨਿਭਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪਾਣੀ ਦੀ ਦੁਰਵਰਤੋਂ ਰੋਕਕੇ ਇਸਨੂੰ ਬਚਾਉਣਾ ਚਾਹੀਦਾ ਹੈ, ਤਾਂ ਜੋ ਭਵਿੱਖ ਵਿਚ ਪਾਣੀ ਦਾ ਕਿੱਲਤ ਦਾ ਸਾਹਮਣਾ ਨਾ ਕਰਨਾ ਪੈ ਸਕੇ। 

           ਡਿਪਟੀ ਕਮਿਸ਼ਨਰ ਸ਼੍ਰੀ ਵਿਪੁਲ ਉਜਵਲ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਵਿੱਢੀ ਮੁਹਿੰਮ 'ਮਿਸ਼ਨ ਤੰਦਰੁਸਤ ਪੰਜਾਬ' ਨੂੰ ਜ਼ਿਲ੍ਹੇ ਵਿਚ ਸਫਲ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸਾਰੇ ਵਿਭਾਗਾਂ ਵਲੋਂ ਜ਼ਿਲ੍ਹੇ ਦੀਆਂ ਵੱਖ-ਵੱਖ ਥਾਵਾਂ 'ਤੇ ਵਿਸ਼ੇਸ਼ ਗਤੀਵਿਧੀਆਂ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਜਿੱਥੇ ਸਿਹਤ ਵਿਭਾਗ ਵਲੋਂ ਵਿਸ਼ੇਸ਼ ਮੈਡੀਕਲ ਕੈਂਪ ਲਗਾਏ ਗਏ ਹਨ, ਉਥੇ ਖੇਤੀਬਾੜੀ, ਜੰਗਲਾਤ ਵਿਭਾਗ, ਨਗਰ ਨਿਗਮ, ਨਗਰ ਕੌਂਸਲਾਂ, ਸਹਿਕਾਰੀ ਸਭਾਵਾਂ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਪ੍ਰੂਦੂਸ਼ਣ ਕੰਟਰੋਲ ਬੋਰਡ ਸਮੇਤ ਕਰੀਬ ਸਾਰੇ ਵਿਭਾਗਾਂ ਵਲੋਂ ਜ਼ਿਲ੍ਹੇ ਵਿਚ ਸਫਾਈ ਅਭਿਆਨ, ਛੱਪੜਾਂ, ਨਾਲਿਆਂ ਦੀ ਸਫਾਈ, ਮੁਫਤ ਪ੍ਰਦੂਸ਼ਣ ਚੈਕਅੱਪ ਕੈਂਪ, ਪਲਾਸਟਿਕ ਦੇ ਲਿਫਾਫਿਆਂ ਦੀ ਰੋਕਥਾਮ ਆਦਿ ਤੋਂ ਇਲਾਵਾ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਵੀ ਉਲੀਕੇ ਗਏ ਹਨ। ਇਸ ਤੋਂ ਪਹਿਲਾਂ ਸਾਫ਼ ਵਾਤਾਵਰਣ, ਤੰਦਰੁਸਤ ਸਿਹਤ ਅਤੇ ਪਲਾਸਟਿਕ ਮੁਕਤ ਆਲਾ-ਦੁਆਲਾ ਦਾ ਸੁਨੇਹਾ ਦਿੰਦੀ ਇੱਕ ਸਾਇਕਲ ਰੈਲੀ ਨੂੰ ਤਹਿਸੀਲ ਕੰਪਲੈਕਸ ਤੋਂ ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਝੰਡੀ ਦੇ ਕੇ ਰਵਾਨਾ ਕੀਤਾ। ਉਪਰੰਤ ਪੁਲਿਸ ਲਾਈਨ ਵਿਖੇ ਤੁਲਸੀ ਦੇ ਪੌਦੇ ਵੀ ਵੰਡੇ ਗਏ।

       ਸਮਾਗਮ ਦੌਰਾਨ ਪ੍ਰੋਗਰੈਸਿਵ ਕਿਸਾਨ ਸ਼੍ਰੀ ਨਰਿੰਦਰ ਸਿੰਘ ਅਤੇ ਸ਼੍ਰੀ ਤਰਸੇਮ ਸਿੰਘ ਨੇ ਆਰਗੈਨਿਕ ਖੇਤੀ ਕਰਨ ਲਈ ਪ੍ਰੇਰਦਿਆਂ ਕਿਹਾ ਕਿ ਕਿਸਾਨ ਧੜਾਧੜ ਦਵਾਈਆਂ ਅਤੇ ਸਪਰੇਆਂ ਦੀ ਵਰਤੋਂ ਨਾ ਕਰਨ। ਉਨ੍ਹਾਂ ਆਮ ਲੋਕਾਂ ਨੂੰ ਵੀ ਸਬਜ਼ੀ ਘਰ ਵਿਚ ਹੀ ਬੀਜਣ ਦੀ ਸਲਾਹ ਦਿੱਤੀ ਅਤੇ ਯੋਗ ਥਾਂ ਨਾ ਹੋਣ 'ਤੇ ਛੱਤ 'ਤੇ ਸਬਜ਼ੀਆਂ ਉਗਾਉਣ ਦੀ ਜਾਣਕਾਰੀ ਵੀ ਦਿੱਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਹਰਬੀਰ ਸਿੰਘ, ਐਸ.ਡੀ.ਐਮ. ਸ਼੍ਰੀ ਜਿਤੇਂਜਰ ਜ਼ੋਰਵਾਰ, ਸਹਾਇਕ ਕਮਿਸ਼ਨਰ (ਜ) ਸ਼੍ਰੀ ਰਣਦੀਪ ਸਿੰਘ ਹੀਰ, ਜ਼ਿਲ੍ਹਾ ਮੰਡੀ ਅਫ਼ਸਰ ਸ਼੍ਰੀ ਰਾਜ ਕੁਮਾਰ, ਡੀ.ਐਫ.ਓ ਸ਼੍ਰੀ ਸੁਰਜੀਤ ਸਿੰਘ, ਸਿਵਲ ਸਰਜਨ ਡਾ. ਰੇਨੂੰ ਸੂਦ, ਬਾਗਬਾਨੀ ਵਿਭਾਗ ਦੇ ਡਿਪਟੀ ਡਾਇਰੈਕਟਰ ਸ਼੍ਰੀ ਨਰੇਸ਼ ਕੁਮਾਰ, ਸਹਾਇਕ ਡਾਇਰੈਕਟਰ ਯੂਵਕ ਸੇਵਾਵਾਂ ਵਿਭਾਗ ਸ਼੍ਰੀ ਪ੍ਰੀਤ ਕੋਹਲੀ ਸਮੇਤ ਵੱਖ-ਵੱਖ ਵਿਭਾਗਾਂ ਦੇ ਮੁਖੀ ਅਤੇ ਸਥਾਨਕ ਵਾਸੀ ਮੌਜੂਦ ਸਨ।

ਪ੍ਰਦੂਸ਼ਣ ਫੈਲਾਉਣ ਵਾਲੇ ਉਦਯੋਗਾਂ ਖਿਲਾਫ ਕੀਤੀ ਜਾਵੇਗੀ ਸਖ਼ਤ ਕਾਰਵਾਈ : ਅਰੋੜਾ

ਹੁਸ਼ਿਆਰਪੁਰ : ਕੈਬਨਿਟ ਮੰਤਰੀ ਸ਼੍ਰੀ ਸੁੰਦਰ ਸ਼ਾਮ ਅਰੋੜਾ ਨੇ ਹੁਸ਼ਿਆਰਪੁਰ ਵਿਚ ਜ਼ਿਲ੍ਹਾ ਪੱਧਰੀ ਸਮਾਗਮ ਵਿਚ 'ਮਿਸ਼ਨ ਤੰਦਰੁਸਤ ਪੰਜਾਬ' ਦਾ ਆਗਾਜ਼ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸੂਬੇ ਵਿਚ ਪ੍ਰਦੂਸ਼ਣ ਫੈਲਾਉਣ ਵਾਲੇ ਉਦਯੋਗਾਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਵੱਧ ਰਹੇ ਪ੍ਰਦੂਸ਼ਣ ਨੂੰ ਰੋਕਣ ਲਈ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਰਾਜ ਵਿਚ ਚੱਲ ਰਹੇ ਉਦਯੋਗਾਂ ਅਤੇ ਫੈਕਟਰੀਆਂ ਦੀ ਵਿਸ਼ੇਸ਼ ਜਾਂਚ ਕੀਤੀ ਜਾ ਰਹੀ ਹੈ, ਤਾਂ ਜੋ ਪ੍ਰਦੂਸ਼ਣ ਫੈਲਾਉਣ ਵਾਲਿਆਂ 'ਤੇ ਨਕੇਲ ਕੱਸੀ ਜਾ ਸਕੇ। ਉਨ੍ਹਾਂ ਕਿਹਾ ਕਿ ਜਾਂਚ ਦੌਰਾਨ ਜੇਕਰ ਕੋਈ ਉਦਯੋਗਿਕ ਅਦਾਰਾ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਨਿਯਮਾਂ ਦੀ ਉਲੰਘਣਾ ਕਰਦਾ ਪਾਇਆ ਗਿਆ ਤਾਂ ਉਸ ਖਿਲਾਫ ਸਖਤ ਐਕਸ਼ਨ ਲਿਆ ਜਾਵੇਗਾ।

           ਸੈਲਾ ਖੁਰਦ ਵਿਖੇ ਇਕ ਫੈਕਟਰੀ ਵਲੋਂ ਪ੍ਰਦੂਸ਼ਣ ਫੈਲਾਏ ਜਾਣ ਸਬੰਧੀ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਸ਼੍ਰੀ ਅਰੋੜਾ ਨੇ ਕਿਹਾ ਕਿ ਸਬੰਧਤ ਵਿਭਾਗ ਵਲੋਂ ਇਸ ਫੈਕਟਰੀ ਦੇ ਪਾਣੀ ਦਾ ਸੈਂਪਲ ਭਰ ਲਿਆ ਗਿਆ ਹੈ ਅਤੇ ਰਿਪੋਰਟ ਮਿਲਣ ਤੋਂ ਬਾਅਦ ਸਖਤ ਕਾਰਵਾਈ ਯਕੀਨੀ ਬਣਾਈ ਜਾਵੇਗੀ।

ਡਿਪਟੀ ਕਮਿਸ਼ਨਰ ਨੇ ਰੇਲਵੇ ਮੰਡੀ ਸਕੂਲ ਅਤੇ ਚਿਲਡਰਨ ਹੋਮ 'ਚ ਲੱਗੇ ਸਮਰ ਕੈਂਪਾਂ ਦਾ ਕੀਤਾ ਦੌਰਾ

ਹੁਸ਼ਿਆਰਪੁਰ, 5 ਜੂਨ : ਜਿੱਥੇ ਸਰਕਾਰੀ ਸਕੂਲਾਂ ਵਿਚ ਲਗਾਏ ਸਮਰ ਕੈਂਪਾਂ ਦਾ ਵਿਦਿਆਰਥੀ ਵੱਧ-ਚੜ੍ਹਕੇ ਆਨੰਦ ਮਾਣ ਰਹੇ ਹਨ, ਉਥੇ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਚਿਲਡਰਨ ਹੋਮ ਵਿਖੇ ਰਹਿ ਰਹੇ ਅਨਾਥ ਬੱਚਿਆਂ ਲਈ ਵੀ ਸਮਰ ਕੈਂਪ ਲਗਾਕੇ ਇਕ ਨਿਵੇਕਲਾ ਉਪਰਾਲਾ ਕੀਤਾ ਗਿਆ ਹੈ।
ਡਿਪਟੀ ਕਮਿਸ਼ਨਰ ਸ਼੍ਰੀ ਵਿਪੁਲ ਉਜਵਲ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੇਲਵੇ ਮੰਡੀ ਅਤੇ ਚਿਲਡਰਨ ਹੋਮ ਵਿਖੇ ਵਿਸ਼ੇਸ਼ ਤੌਰ 'ਤੇ ਦੌਰਾ ਕਰਕੇ ਚੱਲ ਰਹੇ ਕੈਂਪਾਂ ਦਾ ਜਾਇਜ਼ਾ ਲਿਆ।

         ਸ਼੍ਰੀ ਵਿਪੁਲ ਉਜਵਲ ਨੇ ਕਿਹਾ ਕਿ ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ ਤਹਿਤ 117 ਸਰਕਾਰੀ ਪ੍ਰਾਇਮਰੀ ਸਕੂਲਾਂ ਵਿਚ ਸਮਰ ਕੈਂਪ ਲਗਾਉਣ ਤੋਂ ਇਲਾਵਾ ਜ਼ਿਲ੍ਹੇ ਦੇ ਸਿੱਖਿਆ ਵਿਭਾਗ ਦੀ ਅਗਵਾਈ ਵਿਚ ਕਈ ਅੱਪਰ ਪ੍ਰਾਇਮਰੀ ਸਕੂਲਾਂ ਵਿਚ ਵੀ ਇਹ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ 117 ਸਕੂਲਾਂ ਲਈ 'ਸਮਰਪਣ' ਤਹਿਤ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਕਰੀਬ 4 ਲੱਖ ਰੁਪਏ ਦੀ ਲਾਗਤ ਨਾਲ 225 ਵਿਸ਼ੇਸ਼ ਕਿੱਟਾਂ ਉਪਲਬੱਧ ਕਰਵਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕਿੱਟਾਂ ਵਿਚ ਖੇਡ ਦੇ ਸਮਾਨ ਤੋਂ ਇਲਾਵਾ ਬੌਧਿਕ ਵਿਕਾਸ ਨਾਲ ਸਬੰਧਤ ਗਿਆਨ ਭਰਪੂਰ ਗਤੀਵਿਧੀਆਂ ਕਰਵਾਉਣ ਦਾ ਸਮਾਨ ਸ਼ਾਮਿਲ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀ ਮੌਜ ਮਸਤੀ ਦੇ ਨਾਲ-ਨਾਲ ਸਰੀਰਕ ਅਤੇ ਬੌਧਿਕ ਵਿਕਾਸ ਗਤੀਵਿਧੀਆਂ ਵਿਚ ਪੂਰੇ ਉਤਸ਼ਾਹ ਨਾਲ ਰੁਚੀ ਦਿਖਾ ਰਹੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਕਈ ਅਜਿਹੇ ਸਕੂਲ ਵੀ ਹਨ, ਜਿਥੇ ਸਬੰਧਤ ਸਕੂਲੀ ਵਿਦਿਆਰਥੀਆਂ ਤੋਂ ਇਲਾਵਾ ਪਿੰਡ ਦੇ ਬਾਕੀ ਬੱਚੇ ਵੀ ਸਮਰ ਕੈਂਪ ਵਿਚ ਹਿੱਸਾ ਲੈ ਰਹੇ ਹਨ।

         ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਮਰ ਕੈਂਪਾਂ ਜ਼ਰੀਏ ਅਧਿਆਪਕ ਅਤੇ ਵਿਦਿਆਰਥੀ ਦਾ ਆਪਸੀ ਤਾਲਮੇਲ ਹੋਰ ਮਜ਼ਬੂਤ ਹੁੰਦਾ ਹੈ ਅਤੇ ਉਨ੍ਹਾਂ ਵਿਚ ਦੋਸਤਾਨਾ ਰਿਸ਼ਤਾ ਵੀ ਬਣ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸਮਰ ਕੈਂਪਾਂ ਦਾ ਮਕਸਦ ਮੌਜ ਮਸਤੀ ਦੇ ਨਾਲ-ਨਾਲ ਵਿਦਿਆਰਥੀਆਂ ਦਾ ਸਰੀਰਕ ਤੇ ਬੌਧਿਕ ਵਿਕਾਸ ਕਰਨਾ ਹੈ। ਇਸ ਤੋਂ ਇਲਾਵਾ ਚਿਲਡਰਨ ਹੋਮ ਵਿਚ ਰਹਿ ਰਹੇ ਬੱਚਿਆਂ ਲਈ ਸਮਰ ਕੈਂਪ ਦੀ ਸ਼ੁਰੂਆਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੈਂਪ ਦੌਰਾਨ ਬੱਚਿਆਂ ਨੂੰ ਵਿਸ਼ੇਸ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਬੱਚਿਆਂ ਲਈ ਸਮਰਪਣ ਤਹਿਤ ਉਕਤ ਵਿਸ਼ੇਸ਼ ਕਿੱਟਾਂ ਵੀ ਪ੍ਰਦਾਨ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ ਇਨ੍ਹਾਂ ਦੇ ਮਨੋਰੰਜਨ ਲਈ ਪ੍ਰੋਜੈਕਟਰ ਰਾਹੀਂ ਮੂਵੀ ਵੀ ਦਿਖਾਈ ਜਾਵੇਗੀ। ਉਨ੍ਹਾਂ ਕਿਹਾ ਕਿ ਰੈਡ ਕਰਾਸ ਸੋਸਾਇਟੀ ਵਲੋਂ ਬੱਚਿਆਂ ਨੂੰ ਪਹਿਲਾਂ ਹੀ ਕੰਪਿਊਟਰ ਸਿੱਖਿਆ ਦਿੱਤੀ ਜਾ ਰਹੀ ਹੈ।

             ਉਪ ਜ਼ਿਲ੍ਹਾ ਸਿੱਖਿਆ ਅਫਸਰ (ਅ) ਸ਼੍ਰੀ ਧੀਰਜ ਵਸ਼ਿਸ਼ਟ ਨੇ ਕਿਹਾ ਕਿ ਸਮਰ ਕੈਂਪਾਂ ਵਿਚ ਬੱਚਿਆਂ ਨੂੰ ਆਪਣੇ ਅੰਦਰ ਛੁਪੀ ਪ੍ਰਤਿਭਾ ਨੂੰ ਦਿਖਾਉਣ ਦਾ ਭਰਪੂਰ ਮੌਕਾ ਮਿਲਦਾ ਹੈ। ਇਸ ਤੋਂ ਇਲਾਵਾ ਅਧਿਆਪਕਾਂ ਅਤੇ ਵਿਦਿਆਰਥੀਆਂ ਅੰਦਰ ਆਪਣੇਪਨ ਦਾ ਅਹਿਸਾਸ ਵੱਧਦਾ ਹੈ। ਉਨ੍ਹਾਂ ਕਿਹਾ ਕਿ ਇਹ ਸਮਰ ਕੈਂਪ ਅਧਿਆਪਕਾਂ ਵਲੋਂ ਸਵੈ-ਇੱਛਤ ਲਗਾਏ ਜਾ ਰਹੇ ਹਨ ਅਤੇ ਵਿਦਿਆਰਥੀਆਂ ਸਮੇਤ ਅਧਿਆਪਕਾਂ ਦਾ ਉਤਸ਼ਾਹ ਦੇਖ ਕੇ ਲੱਗਦਾ ਹੈ ਕਿ ਹੁਸ਼ਿਆਰਪੁਰ ਜ਼ਿਲ੍ਹਾ ਸਿੱਖਿਆ ਦੇ ਖੇਤਰ ਵਿਚ ਨਵਾਂ ਮੁਕਾਮ ਛੂਹੇਗਾ।

'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਕੱਢੀ ਸਾਈਕਲ ਰੈਲੀ

ਹੁਸ਼ਿਆਰਪੁਰ, 5 ਜੂਨ: 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਤਹਿਸੀਲ ਕੰਪਲੈਕਸ ਤੋਂ ਸਵੇਰੇ ਸਾਈਕਲ ਰੈਲੀ ਕੱਢੀ ਗਈ, ਜਿਸ ਨੂੰ ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਉਪਰੰਤ ਉਨ੍ਹਾਂ ਪੁਲਿਸ ਲਾਇਨਜ਼ ਵਿਖੇ ਤੁਲਸੀ ਦੇ ਪੌਦੇ ਵੀ ਵੰਡੇ।
ਇਸ ਮੌਕੇ ਉਨ੍ਹਾਂ ਨਾਲ ਐਸ.ਡੀ.ਐਮ. ਹੁਸ਼ਿਆਰਪੁਰ ਸ੍ਰੀ ਜਿਤੇਂਦਰ ਜੋਰਵਾਲ, ਜ਼ਿਲ੍ਹਾ ਜੰਗਲਾਤ ਅਫ਼ਸਰ ਸ੍ਰੀ ਸੁਰਜੀਤ ਸਿੰਘ, ਤਹਿਸੀਲਦਾਰ ਸ੍ਰੀ ਅਰਵਿੰਦ ਪ੍ਰਕਾਸ਼ ਵਰਮਾ ਤੋਂ ਇਲਾਵਾ ਹੋਰ ਵੀ ਸਖਸ਼ੀਅਤਾਂ ਹਾਜ਼ਰ ਸਨ।

           ਇਸ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਕਿਹਾ ਕਿ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਕੱਢੀ ਗਈ ਸਾਈਕਲ ਰੈਲੀ ਦਾ ਮੁੱਖ ਮਕਸਦ ਸ਼ਹਿਰ ਵਾਸੀਆਂ ਨੂੰ ਸ਼ੁੱਧ ਵਾਤਾਵਰਣ ਬਰਕਰਾਰ ਰੱਖਣ, ਸ਼ੁੱਧ ਖਾਣ-ਪੀਣ ਅਤੇ ਆਪਣੀ ਸਿਹਤ ਵੱਲ ਧਿਆਨ ਦੇਣ ਤੋਂ ਇਲਾਵਾ ਆਪਣਾ ਆਲਾ-ਦੁਆਲ ਸਾਫ਼ ਰੱਖਣ ਦਾ ਸੁਨੇਹਾ ਦੇਣਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਵਲੋਂ ਇਸ ਮਿਸ਼ਨ ਨੂੰ ਕਾਮਯਾਬ ਬਣਾਉਣÎ ਲਈ ਗਤੀਵਿਧੀਆਂ ਕੀਤੀਆਂ ਗਈਆਂ ਹਨ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੇ ਇਸ ਮਿਸ਼ਨ ਵਿੱਚ ਹਰੇਕ ਵਿਅਕਤੀ ਨੂੰ ਜ਼ਿੰਮੇਵਾਰ ਨਾਗਰਿਕ ਦੀ ਤਰ੍ਹਾਂ ਸਹਿਯੋਗ ਦੇਣਾ ਚਾਹੀਦਾ ਹੈ, ਤਾਂ ਹੀ ਇਕ ਤੰਦਰੁਸਤ ਅਤੇ ਸਿਹਤਮੰਦ ਪੰਜਾਬ ਦੀ ਕਲਪਨਾ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਹਰੇਕ ਵਿਅਕਤੀ ਨੂੰ ਇਕ ਪੌਦਾ ਜ਼ਰੂਰ ਲਗਾਉਣਾ ਚਾਹੀਦਾ ਹੈ, ਤਾਂ ਹੀ ਵਾਤਾਵਰਣ ਦਾ ਸੰਤੁਲਨ ਬਰਕਰਾਰ ਰਹਿ ਸਕਦਾ ਹੈ।

         ਡਿਪਟੀ ਕਮਿਸ਼ਨਰ ਨੇ ਕਿਹਾ ਕਿ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਸਿਹਤ ਵਿਭਾਗ, ਵਾਟਰ ਸਪਲਾਈ ਅਤੇ ਸੈਨੀਟੇਸ਼ਨ, ਸਥਾਨਕ ਸਰਕਾਰਾਂ ਵਿਭਾਗ, ਟਰਾਂਸਪੋਰਟ, ਵਾਤਾਵਰਣ ਦੀ ਸਾਂਭ-ਸੰਭਾਲ ਸਬੰਧੀ ਵਿਭਾਗ, ਖੇਤੀਬਾੜੀ, ਸਹਿਕਾਰਤਾ, ਜੰਗਲਾਤ, ਖੇਡ ਵਿਭਾਗ, ਜਲ ਸਰੋਤ, ਪਬਲਿਕ ਹੈਲਥ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਲੋਂ ਜ਼ਿਲ੍ਹੇ ਦੀਆਂ ਵੱਖ-ਵੱਖ ਥਾਵਾਂ 'ਤੇ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕੀਤੇ ਗਏ ਹਨ।

     ਉਧਰ ਦੂਜੇ ਪਾਸੇ ਐਸ.ਡੀ.ਐਮ. ਹੁਸ਼ਿਆਰਪੁਰ ਵਲੋਂ ਚਿਲਡਰਨ ਹੋਮ ਵਿਖੇ ਵੀ ਇਕ ਪੌਦਾ ਲਗਾਇਆ ਗਿਆ। ਇਸ ਤੋਂ ਇਲਾਵਾ ਸੈਨਿਕ ਇੰਸਟੀਚਿਊਟ ਆਫ਼ ਮੈਨੈਜਮੈਂਟ ਐਂਡ ਟੈਕਨਾਲੋਜੀ ਹੁਸ਼ਿਆਰਪੁਰ ਵਿਖੇ ਵਿਸ਼ਵ ਵਾਤਾਵਰਣ ਦਿਵਸ 'ਤੇ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਰੁੱਖ ਲਗਾਉਣ ਲਈ ਪ੍ਰੇਰਿਆ ਗਿਆ। ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਕਰਨਲ (ਰਿਟਾ:) ਸ੍ਰੀ ਦਲਵਿੰਦਰ ਸਿੰਘ ਨੇ ਕਿਹਾ ਕਿ ਪਲਾਸਟਿਕ ਦੇ ਲਿਫਾਫਿਆਂ ਦੀ ਵਰਤੋਂ ਮਨੁੱਖੀ ਸਿਹਤ ਲਈ ਬਹੁਤ ਖਤਰਨਾਕ ਹੈ, ਇਸ ਲਈ ਇਸ ਦੀ ਵਰਤੋਂ ਨਹੀਂ ਕਰਨੀ ਚਾਹੀਦੀ।

ਘਰ ਘਰ ਜਾ ਕੇ ਬੂਥ ਲੈਵਲ ਅਫ਼ਸਰਾਂ ਵਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ 20 ਤੱਕ


  • 4 ਜਨਵਰੀ 2019 ਨੂੰ ਵੋਟਰ ਸੂਚੀਆਂ ਨੂੰ ਕੀਤਾ ਜਾਵੇਗਾ ਪ੍ਰਕਾਸ਼ਿਤ : ਡਿਪਟੀ ਕਮਿਸ਼ਨਰ

ਹੁਸ਼ਿਆਰਪੁਰ, 4 ਜੂਨ: ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਯੋਗਤਾ ਮਿਤੀ 1 ਜਨਵਰੀ 2019 ਦੇ ਆਧਾਰ 'ਤੇ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਸਬੰਧੀ ਫੀਲਡ ਵੈਰੀਫਿਕੇਸ਼ਨ ਦਾ ਕੰਮ ਬੂਥ ਲੈਵਲ ਅਫ਼ਸਰਾਂ ਵਲੋਂ ਘਰ ਘਰ ਜਾ ਕੇ ਕੀਤਾ ਜਾ ਰਿਹਾ ਹੈ, ਜੋ ਕਿ 20 ਜੂਨ ਤੱਕ ਚੱਲੇਗਾ। ਇਸ ਸਬੰਧੀ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਵਿਪੁਲ ਉਜਵਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ
ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਬੂਥ ਲੈਵਲ ਅਫ਼ਸਰਾਂ ਨੂੰ ਮੌਜੂਦਾ ਵੋਟਰ ਸੂਚੀਆਂ ਦੇ ਰਜਿਸਟਰ ਤਿਆਰ ਕਰਵਾ ਕੇ ਦਿੱਤੇ ਗਏ ਹਨ, ਜਿਸ ਵਿੱਚ ਸ਼ਾਮਲ ਵੋਟਰਾਂ ਦੇ ਵੇਰਵੇ ਬੂਥ ਲੈਵਲ ਅਫ਼ਸਰਾਂ ਵਲੋਂ ਪਰਿਵਾਰ ਦੇ ਮੁੱਖੀ ਤੋਂ ਵੈਰੀਫਾਈ ਕਰਵਾਏ ਜਾ ਰਹੇ ਹਨ ਅਤੇ 20 ਜੂਨ ਤੱਕ ਇਹ ਕੰਮ ਮੁਕੰਮਲ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਜਿਹੜੇ ਵਿਅਕਤੀ ਦੀ ਉਮਰ 1 ਜਨਵਰੀ 2018 ਨੂੰ 18 ਸਾਲ ਜਾਂ ਵੱਧ ਉਮਰ ਦੇ ਹੋ ਗਏ ਹਨ, ਪਰ ਉਨ੍ਹਾਂ ਦੇ ਨਾਂ ਵੋਟਰ ਸੂਚੀ ਵਿੱਚ ਦਰਜ ਨਹੀਂ ਹਨ, ਦੇ ਫਾਰਮ ਨੰ: 6 ਭਰਵਾਏ ਜਾ ਰਹੇ ਹਨ ਅਤੇ ਜੋ ਵਿਅਕਤੀਆਂ 1 ਜਨਵਰੀ 2019 ਨੂੰ 18 ਸਾਲ ਦੇ ਹੋਣਗੇ, ਅਜਿਹੇ ਸੰਭਾਵੀਂ ਵੋਟਰਾਂ ਦੀਆਂ ਵੋਟਾਂ ਬਣਾਉਣ ਲਈ ਵੀ ਫਾਰਮ ਭਰਵਾਏ ਜਾ ਰਹੇ ਹਨ। ਅਜਿਹੇ ਪ੍ਰਾਪਤ ਹੋਣ ਵਾਲੇ ਫਾਰਮਾਂ ਨੂੰ 1 ਸਤੰਬਰ ਤੋਂ 31 ਅਕਤੂਬਰ ਦੇ ਸਮੇਂ ਦੌਰਾਨ ਡਰਾਫ਼ਟ ਪਬਲੀਕੇਸ਼ਨ ਤੋਂ ਬਾਅਦ ਵਿਚਾਰਿਆ ਜਾਵੇਗਾ। ਆਮ ਪਬਲਿਕ ਨੂੰ ਵਿਸ਼ੇਸ਼ ਤੌਰ 'ਤੇ ਅਪੀਲ ਕੀਤੀ ਕਿ ਨਵੇਂ ਬਣਨ ਵਾਲੇ ਵੋਟਰਾਂ ਦੇ ਉਮਰ ਦੇ ਸਬੂਤ ਤਿਆਰ ਰੱਖਣ। ਡੁਪਲੀਕੇਟ ਵੋਟਰਾਂ ਦੀਆਂ ਵੋਟਾਂ, ਮਰੇ ਹੋਏ ਵਿਅਕਤੀਆਂ ਦੀਆਂ ਵੋਟਾ, ਪੱਕੇ ਤੌਰ 'ਤੇ ਸ਼ਿਫਟ ਹੋ ਚੁੱਕੇ ਵੋਟਰਾਂ ਦੀਆਂ ਵੋਟਾਂ ਨੂੰ ਹਦਾਇਤਾਂ ਮੁਤਾਬਕ ਵੋਟਰ ਸੂਚੀ ਵਿੱਚੋਂ ਕੱਢਣ ਲਈ ਫਾਰਮ 7 ਭਰਵਾਏ ਜਾ ਰਹੇ ਹਨ। ਇਸ ਤਰ੍ਹਾਂ ਵੋਟਰਾਂ ਦੇ ਵੋਟਰ ਸੂਚੀਆਂ ਵਿੱਚ ਦਰਜ ਗਲਤ ਵੇਰਵਿਆਂ ਨੂੰ ਦਰੁੱਸਤ ਕਰਨ ਲਈ ਫਾਰਮ 8 ਅਤੇ ਇਕ ਹੀ ਹਲਕੇ ਵਿੱਚ ਵੋਟ ਸ਼ਿਫਟ ਕਰਨ ਲਈ ਫਾਰਮ 8 À ਭਰਵਾਏ ਜਾ ਰਹੇ ਹਨ। ਉਨ੍ਹਾਂ ਵਿਸ਼ੇਸ਼ ਤੌਰ 'ਤੇ ਕਿਹਾ ਕਿ ਦੂਜੇ ਹਲਕਿਆਂ ਵਿੱਚ ਸ਼ਿਫ਼ਟ ਹੋਣ ਉਪਰੰਤ ਨਵੇਂ ਚੋਣ ਹਲਕੇ ਵਿੱਚ ਵੋਟ ਬਣਾਉਣ ਲਈ ਫਾਰਮ 6 ਭਰਦੇ ਸਮੇਂ ਇਸ ਦੇ ਘੋਸ਼ਣਾ ਭਾਗ ਦਾ ਭਾਗ 4 ਜੋ ਪੂਰਵ ਰਿਹਾਇਸ਼ ਸਬੰਧੀ ਹੈ, ਜ਼ਰੂਰ ਭਰਿਆ ਜਾਵੇ।


           ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਯੋਗਤਾ ਮਿਤੀ 1 ਜਨਵਰੀ 2019 ਦੇ ਆਧਾਰ 'ਤੇ ਵੋਟਰ ਸੂਚੀਆਂ ਦੀ ਮੁਢਲੀ ਪ੍ਰਕਾਸ਼ਨਾਂ ਮਿਤੀ 1 ਸਤੰਬਰ 2018 ਨੂੰ ਕੀਤੀ ਜਾਵੇਗੀ। ਮਿਤੀ 1 ਸਤੰਬਰ 2018 ਤੋਂ ਮਿਤੀ 31 ਅਕਤੂਬਰ 2018 ਤੱਕ ਵੋਟਰ ਸੂਚੀਆਂ ਤੇ ਦਾਅਵੇ, ਇਤਰਾਜ ਪ੍ਰਾਪਤ ਕੀਤੇ ਜਾਣਗੇ। ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ ਵਲੋਂ ਪ੍ਰਾਪਤ ਹੋਏ ਦਾਅਵੇ, ਇਤਰਾਜਾਂ ਦਾ ਨਿਪਟਾਰਾ ਮਿਤੀ 30 ਨਵੰਬਰ 2018 ਤੱਕ ਮੁਕੰਮਲ ਕੀਤਾ ਜਾਵੇਗਾ ਅਤੇ 4 ਜਨਵਰੀ 2019 ਨੂੰ ਵੋਟਰ ਸੂਚੀਆਂ ਨੂੰ ਅੰਤਿਮ ਤੌਰ 'ਤੇ ਪ੍ਰਕਾਸ਼ਿਤ ਕੀਤਾ ਜਾਵੇਗਾ।

           ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਵਲੋਂ ਸਮੂਹ ਰਾਜਨੀਤਿਕ ਪਾਰਟੀਆਂ ਨੂੰ ਖਾਸ ਤੌਰ 'ਤੇ ਅਪੀਲ ਕੀਤੀ ਗਈ ਕਿ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਦੇ ਕੰਮ ਵਿੱਚ ਪੂਰਨ ਸਹਿਯੋਗ ਦਿੱਤਾ ਜਾਵੇ ਅਤੇ ਹਰੇਕ ਬੂਥ 'ਤੇ ਬੂਥ ਲੈਵਲ ਏਜੰਟ ਨਿਯੁਕਤ ਕਰਕੇ ਉਸ ਦੀ ਲਿਸਟ ਸਬੰਧਤ ਰਿਟਰਨਿੰਗ ਅਫ਼ਸਰ ਨੂੰ ਜਲਦੀ ਤੋਂ ਜਲਦੀ ਭੇਜੀ ਜਾਵੇ। Àੁਨ੍ਹਾਂ ਨੂੰ ਵੋਟਰ ਸੂਚੀਆਂ ਦੀ ਸੁਧਾਈ ਲਈ ਬ੍ਰੂਥ ਲੈਵਲ ਅਫ਼ਸਰਾਂ ਦੀ ਸਹਾਇਤਾ ਕਰਨ ਲਈ ਕਿਹਾ ਜਾਵੇ। ਉਨ੍ਹਾਂ ਆਮ ਜਨਤਾ ਨੂੰ ਵੀ ਵੋਟਰ ਸੂਚੀਆਂ ਦੀ ਸੁਧਾਈ ਲਈ ਬੂਥ ਲੈਵਲ ਅਫ਼ਸਰਾਂ ਦਾ ਸਹਿਯੋਗ ਕਰਨ ਦੀ ਅਪੀਲ ਕੀਤੀ।

           ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਬੀ.ਐਲ.ਓ. ਵਲੋਂ ਇਹ ਫੀਲਡ ਵੈਰੀਫਿਕੇਸ਼ਨ ਦਾ ਕੰਮ ਮੁਕੰਮਲ ਕਰਨ ਉਪਰੰਤ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਦਾ ਕੰਮ 21 ਜੂਨ ਤੋਂ 31 ਜੁਲਾਈ ਤੱਕ ਕੀਤਾ ਜਾਵੇ। ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੇਂਡੂ ਖੇਤਰ ਦੇ ਇਕ ਪੋਲਿੰਗ ਸਟੇਸ਼ਨ 'ਤੇ 1200 ਅਤੇ ਸ਼ਹਿਰੀ ਖੇਤਰ ਦੇ ਪੋਲਿੰਗ ਸਟੇਸ਼ਨ ਵਿੱਚ 1400 ਵੋਟਰਾਂ ਦੀ ਹੱਦ ਰੱਖੀ ਗਈ ਹੈ। ਜੇਕਰ ਵੋਟਰਾਂ ਦੀ ਗਿਣਤੀ ਇਸ ਲਿਮਟ ਤੋਂ ਵੱਧ ਹੋਵੇਗੀ, ਤਾਂ ਉਥੇ ਇਕ ਵੱਖਰਾ ਪੋਲਿੰਗ ਸਟੇਸ਼ਨ ਸਥਾਪਿਤ ਕੀਤਾ ਜਾਵੇਗਾ। ਇਹ ਯਕੀਨੀ ਬਣਾਇਆ ਜਾਵੇਗਾ ਕਿ ਕਿਸੇ ਵੀ ਵੋਟਰ ਨੂੰ 2 ਕਿਲੋਮੀਟਰ ਤੋਂ ਵੱਧ ਦਾ ਫਾਸਲਾ ਤੈਅ ਨਾ ਕਰਨਾ ਪਵੇ। ਜ਼ਿਲ੍ਹਾ ਚੋਣ ਅਫ਼ਸਰ ਨੇ ਆਮ ਜਨਤਾ ਅਤੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ  ਕਿ ਜੇਕਰ ਪੋਲਿੰਗ ਸਟੇਸ਼ਨਾਂ ਦੀ ਤਬਦੀਲੀ ਸਬੰਧੀ ਕੋਈ ਔਕੜ ਪੇਸ਼ ਆ ਰਹੀ ਹੋਵੇ, ਤਾਂ ਕਾਰਨ ਦੱਸਦੇ ਹੋਏ ਤਜ਼ਵੀਜ਼ 20 ਜੂਨ ਤੱਕ ਜ਼ਿਲ੍ਹਾ ਚੋਣ ਦਫ਼ਤਰ ਜਾਂ ਸਬੰਧਤ ਰਿਟਰਨਿੰਗ ਅਫ਼ਸਰ ਦੇ ਦਫ਼ਤਰ ਵਿੱਚ ਭੇਜ ਦਿੱਤੀ ਜਾਵੇ, ਤਾਂ ਉਸ 'ਤੇ ਸਮੇਂ ਸਿਰ ਵਿਚਾਰ ਕੀਤਾ ਜਾ ਸਕੇ।

ਵਿਸ਼ਵ ਵਾਤਾਵਰਣ ਦਿਵਸ ਮੌਕੇ 'ਮਿਸ਼ਨ ਤੰਦਰੁਸਤ ਪੰਜਾਬ' ਦੀ ਸ਼ੁਰੂਆਤ 5 ਤੋਂ


  • ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਵਲੋਂ ਜ਼ਿਲ੍ਹਾ ਪੱਧਰੀ ਸਮਾਰੋਹ 'ਚ ਕੀਤਾ ਜਾਵੇਗਾ ਆਗਾਜ਼
  • ਵੱਖ ਵੱਖ ਵਿਭਾਗਾਂ ਵਲੋਂ ਲਗਾਏ ਜਾਣਗੇ ਜਾਗਰੂਕਤਾ ਸਟਾਲ
  • ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਤਿਆਰੀਆਂ ਮੁਕੰਮਲ
ਹੁਸ਼ਿਆਰਪੁਰ, 4 ਜੂਨ: ਸੂਬੇ ਨੂੰ ਸਿਹਤਮੰਦ ਬਣਾਉਣ ਲਈ ਪੰਜਾਬ ਸਰਕਾਰ ਵਲੋਂ ਇਕ ਨਿਵੇਕਲੀ ਮੁਹਿੰਮ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਵਿਸ਼ਵ ਵਾਤਾਵਰਣ ਦਿਵਸ ਮੌਕੇ 5 ਜੂਨ ਨੂੰ ਪੂਰੇ ਪੰਜਾਬ ਵਿੱਚ 'ਮਿਸ਼ਨ ਤੰਦਰੁਸਤ ਪੰਜਾਬ' ਦਾ ਆਗਾਜ਼ ਕੀਤਾ ਜਾ ਰਿਹਾ ਹੈ, ਜਿਸ ਤਹਿਤ ਹੁਸ਼ਿਆਰਪੁਰ ਜ਼ਿਲ੍ਹੇ 'ਚ ਜ਼ਿਲ੍ਹਾ ਪੱਧਰੀ ਸਮਾਰੋਹ ਦੌਰਾਨ ਉਦਯੋਗ ਤੇ ਵਣਜ ਮੰਤਰੀ ਪੰਜਾਬ ਸ੍ਰੀ ਸੁੰਦਰ ਸ਼ਾਮ ਅਰੋੜਾ ਇਸ ਮੁਹਿੰਮ ਨੂੰ ਲਾਂਚ ਕਰਨਗੇ। ਜ਼ਿਲ੍ਹੇ ਵਿੱਚ ਕਰਵਾਏ ਜਾ ਰਹੇ ਇਸ ਸਮਾਰੋਹ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।
ਇਸ ਸਬੰਧੀ ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਕੈਬਨਿਟ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਵਲੋਂ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਵਲੋਂ 'ਮਿਸ਼ਨ ਤੰਦਰੁਸਤ ਪੰਜਾਬ' ਦੀ ਜ਼ਿਲ੍ਹੇ ਵਿੱਚ ਸ਼ੁਰੂਆਤ ਕੀਤੀ ਜਾਵੇਗੀ।


                       ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸਿਹਤ ਵਿਭਾਗ, ਵਾਟਰ ਸਪਲਾਈ ਅਤੇ ਸੈਨੀਟੇਸ਼ਲ, ਸਥਾਨਕ ਸਰਕਾਰਾਂ ਵਿਭਾਗ, ਟਰਾਂਸਪੋਰਟ, ਵਾਤਾਵਰਣ ਦੀ ਸਾਂਭ-ਸੰਭਾਲ ਸਬੰਧੀ ਵਿਭਾਗ, ਖੇਤੀਬਾੜੀ, ਸਹਿਕਾਰਤਾ, ਜੰਗਲਾਤ, ਖੇਡ ਵਿਭਾਗ, ਜਲ ਸਰੋਤ, ਪਬਲਿਕ ਹੈਲਥ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਇਸ ਮਿਸ਼ਨ ਦੀ ਕਾਮਯਾਬੀ ਲਈ 5 ਜੂਨ ਨੂੰ ਹੀ ਜ਼ਿਲ੍ਹੇ ਦੀਆਂ ਵੱਖ-ਵੱਖ ਥਾਵਾਂ 'ਤੇ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਡੀ.ਏ.ਵੀ. ਕਾਲਜ ਹੁਸ਼ਿਆਰਪੁਰ ਵਿਖੇ ਕਰਵਾਏ ਜਾ ਰਹੇ ਜ਼ਿਲ੍ਹਾ ਪੱਧਰੀ ਸਮਾਰੋਹ ਵਿੱਚ ਵੱਖ-ਵੱਖ ਵਿਭਾਗਾਂ ਵਲੋਂ ਜਾਗਰੂਕਤਾ ਸਟਾਲ ਵੀ ਲਗਾਏ ਜਾਣਗੇ, ਜਦਕਿ ਮੁੱਖ ਮਹਿਮਾਨ ਵਲੋਂ ਪੌਦਾ ਲਗਾਕੇ ਵਾਤਾਵਰਣ ਨੂੰ ਹਰਿਆ-ਭਰਿਆ ਬਣਾਉਣ ਦਾ ਸੁਨੇਹਾ ਵੀ ਦਿੱਤਾ ਜਾਵੇਗਾ।

                 ਸ੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਇਸ ਸਮਾਰੋਹ ਤੋਂ ਇਲਾਵਾ ਜ਼ਿਲ੍ਹੇ ਦੇ ਵੱਖ ਵੱਖ ਵਿਭਾਗਾਂ ਵਲੋਂ ਵੱਖਰੇ ਤੌਰ 'ਤੇ ਇਸ ਮੁਹਿੰਮ ਤਹਿਤ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ, ਜਿਸ ਤਹਿਤ ਸਿਹਤ ਵਿਭਾਗ ਵਲੋਂ ਓਲਡ ਏਜ਼ ਹੋਮ ਵਿਖੇ ਵਿਸ਼ੇਸ਼ ਮੈਡੀਕਲ ਕੈਂਪ ਲਗਾਉਣ ਤੋਂ ਇਲਾਵਾ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਹਰ ਵੀਰਵਾਰ ਅਪਾਹਜ਼ ਵਿਅਕਤੀਆਂ ਲਈ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਇਸ ਕੈਂਪ ਵਿੱਚ ਅੰਗਹੀਣ ਸਰਟੀਫਿਕੇਟ ਵੀ ਜਾਰੀ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਘੰਟਾ ਘਰ ਨਜ਼ਦੀਕ ਮਜ਼ਦੂਰ ਅਤੇ ਕਿਰਤੀਆਂ ਦਾ ਮੈਡੀਕਲ ਕੈਂਪ ਰਾਹੀਂ ਮੁਆਇਨਾ ਕਰਨ ਤੋਂ ਇਲਾਵਾ ਸਲੱਮ ਏਰੀਆ ਸੁੰਦਰ ਨਗਰ ਵਿਖੇ ਵੀ ਮੈਡੀਕਲ ਕੈਂਪ ਲਗਾ ਕੇ ਇਲਾਕਾ ਵਾਸੀਆਂ ਨੂੰ ਜਾਗਰੂਕ ਕੀਤਾ ਜਾਵੇਗਾ। ਇਸ ਤੋਂ ਇਲਾਵਾ ਜ਼ਿਲ੍ਹੇ ਦੇ ਸਾਰੇ ਸਿਹਤ ਸੰਸਥਾਵਾਂ ਅਤੇ ਉਨ੍ਹਾਂ ਅਧੀਨ ਪੈਂਦੇ ਸਲੱਮ ਏਰੀਆ, ਫੈਕਟਰੀ ਅਤੇ ਭੱਠਿਆਂ 'ਤੇ ਵੀ ਸਿਹਤ ਜਾਗਰੂਕਤਾ ਅਤੇ ਮੈਡੀਕਲ ਕੈਂਪ ਲਗਾਏ ਜਾਣਗੇ। ਗੈਰ ਵਿਗਿਆਨੀ ਤਰੀਕਿਆਂ ਨਾਲ ਫ਼ਲਾਂ ਨੂੰ ਪਕਾਉਣ ਸਬੰਧੀ ਛਾਪੇਮਾਰੀ ਅਤੇ ਸੈਂਪਲਿੰਗ ਦੀ ਸਪੈਸ਼ਲ ਮੁਹਿੰਮ ਵੀ ਸ਼ੁਰੂ ਕੀਤੀ ਜਾਵੇਗੀ।

           ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਵਲੋਂ ਜ਼ਿਲ੍ਹੇ 'ਚ ਮਿੱਟੀ ਦੀ ਪਰਖ ਸਬੰਧੀ ਵੀ ਸੈਂਪਲ ਲਏ ਜਾਣਗੇ, ਕਿਉਂਕਿ ਪੰਜਾਬ ਵਿੱਚ ਰਹਿਣ ਵਾਲੇ ਲੋਕਾਂ ਦੀ ਸਿਹਤ ਤਾਂ ਹੀ ਚੰਗੀ ਹੋਵੇਗੀ ਜੇਕਰ ਮਿੱਟੀ ਦੀ ਸਿਹਤ ਚੰਗੀ ਹੋਵੇ। ਇਸ ਤੋਂ ਇਲਾਵਾ ਵਿਭਾਗ ਵਲੋਂ ਕਿਸਾਨਾਂ ਨੂੰ ਖਾਦ, ਦਵਾਈ, ਬੀਜ ਆਦਿ ਵੀ ਮੁਹੱਈਆ ਕਰਵਾਏ ਜਾਣਗੇ। ਇਸ ਤੋਂ ਇਲਾਵਾ ਕਿਸਾਨਾਂ ਨੂੰ ਕਣਕ ਦਾ ਨਾੜ, ਝੋਨੇ ਦੀ ਪਰਾਲੀ ਅਤੇ ਹੋਰ ਫ਼ਸਲਾਂ ਦੀ ਰਹਿੰਦ ਖੂੰਹਦ ਨੂੰ ਨਾ ਸਾੜਨ ਸਬੰਧੀ ਵੀ ਜਾਗਰੂਕ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਖੇਡ ਵਿਭਾਗ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੰਨਿਆ) ਰੇਲਵੇ ਮੰਡੀ ਵਿਖੇ ਸਵੇਰੇ 7 ਵਜੇ ਤੋਂ 8 ਵਜੇ ਤੱਕ ਯੋਗਾ ਕਰਵਾਇਆ ਜਾ ਰਿਹਾ ਹੈ, ਜਦਕਿ ਸਰਵਿਸ ਕਲੱਬ ਦੇ ਤੈਰਾਕੀ ਪੂਲ ਵਿਖੇ ਤੈਰਾਕੀ ਤੋਂ ਇਲਾਵਾ ਇਨਡੋਰ ਸਟੇਡੀਅਮ ਵਿੱਚ ਬੈਡਮਿੰਟਨ ਆਦਿ ਖੇਡ ਵਿਭਾਗ ਦੀਆਂ ਗਤੀਵਿਧੀਆਂ ਵਿੱਚ ਸ਼ਾਮਲ ਹਨ। ਉਨ੍ਹਾ ਦੱਸਿਆ ਕਿ ਨਗਰ ਨਿਗਮ ਹੁਸ਼ਿਆਰਪੁਰ ਵਲੋਂ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਈ ਜਾਵੇਗੀ, ਜਦਕਿ ਸਾਫ਼ ਪੀਣ ਵਾਲੇ ਪਾਣੀ  ਨੂੰ ਯਕੀਨੀ ਬਣਾਉਣ ਲਈ ਟਿਊਬਵੈਲਾਂ ਦੇ ਸੈਂਪਲ ਟੈਸਟ ਵੀ 5 ਜੂਨ ਨੂੰ ਜਾਣਗੇ। ਇਸ ਤੋਂ ਇਲਾਵਾ ਨਗਰ ਨਿਗਮ ਵਲੋਂ ਕੂੜੇ ਦੀ ਸੈਗਰੀਗੇਸ਼ਨ ਕਰਨ ਸਬੰਧੀ ਮਾਡਲ ਟਾਊਨ ਨੇੜੇ ਰੌਸ਼ਨ ਗਰਾਉਂਡ ਵਿਖੇ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ, ਜਿਥੇ ਹਰੇ ਅਤੇ ਨੀਲੇ ਡਸਟਬਿਨ ਰੱਖ ਕੇ ਸੈਗਰੀਗੇਸ਼ਨ ਦੇ ਲਾਭਾਂ ਬਾਰੇ ਦੱਸਿਆ ਜਾਵੇਗਾ। ਹਰੇ ਰੰਗ ਦਾ ਡਸਟਬਿਨ ਰਸੋਈ ਦਾ ਕੂੜਾ, ਸਬਜ਼ੀ, ਖਾਣੇ ਦਾ ਸਮਾਨ, ਲੱਕੜੀ ਅਤੇ ਕਾਗਜ਼ ਆਦਿ ਪਾਉਣ ਲਈ ਵਰਤਿਆ ਜਾ ਸਕਦਾ ਹੈ, ਜਦਕਿ ਨੀਲੇ ਰੰਗ ਦਾ ਡਸਟਬਿਨ ਕੱਚ, ਪਲਾਸਟਿਕ, ਪੌਲੀਥਿਨ ਅਤੇ ਲੋਹਾ ਆਦਿ ਪਾਉਣ ਲਈ ਵਰਤਿਆ ਜਾ ਸਕਦਾ ਹੈ।

         ਸ੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਰਿਜ਼ੀਨਲ ਟਰਾਂਸਪੋਰਟ ਅਥਾਰਟੀ ਹੁਸ਼ਿਆਰਪੁਰ ਵਲੋਂ 5 ਜੂਨ ਨੂੰ ਅਮਨ ਆਟੋ ਸੈਂਟਰ 'ਤੇ ਮੁਫ਼ਤ ਪ੍ਰਦੂਸ਼ਣ ਸਰਟੀਫਿਕੇਟ ਦੇਣ ਸਬੰਧੀ ਵਿਸ਼ੇਸ਼ ਪ੍ਰਦੂਸ਼ਣ ਕੈਂਪ ਲਗਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਐਸ.ਡੀ.ਐਮ. ਦਫ਼ਤਰ ਤੋਂ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਇਕ ਸਾਈਕਲ ਰੈਲੀ ਸਵੇਰੇ 6 ਵਜੇ ਤੋਂ ਕੱਢੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਵਿਭਾਗ ਵਲੋਂ ਛੱਪੜਾਂ ਦੀ ਸਫ਼ਾਈ ਸਬੰਧੀ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ। ਇਸ ਤੋਂ ਇਲਾਵਾ ਗਲੀਆਂ ਨਾਲੀਆਂ ਦੀ ਸਫ਼ਾਈ ਵੀ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਦੱਸਿਆ ਕਿ 5 ਜੂਨ ਨੂੰ ਦਾਦੂਪੁਰ ਗਰੋਆ, ਤਨੂਰ, ਗੁਜਰ ਬਸੋਆ, ਖਿਚੀਆਂ, ਝਾਂਅ, ਬੰਬੇਲੀ, ਪਾਹਲੇਵਾਲ, ਸਵਾਰ, ਬਹਿਦਰਿਆ, ਭੰਵਨੌਰ ਅਤੇ ਡਡਿਆਲ ਆਦਿ ਪਿੰਡਾਂ ਵਿੱਚ ਛੱਪੜਾਂ ਦੀ ਸਫ਼ਾਈ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਉੜਮੁੜ ਟਾਂਡਾ ਵਲੋਂ ਵੀ ਸਫ਼ਾਈ ਸਬੰਧੀ ਵਿਸ਼ੇਸ਼ ਅਭਿਆਨ ਚਲਾਇਆ ਜਾ ਰਿਹਾ ਹੈ, ਜਿਸ ਤਹਿਤ ਸਬਜੀ ਮੰਡੀ ਅਤੇ ਸਿਵਲ ਹਸਪਤਾਲ ਦੇ ਪਿਛਲੇ ਪਾਸੇ ਦੇ ਏਰੀਏ ਵਿੱਚ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸ ਤੋਂ ਇਲਾਵਾ ਨਗਰ ਕੌਂਸਲ ਦੇ 9 ਪੀਣ ਵਾਲੇ ਪਾਣੀ ਦੇ ਟਿਊਬਵੈਲਾਂ ਤੋਂ ਪਾਣੀ ਦਾ ਸੈਂਪਲ ਲੈ ਕੇ ਲੈਬਾਰਟਰੀ ਭੇਜਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਨਗਰ ਪੰਚਾਇਤ ਮਾਹਿਲਪੁਰ ਵਲੋਂ ਡਰੇਨੇਜ਼ ਦੀ ਸਫ਼ਾਈ ਕਰਵਾਉਣ ਤੋਂ ਇਲਾਵਾ ਵਾਰਡ ਨੰ: 9 ਅਤੇ 10 ਵਿਚ ਵਿਸ਼ੇਸ਼ ਮਹਿੰਮ ਤਹਿਤ ਸਫ਼ਾਈ ਕਰਵਾਈ ਜਾ ਰਹੀ ਹੈ, ਜਦਕਿ ਕੈਰੀਬੈਗ ਦੀ ਰੋਕਥਾਮ ਸਬੰਧੀ ਜਾਗਰੂਕਤਾ ਫੈਲਾਉਣ ਤੋਂ ਇਲਾਵਾ ਪਲਾਸਟਿਕ ਦੇ ਕੈਰੀਬੈਗ ਵੇਚਣ ਵਾਲਿਆਂ ਦੇ ਚਲਾਨ ਕੱਟੇ ਜਾਣਗੇ। ਇਸ ਤੋਂ ਇਲਾਵਾ ਨਗਰ ਪੰਚਾਇਤ ਦੀਆਂ ਵੱਖ ਵੱਖ ਥਾਵਾਂ 'ਤੇ ਵਾਤਾਵਰਣ ਦਿਵਸ 'ਤੇ ਪੌਦੇ ਵੀ ਲਗਾਏ ਜਾਣਗੇ। ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਗੜ੍ਹਦੀਵਾਲਾ ਵਿਖੇ 5 ਜੂਨ ਨੂੰ ਹੀ ਸ਼ਾਮ ਦੇ ਸਮੇਂ ਸਾਰੇ ਸ਼ਹਿਰ ਵਿੱਚ ਫੌਗਿੰਗ ਕਰਵਾਉਣ ਤੋਂ ਇਲਾਵਾ ਨਾਲਿਆਂ ਦੀ ਸਫ਼ਾਈ ਲਈ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਘਰ ਘਰ ਸੋਲਡ ਵੇਸਟ ਸਬੰਧੀ ਕੂੜੇ ਦੀ ਸੈਗਰੀਗੇਸ਼ਨ ਕਰਨ ਅਤੇ ਇਸ ਦੇ ਲਾਭਾਂ ਸਬੰਧੀ ਜਾਣੂ ਕਰਵਾਇਆ ਜਾਵੇਗਾ। ਨਗਰ ਕੌਂਸਲ ਮੁਕੇਰੀਆਂ ਵਲੋਂ ਵਲ ਵਿਸੇਸ਼ ਸਫਾਈ ਅਭਿਆਨ ਵਿਢਿਆ ਜਾ ਰਿਹਾ ਹੈ, ਜਿਸ ਤਹਿਤ ਪਲਾਸਟਿਕ ਦੀ ਵਰਤੋਂ ਨਾ ਕਰਨ, ਕੂੜੇ ਨੂੰ ਅੱਗ ਨਾ ਲਗਾਉਣ, ਆਪਣਾ ਆਲਾ ਦੁਆਲਾ ਸਾਫ਼ ਰੱਖਣ ਅਤੇ ਡੇਂਗੂ ਤੋਂ ਬਚਾਅ ਸਬੰਧੀ ਜਾਗਰੂਕਤਾ ਫੈਲਾਈ ਜਾਵੇਗੀ।

           ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਵਲੋਂ ਲੋੜਵੰਦਾਂ ਨੂੰ ਮੁਫ਼ਤ ਗੈਸ ਕੁਨੈਕਸ਼ਨ ਤੋਂ ਇਲਾਵਾ ਧੂੰਏ ਕਾਰਨ ਪੈਦਾ ਹੁੰਦੀਆਂ ਬਿਮਾਰੀਆਂ ਬਾਰੇ ਜਾਗਰੂਕਤਾ ਫੈਲਾਈ ਜਾਵੇਗੀ। ਸਹਿਕਾਰੀ ਸਭਾਵਾਂ ਵਲੋਂ 5 ਜੂਨ ਨੂੰ ਭਾਈ ਘਨਈਆ ਸਿਹਤ ਸਕੀਮ ਲਾਂਚ ਕੀਤੀ ਜਾ ਰਹੀ ਹੈ, ਜਿਸ ਤਹਿਤ ਇਸ ਸਕੀਮ ਅਧੀਨ 2 ਲੱਖ ਰੁਪਏ ਦਾ ਬੀਮਾ ਅਤੇ ਐਕਸੀਡੈਂਟਲ ਕੇਸ ਵਿੱਚ ਜਾਂ ਜ਼ਰੂਰਤ ਪੈਣ 'ਤੇ ਇਸ ਸਕੀਮ ਅਧੀਨ ਸੂਚੀਬੱਧ ਹਸਪਤਾਲਾਂ ਵਿੱਚ ਮੁਫ਼ਤ ਮੈਡੀਕਲ ਇਲਾਜ ਦੀ ਸਹੂਲਤ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਮੌਕੇ ਜੰਗਲਾਤ ਵਿਭਾਗ ਵਲੋਂ ਵੱਡੇ ਪੱਧਰ 'ਤੇ ਪੌਦੇ ਲਗਾਉਣ ਦੀ ਮੁਹਿੰਮ ਵੀ ਸ਼ੁਰੂ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ 5 ਜੂਨ ਦੇ ਜ਼ਿਲ੍ਹਾ ਪੱਧਰੀ ਸਮਾਰੋਹ ਵਿੱਚ ਮੁੱਖ ਮਹਿਮਾਨ ਕੈਬਨਿਟ ਮੰਤਰੀ ਵਲੋਂ ਡੀ.ਏ.ਵੀ.ਕਾਲਜ ਵਿਖੇ ਪੌਦਾ ਲਗਾ ਕੇ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ।

Labels

10+2 Reuslt (1) 2012 (41) 2014 (35) 2017 (36) Act 144 (47) Akali Dal (33) Amarjit Singh Sahi MLA (15) Anandpur Sahib (1) Anti Tobacoo day (1) Army (3) Army Institute of Management & Technology (1) Army tranning (1) Arun Dogra (4) Avinash Rai Khanna (1) awareness (7) B. Ed. Front (6) baba lal dyal ji (1) badal (7) Barrage (1) BBMB (30) BJP (26) BLO (1) blood donation (1) Book (1) BSF (2) BSP (1) Bus (1) cabel tv (1) Camp (1) Canal (1) Cancer (1) Capt. Amrinder Singh (5) CBSE Board (1) Chandigarh (1) Checking (2) cheema (1) chief minister (1) child labour (1) civil hospital (1) CM (1) complaints (1) Congress (18) control room (1) Court (2) cow safety planning (1) Crime (1) crops (1) D.I.G Jaskaran Singh (1) Dairy Development Board (3) Daljit Singh Cheema (2) Dasuya (35) datarpur (3) datesheet (1) dc (4) dc vipul ujval (24) DC Vipul Ujwal (32) Dengue & chikungunya (1) deputy commissioner vipul ujwal (1) development deptt. (1) dhugga (2) Digital (1) Dist. Admn. (173) District Language Officer Raman Kumar (1) doaba radio (1) Dogra (5) donation (1) drugs (3) DTO (6) education (30) education seminar (7) Elections (158) employement (5) employment (15) environment (10) ETT Union (4) EVMs (3) Exams (1) exams 2010 (2) Exhibition (1) Farmer (1) festival (2) flood control (3) Food Safety Act (1) forest (3) G.S.T (1) GADVASU (1) garhdiwala (3) garshankar (5) GCT (17) Govt Model High School Talwara (33) GPC (2) green india (2) gst (2) GTU (9) Gurpurab (1) Guru (2) health (11) Help desk (1) Himachal (1) Hola (1) hoshiarpur (132) iDay (1) IIT (1) Independence Day (1) India (1) india election results (3) india elections (4) ips (1) ITI (5) juvenile home (1) kabbadi (2) kandhi (2) kavi darbar (4) Lagal Aid Clinic (1) Learn Urdu (1) legal (11) Legal Aid Clinic (2) liquor (1) Loan (2) lok adalat (3) Mahant Ram Parkash Das (1) mahilpur (3) Mahinder Kaur Josh (1) malaria (1) Mandir (1) mc (4) MCU Punjab (2) Mela (1) merit (1) Micky (2) mining (3) MLA (2) MLA Sundar Sham arora (2) Mohalla (1) Mukerian (4) Multi skill development (1) nagar panchayat (14) Nandan (1) NCC (1) News Updates (52) nss (1) panchayat (1) Panchayat Elections (1) panchayat samiti (1) parade (1) Passing out (1) Police (10) polio drops (3) Politics (7) Pong Dam (3) Pooja sharma (1) Post service (1) PPP (3) press (3) PSEB (8) PSSF (3) PSTET (1) Pt. Kishori Lal (1) Punjab (31) punjab lok sabha winners (1) punjab radio live (1) Punjab School Education Board (6) punjabi sahit (22) PWD (2) Rajnish Babbi (3) Rajwal School Result (1) ramesh dogra (4) Ramgharia (1) Ravidas (2) Recruitment (3) Red Cross (12) red cross society (2) Republic Day (3) Result (2) Results (3) Retirement (1) Road Safety (1) Rock Garden (1) Roopnagar (11) Ropar (2) Rozgar (1) Rural Mission (1) s.c.commision (1) Sacha Sauda (2) Sadhu Singh Dharmsot (1) Sahi (12) sanjha chullah (6) Sant Balbir Singh (1) save girls (1) save trees (1) save water (1) sbi (2) Sc Commission (2) School (8) SDM Jatinder Jorwal (1) self employment (1) seminar (1) Senate (1) services (3) Sewa Singh Sekhwan (1) sgpc (2) Shah Nehar (5) Shakir (2) shamchurasi (1) shivsena (1) sidhu (19) skill development centre (1) smarpan (2) Sohan Singh Thandal (4) sports (8) staff club (2) Stenographer training (1) Sukhjit Kaur Sahi (6) Summer camp (2) Sunder Sham Arora (4) svm (5) swachh (5) Swachh Bharat (2) swimming (2) Swine Flu (1) talwara (208) Talwara Police (1) Talwara Schools (74) tax (2) TET (1) thandal (4) Tikshan Sood (6) Toy Bank (1) traffic rules (4) Training (2) Training camp (2) Traning Camp (1) Transport (2) travel agency (1) unions (2) University (1) Vet University (5) Vigilance (1) Vijay Sampla (8) Vipul Ujwal (1) voter (5) waiver (1) water (1) Water is Life (1) world kabbadi cup (2) yoga (3) yoga day (3) youth (2) zila parishad (2) ਸਰਬੱਤ ਦਾ ਭਲਾ (1) ਸ਼ਾਕਰ (2) ਸੇਖਵਾਂ (1) ਕਵੀ ਦਰਬਾਰ (5) ਚੋਣਾਂ (15) ਟਰੈਫਿਕ ਨਿਯਮ (1) ਡੀ.ਸੀ ਵਿਪੁਲ ਉਜਵਲ (2) ਤਲਵਾੜਾ (26) ਤੀਕਸ਼ਨ ਸੂਦ (8) ਪੰਚਾਇਤ (13) ਪੰਜਾਬ (9) ਬਾਦਲ (29) ਮਹਿੰਦਰ ਕੌਰ ਜੋਸ਼ (4) ਮਜੀਠੀਆ (1)